TheUnmute.com – Punjabi News: Digest for February 09, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਕੌਰ ਇੰਮੀਗ੍ਰੇਸ਼ਨ: ਇੰਦਰਜੀਤ ਸਿੰਘ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ

Thursday 08 February 2024 05:33 AM UTC+00 | Tags: apply-canadian-visa breaking-news canada-visa canadian-visa kaur-immigration kaur-immigration-moga news spouse-visa

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 08 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਡਰੋਲੀ ਭਾਈ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਨੂੰ ਕੈਨੇਡਾ ਦਾ ਸਪਾਊਸ ਵੀਜ਼ਾ (Spouse Visa) ਥੋੜ੍ਹੇ ਦਿਨਾਂ 'ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਇੰਦਰਜੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦਾ ਸਟੱਡੀ ਵੀਜ਼ਾ ਤੇ ਕੈਨਡਾ ਚਲੀ ਗਈ ਸੀ।

ਇੰਦਰਜੀਤ ਸਿੰਘ ਸੋਸਲ ਮੀਡੀਆ ਰਾਹੀਂ ਕੌਰ ਇੰਮੀਗ੍ਰੇਸ਼ਨ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਇੰਦਰਜੀਤ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਅੰਬੈਂਸੀ ਵਿੱਚ ਲਗਾਈ ਤੇ ਥੋੜ੍ਹੇ ਦਿਨਾਂ 'ਚ ਵੀਜ਼ਾ (Spouse Visa) ਆ ਗਿਆ। ਇਸ ਮੌਕੇ ਇੰਦਰਜੀਤ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084

The post ਕੌਰ ਇੰਮੀਗ੍ਰੇਸ਼ਨ: ਇੰਦਰਜੀਤ ਸਿੰਘ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ appeared first on TheUnmute.com - Punjabi News.

Tags:
  • apply-canadian-visa
  • breaking-news
  • canada-visa
  • canadian-visa
  • kaur-immigration
  • kaur-immigration-moga
  • news
  • spouse-visa

ਜੰਮੂ-ਕਸ਼ਮੀਰ: ਸ੍ਰੀਨਗਰ 'ਚ ਕਤਲ ਕੀਤੇ ਦੋਵੇਂ ਪੰਜਾਬੀ ਨੌਜਵਾਨਾਂ ਦੀ ਹੋਈ ਪਛਾਣ

Thursday 08 February 2024 05:54 AM UTC+00 | Tags: breaking-news crime jammu-and-kashmir news srinagar terrorists

ਚੰਡੀਗੜ੍ਹ, 08 ਫਰਵਰੀ 2024: ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ (Srinagar) ‘ਚ ਬੁੱਧਵਾਰ ਸ਼ਾਮ ਨੂੰ ਹੋਏ ਅੱਤਵਾਦੀਆਂ ਨੇ ਦੋ ਪੰਜਾਬੀ ਨੌਜਵਾਨਾਂ ਦਾ ਗੋਲੀਆਂ ਕਤਲ ਕਰ ਦਿੱਤਾ ਸੀ, ਇਨ੍ਹਾਂ ਦੋਵੇਂ ਦੋਸਤਾਂ ਦੀ ਪਛਾਣ ਹੋ ਚੁੱਕੀ ਹੈ, ਦੋਵੇਂ ਦੀ ਦੋਸਤ ਸਨ ਅਤੇ ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਸਨ ਅਤੇ ਅੰਮ੍ਰਿਤਪਾਲ ਸਿੰਘ (31) ਅਤੇ ਰੋਹਿਤ (25) ਵਜੋਂ ਹੋਈ ਹੈ | ਘਟਨਾ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ |

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼੍ਰੀਨਗਰ (Srinagar) ਦੇ ਸ਼ਹੀਦ ਗੰਜ ‘ਚ ਹੋਏ ਹਮਲੇ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਏ ਰੋਹਿਤ ਦੀ ਸਵੇਰੇ ਕਰੀਬ 7.55 ਵਜੇ ਸ਼ੇਰ-ਏ-ਕਸ਼ਮੀਰ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (SKIMS) ‘ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ ਉਸ ਸਮੇਂ ਅਣਪਛਾਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ, ਜਦੋਂ ਉਹ ਸ੍ਰੀਨਗਰ ਇਲਾਕੇ ‘ਚ ਕਿਰਾਏ ਦੇ ਮਕਾਨ ‘ਤੇ ਜਾ ਰਹੇ ਸਨ। ਅੰਮ੍ਰਿਤਪਾਲ ਸਿੰਘ ਇੱਕ ਠੇਕੇਦਾਰ ਨਾਲ ਲੱਕੜ ਦਾ ਕੰਮ ਕਰਦਾ ਸੀ |

The post ਜੰਮੂ-ਕਸ਼ਮੀਰ: ਸ੍ਰੀਨਗਰ ‘ਚ ਕਤਲ ਕੀਤੇ ਦੋਵੇਂ ਪੰਜਾਬੀ ਨੌਜਵਾਨਾਂ ਦੀ ਹੋਈ ਪਛਾਣ appeared first on TheUnmute.com - Punjabi News.

Tags:
  • breaking-news
  • crime
  • jammu-and-kashmir
  • news
  • srinagar
  • terrorists

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 'ਤੇ 13 ਫਰਵਰੀ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ

Thursday 08 February 2024 06:24 AM UTC+00 | Tags: breaking-news civil-hospital-fazilka dr-senu-duggal fazilka international-day-of-persons-with-disabilities international-disability-day neews news punjab-news udid-camp

ਫਾਜ਼ਿਲਕਾ, 8 ਫਰਵਰੀ 2024: ਡਿਪਟੀ ਕਮਿਸ਼ਨਰ ਫਾਜਿਲਕਾ (Fazilka) ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਇਸ ਤਹਿਤ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਮਿਤੀ 13 ਫਰਵਰੀ 2024 ਨੂੰ ਜ਼ਿਲ੍ਹਾ ਫਾਜਿਲਕਾ ਵਿੱਚ ਨਵੇਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਦਿਵਿਆਂਗਜਨਾਂ ਲਈ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਰਾਜਕਿਰਨ ਨੇ ਦੱਸਿਆ ਕਿ ਦਿਵਿਆਂਗਜਨਾਂ ਲਈ ਸਿਵਲ ਸਰਜਨ ਫਾਜਿਲਕਾ (Fazilka) ਦੀ ਟੀਮ ਵੱਲੋਂ ਮੁਫ਼ਤ ਸਿਹਤ ਨਿਰੀਖਣ ਕੀਤਾ ਜਾਵੇਗਾ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ। ਇਸ ਤੋਂ ਇਲਾਵਾ ਦਿਵਿਆਂਗਜਨਾਂ ਲਈ ਵਿਸ਼ੇਸ਼ ਤੌਰ ਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ 50 ਪ੍ਰਤੀਸ਼ਤ ਤੋਂ ਵੱਧ ਦਿਵਿਆਂਗਤਾ ਵਾਲੇ ਦਿਵਿਆਂਗਜਨਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਂਦਾ ਹੈ, ਇਸ ਲਈ ਜੋ ਦਿਵਿਆਂਗਜਨ ਪੈਨਸ਼ਨ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਫਾਰਮ ਭਰਵਾਉਣ ਲਈ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਖਾਤਾ, ਪਾਸਪੋਰਟ ਸਾਇਜ਼ ਫੋਟੋ ਨਾਲ ਲੈ ਕੇ ਆਉਣਾ ਲਾਜ਼ਮੀ ਬਣਾਉਣ। ਉਨ੍ਹਾਂ ਕਿਹਾ ਕਿ ਯੂ.ਡੀ.ਆਈ.ਡੀ ਕਾਰਡ ਬਣਵਾਉਣ ਲਈ ਪ੍ਰਾਰਥੀ ਆਪਣਾ ਪੁਰਾਣਾ ਦਿਵਿਆਂਗਤਾ ਸਰਟੀਫਿਕੇਟ ਤੇ ਆਧਾਰ ਕਾਰਡ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।

The post ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ‘ਤੇ 13 ਫਰਵਰੀ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ ਲਗਾਇਆ ਜਾਵੇਗਾ appeared first on TheUnmute.com - Punjabi News.

Tags:
  • breaking-news
  • civil-hospital-fazilka
  • dr-senu-duggal
  • fazilka
  • international-day-of-persons-with-disabilities
  • international-disability-day
  • neews
  • news
  • punjab-news
  • udid-camp

ਸਕੂਲਾਂ 'ਚ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਦੇਣ ਬਾਰੇ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ

Thursday 08 February 2024 06:34 AM UTC+00 | Tags: breaking-news mid-day-meal news punjab-government punjab-schools students-in-schools the-unmute-breaking-news

ਚੰਡੀਗੜ੍ਹ, 8 ਫਰਵਰੀ 2024: ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ (mid-day meal) ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ। ਇਹ 12 ਫਰਵਰੀ ਤੋਂ ਸ਼ੁਰੂ ਹੋਵੇਗਾ। ਇਸਨੂੰ ਹੁਣ ਮਿਡ-ਡੇ-ਮੀਲ ਮੀਨੂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਹੈ। ਰਾਜ ਸਰਕਾਰ ਨੇ ਫੈਸਲੇ ਵਿੱਚ ਬਦਲਾਅ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਸਿਰਫ਼ ਕੇਲਾ ਦੇਣ ਦੀ ਬਜਾਏ ਮਿਡ-ਡੇ-ਮੀਲ (mid-day meal) ਵਿੱਚ ਕੋਈ ਵੀ ਮੌਸਮੀ ਫਲ ਸ਼ਾਮਲ ਕਰਨ ਲਈ ਕਿਹਾ ਹੈ।

The post ਸਕੂਲਾਂ ‘ਚ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਦੇਣ ਬਾਰੇ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ appeared first on TheUnmute.com - Punjabi News.

Tags:
  • breaking-news
  • mid-day-meal
  • news
  • punjab-government
  • punjab-schools
  • students-in-schools
  • the-unmute-breaking-news

Repo Rate: ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਦਰ ਨੂੰ 6.5 ਫੀਸਦੀ 'ਤੇ ਰੱਖਿਆ ਬਰਕਰਾਰ

Thursday 08 February 2024 06:47 AM UTC+00 | Tags: breaking-news india latest-news news punjab-news repo-rate reserve-bank-of-india the-unmute-breaking

ਚੰਡੀਗੜ੍ਹ, 8 ਫਰਵਰੀ 2024: ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਮੰਗਲਵਾਰ ਨੂੰ ਮੁੰਬਈ ਵਿੱਚ ਸ਼ੁਰੂ ਹੋਈ ਤਿੰਨ ਦਿਨਾਂ ਬੈਠਕ ਤੋਂ ਬਾਅਦ 8 ਫਰਵਰੀ ਨੂੰ ਰੇਪੋ ਦਰਾਂ (Repo Rate) ਬਾਰੇ ਆਪਣੇ ਫੈਸਲੇ ਦਾ ਖੁਲਾਸਾ ਕੀਤਾ। ਅੱਜ ਸਵੇਰੇ 10 ਵਜੇ, ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਐਮਪੀਸੀ ਦੇ ਫੈਸਲੇ ਦਾ ਐਲਾਨ ਕੀਤਾ। ਆਰਬੀਆਈ ਐਮਪੀਸੀ ਨੇ ਫਰਵਰੀ 2024 ਤੱਕ ਲਗਾਤਾਰ ਛੇਵੀਂ ਵਾਰ ਰੈਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਹੈ। ਬੈਂਚਮਾਰਕ ਵਿਆਜ ਦਰ ਪਿਛਲੀ ਵਾਰ ਫਰਵਰੀ 2023 ਵਿੱਚ ਵਧਾਈ ਗਈ ਸੀ, ਜਦੋਂ ਇਸਨੂੰ 6.25 ਪ੍ਰਤੀਸ਼ਤ ਤੋਂ ਵਧਾ ਕੇ ਮੌਜੂਦਾ 6.5 ਪ੍ਰਤੀਸ਼ਤ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਨੇ ਮਈ 2022 ਤੋਂ ਫਰਵਰੀ 2023 ਤੱਕ ਰੇਪੋ ਦਰ ਵਿੱਚ 250 ਆਧਾਰ ਅੰਕਾਂ ਦਾ ਵਾਧਾ ਕੀਤਾ ਸੀ।

ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਆਰਬੀਆਈ ਦੀ ਮੁਦਰਾ ਨੀਤੀ ਕਮੇਟੀ (ਐਮਪੀਸੀ) ਦੀ ਬੈਠਕ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਸ਼ਵ ਆਰਥਿਕ ਦ੍ਰਿਸ਼ ਤੋਂ ਮਿਲੇ-ਜੁਲੇ ਸੰਕੇਤ ਹਨ। ਅਸਥਿਰ ਗਲੋਬਲ ਹਾਲਾਤਾਂ ਵਿੱਚ ਭਾਰਤੀ ਅਰਥਚਾਰੇ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਘਟਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਬੈਠਕ ਵਿੱਚ ਵਿਸਤ੍ਰਿਤ ਵਿਚਾਰ ਵਟਾਂਦਰੇ ਤੋਂ ਬਾਅਦ, ਐਮਪੀਸੀ ਨੇ ਫੈਸਲਾ ਕੀਤਾ ਹੈ ਕਿ ਰੈਪੋ ਦਰ (Repo Rate) ਨੂੰ 6.5% ‘ਤੇ ਸਥਿਰ ਰੱਖਿਆ ਜਾਵੇ। ਛੇ ਵਿੱਚੋਂ ਪੰਜ ਮੈਂਬਰ ਇਸ ਦੇ ਸਮਰਥਨ ਵਿੱਚ ਸਨ।

The post Repo Rate: ਭਾਰਤੀ ਰਿਜ਼ਰਵ ਬੈਂਕ ਨੇ ਰੈਪੋ ਦਰ ਨੂੰ 6.5 ਫੀਸਦੀ ‘ਤੇ ਰੱਖਿਆ ਬਰਕਰਾਰ appeared first on TheUnmute.com - Punjabi News.

Tags:
  • breaking-news
  • india
  • latest-news
  • news
  • punjab-news
  • repo-rate
  • reserve-bank-of-india
  • the-unmute-breaking

ਪਟਿਆਲਾ 08 ਫਰਵਰੀ 2024: ਮਿਤੀ 07.02.2024 ਨੂੰ ਮਾਣਯੋਗ ਅਦਾਲਤ ਸ਼੍ਰੀਮਤੀ ਅਮਨਦੀਪ ਕੌਰ ਜੇ ਐੱਮ ਆਈ ਸੀ ਪਹਿਲਾ ਦਰਜ ਦੀ ਅਦਾਲਤ ਨੇ ਐਫ.ਆਈ.ਆਰ. ਨੰ 21 ਸਾਲ 2018 ਥਾਣਾ ਵੂਮੈਨ ਸੈੱਲ ਪਟਿਆਲਾ ਵੱਲੋਂ ਦਰਜ ਇੱਕ ਦਾਜ ਦਹੇਜ ਦੇ ਕੇਸ 'ਚ ਮੁਲਜ਼ਮ ਅਵਤਾਰ ਸਿੰਘ ‘ਤੇ ਲਗਾਏ ਗਏ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।

ਇਸ ਕੇਸ ਦੀ ਪੈਰਵਾਈ ਕਰਦੇ ਵਕੀਲ ਪਰਮਪ੍ਰੀਤ ਸਿੰਘ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਮਾਣਯੋਗ ਅਦਾਲਤ ਨੇ ਅਵਤਾਰ ਸਿੰਘ ਨੂੰ ਬਾ-ਇੱਜਤ ਬਰੀ ਕੀਤਾ ਹੈ | ਵਕੀਲ ਪਰਮਪ੍ਰੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਸਾਰਾ ਕੇਸ ਝੂਠ ਦੇ ਪੁਲੰਦੇ 'ਤੇ ਅਧਾਰਿਤ ਸੀ ਅਤੇ ਮਾਣਯੋਗ ਅਦਾਲਤ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਕੇ ਸਾਡੇ ਹੱਕ 'ਚ ਫੈਂਸਲਾ ਸੁਣਾਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਵਤਾਰ ਸਿੰਘ ‘ਤੇ 406 ਅਤੇ 498 ਏ ਦੇ ਤਹਿਤ ਪਰਚਾ ਦਰਜ ਹੋਇਆ ਸੀ ਜੋ ਅਦਾਲਤ ਸਾਹਮਣੇ ਨਹੀਂ ਟਿੱਕ ਸਕਿਆ| ਵਕੀਲ ਨੇ ਅੱਗੇ ਕਿਹਾ ਕਿ ਅਜੇ ਲਿਖਤੀ ਰੂਪ 'ਚ ਫੈਸਲਾ ਨਹੀਂ ਮਿਲਿਆ ਅਤੇ ਉਨ੍ਹਾਂ ਇਸ ਕਰਕੇ ਜਿਆਦਾ ਜਾਣਕਾਰੀ ਤੋਂ ਮਨਾ ਕਰਦੇ ਹੋਏ ਕਿਹਾ ਕਿ ਫੈਸਲੇ ਬਾਰੇ ਪੂਰੀ ਜਾਣਕਾਰੀ, ਲਿਖਤੀ ਫੈਸਲਾ ਆਉਣ ਤੋਂ ਬਾਅਦ ਹੀ ਮੀਡੀਆ ਨਾਲ ਸਾਂਝੀ ਕੀਤੀ ਜਾ ਸਕਦੀ ਹੈ। ਅਵਤਾਰ ਸਿੰਘ ਜੋ ਇਸ ਕੇਸ ‘ਚ ਮੁਲਜ਼ਮ ਸੀ, ਉਸ ਨੇ ਵੀ ਅਦਾਲਤ ਅਤੇ ਆਪਣੇ ਵਕੀਲ ਪਰਮਪ੍ਰੀਤ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਨਿਰਦੋਸ਼ ਸੀ ਅਤੇ ਅਦਾਲਤ ਨੇ ਵੀ ਮੈਂਨੂੰ ਇਨਸਾਫ ਦੇ ਕੇ ਸੱਚ ਦਾ ਸਾਥ ਦਿੱਤਾ ਹੈ |

The post ਵਕੀਲ ਪਰਮਪ੍ਰੀਤ ਸਿੰਘ ਦੀਆਂ ਦਲੀਲਾਂ ਨੇ ਦਾਜ ਦਹੇਜ ਦੇ ਝੂਠੇ ਪਰਚੇ ‘ਚ ਮੁਲਜ਼ਮ ਨੂੰ ਕਰਵਾਇਆ ਬਰੀ appeared first on TheUnmute.com - Punjabi News.

