TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ 'ਚ ਹਰ ਕਿਸਮ ਦੀਆਂ ਰਜਿਸਟਰੀਆਂ 'ਤੇ NOC ਵਾਲੀ ਸ਼ਰਤ ਹੋਵਗੀ ਖ਼ਤਮ: CM ਭਗਵੰਤ ਮਾਨ Tuesday 06 February 2024 05:42 AM UTC+00 | Tags: bhagwant-mann breaking-news latest-news news noc noc-condition punjab-registries registries the-unmute-breaking-news the-unmute-punjab ਚੰਡੀਗੜ੍ਹ, 06 ਫਰਵਰੀ 2024: ਪੰਜਾਬ ਸਰਕਾਰ ਨੇ ਅੱਜ NOC ਦੀਆਂ ਸ਼ਰਤਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ (Registries) ‘ਤੇ ਐਨਓਸੀ ਦੀ ਸ਼ਰਤ ਖ਼ਤਮ ਕੀਤੀ ਜਾ ਰਹੀ ਹੈ। ਇਸ ਦੇ ਵੇਰਵੇ ਛੇਤੀ ਹੀ ਜਾਰੀ ਕੀਤੇ ਜਾਣਗੇ। The post ਪੰਜਾਬ ‘ਚ ਹਰ ਕਿਸਮ ਦੀਆਂ ਰਜਿਸਟਰੀਆਂ ‘ਤੇ NOC ਵਾਲੀ ਸ਼ਰਤ ਹੋਵਗੀ ਖ਼ਤਮ: CM ਭਗਵੰਤ ਮਾਨ appeared first on TheUnmute.com - Punjabi News. Tags:
|
ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਤੇ ਹੋਰ 'ਆਪ' ਆਗੂਆਂ ਦੇ ਟਿਕਾਣਿਆਂ 'ਤੇ ED ਦੀ ਛਾਪੇਮਾਰੀ Tuesday 06 February 2024 05:55 AM UTC+00 | Tags: aap-leaders arvind-kejriwal breaking-news delhi ed ed-raid ed-raids enforcement-directorate money-laundering money-laundering-csae news punjab-news ਚੰਡੀਗੜ੍ਹ, 06 ਫਰਵਰੀ 2024: ਮਨੀ ਲਾਂਡਰਿੰਗ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਦੀ ਟੀਮ ਨੇ 10 ਤੋਂ ਵੱਧ ਥਾਵਾਂ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਇਹ ਛਾਪੇਮਾਰੀ ਦਿੱਲੀ ਜਲ ਬੋਰਡ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੋਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਰਿਸ਼ਵ ਕੁਮਾਰ ਦੇ ਘਰ ਛਾਪਾ ਮਾਰਿਆ ਗਿਆ ਹੈ। ਸ਼ਲਭ ਕੁਮਾਰ ਜੋ ਜਲ ਬੋਰਡ ਦੇ ਸਾਬਕਾ ਮੈਂਬਰ ਹਨ। ਉਨ੍ਹਾਂ ਦੇ ਟਿਕਾਣੇ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਰਿਪੋਰਟ ਮੁਤਾਬਕ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਐਨਡੀ ਗੁਪਤਾ ਦੇ ਘਰ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ। ਦਿੱਲੀ ਜਲ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਡੀਜੇਬੀ ਦੇ ਸੇਵਾਮੁਕਤ ਚੀਫ ਇੰਜਨੀਅਰ ਜਗਦੀਸ਼ ਅਰੋੜਾ ਅਤੇ ਠੇਕੇਦਾਰ ਅਨਿਲ ਅਗਰਵਾਲ ਦੀ ਈਡੀ (ED) ਦੀ ਹਿਰਾਸਤ ਅਗਲੇ ਪੰਜ ਦਿਨਾਂ ਲਈ ਵਧਾ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਹੋਈ। ਜਗਦੀਸ਼ ਅਰੋੜਾ ਅਤੇ ਅਨਿਲ ਅਗਰਵਾਲ ਨੂੰ ਦਿੱਲੀ ਜਲ ਬੋਰਡ ਨੂੰ ਇਲੈਕਟ੍ਰੋਮੈਗਨੈਟਿਕ ਫਲੋ ਮੀਟਰਾਂ ਦੀ ਸਪਲਾਈ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਪੰਜ ਦਿਨ ਦੀ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸ ਨੂੰ ਪੇਸ਼ ਕੀਤਾ ਗਿਆ। ਈਡੀ ਨੇ ਦੋਵਾਂ ਦੇ ਰਿਮਾਂਡ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਦੋਵਾਂ ਦਾ ਰਿਮਾਂਡ ਪੰਜ ਦਿਨਾਂ ਲਈ ਵਧਾ ਦਿੱਤਾ ਹੈ। ਪਿਛਲੇ ਸਾਲ 18 ਨਵੰਬਰ 2023 ਨੂੰ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਵਰਿੰਦਰ ਸਚਦੇਵਾ ਨੇ ਇਕ ਪ੍ਰੈੱਸ ਕਾਨਫਰੰਸ ‘ਚ ਦਿੱਲੀ ਜਲ ਬੋਰਡ ‘ਚ 3,237 ਕਰੋੜ ਰੁਪਏ ਦਾ ਘਪਲਾ ਹੋਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਨੇ ਜਲ ਬੋਰਡ ਦੇ ਬੈਂਕ ਅਕਾਊਂਟ ਸਟੇਟਮੈਂਟਾਂ ਅਤੇ ਵਿੱਤੀ ਰਿਪੋਰਟਾਂ ਦਾ ਵੀ ਜ਼ਿਕਰ ਕੀਤਾ ਸੀ ਅਤੇ ਕਿਹਾ ਸੀ ਕਿ ਬੋਰਡ ਦੇ ਸਾਲ 2018-19 ਤੋਂ 2022-23 ਤੱਕ ਦੇ ਵਿੱਤੀ ਖਰਚਿਆਂ ਸਬੰਧੀ ਕਈ ਜਾਣਕਾਰੀਆਂ ਨੂੰ ਛੁਪਾਇਆ ਗਿਆ ਹੈ। ਸਾਲ 2017-18 ਤੋਂ ਬੋਰਡ ਦੇ ਖਾਤਿਆਂ ਦੀ ਵਿਸਤ੍ਰਿਤ ਘੋਸ਼ਣਾ ਵੀ ਸਹੀ ਢੰਗ ਨਾਲ ਨਹੀਂ ਕੀਤੀ ਗਈ। ਬੋਰਡ ਵਿੱਚ ਅਜਿਹੀਆਂ ਕਈ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ ਹਨ। ਉਸ ਨੇ ਦੱਸਿਆ ਸੀ ਕਿ ਬੋਰਡ ਨੇ ਆਪਣੇ 450 ਤੋਂ ਵੱਧ ਬੈਂਕ ਖਾਤਿਆਂ ਵਿੱਚੋਂ ਲਗਭਗ 110 ਨੂੰ ਬੈਲੇਂਸ ਸ਼ੀਟ ਵਿੱਚ ਨਹੀਂ ਦਿਖਾਇਆ ਹੈ। ਇਨ੍ਹਾਂ ਵਿੱਚੋਂ 77 ਖਾਤਿਆਂ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਰਕਮ ਪਈ ਹੈ। ਬਹੁਤ ਸਾਰੇ ਖਾਤਿਆਂ ਦੇ ਸਾਹਮਣੇ ਜ਼ੀਰੋ ਦਿਖਾਏ ਗਏ ਹਨ ਜਦੋਂ ਕਿ ਉਨ੍ਹਾਂ ਵਿੱਚ ਕਰੋੜਾਂ ਰੁਪਏ ਪਏ ਹਨ। ਬੋਰਡ ਦੇ ਖਾਤਿਆਂ ‘ਚ 300 ਕਰੋੜ ਰੁਪਏ ਦੇ ਲੈਣ-ਦੇਣ ਦੀ ਕੋਈ ਜਾਣਕਾਰੀ ਨਹੀਂ ਹੈ। ਬੋਰਡ ਦੀ 2018 ਦੀ ਵਿੱਤੀ ਰਿਪੋਰਟ ਵਿੱਚ 1,167 ਕਰੋੜ ਰੁਪਏ ਬੇਹਿਸਾਬ ਹਨ। ਉਨ੍ਹਾਂ ਕਿਹਾ ਕਿ ਬੈਂਕ ਐਡਜਸਟਮੈਂਟ ਦੇ ਨਾਂ ‘ਤੇ ਲਗਭਗ 117 ਕਰੋੜ ਰੁਪਏ ਦੀ ਐਂਟਰੀ ਦਿਖਾਈ ਗਈ ਹੈ, ਜੋ ਕਿ ਕਿਤੇ ਵੀ ਜਾਇਜ਼ ਨਹੀਂ ਜਾਪਦੀ। ਕਰੀਬ 135 ਕਰੋੜ ਰੁਪਏ ਦੇ ਐਫਡੀ ਸਰਟੀਫਿਕੇਟਾਂ ਦੀ ਵੀ ਜਾਣਕਾਰੀ ਉਪਲਬਧ ਨਹੀਂ ਹੈ। ਬੋਰਡ ਦੇ ਵਿੱਤੀ ਸਟੇਟਮੈਂਟਾਂ ਵਿੱਚ ਲਗਭਗ 1,601 ਕਰੋੜ ਰੁਪਏ ਖਰਚ ਨਾ ਕੀਤੀ ਗਈ ਰਕਮ ਦੇ ਰੂਪ ਵਿੱਚ ਦਰਸਾਉਂਦੇ ਹਨ, ਜਦੋਂ ਕਿ ਇਹ ਰਕਮ ਬੋਰਡ ਦੇ ਖਾਤਿਆਂ ਵਿੱਚ ਕਿਤੇ ਵੀ ਦਿਖਾਈ ਨਹੀਂ ਦਿੰਦੀ। The post ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਤੇ ਹੋਰ ‘ਆਪ’ ਆਗੂਆਂ ਦੇ ਟਿਕਾਣਿਆਂ ‘ਤੇ ED ਦੀ ਛਾਪੇਮਾਰੀ appeared first on TheUnmute.com - Punjabi News. Tags:
|
ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪੀਟੀਈ ਸਕੋਰ 'ਤੇ ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ Tuesday 06 February 2024 06:13 AM UTC+00 | Tags: breaking-news canada canada-visa canadian-student kaur-immigration latest-news news pte-score spouse-visa the-unmute-breaking-news ਮੋਗਾ, 06 ਫਰਵਰੀ 2024: ਵਾਣ , ਤਹਿਸੀਲ ਜੀਰਾ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਅਮਨਪ੍ਰੀਤ ਕੌਰ ਭਾਂਗਰਾ ਤੇ ਉਸਦੇ ਪਤੀ ਜਤਿੰਦਰ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ 25 ਦਿਨਾਂ 'ਚ ਮਿਲਿਆ ਪਤੀ-ਪਤਨੀ ਇਕੱਠਿਆਂ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਮਨਪ੍ਰੀਤ ਕੌਰ ਭਾਂਗਰਾ ਦੀ ਸਟੱਡੀ ਵਿੱਚ ਪੰਜ ਸਾਲਾਂ ਦਾ ਗੈਪ ਸੀ ਤੇ ਇੰਡੀਆ ਵਿੱਚ ਹੀ ਬੈਚਲਰ ਕੀਤੀ ਹੋਈ ਸੀ। ਕੌਰ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਅਮਨਪ੍ਰੀਤ ਕੌਰ ਭਾਂਗਰਾ ਤੇ ਉਸਦੇ ਪਤੀ ਜਤਿੰਦਰ ਸਿੰਘ ਦੋਨਾਂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਇਕੱਠਿਆਂ ਦਾ ਪ੍ਰੋਸੈਸ ਕਰਦਿਆਂ ਫਾਈਲ 27 ਨਵੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 22 ਦਸੰਬਰ 2023 ਨੂੰ ਵੀਜ਼ਾ ਆ ਗਿਆ।ਇਸ ਮੌਕੇ ਅਮਨਪ੍ਰੀਤ ਕੌਰ ਭਾਂਗਰਾ ਤੇ ਉਸਦੇ ਪਤੀ ਜਤਿੰਦਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084 The post ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਪੀਟੀਈ ਸਕੋਰ ‘ਤੇ ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ appeared first on TheUnmute.com - Punjabi News. Tags:
|
CM ਭਗਵੰਤ ਮਾਨ ਅੱਜ ਭਾਂਖਰਪੁਰ (ਡੇਰਾਬੱਸੀ) ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨਗੇ Tuesday 06 February 2024 06:20 AM UTC+00 | Tags: aap-di-sarkar-aap-de-duar bhagwant-mann bhankharpur breaking-news cm-bhagwant-mann derabassi latest-news news punjab punjab-government punjab-walfare-scheme the-unmute-breaking-news ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਫਰਵਰੀ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਅੱਜ (6 ਫਰਵਰੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ੀਰਕਪੁਰ-ਡੇਰਾਬੱਸੀ ਰੋਡ ‘ਤੇ ਪੈਂਦੇ ਪਿੰਡ ਭਾਂਖਰਪੁਰ ਤੋਂ ਰਾਜ ਪੱਧਰੀ ਪ੍ਰੋਗਰਾਮ ‘ਆਪ ਦੀ ਸਰਕਾਰ ‘ਆਪ ਦੇ ਦੁਆਰ’ ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਿੱਤੀ ਹੈ । ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਬੀਤੇ ਦਿਨ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ 'ਆਪ ਦੀ ਸਰਕਾਰ ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ ਅੱਜ ਤੋਂ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਪਿੰਡਾਂ/ਵਾਰਡਾਂ ਵਿਖੇ ਪਹੁੰਚਾਉਣਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਾਂਖਰਪੁਰ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਹੀਨਾ ਭਰ ਚੱਲਣ ਵਾਲੀ ਇਸ ਮੁਹਿੰਮ ਦੌਰਾਨ 422 ਕੈਂਪ ਲਗਾਏ ਜਾਣਗੇ ਤਾਂ ਜੋ ਹਰੇਕ ਪਿੰਡ ਅਤੇ ਵਾਰਡ ਵਿੱਚ ਜਾ ਕੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਹੋਰ ਜਾਣਕਾਰੀ ਦਿੰਦਿਆਂ ਡੀ ਸੀ ਜੈਨ ਨੇ ਬੀਤੇ ਦਿਨ ਦੱਸਿਆ ਕਿ ਇਹ ਕੈਂਪ ਐਸ.ਡੀ.ਐਮਜ਼ ਦੀ ਅਗਵਾਈ ਹੇਠ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦੇ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਫੂਡ ਸਪਲਾਈ ਲੇਬਰ, ਪੁਲਿਸ ਵਿਭਾਗਾਂ ਵੱਲੋਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲਗਾਏ ਜਾਣਗੇ ਅਤੇ ਮੌਕੇ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਰਕਾਰੀ ਸੇਵਾਵਾਂ ਜਿਨ੍ਹਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੂ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ, ਦਿੱਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਨੇ ਵੀ ਮੌਕੇ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ ਐਸ ਪੀ ਡਾਕਟਰ ਸੰਦੀਪ ਗਰਗ ਵੀ ਮੌਜੂਦ ਸਨ। The post CM ਭਗਵੰਤ ਮਾਨ ਅੱਜ ਭਾਂਖਰਪੁਰ (ਡੇਰਾਬੱਸੀ) ਤੋਂ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨਗੇ appeared first on TheUnmute.com - Punjabi News. Tags:
|
ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ 'ਚ ਐਸ.ਜੀ.ਪੀ.ਸੀ. ਅੰਮ੍ਰਿਤਸਰ ਮਿਸਲ ਸ਼ੁੱਕਰਚੱਕੀਆਂ ਚੈਂਪੀਅਨ Tuesday 06 February 2024 06:31 AM UTC+00 | Tags: amritsar-misal-shukarchakkiyan-champion breaking-news international-sikh-sports-council kesadhari-gold-cup-hockey-tournament misal-shukarchakkiyan news sgpc sports-news ਐਸ.ਏ.ਐਸ. ਨਗਰ, 06 ਫਰਵਰੀ 2024: ਮੋਹਾਲੀ ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰ-ਰਾਸ਼ਟਰੀ ਹਾਕੀ ਸਟੇਡੀਅਮ ਵਿਖੇ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕਰਵਾਇਆ ਗਿਆ ਚੌਥਾ ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ ਅੰਡਰ-19 ਅੱਜ ਸਮਾਪਤ ਹੋ ਗਿਆ। ਫਾਈਨਲ ਮੈਚ ਵਿਚ ਐਸ.ਜੀ.ਪੀ.ਸੀ. ਮਿਸਲ ਸ਼ੁੱਕਰਚੱਕੀਆਂ ਨੇ ਪੀ.ਆਈ.ਐਸ. ਮੁਹਾਲੀ ਮਿਸਲ ਆਹਲੂਵਾਲੀਆ ਨੂੰ 1-0 ਨਾਲ ਹਰਾ ਕੇ ਚੈਂਪੀਅਨ ਬਣੀ ਅਤੇ ਗੋਲਡ ਕੱਪ 'ਤੇ ਆਪਣਾ ਕਬਜ਼ਾ ਕੀਤਾ, ਜਦੋਂ ਕਿ ਰਾਊਂਡ ਗਲਾਸ ਮੁਹਾਲੀ ਮਿਸਲ ਨਿਸ਼ਾਨਾਂਵਾਲੀ ਨੂੰ ਤੀਸਰਾ ਅਤੇ ਪੀ.ਆਈ.ਐਸ. ਲੁਧਿਆਣਾ ਮਿਸਲ ਭੰਗੀਆਂ ਨੂੰ ਚੌਥਾ ਸਥਾਨ ਮਿਲਿਆ। ਕੌਂਸਲ ਦੇ ਪ੍ਰਧਾਨ ਜਸਬੀਰ ਸਿੰਘ ਅਤੇ ਡਾਇਰੈਕਟਰ ਕਰਨੈਲ ਸਿੰਘ ਪੀਰਮੁਹੰਮਦ ਦੀ ਅਗਵਾਈ ਕਰਵਾਏ ਗਏ ਇਸ ਟੂਰਨਾਮੈਂਟ ਦੇ ਅੱਜ ਦੇ ਫਾਈਨਲ ਮੈਚ ਦਾ ਉਦਘਾਟਨ ਸ: ਗੁਰਬਖ਼ਸ਼ ਸਿੰਘ ਖਾਲਸਾ ਮੀਤ ਪ੍ਰਧਾਨ ਐਸ.ਜੀ.ਪੀ.ਸੀ. ਤੇ ਸ: ਤੇਜਿੰਦਰ ਸਿੰਘ ਪੱਡਾ ਸਪੋਰਟਸ ਸਕੱਤਰ ਐਸ.ਜੀ.ਪੀ.ਸੀ. ਨੇ ਕੀਤਾ। ਇਨਾਮ ਵੰਡ ਸਮਾਗਮ ਵਿਚ ਸ: ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਨੇ ਮੁੱਖ ਮਹਿਮਾਨ ਵੱਜੋਂ ਪਹੁੰਚ ਕੇ ਜੇਤੂ ਟੀਮਾਂ ਤੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਵੱਲੋਂ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਸਲ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਅੱਜ ਦਾ ਸੈਮੀਫਾਈਨਲ ਮੈਚ ਜੁਗਰਾਜ ਸਿੰਘ ਗਿੱਲ ਟਰੱਸਟ ਚੰਡੀਗੜ੍ਹ ਦੀ ਟੀਮ ਐਸ.ਜੀ.ਪੀ.ਸੀ. ਮਿਸਲ ਸ਼ੁੱਕਰਚੱਕੀਆਂ ਅਤੇ ਮੁਹਾਲੀ ਵਾਕ ਦੀ ਟੀਮ ਪੀ.ਆਈ.ਐਸ. ਮੋਹਾਲੀ ਮਿਸਲ ਆਹਲੂਵਾਲੀਆ ਵਿੱਚ ਬਹੁਤ ਹੀ ਸੰਘਰਸ਼ਪੂਰਨ ਰਿਹਾ। ਐਸ.ਜੀ.ਪੀ.ਸੀ. ਦੇ ਖਿਡਾਰੀ ਕਮਲਦੀਪ ਸਿੰਘ ਵੱਲੋਂ ਇਕਲੌਤਾ ਜੇਤੂ ਗੋਲ ਮੈਚ ਦੇ 24ਵੇਂ ਮਿੰਟ ਵਿਚ ਕੀਤਾ ਗਿਆ। ਇਸ ਗੋਲ ਨੂੰ ਉਤਾਰਨ ਲਈ ਮੁਹਾਲੀ ਦੀ ਟੀਮ ਦੇ ਖਿਡਾਰੀਆਂ ਨੇ ਐਸ.ਜੀ.ਪੀ.ਸੀ. ਦੇ ਗੋਲ ਤੇ ਤਾਬੜਤੋੜ ਹਮਲੇ ਕੀਤੇ ਪਰ ਐਸ.ਜੀ.ਪੀ.ਸੀ. ਨੇ 1-0 ਗੋਲ ਦੇ ਫ਼ਰਕ ਨਾਲ ਚੈਂਪੀਅਨ ਖਿਤਾਬ ਹਾਸਿਲ ਕਰਕੇ ਗੋਲਡ ਕੱਪ ਤੇ ਆਪਣਾ ਕਬਜ਼ਾ ਕਰ ਲਿਆ। ਮੁਹਾਲੀ ਦੀ ਟੀਮ ਨੂੰ ਉਪ-ਚੈਂਪੀਅਨ ਦਾ ਖਿਤਾਬ ਮਿਲਿਆ। ਨਰੋਆ ਪੰਜਾਬ ਦੀ ਟੀਮ ਰਾਊਂਡ ਗਲਾਸ ਮੁਹਾਲੀ (ਮਿਸਲ ਨਿਸ਼ਾਨਾਂਵਾਲੀ) ਨੇ ਜਸਵਾਲ ਸੰਨਜ਼ ਯੂ.ਐਸ.ਏ. ਦੀ ਟੀਮ ਪੀ.ਆਈ.ਐਸ. ਲੁਧਿਆਣਾ ਮਿਸਲ ਭੰਗੀਆਂ ਨੂੰ 3-1 ਗੋਲਾਂ ਨਾਲ ਹਰਾ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਲੁਧਿਆਣਾ ਦੀ ਟੀਮ ਨੂੰ ਚੌਥੇ ਸਥਾਨ ਤੇ ਰਹਿ ਕੇ ਸਬਰ ਦਾ ਘੁੱਟ ਭਰਨਾ ਪਿਆ। ਇਨ੍ਹਾਂ ਤੋਂ ਇਲਾਵਾ ਐਸ.ਜੀ.ਪੀ.ਸੀ. ਦੇ ਖਿਡਾਰੀ ਨੂੰ ਜਗਜੀਤ ਸਿੰਘ ਪਲੇਅਰ ਆਫ਼ ਦਾ ਟੂਰਨਾਮੈਂਟ, ਕਰਨਦੀਪ ਸਿੰਘ ਨੂੰ ਸਰਵੋਤਮ ਗੋਲਕੀਪਰ, ਰਾਊਂਡ ਗਲਾਸ ਦੇ ਪਾਵੇਲ ਸਿੰਘ ਨੂੰ ਟਾਪ ਸਕੋਰਰ, ਐਸ.ਜੀ.ਪੀ.ਸੀ ਦੇ ਹਰਸ਼ਦੀਪ ਸਿੰਘ ਨੂੰ ਬੈਸਟ ਫਾਰਵਰਡ, ਪੀ.ਆਈ.ਐਸ. ਦੇ ਜੈਪਾਲ ਸਿੰਘ ਨੂੰ ਬੈਸਟ ਡਿਫੈਂਡਰ ਦੇ ਅਵਾਰਡ ਨਾਲ ਸਨਮਾਨਿਤ ਕੀਤਾ। ਇਸ ਮੌਕੇ ਤੇ ਉੱਘੇ ਸਮਾਜ ਸੇਵੀ ਭਾਈ ਸ਼ਮਸ਼ੇਰ ਸਿੰਘ ਪ੍ਰਭ ਆਸਰਾ ਪਡਿਆਲਾ, ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਸਮਾਜ ਸੇਵੀ ਨਸੀਬ ਸਿੰਘ ਸੰਧੂ, ਸਮਾਜ ਸੇਵੀ ਬੀਬੀ ਸੰਦੀਪ ਕੌਰ ਨੂੰ ਕੌਂਸਲ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਦਵਿੰਦਰ ਸਿੰਘ ਬਾਜਵਾ ਖੇਡ ਪ੍ਰਮੋਟਰ, ਸੁਰਿੰਦਰ ਸਿੰਘ ਖਾਲਸਾ, ਜਗਜੀਤ ਸਿੰਘ ਬਾਜਵਾ, ਪਰਮਜੀਤ ਸਿੰਘ ਪੰਮੀ, ਅਮਰਜੀਤ ਸਿੰਘ, ਆਰ.ਪੀ. ਸਿੰਘ, ਅਵਤਾਰ ਸਿੰਘ ਸੱਗੂ, ਸਤੀਸ਼ ਕੁਮਾਰ ਭਾਗੀ, ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ, ਜਗਰੂਪ ਸਿੰਘ ਚੀਮਾ, ਦਲੇਰ ਸਿੰਘ ਡੋਡ, ਪਰਮਜੀਤ ਕੌਰ ਲਾਡਰਾਂ, ਬੀਬੀ ਨਿਰਮਲ ਕੌਰ ਸੇਖੋਂ ਆਦਿ ਨੇ ਵੀ ਖਿਡਾਰੀਆਂ ਨੂੰ ਹੌਂਸਲਾ ਅਫ਼ਜਾਈ ਕੀਤੀ। The post ਕੇਸਾਧਾਰੀ ਗੋਲਡ ਕੱਪ ਹਾਕੀ ਟੂਰਨਾਮੈਂਟ 'ਚ ਐਸ.ਜੀ.ਪੀ.ਸੀ. ਅੰਮ੍ਰਿਤਸਰ ਮਿਸਲ ਸ਼ੁੱਕਰਚੱਕੀਆਂ ਚੈਂਪੀਅਨ appeared first on TheUnmute.com - Punjabi News. Tags:
|
King Charles III: ਕੈਂਸਰ ਤੋਂ ਪੀੜਤ ਨੇ ਬ੍ਰਿਟੇਨ ਦੇ ਕਿੰਗ ਚਾਰਲਸ, PM ਮੋਦੀ ਨੇ ਛੇਤੀ ਠੀਕ ਹੋਣ ਦੀ ਕੀਤੀ ਕਾਮਨਾ Tuesday 06 February 2024 06:40 AM UTC+00 | Tags: breaking-news britains-king cancer charles king-charles king-charles-iii latest-news news ਚੰਡੀਗੜ੍ਹ, 06 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਬ੍ਰਿਟੇਨ ਦੇ ਰਾਜਾ ਚਾਰਲਸ (King Charles) ਤੀਜੇ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ। ਚਾਰਲਸ III ਕੈਂਸਰ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ | ਲੰਡਨ ‘ਚ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਦੀ ਸਰਕਾਰੀ ਰਿਹਾਇਸ਼ ਬਕਿੰਘਮ ਪੈਲੇਸ ਨੇ ਸੋਮਵਾਰ ਨੂੰ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ ਰਾਜਾ ਚਾਰਲਸ ਕੈਂਸਰ ਤੋਂ ਪੀੜਤ ਹਨ। ਕਿੰਗ ਚਾਰਲਸ ਦੇ ਸਰੀਰ ਦੇ ਕਿਹੜੇ ਹਿੱਸੇ ਵਿੱਚ ਕੈਂਸਰ ਹੈ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਲਿਖਿਆ, ’ਮੈਂ’ਤੁਸੀਂ, ਭਾਰਤ ਦੇ ਲੋਕਾਂ ਦੇ ਨਾਲ, ਰਾਜਾ ਚਾਰਲਸ III (King Charles) ਦੇ ਜਲਦੀ ਠੀਕ ਹੋਣ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।’ ਬਕਿੰਘਮ ਪੈਲੇਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 75 ਸਾਲਾ ਰਾਜਾ ਚਾਰਲਸ ਨੂੰ ਕੈਂਸਰ ਹੈ ਅਤੇ ਉਸ ਦਾ ਇਲਾਜ ਸ਼ੁਰੂ ਹੋ ਗਿਆ ਹੈ। ਕਿੰਗ ਚਾਰਲਸ ਦੀਆਂ ਸਾਰੀਆਂ ਜਨਤਕ ਬੈਠਕਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪਿਛਲੇ ਮਹੀਨੇ ਹੀ ਕਿੰਗ ਚਾਰਲਸ ਦੀ ਪ੍ਰੋਸਟੇਟ ਦੀ ਸਰਜਰੀ ਹੋਈ ਸੀ। ਜਾਂਚ ਦੌਰਾਨ ਉਸ ਦੇ ਸਰੀਰ ‘ਚ ਕਿਸੇ ਹੋਰ ਬੀਮਾਰੀ ਦੇ ਲੱਛਣ ਦਿਖਾਈ ਦਿੱਤੇ, ਜਿਸ ਤੋਂ ਬਾਅਦ ਹੋਰ ਟੈਸਟ ਕਰਵਾਏ ਗਏ ਅਤੇ ਕੈਂਸਰ ਦੀ ਪੁਸ਼ਟੀ ਹੋਈ। The post King Charles III: ਕੈਂਸਰ ਤੋਂ ਪੀੜਤ ਨੇ ਬ੍ਰਿਟੇਨ ਦੇ ਕਿੰਗ ਚਾਰਲਸ, PM ਮੋਦੀ ਨੇ ਛੇਤੀ ਠੀਕ ਹੋਣ ਦੀ ਕੀਤੀ ਕਾਮਨਾ appeared first on TheUnmute.com - Punjabi News. Tags:
|
ਪੰਜਾਬ 'ਚ ਕੈਂਸਰ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਤਿਆਰ, ਧਰਤੀ ਹੇਠਲੇ ਪਾਣੀ 'ਚ ਯੂਰੇਨੀਅਮ ਦੀ ਹੋਵੇਗੀ ਜਾਂਚ Tuesday 06 February 2024 06:59 AM UTC+00 | Tags: barc breaking-news cancer cancer-diease cancer-in-punjab news punjab punjkab-health-department ਚੰਡੀਗੜ੍ਹ, 06 ਫਰਵਰੀ 2024: ਪੰਜਾਬ ਵਿੱਚ ਕੈਂਸਰ (Cancer) ਨਾਲ ਨਜਿੱਠਣ ਲਈ ਹੁਣ ਨਵੀਂ ਰਣਨੀਤੀ ਕੰਮ ਕੀਤਾ ਜਾਵੇਗਾ । ਮਿਲੀ ਜਾਣਕਾਰੀ ਮੁਤਾਬਕ ਮਾਲਵੇ ਦੇ ਨਾਲ-ਨਾਲ ਦੋਆਬਾ ਅਤੇ ਮਾਝਾ ਖੇਤਰ ਵਿੱਚ ਵੀ ਧਰਤੀ ਹੇਠਲੇ ਪਾਣੀ ਵਿੱਚ ਯੂਰੇਨੀਅਮ ਦੀ ਜਾਂਚ ਕੀਤੀ ਜਾਵੇਗੀ। ਇਹ ਕੰਮ ਭਾਭਾ ਪਰਮਾਣੂ ਖੋਜ ਕੇਂਦਰ (BARC) ਵੱਲੋਂ ਕੀਤਾ ਜਾਵੇਗਾ। ਇਸ ਦੇ ਲਈ, ਬੀਏਆਰਸੀ ਦੋਵਾਂ ਖੇਤਰਾਂ ਵਿੱਚ ਇੱਕ-ਇੱਕ ਜ਼ਿਲ੍ਹੇ ਦੀ ਚੋਣ ਕਰੇਗੀ। ਜਿਸ ਤੋਂ ਬਾਅਦ ਜਾਂਚ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ। ਇਸ ਜਾਂਚ ਵਿੱਚ ਜੋ ਵੀ ਨਤੀਜਾ ਸਾਹਮਣੇ ਆਵੇਗਾ, ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪਿਆ ਜਾਵੇਗਾ। ਉਂਜ ਪੰਜਾਬ ਸਰਕਾਰ ਵੀ ਕੈਂਸਰ (Cancer) ਪ੍ਰਤੀ ਗੰਭੀਰ ਹੈ। ਇਹ ਲੋਕਾਂ ਨੂੰ ਇਸ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਸਕਰੀਨਿੰਗ ਕੈਂਪਾਂ ਤੋਂ ਲੈ ਕੇ ਇਲਾਜ ਲਈ ਵਿੱਤੀ ਸਹਾਇਤਾ ਤੱਕ ਹਰ ਚੀਜ਼ ਪ੍ਰਦਾਨ ਕਰਦਾ ਹੈ। ਇਹ ਮਾਮਲਾ ਸਾਲ 2010 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚਿਆ ਸੀ, ਜਦੋਂ ਸੂਬੇ ਵਿੱਚ ਕੈਂਸਰ ਫੈਲਣਾ ਸ਼ੁਰੂ ਹੋ ਗਿਆ ਸੀ। ਇਸ ਦੇ ਨਾਲ ਹੀ ਮਾਲਵਾ ਇਸ ਬਿਮਾਰੀ ਦਾ ਸਭ ਤੋਂ ਵੱਧ ਸ਼ਿਕਾਰ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਪਾਣੀ ਵਿੱਚ ਯੂਰੇਨੀਅਮ ਦੀ ਜਾਂਚ ਦੀ ਜ਼ਿੰਮੇਵਾਰੀ ਬੀਏਆਰਸੀ ਨੂੰ ਸੌਂਪ ਦਿੱਤੀ ਸੀ। ਬੀਏਆਰਸੀ ਨੇ 4 ਜ਼ਿਲ੍ਹਿਆਂ ਬਠਿੰਡਾ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮਾਨਸਾ ਵਿੱਚ 1500 ਪਾਣੀ ਦੇ ਨਮੂਨੇ ਲਏ ਸਨ। ਇਨ੍ਹਾਂ ਵਿੱਚੋਂ 35% ਨਮੂਨਿਆਂ ਵਿੱਚ ਯੂਰੇਨੀਅਮ ਜ਼ਿਆਦਾ ਪਾਇਆ ਗਿਆ। ਇਸ ਦੇ ਨਾਲ ਹੀ ਬਠਿੰਡਾ ਜ਼ਿਲ੍ਹਾ ਇਸ ਤੋਂ ਜ਼ਿਆਦਾ ਪ੍ਰਭਾਵਿਤ ਪਾਇਆ ਗਿਆ। ਨਿਯਮਾਂ ਅਨੁਸਾਰ ਪੀਣ ਵਾਲੇ ਪਾਣੀ ਵਿੱਚ ਯੂਰੇਨੀਅਮ ਦੀ ਮਾਤਰਾ 60 ਹਿੱਸੇ ਪ੍ਰਤੀ ਅਰਬ (ਪੀਪੀਬੀ) ਤੋਂ ਵੱਧ ਨਹੀਂ ਹੋਣੀ ਚਾਹੀਦੀ। ਪਰ, ਇੱਥੇ 10 ਗੁਣਾ ਜ਼ਿਆਦਾ ਪਾਇਆ ਗਿਆ। The post ਪੰਜਾਬ ‘ਚ ਕੈਂਸਰ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਤਿਆਰ, ਧਰਤੀ ਹੇਠਲੇ ਪਾਣੀ ‘ਚ ਯੂਰੇਨੀਅਮ ਦੀ ਹੋਵੇਗੀ ਜਾਂਚ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ ਬਰਖ਼ਾਸਤ AIG ਰਾਜਜੀਤ ਸਿੰਘ ਖ਼ਿਲਾਫ਼ ਲੁੱਕਆਊਟ ਨੋਟਿਸ ਕੀਤਾ ਜਾਰੀ Tuesday 06 February 2024 07:11 AM UTC+00 | Tags: aam-aadmi-party aig-raj-jit-singh breaking-news cm-bhagwant-mann indian-army latest-news news punjab-police raj-jit-singh special-task-force stf the-unmute-breaking-news ਚੰਡੀਗੜ੍ਹ, 06 ਫਰਵਰੀ 2024: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ‘ਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ (Raj jit Singh) ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਮੁਲਜ਼ਮ ਰਾਜਜੀਤ ਸਿੰਘ ਵਿਦੇਸ਼ ਭੱਜਣ ਦੀ ਫ਼ਿਰਾਕ ‘ਚ ਹੈ । ਪੰਜਾਬ ਪੁਲਿਸ ਨੇ ਲੁੱਕਆਊਟ ਨੋਟਿਸ ਜਾਰੀ ਕਰ ਕੇ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਤੇ ਰਾਸ਼ਟਰੀ ਮਾਰਗਾਂ ‘ਤੇ ਜਾਣਕਾਰੀ ਸਾਂਝੀ ਕੀਤੀ ਹੈ ਤਾਂ ਜੋ ਮੁਲਜ਼ਮ ਦੇਸ਼ ਛੱਡ ਕੇ ਭੱਜ ਨਾ ਸਕੇ। ਦੂਜੇ ਪਾਸੇ ਸਪੈਸ਼ਲ ਟਾਸਕ ਫੋਰਸ ਨੇ ਮੁਲਜ਼ਮ ਰਾਜਜੀਤ ਸਿੰਘ ਹੁੰਦਲ (Raj jit Singh) ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ‘ਚ ਪੰਜਾਬ ਐਸਟੀਐਫ ਵੱਲੋਂ ਕੇਂਦਰੀ ਵਿੱਤੀ ਮੰਤਰਾਲੇ ਨੂੰ ਪੱਤਰ ਲਿਖ ਕੇ ਮੁਲਜ਼ਮਾਂ ਦੀ ਜਾਇਦਾਦ ਕੁਰਕ ਕਰਨ ਲਈ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ। ਐਸਟੀਐਫ ਮੁਤਾਬਕ ਬਰਖ਼ਾਸਤ ਏਆਈਜੀ (Raj jit Singh) ਦੀ ਜਾਇਦਾਦ ਜੋ ਕੁਰਕ ਕੀਤੀ ਜਾਵੇਗੀ, ਜਿਸਦੀ ਕੀਮਤ 4 ਕਰੋੜ ਰੁਪਏ ਤੋਂ ਵੱਧ ਹੈ। ਹਾਲਾਂਕਿ ਜਾਇਦਾਦ ਕੁਰਕ ਕਰਨ ਦੀ ਪ੍ਰਕਿਰਿਆ ਕੇਂਦਰੀ ਵਿੱਤ ਮੰਤਰਾਲੇ ਰਾਹੀਂ ਹੁੰਦੀ ਹੈ। ਅਜਿਹੇ 'ਚ STF ਨੇ ਮਾਮਲਾ ਬਣਾ ਕੇ ਉੱਥੇ ਭੇਜਿਆ ਸੀ। ਇਸ ਦੇ ਨਾਲ ਹੀ ਮੰਤਰਾਲੇ ਨੇ ਇਸ ਸਬੰਧ ਵਿਚ 31 ਜਨਵਰੀ ਨੂੰ ਏਆਈਜੀ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ । 9 ਫਰਵਰੀ ਨੂੰ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਦਿੱਲੀ ਬੁਲਾਇਆ ਗਿਆ ਹੈ। ਜਾਇਦਾਦ ਨਾਲ ਸਬੰਧਤ ਦਸਤਾਵੇਜ਼ ਵੀ ਨਾਲ ਲਿਆਉਣ ਦੇ ਹੁਕਮ ਦਿੱਤੇ ਗਏ ਹਨ। The post ਪੰਜਾਬ ਪੁਲਿਸ ਨੇ ਬਰਖ਼ਾਸਤ AIG ਰਾਜਜੀਤ ਸਿੰਘ ਖ਼ਿਲਾਫ਼ ਲੁੱਕਆਊਟ ਨੋਟਿਸ ਕੀਤਾ ਜਾਰੀ appeared first on TheUnmute.com - Punjabi News. Tags:
|
ਮੱਧ ਪ੍ਰਦੇਸ਼: ਹਰਦਾ ਦੀ ਪਟਾਕਾ ਫੈਕਟਰੀ 'ਚ ਲੱਗੀ ਭਿਆਨਕ ਅੱਗ, 7 ਜਣਿਆਂ ਦੀ ਮੌਤ ਤੇ 60 ਵੱਧ ਜ਼ਖਮੀ Tuesday 06 February 2024 09:20 AM UTC+00 | Tags: accidenyt breaking-news cracker-factory-blast explosions fire harda ied-blast india-news madhya-pradesh news ਚੰਡੀਗੜ੍ਹ, 06 ਫਰਵਰੀ 2024: ਮੱਧ ਪ੍ਰਦੇਸ਼ (Madhya Pradesh) ਦੇ ਹਰਦਾ (Harda) ‘ਚ ਮਗਰਦਾ ਰੋਡ ‘ਤੇ ਬੈਰਾਗੜ੍ਹ ਰੇਹਟਾ ਨਾਮਕ ਸਥਾਨ ‘ਤੇ ਸਥਿਤ ਪਟਾਕਾ ਫੈਕਟਰੀ ‘ਚ ਮੰਗਲਵਾਰ ਸਵੇਰੇ ਅੱਗ ਲੱਗ ਗਈ। ਇਸ ਤੋਂ ਬਾਅਦ ਭਿਆਨਕ ਧਮਾਕੇ ਹੋਣੇ ਸ਼ੁਰੂ ਹੋ ਗਏ। ਧਮਾਕੇ ਇੰਨੇ ਜ਼ਬਰਦਸਤ ਸਨ ਕਿ ਉਨ੍ਹਾਂ ਨੇ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਵੀ ਹਿਲਾ ਕੇ ਰੱਖ ਦਿੱਤਾ। ਕੁਝ ਇਮਾਰਤਾਂ ਦੇ ਡਿੱਗਣ ਦੀਆਂ ਖਬਰਾਂ ਹਨ। ਅੱਗ ਨੇ ਨੇੜਲੇ ਘਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਸੱਤ ਜਣਿਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਇਹ ਅੰਕੜਾ ਹੋਰ ਵਧ ਸਕਦਾ ਹੈ। ਇਸਦੇ ਨਾਲ ਹੀ 60 ਤੋਂ ਵੱਧ ਜ਼ਖਮੀ ਹਨ। ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਰਦਾ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਡਾਕਟਰ ਮੋਹਨ ਯਾਦਵ ਨੇ ਬੈਠਕ ਬੁਲਾਈ ਹੈ। ਇਸ ਤੋਂ ਇਲਾਵਾ ਮੰਤਰੀ ਉਦੈ ਪ੍ਰਤਾਪ ਸਿੰਘ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਹਰਦਾ ਰਵਾਨਾ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਐਲਾਨ ਕੀਤਾ ਗਿਆ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀ ਜ਼ਿੰਮੇਵਾਰੀ ਸਰਕਾਰ ਚੁੱਕੇਗੀ। ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਵੀ ਸਰਕਾਰ ਚੁੱਕੇਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ (Harda) ਅਤੇ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਵੀ ਪਹੁੰਚ ਗਈ। ਧਮਾਕਿਆਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਰਹੇ ਹਨ। ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਮਿਲੀ ਜਾਣਕਰੀ ਮੁਤਾਬਕ ਅੱਗ ਲੱਗਣ ਸਮੇਂ ਫੈਕਟਰੀ ਵਿੱਚ 30 ਤੋਂ ਵੱਧ ਮਜ਼ਦੂਰ ਕੰਮ ਕਰ ਰਹੇ ਸਨ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਅਤੇ ਮਰਨ ਵਾਲਿਆਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਹੋ ਸਕਦੀਆਂ ਹਨ। ਮੁੱਢਲੀ ਜਾਣਕਾਰੀ ਅਨੁਸਾਰ ਇਹ ਪਟਾਕੇ ਬਣਾਉਣ ਵਾਲੀ ਫੈਕਟਰੀ ਰਾਜੂ ਅਗਰਵਾਲ ਦੀ ਹੈ। ਧਮਾਕੇ ਇੰਨੇ ਜ਼ਬਰਦਸਤ ਸਨ ਕਿ ਆਸ-ਪਾਸ ਦੇ ਮਕਾਨ ਢਹਿ ਗਏ। ਹਾਦਸੇ ਤੋਂ ਬਾਅਦ ਵਾਹਨ ਉੱਛਲ ਕੇ ਨਜ਼ਦੀਕੀ ਸੜਕ ‘ਤੇ ਜਾ ਡਿੱਗੇ। ਕੁਝ ਲਾਸ਼ਾਂ ਦੀ ਸੜਕ ‘ਤੇ ਪਈਆਂ ਮਿਲੀਆਂ ਹਨ। ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। NDRF ਅਤੇ SDRF ਦੀ ਮਦਦ ਲਈ ਜਾ ਰਹੀ ਹੈ। ਪਟਾਕਾ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਨੇੜਲੇ 60 ਤੋਂ ਵੱਧ ਘਰਾਂ ਨੂੰ ਅੱਗ ਲੱਗ ਗਈ। ਫੈਕਟਰੀ ਦੇ ਆਲੇ-ਦੁਆਲੇ ਸੜਕ ‘ਤੇ ਕੁਝ ਲਾਸ਼ਾਂ ਪਈਆਂ ਦੇਖੀਆਂ ਗਈਆਂ। ਪ੍ਰਸ਼ਾਸਨ ਨੇ 100 ਤੋਂ ਵੱਧ ਘਰਾਂ ਨੂੰ ਖਾਲੀ ਕਰਵਾ ਲਿਆ ਹੈ। The post ਮੱਧ ਪ੍ਰਦੇਸ਼: ਹਰਦਾ ਦੀ ਪਟਾਕਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 7 ਜਣਿਆਂ ਦੀ ਮੌਤ ਤੇ 60 ਵੱਧ ਜ਼ਖਮੀ appeared first on TheUnmute.com - Punjabi News. Tags:
|
