TheUnmute.com – Punjabi News: Digest for February 08, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਜਗਦੀਪ ਸਿੰਘ ਨੂੰ ਮਿਲਿਆ ਪੀਟੀਈ 'ਤੇ ਕੈਨੇਡਾ ਦਾ ਸਟੂਡੈਂਟ ਵੀਜ਼ਾ

Wednesday 07 February 2024 05:47 AM UTC+00 | Tags: breaking-news canada-student-visa kaur-immigration news pte student-visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 07 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਖੁਖਰਾਣਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਜਗਦੀਪ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ (student visa) 27 ਦਿਨਾਂ 'ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਗਦੀਪ ਸਿੰਘ ਦੀ ਇੱਕ ਰਿਫਿਊਜ਼ਲ ਕਿਸੇ ਹੋਰ ਏਜੰਸੀ ਤੋਂ ਆਈ ਸੀ ਤੇ ਉਸਨੇ ਪੀਟੀਈ ਕੀਤੀ ਹੋਈ ਸੀ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਗਦੀਪ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਦਾ ਪ੍ਰੋਸੈਸ ਕਰਦਿਆਂ ਅੱਠ ਦਸੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ ਪੰਜ ਜਨਵਰੀ 2024 ਨੂੰ ਵੀਜ਼ਾ ਆ ਗਿਆ।

ਇਸ ਮੌਕੇ ਜਗਦੀਪ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ (student visa) ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927- 00084, 96928-00084,

ਅੰਮ੍ਰਿਤਸਰ ਬਰਾਂਚ: 96923-00084

The post ਜਗਦੀਪ ਸਿੰਘ ਨੂੰ ਮਿਲਿਆ ਪੀਟੀਈ ‘ਤੇ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News.

Tags:
  • breaking-news
  • canada-student-visa
  • kaur-immigration
  • news
  • pte
  • student-visa

ਚੰਡੀਗੜ੍ਹ, 07 ਫਰਵਰੀ 2024: ਸ਼ਾਲੀਮਾਰ ਪ੍ਰੋਡਕਸ਼ਨ ਲਿਮਟਿਡ, ਮਨੋਰੰਜਨ ਇੰਡਸਟਰੀ ਵਿੱਚ ਇੱਕ ਪ੍ਰਮੁੱਖ ਨਾਮ, ਨੇ ਬੀਤੇ ਦਿਨ ਇੱਕ ਵਿਸ਼ਾਲ ਪ੍ਰੈਸ ਕਾਨਫਰੰਸ ਵਿੱਚ ਬਹੁਤ-ਪ੍ਰਤੀਤ ਰੋਮਾਂਟਿਕ ਕਹਾਣੀ, “ਮਜਨੂੰ” ਦਾ ਪਰਦਾਫਾਸ਼ ਕੀਤਾ, ਚੰਡੀਗੜ ਵਿਖੇ ਆਯੋਜਿਤ ਇਸ ਪ੍ਰੈਸ ਕਾਨਫਰੰਸ ਵਿੱਚ ਫਿਲਮ ਦਾ ਦੂਜਾ ਪੋਸਟਰ ਅਤੇ ਇੱਕ ਮਨਮੋਹਕ ਸੰਗੀਤਕ ਸਕੋਰ ਰਿਲੀਜ਼ ਹੋਇਆ।

ਫਿਲਮ 22 ਮਾਰਚ 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ, “ਮਜਨੂ” ਇੱਕ ਰੋਮਾਂਟਿਕ ਕਹਾਣੀ ਜੋ ਭਾਵਨਾਵਾਂ ਨਾਲ ਗੂੰਜਦੀ ਹੈ। ਪ੍ਰੈਸ ਕਾਨਫ਼ਰੰਸ ਵਿੱਚ ਦਿਲ ਨੂੰ ਛੂਹਣ ਵਾਲਾ ਪੋਸਟਰ ਪੇਸ਼ ਕੀਤਾ ਗਿਆ ਹੈ ਜਿਸ ਵਿੱਚ ਸਿਨੇਮਿਕ ਜਾਦੂ ਦੀ ਇੱਕ ਝਲਕ ਪੇਸ਼ ਕੀਤੀ ਗਈ ਹੈ ਜੋ ਦਰਸ਼ਕਾਂ ਨੂੰ ਉਡੀਕ ਰਿਹਾ ਹੈ। ਸੁਜ਼ਾਦ ਇਕਬਾਲ ਖਾਨ ਦੁਆਰਾ ਨਿਰਦੇਸ਼ਤ ਅਤੇ ਕਿਰਨ ਸ਼ੇਰਗਿੱਲ ਦੁਆਰਾ ਇੱਕ ਫਿਲਮ, ਸਭਾ ਵਰਮਾ ਦੁਆਰਾ ਇੱਕ ਪ੍ਰਭਾਵਸ਼ਾਲੀ ਸਕਰੀਨਪਲੇ ਨਾਲ, “ਮਜਨੂ” ਵਿੱਚ ਪ੍ਰੀਤ ਬਾਠ, ਕਿਰਨ ਸ਼ੇਰਗਿੱਲ, ਸਾਬੀ ਸੂਰੀ, ਨਿਰਮਲ ਰਿਸ਼ੀ, ਗੁਰਪ੍ਰੀਤ ਭੰਗੂ, ਮਲਕੀਤ ਰੌਣੀ, ਸ਼ਵਿੰਦਰ ਮਾਹਲ, ਜੁਗਨੂੰ ਸ਼ਰਮਾ, ਬੱਬਰ ਗਿੱਲ ਸਮੇਤ ਇੱਕ ਸ਼ਾਨਦਾਰ ਕਲਾਕਾਰ ਹੈ।

ਮਜਨੂੰ ਦੇ ਰੂਪ ਵਿੱਚ ਪਿਆਰ ਅਤੇ ਜਨੂੰਨ ਦੀ ਇੱਕ ਮਨਮੋਹਕ ਯਾਤਰਾ ‘ਤੇ ਰੁਝਣ ਲਈ ਤਿਆਰ ਹੋ ਜਾਓ, ਆਪਣੀ ਮਨਮੋਹਕ ਕਹਾਣੀ ਨੂੰ ਦਿਖਾਉਂਦਾ ਹੈ। ਦੂਰਦਰਸ਼ੀ ਸੰਗੀਤਕਾਰ ਗੁਰਮੀਤ ਸਿੰਘ ਦੁਆਰਾ ਤਿਆਰ ਕੀਤਾ ਗਿਆ ਹੈ। ਛੇ ਟਰੈਕਾਂ ਦੀ ਵਿਸ਼ੇਸ਼ਤਾ ਵਾਲੇ, ਸਾਊਂਡਟਰੈਕ ਵਿੱਚ ਹਸ਼ਮਤ ਸੁਲਤਾਨਾ, ਕਮਲ ਖਾਨ, ਨਛੱਤਰ ਗਿੱਲ, ਜੈਸਮੀਨ ਅਖਤਰ, ਸਿਮਰਨ ਭਾਰਦਵਾਜ ਅਤੇ ਸ਼ਾਹਿਦ ਮਾਲਿਆ ਦੀਆਂ ਸੁਰੀਲੀਆਂ ਆਵਾਜ਼ਾਂ ਹਨ। ਪ੍ਰੈਸ ਕਾਨਫਰੰਸ ਵਿੱਚ ਪ੍ਰਗਟ ਕੀਤੇ ਗਏ ਸੰਗੀਤ ਨੇ ਹਾਜ਼ਰੀਨ ਨੂੰ ਉਤਸੁਕਤਾ ਨਾਲ ਸੁਣਨ ਦੀ ਯਾਤਰਾ ਦੀ ਉਡੀਕ ਕਰ ਦਿੱਤੀ ਜੋ ਆਨ-ਸਕਰੀਨ ਪ੍ਰੇਮ ਕਹਾਣੀ ਦੇ ਨਾਲ ਹੋਵੇਗੀ।

ਮਸ਼ਹੂਰ ਮਿਸਟਰ ਤਿਲੋਕ ਕੋਠਾਰੀ ਦੁਆਰਾ ਨਿਰਮਿਤ, ਬਾਲੀਵੁੱਡ ਵਿੱਚ ਆਪਣੇ ਯੋਗਦਾਨ ਲਈ ਮਸ਼ਹੂਰ, ਅਤੇ ਜੁਗਨੂੰ ਸ਼ਰਮਾ ਦੁਆਰਾ ਸਹਿ-ਨਿਰਮਾਤ, ਇਹ ਉੱਦਮ ਅਨੁਭਵੀ ਨਿਰਮਾਤਾ ਲਈ ਪੰਜਾਬੀ ਸਿਨੇਮਾ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦਾ ਹੈ। ਫਿਲਮ ਨੂੰ ਪ੍ਰਤਿਭਾਸ਼ਾਲੀ ਨਿਰਦੇਸ਼ਕ ਸੁਜ਼ਾਦ ਇਕਬਾਲ ਖਾਨ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ, ਜੋ “ਮਜਨੂ” ਵਿੱਚ ਆਪਣੀ ਰਚਨਾਤਮਕ ਦ੍ਰਿਸ਼ਟੀ ਨੂੰ ਜੀਵਨ ਵਿੱਚ ਲਿਆਉਂਦਾ ਹੈ।

ਜਿਵੇਂ ਕਿ 22 ਮਾਰਚ 2024 ਨੂੰ “ਮਜਨੂੰ” ਦੀ ਰਿਲੀਜ਼ ਲਈ ਉਤਸਾਹ ਵਧ ਰਿਹਾ ਹੈ, ਪ੍ਰੈਸ ਕਾਨਫਰੰਸ ਨੇ ਫਿਲਮ ਦੇ ਪ੍ਰਚਾਰ ਸਫ਼ਰ ਵਿੱਚ ਇੱਕ ਮਹੱਤਵਪੂਰਨ ਪਲ ਦੀ ਨਿਸ਼ਾਨਦੇਹੀ ਕੀਤੀ। ਇਵੈਂਟ ਦੇ ਦੌਰਾਨ ਸਾਂਝੇ ਕੀਤੇ ਗਏ ਦੂਜੇ ਪੋਸਟਰ ਅਤੇ ਸੰਗੀਤਕ ਸਨਿੱਪਟ ਇਸ ਰੋਮਾਂਟਿਕ ਸਿਨੇਮੈਟਿਕ ਤਮਾਸ਼ੇ ਦੇ ਆਲੇ ਦੁਆਲੇ ਦੀ ਉਮੀਦ ਨੂੰ ਵਧਾ ਦਿੰਦੇ ਹਨ। ਫਿਲਮ “ਮਜਨੂ” 22 ਮਾਰਚ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ |

The post ਚੰਡੀਗੜ੍ਹ ਵਿਖੇ ਆਉਣ ਵਾਲੀ ਪੰਜਾਬੀ ਫਿਲਮ “ਮਜਨੂੰ” ਦਾ ਦੂਜਾ ਪੋਸਟਰ ਤੇ ਫਿਲਮ ਦਾ ਟ੍ਰੈਕ ਹੋਇਆ ਰਿਲੀਜ਼ appeared first on TheUnmute.com - Punjabi News.

Tags:
  • breaking-news
  • chandigarh
  • majnu
  • news
  • punjabi-film
  • shalimar-productions-ltd

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ 'ਚ ਉੱਚ ਪੱਧਰੀ ਬੈਠਕ ਸੱਦੀ

Wednesday 07 February 2024 06:11 AM UTC+00 | Tags: bhagwant-mann breaking-news chandigarh chief-minister-bhagwant-mann news noc no-objection-certificate the-unmute-breaking-news the-unmute-news

ਚੰਡੀਗੜ੍ਹ, 07 ਫਰਵਰੀ 2024: ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ ਅਤੇ ਜਾਇਦਾਦ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀ ਸ਼ਰਤ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸੀਐਮ ਮਾਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਉੱਚ ਪੱਧਰੀ ਬੈਠਕ ਸੱਦੀ ਹੈ। ਦੁਪਹਿਰ 1 ਵਜੇ ਹੋਣ ਵਾਲੀ ਇਸ ਬੈਠਕ ਵਿੱਚ ਨੋਟੀਫਿਕੇਸ਼ਨ ਜਾਰੀ ਕਰਨ ਸਬੰਧੀ ਫੈਸਲਾ ਲਿਆ ਜਾਵੇਗਾ ਅਤੇ ਰੂਪ-ਰੇਖਾ ਤੈਅ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਜਨਹਿੱਤ ਵਿੱਚ ਲਿਆ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਹੋਰ ਵੇਰਵੇ ਛੇਤੀ ਹੀ ਸਾਂਝੇ ਕੀਤੇ ਜਾਣਗੇ।

ਮੁੱਖ ਮੰਤਰੀ (Bhagwant Mann) ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਐਨ.ਓ.ਸੀ ਨਾ ਮਿਲਣ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨਾਂ ਅਤੇ ਜਾਇਦਾਦਾਂ ਦੀ ਰਜਿਸਟਰੀ ਦੀ ਪ੍ਰਕਿਰਿਆ ਵਿੱਚ ਰੁਕਾਵਟ ਆ ਰਹੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

The post ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ‘ਚ ਉੱਚ ਪੱਧਰੀ ਬੈਠਕ ਸੱਦੀ appeared first on TheUnmute.com - Punjabi News.

Tags:
  • bhagwant-mann
  • breaking-news
  • chandigarh
  • chief-minister-bhagwant-mann
  • news
  • noc
  • no-objection-certificate
  • the-unmute-breaking-news
  • the-unmute-news

ਅੱਠ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ

Wednesday 07 February 2024 07:00 AM UTC+00 | Tags: accident breaking-news latest-news news panjwad punjab-news punjab-youth-in-canada the-unmute-breaking-news tragic-accident

ਤਰਨ ਤਾਰਨ, 07 ਫਰਵਰੀ 2024: ਰੋਜ਼ੀ-ਰੋਟੀ ਖਾਤਰ ਤੇ ਪਰਿਵਾਰ ਦੇ ਚੰਗੇ ਭਵਿੱਖ ਲਈ ਅੱਜ ਤੋਂ ਅੱਠ ਮਹੀਨੇ ਪਹਿਲਾਂ ਪਿੰਡ ਪੰਜਵੜ ਦੇ ਕੈਨੇਡਾ (Canada) ਗਏ ਇਕ ਨੌਜਵਾਨ ਦੀ ਦਰਦਨਾਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੇ ਸੁਬੇਗ ਸਿੰਘ ਉਰਫ ਸੋਨੂ (33 ਸਾਲ) ਦੇ ਪਿਓ ਮਲਕੀਤ ਸਿੰਘ ਵਾਸੀ ਪੰਜਵੜ ਕਲਾਂ ਨੇ ਦੱਸਿਆ ਕਿ ਉਸ ਦਾ ਲੜਕਾ ਸੁਬੇਗ ਸਿੰਘ ਉਰਫ ਸੋਨੂੰ, ਜਿਸ ਨੂੰ ਸੱਤ ਮਹੀਨੇ ਪਹਿਲਾਂ ਉਸਨੇ 25 ਲੱਖ ਰੁਪਿਆ ਕਰਜ਼ਾ ਲੈ ਕੇ ਕੇਨੈਡਾ ਚੰਗੇ ਭਵਿੱਖ ਲਈ ਅਤੇ ਰੋਜ਼ੀ ਰੋਟੀ ਖਾਤਰ ਭੇਜਿਆ ਸੀ।

ਸੁਬੇਗ ਸਿੰਘ ਦਾ ਵਿਆਹ ਚਾਰ ਸਾਲ ਪਹਿਲਾਂ ਸ਼ਰਨਪ੍ਰੀਤ ਕੌਰ ਨਾਲ ਹੋਇਆ ਸੀ, ਜਿਸ ਦੀ ਇਕ ਤਿੰਨ ਸਾਲ ਦੀ ਬੇਟੀ ਹੈ। ਸੁਬੇਗ ਸਿੰਘ ਦੀਆਂ ਦੋ ਭੈਣਾਂ ਅਤੇ ਦੋ ਭਰਾ ਹਨ। ਸੁਬੇਗ ਸਿੰਘ ਕੈਨੇਡਾ (Canada) ਵਿਚ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਜਿੱਥੇ ਬੀਤੇ ਦਿਨੀਂ ਉਸ ਦਾ ਟਰੱਕ 'ਚੋਂ ਭਾਰੀਆਂ ਪੱਥਰ ਦੀ ਸਲੈਬਾਂ ਉਤਾਰਦੇ ਸਮੇਂ ਸਲੈਬ ਦੇ ਹੇਠਾਂ ਆਉਣ ਨਾਲ ਹਾਦਸਾ ਵਾਪਰ ਗਿਆ, ਜਿਸ ਵਿਚ ਉਸ ਦੀ ਦਰਦਨਾਕ ਮੌਤ ਹੋ ਗਈ।

The post ਅੱਠ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ ‘ਚ ਮੌਤ appeared first on TheUnmute.com - Punjabi News.

