TheUnmute.com – Punjabi News: Digest for February 04, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ, 03 ਫਰਵਰੀ 2024: (IND vs ENG 2nd Test) ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈ.ਐੱਸ. ਰਾਜਸ਼ੇਖਰ ਰੈੱਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ | ਯਸ਼ਸਵੀ ਜੈਸਵਾਲ (Yashshvi Jaiswal) 290 ਗੇਂਦਾਂ ‘ਚ 209 ਦੌੜਾਂ ਬਣਾ ਕੇ ਆਊਟ ਹੋਏ। ਜੈਸਵਾਲ ਨੇ ਆਪਣੀ ਪਾਰੀ ਵਿੱਚ 19 ਚੌਕੇ ਅਤੇ ਸੱਤ ਛੱਕੇ ਲਗਾਏ। ਜੇਮਸ ਐਂਡਰਸਨ ਨੇ ਉਸ ਨੂੰ ਜੌਨੀ ਬੇਅਰਸਟੋ ਹੱਥੋਂ ਕੈਚ ਕਰਵਾਇਆ। ਹੁਣ ਕੁਲਦੀਪ ਯਾਦਵ ਦੇ ਨਾਲ ਜਸਪ੍ਰੀਤ ਬੁਮਰਾਹ ਕ੍ਰੀਜ਼ ‘ਤੇ ਹਨ। ਉਸ ਤੋਂ ਬਾਅਦ ਮੁਕੇਸ਼ ਕੁਮਾਰ ਨੂੰ ਬੱਲੇਬਾਜ਼ੀ ਲਈ ਆਉਣਾ ਹੈ। ਫਿਲਹਾਲ ਭਾਰਤ ਦਾ ਸਕੋਰ 383/8 ਹੈ। ਅਜਿਹੇ ‘ਚ ਭਾਰਤ ਲਈ 400 ਦੌੜਾਂ ਦਾ ਅੰਕੜਾ ਪਾਰ ਕਰਨਾ ਮੁਸ਼ਕਲ ਹੋਵੇਗਾ।

ਜੈਸਵਾਲ (Yashshvi Jaiswal) ਨੇ ਇਸ ਮੈਚ ‘ਚ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ ਇਕੱਲੇ ਹੀ ਭਾਰਤ ਦੇ ਸਕੋਰ ਨੂੰ 400 ਦੌੜਾਂ ਦੇ ਨੇੜੇ ਪਹੁੰਚਾਇਆ। ਉਹ ਭਾਰਤ ਲਈ ਟੈਸਟ ਵਿੱਚ ਦੋਹਰਾ ਸੈਂਕੜਾ ਲਗਾਉਣ ਵਾਲਾ ਤੀਜਾ ਸਭ ਤੋਂ ਘੱਟ ਉਮਰ ਦਾ ਭਾਰਤੀ ਬੱਲੇਬਾਜ਼ ਬਣ ਗਿਆ ਹੈ। ਉਸ ਤੋਂ ਪਹਿਲਾਂ ਵਿਨੋਦ ਕਾਂਬਲੀ ਨੇ 21 ਸਾਲ ਦੀ ਉਮਰ ਵਿੱਚ ਦੋ ਦੋਹਰੇ ਸੈਂਕੜੇ ਲਗਾਏ ਸਨ। ਇਸ ਦੇ ਨਾਲ ਹੀ ਸੁਨੀਲ ਗਾਵਸਕਰ ਨੇ 21 ਸਾਲ ਦੀ ਉਮਰ ‘ਚ ਦੋਹਰਾ ਸੈਂਕੜਾ ਲਗਾਇਆ ਸੀ। ਹੁਣ ਯਸ਼ਸਵੀ ਨੇ 22 ਸਾਲ ਦੀ ਉਮਰ ‘ਚ ਅਜਿਹਾ ਕੀਤਾ ਹੈ।

The post IND vs ENG: ਯਸ਼ਸਵੀ ਜੈਸਵਾਲ ਨੇ ਜੜਿਆ ਦੋਹਰਾ ਸੈਂਕੜਾ, ਅਜਿਹਾ ਕਰਨ ਵਾਲਾ ਤੀਜਾ ਸਭ ਤੋਂ ਘੱਟ ਉਮਰ ਦਾ ਭਾਰਤੀ ਬੱਲੇਬਾਜ਼ ਬਣਿਆ appeared first on TheUnmute.com - Punjabi News.

Tags:
  • bcci
  • breaking-news
  • cricket-news
  • ind-vs-eng-test
  • news
  • sports-news
  • test-cricket
  • yashaswi-jaiswal

ਗੁਰਮੀਤ ਸਿੰਘ ਸੰਧਾਵਾਲੀਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਬਣੇ

Saturday 03 February 2024 06:04 AM UTC+00 | Tags: breaking-news chief-justice gurmeet-singh-sandhawalia news nws punjab-and-haryana-high-court punjab-news

ਚੰਡੀਗੜ੍ਹ, 03 ਫਰਵਰੀ 2024: ਗੁਰਮੀਤ ਸਿੰਘ ਸੰਧਾਵਾਲੀਆ (Gurmeet Singh Sandhawalia) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸਨ। ਉਨ੍ਹਾਂ ਦੇ ਪਿਤਾ ਵੀ ਚੀਫ਼ ਜਸਟਿਸ ਰਹਿ ਚੁੱਕੇ ਹਨ। ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜੀ.ਐਸ.ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ।

ਸੰਧਾਵਾਲੀਆ (Gurmeet Singh Sandhawalia) ਇੱਕ ਕਾਨੂੰਨੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਨ੍ਹਾਂ ਦੇ ਪਿਤਾ 1978 ਤੋਂ 1983 ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ 1983 ਤੋਂ 1987 ਤੱਕ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਰਹੇ। 1 ਨਵੰਬਰ 1965 ਨੂੰ ਜਨਮੇ ਸੁਰਜੀਤ ਸਿੰਘ ਸੰਧਾਵਾਲੀਆ ਨੇ 1986 ਵਿੱਚ ਡੀਏਵੀ ਕਾਲਜ ਚੰਡੀਗੜ੍ਹ ਤੋਂ ਬੀਏ (ਆਨਰਜ਼) ਕੀਤੀ। 1989 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਲਐਲਬੀ ਕੀਤੀ।

ਇਸ ਤੋਂ ਬਾਅਦ ਉਨ੍ਹਾਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਵਿੱਚ ਵਕੀਲ ਵਜੋਂ ਵੀ ਕੰਮ ਕੀਤਾ। ਇਸ ਸਾਲ ਅਗਸਤ ਵਿੱਚ ਆਪਣੇ ਕਾਲਜ ਦੇ ਦਿਨਾਂ ਦੌਰਾਨ ਲਾਅਨ ਟੈਨਿਸ ਦੀ ਖੇਡ ਵਿੱਚ ਆਪਣੇ ਕਾਲਜ ਅਤੇ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀ ਵੀ ਰਹੇ |

The post ਗੁਰਮੀਤ ਸਿੰਘ ਸੰਧਾਵਾਲੀਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਬਣੇ appeared first on TheUnmute.com - Punjabi News.

Tags:
  • breaking-news
  • chief-justice
  • gurmeet-singh-sandhawalia
  • news
  • nws
  • punjab-and-haryana-high-court
  • punjab-news

ਅਦਾਲਤ ਨੇ 'ਆਪ' ਵਿਧਾਇਕ ਦਲਬੀਰ ਸਿੰਘ ਟੌਂਗ ਦੇ ਗ੍ਰਿਫ਼ਤਾਰੀ ਵਾਰੰਟ ਕੀਤੇ ਜਾਰੀ

Saturday 03 February 2024 06:17 AM UTC+00 | Tags: aam-aadmi-party aap-punjab breaking-news dalbir-singh-tong latest-news mla-dalbir-singh-tong news the-unmute-breaking-news the-unmute-latest-news

ਚੰਡੀਗੜ੍ਹ, 03 ਫਰਵਰੀ 2024: ਬਾਬਾ ਬਕਾਲਾ ਸਾਹਿਬ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵੱਲੋਂ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ (Dalbir Singh Tong) ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।ਅਦਾਲਤ ਨੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਵਾਰ-ਵਾਰ ਵਾਰੰਟ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ 'ਤੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਮਿਲੀ ਮੁਤਾਬਕ ਅਨੁਸਾਰ ਜੁਡੀਸ਼ੀਅਲ ਮੈਜਿਸਟ੍ਰੇਟ ਬਿਕਰਮਦੀਪ ਸਿੰਘ ਦੀ ਅਦਾਲਤ ‘ਚ ਸੰਪੂਰਨ ਸਿੰਘ ਮੱਕੜ ਬਨਾਮ ਦਲਬੀਰ ਸਿੰਘ ਟੌਂਗ ਦਾ ਕੇਸ ਚੱਲ ਰਿਹਾ ਸੀ।

ਅਦਾਲਤ ਵਲੋਂ ਇਸ ਸਬੰਧੀ 5 ਵਾਰ ਵਿਧਾਇਕ (Dalbir Singh Tong)  ਨੂੰ ਪੁਲਸ ਰਾਹੀ ਵਾਰੰਟ ਭੇਜੇ ਗਏ ਸਨ ਪਰ ਉਕਤ ਵਿਧਾਇਕ ਅਦਾਲਤ ‘ਚ ਪੇਸ਼ ਨਹੀਂ ਹੋਏ। ਅਦਾਲਤ ਨੇ ਥਾਣਾ ਬਿਆਸ ਦੇ ਐੱਸ. ਐੱਚ. ਓ. ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕੇ ਉਹ ਵਿਧਾਇਕ ਟੌਂਗ ਨੂੰ ਗ੍ਰਿਫ਼ਤਾਰ ਕਰ ਕੇ 17 ਫਰਵਰੀ, 2024 ਨੂੰ ਪੇਸ਼ ਕਰੇ। ਇਸ ਮਾਮਲੇ ਸਬੰਧੀ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਕਹਿਣਾ ਹੈ ਕਿ ਇਹ ਇਕ ਬਹੁਤ ਪੁਰਾਣਾ ਕੇਸ ਹੈ।

The post ਅਦਾਲਤ ਨੇ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਗ੍ਰਿਫ਼ਤਾਰੀ ਵਾਰੰਟ ਕੀਤੇ ਜਾਰੀ appeared first on TheUnmute.com - Punjabi News.

Tags:
  • aam-aadmi-party
  • aap-punjab
  • breaking-news
  • dalbir-singh-tong
  • latest-news
  • mla-dalbir-singh-tong
  • news
  • the-unmute-breaking-news
  • the-unmute-latest-news

ਚੰਡੀਗੜ੍ਹ, 03 ਫਰਵਰੀ 2024: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਅੱਜ ਭਾਜਪਾ ‘ਤੇ ਵਿਧਾਇਕਾਂ ਖਰੀਦ ਫਰੋਖਤ ਦੇ ਦੋਸ਼ ਲਗਾਉਣ ਦੇ ਮਾਮਲੇ ‘ਚ ਨੋਟਿਸ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ ਹੈ। ਇਸ ਤੋਂ ਪਹਿਲਾਂ ਕੱਲ੍ਹ ਵੀ ਕ੍ਰਾਈਮ ਬ੍ਰਾਂਚ ਦੀ ਟੀਮ ਨੋਟਿਸ ਦੇਣ ਲਈ ਕੇਜਰੀਵਾਲ ਦੇ ਘਰ ਪਹੁੰਚੀ ਸੀ।

ਦਿੱਲੀ ਪੁਲਿਸ ਕੱਲ੍ਹ ਮੁੱਖ ਮੰਤਰੀ ਨੂੰ ਨੋਟਿਸ ਦੇਣ ਜਾ ਰਹੀ ਸੀ, ਪਰ ਮੁੱਖ ਮੰਤਰੀ ਅੱਗੇ ਨਹੀਂ ਆਏ ਅਤੇ ਅਧਿਕਾਰੀ ਨੋਟਿਸ ਲੈਣ ਲਈ ਜ਼ੋਰ ਪਾਉਣ ਲੱਗੇ। ਇਸ ਲਈ ਦਿੱਲੀ ਪੁਲਿਸ ਦੀ ਟੀਮ ਵਾਪਸ ਆ ਗਈ ਸੀ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਅੱਜ ਫਿਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਨੋਟਿਸ ਦੇਣ ਪਹੁੰਚੀ ਹੈ। ਦਿੱਲੀ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਹੀ ਨੋਟਿਸ ਦਿੱਤਾ ਜਾਵੇਗਾ। ਕ੍ਰਾਈਮ ਬ੍ਰਾਂਚ ਦੀ ਟੀਮ ਸਿਰਫ ਕੇਜਰੀਵਾਲ ਨੂੰ ਨੋਟਿਸ ਦੇਣ ਦੀ ਗੱਲ ਕਰ ਰਹੀ ਹੈ।

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਵੀ ਨੋਟਿਸ ਦੇਣ ਲਈ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਦੀ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ ਸੀ। ਆਤਿਸ਼ੀ ਦੇ ਚੰਡੀਗੜ੍ਹ ਵਿੱਚ ਹੋਣ ਕਾਰਨ ਪੁਲਿਸ ਉਸ ਨੂੰ ਨੋਟਿਸ ਵੀ ਨਹੀਂ ਦੇ ਸਕੀ। ਪੁਲਿਸ ਨੋਟਿਸ ਦੇਣ ਲਈ ਸ਼ਨੀਵਾਰ ਨੂੰ ਦੁਬਾਰਾ ਆ ਸਕਦੀ ਹੈ। ਨੋਟਿਸ ‘ਚ ਪੁਲਿਸ ਨੇ ਦੋਵਾਂ ਤੋਂ ਭਾਜਪਾ ‘ਤੇ ਲੱਗੇ ਦੋਸ਼ਾਂ ਦੇ ਸਬੂਤ ਅਤੇ ਹੋਰ ਜਾਣਕਾਰੀ ਮੰਗੀ ਹੈ। ਉਨ੍ਹਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਕੇਜਰੀਵਾਲ ਅਤੇ ਆਤਿਸ਼ੀ ਨੇ ਦੋਸ਼ ਲਾਇਆ ਸੀ ਕਿ ਭਾਜਪਾ ਨੇ ਉਨ੍ਹਾਂ ਦੇ ਸੱਤ ਵਿਧਾਇਕਾਂ ਨੂੰ ਖਰੀਦਣ ਲਈ 25-25 ਕਰੋੜ ਰੁਪਏ ਲਾਲਚ ਦਿੱਤਾ ਹੈ |

The post CM ਅਰਵਿੰਦ ਕੇਜਰੀਵਾਲ ਨੂੰ ਨੋਟਿਸ ਦੇਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ ਕ੍ਰਾਈਮ ਬ੍ਰਾਂਚ, ਜਾਣੋ ਪੂਰਾ ਮਾਮਲਾ appeared first on TheUnmute.com - Punjabi News.

Tags:
  • arvind-kejriwal
  • breaking-news
  • cm-arvind-kejriwal
  • crime-branch
  • delhi
  • delhi-bjp
  • delhi-police
  • news

Bharat Ratna: ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ

Saturday 03 February 2024 06:48 AM UTC+00 | Tags: bharat-ratna bjp breaking-news india jp lal-krishna-advani news pm-modi the-unmute-breaking the-unmute-latest-news

ਚੰਡੀਗੜ੍ਹ, 03 ਫਰਵਰੀ 2024: ਭਾਜਪਾ ਦੇ ਮੋਢੀ ਚਿਹਰਿਆਂ ਵਿੱਚੋਂ ਇੱਕ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਹੈ। ਪੀਐਮ ਮੋਦੀ ਨੇ ਖੁਦ ਐਕਸ ‘ਤੇ ਪੋਸਟ ਕਰਕੇ ਇਸ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਪੋਸਟ ਵਿੱਚ ਕਿਹਾ ਕਿ ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਦਾ ਜੀਵਨ ਜ਼ਮੀਨੀ ਪੱਧਰ ‘ਤੇ ਕੰਮ ਕਰਨ ਤੋਂ ਸ਼ੁਰੂ ਹੋ ਕੇ ਦੇਸ਼ ਦੇ ਉਪ ਪ੍ਰਧਾਨ ਮੰਤਰੀ ਵਜੋਂ ਸੇਵਾ ਕਰਨ ਤੱਕ ਸੀ।

‘ਤੇ ਇੱਕ ਪੋਸਟ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਉਹ ਸਭ ਤੋਂ ਮਹਾਨ ਅਤੇ ਸਤਿਕਾਰਤ ਜਨਤਕ ਆਗੂ ਰਹੇ ਹਨ।ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਯਾਦਗਾਰੀ ਹੈ।ਉਨ੍ਹਾਂ ਦਾ ਜੀਵਨ ਜ਼ਮੀਨੀ ਪੱਧਰ ‘ਤੇ ਕੰਮ ਕਰਨ ਤੋਂ ਸ਼ੁਰੂ ਹੋ ਕੇ ਦੇਸ਼ ਦੇ ਉਪ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸੇਵਾ ਕੀਤੀ। ਗ੍ਰਹਿ ਮੰਤਰੀ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਰਹੇ । “ਪਰ ਉਹ ਕੰਮ ਕਰਦੇ ਹੋਏ ਵੀ ਆਪਣੇ ਆਪ ਨੂੰ ਦੂਜਿਆਂ ਤੋਂ ਵੱਖਰਾ ਰੱਖਦੇ ਸਨ। ਉਨ੍ਹਾਂ ਦੇ ਸੰਸਦੀ ਦਖਲ ਹਮੇਸ਼ਾ ਮਿਸਾਲੀ ਅਤੇ ਅਮੀਰ ਸਮਝ ਨਾਲ ਭਰਪੂਰ ਰਹੇ ਹਨ।”

ਲਾਲ ਕ੍ਰਿਸ਼ਨ ਅਡਵਾਨੀ ਕੌਣ ਹਨ ?

ਭਾਜਪਾ ਦੇ ਸੀਨੀਅਰ ਆਗੂ ਅਤੇ ਦੇਸ਼ ਦੇ ਸੱਤਵੇਂ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਦਾ ਜਨਮ 8 ਨਵੰਬਰ, 1927 ਨੂੰ ਕਰਾਚੀ, ਪਾਕਿਸਤਾਨ ਵਿੱਚ ਇੱਕ ਹਿੰਦੂ ਸਿੰਧੀ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਮ ਕਿਸ਼ਨਚੰਦ ਅਡਵਾਨੀ ਅਤੇ ਮਾਤਾ ਦਾ ਨਾਮ ਗਿਆਨੀ ਦੇਵੀ ਹੈ। ਉਨ੍ਹਾਂ ਦੇ ਪਿਤਾ ਪੇਸ਼ੇ ਤੋਂ ਇੱਕ ਉਦਯੋਗਪਤੀ ਸਨ। ਉਨ੍ਹਾਂ ਨੇ ਆਪਣੀ ਮੁਢਲੀ ਸਿੱਖਿਆ ਸੇਂਟ ਪੈਟ੍ਰਿਕ ਹਾਈ ਸਕੂਲ, ਕਰਾਚੀ ਤੋਂ ਪ੍ਰਾਪਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਡੀਜੀ ਨੈਸ਼ਨਲ ਸਕੂਲ, ਹੈਦਰਾਬਾਦ, ਸਿੰਧ ਵਿੱਚ ਦਾਖਲਾ ਲਿਆ। 1947 ਦੀ ਵੰਡ ਵੇਲੇ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਛੱਡ ਕੇ ਮੁੰਬਈ ਆ ਵਸਿਆ। ਇੱਥੇ ਉਸਨੇ ਬੰਬੇ ਯੂਨੀਵਰਸਿਟੀ ਦੇ ਲਾਅ ਕਾਲਜ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ। ਉਨ੍ਹਾਂ ਦੀ ਘਰਵਾਲੀ ਦਾ ਨਾਂ ਕਮਲਾ ਅਡਵਾਨੀ ਹੈ। ਉਨ੍ਹਾਂ ਦੇ ਬੇਟੇ ਦਾ ਨਾਮ ਜਯੰਤ ਅਡਵਾਨੀ ਅਤੇ ਬੇਟੀ ਦਾ ਨਾਮ ਪ੍ਰਤਿਭਾ ਅਡਵਾਨੀ ਹੈ।

ਅਡਵਾਨੀ ਨੇ 2002 ਤੋਂ 2004 ਦਰਮਿਆਨ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿੱਚ ਭਾਰਤ ਦੇ ਸੱਤਵੇਂ ਉਪ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ 1998 ਤੋਂ 2004 ਦਰਮਿਆਨ ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਵਿੱਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ। ਉਹ ਉਨ੍ਹਾਂ ਚਿਹਰਿਆਂ ਵਿੱਚੋਂ ਹਨ ਜਿਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ ਨੀਂਹ ਰੱਖੀ। 10ਵੀਂ ਅਤੇ 14ਵੀਂ ਲੋਕ ਸਭਾ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਬਾਖੂਬੀ ਨਿਭਾਈ ਹੈ। ਉਨ੍ਹਾਂ ਨੇ ਰਾਸ਼ਟਰੀ ਸਵੈਮਸੇਵਕ ਸੰਘ ਰਾਹੀਂ ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ। 2015 ਵਿੱਚ, ਉਸਨੂੰ ਪਦਮ ਵਿਭੂਸ਼ਣ, ਭਾਰਤ ਦਾ ਦੂਜਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਗਿਆ ਸੀ।

 

The post Bharat Ratna: ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ appeared first on TheUnmute.com - Punjabi News.

Tags:
  • bharat-ratna
  • bjp
  • breaking-news
  • india
  • jp
  • lal-krishna-advani
  • news
  • pm-modi
  • the-unmute-breaking
  • the-unmute-latest-news

ਚੰਡੀਗੜ੍ਹ, 03 ਫਰਵਰੀ 2024: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ 96 ਸਾਲ ਦੀ ਉਮਰ ‘ਚ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ । ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੋਂ ਬਾਅਦ ਭਾਜਪਾ ਦੇ ਦੂਜੇ ਆਗੂ ਹਨ, ਜਿਨ੍ਹਾਂ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਜਾਵੇਗਾ। ਹੁਣ ਤੱਕ 49 ਸ਼ਖਸੀਅਤਾਂ ਨੂੰ ਭਾਰਤ ਰਤਨ ਦਿੱਤਾ ਜਾ ਚੁੱਕਾ ਹੈ। ਲਾਲ ਕ੍ਰਿਸ਼ਨ ਅਡਵਾਨੀ ਇਹ ਸਨਮਾਨ ਹਾਸਲ ਕਰਨ ਵਾਲੀ 50ਵੀਂ ਸ਼ਖਸੀਅਤ ਹਨ।

ਲਾਲ ਕ੍ਰਿਸ਼ਨ ਅਡਵਾਨੀ ਕੌਣ ਹਨ ?