Uniform Civil Code: ਉੱਤਰਾਖੰਡ ਦੀ ਵਿਧਾਨ ਸਭਾ 'ਚ ਯੂਨੀਫਾਰਮ ਸਿਵਲ ਕੋਡ ਬਿੱਲ ਪੇਸ਼ਮ ਜਾਣੋ ਬਿੱਲ ਬਾਰੇ ਖ਼ਾਸ ਗੱਲਾਂ Tuesday 06 February 2024 09:38 AM UTC+00 | Tags: breaking-news news pushkar-singh-dhami ucc ucc-news uniform-civil-code-bill uttarakhand uttarakhand-government uttarakhand-news ਚੰਡੀਗੜ੍ਹ, 06 ਫਰਵਰੀ 2024: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮੰਗਲਵਾਰ ਨੂੰ ਦੇਹਰਾਦੂਨ ਵਿੱਚ ਰਾਜ ਵਿਧਾਨ ਸਭਾ ਵਿੱਚ ਯੂਨੀਫਾਰਮ ਸਿਵਲ ਕੋਡ (Uniform Civil Code) ਉੱਤਰਾਖੰਡ 2024 ਬਿੱਲ ਪੇਸ਼ ਕੀਤਾ। ਹੁਣ ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਜਾਵੇਗਾ। ਬਿੱਲ ਪਾਸ ਹੋਣ ਤੋਂ ਬਾਅਦ ਯੂਨੀਫਾਰਮ ਸਿਵਲ ਕੋਡ ਕਾਨੂੰਨ ਬਣ ਜਾਵੇਗਾ। ਇਸ ਦੇ ਨਾਲ, ਦੇਵਭੂਮੀ ਉੱਤਰਾਖੰਡ ਯੂਸੀਸੀ ਨੂੰ ਲਾਗੂ ਕਰਨ ਲਈ ਆਜ਼ਾਦੀ ਤੋਂ ਬਾਅਦ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਸੂਤਰਾਂ ਮੁਤਾਬਕ ਖਰੜੇ ਵਿੱਚ 400 ਤੋਂ ਵੱਧ ਧਾਰਾਵਾਂ ਹਨ, ਜਿਨ੍ਹਾਂ ਦਾ ਉਦੇਸ਼ ਰਵਾਇਤੀ ਰੀਤੀ-ਰਿਵਾਜਾਂ ਤੋਂ ਪੈਦਾ ਹੋਣ ਵਾਲੀਆਂ ਵਿਸੰਗਤੀਆਂ ਨੂੰ ਦੂਰ ਕਰਨਾ ਹੈ। ਤੁਹਾਨੂੰ ਦੱਸ ਦਈਏ ਕਿ ਮਈ 2022 ਵਿੱਚ ਉੱਤਰਾਖੰਡ ਸਰਕਾਰ ਨੇ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਮਾਹਰਾਂ ਦੀ ਇੱਕ ਕਮੇਟੀ ਬਣਾਈ ਸੀ। ਸਰਕਾਰ ਦੁਆਰਾ 27 ਮਈ 2022 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਸ਼ਰਤਾਂ 10 ਜੂਨ 2022 ਨੂੰ ਸੂਚਿਤ ਕੀਤੀਆਂ ਗਈਆਂ ਸਨ। ਕਮੇਟੀ ਨੇ ਬੈਠਕਾਂ, ਸਲਾਹ-ਮਸ਼ਵਰੇ, ਖੇਤਰੀ ਦੌਰੇ ਅਤੇ ਮਾਹਰਾਂ ਅਤੇ ਜਨਤਾ ਨਾਲ ਗੱਲਬਾਤ ਤੋਂ ਬਾਅਦ ਖਰੜਾ ਤਿਆਰ ਕੀਤਾ। ਇਸ ਪ੍ਰਕਿਰਿਆ ਨੂੰ 13 ਮਹੀਨਿਆਂ ਤੋਂ ਵੱਧ ਦਾ ਸਮਾਂ ਲੱਗਾ। ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਦੀ ਅਗਵਾਈ ਵਾਲੀ ਕਮੇਟੀ ਨੇ ਆਪਣੀ ਪਹਿਲੀ ਬੈਠਕ 4 ਜੁਲਾਈ, 2022 ਨੂੰ ਦਿੱਲੀ ਵਿੱਚ ਕੀਤੀ। ਜੁਲਾਈ 2023 ਵਿੱਚ ਇੱਕ ਮੈਰਾਥਨ ਬੈਠਕ ਵਿੱਚ ਖਾਕੇ ਦੇ ਮਹੱਤਵਪੂਰਨ ਪਹਿਲੂਆਂ ‘ਤੇ ਚਰਚਾ ਕੀਤੀ ਗਈ ਅਤੇ ਅੰਤਿਮ ਰੂਪ ਦਿੱਤਾ ਗਿਆ। ਕਮੇਟੀ ਨੂੰ ਯੂਨੀਫਾਰਮ ਸਿਵਲ ਕੋਡ ‘ਤੇ ਔਨਲਾਈਨ ਅਤੇ ਆਫਲਾਈਨ ਦੋਵਾਂ ਤਰ੍ਹਾਂ ਦੇ ਲਗਭਗ 20 ਲੱਖ ਸੁਝਾਅ ਪ੍ਰਾਪਤ ਹੋਏ ਹਨ। ਇਨ੍ਹਾਂ ‘ਚੋਂ ਕਮੇਟੀ ਨੇ ਇਸ ਮੁੱਦੇ ‘ਤੇ ਉਨ੍ਹਾਂ ਦੀ ਰਾਏ ਜਾਣਨ ਲਈ 2.5 ਲੱਖ ਦੇ ਕਰੀਬ ਲੋਕਾਂ ਨਾਲ ਸਿੱਧੇ ਤੌਰ ‘ਤੇ ਮੁਲਾਕਾਤ ਕੀਤੀ ਹੈ। ਬਹੁ-ਵਿਆਹ ‘ਤੇ ਲਗਾਈ ਜਾਵੇਗੀ ਪਾਬੰਦੀਕੁਝ ਕਾਨੂੰਨ ਬਹੁ-ਵਿਆਹ ਦੀ ਇਜਾਜ਼ਤ ਦਿੰਦੇ ਹਨ। ਕਿਉਂਕਿ ਹਿੰਦੂ, ਈਸਾਈ ਅਤੇ ਪਾਰਸੀਆਂ ਲਈ ਦੂਜਾ ਵਿਆਹ ਅਪਰਾਧ ਹੈ ਅਤੇ ਇਸ ਲਈ ਸੱਤ ਸਾਲ ਦੀ ਸਜ਼ਾ ਦਾ ਪ੍ਰਬੰਧ ਹੈ। ਇਸੇ ਲਈ ਕੁਝ ਲੋਕ ਦੁਬਾਰਾ ਵਿਆਹ ਕਰਨ ਲਈ ਧਰਮ ਬਦਲਦੇ ਹਨ। ਯੂਨੀਫਾਰਮ ਸਿਵਲ ਕੋਡ (Uniform Civil Code) ਦੇ ਲਾਗੂ ਹੋਣ ਤੋਂ ਬਾਅਦ ਬਹੁ-ਵਿਆਹ ‘ਤੇ ਪਾਬੰਦੀ ਲੱਗ ਜਾਵੇਗੀ। ਬਹੁ-ਵਿਆਹ ‘ਤੇ ਵੀ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਵਿਆਹ ਲਈ ਕਾਨੂੰਨੀ ਉਮਰ 21 ਸਾਲ ਤੈਅਵਿਆਹ ਦੀ ਘੱਟੋ-ਘੱਟ ਉਮਰ ਕੁਝ ਥਾਵਾਂ ‘ਤੇ ਨਿਸ਼ਚਿਤ ਕੀਤੀ ਗਈ ਹੈ ਅਤੇ ਕਈਆਂ ‘ਤੇ ਤੈਅ ਨਹੀਂ ਕੀਤੀ ਗਈ। ਕੁਝ ਧਰਮਾਂ ਵਿੱਚ ਕੁੜੀਆਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਕਰ ਦਿੱਤਾ ਜਾਂਦਾ ਹੈ। ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਆਣੇ ਨਹੀਂ ਹਨ। ਜਦੋਂ ਕਿ ਦੂਜੇ ਧਰਮਾਂ ਵਿੱਚ ਲਾਗੂ ਉਮਰ ਲੜਕੀਆਂ ਲਈ 18 ਸਾਲ ਅਤੇ ਲੜਕਿਆਂ ਲਈ 21 ਸਾਲ ਹੈ। ਕਾਨੂੰਨ ਬਣਨ ਤੋਂ ਬਾਅਦ ਲੜਕੀਆਂ ਦੇ ਵਿਆਹ ਦੀ ਕਾਨੂੰਨੀ ਉਮਰ 21 ਸਾਲ ਤੈਅ ਕੀਤੀ ਜਾਵੇਗੀ। ਬਿਨਾਂ ਰਜਿਸਟ੍ਰੇਸ਼ਨ ਦੇ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ‘ਤੇ ਜੇਲ੍ਹ ਦੀ ਸਜ਼ਾਇਸ ਦੇ ਨਾਲ ਹੀ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲਿਆਂ ਲਈ ਰਜਿਸਟਰ ਹੋਣਾ ਜ਼ਰੂਰੀ ਹੋਵੇਗਾ। ਯੂਨੀਫਾਰਮ ਸਿਵਲ ਕੋਡ ਦੇ ਲਾਗੂ ਹੋਣ ਤੋਂ ਬਾਅਦ, ਉੱਤਰਾਖੰਡ ਵਿੱਚ ਵੈਬ ਪੋਰਟਲ ‘ਤੇ ਲਿਵ-ਇਨ ਰਿਲੇਸ਼ਨਸ਼ਿਪ ਨੂੰ ਰਜਿਸਟਰ ਕਰਨਾ ਜ਼ਰੂਰੀ ਹੋਵੇਗਾ। ਰਜਿਸਟ੍ਰੇਸ਼ਨ ਨਾ ਕਰਵਾਉਣ ‘ਤੇ ਜੋੜੇ ਨੂੰ ਛੇ ਮਹੀਨੇ ਦੀ ਕੈਦ ਜਾਂ 25,000 ਰੁਪਏ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਜੋੜੇ ਨੂੰ ਰਜਿਸਟ੍ਰੇਸ਼ਨ ਵਜੋਂ ਜੋ ਰਸੀਦ ਮਿਲੇਗੀ, ਉਸ ਦੇ ਆਧਾਰ ‘ਤੇ ਉਹ ਕਿਰਾਏ ‘ਤੇ ਮਕਾਨ, ਹੋਸਟਲ ਜਾਂ ਪੀ.ਜੀ. ‘ਚ ਰਹਿ ਸਕਣਗੇ | ਲਿਵ-ਇਨ ਰਿਲੇਸ਼ਨਸ਼ਿਪ ਨੂੰ UCC ਵਿੱਚ ਸਪਸ਼ਟ ਰੂਪ ਵਿੱਚ ਪਰਿਭਾਸ਼ਿਤ ਕੀਤਾ ਗਿਆ ਹੈ। ਇਸ ਦੇ ਮੁਤਾਬਕ ਸਿਰਫ਼ ਇੱਕ ਬਾਲਗ ਪੁਰਸ਼ ਅਤੇ ਇੱਕ ਬਾਲਗ ਔਰਤ ਹੀ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਸਕਣਗੇ। ਉਹ ਪਹਿਲਾਂ ਤੋਂ ਹੀ ਵਿਆਹੇ ਹੋਏ ਨਹੀਂ ਹੋਣੇ ਚਾਹੀਦੇ ਹਨ ਜਾਂ ਕਿਸੇ ਹੋਰ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਨਹੀਂ ਹੋਣੇ ਚਾਹੀਦੇ ਹਨ ਜਾਂ ਰਿਸ਼ਤਿਆਂ ਦੀ ਪਾਬੰਦੀਸ਼ੁਦਾ ਡਿਗਰੀ ਵਿੱਚ ਨਹੀਂ ਹੋਣੇ ਚਾਹੀਦੇ। ਰਜਿਸਟਰਾਰ ਨੂੰ ਰਜਿਸਟਰ ਕਰਨ ਵਾਲੇ ਜੋੜੇ ਦੇ ਮਾਪਿਆਂ ਜਾਂ ਸਰਪ੍ਰਸਤ ਨੂੰ ਸੂਚਿਤ ਕਰਨਾ ਹੋਵੇਗਾ। The post Uniform Civil Code: ਉੱਤਰਾਖੰਡ ਦੀ ਵਿਧਾਨ ਸਭਾ ‘ਚ ਯੂਨੀਫਾਰਮ ਸਿਵਲ ਕੋਡ ਬਿੱਲ ਪੇਸ਼ਮ ਜਾਣੋ ਬਿੱਲ ਬਾਰੇ ਖ਼ਾਸ ਗੱਲਾਂ appeared first on TheUnmute.com - Punjabi News. Tags:
|
ਲੋਕ ਨਿਰਮਾਣ ਮੰਤਰੀ ਨੇ 9.50 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ-ਕਮਾਹੀ ਦੇਵੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ Tuesday 06 February 2024 09:57 AM UTC+00 | Tags: breaking-news dasuha-kamahi-devi-road harbhajan-singh-eto latest-news news public-works-minister punjab-news punjab-road punjab-transport-department ਹੁਸ਼ਿਆਰਪੁਰ/ਦਸੂਹਾ, 6 ਫਰਵਰੀ 2024: ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ (Roads) ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਰੋਡ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਵਿਚ ਕੋਈ ਵੀ ਬਲੈਕ ਸਪਾਟ ਨਹੀਂ ਛੱਡਿਆ ਜਾਵੇਗਾ। ਉਹ ਅੱਜ ਦਸੂਹਾ ਵਿਖੇ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿਚ 9.50 ਕਰੋੜ ਰੁਪਏ ਦੀ ਲਾਗਤ ਨਾਲ 20.23 ਕਿਲੋਮੀਟਰ ਲੰਬੀ ਬਣਨ ਵਾਲੀ ਦਸੂਹਾ-ਕਮਾਹੀ ਦੇਵੀ ਰੋਡ (Roads) ਨੂੰ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ. ਐਸ ਮੁਲਤਾਨੀ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੜਕ ਕੰਢੀ ਖੇਤਰ ਦੀ ਕਾਫੀ ਮਹੱਤਵਪੂਰਨ ਸੜਕ ਹੈ ਅਤੇ ਇਹ ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ (ਐਨ.ਐਚ-44) ਦਸੂਹਾ ਤੋਂ ਤਲਵਾੜਾ, ਢੋਲਵਾਹਾ, ਹਰਿਆਣਾ ਸੜਕ ਨੂੰ ਕਮਾਹੀ ਦੇਵੀ ਨਾਲ ਮਿਲਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ 'ਤੇ ਹੀ ਧਾਰਮਿਕ ਸਥਾਨ ਜਿਵੇਂ ਕਿ ਪਾਂਡਵ ਸਰੋਵਰ ਮੰਦਿਰ, ਮੰਦਿਰ ਬਾਬਾ ਲਾਲ ਦਿਆਲ ਜੀ ਅਤੇ ਕਮਾਹੀ ਦੇਵੀ ਮੰਦਿਰ ਸਥਿਤ ਹਨ, ਜਿਨ੍ਹਾਂ ਦੀ ਪੂਰੇ ਖੇਤਰ ਵਿਚ ਕਾਫੀ ਮਾਨਤਾ ਹੈ। ਇਸ ਤੋਂ ਇਲਾਵਾ ਇਸ ਸੜਕ 'ਤੇ ਕਰੀਬ 30-40 ਪਿੰਡਾਂ ਦਾ ਆਉਣਾ-ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਪਿਛਲੀ ਰਿਪੇਅਰ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਸਾਲ 2013 ਵਿਚ ਹੋਈ ਸੀ ਅਤੇ ਨਿਯਮਾਂ ਦੇ ਮੁਤਾਬਿਕ ਸਾਲ 2018 ਵਿਚ ਇਸ ਦੀ ਰਿਪੇਅਰ ਹੋਣੀ ਸੀ ਪਰ ਪਿਛਲੀਆਂ ਸਰਕਾਰ ਨੇ ਇਸ ਸੜਕ ਦੀ ਕੋਈ ਸੁਧ ਨਹੀਂ ਲਈ ਅਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਸੜਕ ਨੈਟਵਰਕ ਮਜ਼ਬੂਤ ਕਰ ਰਹੀ ਹੈ ਅਤੇ ਇਸੇ ਲੜੀ ਵਿਚ ਇਸ ਸੜਕ ਦਾ ਵੀ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੜਕ (Roads) ਦਾ ਨਿਰਮਾਣ ਕਾਰਜ 26 ਸਤੰਬਰ 2024 ਤੱਕ ਪੂਰਾ ਕਰ ਲਿਆ ਜਾਵੇਗਾ। ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸੜਕ ਨਿਰਮਾਣ ਦੇ ਨਾਲ-ਨਾਲ ਸੂਬੇ ਵਿਚ ਬਿਜਲੀ ਨੈਟਵਰਕ ਨੂੰ ਵੀ ਮਜ਼ਬੂਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਤਾਂ ਪਾਵਰ ਕਾਰਪੋਰੇਸ਼ਨ 1880 ਕਰੋੜ ਰੁਪਏ ਦੇ ਘਾਟੇ ਵਿਚ ਸੀ ਅਤੇ ਸਾਡੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ 600 ਯੂਨਿਟ ਫਰੀ ਬਿਜਲੀ ਦੇਣ ਤੋਂ ਬਾਅਦ ਵੀ ਪਾਵਰ ਕਾਰਪੋਰੇਸ਼ਨ 564 ਕਰੋੜ ਰੁਪਏ ਮੁਨਾਫੇ ਵਿਚ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਸਥਿਤੀ ਕਾਫੀ ਮਜ਼ਬੂਤ ਹੈ ਅਤੇ ਪੰਜਾਬ ਸਰਕਾਰ ਨੇ ਆਪਣੀ ਗਰੰਟੀ ਨੂੰ ਪੂਰਾ ਕਰਦੇ ਹੋਏ ਲੋਕਾਂ ਤੱਕ 600 ਯੂਨਿਟ ਮੁਫ਼ਤ ਬਿਜਲੀ ਪਹੁੰਚਾਈ ਹੈ, ਜਿਸ ਸਦਕਾ ਮੌਜੂਦਾ ਸਮੇਂ ਵਿਚ ਸੂਬੇ ਦੇ 90 ਫੀਸਦੀ ਤੋਂ ਵੱਧ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਲੋਕ ਨਿਰਮਾਣ ਮੰਤਰੀ ਦੇ ਇਸ ਕਾਰਜ 'ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿਚ ਉਨ੍ਹਾਂ ਦੇ ਯਤਨਾਂ ਨਾਲ ਸੜਕ ਨੈਟਵਰਕ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਦਸੂਹਾ ਵਿਧਾਨ ਸਭਾ ਹਲਕੇ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ। ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਮਨਜੀਤ ਸਿੰਘ, ਐਸ.ਡੀ.ਈ ਦਵਿੰਦਰ ਪਾਲ, ਜੇ.ਈ ਯਾਦਵਿੰਦਰ ਸੋਢੀ, ਬਲਦੇਵ ਰਾਜ, ਅਸ਼ੋਕ ਕੁਮਾਰ ਅਤੇ ਹੋਰ ਪਤਵੰਤੇ ਮੌਜੂਦ ਸਨ। The post ਲੋਕ ਨਿਰਮਾਣ ਮੰਤਰੀ ਨੇ 9.50 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ-ਕਮਾਹੀ ਦੇਵੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ appeared first on TheUnmute.com - Punjabi News. Tags:
|
ਆਪ ਦੀ ਸਰਕਾਰ, ਆਪ ਦੇ ਦੁਆਰ ਤਹਿਤ ਅੰਮ੍ਰਿਤਸਰ ਦੇ ਪਿੰਡਾਂ 'ਚ ਲਗਾਏ ਕੈਂਪ Tuesday 06 February 2024 10:05 AM UTC+00 | Tags: kuldeep-singh-dhaliwal news punjab punjab-breaking-news punjab-walfare-scheme ਅੰਮ੍ਰਿਤਸਰ 06 ਫਰਵਰੀ 2024: ਪੰਜਾਬ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਹੱਲ ਕਰਨ ਲਈ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਅੰਦਰ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਕੈਂਪ (Camps) ਲਗਾਏ ਜਾ ਰਹੇ ਹਨ | ਜਿਸ ਵਿੱਚ ਪੰਜਾਬ ਦੇ ਪਿੰਡਾਂ ਦੇ ਲੋਕਾਂ ਦੇ ਸਮੱਸਿਆਵਾਂ ਦਾ ਇਹਨਾਂ ਕੈਂਪਾਂ ਵਿੱਚ ਨਿਪਟਾਰਾ ਕੀਤਾ ਜਾਵੇਗਾ। ਜਿੰਨਾਂ ਵੀ ਲੋਕਾਂ ਨੂੰ ਸਰਕਾਰੀ ਦਫਤਰਾਂ ‘ਚ ਕੰਮ ਹਨ, ਉਹ ਸਾਰੇ ਹੀ ਕੰਮ ਅੱਜ ਇਹਨਾਂ ਕੈਂਪਾਂ ਵਿੱਚ ਕੀਤੇ ਜਾਣਗੇ। ਇਸੇ ਦੇ ਚੱਲਦੇ ਅੱਜ ਜਿਹੜਾ ਅੰਮ੍ਰਿਤਸਰ (Amritsar) ਦੇ ਵੱਖ-ਵੱਖ ਪਿੰਡਾਂ ਅੰਦਰ ਕੈਂਪ ਲਗਾਏ ਗਏ, ਜਿੱਥੇ ਖਾਸ ਤੌਰ ‘ਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੈਂਪਾਂ ‘ਚ ਪਹੁੰਚ ਕੇ ਜਾਇਜ਼ਾ ਲਿਆ ਗਿਆ | ਉੱਥੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇ | ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ ਕੈਂਪ (Camps) ਲਗਾਏ ਗਏ ਹਨ। ਜਿਸ ਦੇ ਚੱਲਦੇ ਹੀ ਅੰਮ੍ਰਿਤਸਰ ਜਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਦੇ ਹਨ ਉਹਨਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਦੀਆਂ ਜਿਹੜੀਆਂ ਵੀ ਮੁਸ਼ਕਿਲਾਂ ਹਨ, ਉਹਨਾਂ ਦਾ ਇਹਨਾਂ ਕੈਂਪਾਂ ਵਿੱਚ ਮੌਕੇ ‘ਤੇ ਨਿਪਟਾਰਾ ਕੀਤਾ ਜਾਵੇਗਾ। The post ਆਪ ਦੀ ਸਰਕਾਰ, ਆਪ ਦੇ ਦੁਆਰ ਤਹਿਤ ਅੰਮ੍ਰਿਤਸਰ ਦੇ ਪਿੰਡਾਂ ‘ਚ ਲਗਾਏ ਕੈਂਪ appeared first on TheUnmute.com - Punjabi News. Tags:
|
ਲੋਕ ਸਭਾ ਚੋਣਾਂ ਮੱਦੇਨਜਰ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਨਿਗਰਾਨ ਨਿਯੁਕਤ ਕਰਨ ਦੇ ਨਿਰਦੇਸ਼ Tuesday 06 February 2024 10:12 AM UTC+00 | Tags: breaking-news cm-bhagwant-mann deputy-commissioners haryana haryana-lok-sabha-elections india-election latest-news lok-sabha lok-sabha-elections news punjabi-news ਚੰਡੀਗੜ, 6 ਫਰਵਰੀ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਸਾਰੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਲੋਕ ਸਭਾ ਦੀਆਂ ਆਮ ਚੋਣਾਂ (Lok Sabha elections) ਦੇ ਮੱਦੇਨਜ਼ਰ ਆਪਣੇ-ਆਪਣੇ ਖੇਤਰਾਂ ਵਿੱਚ ਸੈਕਟਰਲ ਅਫਸਰ/ਨਿਗਰਾਨ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਹਨ। 2024. ਇਸ ਤੋਂ ਇਲਾਵਾ ਉਨ੍ਹਾਂ ਨੂੰ ਇਲਾਕੇ ਦੇ ਥਾਣਾ ਇੰਚਾਰਜਾਂ ਨਾਲ ਵੀ ਤਾਲਮੇਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਆਪਣੇ ਨਿਰੀਖਣ ਦੌਰੇ ਦੌਰਾਨ ਪੋਲਿੰਗ ਸਟੇਸ਼ਨ ਤੱਕ ਪਹੁੰਚਣ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਅਗਰਵਾਲ ਕੱਲ੍ਹ ਦੇਰ ਸ਼ਾਮ ਵੀਡੀਓ ਕਾਨਫਰੰਸਿੰਗ ਰਾਹੀਂ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨਾਲ ਬੈਠਕਾਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਜਾਰੀ ਭਾਰਤ ਚੋਣ ਕਮਿਸ਼ਨ ਦੇ ਚੋਣ ਯੋਜਨਾਕਾਰ ਅਨੁਸਾਰ ਆਪਣੇ-ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਚੋਣ ਯੋਜਨਾਕਾਰ ਤਿਆਰ ਕਰਨ। ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ 15 ਦਿਨਾਂ ਵਿੱਚ ਘੱਟੋ-ਘੱਟ ਇੱਕ ਵਾਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮਿਲਣਾ ਚਾਹੀਦਾ ਹੈ ਅਤੇ ਤਾਲਮੇਲ ਸਥਾਪਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਬਕਾਇਆ ਫਾਰਮਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਅਗਰਵਾਲ ਨੇ ਕਿਹਾ ਕਿ ਸਾਨੂੰ ਪਿਛਲੀਆਂ ਲੋਕ ਸਭਾ ਚੋਣਾਂ (Lok Sabha elections) ਵਿੱਚ ਕੁੱਲ ਵੋਟ ਪ੍ਰਤੀਸ਼ਤਤਾ ਵਧਾਉਣ ਦੇ ਉਦੇਸ਼ ਨਾਲ ਅੱਗੇ ਵਧਣਾ ਹੋਵੇਗਾ। ਕਮਿਸ਼ਨ ਦਾ ਉਦੇਸ਼ ਹੈ ਕਿ 18 ਸਾਲ ਦੀ ਉਮਰ ਪੂਰੀ ਕਰਨ ਤੋਂ ਬਾਅਦ ਕੋਈ ਵੀ ਯੋਗ ਵੋਟਰ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਬਿਨਾਂ ਨਾ ਰਹੇ ਅਤੇ ਨਾ ਹੀ ਉਸ ਨੂੰ ਵੋਟ ਪਾਉਣ ਤੋਂ ਵਾਂਝਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਫਿਲਮ ਅਦਾਕਾਰ ਰਾਜਕੁਮਾਰ ਰਾਓ ਨੂੰ ਚੋਣ ਆਈਕਨ ਬਣਾਇਆ ਹੈ। ਜ਼ਿਲ੍ਹਾ ਪੱਧਰ ‘ਤੇ ਵੀ ਚੋਣ ਅਧਿਕਾਰੀਆਂ ਨੂੰ ਨਵੀਨਤਾ, ਮਾਸਕੌਟ ਅਤੇ ਆਈਕਨ ਬਣਾਉਣ ਵੱਲ ਧਿਆਨ ਦੇਣਾ ਹੋਵੇਗਾ, ਪਰ ਇਸ ਗੱਲ ਦਾ ਧਿਆਨ ਰੱਖੋ ਕਿ ਵਿਅਕਤੀ ਗੈਰ-ਸਿਆਸੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਵਿੱਚ ਘੱਟੋ-ਘੱਟ 75 ਫੀਸਦੀ ਵੋਟਿੰਗ ਹੋਣੀ ਚਾਹੀਦੀ ਹੈ। ਇਸ ਟੀਚੇ ਲਈ ਸਾਰਿਆਂ ਨੂੰ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਆਪੋ-ਆਪਣੇ ਜ਼ਿਲ੍ਹੇ ਵਿੱਚ 1950 ਹੈਲਪਲਾਈਨ ਨੰਬਰ ਚਲਾਉਣ। ਬੈਠਕ ਵਿੱਚ ਵਧੀਕ ਮੁੱਖ ਚੋਣ ਅਫ਼ਸਰ ਸ੍ਰੀਮਤੀ ਹੇਮਾ ਸ਼ਰਮਾ, ਸੰਯੁਕਤ ਚੋਣ ਅਫ਼ਸਰ ਅਪੂਰਵ ਅਤੇ ਰਾਜਕੁਮਾਰ ਵੀ ਹਾਜ਼ਰ ਸਨ। The post ਲੋਕ ਸਭਾ ਚੋਣਾਂ ਮੱਦੇਨਜਰ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਨਿਗਰਾਨ ਨਿਯੁਕਤ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
