TheUnmute.com – Punjabi News: Digest for February 24, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

DSP ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਜਿੰਮ 'ਚ ਕਰ ਰਹੇ ਸਨ ਕਸਰਤ

Friday 23 February 2024 04:54 AM UTC+00 | Tags: breaking-news dsp-dilpreet-singh gym heart-attack ludhiana-police news punjab-police the-unmute the-unmute-breaking-news

ਚੰਡੀਗੜ੍ਹ, 23 ਫਰਵਰੀ 2024: ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਡੀਐਸਪੀ ਦਿਲਪ੍ਰੀਤ ਸਿੰਘ (50) (DSP Dilpreet Singh)  ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵੀਰਵਾਰ ਨੂੰ ਉਹ ਫਿਰੋਜ਼ਪੁਰ ਰੋਡ ‘ਤੇ ਭਾਈਬਾਲਾ ਚੌਕ ਨੇੜੇ ਪਾਰਕ ਪਲਾਜ਼ਾ ਹੋਟਲ ‘ਚ ਜਿੰਮ ਕਰ ਰਿਹਾ ਸੀ। ਕਸਰਤ ਕਰਦੇ ਸਮੇਂ ਦਿਲਪ੍ਰੀਤ ਅਚਾਨਕ ਜ਼ਮੀਨ ‘ਤੇ ਡਿੱਗ ਗਿਆ।

ਇਸ ਦੌਰਾਨ ਜਿੰਮ ਕਰ ਰਹੇ ਨੌਜਵਾਨਾਂ ਨੇ ਉਨ੍ਹਾਂ (DSP Dilpreet Singh) ਨੂੰ ਸੰਭਾਲਣ ਲਈ ਹੱਥ ਪਾਇਆ ਅਤੇ ਪਾਣੀ ਪਿਲਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਕੋਈ ਹਿਲਜੁਲ ਨਾ ਹੋਈ ਤਾਂ ਉਹ ਡੀਐਸਪੀ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਦਿਲਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਮਾਮਲੇ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ- ‘ਕੱਲ੍ਹ ਅਸੀਂ ਡੀਐਸਪੀ ਦਿਲਪ੍ਰੀਤ ਸਿੰਘ ਨੂੰ ਗੁਆ ਦਿੱਤਾ, ਉਹ ਸੰਗਰੂਰ ਦੇ ਖਨੌਰੀ ਬਾਰਡਰ ‘ਤੇ ਡਿਊਟੀ ‘ਤੇ ਸਨ। ਉਹ ਪਿਛਲੇ 31 ਸਾਲਾਂ ਤੋਂ ਪੰਜਾਬ ਅਤੇ ਪੁਲਿਸ ਦੀ ਸੇਵਾ ਕਰ ਰਿਹਾ ਸੀ। ਅਸੀਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਾਂ।

The post DSP ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਜਿੰਮ ‘ਚ ਕਰ ਰਹੇ ਸਨ ਕਸਰਤ appeared first on TheUnmute.com - Punjabi News.

Tags:
  • breaking-news
  • dsp-dilpreet-singh
  • gym
  • heart-attack
  • ludhiana-police
  • news
  • punjab-police
  • the-unmute
  • the-unmute-breaking-news

Kaur Immigration: ਪੀਟੀਈ ਸਕੋਰ 'ਤੇ ਲੱਗੀ ਕੈਨੇਡਾ ਦੇ ਸਟੂਡੈਂਟ ਵੀਜ਼ਿਆਂ ਦੀ ਠਾਹ-ਠਾਹ

Friday 23 February 2024 05:01 AM UTC+00 | Tags: breaking-news kaur-immigration news passport-apply pte-score student-visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 23 ਫਰਵਰੀ 2024: ਵਿਆਹੇ ਹੋਏ ਜੋੜਿਆਂ ਨੂੰ ਇਕੱਠੇ ਬਾਹਰ ਭੇਜਣ ਦੀ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਮਾਹਲਾ ਖੁਰਦ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਖੁਸ਼ਨੀਤ ਕੌਰ ਨੂੰ ਸਟੂਡੈਂਟ ਵੀਜ਼ਾ 25 ਦਿਨਾਂ 'ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਖੁਸ਼ਨੀਤ ਕੌਰ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ ਤੇ ਉਸਨੇ ਪੀਟੀਈ ਕੀਤੀ ਹੋਈ ਸੀ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਨਵਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 26 ਦਸੰਬਰ 2023 ਨੂੰ ਲਗਾਈ ਤੇ 20 ਜਨਵਰੀ 2024 ਨੂੰ ਵੀਜ਼ਾ ਆ ਗਿਆ। ਇਸ ਮੌਕੇ ਖੁਸ਼ਨੀਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