ਭਾਜਪਾ ਦੇ ਸੀਨੀਅਰ ਆਗੂ ਅਤੇ ਦੇਸ਼ ਦੇ ਸੱਤਵੇਂ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦਾ ਜਨਮ 8 ਨਵੰਬਰ, 1927 ਨੂੰ ਕਰਾਚੀ, ਪਾਕਿਸਤਾਨ ਵਿੱਚ ਇੱਕ ਹਿੰਦੂ ਸਿੰਧੀ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਮ ਕਿਸ਼ਨਚੰਦ ਅਡਵਾਨੀ ਅਤੇ ਮਾਤਾ ਦਾ ਨਾਮ ਗਿਆਨੀ ਦੇਵੀ ਹੈ। ਉਨ੍ਹਾਂ ਦੇ ਪਿਤਾ ਪੇਸ਼ੇ ਤੋਂ ਇੱਕ ਉਦਯੋਗਪਤੀ ਸਨ। ਉਨ੍ਹਾਂ ਨੇ ਆਪਣੀ ਮੁਢਲੀ ਸਿੱਖਿਆ ਸੇਂਟ ਪੈਟ੍ਰਿਕ ਹਾਈ ਸਕੂਲ, ਕਰਾਚੀ ਤੋਂ ਪ੍ਰਾਪਤ ਕੀਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਡੀਜੀ ਨੈਸ਼ਨਲ ਸਕੂਲ, ਹੈਦਰਾਬਾਦ, ਸਿੰਧ ਵਿੱਚ ਦਾਖਲਾ ਲਿਆ। 1947 ਦੀ ਵੰਡ ਵੇਲੇ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਛੱਡ ਕੇ ਮੁੰਬਈ ਆ ਵਸਿਆ। ਇੱਥੇ ਉਸਨੇ ਬੰਬੇ ਯੂਨੀਵਰਸਿਟੀ ਦੇ ਲਾਅ ਕਾਲਜ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ। ਉਨ੍ਹਾਂ ਦੀ ਘਰਵਾਲੀ ਦਾ ਨਾਂ ਕਮਲਾ ਅਡਵਾਨੀ ਹੈ। ਉਨ੍ਹਾਂ ਦੇ ਬੇਟੇ ਦਾ ਨਾਮ ਜਯੰਤ ਅਡਵਾਨੀ ਅਤੇ ਬੇਟੀ ਦਾ ਨਾਮ ਪ੍ਰਤਿਭਾ ਅਡਵਾਨੀ ਹੈ।

ਲਾਲ ਕ੍ਰਿਸ਼ਨ ਅਡਵਾਨੀ ਦਾ ਰਾਜਤੀਨਿਕ ਸਫ਼ਰ

New India - An old picture of Shri L K Advani and Shri Narendra Modi. |  Facebook

ਅਡਵਾਨੀ (Lal Krishna Advani) ਨੇ 2002 ਤੋਂ 2004 ਦਰਮਿਆਨ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿੱਚ ਭਾਰਤ ਦੇ ਸੱਤਵੇਂ ਉਪ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ 1998 ਤੋਂ 2004 ਦਰਮਿਆਨ ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਵਿੱਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ। ਉਹ ਉਨ੍ਹਾਂ ਚਿਹਰਿਆਂ ਵਿੱਚੋਂ ਹਨ ਜਿਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ ਨੀਂਹ ਰੱਖੀ। 10ਵੀਂ ਅਤੇ 14ਵੀਂ ਲੋਕ ਸਭਾ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਬਾਖੂਬੀ ਨਿਭਾਈ ਹੈ। ਉਨ੍ਹਾਂ ਨੇ ਰਾਸ਼ਟਰੀ ਸਵੈਮਸੇਵਕ ਸੰਘ ਰਾਹੀਂ ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ।

ਅਡਵਾਨੀ 1970 ਤੋਂ 1972 ਤੱਕ ਜਨ ਸੰਘ ਦੀ ਦਿੱਲੀ ਇਕਾਈ ਦੇ ਪ੍ਰਧਾਨ ਰਹੇ। 1973 ਤੋਂ 1977 ਤੱਕ ਜਨ ਸੰਘ ਦੇ ਰਾਸ਼ਟਰੀ ਪ੍ਰਧਾਨ ਰਹੇ। ਇਸਦੇ ਨਾਲ ਹੀ 1970 ਤੋਂ 1989 ਤੱਕ ਉਹ ਚਾਰ ਵਾਰ ਰਾਜ ਸਭਾ ਦੇ ਮੈਂਬਰ ਰਹੇ। ਇਸ ਦੌਰਾਨ 1977 ਵਿੱਚ ਉਹ ਜਨਤਾ ਪਾਰਟੀ ਦੇ ਜਨਰਲ ਸਕੱਤਰ ਵੀ ਰਹੇ। ਇਸਤੋਂ ਬਾਅਦ 1977 ਤੋਂ 1979 ਤੱਕ, ਉਹ ਕੇਂਦਰ ਵਿੱਚ ਮੋਰਾਰਜੀ ਦੇਸਾਈ ਦੀ ਅਗਵਾਈ ਵਾਲੀ ਜਨਤਾ ਪਾਰਟੀ ਦੀ ਸਰਕਾਰ ਵਿੱਚ ਸੂਚਨਾ ਅਤੇ ਪ੍ਰਸਾਰਣ ਮੰਤਰੀ ਵੀ ਰਹੇ।

BJP crisis: Narendra Modi may gain from Advani resignation gambit | Mint

ਅਡਵਾਨੀ 1986-91 ਅਤੇ 1993-98 ਅਤੇ 2004-05 ਤੱਕ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਰਹੇ। 1989 ਵਿੱਚ, ਉਹ 9ਵੀਂ ਲੋਕ ਸਭਾ ਲਈ ਦਿੱਲੀ ਤੋਂ ਸੰਸਦ ਮੈਂਬਰ ਚੁਣੇ ਗਏ। ਨਾਲ ਹੀ 1989-91 ਤੱਕ ਉਹ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਹੇ। ਇਸਤੋਂ ਬਾਅਦ 1991, 1998, 1999, 2004, 2009 ਅਤੇ 2014 ਵਿੱਚ ਉਹ ਗਾਂਧੀਨਗਰ ਤੋਂ ਲੋਕ ਸਭਾ ਮੈਂਬਰ ਚੁਣੇ ਗਏ। ਸਾਲ 1998 ਤੋਂ 2004 ਤੱਕ ਐਨਡੀਏ ਸਰਕਾਰ ਵਿੱਚ ਗ੍ਰਹਿ ਮੰਤਰੀ ਰਹੇ। ਅਡਵਾਨੀ 2002 ਤੋਂ 2005 ਤੱਕ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿੱਚ ਉਪ ਪ੍ਰਧਾਨ ਮੰਤਰੀ ਵੀ ਰਹੇ।

2015 ‘ਚ ਲਾਲ ਕ੍ਰਿਸ਼ਨ ਅਡਵਾਨੀ ਨੂੰ ਪਦਮ ਵਿਭੂਸ਼ਣ ਨਾਲ ਸਨਮਾਨ

ਇਸ ਤੋਂ ਪਹਿਲਾਂ 2015 ਵਿੱਚ ਅਡਵਾਨੀ (Lal Krishna Advani) ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸੇ ਸਾਲ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਭਾਰਤ ਰਤਨ ਦਿੱਤਾ ਗਿਆ ਸੀ। ਤਤਕਾਲੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਖੁਦ ਉਨ੍ਹਾਂ ਦੇ ਘਰ ਗਏ ਸਨ ਅਤੇ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਸੀ।

ਵਾਜਪਾਈ ਉਦੋਂ 90 ਸਾਲ ਦੇ ਸਨ ਅਤੇ ਬਿਮਾਰ ਸਨ। ਪ੍ਰਣਬ ਮੁਖਰਜੀ ਨੇ ਪ੍ਰੋਟੋਕੋਲ ਤੋਂ ਹਟ ਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਕ੍ਰਿਸ਼ਨਾ ਮੇਨਨ ਮਾਰਗ ਸਥਿਤ ਰਿਹਾਇਸ਼ ‘ਤੇ ਪੁਰਸਕਾਰ ਭੇਟ ਕੀਤਾ। ਵਾਜਪਾਈ ਤੋਂ ਇਲਾਵਾ ਇਸ ਸਾਲ ਉੱਘੇ ਸਿੱਖਿਆ ਸ਼ਾਸਤਰੀ ਅਤੇ ਸੁਤੰਤਰਤਾ ਸੈਨਾਨੀ ਮਹਾਮਨਾ ਮਦਨ ਮੋਹਨ ਮਾਲਵੀਆ ਨੂੰ ਮਰਨ ਉਪਰੰਤ ਇਹ ਸਨਮਾਨ ਦਿੱਤਾ ਗਿਆ।

 

The post Bharat Ratna: ਕੌਣ ਨੇ ਲਾਲ ਕ੍ਰਿਸ਼ਨ ਅਡਵਾਨੀ, ਭਾਰਤ ਰਤਨ ਸਨਮਾਨ ਹਾਸਲ ਕਰਨ ਵਾਲੇ ਦੂਜੇ ਭਾਜਪਾ ਆਗੂ appeared first on TheUnmute.com - Punjabi News.

Tags:
  • bharat-ratna
  • bharat-ratna-award
  • bjp
  • breaking-news
  • lal-krishna-advani
  • news

Poonam Pandey: ਜ਼ਿੰਦਾ ਹੈ ਪੂਨਮ ਪਾਂਡੇ, ਦੱਸਿਆ ਕਿਉਂ ਫੈਲਾਈ ਸੀ ਆਪਣੀ ਮੌਤ ਦੀ ਅਫਵਾਹ

Saturday 03 February 2024 07:36 AM UTC+00 | Tags: breaking-news breakin-g-news news poonam poonam-pandey poonam-pandey-is-alive

ਚੰਡੀਗੜ੍ਹ, 03 ਫਰਵਰੀ 2024: ਮਾਡਲ ਅਤੇ ਅਦਾਕਾਰਾ ਪੂਨਮ ਪਾਂਡੇ (Poonam Pandey) ਦੀ ਮੌਤ ਦੀ ਖ਼ਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਸ਼ੁੱਕਰਵਾਰ ਨੂੰ ਅਦਾਕਾਰਾ ਦੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਉਸ ਦੇ ਮੈਨੇਜਰ ਨੇ ਸਰਵਾਈਕਲ ਕੈਂਸਰ ਕਾਰਨ ਉਸ ਦੀ ਮੌਤ ਦੀ ਜਾਣਕਾਰੀ ਦਿੱਤੀ ਸੀ, ਜਿਸ ਤੋਂ ਬਾਅਦ ਇਹ ਖਬਰ ਸੋਸ਼ਲ ਮੀਡੀਆ ‘ਤੇ ਫੈਲ ਗਈ। ਹਾਲਾਂਕਿ ਕਈਆਂ ਨੇ ਇਸ ਨੂੰ ਪੂਨਮ ਦਾ ਪਬਲੀਸਿਟੀ ਸਟੰਟ ਵੀ ਕਿਹਾ ਹੈ। ਹੁਣ ਪੂਨਮ ਨੇ ਵੀਡੀਓ ਸ਼ੇਅਰ ਕਰਕੇ ਅਫਵਾਹ ਫੈਲਾਉਣ ਦਾ ਕਾਰਨ ਦੱਸਿਆ ਹੈ।

ਉਨ੍ਹਾਂ ਕਿਹਾ, ‘ਮੇਰੀ ਮੌਤ ਸਰਵਾਈਕਲ ਕੈਂਸਰ ਕਾਰਨ ਨਹੀਂ ਹੋਈ ਹੈ, ਪਰ ਕਈ ਬੀਬੀਆਂ ਇਸ ਕਾਰਨ ਆਪਣੀ ਜਾਨ ਗੁਆ ​​ਚੁੱਕੀਆਂ ਹਨ, ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਸਰਵਾਈਕਲ ਕੈਂਸਰ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਇਸ ਨੂੰ HPV ਵੈਕਸੀਨ ਅਤੇ ਜਲਦੀ ਪਤਾ ਲਗਾਉਣ ਦੇ ਟੈਸਟ ਦੁਆਰਾ ਰੋਕਿਆ ਜਾ ਸਕਦਾ ਹੈ। ਸਾਡੇ ਕੋਲ ਇਸ ਬਿਮਾਰੀ ਤੋਂ ਕਿਸੇ ਨੂੰ ਮਰਨ ਤੋਂ ਰੋਕਣ ਦਾ ਹੱਲ ਹੈ।

ਇਸ ਦੇ ਨਾਲ ਹੀ ਪੂਨਮ (Poonam Pandey) ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਇਸ ਅਫਵਾਹ ਨੂੰ ਫੈਲਾਉਣ ਲਈ ਮੁਆਫ਼ੀ ਮੰਗਦੀ ਨਜ਼ਰ ਆ ਰਹੀ ਹੈ। ਪੂਨਮ ਨੇ ਕਿਹਾ ਕਿ ਉਸਨੇ ਸਰਵਾਈਕਲ ਕੈਂਸਰ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਉਸਦੀ ਮੌਤ ਦੀ ਝੂਠੀ ਖ਼ਬਰ ਫੈਲਾਈ। ਉਨ੍ਹਾਂ ਕਿਹਾ ਕਿ ਸਰਵਾਈਕਲ ਕੈਂਸਰ ਬਾਰੇ ਕੋਈ ਛੇਤੀ ਛੇਤੀ ਗੱਲ ਨਹੀਂ ਕਰਦਾ। ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਡਰਾਮਾ ਕਰਨਾ ਪਿਆ।

The post Poonam Pandey: ਜ਼ਿੰਦਾ ਹੈ ਪੂਨਮ ਪਾਂਡੇ, ਦੱਸਿਆ ਕਿਉਂ ਫੈਲਾਈ ਸੀ ਆਪਣੀ ਮੌਤ ਦੀ ਅਫਵਾਹ appeared first on TheUnmute.com - Punjabi News.

Tags:
  • breaking-news
  • breakin-g-news
  • news
  • poonam
  • poonam-pandey
  • poonam-pandey-is-alive

ਗੁਰਪਿੰਦਰ ਸਿੰਘ ਬਾਗੜੀ ਚੱਲਿਆ ਸਪਾਊਸ ਵੀਜ਼ਾ 'ਤੇ ਕੈਨੇਡਾ

Saturday 03 February 2024 08:03 AM UTC+00 | Tags: breaking-news canada canada-visa gurpinder-singh-bagri kaur-immigration news spouse-visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 03 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਸਮਾਧ ਭਾਈ, ਤਹਿਸੀਲ ਬਾਘਾ ਪੁਰਾਣਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਗੁਰਪਿੰਦਰ ਸਿੰਘ ਬਾਗੜੀ ਸਿੰਘ ਨੂੰ ਕੈਨੇਡਾ ਦਾ ਸਪਾਊਸ ਵੀਜ਼ਾ ਥੋੜ੍ਹੇ ਦਿਨਾਂ 'ਚ ਮਿਲਿਆ।

ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਗੁਰਪਿੰਦਰ ਸਿੰਘ ਬਾਗੜੀ ਦੀ ਪਤਨੀ ਰਿਪਨਜੋਤ ਕੌਰ ਦਾ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਤੋਂ ਆਇਆ ਸੀ ਤੇ ਰਿਪਨਜੋਤ ਕੌਰ ਸਤੰਬਰ ਇਨਟੇਕ ਲਈ ਕੈਨੇਡਾ ਚਲੀ ਗਈ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਗੁਰਪਿੰਦਰ ਸਿੰਘ ਬਾਗੜੀ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਦਾ ਪ੍ਰੋਸੈਸ ਕਰਦਿਆਂ ਅੰਬੈਂਸੀ ਵਿੱਚ ਲਗਾਈ ਤੇ ਥੋੜ੍ਹੇ ਦਿਨਾਂ 'ਚ ਵੀਜ਼ਾ ਆ ਗਿਆ।

ਇਸ ਮੌਕੇ ਗੁਰਪਿੰਦਰ ਸਿੰਘ ਬਾਗੜੀ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

The post ਗੁਰਪਿੰਦਰ ਸਿੰਘ ਬਾਗੜੀ ਚੱਲਿਆ ਸਪਾਊਸ ਵੀਜ਼ਾ ‘ਤੇ ਕੈਨੇਡਾ appeared first on TheUnmute.com - Punjabi News.

Tags:
  • breaking-news
  • canada
  • canada-visa
  • gurpinder-singh-bagri
  • kaur-immigration
  • news
  • spouse-visa

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Saturday 03 February 2024 08:37 AM UTC+00 | Tags: anganwadi anganwadi-employees-union anganwadi-union breaking-news news punjab-news

ਫਤਿਹਗੜ੍ਹ ਸਾਹਿਬ , 03 ਫਰਵਰੀ 2024: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ (Anganwadi Employees Union) ਦੇ ਵੱਲੋਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਹੈ । ਉੱਥੇ ਹੀ ਸੂਬਾ ਪ੍ਰਧਾਨ ਹਰਜੀਤ ਪੰਜੋਲਾ ਦੇ ਵੱਲੋਂ 2024 ਦੇ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰਾਂ ਦਾ ਬਾਈਕਾਟ ਕਰਨ ਦੀ ਗੱਲ ਵੀ ਆਖੀ ਗਈ ਹੈ ।

ਇਸ ਮੌਕੇ ਗੱਲਬਾਤ ਕਰਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ (Anganwadi Employees Union) ਪੰਜਾਬ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਉਹਨਾਂ ਵਲੋਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਦੀ ਸਰਕਾਰ ਬਣੀ ਨਹੀਂ ਸੀ, ਉਸ ਸਮੇਂ ਉਹਨਾਂ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਆਂਗਣਵਾੜੀ ਵਰਕਰਾਂ ਨੂੰ ਪੱਕਾ ਕੀਤਾ ਜਾਵੇਗਾ ਤੇ ਪੈਨਸ਼ਨ ਸਕੀਮ ਲਾਗੂ ਕਰਾਂਗੇ, ਪਰ ਹੋਇਆ ਕੁਝ ਵੀ ਨਹੀਂ।

ਉਨ੍ਹਾਂ ਕਿਹਾ ਕਿ ਇਹਨਾਂ ਵਲੋਂ ਆਮ ਲੋਕਾਂ ਨੂੰ ਵੀ ਝੂਠੇ ਲਾਰੇ ਲਾ ਕੇ ਵੋਟਾਂ ਲਈਆਂ ਅਤੇ ਸਰਕਾਰ ਬਣਾਈ ਹੈ। ਉਹਨਾਂ ਨੇ ਕਿਹਾ ਕਿ ਨਾ ਹੀ ਲੋਕਾਂ ਨੂੰ ਨਾ ਤਾਂ 15 ਲੱਖ ਰੁਪਏ ਦਿੱਤਾ, ਨਾ ਹੀ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਦਿੱਤਾ। ਪੰਜੋਲਾ ਨੇ ਕਿਹਾ ਕਿ ਕੇਂਦਰ ਸਰਕਾਰ ਸਿਰਫ ਸਰਮਾਏਦਾਰਾਂ ਦੀ ਸਰਕਾਰ ਹੈ। ਉਹਨਾਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ, ਉਸ ਵਿਚ ਵਰਕਰਾਂ ਅਣਦੇਖਿਆ ਕੀਤਾ ਗਿਆ ਹੈ। ਇਸ ਲਈ ਭਾਜਪਾ ਸਰਕਾਰ ਨਾ ਮਜ਼ਦੂਰਾਂ ਪੱਖੀ ਹੈ ਤੇ ਨਾ ਹੀ ਕਿਸਾਨਾਂ ਪੱਖੀ। ਇਸ ਮੌਕੇ ਪ੍ਰਧਾਨ ਪੰਜੋਲਾ ਨੇ ਕਿਹਾ ਕਿ ਲੋਕ ਸਭਾ 2024 ਦੀਆਂ ਚੋਣਾਂ ਵਿੱਚ ਜੋ ਵੀ ਭਾਜਪਾ ਦਾ ਐਮਪੀ ਉਮੀਦਵਾਰ ਹੋਵੇਗਾ ਉਸਦਾ ਵਿਰੋਧ ਕੀਤਾ ਜਾਵੇਗਾ।

The post ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ appeared first on TheUnmute.com - Punjabi News.

Tags:
  • anganwadi
  • anganwadi-employees-union
  • anganwadi-union
  • breaking-news
  • news
  • punjab-news

ਚੰਡੀਗੜ੍ਹ, 03 ਫਰਵਰੀ 2024: ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਜੱਜ (Judge) ਬੀਬੀ ਜਯੋਤਸਨਾ ਰਾਏ ਦੀ ਲਾਸ਼ ਸ਼ਨੀਵਾਰ ਸਵੇਰੇ ਸਰਕਾਰੀ ਰਿਹਾਇਸ਼ ‘ਚ ਲਟਕਦੀ ਮਿਲੀ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ‘ਚ ਹਲਚਲ ਮਚ ਗਈ । ਡੀਐਮ-ਐਸਐਸਪੀ ਸਮੇਤ ਸਾਰੇ ਅਧਿਕਾਰੀ ਮੌਕੇ 'ਤੇ ਪੁੱਜੇ। ਘਟਨਾ ਵਾਲੀ ਥਾਂ ‘ਤੇ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਸੁਸਾਈਡ ਨੋਟ ‘ਚ ਕੀ ਲਿਖਿਆ ਹੈ, ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਸਿਵਲ ਜੱਜ (Judge) ਜੂਨੀਅਰ ਡਿਵੀਜ਼ਨ ਕੋਰਟ ਦੀ ਜੱਜ ਬੀਬੀ ਜਯੋਤਸਨਾ ਰਾਏ ਸ਼ਨੀਵਾਰ ਸਵੇਰੇ ਆਪਣੀ ਅਦਾਲਤ ‘ਚ ਨਹੀਂ ਪਹੁੰਚੀ। ਸਾਥੀ ਜੱਜਾਂ ਨੇ ਉਸ ਦੇ ਨੰਬਰ ‘ਤੇ ਕਾਲ ਕੀਤੀ, ਪਰ ਚੁੱਕਿਆ ਨਹੀਂ। ਮੁਲਾਜ਼ਮਾਂ ਅਨੁਸਾਰ ਜੱਜ ਦੀ ਰਿਹਾਇਸ਼ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਫੋਨ ਕਰਨ ‘ਤੇ ਵੀ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਉਸ ਦੀ ਰਿਹਾਇਸ਼ ਦਾ ਦਰਵਾਜ਼ਾ ਧੱਕੇ ਨਾਲ ਖੋਲ੍ਹ ਦਿੱਤਾ। ਫਿਰ ਪੁਲਿਸ ਘਰ ਵਿਚ ਦਾਖਲ ਹੋਈ। ਉਸ ਦੀ ਲਾਸ਼ ਕਮਰੇ ਦੇ ਅੰਦਰ ਪੱਖੇ ਨਾਲ ਲਟਕ ਰਹੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਮ ਮਨੋਜ ਕੁਮਾਰ ਅਤੇ ਐੱਸਐੱਸਪੀ ਆਲੋਕ ਪ੍ਰਿਯਾਦਰਸ਼ੀ ਸਮੇਤ ਸਾਰੇ ਅਧਿਕਾਰੀ ਉੱਥੇ ਪਹੁੰਚ ਗਏ। ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ। ਐਸਐਸਪੀ ਅਲੋਕ ਪ੍ਰਿਆਦਰਸ਼ੀ ਨੇ ਦੱਸਿਆ ਕਿ ਮੌਕੇ 'ਤੇ ਕੀਤੀ ਜਾਂਚ ਦੌਰਾਨ ਕੁਝ ਰਿਕਾਰਡ ਮਿਲੇ ਹਨ, ਜੋ ਘਟਨਾ ਨਾਲ ਸਬੰਧਤ ਹੋ ਸਕਦੇ ਹਨ। ਸਾਰੇ ਤੱਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

The post ਉੱਤਰ ਪ੍ਰਦੇਸ਼: ਸਰਕਾਰੀ ਰਿਹਾਇਸ਼ ‘ਚ ਪੱਖੇ ਨਾਲ ਲਟਕਦੀ ਮਿਲੀ ਜੱਜ ਬੀਬੀ ਦੀ ਲਾਸ਼, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • breaking-news
  • budaun
  • budaun-judge
  • crime
  • jyotsana-roy
  • news
  • uttar-pradesh

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

Saturday 03 February 2024 09:21 AM UTC+00 | Tags: banwari-lal-purohit breaking-news chandigarh cm-bhagwant-mann news punjab-government punjab-governor punjab-news the-unmute-breaking-news the-unmute-latest-update the-unmute-news

ਚੰਡੀਗੜ੍ਹ, 03 ਫਰਵਰੀ 2024: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਕਾਰਨ ਦੱਸੇ ਹਨ। ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਤਾਮਿਲਨਾਡੂ ਅਤੇ ਅਸਾਮ ਦੇ ਰਾਜਪਾਲ ਸਨ।

The post ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ appeared first on TheUnmute.com - Punjabi News.