800 ਮੈਗਾਵਾਟ ਯੂਨਿਟ ਦੀ ਸਮਰੱਥਾ ਵਾਲੇ ਨਵੇਂ ਬਣੇ ਦੀਨਬੰਧੂ ਛੋਟੂ ਰਾਮ ਥਰਮਲ ਪਾਵਰ ਪਲਾਂਟ ਦਾ ਕੰਮ ਛੇਤੀ ਸ਼ੁਰੂ ਹੋਵੇਗਾ: CM ਮਨੋਹਰ ਲਾਲ Tuesday 06 February 2024 10:19 AM UTC+00 | Tags: 800-mw-unit breaking-news chhotu-ram-thermal-power-plant cm-manohar-lal haryana india latest-news manohar-lal news power-plant ਚੰਡੀਗੜ੍ਹ, 6 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਕੱਲ੍ਹ ਦੇਰ ਸ਼ਾਮ ਹੋਈ ਹਾਈ ਪਾਵਰ ਵਰਕਰਜ਼ ਪਰਚੇਜ਼ ਕਮੇਟੀ (ਐਚ.ਪੀ.ਜੀ.ਸੀ.ਐਲ.) ਦੀ ਬੈਠਕ ਵਿੱਚ ਯਮੁਨਾਨਗਰ ਦੇ ਨਵੇਂ ਦੀਨਬੰਧੂ ਛੋਟੂ ਰਾਮ ਥਰਮਲ ਪਾਵਰ ਪਲਾਂਟ (Chhotu Ram Thermal Power Plant) ਦੇ ਨਿਰਮਾਣ ਲਈ 800 ਮੈਗਾਵਾਟ ਯੂਨਿਟ ਦੇ ਟੈਂਡਰ ਦਾ ਕੰਮ ਭਾਰਤ ਹੈਵੀ ਇਲੈਕਟ੍ਰੀਕਲਜ਼ ਲਿਮਟਿਡ (ਭੇਲ) ਨੂੰ 6900 ਕਰੋੜ ਰੁਪਏ ਵਿੱਚ ਦੇਣ ਦੀ ਇਜਾਜ਼ਤ ਦਿੱਤੀ ਗਈ ਸੀ। BHEL ਇਸ ਕੰਮ ਨੂੰ 57 ਮਹੀਨਿਆਂ ਦੀ ਮਿਆਦ ਵਿੱਚ ਪੂਰਾ ਕਰੇਗਾ। ਇਸ ਪਲਾਂਟ (Chhotu Ram Thermal Power Plant) ਵਿੱਚ ਅਲਟਰਾ ਸੁਪਰ ਕ੍ਰਿਟੀਕਲ ਯੂਨਿਟ ਲਗਾਏ ਜਾਣਗੇ ਜਦੋਂ ਕਿ ਹੁਣ ਤੱਕ ਸਬ-ਕ੍ਰਿਟੀਕਲ ਯੂਨਿਟ ਲਗਾਏ ਗਏ ਹਨ। ਇਸ ਦੀ ਪਹਿਲਾਂ ਵਾਲੀ ਯੂਨਿਟ ਨਾਲੋਂ 8 ਫੀਸਦੀ ਜ਼ਿਆਦਾ ਸਮਰੱਥਾ ਹੈ। ਇਸ ਨਾਲ ਕੋਲੇ ਦੀ ਖਪਤ ਘਟੇਗੀ ਅਤੇ ਬਿਜਲੀ ਸਸਤੀ ਹੋ ਜਾਵੇਗੀ। ਇਹ ਪ੍ਰੋਜੈਕਟ ਹਰਿਆਣਾ ਦੇ ਨਾਗਰਿਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ। ਇਸ ਤੋਂ ਇਲਾਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਾਰੇ ਉਪਕਰਨਾਂ ਨੂੰ ਲਗਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਮੀਟਿੰਗ ਵਿੱਚ ਊਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਪੂਰਵ ਕੁਮਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ.ਉਮਾਸ਼ੰਕਰ, ਹਰਿਆਣਾ ਬਿਜਲੀ ਉਤਪਦਨ ਨਿਗਮ ਲਿਮਟਿਡ ਦੇ ਚੇਅਰਮੈਨ ਪੀ.ਕੇ. ਦਾਸ, ਹਰਿਆਣਾ ਬਿਜਲੀ ਉਤਪਦਨ ਨਿਗਮ ਲਿਮਿਟੇਡ ਦੇ ਮੈਨੇਜਿੰਗ ਡਾਇਰੈਕਟਰ ਮੁਹੰਮਦ ਸ਼ਾਇਨ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। The post 800 ਮੈਗਾਵਾਟ ਯੂਨਿਟ ਦੀ ਸਮਰੱਥਾ ਵਾਲੇ ਨਵੇਂ ਬਣੇ ਦੀਨਬੰਧੂ ਛੋਟੂ ਰਾਮ ਥਰਮਲ ਪਾਵਰ ਪਲਾਂਟ ਦਾ ਕੰਮ ਛੇਤੀ ਸ਼ੁਰੂ ਹੋਵੇਗਾ: CM ਮਨੋਹਰ ਲਾਲ appeared first on TheUnmute.com - Punjabi News. Tags:
|
ਭਾਰਤੀ ਮੂਲ ਦੇ ਵਕੀਲ ਗਿਰਿਧਰਨ ਸਿਵਰਮਨ ਨੂੰ ਆਸਟ੍ਰੇਲੀਆ 'ਚ ਮਿਲੀ ਵੱਡੀ ਜ਼ਿੰਮੇਵਾਰੀ Tuesday 06 February 2024 10:33 AM UTC+00 | Tags: australia australian-human-rights-commission breaking-news giridharan-sivaraman lawyer-giridharan-sivaraman news ਆਸਟ੍ਰੇਲੀਆ, 6 ਫਰਵਰੀ 2024: ਭਾਰਤੀ ਮੂਲ ਦੇ ਮਸ਼ਹੂਰ ਵਕੀਲ ਗਿਰਿਧਰਨ ਸਿਵਰਮਨ (Giridharan Sivaraman) ਨੂੰ ਆਸਟ੍ਰੇਲੀਅਨ ਮਨੁੱਖੀ ਅਧਿਕਾਰ ਕਮਿਸ਼ਨ (ਏਐਚਆਰਸੀ) ਦਾ ਨਵਾਂ ਨਸਲੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਸ਼ਿਵਰਾਮਨ ‘ਤੇ ਹਰ ਕਿਸਮ ਦੇ ਨਸਲੀ ਵਿਤਕਰੇ ਦਾ ਮੁਕਾਬਲਾ ਕਰਨ ਲਈ ਸਮਾਜ ਦੇ ਸਾਰੇ ਵਰਗਾਂ ਵਿੱਚ ਸਮਝ, ਸਹਿਣਸ਼ੀਲਤਾ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਜ਼ਿੰਮੇਵਾਰੀ ਹੋਵੇਗੀ | ਸ਼ਿਵਰਾਮਨ (Giridharan Sivaraman) ਮਲਟੀਕਲਚਰਲ ਆਸਟ੍ਰੇਲੀਆ ਗਰੁੱਪ ਦੇ ਮੁਖੀ ਹਨ। ਉਹ ਮੌਰੀਸ ਬਲੈਕਬਰਨ ਵਿਖੇ ਇੱਕ ਮਸ਼ਹੂਰ ਵਕੀਲ ਹੈ। ਉਹ ਕੁਈਨਜ਼ਲੈਂਡ ਰੋਜ਼ਗਾਰ ਕਾਨੂੰਨ ਵਿਭਾਗ ਦੇ ਪ੍ਰਧਾਨ ਵੀ ਹਨ । ਅਟਾਰਨੀ ਜਨਰਲ ਮਾਰਕ ਡਰੇਫਸ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕੀਤਾ। ਇਸ ਵਿੱਚ ਉਨ੍ਹਾਂ ਨੇ ਕਿਹਾ, “ਮੈਂ ਸ਼ਿਵਰਾਮਨ ਨੂੰ ਉਸਦੀ ਨਿਯੁਕਤੀ ‘ਤੇ ਵਧਾਈ ਦਿੰਦਾ ਹਾਂ ਅਤੇ ਇਸ ਮਹਾਨ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ। ਨਸਲੀ ਵਿਤਕਰੇ ਅਤੇ ਮਨੁੱਖੀ ਅਧਿਕਾਰਾਂ ਦੇ ਖੇਤਰਾਂ ਬਾਰੇ ਉਸਦੀ ਵਿਆਪਕ ਸਮਝ ਆਸਟ੍ਰੇਲੀਅਨ ਮਨੁੱਖੀ ਅਧਿਕਾਰ ਕਮਿਸ਼ਨ ਲਈ ਇੱਕ ਵੱਡੀ ਸੰਪਤੀ ਹੋਵੇਗੀ।” ਇਸ ਦੇ ਨਾਲ ਹੀ ਸ਼ਿਵਰਾਮਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਪੋਸਟ ਕੀਤੀ। ਜਿਸ ਵਿੱਚ ਉਨ੍ਹਾਂ ਨੇ ਲਿਖਿਆ, “ਮੈਂ ਨਸਲੀ ਭੇਦਭਾਵ ਕਮਿਸ਼ਨਰ ਨਿਯੁਕਤ ਕਰਕੇ ਸਨਮਾਨਿਤ ਅਤੇ ਉਤਸ਼ਾਹਿਤ ਮਹਿਸੂਸ ਕਰ ਰਿਹਾ ਹਾਂ।” ਇਸ ਦੇ ਨਾਲ ਹੀ, ਕਮਿਸ਼ਨ ਨੇ ਇੱਕ ਪ੍ਰੈਸ ਰਿਲੀਜ਼ ਵਿੱਚ ਕਿਹਾ ਕਿ ਸ਼ਿਵਰਾਮਨ ਨੇ ਕਈ ਰਾਸ਼ਟਰੀ ਪੱਧਰ ਦੇ ਨਸਲੀ ਵਿਤਕਰੇ ਦੇ ਮਾਮਲਿਆਂ ਦੀ ਮੇਜ਼ਬਾਨੀ ਕੀਤੀ ਹੈ ਅਤੇ ਘੱਟ ਤਨਖਾਹ ਵਾਲੇ ਕਰਮਚਾਰੀਆਂ ਲਈ ਮੁਆਵਜ਼ਾ ਸਕੀਮ ਚਲਾਈ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪਰਵਾਸੀ ਮਜ਼ਦੂਰ ਹਨ। The post ਭਾਰਤੀ ਮੂਲ ਦੇ ਵਕੀਲ ਗਿਰਿਧਰਨ ਸਿਵਰਮਨ ਨੂੰ ਆਸਟ੍ਰੇਲੀਆ ‘ਚ ਮਿਲੀ ਵੱਡੀ ਜ਼ਿੰਮੇਵਾਰੀ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਨੇ ਨਵੇਂ ਸਰਕਾਰੀ ਕਰਮਚਾਰੀਆਂ ਨੂੰ ਚਰਿੱਤਰ ਤਸਦੀਕ ਮਾਨਦੰਡਾਂ 'ਚ ਦਿੱਤੀ ਢਿੱਲ Tuesday 06 February 2024 10:41 AM UTC+00 | Tags: breaking-news character-verification haryana-government haryana-police news ਚੰਡੀਗੜ੍ਹ, 6 ਫਰਵਰੀ 2024: ਹਰਿਆਣਾ ਸਰਕਾਰ (Haryana Government) ਨੇ ਸਰਕਾਰੀ ਸੇਵਾ ਵਿਚ ਪਹਿਲੀ ਨਿਯੁਕਤੀ ਤੋਂ ਪਹਿਲਾਂ ਚੋਣ ਕੀਤੇ ਉਮੀਦਵਾਰਾਂ ਲਈ ਚਰਿੱਤਰ ਅਤੇ ਪੂਰਵ ਅਨੁਮਾਨ ਤਸਦੀਕ ਦੀ ਪ੍ਰਕ੍ਰਿਆ ਵਿਚ ਵੱਡੀ ਰਾਹਤ ਦਿੱਤੀ ਹੈ। ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਰਾਜ ਦੇ ਪ੍ਰਸਾਸ਼ਨਿਕ ਸਕੱਤਰਾਂ, ਵਿਭਾਗਾਂ ਦੇ ਪ੍ਰਮੁੱਖਾਂ ਸਮੇਤ ਪ੍ਰਬੰਧ ਨਿਦੇਸ਼ਕਾਂ, ਮੁੱਖ ਪ੍ਰਸਾਸ਼ਕਾਂ, ਡਿਵੀਜਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਯੂਨੀਵਰਸਿਟੀਆਂ ਦੇ ਰਜਿਸਟਰਾਰਾਂ ਨੂੰ ਲਿਖੇ ਇਕ ਪੱਤਰ ਵਿਚ ਕਿਹਾ ਹੈ ਕਿ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਅਤੇ ਹਰਿਆਣਾ ਲੋਕ ਸੇਵਾ ਆਯੋਗ ਵੱਲੋਂ 30 ਜੂਨ, 2024 ਤਕ ਨਿਯੁਕਤੀਆਂ ਦੇ ਲਈ ਅਨੁਸ਼ੰਸਿਕ ਉਮੀਦਵਾਰਾਂ ਨੂੰ ਹੁਣ ਨਿਯੁਕਤੀ ਤੋਂ ਪਹਿਲਾਂ ਚਰਿੱਤ, ਪੂਰਵ ਅਨੁਮਾਨਾਂ ਅਤੇ ਨਿਯੁਕਤੀ ਲਈ ਜਰੂਰੀ ਸਾਰੀ ਦਸਤਾਵੇਜਾਂ ਦੇ ਤਸਦੀਕ ਦੇ ਬਿਨ੍ਹਾਂ ਅੰਤਰਿਮ ਰੂਪ ਨਾਲ ਨਿਯੁਕਤ ਕੀਤਾ ਜਾ ਸਕਦਾ ਹੈ। ਪੱਤਰ ਵਿਚ ਅੱਗੇ ਕਿਹਾ ਗਿਆ ਹੈ ਕਿ ਆਖੀਰੀ ਨਿਯੁਕਤੀ ਲਈ ਜਰੂਰੀ ਚਰਿੱਤ, ਪੂਰਵ ਅਨੁਮਾਨਾਂ ਅਤੇ ਹੋਰ ਸਾਰੀ ਜਰੂਰੀ ਦਸਤਾਵੇਜਾਂ ਸਮੇਤ ਤਸਦੀਕ ਪ੍ਰਕ੍ਰਿਆ ਉਨ੍ਹਾਂ The post ਹਰਿਆਣਾ ਸਰਕਾਰ ਨੇ ਨਵੇਂ ਸਰਕਾਰੀ ਕਰਮਚਾਰੀਆਂ ਨੂੰ ਚਰਿੱਤਰ ਤਸਦੀਕ ਮਾਨਦੰਡਾਂ ‘ਚ ਦਿੱਤੀ ਢਿੱਲ appeared first on TheUnmute.com - Punjabi News. Tags:
|
ਸਿਵਲ ਏਵੀਏਸ਼ਨ ਵਿਭਾਗ ਨੇ ਭਰੀ ਉੱਚੀ ਉਡਾਣ: ਡਿਪਟੀ CM ਦੁਸ਼ਯੰਤ ਚੌਟਾਲਾ Tuesday 06 February 2024 10:48 AM UTC+00 | Tags: breaking-news civil-aviation-department cm-dushyant-chautala dushyant-chautala haryana-news latest-news news the-unmute-breaking-news ਚੰਡੀਗੜ੍ਹ, 6 ਫਰਵਰੀ 2024: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਕਿਹਾ ਕਿ ਸਿਵਲ ਏਵੀਏਸ਼ਨ ਵਿਭਾਗ ਨੇ ਪਿਛਲੇ ਚਾਰ ਸਾਲਾਂ ਵਿਚ ਪ੍ਰਗਤੀ ਦੀ ਉੱਚੀ ਉੜਾਨ ਭਰਦੇ ਹੋਏ ਕਈ ਵਰਨਣਯੋਗ ਉਪਲਬਧੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਨੇ ਸੂਬੇ ਦੇ ਪ੍ਰਮੁੱਖ ਪ੍ਰੋਜੈਕਟ ਹਿਸਾਰ ਏਵੀਏਸ਼ਨ ਹੱਬ ਦੇ ਬਾਰੇ ਵਿਚ ਇੱਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨਾਂ ਹੈਦਰਾਬਾਦ ਵਿਚ ਏਵੀਏਸ਼ਨ ਨਾਲ ਸਬੰਧਿਤ ਵਿੰਗਸ ਇੰਡੀਆ -2024 ਇਕ ਸਮੇਲਨ ਹੋਇਆ ਸੀ ਜਿਸ ਵਿਚ ਤਿੰਨ ਐਮਓਯੂ ‘ਤੇ ਹਸਤਾਖਰ ਹੋਏ ਹਨ। ਇੰਨ੍ਹਾਂ ਵਿਚ ਪਹਿਲਾ ਏਅਰਪੋਰਟ ਅਥਾਰਿਟੀ ਆਫ ਇੰਡੀਆ ਦੇ ਨਾਲ ਹੋਇਆ ਹੈ। ਇਸ ਸਮਝੌਤੇ ਤਹਿਤ ਏਅਰਪੋਰਟ ‘ਤੇ ਇਕਵਿਪਮੈਂਟ ਮੈਨੇਜਮੈਨ, ਫੰਕਸ਼ਨਿੰਗ ਅਤੇ ਟੈਕਨੀਕਲ ਸਪੋਰਟ ਏਅਰਪੋਰਟ ਅਥਾਰਿਟੀ ਆਫ ਇੰਡੀਆ ਕਰੇਗੀ। ਦੂਜਾ ਐਮਓਯੂ, ਪਵਨਹੰਸ ਲਿਮੀਟੇਡ, ਭਾਰਤ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਵਿਚ ਹੋਇਆ ਹੈ। ਇਸ ਦੇ ਲਈ ਹਰਿਆਣਾ ਦੇ ਸਿਵਲ ਏਵੀਏਸ਼ਨ ਵਿਭਾਗ ਨੇ ਐਚਐਸਆਈਆਈਡੀਸੀ ਤੋਂ 30 ਏਕੜ ਜ਼ਮੀਨ ਲੈ ਕੇ ਭਾਰਤ ਸਰਕਾਰ ਨੂੰ ਦਿੱਤੀ ਹੈ। ਇਹ ਜ਼ਮੀਨ ਗੁਰੂਗ੍ਰਾਮ ਵਿਚ ਦਵਾਰਕਾ ਐਕਸਪ੍ਰੈਸ ਦੇ ਨਾਲ ਹੈ। ਇਸ ਵਿਚ ਦੇਸ਼ ਦਾ ਸਭ ਤੋਂ ਵੱਡਾ ਹੇਲੀਹੱਬ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਹ ਹੈਲੀਹੱਲ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡਾ ਤੋਂ ਸਿਰਫ 13 ਕਿਲੋਮੀਟਰ ਦੀ ਦੂਰੀ ‘ਤੇ ਹੋਵੇਗਾ। ਇਸ ਹੈਲੀਹੱਬ ਤੋਂ ਪੂਰੇ ਉੱਤਰ ਭਾਰਤ ਨੂੰ ਏਪਿਕ ਸੈਂਟਰ ਵਜੋ ਹੈਲੀਕਾਪਟਰ ਟੈਕਸੀ ਸਰਵਿਸ , ਪ੍ਰਾਈਵੇਟ ਚਾਰਟਰ, ਮੈਡੀਕਲ ਏਂਬੂਲੈਂਸ ਦੀ ਹੈਲੀ-ਸਰਵਿਸਿਸ ਵਰਗੀ ਸਹੂਲਤਾਂ ਮਿਲਣਗੀਆਂ। ਦੁਸ਼ਯੰਤ ਚੌਟਾਲਾ (Dushyant Chautala) ਨੇ ਤੀਜੇ ਐਮਓਯੂ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਐਮਓਯੂ ਅਲਾਇੰਸ ਏਅਰ ਕੰਪਨੀ ਅਤੇ ਹਰਿਆਣਾ ਸਰਕਾਰ ਦੇ ਵਿਚ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਵਿਚ ਨੌ ਏਅਰ ਰੂਟਸ ਚੋਣ ਕੀਤੇ ਗਏ ਹਨ। ਜਿਨਾਂ ਵਿਚ ਉਪਰੋਕਤ ਕੰਪਨੀ ਵੀਜੀਐਫ (ਵਾਈਬਿਲਿਟੀ ਗੈਪ ਫੰਡਿੰਗ) ਦੀ ਸਕੀਮ ਦੇ ਆਧਾਰ ‘ਤੇ ਜਹਾਜ ਦੀ ਉੜਾਨ ਭਰੇਗੀ। ਇੰਨ੍ਹਾਂ ਵਿਚ ਹਿਸਾਰ ਤੋਂ ਦੋ ਜਹਾਜ ਹਫਤੇ ਵਿਚ ਤਿੰਨ ਦਿਲ ਉੜਨਗੇ। ਅੰਬਾਲਾ ਵਿਚ ਸਿਵਲ ਟਰਮੀਨਲ ਬਨਣ ਦੇ ਬਾਅਦ ਉੱਥੋਂ ਏਅਰ ਸਰਵਿਸ ਸ਼ੁਰੂ ਹੋ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਦੇਸ਼ ਦੀ ਹੋਰ ਵੱਡੀ ਏਅਰਲਾਇੰਸ ਅਕਾਸਾ ਇੰਡੀਗੋ ਅਤੇ ਸਪੀਡਸਜੇਟ ਦੇ ਪ੍ਰਤੀਨਿਧੀਆਂ ਨੇ ਵੀ ਭਵਿੱਖ ਵਿਚ ਹਿਸਾਰ ਏਅਰਪੋਰਟ ਨੂੰ ਚੰਡੀਗੜ੍ਹ ਏਅਰਪੋਰਟ ਦੀ ਤਰ੍ਹਾ ਪਾਰਕਿੰਗ ਲਈ ਵੀ ਪ੍ਰਯੁਕਤ ਕਰਨ ਦੀ ਇੱਛਾ ਜਤਾਈ ਹੈ। ਕਿਉਂਕਿ ਦਿੱਲੀ ਕੌਮਾਂਤਰੀ ਹਵਾਈ ਅੱਡਾ ‘ਤੇ ਰੋਜਾਨਾ ਏਅਰ ਟ੍ਰੈਫਿਕ ਵੱਧ ਰਿਹਾ ਹੈ, ਅਜਿਹੇ ਵਿਚ ਹਿਸਾਰ ਏਅਰਪੋਰਟ ਵੀ ਰਾਤ ਦੇ ਸਮੇਂ ਜਹਾਜ ਪਾਰਕਿੰਗ ਲਈ ਬਿਹਤਰੀਨ ਵਿਕਲਪ ਵਜੋ ਲਾਭਦਾਇਕ ਸਾਬਤ ਹੋਵੇਗਾ। The post ਸਿਵਲ ਏਵੀਏਸ਼ਨ ਵਿਭਾਗ ਨੇ ਭਰੀ ਉੱਚੀ ਉਡਾਣ: ਡਿਪਟੀ CM ਦੁਸ਼ਯੰਤ ਚੌਟਾਲਾ appeared first on TheUnmute.com - Punjabi News. Tags:
|
ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਕਤਲ ਅਤੇ ਖੁਦਕੁਸ਼ੀ ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ SIT ਗਠਿਤ ਕਰਨ ਦੇ ਨਿਰਦੇਸ਼ Tuesday 06 February 2024 10:55 AM UTC+00 | Tags: anil-vij breaking-news cm-bhagwant-mann haryana-police home-minister-anil-vij latest-news murder-case news nws sit suicide the-unmute-breaking-news the-unmute-latest-news ਚੰਡੀਗੜ, 6 ਫਰਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਪੁਲਿਸ ਅਧਿਕਾਰੀਆਂ ਨੂੰ ਕਤਲ ਅਤੇ ਖੁਦਕੁਸ਼ੀ (suicide) ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ ਐਸ.ਆਈ.ਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਹਿਸਾਰ ਰੇਂਜ ਦੇ ਆਈਜੀ ਨੂੰ ਹਿਸਾਰ ਵਿੱਚ ਜ਼ਮੀਨ ਹੜੱਪਣ ਅਤੇ ਭੰਨਤੋੜ ਦੇ ਮਾਮਲੇ ਵਿੱਚ ਐਸਆਈਟੀ ਗਠਿਤ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਅਨਿਲ ਵਿਜ ਮੰਗਲਵਾਰ ਨੂੰ ਅੰਬਾਲਾ ਛਾਉਣੀ ਸਥਿਤ ਆਪਣੀ ਰਿਹਾਇਸ਼ ‘ਤੇ ਸੂਬੇ ਦੇ ਕੋਨੇ-ਕੋਨੇ ਤੋਂ ਆਏ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਚੰਡੀਗੜ੍ਹ ਤੋਂ ਆਏ ਭਰਾ-ਭੈਣ ਨੇ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਸ਼ਿਕਾਇਤ ਦੇ ਕੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਕੁਝ ਸਮਾਂ ਪਹਿਲਾਂ ਰੇਲਵੇ ਲਾਈਨ ‘ਤੇ ਖੁਦਕੁਸ਼ੀ (suicide) ਕਰ ਲਈ ਸੀ ਅਤੇ ਇਸ ਸਬੰਧੀ ਜੀਆਰਪੀ ਚੰਡੀਗੜ੍ਹ ਥਾਣੇ ਵਿੱਚ ਕੇਸ ਵੀ ਦਰਜ ਕੀਤਾ ਗਿਆ ਸੀ। ਪਿਤਾ ਦੀ ਮੌਤ ਤੋਂ ਕੁਝ ਦਿਨ ਬਾਅਦ ਉਸ ਨੂੰ ਇਕ ਸੁਸਾਈਡ ਨੋਟ ਮਿਲਿਆ, ਜਿਸ ‘ਤੇ ਲਿਖਿਆ ਸੀ ਕਿ ਉਹ ਕੁਝ ਲੋਕਾਂ ਦੇ ਦਬਾਅ ਕਾਰਨ ਖੁਦਕੁਸ਼ੀ ਕਰ ਰਿਹਾ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਜੀਆਰਪੀ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਿਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਗ੍ਰਹਿ ਮੰਤਰੀ ਨੇ ਜੀਆਰਪੀ ਦੇ ਆਈਜੀ ਨੂੰ ਇਸ ਮਾਮਲੇ ਵਿੱਚ ਐਸਆਈਟੀ ਬਣਾ ਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪਾਣੀਪਤ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਨੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਆਪਣੇ ਬੇਟੇ ਦੇ ਕਤਲ ਮਾਮਲੇ ‘ਚ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਸ਼ਿਕਾਇਤ ਕੀਤੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਰਾਤ ਨੂੰ ਸੌਂਦੇ ਸਮੇਂ ਬਿਜਲੀ ਦਾ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਸਾਜ਼ਿਸ਼ ਤਹਿਤ ਕਿਸੇ ਹੋਰ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਗਈ। ਦੋਸ਼ ਲਗਾਇਆ ਗਿਆ ਕਿ ਹੁਣ ਤੱਕ ਪੁਲਿਸ ਨੇ ਕੋਈ ਵੀ ਦੋਸ਼ੀ ਫੜਿਆ ਨਹੀਂ ਹੈ। ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਗ੍ਰਹਿ ਮੰਤਰੀ ਅਨਿਲ ਵਿਜ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਿਸਾਰ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਦੀ ਸ਼ਿਕਾਇਤ ‘ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਆਈਜੀ ਹਿਸਾਰ ਨੂੰ ਐਸਆਈਟੀ ਗਠਿਤ ਕਰਨ ਅਤੇ ਮਕਾਨਾਂ ‘ਤੇ ਕਬਜ਼ਾ ਕਰਨ ਅਤੇ ਢਾਹੁਣ ਦੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਯਮੁਨਾ ਨਗਰ ਨਿਵਾਸੀ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 3.5 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ‘ਚ ਵੀ ਕਬੂਤਰਬਾਜ਼ੀ ਲਈ ਬਣਾਈ ਗਈ ਐਸ.ਆਈ.ਟੀ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਰੋਮਾਨੀਆ ਭੇਜਣ ਦੇ ਨਾਂ ‘ਤੇ ਏਜੰਟ ਨੇ ਉਸ ਨਾਲ 4.25 ਲੱਖ ਰੁਪਏ ਦੀ ਠੱਗੀ ਮਾਰੀ ਹੈ। ਨਾ ਤਾਂ ਪੁੱਤਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਹਿਸਾਰ ਤੋਂ ਸ਼ਿਕਾਇਤਕਰਤਾ ਨੇ ਔਰਤ ‘ਤੇ ਬਲੈਕਮੇਲ ਕਰਨ ਅਤੇ ਧਮਕੀਆਂ ਦੇਣ ਅਤੇ ਉਸ ਦੀ ਜਾਇਦਾਦ ਹੜੱਪਣ ਦੇ ਦੋਸ਼ ਲਗਾਏ, ਯਮੁਨਾਨਗਰ ਦੀ ਰਹਿਣ ਵਾਲੀ ਵਿਆਹੁਤਾ ਔਰਤ ਨੇ ਆਪਣੇ ਸਹੁਰੇ ‘ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ, ਨੂਹ ਨਿਵਾਸੀ ਪਰਿਵਾਰ ਨੇ ਬਾਲ ਹੱਤਿਆ ਦੇ ਮਾਮਲੇ ‘ਚ ਕੋਈ ਕਾਰਵਾਈ ਨਾ ਹੋਣ ਦੀ ਸ਼ਿਕਾਇਤ, ਜਿਸ ‘ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਐੱਸ.ਪੀ.ਨੂਹ ਨੂੰ ਫੋਨ ‘ਤੇ ਮਾਮਲੇ ‘ਚ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਝੱਜਰ ਦੀ ਰਹਿਣ ਵਾਲੀ ਸ਼ਿਕਾਇਤਕਰਤਾ ਨੇ ਆਪਣੇ ਘਰ ‘ਚ ਦਾਖਲ ਹੋ ਕੇ ਆਪਣੇ ਪਿਤਾ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਸ਼ਿਕਾਇਤ ਕੀਤੀ, ਜਿਸ ‘ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਆਈਜੀ ਹਿਸਾਰ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸੇ ਤਰ੍ਹਾਂ ਗੁਰੂਗ੍ਰਾਮ ਦੇ ਰਹਿਣ ਵਾਲੇ ਇਕ ਪਰਿਵਾਰ ਨੇ ਆਪਣੇ ਗੁਆਂਢੀ ‘ਤੇ ਹਮਲਾ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼ ਲਗਾਇਆ, ਜਿਸ ‘ਤੇ ਗ੍ਰਹਿ ਮੰਤਰੀ ਨੇ ਗੁਰੂਗ੍ਰਾਮ ਪੁਲਸ ਕਮਿਸ਼ਨਰ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। The post ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਕਤਲ ਅਤੇ ਖੁਦਕੁਸ਼ੀ ਦੇ ਵੱਖ-ਵੱਖ ਮਾਮਲਿਆਂ ਦੀ ਜਾਂਚ ਲਈ SIT ਗਠਿਤ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਰਾਹੀਂ ਬਣਾਈ ਲਗਭਗ 12 ਲੱਖ ਰੁਪਏ ਜਾਇਦਾਦ ਕੀਤੀ ਅਟੈਚ Tuesday 06 February 2024 12:07 PM UTC+00 | Tags: anti-drug-campaign bathinda-police breaking-news drugs-case drug-trafficking latest-news news punjab-police ਬਠਿੰਡਾ 6 ਫਰਵਰੀ 2024: ਬਠਿੰਡਾ ਪੁਲਿਸ (Bathinda Police) ਨੇ ਗੁਰਜੀਤ ਸਿੰਘ ਉਰਫ ਬਿੱਲਾ ਪੁੱਤਰ ਰੂਪ ਸਿੰਘ ਵਾਸੀ ਕੋਠੀ ਵਾਲਾ ਰਾਹ ਤਲਵੰਡੀ ਸਾਬੋ ਦੀ ਨਸ਼ਿਆਂ ਦੇ ਕਾਰੋਬਾਰ ਤੋਂ ਬਣਾਈ ਜਾਇਦਾਦ ਅਟੈਚ ਕੀਤੀ ਹੈ | ਜਿਸ ਦੀ ਕੀਮਤ 12 ਲੱਖ ਰੁਪਏ ਤੋਂ ਜ਼ਿਆਦਾ ਦੱਸੀ ਗਈ ਹੈ। ਡੀਐਸਪੀ ਤਲਵੰਡੀ ਸਾਬੋ ਰਜੇਸ਼ ਸਨੇਹੀ ਬੱਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦਾ ਕਾਰੋਬਾ ਕਰਨ ਵਾਲਿਆਂ ਦੀ ਜਾਇਦਾਦ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਠਿੰਡਾ ਪੁਲਿਸ (Bathinda Police) ਵੱਲੋਂ ਕੁੱਲ 29 ਐਨਡੀਪੀਐੱਸ ਐਕਟ ਤਹਿਤ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ ਜਿੰਨ੍ਹਾਂ ਚੋ 20ਨੂੰ ਪ੍ਰਵਹਨਗੀ ਮਿਲ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਉਰਫ ਬਿੱਲਾ ਪੁੱਤਰ ਰੂਪ ਸਿੰਘ ਵਾਸੀ ਕੋਠੀ ਵਾਲਾ ਰਾਹ ਤਲਵੰਡੀ ਸਾਬੋ ਖਿਲਾਫ ਵਪਾਰਿਕ ਮਾਤਰਾ 'ਚ ਨਸ਼ਾ ਬਰਾਮਦ ਹੋਣ ਕਰਕੇ ਮੁਕੱਦਮਾ ਨੰਬਰ 03 ਮਿਤੀ 4 ਜਨਵਰੀ 2023 ਐਨ ਡੀ ਪੀ ਐੱਸ ਐਕਟ ਥਾਣਾ ਤਲਵੰਡੀ ਸਾਬੋ ਵਿਖੇ ਦਰਜ ਹੈ। ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਨੇ ਨਸ਼ਾ ਤਸਕਰੀ ਕਰਕੇ 12,79,600/- ਰੁਪਏ ਦੀ ਪ੍ਰਾਪਰਟੀ (ਰਿਹਾਇਸ਼ੀ ਘਰ) ਬਣਾਈ ਗਈ ਹੈ ਜਿਸ ਦਾ ਕੇਸ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰਵਾਨਗੀ ਮਿਲਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਇਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 91155-02252 ਅਤੇ ਪੁਲਿਸ ਕੰਟਰੋਲ ਰੂਮ 75080-09080 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇ The post ਬਠਿੰਡਾ ਪੁਲਿਸ ਨੇ ਨਸ਼ਾ ਤਸਕਰੀ ਰਾਹੀਂ ਬਣਾਈ ਲਗਭਗ 12 ਲੱਖ ਰੁਪਏ ਜਾਇਦਾਦ ਕੀਤੀ ਅਟੈਚ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਨੋਹਰ ਲਾਲ ਨੇ ਪੰਚਕੂਲਾ 'ਚ ਨੈਤਿਕਤਾ ਕੈਂਪ ਦਾ ਕੀਤਾ ਉਦਘਾਟਨ Tuesday 06 February 2024 12:37 PM UTC+00 | Tags: breaking-news ethics-camp good-manner india-news manohar-lal mission-karmayogi news panchkula ਚੰਡੀਗੜ੍ਹ, 6 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਮਾਜ ਵਿਚ ਵਿਅਕਤੀ ਨਿਰਮਾਣ ਦੀ ਜਰੂਰਤ ‘ਤੇ ਜੋਰ ਦਿੰਦੇ ਹੋਏ ਕਿਹਾ ਕਿ ਭੌਤਿਕ ਨਿਰਮਾਣ ਤੋਂ ਪਹਿਲਾਂ ਵਿਅਕਤੀ ਨਿਰਮਾਣ ਜਰੂਰੀ ਹੈ। ਇਕ ਵਾਰ ਵਿਅਕਤੀ ਦਾ ਨਿਰਮਾਣ ਹੋ ਗਿਆ ਤਾਂ ਭੌਤਿਕ ਨਿਰਮਾਣ ਆਪਣੇ ਆਪ ਹੋ ਜਾਵੇਗਾ। ਮਨੋਹਰ ਲਾਲ ਅੱਜ ਪੰਚਕੂਲਾ ਵਿਚ ਮਿਸ਼ਨ ਕਰਮਯੋਗੀ ਤਹਿਤ ਨੈਤਿਕਤਾ ਕੈਂਪ (ethics camp) (ਏਥਿਕਸ ਦਾ ਕੰਨਕਲੇਵ) ਵਿਚ ਮੌਜੂਦ ਭਾਰਤੀ ਪ੍ਰਸਾਸ਼ਨਿਕ ਸੇਵਾ, ਭਾਰਤੀ ਪੁਲਿਸ ਸੇਵਾ ਅਤੇ ਹਰਿਆਣਾ ਸਿਵਲ ਸੇਵਾ ਦੇ ਅਧਿਕਾਰੀਆਂ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੁਸਾਸ਼ਨ ਵਿਚ ਨੈਤਿਕਤਾ ਭਾਵ ਨੂੰ ਆਤਮਸਾਤ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਮਿਸ਼ਨ ਕਰਮਯੋਗੀ ਦੀ ਸ਼ੁਰੂਆਤ ਕੀਤੀ ਹੈ। ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਿਮੇਵਾਰੀ ਹੈ ਕਿ ਵਿਵਸਥਾਵਾਂ ਵਿਚ ਜਨਤਾ ਦਾ ਭਰੋਸਾ ਵਧੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿਚ ਅਵਿਸ਼ਵਾਸ ਦੀ ਭਾਵਨਾ ਨੂੰ ਖਤਮ ਕਰਨਾ ਇਕ ਚੁਣੌਤੀ ਹੈ ਪਰ ਅਧਿਕਾਰੀ ਆਪਣੇ ਸੋਚ ਅਤੇ ਕਾਰਜਸ਼ੈਲੀ ਵਿਚ ਬਦਲਾਅ ਲਿਆ ਕੇ ਜਨਤਾ ਦੀ ਊਮੀਦਾਂ ‘ਤੇ ਖਰਾ ਉਤਰ ਸਕਦੇ ਹਨ। ਅਧਿਕਾਰੀਆਂ ਤੇ ਕਰਮਚਾਰੀਆਂ ਵਿਚ ਸੰਕਲਪ ਤਾਕਤ ਤੇ ਮਨੋਬਲ ਦੇ ਨਾਲ ਸਮਾਜ ਸੇਵਾ ਦੇ ਭਾਵ ਨੂੰ ਜਾਗ੍ਰਿਤ ਕਰਨ ਲਈ ਮਿਸ਼ਨ ਕਰਮਯੋਗੀ ਦੀ ਸ਼ੁਰੂਆਤ ਕੀਤੀ ਗਈ ਹੈ। ਅਧਿਕਾਰੀ ਤੇ ਕਰਮਚਾਰੀ ਅਸਲ ਕਰਮਯੋਗੀ ਬਣਦੇ ਹੋਏ ਸਮਾਜ ਨੂੰ ਆਪਣਾ ਬੇਸਟ ਦੇਣਗੇ ਤਾਂ ਉਨ੍ਹਾਂ ਨੂੰ ਆਤਮਕ ਸੰਤੋਸ਼ ਦੀ ਪ੍ਰਾਪਤੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ 2014 ਵਿਚ ਜਦੋਂ ਉਨ੍ਹਾਂ ਨੇ ਸੱਤਾ ਸੰਭਾਲੀ ਉਦੋਂ ਅਧਿਕਾਰੀਆਂ /ਕਰਮਚਾਰੀਆਂ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਉਨ੍ਹਾਂ ਦੇ ਮਨ ਵਿਚ ਕਈ ਤਰ੍ਹਾ ਦੇ ਸਵਾਲ ਸਨ। ਸ਼ਾਸਨ ਵਿਚ ਚੰਗੀ ਪ੍ਰਵ੍ਰਿਤੀ ਦੇ ਲੋਕ ਵੀ ਬਹੁਤ ਹਨ। ਪਰ ਬਦਲਾਅ ਦੀ ਜਰੂਰਤ ਨੂੰ ਦੇਖਦੇ ਹੋਏ ਅਸੀਂ 25 ਦਸੰਬਰ, 2015 ਨੂੰ ਪਹਿਲਾ ਸੁਸਾਸ਼ਨ ਦਿਵਸ ‘ਤੇ ਵਿਵਸਥਾ ਬਦਲਣ ਦੀ ਦਿਸ਼ਾ ਵਿਚ ਅਨੇਕ ਪਹਿਲ ਦੀ ਸ਼ੁਰੂਆਤ ਕੀਤੀ। ਪਿਛਲੇ ਲਗਭਗ ਸਾਢੇ 9 ਸਾਲਾਂ ਵਿਚ ਅਸੀਂ ਸੁਸਾਸ਼ਨ ਦੀ ਦਿਸ਼ਾ ਵਿਚ ਅਨੇਕ ਸਫਲ ਕੰਮ ਕੀਤੇ ਹਨ। ਪਰ ਹੁਣੀ ਵੀ ਬਹੁਤ ਕੁੱਝ ਕਰਨਾ ਬਾਕੀ ਹੈ ਅਤੇ ਇਸ ਦੇ ਲਈ ਤੁਹਾਡਾ ਸਾਰਿਆਂ ਦਾ ਸਹਿਯੋਗ ਬਹੁਤ ਜਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਨ ਕਿ ਸਾਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਮਾਰਗਦਰਸ਼ਨ ਵਿਚ ਜਨਸੇਵਾ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਅਤੇ ਉਹ ਖੁਦ ਉਸ ਵਿਚਾਰਧਾਰਾ ਤੋਂ ਆਉਂਦੇ ਹਨ ਜਿੱਥੇ ਨੈਤਿਕਤਾ ਸੱਭ ਤੋਂ ਉੱਪਰ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਹਿਲ ਕਰਦੇ ਹੋਏ ਸੱਭ ਤੋਂ ਪਹਿਲਾਂ ਰਾਜਨੇਤਾਵਾਂ ਦੀ ਛਵੀਂ ਸੁਧਾਰਨ ਦਾ ਕੰਮ ਕੀਤਾ। ਉਨ੍ਹਾਂ ਨੂੰ ਮਾਣ ਹੈ ਕਿ ਪ੍ਰਧਾਨ ਮੰਤਰੀ ਨੇ ਨਾ ਸਿਰਫ ਇਸ ਦਾ ਖੁਦ ਪਾਲਣ ਕੀਤਾ ਸਗੋ ਆਪਣੀ ਪੂਰੀ ਟੀਮ ਵਿਚ ਵੀ ਨੈਤਿਕਤਾ ਦੀ ਭਾਵਨਾ ਨੁੰ ਯਕੀਨੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਇਕ ਵਾਰ ਕਿਹਾ ਸੀ ਕਿ ਉਹ ਦਿੱਲੀ ਤੋਂ ਇਕ ਰੁਪਇਆ ਭੇਜਦੇ ਹਨ ਤਾਂ ਸਿਰਫ 15 ਪੈਸੇ ਹੀ ਹੇਠਾਂ ਪਹੁੰਚ ਪਾਉਂਦੇ ਹਨ ਬਾਕੀ ਇੱਧਰ-ਉੱਧਰ ਹੋ ਜਾਂਦੇ ਹਨ। ਪਰ ਅੱਜ ਸਰਕਾਰ ਵੱਲੋਂ ਭੇਜਿਆ ਗਿਆ ਇਕ-ਇਕ ਪੈਸਾ ਵਿਕਾਸ ਦੇ ਕੰਮਾਂ ਵਿਚ ਖਰਚ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਸਰਕਾਰ ਬਣਦੇ ਹੀ ਉਨ੍ਹਾਂ ਨੇ ਸਭ ਤੋਂ ਪਹਿਲਾਂ ਸਾਰੇ ਭੇਦਭਾਵ ਨੂੰ ਖਤਮ ਕੀਤਾ ਅਤੇ ਹਰਿਆਣਾ ਇਕ-ਹਰਿਆਣਵੀਂ ਇਕ ਦੀ ਭਾਵਨਾ ਨਾਲ ਸੂਬੇ ਦਾ ਸਮਾਜ ਵਿਕਾਸ ਯਕੀਨੀ ਕੀਤਾ। ਪਹਿਲਾਂ ਦੀਆਂ ਸਰਕਾਰਾਂ ਦਾ ਜਿਕਰ ਕਰਦੇ ਹੋਏ ਮਨੌਹਰ ਲਾਲ ਨੇ ਕਿਹਾ ਕਿ ਪਹਿਲਾਂ ਦੇ ਮੁੱਖ ਮੰਤਰੀ ਆਪਣੇ-ਆਪਣੇ ਜਿਲ੍ਹਿਆਂ ਦੇ ਵਿਕਾਸ ‘ਤੇ ਫੋਕਸ ਰਹਿੰਦਾ ਸੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਨਿਯਮਾਂ ਅਤੇ ਕਾਨੂੰਨ ਦੇ ਵਿਰੁੱਧ ਕੰਮ ਕਰਨ ਵਾਲਿਆਂ ਨੁੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤ ਐਸ- ਸਿਖਿਆ, ਸਿਹਤ, ਸੁਰੱਖਿਆ, ਸਵਾਭੀਮਾਨ, ਸਵਾਵਲੰਬਨ, ਸੁਸਾਸ਼ਨ ਤੇ ਸੇਵਾ ਦੇ ਟੀਚੇ ‘ਤੇ ਕੰਮ ਕਰਦੇ ਹੋਏ ਸੂਬਾਵਾਸੀਆਂ ਦੇ ਜੀਵਨ ਨੁੰ ਸਰਲ ਬਣਾਇਆ ਹੈ। ਸਾਰੇ ਅਧਿਕਾਰੀ ਇੰਨ੍ਹਾਂ ਸੱਤ ਐਸ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ ਕੰਮ ਕਰਣਗੇ ਤਾਂ ਸਮਾਜ ਸੁਖੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਤਿੰਨ ਸੀ-ਕਾ੍ਰੲਮਿ, ਕਰਪਸ਼ਨ ਅਤੇ ਕਾਸਟ ਬੇਸਡ ਪੋਲੀਟਿਕਸ ਨੂੰ ਖਤਮ ਕਰਨ ਦੇ ਸਫਲ ਯਤਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਸੱਭ ਨੈਤਿਕ ਹਨ ਇਹ ਮੰਨ ਕੇ ਚੱਲਣ ਅਤੇ ਅਨੈਤਿਕ ਨਾ ਹੋਣ ਇਸ ਦੇ ਲਈ ਮਿਸ਼ਨ ਕਰਮਯੋਗੀ ਚਲਾਇਆ ਗਿਆ ਹੈ। 2 ਲੱਖ ਤੋਂ ਵੱਧ ਕਮਰਚਾਰੀ ਤੇ ਅਧਿਕਾਰੀ ਦਾ ਸਿਖਲਾਈ ਪੂਰੀ ਹੋ ਚੁੱਕੀ ਹੈ ਅਤੇ 31 ਮਾਰਚ, 2024 ਤਕ ਸਾਢੇ 3 ਲੱਖ ਕਰਮਚਾਰੀ ਕਰਮਯੋਗੀ ਦੀ ਸਿਖਲਾਈ ਪ੍ਰਾਪਤ ਕਰ ਲੈਣਗੇ। ਮੁੱਖ ਮੰਤਰੀ ਨੇ ਹਿਪਾ ਦੀ ਮਹਾਨਿਦੇਸ਼ਕ ਸ੍ਰੀਮਤੀ ਚੰਦਰਲੇਖਾ ਬੈਨਰਜੀ ਨੂੰ ਅਪੀਲ ਕੀਤੀ ਕਿ ਮਿਸ਼ਨ ਕਰਮਯੋਗੀ ਦੇ ਤਹਿਤ ਕਰਮਚਾਰੀਆਂ ਤੇ ਅਧਿਕਾਰੀਆਂ ਨੁੰ ਦਿੱਤੇ ਜਾ ਰਹੀ ਸਿਖਲਾਈ ਮਾਡੀਯੂਲ ਨੂੰ ਹਿਪਾ ਦੇ ਕੋਰਸ ਵਿਚ ਵਰਤੋ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੁਧਾਂਸ਼ੂ ਜੀ ਮਹਾਰਾਜ ਨੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਰਮਯੋਗੀ ਦੱਸਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਦੀ ਸਾਦਗੀ ਤੇ ਆਪੇਅਣ ਤੋਂ ਕਾਫੀ ਖੁਸ਼ ਅਤੇ ਪ੍ਰਭਾਵਿਤ ਹਨ। ਉਨ੍ਹਾਂ ਨੇ ਕਿਹਾ ਕਿ ਉਹ ਰਾਜਨੇਤਾਵਾਂ ਤੋਂ ਘੱਟ ਮਿਲਦੇ ਹਨ ਪਰ ਮੁੱਖ ਮੰਤਰੀ ਮਨੋਹਰ ਲਾਲ ਨੇਤਾ ਘੱਟ ਆਪਣੇ ਵੱਧ ਲਗਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਸਵਭਾਵ ਵਿਚ ਕਰਮਯੋਗ ਲਿਆਉਣ ਤਾਂਹੀ ਜੀਵਨ ਕਰਮਯੋਗੀ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਅਧਿਕਾਰੀਆਂ ਦੇ ਕੋਲ ਅਜਿਹੇ ਸਮੇਂ ਹੈ ਜਿਸ ਦੀ ਵਰਤੋ ਕਰਦੇ ਹੋਏ ਅਜਿਹਾ ਇਤਿਹਾਸ ਲਿਖਣ ਕਿ ਆਉਣ ਵਾਲੀ ਪੀੜੀਆਂ ਉਨ੍ਹਾਂ ਦੀ ਮਿਸਾਲ ਦੇ ਸਕਣ। ਇਸ ਮੌਕੇ ‘ਤੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਹਰ ਕਰਮਚਾਰੀ ਤੇ ਅਧਿਕਾਰੀ ਨੂੰ ਨੈਤਿਕਤਾ ਦੇ ਵਿਸ਼ਾ ‘ਤੇ ਸਿਖਲਾਈ (ethics camp) ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਿਸ਼ਨ ਕਰਮਯੋਗੀ ਦਾ ਉਦੇਸ਼ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੌਸ਼ਲ ਅਤੇ ਕੁਸ਼ਲ ਵਿਕਾਸ ਦੇ ਨਾਲ-ਨਾਲ ਸਮਾਜ ਦੇ ਪ੍ਰਤੀ ਉਨ੍ਹਾਂ ਦੀ ਜਵਾਬਦੇਹੀ ਨੂੰ ਵਧਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਪਬਲਿਕ ਕੰਮਾਂ ਅਤੇ ਫੈਸਲਿਆਂ ਦੇ ਪ੍ਰਤੀ ਸਾਡੀ ਜਵਾਬਦੇਹੀ ਹੋਣੀ ਚਾਹੀਦੀ ਹੈ। ਸਾਨੂੰ ਯਕੀਨੀ ਕਰਨਾ ਚਾਹੀਦਾ ਹੈ ਕਿ ਅਸੀਂ ਜੋ ਕੰਮ ਕਰ ਰਹੇ ਹਨ ਜਾਂ ਫੈਸਲਾ ਲੈ ਰਹੇ ਹਨ ਉਸ ਦਾ ਆਮ ਜਨਤਾ ‘ਤੇ ਕੀ ਪ੍ਰਭਾਵ ਪਵੇਗਾ। ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਹਿਪਾ ਦੀ ਮਹਾਨਿਦੇਸ਼ਕ ਸ੍ਰੀਮਤੀ ਚੰਦਰਲੇਖਾ ਬੈਨਰਜੀ ਸਮੇਤ ਪੂਰੇ ਸੂਬੇ ਤੋਂ ਆਏ ਹੋਏ ਸਿਵਲ ਅਤੇ ਪੁਲਿਸ ਸੇਵਾ ਦੇ ਅਧਿਕਾਰੀ ਵੀ ਮੌਜੂਦ ਸਨ। The post ਮੁੱਖ ਮੰਤਰੀ ਮਨੋਹਰ ਲਾਲ ਨੇ ਪੰਚਕੂਲਾ ‘ਚ ਨੈਤਿਕਤਾ ਕੈਂਪ ਦਾ ਕੀਤਾ ਉਦਘਾਟਨ appeared first on TheUnmute.com - Punjabi News. Tags:
|