The post Kaur Immigration: ਪੀਟੀਈ ਸਕੋਰ ‘ਤੇ ਲੱਗੀ ਕੈਨੇਡਾ ਦੇ ਸਟੂਡੈਂਟ ਵੀਜ਼ਿਆਂ ਦੀ ਠਾਹ-ਠਾਹ appeared first on TheUnmute.com - Punjabi News.

Tags:
  • breaking-news
  • kaur-immigration
  • news
  • passport-apply
  • pte-score
  • student-visa

CM ਭਗਵੰਤ ਮਾਨ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ 1 ਕਰੋੜ ਰੁਪਏ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

Friday 23 February 2024 05:19 AM UTC+00 | Tags: aam-aadmi-party breaking-news cm-bhagwant-mann farmers-protest khanauri-border latest-news new news punjab punjab-government punjabi-news punjab-news shubkaran-singh

ਚੰਡੀਗੜ੍ਹ, 23 ਫਰਵਰੀ 2024: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਮ੍ਰਿਤਕ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ | ਮੁੱਖ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜਿਕਰਯੋਗ ਹੈ ਕਿ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਤਣਾਅ ਵੱਧ ਗਿਆ ਸੀ, ਇਸ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ |

 

The post CM ਭਗਵੰਤ ਮਾਨ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ 1 ਕਰੋੜ ਰੁਪਏ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers-protest
  • khanauri-border
  • latest-news
  • new
  • news
  • punjab
  • punjab-government
  • punjabi-news
  • punjab-news
  • shubkaran-singh

ਅੰਬਾਲਾ ਪੁਲਿਸ ਨੇ ਕਿਸਾਨ ਆਗੂਆਂ ਤੇ ਕਿਸਾਨਾਂ 'ਤੇ NSA ਲਗਾਉਣ ਦਾ ਫੈਸਲਾ ਵਾਪਸ ਲਿਆ

Friday 23 February 2024 05:33 AM UTC+00 | Tags: aam-aadmi-party ambala-police breaking-news cm-bhagwant-mann farmers farmers-protest haryana-police latest-news news nsa punjab-government

ਚੰਡੀਗੜ੍ਹ, 23 ਫਰਵਰੀ 2024: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੀ ਪੁਲਿਸ ਨੇ ਕਿਸਾਨ ਆਗੂਆਂ ਤੇ ਅਧਿਕਾਰੀਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (NSA Act) ਤਹਿਤ ਕਾਰਵਾਈ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਅੰਬਾਲਾ ਪੁਲਿਸ ਦਾ ਕਹਿਣਾ ਹੈ ਕਿ ਉਸਨੇ ਐਨਐਸਏ ਲਗਾਉਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕੀਤਾ ਅਤੇ ਫੈਸਲਾ ਕੀਤਾ ਕਿ ਇਸ ਕਾਨੂੰਨ ਦੀਆਂ ਧਾਰਾਵਾਂ ਕਿਸਾਨ ਆਗੂਆਂ ‘ਤੇ ਨਹੀਂ ਲਗਾਈਆਂ ਜਾਣਗੀਆਂ।

ਅੰਬਾਲਾ ਰੇਂਜ ਪੁਲਿਸ ਦੇ ਆਈਜੀ ਸਿਬਾਸ਼ ਕਬੀਰਾਜ ਨੇ ਕਿਹਾ, “ਅਸੀਂ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਅੰਬਾਲਾ ਵਿੱਚ ਕਿਸਾਨ ਆਗੂਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਮਾਮਲੇ ‘ਤੇ ਮੁੜ ਵਿਚਾਰ ਕੀਤਾ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਇਸ ਕਾਨੂੰਨ ਦੀਆਂ ਧਾਰਾਵਾਂ ਦੇ ਤਹਿਤ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।”