Tags:
  • alse-dowry-case
  • breaking-news
  • lawyer-parampreet-singh
  • news
  • patiala-news
  • punjab-news

ਜ਼ੇਲ੍ਹ 'ਚ ਬੰਦ ਗ਼ਰੀਬ ਕੈਦੀਆਂ ਦੇ 40 ਹਜ਼ਾਰ ਤੱਕ ਦੇ ਜ਼ੁਰਮਾਨੇ ਭਰੇਗੀ ਸਰਕਾਰ

Thursday 08 February 2024 07:11 AM UTC+00 | Tags: breaking-news central-jail ghanshyam-thori government jail latest-news news poor-prisoners punjab punjab-news the-unmute-breaking-news

ਅੰਮ੍ਰਿਤਸਰ 08 ਫਰਵਰੀ 2024: ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ (prisoners) ਜੋ ਕਿ ਆਰਥਿਕ ਤੌਰ ‘ਤੇ ਕਮਜ਼ੋਰ ਹੋਣ ਕਾਰਨ ਆਪਣੀ ਜ਼ਮਾਨਤ ਰਾਸ਼ੀ ਜਾਂ ਜ਼ੁਰਮਾਨਾ ਨਹੀਂ ਭਰ ਸਕੇ ਅਤੇ ਇਸ ਕਾਰਨ ਹੀ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਪੰਜਾਬ ਸਰਕਾਰ ਕਰਨ ਜਾ ਰਹੀ ਹੈ।

ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿਚ ਜਿੰਨਾ ਕੈਦੀਆਂ (prisoners) ਨੂੰ ਇਸ ਤਰਾਂ ਦੀ ਸਹਾਇਤਾ ਦੇਣੀ ਬਾਰੇ, ਬਾਰੇ ਫੈਸਲਾ ਕਰਨ ਲਈ ਕਮੇਟੀ ਗਠਿਤ ਕੀਤੀ ਜਾ ਚੁੱਕੀ ਹੈ, ਜੋ ਕਿ ਕੈਦੀ ਦੇ ਪਰਿਵਾਰ ਦੀ ਰਿਪੋਰਟ ਲੈ ਰਹੀ ਹੈ, ਇਸ ਉਪਰੰਤ ਇਸ ਬਾਬਤ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇਗਾ, ਜਿਥੋਂ ਇਹ ਸਹਾਇਤਾ ਰਾਸ਼ੀ ਜਾਰੀ ਕੀਤੀ ਜਾ ਸਕੇਗੀ। ਥੋਰੀ ਨੇ ਦੱਸਿਆ ਕਿ ਸਰਕਾਰ ਚਾਹੁੰਦੀ ਹੈ ਕਿ ਕੋਈ ਵੀ ਕੈਦੀ ਕੇਵਲ ਤੇ ਕੇਵਲ ਜ਼ਮਾਨਤੀ ਰਾਸ਼ੀ ਜਾਂ ਜ਼ੁਰਮਾਨਾ ਨਾ ਭਰ ਸਕਣ ਕਾਰਨ ਵੱਧ ਸਮਾਂ ਜੇਲ੍ਹ ਵਿਚ ਨਾ ਰਹੇ, ਇਸ ਲਈ ਓਹਨਾ ਦੀ ਸਹਾਇਤਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਅੱਜ ਇਸ ਬਾਬਤ ਬਣੀ ਕਮੇਟੀ ਦੀ ਬੈਠਕ ਡਿਪਟੀ ਕਮਿਸ਼ਨਰ ਥੋਰੀ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਰਸ਼ਪਾਲ ਸਿੰਘ, ਸੁਪਰਡੈਂਟ ਕੇਂਦਰੀ ਜੇਲ੍ਹ, ਏ ਸੀ ਪੀ ਅਤੇ ਐਸ ਪੀ ਅੰਮ੍ਰਿਤਸਰ ਦਿਹਾਤੀ ਪੁਲਿਸ ਬਤੌਰ ਮੈਂਬਰ ਸ਼ਾਮਲ ਹੋਏ। ਥੋਰੀ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੱਕ ਕੇਂਦਰੀ ਜੇਲ੍ਹ ਵਿਚ 17 ਅਜਿਹੇ ਕੈਦੀ ਹਨ, ਜਿੰਨਾ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ। ਉਨਾਂ ਇੰਨਾ ਕੈਦੀਆਂ ਦੇ ਪਰਿਵਾਰਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਲੈਣ ਦੀ ਹਦਾਇਤ ਕੀਤੀ ਹੈ, ਤਾਂ ਜੋ ਇਸ ਬਾਬਤ ਅੰਤਿਮ ਫੈਸਲਾ ਲੈ ਕੇ ਕੇਸ ਸਰਕਾਰ ਨੂੰ ਸਹਾਇਤਾ ਰਾਸ਼ੀ ਲਈ ਭੇਜਿਆ ਜਾ ਸਕੇ।

 

The post ਜ਼ੇਲ੍ਹ ‘ਚ ਬੰਦ ਗ਼ਰੀਬ ਕੈਦੀਆਂ ਦੇ 40 ਹਜ਼ਾਰ ਤੱਕ ਦੇ ਜ਼ੁਰਮਾਨੇ ਭਰੇਗੀ ਸਰਕਾਰ appeared first on TheUnmute.com - Punjabi News.

Tags:
  • breaking-news
  • central-jail
  • ghanshyam-thori
  • government
  • jail
  • latest-news
  • news
  • poor-prisoners
  • punjab
  • punjab-news
  • the-unmute-breaking-news

Pakistan Election: ਪਾਕਿਸਤਾਨ ਦੀਆਂ ਆਮ ਚੋਣਾਂ ਦੀ ਵੋਟਿੰਗ ਦੌਰਾਨ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਬੰਦ

Thursday 08 February 2024 07:22 AM UTC+00 | Tags: breaking breaking-news general-elections imran-khan mobile-services national-assembly-pakistan nawaz-sharif news pakistan

ਚੰਡੀਗੜ੍ਹ, 08 ਫਰਵਰੀ 2024: ਪਾਕਿਸਤਾਨ ਵਿੱਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਲਈ ਇੱਕੋ ਸਮੇਂ ਵੋਟਿੰਗ (Pakistan Election) ਹੋ ਰਹੀ ਹੈ। ਵੋਟਿੰਗ ਸਵੇਰੇ 8:30 ਵਜੇ ਸ਼ੁਰੂ ਹੋਈ ਅਤੇ ਸ਼ਾਮ 5:30 ਵਜੇ ਤੱਕ ਜਾਰੀ ਰਹੇਗੀ। ਦੇਰ ਰਾਤ ਤੱਕ ਨਤੀਜੇ ਸਾਹਮਣੇ ਆ ਸਕਦੇ ਹਨ। ਚੋਣ ਕਮਿਸ਼ਨ 9 ਫਰਵਰੀ ਨੂੰ ਅਧਿਕਾਰਤ ਤੌਰ ‘ਤੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ।

ਚੋਣਾਂ ਦੌਰਾਨ ਪੂਰੇ ਪਾਕਿਸਤਾਨ (Pakistan Election) ਵਿੱਚ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਬੰਦ ਹਨ। ਇਮਰਾਨ ਖਾਨ ਦੀ ਪਾਰਟੀ ਪੀਟੀਆਈ ਨੇ ਕਿਹਾ ਕਿ ਇਹ ਸਰਕਾਰ ਦੀ ਤਾਨਾਸ਼ਾਹੀ ਹੈ। ਲੋਕਾਂ ਨੂੰ ਆਪਣੇ ਨਿੱਜੀ ਵਾਈਫਾਈ ਪਾਸਵਰਡ ਨੂੰ ਹਟਾਉਣਾ ਚਾਹੀਦਾ ਹੈ ਤਾਂ ਜੋ ਲੋਕ ਇੰਟਰਨੈਟ ਦੀ ਵਰਤੋਂ ਕਰ ਸਕਣ।

ਪਾਕਿਸਤਾਨ ਵਿੱਚ 24 ਕਰੋੜ ਤੋਂ ਵੱਧ ਲੋਕ ਰਹਿੰਦੇ ਹਨ। ਇਸ ਸਾਲ ਦੇਸ਼ ਵਿੱਚ ਕਰੀਬ 12.8 ਕਰੋੜ ਵੋਟਰ ਹਨ ਜੋ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾ ਰਹੇ ਹਨ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਕੁੱਲ 336 ਸੀਟਾਂ ਹਨ। ਇਨ੍ਹਾਂ ‘ਚੋਂ 266 ਸੀਟਾਂ ‘ਤੇ ਚੋਣਾਂ ਹੋ ਰਹੀਆਂ ਹਨ, ਜਦਕਿ 70 ਸੀਟਾਂ ਰਾਖਵੀਆਂ ਹਨ, ਇਨ੍ਹਾਂ ‘ਚ 60 ਬੀਬੀਆਂ ਲਈ, 10 ਗੈਰ-ਮੁਸਲਿਮ ਲਈ ਹਨ | ਵਿੱਤੀ ਔਕੜਾਂ ਦੇ ਬਾਵਜੂਦ ਪਿਛਲੀਆਂ 4 ਚੋਣਾਂ ਦੇ ਮੁਕਾਬਲੇ ਇਸ ਵਾਰ ਦੀਆਂ ਚੋਣਾਂ ਸਭ ਤੋਂ ਮਹਿੰਗੀਆਂ ਹਨ। ਕਰੀਬ 1 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਦੂਜੇ ਪਾਸੇ ਰੱਖਿਆ ਮਾਹਰ ਬ੍ਰਿਗੇਡੀਅਰ (ਸੇਵਾਮੁਕਤ) ਅਨਿਲ ਗੁਪਤਾ ਨੇ ਕਿਹਾ ਕਿ ਪਾਕਿਸਤਾਨੀ ਫੌਜ ਨਵਾਜ਼ ਸ਼ਰੀਫ ਨੂੰ ਲਿਆਉਣਾ ਚਾਹੁੰਦੀ ਹੈ। ਉਸ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵਿਰੋਧ ਨਾ ਹੋਵੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਸਮਰਥਨ ਨਾਲ ਨਵਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਬਣਾਉਣਾ ਚਾਹੁੰਦੇ ਹਨ।

The post Pakistan Election: ਪਾਕਿਸਤਾਨ ਦੀਆਂ ਆਮ ਚੋਣਾਂ ਦੀ ਵੋਟਿੰਗ ਦੌਰਾਨ ਮੋਬਾਈਲ ਤੇ ਇੰਟਰਨੈੱਟ ਸੇਵਾਵਾਂ ਬੰਦ appeared first on TheUnmute.com - Punjabi News.

Tags:
  • breaking
  • breaking-news
  • general-elections
  • imran-khan
  • mobile-services
  • national-assembly-pakistan
  • nawaz-sharif
  • news
  • pakistan

ਫਾਜ਼ਿਲਕਾ 8 ਫਰਵਰੀ 2024: ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸ਼ਾਲਾ ਭੇਜਣ ਦੀ ਮੁਹਿੰਮ ਤਹਿਤ ਫਰਵਰੀ ਮਹੀਨੇ ਦੇ 2 ਬੀਤੇ ਦਿਨਾਂ ਦੌਰਾਨ ਤੱਕ 66 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਊਸ਼ਾਲਾ ਸਲੇਮਸ਼ਾਹ ਵਿਚ ਭੇਜਿਆ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ।

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਅਤੇ ਬੇਸਹਾਰਾ ਗਊਵੰਸ਼ ਦੀ ਸਹੀ ਸੰਭਾਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜਿਲਕਾ ਫਿਰੋਜਪੁਰ ਰੋਡ ਨਜਦੀਕ ਪੀਰ ਬਾਬਾ ਸਮਾਧ ,ਸਰਕਾਰੀ ਆਈ.ਟੀ.ਆਈ,ਮਲੋਟ ਰੋਡ ਦੇ ਨੇੜੇ ਦਾਣਾ ਮੰਡੀ ਗੇਟ ਤੇ ਸਬਜੀ ਮੰਡੀ ਅਤੇ ਬਸਤੀ ਹਜੂਰ ਸਿੰਘ ਤੇ ਡੈਡ ਰੋਡ ਵਿੱਚੋਂ ਬੀਤੇ ਦਿਨ ਮੰਗਲਵਾਰ ਅਤੇ ਬੁੱਧਵਾਰ ਨੂੰ 66 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਊਸ਼ਾਲਾ ਭੇਜਿਆ ਗਿਆ।

ਉਨ੍ਹਾਂ ਕਿਹਾ ਕਿ ਸੜਕਾਂ ਦੇ ਘੁੰਮਦੇ ਇਹ ਬੇਸਹਾਰਾ ਗਊਵੰਸ਼ ਨੂੰ ਫੜ੍ਹ ਕੇ ਸਰਕਾਰੀ ਗਊਸ਼ਾਲਾ ਵਿੱਚ ਭੇਜਣ ਨਾਲ ਜਿੱਥੇ ਇਨ੍ਹਾਂ ਗਊਵੰਸ਼ਾਂ ਨੂੰ ਰਹਿਣ ਬਸੇਰਾ ਮਿਲੇਗਾ ਉੱਥੇ ਇਨ੍ਹਾਂ ਸੜਕਾਂ ਤੇ ਘੁੰਮਣ ਵਾਲੇ ਪਸ਼ੂਆਂ ਤੋਂ ਹੋਣ ਵਾਲੀਆਂ ਸੜਕੀ ਦੁਰਘਟਨਾਵਾਂ ਨੂੰ ਵੀ ਠੱਲ੍ਹ ਪਵੇਗੀ। ਉਨ੍ਹਾਂ ਕਿਹਾ ਕਿ ਫੜੇ ਗਏ ਬੇਸਹਾਰਾ ਗਊਵੰਸ ਨੂੰ ਮੌਕੇ ਤੇ ਹੀ ਮੂਹ ਖੋਰ ਦੀ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਵੀ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਲਤੂ ਗਊਵੰਸ਼ ਨੂੰ ਬੇਸਹਾਰਾ ਨਾ ਛੱਡਣ ਅਤੇ ਇਸ ਮੁਹਿੰਮ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਤੇ ਨਗਰ ਕੌਂਸਲ ਦੇ ਕਰਮਚਾਰੀ ਨਿਤਨ ਸ਼ਰਮਾ, ਕੈਂਟਲ ਪਾਊਂਡ ਇੰਚਾਰਜ ਸੋਨੂੰ, ਵੈਟਨਰੀ ਇੰਸਪੈਕਟਰ ਰਾਜੇਸ਼ ਕੁਮਾਰ ਮੌਜੂਦ ਸਨ।

The post ਫਾਜ਼ਿਲਕਾ ਸ਼ਹਿਰ ‘ਚੋਂ ਬੀਤੇ 2 ਦਿਨਾਂ ਦੌਰਾਨ 66 ਬੇਸਹਾਰਾ ਗਊਵੰਸ਼ ਨੂੰ ਭੇਜਿਆ ਸਰਕਾਰੀ ਗਊਸ਼ਾਲਾ: ਡਾ: ਸੇਨੂ ਦੁੱਗਲ appeared first on TheUnmute.com - Punjabi News.