Tags:
  • accident
  • breaking-news
  • latest-news
  • news
  • panjwad
  • punjab-news
  • punjab-youth-in-canada
  • the-unmute-breaking-news
  • tragic-accident

ਪੰਜਾਬ ਦੀਆਂ ਝਾਕੀਆਂ ਦਾ ਮਾਨਸਾ ਪੁੱਜਣ 'ਤੇ ਇਲਾਕਾ ਵਾਸੀਆਂ ਵੱਲੋਂ ਨਿੱਘਾ ਸਵਾਗਤ

Wednesday 07 February 2024 07:10 AM UTC+00 | Tags: breaking-news latest-news mansa news punjab punjabi-news punjab-tableaus

ਮਾਨਸਾ, 7 ਫਰਵਰੀ 2024: ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਬੀਤੀ ਸ਼ਾਮ ਮਾਨਸਾ (Mansa) ਵਿਖੇ ਪੁੱਜੀਆਂ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਇਲਾਕਾ ਵਾਸੀਆਂ ਸਮੇਤ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਵੱਲੋਂ ਇੰਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਨਵੀਂ ਅਨਾਜ ਮੰਡੀ ਮਾਨਸਾ ਵਿਖੇ ਪ੍ਰਦਰਸ਼ਿਤ ਇੰਨ੍ਹਾਂ ਝਾਕੀਆਂ ਨੂੰ ਵੇਖਣ ਆਏ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜ਼ਲਿ੍ਹਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਐਸ.ਡੀ.ਐਮ. ਮਾਨਸਾ (Mansa) ਮਨਜੀਤ ਸਿੰਘ ਰਾਜਲਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ ਵੱਲੋਂ ਅੱਜ ਇਨ੍ਹਾਂ ਝਾਕੀਆਂ ਨੂੰ ਸਰਦੂਲਗੜ੍ਹ ਲਈ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ ਪਹਿਲ ਹੈ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਮਾਨਸਾ ਜ਼ਿਲ੍ਹੇ ਵਿੱਚ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇੰਨਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਿਲ ਕਰ ਸਕਣ।

ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਅਤੇ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ। ਵੀਰਵਾਰ ਨੂੰ ਝਾਕੀਆਂ ਸਰਦੂਲਗੜ੍ਹ ਤੋਂ ਬਠਿੰਡਾ ਲਈ ਆਪਣੇ ਸਫ਼ਰ ਦੀ ਸ਼ੁਰੂਆਤ ਕਰਨਗੀਆਂ।

The post ਪੰਜਾਬ ਦੀਆਂ ਝਾਕੀਆਂ ਦਾ ਮਾਨਸਾ ਪੁੱਜਣ 'ਤੇ ਇਲਾਕਾ ਵਾਸੀਆਂ ਵੱਲੋਂ ਨਿੱਘਾ ਸਵਾਗਤ appeared first on TheUnmute.com - Punjabi News.

Tags:
  • breaking-news
  • latest-news
  • mansa
  • news
  • punjab
  • punjabi-news
  • punjab-tableaus

ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਚਾਰ ਹਫਤੇ ਦੀ ਮੁਫ਼ਤ ਸਿਖਲਾਈ ਦਾ ਦੂਜਾ ਬੈਚ 19 ਫਰਵਰੀ ਨੂੰ ਹੋਵੇਗਾ ਸ਼ੁਰੂ

Wednesday 07 February 2024 07:22 AM UTC+00 | Tags: breaking-news four-week-free-training latest-news mission-scheme national-livestock-mission-scheme news punjab-dairy-development-board skill-program

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ 2024: ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ 4 ਹਫਤੇ ਦੀ ਮੁਫਤ ਡੇਅਰੀ ਸਿਖਲਾਈ ਮੁਹੱਇਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ (free training) ਦਾ ਮੁੱਖ ਮੰਤਵ ਪੇਂਡੂ ਬੇਰੁਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਪ੍ਰੋਤਸਾਹਿਤ ਕਰਨਾ ਹੈ।

ਸਾਲ 2024 ਦਾ ਦੂਜਾ ਬੈਚ 19.02.2024 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ (ਰੋਪੜ) ਵਿਖੇ ਚਲਾਇਆ ਜਾਵੇਗਾ। ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੀ ਹੋਣੀ ਚਾਹੀਦੀ ਹੈ, ਉਹ ਘੱਟੋ ਘੱਟ ਪੰਜਵੀ ਪਾਸ ਹੋਵੇ ਅਤੇ ਸਿਖਿਆਰਥੀ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ।

ਇਸ ਸਿਖਲਾਈ ਲਈ 5000/- ਰੁਪਏ ਦੀ ਫੀਸ ਜਨਰਲ ਜਾਤੀ ਅਤੇ 4000/- ਰੁਪਏ ਦੀ ਫੀਸ ਅਨੂਸੁਚਿਤ ਜਾਤੀ ਦੇ ਸਿਖਿਆਰਥੀਆਂ ਵੱਲੋਂ ਅਦਾ ਕੀਤੀ ਜਾਵੇਗੀ ਅਤੇ ਸਫਲਤਾ ਪੂਰਵਕ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਨੂੰ ਸਿਖਲਾਈ (free training) ਦੀ ਫੀਸ ਵਾਪਿਸ ਕਰ ਦਿੱਤੀ ਜਾਵੇਗੀ।

ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ. 434, ਤੀਜੀ ਮੰਜਿਲ, ਡਿਪਟੀ ਕਮਿਸ਼ਨਰ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਜਾਂ ਮੋਬਾਇਲ ਨੰਬਰ 8567085670 ਤੇ ਸੰਪਰਕ ਕੀਤਾ ਜਾ ਸਕਦਾ ਹੈ।

The post ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਚਾਰ ਹਫਤੇ ਦੀ ਮੁਫ਼ਤ ਸਿਖਲਾਈ ਦਾ ਦੂਜਾ ਬੈਚ 19 ਫਰਵਰੀ ਨੂੰ ਹੋਵੇਗਾ ਸ਼ੁਰੂ appeared first on TheUnmute.com - Punjabi News.

Tags:
  • breaking-news
  • four-week-free-training
  • latest-news
  • mission-scheme
  • national-livestock-mission-scheme
  • news
  • punjab-dairy-development-board
  • skill-program

ਅਮਰੀਕਾ 'ਚ ਇਕ ਹੋਰ ਭਾਰਤੀ ਵਿਦਿਆਰਥੀ 'ਤੇ ਹਮਲਾ, ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗੀ ਮੱਦਦ

Wednesday 07 February 2024 07:37 AM UTC+00 | Tags: america attack-news attack-on-indian-student breaking-news chicago indian-government indian-student news usa.

ਚੰਡੀਗੜ੍ਹ, 7 ਫਰਵਰੀ 2024: ਅਮਰੀਕਾ ਦੇ ਸ਼ਿਕਾਗੋ ‘ਚ ਇਕ ਭਾਰਤੀ ਵਿਦਿਆਰਥੀ (Indian student) ‘ਤੇ ਹਮਲਾ ਹੋਇਆ ਹੈ। ਇਹ ਘਟਨਾ 4 ਫਰਵਰੀ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ‘ਚ 3 ਹਮਲਾਵਰ ਵਿਦਿਆਰਥੀ ਦਾ ਪਿੱਛਾ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਤਿੰਨਾਂ ਨੇ ਭਾਰਤੀ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਫੋਨ ਖੋਹ ਲਿਆ ਅਤੇ ਭੱਜ ਗਏ। ਵਿਦਿਆਰਥੀ ਖੂਨ ਨਾਲ ਲੱਥਪੱਥ ਦਿਖਾਈ ਦਿੱਤਾ |

ਵਿਦਿਆਰਥੀ (Indian student) ਦਾ ਨਾਂ ਸਈਅਦ ਮਜ਼ਾਹਿਰ ਅਲੀ ਹੈ। ਉਹ ਹੈਦਰਾਬਾਦ ਦਾ ਰਹਿਣ ਵਾਲਾ ਹੈ ਅਤੇ ਆਪਣੀ ਮਾਸਟਰ ਡਿਗਰੀ ਲਈ ਅਮਰੀਕਾ ਗਿਆ ਹੈ। ਇੱਥੇ ਵਿਦਿਆਰਥੀ ਦੀ ਘਰਵਾਲੀ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਉਸ ਨੂੰ ਡਾਕਟਰੀ ਇਲਾਜ ਦੇਣ ਅਤੇ ਉਸ ਦੇ ਤਿੰਨ ਬੱਚਿਆਂ ਸਮੇਤ ਅਮਰੀਕਾ ਭੇਜਣ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।

ਹਮਲੇ ਤੋਂ ਬਾਅਦ ਇਸ ਵੀਡੀਓ ‘ਚ ਵਿਦਿਆਰਥੀ ਮੱਦਦ ਮੰਗਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਦੀ ਘਰਵਾਲੀ ਦਾ ਕਹਿਣਾ ਹੈ ਕਿ ਮੈਂ ਸ਼ਿਕਾਗੋ ‘ਚ ਆਪਣੇ ਘਰਵਾਲੇ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਤ ਹਾਂ। ਮੈਂ ਆਪਣੇ ਘਰਵਾਲੇ ਨਾਲ ਰਹਿਣ ਲਈ ਆਪਣੇ ਤਿੰਨ ਨਾਬਾਲਗ ਬੱਚਿਆਂ ਨਾਲ ਅਮਰੀਕਾ ਜਾਣਾ ਚਾਹੁੰਦੀ ਹਾਂ। ਜੇਕਰ ਸੰਭਵ ਹੋਵੇ ਤਾਂ ਇਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

ਪੀੜਤ ਮਜ਼ਾਹਿਰ ਨੇ ਉਸ ਨੂੰ ਕਿਹਾ ਕਿ ’ਮੈਂ’ਤੁਸੀਂ ਖਾਣਾ ਲੈਣ ਲਈ ਘਰੋਂ ਨਿਕਲਿਆ ਸੀ। ਖਾਣਾ ਖਰੀਦਿਆ ਅਤੇ ਘਰ ਵਾਪਸ ਜਾਣ ਲੱਗਾ, ਇਸ ਦੌਰਾਨ ਤਿੰਨ ਜਣੇ ਆਏ ਅਤੇ ਮੇਰਾ ਪਿੱਛਾ ਕਰਨ ਲੱਗੇ। ਉਨ੍ਹਾਂ ਤਿੰਨ ਜਣਿਆਂ ਨੇ ਮੇਰੇ ‘ਤੇ ਹਮਲਾ ਕੀਤਾ। ਜਦੋਂ ਭੀੜ ਇਕੱਠੀ ਹੋਣ ਲੱਗੀ ਤਾਂ ਉਹ ਮੇਰਾ ਫੋਨ ਖੋਹ ਕੇ ਭੱਜ ਗਏ।

The post ਅਮਰੀਕਾ ‘ਚ ਇਕ ਹੋਰ ਭਾਰਤੀ ਵਿਦਿਆਰਥੀ ‘ਤੇ ਹਮਲਾ, ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗੀ ਮੱਦਦ appeared first on TheUnmute.com - Punjabi News.

Tags:
  • america
  • attack-news
  • attack-on-indian-student
  • breaking-news
  • chicago
  • indian-government
  • indian-student
  • news
  • usa.

ਅਮਰੀਕਾ ਤੋਂ ਭਾਰਤ ਆ ਰਹੇ ਸਮੁੰਦਰੀ ਜਹਾਜ਼ 'ਤੇ ਡਰੋਨ ਹਮਲਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Wednesday 07 February 2024 07:54 AM UTC+00 | Tags: adan-gulf arbean-sea breaking-news british-military-maritime-trade drone-attack drone-attack-on-ship gulf gulf-of-aden huthi indian-navy latest-news news ukmto

ਚੰਡੀਗੜ੍ਹ, 7 ਫਰਵਰੀ 2024: ਅਦਨ ਦੀ ਖਾੜੀ ‘ਚ ਇੱਕ ਦਿਨ ‘ਚ ਦੋ ਜਹਾਜ਼ਾਂ ਉੱਤੇ ਡਰੋਨ ਹਮਲੇ (Drone attack) ਹੋਏ ਹਨ। ਹਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਬ੍ਰਿਟਿਸ਼ ਮਿਲਟਰੀ ਮੈਰੀਟਾਈਮ ਟਰੇਡ ਆਪਰੇਸ਼ਨ (ਯੂ.ਕੇ.ਐਮ.ਟੀ.ਓ.) ਨੇ ਕਿਹਾ ਕਿ ਹਮਾਸ-ਇਜ਼ਰਾਈਲ ਯੁੱਧ ਤੋਂ ਬਾਅਦ ਹਮਾਸ ਦੇ ਸਮਰਥਨ ਵਿਚ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਲਈ ਈਰਾਨ ਸਮਰਥਿਤ ਲੜਾਕਿਆਂ ਦੀ ਮੁਹਿੰਮ ਵਿਚ ਇਹ ਤਾਜ਼ਾ ਹਮਲਾ ਹੈ। UKMTO ਨੇ ਕਿਹਾ ਕਿ ਯਮਨ ਦੇ ਦੱਖਣੀ ਬੰਦਰਗਾਹ ਸ਼ਹਿਰ ਅਦਨ ਨੇੜੇ ਮੰਗਲਵਾਰ ਨੂੰ ਜਹਾਜ਼ ‘ਤੇ ਹਮਲਾ ਕੀਤਾ ਗਿਆ। ਸੁਰੱਖਿਆ ਫਰਮ ਐਂਬਰੇ ਨੇ ਇਸ ਦੀ ਪਛਾਣ ਮਾਰਸ਼ਲ ਆਈਲੈਂਡਸ ਦੇ ਝੰਡੇ ਵਾਲੇ ਅਤੇ ਯੂਨਾਨ ਦੀ ਮਲਕੀਅਤ ਵਾਲੇ ਜਹਾਜ਼ ਵਜੋਂ ਕੀਤੀ ਹੈ ਜੋ ਅਮਰੀਕਾ ਤੋਂ ਭਾਰਤ ਆ ਰਿਹਾ ਹੈ।

ਅੰਬਰੇ ਮੁਤਾਬਕ ਜਹਾਜ਼ ਦੇ ਸਟਾਰਬੋਰਡ ਵਾਲੇ ਪਾਸੇ ਤੋਂ 50 ਮੀਟਰ ਦੀ ਦੂਰੀ ‘ਤੇ ਜ਼ਬਰਦਸਤ ਧਮਾਕਾ ਹੋਇਆ। ਹਾਲਾਂਕਿ, ਇਸ ਨਾਲ ਨਾ ਤਾਂ ਜਹਾਜ਼ ਦੇ ਢਾਂਚੇ ਨੂੰ ਕੋਈ ਨੁਕਸਾਨ ਹੋਇਆ ਅਤੇ ਨਾ ਹੀ ਕੋਈ ਜਾਨੀ ਨੁਕਸਾਨ ਹੋਇਆ। ਹਮਲੇ ਤੋਂ ਬਾਅਦ, ਹੂਤੀ ਬਾਗੀਆਂ ਦੇ ਇੱਕ ਫੌਜੀ ਬੁਲਾਰੇ, ਬ੍ਰਿਗੇਡੀਅਰ ਜਨਰਲ ਯਾਹਿਆ ਸਾਰੀ ਨੇ ਦਾਅਵਾ ਕੀਤਾ ਕਿ ਬਾਗੀ ਬਲਾਂ ਨੇ ਲਾਲ ਸਾਗਰ ਵਿੱਚ ਦੋ ਜਹਾਜ਼ਾਂ ਇੱਕ ਅਮਰੀਕੀ ਅਤੇ ਇੱਕ ਬ੍ਰਿਟਿਸ਼ ‘ਤੇ ਹਮਲਾ (Drone attack) ਕੀਤਾ। ਹਾਲਾਂਕਿ ਹੂਤੀਆਂ ਨੇ ਭਾਰਤ ਆ ਰਹੇ ਜਹਾਜ਼ ‘ਤੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਲਾਲ ਸਾਗਰ ‘ਚ ਚੱਲ ਰਹੀਆਂ ਸਮੱਸਿਆਵਾਂ ‘ਤੇ ਚਰਚਾ ਕਰਨ ਲਈ ਵੀਰਵਾਰ ਨੂੰ ਇਕ ਉੱਚ-ਪੱਧਰੀ ਅੰਤਰ-ਮੰਤਰਾਲਾ ਕਮੇਟੀ ਦੀ ਦੁਬਾਰਾ ਬੈਠਕ ਹੋਵੇਗੀ। ਵਿਦੇਸ਼, ਰੱਖਿਆ, ਜਹਾਜ਼ਰਾਨੀ, ਵਿੱਤ ਅਤੇ ਵਣਜ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀ ਇਸ ਵਿੱਚ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਪੈਨਲ ਨੇ ਇਸ ਮੁੱਦੇ ‘ਤੇ 17 ਜਨਵਰੀ ਨੂੰ ਬੈਠਕ ਕੀਤੀ ਸੀ।

The post ਅਮਰੀਕਾ ਤੋਂ ਭਾਰਤ ਆ ਰਹੇ ਸਮੁੰਦਰੀ ਜਹਾਜ਼ ‘ਤੇ ਡਰੋਨ ਹਮਲਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ appeared first on TheUnmute.com - Punjabi News.

