TheUnmute.com – Punjabi News: Digest for February 05, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਾਜਪੁਰਾ ਵਿਖੇ 77ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ

Sunday 04 February 2024 01:05 PM UTC+00 | Tags: bhai-lalo-public-welfare-society-rajpura gurdwara-sri-sukhmani-sahib-sewa-society-rajpura. rajpura

ਰਾਜਪੁਰਾ, 04 ਫਰਵਰੀ 2024: ਅੱਜ ਭਾਈ ਲਾਲੋ ਲੋਕ ਭਲਾਈ ਸੁਸਾਇਟੀ ਰਜ਼ਿ : ਰਾਜਪੁਰਾ ਵਲੋਂ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਾਜਪੁਰਾ ਵਿਖੇ 77ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਵਿੱਚ ਸਟੇਟ ਬੈਂਕ ਆਫ਼ ਇੰਡੀਆ ਤੋਂ ਰਿਟਾਇਰਡ ਅਫ਼ਸਰ ਮਤੀ ਗੁਰਤਿੰਦਰ ਕੌਰ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ 100 ਦੇ ਲਗਭਗ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤਕਸੀਮ ਕੀਤਾ ਗਿਆ। ਇਸ ਮੌਕੇ ਸੰਸਥਾਂ ਦੇ ਸਮੂਹ ਐਗ਼ਜੈਕਟਿਵ ਕਮੇਟੀ ਮੈਂਬਰ ਮੌਜੂਦ ਸਨ।

The post ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਾਜਪੁਰਾ ਵਿਖੇ 77ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ appeared first on TheUnmute.com - Punjabi News.

Tags:
  • bhai-lalo-public-welfare-society-rajpura
  • gurdwara-sri-sukhmani-sahib-sewa-society-rajpura.
  • rajpura

MP ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪਟਿਆਲਾ ਲਈ 5.5 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

Sunday 04 February 2024 01:10 PM UTC+00 | Tags: cm-bhagwant-mann dr-balbir-singh latest-news mp-vikramjit-singh-sahney news patiala punjab punjab-police

ਪਟਿਆਲਾ, 4 ਫਰਵਰੀ 2024 : ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪਟਿਆਲਾ ਲਈ 5.5 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ।

ਅੱਜ ਇੱਥੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੀ ਸਨ ਫਾਂਉਡੇਸ਼ਨ ਵਲੋਂ ਰੈਡ ਕਰਾਸ ਨਾਲ ਇੱਕ ਸਮਝੌਤਾ ਕੀਤਾ ਜਾਵੇਗਾ, ਇਸ ਤਹਿਤ 50 ਲੱਖ ਰੁਪਏ ਖਰਚਕੇ ਪਟਿਆਲਾ ਸਥਿਤ ਸਾਕੇਤ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨੂੰ 30 ਬੈਡ ਤੋਂ 50 ਬੈਡਜ ਵਜੋਂ ਅਪਗਰੇਡ ਕਰਕੇ ਇੱਥੇ ਨਸ਼ਾ ਮੁਕਤੀ ਲਈ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਮਾਡਲ ਸਕਿਲ ਡਿਵੈਲਪਮੈਂਟ ਸੈਂਟਰ ਬਣਾਇਆ ਜਾਵੇਗਾ।

ਇਸ ਤੋਂ ਬਿਨ੍ਹਾਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਵਿਖੇ ਵੀ ਹੁਨਰ ਵਿਕਾਸ ਲਈ ਕੇਂਦਰ ਖੋਲ੍ਹਿਆ ਜਾਵੇਗਾ।ਉਨ੍ਹਾਂ ਹੋਰ ਦੱਸਿਆ ਕਿ ਰੈਡ ਕਰਾਸ ਦੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਜੇਲ੍ਹ ਰੋਡ 'ਤੇ ਲੰਮੇ ਸਮੇਂ ਤੋਂ ਅਧੂਰੀ ਪਈ ਬਿਲਡਿੰਗ ਵਿਖੇ ਵੀ ਗਏ।ਉਨ੍ਹਾਂ ਐਲਾਨ ਕੀਤਾ ਕਿ ਇਸ ਬਿਲਡਿੰਗ ਉੱਪਰ ਲਗਭਗ 2 ਕਰੋੜ ਰੁਪਏ ਖਰਚ ਕਰਕੇ ਮਾਡਲ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਸਥਾਪਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਬਿਲਡਿੰਗ ਬਹੁਤ ਪੁਰਾਣੀ ਅਤੇ ਅਧੂਰੀ ਪਈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਖੰਡਰ ਬਣਾ ਕੇ ਰੱਖਿਆ ਹੋਇਆ ਸੀ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਬਿਲਡਿੰਗ ਨੂੰ ਵਰਤੋਂ 'ਚ ਲਿਆਵੇਗੀ।ਰਾਜ ਸਭਾ ਮੈਂਬਰ ਨੇ ਅੱਗੇ ਦੱਸਿਆ ਕਿ ਪਟਿਆਲਾ ਸ਼ਹਿਰੀ ਹਲਕੇ ਵਿੱਚ ਕਮਿਉਨਿਟੀ ਸੈਂਟਰ ਲਈ 50 ਲੱਖ ਰੁਪਏ ਦਿੱਤੇ ਜਾਣਗੇ।

ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਉਹ ਪਹਿਲਾਂ ਹੀ ਐਲਾਨ ਕਰਕੇ ਆਏ ਹਨ ਕਿ 2 ਕਰੋੜ ਰੁਪਏ ਪੰਜਾਬੀ ਯੂਨੀਵਰਸਿਟੀ ਦੀ ਲਾਇਬ੍ਰੇਰੀ ਵਾਸਤੇ ਇੱਕ ਹੋਰ ਰੀਡਿੰਗ ਹਾਲ ਬਣਾਉਣ ਲਈ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਤਾਂ ਜੋ ਇਸ ਦੇ ਨੌਂ ਹਜ਼ਾਰ ਤੋਂ ਵਧੇਰੇ ਵਿਦਿਆਰਥੀ ਇਸ ਦਾ ਪੂਰਾ ਲਾਭ ਉਠਾ ਸਕਣ।ਉਨ੍ਹਾਂ ਨੇ ਕਿਹਾ ਕਿ 1.25 ਕਰੋੜ ਰੁਪਏ ਨਾਲ ਯੂਨੀਵਰਸਿਟੀ ਦੇ ਤਲਵੰਡੀ ਸਾਬੋ ਇੰਜੀਨੀਅਰਿੰਗ ਕਾਲਜ ਵਿਖੇ ਇੰਟਰਨੈਸ਼ਨਲ ਲੈਵਲ ਦਾ ਸਕਿਲ ਡਿਵੈਲਪਮੈਂਟ ਸੈਂਟਰ ਬਣਾਇਆ ਜਾਵੇਗਾ।ਉਨ੍ਹਾਂ ਨੇ ਗੁਰੂ ਤੇਗ ਬਹਾਦਰ ਹਾਲ ਦੇ ਨਵੀਂਨੀਕਰਨ ਵਾਸਤੇ 25 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਵੀ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਗੁਰੂ ਤੇਗ ਬਹਾਦਰ ਐਡੀਟੋਰੀਅਮ ਉਤਰੀ ਜ਼ੋਨ ਦਾ ਸਭ ਤੋਂ ਸ਼ਾਨਦਾਰ ਐਡੀਟੋਰੀਅਮ ਹੋਵੇ ਅਤੇ ਵਿਦਿਆਰਥੀਆਂ ਦੀਆਂ ਵੱਧ ਤੋਂ ਵੱਧ ਗਤੀਵਿਧੀਆਂ ਏਥੇ ਹੀ ਹੋਣ। ਇਸ ਦੌਰਾਨ ਉਨ੍ਹਾਂ ਨੇ ਆਪਣੀ ਪੜ੍ਹਾਈ ਦੌਰਾਨ ਯੂਨੀਵਰਸਿਟੀ ਵਿੱਚ ਬਿਤਾਏ ਗਏ ਪਲਾਂ ਨੂੰ ਯਾਦ ਕੀਤਾ ਅਤੇ ਅਜਿਹਾ ਕਰਦੇ ਹੋਏ ਉਹ ਬਹੁਤ ਹੀ ਭਾਵੁਕ ਦਿਖਾਈ ਦਿੱਤੇ।ਉਹਨਾਂ ਦੱਸਿਆ ਕਿ ਯੂਨੀਵਰਸਿਟੀ ਦੇ ਕੰਮ ਕਾਜ ਦੇ ਸੰਬੰਧ ਵਿੱਚ ਵੱਖ ਵੱਖ ਪੱਖਾਂ ਤੋਂ ਕੀਤੇ ਗਏ ਸੁਧਾਰਾਂ ਦੇ ਨਤੀਜੇ ਵਜੋਂ ਪਹਿਲਾਂ ਦੇ ਮੁਕਾਬਲੇ ਵਿੱਤੀ ਸਥਿਤੀ ਬੇਹਤਰ ਹੋਈ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯੂਨੀਵਰਸਿਟੀ ਦੀ ਗਰਾਂਟ 12 ਕਰੋੜ ਰੁਪਏ ਤੋਂ ਵਧਾ ਕੇ 30 ਕਰੋੜ ਰੁਪਏ ਪ੍ਰਤੀ ਮਹੀਨਾ ਕੀਤੀ ਗਈ ਹੈ। ਇਸ ਦੇ ਨਤੀਜੇ ਵਜੋਂ ਯੂਨੀਵਰਸਿਟੀ ਆਰਥਿਕ ਸੰਕਟ ਵਿੱਚੋਂ ਨਿਕਲਣ ਚ ਸਫਲ ਹੋਈ ਹੈ। ਇਸ ਕਰਕੇ ਉਹ ਸਰਕਾਰ, ਵਿਦਿਆਰਥੀਆਂ ਅਤੇ ਲੋਕਾਂ ਦੀਆਂ ਖਾਹਿਸ਼ਾਂ ਨੂੰ ਪੂਰੀਆਂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਸ਼ਾਨਦਾਰ ਮੁਕਾਮ ਤੇ ਪਹੁੰਚਾਇਆ ਜਾਵੇਗਾ।

ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਪਟਿਆਲਾ ਨੂੰ ਦਿੱਤੇ ਕਰੋੜਾਂ ਰੁਪਏ ਦੇ ਗੱਫਿਆਂ ਦਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਪਟਿਆਲਾ ਦੀ ਸਾਰ ਨਹੀਂ ਲਈ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਸ਼ਹਿਰ ਨੂੰ ਇੱਕ ਨੰਬਰ ਬਣਾਇਆ ਜਾਵੇਗਾ

The post MP ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪਟਿਆਲਾ ਲਈ 5.5 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ appeared first on TheUnmute.com - Punjabi News.

Tags:
  • cm-bhagwant-mann
  • dr-balbir-singh
  • latest-news
  • mp-vikramjit-singh-sahney
  • news
  • patiala
  • punjab
  • punjab-police
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form