Tags:
  • banwari-lal-purohit
  • breaking-news
  • chandigarh
  • cm-bhagwant-mann
  • news
  • punjab-government
  • punjab-governor
  • punjab-news
  • the-unmute-breaking-news
  • the-unmute-latest-update
  • the-unmute-news

ਜਲੰਧਰ, 03 ਫਰਵਰੀ 2024: ਜਲੰਧਰ (Jalandhar) ਵਿੱਚ ਪ੍ਰਭਾਵੀ ਅਤੇ ਜਵਾਬਦੇਹ ਪੁਲਿਸਿੰਗ ਵੱਲ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਨੀਵਾਰ ਨੂੰ ਉਦਯੋਗਿਕ ਖੇਤਰ ਦੀ ਸੁਰੱਖਿਆ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਨਵੇਕਲੀ ਪਹਿਲ ‘ਸਹਿਯੋਗ’ ਦੀ ਸ਼ੁਰੂਆਤ ਕੀਤੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬੁਨਿਆਦੀ ਉਦੇਸ਼ ਸਨਅਤੀ ਜ਼ੋਨ ਵਿੱਚ ਸੁਰੱਖਿਆ ਨੂੰ ਮਜ਼ਬੂਤ ​​ਕਰਨਾ ਹੈ | ਜਿਸ ਲਈ ਲੋੜੀਂਦੇ ਸਾਧਨਾਂ ਨਾਲ ਸਮਰਪਿਤ ਗਸ਼ਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫੋਕਲ ਪੁਆਇੰਟ ਖੇਤਰ ਨੂੰ ਛੇ ਬਲਾਕਾਂ ਵਿੱਚ ਦੋ ਬੀਟਾਂ ਵਿੱਚ ਵੰਡਿਆ ਗਿਆ ਹੈ | ਜਿਸ ਵਿਚ 4 ਵਾਹਨ ਨਿਯਮਤ ਤੌਰ ‘ਤੇ ਗਸ਼ਤ ਕਰਨਗੇ ਅਤੇ ਹੋਰ ਖੇਤਰ ਨੂੰ ਕਵਰ ਲਈ ਦੋ ਵਾਧੂ ਵਾਹਨਾਂ ਨੂੰ ਤਾਇਨਾਤ ਕੀਤਾ ਜਾਵੇਗਾ। ਸਵਪਨ ਸ਼ਰਮਾ ਨੇ ਦੱਸਿਆ ਕਿ ਹਰ ਟੀਮ ਵਿੱਚ ਚਾਰ ਸੁਰੱਖਿਆ ਗਾਰਡ ਅਤੇ ਇੱਕ ਪੁਲਿਸ ਮੁਲਾਜ਼ਮ ਫਸਟ ਏਡ ਕਿੱਟਾਂ, ਹਥਿਆਰ, ਅੱਗ ਬੁਝਾਊ ਯੰਤਰ, ਟਾਰਚ, ਫਲੈਸ਼ਰ, ਵਾਇਰਲੈੱਸ ਸੈੱਟ ਅਤੇ ਹੋਰ ਨਾਲ ਲੈਸ ਹੋਣਗੇ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਟੀਮਾਂ ਨੇ ਪੁਲਿਸ ਲਾਈਨਜ਼ ਜਲੰਧਰ ਵਿਖੇ ਦੋ ਦਿਨਾਂ ਦੀ ਵਿਆਪਕ ਸਿਖਲਾਈ ਮਾਡਿਊਲ ਤੋਂ ਟ੍ਰੇਨਿੰਗ ਲਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਮਾਂ ਕਿਸੇ ਵੀ ਸੁਰੱਖਿਆ ਚੁਣੌਤੀਆਂ, ਲੋੜ ਪੈਣ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਗਸ਼ਤ ਟੀਮਾਂ ਰਾਹੀਂ ਉਦਯੋਗਿਕ ਖੇਤਰ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਏਗਾ, ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਤੁਰੰਤ ਜਵਾਬ ਦਿੱਤਾ ਜਾਵੇਗਾ ।

ਨਰਿੰਦਰ ਸੱਗੂ ਨੇ ਕਿਹਾ ਕਿ ਪੁਲਿਸ ਕਮਿਸ਼ਨਰੇਟ ਜਲੰਧਰ (Jalandhar) ਅਤੇ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਵਿਚਕਾਰ ਸਹਿਯੋਗ ਉਦਯੋਗਪਤੀਆਂ ਨੂੰ ਸੁਰੱਖਿਅਤ ਭਾਵਨਾ ਦਿੰਦੇ ਹੋਏ ਭਾਈਚਾਰਕ ਭਾਈਵਾਲੀ ਨੂੰ ਉਤਸ਼ਾਹਿਤ ਕਰੇਗਾ। ਜਲੰਧਰ ਕਮਿਸ਼ਨਰੇਟ ਪੁਲਿਸ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਭਲਾਈ ਅਤੇ ਸੁਰੱਖਿਆ ਲਈ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਮੌਕੇ ‘ਤੇ ਮੌਜੂਦ ਸਨਅਤਕਾਰਾਂ ਨੇ ਕਮਿਸ਼ਨਰੇਟ ਪੁਲਿਸ ਦੇ ਇਸ ਨਵੇਕਲੀ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਾਂਝ ਨੂੰ ਮਜ਼ਬੂਤ ​​ਕਰਨ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।

 

The post ਜਲੰਧਰ ਪੁਲਿਸ ਕਮਿਸ਼ਨਰ ਵੱਲੋਂ ਸਨਅਤ ਖੇਤਰ ‘ਚ ਸੁਰੱਖਿਆ ਨੂੰ ਵਧਾਉਣ ਲਈ ‘ਸਹਿਯੋਗ’ ਪ੍ਰੋਜੈਕਟ ਦੀ ਸ਼ੁਰੂਆਤ appeared first on TheUnmute.com - Punjabi News.

Tags:
  • breaking-news
  • industrial-sector
  • jalandhar-police
  • jalandhar-police-commissioner
  • news
  • sahayog

ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ: ਡਾ. ਬਲਬੀਰ ਸਿੰਘ

Saturday 03 February 2024 09:49 AM UTC+00 | Tags: aam-aadmi-party breaking-news cm-bhagwant-mann dr-balbir-singh freedom india-news latest-news news punjab-news shiromani-akali-dal the-unmute-breaking-news the-unmute-news

ਪਟਿਆਲਾ, 03 ਫਰਵਰੀ 2024: ‘ਪੰਜਾਬ ਤੇ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਨੂੰ ਲੈਣ ਅਤੇ ਇਸ ਆਜ਼ਾਦੀ ਨੂੰ ਬਚਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ।’ ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕੀਤਾ। ਉਹ ਅੱਜ ਖ਼ਾਲਸਾ ਕਾਲਜ ਵਿਖੇ ਪਟਿਆਲਾ ਵਿਖੇ ਦੂਜੀ ਵਾਰ ਕਰਵਾਏ ਗਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਫ਼ੌਜ ਤੇ ਫ਼ੌਜੀ ਇਤਿਹਾਸ ਦੇ ਗੌਰਵ ਬਾਰੇ ਜਾਣੂ ਕਰਵਾਕੇ ਸ਼ਾਨੌ ਸੌਕਤ ਨਾਲ ਸੰਪੰਨ ਹੋਏ ਫ਼ੌਜੀ ਸਾਹਿਤ ਮੇਲੇ ਦੀ ਸਫ਼ਲਤਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਅਤੇ ਭਾਰਤੀ ਫ਼ੌਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੇਲਾ ਅੱਜ ਖ਼ਤਮ ਨਹੀਂ ਹੋਇਆ ਸਗੋਂ ਇਸ ਮੇਲੇ ‘ਚ ਆਏ ਨੌਜਵਾਨਾਂ ਤੇ ਵਿਦਿਆਰਥੀਆਂ ਲਈ ਇਹ ਨਵੀਂ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਮੇਲੇ ਲਗਾਉਣ ਲਈ ਉਪਰਾਲੇ ਕਰ ਰਹੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਭਾਵੇਂ ਇਹ ਸੱਚ ਹੈ ਕਿ ਜੇਕਰ ਅਸੀਂ ਸ਼ਾਂਤੀ ਚਾਹੁੰਦੇ ਹਾਂ ਤਾਂ ਸਾਨੂੰ ਜੰਗ ਲਈ ਸਦਾ ਤਿਆਰ ਰਹਿਣਾ ਪਵੇਗਾ ਪਰੰਤੂ ਅੱਜ ਸਾਰੇ ਦੇਸ਼ਾਂ ਦੇ ਆਗੂਆਂ ਨੂੰ ਅਜਿਹੇ ਕਦਮ ਉਠਾਉਣ ਦੀ ਲੋੜ ਹੈ ਕਿ ਅਜਿਹੇ ਹਾਲਾਤ ਹੀ ਨਾ ਪੈਦਾ ਹੋਣ ਕਿ ਕਿਸੇ ਮੁਲਕ ਦੀ ਦੂਜੇ ਮੁਲਕ ਨਾਲ ਲੜਾਈ ਨਾ ਲੱਗੇ।

ਉਨ੍ਹਾਂ ਵਿਸ਼ਵ ‘ਚ ਲੱਗੀਆਂ ਕਈ ਜੰਗਾਂ ਦੇ ਹਵਾਲੇ ਨਾਲ ਅੱਗੇ ਕਿਹਾ ਕਿ ਦੁਨੀਆਂ ਵਿੱਚ ਤਕਨੀਕ ਭਾਵੇਂ ਕਾਫ਼ੀ ਅੱਗੇ ਵੱਧ ਗਈ ਹੈ ਪਰੰਤੂ ਜੇਕਰ ਸਾਨੂੰ ਲੜਾਈਆਂ ਰੋਕਣੀਆਂ ਹਨ ਤਾਂ ਰਾਜ ਕਰਨ ਵਾਲੀ ਜਮਾਤ ਨੂੰ ਇਹ ਸੋਚਣਾ ਪਵੇਗਾ ਕਿ ਕੇਵਲ ਕਾਂਟੀਨੈਂਟਲ ਬਾਸਿਟਿਕ ਮਿਜਾਇਲਾਂ ਹੀ ਨਾ ਬਣਾਈਆਂ ਜਾਣ ਬਲਕਿ ਦੋ ਦੇਸ਼ਾਂ, ਦੋ ਰਾਜਾਂ ਤੇ ਦੋ ਕਮਿਉਨਿਟੀਜ਼ ‘ਚ ਆਪਸੀ ਵਿਸ਼ਵਾਸ਼ ਵੀ ਬਣਾਉਣਾ ਪਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਡੇ ਵਿਦਿਆਰਥੀ ਅਜਿਹੇ ਵਿਸ਼ੇ ਵੀ ਜਰੂਰ ਪੜ੍ਹਨਗੇ।

ਸਿਹਤ ਮੰਤਰੀ (Dr. Balbir Singh) ਨੇ ਫ਼ੌਜ ਦੀ ਦ੍ਰਿੜਤਾ ਨੂੰ ਸਲਾਮ ਕਰਦਿਆਂ ਪਿਛਲੇ ਸਮੇਂ ‘ਚ ਆਏ ਹੜ੍ਹਾਂ ਦੇ ਹਵਾਲੇ ਨਾਲ ਕਿਹਾ ਕਿ ਫ਼ੌਜ ਜਿੱਥੇ ਸਰਹੱਦਾਂ ‘ਤੇ ਦੇਸ਼ ਦੀ ਰਾਖੀ ਕਰਦੀ ਹੈ, ਉਥੇ ਹੀ ਸਿਵਲ ਖੇਤਰ ਵਿੱਚ ਕੋਈ ਆਫ਼ਤ ਆਉਣ ‘ਤੇ ਆਪਣੀ ਜਾਨ ‘ਤੇ ਖੇਡ ਕੇ ਲੋਕਾਂ ਦੀ ਵੀ ਰਾਖੀ ਕਰਦੀ ਹੈ। ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਕਰਵਾਏ ਗਏ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਤੋਂ ਸਿੱਖਿਆ ਲੈਕੇ ਸਾਡੇ ਬੱਚੇ ਬੇਸ਼ਕ ਫ਼ੌਜ ਵਿੱਚ ਜਾਣ ਭਾਵੇਂ ਨਾ ਜਾਣ ਪਰੰਤੂ ਉਹ ਆਪਣੀ ਜੀਵਨ ਵਿੱਚ ਫ਼ੌਜ ਵਰਗੇ ਗੁਣ ਜਰੂਰ ਪੈਦਾ ਕਰਨ, ਇਹੋ ਸਾਡੀ ਪ੍ਰਾਪਤੀ ਹੋਵੇਗੀ।

ਪਟਿਆਲਾ ਹੈਰੀਟੇਜ਼ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਦੀ ਸਮਾਪਤੀ ਮੌਕੇ ਪੀ.ਪੀ.ਐਸ. ਨਾਭਾ ਅਤੇ ਵਾਈ.ਪੀ.ਐਸ. ਸਕੂਲਾਂ ਦੇ ਵਿਦਿਆਰਥੀਆਂ ਨੇ ਘੋੜਸਵਾਰੀ ਦੇ ਕਰਤੱਬ ਦਿਖਾਏ ਅਤੇ ਪਟਿਆਲਾ ਏਵੀਏਸ਼ਨ ਕਲੱਬ ਦੇ ਕੈਪਟਨ ਹਰਪ੍ਰੀਤ ਸਿੰਘ ਨੇ ਜਹਾਜ ਨਾਲ ਫੁੱਲਾਂ ਦੀ ਵਰਖਾ ਕੀਤੀ ਅਤੇ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ।

ਇਸ ਮੌਕੇ ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਲੈਫ.ਜਨ (ਰਿਟਾ.) ਡਾ. ਜੇ.ਐਸ. ਚੀਮਾ, ਕਰਨਲ ਪੈਰੀ ਗਰੇਵਾਲ, ਕਰਨਲ ਰੁਸ਼ਨੀਰ ਸਿੰਘ ਚਹਿਲ, ਕਰਨਲ ਅਰੁਨ ਮਾਰਿਆ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਕਰਨਲ ਜੇ.ਵੀ. ਸਿੰਘ, ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ, ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਭਾਟੀਆ, ਤਹਿਸੀਲਦਾਰ ਲਾਰਸਨ ਸਿੰਗਲਾ, ਯੰਗ ਹਿਸਟੋਰੀਅਨ ਸਿਮਰ ਸਿੰਘ, ਭਾਈ ਦਿਲਾਵਰ ਸਿੰਘ ਬਾਗੜੀਆਂ, ਨਰਿੰਦਰ ਸਿੰਘ ਗੁਰੂ ਸਹਾਇਕ ਮਿਊਜੀਅਮ, ਏ.ਐਸ. ਚਾਹਲ, ਨਾਇਬ ਤਹਿਸੀਲਦਾਰ ਰਮਨਦੀਪ ਸਿੰਘ, ਕਰਨਲ ਆਰ.ਐਸ. ਚਹਿਲ, ਅਵਨੀਸ਼ ਸਰਮਾ, ਰਾਜੀਵ ਸ਼ਰਮਾ, ਕਮਾਂਡਰ ਰੋਹਿਤ ਕੌਸ਼ਿਕ, ਮੇਜਰ ਨਕੁਲ, ਟੀਨਾ ਗਰੇਵਾਲ, ਪ੍ਰੀਤ ਕੌਰ, ਰਿਤੂ ਜੈਨ, ਨਿਕੂ ਸੰਧੂ, ਕੋਮੋਡੋਰ ਐਮ.ਐਸ. ਸ਼ੇਰਗਿਲ ਤੇ ਧਰਮਪਤਨੀ ਪਰਨੀਤ ਕੌਰ ਸ਼ੇਰਗਿਲ, ਗੀਤ ਗਰੇਵਾਲ, ਲੁਕੇਸ਼ ਕੁਮਾਰ, ਸੁਖਦੇਵ ਸੈਣੀ, ਅੰਗਦ ਸਿੰਘ, ਕਨਿਸ਼ਕ ਮਹਿਤਾ, ਇਸ਼ਾਨ ਸਿੰਘ, ਤਨਿਸ਼ ਜੈਨ, ਪੰਜਾਬੀ ਯੂਨੀਵਰਸਿਟੀ ਦੇ ਡਿਫੈਂਸ ਸਟੱਡੀਜ ‌ਵਿਭਾਗ ਦੇ ਵਲੰਟੀਅਰਾਂ ਦੀ ਟੀਮ, ਐਨ.ਸੀ.ਸੀ., ਆਰਮੀ ਯੂਨਿਟ, ਆਈ.ਟੀ.ਬੀ.ਪੀ. ਤੇ ਪਟਿਆਲਾ ਪੁਲਿਸ ਦੇ ਵਲੰਟੀਅਰ, ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਫ਼ੌਜ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਸਮੇਤ ਪਟਿਆਲਾ ਦੇ ਵਸਨੀਕ ਮੌਜੂਦ ਸਨ।

The post ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ: ਡਾ. ਬਲਬੀਰ ਸਿੰਘ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dr-balbir-singh
  • freedom
  • india-news
  • latest-news
  • news
  • punjab-news
  • shiromani-akali-dal
  • the-unmute-breaking-news
  • the-unmute-news

ਜਲੰਧਰ 'ਚ ਸਾਈਬਰ ਠੱਗਾਂ ਨੇ ਦੋ ਭੈਣਾਂ ਨਾਲ 19 ਲੱਖ ਰੁਪਏ ਦੀ ਠੱਗੀ ਮਾਰੀ

Saturday 03 February 2024 10:00 AM UTC+00 | Tags: breaking-news cyber-crime cyber-fraude cyber-thugs jalandhar jalandhar-police news

ਚੰਡੀਗੜ੍ਹ, 03 ਫਰਵਰੀ 2024: ਪੰਜਾਬ ਦੇ ਜਲੰਧਰ ‘ਚ ਸਾਈਬਰ ਠੱਗਾਂ ਨੇ ਦੋ ਭੈਣਾਂ ਨਾਲ ਕਰੀਬ 19 ਲੱਖ ਰੁਪਏ ਦੀ ਠੱਗੀ (cyber fraude) ਮਾਰੀ ਹੈ। ਪੀੜਤ ਨੂੰ ਸਾਈਬਰ ਠੱਗਾਂ ਨੇ ਸ਼ੇਅਰ ਬਾਜ਼ਾਰ ‘ਚ ਪੈਸਾ ਲਗਾਉਣ ਦੇ ਨਾਂ ‘ਤੇ ਫਸਾਇਆ ਸੀ। ਅਮਨ ਨਗਰ ਦੀ ਰਹਿਣ ਵਾਲੀ ਰਾਧਾ ਨੇ ਇਸ ਮਾਮਲੇ ਸਬੰਧੀ ਥਾਣਾ-8 ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਜਾਂਚ ਤੋਂ ਬਾਅਦ ਪੁਲਿਸ ਮਾਮਲੇ ਦੀ ਐਫਆਈਆਰ ਦਰਜ ਕਰੇਗੀ। ਪੁਲਿਸ ਨੇ ਪੀੜਤਾ ਦੇ ਅਕਾਊਂਟ ਸਟੇਟਮੈਂਟ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਪੈਸੇ ਦੇ ਸਰੋਤ ਦਾ ਪਤਾ ਲਗਾ ਰਹੀ ਹੈ।

ਇਸ ਮਾਮਲੇ ਨੂੰ ਲੈ ਕੇ ਰਾਧਾ ਨੇ ਦੱਸਿਆ ਕਿ ਉਹ ਕਾਲਜ ਅਧਿਆਪਕ ਹੈ। ਪਿਛਲੇ ਮਹੀਨੇ, ਦੋਵੇਂ ਭੈਣਾਂ ਨੂੰ ਇੱਕ ਅਣਜਾਣ ਨੰਬਰ ਰਾਹੀਂ ਸ਼ੇਅਰ ਮਾਰਕੀਟ ਵਿੱਚ ਪੈਸਾ ਲਗਾਉਣ ਬਾਰੇ ਇੱਕ ਵਟਸਐਪ ਗਰੁੱਪ ਵਿੱਚ ਸ਼ਾਮਲ ਕੀਤਾ ਗਿਆ ਸੀ। ਗਰੁੱਪ ਦਾ ਨਾਂ ਸੀ ਐਲੀਵਰਲਡ ਵੈਲਥ ਟਰੇਨਿੰਗ ਕੈਂਪ। ਇਸ ਵਿੱਚ ਸ਼ੇਅਰ ਬਾਜ਼ਾਰ ਵਪਾਰ ਲਈ ਸੁਝਾਅ ਦਿੱਤੇ ਗਏ ਸਨ। ਗਰੁੱਪ ਨਾਲ ਜੁੜੇ ਲੋਕਾਂ ਨੂੰ ਦੱਸਿਆ ਗਿਆ ਕਿ ਵਪਾਰ ਕਿਵੇਂ ਕੀਤਾ ਜਾਂਦਾ ਹੈ ਅਤੇ ਪੈਸਾ ਬਾਜ਼ਾਰ ਵਿੱਚ ਕਿਵੇਂ ਘੁੰਮਦਾ ਹੈ।

ਰਾਧਾ ਨੇ ਪੁਲਿਸ ਨੂੰ ਦੱਸਿਆ ਕਿ ਜਨਵਰੀ ਵਿੱਚ ਉਕਤ ਗਰੁੱਪ ਨੂੰ ਇੱਕ ਲਿੰਕ ਭੇਜਿਆ ਗਿਆ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਆਈਡੀ ਬਣਾਉਣ ਤੋਂ ਬਾਅਦ ਇਸ ਵਿੱਚ ਕੁਝ ਪੈਸਾ ਲਗਾ ਦਿੱਤਾ ਜਾਵੇ। ਦੋਵੇਂ ਭੈਣਾਂ ਨੇ ਵਿਸ਼ਵਾਸ ਕੀਤਾ ਅਤੇ ਕੁਝ ਪੈਸਾ ਨਿਵੇਸ਼ ਕੀਤਾ | ਵਿਆਜ ਵਸੂਲਣ ਤੋਂ ਬਾਅਦ ਉਕਤ ਪੈਸੇ ਹੋਰ ਹੋ ਗਏ। ਇਹ ਸਿਲਸਿਲਾ 2-3 ਵਾਰ ਚੱਲਦਾ ਰਿਹਾ।

ਰਾਧਾ ਨੇ ਦੱਸਿਆ ਕਿ ਜਦੋਂ ਪੈਸੇ ਵਧੇ ਤਾਂ ਉਸ ਨੇ ਕਰੀਬ 3.25 ਲੱਖ ਰੁਪਏ ਅਤੇ ਉਸ ਦੀ ਭੈਣ ਨੇ ਉਕਤ ਖਾਤੇ ਰਾਹੀਂ ਕਰੀਬ 15.66 ਲੱਖ ਰੁਪਏ ਦਾ ਨਿਵੇਸ਼ ਕੀਤਾ। ਉਸ ਦੇ ਟਰੇਡਿੰਗ ਖਾਤੇ ‘ਚ ਉਕਤ ਪੈਸੇ ਵੀ ਵਧਦੇ ਨਜ਼ਰ ਆਏ। ਜਿਸ ਤੋਂ ਬਾਅਦ ਜਦੋਂ ਦੋਵੇਂ ਭੈਣਾਂ ਨੇ ਉਕਤ ਟਰੇਡਿੰਗ ਖਾਤੇ ‘ਚੋਂ ਪੈਸੇ ਕਢਵਾਉਣ ਦੀ ਕੋਸ਼ਿਸ਼ ਕੀਤੀ ਤਾਂ ਪੈਸੇ ਨਹੀਂ ਨਿਕਲੇ। 31 ਜਨਵਰੀ ਨੂੰ ਸੁਨੇਹਾ ਆਇਆ ਕਿ 20 ਫੀਸਦੀ ਵਿਆਜ ਜਮ੍ਹਾ ਨਾ ਕਰਵਾਉਣ ਕਾਰਨ ਉਸ ਦਾ ਖਾਤਾ ਲਾਕ ਹੋ ਗਿਆ ਹੈ।

ਜਿਸ ਤੋਂ ਬਾਅਦ ਉਸ ਨੇ ਤੁਰੰਤ ਇਸ ਮਾਮਲੇ ਦੀ ਜਾਣਕਾਰੀ ਆਪਣੇ ਵਟਸਐਪ ਗਰੁੱਪ ਦੇ ਐਡਮਿਨ ਨੂੰ ਦਿੱਤੀ, ਪਰ ਉਸਨੇ ਵੀ ਕੋਈ ਜਵਾਬ ਨਹੀਂ ਦਿੱਤਾ। ਦੋ ਦਿਨ ਬਾਅਦ ਉਸ ਨੂੰ ਗਰੁੱਪ ਵਿੱਚੋਂ ਕੱਢ ਦਿੱਤਾ ਗਿਆ। ਜਿਸ ਤੋਂ ਬਾਅਦ ਪੀੜਤਾ ਨੂੰ ਪਤਾ ਲੱਗਾ ਕਿ ਉਸ ਨਾਲ ਠੱਗੀ (cyber fraude) ਹੋਈ ਹੈ। ਫਿਰ ਦੋਵੇਂ ਭੈਣਾਂ ਨੇ ਮਾਮਲੇ ਦੀ ਸ਼ਿਕਾਇਤ ਸਿਟੀ ਪੁਲਿਸ ਨੂੰ ਕੀਤੀ। ਮਾਮਲਾ ਸਾਈਬਰ ਸੈੱਲ ਨੂੰ ਭੇਜਿਆ ਗਿਆ ਅਤੇ ਜਾਂਚ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ।

The post ਜਲੰਧਰ ‘ਚ ਸਾਈਬਰ ਠੱਗਾਂ ਨੇ ਦੋ ਭੈਣਾਂ ਨਾਲ 19 ਲੱਖ ਰੁਪਏ ਦੀ ਠੱਗੀ ਮਾਰੀ appeared first on TheUnmute.com - Punjabi News.