“ਹਰਿਆਣਾ ਪੁਲਿਸ ਨੇ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਸ਼ਾਂਤੀ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।” ਇਸ ਤੋਂ ਪਹਿਲਾਂ ਅੰਬਾਲਾ ਪੁਲਿਸ ਨੇ ਕਿਹਾ ਸੀ ਕਿ ਕਿਸਾਨ ਸੰਗਠਨਾਂ ਦੇ ਆਗੂਆਂ ਅਤੇ ਅਧਿਕਾਰੀਆਂ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ ਯਾਨੀ NSA ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Image

The post ਅੰਬਾਲਾ ਪੁਲਿਸ ਨੇ ਕਿਸਾਨ ਆਗੂਆਂ ਤੇ ਕਿਸਾਨਾਂ ‘ਤੇ NSA ਲਗਾਉਣ ਦਾ ਫੈਸਲਾ ਵਾਪਸ ਲਿਆ appeared first on TheUnmute.com - Punjabi News.

Tags:
  • aam-aadmi-party
  • ambala-police
  • breaking-news
  • cm-bhagwant-mann
  • farmers
  • farmers-protest
  • haryana-police
  • latest-news
  • news
  • nsa
  • punjab-government

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ 'ਚ 318 ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

Friday 23 February 2024 05:47 AM UTC+00 | Tags: breaking-news employment government-job govt-posts latest-news news punjab-government punjabi-news punjab-recuirment

ਚੰਡੀਗੜ੍ਹ, 23 ਫਰਵਰੀ 2024: ਅਗਾਮੀ ਲੋਕ ਸਭਾ ਚੋਣਾਂ 2024 ਤੋਂ ਠੀਕ ਪਹਿਲਾਂ ਪੰਜਾਬ ਸਰਕਾਰ (Punjab government) ਨੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਵਿੱਚ 318 ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਮੇਂ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਵਿੱਚ ਸੀਨੀਅਰ ਸਹਾਇਕ ਕਮ ਇੰਸਪੈਕਟਰ (ਗਰੁੱਪ ਬੀ) ਦੀਆਂ 62 ਅਤੇ ਵੱਖ-ਵੱਖ ਵਿਭਾਗਾਂ ਵਿੱਚ ਕਲਰਕ ਦੀਆਂ 256 ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਹ ਭਰਤੀ ਗਰੁੱਪ ਸੀ ਵਿੱਚ ਹੋਵੇਗੀ। ਸਰਕਾਰ ਇਸ ਪ੍ਰਕਿਰਿਆ ਨੂੰ ਛੇਤੀ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਤਾਂ ਜੋ ਵਿਭਾਗਾਂ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਇਸ ਨੂੰ ਲੈ ਕੇ ਸਮੁੱਚਾ ਸ਼ਡਿਊਲ ਅੱਜ ਜਾਰੀ ਹੋਣ ਦੀ ਉਮੀਦ ਹੈ।

ਪੰਜਾਬ ਸਰਕਾਰ (Punjab government) ਵੱਲੋਂ ਵੀ ਭਰਤੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪ੍ਰੀਖਿਆ ਅਧੀਨ ਸੇਵਾ ਬੋਰਡ ਦੁਆਰਾ ਕਰਵਾਈ ਜਾਵੇਗੀ। ਬਿਨੈ-ਪੱਤਰ ਤੋਂ ਲੈ ਕੇ ਇੰਟਰਵਿਊ ਤੱਕ ਦੀ ਸਾਰੀ ਪ੍ਰਕਿਰਿਆ ਬੋਰਡ ਖੁਦ ਪੂਰਾ ਕਰੇਗਾ। ਸਰਕਾਰ ਨੋਡਲ ਏਜੰਸੀ ਵਜੋਂ ਕੰਮ ਕਰੇਗੀ ਅਤੇ ਹਰ ਚੀਜ਼ ‘ਤੇ ਨਜ਼ਰ ਰੱਖੀ ਜਾਵੇਗੀ। ਇਸ ਭਰਤੀ ਪ੍ਰਕਿਰਿਆ ਲਈ ਅਰਜ਼ੀ ਪ੍ਰਕਿਰਿਆ 29 ਫਰਵਰੀ ਤੋਂ ਸ਼ੁਰੂ ਹੋਵੇਗੀ। ਪ੍ਰੀਖਿਆ ਲਈ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ। ਨੌਜਵਾਨਾਂ ਨੂੰ ਵੈੱਬਸਾਈਟ ‘ਤੇ ਜਾ ਕੇ ਸਾਰੀ ਜਾਣਕਾਰੀ ਭਰਨੀ ਹੋਵੇਗੀ।