Tags:
  • adan-gulf
  • arbean-sea
  • breaking-news
  • british-military-maritime-trade
  • drone-attack
  • drone-attack-on-ship
  • gulf
  • gulf-of-aden
  • huthi
  • indian-navy
  • latest-news
  • news
  • ukmto

ਜੇਲ੍ਹਾਂ ਦੀ ਸੁਰੱਖਿਆ ਨਾਲ ਸਬੰਧਤ ਮਾਮਲੇ 'ਚ ਪੰਜਾਬ ਪੁਲਿਸ ਹਾਈਕੋਰਟ 'ਚ ਪੇਸ਼ ਕਰੇਗੀ ਪ੍ਰਗਤੀ ਰਿਪੋਰਟ

Wednesday 07 February 2024 08:08 AM UTC+00 | Tags: breaking-news breakingn-news dgp-punjab high-court lawrence-interview-case news punjab-and-haryana-high-court punjab-jails punjab-police

ਚੰਡੀਗੜ੍ਹ, 7 ਫਰਵਰੀ 2024: ਪੰਜਾਬ ਦੀਆਂ ਜੇਲ੍ਹਾਂ (Punjab jails) ਦੀ ਸੁਰੱਖਿਆ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਵੇਗੀ। ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਚੁੱਕੇ ਗਏ ਕਦਮਾਂ ਦੀ ਪ੍ਰਗਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਪੁਲਿਸ ਅਦਾਲਤ ਨੂੰ ਜੇਲ੍ਹਾਂ ਦੀ ਸੁਰੱਖਿਆ ਵਧਾਉਣ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਦੇਵੇਗੀ।

ਪਿਛਲੀ ਸੁਣਵਾਈ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਜੇਲ੍ਹਾਂ (Punjab jails) ਦੀ ਸੁਰੱਖਿਆ ਵਧਾਉਣ ਲਈ ਕਈ ਕਦਮ ਚੁੱਕੇ ਗਏ ਹਨ। ਬਠਿੰਡਾ, ਅੰਮ੍ਰਿਤਸਰ, ਕਪੂਰਥਲਾ, ਨਾਭਾ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਫੁੱਲ ਬਾਡੀ ਸਕੈਨਰ ਲਗਾਉਣ ਲਈ ਟੈਂਡਰ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਮਹੀਨੇ ਟੈਂਡਰ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਇਸ ਤੋਂ ਬਾਅਦ ਸਕੈਨਰ ਲਗਾਉਣ ਦੀ ਪ੍ਰਕਿਰਿਆ 5 ਮਹੀਨਿਆਂ ‘ਚ ਹੋਵੇਗੀ।

ਪਿਛਲੀ ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਨੂੰ ਕਿਹਾ ਸੀ ਕਿ ਕੈਦੀਆਂ ਲਈ ਜੇਲ੍ਹਾਂ ਵਿੱਚ ਵਾਧੂ ਬੈਰਕਾਂ ਬਣਾਈਆਂ ਜਾਣਗੀਆਂ। ਇਹ ਕੰਮ ਕਰੀਬ ਡੇਢ ਸਾਲ ਵਿੱਚ ਪੂਰਾ ਹੋ ਜਾਵੇਗਾ। ਜਦੋਂ ਕਿ ਅਤਿ-ਆਧੁਨਿਕ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਬੰਧ 3 ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ। ਇਸ ਤੋਂ ਬਾਅਦ ਹਾਈਕੋਰਟ ਨੇ ਪ੍ਰਗਤੀ ਰਿਪੋਰਟ ਤਲਬ ਕੀਤੀ ਸੀ। ਜਦੋਂ ਕਿ ਹਾਈਕੋਰਟ ਨੇ ਐਸਆਈਟੀ ਨੂੰ ਲਾਰੈਂਸ ਦੀ ਇੰਟਰਵਿਊ ਨਾਲ ਸਬੰਧਤ ਮਾਮਲੇ ਦੀ ਰਿਪੋਰਟ ਤਿੰਨ ਮਹੀਨਿਆਂ ਵਿੱਚ ਸੌਂਪਣ ਦੇ ਹੁਕਮ ਦਿੱਤੇ ਸਨ।

The post ਜੇਲ੍ਹਾਂ ਦੀ ਸੁਰੱਖਿਆ ਨਾਲ ਸਬੰਧਤ ਮਾਮਲੇ ‘ਚ ਪੰਜਾਬ ਪੁਲਿਸ ਹਾਈਕੋਰਟ ‘ਚ ਪੇਸ਼ ਕਰੇਗੀ ਪ੍ਰਗਤੀ ਰਿਪੋਰਟ appeared first on TheUnmute.com - Punjabi News.

Tags:
  • breaking-news
  • breakingn-news
  • dgp-punjab
  • high-court
  • lawrence-interview-case
  • news
  • punjab-and-haryana-high-court
  • punjab-jails
  • punjab-police

ਅੰਮ੍ਰਿਤਸਰ, 7 ਫਰਵਰੀ 2024: ਮਹਾਰਾਸ਼ਟਰ ਦੀ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਬੋਰਡ ਐਕਟ ਵਿੱਚ ਤਬਦੀਲੀ ਕਰਕੇ ਸਰਕਾਰੀ ਮੈਂਬਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ। ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਕਿਹਾ ਕਿ ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਸਰਕਾਰ ਨੇ ਸਿੱਖ ਮਾਮਲਿਆਂ ਵਿਚ ਸਿੱਧਾ ਦਖ਼ਲ ਦਿੰਦੇ ਹੋਏ ਤਖ਼ਤ ਸੱਚਖੰਡ ਅਬਿਚਲ ਨਗਰ, ਹਜ਼ੂਰ ਸਾਹਿਬ ਦੇ ਬੋਰਡ ਦੇ ਐਕਟ ਵਿਚ ਤਬਦੀਲੀ ਕਰਕੇ ਸਰਕਾਰੀ ਮੈਂਬਰਾਂ ਦੀ ਗਿਣਤੀ ਵਿਚ ਵਾਧਾ ਕੀਤਾ ਹੈ।

ਸ਼ਿੰਦੇ ਸਰਕਾਰ ਨੇ ਮਹਾਰਾਸ਼ਟਰ ਵਿਧਾਨ ਸਭਾ ‘ਚ ਇੱਕ ਬਿੱਲ ਪੇਸ਼ ਕਰਕੇ ਐਕਟ ਵਿਚ ਸੋਧ ਕਰਦਿਆਂ ਸਰਕਾਰ ਵੱਲੋਂ ਨਾਮਜ਼ਦ 7 ਮੈਂਬਰਾਂ ਦੀ ਗਿਣਤੀ ਨੂੰ ਵਧਾ ਕੇ 12 ਕੀਤੇ ਜਾਣ ਦਾ ਬਿੱਲ ਪਾਸ ਕਰ ਦਿੱਤਾ ਹੈ। ਬੋਰਡ ਦੇ ਵਿਚ ਸ਼੍ਰੋਮਣੀਕਮੇਟੀ ਦੇ 4 ਮੈਂਬਰਾਂ ਦੀ ਗਿਣਤੀ ਨੂੰ ਘੱਟ ਕਰਦਿਆਂ ਕਮੇਟੀ ਦੇ 2 ਮੈਂਬਰ ਸ਼ਾਮਲ ਕੀਤੇ ਗਏ ਹਨ। ਨਵੇਂ ਬਿੱਲ ਮੁਤਾਬਕ ਚੀਫ ਖ਼ਾਲਸਾ ਦੀਵਾਨ ਤੇ ਹਜੂਰੀ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਬੋਰਡ ‘ਚੋਂ ਮਨਫੀ ਕਰ ਦਿੱਤਾ ਗਿਆ ਹੈ। ਨਵੇ ਬਿੱਲ ਮੁਤਾਬਕ ਹੁਣ 17 ਮੈਂਬਰੀ ਬੋਰਡ ਵਿਚ ਸਰਕਾਰ ਵੱਲੋਂ ਨਾਮਜਦ 12 ਮੈਂਬਰਾਂ ਦੇ ਨਾਲ-ਨਾਲ 3 ਮੈਂਬਰ ਚੋਣ ਜਿੱਤ ਕੇ ਆਉਣਗੇ ਅਤੇ 2 ਮੈਂਬਰ ਸ਼੍ਰੋਮਣੀ ਕਮੇਟੀ ਨਾਮਜ਼ਦ ਕਰ ਸਕੇਗੀ।

ਇਸ ਬਿੱਲ ਦੇ ਪਾਸ ਹੋਣ ਨਾਲ ਮਹਾਰਾਸ਼ਟਰ ਦੇ ਸਿੱਖਾਂ ਦੇ ਵਿਚ ਰੋਸ ਹੈ ਤੇ ਇਸ ਬਿੱਲ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲ ਅੰਦਾਜੀ ਮੰਨਿਆ ਜਾ ਰਿਹਾ ਹੈ। ਨਾਂਦੇੜ ਸਿੱਖ ਗੁਰਦਵਾਰਾ ਐਕਟ 1956 ਮੁਤਾਬਕ ਪਹਿਲਾਂ 3 ਮੈਂਬਰ ਸਥਾਨਕ ਸਿੱਖਾਂ ਵੱਲੋਂ ਵੋਟਾਂ ਰਾਹੀ ਚੁਣੇ ਜਾਂਦੇੇ ਸਨ। ਇਸ ਦੇ ਨਾਲ ਨਾਲ ਸਰਕਾਰ ਵੱਲੋਂ ਇਕ ਮੈਂਬਰ ਹੈਦਰਾਬਾਦ ਤੇ ਸਿੰਕਦਰਾਬਾਦ ਦੇ ਸਿੱਖਾਂ ‘ਚੋਂ ਚੁਣਿਆ ਜਾਂਦਾ ਸੀ। ਇਕ ਮੈਂਬਰ ਸ਼੍ਰੋਮਣੀ ਕਮੇਟੀ ਦੀ ਰਾਏ ਨਾਲ ਮੱਧ ਪ੍ਰਦੇਸ਼ ਦੇ ਸਿੱਖਾਂ ‘ਚੋਂ ਅਤੇ ਤਿੰਨ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਲਏ ਜਾਂਦੇ ਸਨ।

ਦੋ ਸਿੱਖ ਮੈਂਬਰ ਪਾਰਲੀਮੈਂਟ ਦੇ ਨਾਲ-ਨਾਲ ਇਕ ਮੈਂਬਰ ਚੀਫ ਖ਼ਾਲਸਾ ਦੀਵਾਨ ਅਤੇ 4 ਮੈਂਬਰ ਹਜੂਰੀ ਖ਼ਾਲਸਾ ਦੀਵਾਨ ਦੇ ਹੁੰਦੇ ਸਨ। ਇਨਾਂ ਮੈਂਬਰਾਂ ਦੀ ਰਾਏ ਨਾਲ ਪ੍ਰਧਾਨ ਨਾਂਦੇੜ ਬੋਰਡ ਦੀ ਚੋਣ ਸਰਕਾਰੀ ਤੌਰ ‘ਤੇ ਮੈਂਬਰਾਂ ਦੀ ਰਾਏ ਨਾਲ ਕੀਤੀ ਜਾਂਦੀ ਸੀ। ਹੁਣ ਨਵੇ ਐਕਟ ਮੁਤਾਬਕ ਜੋ ਕਿ 5 ਫਰਵਰੀ 2024 ਨੂੰ ਪਾਸ ਕੀਤਾ ਗਿਆ ਹੈ | ਸਰਕਾਰ 12 ਮੈਂਬਰਾਂ ਨੂੰ ਨਾਮਜਦ ਕਰੇਗੀ, ਦੋ ਮੈਂਬਰ ਸ਼੍ਰੋਮਣੀ ਕਮੇਟੀ ਤੇ 3 ਮੈਂਬਰ ਵੋਟਾਂ ਰਾਹੀ ਜਿੱਤ ਕੇ ਬੋਰਡ ਵਿਚ ਸ਼ਾਮਲ ਕੀਤੇ ਜਾਣਗੇ। ਚੀਫ ਖਾਲਸਾ ਦੀਵਾਨ, ਹਜੂਰੀ ਖਾਲਸਾ ਦੀਵਾਨ ਤੇ ਸਿੱਖ ਮੈਂਬਰ ਪਾਰਲੀਮੈਟ ਨੂੰ ਮਨਫੀ ਕਰ ਦਿੱਤਾ ਗਿਆ ਹੈ।

ਉਹਨਾਂ ਨੇ ਕਿਹਾ ਜੋ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੇ ਉੱਪਰ ਟਿੱਪਣੀ ਕੀਤੀ ਜਾ ਰਹੀ ਹੈ, ਇਹ ਮੰਦਭਾਗਾ ਹੈ ਅਤੇ ਇਸ ਤੋਂ ਸਿੱਧਾ ਹੁੰਦਾ ਹੈ ਕਿ ਆਰਐਸਐਸ ਵੱਲੋਂ ਸਿੱਖਾਂ ਦੇ ਮਾਮਲਿਆਂ ਚ ਜਾਣਬੂਝ ਕੇ ਦਖਲ ਅੰਦਾਜੀ ਕੀਤੀ ਜਾ ਰਹੀ ਹੈ। ਜਿਸ ਦੀ ਕਿ ਐਸਜੀਪੀਸੀ ਵੱਲੋਂ ਨਿਖੇਧੀ ਕਰਦੇ ਹਨ।

The post ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ 'ਚ ਕੀਤੀ ਸੋਧ ਸਿੱਖ ਮਾਮਲਿਆਂ 'ਚ ਸਿੱਧੀ ਦਖਲ ਅੰਦਾਜੀ: ਪ੍ਰਤਾਪ ਸਿੰਘ appeared first on TheUnmute.com - Punjabi News.

Tags:
  • breaking-news
  • government-of-maharashtra
  • harjinder-singh-dhami
  • nanded
  • news
  • sgpc
  • sikh
  • takht-sri-hazur-sahib

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ 'ਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨਾ ਨਿੰਦਣਯੋਗ: SGPC ਪ੍ਰਧਾਨ

Wednesday 07 February 2024 08:49 AM UTC+00 | Tags: breaking-news government-of-maharashtra harjinder-singh-dhami nanded news sgpc sgpc-president sikh sikh-organizations takht-sri-hazur-sahib

ਅੰਮ੍ਰਿਤਸਰ, 7 ਫਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮਹਾਰਾਸ਼ਟਰ ਸਰਕਾਰ ਨੂੰ ਚਿੱਠੀ ਲਿਖ ਕੇ ਮਹਾਰਾਸ਼ਟਰ ਕੈਬਨਿਟ ਦੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਐਕਟ ‘ਚ ਸੋਧ ਲਈ ਫੈਸਲੇ ‘ਤੇ ਇਤਰਾਜ ਪ੍ਰਗਟਾਇਆ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਬੇਹੱਦ ਦੁਖਦ ਅਤੇ ਨਿੰਦਣਯੋਗ ਹੈ।

ਐਸਜੀਪੀਸੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਟੈਗ ਕਰਦੇ ਹੋਏ ਟਵੀਟ ਕੀਤਾ ਹੈ। ਜਿਸ ਵਿੱਚ ਲਿਖਿਆ ਹੈ ਕਿ ਮਹਾਰਾਸ਼ਟਰ ਸਰਕਾਰ ਦਾ ਇਹ ਫੈਸਲਾ ਸਿੱਖਾਂ ਦੇ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਮਹਾਰਾਸ਼ਟਰ ਸਰਕਾਰ ਦਾ ਗੁਰਦੁਆਰਾ ਬੋਰਡ ‘ਤੇ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਤੋਂ ਮੈਂਬਰਾਂ ਦੀ ਗਿਣਤੀ ਘਟਾਉਣ ਦਾ ਫੈਸਲਾ ਸਿੱਖ ਧਾਰਮਿਕ ਅਸਥਾਨਾਂ ‘ਤੇ ਕਬਜ਼ਾ ਕਰਨ ਵੱਲ ਇਕ ਕਦਮ ਹੈ।

ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ 'ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਅਬਚਲ ਨਗਰ ਸਾਹਿਬ ਬੋਰਡ ਐਕਟ 1956' ਵਿੱਚ ਅਜਿਹੀਆਂ ਸੋਧਾਂ ਦਾ ਪ੍ਰਸਤਾਵ ਪੇਸ਼ ਕਰਨ ਤੋਂ ਪਹਿਲਾਂ ਸਿੱਖਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਤੀਰਥ ਅਸਥਾਨਾਂ ਦੇ ਪ੍ਰਬੰਧ ਵਿੱਚ ਦਖਲ ਦੇਣ ਦੀਆਂ ਸਾਜ਼ਿਸ਼ਾਂ ਨੂੰ ਤੁਰੰਤ ਬੰਦ ਕਰਨ।

ਉਨ੍ਹਾਂ ਕਿਹਾ ਕਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਬੋਰਡ ਐਕਟ 1956 ਦੀ ਸੋਧ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਪਹਿਲਾਂ ਵਾਂਗ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਧਾਮੀ ਨੇ ਲਿਖਿਆ ਹੈ ਕਿ ਇਹ ਸਿੱਖਾਂ ਨਾਲ ਜੁੜਿਆ ਬਹੁਤ ਗੰਭੀਰ ਮਾਮਲਾ ਹੈ।

ਇਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੂੰ ਮੁੱਖ ਮੰਤਰੀ ਨੂੰ ਮਿਲਣ ਲਈ ਤੁਰੰਤ ਸਮਾਂ ਦਿੱਤਾ ਜਾਵੇ, ਤਾਂ ਜੋ ਹਰ ਪਹਿਲੂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਸਕੇ। ਹਜ਼ੂਰ ਸਾਹਿਬ ਦੀ ਸੰਗਤ ਵਿਚ ਵੀ ਇਸ ਫੈਸਲੇ ਖਿਲਾਫ ਭਾਰੀ ਰੋਸ ਹੈ।

The post ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ‘ਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨਾ ਨਿੰਦਣਯੋਗ: SGPC ਪ੍ਰਧਾਨ appeared first on TheUnmute.com - Punjabi News.