Tags:
  • breaking-news
  • cyber-crime
  • cyber-fraude
  • cyber-thugs
  • jalandhar
  • jalandhar-police
  • news

ਜੇਕਰ ਤੁਸੀਂ ਅਸਫਲ ਹੋਏ ਤਾਂ ਮੋਦੀ ਦੇ ਗੁਲਾਮ ਹੋ ਜਾਵਾਂਗੇ: ਮਲਿਕਾਰਜੁਨ ਖੜਗੇ

Saturday 03 February 2024 10:27 AM UTC+00 | Tags: bjp breaking-news congress delhi india-news mallikarjuna-kharge mallikarjun-kharge news nya-sankalp-worker-conference ram-leela-ground

ਚੰਡੀਗੜ੍ਹ, 03 ਫਰਵਰੀ 2024: ਦਿੱਲੀ ‘ਚ ‘ਨਿਆ ਸੰਕਲਪ ਵਰਕਰ ਕਾਨਫ਼ਰੰਸ’ ਨੂੰ ਸੰਬੋਧਨ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੇ ਕਿਹਾ, ‘ਇਹ ਲੜਾਈ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ, ਜੇਕਰ ਤੁਸੀਂ ਇਸ ‘ਚ ਨਾਕਾਮ ਰਹੇ ਤਾਂ ਤੁਸੀਂ ਹਮੇਸ਼ਾ ਲਈ ਮੋਦੀ ਦੇ ਗੁਲਾਮ ਬਣ ਜਾਓਗੇ।’

ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੜਗੇ (Mallikarjun Kharge) ਨੇ ਕਿਹਾ, ‘ਉਨ੍ਹਾਂ (ਭਾਜਪਾ) ਨੇ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਉਹ ਨੌਕਰੀਆਂ ਕਿੱਥੇ ਹਨ? ਕੀ ਸਾਨੂੰ ਉਨ੍ਹਾਂ (ਪੀਐਮ ਮੋਦੀ) ਨੂੰ ‘ਝੂਠ ਦਾ ਮਾਲਕ’ ਕਹਿਣਾ ਚਾਹੀਦਾ ਹੈ ? ਖੜਗੇ ਨੇ ਕਿਹਾ, ‘ਅੱਜ ਹਰ ਅਖਬਾਰ ‘ਚ ਮੋਦੀ ਦੀ ਗਾਰੰਟੀ ਲਿਖੀ ਹੋਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਗਾਰੰਟੀ ਸੀ ਕਿ ਹਰ ਸਾਲ ਦੋ ਕਰੋੜ ਨੌਕਰੀਆਂ, ਲੋਕਾਂ ਦੇ ਖਾਤਿਆਂ ਵਿੱਚ 15-15 ਲੱਖ ਰੁਪਏ, ਪਰ ਪ੍ਰਧਾਨ ਮੰਤਰੀ ਮੋਦੀ ਨੇ ਕੁਝ ਨਹੀਂ ਦਿੱਤਾ।

ਜਿਕਰਯੋਗ ਹੈ ਕਿ ਕਾਂਗਰਸ ਨੇ ਆਪਣੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਨਿਆ ਸੰਕਲਪ ਵਰਕਰ ਕਾਨਫਰੰਸ ਨਾਲ ਕੀਤੀ ਹੈ। ਪੂਰਬੀ ਦਿੱਲੀ ਦੇ ਗਾਂਧੀ ਨਗਰ ਦੇ ਰਾਮਲੀਲਾ ਮੈਦਾਨ ਵਿੱਚ ਨਿਆ ਸੰਕਲਪ ਕਾਨਫਰੰਸ ਕਰਵਾਈ। ਇਸ ‘ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਕਾਨਫਰੰਸ ਵਿੱਚ ਕਰੀਬ 20 ਹਜ਼ਾਰ ਕਾਂਗਰਸੀ ਵਰਕਰਾਂ ਨੂੰ ਪਾਸ ਜਾਰੀ ਕੀਤੇ ਗਏ।

The post ਜੇਕਰ ਤੁਸੀਂ ਅਸਫਲ ਹੋਏ ਤਾਂ ਮੋਦੀ ਦੇ ਗੁਲਾਮ ਹੋ ਜਾਵਾਂਗੇ: ਮਲਿਕਾਰਜੁਨ ਖੜਗੇ appeared first on TheUnmute.com - Punjabi News.

Tags:
  • bjp
  • breaking-news
  • congress
  • delhi
  • india-news
  • mallikarjuna-kharge
  • mallikarjun-kharge
  • news
  • nya-sankalp-worker-conference
  • ram-leela-ground

IND vs ENG: ਜਸਪ੍ਰੀਤ ਬੁਮਰਾਹ ਸਭ ਤੋਂ ਤੇਜ਼ 150 ਵਿਕਟਾਂ ਹਾਸਲ ਕਰਨ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਬਣੇ

Saturday 03 February 2024 10:46 AM UTC+00 | Tags: breaking-news cricket-news eng-vs-ind indian-fast-bowler ind-vs-eng jasprit-bumrah news nws sports test-series

ਚੰਡੀਗੜ੍ਹ, 03 ਫਰਵਰੀ 2024: ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਵੀਰਵਾਰ ਨੂੰ ਡਾਕਟਰ ਵਾਈਐਸ ਰਾਜਸ਼ੇਖਰ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ ਪਹਿਲੀ ਪਾਰੀ ਵਿੱਚ 396 ਦੌੜਾਂ ਬਣਾਈਆਂ।

ਇਸ ਸਮੇਂ ਦੂਜੇ ਦਿਨ ਤੀਜੇ ਸੈਸ਼ਨ ਦੀ ਰੋਮਾਂਚਕ ਖੇਡ ਚੱਲ ਰਹੀ ਹੈ। ਇੰਗਲੈਂਡ ਨੇ 8 ਵਿਕਟਾਂ ‘ਤੇ 230 ਦੌੜਾਂ ਬਣਾ ਲਈਆਂ ਹਨ। ਟਾਮ ਹਾਰਟਲੇ ਅਤੇ ਜੇਮਸ ਐਂਡਰਸਨ ਕ੍ਰੀਜ਼ ‘ਤੇ ਹਨ। ਕਪਤਾਨ ਬੇਨ ਸਟੋਕਸ 47 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਨੂੰ ਜਸਪ੍ਰੀਤ ਬੁਮਰਾਹ ਨੇ ਬੋਲਡ ਕੀਤਾ। ਬੁਮਰਾਹ ਦਾ ਇਹ ਚੌਥਾ ਵਿਕਟ ਹੈ। ਉਸ ਨੇ ਜੋਅ ਰੂਟ (5 ਦੌੜਾਂ), ਓਲੀ ਪੋਪ (23 ਦੌੜਾਂ) ਅਤੇ ਜੌਨੀ ਬੇਅਰਸਟੋ (24 ਦੌੜਾਂ) ਨੂੰ ਆਊਟ ਕੀਤਾ। ਬੁਮਰਾਹ ਨੇ 150 ਵਿਕਟਾਂ ਪੂਰੀਆਂ ਕਰ ਲਈਆਂ ਹਨ । ਉਹ ਸਭ ਤੋਂ ਤੇਜ਼ 150 ਵਿਕਟਾਂ ਲੈਣ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਬਣ ਗਏ ਹਨ।

ਰੇਹਾਨ ਅਹਿਮਦ 6 ਦੌੜਾਂ ਬਣਾ ਕੇ ਆਊਟ ਹੋ ਗਏ। ਕੁਲਦੀਪ ਨੇ ਉਸ ਨੂੰ ਸ਼ੁਭਮਨ ਗਿੱਲ ਹੱਥੋਂ ਕੈਚ ਕਰਵਾਇਆ। ਕੁਲਦੀਪ ਦੀ ਇਹ ਤੀਜੀ ਵਿਕਟ ਹੈ। ਉਸ ਨੇ ਬੇਨ ਫੌਕਸ (6 ਦੌੜਾਂ) ਅਤੇ ਬੇਨ ਡਕੇਟ (21 ਦੌੜਾਂ) ਨੂੰ ਵੀ ਆਊਟ ਕੀਤਾ। ਜੈਕ ਕ੍ਰਾਲੀ 76 ਦੌੜਾਂ ਬਣਾ ਕੇ ਆਊਟ ਹੋਏ।

The post IND vs ENG: ਜਸਪ੍ਰੀਤ ਬੁਮਰਾਹ ਸਭ ਤੋਂ ਤੇਜ਼ 150 ਵਿਕਟਾਂ ਹਾਸਲ ਕਰਨ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਬਣੇ appeared first on TheUnmute.com - Punjabi News.

Tags:
  • breaking-news
  • cricket-news
  • eng-vs-ind
  • indian-fast-bowler
  • ind-vs-eng
  • jasprit-bumrah
  • news
  • nws
  • sports
  • test-series

ਆਸਟ੍ਰੇਲੀਆ, 03 ਫਰਵਰੀ 2024: ਮੈਲਬੋਰਨ (Melbourne) ਦੇ ਬਲਾ ਡਿਗਰ ਰੋਡ 'ਤੇ 30 ਅਗਸਤ 2022 ਨੂੰ ਇੱਕ ਹਾਦਸਾ ਵਾਪਰਿਆ ਸੀ | ਇਸ ਭਿਆਨਕ ਹਾਦਸੇ ਵਿੱਚ ਨਿਵਰੈਵ ਸਿੰਘ ਦੀ ਮੌਤ ਹੋ ਗਈ ਸੀ, ਹੁਣ ਅਦਾਲਤ ਨੇ ਇਸ ਮਾਮਲੇ ਵਿੱਚ 25 ਸਾਲਾ ਨੌਜਵਾਨ ਕੋਰੀ ਕੋਮਪੋਰਟ ਨੂੰ 9 ਸਾਲ ਦੀ ਸ਼ਜਾ ਸੁਣਾਈ ਹੈ | ਦੱਸਿਆ ਜਾ ਰਿਹਾ ਹੈ ਕਿ ਅਦਾਲਤ ਨੇ ਕੋਰੀ ਨਸ਼ੇ ਦੀ ਹਾਲਤ ਵਿੱਚ 170 KMPH ਦੀ ਰਫਤਾਰ 'ਤੇ ਗੱਡੀ ਚਲਾਉਣ ਦਾ ਦੋਸ਼ੀ ਪਾਇਆ ਗਿਆ ਹੈ, ਜਿਸ ਕਾਰਨ ਹਾਦਸਾ ਵਾਪਰਿਆ ਸੀ । ਮੌਕੇ 'ਤੇ ਕੋਰੀ ਜੀਐਚਬੀ, ਮੈਥ ਤੇ ਕੈਟਾਮਾਈਨ ਨਸ਼ੇ ਦੀ ਹਾਲਤ ਵਿੱਚ ਸੀ।

The post ਅਦਾਲਤ ਨੇ ਪੰਜਾਬੀ ਨੌਜਵਾਨ ਦੀ ਮੌਤ ਦਾ ਕਾਰਨ ਬਣੇ ਮੈਲਬੋਰਨ ਦੇ ਨੌਜਵਾਨ ਨੂੰ 9 ਸਾਲ ਦੀ ਸ਼ਜਾ ਸੁਣਾਈ appeared first on TheUnmute.com - Punjabi News.

Tags:
  • accident
  • balla-digger-road
  • breaking-news
  • melbourne
  • melbourne-youth
  • news
  • punjabi-youth

ਪੰਜਾਬ ਪੁਲਿਸ ਨੇ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਚੰਡੀਗ੍ਹੜ ਤੋਂ ਕੀਤਾ ਗ੍ਰਿਫਤਾਰ

Saturday 03 February 2024 12:11 PM UTC+00 | Tags: agtf breaking-news chandigarh crime latest-news lawrence-bishnoi news punjab-police sidhu-moosewala

ਚੰਡੀਗੜ੍ਹ, 03 ਫਰਵਰੀ 2024: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਨਸ਼ਟ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ | ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦੇ ਮੁਤਾਬਕ ਮਨਦੀਪ ਸਿੰਘ ਉਰਫ਼ ਛੋਟਾ ਮਨੀ, ਜੋ ਕਿ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਹੈ, ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਕਿਹਾ ਕਿ ਸਿੱਧ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਦੋਸ਼ੀਆਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਈਆਂ ਸਨ ਅਤੇ 2017 ਵਿੱਚ ਬਦਮਾਸ਼ ਦੀਪਕ ਟੀਨੂੰ ਨੂੰ ਭੱਜਣ ਵਿੱਚ ਮੱਦਦ ਕੀਤੀ ਸੀ।

ਪੁਲਿਸ (Punjab Police) ਮੁਤਾਬਕ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਜਤਿੰਦਰ ਸਿੰਘ ਵਾਸੀ ਗੋਬਿੰਦਪੁਰਾ ਇਲਾਕੇ ਮਨੀਮਾਜਰਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ .32 ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

The post ਪੰਜਾਬ ਪੁਲਿਸ ਨੇ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਚੰਡੀਗ੍ਹੜ ਤੋਂ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • agtf
  • breaking-news
  • chandigarh
  • crime
  • latest-news
  • lawrence-bishnoi
  • news
  • punjab-police
  • sidhu-moosewala

CM ਮਾਨ ਭਗਵੰਤ ਵੱਲੋਂ NRI ਭਾਈਚਾਰੇ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਤਰੱਕੀ 'ਚ ਸਰਗਰਮ ਭਾਈਵਾਲ ਬਣਨ ਦਾ ਸੱਦਾ

Saturday 03 February 2024 12:22 PM UTC+00 | Tags: breaking-news cm-bhagwant-mann cm-mann-bhagwant news nri nri-community nri-milni punjab punjab-police the-unmute-breaking-news

ਚਮਰੋੜ ਪੱਤਣ/ ਪਠਾਨਕੋਟ 3 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ (NRI) ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇੱਥੇ 'ਐਨ.ਆਰ.ਆਈ. ਮਿਲਣੀ' ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਐਨ.ਆਰ.ਆਈ. ਨੂੰ ਅਫਸਰਸ਼ਾਹੀ ਦੇ ਹੱਥੋਂ ਜ਼ਲਾਲਤ ਸਹਿਣੀ ਪੈਂਦੀ ਸੀ।

ਉਂਜ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ, "ਮੈਂ ਇਕ ਸਧਾਰਨ ਪਰਿਵਾਰ ਵਿੱਚ ਜੰਮਿਆ-ਪਲਿਆ ਹਾਂ ਜਿਸ ਕਰਕੇ ਜ਼ਮੀਨੀ ਪੱਧਰ ‘ਤੇ ਚੰਗੀ ਤਰ੍ਹਾਂ ਜੁੜਿਆ ਹੋਇਆ ਹਾਂ, ਇਸ ਲਈ ਮੈਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂੰ ਹਾਂ। ਮੈਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਹੁਣ ਹਰੇਕ ਨਾਗਰਿਕ ਦੀ ਜਾਇਜ਼ ਸਮੱਸਿਆ ਦੇ ਹੱਲ ਲਈ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੈ। ਅਸੀਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹਾਂ।"

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਵਿੱਚ ਵਿਦੇਸ਼ੀ ਨਿਵੇਸ਼ ਨੂੰ ਵਧਾਉਣ ਲਈ ਕਈ ਰਾਜਦੂਤਾਂ ਅਤੇ ਕੂਟਨੀਤਿਕਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਮਕਸਦ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸੈਰ ਸਪਾਟਾ ਉਦਯੋਗ ਦੇ ਧੁਰੇ ਵਜੋਂ ਉਭਰੇਗਾ ਕਿਉਂਕਿ ਅਜਿਹੇ ਯਤਨਾਂ ਨੂੰ ਫਲ ਜ਼ਰੂਰ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਕਰਵਾਏ ਗਏ ਐਨ.ਆਰ.ਆਈ. (NRI) ਸੰਮੇਲਨ ਮਹਿਜ਼ ਧੋਖਾ ਸਨ ਕਿਉਂਕਿ ਇਸ ਵਿੱਚੋਂ ਕੁਝ ਵੀ ਸਾਰਥਿਕ ਢੰਗ ਨਾਲ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ ਵੱਡੇ-ਵੱਡੇ ਪੈਲੇਸਾਂ ਅਤੇ ਹੋਟਲਾਂ ਵਿੱਚ ਬੁਲਾਇਆ ਜਾਂਦਾ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਜ਼ਲਾਲਤ ਸਹਿਣੀ ਪੈਂਦੀ ਸੀ ਕਿਉਂਕਿ ਕੋਈ ਵੀ ਉਨ੍ਹਾਂ ਦੀ ਪਰਵਾਹ ਨਹੀਂ ਕਰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦਾ ਅਮੀਰ ਸੱਭਿਆਚਾਰਕ ਵਿਰਸਾ ਲੋਕਾਂ ਨੂੰ ਦਿਖਾਉਣ ਲਈ ਰਮਣੀਕ ਅਤੇ ਕੁਦਰਤੀ ਸੁਦੰਰਤਾ ਨਾਲ ਲਬਰੇਜ਼ ਇਸ ਸਥਾਨ ‘ਤੇ ਇਹ ਸਮਾਗਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ ਇਸ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ, "ਪੰਜਾਬ ਬਰਕਤ ਵਾਲੀ ਧਰਤੀ ਹੈ ਜਿੱਥੇ ਕਣਕ ਅਤੇ ਝੋਨੇ ਦੀ ਏਨੀ ਜ਼ਿਆਦਾ ਪੈਦਾਵਾਰ ਹੁੰਦੀ ਹੈ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਜਾ ਸਕਿਆ। ਇਹ ਬੜੇ ਦੁੱਖ ਦੀ ਗੱਲ ਹੈ ਕਿ ਪਹਿਲਾਂ ਵਾਲੇ ਆਗੂਆਂ ਨੇ ਸੂਬੇ ਦਾ ਸਰਮਾਇਆ ਲੁੱਟਿਆ ਜਿਸ ਕਾਰਨ ਸੂਬਾ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ। ਹੁਣ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।"

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਵਿਅਕਤੀ ਖਾਸ ਕਰਕੇ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਤੋਂ ਦੇਸ਼ ਭਗਤੀ ਦਾ ਐਨ.ਓ.ਸੀ. ਦੀ ਲੋੜ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ, ਭਾਵੇਂ ਕਿ ਆਜ਼ਾਦੀ ਦੇ ਸੰਘਰਸ਼ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਸਹਿਣਯੋਗ ਹੈ ਕਿਉਂਕਿ ਉਨ੍ਹਾਂ ਨੂੰ ਸੂਬੇ ਵਿਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਰੱਦ ਕਰਨ ਦਾ ਕੋਈ ਹੱਕ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਜਾਤ, ਰੰਗ, ਨਸਲ ਅਤੇ ਭੂਗੋਲਿਕ ਪੱਧਰ ਤੋਂ ਉਪਰ ਉਠ ਕੇ ਪਰਮਾਤਮਾ ਦੀ ਬਖਸ਼ਿਸ਼ ਸਦਕਾ ਜੀਵਨ ਦੇ ਹਰੇਕ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਸ਼ਾਇਦ ਪੰਜਾਬੀ ਹੀ ਅਜਿਹਾ ਭਾਈਚਾਰਾ ਹੈ ਜੋ ਆਪਣੀ ਮਿਹਨਤ, ਇਮਾਨਦਾਰੀ ਅਤੇ ਵਚਨਬੱਧਤਾ ਦੇ ਬਲਬੂਤੇ ਕੋਈ ਵੀ ਔਖਾ ਤੋਂ ਔਖਾ ਕੰਮ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਾਨਦਾਰ ਬੁਨਿਆਦੀ ਢਾਂਚੇ, ਵਾਧੂ ਬਿਜਲੀ, ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਮਾਮਲੇ ਵਿੱਚ ਪੰਜਾਬ ਨੂੰ ਵਿਕਾਸ ਦੀ ਤੇਜ਼ੀ ਗਤੀ ‘ਤੇ ਲਿਆਉਣ ਲਈ ਠੋਸ ਉਪਰਾਲੇ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਕੁਝ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਸਦਭਾਵਨਾ ਭਰੇ ਮਾਹੌਲ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਮਾਹੌਲ ਨੇ ਪੰਜਾਬ ਦੀ ਸਮੁੱਚੀ ਵਿਕਾਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਬਹਾਦਰ ਪੰਜਾਬੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਅਥਾਹ ਭਰੋਸਾ ਰੱਖਦੇ ਹਨ।