ਪੰਜਾਬ ਸਰਕਾਰ ਮੁਤਾਬਕ ਹੁਣ ਤੱਕ 40 ਹਜ਼ਾਰ ਅਸਾਮੀਆਂ ਲਈ ਨੌਜਵਾਨਾਂ ਦੀ ਭਰਤੀ ਕੀਤੀ ਹੈ। ਇਨ੍ਹਾਂ ਵਿਭਾਗਾਂ ਵਿੱਚ ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਮਾਲ ਵਿਭਾਗ, ਸਿੰਚਾਈ ਵਿਭਾਗ ਸਮੇਤ ਕਈ ਵਿਭਾਗ ਸ਼ਾਮਲ ਹਨ। ਸੀ.ਐਮ.ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਡੀ ਕੋਸ਼ਿਸ਼ ਹੈ ਕਿ ਸੂਬੇ ਵਿੱਚ ਹੀ ਨੌਜਵਾਨਾਂ ਨੂੰ ਚੰਗੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਜਾਂ ਦੂਜੇ ਸੂਬਿਆਂ ਦਾ ਰੁਖ ਨਾ ਕਰਨਾ ਪਵੇ।

The post ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ 318 ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ appeared first on TheUnmute.com - Punjabi News.

Tags:
  • breaking-news
  • employment
  • government-job
  • govt-posts
  • latest-news
  • news
  • punjab-government
  • punjabi-news
  • punjab-recuirment

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ MSP 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

Friday 23 February 2024 05:53 AM UTC+00 | Tags: aam-aadmi-party arvind-kejriwal breaking-news cm-bhagwant-mann kultar-singh-sandhawan latest-news msp news punjab punjab-congress punjab-government punjabi-news punjab-technical-colleges the-unmute-breaking-news

ਪਟਿਆਲਾ, 23 ਫਰਵਰੀ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ ‘ਚ ਸ਼ਾਮਲ ‘ਐਮ.ਐਸ.ਪੀ. ਦੀ ਲੋੜ ਕਿਉਂ?’ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ।

ਅੱਜ ਇੱਥੇ ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਰੁਪਏ ਦੇ ਨਗ਼ਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸੰਦਰਭ ‘ਚ ਅਤੇ ਹਿੰਦੁਸਤਾਨ ਦੇ ਖੇਤੀਬਾੜੀ ਅਰਥਚਾਰੇ ਵਿੱਚ ਐਮ.ਐਸ.ਪੀ. ਦੀ ਮਹੱਤਤਾ ਤੇ ਮੰਗ ਦੀ ਲੋੜ ਬਾਰੇ ਸਭ ਤੋਂ ਬਿਹਤਰ ਲੇਖ ਲਿਖਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਕੀਤਾ ਜਾਵੇਗਾ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਣ ਦੇ ਸਮਰਥਨ ‘ਚ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸੇ ਹੋਰ ਮਜ਼ਹਬ, ਜਾਂ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਬਲਕਿ ਸਾਡਾ ਰੋਸ ਧੱਕੇਸ਼ਾਹੀ ਵਿਰੁੱਧ ਹੈ। ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ਵਿੱਚ ਸੁਧਾਰ ਲਿਆਉਣ ਲਈ ਨੌਜਵਾਨ ਵਿਦਿਆਰਥੀਆਂ ਵੀ ਨੂੰ ਰਾਜਨੀਤੀ ਵਿੱਚ ਆਉਣ ਦਾ ਸੱਦਾ ਦਿੱਤਾ।