13 ਸਾਲ ਪੁਰਾਣੇ ਰਿਸ਼ਵਤ ਮਾਮਲੇ 'ਚ ਪੰਜਾਬ ਪੁਲਿਸ ਸਾਬਕਾ ਬੀਬੀ DSP ਰਾਕਾ ਗੇਰਾ ਦੋਸ਼ੀ ਕਰਾਰ Tuesday 06 February 2024 12:51 PM UTC+00 | Tags: breaking-news bribery-case cbi-court chandigarh-cbi-court dsp-raka-gera former-dsp-raka-gera news punjab-police ਚੰਡੀਗੜ੍ਹ, 6 ਫਰਵਰੀ 2024: ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ ਪੰਜਾਬ ਪੁਲਿਸ ਦੀ ਸਾਬਕਾ ਬੀਬੀ ਡੀਐਸਪੀ ਰਾਕਾ ਗੇਰਾ (Former DSP Raka Gera) ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ 13 ਸਾਲ ਪੁਰਾਣੇ ਰਿਸ਼ਵਤ ਕਾਂਡ ਵਿੱਚ ਸਾਬਕਾ ਡੀ.ਐਸ.ਪੀ. ਸਜ਼ਾ ਦਾ ਐਲਾਨ ਭਲਕੇ ਬੁੱਧਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਨੂੰ ਕੇਂਦਰੀ ਜਾਂਚ ਬਿਊਰੋ ਨੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਉਸ ਸਮੇਂ ਹਿਰਾਸਤ ਵਿੱਚ ਲਿਆ ਜਦੋਂ ਉਹ ਰੀਅਲਟਰ ਕੇ ਕੇ ਮਲਹੋਤਰਾ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈ ਰਹੀ ਸੀ। ਗ੍ਰਿਫਤਾਰੀ ਸਮੇਂ ਰਾਕਾ ਗੇਰਾ ਮੋਹਾਲੀ ਵਿੱਚ ਡੀਐਸਪੀ ਵਜੋਂ ਤਾਇਨਾਤ ਸੀ। ਸੀਬੀਆਈ ਨੂੰ ਸੌਂਪੀ ਸ਼ਿਕਾਇਤ ਵਿੱਚ ਮਲਹੋਤਰਾ ਨੇ ਦਾਅਵਾ ਕੀਤਾ ਕਿ ਪੰਜਾਬ ਪੁਲਿਸ ਨੇ ਮੁੱਲਾਂਪੁਰ ਵਿੱਚ ਜ਼ਮੀਨ ਮਾਲਕਾਂ ਦੀਆਂ ਸ਼ਿਕਾਇਤਾਂ ਦੇ ਨਤੀਜੇ ਵਜੋਂ ਉਸ ਖ਼ਿਲਾਫ਼ ਪੰਜ ਕੇਸ ਖੋਲ੍ਹੇ ਹਨ ਜਿਨ੍ਹਾਂ ਤੋਂ ਉਸ ਨੇ ਜ਼ਮੀਨ ਖਰੀਦੀ ਸੀ। ਉਸ ਨੇ ਦਾਅਵਾ ਕੀਤਾ ਕਿ ਜਦੋਂ ਡੀਐਸਪੀ ਰੀਡਰ ਉਸ ਨੂੰ ਮਿਲੇ ਤਾਂ ਡੀਐਸਪੀ ਰਾਕਾ ਗੇਰਾ (Former DSP Raka Gera) ਨੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਅਤੇ ਹੋਰ ਕੇਸ ਦਰਜ ਨਾ ਕਰਨ ਦੇ ਬਦਲੇ 2 ਲੱਖ ਰੁਪਏ ਦੀ ਮੰਗ ਕੀਤੀ। ਉਨ੍ਹਾਂ ਨੇ ਦਾਅਵਾ ਕੀਤਾ ਕਿ 22 ਜੁਲਾਈ 2011 ਨੂੰ ਡੀਐਸਪੀ ਨੇ ਉਸ ਨੂੰ ਬੁਲਾਇਆ ਅਤੇ 2 ਲੱਖ ਰੁਪਏ ਦੀ ਮੰਗ ਦੁਹਰਾਈ, ਜਿਸ ਤੋਂ ਬਾਅਦ ਉਸਨੇ ਸੀਬੀਆਈ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਸੀਬੀਆਈ ਦੀ ਟੀਮ ਨੇ ਜਾਲ ਵਿਛਾ ਕੇ ਡੀਐਸਪੀ ਨੂੰ ਗ੍ਰਿਫ਼ਤਾਰ ਕਰ ਲਿਆ। The post 13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਪੰਜਾਬ ਪੁਲਿਸ ਸਾਬਕਾ ਬੀਬੀ DSP ਰਾਕਾ ਗੇਰਾ ਦੋਸ਼ੀ ਕਰਾਰ appeared first on TheUnmute.com - Punjabi News. Tags:
|
ਫਰਵਰੀ ਮਹੀਨੇ 'ਚ ਪੰਜਾਬ ਭਰ 'ਚ 11600 ਕੈਂਪ ਲਾਏ ਜਾਣਗੇ, ਹਰੇਕ ਤਹਿਸੀਲ 'ਚ ਰੋਜ਼ਾਨਾ ਲੱਗਣਗੇ ਚਾਰ ਕੈਂਪ Tuesday 06 February 2024 01:01 PM UTC+00 | Tags: aap-de-dwaar aap-di-sarkar breaking-news camps latest-news news punjab-news punjab-walfare-scheme the-unmute-breaking-news ਭਾਂਖਰਪੁੁਰ (ਐਸ.ਏ.ਐਸ. ਨਗਰ), 6 ਫਰਵਰੀ 2024: ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 'ਆਪ ਦੀ ਸਰਕਾਰ, ਆਪ ਦੇ ਦੁੁਆਰ' ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ ਮੁੁਹੱਲਾ ਪੱਧਰ ਉਤੇ ਕੈਂਪ (CAMPS) ਲਾਏ ਜਾਣਗੇ। ਇੱਥੇ ਕੈਂਪ ਦੀ ਸ਼ੁੁਰੂਆਤ ਕਰਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਸੂਬੇ ਦੇ ਇਤਿਹਾਸ ਲਈ ਯਾਦਗਾਰੀ ਦਿਨ ਦੱਸਿਆ ਕਿਉਂਕਿ ਹੁੁਣ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਕੀ ਕਾਰਜਾਂ ਲਈ *ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ,* ਸਗੋਂ ਸਰਕਾਰੀ ਅਧਿਕਾਰੀ ਖ਼ੁੁਦ ਲੋਕਾਂ ਕੋਲ ਜਾ ਕੇ ਸੇਵਾਵਾਂ ਮੁੁਹੱਈਆ ਕਰਵਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਅਸਲ ਅਰਥਾਂ ਵਿੱਚ ਲੋਕਾਂ ਦੇ ਸਸ਼ਕਤੀਕਰਨ ਦਾ ਉਦੇਸ਼ ਪੂਰਾ ਕਰਦੀ ਹੈ, ਜਿੱਥੇ ਸਰਕਾਰ ਲੋਕਾਂ ਦੀ ਭਲਾਈ ਲਈ ਫਰਾਖ਼ਦਿਲੀ ਨਾਲ ਹੋਰ ਵੀ ਤਨਦੇਹੀ ਨਾਲ ਕੰਮ ਕਰੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਗਰਿਕ ਕੇਂਦਰ ਉਪਰਾਲੇ ਦੀ ਸ਼ੁੁਰੂਆਤ ਕਰ ਕੇ ਪੰਜਾਬ ਨੇ ਇਕ ਵਾਰ ਫੇਰ ਦੇਸ਼ ਭਰ ਵਿੱਚ ਬਾਜ਼ੀ ਮਾਰ ਲਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਖ-ਵੱਖ ਸੂਬੇ ਵੀ ਇਸ ਸਕੀਮ ਨੂੰ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਲੋਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਦੀ ਸ਼ੁੁਰੂਆਤ ਕਰਕੇ ਪ੍ਰਮੁੱਖ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰ ਉਤੇ ਜਾ ਕੇ ਮੁੁਹੱਈਆ ਕਰਵਾਉਣ ਦੀ ਸਕੀਮ ਦਾ ਆਗਾਜ਼ ਕੀਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਕੋਈ ਵੀ ਨਾਗਰਿਕ 1076 ਨੰਬਰ ਉਤੇ ਕਾਲ ਕਰਕੇ ਆਪਣੀ ਸਹੂਲਤ ਮੁੁਤਾਬਕ ਸਮਾਂ ਤੈਅ ਕਰ ਸਕਦਾ ਹੈ ਜਿਸ ਤੋਂ ਬਾਅਦ ਮੁੁਲਾਜ਼ਮ ਉਸ ਨਾਗਰਿਕ ਦੇ ਘਰ ਜਾ ਕੇ ਸਬੰਧਤ ਸੇਵਾ ਦਾ ਪ੍ਰਮਾਣ ਪੱਤਰ ਮੁੁਹੱਈਆ ਕਰਵਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁੁਣ ਸੂਬਾ ਸਰਕਾਰ ਨੇ ਇਸ ਤੋਂ ਵੀ ਵੱਡੀ ਪੁੁਲਾਂਘ ਪੁੱਟਦਿਆਂ 'ਆਪ ਦੀ ਸਰਕਾਰ, ਆਪ ਦੇ ਦੁੁਆਰ' ਸਕੀਮ ਦੀ ਸ਼ੁੁਰੂਆਤ ਕਰ ਦਿੱਤੀ ਹੈ ਤਾਂ ਕਿ ਪਿੰਡਾਂ-ਸ਼ਹਿਰਾਂ ਵਿੱਚ ਕੈਂਪ (CAMPS) ਲਾ ਕੇ ਲੋਕਾਂ ਕੋਲ ਸਿੱਧੀ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ 11600 ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਤਹਿਸੀਲ ਵਿੱਚ ਹਰ ਰੋਜ਼ ਚਾਰ ਕੈਂਪ ਲਗਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪ ਦੇ ਸਥਾਨ, ਤਰੀਕ ਅਤੇ ਸਮੇਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਬਣਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕ ਹੁੁਣ ਅੱਜ ਦੇ ਕੈਂਪਾਂ ਜਾਂ ਆਉਣ ਵਾਲੇ ਕੈਂਪਾਂ ਬਾਰੇ ਪੋਰਟਲ ਰਾਹੀਂ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੈਂਪ (CAMPS) ਵਿੱਚ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫਸਰ, ਜ਼ਿਲ੍ਹਾ ਫੂਡ ਸਪਲਾਈ ਅਫਸਰ, ਐਸ.ਐਚ.ਓ., ਜ਼ਿਲ੍ਹਾ ਭਲਾਈ ਅਫਸਰ, ਕਾਨੂੰਨਗੋ, ਪਟਵਾਰੀ, ਐਸ.ਡੀ.ਓ., ਐਕਸੀਅਨ ਵਰਗੇ ਵੱਡੇ ਅਧਿਕਾਰੀ ਅਰਜ਼ੀਆਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਹਾਜ਼ਰ ਰਹਿਣਗੇ। ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਹਲਫੀਆ ਬਿਆਨ ਜਾਂ ਕੋਈ ਹੋਰ ਦਸਤਾਵੇਜ਼ ਵੀ ਤਸਦੀਕ ਕਰਵਾਉਣਾ ਚਾਹੁੰਦਾ ਹੈ ਤਾਂ ਅਫ਼ਸਰ ਕੈਂਪ ਵਿੱਚ ਬੈਠਾ ਹੋਵੇਗਾ ਅਤੇ ਉਹ ਉਸੇ ਵੇਲੇ ਤਸਦੀਕ ਕਰਕੇ ਮੌਕੇ ਉਤੇ ਹੀ ਸਬੰਧਤ ਵਿਅਕਤੀ ਨੂੰ ਸੌਂਪ ਦੇਵੇਗਾ। ਇਸ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕਿਸੇ ਨੇ ਕਾਲਜ ਵਿੱਚ ਦਾਖ਼ਲਾ ਲੈਣ ਲਈ ਰਿਹਾਇਸ਼ੀ ਸਰਟੀਫਿਕੇਟ ਬਣਵਾਉਣਾ ਹੈ ਤਾਂ ਉਸ ਨੂੰ ਆਧਾਰ ਕਾਰਡ, ਵੋਟਰ ਕਾਰਡ ਅਤੇ ਹੋਰ ਲੋੜੀਂਦੇ ਅਸਲ ਦਸਤਾਵੇਜ਼ਾਂ ਨੂੰ ਕੈਂਪ ਵਿੱਚ ਅਪਲਾਈ ਕਰਨਾ ਹੋਵੇਗਾ ਅਤੇ ਇਸ ਦੀ ਤਸਦੀਕ ਲਈ ਕੈਂਪ ਵਿੱਚ ਪਟਵਾਰੀ ਮੌਜੂਦ ਹੋਵੇਗਾ ਅਤੇ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਮੌਕੇ ਉਤੇ ਉਸ ਦੀ ਤਸਦੀਕ ਕਰਕੇ ਸਰਟੀਫਿਕੇਟ ਸੌਂਪ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ 44 ਪ੍ਰਮੁੱਖ ਸੇਵਾਵਾਂ ਜਿਨ੍ਹਾਂ ਦੀ ਲੋਕਾਂ ਨੂੰ ਅਕਸਰ ਸਭ ਤੋਂ ਵੱਧ ਲੋੜ ਹੁੰਦੀ ਹੈ ਜਿਵੇਂ ਕਿ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਅਤੇ ਹੋਰ ਸੇਵਾਵਾਂ ਕੈਂਪਾਂ ਵਿੱਚ ਅਪਲਾਈ ਕਰਕੇ ਮੁੁਹੱਈਆ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਵੀ ਆਪਣੀਆਂ ਸ਼ਿਕਾਇਤਾਂ ਕੈਂਪਾਂ ਵਿੱਚ ਦੇ ਸਕਣਗੇ, ਜਿਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦਾ ਇਹ ਪਹਿਲਾ ਉਪਰਾਲਾ ਲੋਕਾਂ ਦੀ ਸਹੂਲਤ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਛੋਟੇ-ਮੋਟੇ ਮਸਲੇ ਮੌਕੇ ਉਤੇ ਹੱਲ ਕਰਨ ਲਈ ਲੋੜੀਂਦੇ ਫੰਡ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੈਂਪ ਸਰਕਾਰ ਨੂੰ ਆਪਣੇ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰੀ ਕਾਰਜਾਂ ਵਿੱਚ ਹੋਰ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਵਿੱਚ ਵੀ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਹ ਕਦਮ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਜਾਂ ਮਸਲਿਆਂ ਬਾਰੇ ਆਪਣੀਆਂ ਚਿੰਤਾਵਾਂ, ਸ਼ਿਕਾਇਤਾਂ ਅਤੇ ਸੁੁਝਾਅ ਦੇਣ ਲਈ ਢੁੁਕਵਾਂ ਮੰਚ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੀ ਕਿਸੇ ਵੀ ਲੋਕ-ਪੱਖੀ ਪਹਿਲਕਦਮੀ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਨੂੰ ਅਖ਼ਤਿਆਰ ਦੇਣ ਲਈ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ, ਜਦੋਂ ਕਿ ਹੁਣ ਸਰਕਾਰ ਲੋਕਾਂ ਦੇ ਘਰਾਂ ਤੱਕ ਜਾਵੇਗੀ। ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' ਉਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਇਸ ਢਕਵੰਜ ਦਾ ਅਸਲ ਨਾਮ 'ਪਰਿਵਾਰ ਬਚਾਓ ਯਾਤਰਾ' ਹੈ। ਉਨ੍ਹਾਂ ਅਕਾਲੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ 15 ਸਾਲ ਸੂਬੇ ਨੂੰ ਲੁੱਟਣ ਮਗਰੋਂ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਤੇ ਸੂਬੇ ਵਿੱਚ ਕਈ ਤਰ੍ਹਾਂ ਦੇ ਮਾਫ਼ੀਆ ਦੀ ਪੁਸ਼ਤਪਨਾਹੀ ਕਰ ਕੇ ਪੰਜਾਬੀਆਂ ਦੀ ਮਾਨਸਿਕਤਾ ਉਤੇ ਡੂੰਘੇ ਜ਼ਖ਼ਮ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀ ਆਗੂਆਂ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਵਾਕਫ਼ ਹਨ ਅਤੇ ਬਾਦਲ ਪਰਿਵਾਰ ਦੀਆਂ ਇਹ ਡਰਾਮੇਬਾਜ਼ੀਆਂ ਕੰਮ ਨਹੀਂ ਆਉਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ ਤਕਰੀਬਨ ਇਕ ਕਰੋੜ ਲੋਕ ਇਲਾਜ ਸਹੂਲਤਾਂ ਹਾਸਲ ਕਰ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਹਤ ਸੰਭਾਲ ਖ਼ੇਤਰ ਵਿੱਚ ਨਵੀਂ ਕ੍ਰਾਂਤੀ ਹੈ ਅਤੇ ਇਸ ਖ਼ੇਤਰ ਦੀ ਕਾਇਆ-ਕਲਪ ਕਰਨ ਲਈ ਕੋਸ਼ਿਸ਼ਾਂ ਚੱਲ ਰਹੀਆਂ ਹਨ। ਮੁੱਖ ਮੰਤਰੀ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਉਤੇ ਟਿੱਪਣੀ ਕਰਦਿਆਂ ਆਖਿਆ ਕਿ ਉਹ ਨੌਂ ਸਾਲਾਂ ਤੱਕ ਖ਼ਜ਼ਾਨਾ ਖ਼ਾਲੀ ਹੋਣ ਦੀ ਬਿਆਨਬਾਜ਼ੀ ਕਰਦੇ ਰਹੇ, ਜਿਸ ਕਾਰਨ ਸੂਬੇ ਦੇ ਵਿਕਾਸ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਦੇ ਬਾਅਦ ਤੋਂ ਇਕ-ਇਕ ਪੈਸਾ ਸੂਬੇ ਦੇ ਵਿਕਾਸ ਤੇ ਇਸ ਦੇ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੂਬੇ ਦੇ ਖ਼ਜ਼ਾਨੇ ਦੀ ਚੋਰੀ ਰੋਕੀ ਤਾਂ ਕਿ ਖ਼ਜ਼ਾਨੇ ਦੇ ਇਕ-ਇਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਹੋਣੀ ਯਕੀਨੀ ਬਣੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਤੋਂ ਵੀ ਖ਼ਾਸ ਤੌਰ ਉਤੇ ਅੱਜ ਕੇਂਦਰ ਦੀ ਸੱਤਾ ਵਿੱਚ ਕਾਬਜ਼ ਵਿਅਕਤੀਆਂ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ 90 ਫੀਸਦੀ ਯੋਗਦਾਨ ਦੇ ਬਾਵਜੂਦ ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੀ ਦੇਸ਼ ਭਗਤੀ ਦਿਖਾਉਣ ਵਾਲੀਆਂ ਝਾਕੀਆਂ ਰੱਦ ਕਰਨ ਦਾ ਇਨ੍ਹਾਂ ਨੂੰ ਕੋਈ ਹੱਕ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਤਬਾਹ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਇੱਛਾ ਪੂਰੀ ਹੋਵੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਣਗੇ। ਭਗਵੰਤ ਸਿੰਘ ਮਾਨ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਅਪਨਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਪਰਿਵਾਰ ਨਾਲ ਸਬੰਧਤ ਹੋਣ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰਨ ਕਾਰਨ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਵੈਰ ਪਾਲ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਹਮੇਸ਼ਾ ਤੋਂ ਮੰਨਣਾ ਸੀ ਕਿ ਉਨ੍ਹਾਂ ਕੋਲ ਪੰਜਾਬ ਵਿੱਚ ਸ਼ਾਸਨ ਕਰਨ ਦਾ ਦੈਵੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਵਧੀਆ ਤਰੀਕੇ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਫਸਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ਜਮਹੂਰੀਅਤ ਦਾ ਕਤਲ ਕੀਤਾ ਪਰ ਹੁਣ ਸੁਪਰੀਮ ਕੋਰਟ ਦੀ ਟਿੱਪਣੀ ਨਾਲ ਜਮਹੂਰੀਅਤ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਰੀਆਂ ਧੱਕੇਸ਼ਾਹੀਆਂ ਦਾ 'ਆਪ' ਵੱਲੋਂ ਢੁਕਵਾਂ ਜਵਾਬ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਜਮਹੂਰੀ ਪ੍ਰਕਿਰਿਆ ਦਾ ਘਾਣ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਟਿੱਪਣੀ ਲੋਕਾਂ ਅਤੇ ਜਮਹੂਰੀਅਤ ਦੀ ਜਿੱਤ ਹੈ।
The post ਫਰਵਰੀ ਮਹੀਨੇ 'ਚ ਪੰਜਾਬ ਭਰ ‘ਚ 11600 ਕੈਂਪ ਲਾਏ ਜਾਣਗੇ, ਹਰੇਕ ਤਹਿਸੀਲ ‘ਚ ਰੋਜ਼ਾਨਾ ਲੱਗਣਗੇ ਚਾਰ ਕੈਂਪ appeared first on TheUnmute.com - Punjabi News. Tags:
|
Iran Visa: ਭਾਰਤੀ ਨਾਗਰਿਕ ਹੁਣ 15 ਦਿਨਾਂ ਲਈ ਬਿਨਾਂ ਵੀਜ਼ੇ ਦੇ ਕਰ ਸਕਣਗੇ ਈਰਾਨ ਯਾਤਰਾ Tuesday 06 February 2024 01:16 PM UTC+00 | Tags: breaking-news indian-citizens iran-visa mnews news punjab-news the-unmute-breaking-news the-unmute-punjabi-news tourisum ਚੰਡੀਗੜ੍ਹ, 6 ਫਰਵਰੀ 2024: ਈਰਾਨ ਨੇ ਵੀਜ਼ਾ (Iran Visa) ਸ਼ਰਤਾਂ ਵਿੱਚ ਬਦਲਾਅ ਕਰਕੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਸਹੂਲਤ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਮਤਲਬ ਹੈ ਕਿ ਭਾਰਤੀ ਨਾਗਰਿਕ ਹੁਣ ਸਧਾਰਨ ਪਾਸਪੋਰਟ ਨਾਲ ਈਰਾਨ ਜਾ ਸਕਦੇ ਹਨ, ਪਰ ਇਹ ਸਹੂਲਤ ਸਿਰਫ਼ ਸੈਰ-ਸਪਾਟੇ ਲਈ ਈਰਾਨ ਜਾਣ ਵਾਲਿਆਂ ਨੂੰ ਹੀ ਮਿਲੇਗੀ। ਈਰਾਨ ਨੇ ਘੋਸ਼ਣਾ ਕੀਤੀ ਹੈ ਕਿ ਭਾਰਤ ਦੇ ਨਾਗਰਿਕਾਂ ਲਈ ਵੀਜ਼ਾ ਲੋੜਾਂ ਨੂੰ 4 ਫਰਵਰੀ 2024 ਤੋਂ ਹੇਠਾਂ ਦਿੱਤੀਆਂ ਸ਼ਰਤਾਂ ਦੇ ਅਧੀਨ ਖ਼ਤਮ ਕਰ ਦਿੱਤਾ ਜਾਵੇਗਾ।
The post Iran Visa: ਭਾਰਤੀ ਨਾਗਰਿਕ ਹੁਣ 15 ਦਿਨਾਂ ਲਈ ਬਿਨਾਂ ਵੀਜ਼ੇ ਦੇ ਕਰ ਸਕਣਗੇ ਈਰਾਨ ਯਾਤਰਾ appeared first on TheUnmute.com - Punjabi News. Tags:
|