ਜਜ਼ਬਾਤੀ ਸਾਂਝ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀ ਭਰਾਵਾਂ ਨੂੰ ਆਰਥਿਕ ਅਤੇ ਸਮਾਜਿਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਵਿੱਚ ਵੱਡਾ ਯੋਗਦਾਨ ਪਾਉਣ ਦੀ ਅਪੀਲ ਕੀਤੀ, ਜੋ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਧ ਸਭ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੂੰ 'ਰਸਮੀ ਇਕੱਠ' ਵਜੋਂ ਨਹੀਂ ਲਿਆ ਜਾਣਾ ਚਾਹੀਦਾ, ਸਗੋਂ ਇਸ ਨੂੰ ਸੂਬੇ ਦੀ ਬਿਹਤਰੀ ਲਈ ਵਿਚਾਰ-ਵਟਾਂਦਰੇ ਦੇ ਆਪਸੀ ਆਦਾਨ-ਪ੍ਰਦਾਨ ਵਿੱਚ ਤਬਦੀਲ ਕਰਕੇ ਸਿਹਤਮੰਦ ਮੰਚ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਪਰਵਾਸੀ ਭਾਰਤੀਆਂ ਦੇ ਸਹਿਯੋਗ ਲਈ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਇਨ੍ਹਾਂ ਮੁੱਖ ਖੇਤਰਾਂ ਵਿੱਚ ਕਈ ਯੋਜਨਾਵਾਂ ਅਤੇ ਪ੍ਰੋਜੈਕਟਾਂ ਨੂੰ ਵਿਉਂਦਬੰਦ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਐਨ.ਆਰ.ਆਈ. ਭਾਈਚਾਰੇ ((NRI community) ਦੇ ਜੀਵਨ ਨੂੰ ਵਿਦੇਸ਼ਾਂ ਵਾਂਗ ਸੁਖਾਂਵਾ ਅਤੇ ਸੁਹਾਵਣਾ ਬਣਾਉਣ ਲਈ ਉਨ੍ਹਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਕਿ ਪੰਜਾਬ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਘਰ ਬਣਾਇਆ ਜਾ ਸਕੇ। ਮੈਨੂੰ ਪੂਰਾ ਭਰੋਸਾ ਹੈ ਕਿ ‘ਵਤਨ ਵਾਪਸੀ’ ਦਾ ਰੁਝਾਨ ਸ਼ੁਰੂ ਹੋ ਗਿਆ ਹੈ ਜਿਸ ਨਾਲ ਇਹ ਨਾ ਸਿਰਫ਼ ਨੌਜਵਾਨਾਂ ਖਾਸ ਕਰਕੇ ਸੁਨਹਿਰੇ ਸੁਪਨਿਆਂ ਦੀ ਭਾਲ ਵਿਚ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੇ ਪਰਵਾਸ ਕਰਨ ਦੇ ਉੱਭਰੇ ਰੁਝਾਨ ਨੂੰ ਠੱਲ੍ਹ ਪਏਗੀ, ਸਗੋਂ ਪਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰੇਗੀ।" ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਸ ਨੇਕ ਕਾਰਜ ਲਈ ਕਾਰਗਰ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਨਿਵੇਸ਼ਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਕੁਝ ਵੱਡੀਆਂ ਕੰਪਨੀਆਂ ਜਿਵੇਂ ਟਾਟਾ ਸਟੀਲ ਅਤੇ ਹੋਰਾਂ ਨੇ ਸੂਬੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਇਹ ਸਹੀ ਦਿਸ਼ਾ ਵਿੱਚ ਜਾ ਰਿਹਾ ਕਦਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਲੱਖਣ ਰੰਗਾਂ ਵਾਲੇ ਸਟੈਂਪ ਪੇਪਰ ਵੀ ਜਾਰੀ ਕੀਤੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਵੱਡੀ ਪੁਲਾਂਘ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਅਹਿਮ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਹੈ।

ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਪਹਿਲਾਂ ਉਦਯੋਗ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਕੇ, ਪਿੰਡਾਂ ਅਤੇ ਸ਼ਹਿਰਾਂ ਨੂੰ ਗੋਦ ਲੈ ਕੇ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾ ਕੇ ਪੰਜਾਬ ਵਿੱਚ ਚੱਲ ਰਹੇ ਬੇਮਿਸਾਲ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਐਨ.ਆਰ.ਈ. ਪੰਜਾਬੀਆਂ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ, ਪ੍ਰਗਤੀਸ਼ੀਲ ਅਤੇ ਅਸਲ ਵਿੱਚ ਢੁਕਵਾਂ ਸੂਬਾ ਹੈ ਅਤੇ ਉਨ੍ਹਾਂ ਨੂੰ ਇਹ ਤੱਥ ਵਿਸ਼ਵ ਪੱਧਰ ‘ਤੇ ਪ੍ਰਚਾਰਨੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਪਰਵਾਸੀ ਭਾਰਤੀਆਂ ਦੀ ਸਹਾਇਤਾ ਲਈ ਤੁਰੰਤ ਕਦਮ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ਼ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਰੱਜ ਕੇ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਇੱਕ ਪਰਿਵਾਰ ਦੇ ਸਨ ਜਦੋਂਕਿ ਦੋ ਦੂਜੇ ਪਰਿਵਾਰ ਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਵਿਚ ਰੁਕਾਵਟ ਆ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਹ 15 ਸਾਲਾਂ ਤੋਂ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦਾ ਹੋ-ਹੱਲਾ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਦੇ ਖਜ਼ਾਨੇ ਦੀ ਲੁੱਟ ਕੀਤੀ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਇੱਥੋਂ ਤੱਕ ਕਿ ਸੂਬੇ ਅੰਦਰ ਵੱਡੇ ਮਾਫੀਏ ਦੀ ਪੁਸ਼ਤਪਨਾਹੀ ਵੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀਆਂ ਨੌਟੰਕੀਆਂ ਨਹੀਂ ਚੱਲਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚ ਦਿੰਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਆਪਣੀ ਹੀ ਸਫਲਤਾ ਤੋਂ ਭੈਭੀਤ ਹੋ ਜਾਂਦੇ ਸਨ ਕਿਉਂਕਿ ਸਿਆਸੀ ਆਗੂ ਇਨ੍ਹਾਂ ਲੋਕਾਂ ਦੇ ਕਾਰੋਬਾਰ ਵਿੱਚ ਹਿੱਸਾਪੱਤੀ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਦੇ ਖੁੱਲ੍ਹੇ ਮੌਕੇ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀ ਭਰਾਵਾਂ ਨੂੰ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਸਹੂਲਤ ਦੇਣ ਵਾਸਤੇ ਸੂਬਾ ਸਰਕਾਰ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਇਸ ਵੈੱਬਸਾਈਟ ਨੂੰ ਲੀਹੋਂ ਹਟਵੀਂ ਪਹਿਲ ਦੱਸਿਆ ਜਿਸ ਦਾ ਉਦੇਸ਼ ਜਿੱਥੇ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ, ਉਥੇ ਦੂਜੇ ਪਾਸੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ ‘ਤੇ ਐਨ.ਆਰ.ਆਈ ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ. ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਐਨ.ਆਰ.ਆਈਜ਼ ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ 'ਮੁੱਖ ਮੰਤਰੀ ਫੀਲਡ ਅਫਸਰਾਂ' ਨੂੰ ਪਰਵਾਸੀ ਭਾਰਤੀਆਂ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ ‘ਤੇ ਉਨ੍ਹਾਂ ਨੂੰ ਢਾਂਚਾਗਤ ਅਤੇ ਅਸਰਦਾਰ ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਦਾਨ ਕਰਕੇ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਏਸੇ ਮੰਤਵ ਤਹਿਤ ਹੀ ਸੂਬਾ ਸਰਕਾਰ ਨੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ 'ਮੁੱਖ ਮੰਤਰੀ ਫੀਲਡ ਅਫਸਰਾਂ' ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਅਤੇ ਬ੍ਰਮ ਸ਼ੰਕਰ ਜਿੰਪਾ ਸਮੇਤ ਹੋਰ ਹਾਜ਼ਰ ਸਨ।

The post CM ਮਾਨ ਭਗਵੰਤ ਵੱਲੋਂ NRI ਭਾਈਚਾਰੇ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਤਰੱਕੀ ‘ਚ ਸਰਗਰਮ ਭਾਈਵਾਲ ਬਣਨ ਦਾ ਸੱਦਾ appeared first on TheUnmute.com - Punjabi News.

Tags:
  • breaking-news
  • cm-bhagwant-mann
  • cm-mann-bhagwant
  • news
  • nri
  • nri-community
  • nri-milni
  • punjab
  • punjab-police
  • the-unmute-breaking-news

ਚਮਰੋੜ ਪੱਤਣ/ਪਠਾਨਕੋਟ 3 ਫਰਵਰੀ 2024: ਪੰਜਾਬ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ ‘ਤੇ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਥਾਂ ‘ਤੇ ਪਹਿਲਾਂ ਹੀ ਦੋ ਸਪੀਡ ਬੋਟਾਂ ਚੱਲ ਰਹੀਆਂ ਹਨ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ਹੈ, ਜਿਸ ਕਰ ਕੇ ਸੂਬਾ ਸਰਕਾਰ ਪਹਿਲਾਂ ਹੀ ਇਥੇ ਵੱਖ-ਵੱਖ ਸੰਭਾਵਨਾਵਾਂ ਤਲਾਸ਼ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਇੱਥੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਦਾ ਟਰਾਇਲ/ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਗਤੀਵਿਧੀਆਂ ਦੀ ਵੱਡੀ ਸੰਭਾਵਨਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਵਾਟਰ ਐਡਵੈਂਚਰ ਸਪੋਰਟਸ ਨੀਤੀ ਪਹਿਲਾਂ ਹੀ ਨੋਟੀਫਾਈ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਸਾਰੀਆਂ ਗਤੀਵਿਧੀਆਂ ਵਪਾਰਕ ਤੌਰ ‘ਤੇ ਸ਼ੁਰੂ ਹੋਣਗੀਆਂ, ਜਿਸ ਨਾਲ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੂੰ ਕੁਦਰਤੀ ਸੋਮਿਆਂ ਦੀ ਭਰਪੂਰ ਬਖਸ਼ਿਸ਼ ਹੋਣ ਕਰਕੇ ਇਹ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜਿਸ ਨਾਲ ਇਥੋਂ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਹੋਵੇਗਾ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀਆਂ ਅਣਵਰਤੀਆਂ ਸੰਭਾਵਨਾਵਾਂ ਨੂੰ ਹੁਣ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਕੁਦਰਤੀ ਸੋਮਿਆਂ ਨਾਲ ਲਬਰੇਜ ਇਸ ਸੁੰਦਰ ਸਥਾਨ ਵੱਲ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।

 

The post CM ਭਗਵੰਤ ਮਾਨ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ appeared first on TheUnmute.com - Punjabi News.

Tags:
  • breaking-news
  • chamrour-patan
  • chamrour-pathankot
  • hot-air-balloon
  • jett-ski
  • news
  • nwes
  • punjab-news

ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਦਰਵਾਜ਼ੇ ਅੱਗੇ ਸਰਕਾਰ ਦੀ ਮਸ਼ਹੂਰੀ ਲਈ ਲਗਾਈਆਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ: SGPC ਪ੍ਰਧਾਨ

Saturday 03 February 2024 12:41 PM UTC+00 | Tags: aam-aadmi-party bhagwant-mann breaking-news gurdwara-sri-santokhsar-sahib harjinder-singh-dhami latest-news news punjab-police sgpc sgpc-president the-unmute-latest-news

ਅੰਮ੍ਰਿਤਸਰ, 3 ਫ਼ਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਮਸ਼ਹੂਰੀ ਲਈ ਹੋਰ ਸਕ੍ਰੀਨਾਂ ਲਗਾ ਕੇ ਇੱਥੋਂ ਦੇ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦੇ ਯਤਨਾਂ ਦੀ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਆਪਣੀਆਂ ਮਸ਼ਹੂਰੀਆਂ ਦੀ ਹੋਰ ਭਰਮਾਰ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਉੱਤੇ ਹੋਰ ਸਕ੍ਰੀਨਾਂ ਲਗਾਈਆਂ ਗਈਆਂ ਹਨ, ਜੋ ਅਧਿਆਤਮਿਕ ਵਾਤਾਵਰਣ ਨੂੰ ਖੰਡਤ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਚੌਗਿਰਦਾ ਧਾਰਮਿਕ ਮਾਹੌਲ ਵਾਲਾ ਹੁੰਦਾ ਹੈ, ਜਿੱਥੇ ਸੰਗਤ ਕੇਵਲ ਗੁਰੂ ਸਾਹਿਬ ਦੇ ਉਪਦੇਸ਼ ਸਰਵਣ ਕਰਨ ਲਈ ਆਉਂਦੀ ਹੈ। ਇੱਥੇ ਕੇਵਲ ਗੁਰਬਾਣੀ ਦਾ ਉਜਾਲਾ ਹੋਣਾ ਚਾਹੀਦਾ ਹੈ ਨਾ ਕਿ ਸਰਕਾਰ ਦੀਆਂ ਅਖੌਤੀ ਪ੍ਰਾਪਤੀਆਂ ਦਾ ਹਨੇਰਾ। ਉਨ੍ਹਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਵੱਲੋਂ ਗੁਰੂ ਘਰਾਂ ਦੇ ਆਲੇ-ਦੁਆਲੇ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਨਾਲ ਨਤਮਸਤਕ ਹੋਣ ਆਉਂਦੀ ਹੈ।

ਸ਼੍ਰੋਮਣੀ ਕਮੇਟੀ (SGPC) ਪ੍ਰਧਾਨ ਨੇ ਕਿਹਾ ਕਿ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਮੁੱਖ ਦਰਵਾਜ਼ੇ 'ਤੇ ਲਗਾਈ ਗਈ ਸਕ੍ਰੀਨ ਸਬੰਧੀ ਇਤਰਾਜ਼ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਮਰਯਾਦਾ ਅਤੇ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਸਰਕਾਰ ਦੀਆਂ ਮਸ਼ਹੂਰੀਆਂ ਲਈ ਲਗਾਈਆਂ ਇਨ੍ਹਾਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ।

The post ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੇ ਦਰਵਾਜ਼ੇ ਅੱਗੇ ਸਰਕਾਰ ਦੀ ਮਸ਼ਹੂਰੀ ਲਈ ਲਗਾਈਆਂ ਸਕ੍ਰੀਨਾਂ ਨੂੰ ਤੁਰੰਤ ਹਟਾਇਆ ਜਾਵੇ: SGPC ਪ੍ਰਧਾਨ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • gurdwara-sri-santokhsar-sahib
  • harjinder-singh-dhami
  • latest-news
  • news
  • punjab-police
  • sgpc
  • sgpc-president
  • the-unmute-latest-news

ਚੰਡੀਗੜ੍ਹ, 3 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ, ਜਿਸਨੇ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ ਕੀਤੀ ਸੀ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਨੂੰ ਉਸ ਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ , ਮਨੀਮਾਜਰਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ .32 ਕੈਲੀਬਰ ਪਿਸਤੌਲ ਦੇ ਨਾਲ-ਨਾਲ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜ਼ੀਰਕਪੁਰ ਦੇ ਖੇਤਰ ਵਿੱਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਅਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀ.ਐਸ.ਪੀ. ਬਿਕਰਮ ਬਰਾੜ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਅਤੇ ਉਸ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਇਰਾਦਾ ਕਤਲ , ਜਬਰਨ ਵਸੂਲੀ , ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਮਿੱਥਕੇ ਕਤਲ ਕਰਨ ਸਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ, ਦੋਸ਼ੀ ਛੋਟਾ ਮਨੀ ਨੂੰ ਉਸਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ -ਸਾਰੇ ਸ਼ੂਟਰ ਅਤੇ ਸਿੱਧੂ ਮੂਸੇਵਾਲਾ (Sidhu Moosewala) ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਅਧਾਰਤ ਰਾਜਨੇਤਾ ਵਿਕਾਸ ਸਿੰਘ ਦੇ ਇਸ਼ਾਰੇ 'ਤੇ ਸਨਸਨੀਖੇਜ਼ ਅਪਰਾਧ ਕਰਨ ਲਈ ਕਿਹਾ ਗਿਅ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿੱਚ ਵਿਕਾਸ ਸਿੰਘ ਨੂੰ ਨਵੰਬਰ 2023 ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਗ੍ਰਿਫਤਾਰ ਕਰ ਲਿਆ ਗਿਆ ਸੀ।

ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਛੋਟਾ ਮਨੀ ਨੂੰ ਵਿਦੇਸ਼ ਵਿੱਚ ਵਸਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਯੂਰਪ ਵਿੱਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ, ਪਰ ਅਸਫਲ ਰਹਿਣ ਕਾਰਨ ਬਾਅਦ ਵਿੱਚ ਉਸ ਨੂੰ ਵਾਪਸ ਭਾਰਤ ਪਰਤਣਾ ਪਿਆ। ਇਸ ਸਬੰਧੀ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ।

The post ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ ਆਪਣੇ ਸਾਥੀ ਸਮੇਤ ਕਾਬੂ appeared first on TheUnmute.com - Punjabi News.

Tags:
  • arms-act
  • breaking-news
  • crime
  • lawrence-bishnoi
  • moosewala
  • news
  • punjab
  • punjab-police
  • sidhu-moosewala-murder-case

ਚੰਡੀਗੜ੍ਹ, 03 ਫਰਵਰੀ 2024: ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ (Jagdeep Dhankhar)  ਨੇ ਅੱਜ ਸੂਰਜਕੁੰਡ ਫਰੀਦਾਬਾਦ ਵਿਚ ਹਰਿਆਣਾ ਸਰਕਾਰ ਦੇ 9 ਅਮੁੱਲ ਸਾਲ- ਇਕ ਨਵੇਂ ਅਤੇ ਜੀਵੰਤ ਹਰਿਆਣਾ ਦਾ ਉਦੈ ਸਿਰਲੇਖ ਨਾਮਕ ਕਿਤਾਬ ਦੀ ਘੁੰਡ ਚੁਕਾਈ ਕੀਤੀ। ਇਸ ਮੌਕੇ ‘ਤੇ ਹਰਿਆਣਾ ਦੇ ਰਾਜਪਾਲ ਬਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਮਨੌਹਰ ਲਾਲ ਸਮੇਤ ਕਈ ਮਾਣਯੋਗ ਮਹਿਮਾਨਾਂ ਦੀ ਮਾਣਯੋਗ ਮੌਜੂਦਗੀ ਰਹੀ।

ਕਿਤਾਬ ਦੀ ਘੁੰਡ ਚੁਕਾਈ ਕਰਨ ਬਾਅਦ ਉੱਪ ਰਾਸ਼ਟਰਪਤੀ (Jagdeep Dhankhar) ਨੇ ਆਪਣੇ ਸੰਬੋਧਨ ਵਿਚ ਹਰਿਆਣਾ ਸੂਬੇ ਨੂੰ ਦੇਸ਼ ਦੇ ਲਈ ਰੋਲ ਮਾਡਲ ਦੱਸਦੇ ਹੋਏ ਕਿਹਾ ਕਿ ਹਰਿਆਣਾ ਵਿਚ ਮੁੱਖ ਮੰਤਰੀ ਮਨੌਹਰ ਲਾਲ ਦੀ ਦੂਰਦਰਸ਼ੀ ਸੋਚ ਅਨੁਰੂਪ ਵਿਵਸਥਾ ਬਦਲਣ ਅਤੇ ਸੁਸਾਸ਼ਨ ਨੂੰ ਲੈ ਕੇ ਕੀਤਾ ਗਿਆ ਕੰਮ ਆਸਾਨਾ ਨਹੀਂ ਸੀ। ਵਿਵਸਥਾ ਬਦਲਣ ਦਾ ਇਹ ਕੰਮ ਇਸ ਲਈ ਮੁਸ਼ਕਿਲ ਸੀ ਕਿਊਂਕਿ ਅਜਿਹਾ ਕੰਮ ਕਰਨ ਤੋਂ ਨਾਲ ਸੱਭ ਤੋਂ ਪਹਿਲਾਂ ਉਹ ਲੋਕ ਤੁਹਾਨੂੰ ਚੁਣੌਤੀ ਦਿੰਦੇ ਹਨ ਜੋ ਤੁਹਾਡੇ ਆਲੇ-ਦੁਆਲੇ ਹੁੰਦੇ ਹਨ।

ਉਹ ਤੁਹਾਡੇ ਸਾਹਮਣੇ ਇਕ ਸਵਾਲ ਖੜਾ ਕਰਦੇ ਹਨ ਕਿ ਸੱਤਾ ਵਿਚ ਕਿਉਂ ਆਏ ਹੋਣ, ਦਹਾਕਿਆਂ ਦੀ ਰਾਜਨੀਤਿਕ ਸੱਭਿਆਚਾਰ ਕਿਉਂ ਬਦਲ ਰਹੇ ਹੋਣ, ਆਪੈਣ ਲੋਕਾਂ ਨੂੰ ਨੌਕਰੀ ਨਹੀਂ ਦੇਣਗੇ ਤਾਂ ਅਸੀਂ ਸਪੋਰਟ ਕੌਣ ਕਰੇਗਾ। ਪਰ ਮਨੋਹਰ ਲਾਲ ਨੇ ਸਾਰੇ ਹਰਿਆਣਾ ਨੂੰ ਆਪਣਾ ਪਰਿਵਾਰ ਮੰਨਿਆ ਅਤੇ ਵਿਵਸਕਾ ਬਦਲਣ ਦਾ ਕੰਮ ਕਰ ਦਿਖਾਇਆ। ਉਨ੍ਹਾਂ ਨੇ ਕਿਹਾ ਕਿ ਇਹ ਸੰਕੇਤ ਹਰਿਆਣਾ ਵਿਚ ਨਹੀਂ ਸਗੋਂ ਪੂਰੇ ਦੇਸ਼ ਵਿਚ ਗਿਆ ਹੈ। ਅੱਜ ਹਰਿਆਣਾਂ ਸੂਬੇ ਦੇ ਟ੍ਰਾਂਸਪੇਰੇਂਟ ਅਕਾਊਂਟੇਬਲ -ਆਨੈਸਟ ਰਿਕਰੂਟਮੈਂਟ ਪ੍ਰੋਸੈਸ ਦੀ ਚਰਚਾ ਪੂਰੇ ਦੇਸ਼ ਵਿਚ ਹੁੰਦੀ ਹੈ। ਉਨ੍ਹਾਂ ਕਿਹਾ ਖੇਤੀਬਾਤੀਬਾੜੀ, ਖੇਡ ਅਤੇ ਰੱਖਿਆ ਸੇਵਾਵਾਂ ਸਮੇਤ ਅਨੇਕ ਖੇਤਰ ਵਿਚ ਅੱਜ ਹਰਿਆਣਾ ਦਾ ਪਰਚਮ ਹੈ। ਹਰਿਆਣਾਂ ਦੇ ਕਿਸਾਨ ਅਤੇ ਜਵਾਨ ਨੇ ਹਮੇਸ਼ਾ ਸਾਡਾ ਸਿਰ ਉੱਚਾ ਕਰਨ ਦਾ ਕੰਮ ਕੀਤਾ ਹੈ।

ਉਨ੍ਹਾਂ ਨੇ ਮਨੋਹਰ ਲਾਲ ਦੇ ਸੁਸਾਸ਼ਨ ਦੇ ਸੱਤਾਂ ਸਿਧਾਤਾਂ – ਸਿਖਿਆ, ਸਿਹਤ, ਸੁਰੱਖਿਆ, ਸਵਾਮਿਤਵ, ਸਵਾਵਲੰਬਨ, ਸੁਸਾਸ਼ਨ ਅਤੇ ਸੇਵਾ ਨੂੰ ਸਾਕਾਰ ਦੱਸਦੇ ਹੋਏ ਕਿਹਾ ਕਿ ਇਹ ਸੱਤਾਂ ਸਿਧਾਤਾਂ ਪ੍ਰਜਾਤੰਤਰ ਮੁੱਲਾਂ ਦੇ ਲਈ ਬਹੁਤ ਜਰੂਰੀ ਹਨ।