Tags:
  • breaking-news
  • government-of-maharashtra
  • harjinder-singh-dhami
  • nanded
  • news
  • sgpc
  • sgpc-president
  • sikh
  • sikh-organizations
  • takht-sri-hazur-sahib

ਚੰਡੀਗੜ੍ਹ ਮੇਅਰ ਚੋਣਾਂ ਮਾਮਲੇ ਨੂੰ ਲੈ ਕੇ NUSI ਵਰਕਰਾਂ ਦਾ ਰੋਸ ਪ੍ਰਦਰਸ਼ਨ, ਪੁਲਿਸ ਨੇ ਕੀਤਾ ਹਲਕਾ ਲਾਠੀਚਾਰਜ

Wednesday 07 February 2024 09:12 AM UTC+00 | Tags: breaking-news chandigarh chandigarh-mayor-elections chandigarh-news chandigarh-protest nbws news nusi nusi-workers nwes protest-of-nusi punjab-congress

ਚੰਡੀਗੜ੍ਹ, 7 ਫਰਵਰੀ 2024: ਚੰਡੀਗੜ੍ਹ (Chandigarh) ਵਿੱਚ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਨੇ ਚੰਡੀਗੜ੍ਹ ਮੇਅਰ ਚੋਣਾਂ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਦੋਂ ਚੰਡੀਗੜ੍ਹ ਪੁਲਿਸ ਨੇ ਐਨਐਸਯੂਆਈ ਦੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਵਰਕਰਾਂ ਤੇ ਪੁਲਿਸ ਆਹਮੋ-ਸਾਹਮਣੇ ਹੋ ਗਏ। ਪੁਲਿਸ ਨੇ ਐਨਐਸਯੂਆਈ ਵਰਕਰਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ।

ਇੰਡੀਅਨ ਨੈਸ਼ਨਲ ਸਟੂਡੈਂਟਸ ਆਰਗੇਨਾਈਜੇਸ਼ਨ ਦੇ ਵਰਕਰ ਅੱਜ ਚੰਡੀਗੜ੍ਹ (Chandigarh) ਮੇਅਰ ਚੋਣਾਂ ਮਾਮਲੇ ਨੂੰ ਲੈ ਕੇ ਆਪਣਾ ਰੋਸ ਪ੍ਰਗਟ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵੱਲ ਜਾ ਰਹੇ ਸਨ। ਪੁਲਿਸ ਨੇ ਐਨਐਸਯੂਆਈ ਵਰਕਰਾਂ ਨੂੰ ਰਸਤੇ ਵਿੱਚ ਬੈਰੀਕੇਡ ਲਾ ਕੇ ਰੋਕ ਲਿਆ। ਜਿਸ ‘ਤੇ ਐਨ.ਐਸ.ਯੂ.ਆਈ. ਦੇ ਵਰਕਰ ਭੜਕ ਗਏ ਅਤੇ ਸੜਕ ਤੋਂ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਸਥਿਤੀ ਉਸ ਸਮੇਂ ਅਚਾਨਕ ਤਣਾਅਪੂਰਨ ਹੋ ਗਈ ਜਦੋਂ ਐਨਐਸਯੂਆਈ ਦੇ ਵਰਕਰ ਬੈਰੀਕੇਡ 'ਤੇ ਚੜ੍ਹ ਗਏ ਅਤੇ ਪੁਲਿਸ ਮੁਲਾਜ਼ਮਾਂ ਨਾਲ ਹੱਥੋਪਾਈ ਸ਼ੁਰੂ ਹੋ ਗਈ ਅਤੇ ਪੁਲਿਸ ਨੇ ਹਲਕੀ ਤਾਕਤ ਦੀ ਵਰਤੋਂ ਕਰਦਿਆਂ ਲਾਠੀਚਾਰਜ ਕੀਤਾ | ਅੱਜ ਐਨਐਸਯੂਆਈ ਵਰਕਰਾਂ ਦੇ ਧਰਨੇ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਹੀ ਭਾਰੀ ਪੁਲਿਸ ਫੋਰਸ ਦਾ ਪ੍ਰਬੰਧ ਕੀਤਾ ਹੋਇਆ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਭਾਜਪਾ ਦਫ਼ਤਰ ਵੱਲ ਜਾ ਰਿਹਾ ਹੈ। ਅਜਿਹੇ ‘ਚ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਹੀ ਪੁਖਤਾ ਇੰਤਜ਼ਾਮ ਕਰ ਲਏ ਸਨ।

The post ਚੰਡੀਗੜ੍ਹ ਮੇਅਰ ਚੋਣਾਂ ਮਾਮਲੇ ਨੂੰ ਲੈ ਕੇ NUSI ਵਰਕਰਾਂ ਦਾ ਰੋਸ ਪ੍ਰਦਰਸ਼ਨ, ਪੁਲਿਸ ਨੇ ਕੀਤਾ ਹਲਕਾ ਲਾਠੀਚਾਰਜ appeared first on TheUnmute.com - Punjabi News.

Tags:
  • breaking-news
  • chandigarh
  • chandigarh-mayor-elections
  • chandigarh-news
  • chandigarh-protest
  • nbws
  • news
  • nusi
  • nusi-workers
  • nwes
  • protest-of-nusi
  • punjab-congress

ਪਾਕਿਸਤਾਨ: ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ 'ਚ ਦੋ ਧਮਾਕੇ, 27 ਜਣਿਆਂ ਦੀ ਮੌਤ

Wednesday 07 February 2024 09:23 AM UTC+00 | Tags: balochistan balochistan-blast balochistan-news bomb-blast breaking-news news pakistan-elections

ਚੰਡੀਗੜ੍ਹ, 7 ਫਰਵਰੀ 2024: ਪਾਕਿਸਤਾਨ ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ (Balochistan) ਵਿੱਚ ਦੋ ਧਮਾਕੇ ਹੋਏ। ਪਹਿਲਾ ਧਮਾਕਾ ਪਿਸ਼ਿਨ ਸ਼ਹਿਰ ਵਿੱਚ ਹੋਇਆ। ਇਨ੍ਹਾਂ ਧਮਾਕਿਆਂ ‘ਚ 27 ਜਣਿਆਂ ਦੀ ਮੌਤ ਹੋ ਗਈ ਅਤੇ 30 ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋ ਸਕਦਾ ਹੈ | ਪਾਕਿਸਤਾਨੀ ਮੀਡੀਆ ਜੀਓ ਨਿਊਜ਼ ਮੁਤਾਬਕ ਇਹ ਧਮਾਕਾ ਆਜ਼ਾਦ ਉਮੀਦਵਾਰ ਅਸਫੰਦ ਯਾਰ ਖਾਨ ਕਾਕੜ ਦੇ ਦਫ਼ਤਰ ਦੇ ਬਾਹਰ ਹੋਇਆ। ਧਮਾਕੇ ਸਮੇਂ ਕਾਕੜ ਦਫ਼ਤਰ ਵਿੱਚ ਮੌਜੂਦ ਨਹੀਂ ਸਨ।

ਇਸ ਦੇ ਨਾਲ ਹੀ ਬਲੋਚਿਸਤਾਨ (Balochistan) ਦੇ ਕਿਲਾ ਸੈਫੁੱਲਾ ਵਿੱਚ ਜੇਯੂਆਈ-ਐਫ ਪਾਰਟੀ ਦੇ ਉਮੀਦਵਾਰ ਮੌਲਾਨਾ ਅਬਦੁਲ ਵਾਸੇ ਦੇ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ। ਉਹ ਸੁਰੱਖਿਅਤ ਹਨ। ਹਾਲਾਂਕਿ ਇਸ ਹਮਲੇ ‘ਚ 12 ਜਣਿਆਂ ਦੀ ਮੌਤ ਹੋ ਗਈ ਹੈ, ਜਦਕਿ 10 ਜ਼ਖਮੀ ਹੋਏ ਹਨ। ਦੋਵਾਂ ਧਮਾਕਿਆਂ ਵਿੱਚ ਕੁੱਲ 27 ਜਣਿਆਂ ਦੀ ਮੌਤ ਹੋ ਗਈ ਹੈ।

ਪਾਕਿਸਤਾਨ ਵਿੱਚ 8 ਫਰਵਰੀ ਨੂੰ ਆਮ ਚੋਣਾਂ ਹਨ ਅਤੇ ਸਾਰੇ ਸੂਬਿਆਂ ਵਿੱਚ ਚੋਣਾਂ ਹਨ। ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਬਲੋਚਿਸਤਾਨ ਦੇ ਮੁੱਖ ਸਕੱਤਰ ਅਤੇ ਪੁਲਿਸ ਤੋਂ ਹਮਲਿਆਂ ਸਬੰਧੀ ਰਿਪੋਰਟ ਮੰਗੀ ਹੈ।

ਬਲੋਚਿਸਤਾਨ ਦੇ ਕੇਅਰਟੇਕਰ ਸੂਚਨਾ ਮੰਤਰੀ ਜਾਨ ਅਚਕਜ਼ਈ ਨੇ ਕਿਹਾ- ਪਹਿਲੇ ਧਮਾਕੇ ਦੀ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਿਸਫੋਟਕ ਸਮੱਗਰੀ ਬਾਈਕ ‘ਚ ਰੱਖੀ ਗਈ ਸੀ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਦੂਜੇ ਧਮਾਕੇ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਇਧਰ ਬਲੋਚਿਸਤਾਨ ਦੇ ਮੁੱਖ ਮੰਤਰੀ ਅਲੀ ਮਰਦਾਨ ਖਾਨ ਡੋਮਕੀ ਨੇ ਹਮਲਿਆਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ- ਅਜਿਹੀਆਂ ਘਟਨਾਵਾਂ ਸ਼ਾਂਤੀਪੂਰਨ ਚੋਣ ਪ੍ਰਕਿਰਿਆ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹਨ।

The post ਪਾਕਿਸਤਾਨ: ਚੋਣਾਂ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ ‘ਚ ਦੋ ਧਮਾਕੇ, 27 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • balochistan
  • balochistan-blast
  • balochistan-news
  • bomb-blast
  • breaking-news
  • news
  • pakistan-elections

ICC Ranking: ਭਾਰਤੀ ਤੇਜ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੁਨੀਆ ਦਾ ਨੰਬਰ ਇਕ ਟੈਸਟ ਗੇਂਦਬਾਜ਼ ਬਣਿਆ

Wednesday 07 February 2024 10:29 AM UTC+00 | Tags: breaking-news cricket-news icc-ranking icc-test-ranking indian-team jasprit-bumrah news nws sports-news test-bowler

ਚੰਡੀਗੜ੍ਹ, 7 ਫ਼ਰਵਰੀ 2024: ਵਿਸ਼ਾਖਾਪਟਨਮ ਟੈਸਟ ‘ਚ ਭਾਰਤੀ ਟੀਮ ਨੂੰ ਜਿੱਤ ਦਿਵਾਉਣ ਵਾਲੇ ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਦੁਨੀਆ ਦੇ ਨੰਬਰ ਇਕ ਟੈਸਟ ਗੇਂਦਬਾਜ਼ ਬਣ ਗਏ ਹਨ। ਬੁੱਧਵਾਰ ਨੂੰ ਜਾਰੀ ਆਈਸੀਸੀ ਦੀ ਤਾਜ਼ਾ ਰੈਂਕਿੰਗ ਵਿੱਚ ਬੁਮਰਾਹ ਨੇ ਰਵੀਚੰਦਰਨ ਅਸ਼ਵਿਨ ਨੂੰ ਪਛਾੜ ਕੇ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਅਸ਼ਵਿਨ ਟੈਸਟ ਗੇਂਦਬਾਜ਼ਾਂ ‘ਚ ਚੋਟੀ ‘ਤੇ ਸਨ। ਇਸ ਦੇ ਨਾਲ ਹੀ ਅਸ਼ਵਿਨ ਦੋ ਸਥਾਨ ਡਿੱਗ ਕੇ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ।

ਬੁਮਰਾਹ (Jasprit Bumrah) ਨੇ ਇੰਗਲੈਂਡ ਖਿਲਾਫ ਚੱਲ ਰਹੀ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਦੋ ਟੈਸਟ ਮੈਚਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹ ਦੂਜੇ ਟੈਸਟ ‘ਚ ਭਾਰਤੀ ਟੀਮ ਦੀ ਜਿੱਤ ਦੇ ਆਰਕੀਟੈਕਟ ਸਨ। ਵਿਸ਼ਾਖਾਪਟਨਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਉਸ ਨੇ ਪਹਿਲੀ ਪਾਰੀ ਵਿੱਚ ਛੇ ਅਤੇ ਦੂਜੀ ਪਾਰੀ ਵਿੱਚ ਤਿੰਨ ਵਿਕਟਾਂ ਲਈਆਂ। ਇਸ ਦਾ ਫਲ ਉਨ੍ਹਾਂ ਨੂੰ ਮਿਲਿਆ ਹੈ। ਉਹ ਫਿਲਹਾਲ ਇਸ ਸੀਰੀਜ਼ ‘ਚ ਦੋ ਮੈਚਾਂ ‘ਚ 15 ਵਿਕਟਾਂ ਲੈ ਕੇ ਸਿਖਰ ‘ਤੇ ਹਨ। ਇਸ ਸੀਰੀਜ਼ ‘ਚ 45 ਦੌੜਾਂ ‘ਤੇ ਛੇ ਵਿਕਟਾਂ ਉਸ ਦਾ ਸਰਵੋਤਮ ਗੇਂਦਬਾਜ਼ੀ ਪ੍ਰਦਰਸ਼ਨ ਰਿਹਾ ਹੈ।

ਟੈਸਟ ਤੋਂ ਪਹਿਲਾਂ ਬੁਮਰਾਹ ਵਨਡੇ ਅਤੇ ਟੀ-20 ‘ਚ ਵੀ ਨੰਬਰ ਇਕ ਗੇਂਦਬਾਜ਼ ਸਨ। ਅਜਿਹੇ ‘ਚ ਉਸ ਨੇ ਟੈਸਟ ‘ਚ ਨੰਬਰ ਇਕ ਬਣ ਕੇ ਇਤਿਹਾਸ ਰਚ ਦਿੱਤਾ ਹੈ । ਬੁਮਰਾਹ ਤਿੰਨੋਂ ਫਾਰਮੈਟਾਂ ‘ਚ ਨੰਬਰ ਇਕ ‘ਤੇ ਪਹੁੰਚਣ ਵਾਲਾ ਦੁਨੀਆ ਦਾ ਪਹਿਲਾ ਗੇਂਦਬਾਜ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਕੋਈ ਗੇਂਦਬਾਜ਼ ਅਜਿਹਾ ਨਹੀਂ ਕਰ ਸਕਿਆ। ਇੰਨਾ ਹੀ ਨਹੀਂ ਬੁਮਰਾਹ ਵਿਰਾਟ ਕੋਹਲੀ ਦੇ ਖਾਸ ਕਲੱਬ ‘ਚ ਵੀ ਸ਼ਾਮਲ ਹੋ ਗਏ ਹਨ। ਵਿਰਾਟ ਤੋਂ ਇਲਾਵਾ ਉਹ ਤਿੰਨੋਂ ਫਾਰਮੈਟਾਂ ‘ਚ ਨੰਬਰ ਇਕ ਸਥਾਨ ਹਾਸਲ ਕਰਨ ਵਾਲਾ ਏਸ਼ੀਆ ਦਾ ਪਹਿਲਾ ਖਿਡਾਰੀ ਹੈ। ਬੁਮਰਾਹ ਟੈਸਟ ਰੈਂਕਿੰਗ ‘ਚ ਨੰਬਰ ਇਕ ਬਣਨ ਵਾਲਾ ਭਾਰਤ ਦਾ ਪਹਿਲਾ ਤੇਜ਼ ਗੇਂਦਬਾਜ਼ ਹੈ।

The post ICC Ranking: ਭਾਰਤੀ ਤੇਜ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੁਨੀਆ ਦਾ ਨੰਬਰ ਇਕ ਟੈਸਟ ਗੇਂਦਬਾਜ਼ ਬਣਿਆ appeared first on TheUnmute.com - Punjabi News.

Tags:
  • breaking-news
  • cricket-news
  • icc-ranking
  • icc-test-ranking
  • indian-team
  • jasprit-bumrah
  • news
  • nws
  • sports-news
  • test-bowler

ED ਦੀ ਸ਼ਿਕਾਇਤ 'ਤੇ ਅਦਾਲਤ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ

Wednesday 07 February 2024 10:59 AM UTC+00 | Tags: arvind-kejriwal breaking-news cm-arvind-kejriwal delhi-excise-policy-case ed-raid enforcement-directorate news rouse-avenue-court

ਚੰਡੀਗੜ੍ਹ, 7 ਫ਼ਰਵਰੀ 2024: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਸ਼ਿਕਾਇਤ ‘ਤੇ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਈਡੀ ਨੇ ਸੀਆਰਪੀਸੀ 190 ਦੀ ਪ੍ਰਕਿਰਿਆ ਤਹਿਤ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਆਈਪੀਸੀ 174 ਲਗਾਈ ਗਈ ਸੀ।

ਜਿਕਰਯੋਗ ਹੈ ਕਿ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਖ਼ਿਲਾਫ਼ ਦਿੱਲੀ ਦੀ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਈਡੀ ਨੇ ਰਾਊਸ ਐਵੇਨਿਊ ਅਦਾਲਤ ਵਿੱਚ ਸ਼ਿਕਾਇਤ ਕੀਤੀ ਹੈ ਕਿ ਕੇਜਰੀਵਾਲ 5 ਵਾਰ ਸੰਮਨ ਭੇਜਣ ਤੋਂ ਬਾਅਦ ਵੀ ਪੇਸ਼ ਨਹੀਂ ਹੋਏ।

ਕਥਿਤ ਦਿੱਲੀ ਸ਼ਰਾਬ ਘਪਲੇ ਨਾਲ ਸਬੰਧਤ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 5 ਵਾਰ ਸੰਮਨ ਭੇਜੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੇਜਰੀਵਾਲ ਨੂੰ ਪਹਿਲਾ ਸੰਮਨ ਪਿਛਲੇ ਸਾਲ 2 ਨਵੰਬਰ, 21 ਦਸੰਬਰ ਅਤੇ ਇਸ ਸਾਲ 3 ਜਨਵਰੀ, 18 ਜਨਵਰੀ ਅਤੇ 31 ਜਨਵਰੀ ਨੂੰ ਭੇਜਿਆ ਸੀ। ਕੇਜਰੀਵਾਲ ਨੇ ਇਨ੍ਹਾਂ ਪੰਜ ਸੰਮਨਾਂ ਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਕਿਹਾ ਕਿ ਇਹ ਗੈਰ-ਕਾਨੂੰਨੀ ਸੀ।

 

The post ED ਦੀ ਸ਼ਿਕਾਇਤ ‘ਤੇ ਅਦਾਲਤ ਵੱਲੋਂ CM ਅਰਵਿੰਦ ਕੇਜਰੀਵਾਲ ਨੂੰ 17 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ appeared first on TheUnmute.com - Punjabi News.