Tags:
  • aam-aadmi-party
  • breaking-news
  • cow-shed
  • dr-senu-duggal
  • fazilka
  • news
  • punjab-news
  • the-unmute-breaking-news

ਮਲਿਕਾਰਜੁਨ ਖੜਗੇ ਨੇ ਕੇਂਦਰ ਸਰਕਾਰ ਦੇ ਵ੍ਹਾਈਟ ਪੇਪਰ ਤੋਂ ਪਹਿਲਾਂ ਬਲੈਕ ਪੇਪਰ ਕੀਤਾ ਜਾਰੀ

Thursday 08 February 2024 07:51 AM UTC+00 | Tags: bjp black-paper breaking-news central-government congress mallikarjun-kharge modi news white-paper

ਚੰਡੀਗੜ੍ਹ, 8 ਫਰਵਰੀ 2024: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੇ ਅੱਜ 8 ਫਰਵਰੀ ਨੂੰ ਕੇਂਦਰ ਸਰਕਾਰ ਦੇ 10 ਸਾਲ ਦੇ ਕਾਰਜਕਾਲ ‘ਤੇ ਬਲੈਕ ਪੇਪਰ ਜਾਰੀ ਕੀਤਾ ਹੈ । ਉਨ੍ਹਾਂ ਕਿਹਾ ਕਿ ਭਾਜਪਾ ਨੇ 10 ਸਾਲਾਂ ਵਿੱਚ ਵਿਰੋਧੀ ਧਿਰ ਦੇ 411 ਵਿਧਾਇਕਾਂ ਨੂੰ ਆਪਣੇ ਨਾਲ ਮਿਲਾ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਤੰਤਰ ਨੂੰ ਖ਼ਤਮ ਕਰ ਰਹੀ ਹੈ।

ਮਲਿਕਾਰਜੁਨ ਖੜਗੇ (Mallikarjun Kharge) ਨੇ ਕਿਹਾ ਕਿ ਇਹ ਦੇਸ਼ ਦਾ ਸਭ ਤੋਂ ਵੱਡਾ ਮੁੱਦਾ ਹੈ, ਜਿਸ ਨੂੰ ਭਾਜਪਾ ਸਰਕਾਰ ਕਦੇ ਨਹੀਂ ਉਠਾਉਂਦੀ। ਦੋ ਦਿਨ ਪਹਿਲਾਂ ਉਸ ਨੇ ਪੀ.ਐਸ.ਯੂ. ਦੀ ਗੱਲ ਕਿੱਟ | ਉਨ੍ਹਾਂ ਨੇ ਨਹਿਰੂ ਯੁੱਗ ਦੇ HAL, HMT, BHEL ਦਾ ਕਦੇ ਜ਼ਿਕਰ ਨਹੀਂ ਕੀਤਾ। ਇਹ ਕਦੇ ਨਹੀਂ ਦੱਸਿਆ ਗਿਆ ਕਿ ਇਸ ਵਿੱਚ ਕਿੰਨੇ ਲੋਕਾਂ ਨੂੰ ਚੰਗੀਆਂ ਨੌਕਰੀਆਂ ਮਿਲੀਆਂ। ਸਰਕਾਰ ਨਰੇਗਾ ਦਾ ਪੈਸਾ ਜਾਰੀ ਨਾ ਕਰਨ ਕਾਰਨ ਪਿੰਡਾਂ ਵਿੱਚ ਰੁਜ਼ਗਾਰ ਘਟ ਰਿਹਾ ਹੈ। ਕੇਰਲਾ, ਕਰਨਾਟਕ, ਤੇਲੰਗਾਨਾ ਵਰਗੇ ਗੈਰ-ਭਾਜਪਾ ਸ਼ਾਸਤ ਸੂਬਿਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

ਵ੍ਹਾਈਟ ਪੇਪਰ ਕੀ ਹੈ ?

ਵ੍ਹਾਈਟ ਪੇਪਰ ਇੱਕ ਰਿਪੋਰਟ ਹੈ, ਜਿਸ ਵਿੱਚ ਸਰਕਾਰ ਦੀਆਂ ਨੀਤੀਆਂ ਅਤੇ ਮੁੱਦਿਆਂ ‘ਤੇ ਚਰਚਾ ਕੀਤੀ ਜਾਂਦੀ ਹੈ। ਜਦੋਂ ਸਰਕਾਰ ਨੂੰ ਕਿਸੇ ਮੁੱਦੇ ‘ਤੇ ਕੋਈ ਸਿੱਟਾ ਕੱਢਣਾ ਹੁੰਦਾ ਹੈ ਤਾਂ ਸਰਕਾਰ ਅਕਸਰ ਵਾਈਟ ਪੇਪਰ ਲਿਆਉਂਦੀ ਹੈ।

The post ਮਲਿਕਾਰਜੁਨ ਖੜਗੇ ਨੇ ਕੇਂਦਰ ਸਰਕਾਰ ਦੇ ਵ੍ਹਾਈਟ ਪੇਪਰ ਤੋਂ ਪਹਿਲਾਂ ਬਲੈਕ ਪੇਪਰ ਕੀਤਾ ਜਾਰੀ appeared first on TheUnmute.com - Punjabi News.

Tags:
  • bjp
  • black-paper
  • breaking-news
  • central-government
  • congress
  • mallikarjun-kharge
  • modi
  • news
  • white-paper

PM ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਕੀਤੀ ਤਾਰੀਫ਼, ਕਾਂਗਰਸ ਦੇ 'ਬਲੈਕ ਪੇਪਰ' ਨੂੰ ਦੱਸਿਆ ਕਾਲਾ ਟੀਕਾ

Thursday 08 February 2024 08:05 AM UTC+00 | Tags: black-paper breaking-news congress dr-manmohan-singh latest-news manmohan-singh news pm-modi punjab-news rajye-sabha the-unmute-breaking-news

ਚੰਡੀਗੜ੍ਹ, 8 ਫਰਵਰੀ 2024: ਰਾਜ ਸਭਾ ਵਿੱਚ ਕਈ ਮੈਂਬਰਾਂ ਦਾ ਕਾਰਜਕਾਲ ਪੂਰਾ ਹੋ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ (Dr. Manmohan Singh) ਵੀ ਉਨ੍ਹਾਂ ਮੈਂਬਰਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦਾ ਕਾਰਜਕਾਲ ਪੂਰਾ ਹੋ ਰਿਹਾ ਹੈ। ਰਾਜ ਸਭਾ ਤੋਂ ਸੇਵਾਮੁਕਤ ਹੋ ਰਹੇ ਮੈਂਬਰਾਂ ਲਈ ਅੱਜ ਰਾਜ ਸਭਾ ਵਿੱਚ ਵਿਦਾਇਗੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਰਾਜ ਸਭਾ ਪੁੱਜੇ ਹਨ ।

ਇਸ ਦੌਰਾਨ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤਾਰੀਫ਼ ਕੀਤੀ ਹੈ । ਪ੍ਰਧਾਨ ਮੰਤਰੀ ਨੇ ਕਿਹਾ, ‘ਮੈਨੂੰ ਯਾਦ ਹੈ ਜਦੋਂ ਵੋਟਿੰਗ ਦੌਰਾਨ ਇਹ ਤੈਅ ਸੀ ਕਿ ਸੱਤਾਧਾਰੀ ਪਾਰਟੀ ਜਿੱਤੇਗੀ, ਫਿਰ ਵੀ ਡਾ: ਮਨਮੋਹਨ ਸਿੰਘ ਵ੍ਹੀਲਚੇਅਰ ‘ਤੇ ਸਦਨ ‘ਚ ਆਏ ਅਤੇ ਆਪਣੀ ਵੋਟ ਪਾਈ। ਇਹ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਹੋਣ ਦੀ ਮਿਸਾਲ ਹੈ।

ਉਨ੍ਹਾਂ ਕਿਹਾ ਕਿ ਸਵਾਲ ਇਹ ਨਹੀਂ ਹੈ ਕਿ ਉਹ ਕਿਸ ਨੂੰ ਤਾਕਤ ਦੇਣ ਆਏ ਸਨ। ਮੇਰਾ ਮੰਨਣਾ ਹੈ ਕਿ ਉਹ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਆਏ ਸਨ। ਮਨਮੋਹਨ ਸਿੰਘ ਛੇ ਵਾਰ ਸੰਸਦ ਮੈਂਬਰ ਹਨ ਅਤੇ 2004-2014 ਤੱਕ ਦੇਸ਼ ਦੇ 13ਵੇਂ ਪ੍ਰਧਾਨ ਮੰਤਰੀ ਸਨ। ਮਨਮੋਹਨ ਸਿੰਘ (Dr. Manmohan Singh) ਪੀਵੀ ਨਰਸਿਮਹਾ ਸਰਕਾਰ ਵਿੱਚ ਵਿੱਤ ਮੰਤਰੀ ਸਨ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਦੇਸ਼ ਦੀ ਆਰਥਿਕਤਾ ਵਿੱਚ ਉਦਾਰੀਕਰਨ ਦਾ ਦੌਰ ਸ਼ੁਰੂ ਹੋਇਆ।

ਕਾਂਗਰਸ ਨੇ ਸਰਕਾਰ ਦੇ ਵ੍ਹਾਈਟ ਪੇਪਰ ਦੇ ਜਵਾਬ ‘ਚ ਬਲੈਕ ਪੇਪਰ ਲਿਆਉਣ ਦਾ ਐਲਾਨ ਕੀਤਾ ਹੈ। ਇਸ ‘ਤੇ ਚੁਟਕੀ ਲੈਂਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ ਦਾ ਬਲੈਕ ਪੇਪਰ ਉਨ੍ਹਾਂ ਦੀ ਸਰਕਾਰ ਦੇ ਚੰਗੇ ਕੰਮਾਂ ਲਈ ਕਾਲਾ ਟੀਕਾ ਹੈ। ਕੁਝ ਵਿਰੋਧੀ ਮੈਂਬਰਾਂ ਦੇ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਉਣ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਦੇਖਿਆ ਕਿ ਕੁਝ ਮੈਂਬਰ ਕਾਲੇ ਕੱਪੜੇ ਪਾ ਕੇ ਰਾਜ ਸਭਾ ‘ਚ ਆਏ ਹਨ ਅਤੇ ਫੈਸ਼ਨ ਪਰੇਡ ਚੱਲ ਰਹੀ ਹੈ। ਪ੍ਰਧਾਨ ਮੰਤਰੀ ਨੇ ਰਾਜ ਸਭਾ ਤੋਂ ਸੇਵਾਮੁਕਤ ਹੋਣ ਵਾਲੇ ਸਾਰੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੀਂ ਪੀੜ੍ਹੀ ਉਨ੍ਹਾਂ ਦੇ ਤਜ਼ਰਬੇ ਤੋਂ ਕੁਝ ਸਿੱਖੇਗੀ। 68 ਮੈਂਬਰ ਆਪਣਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਫਰਵਰੀ ਤੋਂ ਮਈ ਦਰਮਿਆਨ ਰਾਜ ਸਭਾ ਤੋਂ ਸੇਵਾਮੁਕਤ ਹੋ ਜਾਣਗੇ।

The post PM ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਕੀਤੀ ਤਾਰੀਫ਼, ਕਾਂਗਰਸ ਦੇ ‘ਬਲੈਕ ਪੇਪਰ’ ਨੂੰ ਦੱਸਿਆ ਕਾਲਾ ਟੀਕਾ appeared first on TheUnmute.com - Punjabi News.

Tags:
  • black-paper
  • breaking-news
  • congress
  • dr-manmohan-singh
  • latest-news
  • manmohan-singh
  • news
  • pm-modi
  • punjab-news
  • rajye-sabha
  • the-unmute-breaking-news

ਚੰਡੀਗੜ੍ਹ ਨਗਰ ਨਿਗਮ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਦਾ ਰੋਸ ਪ੍ਰਦਰਸ਼ਨ

Thursday 08 February 2024 08:33 AM UTC+00 | Tags: breaking-news chandigarh chandigarh-municipal-corporation news youth-congress

ਚੰਡੀਗੜ੍ਹ, 8 ਫਰਵਰੀ 2024: ਚੰਡੀਗੜ੍ਹ ਵਿੱਚ ਨਗਰ ਨਿਗਮ ਦਫ਼ਤਰ ਦੇ ਬਾਹਰ ਯੂਥ ਕਾਂਗਰਸ (Youth Congress) ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਨੇ ਇੱਥੋਂ ਯੂਥ ਕਾਂਗਰਸ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਾਂਗਰਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹ 30 ਜਨਵਰੀ ਨੂੰ ਹੋਣ ਵਾਲੀ ਨਗਰ ਨਿਗਮ ਮੇਅਰ ਦੀ ਚੋਣ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਕਾਂਗਰਸੀ ਆਗੂਆਂ (Youth Congress) ਦਾ ਕਹਿਣਾ ਹੈ ਕਿ ਮਨੋਜ ਸੋਨਕਰ ਨੂੰ ਮੇਅਰ ਨਹੀਂ ਚੁਣਿਆ ਗਿਆ, ਪਰ ਭਾਜਪਾ ਨੇ ਉਨ੍ਹਾਂ ਨੂੰ ਧੱਕੇ ਨਾਲ ਕੁਰਸੀ ‘ਤੇ ਬਿਠਾਇਆ ਹੈ। ਜਦੋਂ ਤੱਕ ਮੇਅਰ ਨੂੰ ਹਟਾਇਆ ਨਹੀਂ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ।

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਨਿਗਮ ਦਫ਼ਤਰ ਦੇ ਬਾਹਰ ਭੁੱਖ ਹੜਤਾਲ ਵੀ ਕੀਤੀ ਜਾ ਰਹੀ ਹੈ। ਹਰ ਰੋਜ਼ ਕੋਈ ਨਾ ਕੋਈ ਕੌਂਸਲਰ ਆਪਣੇ ਕੁਝ ਸਮਰਥਕਾਂ ਸਮੇਤ ਭੁੱਖ ਹੜਤਾਲ 'ਤੇ ਜਾਂਦਾ ਹੈ। ਆਮ ਆਦਮੀ ਪਾਰਟੀ ਨੇ 10 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਹਰ ਰੋਜ਼ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ।

ਬੀਤੇ ਦਿਨ ਚੰਡੀਗੜ੍ਹ ਯੂਥ ਕਾਂਗਰਸ ਦੇ ਵਰਕਰਾਂ ਨੇ ਕੱਲ੍ਹ ਸੈਕਟਰ 35 ਸਥਿਤ ਆਪਣੇ ਦਫ਼ਤਰ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਹ ਸੈਕਟਰ 33 ਸਥਿਤ ਭਾਜਪਾ ਦਫ਼ਤਰ ਤੱਕ ਧਰਨਾ ਦੇਣਾ ਚਾਹੁੰਦੇ ਸਨ ਪਰ ਰਸਤੇ ਵਿੱਚ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਵਰਕਰਾਂ ‘ਤੇ ਲਾਠੀਚਾਰਜ ਅਤੇ ਪਾਣੀ ਦੀ ਬੁਛਾੜਾਂ ਦੀ ਵਰਤੋਂ ਕੀਤੀ। ਇਸ ਵਿੱਚ ਕਈ ਯੂਥ ਕਾਂਗਰਸੀ ਵਰਕਰ ਵੀ ਜ਼ਖ਼ਮੀ ਹੋ ਗਏ।

ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਬਾਂਸਲ ਵੀ ਸੈਕਟਰ-17 ਦੇ ਨਗਰ ਨਿਗਮ ਦਫ਼ਤਰ ਪੁੱਜੇ, ਜਿਨ੍ਹਾਂ ਨੇ ਕਿਹਾ ਕਿ ਉਹ ਇੱਥੇ ਭਾਜਪਾ ਵੱਲੋਂ ਮੇਅਰ ਦੀ ਚੋਣ ਵਿੱਚ ਜਿਸ ਤਰ੍ਹਾਂ ਧਾਂਦਲੀ ਕੀਤੀ ਗਈ ਹੈ, ਉਸ ਦਾ ਵਿਰੋਧ ਕਰਨ ਲਈ ਇੱਥੇ ਆ ਰਹੇ ਹਨ, ਉਹ ਇੱਥੇ ਮੇਅਰ ਦਫ਼ਤਰ ਨੂੰ ਤਾਲਾ ਲਗਾ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਨ। ਪਰ ਪੁਲਿਸ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਜ਼ਬਰਦਸਤੀ ਕਾਰ ‘ਚ ਬਿਠਾ ਕੇ ਲੈ ਗਏ।ਕੀ ਲੋਕਤੰਤਰ ‘ਚ ਆਵਾਜ਼ ਉਠਾਉਣ ਦੀ ਮਨਾਹੀ ਹੈ? ਉਹ ਨਗਰ ਨਿਗਮ ਦਫ਼ਤਰ ਦੇ ਬਾਹਰ ਖੜ੍ਹੇ ਰਹੇ।

The post ਚੰਡੀਗੜ੍ਹ ਨਗਰ ਨਿਗਮ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਦਾ ਰੋਸ ਪ੍ਰਦਰਸ਼ਨ appeared first on TheUnmute.com - Punjabi News.