ਜਗਧੀਪ ਧਨਖੜ (Jagdeep Dhankhar)  ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਭਾਰਤ ਪੂਰੀ ਤਰ੍ਹਾ ਨਾਲ ਬਦਲ ਰਿਹਾ ਹੈ ਅੱਜ ਦੇ ਦਿਨ ਉਭਰਦੇ ਹੋਏ ਭਾਰਤ ਨੂੰ ਤੁਸੀ ਦੇਖੋਗੇ ਜੋ ਪਰਿਕਲਪਣਾ ਸਾਡੀ ਸੱਭਿਆਚਾਰਕ ਵਿਰਾਸਤ ਵਿਚ ਹਨ ਉਹ ਸਾਡੀ ਤਰੱਕੀ ਵਿਚ ਪੂਰੀ ਤਰ੍ਹਾ ਝਲਕ ਰਹੀ ਹੈ। ਭਾਰਤ ਦਾ ਅਮ੍ਰਿਤ ਕਾਲ ਅੱਜ ਗੌਰਵ ਕਾਲ ਹੈ। ਇਹ ਉਹ ਕਾਲਖੰਡ ਹੈ | ਜਿਸ ਵਿਚ ਭਾਰਤ ਦੀ ਅਜਿਹੀ ਮਜਬੂਤ ਨੀਂਹ ਭਰੀ ਜਾ ਰਹੀ ਹੈ ਜੋ ਇਹ ਸਕੀਨੀ ਕਰੇਗੀ ਕਿ 2047 ਦਾ ਭਾਰਤ ਜਦੋਂ ਭਾਰਤ ਆਜਾਦੀ ਦੇ 100 ਸਾਲ ਬਣਾ ਰਿਹਾ ਹੋਵੇਗਾ, ਵਿਕਸਿਤ ਭਾਰਤ ਹੋਵੇਗਾ।

ਉਨ੍ਹਾਂ (Jagdeep Dhankhar) ਨੇ ਕਿਹਾ ਕਿ 10 ਸਾਲ ਤੋਂ ਪਹਿਲਾਂ ਦੇਸ਼ ਸਕੈਮ ਅਤੇ ਚਿੰਤਾਜਨਕ ਅਰਥਵਿਵਸਥਾ ਲਈ ਖਬਰਾਂ ਵਿਚ ਰਹਿੰਦਾ ਸੀ। ਅੱਜ ਇਸ ਦੁਨੀਆ ਦੀ ਪੰਜਵੀਂ ਵੱਡੀ ਮਹਾਸ਼ਕਤੀ ਬਣੇ ਹਨ, ਅਸੀਂ ਕੈਨੇਡਾ ਨੂੰ ਪਿੱਛੇ ਛੱਡ ਅਸੀਂ ਇੰਗਲੈਂਡ ਨੂੰ ਪਿੱਛੇ ਛੱਡਿਆ, ਅਸੀ ਫ੍ਰਾਂਸ ਨੂੰ ਪਿੱਛੇ ਛੱਡਿਆ ਅਤੇ ਆਉਣ ਵਾਲੇ 2 -3 ਸਾਲ ਵਿਚ ਭਾਰਤ ਦੁਨੀਆਂ ਦੀ ਤੀਜੀ ਵੱਡੀ ਮਹਾਸ਼ਕਤੀ ਹੋਵੇਗਾ। ਜਾਪਾਨ ਅਤੇ ਜਰਮਨੀ ਵੀ ਸਾਡੇ ਤੋਂ ਪਿੱਛੇ ਰਹਿਣਗੇ।

ਧਨਖੜ ਨੇ ਕਿਹਾ ਕਿ ਇਕ ਅਜਿਹਾ ਸਮੇਂ ਸੀ ਕਿ ਭ੍ਰਿਸ਼ਟਾਚਾਰ ਦੇ ਚੱਲਦੇ ਮਿਡਲਮੈਨ ਦੇ ਬਿਨ੍ਹਾਂ ਕੋਈ ਕੰਮ ਸਰਕਾਰ ਵਿਚ ਸੰਪਨ ਹੀ ਨਹੀਂ ਸੀ ਅਤੇ ਅੱਜ ਮਿਡਲਮੈਨ ਦੀ ਸਭਿਆਚਾਰ ਬਿਲਕੁੱਲ ਗਾਇਬ ਹੋ ਚੁੱਕੀ ਹੈ। ਅੱਜ ਦੇ ਦਿਨ ਸਾਡੇ ਯੰਗ ਮਾਇੰਡਸ ਨੁੰ ਕਿੰਨ੍ਹੇੇ ਵੱਡੇ ਇਲੋਕ ਸਿਸਟਮ ਮਿਲ ਰਿਹਾ ਹੈ, ਇਸ ਤੋਂ ਨੌਜੁਆਨਾਂ ਦਾ ਮਨੋਬਲ ਵਧਿਆ ਹੈ ਅਤੇ ਉਹ ਆਪਣੀ ਕਾਮਯਾਬੀ ਦੇ ਦਮ ‘ਤੇ ਨਵੀਂ ਉਚਾਈਆਂ ਨੂੰ ਛੋਹ ਰਹੇ ਹਨ। ਉੱਪ ਰਾਸ਼ਟਰਪਤੀ ਨੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਦੀ ਸ਼ਲਾਘਾ ਕਰਦੇ ਹੋਏ ਹਿਕਾ ਕਿ ਸੰਸਦ ਟੀਵੀ ‘ਤੇ ਮੋਟੀਵੇਟਰ ਵਜੋ ਉਨ੍ਹਾਂ ਦਾ ਵਿਖਿਆਨ ਕਰਵਾਇਆ ਜਾਵੇਗਾ।

ਕਿਤਾਬ ਘੁੰਡ ਚੁਕਾਈ ਸਮਾਗਮ ਵਿਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਇਹ ਹਰਿਆਣਾ ਵਾਸੀਆਂ ਦੇ ਲਈ ਮਾਣ ਦੀ ਗੱਲ ਹੈ ਕਿ ਹਰਿਆਣਾ ਰਾਜ ਦੇ ਪਿਛਲੇ ਨੌ ਸਾਲਾਂ ਵਿਚ ਹੋਏ ਵਿਕਾਸ ਬਦਲਣ ਦੇ ਸਾਰੇ ਗਵਾਹ ਬਣੇ ਹਨ ਅਤੇ ਲਗਾਤਾਰ ਹੋ ਰਹੇ ਵਿਕਾਸ ਦੇ ਫਲਸਰੂਪ ਅਗਾਮੀ ਪੀੜੀ ਸਦਾ ਹਰਿਆਣਾ ਦੇ ਇੰਨ੍ਹਾਂ ਗੌਰਵਸ਼ਾਲੀ ਪਲਾਂ ਨੁੰ ਯਾਦ ਕਰੇਗੀ। ਰਾਜਪਾਲ ਨੇ ਕਿਹਾ ਕਿ ਅੱਜ ਹਰਿਆਣਾ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਿੰਦੇ ਹੋਏ ਪੂਰੀ ਪਾਰਦਰਸ਼ਿਤਾ ਦੇ ਨਾਲ ਹਰਿਆਣਾ ਇਕ ਹਰਿਆਣਵੀਂ ਇਕ ਦੇ ਸਿਧਾਂਤ ‘ਤੇ ਅੱਗੇ ਵੱਧਦੇ ਹੋਏ ਮਸਾਨ ਵਿਕਾਸ ਦੀ ਵਿਚਾਰਧਾਰਾ ਨਾਲ ਕਦਮ ਵਧਾਏ ਹਨ।

ਰੋਜਾਨਾ ਆਯਾਮ ਸਥਾਪਿਤ ਕਰਦੇ ਹੋਏ ਹਰਿਆਣਾ ਦੀ ਪਛਾਣ ਹੁਣ ਦੁਨੀਆ ਵਿਚ ਕਾਇਮ ਹੋ ਰਹੀ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਨੌ ਅਮੁੱਲ ਸਾਲ ‘ਤੇ ਕੇਂਦ੍ਰਿਤ ਕਿਤਾਬ ਨੂੰ ਸੂਬੇ ਦੇ ਟ੍ਰੈਕ ਰਿਕਾਰਡ ਦੀ ਕਿਤਾਬ ਦੱਸਿਆ । ਰਾਜਪਾਲ ਨੇ ਮੁੱਖ ਮੰਤਰੀ ਮਨੋਹਰ ਲਾਲ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਸੱਚਾ ਤੇ ਚੰਗਜਾ ਵਿਅਕਤੀ ਦਸਿਆ ਅਤੇ ਕਿਹਾ ਕਿ ਜਨਸੇਵਕ ਵਜੋ ਸਮੂਚੇ ਹਰਿਆਣਾ ਉਨ੍ਹਾਂ ਦਾ ਪਰਿਵਾਰ ਹੈ।

ਉਹ ਆਪਣੀ ਜ਼ਿੰਮੇਵਾਰੀ ਪ੍ਰਭਾਵੀ ਰੂਪ ਨਾਲ ਨਿਭਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸੂਬੇ ਵਿਚ ਪਿਛਲੇ 9 ਸਾਲਾਂ ਵਿਚ ਵਿਵਸਥਾ ਬਦਲਣ ਦੇ ਨਾਲ ਕੀਤੇ ਗਏ ਵਿਕਾਸ ਗਾਥਾ ਨੂੰ ਦਰਸ਼ਾਉਂਦੀ ਇਹ ਕਿਤਾਬ ਹਰਿਆਣਾ ਦਾ ਨਵਾਂ ਇਤਿਹਸ ਬਣੇਗੀ। ਉਨ੍ਹਾ ਨੇ ਕਿਹਾ ਕਿ ਇਹ ਕਿਤਾਬ ਪਿੰਡ ਵਿਚ ਵੀ ਪਹੁੰਚਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਪਤਾ ਲੱਗੇ ਕਿ ਰਾਜ ਸਰਕਾਰ ਉਨ੍ਹਾਂ ਦੀ ਭਲਾਈ ਦੇ ਲਈ ਲਗਾਤਾਰ ਕੰਮ ਰਹੀ ਹੈ।

ਦੇਸ਼ ਤੇ ਸਮਾਜ ਦੇ ਹਿੱਤ ਵਿਚ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਨੇ ਵੀ ਇਸ ਕਿਤਾਬ ਵਿਚ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਨੇ ਆਪਣੇ 9 ਸਾਲਾਂ ਦੇ ਕਾਰਜਕਾਲ ਦਾ ਤਜਰਬਾ ਸਾਂਝਾ ਕਰਦੇ ਹੋਏ ਕਿਹਾ ਕਿ ਇੰਨ੍ਹਾਂ 9 ਸਾਲਾਂ ਵਿਚ ਸਰਕਾਰ ਨੇ ਜਮੀਨੀ ਹਕੀਕਤ ‘ਤੇ ਕਾਰਜ ਕੀਤਾ ਅਤੇ ਜਨਮਾਨਸ ਦੀ ਤਕਲੀਫਾਂ ਨੁੰ ਮਹਿਸੂਸ ਕਰਦੇ ਹੋਏ ਉਨ੍ਹਾਂ ਦੀ ਸਮਸਿਆਵਾਂ ਦਾ ਹੱਲ ਕੀਤਾ। ਸੁਸਾਸ਼ਨ ਤੇ ਅੰਤੋਂਦੇਯ ਦੀ ਭਾਵਨਾ ‘ਤੇ ਅੱਗੇ ਵੱਧਦਤੇ ਹੋਏ ਸੂਬਾ ਵਾਸੀਆਂ ਦੇ ਜੀਵਨ ਨੂੰ ਸਰਲ ਬਣਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਤਿੰਨਸੀ- ਕ੍ਰਾਇਮ, ਕਰਪਸ਼ਨ ਤੇ ਕਾਸਟ ਬੇਸਡ ਰਾਜਨੀਤੀ ਨਾਲ ਦੂਰੀ ਬਣਾਉਂਦੇ ਹੋਏ ਹਰਿਆਣਾਂ ਇਕ-ਹਰਿਆਣਵੀਂ ਇਕ ਦੀ ਭਾਵਨਾ ਨੁੰ ਸਾਕਾਰ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਹਿੰਦੇ ਸਨ ਕਿ ਤੁਹਾਨੂੰ ਜਨਹਿਤ ਦੇ ਲਈ ਜੋ ਵੀ ਚੰਗਾ ਲੱਗਦਾ ਹੈ ਉਸ ਨੂੰ ਕਰਨਾ ਸ਼ੁਰੂ ਕਰਨ। ਜੇਕਰ ਖਰਾਬ ਹੋਵੇਗਾ ਤਾਂ ਛੱਡ ਦੋ, ਠੀਕ ਹੋਵੇ ਤਾਂ ਚਲਾਏ ਰੱਖੋ। ਇੰਨੀ ਛੋਟ ਮੋਦੀ ਦਿੰਦੇ ਸਨ।

ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੁੱਲਰ ਨੇ ਵੀ ਹਰਿਆਣਾ ਸਰਕਾਰ ਦੇ 9 ਅਮੁੱਲ ਸਾਲ ਕਿਤਾਬ ਦੀ ਵਿਸ਼ਾਵਸਤੂ ਤੇ ਵਿਚਾਰ ਨੂੰ ਲੈ ਕੇ ਵਿਸਤਾਰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਕਿਤਾਬ ਰਾਹੀਂ ਇਹ ਵੀ ਜਾਣਕਾਰੀ ਹੋਵੇਗੀ ਕਿ ਚੰਗੀ ਸ਼ਾਸਨ ਪ੍ਰਣਾਲੀ ਨਾਲ ਇਕ ਨਵੇਂ ਅਤੇ ਜੀਵੰਤ ਹਰਿਆਣਾ ਦਾ ਉਦੈ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੇ ਕਾਰਜਕਾਲ ਵਿਚ ਵਿਵਸਥਾ ਨੂੰ ਰਿਫ੍ਰੇਮ ਕਰਨ ਦਾ ਕੰਮ ਕੀਤਾ ਹੈ।

 

 

The post ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਹਰਿਆਣਾ ਸਰਕਾਰ ਦੇ 9 ਅਤੁਲਨੀਯ ਸਾਲ ਨਾਮਕ ਕਿਤਾਬ ਦੀ ਕੀਤੀ ਘੁੰਡ ਚੁਕਾਈ appeared first on TheUnmute.com - Punjabi News.

Tags:
  • breaking-news
  • haryana-governor
  • haryana-news
  • jagdeep-dhankhar
  • news
  • vice-president-of-india

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਫਰਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ (Mohali) ਵਾਸੀਆਂ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੇ ਬੂਹੇ ‘ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ ‘ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਅਤੇ ਵਾਰਡ ਪੱਧਰ ‘ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਅੱਜ ਇੱਥੇ ਜ਼ਿਲ੍ਹਾ (Mohali) ਪ੍ਰਬੰਧਕੀ ਕੰਪਲੈਕਸ ਵਿਖੇ ਨੋਡਲ ਅਫ਼ਸਰਾਂ ਦੀ ਪਹਿਲੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫਲੈਗਸ਼ਿਪ ਪ੍ਰੋਗਰਾਮ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੈ। ਕੈਂਪ ਦੌਰਾਨ ਤਿੰਨ ਪੜਾਵਾਂ; ਪਹਿਲਾ ਮੌਕੇ ‘ਤੇ, 15 ਦਿਨਾਂ ਦੇ ਅੰਦਰ ਲੰਮੀ ਪ੍ਰਕਿਰਿਆ ਦੇ ਮਾਮਲੇ ਵਿਚ ਅਤੇ ਨਿਆਂਇਕ ਮਾਮਲੇ ਕਾਰਨ ਹੱਲ ਨਾ ਹੋਣ ਦੀ ਸਥਿਤੀ ਵਿਚ, ਉਨ੍ਹਾਂ ਨੂੰ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਨ ਲਈ ਬੇਨਤੀ, ਵਿੱਚ ਮੁਸ਼ਕਿਲਾਂ ਦੇ ਹੱਲ ਸੁਝਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਹਰ ਸਬ-ਡਿਵੀਜ਼ਨ ਵਿੱਚ ਸਬ ਡਵੀਜ਼ਨ ਦੇ ਉਪ ਮੰਡਲ ਮੈਜਿਸਟਰੇਟ ਦੀ ਅਗਵਾਈ ਵਿੱਚ ਦਿਨ ਵਿੱਚ ਚਾਰ ਕੈਂਪ ਲਗਾਏ ਜਾਣੇ ਹਨ। ਨੋਡਲ ਅਫਸਰ ਦੀ ਭੂਮਿਕਾ ਪੇਂਡੂ ਖੇਤਰਾਂ ਵਿੱਚ ਐਸ.ਡੀ.ਐਮਜ਼/ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਸੌਂਪੀ ਗਈ ਹੈ ਜਦੋਂ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸੰਯੁਕਤ ਕਮਿਸ਼ਨਰ ਪੱਧਰ ਦੇ ਅਧਿਕਾਰੀਆਂ ਨੂੰ ਲਾਇਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਮੂਹ ਸਬੰਧਤ ਅਧਿਕਾਰੀ ਮਿੱਥੇ ਗਏ ਖਾਸ ਦਿਨ, ਵਿਸ਼ੇਸ਼ ਸਥਾਨ ‘ਤੇ ਲਗਾਏ ਜਾਣ ਵਾਲੇ ਕੈਂਪ ਵਿੱਚ ਹਾਜ਼ਰ ਹੋਣ ਅਤੇ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ। ਸ਼ਹਿਰੀ ਵਾਰਡਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਪਿੰਡ/ਵਾਰਡ ਦੀਆਂ ਸਾਂਝੀਆਂ ਥਾਵਾਂ ਤੋਂ ਜਨਤਕ ਘੋਸ਼ਣਾਵਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਪ੍ਰਿੰਟ ਮੀਡੀਆ ਦੁਆਰਾ ਪਹਿਲਾਂ ਹੀ ਕੈਂਪਾਂ ਬਾਰੇ ਸੂਚਿਤ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸਾਰੇ ਕੈਂਪਾਂ ਵਿੱਚ ਸ਼ਿਕਾਇਤ ਨਿਵਾਰਨ ਵਿਧੀ ਤੋਂ ਇਲਾਵਾ 45 (ਪਹਿਲਾਂ 43) ਡੋਰ-ਟੂ-ਡੋਰ ਸੇਵਾਵਾਂ (ਡਾਇਲ 1076) ਨਾਲ ਸਬੰਧਤ ਵਸਨੀਕਾਂ ਨੂੰ ਮੌਕੇ ‘ਤੇ ਉਪਲਬਧ ਕਰਵਾਉਣ ਲਈ ਕਾਫੀ ਗਿਣਤੀ ਵਿੱਚ ਫਾਰਮ ਮੌਜੂਦ ਹੋਣਗੇ। ਰਾਜ ਦੁਆਰਾ ਸ਼ਿਕਾਇਤ ਨਿਪਟਾਰੇ ਦੀ ਵਿਧੀ ਨਾਲ ਸਬੰਧਤ ਇੱਕ ਸਮਰਪਿਤ ਕਾਲ ਸੈਂਟਰ ਨੰਬਰ 1100, ਉਹਨਾਂ ਵਸਨੀਕਾਂ ਨਾਲ ਸੰਪਰਕ ਕਰਕੇ ਇੱਕ ਫੀਡਬੈਕ ਕਾਲ ਸੈਂਟਰ ਵਜੋਂ ਕੰਮ ਕਰੇਗਾ ਜੋ ਪਹਿਲਾਂ ਹੀ ਆਪਣੇ ਖੇਤਰਾਂ ਵਿੱਚ ਕੈਂਪਾਂ ਵਿੱਚ ਸ਼ਾਮਲ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਕੈਂਪਾਂ ਵਿੱਚ ਹਾਜ਼ਰ ਹੋਣ ਵਾਲੇ ਅਧਿਕਾਰੀਆਂ ਦੇ ਨਾਲ-ਨਾਲ ਕੈਂਪਾਂ ਵਿੱਚ ਉਨ੍ਹਾਂ ਕੋਲ ਆਪਣੀਆਂ ਮੁਸ਼ਕਿਲਾਂ ਲੈ ਕੇ ਆਉਣ ਵਾਲੇ ਇਲਾਕਾ ਨਿਵਾਸੀਆਂ ਲਈ ਬੈਠਣ ਦਾ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਸਾਈਟ ‘ਤੇ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪਾਂ ਨਾਲ ਸਬੰਧਤ ਮਿਆਰੀ ਸੰਚਾਲਨ ਪ੍ਰਕਿਰਿਆਵਾਂ ਤੋਂ ਜਾਣੂ ਕਰਵਾਉਣ ਲਈ ਇੱਕ ਸਿਖਲਾਈ ਵਰਕਸ਼ਾਪ ਲਾਈਨ ਵਿਭਾਗਾਂ ਲਈ ਵੀ ਲਗਾਈ ਜਾਵੇਗੀ ਜਿਨ੍ਹਾਂ ਦੇ ਅਧਿਕਾਰੀ/ਨੁਮਾਇੰਦੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਡੇਰਾਬੱਸੀ ਤੋਂ ਐਸ.ਡੀ.ਐਮਜ਼ ਹਿਮਾਂਸ਼ੂ ਗੁਪਤਾ, ਮੁਹਾਲੀ ਤੋਂ ਦੀਪਾਂਕਰ ਗਰਗ ਅਤੇ ਖਰੜ ਤੋਂ ਗੁਰਮੰਦਰ ਸਿੰਘ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਇੰਦਰ ਪਾਲ, ਸਹਾਇਕ ਕਮਿਸ਼ਨਰ (ਜਨਰਲ) ਹਰਜੋਤ ਕੌਰ ਮਾਵੀ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡੇਵੀ ਗੋਇਲ, ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ, ਸਹਾਇਕ ਕਮਿਸ਼ਨਰ ਨਗਰ ਨਿਗਮ ਮੋਹਾਲੀ ਰੰਜੀਵ ਕੁਮਾਰ, ਨਾਇਬ ਤਹਿਸੀਲਦਾਰ ਮੋਹਾਲੀ ਅਮਨਦੀਪ ਸਿੰਘ, ਨਾਇਬ ਤਹਿਸੀਲਦਾਰ ਮਾਜਰੀ ਜਸਵੀਰ ਕੌਰ, ਬੀ.ਡੀ.ਪੀ.ਓ ਖਰੜ ਸਤਵੰਤ ਸਿੰਘ ਰੰਧਾਵਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

The post ਮੋਹਾਲੀ ਦੇ ਹਰ ਪਿੰਡ ਅਤੇ ਵਾਰਡ ਪੱਧਰ ‘ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ appeared first on TheUnmute.com - Punjabi News.