Tags:
  • arvind-kejriwal
  • breaking-news
  • cm-arvind-kejriwal
  • delhi-excise-policy-case
  • ed-raid
  • enforcement-directorate
  • news
  • rouse-avenue-court

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਬੈਠਕ

Wednesday 07 February 2024 11:13 AM UTC+00 | Tags: breaking-news dr-baljit-kaur news punjab-breaking-news punjab-news transgender transgender-personnews transgender-persons

ਚੰਡੀਗੜ੍ਹ, 7 ਫਰਵਰੀ 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ (transgender persons) ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੈਠਕ ਕੀਤੀ।

ਇਸ ਬੈਠਕ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ. ਕੇ ਤਿਵਾੜੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਿਪਟੀ ਡਾਇਰੈਕਟਰ ਸ. ਅਮਰਜੀਤ ਸਿੰਘ ਭੁੱਲਰ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਨੀਤੀਆਂ ਦਾ ਉਦੇਸ਼ ਟਰਾਂਸਜੈਂਡਰ ਵਿਅਕਤੀਆਂ (transgender persons) ਲਈ ਆਦਰ, ਸਨਮਾਨ ਅਤੇ ਸਮਰਥਨ ਦਾ ਮਾਹੌਲ ਪੈਦਾ ਕਰਨਾ ਹੈ। ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਵਿਰੁੱਧ ਵਿਤਕਰੇ ਨੂੰ ਰੋਕਣ ਸਬੰਧੀ ਅਤੇ ਟਰਾਂਸਜੈਂਡਰ ਭਾਈਚਾਰੇ ਲਈ ਬਰਾਬਰੀ ਵਾਲਾ ਅਤੇ ਸਹਾਇਕ ਮਾਹੌਲ ਸਿਰਜਣ ਆਦਿ ਲਈ ਨੀਤੀਆਂ ਉਲੀਕੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟਰਾਂਸਜੈਂਡਰ ਵਿਅਕਤੀਆਂ ਦਾ ਜੀਵਨ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ, ਗ੍ਰਹਿ ਵਿਭਾਗ, ਵਿੱਤ ਵਿਭਾਗ ਅਤੇ ਐਨ.ਜੀ.ਓ’ਜ਼ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਬੈਠਕ ਕਰਨ ਦੇ ਨਿਰਦੇਸ਼ ਦਿੱਤੇ।

The post ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਬੈਠਕ appeared first on TheUnmute.com - Punjabi News.

Tags:
  • breaking-news
  • dr-baljit-kaur
  • news
  • punjab-breaking-news
  • punjab-news
  • transgender
  • transgender-personnews
  • transgender-persons

ਪੰਜਾਬ 'ਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਣ ਲਈ ਦਿੱਤੀ ਜਾਵੇਗੀ ਸਿਖਲਾਈ

Wednesday 07 February 2024 11:30 AM UTC+00 | Tags: breaking-news crime cyber-crime introduction-to-e-security latest-news news online-fraud punjab-school schools-in-punjab

ਚੰਡੀਗੜ੍ਹ, 7 ਫਰਵਰੀ 2024: ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ (online fraud) ਤੋਂ ਬਚਾਉਣ ਲਈ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਧੋਖਾਧੜੀ ਦੇ ਖਤਰੇ ਨਾਲ ਨਜਿੱਠਣ ਦੇ ਗੁਣ ਵੀ ਸਿਖਾਏ ਜਾਣਗੇ। ਇਸ ਦੇ ਲਈ ਪੰਜਾਬ ਗ੍ਰਹਿ ਮੰਤਰਾਲੇ ਵੱਲੋਂ ਵਿਸ਼ਾ (ਸਿਲੇਬਸ) ਤਿਆਰ ਕੀਤਾ ਗਿਆ ਹੈ। ਜਿਸ ਨੂੰ Introduction to E-Security ਦਾ ਨਾਂ ਦਿੱਤਾ ਗਿਆ ਹੈ। ਇਹ ਸਿਲੇਬਸ ਪਹਿਲੇ ਪੜਾਅ ਵਿੱਚ ਉਨ੍ਹਾਂ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ ਜਿੱਥੇ ਸਟੂਡੈਂਟਸ ਪੁਲਿਸ ਕੈਡੇਟ (ਐਸਪੀਸੀ) ਸਕੀਮ ਚੱਲ ਰਹੀ ਹੈ।

ਸਿੱਖਿਆ ਵਿਭਾਗ ਅਨੁਸਾਰ 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਵਿਸ਼ਾ ਪੜ੍ਹਾਇਆ ਜਾਵੇਗਾ। ਵਿਭਾਗ ਵੱਲੋਂ ਇਹ ਸਿਲੇਬਸ ਉਨ੍ਹਾਂ ਮਾਸਟਰ ਟਰੇਨਰਾਂ ਨੂੰ ਵੀ ਮੁਹੱਈਆ ਕਰਵਾਇਆ ਗਿਆ ਹੈ। ਜਿਸ ਨੇ ਪੁਲਿਸ ਕੈਡੇਟ ਸਕੀਮ ਵਿੱਚ ਸ਼ਾਮਿਲ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਫਿਲੌਰ ਤੋਂ ਸਿਖਲਾਈ ਲਈ ਹੈ। ਤਾਂ ਜੋ ਉਹ ਵਿਦਿਆਰਥੀਆਂ ਨੂੰ ਇਸ ਬਾਰੇ ਸੁਚੱਜੇ ਢੰਗ ਨਾਲ ਜਾਗਰੂਕ ਕਰ ਸਕੇ। ਇਸ ਦੇ ਨਾਲ ਹੀ ਉਹ ਵਿਦਿਆਰਥੀਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਆਸਾਨੀ ਨਾਲ ਦੇ ਸਕੇ।

ਵਿਭਾਗ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਐਸਪੀਸੀ ਦੀਆਂ ਅੰਦਰੂਨੀ ਅਤੇ ਬਾਹਰੀ ਗਤੀਵਿਧੀਆਂ ਦੇ ਨਾਲ-ਨਾਲ ਇਸ ਸਿਲੇਬਸ ਬਾਰੇ ਸਿਖਲਾਈ ਦਿੱਤੀ ਜਾਵੇ। ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਐਸਪੀਸੀ ਅਧੀਨ ਹੋਣ ਵਾਲੀਆਂ ਗਤੀਵਿਧੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ। ਇਸ ਸਬੰਧੀ 28 ਪੰਨਿਆਂ ਦੀ ਕਿਤਾਬ ਤਿਆਰ ਕੀਤੀ ਗਈ ਹੈ। ਇਹ ਕਿਤਾਬ ਅੰਗਰੇਜ਼ੀ ਵਿੱਚ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਇੱਕ ਸਾਲ ਵਿੱਚ 400 ਤੋਂ ਵੱਧ ਆਨਲਾਈਨ ਧੋਖਾਧੜੀ (online fraud) ਦੇ ਕੇਸ ਦਰਜ ਕੀਤੇ ਗਏ ਹਨ।

The post ਪੰਜਾਬ ‘ਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਣ ਲਈ ਦਿੱਤੀ ਜਾਵੇਗੀ ਸਿਖਲਾਈ appeared first on TheUnmute.com - Punjabi News.

Tags:
  • breaking-news
  • crime
  • cyber-crime
  • introduction-to-e-security
  • latest-news
  • news
  • online-fraud
  • punjab-school
  • schools-in-punjab

ਅਬੋਹਰ, 7 ਫਰਵਰੀ 2024: ਅਬੋਹਰ ਦੇ ਸਥਾਨਕ ਪੁਲਿਸ ਹੋਮਗਾਰਡ ਵੱਲੋਂ ਉਸ ਦੇ ਪੁੱਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਪਤਾ ਲੱਗਣ ‘ਤੇ ਨੌਜਵਾਨ ਦੇ ਪਿਓ ਦੀ ਸਦਮੇ ਨਾਲ ਮੌਤ ਹੋ ਗਈ। ਜਿਸ ਕਾਰਨ ਉਸਦਾ ਪੂਰਾ ਪਰਿਵਾਰ ਬਹੁਤ ਸਦਮੇ ਵਿੱਚ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਟਰੈਵਲ ਏਜੰਟਾਂ (travel agents) ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਰੋਡ ‘ਤੇ ਕੁਆਰਟਰਾਂ ‘ਚ ਰਹਿੰਦੇ ਮੇਜਰ ਸਿੰਘ ਹੋਮਗਾਰਡ ਦੀ ਧੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਗਗਨਦੀਪ ਸਿੰਘ ਨੂੰ ਕੁਝ ਮਹੀਨੇ ਪਹਿਲਾਂ ਉਸ ਦੇ ਪਿਓ ਨੇ ਆਪਣਾ ਜੱਦੀ ਘਰ ਵੇਚ ਕੇ ਸਾਰਾ ਨਿਵੇਸ਼ ਕਰਕੇ ਇੰਗਲੈਂਡ ਭੇਜ ਦਿੱਤਾ ਸੀ |

ਰਮਨਦੀਪ ਕੌਰ ਨੇ ਦੱਸਿਆ ਕਿ ਅਰਨੀਵਾਲਾ ਦੀ ਇੱਕ ਟਰੈਵਲ ਏਜੰਸੀ ਰਾਹੀਂ ਉਸ ਨੇ ਆਪਣੇ ਭਰਾ ਨੂੰ ਯੂ.ਕੇ ਭੇਜਣ ਲਈ ਇਮੀਗ੍ਰੇਸ਼ਨ ਤੋਂ ਫਾਈਲ ਮੰਗਵਾਈ ਸੀ ਅਤੇ ਕੰਪਨੀ ਨੇ ਉਸ ਤੋਂ ਕਰੀਬ 24.5 ਲੱਖ ਰੁਪਏ ਲੈ ਲਏ ਸਨ। ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਉਸ ਨੂੰ ਫੋਨ ਕਰ ਕੇ ਦੱਸ ਰਿਹਾ ਸੀ ਕਿ ਉਸ ਨੂੰ ਉੱਥੇ ਕੰਮ ਨਾ ਮਿਲਣ ਕਾਰਨ ਉਹ ਬਹੁਤ ਪਰੇਸ਼ਾਨ ਹੈ ਅਤੇ ਉੱਥੇ ਦੇ ਅਧਿਕਾਰੀ ਉਸ ਨੂੰ ਟੈਕਸ ਜਮ੍ਹਾ ਕਰਵਾਉਣ ਲਈ ਪ੍ਰੇਸ਼ਾਨ ਕਰ ਰਹੇ ਹਨ।

ਕਿਉਂਕਿ ਇਮੀਗ੍ਰੇਸ਼ਨ ਵਾਲਿਆਂ ਨੇ ਉਸ ਨੂੰ ਸਹੀ ਰੂਪ ਵਿਚ ਵਿਦੇਸ਼ ਭੇਜਣ ਦੀ ਬਜਾਏ ਗਲਤ ਤਰੀਕੇ ਨਾਲ ਉੱਥੇ ਭੇਜ ਦਿੱਤਾ ਹੈ। ਇਸ ਕਾਰਨ ਉਨ੍ਹਾਂ ਦਾ ਪਿਓ ਕਾਫੀ ਸਮੇਂ ਤੋਂ ਮਾਨਸਿਕ ਤਣਾਅ ‘ਚ ਰਹਿ ਰਿਹਾ ਸੀ ਅਤੇ ਇਸੇ ਸਦਮੇ ਕਾਰਨ ਅੱਜ ਸਵੇਰੇ ਉਸ ਦੀ ਮੌਤ ਹੋ ਗਈ।

ਰਮਨਦੀਪ ਨੇ ਦੱਸਿਆ ਕਿ ਉਸ ਨੇ 26 ਦਸੰਬਰ ਨੂੰ ਟਰੈਵਲ ਏਜੰਟਾਂ (travel agents)  ਵੱਲੋਂ ਕੀਤੀ ਜਾ ਰਹੀ ਧੋਖਾਧੜੀ ਬਾਰੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਸੀ ਪਰ ਅੱਜ ਤੱਕ ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਪਰਿਵਾਰ ਦੀ ਮੰਗ ਹੈ ਕਿ ਉਸ ਨਾਲ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਸ ਦੇ ਪੈਸੇ ਵਾਪਸ ਕੀਤੇ ਜਾਣ ਅਤੇ ਉਸ ਦੇ ਭਰਾ ਨੂੰ ਇਨਸਾਫ਼ ਦਿਵਾਇਆ ਜਾਵੇ।

The post ਟਰੈਵਲ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਪੁੱਤ ਦੀਆਂ ਮੁਸ਼ਕਲਾਂ ਤੋਂ ਦੁਖੀ ਪਿਓ ਦੀ ਸਦਮੇ ਨਾਲ ਮੌਤ appeared first on TheUnmute.com - Punjabi News.

Tags:
  • abohar
  • breaking-news
  • cyber-crime-fraud
  • fake-travel-agents
  • news
  • punjab-news
  • treval-agent

ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਪੰਜਾਬ 'ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ

Wednesday 07 February 2024 11:57 AM UTC+00 | Tags: breaking-news lumpy-skin minister-of-animal-husbandry news punjab-health-department punjab-lumpy-skin vaccination-campaign

ਚੰਡੀਗੜ੍ਹ, 7 ਫਰਵਰੀ 2024: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ (lumpy skin) ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ (lumpy skin) ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ।

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਫੁਲਪਰੂਫ ਵਿਧੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਏ.ਸੀ.ਐਸ. ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ।

ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸ.ਐੱਸ. ਰੰਧਾਵਾ, ਐਚ.ਓ.ਡੀ. ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐਮ.ਐਸ. ਬਾਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇ.ਐਸ. ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀ ਵੀ ਹਾਜ਼ਰ ਸਨ।

The post ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਪੰਜਾਬ ‘ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ appeared first on TheUnmute.com - Punjabi News.

Tags:
  • breaking-news
  • lumpy-skin
  • minister-of-animal-husbandry
  • news
  • punjab-health-department
  • punjab-lumpy-skin
  • vaccination-campaign

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ

Wednesday 07 February 2024 12:03 PM UTC+00 | Tags: breaking-news national-road-safety-month new news punjab-police road-accident road-safety teachers

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ 2024: ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਗਰਗ, ਐਸ.ਪੀ. (ਟਰੈਫਿਕ) ਐੱਚ.ਐੱਸ.ਮਾਨ, ਡੀ.ਐਸ. ਪੀ. (ਟ੍ਰੈਫਿਕ) ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ. ਆਈ. ਜਨਕ ਰਾਜ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ (National Road Safety Month) (ਮਿਤੀ 15/01/24 ਤੋਂ 14/02/24 ਤੱਕ) ਦੇ ਸਬੰਧ ਵਿੱਚ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71 ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਅਤੇ ਸੋਹਾਣਾ ਵਿਖੇ ਆਟੋ ਡਰਾਇਵਰਾਂ ਅਤੇ ਜੇ.ਸੀ.ਬੀ ਡਰਾਇਵਰਾਂ ਨਾਲ ਸੈਮੀਨਾਰ ਲਾਇਆ ਗਿਆ।

ਇਸ ਦੌਰਾਨ ਧੁੰਦਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਖ਼ਾਸ ਧਿਆਨ ਰੱਖਦੇ ਹੋਏ ਕਰਨ ਬਾਰੇ ਵੀ ਜਾਗਰੂਕ (National Road Safety Month) ਕੀਤਾ ਗਿਆ ਅਤੇ ਵਾਹਨਾਂ ‘ਤੇ ਰਿਫਲੈਕਟਰ ਟੇਪ ਲਾਈ ਗਈ। ਇਸ ਮੌਕੇ ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ ‘ਤੇ ਮੁਆਵਜ਼ਾ ਲੈਣ ਸਬੰਧੀ, ਟਰੈਫਿਕ ਨਿਯਮਾਂ ਬਾਰੇ, ਲੇਨ ਡਰਾਇਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਦੇ ਨਾਲ ਨਾਲ ਵਾਹਨਾਂ ‘ਤੇ ਹਾਈ ਸਿਕਿਉਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਦੇ ਚਾਲਕਾਂ ਵੱਲੋਂ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ‘ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਮੋਟਰਸਾਇਕਲ ‘ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ ਗਈ। ਨਾਲ ਹੀ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਅਪੀਲ ਕੀਤੀ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਸੈਮੀਨਾਰਜ਼ ਦੌਰਾਨ ਪੁਲਿਸ ਤੋਂ ਮਦਦ ਲੈਣ ਲਈ ਹੈਲਪਲਾਈਨ ਨੰਬਰ 112 ਅਤੇ 181 ‘ਤੇ ਕਾਲ ਕਰਨ ਬਾਰੇ ਤੇ ਸਾਈਬਰ ਕ੍ਰਾਈਮ ਸਬੰਧੀ 1930 ‘ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

The post ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ appeared first on TheUnmute.com - Punjabi News.