Tags:
  • breaking-news
  • chandigarh
  • chandigarh-municipal-corporation
  • news
  • youth-congress

ਪੰਜਾਬ ਸਰਕਾਰ ਲੋਕ ਹਿਤੇਸ਼ੀ ਫੈਸਲੇ ਲਾਗੂ ਕਰ ਰਹੀ ਹੈ: ਨਰਿੰਦਰ ਪਾਲ ਸਿੰਘ ਸਵਨਾ

Thursday 08 February 2024 10:14 AM UTC+00 | Tags: aam-aadmi-party breaking-news latest-news narinder-pal-singh-sawna news punjab-government punjab-news the-unmute-breaking-news

ਫਾਜ਼ਿਲਕਾ 8 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab government) ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਫਾਜ਼ਿਲਕਾ ਉਪਮੰਡਲ ਵਿੱਚ ਅੱਜ ਪਿੰਡ ਬਾਧਾ, ਜੱਟ ਵਾਲੀ, ਰਾਣਾ ਅਤੇ ਹਸਤਾ ਕਲਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸੇ ਤਰ੍ਹਾਂ ਇਹਨਾਂ ਕੈਂਪਾਂ ਵਿੱਚ ਸਰਕਾਰ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਆਡੀਓ ਵਿਜੁਅਲ ਮਾਧਿਅਮ ਰਾਹੀਂ ਜਾਗਰੂਕ ਕਰਨ ਲਈ ਇੱਕ ਵੈਨ ਵੀ ਪਹੁੰਚੀ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਬਾਧਾ ਵਿੱਚ ਇਸ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਕਰਨ ਲਈ ਨਿਰਦੇਸ਼ ਦਿੱਤੇ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਲੋਕਾਂ ਨੂੰ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ ਜਿਸ ਨਾਲ ਮਹਿੰਗਾਈ ਦੇ ਇਸ ਯੁਗ ਵਿੱਚ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਇਸ ਤੋਂ ਬਿਨਾਂ ਪੰਜਾਬ ਸਰਕਾਰ (Punjab government) ਵੱਲੋਂ ਬਿਨਾਂ ਭੇਦਭਾਵ ਦੇ ਹਰ ਇੱਕ ਯੋਗ ਵਿਅਕਤੀ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ 40 ਹਜਾਰ ਤੋਂ ਵੱਧ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਜਾਗਰੂਕਤਾ ਵਾਹਨ ਦੇ ਨਾਲ ਲੱਗੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਫੋਟੋ ਵਾਲੇ ਸੈਲਫੀ ਪੁਆਇੰਟ ਤੇ ਵੀ ਵੱਡੀ ਗਿਣਤੀ ਵਿੱਚ ਲੋਕ ਤਸਵੀਰਾਂ ਖਿਚਾਉਂਦੇ ਨਜ਼ਰ ਆਏ। ਲੋਕਾਂ ਨੇ ਉਤਸਾਹ ਨਾਲ ਇਸ ਕੈਂਪ ਵਿੱਚ ਭਾਗ ਲਿਆ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਸਟਾਲਾਂ ਤੇ ਜਾ ਕੇ ਸਰਕਾਰ ਦੀਆਂ ਸੇਵਾਵਾਂ ਮੌਕੇ ਤੇ ਹੀ ਪ੍ਰਾਪਤ ਕੀਤੀਆਂ। ਇਸ ਮੌਕੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸਮੰਦ ਤੋਂ ਇਲਾਵਾ ਬਲਾਕ ਪ੍ਰਧਾਨ ਸੁਰਿੰਦਰ ਕੰਬੋਜ, ਗੁਰਮੀਤ ਸਿੰਘ ਸਰਪੰਚ, ਹਰੀਸ਼ ਕੰਬੋਜ ਰਿਸ਼ੂ ਆਦਿ ਹਾਜ਼ਰ ਸਨ।

9 ਫਰਵਰੀ ਨੂੰ ਇਹਨਾਂ ਪਿੰਡਾਂ ਵਿੱਚ ਲੱਗਣਗੇ ਕੈਂਪ

9 ਫਰਵਰੀ ਨੂੰ ਫਾਜ਼ਿਲਕਾ ਉਪਮੰਡਲ ਦੇ ਪਿੰਡ ਢਿੱਪਾਂ ਵਾਲੀ ਵਿਖੇ ਸਵੇਰੇ 10 ਵਜੇ ਲੋਕ ਸੁਵਿਧਾ ਕੈਂਪ ਲੱਗੇਗਾ ਜਿੱਥੇ ਮੂਲਿਆਂਵਾਲੀ, ਢਿਪਾਂ ਵਾਲੀ ਅਤੇ ਝੁੱਗੇ ਕੇਹਰ ਸਿੰਘ ਦੇ ਲੋਕ ਸਰਕਾਰੀ ਸੇਵਾਵਾਂ ਲੈਣ ਲਈ ਪਹੁੰਚ ਕਰ ਸਕਦੇ ਹਨ। ਇਸੇ ਤਰ੍ਹਾਂ ਬਾਅਦ ਦੁਪਹਿਰ 2 ਵਜੇ ਜੰਡ ਵਾਲਾ ਭੀਮੇ ਸ਼ਾਹ ਵਿਖੇ ਲੱਗਣ ਵਾਲੇ ਕੈਂਪ ਵਿੱਚ ਜੰਡ ਵਾਲਾ ਭੀਮੇ ਸ਼ਾਹ ਤੋਂ ਇਲਾਵਾ ਢਾਣੀ ਹਰੀਪੁਰਾ ਦੇ ਲੋਕ ਵੀ ਸਰਕਾਰੀ ਸੇਵਾਵਾਂ ਲੈਣ ਲਈ ਪਹੁੰਚ ਸਕਦੇ ਹਨ। ਪਿੰਡ ਬਨ ਵਾਲਾ ਵਿੱਚ ਸਵੇਰੇ 10 ਵਜੇ ਤੋਂ 1 ਵਜੇ ਤੱਕ ਲੱਗਣ ਵਾਲੇ ਕੈਂਪ ਵਿੱਚ ਬਨ ਵਾਲਾ ਅਤੇ ਪਾਕਾਂ ਪਿੰਡਾਂ ਦੇ ਲੋਕ ਪਹੁੰਚ ਕਰ ਸਕਦੇ ਹਨ ਅਤੇ ਬਾਅਦ ਦੁਪਹਿਰ 2 ਵਜੇ ਘਟਿਆਂ ਵਾਲੀ ਜੱਟਾਂ ਵਿੱਚ ਲੱਗਣ ਵਾਲੇ ਕੈਂਪ ਵਿੱਚ ਘਟਿਆਂਵਾਲੀ ਬੋਦਲਾ ਅਤੇ ਘਟਿਆਂਵਾਲੀ ਜੱਟਾਂ ਦੇ ਲੋਕ ਪਹੁੰਚ ਕੇ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਦੇ ਹਨ।

The post ਪੰਜਾਬ ਸਰਕਾਰ ਲੋਕ ਹਿਤੇਸ਼ੀ ਫੈਸਲੇ ਲਾਗੂ ਕਰ ਰਹੀ ਹੈ: ਨਰਿੰਦਰ ਪਾਲ ਸਿੰਘ ਸਵਨਾ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • narinder-pal-singh-sawna
  • news
  • punjab-government
  • punjab-news
  • the-unmute-breaking-news

ਸਿਹਤ ਵਿਭਾਗ ਫਾਜ਼ਿਲਕਾ ਨੇ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ

Thursday 08 February 2024 10:19 AM UTC+00 | Tags: breaking-news fazilka health-department health-department-fazilka health-walfare-scheme maternal-death maternal-death-review news

ਫਾਜ਼ਿਲਕਾ 8 ਫਰਵਰੀ 2024: ਸਿਹਤ ਵਿਭਾਗ ਫਾਜ਼ਿਲਕਾ (Health Department Fazilka) ਵੱਲੋਂ ਨਵਜਾਤ ਬੱਚਿਆ ਅਤੇ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਸਮੇਂ ਸਮੇਂ 'ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਜੇਕਰ ਕਿਸੇ ਵੀ ਗਰਭਵਤੀ ਔਰਤ ਅਤੇ 5 ਸਾਲ ਤੱਕ ਦੇ ਬੱਚਿਆ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਮੌਤ ਅਤੇ ਜਣੇਪੇ ਤੋਂ 42 ਦਿਨਾਂ ਬਾਅਦ ਤੋਂ ਇਲਾਵਾ 5 ਸਾਲ ਤੱਕ ਦੇ ਬੱਚਿਆ ਦੀ ਕਿਸੇ ਵੀ ਕਾਰਨ ਕਰਕੇ ਮੌਤ ਹੁੰਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਉਸਦੇ ਕਾਰਨਾਂ ਦੀ ਜਾਂਚ ਕਰਨ ਸਬੰਧੀ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ ਜਾਂਦੀ ਹੈ ।

ਉਹਨਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਲਾਜ ਕਰਨ ਵਾਲੇ ਡਾਕਟਰ , ਸਹਿਯੋਗੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਯਕੀਨੀ ਤੌਰ 'ਤੇ ਸ਼ਾਮਿਲ ਕੀਤਾ ਜਾਂਦਾ ਹੈ ਤਾਕਿ ਕਮਿਆ ਦਾ ਬਰੀਕ ਨਾਲ ਵਿਸ਼ਲੇਸ਼ਣ ਕੀਤਾ ਜਾਂਦਾ ਹੈ ਤਾਂ ਜੋ ਮੌਤ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਸਕੇ ਅਤੇ ਭਵਿੱਖ ਵਿੱਚ ਹੋਣ ਵਾਲੀ ਅਜਿਹੀ ਕਿਸੀ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ ਤਾਂ ਜੋ ਮੌਤ ਨੂੰ ਰੋਕਿਆ ਜਾ ਸਕੇ ।

ਉਹਨਾਂ ਨੇ ਦੱਸਿਆ ਕਿ ਮੀਟਿੰਗ ਤੋਂ ਬਾਅਦ ਸਟਾਫ (Health Department Fazilka) ਦੀ ਮੀਟਿੰਗ ਕੀਤੀ ਜਾਂਦੀ ਹੈ ਅਤੇ ਇਸ ਤਰਾ ਦੀ ਕਮੀਆ ਦੋਬਾਰਾ ਤੋਂ ਨਾ ਹੋਵੇ ਸਟਾਫ ਨੂੰ ਹਿਦਾਇਤ ਵੀ ਕੀਤੀ ਜਾਂਦੀ ਹੈ। ਮੀਟਿੰਗ ਵਿੱਚ ਗਰਭਵਤੀ ਔਰਤਾਂ ਦੇ ਹਾਈ ਰਿਸਕ ਪ੍ਰੈਗਨੈਂਸੀ ਬਾਰੇ ਅਤੇ ਘਰ ਵਿਚ ਨਵਜਾਤ ਬੱਚਿਆ ਦੀ ਦੇਖਭਾਲ ਅਤੇ ਟੀਕਾਕਰਨ ਬਾਰੇ ਐਨ ਐਮ ਅਤੇ ਆਸ਼ਾ ਵਰਕਰ ਨੂੰ ਜਾਣਕਾਰੀ ਦਿੱਤੀ ਗਈ।

ਕਮੇਟੀ ਜਿਸ ਵਿਚ ਜਿਲਾ ਹਸਪਤਾਲ ਦੇ ਜਨਾਨਾ ਰੋਗਾ ਦੇ ਮਾਹਰ ਅਤੇ ਹੋਰ ਮਾਹਰ ਡਾਕਟਰਾਂ ਵੱਲੋਂ ਕੀਤੀ ਇਸ ਪੜਤਾਲ ਦਾ ਮੁੱਖ ਮਕਸਦ ਭਵਿੱਖ ਚ ਹੋਣ ਵਾਲੀਆਂ ਅਜਿਹੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਇਸ ਸਮੇਂ , ਡਾਕਟਰ ਅੰਸ਼ੁਲ ਨਾਗਪਾਲ ਪੂਜਾ ਰਾਣੀ ਏਨਮ ਆਸ਼ਾ ਵਰਕਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।

The post ਸਿਹਤ ਵਿਭਾਗ ਫਾਜ਼ਿਲਕਾ ਨੇ ਮੈਟਰਨਲ ਡੈਥ ਰੀਵਿਊ ਮੀਟਿੰਗ ਕੀਤੀ appeared first on TheUnmute.com - Punjabi News.

Tags:
  • breaking-news
  • fazilka
  • health-department
  • health-department-fazilka
  • health-walfare-scheme
  • maternal-death
  • maternal-death-review
  • news

PM ਨਰਿੰਦਰ ਮੋਦੀ ਜਨਮ ਤੋਂ ਪਛੜੀ ਜਾਤੀ ਤੋਂ ਨਹੀਂ ਹਨ: ਰਾਹੁਲ ਗਾਂਧੀ

Thursday 08 February 2024 10:32 AM UTC+00 | Tags: backward-caste bharat-jodo-niyan-yatra breaking-news news obc pm-narendra-modi rahul-gandhi

ਚੰਡੀਗੜ੍ਹ, 8 ਫਰਵਰੀ 2024: ਭਾਰਤ ਜੋੜੋ ਨਿਆਂ ਯਾਤਰਾ ਦੌਰਾਨ ਰਾਹੁਲ ਗਾਂਧੀ (Rahul Gandhi) ਨੇ ਦੋਸ਼ ਲਾਇਆ ਕਿ ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਨਮ ਤੋਂ ਪਛੜੀ ਜਾਤੀ ਤੋਂ ਨਹੀਂ ਹਨ। ਉਹ ਗੁਜਰਾਤ ਦੀ ਤੇਲੀ ਜਾਤੀ ਵਿੱਚ ਪੈਦਾ ਹੋਏ ਸਨ। ਭਾਜਪਾ ਨੇ ਸਾਲ 2000 ਵਿੱਚ ਉਸ ਭਾਈਚਾਰੇ ਨੂੰ ਓਬੀਸੀ ਵਿੱਚ ਸ਼ਾਮਲ ਕੀਤਾ ਸੀ। ਉਹ (ਪੀਐਮ ਮੋਦੀ) ਜਨਰਲ ਵਰਗ ਵਿੱਚ ਪੈਦਾ ਹੋਏ ਸਨ | ਰਾਹੁਲ ਗਾਂਧੀ ਨੇ ਕਿਹਾ ਕਿ ਉਹ ਕਦੇ ਵੀ ਜਾਤੀ ਜਨਗਣਨਾ ਨਹੀਂ ਕਰਵਾਉਣਗੇ ਕਿਉਂਕਿ ਉਹ ਓਬੀਸੀ ਵਿੱਚ ਪੈਦਾ ਨਹੀਂ ਹੋਏ ਸਨ।

Rahul gandhi

 

ਰਾਹੁਲ ਗਾਂਧੀ (Rahul Gandhi) ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਆਪਣੇ ਆਪ ਨੂੰ ਓਬੀਸੀ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਭਾਰਤ ਜੋੜੋ ਨਿਆਂ ਯਾਤਰਾ ਇਸ ਸਮੇਂ ਝਾਰਸੁਗੜਾ, ਉੜੀਸਾ ਵਿੱਚ ਹੈ। ਉਥੇ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਉਪਰੋਕਤ ਦੋਸ਼ ਲਾਏ ਹਨ । ਇਸ ਦੌਰਾਨ ਕਾਂਗਰਸ ਆਗੂ ਅਜੋਏ ਕੁਮਾਰ ਅਤੇ ਉੜੀਸਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ਰਤ ਪਟਨਾਇਕ ਵੀ ਉਨ੍ਹਾਂ ਦੇ ਨਾਲ ਸਨ।

 

The post PM ਨਰਿੰਦਰ ਮੋਦੀ ਜਨਮ ਤੋਂ ਪਛੜੀ ਜਾਤੀ ਤੋਂ ਨਹੀਂ ਹਨ: ਰਾਹੁਲ ਗਾਂਧੀ appeared first on TheUnmute.com - Punjabi News.

Tags:
  • backward-caste
  • bharat-jodo-niyan-yatra
  • breaking-news
  • news
  • obc
  • pm-narendra-modi
  • rahul-gandhi

ਫਾਜ਼ਿਲਕਾ: ਜ਼ਿਲਾ ਮੈਜਿਸਟ੍ਰੇਟ ਵੱਲੋਂ ਚਾਇਨਾ ਡੋਰ ਵੇਚਣ, ਸਟੋਰ ਕਰਨ 'ਤੇ ਪਾਬੰਦੀ ਦੇ ਹੁਕਮ

Thursday 08 February 2024 10:36 AM UTC+00 | Tags: breaking-news china-dor dr-senu-duggal fazilka latest-news news punjab storing-china-dor the-unmute-breaking-news

ਫਾਜ਼ਿਲਕਾ, 8 ਫਰਵਰੀ 2024: ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ.ਏ.ਐਸ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪਤੰਗਾ ਆਦਿ ਦੀ ਵਰਤੋ ਲਈ ਚਾਇਨਾ ਡੋਰ (china dor) ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਇਹ ਹੁਕਮ 6 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

ਉਨਾਂ ਕਿਹਾ ਕਿ ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ ਉਂਗਲਾਂ ਕੱਟ ਜਾਂਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।

The post ਫਾਜ਼ਿਲਕਾ: ਜ਼ਿਲਾ ਮੈਜਿਸਟ੍ਰੇਟ ਵੱਲੋਂ ਚਾਇਨਾ ਡੋਰ ਵੇਚਣ, ਸਟੋਰ ਕਰਨ ‘ਤੇ ਪਾਬੰਦੀ ਦੇ ਹੁਕਮ appeared first on TheUnmute.com - Punjabi News.

Tags:
  • breaking-news
  • china-dor
  • dr-senu-duggal
  • fazilka
  • latest-news
  • news
  • punjab
  • storing-china-dor
  • the-unmute-breaking-news

ਫਾਜ਼ਿਲਕਾ: ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸਕੂਲਾਂ 'ਚ ਸੈਮੀਨਾਰ ਕਰਵਾਏ

Thursday 08 February 2024 10:44 AM UTC+00 | Tags: accident breaking-news dr-senu-duggal fazilka fazlika-schools latest-news national-road-safety national-road-safety-month news punjab-news schools the-unmute-breaking-news the-unmute-punjab traffic-rules

ਫਾਜ਼ਿਲਕਾ, 8 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਕੌਮੀ ਸੜਕ ਸੁਰੱਖਿਆ ਮਹੀਨਾ (National Road Safety Month) ਮਨਾਇਆ ਜਾ ਰਿਹਾ ਹੈ । ਇਸੇ ਲੜੀ ਵਿਚ ਸਰਕਾਰੀ ਹਾਈ ਸਕੂਲ ਓਡੀਆਂ ਵਿਖੇ ਰੋਡ ਸੇਫਟੀ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।

ਜਾਣਕਾਰੀ ਦਿੰਦਿਆਂ ਸਕੂਲ ਮੁੱਖ ਅਧਿਆਪਕ ਸੰਦੀਪ ਸਚਦੇਵਾ ਨੇ ਦਸਿਆ ਕਿ ਇਸ ਸੈਮੀਨਾਰ ਵਿਚ ਫਾਜਿਲਕਾ ਟਰੈਫਿਕ ਪੁਲਿਸ ਮੁੱਖੀ ਬਲਜੀਤ ਸਿੰਘ ਅਤੇ ਰਿਟਾਇਰਡ ਏ ਐਸ.ਅਈ ਜੰਗੀਰ ਸਿੰਘ ਨੇ ਉਚੇਚੇ ਤੋਰ ਤੇ ਪਹੁੰਚ ਕੇ ਟ੍ਰੈਫਿਕ ਨਿਯਮਾਂ ਅਤੇ ਰੋਡ ਸੇਫਟੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿ ਸਾਨੂੰ ਹਮੇਸ਼ਾ ਸੜਕ ਦੇ ਖੱਬੇ ਹੱਥ ਚਲਣਾ ਚਾਹੀਦਾ ਹੈ ਅਤੇ ਸੜਕੀ ਆਵਜਾਈ ਦੇ ਨਿਯਮਾਂ ਦਾ ਪਾਲਨ ਕਰਨਾ ਚਾਹੀਦਾ ਹੈ । ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈਟ ਦੀ ਵਰਤੋ ਅਤੇ ਚਾਰ ਪਹਿਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਾਰਨੀ ਚਾਹੀਦੀ ਹੈ।

ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਨਹੀ ਕਰਨੀ ਚਾਹੀਦੀ। ਉਨ੍ਹਾਂ ਨੇ ਜਿਥੇ ਵਖ-ਵੱਖ ਨਿਯਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਉਥੇ ਉਨ੍ਹਾਂ ਨਿਯਮਾਂ ਨੂੰ ਤੋੜਨ ਨਾਲ ਹੁੰਦੇ ਜੁਰਮਾਨਿਆਂ ਤੇ ਸਜਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਵੀ ਵਿਦਿਆਰਥੀਆ ਨੂੰ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਨਾਲ ਸਾਡਾ ਸਰੀਰਕ ਅਤੇ ਮਾਨਸਿਕ ਨੁਕਸਾਨ ਹੁੰਦਾ ਹੈ। ਅੰਤ ਵਿਚ ਸਕੂਲ ਮੁਖ ਅਧਿਆਪਕ ਸੰਦੀਪ ਸਚਦੇਵਾਂ ਦੁਆਰਾ ਧੰਨਵਾਦ ਕੀਤਾ ਗਿਆ ਅਤੇ ਆਏ ਹੋਏ ਮਹਿਮਾਨਾ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਪ੍ਰਿੰਸੀਪਲ ਬ੍ਰਿਜਲਾਲ ਦੀ ਰਹਿਣਨੁਮਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਪੁਰਾ ਵਿਖੇ ਰੋਡ ਸੇਫਟੀ ਮਹੀਨਾ ( (National Road Safety Month) ਮਨਾਇਆ ਗਿਆ ਜਿਸ ਵਿੱਚ ਨੋਡਲ ਇੰਚਾਰਜ ਵਿਜੈ ਸਿੰਘ ਸਿੱਧੂ ਦੁਆਰਾ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਅਤੇ ਸੰਕੇਤਾਂ ਬਾਰੇ ਜਾਗਰੂਕ ਕੀਤਾ ਗਿਆ। ਬਾਅਦ ਵਿੱਚ ਭਾਸ਼ਣ ਪ੍ਰਤੀਯੋਗਿਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਇਨ੍ਹਾਂ ਪੋਸਟਰਾਂ ਗਹੀਂ ਪਿੰਡ ਅਮਰਪੁਰਾ ਵਿਖੇ ਰੈਲੀ ਕੱਢੀ ਗਈ । ਜਿਸ ਵਿੱਚ ਵਿਦਿਆਰਥੀਆਂ ਦੇ ਨਾਲ ਹਿੰਦੀ ਅਧਿਆਪਕ ਰਤਨ ਲਾਲ ਅਤੇ ਪਲੰਬਿੰਗ ਤੇ ਆਈ.ਟੀ. ਵਿੰਗ ਦੇ ਅਧਿਆਪਕ ਜੋਗਿੰਦਰਪਾਲ ਅਤੇ ਅਸ਼ੀਸ਼ ਕੁਮਾਰ ਦਾ ਵੀ ਸਹਿਯੋਗ ਰਿਹਾ।

The post ਫਾਜ਼ਿਲਕਾ: ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸਕੂਲਾਂ ‘ਚ ਸੈਮੀਨਾਰ ਕਰਵਾਏ appeared first on TheUnmute.com - Punjabi News.

Tags:
  • accident
  • breaking-news
  • dr-senu-duggal
  • fazilka
  • fazlika-schools
  • latest-news
  • national-road-safety
  • national-road-safety-month
  • news
  • punjab-news
  • schools
  • the-unmute-breaking-news
  • the-unmute-punjab
  • traffic-rules

ਭਾਰਤੀ ਹਵਾਈ ਸੈਨਾ 'ਚ ਅਗਨੀਵੀਰ ਵਾਯੂ ਦੀ ਭਰਤੀ ਲਈ ਆਨਲਾਈਨ ਮਾਧਿਅਮ ਰਾਹੀਂ ਉਮੀਦਵਾਰ 11 ਫਰਵਰੀ ਤੱਕ ਕਰ ਸਕਦੇ ਹਨ ਅਪਲਾਈ

Thursday 08 February 2024 10:48 AM UTC+00 | Tags: agniveer-vayu agniveer-vayu-recruitment breaking-news indian-air-force indian-army mohali new news recruitment-of-agniveer

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫਰਵਰੀ, 2024: ਭਾਰਤੀ ਹਵਾਈ ਸੈਨਾ ਵਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) (Agniveer Vayu) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ 'ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 11 ਫਰਵਰੀ 2024 ਨੂੰ 23.00 (ਰਾਤ 11:00 ਵਜੇ) ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ https://agnipath-vayu.cdac.in ਵੈਬਸਾਈਟ ਤੇ ਲਾਗ ਇੰਨ ਕਰ ਸਕਦੇ ਹਨ।

ਏਅਰ ਫੋਰਸ ਅਗਨੀਵੀਰ ਵਾਯੂ (Agniveer Vayu) ਐਪਲੀਕੇਸ਼ਨ ਫਾਰਮ ਫਾਰ ਵਾਯੂ ਇੰਨਟੇਕ 1/2025 ਤੇ ਕਲਿੱਕ ਕਰਨ ਅਤੇ ਆਪਣਾ ਅਕਾਊਂਟ (ਈਮੇਲ ਆਈਡੀ. ਅਤੇ ਪਾਸਵਰਡ ਨਾਲ) ਬਣਾ ਕੇ ਰਜਿਸਟਰ ਕਰਨ। ਇਸ ਤੋਂ ਬਾਅਦ ਫਾਰਮ ਭਰ ਕੇ ਲੋਂੜੀਦੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦੇ ਸਰਟੀਫਿਕੇਟ ਅਧਾਰ ਕਾਰਡ ਆਦਿ ਦੀਆਂ ਸਕੈਨ ਕੀਤੀਆਂ ਕਾਪੀਆਂ ਨੂੰ ਅਪਲੋਡ ਕਰ ਸਕਦੇ ਹਨ ਅਤੇ ਬਾਅਦ ਵਿੱਚ ਆਨ ਲਾਈਨ ਪੇਮੈਂਟ ਮੈਥਡ ਰਾਹੀਂ ਐਪਲੀਕੇਸ਼ਨ ਫੀਸ ਜਮ੍ਹਾਂ ਕਰਵਾ ਕੇ ਐਪਲੀਕੇਸ਼ਨ ਫਾਰਮ ਨੂੰ ਮੁੜ ਤੋਂ ਰੀਵਿਊ ਕਰ ਕੇ ਸਬਮਿਟ ਕਰ ਸਕਦੇ ਹਨ।

ਬਿਨੈਕਾਰ ਅਗਨੀਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈ ਪੱਤਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬਸਾਈਟ https://agnipath-vayu.cdac.in ਤੇ ਹਾਸਲ ਕਰ ਸਕਦਾ ਹੈ।

The post ਭਾਰਤੀ ਹਵਾਈ ਸੈਨਾ 'ਚ ਅਗਨੀਵੀਰ ਵਾਯੂ ਦੀ ਭਰਤੀ ਲਈ ਆਨਲਾਈਨ ਮਾਧਿਅਮ ਰਾਹੀਂ ਉਮੀਦਵਾਰ 11 ਫਰਵਰੀ ਤੱਕ ਕਰ ਸਕਦੇ ਹਨ ਅਪਲਾਈ appeared first on TheUnmute.com - Punjabi News.

Tags:
  • agniveer-vayu
  • agniveer-vayu-recruitment
  • breaking-news
  • indian-air-force
  • indian-army
  • mohali
  • new
  • news
  • recruitment-of-agniveer

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

Thursday 08 February 2024 10:59 AM UTC+00 | Tags: aam-aadmi-party breaking-news cm-bhagwant-mann gmada latest-news mohali new-directors-of-gmada news punjab punjab-government the-unmute-latest-news the-unmute-news

ਐੱਸ.ਏ.ਐੱਸ. ਨਗਰ, 08 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਜਸਵਿੰਦਰ ਸਿੰਘ ਸਿੱਧੂ ਨੂੰ ਡਾਇਰੈਕਟਰ ਗਮਾਡਾ (GMADA) ਨਿਯੁਕਤ ਕੀਤਾ ਗਿਆ ਸੀ। ਇਸੇ ਤਹਿਤ ਉਹਨਾਂ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਪ੍ਰਿੰਸੀਪਲ ਬੁੱਧਰਾਮ ਕਾਰਜਕਾਰੀ ਪ੍ਰਧਾਨ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ, ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈਡ ਅਤੇ ਅਹਬਾਬ ਸਿੰਘ ਗਰੇਵਾਲ ਨੈਸ਼ਨਲ ਸਪੋਕਸਪਰਸਨ ਦੀ ਹਾਜ਼ਰੀ ਵਿੱਚ ਕਲ੍ਹ ਆਪਣਾ ਕਾਰਜਭਾਰ ਸੰਭਾਲਿਆ।

ਇਸ ਮੌਕੇ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ ਸ.ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਹਨਾਂ ਨੂੰ ਡਾਇਰੈਕਟਰ ਗਮਾਡਾ (GMADA) ਦੀ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਆਪਣੇ ਰਿਸ਼ਤੇਦਾਰ ਜਾਂ ਚਹੇਤਿਆਂ ਨੂੰ ਹੀ ਵੱਡੀ ਜ਼ਿੰਮੇਵਾਰੀਆਂ ਦਿੰਦੀਆਂ ਸਨ ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਮ ਵਰਕਰਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ।

ਇਸ ਮੌਕੇ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਸੁਰੇਸ਼ ਗੋਇਲ ਚੇਅਰਮੈਨ ਕੋਆਪਰੇਟਿਵ ਐਂਡ ਐਗਰੀਕਲਚਰ ਡਿਵੈਲਪਮੈਂਟ ਬੈਂਕ, ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ, ਲਾਡੀ ਢੋਂਸ ਵਿਧਾਇਕ, ਪ੍ਰਭਜੋਤ ਕੌਰ ਮੋਹਾਲੀ ਚੇਅਰਪਰਸਨ ਜ਼ਿਲ੍ਹਾ ਪਲਾਨਿੰਗ ਕਮੇਟੀ ਮੋਹਾਲੀ, ਸ਼ਰਨਪਾਲ ਸਿੰਘ ਮੱਕੜ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਲੁਧਿਆਣਾ, ਐਡਵੋਕੇਟ ਜਸਮਨ ਸਿੰਘ ਗਿੱਲ, ਹਰ ਭੁਪਿੰਦਰ ਸਿੰਘ ਧਰੋੜ, ਮਾਸਟਰ ਹਰੀ ਸਿੰਘ ਆਦਿ ਹਾਜ਼ਰ ਸਨ।

The post ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gmada
  • latest-news
  • mohali
  • new-directors-of-gmada
  • news
  • punjab
  • punjab-government
  • the-unmute-latest-news
  • the-unmute-news

ਆਈਸਲੈਂਡ 'ਚ ਫਟਿਆ ਜਵਾਲਾਮੁਖੀ, ਰਿਹਾਇਸ਼ੀ ਇਲਾਕੇ ਤੱਕ ਪਹੁੰਚਿਆ ਲਾਵਾ, ਜਾਨੀ ਨੁਕਸਾਨ ਤੋਂ ਬਚਾਅ

Thursday 08 February 2024 11:19 AM UTC+00 | Tags: breaking-news iceland ice-land icelandic-meteorological lava news volcano volcano-blast

ਚੰਡੀਗੜ੍ਹ, 08 ਫਰਵਰੀ 2024: ਐਤਵਾਰ ਨੂੰ ਦੱਖਣ-ਪੱਛਮੀ ਆਈਸਲੈਂਡ (Iceland) ਵਿੱਚ ਇੱਕ ਜਵਾਲਾਮੁਖੀ ਫਟ ਗਿਆ, ਆਈਸਲੈਂਡ ਦੇ ਮੌਸਮ ਦਫਤਰ ਨੇ ਕਿਹਾ 2021 ਤੋਂ ਬਾਅਦ ਰੇਕਜੇਨੇਸ ਪ੍ਰਾਇਦੀਪ ਉੱਤੇ ਪੰਜਵਾਂ ਜਵਾਲਾਮੁਖੀ ਧਮਾਕਾ ਹੈ। ਬ੍ਰੌਡਕਾਸਟਰ ਆਰਯੂਵੀ ਨੇ ਕਿਹਾ ਕਿ ਜਵਾਲਾਮੁਖੀ ਫਟਣ ਦੀ ਸ਼ੁਰੂਆਤ ਫਿਸ਼ਿੰਗ ਟਾਊਨ ਗਰਿੰਦਾਵਿਕ ਦੇ ਉੱਤਰ ਵਿੱਚ ਹੋਈ ਹੈ | ਲਾਵਾ ਲਗਾਤਾਰ ਰਿਹਾਇਸ਼ੀ ਇਲਾਕਿਆਂ ਵੱਲ ਫੈਲ ਰਿਹਾ ਹੈ |

ਪ੍ਰਾਇਦੀਪ ‘ਤੇ ਆਖਰੀ ਵਿਸਫੋਟ 18 ਦਸੰਬਰ ਨੂੰ ਸਵਾਰਤਸੇਂਗੀ ਜਵਾਲਾਮੁਖੀ ਪ੍ਰਣਾਲੀ ਤੋਂ ਸ਼ੁਰੂ ਹੋਇਆ ਸੀ, ਜਿਸ ਨਾਲ ਗ੍ਰਿੰਦਾਵਿਕ ਦੇ 4,000 ਨਿਵਾਸੀਆਂ ਦੇ ਕਸਬੇ ਨੂੰ ਖਾਲੀ ਕਰ ਦਿੱਤਾ ਗਿਆ ਸੀ ਅਤੇ ਬਲੂ ਲੈਗੂਨ ਜੀਓਥਰਮਲ ਸਪਾ, ਇੱਕ ਪ੍ਰਸਿੱਧ ਸੈਰ ਸਪਾਟਾ ਸਥਾਨ ਨੂੰ ਬੰਦ ਕਰ ਦਿੱਤਾ ਗਿਆ ਸੀ।

Image

ਯੂਰੇਸ਼ੀਅਨ ਅਤੇ ਉੱਤਰੀ ਅਮਰੀਕੀ ਟੈਕਟੋਨਿਕ ਪਲੇਟਾਂ ਦੇ ਵਿਚਕਾਰ ਸਥਿਤ, ਗ੍ਰਹਿ ‘ਤੇ ਦੋ ਸਭ ਤੋਂ ਵੱਡੀਆਂ, ਆਈਸਲੈਂਡ ਇੱਕ ਭੂਚਾਲ ਅਤੇ ਜਵਾਲਾਮੁਖੀ ਗਰਮ ਸਥਾਨ ਹੈ ਕਿਉਂਕਿ ਦੋਵੇਂ ਪਲੇਟਾਂ ਉਲਟ ਦਿਸ਼ਾਵਾਂ ਵਿੱਚ ਚੱਲਦੀਆਂ ਹਨ।

ਜਵਾਲਾਮੁਖੀ ਦਾ ਲਾਵਾਂ ਰਿਹਾਇਸ਼ੀ ਇਲਾਕੇ ਤੱਕ ਪਹੁੰਚ ਚੁੱਕਾ ਹੈ ਅਤੇ ਕਈ ਘਰਾਂ ਨੂੰ ਇੱਥੇ ਅੱਗ ਵੀ ਲੱਗੀ ਹੈ| ਗਰਿੰਦਾਵਿਕ ਸ਼ਹਿਰ (Iceland) 'ਚ ਲਾਵਾ ਪੂਰੀ ਤਰਾਂ ਫੈਲ ਗਿਆ ਹੈ | ਗਰਿੰਦਾਵਿਕ ਮਛੇਰਿਆਂ ਦਾ ਸ਼ਹਿਰ ਹੈ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ, ਕਿਉਕਿ ਲੋਕਾਂ ਨੂੰ ਪਹਿਲਾਂ ਹੀ ਸ਼ਹਿਰ ਤੋਂ ਬਾਹਰ ਕੱਢ ਲਿਆ ਗਿਆ ਸੀ |

ਇਲਾਕੇ ਦੇ ਹਰ ਪਾਸੇ ਐਮਰਜੈਂਸੀ ਵਾਲੇ ਹਲਾਤ ਬਣੇ ਹੋਏ ਹਨ | ਲੋਕਾਂ 'ਚ ਇਸ ਵੇਲੇ ਸਹਿਮ ਦਾ ਮਾਹੌਲ ਹੈ ਕਿਉਕਿ ਉਹਨਾ ਦਾ ਸ਼ਹਿਰ ਸੜ ਕੇ ਸੁਆਹ ਹੋ ਗਿਆ, ਉੱਥੇ ਹੀ ਵਾਤਾਵਰਨ 'ਤੇ ਵੀ ਪ੍ਰਭਾਵ ਪਿਆ ਹੈ | ਦੱਸਿਆ ਜਾ ਰਿਹਾ ਹੈ ਕਿ ਇੱਥੇ 33 ਸਰਗਰਮ ਜਵਾਲਾਮੁਖੀ ਹਨ |

The post ਆਈਸਲੈਂਡ ‘ਚ ਫਟਿਆ ਜਵਾਲਾਮੁਖੀ, ਰਿਹਾਇਸ਼ੀ ਇਲਾਕੇ ਤੱਕ ਪਹੁੰਚਿਆ ਲਾਵਾ, ਜਾਨੀ ਨੁਕਸਾਨ ਤੋਂ ਬਚਾਅ appeared first on TheUnmute.com - Punjabi News.

Tags:
  • breaking-news
  • iceland
  • ice-land
  • icelandic-meteorological
  • lava
  • news
  • volcano
  • volcano-blast

CM ਮਨੋਹਰ ਲਾਲ ਨੇ ਭਿਵਾਨੀ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਕੀਤਾ ਮੁਅਤੱਲ

Thursday 08 February 2024 11:27 AM UTC+00 | Tags: breaking-news cm-manohar-lal naib-tehsildar news patwari patwari-of-bhiwani

ਚੰਡੀਗੜ੍ਹ, 08 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜ਼ਿਲ੍ਹਾ ਭਿਵਾਨੀ ਦੀ ਇਕ ਸ਼ਿਕਾਇਤਕਰਤਾ ਵੱਲੋਂ ਸੰਪਤੀ ਦੇ ਇੰਤਕਾਲ ਦੇਰੀ ਨਾਲ ਕਰਨ ਅਤੇ ਗਲਤ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਮਾਮਲੇ ਵਿਚ ਭਿਵਾਨੀ ਦੇ ਨਾਇਬ ਤਹਿਸੀਲਦਾਰ ਆਲਮਗੀਰ ਅਤੇ ਪਟਵਾਰੀ (Patwari) ਲਲਿਤ ਕੁਮਾਰ ਨੁੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਦੋਵਾਂ ਦੇ ਵਿਰੁੱਧ ਨਿਗਮ-7 ਦੇ ਤਹਿਤ ਕਾਰਵਾਈ ਵੀ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਦੇ ਓਐਸਡੀ ਭੁਪੇਸ਼ਵਰ ਦਿਆਲ ਨੇ ਵਿਸਤਾਰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜਿਲ੍ਹਾ ਭਿਵਾਨੀ ਨਿਵਾਸੀ ਸ੍ਰੀਮਤੀ ਕਮਲਾ ਦੇਵੀ ਨੇ ਆਪਣੇ ਪਿਤਾ ਦੇ ਦੇਹਾਂਤ ਦੇ ਬਾਅਦ ਉਲ੍ਹਾਂ ਦੀ ਰਜਿਸਟਰਡ ਵਸੀਅਤਨਾਮਾ ਦੇ ਅਨੁਸਾਰ ਸੰਪਤੀ ਦਾ ਇੰਤਕਾਲ ਉਨ੍ਹਾਂ ਦੇ ਤੇ ਉਨ੍ਹਾਂ ਦੀ ਭੈਣ ਦੇ ਨਾਂਅ ਕੀਤੇ ਜਾਣ ਦੇ ਸਬੰਧ ਵਿਚ ਸੀਐਮ ਵਿੰਡੋਂ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ‘ਤੇ ਐਕਸ਼ਨ ਲੈਂਦੇ ਹੋਏ ਸੀਐਮ ਵਿੰਡੋਂ ਮੁੱਖ ਦਫਤਰ ਵੱਲੋਂ ਸਬੰਧਿਤ ਨਾਇਬ ਤਹਿਸੀਲਦਾਰ ਤੋਂ ਰਿਪੋਰਟ ਤਲਬ ਕੀਤੀ ਗਈ।

ਉਨ੍ਹਾਂ ਨੇ ਦਸਿਆ ਕਿ ਨਾਇਬ ਤਹਿਸੀਲਦਾਰ ਆਲਮਗੀਰ ਨੇ ਪਟਵਾਰੀ ਲਲਿਤ ਕੁਮਾਰ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਸੀਐਮ ਵਿੰਡੋਂ ‘ਤੇ ਰਿਪੋਰਟ ਦਰਜ ਕੀਤੀ ਕਿ ਉਪਰੋਕਤ ਜਮੀਨ ਦਾ ਇੰਤਕਾਲ ਕਰ ਕੇ ਸ਼ਿਕਾਇਤਕਰਤਾ ਨੂੰ ਉਸ ਦੀ ਨਕਲ (ਕਾਪੀ) ਦੀ ਕਾਪੀ ਦੇ ਦਿੱਤੀ ਗਈ ਹੈ, ਜਦੋਂ ਕਿ ਮੌਜੂਦਾ ਵਿਚ ਸ਼ਿਕਾਇਤਕਰਤਾ ਮਤਲਬ ਸ੍ਰੀਮਤੀ ਕਮਲਾ ਦੇਵੀ ਨੂੰ ਇੰਤਕਾਲ ਦੀ ਕੋਈ ਕਾਪੀ ਨਹੀਂ ਮਿਲੀ।

ਇੰਨ੍ਹਾਂ ਹੀ ਨਹੀਂ ਹਰਿਆਣਾ ਸੇਵਾ ਦਾ ਅਧਿਕਾਰ ਆਯੋਗ ਵੱਲੋਂ ਵੀ ਇੰਤਕਾਲ ਦੇ ਲਈ ਨਿਰਧਾਰਿਤ ਸਮੇਂਸੀਮਾ ਵਿਚ ਇੰਤਕਾਲ ਨਾ ਹੋਣ ਦੇ ਚਲਦੇ ਸਬੰਧਿਤ ਨਾਇਬ ਤਹਿਸੀਲਦਾਰ ਆਲਮਗੀਰ ‘ਤੇ 20 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਸ਼ਿਕਾਇਤਕਰਤਾ ਨੂੰ 5 ਹਜਾਰ ਰੁਪਏ ਦਾ ਮੁਆਵਜਾ ਦੇਣ ਦੇ ਵੀ ਆਦੇਸ਼ ਦਿੱਤੇ।

ਭੁਪੇਸ਼ਵਰ ਦਿਆਲ ਨੇ ਦਸਿਆ ਕਿ ਸਾਰੀ ਕਾਰਜਪ੍ਰਣਾਲੀ ਨੁੰ ਦੇਖਦੇ ਹੋਏ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸੀਐਮ ਵਿੰਡੋਂ ‘ਤੇ ਚਲਦ ਰਿਪੋਰਟ ਪੇਸ਼ ਕਰਨ ਦਾ ਦੋਸ਼ੀ ਪਾਇਆ ਗਿਆ। ਇਸ ਲਈ ਮੁੱਖ ਮੰਤਰੀ ਨੇ ਨਾਇਬ ਤਹਿਸੀਲਦਾਰ ਆਲਮਗੀਰ ਅਤੇ ਪਟਵਾਰੀ (Patwari) ਲਲਿਤ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰਨ ਅਤੇ ਨਿਸਮ-7 ਦੇ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਮਾਲ ਅਤੇ ਆਪਦਾ ਪ੍ਰਬੰਧਨ ਵਿਪਾਗ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ, ਮਾਲ ਨੂੰ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਰਿਪੋਰਟ 10 ਦਿਨਾਂ ਦੇ ਅੰਦਰ-ਅੰਦਰ ਭਿਜਵਾਉਣਾ ਯਕੀਨੀ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

The post CM ਮਨੋਹਰ ਲਾਲ ਨੇ ਭਿਵਾਨੀ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਕੀਤਾ ਮੁਅਤੱਲ appeared first on TheUnmute.com - Punjabi News.

Tags:
  • breaking-news
  • cm-manohar-lal
  • naib-tehsildar
  • news
  • patwari
  • patwari-of-bhiwani

6 ਮਾਰਚ ਹੋਣਗੀਆਂ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ

Thursday 08 February 2024 11:38 AM UTC+00 | Tags: breaking-news haryana-sikh-gurudwara hsgmc hsgmc-election latest-news manohar-lal news punjabi-news

ਚੰਡੀਗੜ੍ਹ, 08 ਫਰਵਰੀ 2024: ਹਰਿਆਣਾ (Haryana) ਵਿਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 6 ਮਾਰਚ, 2024 ਨੂੰ ਹੋਣਗੀਆਂ । ਇਸ ਦੇ ਲਈ ਹਰਿਆਣਾ ਗੁਰੂਦੁਆਰਾ ਚੋਣ ਕਮਿਸ਼ਨਰ ਜਸਟਿਸ ਐਚਐਸ ਭੱਲਾ ਨੇ ਸੂਬੇ ਵਿਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਆਮ ਚੋਣ ਨੂੰ ਸਰੇ 40 ਵਾਰਡਾਂ ਵਿਚ ਸੰਚਾਲਿਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ।

ਕਮਿਸ਼ਨਰ ਵੱਲੋਂ ਜਾਰੀ ਸ਼ੈਡੀਯੂਲ ਅਨੁਸਾਰ ਨਾਮਜਦਗੀ ਮੰਗਣ ਲਈ ਰਿਟਰਨਿੰਗ ਅਧਿਕਾਰੀ ਵੱਲੋਂ 9 ਫਰਵਰੀ, 2024 ਨੁੰ ਸੂਚਨਾ ਨੂੰ ਸੂਚਨਾ ਦੀ ਛਪਾਈ ਕੀਤੀ ਜਾਵੇਗੀ। ਇਸ ਦੇ ਬਾਅਦ 10 ਫਰਵਰੀ ਤੋਂ 16 ਫਰਵਰੀ (11 ਫਰਵਰੀ ਨੁੰ ਐਤਵਾਰ ਦੀ ਛੁੱਟੀ ਅਤੇ 14 ਫਰਵਰੀ ਦੇ ਦਿਨ ਗਜਟਿਡ ਛੁੱਟੀ ਨੂੰ ਛੱਡ ਕੇ) ਤੱਕ ਨਾਮਜ਼ਦਗੀ ਭਰੇ ਜਾਣਗੇ। ਰੋਜਾਨਾ ਭਰੀ ਜਾਣ ਵਾਲੀ ਨਾਮਜ਼ਦਗੀ ਪੱਤਰ ਦੀ ਸੂਚੀ ਵੀ 10 ਫਰਵਰੀ ਤੋਂ 16 ਫਰਵਰੀ (11 ਫਰਵਰੀ ਨੁੰ ਐਤਵਾਰ ਦੀ ਛੁੱਟੀ ਅਤੇ 14 ਫਰਵਰੀ ਦੇ ਦਿਨ ਗਜਟਿਡ ਛੁੱਟੀ ਨੁੰ ਛੱਡ ਕੇ) ਤੱਕ ਨਿਧਾਰਿਤ ਬੋਰਡ ‘ਤੇ ਚਿਪਕਾਈ ਜਾਵੇਗੀ।

ਉਸ ਤੋਂ ਬਾਅਦ 17 ਫਰਵਰੀ ਨੁੰ ਨਾਮਜ਼ਦਗੀ ਦੀ ਛਾਂਟਨੀ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਜੇਕਰ ਰਿਟਰਨਿੰਗ ਅਧਿਕਾਰੀ ਵੱਲੋਂ ਕਿਸੇ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰ ਦਿੱਤੀ ਜਾਂਦੀ ਹੈ ਤਾਂ ਉਹ 19 ਫਰਵਰੀ ਤਕ ਡਿਪਟੀ ਕਮਿਸ਼ਨਰ ਨੂੰ ਬੇਨਤੀ ਪੱਤਰ ਦੇ ਸਕਦਾ ਹੈ, ਜਿਸ ਦੇ ਬਾਰੇ ਵਿਚ ਡਿਪਟੀ ਕਮਿਸ਼ਨਰ 20 ਫਰਵਰੀ ਨੂੰ ਆਪਣਾ ਫੈਸਲਾ ਦੇਣਗੇ। ਉਸੀ ਦਿਨ 20 ਫਰਵਰੀ ਨੁੰ ਹੀ ਵੈਧ ਨਾਮਜ਼ਦਗੀ ਦੀ ਸੂਚੀ ਲਗਾ ਦਿੱਤੀ ਜਾਵੇਗੀ।

ਅਗਲੇ ਦਿਨ 21 ਫਰਵਰੀ ਨੂੰ ਨਾਮਜਦਗੀ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ 23 ਫਰਵਰੀ ਨੂੰ ਪੋਲਿੰਗ ਸਟੇਸ਼ਨਾਂ (Haryana) ਦੀ ਸੂਚੀ ਬੋਰਡ ‘ਤੇ ਚਿਪਕਾ ਦਿੱਤੀ ਜਾਵੇਗੀ। ਚੋਣ ਕਮਿਸ਼ਨਰ ਅਨੁਸਾਰ ਜੇਕਰ ਜਰੂਰਤ ਪਈ ਤਾਂ 6 ਮਾਰਚ, 2024 ਨੂੰ ਚੋਣ ਕਰਵਾਇਆ ਜਾਵੇਗਾ। ਚੋਣ ਦਾ ਸਮੇਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਰਹੇਗਾ। ਵੋਟਾਂ ਦੀ ਗਿਣਤੀ ਚੋਣ ਦੀ ਪ੍ਰਕ੍ਰਿਆ ਪੂਰੀ ਹੋਣ ਦੇ ਤੁਰੰਤ ਬਾਅਦ ਕੀਤੀ ਜਾਵੇਗੀ ਅਤੇ ਰਿਟਰਨਿੰਗ ਅਧਿਕਾਰੀ ਵੱਲੋਂ ਉਸੀ ਦਿਨ ਨਤੀਜੇ ਐਲਾਨ ਕਰ ਦਿੱਤੇ ਜਾਣਗੇ।

The post 6 ਮਾਰਚ ਹੋਣਗੀਆਂ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ appeared first on TheUnmute.com - Punjabi News.

Tags:
  • breaking-news
  • haryana-sikh-gurudwara
  • hsgmc
  • hsgmc-election
  • latest-news
  • manohar-lal
  • news
  • punjabi-news

CM ਭਗਵੰਤ ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

Thursday 08 February 2024 01:31 PM UTC+00 | Tags: aam-aadmi-party breaking-news cm-bhagwant-mann goindwal-thermal-plant guru-amardas-thermal-plant harbhajan-singh-eto latest-news news punjab thermal-plant thermal-power thermal-power-plant
ਚੰਡੀਗੜ੍ਹ, 8 ਫਰਵਰੀ 2024:  ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ)(Thermal Plant) , ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ (Thermal Plant) ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।
ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।

The post CM ਭਗਵੰਤ ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ. appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • goindwal-thermal-plant
  • guru-amardas-thermal-plant
  • harbhajan-singh-eto
  • latest-news
  • news
  • punjab
  • thermal-plant
  • thermal-power
  • thermal-power-plant

ਮੋਹਾਲੀ: 16 ਫ਼ਰਵਰੀ ਤੋਂ ਸ਼ੁਰੂ ਹੋਣ ਵਾਲਾ ਸਰਸ ਮੇਲਾ ਮੁਲਤਵੀ

Thursday 08 February 2024 01:38 PM UTC+00 | Tags: breaking-news mohali news punjab-news saras-mela

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫ਼ਰਵਰੀ 2024: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ ਤੱਕ ਲਾਇਆ ਜਾਣ ਵਾਲਾ ਸਰਸ ਮੇਲਾ (Saras Mela) ਮੁਲਤਵੀ ਕਰ ਦਿੱਤਾ ਗਿਆ ਹੈ।

ਨੋਡਲ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ 'ਆਪ ਦੀ ਸਰਕਾਰ ਆਪ ਦੇ ਦਵਾਰ' ਮੁਹਿੰਮ ਤਹਿਤ ਪਿੰਡ ਪੱਧਰ 'ਤੇ ਲੋਕਾਂ ਦੀਆਂ ਜਨਤਕ ਸਮੱਸਿਆਵਾਂ ਦੀ ਸੁਣਵਾਈ ਅਤੇ ਉਨ੍ਹਾਂ ਨੂੰ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਉਣ 'ਚ ਸੇਵਾਵਾ ਦੇ ਰਿਹਾ ਹੋਣ ਕਾਰਨ ਅਤੇ ਆ ਰਹੀ ਲੋਕ ਸਭਾ-2024 ਦੀ ਚੋਣ ਦੀਆਂ ਤਿਆਰੀਆਂ 'ਚ ਰੁੱਝਿਆ ਹੋਣ ਕਾਰਨ, ਇਹ ਮੇਲਾ (Saras Mela) ਮੁਤਲਵੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਪੂਰੀ ਹੋਣ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਸਰਕਾਰ ਨੂੰ ਦੁਬਾਰਾ ਇਸ ਮੰਤਵ ਲਈ ਮੇਜ਼ਬਾਨੀ ਲਈ ਬੇਨਤੀ ਭੇਜੀ ਜਾਵੇਗੀ।

The post ਮੋਹਾਲੀ: 16 ਫ਼ਰਵਰੀ ਤੋਂ ਸ਼ੁਰੂ ਹੋਣ ਵਾਲਾ ਸਰਸ ਮੇਲਾ ਮੁਲਤਵੀ appeared first on TheUnmute.com - Punjabi News.

Tags:
  • breaking-news
  • mohali
  • news
  • punjab-news
  • saras-mela

ਮੋਹਾਲੀ 'ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਕਥਿਤ ਮੁਕਾਬਲਾ, ਜ਼ਖਮੀ ਬਦਮਾਸ਼ ਗ੍ਰਿਫਤਾਰ

Thursday 08 February 2024 01:58 PM UTC+00 | Tags: aam-aadmi-party alleged-encounter breaking-news cm-bhagwant-mann mohali mohali-police news punjab punjab-government the-unmute-breaking-news

ਚੰਡੀਗੜ੍ਹ, 8 ਫ਼ਰਵਰੀ 2024: ਮੋਹਾਲੀ (Mohali) ਦੇ ਸੈਕਟਰ-71 ਦੇ ਵਿੱਚ ਰਿਹਾਇਸ਼ੀ ਇਲਾਕੇ ਦੇ ਵਿੱਚ ਪੁਲਿਸ ਅਤੇ ਬਦਮਾਸ਼ ਦਾ ਕਥਿਤ ਮੁਕਾਬਲਾ ਹੋਇਆ ਹੈ | ਸਿਵਲ ਡਰੈੱਸ ਵਿਚ ਪੁਲਿਸ ਨੇ ਉਕਤ ਵਿਅਕਤੀ ਦਾ ਪਿੱਛਾ ਕੀਤਾ। ਉਹ ਆਪਣੇ ਆਪ ਨੂੰ ਘਿਰਿਆ ਦੇਖ ਕੇ ਸੈਕਟਰ-71 ਦੇ ਇਕ ਘਰ ਵਿਚ ਦਾਖਲ ਹੋ ਗਿਆ। ਜਦੋਂ ਪੁਲਿਸ ਨੇ ਉਸ ਨੂੰ ਘੇਰ ਲਿਆ ਤਾਂ ਉਹ ਛਾਲ ਮਾਰ ਕੇ ਦੂਜੇ ਘਰ ਦੀ ਛੱਤ 'ਤੇ ਚੜ੍ਹ ਗਿਆ।

ਇਸ 'ਤੇ ਪੁਲੀਸ ਮੁਲਾਜ਼ਮਾਂ ਨੇ ਛੱਤ 'ਤੇ ਚੜ੍ਹ ਕੇ ਉਸ ਨੂੰ ਘੇਰ ਲਿਆ। ਜਦੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇੱਕ ਗੋਲੀ ਉਸ ਦੀ ਲੱਤ ਵਿੱਚ ਲੱਗੀ। ਇਸ ਕਾਰਨ ਉਹ ਉਥੇ ਡਿੱਗ ਗਿਆ ਅਤੇ ਪੁਲਿਸ ਨੇ ਉਸ ਨੂੰ ਫੜ ਲਿਆ। ਉਕਤ ਬਦਮਾਸ਼ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਜਿਕਰਯੋਗ ਹੈ ਕਿ ਸੈਕਟਰ-71 (Mohali) ‘ਚ ਪੰਜਾਬੀ ਗਾਇਕ ਬੱਬੂ ਮਾਨ, ਹਰਭਜਨ ਮਾਨ ਸਮੇਤ ਕਈ ਨਾਮੀ ਹਸਤੀਆਂ ਰਹਿੰਦੀਆਂ ਹਨ |

The post ਮੋਹਾਲੀ ‘ਚ ਪੁਲਿਸ ਅਤੇ ਬਦਮਾਸ਼ ਵਿਚਾਲੇ ਕਥਿਤ ਮੁਕਾਬਲਾ, ਜ਼ਖਮੀ ਬਦਮਾਸ਼ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • alleged-encounter
  • breaking-news
  • cm-bhagwant-mann
  • mohali
  • mohali-police
  • news
  • punjab
  • punjab-government
  • the-unmute-breaking-news

MP ਵਿਕਰਮਜੀਤ ਸਿੰਘ ਸਾਹਨੀ ਨੇ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਕੀਤੀ ਮੰਗ

Thursday 08 February 2024 02:04 PM UTC+00 | Tags: bharat-ratna breaking-news latest-news master-tara-singh news vikramjit-singh-sahney

ਨਵੀਂ ਦਿੱਲੀ, 8 ਫ਼ਰਵਰੀ 2024 (ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿੱਚ ਮੰਗ ਕੀਤੀ ਹੈ ਕਿ ਮਾਸਟਰ ਤਾਰਾ ਸਿੰਘ (Master Tara Singh)  ਵੱਲੋਂ ਪੰਜਾਬ ਨੂੰ ਭਾਰਤ ਨਾਲ ਜੋੜਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ।

ਸਾਹਨੀ ਨੇ ਕਿਹਾ ਕਿ ਉਹ ਮਾਸਟਰ ਤਾਰਾ ਸਿੰਘ ਹੀ ਸਨ ਜਿਨ੍ਹਾਂ ਨੇ ਜਿਨਾਹ ਦੀ ਤਜਵੀਜ਼ ਨੂੰ ਠੁਕਰਾ ਦਿੱਤਾ ਅਤੇ ਫੈਸਲਾ ਕੀਤਾ ਕਿ ਪੰਜਾਬ ਅਤੇ ਸਿੱਖ ਭਾਰਤ ਦੇ ਨਾਲ ਰਹਿਣਾ ਚਾਹੁੰਦੇ ਹਨ। ਸਾਹਨੀ ਨੇ ਇਹ ਵੀ ਕਿਹਾ ਕਿ ਜੇਕਰ ਇਹ ਫੈਸਲਾ ਨਾ ਲਿਆ ਗਿਆ ਹੁੰਦਾ ਤਾਂ ਪਾਕਿਸਤਾਨ ਦੀ ਸਰਹੱਦ ਗੁੜਗਾਉਂ ਤੱਕ ਹੁੰਦੀ ਨਾ ਕਿ ਅਟਾਰੀ।

ਸਾਹਨੀ ਨੇ ਇਹ ਵੀ ਦੱਸਿਆ ਕਿ ਕਿਵੇਂ ਵੰਡ ਦੌਰਾਨ ਸਿੱਖਾਂ ਨੇ ਦੁੱਖੜੇ ਝੱਲੇ, ਜਿਸ ਦੌਰਾਨ 5 ਲੱਖ ਤੋਂ ਵੱਧ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਅਤੇ ਲੱਖਾਂ ਪੰਜਾਬੀਆਂ ਨੂੰ ਉਜਾੜੇ ਦਾ ਦੁੱਖ ਸਹਿਣਾ ਪਿਆ ਅਤੇ ਨਾਲ ਹੀ ਆਪਣੀ ਉਪਜਾਊ ਜ਼ਮੀਨ ਅਤੇ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਧਾਰਨ ਵਾਲੇ ਪਵਿੱਤਰ ਅਸਥਾਨ ਨੂੰ ਪਾਕਸਤਾਨ ਵਿਚ ਛੱਡ ਕੇ ਉਥੋਂ ਨਿਕਲਣਾ ਪਿਆ। ਸਾਹਨੀ ਨੇ ਅੱਗੋਂ ਕਿ ਸਿੱਖ ਭਾਰਤ ਦੇ ਸਭ ਤੋਂ ਵੱਧ ਦੇਸ਼ ਭਗਤ ਨਾਗਰਿਕ ਹਨ ਅਤੇ ਉਹਨਾ ਨੇ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਹੁਣ ਵੀ ਕਰ ਰਹੇ ਹਨ।

The post MP ਵਿਕਰਮਜੀਤ ਸਿੰਘ ਸਾਹਨੀ ਨੇ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਕੀਤੀ ਮੰਗ appeared first on TheUnmute.com - Punjabi News.

Tags:
  • bharat-ratna
  • breaking-news
  • latest-news
  • master-tara-singh
  • news
  • vikramjit-singh-sahney

ਚੰਡੀਗੜ੍ਹ, 8 ਫਰਵਰੀ 2024: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ ਬਾਇਓਗੈਸ ਪ੍ਰਾਜੈਕਟ (CBG PROJECTS) ਸ਼ੁਰੂ ਕਰ ਦਿੱਤੇ ਜਾਣਗੇ। ਅਮਨ ਅਰੋੜਾ ਇੱਥੇ ਆਪਣੇ ਦਫ਼ਤਰ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਰਵੀ ਭਗਤ ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ।

ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ਵਿੱਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤੋਂ ਇਲਾਵਾ 85 ਟੀ.ਪੀ.ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ.ਬੀ.ਜੀ. ਪ੍ਰਾਜੈਕਟ (CBG PROJECTS) ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਣਗੇ।

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਸਿਫ਼ਰ ‘ਤੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਬਾਇਓਫਿਊਲ ਨੀਤੀ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਆਰਥਿਕਤਾ ਨੂੰ ਡੀਕਾਰਬੋਨਾਈਜ਼ ਕਰਨ ਅਤੇ ਰਿਵਾਇਤੀ ਈਂਧਣ ‘ਤੇ ਨਿਰਭਰਤਾ ਘਟਾਉਣ ਲਈ ਗਰੀਨ ਹਾਈਡ੍ਰੋਜਨ ਨੀਤੀ ਵੀ ਬਣਾਈ ਗਈ ਹੈ। ਇਸ ਕਦਮ ਦਾ ਉਦੇਸ਼ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਦੇ ਨਾਲ-ਨਾਲ ਸੂਬੇ ਨੂੰ ਤਕਨਾਲੋਜੀ ਦੀ ਵਰਤੋਂ ਕਰਨ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਾ ਹੈ।

ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ।ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਸੁਖਜੀਤ ਪਾਲ ਸਿੰਘ, ਪੇਡਾ ਦੇ ਡਾਇਰੈਕਟਰ ਐਮ.ਪੀ.ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

The post ਪੰਜਾਬ ‘ਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ appeared first on TheUnmute.com - Punjabi News.

Tags:
  • breaking-news
  • cbg
  • cbg-projects
  • compressed-biogas
  • news

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ 'ਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

Thursday 08 February 2024 02:16 PM UTC+00 | Tags: aam-aadmi-party breaking-news cm-bhagwant-mann dr-baljit-kaur latest-news news punjabi-news social-security social-security-department

ਚੰਡੀਗੜ੍ਹ, 8 ਫਰਵਰੀ 2024: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ.ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸ. ਸੁਖਦੀਪ ਸਿੰਘ ਝੱਜ ਅਤੇ ਸ. ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

The post ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ‘ਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dr-baljit-kaur
  • latest-news
  • news
  • punjabi-news
  • social-security
  • social-security-department

ਆਯੂਸ਼ਮਾਨ ਭਾਰਤ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ 36 ਕਰੋੜ ਰੁਪਏ ਦਾ ਕੀਤਾ ਮੁਫ਼ਤ ਇਲਾਜ: ਡਾ. ਕਵਿਤਾ ਸਿੰਘ

Thursday 08 February 2024 02:23 PM UTC+00 | Tags: aam-aadmi-party ayushman-bharat breaking-news cm-bhagwant-mann dr-kavita-singh latest-news news punjab-police the-unmute-breaking the-unmute-breaking-news

ਫਾਜ਼ਿਲਕਾ, 8 ਫਰਵਰੀ 2024: ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ‘ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ ਸਹੂਲਤਾਂ ਹਰ ਇੱਕ ਦੀ ਪਹੁੰਚ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਇੱਕ ਲੋੜਵੰਦ ਸਮੇਂ ਸਿਰ ਸਿਹਤ ਸਹੂਲਤਾਂ ਦਾ ਲਾਭ ਲੈ ਸਕੇ।

ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਯੂਸ਼ਮਾਨ ਭਾਰਤ (Ayushman Bharat) – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਨੇ ਜਨਵਰੀ 2023 ਤੋਂ ਦਸੰਬਰ 2023 ਤੱਕ 33 ਹਜ਼ਾਰ 505 ਮਰੀਜਾਂ ਦਾ 36 ਕਰੋੜ ਰੁਪਏ ਦਾ ਸਕੀਮ ਤਹਿਤ ਬਿਲਕੁਲ ਮੁਫ਼ਤ ਇਲਾਜ ਕੀਤਾ ਹੈ । ਸਿਵਲ ਹਸਪਤਾਲ ਫਾਜ਼ਿਲਕਾ ਦੁਆਰਾ ਉਕਤ ਸਮੇਂ ਦੌਰਾਨ 2123 ਮਰੀਜਾਂ ਦਾ ਤਕਰੀਬਨ ਇਕ ਕਰੋੜ 11,ਲੱਖ 505 ਰੁਪਏ ਦਾ ਬਿਲਕੁਲ ਮੁਫਤ ਇਲਾਜ ਕੀਤਾ ਗਿਆ। ਇਸ ਦੇ ਨਾਲ ਇਕ ਸਾਲ ਦੌਰਾਨ ਪਬਲਿਕ ਸੈਕਟਰ ਹਸਪਤਾਲ ਵਿਖੇ 22ਹਜਾਰ 666 ਲੋਕਾਂ ਨੇ 15.5ਕਰੋੜ ਅਤੇ ਪ੍ਰਾਈਵੇਟ ਸੈਕਟਰ ਦੇ ਹਸਪਤਾਲ ਵਿਖੇ 10839ਲੋਕਾਂ ਨੇ 20ਕਰੋੜ ਰੁਪਏ ਦਾ ਮੁਫ਼ਤ ਇਲਾਜ ਦਾ ਫਾਇਦਾ ਲਿਆ।

ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (Ayushman Bharat) ਤਹਿਤ ਹਰ ਇੱਕ ਯੋਗ ਪਰਿਵਾਰ 5 ਲੱਖ ਰੁਪਏ ਤੱਕ ਦਾ ਪ੍ਰਤੀ ਸਾਲ ਮੁਫ਼ਤ ਇਲਾਜ ਕਰਵਾ ਸਕਦਾ ਹੈ। ਸਿਹਤ ਵਿਭਾਗ ਦੁਆਰਾ ਇਸ ਸਕੀਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸਕੀਮ ਦੇ ਕਾਰਡ ਬਣਵਾਉਣ ਤੋਂ ਵਾਂਝੇ ਰਹਿੰਦੇ ਪਰਿਵਾਰਾਂ ਵੱਲੋਂ ਕਾਰਡ ਜਲਦ ਤੋਂ ਜਲਦ ਬਣਵਾਏ ਜਾਣ, ਅਤੇ ਇਸ ਸਿਹਤ ਸਹੂਲਤ ਦਾ ਫਾਇਦਾ ਵੱਧ ਤੋਂ ਵੱਧ ਲਿਆ ਜਾਵੇ।

ਸਨਦੀਪ ਕੌਰ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਸਕੀਮ ਸਬੰਧੀ ਕਾਰਡ ਬਣਾਉਣ ਲਈ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਲਾਭਪਾਤਰੀ ਕਾਰਡ ਆਦਿ ਲੈ ਕੇ ਨੇੜੇ ਦੇ ਸੂਚੀਬੱਧ ਹਸਪਤਾਲਾਂ ਤੋਂ, ਕਾਮਨ ਸਰਵਿਸ ਸੈਂਟਰਾਂ ਤੋਂ ਬਣਵਾਇਆ ਜਾ ਸਕਦਾ ਹੈ, ਜਾਂ ਫਿਰ ਕੋਈ ਵੀ ਲਾਭਪਾਤਰੀ ਆਪਣਾ ਈ ਕਾਰਡ ਬਣਾਉਣ ਲਈ ਖੁਦ Ayushman Bharat PMJAY APP ਨੂੰ ਡਾਊਨਲੋਡ ਕਰਕੇ (Self Registration) ਖੁਦ ਵੀ ਬਣਾ ਸਕਦਾ ਹੈ।

The post ਆਯੂਸ਼ਮਾਨ ਭਾਰਤ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ 36 ਕਰੋੜ ਰੁਪਏ ਦਾ ਕੀਤਾ ਮੁਫ਼ਤ ਇਲਾਜ: ਡਾ. ਕਵਿਤਾ ਸਿੰਘ appeared first on TheUnmute.com - Punjabi News.

Tags:
  • aam-aadmi-party
  • ayushman-bharat
  • breaking-news
  • cm-bhagwant-mann
  • dr-kavita-singh
  • latest-news
  • news
  • punjab-police
  • the-unmute-breaking
  • the-unmute-breaking-news

ਖਰੜ ਦੇ ਪਿੰਡ ਮੱਛਲੀ ਕਲਾਂ, ਮੱਛਲੀ ਖੁਰਦ, ਚਡਿਆਲਾ, ਭਰਤਪੁਰ, ਚੂਹੜਮਾਜਰਾ ਅਤੇ ਮਗਰ ਵਿਖੇ ਲਾਏ ਕੈਂਪ

Thursday 08 February 2024 02:27 PM UTC+00 | Tags: aam-aadmi-party breaking-news cm-bhagwant-mann kharar latest-news punjabi-news punjab-police the-unmute-breaking-news the-unmute-latest-news

ਖਰੜ, 08 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਨੂੰ ਕਾਮਯਾਬੀ ਮਿਲ ਰਹੀ ਹੈ। ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਲੈ ਕੇ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ, ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਉਪ ਮੰਡਲ ਦੇ ਪਿੰਡ ਮੱਛਲੀ ਕਲਾਂ, ਮੱਛਲੀ ਖੁਰਦ, ਚਡਿਆਲਾ, ਭਰਤਪੁਰ, ਚੂਹੜਮਾਜਰਾ ਅਤੇ ਮਗਰ ਵਿਖੇ ਲਾਏ ਕੈਂਪ ਵਿੱਚ ਵੱਡੀ ਗਿਣਤੀ ਲੋਕਾਂ ਨੇ ਭਾਗ ਲਿਆ।

ਐੱਸ.ਡੀ.ਐਮ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈ ਕੇ ਆਪਣੇ ਲੰਮੇ ਸਮੇਂ ਤੋਂ ਪੈਡਿੰਗ ਪਏ ਕੰਮਾਂ ਨਿਪਟਾਰਾ ਕਰਵਾ ਕੇ ਤਸੱਲੀ ਪ੍ਰਗਟਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਐੱਸ ਡੀ ਐਮ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਉਪਰਾਲੇ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਕਿਉਂਕਿ ਪਹਿਲਾਂ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣਾ ਪੈਂਦਾ ਸੀ ਪਰ ਹੁਣ ਲੋਕਾਂ ਲਈ ਕੰਮ ਬਿਨਾ ਕਿਸੇ ਦੇਰੀ ਤੋਂ ਘਰ ਬੈਠੇ ਹੀ ਹੋਣ ਲੱਗੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

The post ਖਰੜ ਦੇ ਪਿੰਡ ਮੱਛਲੀ ਕਲਾਂ, ਮੱਛਲੀ ਖੁਰਦ, ਚਡਿਆਲਾ, ਭਰਤਪੁਰ, ਚੂਹੜਮਾਜਰਾ ਅਤੇ ਮਗਰ ਵਿਖੇ ਲਾਏ ਕੈਂਪ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • kharar
  • latest-news
  • punjabi-news
  • punjab-police
  • the-unmute-breaking-news
  • the-unmute-latest-news

ਮੋਹਾਲੀ: ਮੁੱਖ ਚੋਣ ਅਫ਼ਸਰ ਨੇ ਈ.ਵੀ.ਐਮ.ਮਸ਼ੀਨ ਵੈਨ ਨੂੰ ਦਿੱਤੀ ਹਰੀ ਝੰਡੀ

Thursday 08 February 2024 02:30 PM UTC+00 | Tags: aam-aadmi-party breaking-news cm-bhagwant-mann evm-machine evm-machine-van latest-news mohali news punjab punjab-government the-unmute-breaking-news the-unmute-latest-update

ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਫਰਵਰੀ 2024: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫ਼ਸਰ, ਪੰਜਾਬ,ਚੰਡੀਗੜ੍ਹ ਵੱਲੋਂ ਈ.ਵੀ.ਐਮ.ਮਸ਼ੀਨ ਵੈਨ (EVM machine van) ਨੂੰ ਹਰੀ ਝੰਡੀ ਦਿੱਤੀ ਗਈ। ਇਹ ਵੈਨ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ 7 ਦਿਨ ਚੱਲੇਗੀ। ਇਹ ਵੈਨ ਪਹਿਲਾ ਮਿਤੀ 8 ਫਰਵਰੀ ਤੋਂ 9 ਫਰਵਰੀ 2024 ਤੱਕ ਵਿਧਾਨ ਸਭਾ ਚੋਣ ਹਲਕਾ 53—ਐਸ.ਏ.ਐਸ.ਨਗਰ, ਮਿਤੀ 10 ਫਰਵਰੀ ਤੋਂ 11ਫਰਵਰੀ 2024 ਤੱਕ ਵਿਧਾਨ ਸਭਾ ਚੋਣ ਹਲਕਾ 52—ਖਰੜ ਅਤੇ ਮਿਤੀ 12 ਫਰਵਰੀ ਤੋਂ 14 ਫਰਵਰੀ 2024 ਤੱਕ ਵਿਧਾਨ ਸਭਾ ਚੋਣ ਹਲਕਾ 112—ਡੇਰਾ ਬੱਸੀ ਦੇ ਵੱਖ ਵੱਖ ਪਿੰਡ/ਸ਼ਹਿਰਾਂ ਤੇ ਜਾਵੇਗੀ। ਇਸ ਵੈਨ ਵਿੱਚ ਈ.ਵੀ.ਐਮ ਮਸ਼ੀਨ ਰੱਖੀ ਗਈ ਹੈ। ਇਸ ਮਸ਼ੀਨ ਰਾਹੀਂ ਆਮ ਜਨਤਾ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ।

The post ਮੋਹਾਲੀ: ਮੁੱਖ ਚੋਣ ਅਫ਼ਸਰ ਨੇ ਈ.ਵੀ.ਐਮ.ਮਸ਼ੀਨ ਵੈਨ ਨੂੰ ਦਿੱਤੀ ਹਰੀ ਝੰਡੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • evm-machine
  • evm-machine-van
  • latest-news
  • mohali
  • news
  • punjab
  • punjab-government
  • the-unmute-breaking-news
  • the-unmute-latest-update

ਚੰਡੀਗੜ੍ਹ, 8 ਫਰਵਰੀ 2024: ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Dushyant Chautala) ਨੇ ਕਿਹਾ ਕਿ ਸਾਲ 2024 ਦੇ ਆਮ ਬਜਟ ਵਿਚ ਹਰੇਕ ਵਿਧਾਨ ਸਭਾ ਲਈ 25-25 ਕਰੋੜ ਰੁਪਏ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਵਿਕਾਸ ਨੂੰ ਹੋਰ ਮਜ਼ਬੂਤ ​​ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ 18 ਹਜ਼ਾਰ ਛੱਪੜਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ ਜਿਸ ਲਈ ਪੌਂਡ ਅਥਾਰਟੀ ਬਣਾਈ ਗਈ ਹੈ। ਇਨ੍ਹਾਂ ਵਿੱਚੋਂ ਦੋ ਹਜ਼ਾਰ ਦੇ ਕਰੀਬ ਛੱਪੜਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਜਿਸ 'ਤੇ ਤਕਰੀਬਨ 800 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਪ ਮੁੱਖ ਮੰਤਰੀ ਵੀਰਵਾਰ ਨੂੰ ਸੋਨੀਪਤ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਦੌਰੇ ‘ਤੇ ਸਨ, ਜਿਸ ਤਹਿਤ ਉਨ੍ਹਾਂ ਨੇ ਪਿੰਡਾਂ ‘ਚ ਜਨਤਕ ਮੀਟਿੰਗਾਂ ਕੀਤੀਆਂ, ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ।

ਦੁਸ਼ਯੰਤ ਚੌਟਾਲਾ (Dushyant Chautala) ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਈ-ਕਈ ਦਿਨ ਮੰਡੀਆਂ ਵਿੱਚ ਉਡੀਕ ਨਹੀਂ ਕਰਨੀ ਪਵੇਗੀ। ਤੁਰੰਤ ਕਿਸਾਨ ਆਪਣੀਆਂ ਟਰਾਲੀਆਂ ਖਾਲੀ ਕਰਕੇ ਵਾਪਸ ਆ ਜਾਂਦੇ ਹਨ ਅਤੇ ਸਰਕਾਰ ਤੈਅ ਸਮੇਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕਰ ਦਿੰਦੀ ਹੈ। ਸੀਐਸਸੀ ਕੇਂਦਰਾਂ ਰਾਹੀਂ ਪਿੰਡਾਂ ਵਿੱਚ ਛੇ ਸੌ ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦਾ ਕੰਮ ਕੀਤਾ ਗਿਆ ਹੈ। ਹੁਣ ਜ਼ਮੀਨ ਦਾ ਸਰਟੀਫਿਕੇਟ, ਪੀਲਾ ਰਾਸ਼ਨ ਕਾਰਡ, ਵੱਖ-ਵੱਖ ਸਰਟੀਫਿਕੇਟ ਆਦਿ ਲੈਣ ਲਈ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ। ਉਮਰ ਦੀ ਸੀਮਾ ਪੂਰੀ ਹੁੰਦੇ ਹੀ ਬੁਢਾਪਾ ਪੈਨਸ਼ਨ ਉਪਲਬਧ ਹੋ ਜਾਂਦੀ ਹੈ। ਇਹ ਵਿਵਸਥਾ ਕੀਤੀ ਗਈ ਹੈ। ਪਿਛਲੀ ਸਰਕਾਰ ਵੱਲੋਂ ਬਣਾਏ ਗਏ ਬਾਰਾਂ ਟੋਲ ਵੀ ਖਤਮ ਕਰ ਦਿੱਤੇ ਗਏ ਸਨ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਖਰਖੌਦਾ ਵਿੱਚ ਮਾਰੂਤੀ ਦਾ ਪਲਾਂਟ ਇਲਾਕੇ ਦੀ ਨੁਹਾਰ ਬਦਲ ਦੇਵੇਗਾ। ਹੁਣ ਤੋਂ ਹੀ ਜ਼ਮੀਨਾਂ ਦੇ ਭਾਅ ਅਸਮਾਨੀ ਚੜ੍ਹਨ ਲੱਗੇ ਹਨ, ਜਿਸ ਦਾ ਸਿੱਧਾ ਫਾਇਦਾ ਕਿਸਾਨਾਂ ਨੂੰ ਹੋ ਰਿਹਾ ਹੈ। ਮਾਰੂਤੀ ਦੇ ਆਉਣ ਨਾਲ ਸੈਂਕੜੇ ਹੋਰ ਕੰਪਨੀਆਂ ਨੇ ਵੀ ਇੱਥੇ ਆਪਣੇ ਪਲਾਂਟ ਲਗਾਉਣ ਲਈ ਜ਼ਮੀਨ ਲੈ ਲਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੀਆਂ ਵੀਹ ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਰਾਜ ਵਿੱਚ ਵੱਡੀ ਗਿਣਤੀ ਵਿੱਚ ਨਵੇਂ ਐਕਸਪ੍ਰੈਸਵੇਅ ਅਤੇ ਰਾਸ਼ਟਰੀ ਰਾਜਮਾਰਗ ਸਥਾਪਿਤ ਕੀਤੇ ਗਏ ਹਨ।

ਪਿੰਡਾਂ ਵਿੱਚ ਹੋਈਆਂ ਜਨਤਕ ਮੀਟਿੰਗਾਂ ਦੌਰਾਨ ਲੋਕ ਨੁਮਾਇੰਦਿਆਂ ਵੱਲੋਂ ਪਿੰਡਾਂ ਦੇ ਵਿਕਾਸ ਲਈ ਮੰਗਾਂ ਅਤੇ ਸਮੱਸਿਆਵਾਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੂੰ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਮੌਕੇ 'ਤੇ ਹੀ ਪੂਰਾ ਕਰਨ ਦਾ ਭਰੋਸਾ ਦਿੰਦਿਆਂ ਪ੍ਰਮੁੱਖਤਾ ਨਾਲ ਹੱਲ ਕੀਤਾ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਕਮਿਊਨਿਟੀ ਸੈਂਟਰ, ਲਾਇਬ੍ਰੇਰੀ, ਨਾਲੀਆਂ ਪੱਕੀਆਂ ਕਰਵਾਉਣ, ਛੱਪੜਾਂ ਦਾ ਸੁੰਦਰੀਕਰਨ, ਸਕੂਲ ਦਾ ਨਵੀਨੀਕਰਨ, ਆਈ.ਟੀ.ਆਈ., ਚੌਪਾਲਾਂ ਦੀ ਮੁਰੰਮਤ, ਗੰਦੇ ਪਾਣੀ ਦੀ ਨਿਕਾਸੀ, ਨਾਜਾਇਜ਼ ਕਾਲੋਨੀਆਂ ਨੂੰ ਕਾਨੂੰਨੀ ਰੂਪ ਦੇਣ ਆਦਿ ਮੰਗਾਂ ਰੱਖੀਆਂ ਗਈਆਂ |

The post ਸਾਲ 2024 ਦੇ ਬਜਟ ‘ਚ ਹਰੇਕ ਵਿਧਾਨ ਸਭਾ ਲਈ 25-25 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕਰਕੇ ਵਿਕਾਸ ਨੂੰ ਹੁਲਾਰਾ ਦੇਵਾਂਗੇ: ਦੁਸ਼ਯੰਤ ਚੌਟਾਲਾ appeared first on TheUnmute.com - Punjabi News.

Tags:
  • breaking-news
  • budget
  • dushyant-chautala
  • news
  • punjab-news
  • the-unmute-breaking-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form