Tags:
  • bhagwant-mann
  • breaking-news
  • mohali
  • mohali-dc
  • news

ਚੰਡੀਗੜ੍ਹ, 03 ਫਰਵਰੀ, 2024: ਅੰਮ੍ਰਿਤਸਰ (Amritsar) ਦੇ ਪਿੰਡ ਸਿਆਲਕਾ ਵਿੱਚ ਇੱਕ ਬੱਚੇ ਦੀ ਛੱਪੜ ‘ਚ ਡੁੱਬਣ ਕਾਰਨ ਮੌਤ ਹੋ ਗਈ। ਬੱਚਾ ਕੱਲ੍ਹ ਸ਼ਾਮ ਤੋਂ ਲਾਪਤਾ ਸੀ ਅਤੇ ਅੱਜ ਬੱਚੇ ਦੀ ਮ੍ਰਿਤਕ ਦੇਹ ਪਾਣੀ ਵਿੱਚ ਤੈਰਦੀ ਮਿਲੀ। ਪਿੰਡ ਸਿਆਲਕਾ ਦਾ ਰਹਿਣ ਵਾਲਾ ਦਿਲਜਾਨ 10 ਸਾਲ ਦਾ ਸੀ ਅਤੇ ਉੱਥੋਂ ਦੇ ਸਰਕਾਰੀ ਸਕੂਲ ਵਿੱਚ ਚੌਥੀ ਜਮਾਤ ਦਾ ਵਿਦਿਆਰਥੀ ਸੀ। ਦਿਲਜਾਨ ਦੇ ਮਾਤਾ-ਪਿਤਾ ਦੋਵੇਂ ਅਪਾਹਜ ਹਨ ਅਤੇ ਉਸ ਦੇ ਪਿਤਾ ਦਰਜ਼ੀ ਹਨ।

ਦਿਲਜਾਨ ਦੇ ਪਿਤਾ ਲਖਵਿੰਦਰ ਚੰਦ ਅਨੁਸਾਰ ਕੱਲ੍ਹ ਦੁਪਹਿਰ ਸਕੂਲ ਤੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਦਾ ਲੜਕਾ ਸ਼ਾਮ ਨੂੰ ਟਿਊਸ਼ਨ ਲਈ ਗਿਆ ਸੀ। ਇਸ ਤੋਂ ਬਾਅਦ ਉਹ ਸਿੱਧਾ ਖੇਡਣ ਚਲਾ ਗਿਆ। ਸ਼ਾਮ ਤੱਕ ਜਦੋਂ ਉਹ ਵਾਪਸ ਨਾ ਆਇਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਆਲੇ-ਦੁਆਲੇ ਉਸ ਦੀ ਭਾਲ ਕੀਤੀ ਪਰ ਉਹ ਨਹੀਂ ਮਿਲਿਆ।

ਸਵੇਰੇ ਉਸ ਨੂੰ ਸੂਚਨਾ ਮਿਲੀ ਕਿ ਉਸ ਦੇ ਬੱਚੇ ਦੀ ਲਾਸ਼ ਛੱਪੜ ਵਿੱਚ ਤੈਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਦੇ ਨਾਲ-ਨਾਲ ਉਸ ਦਾ ਬੈਗ ਅਤੇ ਕਿਤਾਬਾਂ ਵੀ ਪਾਣੀ ਵਿੱਚ ਤੈਰ ਰਹੀਆਂ ਸਨ। ਥਾਣਾ ਮੱਤੇਵਾਲ ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ।

The post ਅੰਮ੍ਰਿਤਸਰ: ਪਿੰਡ ਸਿਆਲਕਾ ਵਿਖੇ ਬੱਚੇ ਦੀ ਛੱਪੜ ‘ਚ ਡੁੱਬਣ ਕਾਰਨ ਮੌਤ, ਕੱਲ੍ਹ ਸ਼ਾਮ ਤੋਂ ਸੀ ਲਾਪਤਾ appeared first on TheUnmute.com - Punjabi News.

Tags:
  • amritsar
  • breaking-news
  • child-death
  • news
  • pond
  • punjab-news
  • sialka-village

ਜਲੰਧਰ, 3 ਫਰਵਰੀ 2024: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਆਗੂਆਂ ਸਰਦਾਰ ਪਰਮਜੀਤ ਸਿੰਘ ਸਰਨਾ, ਸਰਦਾਰ ਹਰਵਿੰਦਰ ਸਿੰਘ ਸਰਨਾ ਤੇ ਸਰਦਾਰ ਮਨਜੀਤ ਸਿੰਘ ਜੀ.ਕੇ. ਖਿਲਾਫ ਇਕ ਵਾਰ ਫਿਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਕਰ ਕੇ ਉਹਨਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਸਿੰਘ ਸਾਹਿਬ ਨੂੰ ਲਿਖੇ ਪੱਤਰ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਸਿੱਖਾਂ ਦੀ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਚੁਣੀ ਹੋਈ ਧਾਰਮਿਕ ਜਥੇਬੰਦੀ ਹੈ, ਉਨ੍ਹਾਂ ਨੇ ਆਪ ਜੀ ਨੂੰ ਪਹਿਲਾਂ ਵੀ ਪੱਤ੍ਰਿਕਾ ਨੰ. 9406/2-6 ਮਿਤੀ 24-11-2023 ਰਾਹੀਂ ਸਨਿਮਰ ਬੇਨਤੀ ਕੀਤੀ ਸੀ ਕਿ ਪਰਮਜੀਤ ਸਿੰਘ ਸਰਨਾ, ਪ੍ਰਧਾਨ, ਸ਼੍ਰੌਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਅਤੇ ਮਨਜੀਤ ਸਿੰਘ ਜੀ.ਕੇ. ਵਲੋਂ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਸ਼ਹੀਦੀ ਅਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਮਿਤੀ 18-11-2023 ਨੂੰ ਬੇਲੋੜਾ ਪ੍ਰਦਰਸ਼ਨ, ਨਾਅਰੇਬਾਜ਼ੀ ਅਤੇ ਹੁਲੜਬਾਜ਼ੀ ਕੀਤੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਬੰਧਕਾਂ ਨੂੰ ਸੋਸ਼ਲ ਮੀਡੀਆ ਅਤੇ ਦੂਜੇ ਪਲੇਟਫਾਰਮਾਂ ‘ਤੇ ਬਦਨਾਮ ਕਰਨ ਦੇ ਦੋਸ਼ ਵਿਚ ਇਨ੍ਹਾਂ ਦੇ ਖਿਲਾਫ ਯੋਗ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ ਪਰ 2 ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਹੁਣ ਤੱਕ ਸਾਡੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਹਨਾਂ ਸਿੰਘ ਸਾਹਿਬ ਨੂੰ ਇਹ ਵੀ ਬੇਨਤੀ ਕੀਤੀ ਕਿ ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਤ੍ਰਿਕਾ ਨੰ. 73/2-6 ਮਿਤੀ 04-01-2023 ਰਾਹੀਂ ਜਿਸ ਵਿਚ ਸ੍ਰ. ਪਰਮਜੀਤ ਸਿੰਘ ਸਰਨਾ ਅਤੇ ਸ੍ਰ. ਹਰਵਿੰਦਰ ਸਿੰਘ ਸਰਨਾ ਜੋ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰ ਸ਼ਰਾਬ ਦੇ ਵੱਡੇ ਵਪਾਰੀ ਹਨ, ਦੀ ਸ਼ਿਕਾਇਤ ਸਬੂਤਾਂ ਸਹਿਤ ਕੀਤੀ ਗਈ ਸੀ ਪਰੰਤੂ ਬੜੇ ਦੁਖੀ ਹਿਰਦੇ ਨਾਲ ਕਹਿਣਾ ਪੈ ਰਿਹਾ ਹੈ ਕਿ 1 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਸਿੱਖਾਂ ਦੀ ਦੂਜੀ ਸਭ ਤੋਂ ਵੱਡੀ ਜਥੇਬੰਦੀ ਉਚਿਤ ਕਾਰਵਾਈ ਲਈ ਬਾਰ-ਬਾਰ ਬੇਨਤੀ ਕਰ ਰਹੀ ਹੈ।

ਉਹਨਾਂ ਅਪੀਲ ਕੀਤੀ ਕਿ ਕੀ ਅਸੀਂ ਇਨ੍ਹਾਂ ਵਿਰੁੱਧ ਕਾਰਵਾਈ ਨਾ ਕਰਕੇ ਪੰਥ ਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਗੁਰਦੁਆਰਾ ਕਮੇਟੀ ਦੇ ਮੈਂਬਰ ਦਾ ਨਸ਼ੇ ਦਾ ਕਾਰੋਬਾਰ ਕਰਨਾ ਜਾਇਜ਼ ਹੈ, ਗੁਰਦੁਆਰਾ ਸਾਹਿਬ ਦੇ ਅੰਦਰ ਹੁਲੜਬਾਜ਼ੀ ਅਤੇ ਨਾਅਰੇਬਾਜ਼ੀ ਕਰਨਾ ਜਾਇਜ਼ ਹੈ?
ਉਹਨਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਪੰਥ ਦੇ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਦੂਸਰਿਆਂ ਲਈ ਮਿਸਾਲ ਕਾਇਮ ਕਰਨ ਲਈ ਆਪ ਜੀ ਇਨ੍ਹਾਂ ਵਿਰੁੱਧ ਜਲਦ ਤੋਂ ਜਲਦ ਯੋਗ ਕਾਰਵਾਈ ਕਰੋਗੇ।

The post ਕਾਲਕਾ ਤੇ ਕਾਹਲੋਂ ਨੇ ਪਰਮਜੀਤ ਸਰਨਾ ਤੇ ਮਨਜੀਤ ਜੀ.ਕੇ. ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੁੜ ਕੀਤੀ ਸ਼ਿਕਾਇਤ appeared first on TheUnmute.com - Punjabi News.

Tags:
  • breaking-news
  • harmeet-singh-kalka
  • latest-news
  • news
  • sri-akal-takht-sahib

ਪਟਿਆਲਾ, 3 ਫਰਬਰੀ 2024: ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ ਪੁਸਤਕ ਮੇਲਾ (Book Fair) ਅਤੇ ਸਾਹਿਤ ਉਤਸਵ ਸੰਪੰਨ ਹੋ ਗਿਆ ਹੈ। ਮੇਲੇ ਦੇ ਆਖਰੀ ਦਿਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੀ ਉਚੇਚੇ ਤੌਰ ਉੱਤੇ ਸ਼ਾਮਿਲ ਹੋਏ।ਉਨ੍ਹਾਂ ਨਾਲ਼ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਅਤੇ ਰਜਿਸਟਰਾਰ ਡਾ. ਨਵਜੋਤ ਕੌਰ ਵੀ ਸ਼ਾਮਿਲ ਹੋਏ।

ਸਾਹਿਤ ਉਤਸਵ ਦੀ ਆਖਰੀ ਦਿਨ ਦੀ ਪਹਿਲੀ ਬੈਠਕ ਦਾ ਆਗਾਜ਼ ‘ਭਾਰਤੀ ਕਾਵਿ ਚਿੰਤਨ ਪਰੰਪਰਾ’ ਵਿਸ਼ੇ ਨਾਲ਼ ਹੋਇਆ। ਇਸ ਵਿੱਚ ਸੰਸਕ੍ਰਿਤ ਦੇ ਅਧਿਆਪਕ ਡਾ. ਵਰਿੰਦਰ ਕੁਮਾਰ ਨੇ ਕਾਵਿ-ਸ਼ਾਸਤਰ ਅਤੇ ਸਾਹਿਤ ਦੇ ਹਵਾਲੇ ਨਾਲ਼ ਗੱਲ ਕਰਦਿਆਂ ਕਿਹਾ ਕਿ ਜਿੰਨਾ ਪੁਰਾਣਾ ਕਾਵਿ ਹੈ ਓਨਾ ਹੀ ਪੁਰਾਣਾ ਕਾਵਿ ਚਿੰਤਨ ਹੈ। ਉਨ੍ਹਾਂ ਦੱਸਿਆ ਕਿ ਵੇਦਾਂ ਵਿੱਚ ਕਵੀ ਨੂੰ ਰਿਸ਼ੀ ਕਿਹਾ ਗਿਆ ਹੈ। ਰਿਸ਼ੀ ਉਹ ਹੈ ਜੋ ਦਰਸ਼ਨ ਬਾਰੇ ਸੰਵਾਦ ਕਰਦਾ ਹੈ।

ਦੂਜੀ ਅਹਿਮ ਬੈਠਕ, ਜੋ ਸਮਕਾਲ ਦੇ ਮਹੱਤਵਪੂਰਨ ਵਿਸ਼ੇ ‘ਪੰਜਾਬ ਦੇ ਇਤਿਹਾਸ ਅਤੇ ਸਮਕਾਲ ਦੀ ਉਲਝੀ ਤਾਣੀ’ ਬਾਰੇ ਸੀ, ਵਿੱਚ ਰਣਜੀਤ ਸਿੰਘ ਕੁੱਕੀ ਗਿੱਲ ਨੇ ਕਿਹਾ ਕਿ ਅਜੋਕਾ ਪੰਜਾਬ ਪਿਛਲੇ ਚਾਰ ਦਹਾਕਿਆਂ ਤੋਂ ਸਮਾਜਿਕ, ਆਰਥਿਕ ਅਤੇ ਰਾਜਨੀਤਿਕ, ਵਿਵਸਥਾ ਵਿੱਚ ਗਿਰਾਵਟ ਕਾਰਨ ਬਹੁਤ ਨਾਜ਼ੁਕ ਮੋੜ ਉੱਪਰ ਖੜਾ ਹੈ। ਬਿਨਾਂ ਚੇਤਨ ਹੋਏ ਅਸੀਂ ਇਸ ਗਿਰਾਵਟ ਦਾ ਅਤੇ ਮਨੁੱਖੀ ਸੁਤੰਤਰਤਾ ਦੇ ਗੰਭੀਰ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਕਰ ਸਕਦੇ।

ਪ੍ਰਸਿੱਧ ਪੱਤਰਕਾਰ ਹਮੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਸਾਡੇ ਸਭਿਆਚਾਰ, ਸਾਡੀ ਵਿਰਾਸਤ ਨੂੰ ਇੱਕ ਸੂਤਰ ਵਿੱਚ ਬੰਨ੍ਹਣ ਵਾਲਾ ਲੋਕਤੰਤਰ ਜਦੋਂ ਭੀੜ-ਤੰਤਰ ਵਿੱਚ ਬਦਲ ਜਾਂਦਾ ਹੈ ਉਦੋਂ ਬੰਦੇ ਦੀ ਹੋਂਦ ਅਤੇ ਹੋਣ ਦੇ ਮਸਲੇ ਸੰਕਟ-ਗ੍ਰਸਤ ਹੋ ਜਾਂਦੇ ਹਨ।ਉਨ੍ਹਾਂ ਕਿਹਾ ਕਿ ਰਾਜਸੀ ਦਬਾਅ ਅਧੀਨ ਇੱਕ-ਪੱਖੀ ਹੋ ਰਹੀ ਨਵੀਂ ਪੱਤਰਕਾਰਤਾ ਨਾ ਤਾਂ ਪੱਤਰਕਾਰਤਾ ਦੇ ਹਿੱਤ 'ਚ ਹੈ ਅਤੇ ਨਾ ਹੀ ਸਾਡੇ ਦੇਸ਼ ਦੇ ਹਿੱਤ 'ਚ ਹੈ। ਡਾ. ਸਿਕੰਦਰ ਸਿੰਘ ਨੇ ਇਸ ਸੰਵਾਦ ਨੂੰ ਅੱਗੇ ਤੋਰਿਆ।

ਤੀਜੀ ਬੈਠਕ ਵਿੱਚ ‘ਨਾਟਕ, ਰੰਗਮੰਚ, ਸਿਨਮਾ ਅਤੇ ਸੋਸ਼ਲ ਮੀਡੀਆ ਦੇ ਰਾਹਾਂ ਦਾ ਬਿਰਤਾਂਤ’ ਵਿਸ਼ੇ ਬਾਰੇ ਨਾਟਕਕਾਰ ਪਾਲੀ ਭੁਪਿੰਦਰ ਨੇ ਕਿਹਾ ਕਿ ਸੌ ਸਾਲ ਦੇ ਨਾਟਕ ਦੇ ਇਤਿਹਾਸ ਵਿੱਚ ਉਹੀ ਨਾਟਕਕਾਰ ਜਿ਼ਆਦਾ ਕਾਮਯਾਬ ਹੋਏ ਜੋ ਨਾਟਕ ਲਿਖਣ ਦੇ ਨਾਲ ਨਾਟਕ ਖੇਡਦੇ ਵੀ ਸਨ। ਪੰਜਾਬ ਦੇ ਕਾਮਯਾਬ ਨਾਟਕਕਾਰ ਮੂਲ ਤੌਰ ਉੱਤੇ ਅਧਿਆਪਕ ਹਨ। ਸਿਨੇਮਾ ਕਮਰਸ਼ੀਅਲ ਆਰਟ ਹੈ ਪਰ ਅਸੀਂ ਜਦੋਂ ਇਹ ਤੰਦ ਨਹੀਂ ਫੜਦੇ ਤਾਂ ਕਾਮਯਾਬ ਨਹੀਂ ਹੁੰਦੇ। ਪੰਜਾਬੀ ਵਿੱਚ ਬੜੇ ਨਾਟਕ ਉੱਚੇ ਕਲਾਤਮਕ ਪੱਧਰ ਦੇ ਵੀ ਲਿਖੇ ਗਏ ਹਨ। ਇਸ ਬੈਠਕ ਵਿੱਚ ਗੁਰਸੇਵਕ ਲੰਬੀ ਵੱਲੋਂ ਸੰਵਾਦ ਰਚਾਇਆ ਗਿਆ।

ਆਖਰੀ ਬੈਠਕ ਤ੍ਰੈ-ਭਾਸ਼ੀ ਕਵੀ ਦਰਬਾਰ ਦੇ ਰੂਪ ਵਿੱਚ ਸੁਖਵਿੰਦਰ ਅੰਮ੍ਰਿਤ ਦੀ ਪ੍ਰਧਾਨਗੀ ਹੇਠ ਹੋਈ। ਮੰਚ ਦਾ ਸੰਚਾਲਨ ਡਾ. ਰਾਜਵੰਤ ਕੌਰ ਪੰਜਾਬੀ ਨੇ ਕੀਤਾ। ਇਸ ਵਿੱਚ ਗੁਰਦਿਆਲ ਰੌਸ਼ਨ, ਤ੍ਰੈਲੋਚਨ ਲੋਚੀ ਲੁਧਿਆਣਾ, ਪਰਵਿੰਦਰ ਸ਼ੋਖ, ਮਹਿਕ ਭਾਰਤੀ, ਬਜਿੰਦਰ ਠਾਕੁਰ, ਸੁਰੇਸ਼ ਨਾਇਕ, ਗੁਰਪ੍ਰੀਤ ਕੌਰ ਸੈਣੀ ਹਰਿਆਣਾ, ਦਵਿੰਦਰ ਬੀਬੀਪੁਰੀਆ ਹਰਿਆਣਾ, ਸਤਪਾਲ ਭੀਖੀ, ਕੁਲਵਿੰਦਰ ਬੱਛੋਆਣਾ ਮਾਨਸਾ, ਗੁਰਸੇਵਕ ਸਿੰਘ ਲੰਬੀ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ । ਸਵੇਰ ਤੋਂ ਹੀ ਸਕੂਲਾਂ ਦੇ ਬੱਚੇ ਅਤੇ ਸੰਵਾਦ ਵਿੱਚ ਦਿਲਚਸਪੀ ਲੈਣ ਵਾਲਿਆਂ ਦਾ ਭਰਵਾਂ ਇਕੱਠ ਰਿਹਾ। ਤ੍ਰੈ-ਭਾਸ਼ੀ ਕਵੀ ਦਰਬਾਰ ਦੇ ਨਾਲ ਇਹ ਪੁਸਤਕ ਮੇਲਾ (Book Fair) ਕਿਤਾਬਾਂ ਅਤੇ ਸੰਵਾਦ ਦੀਆਂ ਮਹਿਕਾਂ ਬਿਖੇਰਦਾ ਸਿਖਰ ਗ੍ਰਹਿਣ ਕਰ ਗਿਆ।

The post ਪਟਿਆਲਾ: ਪੰਜ-ਰੋਜ਼ਾ 'ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਸੰਵਾਦ ਅਤੇ ਪੁਸਤਕ ਸੱਭਿਆਚਾਰ ਦੀਆਂ ਅਮਿੱਟ ਪੈੜਾਂ ਪਾਉਂਦਿਆਂ ਸਮਾਪਤ appeared first on TheUnmute.com - Punjabi News.

Tags:
  • book-fair-and-sahitya-utsav
  • breaking-news
  • news
  • punjabi-university
  • punjab-news
  • the-unmute-punjabi-news

ਪਟਿਆਲਾ, 3 ਫਰਵਰੀ 2024: ਪਟਿਆਲਾ ਹੈਰੀਟੇਜ ਫੈਸਟੀਵਲ-2024 (Patiala Heritage Festival) ਦੇ ਸ਼ਾਸਤਰੀ ਸੰਗੀਤ ਦੀ ਅੱਜ ਆਖਰੀ ਸ਼ਾਮ ਇਥੇ ਕਿਲਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ਵਿਚ ਗਵਾਲੀਅਰ ਘਰਾਣੇ ਦੇ ਉੱਘੇ ਸ਼ਾਸਤਰੀ ਗਾਇਕ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਨੇ ਸ਼ਾਸ਼ਤਰੀ ਗਾਇਨ ਅਤੇ ਪ੍ਰਸਿੱਧ ਨਾਤੀਆ ਕਵਾਲ ਵਾਰਸੀ ਬ੍ਰਦਰਜ਼ ਨਜ਼ੀਰ ਅਹਿਮਦ ਵਾਰਸੀ ਤੇ ਨਸੀਰ ਅਹਿਮਦ ਵਾਰਸੀ ਦੀਆਂ ਰਵਾਇਤੀ ਕੱਵਾਲੀਆਂ ਦੀ ਪੇਸ਼ਕਾਰੀ ਨੇ ਹਾਜ਼ਰੀਨ ਨੂੰ ਮੰਤਰ ਮੁਗਧ ਕਰਦਿਆਂ ਵਿਰਾਸਤੀ ਉਤਸਵ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।

ਵਿਸ਼ਵ ਵਿਖਿਆਤ ਸ਼ਾਸਤਰੀ ਗਾਇਕ ਪਦਮ ਭੂਸ਼ਣ ਪੰਡਿਤ ਕ੍ਰਿਸ਼ਨਾ ਰਾਓ ਸ਼ੰਕਰ ਦੀ ਪੋਤਰੀ ਤੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਦੀ ਪੁੱਤਰੀ ਅਤੇ ਗਵਾਲੀਅਰ ਘਰਾਣੇ ਦੀ ਪਹਿਲੀ ਮਹਿਲਾ ਗਵੱਈਆ ਮੀਤਾ ਪੰਡਿਤ ਨੇ ਆਪਣੇ ਪਿਤਾ ਦੇ ਨਾਲ ਸ਼ਾਸਤਰੀ ਗਾਇਨ ਦੀ ਨਿਵੇਕਲੀ ਪੇਸ਼ਕਾਰੀ ਦਿੱਤੀ।

ਮੀਤਾ ਪੰਡਿਤ ਨੇ ਆਪਣੇ ਗਾਇਨ ਦੀ ਸ਼ੁਰੂਆਤ ਰਾਗ ਭੁਪਾਲੀ ਤੋਂ ਕੀਤੀ। ਉਨ੍ਹਾਂ ਨੇ ਮੇਰੀ ਸੁਗੰਧ ਇਕ ਸੀਤਲ, ਪੰਜਾਬੀ ਕੰਪੋਜੀਸ਼ਨ ਨਾ ਮਾਣ ਜੋਬਨ ਦਾ ਵੇ ਮੀਆ ਗਾ ਕੇ ਖੂਬ ਰੰਗ ਬੰਨ੍ਹਿਆਂ।ਉਨ੍ਹਾਂ ਨੇ ਪੰਡਿਤ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਦੇ ਨਾਲ ਰਾਗ ਪੂਰੀਆ ਤੋਂ ਸ਼ੁਰੂ ਕਰਕੇ ਖੂਬਸੂਰਤ ਪੰਜਾਬੀ ਬੰਦਿਸ਼ 'ਦਿਲ ਲੱਗਾ ਰਹਿੰਦਾ ਯਾਰ ਵੇ' ਤੇ ਟੱਪਾ – 'ਯਾਰ ਦੀ ਮੈਨੂੰ ਤਲਬ ਦੀਦਾਰ ਦੀ' ਸੁਣਾਇਆ। ਇਸ ਤੋਂ ਬਾਅਦ ਰਾਗ ਭੈਰਵੀ ‘ਚ ਮੈ ਤੋ ਤੇਰੇ ਦਾਮਨਵਾ ਲਗੀ ਮਹਾਰਾਜ, ਅੱਡਾ ਤੀਨਤਾਲ, ਸਾਡੇ ਨਾਲ ਗੱਲਾਂ ਕਰਕੇ ਚੱਲਾ, ਤੀਨ ਤਾਲ ‘ਚ ਸੁਣਾਇਆ।