Tags:
  • breaking-news
  • national-road-safety-month
  • new
  • news
  • punjab-police
  • road-accident
  • road-safety
  • teachers

ਚੰਡੀਗੜ੍ਹ, 7 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਹਰਵਿੰਦਰ ਸਿੰਘ ਉਰਫ ਰਿੰਦਾ ਅਤੇ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਹਰੀਕੇ ਤੋਂ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਤਿੰਨ ਸਾਥੀਆਂ ਪਾਸੋਂ ਦੋ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸਾਂ ਬਰਾਮਦ ਕੀਤੇ ਹਨ ਅਤੇ ਇੱਕ ਮਾਰੂਤੀ ਸਵਿਫਟ ਕਾਰ (ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ), ਵੀ ਜ਼ਬਤ ਕੀਤੀ ਗਈ ਹੈ ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦੇ ਹੋਏ, ਏਜੀਟੀਐਫ ਪੰਜਾਬ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਅਤੇ ਡੀਐਸਪੀ ਏਜੀਟੀਐਫ ਬਾਰਡਰ ਰੇਂਜ ਹਰਮਿੰਦਰ ਸਿੰਘ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਟਿਕਾਣੇ ਦਾ ਪਤਾ ਲਗਾਇਆ, ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ 'ਤੇ ਸਥਿਤ ਪਿੰਡ ਸਫੀਪੁਰ ਨੇੜਲੇ ਟੀ-ਪੁਆਇੰਟ ਤੋਂ ਕਾਬੂ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਜੋਬਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ (ਯੂਏਪੀਏ), ਇਰਾਦਾ ਕਤਲ , ਆਰਮਜ਼ ਐਕਟ, ਐਨ.ਡੀ.ਪੀ.ਐਸ. ਐਕਟ ਅਤੇ ਆਈ.ਟੀ. ਐਕਟ ਦੇ ਅਪਰਾਧਾਂ ਵਿੱਚ ਲੋੜੀਂਦਾ ਸੀ ਅਤੇ ਲੰਬੇ ਸਮੇਂ ਤੋਂ ਭਗੌੜਾ ਸੀ। ਜਦੋਂਕਿ ਦੂਜਾ ਮੁਲਜ਼ਮ ਬਿੱਕਾ ਵੀ ਇਰਾਦਾ ਕਤਲ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।

ਡੀਜੀਪੀ ਨੇ ਕਿਹਾ, ''ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾਉਣ ਲਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।''

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਏ.ਆਈ.ਜੀ. ਸੰਦੀਪ ਗੋਇਲ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਅਧੀਨ ਮੁਕੱਦਮਾ ਨੰਬਰ 11 ਮਿਤੀ 05-02-2024 ਦਰਜ ਕੀਤਾ ਗਿਆ ਹੈ |

The post ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਕਾਬੂ, ਦੋ ਪਿਸਤੌਲ ਵੀ ਕੀਤੇ ਬਰਾਮਦ appeared first on TheUnmute.com - Punjabi News.

Tags:
  • amritsar-police
  • arms-act
  • breaking-news
  • lakhbir-landa
  • latest-news
  • news
  • punjab
  • punjab-police

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ MLA ਕੁਲਜੀਤ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਲਈ ਬੱਸ ਰਵਾਨਾ

Wednesday 07 February 2024 12:27 PM UTC+00 | Tags: amritsar breaking-news derabassi latest-news mla-kuljit-singh-randhawa mukh-mantri-tirath-yatra-scheme news punjab-police the-unmute-breaking-news

ਡੇਰਾਬੱਸੀ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ, 2024: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ (MLA Kuljit Singh Randhawa) ਵੱਲੋਂ ਹਲਕੇ ਦੇ ਸਰਕਲ ਹੰਡੇਸਰਾ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਲਈ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਕੀਦਤ ਵਾਲੇ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਦਾ ਉਦੇਸ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ, ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ।

ਵਿਧਾਇਕ ਸ. ਰੰਧਾਵਾ (MLA Kuljit Singh Randhawa) ਨੇ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਠਹਿਰਣ ਅਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਲੋੜੀਂਦੇ ਟਾਇਲਟਰੀਜ਼ ਦੇ ਨਾਲ-ਨਾਲ ਕੰਬਲ, ਬੈੱਡਸ਼ੀਟਾਂ ਅਤੇ ਸਿਰਹਾਣੇ ਦੀਆਂ ਕਿੱਟਾਂ ਵੀ ਦਿੱਤੀਆਂ।

ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਵਚਨਾਂ ਦੇ ਪੱਕੇ ਵਿਅਕਤੀ ਵਜੋਂ ਜਾਣੇ ਜਾਂਦੇ ਹਨ। ਉਹਨਾਂ ਨੇ ਜਿਹੜੇ ਵੀ ਵਾਅਦੇ ਕੀਤੇ ਸਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਸੂਬੇ ਅਤੇ ਇਸ ਦੇ ਵਸਨੀਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦੇ ਅਨੁਸਾਰ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 600 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਅਤੇ ਲਗਭਗ 41000 ਨੌਜਵਾਨਾਂ ਨੂੰ ਯੋਗਤਾ ਅਤੇ ਕਾਬਲੀਅਤ ਦੇ ਆਧਾਰ ‘ਤੇ ਨੌਕਰੀਆਂ ਦੇਣਾ ਮਹਿਜ਼ 24 ਮਹੀਨਿਆਂ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਗਏ ਵਾਅਦੇ ਹਨ।

The post ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ MLA ਕੁਲਜੀਤ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਲਈ ਬੱਸ ਰਵਾਨਾ appeared first on TheUnmute.com - Punjabi News.

Tags:
  • amritsar
  • breaking-news
  • derabassi
  • latest-news
  • mla-kuljit-singh-randhawa
  • mukh-mantri-tirath-yatra-scheme
  • news
  • punjab-police
  • the-unmute-breaking-news

ਨਵਾਂਸ਼ਹਿਰ ਵਿਖੇ 9 ਫਰਵਰੀ ਨੂੰ ਹੋਵੇਗੀ ਪਰਵਾਸੀ ਪੰਜਾਬੀਆਂ ਨਾਲ ਖੇਤਰੀ ਪੱਧਰ ਦੀ ਬੈਠਕ

Wednesday 07 February 2024 12:34 PM UTC+00 | Tags: breaking-news latest-news migrant-punjabis nawanshahr news nri punjab-news sas-nagar the-unmute-breaking-news the-unmute-news

ਐਸ.ਏ.ਐਸ.ਨਗਰ, 7 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 09 ਫਰਵਰੀ, 2024 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀ ਇੱਕ ਖੇਤਰੀ ਬੈਠਕ ਸ਼ਿਵਾਲਿਕ ਪਬਲਿਕ ਸਕੂਲ, ਚੰਡੀਗੜ੍ਹ ਰੋਡ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਨ ਜਾ ਰਹੀ ਹੈ, ਜਿਸ ਦੌਰਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣਨਗੇ।

ਇਹ ਜਾਣਾਕਰੀ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ, ਸ੍ਰੀਮਤੀ ਆਸ਼ਿਕਾ ਜੈਨ ਨੇ ਖੇਤਰੀ ਬੈਠਕ ਬਾਬਤ ਜ਼ਿਲ੍ਹੇ ਦੀ ਐਨ.ਆਰ.ਆਈ.ਸਭਾ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਿੱਧੇ ਤੌਰ ‘ਤੇ ਐਨ ਆਰ ਆਈਜ਼ ਨਾਲ ਖੇਤਰੀ ਬੈਠਕਾਂ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਵੱਖੋ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਆਸ਼ਿਕਾ ਜੈਨ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਤੇ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਹੀ ਐਨ ਆਰ ਆਈਜ਼ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਐਨ ਆਰ ਆਈਜ਼ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਇੰਦਰਪਾਲ ਵੀ ਹਾਜ਼ਰ ਸਨ।

The post ਨਵਾਂਸ਼ਹਿਰ ਵਿਖੇ 9 ਫਰਵਰੀ ਨੂੰ ਹੋਵੇਗੀ ਪਰਵਾਸੀ ਪੰਜਾਬੀਆਂ ਨਾਲ ਖੇਤਰੀ ਪੱਧਰ ਦੀ ਬੈਠਕ appeared first on TheUnmute.com - Punjabi News.

Tags:
  • breaking-news
  • latest-news
  • migrant-punjabis
  • nawanshahr
  • news
  • nri
  • punjab-news
  • sas-nagar
  • the-unmute-breaking-news
  • the-unmute-news

ਹਰਿਆਣਾ: ਰਾਜ ਸਭਾ ਦੀ ਸੀਟ ਲਈ 8 ਫਰਵਰੀ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰੀਕਿਰਿਆ

Wednesday 07 February 2024 01:51 PM UTC+00 | Tags: breaking-news haryana haryana-chief-electoral latest-news news nomination-proces rajya-sabha-elections

ਚੰਡੀਗੜ੍ਹ, 07 ਫਰਵਰੀ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਰਸਤੋਗੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਰਾਜ ਸਭਾ (Rajya Sabha) ਦੇ ਦੋ ਸਾਲਾਂ ਚੋਣ ਪ੍ਰੋਗਰਾਮ ਦੇ ਤਹਿਤ ਹਰਿਆਣਾ ਦੀ ਇਕ ਸੀਟ ਲਈ ਨਾਮਜ਼ਦਗੀ ਪ੍ਰੀਕਿਰਿਆ 8 ਫਰਵਰੀ, 2024 ਤੋਂ ਸ਼ੁਰੂ ਹੋ ਕੇ 15 ਫਰਵਰੀ, 2024 ਨੂੰ ਸਮਾਪਤ ਹੋਵੇਗੀ। ਅਗਰਵਾਲ ਨੇ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਮਜ਼ਦਗੀ ਪੱਤਰ ਦੀ ਛਾਂਟਨੀ 16 ਫਰਵਰੀ, 2024 ਨੂੰ ਕੀਤੀ ਜਾਵੇਗੀ ਅਤੇ 20 ਫਰਵਰੀ, 2024 ਤੱਕ ਨਾਂ ਵਾਪਸ ਲਏ ਜਾ ਸਕਦੇ ਹਨ।

ਜੇਕਰ ਜਰੂਰੀ ਹੋਇਆ ਤਾਂ ਚੋਣ 27 ਫਰਵਰੀ, 2024 ਨੂੰ ਸੈਕਟਰ-1 ਚੰਡੀਗੜ੍ਹ ਸਥਿਤ ਹਰਿਆਣਾ ਵਿਧਾਨ ਸਭਾ ਸਕੱਤਰੇਤ ਭਵਨ ਦੇ ਕਮੇਟੀ ਕਮਰਾ ਨੰਬਰ-2 ਵਿਚ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਦੇ ਵਿਚ ਹੋਵੇਗਾ। ਵੋਟਾਂ ਦੀ ਗਿਣਤੀ 27 ਫਰਵਰੀ ਨੂੰ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ 29 ਫਰਵਰੀ, 2024 ਤੋਂ ਪਹਿਲਾਂ ਚੋਣ ਪ੍ਰੀਕਿਰਿਆ ਪੂਰੀ ਕਰ ਲਈ ਜਾਵੇਗੀ।

The post ਹਰਿਆਣਾ: ਰਾਜ ਸਭਾ ਦੀ ਸੀਟ ਲਈ 8 ਫਰਵਰੀ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰੀਕਿਰਿਆ appeared first on TheUnmute.com - Punjabi News.

Tags:
  • breaking-news
  • haryana
  • haryana-chief-electoral
  • latest-news
  • news
  • nomination-proces
  • rajya-sabha-elections

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਛੇਤੀ ਹੀ 5 ਹਜ਼ਾਰ ਏਕੜ ਭੂਮੀ ਖਰੀਦੇਗੀ

Wednesday 07 February 2024 01:57 PM UTC+00 | Tags: breaking-news haryana haryana-urban-development-authority latest-news news

ਚੰਡੀਗੜ੍ਹ, 7 ਫਰਵਰੀ 2024: ਹਰਿਆਣਾ (Haryana) ਵਿਚ ਸ਼ਹਿਰੀ ਖੇਤਰ ਵਿਚ ਯੋਜਨਾਬੱਧ ਢੰਗ ਨਾਲ ਵਿਕਾਸ ਯਕੀਨੀ ਕਰਨ ਦੀ ਦਿਸ਼ਾ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ ਇਕ ਹੋਰ ਪਹਿਲ ਕਰਦੇ ਹੋਏ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਨੂੰ ਜਲਦੀ ਤੋਂ ਜਲਦੀ ਈ-ਭੂਮੀ ਪੋਰਟਲ, ਲੈਂਡ ਪੁਲਿੰਗ ਪੋਲਿਸੀ ਜਾਂ ਐਗਰੀਗੇਟਰ ਰਾਹੀਂ 5 ਹਜ਼ਾਰ ਏਕੜ ਭੂਮੀ ਖਰੀਦਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਸੰਸਥਾਗਤ ਢੰਗ ਨਾਲ ਸੈਕਟਰ ਵਿਕਸਿਤ ਕੀਤੇ ਜਾ ਸਕਣ। ਸਰਕਾਰ ਦੇ ਇਸ ਕਦਮ ਨਾਲ ਅਵੈਧ ਕਲੋਨੀਆਂ ਦੇ ਪਣਪਨ ‘ਤੇ ਰੋਕ ਲੱਗੇਗੀ।

ਮੁੱਖ ਮੰਤਰੀ, ਜੋ ਹਰਿਆਣਾ (Haryana) ਸ਼ਹਿਰੀ ਵਿਕਾਸ ਅਥਾਰਿਟੀ ਦੇ ਚੇਅਰਮੈਨ ਵੀ ਹਨ, ਉਨ੍ਹਾਂ ਨੇ ਇਹ ਨਿਰਦੇਸ਼ ਅੱਜ ਇੱਥੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੀ 126ਵੀਂ ਮੀਟਿੰਗ ਦੀ ਅਗਵਾਈ ਕਰਦੇ ਹੋਏ ਦਿੱਤੇ।

ਮਨੋਹਰ ਲਾਲ ਨੇ ਕਿਹਾ ਕਿ ਅਥਾਰਿਟੀ ਆਪਣੇ ਸਾਰੇ ਸੰਪਤੀਆਂ ਦੀ ਚਾਹੇ ਉਹ ਰਿਹਾਇਸ਼ੀ ਜਾਂ ਵਪਾਰਕ ਜਾਂ ਸੰਸਥਾਗਤ ਹੋਵੇ, ਸਾਰਿਆਂ ਨੂੰ ਸੂਚੀਬੱਧ ਕਰਨ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਫੀਲਡ ਵਿਚ ਸੰਪਦਾ ਅਧਿਕਾਰੀਆਂ ਦੇ ਕੋਲ ਨਾਗਰਿਕਾਂ ਵੱਲੋਂ ਜਮੀਨ ਨਾਲ ਸਬੰਧਿਤ ਦਿੱਤੇ ਗਏ ਕਿਸੇ ਵੀ ਤਰ੍ਹਾ ਦੇ ਬਿਨਿਆਂ ਦੀ ਜਾਣਕਾਰੀ ਮੁੱਖ ਦਫਤਰ ਨੂੰ ਜਰੂਰੀ ਤੌਰ ‘ਤੇ ਦਿੱਤੀ ਜਾਵੇ।

ਬੈਠਕ ਵਿਚ ਕਰਮਚਾਰੀ ਰਾਜ ਬੀਮਾ (ਈਐਸਆਈ) ਨਾਲ ਜੁੜੇ ਬੀਮਾਕਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਉਪਲਬਧ ਕਰਵਾਉਣ ਤਹਿਤ ਵੱਖ-ਵੱਖ ਜਿਲ੍ਹਿਆਂ ਵਿਚ ਈਐਸਆਈ ਡਿਸਪੈਂਸਰੀਆਂ ਦੇ ਨਿਰਮਾਣ ਤਹਿਤ ਜਮੀਨ ਬਿਨੈ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ। ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਅੰਬਾਲਾ ਵਿਚ ਮੁਲਾਨਾ, ਜ਼ਿਲ੍ਹਾ ਗੁਰੂਗ੍ਰਾਮ ਵਿਚ ਫਰੂਖਨਗਰ, ਜ਼ਿਲ੍ਹਾ ਝੱਜਰ ਵਿਚ ਦਾਦਰੀ ਤੇ ਝਾਡਲੀ, ਜਿਲ੍ਹਾਂ ਕਰਨਾਲ ਵਿਚ ਤਰਾਵੜੀ ਤੇ ਘਰੌਂਡਾ, ਜਿਲ੍ਹਾ ਰਿਵਾੜੀ ਵਿਚ ਕੋਸਲੀ, ਜਿਲ੍ਹਾ ਯਮੁਨਾਨਗਰ ਵਿਚ ਛਛਰੌਲੀ ਅਤੇ ਚਰਖੀ ਦਾਦਰੀ ਅਤੇ ਬਰਸਾਤ ਰੋਡ ਪਾਣੀਪਤ ਵਿਚ ਈਐਸਆਈ ਡਿਸਪੈਂਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ। ਨਾਲ ਹੀ ਹਿਸਾਰ ਵਿਚ ਲਗਭਗ 100 ਬੈਡ ਦੀ ਸਹੂਲਤਾਂ ਵਾਲਾ ਈਐਸਆਈ ਹਸਪਤਾਲ ਵੀ ਬਣਾਇਆ ਜਾਵੇਗਾ। ਜਿਸ ਦੇ ਲਈ ਪਹਿਲਾਂ ਹੀ ਜਮੀਨ ਅਲਾਟ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ ਸਰਕਾਰੀ ਵਿਭਾਗਾਂ ਨੂੰ ਘੱਟ ਕੀਮਤਾਂ ‘ਤੇ ਜਮੀਨ ਅਲਾਟ ਕਰਨ ਲਈ ਬਣਾਈ ਗਈ ਨੀਤੀ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਨੀਤੀ ਤਹਿਤ ਹੁਣ ਜਨਹਿਤ ਵਿਚ ਵਿਕਾਸ ਕੰਮਾਂ ਤਹਿਤ ਐਚਐਸਵੀਪੀ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ 50 ਫੀਸਦੀ ਦਰ ‘ਤੇ ਜਮੀਨ ਅਲਾਟ ਕੀਤੀ ਜਾਵੇਗੀ। ਹਾਲਾਂਕਿ ਇਹ ਨਿਯਮ ਸਿਰਫ ਵਿਭਾਗ ‘ਤੇ ਹੀ ਲਾਗੂ ਹੋਵੇਗਾ। ਬੋਰਡ ਤੇ ਨਿਗਮਾਂ ਨੁੰ ਨਿਰਧਾਰਿਤ ਦਰਾਂ ‘ਤੇ ਹੀ ਜਮੀਨ ਦਾ ਅਲਾਟਮੈਂਟ ਕੀਤਾ ਜਾਵੇਗਾ।

ਬੈਠਕ ਵਿਚ ਜਾਣਕਾਰੀ ਦਿੱਤੀ ਗਈ ਕਿ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਇੰਜੀਨੀਅਰਿੰਗ ਵਿੰਗ ਵਿਚ ਕੰਮ ਕਰ ਰਹੇ ਕਰਮਚਾਰੀਆਂ ਦੀ ਮੌਤ ਦੇ ਬਾਅਦ ਅਨੁਕੰਪਾ ਆਧਾਰ ‘ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਨੌਕਰੀ ਦਿੱਤੀ ਗਈ। ਇੰਨ੍ਹਾਂ ਵਿਚ ਰਿਸ਼ਬ, ਨਮਿਤ, ਰਾਹੁਲ ਅਤੇ ਸ਼ਿਵਮ ਸ਼ਾਮਿਲ ਹਨ।

ਬੈਠਕ ਵਿਚ ਮੁੱਖ ਸਕੱਤਰ ਸੰਜੀਵ ਕੌਸ਼ਲ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਉਦਯੋਗ ਅਤੇ ਵਪਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਨ, ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ ਕੇ ਸਿੰਘ, ਸ਼ਹਿਰੀ ਸਥਾਨਕ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਰੁਣ ਗੁਪਤਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਮੁੱਖ ਪ੍ਰਸਾਸ਼ਕ ਟੀਐਲ ਸਤਿਅਪ੍ਰਕਾਸ਼ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

The post ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਛੇਤੀ ਹੀ 5 ਹਜ਼ਾਰ ਏਕੜ ਭੂਮੀ ਖਰੀਦੇਗੀ appeared first on TheUnmute.com - Punjabi News.