ਸਪੀਕਰ ਨੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਅੰਦਰ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦਾ ਡਾਟਾ ਇਕੱਠਾ ਕਰਕੇ ਰੱਖਣਾ ਹੀ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੀ ਆਜ਼ਾਦੀ ਦੀ ਲੜਾਈ, ਪੰਜਾਬ, ਹਰਿਆਣਾ (ਉਦੋਂ ਇਕੱਠਾ) ਤੇ ਬੰਗਾਲ ਨੇ ਲੜੀ ਉਸੇ ਤਰ੍ਹਾਂ ਹੀ ਹੁਣ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਪੰਜਾਬ ਤੇ ਹਰਿਆਣਾ ਦੇ ਕਿਸਾਨ ਲੜ ਰਹੇ ਹਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਆਪਣੇ ਉਪਰ ਝੱਲਣ ਵਾਲੇ, ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਤੇ ਜਿਨ੍ਹਾਂ ਦੇ ਸਰੀਰ ਬੁਰੀ ਤਰ੍ਹਾਂ ਜਖਮੀ ਹੋਏ ਹਨ, ਕਿਸਾਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੂਰੀ ਹਮਦਰਦੀ ਹੈ ਤੇ ਉਨ੍ਹਾਂ ਦਾ ਇਲਾਜ ਮੁਫ਼ਤ ਹੋ ਰਿਹਾ ਹੈ।

The post ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ MSP ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • cm-bhagwant-mann
  • kultar-singh-sandhawan
  • latest-news
  • msp
  • news
  • punjab
  • punjab-congress
  • punjab-government
  • punjabi-news
  • punjab-technical-colleges
  • the-unmute-breaking-news

ਦਿਆਲੂ-2 ਯੋਜਨਾ ਤਹਿਤ ਵੱਖ-ਵੱਖ ਉਮਰ ਵਰਗ ਨੂੰ 1 ਤੋਂ 5 ਲੱਖ ਰੁਪਏ ਤੱਕ ਦਿੱਤੀ ਜਾਂਦੀ ਹੈ ਵਿੱਤੀ ਸਹਾਇਤਾ: CM ਮਨੋਹਰ ਲਾਲ

Friday 23 February 2024 06:06 AM UTC+00 | Tags: breaking-news dayalu-ii farmers haryana-biudget haryana-budget latest-news manohar-lal news the-unmute-breaking-news

ਚੰਡੀਗੜ੍ਹ, 23 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੇ ਕਾਰਨ ਹੋਣ ਵਾਲੀ ਦੁਰਘਟਨਾਵਾਂ ਵਿਚ ਨਾਗਰਿਕਾਂ ਨੂੰ ਮੌਤ ਹੋਣ ਜਾਂ ਦਿਵਆਂਗ ਹੋਣ ਦੇ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਲਈ ਰਾਜ ਸਰਕਾਰ ਵੱਲੋਂ ਦੀਨ ਦਿਆਲ ਉਪਾਧਆਏ ਅੰਤੋਂਦੇਯ ਪਰਿਵਾਰ ਸੁਰੱਖਿਆ ਯੋਜਨਾ (ਦਿਆਲੂ-2) (Dayalu-2 Yojana) ਚਲਾਈ ਹੋਈ ਹੈ। ਇਸ ਯੋਜਨਾ ਤਹਿਤ ਵੱਖ-ਵੱਖ ਉਮਰ ਵਰਗ ਅਨੁਸਾਰ 1 ਲੱਖ ਰੁਪਏ ਤੋਂ 5 ਲੱਖ ਰੁਪਏ ਤਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਵਿਧਾਨ ਸਭਾ ਬਜਟ ਇਜਲਾਸ ਦੌਰਾਨ ਬੋਲ ਰਹੇ ਸਨ।

ਮਨੋਹਰ ਲਾਲ ਨੇ ਕਿਹਾ ਕਿ 9 ਨਵੰਬਰ, 2023 ਨੂੰ ਜਾਰੀ ਨੋਟੀਫਿਕੇਸ਼ਨ ਮੁਤਾਬਕ ਸੂਬੇ ਵਿਚ ਅਵਾਰਾ ਪਸ਼ੂ/ਜਾਨਵਰ/ਕੁਤਿਆਂ ਆਦਿ ਦੇ ਕੱਟਣ ਨਾਲ ਹੋਈ ਨਿਵਾਸੀਆਂ ਦੀ ਮੌਤ ਜਾਂ ਸਥਾਈ ਵਿਕਲਾਂਗਤਾ ਦੇ ਮਾਮਲੇ ਵਿਚ ਊਨ੍ਹਾਂ ਨੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦਿਆਲੂ-2 ਯੋਜਨਾ ਨੋਟੀਫਾਇਡ ਕੀਤੀ ਗਈ।

ਉਨ੍ਹਾਂ ਨੇ ਦੱਸਿਆ ਕਿ ਇਸ ਯੋਜਨਾ (Dayalu-2 Yojana) ਤਹਿਤ 12 ਸਾਲ ਦੀ ਉਮਰ ਤੱਕ 1 ਲੱਖ ਰੁਪਏ, 12 ਸਾਲ ਤੋਂ 18 ਸਾਲ ਤੱਕ ਦੀ ਉਮਰ ਲਈ 2 ਲੱਖ ਰੁਪਏ, 18 ਸਾਲ ਤੋਂ 25 ਸਾਲ ਉਮਰ ਤੱਕ ਦੇ ਲਈ 3 ਲੱਖ ਰੁਪਏ, 25 ਸਾਲ ਤੋਂ 40 ਸਾਲ ਉਮਰ ਤੱਕ ਲਈ 5 ਲੱਖ ਰੁਪਏ ਅਤੇ 40 ਸਾਲ ਉਮਰ ਵਰਗ ਤੋਂ ਵੱਧ ਦੇ ਨਾਗਰਿਕਾਂ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

The post ਦਿਆਲੂ-2 ਯੋਜਨਾ ਤਹਿਤ ਵੱਖ-ਵੱਖ ਉਮਰ ਵਰਗ ਨੂੰ 1 ਤੋਂ 5 ਲੱਖ ਰੁਪਏ ਤੱਕ ਦਿੱਤੀ ਜਾਂਦੀ ਹੈ ਵਿੱਤੀ ਸਹਾਇਤਾ: CM ਮਨੋਹਰ ਲਾਲ appeared first on TheUnmute.com - Punjabi News.

Tags:
  • breaking-news
  • dayalu-ii
  • farmers
  • haryana-biudget
  • haryana-budget
  • latest-news
  • manohar-lal
  • news
  • the-unmute-breaking-news

IND vs ENG: ਡੈਬਿਊ ਮੈਚ 'ਚ ਆਕਾਸ਼ ਦੀ ਤੂਫ਼ਾਨੀ ਗੇਂਦਬਾਜ਼ੀ, ਇੰਗਲੈਂਡ ਦੀ ਅੱਧੀ ਟੀਮ 112 ਦੌੜਾਂ 'ਤੇ ਪਵੇਲੀਅਨ ਪਰਤੀ

Friday 23 February 2024 06:22 AM UTC+00 | Tags: akash akash-deep bowler-akash breaking-news cricket-news england-team ind-vs-eng news ranchi sports test-series

ਚੰਡੀਗੜ੍ਹ, 23 ਫਰਵਰੀ 2024: (IND vs ENG) ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਹ ਮੈਚ ਰਾਂਚੀ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਸੀਰੀਜ਼ ‘ਚ 2-1 ਨਾਲ ਅੱਗੇ ਹੈ। ਭਾਰਤੀ ਟੀਮ ਇਹ ਮੈਚ ਜਿੱਤ ਕੇ ਜੇਤੂ ਬੜ੍ਹਤ ਹਾਸਲ ਕਰਨਾ ਚਾਹੇਗੀ। ਹੈਦਰਾਬਾਦ ਵਿੱਚ ਪਹਿਲਾ ਮੈਚ ਇੰਗਲੈਂਡ ਨੇ ਜਿੱਤ ਲਿਆ ਸੀ। ਇਸ ਤੋਂ ਬਾਅਦ ਭਾਰਤੀ ਟੀਮ ਨੇ ਵਿਸ਼ਾਖਾਪਟਨਮ ਅਤੇ ਰਾਜਕੋਟ ਵਿੱਚ ਜਿੱਤ ਦਰਜ ਕੀਤੀ।

ਪਹਿਲੇ ਦਿਨ ਲੰਚ ਬਰੇਕ ਤੱਕ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ ਵਿੱਚ ਪੰਜ ਵਿਕਟਾਂ ਗੁਆ ਕੇ 112 ਦੌੜਾਂ ਬਣਾ ਲਈਆਂ ਸਨ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਇੰਗਲੈਂਡ ਦੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਆਪਣਾ ਡੈਬਿਊ ਮੈਚ ਖੇਡ ਰਹੇ ਆਕਾਸ਼ ਦੀਪ (Akash deep) ਨੇ ਆਪਣੇ ਦੂਜੇ ਓਵਰ ‘ਚ ਜੈਕ ਕਰਾਊਲੀ ਨੂੰ ਕਲੀਨ ਬੋਲਡ ਕਰ ਦਿੱਤਾ ਸੀ। ਹਾਲਾਂਕਿ, ਉਹ ਗੇਂਦ ਨੋ ਬਾਲ ਨਿਕਲੀ। ਹਾਲਾਂਕਿ ਆਕਾਸ਼ ਨੇ ਹਾਰ ਨਹੀਂ ਮੰਨੀ ਅਤੇ ਫਿਰ ਉਸ ਨੇ ਬੇਨ ਡਕੇਟ ਨੂੰ ਵਿਕਟਕੀਪਰ ਧਰੁਵ ਜੁਰੇਲ ਹੱਥੋਂ ਕੈਚ ਕਰਵਾ ਲਿਆ।

ਡਕੇਟ 11 ਦੌੜਾਂ ਬਣਾ ਸਕਿਆ। ਇਸ ਤੋਂ ਬਾਅਦ ਉਸ ਨੇ ਓਲੀ ਪੋਪ ਨੂੰ ਉਸੇ ਓਵਰ ਵਿੱਚ ਐਲਬੀਡਬਲਿਊ ਆਊਟ ਕਰ ਦਿੱਤਾ। ਪੋਪ ਖਾਤਾ ਨਹੀਂ ਖੋਲ੍ਹ ਸਕਿਆ। ਇੰਗਲਿਸ਼ ਟੀਮ ਇੱਕ ਓਵਰ ਵਿੱਚ ਦੋ ਵਿਕਟਾਂ ਡਿੱਗਣ ਤੋਂ ਬਾਅਦ ਉਭਰ ਨਹੀਂ ਸਕੀ। ਆਕਾਸ਼ ਨੇ ਵੀ ਕ੍ਰੋਲੇ ਤੋਂ ਬਦਲਾ ਲਿਆ ਅਤੇ ਉਸ ਨੂੰ ਫਿਰ ਤੋਂ ਕਲੀਨ ਬੋਲਡ ਕਰ ਦਿੱਤਾ ਅਤੇ ਕਰਾਊਲੀ 42 ਦੌੜਾਂ ਬਣਾ ਸਕੇ।

ਆਕਾਸ਼ (Akash) ਨੇ ਤਬਾਹੀ ਮਚਾਉਣ ਤੋਂ ਬਾਅਦ ਸਪਿਨਰਾਂ ਦੀ ਵਾਰੀ ਸੀ। ਅਸ਼ਵਿਨ ਨੇ ਜੌਨੀ ਬੇਅਰਸਟੋ ਨੂੰ ਪੈਵੇਲੀਅਨ ਅਤੇ ਰਵਿੰਦਰ ਜਡੇਜਾ ਨੇ ਬੇਨ ਸਟੋਕਸ ਨੂੰ ਪਵੇਲੀਅਨ ਭੇਜ ਕੇ ਅੱਧੀ ਇੰਗਲੈਂਡ ਟੀਮ ਨੂੰ ਪੈਵੇਲੀਅਨ ਭੇਜ ਦਿੱਤਾ। ਇੰਗਲੈਂਡ ਦੀ ਟੀਮ ਪਹਿਲੇ ਦੋ ਘੰਟਿਆਂ ‘ਚ ਹੀ ਮੁਸ਼ਕਿਲ ‘ਚ ਘਿਰਦੀ ਨਜ਼ਰ ਆ ਰਹੀ ਹੈ। ਬੇਅਰਸਟੋ 38 ​​ਦੌੜਾਂ ਅਤੇ ਸਟੋਕਸ ਤਿੰਨ ਦੌੜਾਂ ਬਣਾ ਸਕੇ। ਸਟੋਕਸ ਦੇ ਆਊਟ ਹੁੰਦੇ ਹੀ ਲੰਚ ਦਾ ਐਲਾਨ ਕਰ ਦਿੱਤਾ ਗਿਆ।

The post IND vs ENG: ਡੈਬਿਊ ਮੈਚ ‘ਚ ਆਕਾਸ਼ ਦੀ ਤੂਫ਼ਾਨੀ ਗੇਂਦਬਾਜ਼ੀ, ਇੰਗਲੈਂਡ ਦੀ ਅੱਧੀ ਟੀਮ 112 ਦੌੜਾਂ ‘ਤੇ ਪਵੇਲੀਅਨ ਪਰਤੀ appeared first on TheUnmute.com - Punjabi News.

Tags:
  • akash
  • akash-deep
  • bowler-akash
  • breaking-news
  • cricket-news
  • england-team
  • ind-vs-eng
  • news
  • ranchi
  • sports
  • test-series

ਸ਼ੁਭਕਰਨ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ: ਸੁਨੀਲ ਜਾਖੜ

Friday 23 February 2024 06:32 AM UTC+00 | Tags: aam-aadmi-party breaking-news cm-bhagwant-mann farmers-protest haryana-police latest-news news punjab punjabi-news sunil-jakhar the-unmute-breaking the-unmute-latest-news the-unmute-punjabi-news

ਚੰਡੀਗੜ੍ਹ, 23 ਫਰਵਰੀ 2024: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਮੇਰੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਅਤੇ ਸਾਰਾ ਪੰਜਾਬ ਉਸਦੇ ਪਰਿਵਾਰ ਨਾਲ ਖੜ੍ਹਾ ਹੈ। ਸੁਨੀਲ ਜਾਖੜ ਨੇ ਸ਼ੁਭਕਰਨ ਦੀ ਮੌਤ ਲਈ ਜਿੰਮੇਵਾਰਾਂ ਨੂੰ ਸਾਹਮਣੇ ਲਿਆਉਣ ਲਈ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਸਚਾਈ ਸਭ ਦੇ ਸਾਹਮਣੇ ਲਿਆਂਦੀ ਜਾ ਸਕੇ |

ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਅਜਿਹੀ ਦੁਰਘਟਨਾ ਨੂੰ ਦੁਬਾਰਾ ਵਾਪਰਨ ਤੋਂ ਰੋਕਣ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਾ ਹਾਂ ਕਿਉਂਕਿ ਅੱਜ ਵੀ ਧਰਨੇ ਵਾਲੀ ਥਾਂ ਤੇ ਸਾਡੇ ਹਜ਼ਾਰਾਂ ਸ਼ੁਭਕਰਨ ਮੌਜੂਦ ਹਨ। ਦੋਵਾਂ ਧਿਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹਰ ਜਿੰਦਗੀ ਅਨਮੋਲ ਹੈ। ਜਿੱਥੇ ਸਰਕਾਰਾਂ ਅਤੇ ਸੁਰੱਖਿਆ ਬਲਾਂ ਨੂੰ ਸਾਂਤਮਈ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਣ ਲਈ ਸੰਜਮ ਅਤੇ ਸੰਵੇਦਨਸ਼ੀਲਤਾ ਵਿਖਾਉਣੀ ਚਾਹੀਦੀ ਹੈ, ਉੱਥੇ ਕਿਸਾਨ ਸੰਗਠਨਾਂ ਨੂੰ ਵੀ ਸਾਡੇ ਨੌਜਵਾਨਾਂ ਦੇ ਜਨੂੰਨ ਅਤੇ ਊਰਜਾ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੇ ਆਗੂਆਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡੇ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨੌਜਵਾਨਾਂ ਦੀ ਕਿਸੇ ਦੇ ਸੌੜੇ ਸਿਆਸੀ ਇਰਾਦਿਆਂ ਲਈ ਦੁਰਵਰਤੋਂ ਨਾ ਹੋਵੇ। ਸਾਰੀਆਂ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ ਅਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਅੱਗੇ ਵੱਧਣਾ ਚਾਹੀਦਾ ਹੈ।

The post ਸ਼ੁਭਕਰਨ ਸਿੰਘ ਦੀ ਮੌਤ ਦੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ: ਸੁਨੀਲ ਜਾਖੜ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • farmers-protest
  • haryana-police
  • latest-news
  • news
  • punjab
  • punjabi-news
  • sunil-jakhar
  • the-unmute-breaking
  • the-unmute-latest-news
  • the-unmute-punjabi-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form