ਇਸ ਤੋਂ ਬਾਅਦ ਕੱਵਾਲੀ ਨਾਲ ਚਾਰ ਪੀੜ੍ਹੀਆਂ ਤੋਂ ਸਾਂਝ ਰੱਖਣ ਵਾਲੇ ਦਿੱਲੀ ਕੱਵਾਲ ਬੱਚਾ ਘਰਾਣੇ ਦੇ ਪਦਮਸ਼੍ਰੀ ਅਜ਼ੀਜ ਅਹਿਮਦ ਖਾਨ ਵਾਰਸੀ ਦੇ ਪੋਤਰੇ, ਉਸਤਾਦ ਜ਼ਹੀਰ ਅਹਿਮਦ ਖ਼ਾਨ ਵਾਰਸੀ ਦੇ ਪੁੱਤਰ ਤੇ ਸੁਰੀਲੀ ਅਵਾਜ਼ ਨਾਲ ਲਬਰੇਜ਼ ਵਾਰਸੀ ਭਰਾਵਾਂ ਉਸਤਾਦ ਨਸੀਰ ਅਹਿਮਦ ਵਾਰਸੀ ਤੇ ਨਜ਼ੀਰ ਅਹਿਮਦ ਵਾਰਸੀ ਨੇ ਆਪਣੇ ਸਾਥੀਆਂ ਨਾਲ ਰਵਾਇਤੀ ਕੱਵਾਲੀਆਂ ਗਾ ਕੇ ਖ਼ੂਬ ਰੰਗ ਬੰਨ੍ਹਦਿਆਂ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ। ਵਾਰਸੀ ਭਰਾਵਾਂ ਦੇ ਪੁਰਖੇ ਹੈਦਰਾਬਾਦ ਨਿਜ਼ਾਮ ਦੇ ਗਵੱਈਏ ਸਨ ਤੇ ਇਨ੍ਹਾਂ ਦੇ ਖਾਨਦਾਨ 'ਚ 800 ਸਾਲ ਤੋਂ ਜਿਆਦਾ ਸਮੇਂ ਤੋਂ ਕਵਾਲੀ ਤੇ ਸ਼ਾਸਤਰੀ ਸੰਗੀਤ ਦੀ ਪ੍ਰੰਪਰਾ ਚੱਲ ਰਹੀ ਹੈ।

ਸੰਗੀਤ ਨਾਟਕ ਅਵਾਰਡ ਜੇਤੂ ਵਾਰਸੀ ਭਰਾਵਾਂ ਨੇ ਹਜ਼ਰਤ ਅਮੀਰ ਖੁਸਰੋ ਦੇ ਕੌਲ ਤੋਂ ਸ਼ੁਰੂ ਕਰਕੇ, ‘ਮਨ ਕੁੰਤੋ ਮੌਲਾ‘, 'ਮੇਰਾ ਪੀਆ ਘਰ ਆਇਆ', ਮੌਲਾ ਚਿਸ਼ਤੀ ਸਲੀਮ ਚਿਸ਼ਤੀ ਕਿਰਪਾ ਕਰੋ ਮਹਾਰਾਜ, ਦਮਾ ਦਮ ਮਸਤ ਕਲੰਦਰ, ‘ਆਜ ਰੰਗ ਹੈ ਰੀ’ ਗਾ ਕੇ ਮਹਿਫ਼ਲ ‘ਚ ਰੂਹਾਨੀਅਤ ਦਾ ਖ਼ੂਬ ਰੰਗ ਭਰਿਆ।

ਮੀਤਾ ਪੰਡਿਤ ਨਾਲ ਤਬਲੇ ‘ਤੇ ਸੰਗਤ ਮਿਥਲੇਸ਼ ਝਾਅ, ਸਾਰੰਗੀ ‘ਤੇ ਕਮਾਲ ਅਹਿਮਦ, ਹਰਮੋਨੀਅਮ ‘ਤੇ ਪ੍ਰੋਮਿਤਾ ਮੁਖਰਜੀ ਤੇ ਵੋਕਲ ਸੰਗਤ ਰਜਨੀਸ਼ ਕੁਮਾਰ ਤੇ ਤਾਨਪੁਰਾ 'ਤੇ ਵਿਦਿਆਰਥਣਾਂ ਕਸ਼ਿਸ਼ ਖੱਟਰ ਤੇ ਦ੍ਰਿਸ਼ਟੀ ਨੇ ਕੀਤੀ। ਜਦਕਿ ਵਾਰਸ ਬ੍ਰਦਰਜ਼ ਨਾਲ ਤਬਲੇ 'ਤੇ ਮੁਹਤਿਸ਼ਮ ਵਾਰਸੀ, ਢੋਲਕ ਸਈਅਦ ਹਬੀਬ, ਸਾਈਡ ਸਿੰਗਰ ਅਜੀਜ਼ ਵਾਰਸੀ, ਮੁਰਤੁਜ਼ਾ ਵਾਰਸੀ ਤੇ ਕੋਰਸ 'ਤੇ ਅਦੀਬ ਨਿਆਜ਼ੀ ਤੇ ਸਮੀ ਵਾਰਸੀ ਨੇ ਸੰਗਤ ਕੀਤੀ।

ਇਸ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਅਜਿਹੀ ਸਾਫ਼ ਸੁਥਰੀ ਗਾਇਕੀ ਸਾਨੂੰ ਸਾਡੀ ਵਿਰਾਸਤ ਨਾਲ ਜੋੜਦੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਸੰਗੀਤ ਰਾਹੀਂ ਆਪਣੇ ਜੀਵਨ ਨੂੰ ਉੱਚਾ ਤੇ ਸੱਚਾ ਰੱਖਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੀ ਨਵੀਂ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਲਈ ਵਚਨਬੱਧ ਹੈ।

ਇਸ ਮੌਕੇ ਮੰਚ ਸੰਚਾਲਣ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਦੇ ਪ੍ਰੋਫੈਸਰ ਉੱਘੀ ਸ਼ਾਸਤਰੀ ਗਾਇਕਾ ਤੇ ਗੁਰਬਾਣੀ ਕੀਰਤਨਕਾਰ ਡਾ. ਨਿਵੇਦਿਤਾ ਸਿੰਘ ਨੇ ਕੀਤਾ ਅਤੇ ਕਲਾਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਮੌਕੇ ਏ.ਡੀ.ਸੀਜ ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਇੰਡੀਅਨ ਟਰੱਸਟ ਫਾਰ ਰੂਰਲ ਹੈਰੀਟੇਜ ਐਂਡ ਡਿਵੈਲਪਮੈਂਟ ਦੇ ਟਰੱਸਟੀ ਅਨੀਤਾ ਸਿੰਘ ਤੇ ਵੱਡੀ ਗਿਣਤੀ ‘ਚ ਪਟਿਆਲਾ ਵਾਸੀਆਂ ਅਤੇ ਸੰਗੀਤ ਪ੍ਰੇਮੀਆਂ ਨੇ ਸ਼ਿਰਕਤ (Patiala Heritage Festival) ਕਰਕੇ ਕਵਾਲੀ ਤੇ ਸ਼ਾਸਤਰੀ ਗਾਇਕੀ ਦਾ ਅਨੰਦ ਮਾਣਿਆ।

The post ਪਟਿਆਲਾ ਹੈਰੀਟੇਜ ਫੈਸਟੀਵਲ-2024: ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਤੇ ਮੀਤਾ ਪੰਡਿਤ ਨੇ ਸਰੋਤੇ ਕੀਲੇ appeared first on TheUnmute.com - Punjabi News.

Tags:
  • breaking-news
  • gwalior-gharana
  • news
  • pandit-laxman-krishna-rao
  • patiala-heritage-festival
  • patiala-news
  • qila-mubarak

ਚੰਡੀਗੜ੍ਹ, 3 ਫਰਵਰੀ 2024: ਸੰਗਰੂਰ ‘ਚ ਭਾਨੇ ਸਿੱਧੂ ਦੇ ਹੱਕ ‘ਚ ਲੱਗਾ ਧਰਨਾ ਸਮਾਪਤ ਹੋ ਗਿਆ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਪ੍ਰਸ਼ਾਸਨ ਨਾਲ ਲਿਖਤੀ ਸਹਿਮਤੀ ਹੋਈ ਹੈ | ਇਸਦੇ ਨਾਲ ਹੀ 10 ਤਾਰੀਖ਼ ਤੱਕ ਭਾਨੇ ਸਿੱਧੂ ਨੂੰ ਛੱਡਣ ਦਾ ਐਲਾਨ ਕੀਤਾ ਗਿਆ ਹੈ ਅਤੇ ਹਿਰਾਸਤ ‘ਚ ਲਏ ਨੌਜਵਾਨਾਂ ਨੂੰ ਤੁਰੰਤ ਛੱਡਿਆ ਜਾਵੇਗਾ | ਦੱਸਿਆ ਜਾ ਰਿਹਾ ਹੈ ਕਿ ਧਰਨੇ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਪ੍ਰਸ਼ਾਸਨ ਕਰੇਗਾ |

The post ਪੁਲਿਸ ਪ੍ਰਸ਼ਾਸਨ ਦੀ ਸਹਿਮਤੀ ਤੋਂ ਬਾਅਦ ਧਰਨਾ ਸਮਾਪਤ, ਭਾਨੇ ਸਿੱਧੂ ਨੂੰ ਰਿਹਾਅ ਕਰਨ ਦਾ ਐਲਾਨ appeared first on TheUnmute.com - Punjabi News.

Tags:
  • bhane-sidhu
  • breaking-news
  • news
  • sangrur

ਕੀ ਹੋਵੇਗਾ ਜਦੋਂ ਬਾਲੀਵੁੱਡ ਫ਼ਿਲਮਾਂ ‘ਚ ਪੰਜਾਬੀ ਦਾ ਤੜਕਾ ਲੱਗੇਗਾ, ਜੀ ਹਾਂ!! ਗੁਰੂ ਰੰਧਾਵਾ ਆਪਣੀ ਨਵੀਂ ਹਿੰਦੀ ਫਿਲਮ ‘ਕੁਛ ਖੱਟਾ ਹੋ ਜਾਏ‘ ਦੇ ਨਾਲ ਹਿੰਦੀ ਫ਼ਿਲਮ ਚ ਡੈਬਿਊ ਕਰਨ ਜਾ ਰਹੇ ਹਨ। ਫਿਲਮ ਦੀ ਕਹਾਣੀ ਜੀ ਅਸ਼ੋਕ ਦੁਆਰਾ ਨਿਰਦੇਸ਼ਤ ਜਿਸ ਵਿੱਚ ਸਈ ਮਾਂਜਰੇਕਰ ਦੁਆਰਾ ਮੁੱਖ ਭੂਮਿਕਾ ਨਿਭਾਈ ਗਈ ਹੈ। ਇਹ ਕਹਾਣੀ ਹੈ ਸਿਰਫਿਰਾ ਮਜਨੂੰ ਤੇ ਸੁੰਦਰ ਲੈਲਾ ਦੀ ਜੋ ਹਰ ਇੱਕ ਦਾ ਮਨੋਰੰਜਨ ਕਰੇਗੀ।

ਹਾਲ ਹੀ ਵਿੱਚ ਫਿਲਮ ਦੀ ਸਟਾਰ ਕਾਸਟ ਚੰਡੀਗੜ੍ਹ ਵਿਖੇ ਆਈ ਤੇ ਮੀਡਿਆ ਦੇ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਆਪਣੇ ਕਿਰਦਾਰਾਂ ਉੱਤੇ ਚਾਨਣਾ ਪਾਇਆ। ਫਿਲਮ ਵਿੱਚ ਦੋਨਾਂ ਲੀਡ ਰੋਲ ਤੋਂ ਇਲਾਵਾ ਅਨੁਪਮ ਖੇਰ ਵੀ ਮੁੱਖ ਭੂਮਿਕਾ ਵਿੱਚ ਦਿਖਾਈ ਦੇਣਗੇ।

ਗੁਰੂ ਰੰਧਾਵਾ ਨੇ ਬਾਲੀਵੁੱਡ ਦੀ ਦੁਨੀਆ ‘ਚ ਕਦਮ ਰੱਖਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਕਿਹਾ, “ਇਹ ਮੇਰੇ ਕਰੀਅਰ ਵਿੱਚ ਇੱਕ ਨਵੇਂ ਅਧਿਆਏ ਦੀ ਨਿਸ਼ਾਨਦੇਹੀ ਕਰਦਾ ਹੈ, ਅਤੇ ਮੈਂ ਅਜਿਹੇ ਪ੍ਰਤਿਭਾਸ਼ਾਲੀ ਸਹਿ-ਸਿਤਾਰਿਆਂ ਨਾਲ ਸਕ੍ਰੀਨ ਸ਼ੇਅਰ ਕਰਨ ਲਈ ਬੇਹੱਦ ਖੁਸ਼ ਹਾਂ।”

ਸਈ ਮਾਂਜਰੇਕਰ, ਫਿਲਮ ਨੂੰ ਲੈ ਕੇ ਬਰਾਬਰ ਉਤਸਾਹਿਤ ਹੈ, ਨੇ ਸਾਂਝਾ ਕੀਤਾ, “‘ਕੁਛ ਖੱਟਾ ਹੋ ਜਾਏ’ ‘ਤੇ ਕੰਮ ਕਰਨਾ ਇੱਕ ਸ਼ਾਨਦਾਰ ਅਨੁਭਵ ਰਿਹਾ ਹੈ, ਅਤੇ ਮੈਂ ਵੱਡੇ ਪਰਦੇ ‘ਤੇ ਸਾਡੇ ਸਫ਼ਰ ਨੂੰ ਦਰਸ਼ਕ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦੀ।” ਫਿਲਮ “ਕੁਛ ਖੱਟਾ ਹੋ ਜਾਏ” 16 ਫਰਵਰੀ 2024 ਨੂੰ ਹੋਵੇਗੀ ਸਿਨੇਮਾ ਘਰਾਂ ‘ਚ ਰਿਲੀਜ਼!!

The post “ਪਿਆਰ, ਹਾਸੇ, ਮੌਜ ਮਸਤੀ ਦੀ ਕਹਾਣੀ ‘ਕੁਛ ਖੱਟਾ ਹੋ ਜਾਏ !!’ ਦਾ ਟੀਜ਼ਰ ਹੋਇਆ ਰਿਲੀਜ਼ appeared first on TheUnmute.com - Punjabi News.

Tags:
  • breaking-news
  • kuch-khattaa-ho-jaay
  • news

ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

ਫਰਾਂਸ ਵਿੱਚ ਪਿਛਲੇ 28 ਸਾਲ ਤੋਂ ਵਸੇ ਟਾਂਡਾ ਦੇ ਦਲਵਿੰਦਰ ਸਿੰਘ ਨੇ ਕਿਹਾ ਕਿ ਉਹ ਟਾਂਡਾ ਵਿੱਚ ਯੂਨੀਵਰਸਿਟੀ ਬਣਾਉਣਾ ਚਾਹੁੰਦੇ ਹਨ ਕਿਉਂਕਿ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਪੰਜਾਬ ਵਿੱਚ ਪਰਵਾਸ ਨੂੰ ਪੁੱਠਾ ਗੇੜ ਸ਼ੁਰੂ ਹੋ ਗਿਆ ਹੈ। ਦਲਵਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਐਨ.ਆਰ.ਆਈਜ਼. ਦਾ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਪਿੰਡਾਂ ਦੀ ਮਜ਼ਬੂਤੀ ਲਈ ਵੀ ਐਨ.ਆਰ.ਆਈਜ਼. ਪੰਜਾਬ ਸਰਕਾਰ ਨੂੰ ਹਰ ਯੋਗ ਸਹਾਇਤਾ ਦੇਣ ਲਈ ਵਚਨਬੱਧ ਹਨ।

ਅਮਰੀਕਾ ਦੇ ਨਿਊ ਯਾਰਕ ਵਿਚ ਵਸੇ ਮੁਕੇਰੀਆਂ ਦੇ ਸੇਵਾ ਸਿੰਘ ਨੇ ਕਿਹਾ ਕਿ ਐਨ.ਆਰ. ਆਈਜ਼. ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਵਸੇ ਉਨ੍ਹਾਂ ਦੇ ਬੱਚੇ ਅਕਸਰ ਪੰਜਾਬ ਆਉਂਦੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਕਾਜ ਅਤੇ ਐਨ.ਆਰ. ਆਈਜ਼. ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਬਹੁਤ ਖ਼ੁਸ਼ ਹਨ।

ਸਮਾਗਮ ਵਿਚ ਲੰਡਨ ਦੇ ਵਸਨੀਕ ਸਤਵਿੰਦਰ ਸਿੰਘ ਸੱਗੂ ਵਿਸ਼ੇਸ਼ ਤੌਰ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨ ਪਹੁੰਚੇ। ਸ. ਸੱਗੂ ਮੂਲ ਤੌਰ ‘ਤੇ ਜਲੰਧਰ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਐਨ.ਆਰ. ਆਈਜ਼. ਲਈ ਜੋ ਸੁਖਾਲਾ ਮਾਹੌਲ ਬਣਾਇਆ ਹੈ, ਇਸ ਲਈ ਉਹ ਪੰਜਾਬ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪ 50 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿੱਚ ਕਰਨਾ ਚਾਹੁੰਦੇ ਹਨ।

ਇਸ ਦੌਰਾਨ ਲੰਡਨ ਵਿਚ ਵਸੇ ਫਗਵਾੜਾ ਦੇ ਹਰੀਸ਼ ਦਾਸ ਨੇ ਵੀ ਨਿਵੇਸ਼ ਨੂੰ ਲੈ ਕੇ ਪੰਜਾਬ ਨੂੰ ਬਹੁਤ ਬਿਹਤਰ ਸਥਾਨ ਦੱਸਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸੇ ਹੋਰ ਐਨ.ਆਰ. ਆਈਜ਼. ਭਰਾ ਹੁਣ ਪੰਜਾਬ ਵਿਚ ਨਿਵੇਸ਼ ਕਰਨਾ ਚਾਹੁੰਦੇ ਹਨ ਕਿਉਂਕਿ ਪੰਜਾਬ ਸਰਕਾਰ ਨੇ ਮਜ਼ਬੂਤੀ ਨਾਲ ਪਰਵਾਸੀ ਭਾਰਤੀਆਂ ਦੀ ਬਾਂਹ ਫੜੀ ਹੈ।

ਇਸ ਦੌਰਾਨ ਜੋਗਿੰਦਰ ਸੰਧੂ ਜੋ ਕਿ ਲੰਬੇ ਸਮੇਂ ਤੋਂ ਫਰਾਂਸ ਵਿੱਚ ਵਸੇ ਹਨ ਅਤੇ ਹੁਸ਼ਿਆਰਪੁਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਐਨ.ਆਰ. ਆਈ. ਮਿਲਣੀ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਮਸਲਿਆਂ ਦਾ ਸਮਾਂਬੱਧ ਤਰੀਕੇ ਨਾਲ ਹੱਲ ਕਰੇਗੀ।

ਹੁਸ਼ਿਆਰਪੁਰ ਦੇ ਦਸੂਹਾ ਸਬ ਡਿਵੀਜ਼ਨ ਦੇ ਪਿੰਡ ਨਿਹਾਲਪੁਰ ਦੇ ਰਹਿਣ ਵਾਲੇ ਡਾ. ਹਰਮਿੰਦਰ ਸਿੰਘ ਯੂ.ਐਸ.ਏ. ਦੇ ਕੈਲੇਫੋਰਨੀਆ ਵਿੱਚ ਵਸੇ ਹਨ ਅਤੇ ਪਹਿਲੀ ਵਾਰ ਪਰਵਾਸੀ ਭਾਰਤੀ ਮਿਲਣੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਹਰੇਕ ਐਨ.ਆਰ.ਆਈ. ਆਪਣੀਆਂ ਜੜ੍ਹਾਂ ਨਾਲ ਜੁੜਿਆ ਹੈ ਅਤੇ ਪੰਜਾਬ ਦੀ ਖ਼ੁਸ਼ਹਾਲੀ ਨਾਲ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਅਜਨਾਲਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਜੋ ਕਿ ਕੈਨੇਡਾ ਵਿੱਚ ਵਸੇ ਹਨ, ਨੇ ਕਿਹਾ ਕਿ ਇਸ ਪੰਜਾਬੀ ਐਨ.ਆਰ.ਆਈ. ਮਿਲਣੀ ਵਿੱਚ ਜਿੱਥੇ ਉਹ ਸਰਕਾਰ ਦਾ ਧੰਨਵਾਦ ਕਰਨ ਪਹੁੰਚੇ ਹਨ, ਉੱਥੇ ਆਪਣੀਆਂ ਸਮੱਸਿਆਵਾਂ ਵੀ ਲੈ ਕੇ ਆਏ ਹਨ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਹੋਵੇਗਾ।

ਕੈਨੇਡਾ ਵਿਚ ਵਸੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਡਾ. ਰਾਜੇਸ਼ ਕਾਲੀਆ ਨੇ ਕਿਹਾ ਕਿ ਉਹ ਪਹਿਲੀ ਵਾਰ ਆਪਣੀ ਸਮੱਸਿਆ ਲੈ ਕੇ ਐਨ.ਆਰ.ਆਈ ਮਿਲਣੀ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਜਦੋਂ ਦੀ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਨਾ ਸਿਰਫ਼ ਪੰਜਾਬ ਵਾਸੀਆਂ ਦਾ ਬਲਕਿ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਦਾ ਵੀ ਪੰਜਾਬ ਸਰਕਾਰ ਦੇ ਲਈ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਹਰੇਕ ਐਨ.ਆਰ.ਆਈ. ਮਹਿਸੂਸ ਕਰ ਰਿਹਾ ਹੈ ਕਿ ਉਸ ਦੇ ਮਸਲੇ ਛੇਤੀ ਤੋਂ ਛੇਤੀ ਹੱਲ ਹੋਣਗੇ।

16 ਸਾਲ ਤੋਂ ਫਰਾਂਸ ਵਿੱਚ ਵਸੇ ਜਲੰਧਰ ਦੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਵਾਸ ਨੂੰ ਪੁੱਠਾ ਗੇੜ ਆਉਣ ਦੀ ਗੱਲ ਕਹੀ ਸੀ ਅਤੇ ਇਸ ਗੱਲ ਨੂੰ ਸੱਚ ਸਿੱਧ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਮੁੜ ਕੇ ਵਸਣਾ ਚਾਹੁੰਦੇ ਹਾਂ ਅਤੇ ਇਸ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਉਸਾਰੂ ਸੋਚ ਨੂੰ ਜਾਂਦਾ ਹੈ।

The post ਪਰਵਾਸੀ ਪੰਜਾਬੀਆਂ ਨੇ ਪੰਜਾਬ ‘ਚ ਵੱਡੇ ਪੱਧਰ ‘ਤੇ ਨਿਵੇਸ਼ ‘ਦਿਖਾਈ ਦਿਲਚਸਪੀ appeared first on TheUnmute.com - Punjabi News.

Tags:
  • breaking-news
  • investment
  • migrant-punjabis
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form