Tags:
  • breaking-news
  • haryana
  • haryana-urban-development-authority
  • latest-news
  • news

ਅਮਰੀਕਾ ਭੇਜਣ ਦੇ ਨਾਂ 'ਤੇ 53 ਲੱਖ ਦੀ ਠੱਗੀ, ਗ੍ਰਹਿ ਮੰਤਰੀ ਅਨਿਲ ਵਿਜ ਨੇ SIT ਨੂੰ ਸੌਂਪੀ ਜਾਂਚ

Wednesday 07 February 2024 02:08 PM UTC+00 | Tags: ambala america anil-vij breaking-news haryana-police news the-unmute the-unmute-breaking-news the-unmute-latest-news

ਚੰਡੀਗੜ੍ਹ, 7 ਫਰਵਰੀ 2024: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਅੱਜ ਅੰਬਾਲਾ ਸਥਿਤ ਆਪਣੇ ਨਿਵਾਸ ‘ਤੇ ਸੂਬੇ ਦੇ ਕੋਨੇ-ਕੋਨੇ ਤੋਂ ਆਏ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਚਰਖੀ-ਦਾਦਰੀ ਤੋਂ ਆਈ ਸ਼ਿਕਾਇਤਕਰਤਾ ਨੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਆਪਣੀ ਸ਼ਿਕਾਇਤ ਦਿੰਦੇ ਹੋਏ ਕਿਹਾ ਕਿ ਉਸ ਨੂੰ ਬੀਬੀ ਵੱਲੋਂ ਬਲਾਤਕਾਰ ਦੇ ਕੇਸ ਵਿੱਚ ਫਸਾਇਆ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਔਰਤ ਮਾਮਲੇ ਦਾ ਨਿਪਟਾਰਾ ਕਰਨ ਬਦਲੇ 20 ਲੱਖ ਰੁਪਏ ਦੀ ਮੰਗ ਕਰ ਰਹੀ ਸੀ। ਪੁਲਿਸ ਉਸ ਦੀ ਗੱਲ ਨਹੀਂ ਸੁਣ ਰਹੀ। ਗ੍ਰਹਿ ਮੰਤਰੀ ਅਨਿਲ ਵਿਜ ਨੇ ਚਰਖੀ ਦਾਦਰੀ ਦੇ ਐਸਪੀ ਨੂੰ ਇਸ ਮਾਮਲੇ ਵਿੱਚ ਐਸਆਈਟੀ ਗਠਿਤ ਕਰਨ ਅਤੇ ਮਾਮਲੇ ਦੀ ਮੁੜ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪਾਣੀਪਤ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਨੇ ਸ਼ਿਕਾਇਤ ਕੀਤੀ ਹੈ ਕਿ ਕਤਲ ਕੇਸ ਵਿੱਚ ਉਸਦੀ ਮਾਂ ਅਤੇ ਪਤਨੀ ਦੇ ਨਾਂ ਗਲਤ ਤਰੀਕੇ ਨਾਲ ਪਾਏ ਗਏ ਹਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਘਟਨਾ ਸਮੇਂ ਉਸ ਦੀ ਮਾਂ ਅਤੇ ਪਤਨੀ ਮੌਕੇ ‘ਤੇ ਮੌਜੂਦ ਨਹੀਂ ਸਨ। ਗ੍ਰਹਿ ਮੰਤਰੀ ਅਨਿਲ ਵਿਜ (Anil Vij) ਨੇ ਪਾਣੀਪਤ ਦੇ ਐਸਪੀ ਨੂੰ ਇਸ ਮਾਮਲੇ ਦੀ ਮੁੜ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅਮਰੀਕਾ ਪੈਸੇ ਭੇਜਣ ਦੇ ਨਾਂ ‘ਤੇ 53 ਲੱਖ ਦੀ ਠੱਗੀ

ਕੁਰੂਕਸ਼ੇਤਰ ਤੋਂ ਆਏ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ ਏਜੰਟਾਂ ਨੇ ਉਸ ਦੇ ਲੜਕੇ ਨੂੰ ਅਮਰੀਕਾ ਭੇਜਣ ਦੇ ਨਾਂ ‘ਤੇ ਪੈਸਿਆਂ ਦੀ ਮੰਗ ਕੀਤੀ ਸੀ। ਉਸ ਨੇ ਏਜੰਟਾਂ ਨੂੰ 53 ਲੱਖ ਰੁਪਏ ਦੇ ਦਿੱਤੇ। ਪਰ ਏਜੰਟਾਂ ਨੇ ਉਸਨੂੰ ਅਮਰੀਕਾ ਭੇਜਣ ਦੀ ਬਜਾਏ ਪਹਿਲਾਂ ਉਸਦੇ ਲੜਕੇ ਨੂੰ ਦੁਬਈ ਭੇਜ ਦਿੱਤਾ, ਪਰ ਬਾਅਦ ਵਿੱਚ ਉਸਨੂੰ ਵਾਪਸ ਦੇਸ਼ ਬੁਲਾ ਲਿਆ। ਹੁਣ ਜਦੋਂ ਉਹ ਪੈਸੇ ਮੰਗਦਾ ਹੈ ਤਾਂ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਗ੍ਰਹਿ ਮੰਤਰੀ ਅਨਿਲ ਵਿਜ ਨੇ ਇਸ ਮਾਮਲੇ ‘ਚ ਕਬੂਤਰਬਾਜੀ ਕਰਨ ਵਾਲਿਆਂ ‘ਤੇ ਕਾਰਵਾਈ ਕਰਨ ਲਈ ਬਣਾਈ ਗਈ ਐੱਸ.ਆਈ.ਟੀ. ਨਿਰਦੇਸ਼ ਦਿੱਤੇ ਹਨ |

ਇਸੇ ਤਰ੍ਹਾਂ ਯਮੁਨਾਨਗਰ ਤੋਂ ਆਏ ਇਕ ਠੇਕੇਦਾਰ (ਮੇਸਨ) ਨੇ ਦੱਸਿਆ ਕਿ ਉਸ ਨੇ ਯਮੁਨਾਨਗਰ ਵਿਚ ਮਕਾਨ ਬਣਾਉਣ ਦਾ ਠੇਕਾ ਲਿਆ ਸੀ ਅਤੇ 8.82 ਲੱਖ ਰੁਪਏ ਦੀ ਮਜ਼ਦੂਰੀ ਦੱਸੀ ਗਈ ਸੀ। ਪਰ ਉਸ ਕੋਲੋਂ 4.77 ਲੱਖ ਰੁਪਏ ਨਿਕਲ ਗਏ, ਜਦੋਂ ਉਸ ਨੇ ਬਾਕੀ ਰਕਮ ਮੰਗੀ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਗ੍ਰਹਿ ਮੰਤਰੀ ਅਨਿਲ ਵਿਜ ਨੇ ਯਮੁਨਾਨਗਰ ਦੇ ਐਸਪੀ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜੀਂਦ ਦੀ ਬੀਬੀ ਨੇ ਕੀਤੀ ਕੁੱਟਮਾਰ ਮਾਮਲੇ ‘ਚ ਕੋਈ ਕਾਰਵਾਈ ਨਾ ਹੋਣ ਦੀ ਸ਼ਿਕਾਇਤ, ਕਰਨਾਲ ਦੀ ਸ਼ਿਕਾਇਤਕਰਤਾ ਨੇ ਧੋਖਾਧੜੀ ਦੇ ਮਾਮਲੇ ‘ਚ ਅਦਾਲਤ ‘ਚ ਚਲਾਨ ਪੇਸ਼ ਨਾ ਕਰਨ ਦੀ ਕੀਤੀ ਸ਼ਿਕਾਇਤ, ਰੋਹਤਕ ਦੇ ਮੈਡੀਕਲ ਕਾਲਜ ਦੀਆਂ ਵਿਦਿਆਰਥਣਾਂ ਨੇ ਕਾਲਜ ਪ੍ਰਬੰਧਕਾਂ ‘ਤੇ ਅਪਸ਼ਬਦ ਬੋਲਣ ਦੀ ਕੀਤੀ ਸ਼ਿਕਾਇਤ, ਉਨ੍ਹਾਂ ਸਿਰਸਾ ਤੋਂ ਆਏ ਪਰਿਵਾਰ ਨੇ ਝਗੜੇ ਦੇ ਮਾਮਲੇ ‘ਚ ਜਾਂਚ ਅਧਿਕਾਰੀ ਦੀ ਬਦਲੀ, ਕੁਰੂਕਸ਼ੇਤਰ ਤੋਂ ਆਈ ਔਰਤ ਦੀ ਖੁਦਕੁਸ਼ੀ ਮਾਮਲੇ ‘ਚ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ, ਯਮੁਨਾਨਗਰ ‘ਚ ਵਾਹੀਯੋਗ ਜ਼ਮੀਨ ‘ਤੇ ਦੋਸ਼ੀਆਂ ਦਾ ਕਬਜ਼ਾ ਅਤੇ ਹੋਰ ਮਾਮਲੇ ਸਾਹਮਣੇ ਆਏ ਹਨ। ਗ੍ਰਹਿ ਮੰਤਰੀ ਅਨਿਲ ਵਿਜ ਨੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ।ਕਾਰਵਾਈ ਦੇ ਨਿਰਦੇਸ਼ ਦਿੱਤੇ।

The post ਅਮਰੀਕਾ ਭੇਜਣ ਦੇ ਨਾਂ ‘ਤੇ 53 ਲੱਖ ਦੀ ਠੱਗੀ, ਗ੍ਰਹਿ ਮੰਤਰੀ ਅਨਿਲ ਵਿਜ ਨੇ SIT ਨੂੰ ਸੌਂਪੀ ਜਾਂਚ appeared first on TheUnmute.com - Punjabi News.

Tags:
  • ambala
  • america
  • anil-vij
  • breaking-news
  • haryana-police
  • news
  • the-unmute
  • the-unmute-breaking-news
  • the-unmute-latest-news

ਲੋਕਾਂ ਨੂੰ ਘਰ ਬੈਠੇ ਮਿਲ ਰਿਹੈ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ: ਡਿਪਟੀ CM ਦੁਸ਼ਯੰਤ ਚੌਟਾਲਾ

Wednesday 07 February 2024 02:17 PM UTC+00 | Tags: breaking-news deputy-cm-dushyant-chautala dushyant-chautala haryana-walfare-scheme news

ਚੰਡੀਗੜ੍ਹ, 7 ਫਰਵਰੀ 2024: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਨੇ ਲੋਕਾਂ ਨੁੰ ਦਫਤਰਾਂ ਦੇ ਚੱਕਰ ਕਟਵਾਉਣ ਵਾਲੀ ਰਿਵਾਇਤ ਨੂੰ ਖਤਮ ਕਰ ਘਰ ਬੈਠੇ ਸਰਕਾਰੀ ਯੋਜਨਾਂਵਾਂ ਅਤੇ ਸੇਵਾਵਾਂ ਦਾ ਲਾਭ ਦਿਵਾਉਣ ਦੀ ਨਵੀਂ ਰਿਵਾਇਤ ਸ਼ੁਰੂ ਕਰਨ ਦਾ ਕੰਮ ਕੀਤਾ ਹੈ।

ਦੁਸ਼ਯੰਤ ਚੌਟਾਲਾ ਨੇ ਇਹ ਗੱਲ ਹਿਸਾਰ ਜਿਲ੍ਹਾ ਦੇ ਪਿੰਡ ਪ੍ਰੇਮ ਨਗਰ ਅਤੇ ਬਧਾਵੜ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਬਾਅਦ ਉਨ੍ਹਾਂ ਨੂੰ ਸੰਬੋਧਿਤ ਕਰਦੇ ਹੋਏ ਕਹੀ। ਇਸ ਦੌਰਾਨ ਉਨ੍ਹਾਂ ਨੇ ਸਮੱਸਿਆਵਾਂ ਦਾ ਹੱਲ ਵੀ ਕੀਤਾ ਅਤੇ ਅਨੇਕ ਵਿਕਾਸ ਕੰਮ ਕਰਵਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਬਧਾਵੜ ਪਿੰਡ ਵਿਚ ਵਿਯਾਮਸ਼ਾਲਾ ਬਨਵਾਉਣ , ਜਲਘਰ ਨੂੰ ਅਪਗ੍ਰੇਡ ਕਰਵਾਉਣ ਅਤੇ 75 ਲੱਖ ਰੁਪਏ ਦੀ ਲਾਗਤ ਨਾਲ ਕੰਮਿਊਨਿਟੀ ਸੈਂਟਰ ਭਵਨ ਬਨਵਾਉਣ ਦਾ ਐਲਾਨ ਕੀਤਾ।

ਡਿਪਟੀ ਮੁੱਖ ਮੰਤਰੀ (Dushyant Chautala) ਨੇ ਕਿਹਾ ਕਿ ਇਸ ਪਿੰਡ ਦੇ ਸਰਕਾਰੀ ਸਕੂਲ ਦਾ ਨਾਂਅ ਸ਼ਹੀਦ ਓਮ ਪ੍ਰਕਾਸ਼ ਦੇ ਨਾਂਅ ‘ਤੇ ਰੱਖਿਆ ਜਾਵੇਗਾ। ਇਸੀ ਤਰ੍ਹਾ ਨਾਲ ਉਨ੍ਹਾਂ ਨੇ ਢਾਣੀ ਪ੍ਰੇਮ ਨਗਰ ਪਿੰਡ ਵਿਚ ਕਾਫੀ ਜਲ ਸਪਲਾਈ ਲਈ ਵੱਧ ਵਾਟਰ ਟੈਂਕ ਬਨਵਾਉਣ ਦਾ ਐਲਾਨ ਕੀਤਾ।

ਡਿਪਟੀ ਮੁੱਖ ਮੰਤਰੀ ਨੇ ਭੇਰੀ ਅਕਬਰਪੁਰ ਪਿੰਡ ਵਿਚ ਡਿਜੀਟਲ ਲਾਇਬ੍ਰੇਰੀ ਬਨਵਾਉਣ ਅਤੇ ਪਿੰਡ ਦੀ ਫਿਰਨੀ ਪੱਕੀ ਕਰਵਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੀ ਦਿਸ਼ਾ ਵਿਚ ਇਸ ਪਿੰਡ ਵਿਚ ਇਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕਰਵਾਈ ਜਾਵੇਗੀ। ਉਨ੍ਹਾਂ ਨੇ ਪਿੰਡ ਦੇ ਪਸ਼ੂ ਹਸਪਤਾਲ ਵਿਚ ਪਸ਼ੂ ਡਾਕਟਰਾਂ ਦੀ ਨਿਯੁਕਤੀ ਨੂੰ ਲੈ ਕੇ ਰੱਖੀ ਗਈ ਮੰਗ ਨੂੰ ਪੂਰਾ ਕਰਦੇ ਹੋਏ ਕਿਹਾ ਕਿ ਵੀਐਲਡੀਏ ਡਾਕਟਰਾਂ ਦੀ ਭਰਤੀ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ, ਜਲਦੀ ਹੀ ਸੂਬੇ ਦੇ ਹਸਪਤਾਲਾਂ ਵਿਚ ਨਵੇਂ ਨਿਯੁਕਤ ਡਾਕਟਰਾਂ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ।

ਡਿਪਟੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਵਰਗ ਅਤੇ ਖੇਤਰ ਦੇ ਵਿਕਾਸ ਲਈ ਸ਼ਾਨਦਾਰ ਕੰਮ ਕੀਤੇ ਜਾ ਰਹੇ ਹਨ। ਮਹਿਲਾਵਾਂ ਨੂੰ ਮਜਬੂਤ ਅਤੇ ਆਤਮਨਿਰਭਰ ਬਨਾਉਣ ਲਈ ਅਨੇਕ ਯੋਜਨਾਵਾਂ ਲਾਗੂ ਕੀਤੀਆਂ ਹਨ। ਇਹੀ ਨਹੀਂ ਪੰਚਾਇਤੀ ਰਾਜ ਸੰਸਥਾਵਾਂ ਵਿਚ 50 ਫੀਸਦੀ ਭਾਗੀਦਾਰੀ ਯਕੀਨੀ ਕੀਤੀ ਹੈ, ਕਿਸਾਨਾਂ ਦੀ ਦਸ਼ਾ ਸੁਧਾਰਨ ਲਈ ਵੀ ਅਨੇਕ ਸ਼ਲਾਘਾਯੋਗ ਕੰਮ ਕੀਤੇ ਹਨ।

ਉਨ੍ਹਾਂ ਨੇ ਕਿਹਾ ਕਿ 14 ਫਸਲਾਂ ਨੂੰ ਘੱਟੋ ਘੱਟ ਸਹਾਇਕ ਮੁੱਲ ‘ਤੇ ਖਰੀਦਿਆ ਜਾ ਰਿਹਾ ਹੈ ਉੱਥੇ 18 ਫੱਲ ਅਤੇ ਸਬਜੀਆਂ ਨੂੰ ਵੀ ਭਾਵਾਂਤਰ ਭਰਪਾਈ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ ਹੈ। ਪਹਿਲਾਂ ਕਿਸਾਨਾਂ ਨੁੰ ਅਨਾਜ ਮੰਡੀਆਂ ਵਿਚ ਫਸਲ ਵੇਚਣ ਲਈ ਕਈ-ਕਈ ਦਿਨਾਂ ਤਕ ਮੰਡੀਆਂ ਵਿਚ ਹੀ ਰਹਿਣਾ ਪੈਂਦਾ ਸੀ ਪਰ ਅੱਜ ਨਾ ਸਿਰਫ ਤੁਰੰਤ ਫਸਲਾਂ ਦੀ ਖਰੀਦ ਹੋ ਰਹੀ ਹੈ ਸਗੋ ਫਸਲ ਵਿਕਰੀ ਦੇ ਪੈਸੇ ਵੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪਹੁੰਚ ਰਹੇ ਹਨ। ਇਸ ਮੌਕੇ ‘ਤੇ ਕਿਰਤ ਰਾਜ ਮੰਤਰੀ ਅਨੁਪ ਧਾਨਕ , ਵਿਧਾਇਕ ਜੋਗੀਰਾਮ ਸਿਹਾਗ ਵੀ ਮੌਜੂਦ ਸਨ।

The post ਲੋਕਾਂ ਨੂੰ ਘਰ ਬੈਠੇ ਮਿਲ ਰਿਹੈ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ: ਡਿਪਟੀ CM ਦੁਸ਼ਯੰਤ ਚੌਟਾਲਾ appeared first on TheUnmute.com - Punjabi News.

Tags:
  • breaking-news
  • deputy-cm-dushyant-chautala
  • dushyant-chautala
  • haryana-walfare-scheme
  • news

ਚੰਡੀਗੜ੍ਹ, 7 ਫਰਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ (Sanjeev Kaushal) ਨੇ ਕਿਹਾ ਕਿ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇ ਦੇ ਨਾਲ-ਨਾਲ 5700 ਕਰੋੜ ਰੁਪਏ ਦੀ ਲਾਗਤ ਨਾਲ 126 ਕਿਲੋਮੀਟਰ ਲੰਬੀ ਪਲਵਲ-ਸੋਨੀਪਤ ਰੇਲਵੇ ਲਾਇਨ ਪਰਿਯੋਜਨਾ ਤੋਂ ਨੁੰਹ, ਸੋਹਨਾ, ਮਾਨੇਸਰ, ਖਰਖੌਦਾ ਨੂੰ ਜੋੜਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਲਈ 441.47 ਹੈਕਟੇਅਰ ਭੂਮੀ ਦਾ ਰਾਖਵਾਂ ਕੀਤਾ ਗਿਆ ਹੈ। ਜਿਸ ਦੇ ਲਈ 1419.24 ਕਰੋੜ ਰੁਪਏ ਦਾ ਮੁਆਵਜਾ ਵੰਡਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਵਿੱਚੋਂ 1167.92 ਕਰੋੜ ਰੁਪਏ ਦੀ ਮੁਆਵਜਾ ਰਕਮ ਵੰਡੀ ਜਾ ਚੁੱਕੀ ਹੈ, ਜਦੋਂ ਕਿ ਬਾਕੀ 251.32 ਕਰੋੜ ਰੁਪਏ ਦੀ ਮੁਆਵਜਾ ਰਕਮ ਵੀ ਜਲਦੀ ਤੋਂ ਜਲਦੀ ਵੰਡ ਦਿੱਤੀ ਜਾਵੇਗੀ। ਪਰਿਯੋਜਨਾ ਦੇ ਲਈ ਬਾਕੀ ਭੂਮੀ ਦੇ ਰਾਖਵਾਂ ਦਾ ਕੰਮ ਵੀ ਜਾਰੀ ਹੈ।

ਮੁੱਖ ਸਕੱਤਰ ਅੱਜ ਇੱਥੇ ਐਚਓਆਰਸੀ ਪ੍ਰੋਜੈਕਟ ਲਈ ਭੂਮੀ ਰਾਖਵਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਅਧਿਕਾਰੀਆਂ ਦੇ ਨਾਲ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ ਜਿਲ੍ਹਾਝੱਜਰ, ਸੋਨੀਪਤ, ਨੁੰਹ, ਪਲਵਲ, ਅਤੇ ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਵੀਸੀ ਰਾਹੀਂ ਜੁੜੇ।

ਮੀਟਿੰਗ ਵਿਚ ਮੁੱਖ ਸਕੱਤਰ (Sanjeev Kaushal) ਨੇ ਕਿਹਾ ਕਿ ਹਰਿਆਣਾ ਓਰਬਿਟ ਰੇਲ ਕੋਰੀਡੋਰ ਪ੍ਰੋਜੈਕਟ ਸੂਬੇ ਦੇ ਲਈ ਬਿਹਤਰੀਨ ਪਰਿਯੋਜਨਾ ਹੈ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਅਧਿਕਾਰੀ ਇਸ ਦੇ ਲਈ ਪਲਵਲ, ਗੁਰੂਗ੍ਰਾਮ, ਝੱਜਰ, ਨੁੰਹ ਅਤੇ ਸੋਨੀਪਤ ਵਿਚ ਰਾਖਵਾਂ ਭੂਮੀ ਦਾ ਮੁਆਵਜਾ ਵੰਡਣ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕਰਨ ਤਾਂ ਜੋ ਪਰਿਯੋਜਨਾ ‘ਤੇ ਕਾਰਜ ਸ਼ੁਰੂ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਸਬ-ਡਿਵੀਨਲ ਪਲਵਲ, ਸੋਹਨਾ, ਗੁਰੂਗ੍ਰਾਮ , ਪਟੌਦੀ, ਨੁੰਹ ਅਤੇ ਤਾਵੜੂ ਵਿਚ ਸਟ੍ਰਕਚਰ ਕੰਪਨਸੇਸ਼ਨ ਵੰਡਨ ਦਾ ਕੰਮ ਵੀ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ। ਮੀਟਿੰਗ ਵਿਚ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਸਮੇਤ ਐਚਆਰਆਈਡੀਸੀ ਦੇ ਅਧਿਕਾਰੀ ਵੀ ਮੋਜੂਦ ਰਹੇ।

The post ਲਗਭਗ 5700 ਕਰੋੜ ਰੁਪਏ ਦੀ ਲਾਗਤ ਨਾਲ 126 ਕਿਲੋਮੀਟਰ ਲੰਬੇ ਹਰਿਆਣਾ ਓਰਬਿਟ ਰੇਲ ਕੋਰੀਡੋਰ ਦਾ ਕੰਮ ਸ਼ੁਰੂ: ਸੰਜੀਵ ਕੌਸ਼ਲ appeared first on TheUnmute.com - Punjabi News.

Tags:
  • breaking-news
  • haryana-orbit-rail-corridor
  • news
  • sanjeev-kaushal

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ

Wednesday 07 February 2024 02:26 PM UTC+00 | Tags: aam-aadmi-party aap-di-sarkar-aap-de-duar bhagwant-mann breaking-news cm-bhagwant-mann himashu-gupta latest-news news punjab-government punjab-news the-unmute-breaking

ਡੇਰਾਬੱਸੀ , 7 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ। ਸਰਕਾਰ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪ ਲਗਾਉਣੇ ਸ਼ੁਰੂ ਕੀਤੇ ਹਨ ਜੋ ਕਿ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਡੇਰਾਬਸੀ ਸਬ ਡਵੀਜ਼ਨ ਦੇ ਪਿੰਡ ਬਾਕਰਪੁਰ, ਮੀਆਂਪੁਰ ਅਤੇ ਸੀਹਪੁਰ ਵਿੱਚ ਲਾਏ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਗਈਆਂ ਤੇ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ।

ਸਰਕਾਰ ਵੱਲੋਂ ਰਜਿਸਟਰੀਆਂ ਬਣਾਉਣ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਐਨ.ਓ.ਸੀ ਵਾਪਸ ਲੈਣ ਦਾ ਫੈਸਲਾ ਅਜਿਹਾ ਫੈਸਲਾ ਹੈ ਜੋ ਕਿ ਵੱਡੀ ਪੱਧਰ ਤੇ ਲੋਕਾਂ ਨੂੰ ਲਾਭ ਦੇਵੇਗਾ ਅਤੇ ਹੁਣ ਲੋਕ ਰਜਿਸਟਰੀਆਂ ਲਈ ਐਨ.ਓ.ਸੀ ਵਾਸਤੇ ਦਫਤਰਾਂ ਦੇ ਗੇੜੇ ਨਹੀਂ ਮਾਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਸ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।

ਐਸ.ਡੀ.ਐਮ. ਹਿਮਾਸ਼ੂ ਗੁਪਤਾ ਨੇ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

The post “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ appeared first on TheUnmute.com - Punjabi News.

Tags:
  • aam-aadmi-party
  • aap-di-sarkar-aap-de-duar
  • bhagwant-mann
  • breaking-news
  • cm-bhagwant-mann
  • himashu-gupta
  • latest-news
  • news
  • punjab-government
  • punjab-news
  • the-unmute-breaking

ਮੋਹਾਲੀ ਸਬ-ਡਿਵੀਜ਼ਨ ਦੇ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ 'ਚ ਲਾਏ ਕੈਂਪ

Wednesday 07 February 2024 02:30 PM UTC+00 | Tags: aam-aadmi-party breaking-news cm-bhagwant-mann latest-news mohali-sub-division saini-majra the-unmute-latest-news the-unmute-punjab

ਐੱਸ.ਏ.ਐਸ. ਨਗਰ, 07 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੋਹਾਲੀ ਸਬ ਡਿਵੀਜ਼ਨ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ਵਿੱਚ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ ਭਾਗ ਲਿਆ। ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੋਹਾਲੀ, ਦੀਪਾਂਕਰ ਗਰਗ ਨੇ ਦੱਸਿਆ ਕਿ ਲਗਾਏ ਗਏ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।

ਗਰਗ ਨੇ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਨਾਗਰਿਕਾਂ ਨੂੰ ਲਾਭ ਦੇਣ ਲਈ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਕੈਂਪਾਂ ਬਾਰੇ ਜਾਗਰੂਕ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਨਾਗਰਿਕ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਕਿਉਂਕਿ ਪਹਿਲਾਂ ਲੋਕਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਮਾਰਨੇ ਪੈਂਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ

The post ਮੋਹਾਲੀ ਸਬ-ਡਿਵੀਜ਼ਨ ਦੇ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ‘ਚ ਲਾਏ ਕੈਂਪ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • mohali-sub-division
  • saini-majra
  • the-unmute-latest-news
  • the-unmute-punjab

ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

Wednesday 07 February 2024 02:34 PM UTC+00 | Tags: breaking-news bribe municipal-corporation news the-unmute-breaking-news vigilance-bureau

ਚੰਡੀਗੜ, 7 ਫਰਵਰੀ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਸ਼ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਨਾਮ 'ਤੇ ਜੱਦੀ ਘਰ ਦਾ ਤਬਾਦਲਾ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਤੋਂ ਟੈਕਸ ਸੁਪਰਡੈਂਟ ਰਜਿਸਟਰ ਨੰਬਰ 1 (ਟੀਐਸ-1) ਸਰਟੀਫਿਕੇਟ ਪ੍ਰਾਪਤ ਕਰਨਾ ਸੀ। ਉਸ ਦੀ ਮੁਲਾਕਾਤ ਇਕ ਕਰਮਚਾਰੀ ਹਰੀਸ਼ ਕੁਮਾਰ ਨਾਲ ਹੋਈ, ਜਿਸ ਨੇ ਖੁਦ ਨੂੰ ਕਾਰਪੋਰੇਸ਼ਨ ਦੀ ਹਾਊਸ ਟੈਕਸ ਸ਼ਾਖਾ ਦੇ ਕਲਰਕ ਵਜੋਂ ਪੇਸ਼ ਕੀਤਾ ਅਤੇ ਉਸ ਨੇ ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸ਼ਿਕਾਇਤਕਰਤਾ ਦੇ ਘਰ ਦਾ ਟੀ.ਐਸ.-1 ਸਰਟੀਫੀਕੇਟ ਜਾਰੀ ਕਰਵਾਉਣ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਮੌਕੇ 'ਤੇ ਹੀ ਉਸ ਤੋਂ 4000 ਰੁਪਏ ਲੈ ਲਏ ਅਤੇ ਬਾਕੀ ਰਹਿੰਦੇ 6000 ਰੁਪਏ ਟੀ.ਐੱਸ.-1 ਉਪਲਬਧ ਕਰਵਾਏ ਜਾਣ ਮੌਕੇ ਦੇਣ ਦੀ ਗੱਲ ਕਹੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਗੂਗਲ ਪੇਅ ਰਾਹੀਂ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ ਪਰ ਉਸ ਨੂੰ ਗੂਗਲ ਪੇਅ ਵਰਤਣਾ ਨਹੀਂ ਆਉਂਦਾ ਇਸ ਲਈ ਉਸਨੇ ਨਕਦ ਰਕਮ ਲੈ ਲੈਣ ਲਈ ਕਿਹਾ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਤਾਂ ਜੋ ਮੁਲਜ਼ਮ ਨੂੰ ਕਾਬੂ ਕੀਤਾ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 6,000 ਰੁਪਏ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

The post ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ appeared first on TheUnmute.com - Punjabi News.

Tags:
  • breaking-news
  • bribe
  • municipal-corporation
  • news
  • the-unmute-breaking-news
  • vigilance-bureau

"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਨੂੰ ਖਰੜ ਸਬ-ਡਿਵੀਜ਼ਨ 'ਚ ਮਿਲਿਆ ਭਰਵਾਂ ਹੁੰਗਾਰਾ

Wednesday 07 February 2024 02:38 PM UTC+00 | Tags: breaking-news kharar-sub-division latest-news punjab-government the-unmute-breaking-news

ਖਰੜ, 07 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਸਾਰਥਕ ਨਤੀਜੇ ਨਿਕਲੇ ਰਹੇ ਹਨ, ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਮੌਕੇ ‘ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਮਿਲ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ, ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਉਪ ਮੰਡਲ ਦੇ ਪਿੰਡ ਨੱਗਲਫੈਜਗੜ, ਤੋਲੇਮਾਜਰਾ, ਸਵਾੜਾ ਅਤੇ ਝੰਜੇੜੀ ਵਿਖੇ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਲੋਕਾਂ ਵੱਲੋਂ ਦਿੱਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਸਰਕਾਰੀ ਸਕੀਮਾਂ ਦੇ ਲਾਭ ਦਿੱਤੇ ਗਏ। ਐੱਸ ਡੀ ਐਮ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਮੌਕੇ ‘ਤੇ ਹੀ ਲੋਕਾਂ ਨੂੰ ਸੇਵਾਵਾਂ ਮਿਲ ਰਹੀਆਂ ਹਨ ਅਤੇ ਹੱਥੋਂ ਹੱਥ ਸਰਟੀਫਿਕੇਟ ਬਣਾ ਕੇ ਦਿੱਤੇ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਐੱਸ ਡੀ ਐਮ ਨੇ ਕਿਹਾ ਕਿ ਸਰਕਾਰ ਨੇ ਇਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਕਿਉਂਕਿ ਪਹਿਲਾਂ ਲੋਕਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਮਾਰਨੇ ਪੈਂਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

The post “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਨੂੰ ਖਰੜ ਸਬ-ਡਿਵੀਜ਼ਨ ‘ਚ ਮਿਲਿਆ ਭਰਵਾਂ ਹੁੰਗਾਰਾ appeared first on TheUnmute.com - Punjabi News.

Tags:
  • breaking-news
  • kharar-sub-division
  • latest-news
  • punjab-government
  • the-unmute-breaking-news

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ

Wednesday 07 February 2024 02:41 PM UTC+00 | Tags: breaking-news cm-bhagwant-mann illegal-colonies latest-news punjab punjab-government punjabi-news the-unmute-latest-update

ਚੰਡੀਗੜ੍ਹ, 7 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ (illegal colonies) ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ।

ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਦੇ ਸੰਦਰਭ ਵਿੱਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ਼ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗ਼ੈਰ ਪ੍ਰਵਾਨਿਤ ਕਲੋਨੀਆਂ (illegal colonies) ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗੇ ਗਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੋਨਾਈਜ਼ਰ ਗ਼ੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗ਼ਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜੋ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਗ਼ੈਰ ਕਾਨੂੰਨੀ ਕਲੋਨੀ ਬਣਨ ਤੋਂ ਰੋਕਣ ਦਾ ਕੰਮ ਕਰੇਗਾ।

The post ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ appeared first on TheUnmute.com - Punjabi News.

Tags:
  • breaking-news
  • cm-bhagwant-mann
  • illegal-colonies
  • latest-news
  • punjab
  • punjab-government
  • punjabi-news
  • the-unmute-latest-update
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form