ਭਰਤੀ ਪ੍ਰੀਖਿਆਵਾਂ 'ਚ ਪੇਪਰ ਲੀਕ ਕਰਨ 'ਤੇ ਹੋਵੇਗੀ 10 ਸਾਲ ਦੀ ਕੈਦ ਤੇ 1 ਕਰੋੜ ਰੁਪਏ ਦਾ ਜ਼ੁਰਮਾਨਾ, ਲੋਕ ਸਭਾ 'ਚ ਬਿੱਲ ਪਾਸ Tuesday 06 February 2024 01:29 PM UTC+00 | Tags: breaking-news government-recruitment-exams leaking-papers lok-sabha news ਚੰਡੀਗੜ੍ਹ, 6 ਫਰਵਰੀ 2024: ਸਰਕਾਰੀ ਭਰਤੀ ਪ੍ਰੀਖਿਆਵਾਂ ‘ਚ ਪੇਪਰ ਲੀਕ (leaking papers) ਕਰਨ ਅਤੇ ਧੋਖਾਧੜੀ ਕਰਨ ‘ਤੇ ਦੋਸ਼ੀ ਨੂੰ 10 ਸਾਲ ਦੀ ਕੈਦ ਅਤੇ 1 ਕਰੋੜ ਰੁਪਏ ਦਾ ਜ਼ੁਰਮਾਨਾ ਭਰਨਾ ਹੋਵੇਗਾ। ਇਨ੍ਹਾਂ ‘ਤੇ ਪਾਬੰਦੀ ਲਗਾਉਣ ਲਈ ਕੇਂਦਰ ਸਰਕਾਰ ਨੇ ਮੰਗਲਵਾਰ (6 ਫਰਵਰੀ) ਨੂੰ ਲੋਕ ਸਭਾ ‘ਚ ਪਬਲਿਕ ਐਗਜ਼ਾਮੀਨੇਸ਼ਨ (ਗਲਤ ਸਾਧਨਾ ਦੀ ਰੋਕਥਾਮ) ਬਿੱਲ ਪਾਸ ਕਰ ਦਿੱਤਾ ਹੈ। ਹੁਣ ਇਸ ਨੂੰ ਰਾਜ ਸਭਾ ਵਿੱਚ ਭੇਜਿਆ ਜਾਵੇਗਾ। ਜੇਕਰ ਇਹ ਬਿੱਲ ਕਾਨੂੰਨ ਬਣ ਜਾਂਦਾ ਹੈ ਤਾਂ ਪੁਲਿਸ ਨੂੰ ਬਿਨਾਂ ਕਿਸੇ ਵਾਰੰਟ ਦੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਹੋਵੇਗਾ। ਮੁਲਜ਼ਮਾਂ ਨੂੰ ਜ਼ਮਾਨਤ ਨਹੀਂ ਮਿਲੇਗੀ ਅਤੇ ਇਨ੍ਹਾਂ ਅਪਰਾਧਾਂ ਨੂੰ ਸਮਝੌਤੇ ਰਾਹੀਂ ਹੱਲ ਨਹੀਂ ਕੀਤਾ ਜਾ ਸਕਦਾ। ਇਸ ਤੋਂ ਪਹਿਲਾਂ ਸੰਸਦ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਮੰਗਲਵਾਰ ਨੂੰ ਸਦਨ ਦੀ ਕਾਰਵਾਈ ਜੰਮੂ-ਕਸ਼ਮੀਰ ਦੀਆਂ ਸਥਾਨਕ ਚੋਣਾਂ (ਨਗਰ ਨਿਗਮ ਅਤੇ ਪੰਚਾਇਤ) ‘ਚ ਰਾਖਵੇਂਕਰਨ ‘ਤੇ ਚਰਚਾ ਨਾਲ ਸ਼ੁਰੂ ਹੋਈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸੋਮਵਾਰ, 5 ਫਰਵਰੀ ਨੂੰ ਲੋਕ ਸਭਾ ਵਿੱਚ ਜੰਮੂ ਅਤੇ ਕਸ਼ਮੀਰ ਸਥਾਨਕ ਸਰਕਾਰਾਂ ਕਾਨੂੰਨ (ਸੋਧ) ਬਿੱਲ 2024 ਪੇਸ਼ ਕੀਤਾ ਸੀ। ਇਸ ਦੇ ਨਾਲ ਹੀ ਲੋਕ ਸਭਾ ‘ਚ ਇਕ ਸਵਾਲ ਦੇ ਜਵਾਬ ‘ਚ ਨਿਤਿਆਨੰਦ ਰਾਏ ਨੇ ਕਿਹਾ ਕਿ ਸਾਡੀ ਸਰਕਾਰ ਔਰਤਾਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਅਤੇ ਅਸਾਮ ਰਾਈਫਲਜ਼ ਵਿੱਚ 41 ਹਜ਼ਾਰ 606 ਮਹਿਲਾ ਸਿਪਾਹੀ ਤਾਇਨਾਤ ਹਨ। The post ਭਰਤੀ ਪ੍ਰੀਖਿਆਵਾਂ ‘ਚ ਪੇਪਰ ਲੀਕ ਕਰਨ ‘ਤੇ ਹੋਵੇਗੀ 10 ਸਾਲ ਦੀ ਕੈਦ ਤੇ 1 ਕਰੋੜ ਰੁਪਏ ਦਾ ਜ਼ੁਰਮਾਨਾ, ਲੋਕ ਸਭਾ ‘ਚ ਬਿੱਲ ਪਾਸ appeared first on TheUnmute.com - Punjabi News. Tags:
|
IND vs ZIM: ਭਾਰਤੀ ਟੀਮ ਅੱਠ ਸਾਲ ਬਾਅਦ ਟੀ-20 ਸੀਰੀਜ਼ ਖੇਡਣ ਲਈ ਜ਼ਿੰਬਾਬਵੇ ਦਾ ਕਰੇਗੀ ਦੌਰਾ Tuesday 06 February 2024 01:49 PM UTC+00 | Tags: bcci breaking-news cricket-match ind-vs-zim news sports t20-series zimbabwe-cricket-board ਚੰਡੀਗੜ੍ਹ, 6 ਫਰਵਰੀ 2024: (IND vs ZIM) ਭਾਰਤੀ ਟੀਮ ਅੱਠ ਸਾਲ ਬਾਅਦ ਟੀ-20 ਸੀਰੀਜ਼ ਖੇਡਣ ਲਈ ਜ਼ਿੰਬਾਬਵੇ ਦਾ ਦੌਰਾ ਕਰੇਗੀ। ਭਾਰਤੀ ਟੀਮ ਇਸ ਜੁਲਾਈ ‘ਚ ਜ਼ਿੰਬਾਬਵੇ ਖ਼ਿਲਾਫ਼ ਪੰਜ ਮੈਚ ਖੇਡੇਗੀ। 2016 ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਰਤ ਟੀ-20 ਸੀਰੀਜ਼ ਲਈ ਜ਼ਿੰਬਾਬਵੇ ਦਾ ਦੌਰਾ ਕਰੇਗਾ। ਜ਼ਿੰਬਾਬਵੇ ਕ੍ਰਿਕਟ ਬੋਰਡ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ । ਟੀ-20 ਸੀਰੀਜ਼ 6 ਜੁਲਾਈ ਤੋਂ ਸ਼ੁਰੂ ਹੋਵੇਗੀ। ਆਖਰੀ ਮੈਚ 14 ਜੁਲਾਈ ਨੂੰ ਖੇਡਿਆ ਜਾਵੇਗਾ। ਜ਼ਿੰਬਾਬਵੇ ਦੌਰੇ ਦੌਰਾਨ ਭਾਰਤੀ ਟੀਮ ਆਪਣੇ ਸਾਰੇ ਮੈਚ ਹਰਾਰੇ ‘ਚ ਹੀ ਖੇਡੇਗੀ। ਇਹ ਸੀਰੀਜ਼ 1 ਤੋਂ 29 ਜੂਨ ਤੱਕ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਕਰਵਾਈ ਜਾਵੇਗੀ। ਜ਼ਿੰਬਾਬਵੇ ਕ੍ਰਿਕੇਟ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੀਰੀਜ਼ (IND vs ZIM) ਦਾ ਮੁੱਖ ਉਦੇਸ਼ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਦੋਵਾਂ ਕ੍ਰਿਕਟ ਬੋਰਡਾਂ ਵਿਚਕਾਰ ਸਹਿਯੋਗ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ, ਜ਼ਿੰਬਾਬਵੇ ਕ੍ਰਿਕਟ ਦੇ ਪ੍ਰਧਾਨ ਤਵੇਂਗਵਾ ਮੁਕੁਹਲਾਨੀ ਨੇ ਕਿਹਾ, "ਅਸੀਂ ਜੁਲਾਈ ਵਿੱਚ ਟੀ-20 ਸੀਰੀਜ਼ ਲਈ ਭਾਰਤ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਰੋਮਾਂਚਿਤ ਹਾਂ। ਇਸ ਸਾਲ ਸਾਡੇ ਕੋਲ ਘਰੇਲੂ ਧਰਤੀ ‘ਤੇ ਸਾਡਾ ਸਭ ਤੋਂ ਵੱਡਾ ਅੰਤਰਰਾਸ਼ਟਰੀ ਆਕਰਸ਼ਣ ਹੋਵੇਗਾ। ਕ੍ਰਿਕਟ ਦੀ ਖੇਡ ਨੂੰ ਹਮੇਸ਼ਾ ਭਾਰਤ ਦੇ ਪ੍ਰਭਾਵ ਅਤੇ ਖੇਡ ਪ੍ਰਤੀ ਸਮਰਪਣ ਤੋਂ ਬਹੁਤ ਫਾਇਦਾ ਹੋਇਆ ਹੈ ਅਤੇ ਮੈਂ ਇੱਕ ਵਾਰ ਫਿਰ ਜ਼ਿੰਬਾਬਵੇ ਦੌਰੇ ਲਈ ਵਚਨਬੱਧਤਾ ਲਈ BCCI ਦਾ ਬਹੁਤ ਧੰਨਵਾਦ ਕਰਨਾ ਚਾਹਾਂਗਾ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਕਿਹਾ, ”ਬੀਸੀਸੀਆਈ ਨੇ ਗਲੋਬਲ ਕ੍ਰਿਕੇਟ ਭਾਈਚਾਰੇ ਵਿੱਚ ਯੋਗਦਾਨ ਪਾਉਣ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਅਸੀਂ ਸਮਝਦੇ ਹਾਂ ਕਿ ਇਹ ਜ਼ਿੰਬਾਬਵੇ ਲਈ ਪੁਨਰ ਨਿਰਮਾਣ ਦਾ ਸਮਾਂ ਹੈ ਅਤੇ ਜ਼ਿੰਬਾਬਵੇ ਕ੍ਰਿਕਟ ਨੂੰ ਇਸ ਸਮੇਂ ਸਾਡੇ ਸਮਰਥਨ ਦੀ ਲੋੜ ਹੈ। ਚੌਥੀ ਵਾਰ ਜ਼ਿੰਬਾਬਵੇ ‘ਚ ਟੀ-20 ਸੀਰੀਜ਼ ਖੇਡੇਗਾ ਭਾਰਤਇਹ ਚੌਥੀ ਵਾਰ ਹੋਵੇਗਾ ਜਦੋਂ ਜ਼ਿੰਬਾਬਵੇ ਦੁਵੱਲੀ ਟੀ-20 ਸੀਰੀਜ਼ ‘ਚ ਭਾਰਤ ਦੀ ਮੇਜ਼ਬਾਨੀ ਕਰੇਗਾ। ਇਸ ਤੋਂ ਪਹਿਲਾਂ ਇਹ ਸੀਰੀਜ਼ 2010, 2015 ਅਤੇ 2016 ‘ਚ ਖੇਡੀ ਗਈ ਸੀ। ਭਾਰਤ ਨੇ 2010 ਅਤੇ 2016 ਵਿੱਚ ਜਿੱਤ ਦਰਜ ਕੀਤੀ ਸੀ। ਇਸ ਦੇ ਨਾਲ ਹੀ 2015 ‘ਚ ਸੀਰੀਜ਼ ਡਰਾਅ ‘ਤੇ ਖਤਮ ਹੋਈ ਸੀ। The post IND vs ZIM: ਭਾਰਤੀ ਟੀਮ ਅੱਠ ਸਾਲ ਬਾਅਦ ਟੀ-20 ਸੀਰੀਜ਼ ਖੇਡਣ ਲਈ ਜ਼ਿੰਬਾਬਵੇ ਦਾ ਕਰੇਗੀ ਦੌਰਾ appeared first on TheUnmute.com - Punjabi News. Tags:
|
"ਆਪ ਦੀ ਸਰਕਾਰ ਆਪ ਦੇ ਦੁਆਰ" ਸਕੀਮ ਜਨ ਸੇਵਾ ਖੇਤਰ 'ਚ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼: ਅਨਮੋਲ ਗਗਨ ਮਾਨ Tuesday 06 February 2024 01:53 PM UTC+00 | Tags: aam-aadmi-party aap-di-sarkar-aap-de-duar anmol-gagan-mann breaking-news cm-bhagwant-mann kharar mann-government news punjab-government the-unmute-punjab ਖਰੜ, 06 ਫਰਵਰੀ 2024: ਪੰਜਾਬ ਵਿੱਚ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜਿਸ ਦੀ ਕੜੀ ਹੇਠ “ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ” ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਇੱਕੋ ਥਾਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ ਮੁਹੱਈਆ ਹੋ ਰਹੀਆਂ ਹਨ ਤੇ ਇਹ ਕੈਂਪ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸਕੀਮ ਤਹਿਤ ਪਿੰਡ ਜੱਕੜਮਾਜਰਾ ਵਿਖੇ ਲਾਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ, ਇਸ ਗੱਲ ਦਾ ਗਵਾਹ ਹੈ ਕਿ ਸਰਕਾਰ ਦੇ ਲੋਕ ਹਿੱਤ ਦੇ ਫੈਸਲਿਆਂ ਨਾਲ ਪੰਜਾਬੀ ਬਹੁਤ ਖੁਸ਼ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐਮ. ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਪ੍ਰੰਤੂ ਹੁਣ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1076 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਸੰਪਰਕ ਕਰਕੇ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਹੀ ਸਰਕਾਰੀ ਸਹੂਲਤਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਹਨਾਂ ਕੈਂਪਾਂ ਦਾ ਲਾਭ ਲੈਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। The post “ਆਪ ਦੀ ਸਰਕਾਰ ਆਪ ਦੇ ਦੁਆਰ” ਸਕੀਮ ਜਨ ਸੇਵਾ ਖੇਤਰ ‘ਚ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ NGO ਪ੍ਰਜਵਲਾ ਵੱਲੋਂ ਸਾਂਝੇ ਤੌਰ 'ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ 'ਤੇ ਵਰਕਸ਼ਾਪ ਕਰਵਾਈ Tuesday 06 February 2024 01:58 PM UTC+00 | Tags: breaking-news crime cyber-crime human-trafficking news ngo-prajwala punjab-police the-unmute-breaking-news the-unmute-latest-news ਚੰਡੀਗੜ੍ਹ, 6 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ ਨਾਲ ਪੰਜਾਬ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਸਾਈਬਰ ਇਨੇਬਲਡ ਹਿਊਮਨ ਟਰੈਫਿਕਿੰਗ (HUMAN TRAFFICKING) 'ਤੇ ਇੱਕ ਰੋਜ਼ਾ ਆਫਲਾਈਨ/ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਰਵਾਈ ਗਈ। ਐਨ.ਜੀ.ਓ. ਪ੍ਰਜਵਲਾ , ਜਿਨਸੀ ਤਸਕਰੀ ਅਤੇ ਜਿਨਸੀ ਅਪਰਾਧਾਂ ਦੇ ਮੁੱਦੇ 'ਤੇ ਕੰਮ ਕਰਨ ਵਾਲੀ ਇੱਕ ਮੋਹਰੀ ਐਂਟੀ-ਟਰੈਫਿਕਿੰਗ ਸੰਸਥਾ ਹੈ, ਜਿਸਨੇ ਪਿਛਲੇ 27 ਸਾਲਾਂ ਵਿੱਚ 27,500 ਤੋਂ ਵੱਧ ਔਰਤਾਂ ਅਤੇ ਲੜਕੀਆਂ ਨੂੰ ਜਿਨਸੀ ਗੁਲਾਮੀ ਤੋਂ ਬਚਾਉਣ ਵਿੱਚ ਪੁਲਿਸ ਦੀ ਸਹਾਇਤਾ ਕੀਤੀ ਹੈ ਅਤੇ ਇਸ ਗ਼ੈਰ-ਮਨੁੱਖੀ ਮਕੜਜਾਲ ਚੋਂ ਅਜਿਹੀਆਂ ਪੀੜਤ ਲੜਕੀਆਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਹੈ। ਸਾਈਬਰ-ਇਨੇਬਲਡ ਮਨੁੱਖੀ ਤਸਕਰੀ (HUMAN TRAFFICKING) ਵਿਸ਼ੇ 'ਤੇ ਤਿੰਨ ਘੰਟੇ ਚੱਲੇ ਇਸ ਸੈਸ਼ਨ ਵਿੱਚ ਪੰਜਾਬ ਦੇ ਸਾਈਬਰ ਕ੍ਰਾਈਮ ਯੂਨਿਟਾਂ ਵਿੱਚ ਕੰਮ ਕਰਦੇ 50 ਅਧਿਕਾਰੀਆਂ ਨੇ ਨਿੱਜੀ ਤੌਰ 'ਤੇ ਭਾਗ ਲਿਆ, ਜਦਕਿ ਪੰਜਾਬ ਪੁਲਿਸ ਦੇ 100 ਤੋਂ ਵੱਧ ਅਧਿਕਾਰੀ ਵੀਡੀਓ ਕਾਨਫਰੰਸ ਰਾਹੀਂ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ | ਸੈਸ਼ਨ ਦੀ ਸ਼ੁਰੂਆਤ ਭਾਰਤ ਵਿੱਚ ਮਨੁੱਖੀ ਤਸਕਰੀ ਦੇ ਮੁੱਦੇ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 370 'ਤੇ ਚਰਚਾ ਨਾਲ ਹੋਈ, ਇਸ ਤੋਂ ਬਾਅਦ ਇੱਕ ਪੇਸ਼ਕਾਰੀ ਦਿੱਤੀ ਗਈ ਕਿ ਕਿਵੇਂ ਤਸਕਰਾਂ ਦੁਆਰਾ ਪੀੜਤਾਂ ਦੀ ਭਰਤੀ ਦੌਰਾਨ ਵੱਖ-ਵੱਖ ਢੰਗਾਂ ਨਾਲ ਸ਼ੋਸ਼ਣ ਕੀਤਾ ਜਾਂਦਾ ਹੈ। ਵਰਕਸ਼ਾਪ ਦੌਰਾਨ ਪ੍ਰਤੀਭਾਗੀਆਂ ਨੂੰ, ਸਾਈਬਰ ਕ੍ਰਾਈਮ ਅਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਲਾਅ ਇਨਫੋਰਸਮੈਂਟ ਏਜੰਸੀਆਂ ਦੁਆਰਾ ਵਰਤੇ ਜਾਂਦੇ ਪਲੇਟਫਾਰਮਾਂ ਅਤੇ ਐਪਲੀਕੇਸ਼ਨਾਂ ਦਾ ਪ੍ਰਦਰਸ਼ਨ ਕਰਕੇ ਜਾਗਰੂਕ ਕੀਤਾ ਗਿਆ। ਵਰਕਸ਼ਾਪ ਦੌਰਾਨ ਤਕਨਾਲੋਜੀ ਨਾਲ ਸੁਲਝਾਏ ਤਸਕਰੀ ਪੀੜਤਾਂ ਦੇ ਕੇਸਾਂ ਅਤੇ ਸਾਈਬਰ ਇਲੇਬਲਡ ਮਨੁੱਖੀ ਤਸਕਰੀ ਨਾਲ ਸਬੰਧਤ ਕੁਝ ਅੰਤਰਰਾਸ਼ਟਰੀ ਕੇਸ ਸਟੱਡੀਜ਼ ਵੀ ਪੇਸ਼ ਕੀਤੀਆਂ ਗਈਆਂ । ਪੇਸ਼ਕਾਰੀਆਂ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਦੇ ਪ੍ਰਤੀਭਾਗੀਆਂ, ਜੋ ਪਹਿਲਾਂ ਹੀ ਇਹਨਾਂ ਅਪਰਾਧਾਂ 'ਤੇ ਕੰਮ ਕਰ ਰਹੇ ਹਨ, ਨਾਲ 'ਕੇਂਦਰਿਤ ਵਿਚਾਰ ਚਰਚਾ ' ਕੀਤੀ ਗਈ। ਵਰਕਸ਼ਾਪ ਵਿੱਚ ਆਨਲਾਈਨ ਢੰਗ ਨਾਲ ਸ਼ਾਮਲ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ ਵਿੱਚ ਕੰਮ ਕਰ ਰਹੀ ਸੰਸਥਾ ਸਾਈਬਰ ਕਰਾਈਮ ਪ੍ਰੀਵੈਸ਼ਨ ਅਗੇਂਸਟ ਵੁਮੈਨ ਐਂਡ ਚਿਰਡਰਨ (ਸੀ.ਸੀ.ਪੀ.ਡਬਲਯੂ.ਸੀ.) ਲਈ ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ ਸਬੰਧੀ ਮਾਮਲਿਆਂ ਨਾਲ ਨਜਿੱਠਣਾ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਸਾਈਬਰ ਅਪਰਾਧਾਂ, ਖਾਸ ਕਰਕੇ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ, ਦੀ ਨਿਗਰਾਨੀ ਲਈ ਸਾਈਬਰ ਪੈਟਰੋਲਿੰਗ ਯੂਨਿਟ ਸਥਾਪਤ ਕਰਕੇ ਆਪਣੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲਿ੍ਹਆਂ ਵਿੱਚ ਕਾਰਜਸ਼ੀਲ ਸਾਈਬਰ ਕ੍ਰਾਈਮ ਅਤੇ ਤਕਨੀਕੀ ਜਾਂਚ ਯੂਨਿਟ ਪਹਿਲਾਂ ਹੀ ਸਾਈਬਰ ਟਿਪਲਾਈਨਾਂ ਸਮੇਤ ਸਾਈਬਰ ਅਪਰਾਧਾਂ ਨੂੂੰ ਠੱਲ੍ਹਣ ਲਈ ਯਤਨਸ਼ੀਲ ਹਨ। ਏਡੀਜੀਪੀ ਨੇ ਕਿਹਾ ਕਿ ਅਜਿਹੇ ਅਪਰਾਧਾਂ ਦੀ ਸੂਚਨਾ ਨੈਸ਼ਨਲ ਸਾਈਬਰ ਕ੍ਰਾਈਮ (ਐਨਸੀਆਰਪੀ) ਦੇ ਪੋਰਟਲ www.cybercrime.gov.in.'ਤੇ ਗੁਪਤ ਤੌਰ 'ਤੇ ਦਿੱਤੀ ਜਾ ਸਕਦੀ ਹੈ। ਵਰਕਸ਼ਾਪ ਦੌਰਾਨ ਕੇਸ ਸਟੱਡੀਜ਼ ਅਤੇ ਦੂਜੇ ਦੇਸ਼ਾਂ ਵਿੱਚ ਪ੍ਰਚਲਿਤ ਕਾਨੂੰਨੀ ਪ੍ਰਥਾਵਾਂ 'ਤੇ ਵੀ ਚਰਚਾ ਕੀਤੀ ਗਈ ਅਤੇ ਸਾਈਬਰ ਸਪੇਸ ਵਿੱਚ ਮਨੁੱਖੀ ਤਸਕਰੀ ਨੂੰ ਟਰੈਕ ਕਰਨ ਲਈ ਕੇਸ ਸਟੱਡੀਜ਼ ਦੇ ਤਰੀਕੇ ਸੁਝਾਏੇ ਗਏ। The post ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ NGO ਪ੍ਰਜਵਲਾ ਵੱਲੋਂ ਸਾਂਝੇ ਤੌਰ 'ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ 'ਤੇ ਵਰਕਸ਼ਾਪ ਕਰਵਾਈ appeared first on TheUnmute.com - Punjabi News. Tags:
|
ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ GST ਆਬਕਾਰੀ ਤੇ ਵੈਟ ਤੋਂ ਮਾਲੀਆ 30 ਹਜ਼ਾਰ ਕਰੋੜ ਤੋਂ ਪਾਰ: ਹਰਪਾਲ ਸਿੰਘ ਚੀਮਾ Tuesday 06 February 2024 02:02 PM UTC+00 | Tags: breaking-news cm-bhagwant-mann goods-and-services-tax gst harpal-singh-cheema latest-news news punjab punjab-government punjab-gst punjabi-news punjab-s-revenue the-unmute-breaking the-unmute-breaking-news vat ਚੰਡੀਗੜ੍ਹ, 6 ਫਰਵਰੀ 2024: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (GST), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਿੱਤੀ ਸਾਲ 2022-23 ਦੇ ਮੁਕਾਬਲੇ ਕ੍ਰਮਵਾਰ 15.67 ਫੀਸਦੀ ਅਤੇ 10 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਜਨਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁੱਲ 31003.14 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ ਜਦੋਂ ਕਿ ਵਿੱਤੀ ਸਾਲ 2022-23 ਦੌਰਾਨ 27342.84 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਵੱਲੋਂ ਇਸ ਕਰ ਮਾਲੀਏ ਵਿੱਚ 13.39 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਨੇ ਬਿਹਤਰ ਯੋਜਨਾਬੰਦੀ ਅਤੇ ਪ੍ਰਭਾਵੀ ਅਮਲ ਨਾਲ ਰਿਕਾਰਡ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੇ 10 ਮਹੀਨਿਆਂ ਵਿੱਚ ਜੀ.ਐਸ.ਟੀ ਤੋਂ 17354.26 ਕਰੋੜ ਰੁਪਏ ਸ਼ੁੱਧ ਮਾਲੀਆ ਅਤੇ ਆਬਕਾਰੀ ਤੋਂ 7370.49 ਕਰੋੜ ਰੁਪਏ ਦਾ ਸ਼ੁੱਧ ਮਾਲੀਆ ਇਕੱਤਰ ਕੀਤਾ ਗਿਆ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਇਸ ਵਰ੍ਹੇ ਜੀ.ਐਸ.ਟੀ (GST) ਵਿੱਚ 2351.12 ਕਰੋੜ ਰੁਪਏ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 669.47 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਸੂਬੇ ਨੇ ਵੈਟ ਵਿੱਚ 10.89 ਪ੍ਰਤੀਸ਼ਤ, ਸੀ.ਐਸ.ਟੀ ਵਿੱਚ 28.14 ਪ੍ਰਤੀਸ਼ਤ ਅਤੇ ਪੀ.ਐਸ.ਡੀ.ਟੀ ਵਿੱਚ 5.53 ਪ੍ਰਤੀਸ਼ਤ ਵਾਧਾ ਦਰਜ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਲੋਕਾਂ ‘ਤੇ ਕੋਈ ਨਵਾਂ ਬੋਝ ਪਾਏ ਬਿਨਾਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕਰਨ ਤੋਂ ਇਲਾਵਾ ‘ਬਿੱਲ ਲਿਆਓ ਇਨਾਮ ਪਾਓ ਸਕੀਮ’, ਵਨ ਟਾਈਮ ਸੈਟਲਮੈਂਟ ਸਕੀਮ, 2023, ਪੰਜਾਬ ਜੀ.ਐਸ.ਟੀ ਸੋਧ ਐਕਟ, 2023, ਸੂਚਨਾ ਦੇਣ ਵਾਲਿਆਂ ਲਈ ਇਨਾਮ ਸਕੀਮ ਅਤੇ ਹੋਰ ਬਹੁਤ ਸਾਰੇ ਉਪਾਅ ਕੀਤੇ ਹਨ। The post ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ GST ਆਬਕਾਰੀ ਤੇ ਵੈਟ ਤੋਂ ਮਾਲੀਆ 30 ਹਜ਼ਾਰ ਕਰੋੜ ਤੋਂ ਪਾਰ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. Tags:
|
ਪੰਜਾਬ ਮਹਿਲਾ ਕਾਂਗਰਸ ਵੱਲੋਂ ਪੰਜਾਬ 'ਚ 'ਨਾਰੀ ਨਿਆਂ' ਪਹਿਲਕਦਮੀ ਦੀ ਸ਼ੁਰੂਆਤ Tuesday 06 February 2024 02:08 PM UTC+00 | Tags: breaking-news cm-bhagwant-mann congress gursharan-kaur-randhawa latest-news news punjab punjab-congress punjab-mahila-congress the-unmute-breaking-news ਚੰਡੀਗੜ੍ਹ, 6 ਫਰਵਰੀ, 2024: ਅੱਜ ਪੰਜਾਬ ਮਹਿਲਾ ਕਾਂਗਰਸ (Punjab Mahila Congress) ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਅਗਵਾਈ ਵਾਲੀ ਪਹਿਲਕਦਮੀ ‘ਨਾਰੀ ਨਿਆਂ’ ਦੀ ਸ਼ੁਰੂਆਤ ਦਾ ਐਲਾਨ ਕਰਨ ਲਈ ਮੀਡੀਆ ਨੂੰ ਸੰਬੋਧਨ ਕੀਤਾ ਮੀਡੀਆ ਨੂੰ ਦਿੱਤੇ ਆਪਣੇ ਬਿਆਨ ਵਿੱਚ ਪ੍ਰਧਾਨ ਰੰਧਾਵਾ ਨੇ ਇਸ ਪਹਿਲਕਦਮੀ ਦੁਆਰਾ ਜੇਤੂ ਮਿਸ਼ਨ, ਰਾਸ਼ਟਰ ਵਿੱਚ ਲਿੰਗ ਸਮਾਨਤਾ ਲਈ ਇੱਕ ਵਿਆਪਕ ਢਾਂਚੇ ਦੀ ਸਥਾਪਨਾ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਸਨੇ ਕਿਹਾ, “ਰਾਹੁਲ ਗਾਂਧੀ ਦੀ ਅਗਵਾਈ ਵਿੱਚ ਚੱਲ ਰਹੀ ਭਾਰਤ ਜੋੜੋ ਨਿਆਂ ਯਾਤਰਾ ਤੋਂ ਪ੍ਰੇਰਿਤ ਇਹ ਪਹਿਲਕਦਮੀ, ਸਾਡੇ ਦੇਸ਼ ਵਿੱਚ ਔਰਤਾਂ ਲਈ ਨਿਆਂ ਦੀ ਇੱਕ ਮਜ਼ਬੂਤ ਪ੍ਰਣਾਲੀ ਬਣਾਉਣ ਦੀ ਜ਼ਰੂਰਤ ਨੂੰ ਦਰਸਾਉਂਦੀ ਹੈ।” ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ‘ਨਾਰੀ ਨਿਆਂ’ ਮੁਹਿੰਮ ਦੇ ਮੁੱਖ ਉਦੇਸ਼ਾਂ ਦੀ ਰੂਪ ਰੇਖਾ ਦੱਸੀ:ਆਰਥਿਕ ਸਸ਼ਕਤੀਕਰਨ: ਔਰਤਾਂ ‘ਤੇ ਮਹਿੰਗਾਈ ਦੇ ਅਸਪਸ਼ਟ ਪ੍ਰਭਾਵ ਨੂੰ ਉਜਾਗਰ ਕਰਦੇ ਹੋਏ, ਖਾਸ ਤੌਰ ‘ਤੇ ਜ਼ਰੂਰੀ ਘਰੇਲੂ ਖਰਚਿਆਂ ਵਿੱਚ, ਪ੍ਰਧਾਨ ਰੰਧਾਵਾ ਨੇ ਔਰਤਾਂ ਲਈ ਬਰਾਬਰ ਉਜਰਤਾਂ ਅਤੇ ਵਧੀ ਹੋਈ ਵਿੱਤੀ ਸਹਾਇਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਸਨੇ ਕਿਹਾ – “ਗੈਸ ਸਿਲੰਡਰ ਅਤੇ ਅਨਾਜ ਵਰਗੇ ਜ਼ਰੂਰੀ ਘਰੇਲੂ ਖਰਚੇ ਔਰਤਾਂ ਨੂੰ ਮੁਹੱਈਆ ਨਾ ਕੀਤੇ ਜਾਣ ‘ਤੇ ਕੋਈ ਉਚਿਤ ਸਬਸਿਡੀਆਂ ਦੇ ਨਾਲ ਵਧਦੇ ਰਹਿੰਦੇ ਹਨ।” ਸਮਾਜਿਕ ਸਸ਼ਕਤੀਕਰਨ: ਦੇਸ਼ ਭਰ ਵਿੱਚ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਘੱਟ ਰਹੇ ਸਰੋਤਾਂ ਦੇ ਮੱਦੇਨਜ਼ਰ, ਖਾਸ ਤੌਰ ‘ਤੇ ਗਰਭਵਤੀ ਔਰਤਾਂ ਲਈ ਸਿਹਤ ਸੰਭਾਲ ਸੇਵਾਵਾਂ ਦੀ ਪਹੁੰਚ ਅਤੇ ਗੁਣਵੱਤਾ ਬਾਰੇ ਚਿੰਤਾਵਾਂ ਪ੍ਰਗਟ ਕੀਤੀਆਂ ਗਈਆਂ ਸਨ। ਉਸਨੇ ਕਿਹਾ – “ਕਾਂਗਰਸ ਦੇ ਸ਼ਾਸਨ ਦੌਰਾਨ, ਦੇਸ਼ ਦੇ ਸਾਰੇ ਕਸਬਿਆਂ ਅਤੇ ਪਿੰਡਾਂ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਭਾਰੀ ਨਿਵੇਸ਼ ਕੀਤਾ ਗਿਆ ਸੀ। ਹੁਣ, ਮੁੱਢਲੀ ਸਿਹਤ ਸੰਭਾਲ ਇੱਕ ਕੀਮਤੀ ਬਣ ਗਈ ਹੈ ਜਿਸਦਾ ਨੁਕਸਾਨ ਗਰਭਵਤੀ ਔਰਤਾਂ ਨੂੰ ਝੱਲਣਾ ਪੈ ਰਿਹਾ ਹੈ।" ਸਿੱਖਿਆ: ਪ੍ਰਧਾਨ ਰੰਧਾਵਾ ਨੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਬਜਟ ਵਿੱਚ ਕਟੌਤੀ ਅਤੇ ਨਾਕਾਫ਼ੀ ਸਟਾਫ਼ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਔਰਤਾਂ ਲਈ ਵਿਦਿਅਕ ਮੌਕਿਆਂ ਨੂੰ ਸੁਰੱਖਿਅਤ ਰੱਖਣ ਅਤੇ ਵਧਾਉਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਸਿਆਸੀ ਸਸ਼ਕਤੀਕਰਨ: ਔਰਤਾਂ ਦੀ ਸਿਆਸੀ ਨੁਮਾਇੰਦਗੀ ਦੇ ਖਾਤਮੇ ਵੱਲ ਧਿਆਨ ਦਿਵਾਉਂਦੇ ਹੋਏ, ਪ੍ਰਧਾਨ ਰੰਧਾਵਾ ਨੇ ਸ਼ਾਸਨ ਵਿੱਚ ਬਰਾਬਰ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਰਾਖਵੇਂਕਰਨ ਦੀਆਂ ਨੀਤੀਆਂ ਨੂੰ ਬਹਾਲ ਕਰਨ ਦੀ ਵਕਾਲਤ ਕੀਤੀ। ਹਿੰਸਾ ਵਿਰੁੱਧ ਸੁਰੱਖਿਆ: ਔਰਤਾਂ ਵਿਰੁੱਧ ਹਿੰਸਾ ਦੇ ਮਾਮਲਿਆਂ ਨਾਲ ਨਜਿੱਠਣ ਲਈ ਸਰਕਾਰ ਦੀ ਆਲੋਚਨਾ ਕਰਦੇ ਹੋਏ, ਪ੍ਰਧਾਨ ਰੰਧਾਵਾ ਨੇ ਦੇਸ਼ ਭਰ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ। "ਭਾਜਪਾ ਨੇ ਔਰਤਾਂ ਵਿਰੁੱਧ ਅਪਰਾਧ ਕਰਨ ਵਾਲੇ ਸਭ ਤੋਂ ਭੈੜੇ ਅਪਰਾਧੀਆਂ ਦੀ ਰੱਖਿਆ ਕੀਤੀ ਹੈ। ਚਾਹੇ ਉਹ ਬਿਲਕਿਸ ਬਾਨੋ ਦਾ ਮਾਮਲਾ ਹੋਵੇ, ਜਾਂ ਮਣੀਪੁਰ ਵਿੱਚ ਔਰਤਾਂ ਵਿਰੁੱਧ ਹੋ ਰਹੇ ਘਿਨਾਉਣੇ ਅਪਰਾਧ, ਨਾਲ ਹੀ ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਵਿਰੁੱਧ ਉਨ੍ਹਾਂ ਦੀਆਂ ਕਾਰਵਾਈਆਂ ਸਿਰਫ਼ ਆਪਣੀ ਸਿਆਸੀ ਪਾਰਟੀ ਦੇ ਮੈਂਬਰ ਦੀ ਰਾਖੀ ਲਈ, ਜਿਨ੍ਹਾਂ ਨੂੰ ਭਾਜਪਾ ਨੇ ਸਾਫ਼ ਤੌਰ ‘ਤੇ ਨਜ਼ਰਅੰਦਾਜ਼ ਕੀਤਾ ਹੈ।। ਪ੍ਰਧਾਨ ਰੰਧਾਵਾ ਨੇ ਆਪਣੇ ਸੰਬੋਧਨ ਦੀ ਸਮਾਪਤੀ ਪੰਜਾਬ ਮਹਿਲਾ ਕਾਂਗਰਸ (Punjab Mahila Congress) ਦੀ ਲਿੰਗ ਸਮਾਨਤਾ ਨੂੰ ਮੌਲਿਕ ਅਧਿਕਾਰ ਵਜੋਂ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੀਤਾ। ਉਸਨੇ ਏ.ਆਈ.ਸੀ.ਸੀ. ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਦੀ ਅਡੋਲ ਵਕਾਲਤ ਲਈ ਧੰਨਵਾਦ ਪ੍ਰਗਟ ਕੀਤਾ ਅਤੇ 8 ਫਰਵਰੀ ਨੂੰ ਸੂਬਾ ਕਾਰਜਕਾਰਨੀ ਦੀ ਮੀਟਿੰਗ ਅਤੇ ਏ.ਆਈ.ਸੀ.ਸੀ. ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਹੋਣ ਵਾਲੇ ਵਰਕਰ ਸੰਮੇਲਨ ਵਿੱਚ ਭਾਗ ਲੈਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ। ਪ੍ਰੈਸ ਕਾਨਫਰੰਸ ਵਿੱਚ ਪੰਜਾਬ ਮਹਿਲਾ ਕਾਂਗਰਸ ਦੇ ਹੋਰ ਮੈਂਬਰ ਲੋਕ ਸਭਾ ਆਬਜ਼ਰਵਰ ਨਤਾਸ਼ਾ ਸ਼ਰਮਾ, ਮੁਹਾਲੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ, ਪਰਮਿੰਦਰ ਕੌਰ ਛੀਨਾ, ਦੀਪਿਕਾ, ਪਰਪੀਤ ਬਰਾੜ, ਮਮਤਾ, ਲਕਸ਼ਮੀ ਵੀ ਹਾਜ਼ਰ ਸਨ। The post ਪੰਜਾਬ ਮਹਿਲਾ ਕਾਂਗਰਸ ਵੱਲੋਂ ਪੰਜਾਬ ‘ਚ ‘ਨਾਰੀ ਨਿਆਂ’ ਪਹਿਲਕਦਮੀ ਦੀ ਸ਼ੁਰੂਆਤ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ Tuesday 06 February 2024 02:13 PM UTC+00 | Tags: aam-aadmi-party breaking-news bribe bribe-case cm-bhagwant-mann latest-news news police-sub-inspector punjab-breaking punjab-bribe punjabi-news vigilance-bureau ਚੰਡੀਗੜ੍ਹ, 6 ਫਰਵਰੀ 2024: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ ‘ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। The post ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ appeared first on TheUnmute.com - Punjabi News. Tags:
|
ਆਮ ਆਦਮੀ ਕਲੀਨਿਕਾਂ 'ਚ ਪਿਛਲੇ 18 ਮਹੀਨਿਆਂ 'ਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ: ਡਾ: ਬਲਬੀਰ ਸਿੰਘ Tuesday 06 February 2024 02:18 PM UTC+00 | Tags: aam-aadmi-clinics aam-aadmi-party breaking-news dr-balbir-singh health latest-news news punjab-government punjab-news the-unmute-breaking-news ਚੰਡੀਗੜ੍ਹ, 6 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ 'ਆਮ ਆਦਮੀ ਕਲੀਨਿਕਸ'(Aam Aadmi Clinics) ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ। ਮੰਤਰੀ ਨੇ ਕਿਹਾ, "ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।"'' ਜ਼ਿਕਰਯੋਗ ਹੈ ਕਿ, ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ (Aam Aadmi Clinics) ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ। ਸਿਹਤ ਮੰਤਰੀ ਮੁਫਤ ਦਵਾਈਆਂ, ਐਕਸ-ਰੇ, ਅਲਟਰਾਸਾਊਂਡ, ਫਰਿਸ਼ਤੇ ਸਕੀਮ ਅਤੇ ਆਮ ਆਦਮੀ ਕਲੀਨਿਕਾਂ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਇੱਕ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੱਤਪੂਰਨ 'ਫਰਿਸ਼ਤੇ ਸਕੀਮ' ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਕੌਮੀਅਤ, ਜਾਤ ਜਾਂ ਸਮਾਜਿਕ-ਆਰਥਿਕ ਸਥਿਤੀ ਵਿਚਾਰੇ ਬਿਨਾਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਵੇਗਾ, ਉਸ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਕੋਲੋਂ , ਬਿਨ੍ਹਾਂ ਉਸਦੀ ਰਜ਼ਾਮੰਦੀ ,ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ। ਸਰਕਾਰੀ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਸਪਲਾਈ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈਆਂ ਖਰੀਦਣ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਦਵਾਈਆਂ ਦਾ ਕਾਫੀ ਸਟਾਕ ਉਪਲੱਬਧ ਹੈ। ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਵੀ ਦਵਾਈਆਂ ਦੀ ਖਰੀਦ ਲਈ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਕਿਸੇ ਖਾਸ ਦਵਾਈ ਦੀ ਘਾਟ ਹੋਣ 'ਤੇ ਉਸਦੀ ਖਰੀਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ (ਜਿਨ੍ਹਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਨਹੀਂ ਹਨ) ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕੀਤਾ ਹੈ ,ਜਿੱਥੇ ਮਰੀਜ਼ ਮਾਮੂਲੀ ਜਿਹੀ ਕੀਮਤ ਅਦਾ ਕਰਕੇ ਇਹ ਸਹੂਲਤਾਂ ਲੈ ਸਕਦੇ ਹਨ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਐਮ.ਡੀ ਵਰਿੰਦਰ ਕੁਮਾਰ ਸ਼ਰਮਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੀਟਿੰਗ ਵਿੱਚ ਮੌਜੂਦ ਸਨ। The post ਆਮ ਆਦਮੀ ਕਲੀਨਿਕਾਂ ‘ਚ ਪਿਛਲੇ 18 ਮਹੀਨਿਆਂ ‘ਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ: ਡਾ: ਬਲਬੀਰ ਸਿੰਘ appeared first on TheUnmute.com - Punjabi News. Tags:
|
ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ Tuesday 06 February 2024 02:25 PM UTC+00 | Tags: breaking-news chetan-singh-jauramajra mann-government news tubewells ਚੰਡੀਗੜ੍ਹ, 6 ਫ਼ਰਵਰੀ 2024: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 15 ਲੱਖ ਤੋਂ ਵੱਧ ਟਿਊਬਵੈਲ ਖੁੱਲ੍ਹੇ ਖਾਲਾਂ ਰਾਹੀਂ 50 ਤੋਂ 55 ਫ਼ੀਸਦੀ ਕੁਸ਼ਲਤਾ ਨਾਲ 29 ਲੱਖ ਹੈਕਟੇਅਰ ਰਕਬੇ ਦੀ ਸਿੰਜਾਈ ਕਰਦੇ ਹਨ ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। ਅੰਦਾਜ਼ਨ 20 ਤੋਂ 25 ਫ਼ੀਸਦੀ ਪਾਣੀ ਖੁੱਲ੍ਹੇ ਖਾਲਾਂ, ਜੋ ਜ਼ਿਆਦਾਤਰ ਕੱਚੇ ਹਨ, ਵਿੱਚ ਵਿਅਰਥ ਜਾਂਦਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਕਰੀਬ 10 ਹਜ਼ਾਰ ਹੈਕਟੇਅਰ ਰਕਬਾ ਖੁੱਲ੍ਹੇ ਖਾਲਾਂ ਅਧੀਨ ਹੋਣ ਕਰਕੇ ਖੇਤੀ ਉਤਪਾਦਕਤਾ ਤੋਂ ਵਾਂਝਾਂ ਰਹਿ ਜਾਂਦਾ ਹੈ। ਉਨ੍ਹਾਂ (Chetan Singh Jauramajra) ਕਿਹਾ ਕਿ ਇਨ੍ਹਾਂ ਕਾਰਨ ਦੇ ਸਨਮੁਖ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਾਉਣ ਦਾ ਤਹੱਈਆ ਕੀਤਾ ਹੈ ਜਿਸ ਤਹਿਤ ਸਰਕਾਰ ਨੇ 13471 ਨਹਿਰੀ ਖਾਲਿਆਂ ਨੂੰ ਬਹਾਲ ਕੀਤਾ ਹੈ ਅਤੇ ਹੁਣ ਹਰ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਣ ਲੱਗਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿੰਜਾਈ ਲਈ ਟਿਊਬਵੈਲਾਂ ਅਤੇ ਨਹਿਰੀ ਸਰੋਤਾਂ ਤੋਂ ਇਲਾਵਾ ਕਿਸਾਨਾਂ ਨੂੰ ਜ਼ਮੀਨਦੋਜ਼ ਪਾਈਪਲਾਈਨ ਪ੍ਰਣਾਲੀ (ਯੂ.ਜੀ.ਪੀ.ਐਸ) ਰਾਹੀਂ ਸਿੰਜਾਈਯੋਗ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਪਾਈਪਾਂ, ਨਹਿਰੀ ਮੋਘਿਆਂ, ਸਾਂਝੇ ਜਾਂ ਨਿੱਜੀ ਟਿਊਬਵੈਲਾਂ, ਪਿੰਡਾਂ ਦੇ ਛੱਪੜਾਂ, ਫਾਰਮ ਵਾਟਰ ਸਟੋਰੇਜ ਟੈਂਕਾਂ, ਸੀਵੇਜ ਟਰੀਟਮੈਂਟ ਪਲਾਂਟਾਂ, ਸਾਲਾਨਾ ਜਾਂ ਮੌਸਮੀ ਨਦੀਆਂ ਤੋਂ ਖੇਤਾਂ ਤੱਕ ਜ਼ਮੀਨ ਤੋਂ ਘੱਟੋ-ਘੱਟ 3 ਫੁੱਟ ਹੇਠਾਂ ਦੱਬੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤਕਨੀਕ ਕਈ ਦਹਾਕਿਆਂ ਤੋਂ ਖੇਤਾਂ ਅਤੇ ਸਿੰਜਾਈ ਪਾਣੀ ਦੀ ਸੁਚੱਜੀ ਵਰਤੋਂ ਲਈ ਬਹੁਤ ਕਾਮਯਾਬ ਹੈ ਅਤੇ ਜ਼ਿਆਦਾਤਰ ਕਿਸਾਨਾਂ ਦੀ ਪਸੰਦ ਵੀ ਹੈ। ਉਨ੍ਹਾਂ ਕਿਹਾ ਕਿ ਆਈ.ਸੀ.ਏ.ਆਰ, ਨਾਬਾਰਡ ਅਤੇ ਪੀ.ਏ.ਯੂ. ਲੁਧਿਆਣਾ ਦੀਆਂ ਰਿਪੋਰਟਾਂ ਅਨੁਸਾਰ ਜ਼ਮੀਨਦੋਜ਼ ਪਾਈਪਲਾਈਨ ਪ੍ਰਣਾਲੀ ਭੂਮੀ ਦੀ ਸਮਰੱਥਾ ਅਨੁਸਾਰ 10 ਤੋਂ 20 ਫ਼ੀਸਦੀ ਪਾਣੀ ਤੇ ਮਜ਼ਦੂਰੀ ਦੀ ਬੱਚਤ ਕਰਦੀ ਹੈ ਅਤੇ ਘੱਟ ਸਮੇਂ ਵਿੱਚ ਸਿੰਜਾਈ ਲਈ ਕੁਸ਼ਲ ਤਕਨੀਕ ਹੈ। ਇਸ ਤੋਂ ਇਲਾਵਾ ਖੁੱਲ੍ਹੇ ਖਾਲਾਂ ਨੂੰ ਜ਼ਮੀਨਦੋਜ਼ ਪਾਈਪਲਾਈਨ ਨਾਲ ਬਦਲ ਕੇ ਲਗਭਗ 1 ਫ਼ੀਸਦੀ ਜ਼ਮੀਨ ਨੂੰ ਖੇਤੀ ਅਧੀਨ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਨਾ-ਕੇਵਲ ਸਤਹੀ ਪਾਣੀ ਦੀ ਸੁਚੱਜੀ ਵਰਤੋਂ ਕਰਦੀ ਹੈ, ਸਗੋਂ ਜ਼ਮੀਨਦੋਜ਼ ਪਾਣੀ ਦੀ ਬੱਚਤ ਲਈ ਵੀ ਮਦਦਗਾਰ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੇ ਪਿਛਲੇ ਕਰੀਬ 22 ਮਹੀਨਿਆਂ ਦੌਰਾਨ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਰਾਹੀਂ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ ਸੂਬੇ ਵਿੱਚ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ ਹੈ। The post ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest