TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਕੌਰ ਇੰਮੀਗ੍ਰੇਸ਼ਨ: ਰਿਫਿਊਜ਼ਲਾਂ ਦੀ ਝੜੀ 'ਚ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ Friday 09 February 2024 06:07 AM UTC+00 | Tags: breaking-news canada-visa canadian-student-visa kaur-immigration latest-news news student-visa visa-apply ਮੋਗਾ, 09 ਫਰਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਮੱਦਦ ਨਾਲ ਬੁੱਘੀਪੁਰਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਜਗਰਾਜ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ 22 ਦਿਨਾਂ 'ਚ ਮਿਲਿਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ (Kaur Immigration) ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਜਗਰਾਜ ਸਿੰਘ ਦੀਆਂ ਪੰਜ ਰਿਫਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ ਤੇ ਬੈਚਲਰ ਤੋਂ ਬਾਅਦ ਪੰਜ ਸਾਲਾਂ ਦਾ ਗੈਪ ਸੀ ਤੇ ਉਹ ਇੱਕ ਆਈਲੈਟਸ ਸੈਂਟਰ ਵਿੱਚ ਟੀਚਰ ਦੇ ਤੌਰ ਤੇ ਵਰਕ ਕਰ ਰਹੇ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਗਰਾਜ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਦਾ ਪ੍ਰੋਸੈਸ ਕਰਦਿਆਂ ਛੇ ਦਸੰਬਰ 2023 ਨੂੰ ਅੰਬੈਂਸੀ ਵਿੱਚ ਲਗਾਈ ਤੇ 28 ਦਸੰਬਰ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਜਗਰਾਜ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ। ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ | ਮੋਗਾ ਬਰਾਂਚ: 96926-00084, 96927-00084, 96928-00084 The post ਕੌਰ ਇੰਮੀਗ੍ਰੇਸ਼ਨ: ਰਿਫਿਊਜ਼ਲਾਂ ਦੀ ਝੜੀ ‘ਚ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ appeared first on TheUnmute.com - Punjabi News. Tags:
|
ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਤੇ ਸੀਨੀਅਰ ਜੱਜਾਂ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਦੌਰਾ Friday 09 February 2024 06:17 AM UTC+00 | Tags: amritsar-central-jail amritsar-police breaking breaking-news judge-harpreet-kaur-randhawa latest-news news punjab-jail punjab-police punjab-prison ਅੰਮ੍ਰਿਤਸਰ, 09 ਫਰਵਰੀ 2024: ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ (Amritsar Central Jail) ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਬੈਰਕ, ਜੇਲ੍ਹ ਰਸੋਈ (ਲੰਗਰ ਘਰ), ਜੇਲ੍ਹ ਹਸਪਤਾਲ, ਕਾਨੂੰਨੀ ਸਹਾਇਤਾ ਕਲੀਨਿਕ ਅਤੇ ਵੀਡੀਓ ਕਾਨਫਰੰਸ ਰੂਮ ਦਾ ਨਿਰੀਖਣ ਕੀਤਾ। ਇਸ ਦੌਰਾਨ ਸੈਸ਼ਨ ਜੱਜ ਹਰਪ੍ਰੀਤ ਕੌਰ ਦੇ ਨਾਲ ਕਈ ਹੋਰ ਸੀਨੀਅਰ ਜੱਜ ਅਤੇ ਜੇਲ੍ਹ ਸੁਪਰੀਡੈਂਟ ਵੀ ਮੌਜੂਦ ਰਹੇ | ਸੈਸ਼ਨ ਜੱਜ ਨੇ ਰਸੋਈ ਦੀ ਵੀ ਜਾਂਚ ਕੀਤੀ ਜਿੱਥੇ ਹੇਠਲੀ ਮੁਕੱਦਮੇ ਦੇ ਕੈਦੀਆਂ ਲਈ ਖਾਣਾ ਪਕਾਇਆ ਜਾ ਰਿਹਾ ਹੈ ਅਤੇ ਇਹ ਵੀ ਤਸੱਲੀਬਖ਼ਸ਼ ਪਾਇਆ ਗਿਆ ਅਤੇ ਇਸ ਦੇ ਨਾਲ ਜੱਜ ਤੇ ਸੀਨੀਅਰ ਜੱਜਾਂ ਵੱਲੋਂ ਕੈਦੀਆਂ ਨੂੰ ਮਿਲਣ ਵਾਲਾ ਖਾਣਾ ਖੁਦ ਵੀ ਖਾਧਾ | ਇਸ ਤੋਂ ਇਲਾਵਾ ਜੱਜਾਂ ਦੇ ਪੈਨਲ ਵੱਲੋਂ ਕੇਂਦਰੀ ਜੇਲ੍ਹ (Amritsar Central Jail) ਦੇ ਵਿੱਚ ਬੰਦ ਕੈਦੀਆਂ ਦੇ ਨਾਲ ਮੁਲਾਕਾਤ ਵੀ ਕੀਤੀ ਗਈ ਅਤੇ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ। The post ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਤੇ ਸੀਨੀਅਰ ਜੱਜਾਂ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਦੌਰਾ appeared first on TheUnmute.com - Punjabi News. Tags:
|
'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਲੋਕ ਸੁਵਿਧਾ ਕੈਂਪ ਲਗਾਏ Friday 09 February 2024 06:25 AM UTC+00 | Tags: aap-di-sarkar-aap-de-duar breaking-news cm-bhagwant-mann latest-news news punjab-news sri-muktsar-sahib the-unmute-breaking-news ਸ੍ਰੀ ਮੁਕਤਸਰ ਸਾਹਿਬ 09 ਫਰਵਰੀ 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ 'ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜ਼ਿਲ੍ਹੇ (Sri Muktsar Sahib) ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੀਤੇ ਦਿਨ ਲੋਕ ਸੁਵਿਧਾ ਕੈਂਪ ਲਗਾਏ ਗਏ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਨੂੰ ਰੋਕਣ ਲਈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਲਈ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਸਰਕਾਰ ਖੁਦ ਲੋਕਾਂ ਤੱਕ ਪਹੁੰਚ ਕੇ ਉਹਨਾਂ ਦੀਆਂ ਸਮੱਸਿਆਵਾ ਮੌਕੇ ਤੇ ਹੱਲ ਕੀਤਾ ਜਾ ਸਕੇ। ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਹੇਠਾਂ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ । ਕੈਂਪਾਂ ਵਿੱਚ ਸਰਕਾਰ ਵਲੋਂ 44 ਪ੍ਰਕਾਰ ਦੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ, ਜਿਹਨਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ `ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ `ਚ ਤਬਦੀਲੀ ਆਦਿ ਸ਼ਾਮਲ ਹਨ। ਉਹਨਾਂ ਕੈਂਪਾਂ ਵਿੱਚ ਪਹੁੰਚੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਪਣੇ ਨਾਲ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੁਵਿਧਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਲੈਣੀ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜਰੂਰ ਆਪਣੇ ਨਾਲ ਲੈ ਕੇ ਆਉਣ। ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਸ੍ਰੀਮਤੀ ਬਲਜੀਤ ਕੌਰ ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਸ਼ਹਿਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਵਾਰਡ ਨੰ. 5,8,12 ਲਈ ਚੱਕ ਰੋਡ ਵਿਖੇ ਰਜਨੀਸ਼ ਗਿਰਧਰ ਕਾਰਜ ਸਾਧਕ ਅਫਸਰ ਦੀ ਅਗਵਾਈ ਵਿੱਚ ਲਗਾਇਆ ਗਿਆ । ਇਸੇ ਤਰ੍ਹਾਂ ਹੀ ਪ੍ਰਿਤਪਾਲ ਸਿੰਘ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਨੇ ਪਿੰਡ ਹਰੀ ਕੇ ਕਲਾਂ, ਸਮਾਗ ਦੇ ਕੈਂਪ ਵਿੱਚ ਸਿਰਕਤ ਕੀਤੀ ਅਤੇ ਚੱਕ ਮੋਤਲੇ ਵਾਲਾ ਅਤੇ ਮਰਾੜ ਕਲਾਂ ਵਿਖੇ ਵੀ ਕੈਂਪ ਲਗਾਇਆ ਗਿਆ। ਇਸ ਤਰ੍ਹਾਂ ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਦੀ ਦੇਖਰੇਖ ਹੇਠ ਸ਼ਹਿਰੀ ਖੇਤਰ ਦੇ ਵਾਰਡ ਨੰ. 5 ਅਤੇ 6 ਅਤੇ ਪੇਂਡੂ ਖੇਤਰ ਵਿੱਚ ਚੰਨੂ,ਭਾਗੂ,ਰਾਮ ਨਗਰ ਖਜ਼ਾਨ ਸਿੰਘ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਐਸ.ਡੀ.ਐਮ. ਅਜੀਤ ਪਾਲ ਸਿੰਘ ਦੀ ਅਗਵਾਈ ਵਿੱਚ ਕੈਂਪ ਪਿੰਡ ਕੋਟਲੀ ਅਬਲੂ,ਮੱਲਣ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ ਅਤੇ ਲੋਕਾਂ ਦੀਆਂ ਜਾਇਜ ਮੁਸ਼ਕਲਾਂ ਦਾ ਮੌਕੇ ਤੇ ਹੱਲ ਕੀਤਾ ਗਿਆ। The post ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਲੋਕ ਸੁਵਿਧਾ ਕੈਂਪ ਲਗਾਏ appeared first on TheUnmute.com - Punjabi News. Tags:
|
ਮੋਹਾਲੀ 'ਚ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਛੇਤੀ ਹੀ ਮੁਲਾਕਾਤ ਕੀਤੀ ਜਾਵੇਗੀ: ਅਮਨ ਅਰੋੜਾ Friday 09 February 2024 06:32 AM UTC+00 | Tags: aman-arora breaking-news media mla-kulwant-singh news press-club press-club-mohali punjab-news ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਫਰਵਰੀ 2024: ਪ੍ਰੈਸ ਕਲੱਬ (Press club) , ਐਸ.ਏ.ਐਸ. ਨਗਰ ਦੇ ਲਈ ਥਾਂ ਅਲਾਟ ਕਰਨ ਦੇ ਸਬੰਧ ਵਿੱਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਮਿਲ ਕੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਛੇਤੀ ਹੀ ਮੋਹਾਲੀ ਦੇ ਪੱਤਰਕਾਰਾਂ ਦੇ ਲਈ ਮੋਹਾਲੀ ਵਿੱਚ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਵਾਈ ਜਾਵੇਗੀ। ਇਹ ਭਰੋਸਾ ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਨੇ ਬੀਤੇ ਦਿਨ ਪ੍ਰੈਸ ਕਲੱਬ, ਐਸ.ਏ.ਐਸ ਨਗਰ ਵੱਲੋਂ ਰੱਖੇ ਗਏ ਇੱਕ ਸਮਾਗਮ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਇਹ ਸਮਾਗਮ ਰਤਨ ਪ੍ਰੋਫੈਸ਼ਨਲ ਕਾਲਜ, ਸੋਹਾਣਾ ਵਿਖੇ ਕਲੱਬ ਦੇ ਪ੍ਰਧਾਨ ਹਿਲੇਰੀ ਵਿਕਟਰ ਦੀ ਅਗਵਾਈ ਹੇਠ ਕਰਵਾਇਆ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੱਤਰਕਾਰੀ ਇੱਕ ਪਵਿੱਤਰ ਪੇਸ਼ਾ ਹੈ ਅਤੇ ਮੋਹਾਲੀ ਦੇ ਪੱਤਰਕਾਰਾਂ ਦੇ ਲਈ ਸਾਂਝੀ ਥਾਂ ਹੋਣੀ ਬਹੁਤ ਜਰੂਰੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੇ ਦੌਰ ਦੇ ਵਿੱਚ ਪੱਤਰਕਾਰੀ ਹੋਰ ਵੀ ਚਣੌਤੀ ਭਰਪੂਰ ਹੋ ਗਈ ਹੈ, ਪ੍ਰੰਤੂ ਇਸ ਦੇ ਨਾਲ ਹੀ ਕੰਮ ਕਰਨ ਦੇ ਵਧੀਆ ਮੌਕੇ ਵੀ ਮਿਲ ਰਹੇ ਹਨ। ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਅੱਜ ਦੇ ਦੌਰ ਵਿੱਚ ਪੱਤਰਕਾਰਾਂ ਦੇ ਮੋਢਿਆਂ ਉੱਪਰ ਜ਼ਿੰਮੇਵਾਰੀ ਕਈ ਗੁਣਾ ਵੱਧ ਚੁੱਕੀ ਹੈ। ਉਹਨਾਂ ਕਿਹਾ ਕਿ ਪੱਤਰਕਾਰਾਂ ਅਤੇ ਰਾਜਨੇਤਾਵਾਂ ਦਾ ਕੰਮ ਹਰ ਵੇਲੇ ਫੀਲਡ ਦੇ ਵਿੱਚ ਰਹਿਣਾ ਹੁੰਦਾ ਹੈ ਅਤੇ ਹਰ ਵੇਲੇ ਲੋਕਾਂ ਦੀ ਨਿਗਾ ਇਹਨਾਂ ਦੋਵਾਂ ਉੱਪਰ ਬਣੀ ਰਹਿੰਦੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪ੍ਰੈਸ ਕਲੱਬ (Press club) ਐਸ ਏ ਐਸ ਨਗਰ ਵੱਲੋਂ ਸਮੇਂ-ਸਮੇਂ ‘ਤੇ ਅਲੱਗ ਅਲੱਗ ਪ੍ਰੋਗਰਾਮ ਉਲੀਕੇ ਜਾਂਦੇ ਹਨ ਅਤੇ ਜਿਨ੍ਹਾਂ ਦੇ ਵਿੱਚ ਉਹਨਾਂ ਨੂੰ ਸ਼ਾਮਿਲ ਹੋਣ ਦਾ ਮੌਕਾ ਮਿਲਦਾ ਰਹਿੰਦਾ ਹੈ। ਇਹਨਾਂ ਲਈ ਮੋਹਾਲੀ ਵਿੱਚ ਪ੍ਰੈਸ ਕਲੱਬ ਹੋਣਾ ਜ਼ਰੂਰੀ ਹੈ, ਜਿਸ ਦੇ ਲਈ ਉਹ ਯਤਨ ਕਰਨਗੇ ਉਹ ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਨਾਲ ਮਿਲ ਕੇ ਮੁੱਖ ਮੰਤਰੀ ਨਾਲ ਇਸ ਸਬੰਧੀ ਵਿਸਥਾਰ ਵਿੱਚ ਗੱਲ ਕਰਨਗੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਪੱਤਰਕਾਰ ਹਰਦੀਪ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਕੈਬਨਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਪ੍ਰੈਸ ਕਲੱਬ ਐਸ ਏ ਐਸ ਨਗਰ ਦੀਆਂ ਪਿਛਲੇ ਸਮੇਂ ਦੀਆਂ ਗਤੀਵਿਧੀਆਂ ‘ਤੇ ਅਧਾਰਤ ਸੋਵੀਨਾਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਤੇਜਪ੍ਰੀਤ ਸਿੰਘ ਬਾਠ ਪ੍ਰਧਾਨ ਕਿਸਾਨ ਵਿੰਗ- ਆਮ ਆਦਮੀ ਪਾਰਟੀ ਜ਼ਿਲਾ ਮੋਹਾਲੀ, ਕਵਲਜੀਤ ਸਿੰਘ ਰੂਬੀ , ਆਰ.ਪੀ ਸ਼ਰਮਾ, ਆਈ.ਡੀ ਸਿੰਘ, ਅਮਨਦੀਪ ਸਿੰਘ ਗੁਲਾਟੀ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ ,ਡਾਕਟਰ ਗੁਰਮੀਤ ਸਿੰਘ ਮੈਨੇਜਿੰਗ ਡਾਇਰੈਕਟਰ ਪ੍ਰੇਮ ਵਿਦਾ ਆਯੁਰਵੈਦਿਕ ਕੰਪਨੀ, ਗੁਰਮੁਖ ਸਿੰਘ ਸੋਹਲ, ਅਰੁਣ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਹਰਮੇਸ਼ ਸਿੰਘ ਕੁੰਬੜਾ, ਪਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਰੋਡਾ- ਸੁਹਾਣਾ, ਰਾਜਵਿੰਦਰ ਸਿੰਘ ਗਿੱਲ ਪ੍ਰਧਾਨ -ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਜੈਤਾ ਜੀ ਮੋਹਾਲੀ, ਨਵਦੀਪ ਸਿੰਘ ਟੋਨੀ, ਤਰਨਜੀਤ ਸਿੰਘ ਮੋਹਾਲੀ, ਬਲਜੀਤ ਸਿੰਘ ਮੋਹਾਲੀ ਵੀ ਹਾਜ਼ਰ ਸਨ। The post ਮੋਹਾਲੀ ‘ਚ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਛੇਤੀ ਹੀ ਮੁਲਾਕਾਤ ਕੀਤੀ ਜਾਵੇਗੀ: ਅਮਨ ਅਰੋੜਾ appeared first on TheUnmute.com - Punjabi News. Tags:
|
'ਸਰਕਾਰ ਆਪ ਦੇ ਦੁਆਰ' ਕੈਂਪ 'ਚ ਸਿਹਤ ਵਿਭਾਗ ਨੇ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ Friday 09 February 2024 06:40 AM UTC+00 | Tags: aam-aadmi-party breaking-news civil-surgeon death-certificates health-department latest-news news punjab punjab-health punjab-health-department punjab-news senu-duggal service-camp walfare-camp ਫਾਜ਼ਿਲਕਾ, 9 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਤਹਿਤ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ. ਕਵਿਤਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸਿਹਤ ਵਿਭਾਗ (Health department) ਵੱਲੋਂ ਲੋਕਾ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਹੋਏ ਸਹੂਲਤਾਂ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲੇ ਦੇ ਸਾਰੇ ਦੇ ਵੱਖ-ਵੱਖ ਪਿੰਡਾਂ ਵਿੱਚ ਹਰ ਰੋਜ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਸਿਹਤ ਵਿਭਾਗ (Health department) ਵਲੋ ਜਨਮ-ਮੌਤ ਦਾ ਸਪੈਸ਼ਲ ਕਾਊਂਟਰ ਲਗਾਇਆ ਜਾ ਰਿਹਾ ਹੈ। ਜਿਸ ਅਧੀਨ ਪ੍ਰਤਿ ਦਿਨ ਮਿਲਣ ਵਾਲੀਆਂ ਦਰਖ਼ਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਜਾਂਦਾ ਹੈ। ਜੇਕਰ ਕਿਸੇ ਵੀ ਕਰਮਚਾਰੀ ਨੂੰ ਇਸ ਬਾਬਤ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਇਸ ਲਈ ਸਿਵਲ ਸਰਜਨ ਦਫ਼ਤਰ ਵਿਖੇ ਜਨਮ ਅਤੇ ਮੌਤ ਸ਼ਾਖਾ ਵਿਖੇ ਸੁਪਰਡੈਂਟ ਰਾਜਿੰਦਰ ਕੰਬੋਜ ਅਤੇ ਹੋਰ ਸਟਾਫ ਦੀ ਡਿਊਟੀ ਲਗਾਈ ਗਈ ਹੈ ਤਾਕਿ ਫੀਲਡ ਵਿਚ ਸਿਹਤ ਮੁਲਾਜ਼ਮਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਕੈਂਪ ਦੇ ਸ਼ੁਰੂ ਹੋਣ ਤੋਂ ਬਾਦ ਹੁਣ ਤੱਕ ਕਰੀਬ 70 ਦੇ ਕਰੀਬ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਆਸ਼ਾ ਵਰਕਰ ਅਤੇ ਏ ਐਨ ਐਮ ਦੀ ਡਿਊਟੀ ਲੋਕਾ ਨੂੰ ਆਯੁਸ਼ਮਾਨ ਕਾਰਡ ਬਨਾਉਣ ਲਈ ਲੱਗੀ ਗਈ ਹੈ। ਇਸ ਦੇ ਨਾਲ ਲੋਕਾ ਨੂੰ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋ ਇਕ ਕਾਉਂਟਰ ਲਗਾਇਆ ਗਿਆ ਹੈ । The post ’ਸਰਕਾਰ ਆਪ ਦੇ ਦੁਆਰ’ ਕੈਂਪ ‘ਚ ਸਿਹਤ ਵਿਭਾਗ ਨੇ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ appeared first on TheUnmute.com - Punjabi News. Tags:
|
ਹਰਿਆਣਾ ਸਰਕਾਰ ਨੇ ਆਨਲਾਈਨ ਤਬਾਦਲਾ ਨੀਤੀ 'ਚ ਸੋਧ ਕਰਨ ਦਾ ਕੀਤਾ ਫੈਸਲਾ Friday 09 February 2024 06:56 AM UTC+00 | Tags: breaking-news haryana-government haryana-online-transfer-policy latest-news news online-transfer-policy punjab-news sanjeev-kaushal the-unmute-breaking-news ਚੰਡੀਗੜ੍ਹ, 09 ਫਰਵਰੀ2024: ਹਰਿਆਣਾ ਸਰਕਾਰ ਨੇ ਆਨਲਾਈਨ ਕਰਮਚਰੀ ਤਬਾਦਲੇ ਦੀ ਨੀਤੀ (online transfer policy), 2020 ਵਿਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਉਦੇਸ਼ ਵੱਖ-ਵੱਖ ਸਥਾਨਾਂ ‘ਤੇ ਇਕ ਵਿਸ਼ੇਸ਼ ਸ਼੍ਰੇਣੀ ਦੇ ਕਰਮਚਾਰੀਆਂ ਦਾ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਾਰੇ ਵਿਭਾਗਾਂ ਵਿਚ ਮੰਗ ਮੁਤਾਬਕ ਭੇਜਣਾ ਯਕੀਨੀ ਕਰਨਾ ਅਤੇ ਵਿਭਾਗ ਦੀ ਸਮਰੱਥਾ ਵਿਚ ਸੁਧਾਰ ਕਰਨ ਲਈ ਕਰਮਚਾਰੀਆਂ ਦੇ ਵਿਚ ਸੰਤੁਸ਼ਟੀ ਵਧਾਉਣਾ ਹੈ। ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਦੱਸਿਆ ਕਿ ਸਾਰੇ ਪ੍ਰਸਾਸ਼ਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਪ੍ਰਮੁੱਖਾਂ ਦੇ ਨਾਲ ਵਿਚਾਰ-ਵਟਾਂਦਰਾਂ ਪ੍ਰਕ੍ਰਿਆ ਸ਼ੁਰੂ ਕੀਤੀ ਹੈ। ਸੂਬਾ ਸਰਕਾਰ ਨੇ ਸੋਧ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸਾਰੇ ਸਬੰਧਿਤ ਹਿੱਤ ਧਾਰਕਾਂ ਨਾਲ ਵਿਚਾਰ ਅਤੇ ਸੁਝਾਅ ਮੰਗੇ ਹਨ। ਪ੍ਰਸਾਸ਼ਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਚੇਅਰਮੈਨਾਂ ਨੂੰ 15 ਦਿਨਾਂ ਦੇ ਅੰਦਰ ਮਸੌਦਾ ਸੋਧ ‘ਤੇ ਆਪਣੀ ਪ੍ਰਤੀਕ੍ਰਿਆ ਪੇਸ਼ ਕਰਨ ਬਾਰੇ ਕਿਹਾ ਗਿਆ ਹੈ। ਨਿਰਧਾਰਿਤ ਸਮੇਂ ਸੀਮਾ ਦੇ ਅੰਦਰ ਜੇਕਰ ਇਨਪੁੱਟ ਪ੍ਰਾਪਤ ਨਹੀਂ ਹੁੰਦੇ ਹਨ ਤਾਂ ਡਰਾਫਟ ਨੋਟੀਫਿਕੇਸ਼ਨ ਵਿਚ ਵਰਨਣਯੋਗ ਪ੍ਰਸਤਾਵਿਤ ਬਦਲਾਅ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਮਸੌਦਾ ਨੀਤੀ (online transfer policy) ਵੈਬਸਾਇਟ csharyana.gov.in ‘ਤੇ ਉਪਲਬਧ ਹੈ। The post ਹਰਿਆਣਾ ਸਰਕਾਰ ਨੇ ਆਨਲਾਈਨ ਤਬਾਦਲਾ ਨੀਤੀ ‘ਚ ਸੋਧ ਕਰਨ ਦਾ ਕੀਤਾ ਫੈਸਲਾ appeared first on TheUnmute.com - Punjabi News. Tags:
|
ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦਾ ਸ਼ਡਿਊਲ ਲਿਆ ਵਾਪਸ Friday 09 February 2024 07:03 AM UTC+00 | Tags: breaking-news election-news haryana-sikh-gurudwara-management-committee hsgmc news ਚੰਡੀਗੜ੍ਹ, 09 ਫਰਵਰੀ 2024: ਹਰਿਆਣਾ ਵਿਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ (HSGMC) ਦੀ ਚੋਣ ਦਾ ਜੋ ਸ਼ਡਿਊਲ ਜਾਰੀ ਕੀਤਾ ਗਿਆ ਸੀ, ਉਸ ਨੂੰ ਬੀਤੇ ਦਿਨ ਹੀ ਵਾਪਸ ਲੈ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਰਿਆਣਾ ਗੁਰੂਦੁਆਰਾ ਚੋਣ ਕਮਿਸ਼ਨਰ ਜਸਟਿਸ ਐਚਐਸ ਭੱਲਾ ਨੇ ਦੱਸਿਆ ਕਿ ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਐਜੂਕੇਸ਼ਨ ਨਿਰਦੇਸ਼ਕ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਦੇ ਸ਼ਡਿਊਲ ਦੇ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਸੀਬੀਐਸਈ ਅਤੇ ਹਰਿਆਣਾ ਸਕੂਲ ਸਿਖਿਆ ਬੋਰਡ ਦੀ ਦਸਵੀਂ ਅਤੇ 12ਵੀਂ ਦੀ ਸਾਲਾਨਾ ਪ੍ਰੀਖਿਆਵਾਂ ਦੇ ਵਿਚ ਉਪਰੋਕਤ ਚੋਣ ਦਾ ਸ਼ਡਿਊਲ ਪੈਂਦਾ ਹੈ। ਜਸਟਿਸ ਭੱਲਾ ਨੇ ਦੱਸਿਆ ਕਿ ਨਿਰਦੇਸ਼ਕ ਦੇ ਅਪੀਲ ਨੂੰ ਸਵੀਕਾਰ ਕਰਦੇ ਹੋਏ ਵਿਦਿਆਰਥੀਆਂ ਦੇ ਹਿੱਤ ਵਿਚ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ (HSGMC) ਦੇ ਚੋਣ ਦਾ ਸ਼ਡਿਊਲ ਵਾਪਸ ਲਿਆ ਗਿਆ ਹੈ। The post ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦਾ ਸ਼ਡਿਊਲ ਲਿਆ ਵਾਪਸ appeared first on TheUnmute.com - Punjabi News. Tags:
|
MP ਗੁਰਜੀਤ ਸਿੰਘ ਔਜਲਾ ਨੇ ਸੰਸਦ 'ਚ ਬੇਅਦਬੀ ਦਾ ਮੁੱਦਾ ਉਠਾਇਆ Friday 09 February 2024 07:18 AM UTC+00 | Tags: breaking-news gurjit-singh-aujla latest-news mp-gurjit-singh-aujla news parliament. punjab-congress punjab-secrilege secrilege-case ਚੰਡੀਗੜ੍ਹ, 09 ਫਰਵਰੀ 2024: ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸੰਸਦ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਹੋਏ ਬੇਅਦਬੀ ਦੇ ਮਾਮਲੇ ਵਿੱਚ ਹਰ ਕੋਈ ਸਿਰਫ਼ ਸਿਆਸੀ ਰੋਟੀਆਂ ਸੇਕਦਾ ਰਿਹਾ ਹੈ। ਉਨ੍ਹਾਂ (Gurjit Singh Aujla) ਸੰਸਦ ਵਿੱਚ ਸਵਾਲ ਉਠਾਇਆ ਕਿ ਸਾਲ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਜਿਸ ‘ਤੇ ਸਮੇਂ-ਸਮੇਂ ‘ਤੇ ਸਰਕਾਰਾਂ ਨੇ ਸਿਆਸੀ ਰੋਟੀਆਂ ਸੇਕੀਆਂ ਹਨ ਪਰ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ | ਜਿਸ ਕਾਰਨ ਸਮੁੱਚੀ ਸਿੱਖ ਕੌਮ ਵਿੱਚ ਇਸ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ਼ ਰਾਜਨੀਤੀ ਹੋਈ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ। ਬੇਅਦਬੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ ਪਰ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਵਿੱਚ ਕੋਈ ਡਰ ਨਹੀਂ ਹੈ। ਇਸ ਲਈ ਦੋਸ਼ੀ ਪਾਏ ਜਾਂ ਵਾਲੇ ਨੂੰ ਸਜ਼ਾ ਦਿੱਤੀ ਜਾਣੀ ਜ਼ਰੂਰੀ ਹੈ। The post MP ਗੁਰਜੀਤ ਸਿੰਘ ਔਜਲਾ ਨੇ ਸੰਸਦ ‘ਚ ਬੇਅਦਬੀ ਦਾ ਮੁੱਦਾ ਉਠਾਇਆ appeared first on TheUnmute.com - Punjabi News. Tags:
|
ਭਾਰਤ ਸਰਕਾਰ ਵੱਲੋਂ ਸਾਬਕਾ PM ਚੌਧਰੀ ਚਰਨ ਸਿੰਘ, ਪੀਵੀ ਨਰਸਿਮਹਾ ਰਾਓ ਤੇ ਡਾ. ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ Friday 09 February 2024 07:32 AM UTC+00 | Tags: bharat-ratna breaking-news news pv-narasimha-rao scientist-ms-swaminathan ਚੰਡੀਗੜ੍ਹ, 09 ਫਰਵਰੀ 2024: ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਅਤੇ ਪੀਵੀ ਨਰਸਿਮਹਾ ਰਾਓ ਨੂੰ ਸਰਵਉੱਚ ਨਾਗਰਿਕ ਸਨਮਾਨ 'ਭਾਰਤ ਰਤਨ' (Bharat Ratna) ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਵਿਗਿਆਨੀ ਡਾ. ਐਮਐਸ ਸਵਾਮੀਨਾਥਨ ਨੂੰ ਵੀ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ‘ਤੇ ਇਸ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੀ ਸਰਕਾਰ ਦੀ ਖੁਸ਼ਕਿਸਮਤੀ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ (Bharat Ratna) ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਸਨਮਾਨ ਉਨ੍ਹਾਂ ਦੇ ਦੇਸ਼ ਲਈ ਬੇਮਿਸਾਲ ਯੋਗਦਾਨ ਨੂੰ ਸਮਰਪਿਤ ਹੈ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਭਾਵੇਂ ਉਹ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਹੋਵੇ ਜਾਂ ਦੇਸ਼ ਦਾ ਗ੍ਰਹਿ ਮੰਤਰੀ ਅਤੇ ਇੱਥੋਂ ਤੱਕ ਕਿ ਇੱਕ ਵਿਧਾਇਕ ਦੇ ਰੂਪ ਵਿੱਚ, ਉਨ੍ਹਾਂ ਨੇ ਹਮੇਸ਼ਾ ਰਾਸ਼ਟਰ ਨਿਰਮਾਣ ਨੂੰ ਹੁਲਾਰਾ ਦਿੱਤਾ। ਉਹ ਐਮਰਜੈਂਸੀ ਦੇ ਖਿਲਾਫ ਵੀ ਡਟ ਕੇ ਖੜੇ ਸਨ। ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਐਮਰਜੈਂਸੀ ਦੌਰਾਨ ਲੋਕਤੰਤਰ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਪੂਰੇ ਦੇਸ਼ ਲਈ ਪ੍ਰੇਰਨਾਦਾਇਕ ਹੈ। The post ਭਾਰਤ ਸਰਕਾਰ ਵੱਲੋਂ ਸਾਬਕਾ PM ਚੌਧਰੀ ਚਰਨ ਸਿੰਘ, ਪੀਵੀ ਨਰਸਿਮਹਾ ਰਾਓ ਤੇ ਡਾ. ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ appeared first on TheUnmute.com - Punjabi News. Tags:
|
ਪਾਕਿਸਤਾਨ ਚੋਣਾਂ 'ਚ ਇਮਰਾਨ ਖਾਨ ਦੀ ਸਥਿਤੀ ਮਜ਼ਬੂਤ, PTI ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰ 47 ਸੀਟਾਂ 'ਤੇ ਅੱਗੇ Friday 09 February 2024 07:59 AM UTC+00 | Tags: breaking-news elections-2024 imran-khan nawaz-sharif news pakistan pakistan-elections pti ਚੰਡੀਗੜ੍ਹ, 09 ਫਰਵਰੀ 2024: ਪਾਕਿਸਤਾਨ ਵਿੱਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ (Pakistan elections) ਲਈ ਵੋਟਿੰਗ ਖ਼ਤਮ ਹੋਣ ਤੋਂ ਬਾਅਦ ਗਿਣਤੀ ਜਾਰੀ ਹੈ। ਵੋਟਿੰਗ ਬੀਤੇ ਵੀਰਵਾਰ ਨੂੰ ਸਵੇਰੇ 8:30 ਵਜੇ ਸ਼ੁਰੂ ਹੋਈ ਅਤੇ ਸ਼ਾਮ 5:30 ਵਜੇ ਤੱਕ ਜਾਰੀ ਰਹੀ। ਚੋਣ ਕਮਿਸ਼ਨ ਨੇ 18 ਘੰਟੇ ਦੀ ਦੇਰੀ ਤੋਂ ਬਾਅਦ ਅਧਿਕਾਰਤ ਨਤੀਜਿਆਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਨੇ 51 ਵਿੱਚੋਂ 17 ਸੀਟਾਂ ਜਿੱਤੀਆਂ ਹਨ। ਪਾਕਿਸਤਾਨ ਚੋਣਾਂ ‘ਚ ਇਮਰਾਨ ਖਾਨ ਨੂੰ ਨਵਾਜ਼ ਸ਼ਰੀਫ ਦੀ ਪਾਰਟੀ ਤੋਂ ਵੱਡਾ ਫਾਇਦਾ ਹੁੰਦਾ ਨਜ਼ਰ ਆ ਰਿਹਾ ਹੈ। 101 ਸੰਸਦੀ ਸੀਟਾਂ ‘ਤੇ ਜਿੱਥੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ, ਉੱਥੇ ਪੀਟੀਆਈ ਦੇ ਸਮਰਥਨ ਵਾਲੇ 47 ਆਜ਼ਾਦ ਉਮੀਦਵਾਰ ਅੱਗੇ ਚੱਲ ਰਹੇ ਹਨ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਕੁੱਲ 336 ਸੀਟਾਂ ਹਨ। ਇਨ੍ਹਾਂ ‘ਚੋਂ 265 ਸੀਟਾਂ ‘ਤੇ ਚੋਣਾਂ (Pakistan elections) ਹੋਈਆਂ ਸਨ ਅਤੇ ਬਾਕੀ ਸੀਟਾਂ ਰਾਖਵੀਆਂ ਹਨ। ਇਸ ਦੇ ਨਾਲ ਹੀ ਇਕ ਵੀ ਸੀਟ ‘ਤੇ ਚੋਣ ਨਹੀਂ ਹੋਈ। ਪਾਕਿਸਤਾਨ ‘ਚ ਮੁੱਖ ਤੌਰ ‘ਤੇ 3 ਪਾਰਟੀਆਂ ਵਿਚਾਲੇ ਮੁਕਾਬਲਾ ਹੈ। ਇਨ੍ਹਾਂ ਵਿੱਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ), ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ), ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਸ਼ਾਮਲ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹੁਣ ਤੱਕ ਇਮਰਾਨ ਦਾ ਸਮਰਥਨ ਕਰਨ ਵਾਲੇ ਆਜ਼ਾਦ ਉਮੀਦਵਾਰ ਸ਼ੁਰੂਆਤੀ ਰੁਝਾਨਾਂ ‘ਚ ਅੱਗੇ ਹਨ। ਚੋਣ ਕਮਿਸ਼ਨ ਨੇ ਨਤੀਜੇ ਜਾਰੀ ਕਰਨ ਵਿੱਚ ਦੇਰੀ ਕਰਨ ਦੀ ਖ਼ਬਰ ਹੈ । ਵੋਟਿੰਗ ਦੌਰਾਨ ਦੇਸ਼ ‘ਚ ਕਈ ਘੰਟਿਆਂ ਤੱਕ ਮੋਬਾਈਲ ਅਤੇ ਇੰਟਰਨੈੱਟ ਸੇਵਾਵਾਂ ਲਗਭਗ ਬੰਦ ਰਹੀਆਂ। ਬਿਲਾਵਲ ਭੁੱਟੋ ਨੇ ਕੰਬਰ ਸ਼ਾਹਦਾਦਕੋਟ ਦੀ ਐਨਏ-196 ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ 85, 370 ਵੋਟਾਂ ਮਿਲੀਆਂ। ਉਨ੍ਹਾਂ ਨੇ JUI-F ਦੇ ਨਸੀਰ ਮਹਿਮੂਦ ਨੂੰ 50,871 ਵੋਟਾਂ ਨਾਲ ਹਰਾਇਆ। ਇਸਦੇ ਨਾਲ ਹੀ ਪੀਐਮਐਲ (ਐਨ) ਦੇ ਮੀਆਂ ਮੁਹੰਮਦ ਨਵਾਜ਼ ਸ਼ਰੀਫ਼ ਨੇ ਪਾਕਿਸਤਾਨ ਦੀ ਐਨਏ-130 ਸੀਟ ਤੋਂ 1,71,024 ਵੋਟਾਂ ਨਾਲ ਚੋਣ ਜਿੱਤ ਲਈ ਹੈ । ਨੈਸ਼ਨਲ ਅਸੈਂਬਲੀ ਦੀਆਂ 336 ਸੀਟਾਂ ਵਿੱਚੋਂ 266 ਸੀਟਾਂ ਲਈ ਵੋਟਿੰਗ ਹੋਣੀ ਹੈ ਪਰ ਬਾਜੌਰ ਵਿੱਚ ਇੱਕ ਉਮੀਦਵਾਰ ਦੇ ਹਮਲੇ ਵਿੱਚ ਮਾਰੇ ਜਾਣ ਤੋਂ ਬਾਅਦ ਵੋਟਿੰਗ ਮੁਲਤਵੀ ਕਰ ਦਿੱਤੀ ਗਈ। ਹੋਰ 60 ਸੀਟਾਂ ਬੀਬੀਆਂ ਲਈ ਅਤੇ 10 ਸੀਟਾਂ ਘੱਟ ਗਿਣਤੀਆਂ ਲਈ ਰਾਖਵੀਆਂ ਹਨ ਅਤੇ ਇਹ ਅਨੁਪਾਤਕ ਪ੍ਰਤੀਨਿਧਤਾ ਦੇ ਆਧਾਰ ‘ਤੇ ਜੇਤੂ ਪਾਰਟੀਆਂ ਨੂੰ ਵੰਡੀਆਂ ਜਾਂਦੀਆਂ ਹਨ। ਨਵੀਂ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਨੂੰ 265 ਵਿੱਚੋਂ 133 ਸੀਟਾਂ ਜਿੱਤਣੀਆਂ ਪੈਣਗੀਆਂ। The post ਪਾਕਿਸਤਾਨ ਚੋਣਾਂ ‘ਚ ਇਮਰਾਨ ਖਾਨ ਦੀ ਸਥਿਤੀ ਮਜ਼ਬੂਤ, PTI ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰ 47 ਸੀਟਾਂ ‘ਤੇ ਅੱਗੇ appeared first on TheUnmute.com - Punjabi News. Tags:
|
ਖਨੌਰੀ-ਹਰਿਆਣਾ ਸਰਹੱਦ 'ਤੇ ਡਿਪਟੀ ਕਮਿਸ਼ਨਰ ਜੀਂਦ ਅਤੇ ਐਸਪੀ ਜੀਂਦ ਭਾਰੀ ਪੁਲਿਸ ਫੋਰਸ ਨਾਲ ਜਾਇਜ਼ਾ ਲੈਣ ਪੁੱਜੇ Friday 09 February 2024 08:15 AM UTC+00 | Tags: breaking-news delhi farmers farmers-protest khanuri khanuri-police latest-news msp news samyukt-kisan-morche the-unmute-breaking-news ਖਨੌਰੀ, 09 ਫਰਵਰੀ 2024: ਸੰਯੁਕਤ ਕਿਸਾਨ ਮੋਰਚੇ ਗੈਰ-ਰਾਜਨੀਤਿਕ ਅਤੇ ਕਈ ਹੋਰ ਜਥੇਬੰਦੀਆਂ ਵੱਲੋਂ ਕਿਸਾਨਾਂ (farmers) ਦੀਆਂ ਹੱਕੀ ਮੰਗਾਂ ਦੇ ਸੰਬੰਧ ਵਿਚ 13 ਫਰਵਰੀ ਦੇ ਦਿੱਲੀ ਕੂਚ ਕਰਨ ਦੇ ਦਿੱਤੇ ਗਏ ਸੱਦੇ ‘ਤੇ ਜਿਥੇ ਕਿਸਾਨ ਵੀ ਆਗੂਆਂ ਵੱਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਕੇ ਤਿਆਰੀਆਂ ਅਰੰਭੀਆਂ ਹੋਈਆਂ ਹਨ | ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਸ਼ਰਤਾਂ ਮਨਾਉਣ ਲਈ ਦੁਬਾਰਾ ਕੂਚ ਕਰਨ ਦੀ ਤਿਆਰੀਆਂ ਹਨ | ਜਿਸ ਨੂੰ ਰੋਕਣ ਲਈ ਹਰਿਆਣਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਬੈਰੀਗੇਡ ਅਤੇ ਪੱਥਰ ਲਗਾ ਦਿੱਤੇ ਹਨ। ਇਸ ਸਬੰਧੀ ਅੱਜ ਕਿਸਾਨ (farmers) ਯੂਨੀਅਨ ਸਿੱਧੂਪੁਰ ਦੇ ਆਗੂ ਲਖਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡੇ ਹੜ ਦੇ ਨਾਲ ਇਸ ਵਾਰ ਦਿੱਲੀ ਕੂਚ ਕਰਾਂਗੇ | ਇਸ ਮੌਕੇ ਉਹਨਾਂ ਨੇ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਵੱਲੋਂ ਲਗਾਈ ਗਈਆਂ ਬੈਰੀਗਡ ਰੋਕਾਂ ਕਿਸਾਨਾਂ ਅੱਗੇ ਕੁਝ ਨਹੀਂ ਹਨ | ਦਿੱਲੀ ਮੁੱਖ ਮਾਰਗ ‘ਤੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਖਨੌਰੀ ਨੇੜੇ ਸਥਿਤ ਪੰਜਾਬ ਹਰਿਆਣਾ ਬਾਰਡਰ ‘ਤੇ ਬੈਰੀਕੇਡ ਅਤੇ ਸੀਮਿੰਟ ਦੀਆਂ ਵੱਡੀਆਂ-ਵੱਡੀਆਂ ਸਲੈਬਾਂ ਲਿਆ ਕੇ ਰੱਖ ਦਿੱਤੀਆਂ ਗਈਆਂ ਹਨ, ਜਿਸ ਨਾਲ ਪੰਜਾਬ ਹਰਿਆਣਾ ਨੂੰ ਆਪਸ ਵਿਚ ਜੋੜਨ ਵਾਲੇ ਇਸ ਬਾਰਡਰ ‘ਤੇ ਨਵੰਬਰ 2020 ਵਿਚ ਹੋਏ ਘਟਨਾਕ੍ਰਮ ਦੀਆਂ ਯਾਦਾਂ ਇਕ ਵਾਰ ਫਿਰ ਤਾਜ਼ਾ ਹੋ ਗਈਆਂ ਹਨ। ਡਿਪਟੀ ਕਮਿਸ਼ਨਰ ਜੀਂਦ ਅਤੇ ਐਸਪੀ ਭਾਰੀ ਪੁਲਿਸ ਫੋਰਸ ਨਾਲ ਹਰਿਆਣਾ ਬਾਰਡਰ ਦਾ ਜਾਇਜਾ ਲੈਣ ਪਹੁੰਚੇ ਤੇ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ | ਦੂਜੇ ਪਾਸੇ ਹਰਿਆਣਾ ਦੇ ਡੀਜੀਪੀ ਕਪੂਰ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਪੈਰਾਮਿਲਟਰੀ ਫੋਰਸ ਮਿਲ ਚੁੱਕੀ ਹੈ, ਹਰਿਆਣਾ ਦੀ ਅਮਨ ਸ਼ਾਂਤੀ ਕਾਨੂੰਨ ਭੰਗ ਨਹੀਂ ਹੋਣ ਦੇਵਾਂਗੇ | The post ਖਨੌਰੀ-ਹਰਿਆਣਾ ਸਰਹੱਦ ‘ਤੇ ਡਿਪਟੀ ਕਮਿਸ਼ਨਰ ਜੀਂਦ ਅਤੇ ਐਸਪੀ ਜੀਂਦ ਭਾਰੀ ਪੁਲਿਸ ਫੋਰਸ ਨਾਲ ਜਾਇਜ਼ਾ ਲੈਣ ਪੁੱਜੇ appeared first on TheUnmute.com - Punjabi News. Tags:
|
ਹਲਦਵਾਨੀ 'ਚ ਭੜਕੀ ਹਿੰਸਾ ਨਾਲ 6 ਜਣਿਆਂ ਦੀ ਮੌਤ ਤੇ 300 ਤੋਂ ਵੱਧ ਜ਼ਖ਼ਮੀ, ਪੈਰਾ ਮਿਲਟਰੀ ਫੋਰਸ ਤਾਇਨਾਤ Friday 09 February 2024 08:35 AM UTC+00 | Tags: breaking-news haldwani haldwani-news haldwani-violance news uk-violence uttarakhand-news violence violence-news ਚੰਡੀਗੜ੍ਹ, 09 ਫਰਵਰੀ 2024: ਉੱਤਰਾਖੰਡ ਦੇ ਹਲਦਵਾਨੀ (Haldwani) ‘ਚ ਭੜਕੀ ਹਿੰਸਾ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ, ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁਸਲਿਮ ਪ੍ਰਭਾਵ ਵਾਲੇ ਇਲਾਕੇ ਬਨਭੁਲਪੁਰਾ ‘ਚ ਸਰਕਾਰੀ ਜ਼ਮੀਨ ‘ਤੇ ਬਣੇ ਕਥਿਤ ਗੈਰ-ਕਾਨੂੰਨੀ ਮਦਰੱਸੇ ਨੂੰ ਢਾਹੁਣ ਗਈ ਟੀਮ ‘ਤੇ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮਾਂ ਅਤੇ ਮੀਡੀਆ ਕਰਮੀਆਂ ਸਮੇਤ ਲਗਭਗ 300 ਤੋਂ ਵੱਧ ਜਣੇ ਜ਼ਖ਼ਮੀ ਹਨ ਅਤੇ 6 ਜਣਿਆਂ ਦੀ ਮੌਤ ਦੀ ਖ਼ਬਰ ਹੈ। ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਪੈਰਾ ਮਿਲਟਰੀ ਫੋਰਸ ਦੀਆਂ ਚਾਰ ਕੰਪਨੀਆਂ ਨੂੰ ਬੁਲਾਇਆ ਗਿਆ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੰਟਰਨੈੱਟ ਬੰਦ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਲਦਵਾਨੀ ‘ਚ ਭੜਕੀ ਹਿੰਸਾ ਤੋਂ ਬਾਅਦ ਸਥਿਤੀ ਗੰਭੀਰ ਹੋ ਗਈ ਹੈ। ਘਟਨਾ ਤੋਂ ਬਾਅਦ ਪੈਰਾ ਮਿਲਟਰੀ ਫੋਰਸ ਦੀਆਂ ਚਾਰ ਕੰਪਨੀਆਂ ਨੂੰ ਬੁਲਾਇਆ ਗਿਆ ਹੈ। ਤਣਾਅ ਦੇ ਮੱਦੇਨਜ਼ਰ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਉੱਤਰਾਖੰਡ ਦੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਕਿਹਾ, “ਅਸੀਂ ਇੱਥੇ ਇੱਕ ਬੈਠਕ ਕੀਤੀ ਅਤੇ ਸਥਿਤੀ ਦਾ ਪੂਰੀ ਤਰ੍ਹਾਂ ਨਿਰੀਖਣ ਕੀਤਾ ਹੈ । ਸਰਕਾਰ ਦਾ ਵੀ ਇਹੀ ਵਿਚਾਰ ਹੈ ਕਿ ਅਮਨ-ਕਾਨੂੰਨ ਬਹਾਲ ਕੀਤੀ ਜਾਵੇਗੀ, ਦੇਸ਼ ਦਾ ਕਾਨੂੰਨ ਲਾਗੂ ਹੋਵੇਗਾ। ਇਸਦੇ ਨਾਲ ਹੀ ਸਥਿਤੀ ‘ਤੇ ਛੇਤੀ ਕਾਬੂ ਲਿਆ ਜਾਵੇਗਾ | ਵੰਦਨਾ ਸਿੰਘ ਨੇ ਦੱਸਿਆ ਕਿ ਸਕੂਲ ਅਤੇ ਕਾਲਜ ਬੰਦ ਹਨ। ਅਰਧ ਸੈਨਿਕ ਬਲ ਅਤੇ ਪੀਏਸੀ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਮ ਨੇ ਦੱਸਿਆ ਕਿ ਭੀੜ ਨੇ ਵਾਹਨਾਂ ਅਤੇ ਟਰਾਂਸਫਾਰਮਰਾਂ ਨੂੰ ਸਾੜ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਹਮਲਾ ਪਹਿਲਾਂ ਤੋਂ ਹੀ ਯੋਜਨਾਬੱਧ ਸੀ। ਕਬਜ਼ੇ ਹਟਾਉਣ ਦੀ ਕਾਰਵਾਈ ਸ਼ਾਂਤਮਈ ਢੰਗ ਨਾਲ ਸ਼ੁਰੂ ਹੋਈ। ਸਾਵਧਾਨੀ ਦੇ ਤੌਰ ‘ਤੇ ਫੋਰਸ ਤਾਇਨਾਤ ਕੀਤੀ ਗਈ ਸੀ। ਸਾਡੀ ਟੀਮ ਨੇ ਕਿਸੇ ਨੂੰ ਨਹੀਂ ਭੜਕਾਇਆ ਅਤੇ ਕੋਈ ਤਾਕਤ ਨਹੀਂ ਵਰਤੀ ਗਈ। ਵੰਦਨਾ ਸਿੰਘ ਨੇ ਕਿਹਾ, “ਹਲਦਵਾਨੀ (Haldwani) ਦੇ ਵੱਖ-ਵੱਖ ਇਲਾਕਿਆਂ ਵਿੱਚ ਕਬਜ਼ੇ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਚੌਰਾਹਿਆਂ ਅਤੇ ਸੜਕਾਂ ਨੂੰ ਚੌੜਾ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਲੋਕਾਂ ਨੂੰ ਨੋਟਿਸ ਦਿੱਤੇ ਗਏ ਸਨ ਅਤੇ ਇੱਕ ਕਮੇਟੀ ਬਣਾਈ ਗਈ ਸੀ। ਕੁਝ ਲੋਕਾਂ ਨੇ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਸੀ। ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਕਿਸੇ ਇੱਕ ਚੀਜ਼ ਨੂੰ ਨਿਸ਼ਾਨਾ ਬਣਾ ਕੇ ਨਹੀਂ ਕੀਤੀ ਗਈ। ਅਸੀਂ ਲੰਬੇ ਸਮੇਂ ਤੋਂ ਸਰਕਾਰੀ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਯਤਨਸ਼ੀਲ ਸੀ।” The post ਹਲਦਵਾਨੀ ‘ਚ ਭੜਕੀ ਹਿੰਸਾ ਨਾਲ 6 ਜਣਿਆਂ ਦੀ ਮੌਤ ਤੇ 300 ਤੋਂ ਵੱਧ ਜ਼ਖ਼ਮੀ, ਪੈਰਾ ਮਿਲਟਰੀ ਫੋਰਸ ਤਾਇਨਾਤ appeared first on TheUnmute.com - Punjabi News. Tags:
|
ਸ੍ਰੀ ਮੁਕਤਸਰ ਸਾਹਿਬ: ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਪਿੰਡ ਦੂਹੇਵਾਲਾ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ Friday 09 February 2024 09:32 AM UTC+00 | Tags: breaking-news duhewala latest-news news planning-board punjab-news sri-muktsar-sahib the-unmute-breaking-news the-unmute-latest-news ਸ੍ਰੀ ਮੁਕਤਸਰ ਸਾਹਿਬ 9 ਫਰਵਰੀ 2024: ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸਾਹਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਭੈੜੀਆਂ ਆਦਤਾ ਤੋਂ ਬਚਾਇਆ ਜਾ ਸਕੇ। ਇਹ ਜਾਣਕਾਰੀ ਸ.ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਪਿੰਡ ਦੂਹੇਵਾਲਾ ਵਿਖੇ ਫੁੱਟਬਾਲ ਟੂਰਨਾਮੈਂਟ ਦੇ ਉਦਘਾਟਨ ਕਰਨ ਮੌਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਗਏ ਹਨ ਅਤੇ ਸਮਾਜ ਨੂੰ ਨਸ਼ਿਆ ਤੋਂ ਪ੍ਰੇਰਿਤ ਕਰਨ ਲਈ ਜਾਗਰੂਕ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸ. ਗੁਰਮੀਤ ਸਿੰਘ ਮੀਤ ਹੇਅਰ ਖੇਡ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਖੇਡਾਂ ਕਰਵਾਈਆਂ ਜਾ ਰਹੀਆਂ ਹਨ । ਉਹਨਾਂ ਖਿਡਾਰੀਆਂ ਨੂੰ ਕਿਹਾ ਕਿ ਖੇਡਾਂ ਜਿਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉਥੇ ਇਹ ਖਿਡਾਰੀਆਂ ਦੀ ਬਹੁਪੱਖੀ ਸਖਸ਼ੀਅਤ ਦਾ ਵਿਕਾਸ ਵੀ ਕਰਦੀਆਂ ਹਨ। ਇਸ ਮੌਕੇ ਤੇ ਉਹਨਾਂ ਪਿੰਡ (Sri Muktsar Sahib) ਦੇ ਖੇਡ ਗਰਾਂਊਂਡ ਲਈ ਆਪਣੇ ਅਖਤਿਆਰੀ ਫੰਡ ਵਿੱਚ 4 ਲੱਖ 25 ਹਜ਼ਾਰ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ ਅਤੇ ਖਿਡਾਰੀਆਂ ਅਤੇ ਟੂਰਨਾਂਮੈਂਟ ਕਮੇਟੀ ਦਾ ਹੌਸਲਾ ਅਫਜਾਈ ਤੇ ਵਧਾਈ ਵੀ ਦਿੱਤੀ। ਇਸ ਮੌਕੇ ਤੇ ਜਸਵਿੰਦਰ ਸਿੰਘ,ਗੁਰਪ੍ਰੀਤ ਸਿੰਘ ਫੌਜੀ,ਗੁਰਮੀਤ ਸਿੰਘ ਪ੍ਰਧਾਨ,ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਕਨੇਡਾ, ਸਰਬਜੀਤ ਸਿੰਘ ਫੌਜੀ, ਗੁਰਸੇਵਕ ਸਿੰਘ ਭੋਲ਼ਾ, ਸੁਖਚੈਨ ਸਿੰਘ, ਗੁਰਸੇਵਕ ਸਿੰਘ ਮਾਸਟਰ,ਅਮਰਜੀਤ ਸਿੰਘ,ਜਸਵਿੰਦਰ ਸਿੰਘ ਪੀ.ਟੀ. ਆਦਿ ਹਾਜ਼ਰ ਸਨ । The post ਸ੍ਰੀ ਮੁਕਤਸਰ ਸਾਹਿਬ: ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਪਿੰਡ ਦੂਹੇਵਾਲਾ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ appeared first on TheUnmute.com - Punjabi News. Tags:
|
ਨਾਂਦੇੜ 'ਚ SGPC ਦੇ ਵਫ਼ਦ ਦੀ ਅਗਵਾਈ 'ਚ ਸੰਗਤਾਂ ਵੱਲੋਂ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ Friday 09 February 2024 09:47 AM UTC+00 | Tags: akht-sachkhand-sri-hazur breaking-news harjinder-singh-dhami latest-news maharashtra-government news punjab-news sgpc sgpc-delegation sikh-issue ਚੰਡੀਗੜ੍ਹ, 9 ਫਰਵਰੀ 2024: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਂਦੇੜ ਗੁਰਦੁਆਰਾ ਬੋਰਡ ਐਕਟ, 1956 ਵਿੱਚ ਸੋਧ ਕਰਨ ਦੇ ਮਹਾਰਾਸ਼ਟਰ ਸਰਕਾਰ ਦੇ ਕੈਬਨਿਟ ਫੈਸਲੇ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਨਾਂਦੇੜ ਦੇ ਗੁਰਦੁਆਰੇ ਤੋਂ ਰੋਸ ਮਾਰਚ ਨਾਂਦੇੜ ਡੀਸੀ ਦਫ਼ਤਰ ਲਈ ਰਵਾਨਾ ਹੋਇਆ ਹੈ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਥਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਪਹੁੰਚ ਗਏ ਹਨ। ਇਹ ਰੋਸ ਮਾਰਚ ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਹਾਲ ਹੀ ਵਿੱਚ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਕੀਤਾ ਗਿਆ ਹੈ। ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਂਦੇੜ ਐਕਟ ਵਿੱਚ ਸੋਧ ਕੀਤੀ ਹੈ। ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਬੰਧਕੀ ਬੋਰਡ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ। ਮੌਜੂਦਾ ਬੋਰਡ ਵਿੱਚ ਕੁੱਲ ਮੈਂਬਰਾਂ ਦੀ ਗਿਣਤੀ 17 ਹੋਵੇਗੀ। ਇਨ੍ਹਾਂ ਵਿੱਚੋਂ ਸਰਕਾਰ 12 ਮੈਂਬਰਾਂ ਨੂੰ ਨਾਮਜ਼ਦ ਕਰੇਗੀ। The post ਨਾਂਦੇੜ ‘ਚ SGPC ਦੇ ਵਫ਼ਦ ਦੀ ਅਗਵਾਈ ‘ਚ ਸੰਗਤਾਂ ਵੱਲੋਂ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ appeared first on TheUnmute.com - Punjabi News. Tags:
|
ਫਾਇਰ ਬ੍ਰਿਗੇਡ ਦੇ ਕੱਚੇ ਕਾਮਿਆਂ ਵੱਲੋਂ ਮੋਹਾਲੀ ਵਿਖੇ ਪੰਜਾਬ ਪੱਧਰ 'ਤੇ ਅਣਮਿੱਥੇ ਸੰਘਰਸ਼ ਦਾ ਐਲਾਨ Friday 09 February 2024 09:57 AM UTC+00 | Tags: breaking-news contractual-employees job latest-news mohali news protest-news punjab punjab-news struggle ਪਟਿਆਲਾ 9 ਫਰਵਰੀ 2024: ਮਹਿਕਮਾ ਫਾਇਰ ਬ੍ਰਿਗੇਡ (fire brigade) ਪੰਜਾਬ ਵਿੱਚ ਆਊਟਸੋਰਸ ਅਤੇ ਕੰਟਰੈਕਟ ਤੇ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਵੱਖ-ਵੱਖ ਸਟੇਸ਼ਨਾਂ ਦੇ ਕੱਚੇ ਕਾਮਿਆਂ ਵੱਲੋਂ ਅੱਜ 12 ਫਰਵਰੀ ਨੂੰ ਮੋਹਾਲੀ ਦੇ ਵੇਰਕਾ ਚੌਂਕ ਵਿਖੇ ਦਿੱਤੇ ਜਾਣ ਵਾਲੇ ਅਣਮਿਥੇ ਧਰਨੇ ਸਬੰਧੀ ਚੇਤਾਵਨੀ ਪੱਤਰ ਉੱਚ ਅਧਿਕਾਰੀਆਂ ਨੂੰ ਦਿੱਤਾ। ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਬੱਬਨਦੀਪ ਸਿੰਘ ਵਾਲੀਆ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਪੰਜਾਬ ਯੂਨੀਅਨ ਦੇ ਆਗੂ ਜਗਜੀਤ ਸਿੰਘ ਨੇ ਕਿਹਾ ਕਿ ਪੰਜਾਬ ਭਰ ‘ਚ ਲਗਭਗ 50 ਤੋਂ ਵੱਧ ਫਾਇਰ ਸਟੇਸ਼ਨ ਚਾਲੂ ਹਾਲਤ ਵਿੱਚ ਹਨ। ਇਹਨਾਂ ਫਾਇਰ ਸਟੇਸ਼ਨਾਂ ਵਿੱਚ 1300 ਦੇ ਕਰੀਬ ਕਰਮਚਾਰੀ ਆਊਟਸੌਰਸ ਅਤੇ ਕੰਟਰੈਕਟ ਪਰ ਕਾਫੀ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ। ਮੌਜੂਦਾ ਸਰਕਾਰ ਨੂੰ ਅਸੀਂ ਬਹੁਤ ਵਾਰੀ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾ ਚੁੱਕੇ ਹਾਂ। ਇਹਨਾਂ ਮੰਗਾਂ ਬਾਰੇ ਫਾਇਰ ਬ੍ਰਿਗੇਡ ਦੇ ਸਮੂਹ ਕੱਚੇ ਕਰਮਚਾਰੀਆਂ ਵਲੋਂ ਲੰਘੇ ਸਾਲ 23 ਅਕਤੂਬਰ ਨੂੰ ਦੇਸੂ ਮਾਜਰਾ, ਖਰੜ, ਜਿਲ੍ਹਾ ਮੋਹਾਲੀ ਵਿਖੇ ਸ਼ਾਂਤੀਪੂਰਵਕ ਢੰਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਸੀ। ਇਸ ਧਰਨੇ ਦੀ ਚਲਦੀ ਕਾਰਵਾਈ ਵਿੱਚ ਡਾਇਰੈਕਟਰ ਸਥਾਨਕ ਸਰਕਾਰ ਪੰਜਾਬ ਵਲੋਂ ਕੱਚੇ ਕਰਮਚਾਰੀਆਂ ਦੇ ਕਮੇਟੀ ਮੈਂਬਰਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਅਤੇ ਬਹੁਤ ਵਧੀਆ ਮਾਹੌਲ ਵਿੱਚ ਬੈਠਕ ਹੋਈ। ਜਿਸ ਵਿੱਚ ਕੱਚੇ ਕਰਮਚਾਰੀਆਂ ਦੀ ਪਹਿਲੀ ਮੰਗ ਸੀ ਕਿ ਪੱਕੀ ਭਰਤੀ ਹੋਣ ਤੋਂ ਪਹਿਲਾਂ ਆਊਟਸੋਰਸ ਅਤੇ ਕੰਟਰੈਕਟ ਮੁਲਾਜਮ ਜੋ ਕਿ ਕਈ ਕਈ ਸਾਲ ਤੋਂ ਫਾਇਰ ਬ੍ਰਿਗੇਡ ਪੰਜਾਬ ਵਿੱਚ ਬਤੋਰ ਫਾਇਰਮੈਨ ਅਤੇ ਫਾਇਰ ਡਰਾਈਵਰ ਕਰ ਰਹੇ ਹਨ, ਨੂੰ ਸਰਕਾਰ ਪੱਕਾ ਕਰੇ ਅਤੇ ਤਨਖਾਹ ਵਿੱਚ ਵਾਧਾ ਕਰੇ ਤਾਂ ਜੋ ਕੱਚੇ ਕਰਮਚਾਰੀ ਆਪਣੇ ਘਰ ਦਾ ਗੁਜਾਰਾ ਸਹੀ ਢੰਗ ਨਾਲ ਕਰ ਸਕਣ। ਉਕਤ ਮੰਗਾਂ ਸਬੰਧੀ ਡਾਇਰੈਕਟਰ ਸਥਾਨਕ ਸਰਕਾਰ ਪੰਜਾਬ ਚੰਡੀਗੜ੍ਹ ਵਲੋਂ ਪੰਜਾਬ ਫਾਇਰ ਬ੍ਰਿਗੇਡ (fire brigade) ਦੇ ਕੱਚੇ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਤੁਹਾਡੀਆਂ ਇਹ ਮੰਗਾਂ ਇੱਕ ਮਹੀਨੇ ਵਿੱਚ ਪੂਰੀਆਂ ਕਰ ਦਿੱਤੀਆਂ ਜਾਣ ਗਈਆਂ ਅਤੇ ਉਹਨਾਂ ਵਲੋਂ ਕਿਹਾ ਗਿਆ ਸੀ ਕਿ ਅਸੀਂ ਆਪਣੇ ਵਲੋਂ ਪੰਜਾਬ ਸਰਕਾਰ ਨੂੰ ਐਮਰਜੈਂਸੀ ਸੇਵਾਵਾਂ ਦਾ ਹਵਾਲਾ ਦਿੰਦੇ ਹੋਏ ਫਾਇਰ ਵਿਭਾਗ ਦੇ ਆਊਟਸੌਰਸ ਮੁਲਾਜਮਾਂ ਨੂੰ ਸਰਕਾਰੀ ਕੰਟਰੈਕਟ ਤੇ ਕਰਨ ਸਬੰਧੀ ਫਾਇਲ ਤਿਆਰ ਕਰਕੇ ਸਰਕਾਰ ਨੂੰ ਭੇਜਾਂਗੇ। ਪ੍ਰੰਤੂ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਾਡੀ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ ਅਤੇ ਨਾ ਹੀ ਪਹਿਲਾਂ ਤੋਂ ਕੰਮ ਕਰ ਰਹੇ (ਆਊਟਸੌਰਸ/ਕੰਟਰੈਕਟ) ਕੱਚੇ ਕਰਮਚਾਰੀਆਂ ਨੂੰ ਪੱਕੀ ਭਰਤੀ ਵਿੱਚ ਪਹਿਲ ਦਿੱਤੀ ਗਈ ਸਗੋਂ ਮਗਰਲੀਆਂ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਤਰ੍ਹਾਂ ਡੰਗ ਟਪਾਊ ਨੀਤੀ ਅਪਣਾਈ ਗਈ, ਜਿਸ ਕਾਰਨ ਸਮੂਹ ਕਰਮਚਾਰੀਆਂ ਵਿੱਚ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਹ ਹੈ।ਹੁਣ ਅਸੀਂ ਨਿਰਾਸ਼ ਹੋ ਕੇ 12 ਫਰਵਰੀ ਨੂੰ ਵੇਰਕਾ ਚੌਂਕ ਮੋਹਾਲੀ ਵਿਖੇ ਆਪਣੀਆਂ ਸੇਵਾਵਾਂ ਛੱਡ ਕੇ ਸ਼ਾਂਤੀਪੂਰਵਕ ਢੰਗ ਨਾਲ ਧਰਨੇ ਤੇ ਬੈਠ ਰਹੇ ਹਾਂ। ਪੂਰੇ ਪੰਜਾਬ ਵਿੱਚ ਜੇਕਰ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਫਾਇਰਮੈਨ ਲਲਿਤ ਕੁਮਾਰ, ਨਮਨ ਕੌਸ਼ਲ, ਗੌਰਵ ਵਰਮਾ, ਟੇਕ ਚੰਦ, ਕਾਕਨ ਸਿੰਘ, ਰਾਮ ਕੁਮਾਰ ਤੁਲੇਵਾਲ, ਅਮਨਦੀਪ ਸਿੰਘ, ਅੰਕਿਤ ਭਾਰਦਵਾਜ ਤੇ ਅਮਨਦੀਪ ਕੁਮਾਰ ਡਰਾਈਵਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। The post ਫਾਇਰ ਬ੍ਰਿਗੇਡ ਦੇ ਕੱਚੇ ਕਾਮਿਆਂ ਵੱਲੋਂ ਮੋਹਾਲੀ ਵਿਖੇ ਪੰਜਾਬ ਪੱਧਰ ‘ਤੇ ਅਣਮਿੱਥੇ ਸੰਘਰਸ਼ ਦਾ ਐਲਾਨ appeared first on TheUnmute.com - Punjabi News. Tags:
|
ਡਾਕਟਰਾਂ ਦੀ ਸਭ ਤੋਂ ਵੱਡੀ ਸੰਸਥਾ IMA ਪਟਿਆਲਾ ਨੂੰ ਸਾਲ 2024 ਲਈ ਮਿਲੀ ਨਵੀਂ ਟੀਮ Friday 09 February 2024 10:36 AM UTC+00 | Tags: breaking-news indian-medical-association latest-news ma-patiala medical news organization-of-doctors patiala ਪਟਿਆਲਾ 9 ਫਰਵਰੀ 2024: ਆਈ.ਐੱਮ.ਏ ਪਟਿਆਲਾ ਨੂੰ ਸਾਲ 2024 ਲਈ ਨਵੀਂ ਟੀਮ ਮਿਲ ਗਈ ਹੈ। ਆਈ.ਐੱਮ.ਏ ਪਟਿਆਲਾ (Indian Medical Association, Patiala) ਪੰਜਾਬ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਸੰਸਥਾ ਵਿੱਚੋਂ ਇੱਕ ਹੈ ਜਿਸ ਵਿੱਚ ਦਵਾਈ ਦੇ ਸਾਰੇ ਖੇਤਰਾਂ ਦੇ ਲਗਭਗ 850 ਮੈਂਬਰ ਹਨ, ਭਾਵੇਂ ਇਹ ਸਰਕਾਰੀ ਜਾਂ ਪ੍ਰਾਈਵੇਟ ਪ੍ਰੈਕਟੀਸ਼ਨਰ ਹੋਣ। ਟੀਮ ਦੇ ਪ੍ਰਧਾਨ ਡਾ: ਹਰਸਿਮਰਨ ਸਿੰਘ, ਈਐਨਟੀ ਸਪੈਸ਼ਲਿਸਟ (ਸਿਮਰਨ ਈਐਨਟੀ ਸੈਂਟਰ), ਸਕੱਤਰ ਵਜੋਂ ਡਾ: ਸੁਦੀਪ ਗੁਪਤਾ, ਮੈਡੀਸਨ ਪ੍ਰੈਕਟੀਸ਼ਨਰ (ਜੈ ਹਸਪਤਾਲ) ਅਤੇ ਵਿੱਤ ਸਕੱਤਰ ਡਾ: ਰਾਜੇਂਦਰ ਗੋਇਲ ਐਮਐਸ ਸਰਜਰੀ (ਸੇਵਾਮੁਕਤ ਐਚਓਡੀ ਸਰਜਰੀ ਮਾਤਾ ਕੌਸ਼ੱਲਿਆ ਹਸਪਤਾਲ) ਹਨ। ਇਸ ਟੀਮ ਦਾ ਉਦੇਸ਼ ਸਮਾਜ ਲਈ ਇਕਜੁੱਟ ਹੋ ਕੇ ਕੰਮ ਕਰਨਾ ਹੈ। ਡਾਕਟਰ ਸਮਾਜ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਜਿਵੇਂ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਸਮੇਂ ਅਤੇ ਹੜ੍ਹਾਂ ਦੌਰਾਨ ਦੇਖਿਆ ਗਿਆ ਸੀ ਅਤੇ ਟੀਮ ਦਾ ਟੀਚਾ ਪੇਸ਼ੇਵਰ, ਸਮਾਜਿਕ, ਸੱਭਿਆਚਾਰਕ ਅਤੇ ਸਰੀਰਕ ਤੰਦਰੁਸਤੀ ਦੇ ਰੂਪ ਵਿੱਚ ਰੋਲ ਮਾਡਲ ਬਣਾਉਣਾ ਹੈ। ਸਥਾਪਨਾ ਸਮਾਗਮ ਵਿੱਚ ਆਈਐਮਏ ਪੰਜਾਬ ਦੇ ਸਾਬਕਾ ਪ੍ਰਧਾਨ ਡਾ: ਜਤਿੰਦਰ ਕਾਂਸਲ, ਆਈਐਮਏ ਪੰਜਾਬ ਦੇ ਤਤਕਾਲੀ ਪ੍ਰਧਾਨ ਡਾ: ਭਗਵੰਤ ਸਿੰਘ ਅਤੇ ਆਈਐਮਏ ਪਟਿਆਲਾ ਦੇ ਸਾਬਕਾ ਪ੍ਰਧਾਨ ਡਾ: ਰਾਕੇਸ਼ ਅਰੋੜਾ, ਡਾ: ਜੇਪੀਐਸ ਸੋਢੀ, ਡਾ: ਸੁਧੀਰ ਵਰਮਾ, ਡਾ: ਐਚ.ਐਸ ਵੈਲਥੀ, ਡਾ: ਅਜਾਤਾ ਸ਼ਤਰੂ ਕਪੂਰ ਹਾਜ਼ਰ ਸਨ। ਇਸ ਮੌਕੇ ਡਾ: ਚੰਦਰ ਮੋਹਿਨੀ ਦੀ ਅਗਵਾਈ ਹੇਠ ਚੱਲ ਰਹੀ ਟੀਮ ਨੇ ਨਵੀਂ ਟੀਮ ਨੂੰ ਵਧਾਈ ਦਿੱਤੀ। ਸਮਾਗਮ ਵਿੱਚ ਆਈਐਮਏ ਮੈਂਬਰ ਡਾ: ਨੀਲਿਮਾ ਸੋਢੀ, ਡਾ: ਵਰਿੰਦਰ ਗਰਗ, ਡਾ: ਅਨੂ ਗਰਗ, ਡਾ: ਰਜਨੀ ਬੱਸੀ, ਡਾ: ਕਿਰਨ ਜੋਤ, ਡਾ: ਨਿਧੀ ਬਾਂਸਲ, ਡਾ: ਮੀਨਾਕਸ਼ੀ ਸਿੰਗਲਾ, ਡਾ: ਰੋਹਿਤ ਅਗਰਵਾਲ, ਡਾ: ਸੁਨੀਲ ਆਰੀਆ, ਡਾ: ਪਰਵਿੰਦਰ ਸਿੰਘ, ਡਾ: ਸੰਜੇ ਭਟਨਾਗਰ, ਡਾ: ਅਮਿਤ ਗੁਪਤਾ, ਡਾ: ਹਿਤੇਸ਼ ਮਲਹੋਤਰਾ, ਡਾ: ਗਗਨਜੋਤ ਵਾਲੀਆ, ਡਾ: ਗੁਰਚੰਦ ਸਿੰਘ, ਡਾ: ਸੰਜੀਵ ਅਰੋੜਾ, ਡਾ: ਅਸਲਮ ਪਰਵੇਜ਼, ਡਾ: ਪਰਵੇਜ਼ ਫਾਰੂਕੀ, ਡਾ: ਸੀਮਾ ਗੋਇਲ, ਡਾ: ਰੀਨਾ ਗਰਗ, ਡਾ: ਸੰਦੀਪ ਗੁਪਤਾ, ਡਾ: ਪਰਵੀਨ ਗਰਗ ਹਾਜ਼ਰ ਸਨ | The post ਡਾਕਟਰਾਂ ਦੀ ਸਭ ਤੋਂ ਵੱਡੀ ਸੰਸਥਾ IMA ਪਟਿਆਲਾ ਨੂੰ ਸਾਲ 2024 ਲਈ ਮਿਲੀ ਨਵੀਂ ਟੀਮ appeared first on TheUnmute.com - Punjabi News. Tags:
|
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਤਕਾ ਮੁਕਾਬਲੇ 'ਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ Friday 09 February 2024 01:13 PM UTC+00 | Tags: breaking-news gatka-competition kultar-singh-sandhwan mandeep-kaur news ਚੰਡੀਗੜ੍ਹ, 9 ਫ਼ਰਵਰੀ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਕਰਵਾਏ ਗਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ (Mandeep Kaur) ਨੂੰ ਵਧਾਈ ਦਿੱਤੀ ਹੈ। ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਛੱਤੀਸਗੜ੍ਹ ਵਿਖੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜੋ ਕਿ ਇਸ ਕੋਟਕਪੂਰਾ ਇਲਾਕੇ ਲਈ ਤੇ ਸੂਬੇ ਲਈ ਮਾਣ ਵਾਲੀ ਗੱਲ ਹੈ। ਸਪੀਕਰ ਨੇ ਇਸ ਹੋਣਹਾਰ ਬੱਚੀ (Mandeep Kaur) ਦੀ ਸ਼ਾਨਦਾਰ ਪ੍ਰਾਪਤੀ ‘ਤੇ ਮਾਪਿਆਂ, ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਇਹ ਬੱਚੀ ਭਵਿੱਖ ਵਿੱਚ ਵੀ ਬੁਲੰਦੀਆਂ ਛੂਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਪ੍ਰਾਪਤੀਆਂ ਕਰਨ ਵਾਲੇ ਵੱਖ-ਵੱਖ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਇਹ ਸਿਲਸਿਲਾ ਅੱਗੋਂ ਵੀ ਜਾਰੀ ਰਹੇਗਾ। ਸੰਧਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸੇ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚੰਗੇ ਖਿਡਾਰੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਖਿਡਾਰੀਆਂ ਨੂੰ ਨੀਤੀ ਤਹਿਤ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕਰ ਰਹੀ ਹੈ। The post ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਤਕਾ ਮੁਕਾਬਲੇ ‘ਚੋਂ ਗੋਲਡ ਮੈਡਲ ਪ੍ਰਾਪਤ ਕਰਨ ਲਈ ਵਿਦਿਆਰਥਣ ਮਨਦੀਪ ਕੌਰ ਨੂੰ ਦਿੱਤੀ ਵਧਾਈ appeared first on TheUnmute.com - Punjabi News. Tags:
|
"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਕੈਂਪਾਂ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹੈ ਹੱਲ: ਦੀਪਾਂਕਰ ਗਰਗ Friday 09 February 2024 01:19 PM UTC+00 | Tags: aam-aadmi-party aap-di-sarkar-aap-de-duar breaking-news cm-bhagwant-mann dipankar-garg latest-news news punjab-government punjabi-news the-unmute-breaking-news ਐਸ.ਏ.ਐਸ. ਨਗਰ, 09 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਗਏ ਕੈਂਪਾਂ ਰਾਹੀਂ ਸਰਕਾਰ ਵੱਲੋਂ ਆਮ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਦੇ ਹੋਏ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ। ਮੋਹਾਲੀ ਸਬ-ਡਿਵੀਜ਼ਨ ਵਿਖੇ ਪਿੰਡ ਅਲੀਪੁਰ, ਚਾਚੂ ਮਾਜਰਾ, ਰੁੜਕਾ ਅਤੇ ਨਡਿਆਲੀ ਵਿੱਚ ਲਾਏ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਤਹਿਤ ਕੰਮ ਕਰਾਉਣ ਲਈ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੋਹਾਲੀ, ਦੀਪਾਂਕਰ ਗਰਗ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਰਕਾਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਕੇ ਲੋਕਾਂ ਦੇ ਲੰਬਿਤ ਪਏ ਕੰਮਾਂ ਨੂੰ ਪੂਰਾ ਕੀਤਾ ਗਿਆ।ਦੀਪਾਂਕਰ ਗਰਗ ਨੇ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਆਮ ਲੋਕਾਂ ਨੂੰ ਲਾਭ ਦੇਣ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਚਾਰ ਵੈਨਾਂ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੀਆਂ ਹਨ। ਲੋਕਾਂ ਦੇ ਕੰਮ ਮੌਕੇ ਤੇ ਹੀ ਬਿਨਾਂ ਕਿਸੇ ਦੇਰੀ ਦੇ ਤਸੱਲੀਬਖਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੁਆਰਾ ਕੀਤਾ ਗਿਆ ਇਹ ਉਪਰਾਲਾ ਆਮ ਲੋਕਾਂ ਲਈ ਇਕ ਬਹੁਤ ਹੀ ਵੱਡੀ ਸੁਵਿਧਾ ਹੈ, ਜਿਸ ਨਾਲ ਹੁਣ ਲੋਕਾਂ ਦੀਆਂ ਸ਼ਿਕਾਇਤਾਂ/ਮਾਮਲਿਆਂ ਦਾ ਨਿਪਟਾਰਾ ਉਨਾਂ ਦੇ ਪਿੰਡ/ਘਰ ਵਿੱਚ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। The post “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪਾਂ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹੈ ਹੱਲ: ਦੀਪਾਂਕਰ ਗਰਗ appeared first on TheUnmute.com - Punjabi News. Tags:
|
"ਆਪ ਦੀ ਸਰਕਾਰ,ਆਪ ਦੇ ਦੁਆਰ" ਮੁਹਿੰਮ ਤਹਿਤ ਪਿੰਡ ਪੰਜਾਵਾ ਵਿਖੇ ਲਾਏ ਵਿਸ਼ੇਸ਼ ਕੈਂਪ Friday 09 February 2024 01:26 PM UTC+00 | Tags: a-special-camp breaking-news lambi-village latest-news news panjawa the-unmute the-unmute-breaking-news the-unmute-punjab ਲੰਬੀ/ਸ੍ਰੀ ਮੁਕਤਸਰ ਸਾਹਿਬ 9 ਫਰਵਰੀ 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਦਿਨ ਪ੍ਰਤੀ ਦਿਨ ਪੂਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਲੰਬੀ ਦੇ ਪਿੰਡ ਪੰਜਾਵਾ (Panjawa) ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਦਾ ਅਯੋਜ਼ਨ ਕੀਤਾ ਗਿਆ। ਇਸ ਕੈਂਪ ਦੀ ਪ੍ਰਧਾਨਗੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਕੀਤੀ ਅਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਸੁਣ ਕੇ ਮੌਕੇ ਤੇ ਹੀ ਹੱਲ ਕੀਤਾ। ਇਸ ਕੈਂਪ ਦੌਰਾਨ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਰਾਜ ਵਿਚ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਪੰਜਾਬ ਸਰਕਾਰ ਦੇ ਇਸ ਕੰਮ ਦੀ ਸਲਾਂਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫਤਰਾਂ ਵਿਚ ਚੱਕਰ ਨਹੀਂ ਲਗਾਉਣੇ ਪੈਂਦੇ ਬਲਕਿ ਅਧਿਕਾਰੀ ਅਤੇ ਕਰਮਚਾਰੀ ਖੁੱਦ ਚੱਲ ਕੇ ਲੋਕਾਂ ਤੱਕ ਪਹੁੰਚ ਕਰਕੇ ਉਹਨਾ ਦੀਆ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਵਿਸ਼ੇਸ਼ ਕੈਂਪਾਂ ਵੱਖ ਵੱਖ ਤਰ੍ਹਾਂ ਦੀਆ ਸੇਵਾਵਾਂ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ 1076 ਨੰਬਰ ਬਾਰੇ ਜਾਣਕਾਰੀ ਦਿਤੀ ਗਈ, ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਨੰਬਰ ਤੇ ਰਾਬਤਾ ਕਰਕੇ ਅਪਣੀ ਸਮੱਸਿਆ ਦਾ ਹੱਲ ਕਰ ਸਕਦਾ ਹੈ। ਇਸ ਕੈਂਪ ਦੋਰਾਨ ਪਿੰਡ ਵਾਸੀਆਂ ਦੀਆਂ ਰਾਸ਼ਨ ਕਾਰਡ, ਪਿੰਡ ਵਿਚ ਨਵਾਂ ਟ੍ਰਾਂਸਫਾਰਮਰ, ਪਿੰਡ ਵਿਚ ਗਲੀਆਂ ਦਾ ਨਵੀਨੀਕਰਨ, ਮਕਾਨ, ਮਗਨਰੇਗਾ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ਤੇ ਹੱਲ ਵੀ ਕੀਤਾ ਗਿਆ। ਕੈਂਪ ਦੌਰਾਨ ਖੁਸ਼ਵੀਰ ਮਾਨ ਸਹਿਣਾ ਖੇੜਾ ਨੇ ਸਟੇਜ਼ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰਸ਼ਾਸ਼ਨ ਦੇ ਵੱਖ ਵੱਖ ਅਧਿਕਾਰੀਆਂ ਤੋਂ ਇਲਵਾ ਰਣਧੀਰ ਸਿੰਘ ਧੀਰਾ ਖੁੱਡੀਆਂ, ਗੁਰਬਾਜ ਸਿੰਘ ਬਨਵਾਲਾ, ਗੁਰਮਨ ਲਾਲਬਾਈ, ਪਾਲ ਸਿੰਘ ਸਾਬਕਾ ਚੇਅਰਮੈਨ, ਜਸਵਿੰਦਰ ਸਿੰਘ ਸਰਪੰਚ ਭਾਗੂ, ਗੁਰਬਾਜ ਸਿੰਘ ਪੀ ਏ , ਕੌਰ ਸਿੰਘ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ। The post “ਆਪ ਦੀ ਸਰਕਾਰ,ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਪੰਜਾਵਾ ਵਿਖੇ ਲਾਏ ਵਿਸ਼ੇਸ਼ ਕੈਂਪ appeared first on TheUnmute.com - Punjabi News. Tags:
|
ਪਿੰਡ ਟਾਹਲੀਵਾਲਾ ਵਿਖੇ ਲੱਗੇ ਲੋਕ ਸੁਵਿਧਾ ਕੈਂਪ, MLA ਜਗਦੀਪ ਕੰਬੋਜ ਗੋਲਡੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ Friday 09 February 2024 01:32 PM UTC+00 | Tags: aam-aadmi-party breaking-news cm-bhagwant-mann jagdeep-kamboj-goldy jalalabad latest-news mla-jagdeep-kamboj-goldi news punjab-government tahliwala the-unmute-breaking-news ਜਲਾਲਾਬਾਦ 9 ਫਰਵਰੀ 2024: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਦੇ ਪਿੰਡ ਟਾਹਲੀਵਾਲਾ, ਚੱਕ ਅਰਿਆ ਵਾਲਾ, ਲਦੂ ਵਾਲਾ ਉਤਾੜ ਅਤੇ ਸੁਖੇਰਾ ਬੋਦਲਾ ਵਿਖੇ ਅੱਜ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ (Jagdeep Kamboj Goldy) ਪਹੁੰਚੇ । ਇਸ ਮੌਕੇ ਉਹਨਾਂ ਨੇ ਇੱਥੇ ਪੰਜਾਬ ਸਰਕਾਰ ਦੀ ਪ੍ਰਚਾਰ ਵਾਹਨ ਨੂੰ ਵੀ ਇਹਨਾਂ ਕੈਂਪਾਂ ਲਈ ਰਵਾਨਾ ਕੀਤਾ | ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ (Jagdeep Kamboj Goldy) ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸੁਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਮਿਲੇ। ਇਸ ਲਈ ਪਿੰਡ ਪਿੰਡ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਜਿੱਥੇ ਪੂਰੀ ਸਰਕਾਰ ਚੱਲ ਕੇ ਪਿੰਡ ਵਿੱਚ ਪਹੁੰਚਦੀ ਹੈ ਅਤੇ ਵੱਖ-ਵੱਖ ਵਿਭਾਗ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੰਦੇ ਹਨ। ਉਹਨਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਇੱਥੇ ਮਿਲ ਰਹੀਆਂ 44 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲਿਆ ਜਾਵੇ । ਇਸ ਮੌਕੇ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ । 12 ਫਰਵਰੀ ਨੂੰ ਜਲਾਲਾਬਾਦ ਉਪ ਮੰਡਲ ਦੇ ਨਿਮਨ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗਣਗੇ। ਜਲਾਲਾਬਾਦ ਉਪਮੰਡਲ ਵਿੱਚ 12 ਫਰਵਰੀ ਨੂੰ ਰੱਤਾ ਖੇੜਾ ਚੱਕ ਬਹਾਵਰਾ ਪਿੰਡਾਂ ਵਿੱਚ ਸਵੇਰੇ 10 ਵਜੇ ਤੋਂ ਲੋਕ ਸੁਵਿਧਾ ਕੈਂਪ ਲੱਗਣਗੇ। ਜਿਸ ਵਿੱਚ ਰੱਤਾ ਖੇਡਾ, ਤੇਲੂਪੁਰਾ ਪੁਰਾਣਾ, ਤੇਲੂਪੁਰਾ ਨਵਾਂ,ਚੱਕ ਖੁੰੜਜ ਅਤੇ ਚੱਕ ਮੁਹਮਦੇ ਵਾਲਾ,ਚੱਕ ਬਹਾਵਰਾ, ਚੱਕ ਮੋਜਦਿਨ ਵਾਲਾ,ਚੱਕ ਬੱਭਾ ਵਟੂ ਦੇ ਵਸਨੀਕ ਵੀ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ਤੋਂ ਬਿਨ੍ਹਾਂ ਪਿੰਡ ਹਜਾਰਾ ਸਿੰਘ ਵਾਲਾ ਅਤੇ ਚੱਕ ਬਲੋਚਨ ਪਿੰਡਾਂ ਵਿੱਚ ਸਵੇਰੇ 2 ਵਜੇ ਤੋਂ ਲੋਕ ਸੁਵਿਧਾ ਕੈਂਪ ਲਗਣਗੇ। ਜਿਸ ਵਿੱਚ ਨਾਨਕ ਨਗਰ, ਮੋਹਰ ਸਿੰਘ ਵਾਲਾ,ਹਜਾਰਾ ਸਿੰਘ ਵਾਲਾ, ਫਤੂ ਵਾਲਾ, ਚੱਕ ਗਰੀਬਾ ਸਾਦੜ ਅਤੇ ਚੱਕ ਬਲੂਚਾ, ਢਾਣੀ ਪ੍ਰੇਮ ਸਿੰਘ, ਅਰਨੀਵਾਲਾ,ਢਾਬ ਖੁਸਹਾਲ ਜੋਇਆ, ਗੁਮਾਨੀ ਵਾਲਾ ਖੂੰਹ ਦੇ ਵਸਨੀਕ ਵੀ ਸੇਵਾਵਾਂ ਦਾ ਲਾਭ ਲੈ ਸਕਣਗੇ। The post ਪਿੰਡ ਟਾਹਲੀਵਾਲਾ ਵਿਖੇ ਲੱਗੇ ਲੋਕ ਸੁਵਿਧਾ ਕੈਂਪ, MLA ਜਗਦੀਪ ਕੰਬੋਜ ਗੋਲਡੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ appeared first on TheUnmute.com - Punjabi News. Tags:
|
ਡੇਰਾਬੱਸੀ ਸਬ-ਡਿਵੀਜ਼ਨ ਦੇ ਪਿੰਡ ਰਾਮਪੁਰ ਬਹਾਲ, ਕੁਰਲੀ ਅਤੇ ਤੋਗਾਪੁਰ ਵਿੱਚ ਲਾਏ ਕੈਂਪ Friday 09 February 2024 01:41 PM UTC+00 | Tags: aam-aadmi-party breaking-news cm-bhagwant-mann derabassi latest-news news punjab punjab-government punjab-police the-unmute-breaking-news ਡੇਰਾਬੱਸੀ, 09 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਲਏ ਗਏ ਇਤਿਹਾਸਕ ਫੈਸਲਿਆਂ ਵਿੱਚੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਗਏ ਕੈਂਪਾਂ ਨਾਲ ਲੋਕ ਕਾਫੀ ਖੁਸ਼ ਹਨ। ਡੇਰਾਬੱਸੀ ਸਬ-ਡਿਵੀਜ਼ਨ (Derabassi) ਦੇ ਵਾਰਡ ਨੰ: 11,13,18 ਅਤੇ 19, ਪਿੰਡ ਰਾਮਪੁਰ ਬਹਾਲ, ਕੁਰਲੀ ਅਤੇ ਤੋਗਾਪੁਰ ਵਿੱਚ ਲਾਏ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਸ਼ਮੂਲੀਅਤ ਕਰਕੇ ਇੰਨ੍ਹਾਂ ਸਰਕਾਰੀ ਸਕੀਮਾਂ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਡੇ ਪੱਧਰ ਤੇ ਲਾਭ ਲਿਆ ਜਾ ਰਿਹਾ ਹੈ। ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਡੇਰਾਬੱਸੀ ਦੇ ਵਾਰਡ ਨੰਬਰ 11,13,18,19,ਦੇ ਨਿਵਾਸੀਆਂ ਲਈ ਪੁਰਾਣਾ ਨਗਰ ਕਾਊਂਸਲ ਡੇਰਾਬੱਸੀ ਵਿਖੇ ਲਗੇ ਕੈਂਪ ਵਿੱਚ ਹਲਕਾ ਵਿਧਾਇਕ ਡੇਰਾਬੱਸੀ (Derabassi) ਸ:ਕੁਲਜੀਤ ਸਿੰਘ ਰੰਧਾਵਾ ਨੇ ਮੌਕੇ ਤੇ ਪਹੁੰਚ ਕੇ ਦੌਰਾ ਕਰਦੇ ਹੋਏ ਤੇ ਲੋਕਾ ਦੀ ਸੱਮਸਿਆ ਸੁਣੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ,ਮਿਉਂਸੀਪਲ ਕਮੇਟੀ ਦੇ ਨਰੇਸ਼ ਉਪਨੇਜਾ ਅਤੇ ਆਮ ਆਦਮੀ ਪਾਰਟੀ ਦੀ ਟੀਮ ਮੌਜੂਦ ਰਹੀ। ਸਰਕਾਰ ਵੱਲੋਂ ਰਜਿਸਟਰੀਆਂ ਬਣਾਉਣ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਐਨ.ਓ.ਸੀ ਵਾਪਸ ਲੈਣ ਦਾ ਫੈਸਲੇ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ, ਲੋਕਾਂ ਅਨੁਸਾਰ ਹੁਣ ਉਨ੍ਹਾਂ ਨੂੰ ਰਜਿਸਟਰੀਆਂ ਲਈ ਐਨ.ਓ.ਸੀ ਵਾਸਤੇ ਦਫਤਰਾਂ ਦੇ ਗੇੜੇ ਨਹੀਂ ਮਾਰਨਗੇ ਪੈਣਗੇ ਅਤੇ ਉਨ੍ਹਾਂ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਹੋ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਰੰਧਾਵਾ ਨੇ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਇਹਨਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣ ਵਾਸਤੇ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਪਿੰਡਾਂ ਦੇ ਲੋਕਾਂ ਵਿੱਚ ਕੈਂਪਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। The post ਡੇਰਾਬੱਸੀ ਸਬ-ਡਿਵੀਜ਼ਨ ਦੇ ਪਿੰਡ ਰਾਮਪੁਰ ਬਹਾਲ, ਕੁਰਲੀ ਅਤੇ ਤੋਗਾਪੁਰ ਵਿੱਚ ਲਾਏ ਕੈਂਪ appeared first on TheUnmute.com - Punjabi News. Tags:
|
CM ਮਨੋਹਰ ਲਾਲ ਨੂੰ ਸ੍ਰੀ ਰਾਮ ਮੰਦਿਰ ਅਯੁੱਧਿਆ ਦੀ ਡਾਕ ਟਿਕਟ ਕੀਤੀ ਭੇਂਟ Friday 09 February 2024 01:48 PM UTC+00 | Tags: ayodhya breaking-news cm-manohar-lal news sri-ram-mandir sri-ram-mandir-ayodhya ਚੰਡੀਗੜ੍ਹ, 9 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਸੂਬੇ ਦੇ ਮੁੱਖ ਪੋਸਟਮਾਸਟਰ ਜਨਰਲ ਕਰਨਲ ਐਸਐਫਐਚ ਰਿਵਰੀ ਨੇ ਰਾਮ ਮੰਦਿਰ, ਅਯੁੱਧਿਆ (Ayodhya) ਦੀ ਚੰਦਨ ਦੀ ਖੁਸ਼ਬੂ ਨਾਲ ਸੁਗੰਧਤ ਅਤੇ ਗੋਲਡ ਫੋਇਲ ਪ੍ਰਿੰਟੇਡ ਡਾਕ ਟਿਕਟ ਭੇਂਟ ਕੀਤੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ 18.01.2024 ਨੁੰ ਅਯੋਧਿਆ ਵਿਚ ਇਸ ਡਾਕ ਟਿਕਟ ਨੂੰ ਜਾਰੀ ਕੀਤਾ ਗਿਆ ਸੀ। ਮਨੋਹਰ ਲਾਲ ਨੇ ਡਾਕ ਟਿਕਟ ਨੂੰ ਬੇਹੱਦ ਖੂਬਸੂਰਤ ਦੱਸਦੇ ਹੋਏ ਇਸ ਦੀ ਸ਼ਲਾਘਾ ਦੀ ਮੁੱਖ ਮੰਤਰੀ ਨੇ ਕਿਹਾ ਕਿ ਰਾਮ ਮੰਦਿਰ ਭਾਰਤੀ ਸਨਾਤਨ ਸੱਭਿਆਚਾਰ ਦੀ ਆਸਥਾ ਦਾ ਕੇਂਦਰ ਬਿੰਦੂ ਹੈ ਜੋ ਸਮੂਚੇ ਸਮਾਜ ਨੂੰ ਇਕੱਠੇ ਜੋੜ ਕੇ ਅੱਗੇ ਵੱਧਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਭੂ ਸ੍ਰੀ ਰਾਮ ਮੰਦਿਰ ‘ਤੇ ਅਧਾਰਿਤ ਇਹ ਡਾਕ ਟਿਕਟ ਆਮ ਜਨਮਾਨਸ ਅਤੇ ਆਉਣ ਵਾਲੀ ਪੀੜੀਆਂ ਨੁੰ ਸਾਡੇ ਸੱਭਿਆਚਾਰ ਦੀ ਜੜਾਂ ਤਕ ਫਿਰ ਤੋਂ ਜੋੜਨ ਦੇ ਕੰਮ ਕਰੇਗੀ। ਮੁੱਖ ਪੋਸਟ ਮਾਸਟਰ ਜਨਰਲ ਕਰਨਲ ਐਸਐਫਐਚ ਰਿਜਵੀ ਨੇ ਦੱਸਿਆ ਕਿ ਸ੍ਰੀ ਰਾਮ ਮੰਦਿਰ ਜਨਮਭੂਮੀ ਅਯੁੱਧਿਆ (Ayodhya) ਵਿਚ ਪ੍ਰਾਣ ਪ੍ਰਤਿਸ਼ਠਾ ਮੌਕੇ ‘ਤੇ ਡਾਕ ਵਿਭਾਗ ਵੱਲੋਂ ਡਾਕ ਟਿਕਟਾਂ ਦਾ ਸੈਟ ਤਿਆਰ ਕੀਤਾ ਗਿਆ ਹੈ। ਇੰਨ੍ਹਾਂ ਡਾਕ ਟਿਕਟਾਂ ਦੇ ਪ੍ਰਿੰਟਿੰਗ ਦੀ ਪ੍ਰਕ੍ਰਿਆ ਵਿਚ ਸ੍ਰੀ ਰਾਮ ਜਨਮਭੂਮੀ ਦੇ ਜਲ ਅਤੇ ਮਿੱਟੀ ਦੀ ਵਰਤੋ ਕੀਤੀ ਗਈ ਹੈ ਜੋ ਕਿ ਸ੍ਰੀ ਰਾਮ ਦੇ ਚੇਤਨਯ ਭਾਵ ਅਤੇ ਆਸ਼ੀਰਵਾਦ ਨਾਲ ਯੁਕਤ ਹੈ। ਉਨ੍ਹਾਂ ਨੇ ਦਸਿਆ ਕਿ ਇਹ ਡਾਕ ਟਿਕਟ ਚੰਦਨ ਦੀ ਖੁਸ਼ਬੂ ਨਾਲ ਮਹਿਕ ਰਿਹਾ ਹੈ। ਡਾਕ ਟਿਕਟਾਂ ਨੂੰ ਦਿਵਯ ਪ੍ਰਕਾਸ਼ ਨਾਲ ਪ੍ਰਦਿਪਤ ਕਰਨ ਲਈ ਮਿਨਿਯੇਚਰ ਸ਼ੀਟ ਦੇ ਕੁੱਝ ਹਿਸਿਆਂ ‘ਤੇ ਗੋਲਡ ਫੋਇਲ ਪ੍ਰਿੰਟਿੰਗ ਕੀਤੀ ਗਈ ਹੈ। The post CM ਮਨੋਹਰ ਲਾਲ ਨੂੰ ਸ੍ਰੀ ਰਾਮ ਮੰਦਿਰ ਅਯੁੱਧਿਆ ਦੀ ਡਾਕ ਟਿਕਟ ਕੀਤੀ ਭੇਂਟ appeared first on TheUnmute.com - Punjabi News. Tags:
|
ਚੌਧਰੀ ਚਰਨ ਸਿੰਘ, ਐਮ.ਐਸ. ਸਵਾਮੀਨਾਥਨ ਤੇ ਨਰਸਿਮਹਾ ਰਾਓ ਨੇ ਦੇਸ਼ ਦੇ ਵਿਕਾਸ 'ਚ ਅਹਿਮ ਭੂਮਿਕਾ ਨਿਭਾਈ: CM ਮਨੋਹਰ ਲਾਲ Friday 09 February 2024 01:58 PM UTC+00 | Tags: breaking-news chaudhry-charan-singh m.s-swaminathan narasimha-rao news ਚੰਡੀਗੜ, 09 ਫਰਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (CM Manohar Lal) ਨੇ ਕਿਹਾ ਕਿ ਅੱਜ ਉਨ੍ਹਾਂ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ ਅਤੇ ਖੇਤੀ ਵਿਗਿਆਨੀ ਡਾ: ਐਮ.ਐਸ. ਸਵਾਮੀਨਾਥਨ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਅੱਜ ਨਵੀਂ ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮਨੋਹਰ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰਕੇ (ਹੁਣ ਐਕਸ) ਦੇਸ਼ ਦੇ ਲੋਕਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਖੇਤੀਬਾੜੀ ਵਿਗਿਆਨੀ ਡਾ: ਐਮ.ਐਸ. ਸਵਾਮੀਨਾਥਨ ਅਤੇ ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਨੇ ਦੇਸ਼ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਹ ਇਨ੍ਹਾਂ ਤਿੰਨਾਂ ਸ਼ਖਸੀਅਤਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਲਈ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਖੇਤੀ ਵਿਗਿਆਨੀ ਡਾ: ਐਮ.ਐਸ. ਸਵਾਮੀਨਾਥਨ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ‘ਤੇ ਉਨ੍ਹਾਂ ਦੇਸ਼ ਦੇ ਕਿਸਾਨਾਂ, ਕਿਸਾਨਾਂ, ਖੇਤੀ ਵਿਗਿਆਨੀਆਂ ਅਤੇ ਦੇਸ਼ ਦੀਆਂ ਲੋਕਤਾਂਤਰਿਕ ਪ੍ਰਣਾਲੀਆਂ ਦਾ ਪਾਲਣ ਕਰਨ ਵਾਲੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ | ਮੁੱਖ ਮੰਤਰੀ (CM Manohar Lal) ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ ਅਜਿਹੇ ਪ੍ਰਧਾਨ ਮੰਤਰੀ ਰਹੇ ਹਨ, ਜਿਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਅਟਲ ਬਿਹਾਰੀ ਵਾਜਪਾਈ ਨੂੰ ਵਿਸ਼ਵ ਵਿੱਚ ਸਨਮਾਨਜਨਕ ਸਥਾਨ ਦਿੱਤਾ ਅਤੇ ਉਨ੍ਹਾਂ ਨੂੰ ਯੂ.ਐਨ.ਓ. ਵਿੱਚ ਭੇਜਿਆ, ਜੋ ਇੱਕ ਸ਼ਲਾਘਾਯੋਗ ਕਦਮ ਹੈ। ਇਸੇ ਤਰ੍ਹਾਂ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਲੜਦੇ ਰਹੇ। ਇਸੇ ਤਰ੍ਹਾਂ ਖੇਤੀ ਵਿਗਿਆਨੀ ਡਾ: ਐਮ.ਐਸ. ਡਾ: ਸਵਾਮੀਨਾਥਨ ਨੇ ਆਧੁਨਿਕ ਖੇਤੀ ਰਾਹੀਂ ਖੇਤੀ ਨੂੰ ਲਾਹੇਵੰਦ, ਕਿਸਾਨਾਂ ਲਈ ਲਾਹੇਵੰਦ ਬਣਾਉਣ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਦੇ ਵਿਸ਼ਿਆਂ ‘ਤੇ ਕਾਫੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਦਾ ਯੋਗਦਾਨ ਸਮਾਜ ਨੂੰ ਦਿਸ਼ਾ ਦੇਣ ਅਤੇ ਦੇਸ਼ ਨੂੰ ਅੱਗੇ ਲਿਜਾਣ ਵਿਚ ਰਿਹਾ ਹੈ। ਇਸ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫਿਰ ਤੋਂ ਧੰਨਵਾਦ ਕਰਦੇ ਹਨ। ਹਰਿਆਣਾ ਵਿਧਾਨ ਸਭਾ ਦੇ 20 ਫਰਵਰੀ ਤੋਂ ਸ਼ੁਰੂ ਹੋ ਰਹੇ ਬਜਟ ਸੈਸ਼ਨ ਵਿੱਚ ਵਿਰੋਧੀ ਧਿਰ ਵੱਲੋਂ ਬੇਭਰੋਸਗੀ ਮਤਾ ਲਿਆਉਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, ''ਉਨ੍ਹਾਂ ਨੇ ਵਿਰੋਧੀ ਧਿਰ ਦਾ ਇਹ ਬਿਆਨ ਪੜ੍ਹਿਆ ਹੈ ਪਰ ਇਸ ਤੋਂ ਪਹਿਲਾਂ ਵੀ ਉਹ (ਵਿਰੋਧੀ) ਨੇ ਬੇਭਰੋਸਗੀ ਮਤਾ ਦਾਇਰ ਕੀਤਾ ਸੀ।” ਜਦੋਂ ਇਹ ਮਤਾ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਨੇ ਵਿਰੋਧੀ ਧਿਰ ਨੂੰ ਚੁਣੌਤੀ ਦਿੱਤੀ ਸੀ ਕਿ ਜਦੋਂ ਵੀ ਕੋਈ ਸੈਸ਼ਨ ਆਵੇ ਤਾਂ ਉਹ ਬੇਭਰੋਸਗੀ ਮਤਾ ਜ਼ਰੂਰ ਲਿਆਉਣ ਤਾਂ ਜੋ ਉਹ ਸਾਡੀ ਸਰਕਾਰ ਦੇ ਕੀਤੇ ਕੰਮਾਂ ਨੂੰ ਸੁਣ ਸਕਣ, ਨਹੀਂ ਤਾਂ ਕਿਸੇ ਵੀ ਸੈਸ਼ਨ ਵਿਚ ਉਹ ਸਿਰਫ ਬੋਲਦੇ ਹਨ ਅਤੇ ਸੁਣਦੇ ਨਹੀਂ ਹਨ। ਬੇਭਰੋਸਗੀ ਮਤੇ ਦਾ ਇਜਲਾਸ ਅਜਿਹਾ ਹੁੰਦਾ ਹੈ ਜਿਸ ਵਿਚ ਸੁਭਾਵਿਕ ਤੌਰ ‘ਤੇ ਵਿਰੋਧੀ ਧਿਰ ਨੂੰ ਵੀ ਸੁਣਨਾ ਪੈਂਦਾ ਹੈ। ਉਨ੍ਹਾਂ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਵਿਰੋਧੀ ਧਿਰ ਬੇਭਰੋਸਗੀ ਮਤਾ ਲੈ ਕੇ ਆਉਂਦੀ ਹੈ ਤਾਂ ਉਹ ਸਾਡੇ ਵੱਲੋਂ ਕੀਤੇ ਕੰਮਾਂ ਨੂੰ ਸੁਣਨ ਲਈ ਮਜਬੂਰ ਹੋਣਗੇ। ਦੇਸ਼ ਦੇ ਪ੍ਰਧਾਨ ਮੰਤਰੀਨਰੇਂਦਰ ਮੋਦੀ ਵੱਲੋਂ 16 ਫਰਵਰੀ ਨੂੰ ਰੇਵਾੜੀ ਵਿੱਚ ਏਮਜ਼ ਦੇ ਨੀਂਹ ਪੱਥਰ ਸਮਾਗਮ ਦੇ ਸਬੰਧ ਵਿੱਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਰੇਵਾੜੀ ਏਮਜ਼ ਦੀ ਯੋਜਨਾ ਕਈ ਸਾਲਾਂ ਤੋਂ ਮਨਜ਼ੂਰੀਆਂ ਮਿਲਣ ਕਾਰਨ ਲਟਕ ਰਹੀ ਸੀ। ਭੂਮੀ ਅਤੇ ਜੰਗਲਾਤ ਵਿਭਾਗ ਕੋਲ ਵਿਚਾਰ ਅਧੀਨ ਸੀ ਪਰ ਹੁਣ ਰੇਵਾੜੀ ਏਮਜ਼ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ ਹੈ ਅਤੇ ਜੰਗਲਾਤ ਵਿਭਾਗ ਤੋਂ ਮਨਜ਼ੂਰੀ ਅਤੇ ਪੰਚਾਇਤ ਵੱਲੋਂ ਦਿੱਤੀ ਗਈ ਜ਼ਮੀਨ ਤੋਂ ਬਾਅਦ ਏਮਜ਼ ਦੀ ਸਥਾਪਨਾ ਲਈ ਟੈਂਡਰ ਕੱਢੇ ਗਏ ਹਨ। ਉਨ੍ਹਾਂ (CM Manohar Lal) ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਫਰਵਰੀ ਨੂੰ ਏਮਜ਼ ਦੇ ਨਾਲ-ਨਾਲ ਹੋਰ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਸੂਬਾ ਸਰਕਾਰ ਨੇ ਇਨ੍ਹਾਂ ਪ੍ਰਾਜੈਕਟਾਂ ਦੀ ਜਾਣਕਾਰੀ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਸੇ ਦਿਨ ਪ੍ਰਧਾਨ ਮੰਤਰੀ "ਵਿਕਸਿਤ ਭਾਰਤ-ਵਿਕਸਿਤ ਹਰਿਆਣਾ" ਦੀ ਥੀਮ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਅਸੀਂ ਯੋਜਨਾ ਬਣਾ ਰਹੇ ਹਾਂ ਕਿ ਸੂਬੇ ਦੇ ਲੋਕ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਆਨਲਾਈਨ ਸੁਣ ਸਕਣ। ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਪਾਰਟੀ ਲੋਕ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਹੈ ਤਾਂ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਕਰ ਰਹੀ ਹੈ। ਇਸ ਸੰਦਰਭ ਵਿੱਚ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਦਫ਼ਤਰ ਵੀ ਨਾਲੋ-ਨਾਲ ਖੋਲ੍ਹੇ ਹਨ ਅਤੇ ਇਸ ਸਬੰਧੀ ਸਾਡੀਆਂ ਸਾਰੀਆਂ ਅੰਦਰੂਨੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਸੰਸਦੀ ਬੋਰਡ ਵੀ ਉਮੀਦਵਾਰਾਂ ਬਾਰੇ ਵਿਚਾਰ ਕਰਕੇ ਸੂਚਿਤ ਕਰੇਗਾ | ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਤਲੀ ਮੌਜੂਦ ਸਨ। The post ਚੌਧਰੀ ਚਰਨ ਸਿੰਘ, ਐਮ.ਐਸ. ਸਵਾਮੀਨਾਥਨ ਤੇ ਨਰਸਿਮਹਾ ਰਾਓ ਨੇ ਦੇਸ਼ ਦੇ ਵਿਕਾਸ ‘ਚ ਅਹਿਮ ਭੂਮਿਕਾ ਨਿਭਾਈ: CM ਮਨੋਹਰ ਲਾਲ appeared first on TheUnmute.com - Punjabi News. Tags:
|
CM ਮਨੋਹਰ ਲਾਲ ਨੇ ਗ੍ਰਾਮੀਣ ਯੋਜਨਾ ਸੰਬੰਧੀ 190 ਕਰੋੜ ਰੁਪਏ ਦੇ 33 ਨਵੇਂ ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ Friday 09 February 2024 02:06 PM UTC+00 | Tags: aam-aadmi-party breaking-news cm-bhagwant-mann cm-manohar-lal haryana-projects latest-news news projects punjab punjab-government punjab-police the-unmute-breaking-news ਚੰਡੀਗੜ੍ਹ, 9 ਫਰਵਰੀ 2024: ਹਰਿਆਣਾ ਸਰਕਾਰ ਨੇ ਗ੍ਰਾਮੀਣ ਪ੍ਰੋਤਸਾਹਨ ਅਤੇ ਮਹਾਂਗ੍ਰਾਮ ਯੋਜਨਾ ਦੇ ਤਹਿਤ 5 ਜ਼ਿਲ੍ਹਿਆਂ ਜੀਂਦ, ਹਿਸਾਰ, ਸਿਰਸਾ, ਕੈਥਲ ਅਤੇ ਭਿਵਾਨੀ ਵਿੱਚ 190 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 33 ਨਵੇਂ ਪ੍ਰੋਜੈਕਟ (33 new projects) ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੁਆਰਾ ਲਾਗੂ ਕੀਤੇ ਜਾਣ ਵਾਲੇ ਇਨ੍ਹਾਂ ਪ੍ਰੋਜੈਕਟਾਂ ਨੂੰ ਪ੍ਰਸ਼ਾਸਕੀ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਹਾਗ੍ਰਾਮ ਸਕੀਮ ਤਹਿਤ ਜਿਲ੍ਹਾ ਜੀਂਦ ਦੇ ਪਿੰਡ ਨਗੂਰਾਣ ਵਿੱਚ 43.91 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਜਲ ਸਪਲਾਈ ਸਿਸਟਮ ਅਤੇ ਵਾਟਰ ਵਰਕਸ ਦਾ ਨਿਰਮਾਣ ਅਤੇ 25.31 ਰੁਪਏ ਦੀ ਅਨੁਮਾਨਿਤ ਲਾਗਤ ਨਾਲ ਸੀਵਰੇਜ ਸਿਸਟਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਨਵੇਂ ਕੰਮਾਂ ਵਿੱਚ 10.63 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਜ਼ਿਲ੍ਹਾ ਹਿਸਾਰ ਦੇ ਖੇਦਰ ਵਿਖੇ ਜਲ ਸਪਲਾਈ ਯੋਜਨਾ ਦਾ ਪ੍ਰਬੰਧ ਅਤੇ ਅਪਗ੍ਰੇਡੇਸ਼ਨ ਸ਼ਾਮਲ ਹੈ। ਬੁਲਾਰੇ ਨੇ ਦੱਸਿਆ ਕਿ ਸਿਰਸਾ ਜ਼ਿਲੇ ‘ਚ ਗ੍ਰਾਮੀਣ ਪ੍ਰੋਤਸਾਹਨ ਪ੍ਰੋਗਰਾਮ ਤਹਿਤ ਮਨਜ਼ੂਰ ਕੀਤੇ ਗਏ ਪ੍ਰੋਜੈਕਟਾਂ ‘ਚ ਸਿਰਸਾ ਜ਼ਿਲੇ ਦੇ ਪਿੰਡ ਹਸਨਗੜ੍ਹ, ਉਕਲਾਨਾ ਲਈ 3.07 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ, ਪਿੰਡ ਭੱਦਾ, ਕਾਲਾਂਵਾਲੀ ਲਈ 3.15 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਸੁਧਾਰ ਜਲ ਸਪਲਾਈ ਯੋਜਨਾ ਸ਼ਾਮਲ ਹੈ। ਲਾਗਤ ਨਾਲ ਜਲ ਸਪਲਾਈ ਸਕੀਮ ਦਾ ਵਿਸਥਾਰ/ਅਪਡੇਟ ਕਰਨਾ, ਪਿੰਡ ਗੋਰੀਵਾਲਾ, ਡੱਬਵਾਲੀ ਵਿਖੇ 5.17 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਜਲ ਸਪਲਾਈ ਸਕੀਮ ਦਾ ਨਵੀਨੀਕਰਨ ਅਤੇ ਬੂਸਟਿੰਗ ਸਟੇਸ਼ਨ ਦਾ ਨਿਰਮਾਣ ਅਤੇ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨਾ, ਪਿੰਡ ਧਰਮਪੁਰ ਵਿਖੇ ਅੰਦਾਜ਼ਨ ਲਾਗਤ ਨਾਲ ਜਲ ਸਪਲਾਈ ਸਕੀਮ। ਪਿੰਡ ਰਾਮਪੁਰਾ ਬਿਸ਼ਨੋਈਆ ਵਿਖੇ 3.33 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਜਲ ਸਪਲਾਈ ਸਕੀਮ ਦਾ ਵਿਸਥਾਰ, ਬੂਸਟਿੰਗ ਸਟੇਸ਼ਨ ਦਾ ਨਿਰਮਾਣ ਅਤੇ ਐਮ.ਜੀ.ਜੀ.ਬੀ.ਵਾਈ ਕਲੋਨੀ ਵਿੱਚ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਪਿੰਡ ਰਾਮਪੁਰਾ ਬਿਸ਼ਨੋਈਆ ਵਿਖੇ 3.33 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬੂਸਟਿੰਗ ਸਟੇਸ਼ਨ ਦਾ ਨਿਰਮਾਣ। ਇਸ ਕੰਮ ਵਿੱਚ ਢਾਂਚਿਆਂ ਦੀ ਮੁਰੰਮਤ, ਡਿਸਟ੍ਰੀਬਿਊਸ਼ਨ ਨੂੰ ਮਜ਼ਬੂਤ ਕਰਨਾ ਅਤੇ ਜਲ ਸਪਲਾਈ ਸਹੂਲਤਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸਿਰਸਾ ਦੇ ਪਿੰਡ ਤਿਲੋਕੇਵਾਲਾ ਵਿੱਚ 3.06 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਜਲ ਸਪਲਾਈ ਸਕੀਮ ਦਾ ਵਿਸਥਾਰ, ਪਿੰਡ ਅਲੀਕਾ ਜ਼ਿਲ੍ਹੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ 4.36 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬੂਸਟਿੰਗ ਸਟੇਸ਼ਨ ਦਾ ਨਿਰਮਾਣ ਪਿੰਡ ਜਲਾਲਆਣਾ ਵਿੱਚ 4.23 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ, ਬੂਸਟਿੰਗ ਸਟੇਸ਼ਨ ਦੀ ਉਸਾਰੀ ਅਤੇ ਵਾਟਰ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਉਣ, ਪਿੰਡ ਕਾਲਾਂਵਾਲੀ ਵਿਖੇ 3.90 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬੂਸਟਿੰਗ ਸਟੇਸ਼ਨ ਦੀ ਉਸਾਰੀ ਅਤੇ ਵੰਡ ਪ੍ਰਣਾਲੀ ਦਾ ਨਵੀਨੀਕਰਨ, ਜਲ ਸਪਲਾਈ ਸਕੀਮ ਪਿੰਡ ਖੋਖਰ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਵੰਡ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਰਸਾ ਅਧੀਨ ਪਿੰਡ ਮੌਜਗੜ੍ਹ ਲਈ 2.38 ਕਰੋੜ ਰੁਪਏ, ਪਿੰਡ ਪਾਨਾ ਲਈ 2.88 ਕਰੋੜ ਰੁਪਏ, ਪਿੰਡ ਸੂਬੇਵਾਲਾ ਖੇੜਾ ਲਈ 2.29 ਕਰੋੜ ਰੁਪਏ, ਪਿੰਡ ਡਿੰਗ ਅਤੇ ਮੋਚਿਆਂਵਾਲੀ ਲਈ 4.71 ਕਰੋੜ ਰੁਪਏ, ਪਿੰਡ ਫੇਰਵਈ ਲਈ 5.83 ਕਰੋੜ ਰੁਪਏ, ਪਿੰਡ ਫੇਰਵਈ ਲਈ 5.83 ਕਰੋੜ ਰੁਪਏ ਖਰਚ ਕੀਤੇ ਗਏ ਹਨ। ਗੁਸਾਈਆਣਾ ਲਈ 3.78 ਕਰੋੜ ਰੁਪਏ, ਪਿੰਡ ਕੋਟਲੀ ਅਤੇ ਕੇਸ਼ੂਪੁਰਾ ਲਈ 10.84 ਕਰੋੜ ਰੁਪਏ ਅਤੇ ਪਿੰਡ ਮਮਦ ਅਤੇ ਖੇੜਾ ਸੈਨਪਾਲ ਅਤੇ ਨਠੌਰ ਲਈ 5.91 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਹਿਸਾਰ ਜ਼ਿਲੇ ‘ਚ ਗ੍ਰਾਮੀਣ ਪ੍ਰੋਤਸਾਹਨ ਪ੍ਰੋਗਰਾਮ ਤਹਿਤ ਮਨਜ਼ੂਰ ਕੀਤੇ ਗਏ ਪ੍ਰੋਜੈਕਟਾਂ ‘ਚ ਪਿੰਡ ਢਾਣੀ ਮਹਿੰਦਾ ਲਈ 3 ਕਰੋੜ ਰੁਪਏ, ਪਿੰਡ ਢਾਣੀ ਪੁਰੀਆ ਲਈ 5.71 ਕਰੋੜ ਰੁਪਏ, ਪਿੰਡ ਗੜ੍ਹੀ ਲਈ 3.13 ਕਰੋੜ ਰੁਪਏ, ਪਿੰਡ ਹਜਮਪੁਰ ਲਈ 2.57 ਕਰੋੜ ਰੁਪਏ, ਜਲ ਸਪਲਾਈ ਅਤੇ ਹੋਰ ਸ਼ਾਮਲ ਹਨ। ਪ੍ਰੇਮ ਨਗਰ ਲਈ 4.24 ਕਰੋੜ ਰੁਪਏ ਅਤੇ ਪਿੰਡ ਨੰਗਥਲਾ ਲਈ 4.21 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਸੁਧਾਰ ਦੇ ਕੰਮ ਕੀਤੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਭਿਵਾਨੀ ਵਿੱਚ ਮਨਜ਼ੂਰ ਕੀਤੇ ਗਏ ਪ੍ਰੋਜੈਕਟ (new projects) ਵਿੱਚ ਤੋਸ਼ਾਮ ਤਹਿਸੀਲ ਦੇ ਪਿੰਡ ਦੁਲਹੇੜੀ ਤੋਂ ਰਿਵਾਸਾ ਰੋਡ ਤੱਕ 12.19 ਲੱਖ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਵਿਛਾਉਣੀ ਸ਼ਾਮਲ ਹੈ। The post CM ਮਨੋਹਰ ਲਾਲ ਨੇ ਗ੍ਰਾਮੀਣ ਯੋਜਨਾ ਸੰਬੰਧੀ 190 ਕਰੋੜ ਰੁਪਏ ਦੇ 33 ਨਵੇਂ ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ appeared first on TheUnmute.com - Punjabi News. Tags:
|
IPS ਮਧੂਪ ਕੁਮਾਰ ਤਿਵਾੜੀ ਚੰਡੀਗੜ੍ਹ ਦੇ ਨਵੇਂ ਡੀਜੀਪੀ ਬਣੇ Friday 09 February 2024 02:13 PM UTC+00 | Tags: aam-aadmi-party breaking-news chandigarh-police dgp-of-chandigarh madhup-kumar-tiwari news punjab-congress the-unmute-breaking-news ਚੰਡੀਗੜ੍ਹ, 9 ਫਰਵਰੀ 2024: ਆਈ.ਪੀ. ਐੱਸ ਮਧੂਪ ਕੁਮਾਰ ਤਿਵਾੜੀ (Madhup Kumar Tiwari) ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ । ਇਸ ਦੇ ਨਾਲ ਹੀ ਦੋ ਹੋਰ ਡੀਜੀਪੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। The post IPS ਮਧੂਪ ਕੁਮਾਰ ਤਿਵਾੜੀ ਚੰਡੀਗੜ੍ਹ ਦੇ ਨਵੇਂ ਡੀਜੀਪੀ ਬਣੇ appeared first on TheUnmute.com - Punjabi News. Tags:
|
"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਲਗਾਏ ਕੈਂਪਾਂ 'ਚ ਵੱਡੀ ਗਿਣਤੀ 'ਚ ਪੁੱਜ ਰਹੇ ਨੇ ਲੋਕ Friday 09 February 2024 02:21 PM UTC+00 | Tags: aam-aadmi-party breaking-news camps government-scheme latest-news news punjab the-unmute-breaking-news the-unmute-latest-news walfare-camps ਖਰੜ, 09 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਕੈਂਪਾਂ (camps) ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਕੈਂਪਾਂ ਵਿਚ ਜਾ ਕੇ ਭਰਪੂਰ ਲਾਹਾ ਲੈ ਕੇ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾ ਰਹੇ ਹਨ ਜਿਸ ਨਾਲ ਕੈਂਪਾਂ ਨੂੰ ਕਾਮਯਾਬੀ ਮਿਲ ਰਹੀ ਹੈ। ਉਪ ਮੰਡਲ ਮੈਜਿਸਟਰੇਟ, ਖਰੜ, ਸ੍ਰੀ ਗੁਰਮੰਦਰ ਸਿੰਘ ਨੇ ਦੱਸਿਆ ਕਿ ਖਰੜ ਉਪ ਮੰਡਲ ਦੇ ਪਿੰਡ ਗੱਬੇਮਾਜਰਾ, ਬਾੜੀਵਾਲਾ, ਪਾਤੜਾ, ਸੋਏਮਾਜਰਾ ਅਤੇ ਕਨੌੜਾ ਵਿਖੇ ਲਾਏ ਕੈਂਪ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਲਿਆ ਜਾ ਰਿਹਾ ਹੈ। ਐੱਸ.ਡੀ.ਐਮ ਨੇ ਦੱਸਿਆ ਕਿ ਇਹਨਾਂ ਕੈਂਪਾਂ (camps) ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਘਰ ਬੈਠੇ ਹੀ ਲੋਕ ਵੱਧ ਤੋਂ ਵੱਧ ਲਾਹਾ ਲੈ ਰਹੇ ਹਨ ਅਤੇ ਆਪਣੇ ਲੰਮੇ ਸਮੇਂ ਤੋਂ ਲੰਬਿਤ ਚਲੇ ਆ ਰਹੇ ਕੰਮਾਂ ਦਾ ਨਿਪਟਾਰਾ ਹੋਣ ਨਾਲ ਲੋਕ ਸਰਕਾਰ ਦਾ ਧੰਨਵਾਦ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। The post “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਕੈਂਪਾਂ ‘ਚ ਵੱਡੀ ਗਿਣਤੀ ‘ਚ ਪੁੱਜ ਰਹੇ ਨੇ ਲੋਕ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਬਚਨਵੱਧ: ਗੁਰਮੀਤ ਸਿੰਘ ਖੁੱਡੀਆਂ Friday 09 February 2024 02:27 PM UTC+00 | Tags: aam-aadmi-party agriculture-policy breaking-news cm-bhagwant-mann farmers farmers-protest gurmeet-singh-khudian latest-news mega-cow-rally news punjab-aggriculture punjab-government ਅਬੋਹਰ 9 ਫਰਵਰੀ 2024: ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸੀਤੋ ਗੁਨੋ ਵਿਖੇ ਕਰਵਾਈ ਗਈ ਸਾਹੀਵਾਲ ਮੈਗਾ ਕਾਫ਼ ਰੈਲੀ ਦਾ ਉਦਘਾਟਨ ਕਰਨ ਪਹੁੰਚੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵੱਧੇ ਲਈ ਬਚਨਵੱਧ ਹੈ। ਇਸ ਮੌਕੇ ਉਨਾਂ ਨੇ ਪਸ਼ੂ ਪਾਲਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪਸ਼ੂ ਪਾਲਣ ਇੱਕ ਅਜਿਹਾ ਕੀਤਾ ਹੈ ਜਿਸ ਦੇ ਰਾਹੀਂ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਕਿਉਂਕਿ ਹੁਣ ਜਮੀਨ ਤਾਂ ਹੋਰ ਵਧਾਈ ਨਹੀਂ ਜਾ ਸਕਦੀ ਇਸ ਲਈ ਸਾਨੂੰ ਆਮਦਨ ਵਧਾਉਣ ਲਈ ਸਹਾਇਕ ਖੇਤੀ ਧੰਦਿਆਂ ਦਾ ਲਾਹਾ ਲੈਣਾ ਚਾਹੀਦਾ ਹੈ। ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਆਖਿਆ ਕਿ ਪੜ੍ਹਾਈ ਕਰਕੇ ਸਾਡੇ ਨੌਜਵਾਨ ਯੋਗ ਬਣਨ ਤਾ ਕਿ ਉਹ ਵੱਖ-ਵੱਖ ਤਰੀਕਿਆਂ ਨਾਲ ਆਪਣੀ ਆਮਦਨ ਪੈਦਾ ਕਰ ਸਕਣ। ਉਹਨਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਵਿਦੇਸ਼ ਨਾਲੋਂ ਆਪਣਾ ਮੁਲਕ ਬਿਹਤਰ ਹੈ ਇਥੇ ਮਿਹਨਤ ਕਰੋ ਤਾਂ ਸਰਕਾਰ ਤੁਹਾਡੀ ਹਰ ਪ੍ਰਕਾਰ ਦੀ ਮਦਦ ਕਰੇਗੀ। ਕਿਨੂੰ ਦੀ ਗੱਲ ਕਰਦਿਆਂ ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮਿਡ ਡੇ ਮੀਲ ਵਿੱਚ ਕਿੰਨੂ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਕਿੰਨੂ ਬਾਗਵਾਨਾਂ ਨੂੰ ਲਾਭ ਮਿਲੇਗਾ। ਉਹਨਾਂ ਨੇ ਅਬੋਹਰ ਦੀ ਜੂਸ ਫੈਕਟਰੀ ਦੀ ਸਮਰੱਥਾ ਵਧਾਉਣ ਦੀਆਂ ਸੁਭਾਵਨਾਵਾਂ ਤਲਾਸ਼ਣ ਦੀ ਗੱਲ ਵੀ ਆਖੀ। ਇਸੇ ਤਰ੍ਹਾਂ ਉਹਨਾਂ ਨੇ ਕਿਹਾ ਕਿ ਨਰਮੇ ਨੂੰ ਵੀ ਪੰਜਾਬ ਸਰਕਾਰ ਪ੍ਰਫੁੱਲਤ ਕਰੇਗੀ । ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ 25 ਲੱਖ ਗਊਆਂ ਦਾ 25 ਫਰਵਰੀ ਤੋਂ ਟੀਕਾਕਰਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸੇ ਤਰਾਂ ਉਹਨਾਂ ਦੱਸਿਆ ਕਿ ਜਾਨਵਰਾਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਮੁਫਤ ਦਵਾਈ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਸਾਹੀਵਾਲ ਨਸਲ ਸੁਧਾਰ ਲਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਅਤੇ ਸੈਕਸਡ ਸਿਮਨ ਦੀ ਸਪਲਾਈ ਵੀ ਹਸਪਤਾਲਾਂ ਵਿੱਚ ਦਿੱਤੀ ਜਾ ਰਹੀ ਹੈ। ਸ ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਵਿੱਚ ਮੈਰੀਟ ਅਧਾਰ ਤੇ ਹੋਈਆਂ ਭਰਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ 326 ਨਵੇਂ ਵੈਟਰਨਰੀ ਅਫਸਰ ਅਤੇ 504 ਵੈਟਰਨਰੀ ਇੰਸਪੈਕਟਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ । ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਨਾ ਹੀ ਉਪਰਾਲਿਆਂ ਕਾਰਨ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਹੁਣ ਤੱਕ 40 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦ੍ਰਿੜਤਾ ਨਾਲ ਲੋਕ ਮਸਲਿਆਂ ਦੇ ਹੱਲ ਕਰਨ ਲਈ ਸਮਰਪਿਤ ਹੈ। ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਕੈਬਨਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਦਾ ਸਵਾਗਤ ਕਰਦਿਆਂ ਸਥਾਨਕ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬੱਲੂਆਣਾ ਵਿੱਚ 800 ਕਰੋੜ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਵਿੱਚ ਪੱਤਰੇ ਵਾਲਾ ਦਾ ਮੈਗਾ ਵਾਟਰ ਵਰਕਸ ਅਤੇ ਸੁਖਚੈਨ ਵਿਖੇ ਨਵਾਂ ਕਾਲਜ ਬਣ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਸਾਰੇ ਵਰਗਾਂ ਨੂੰ ਇੱਕ ਸਮਾਨ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ 300 ਯੂਨਿਟ ਮੁਫਤ ਬਿਜਲੀ ਦਾ ਲਾਭ ਸਭ ਨੂੰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਜੀਐਸ ਬੇਦੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ, ਸਵਾਮੀ ਸੁੱਖਾਨੰਦ, ਡਾ ਰਾਜੇਸ਼ ਗੁਪਤਾ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਮਾਸਟਰ ਭਜਨ ਲਾਲ ਬਲਾਕ ਪ੍ਰਧਾਨ ਅੰਗਰੇਜ ਸਿੰਘ ਬਰਾੜ, ਸ਼੍ਰੀਮਤੀ ਪੂਜਾ ਲੂਥਰਾ ਧਰਮਵੀਰ ਗੋਦਾਰਾ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਡਾ ਮਨਦੀਪ ਸਿੰਘ ਅਤੇ ਕੇਵਲ ਅਰੋੜਾ ਨੇ ਕੀਤਾ। ਇਸ ਮੌਕੇ ਐਸਡੀਐਮ ਬਲਕਰਨ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਰਾਜੀਵ ਛਾਵੜਾ, ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਚੀਮਾ ਵੀ ਹਾਜ਼ਰ ਸਨ। ਰੈਲੀ ਵਿੱਚ 126 ਸਾਹੀਵਾਲ ਨਸਲ ਦੇ ਜਾਨਵਰ ਪੁਹੰਚੇ। ਇਸ ਮੌਕੇ ਇਨਾਮ ਜੇਤੂ ਜਾਨਵਰਾਂ ਦੇ ਮਾਲਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। The post ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਬਚਨਵੱਧ: ਗੁਰਮੀਤ ਸਿੰਘ ਖੁੱਡੀਆਂ appeared first on TheUnmute.com - Punjabi News. Tags:
|
ਗਿੱਦੜਬਾਹਾ ਸਬ-ਡਿਵੀਜ਼ਨ ਦੇ ਪਿੰਡ ਭਾਰੂ ਤੇ ਕੋਟਭਾਈ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਲਗਾਏ ਲੋਕ ਸੁਵਿਧਾ ਕੈਂਪ Friday 09 February 2024 04:28 PM UTC+00 | Tags: cm-bhagwant-mann giddarbaha punjab-government the-unmute-breaking-news ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 09 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਗਿੱਦੜਬਾਹਾ ਦੇ ਪਿੰਡ ਭਾਰੂ ਅਤੇ ਕੋਟਭਾਈ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਐਸ.ਡੀ.ਐਮ. ਗਿੱਦੜਬਾਹਾ, ਅਜੀਤ ਪਾਲ ਸਿੰਘ ਵੱਲੋਂ ਪਿੰਡ ਭਾਰੂ ਵਿਖੇ ਪਹੁੰਚ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਲੜੀ ਤਹਿਤ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ 'ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਿੰਡ-ਪਿੰਡ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਕਿਉਂਕਿ ਲੋਕਾਂ ਦੇ ਪਿੰਡ ਵਿੱਚ ਹੀ ਕੰਮ ਹੋ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਇਹਨਾਂ ਕੰਮਾਂ ਲਈ ਲੋਕਾਂ ਨੂੰ ਦਫਤਰਾਂ ਤੱਕ ਜਾਣਾ ਪੈਂਦਾ ਸੀ ਪਰ ਹੁਣ ਦਫਤਰ ਚੱਲ ਕੇ ਲੋਕਾਂ ਦੇ ਪਿੰਡ ਵਿੱਚ ਪਹੁੰਚ ਰਹੇ ਹਨ ਅਤੇ ਪਿੰਡ ਵਿੱਚ ਬੈਠ ਕੇ ਹੀ ਅਧਿਕਾਰੀ ਲੋਕਾਂ ਦੇ ਕੰਮ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਲਗਭਗ ਚਾਰ ਦਰਜਨ ਤੋਂ ਜਿਆਦਾ ਸਕੀਮਾਂ ਦਾ ਲਾਭ ਮੌਕੇ ਤੇ ਹੀ ਦਿੱਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ 12 ਫ਼ਰਵਰੀ ਨੂੰ ਇਹ ਕੈਂਪ ਗਿੱਦੜਬਾਹਾ ਸ਼ਹਿਰੀ ਖੇਤਰ ਦੇ ਵਾਰਡ ਨੰਬਰ 4 ਵਿੱਚ ਅਤੇ ਬਾਅਦ ਦੁਪਹਿਰ ਵਾਰਡ ਨੰਬਰ 5 ਵਿਖੇ ਲਗਾਏ ਜਾ ਰਹੇ ਹਨ ਅਤੇ ਇਸੇ ਤਰ੍ਹਾਂ ਗਿੱਦੜਬਾਹਾ ਦੇ ਪਿੰਡ ਬੀਦੋਵਾਲੀ ਵਿਖੇ ਅਤੇ ਬਾਅਦ ਦੁਪਹਿਰ ਥਰਾਜਵਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਸਬੰਧੀ ਲਗਾਏ ਜਾ ਰਹੇ ਹਨ। ਇਸ ਕੈਂਪ ਦੌਰਾਨ ਉਨ੍ਹਾਂ ਵੱਲੋਂ ਮੌਕੇ 'ਤੇ ਹੀ ਲੇਬਰ ਦੀ ਲਾਭਪਾਤਰੀ ਸਰਟੀਫ਼ਿਕੇਟ, ਜਾਤੀ ਦਾ ਸਰਟੀਫ਼ਿਕੇਟ ਅਤੇ ਹੋਰ ਵੱਖ-ਵੱਖ ਕਿਸਮਾਂ ਦੇ ਸਰਟੀਫ਼ਿਕੇਟ ਮੁਹੱਈਆ ਕਰਵਾਏ ਗਏ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰ ਦੇ ਇਸ ਉਪਰਾਲੇ ਦਾ ਲਾਹਾ ਲਿਆ ਜਾਵੇ। ਇਸ ਮੌਕੇ ਕਮਲਜੀਤ ਸਿੰਘ ਤੋਂ ਇਲਾਵਾ ਪਤਵੰਤੇ ਵਿਆਕਤੀ ਹਾਜ਼ਰ ਸਨ। The post ਗਿੱਦੜਬਾਹਾ ਸਬ-ਡਿਵੀਜ਼ਨ ਦੇ ਪਿੰਡ ਭਾਰੂ ਤੇ ਕੋਟਭਾਈ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਲਗਾਏ ਲੋਕ ਸੁਵਿਧਾ ਕੈਂਪ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ- ਅੰਦੇਸ਼ੀ ਸੋਚ ਦੇ ਚੱਲਦਿਆਂ ਹੀ ਹਜ਼ਾਰਾਂ ਲੋਕੀ ਉਠਾ ਰਹੇ ਹਨ ਸਕੀਮਾਂ ਦਾ ਫਾਇਦਾ: MLA ਕੁਲਵੰਤ ਸਿੰਘ Friday 09 February 2024 04:34 PM UTC+00 | Tags: aam-aadmi-party bhagwant-mann breaking-news chief-minister-bhagwant-mann cm-bhagwant-mann governement-schemes mla-kulwant-singh punjab-government punjab-politics schemes the-unmute-breaking-news ਐਸ.ਏ.ਐਸ ਨਗਰ: 09 ਫਰਵਰੀ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ- ਪ੍ਰੋਗਰਾਮ ਦੇ ਤਹਿਤ ਪੰਜਾਬ ਭਰ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਵਾਰਡ ਵਾਈਜ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਕਿ ਲੋਕਾਂ ਨੂੰ ਪੇਸ਼ ਆ ਰਹੀਆਂ ਰੋਜ਼ਮਰ੍ਹਾ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਸਕਣ, ਇਹ ਗੱਲ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਕਹੀ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਅੱਜ ਪਿੰਡ ਰੁੜਕਾ ਅਤੇ ਅਲੀਪੁਰ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਨ ਦੌਰਾਨ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਦੇ ਵਿੱਚ ਲਿਆਉਣ ਦੇ ਲਈ ਜੋ ਇਤਿਹਾਸਿਕ ਫੈਸਲਾ ਕੀਤਾ ਸੀ, ਉਸ ਦੇ ਲਈ ਉਹ ਅੱਜ ਖੁਸ਼ੀ ਅਤੇ ਤਸੱਲੀ ਨਾਲ ਭਰਪੂਰ ਹਨ, ਕਿਉਂਕਿ ਜਿਹੜੇ ਸੁਪਨੇ ਲੈ ਕੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ, ਉਹੀ ਸਰਕਾਰ ਲੋਕਾਂ ਦੇ ਦੁਆਰ ਤੇ ਜਾ ਕੇ ਉਨਾਂ ਦੀਆਂ ਮੁਸ਼ਕਲਾਂ ਦਾ ਸਥਾਈ ਹੱਲ ਕਰ ਰਹੀ ਹੈ। ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਰੋਜ਼ਾਨਾ ਲੋਕੀ ਵੱਡੇ ਪੱਧਰ ਤੇ ਫਾਇਦਾ ਲੈ ਰਹੇ ਹਨ, ਹੁਣ ਲੋਕਾਂ ਨੂੰ ਆਪਣੇ ਕੰਮਾਂ -ਕਾਰਾਂ ਨੂੰ ਛੱਡ ਕੇ ਸਰਕਾਰੀ ਦਫਤਰਾਂ ਦੇ ਵਿੱਚ ਖੱਜਲ- ਖੁਆਰ ਨਹੀਂ ਹੋਣਾ ਪੈ ਰਿਹਾ ਸਗੋਂ ਸਰਕਾਰ ਉਹਨਾਂ ਦੇ ਦੁਆਰ ਤੇ ਚੱਲ ਕੇ ਉਹਨਾਂ ਦਾ ਕੰਮ ਕਰ ਰਹੀ ਹੈ। ਅੱਜ 16 ਵਿਭਾਗਾਂ ਵੱਖ ਵੱਖ ਵਿਭਾਗਾਂ ਦੇ 35 ਤੋਂ ਵੀ ਵੱਧ ਮੁਲਾਜ਼ਮ ਇਹਨਾਂ ਕੈਂਪਾਂ ਦੇ ਵਿੱਚ ਮੌਜੂਦ ਹਨ, ਜਿਹੜੇ ਮੌਕੇ ਤੇ ਹੀ ਸਾਰੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ ਅਤੇ ਇਹ ਸਭ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਦੇ ਚੱਲਦਿਆਂ ਹੀ ਸੰਭਵ ਹੋ ਸਕਿਆ ਹੈ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਰੁੜਕਾ ਅਤੇ ਅਲੀਪੁਰ ਵਿਖੇ ਲਗਾਏ ਗਏ ਕੈਂਪਾਂ ਦੇ ਦੌਰਾਨ – ਆਪ ਦੀ ਸਰਕਾਰ ਆਪ ਦੇ ਦੁਆਰ- ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਰਹੇ, ਇਹਨਾਂ ਕੈਂਪਾਂ ਦੇ ਦੌਰਾਨ ਜਨਮ ਸਰਟੀਫਿਕੇਟ /ਗੈਰ ਉਪਲਬਧਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫਾ, ਪੰਜਾਬ ਨਿਵਾਸ ਸਰਟੀਫਿਕੇਟ ,ਜਾਤੀ ਸਰਟੀਫਿਕੇਟ ਐਸ.ਸੀ, ਉਸਾਰੀ ਮਜ਼ਦੂਰ ਦੀ ਰਜਿਸਟਰੇਸ਼ਨ, ਬੁਢਾਪਾ ਪੈਨਸ਼ਨ ਸਕੀਮ ,ਬਿਜਲੀ ਬਿਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ ਅਤੇ ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਆਦਿ ਨਾਲ ਸੰਬੰਧਿਤ ਮਸਲਿਆਂ ਨੂੰ ਮੌਕੇ ਤੇ ਮੌਜੂਦ ਅਧਿਕਾਰੀਆਂ ਵੱਲੋਂ ਨਿਪਟਾਇਆ ਗਿਆ, ਪਿੰਡ ਰੁੜਕਾ ਵਿਖੇ ਲੱਗੇ ਕੈਂਪ ਦੇ ਦੌਰਾਨ ਸਰਪੰਚ ਹਰਜੀਤ ਸਿੰਘ ,ਮਾਨ ਸਿੰਘ ,ਪੰਚ ਬਲਵਿੰਦਰ ਸਿੰਘ ,ਲਵਲੀ ਬੈਂਸ ,ਪੰਚ ਮਨਜੀਤ ਸਿੰਘ ,ਪੰਚ ਲੱਖੀ , ਟੋਨੀ, ਧੀਰਜ ਕੁਮਾਰ, ਹਰਕਮਲਜੀਤ ਸਿੰਘ ਲੰਬੜਦਾਰ ,ਮਨਜੀਤ ਸਿੰਘ ਕੁੰਬੜਾ, ਦਲਵੀਰ ਸਿੰਘ, ਕਰਮਜੀਤ ਸਿੰਘ ਗੋਲਾ , ਰਵਿੰਦਰ ਸਿੰਘ ਵੀ ਹਾਜ਼ਰ ਸਨ, ਜਦਕਿ ਪਿੰਡ ਅਲੀਪੁਰ ਦੇ ਵਿਖੇ ਲੱਗੇ ਗਏ ਕੈਂਪ ਦੇ ਦੌਰਾਨ ਅਲੀਪੁਰ ਦੇ ਸਰਪੰਚ ਚਰਨਜੀਤ ਸਿੰਘ, ਬਲਾਕ ਪ੍ਰਧਾਨ- ਮੁਖਤਿਆਰ ਸਿੰਘ, ਸਤਵਿੰਦਰ ਸਿੰਘ, ਹਰਦੇਵ ਸਿੰਘ, ਜਸਪਾਲ ਸਿੰਘ, ਭਾਗ ਸਿੰਘ,ਅਜੀਤ ਸਿੰਘ, ਜਸਵੰਤ ਸਿੰਘ, ਮਾਨ ਸਿੰਘ ਵੀ ਹਾਜ਼ਰ ਸਨ। The post ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ- ਅੰਦੇਸ਼ੀ ਸੋਚ ਦੇ ਚੱਲਦਿਆਂ ਹੀ ਹਜ਼ਾਰਾਂ ਲੋਕੀ ਉਠਾ ਰਹੇ ਹਨ ਸਕੀਮਾਂ ਦਾ ਫਾਇਦਾ: MLA ਕੁਲਵੰਤ ਸਿੰਘ appeared first on TheUnmute.com - Punjabi News. Tags:
|
ਨਗਰ ਕੌਂਸਲ ਫਾਜ਼ਿਲਕਾ ਵੱਲੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸਿਆਂ 'ਚ ਜਾਰੀ Friday 09 February 2024 04:41 PM UTC+00 | Tags: breaking-news fazilka ਫਾਜ਼ਿਲਕਾ 9 ਫਰਵਰੀ 2024: ਨਗਰ ਕੌਂਸਲ ਫਾਜਿਲਕਾ ਵੱਲੋਂ ਸਰਕਾਰ ਦੀਆਂ ਹਦਾਇਤਾ ਅਨੁਸਾਰ ਸ਼ਹਿਰ ਵਿੱਚ ਮਿਤੀ 05-02-024 ਤੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸੀਆ ਵਿੱਚ ਚਲਾਈ ਜਾ ਰਹੀ ਹੈ ਜਿਸ ਤਹਿਤ ਹੁਣ ਤੱਕ ਲਗਭਗ 380 ਕਿੱਲੋ ਇਸਤੇਮਾਲ ਕੀਤਾ ਪਲਾਸਟਿਕ ਇੱਕਠਾ ਕਰਕੇ 25 ਦੇ ਕਰੀਬ ਬੇਲਿਂਗ ਮਸ਼ੀਨਾ ਰਾਹੀ ਬੇਲਾ ਤਿਆਰ ਕੀਤੀਆ ਜਾ ਚੁੱਕੀਆਂ ਹਨ ਜੋ ਅੱਗੇ ਪਲਾਸਟਿਕ ਰੀੑਸਾਇਕਲਰ ਨੂੰ ਭੇਜਿਆ ਜਾਣ ਗਿਆ। ਇਸ ਮੁਹਿਮ ਤਹਿਤ ਹੋਲੀ ਹਾਰਟ ਡੇ ਬੋਰਡਿਗ ਪਬਲਿਕ ਸਕੂਲ ਅਤੇ ਡੀ।ਸੀ। ਡੀ।ਏ।ਵੀ। ਸਕੂਲ ਵਿੱਚ ਵਿਸ਼ੇਸ ਤੋਰ ਤੇ ਸੈਮੀਨਾਰ ਕਰਵਾ ਕੇ ਬੱਚਿਆਂ ਨੂੰ ਪਲਾਸਟਿਕ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ ਇਸ ਮਹਿਮ ਵਿੱਚ ਸਾਰੇ ਸਕੂਲਾਂ ਨੂੰ ਪਲਾਸਟਿਕ ਕੁਲੈਕਸ਼ਨ ਡਰਾਇਵ ਵਿੱਚ ਬੱਚਿਆਂ ਨੂੰ ਵੱਧ ਤੋ ਵੱਧ ਜਾਗਰੂਕ ਅਤੇ ਇਸਤੇਮਾਲ ਕੀਤਾ ਪਲਾਸਟਿਕ ਇੱਕਠਾ ਕਰਨ ਲਈ ਕਿਹਾ ਗਿਆ ਹੈ | ਇਸ ਮਹਿਮ ਤਹਿਤ 10 ਫਰਵਰੀ ਤੱਕ ਸਾਰੇ ਸਕੂਲਾਂ ਤੋ ਪਲਾਸਟਿਕ ਇੱਕਠਾ ਕੀਤਾ ਜਾਵੇ ਅਤੇ ਰੀਸਾਇਕਲ ਲਈ ਭੇਜਿਆ ਜਾਵੇਗਾ ਤਾਂ ਜੋ ਵਾਤਾਵਰਨ ਸਾਫ ਅਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ | ਇਸ ਮਹਿਮ ਵਿੱਚ ਨਗਰ ਕੌਂਸਲ ਫਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਮੰਗਤ ਕੁਮਾਰ ਵੱਲੋਂ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਗਈ ਕਿ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਬਜ਼ਾਰ ਖਰੀਦਦਾਰੀ ਕਰਨ ਸਮੇਂ ਕੱਪੜੇ ਦੇ ਥੱਲੇ ਘਰ ਤੋ ਹੀ ਲੈ ਕੇ ਜਾਇਆ ਜਾਵੇਂ ਉਹਨ੍ਹਾਂ ਨੇ ਇਹ ਵੀ ਦੱਸਿਆ ਕਿ ਪੋਲੀਥੀਨੇਪਲਾਸਟਿਕ ਵਾਤਾਵਰਨ, ਪਸ਼ੂਆਂ ਅਤੇ ਜਮ਼ੀਨਾ ਲਈ ਬਹੁਤ ਖਤਰਨਾਕ ਹੈ। ਇਸ ਮੁਹਿਮ ਵਿੱਚ ਨਗਰ ਕੌਂਸਲ ਤੋ ਸੈਨੀਟੇਸ਼ਨ ਸੁਪਰਡੰਟ ਨਰੇਸ਼ ਕੁਮਾਰ ਖੇੜਾ, ਸੀ।ਐਫ। ਪਵਨ ਕੁਮਾਰ, ਨਟਵਰ ਲਾਲ। ਅਰੂਣ, ਸੰਦੀਪ ਕੁਮਾਰ, ਸੰਜੈ ਕੁਮਾਰ, ਉਮ ਪ੍ਰਕਾਸ ਅਤੇ ਸਵੱਛ ਭਾਰਤ ਮੋਟੀਵੇਟਰ ਟੀਮ ਹਾਜਰ ਸਨ। The post ਨਗਰ ਕੌਂਸਲ ਫਾਜ਼ਿਲਕਾ ਵੱਲੋਂ ਲਗਾਤਾਰ ਪਲਾਸਟਿਕ ਵੇਸਟ ਕੁਲੈਕਸ਼ਨ ਡਰਾਇਵ ਸ਼ਹਿਰ ਦੇ ਵੱਖ ਵੱਖ ਹਿੱਸਿਆਂ ‘ਚ ਜਾਰੀ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਵੱਲੋਂ ਸਾਲ 2024-25 ਲਈ ਸਰਕਾਰੀ ਸਕੂਲਾਂ 'ਚ ਦਾਖਲਾ ਮੁਹਿੰਮ ਦੀ ਸ਼ੁਰੂਆਤ Friday 09 February 2024 05:20 PM UTC+00 | Tags: aam-aadmi-party breaking-news cm-bhagwant-mann government-schools harjot-singh-bains latest-news news punjab-breaking-news ਸ੍ਰੀ ਅਨੰਦਪੁਰ ਸਾਹਿਬ 09 ਫਰਵਰੀ 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਸਥਾਨਕ ਵਿਰਾਸਤ ਏ ਖਾਲਸਾ ਦੇ ਸ਼ਾਨਦਾਰ ਆਡੀਟੋਰੀਅਮ ਵਿੱਚ ਸਾਲ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸੁਰੂਆਤ ਕੀਤੀ। ਉਨ੍ਹਾਂ ਨੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕਨ ਕਰਨ ਲਈ ਤਿਆਰ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਸ.ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਜਾਣਕਾਰੀ ਉਪਲੱਬਧ ਕਰਵਾਉਣ ਵਾਸਤੇ ਟੋਲ ਫਰੀ ਨੰ: 1800-180-2139 ਜਾਰੀ ਕੀਤਾ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀਆਂ ਮਜਬੂਤ ਪੁਲਾਘਾ ਬਾਰੇ ਜਾਣਕਾਰੀ ਉਪਲੱਬਧ ਕਰਵਾਉਣ ਵਾਲੀ ਵੈਬਸਾਈਟ www.epunjabschool.gov.in ਵੀ ਲਾਂਚ ਕੀਤੀ। ਅੱਜ ਵਿਰਾਸਤ ਏ ਖਾਲਸਾ ਦੇ ਆਡੀਟੋਰੀਅਮ ਵਿੱਚ ਪੰਜਾਬ ਦੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ। ਪੰਜਾਬ ਦੇਸ਼ ਭਰ ਵਿਚ ਹੋਰ ਸੂਬਿਆਂ ਵਿੱਚ ਸਿੱਖਿਆ ਦੇ ਖੇਤਰ ਵਿਚ ਰੋਡ ਮਾਡਲ ਬਣ ਗਿਆ ਹੈ। ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਦਹਾਕਿਆਂ ਬਾਅਦ ਚੋਖਾ ਸੁਧਾਰ ਹੋਇਆ ਹੈ। ਅੱਜ ਪੰਜਾਬ ਦੇ ਹਜ਼ਾਰਾ ਸਰਕਾਰੀ ਸਕੂਲਾਂ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ, ਤੇ ਕਲਾਸਰੂਮ ਬਣਾਏ ਜਾ ਰਹੇ ਹਨ, ਪਖਾਨੇ, ਵਾਈ-ਫਾਈ, ਲੈਬ ਵਰਗੀਆਂ ਸਹੂਲਤਾਂ ਉਪਲੱਬਧ ਹੋ ਰਹੀਆਂ ਹਨ। ਸਾਡੇ ਸਿੱਖਿਆ ਅਧਿਕਾਰੀਆਂ ਨੇ ਪਿਛਲੇ 22 ਮਹੀਨੇ ਵਿਚ ਬੇਮਿਸਾਲ ਮਿਹਨਤ ਕੀਤੀ ਹੈ, ਸਰਕਾਰੀ ਸਕੂਲਾਂ ਵਿਚ ਦਾਖਲਿਆ ਦਾ ਗ੍ਰਾਫ ਤੇਜੀ ਨਾਲ ਉਪਰ ਜਾ ਰਿਹਾ ਹੈ, ਕਾਨਵੈਂਟ ਅਤੇ ਮਾਡਲ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਨੂੰ ਪ੍ਰਮੁੱਖਤਾ ਦੇ ਰਹੇ ਹਨ। ਅੱਜ ਸੰਸਾਰ ਭਰ ਵਿਚ ਚੱਲ ਰਹੇ ਮੁਕਾਬਲੇਬਾਜੀ ਦੇ ਦੌਰ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮੇਂ ਦੇ ਹਾਣੀ ਬਣ ਰਹੇ ਹਨ। ਕਾਨਵੈਂਟ ਅਤੇ ਮਾਡਲ ਸਕੂਲਾਂ ਦੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਵਿੱਚ ਦਾਖਲਿਆ ਨੂੰ ਪ੍ਰਮੁੱਖਤਾ ਦੇ ਰਹੇ ਹਨ। ਇਹ ਪੰਜਾਬ ਦੇ ਸਿੱਖਿਆ ਢਾਚੇ ਦੀ ਬਦਲ ਰਹੀ ਤਸਵੀਰ ਦੀ ਸੁਰੂਆਤ ਹੈ, ਅਗਲੇ ਦੋ ਤਿੰਨ ਸਾਲਾ ਵਿੱਚ ਪੰਜਾਬ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾਉਣ ਦਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ, ਜਿਸ ਵਿੱਚ ਸਿੱਖਿਆ ਦਾ ਪੱਧਰ ਉੱਪਰਲਿਆ ਸ਼ਿਖਰਾ ਛੂਹੇਗਾ। ਸਿੱਖਿਆ ਮੰਤਰੀ (Harjot Singh Bains) ਨੇ ਕਿਹਾ ਕਿ ਅਸੀ ਸਾਰੇ ਵਧਾਈ ਦੇ ਪਾਤਰ ਹਾਂ, ਜ਼ਿਨ੍ਹਾਂ ਨੇ ਦੋ ਸਾਲਾ ਦੀ ਕੜ੍ਹੀ ਮਿਹਨਤ ਨਾਲ ਪੰਜਾਬ ਦੇ ਸਿੱਖਿਆ ਦੇ ਖੇਤਰ ਵਿੱਚ ਜਿਕਰਯੋਗ ਮੱਲਾ ਮਾਰੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮਾਪਿਆਂ ਦਾ ਅਧਿਆਪਕ ਉਤੇ ਵਿਸ਼ਵਾਸ਼ ਹੀ ਸਾਡੀ ਸਫਲਤਾ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲ ਮੁਖੀਆਂ ਤੇ ਅਧਿਆਪਕਾਂ ਨੇ ਜਿਸ ਜਿੰਮੇਵਾਰੀ ਨਾਲ ਇਸ ਸਫਲਤਾ ਨੂੰ ਚੁੰਮਿਆਂ ਹੈ, ਉਸ ਦੇ ਲਈ ਉਹ ਸਭ ਵਧਾਈ ਦੇ ਪਾਤਰ ਹਨ, ਅੱਜ ਦੇ ਇਸ ਰਾਜ ਪੱਧਰੀ ਸਮਾਰੋਹ ਵਿੱਚ ਵੱਧ ਦਾਖਲਿਆਂ ਲਈ ਵਿਸੇਸ਼ ਉਪਰਾਲੇ ਕਰਨ ਵਾਲੇ ਸਾਡੇ ਸਾਥੀ ਅਧਿਕਾਰੀਆਂ, ਅਧਿਆਪਕਾ, ਮਿਹਨਤੀ ਸਟਾਫ ਦਾ ਵਿਸੇਸ਼ ਸਨਮਾਨ ਅਤੇ ਧੰਨਵਾਦ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀ ਯਕੀਨ ਨਾਲ ਮੰਜਿਲ ਵੱਧ ਕਦਮ ਵਧਾਉਦੇ ਹਾਂ ਤਾਂ ਸਫਲਤਾ ਸਾਡੇ ਕਦਮ ਚੁੰਮਦੀ ਹੈ। ਪੰਜਾਬ ਦੇ ਸਿੱਖਿਆ ਵਿਭਾਗ ਨਾਲ ਜੁੜੇ ਅਧਿਕਾਰੀ/ਕਰਮਚਾਰੀ ਨੇ ਇਹ ਕਰ ਕੇ ਦਿਖਾਇਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਅਸੀ ਸਿੱਖਿਆ ਸੁਧਾਰਾ ਵੱਲ ਵਿਸੇਸ਼ ਕਦਮ ਪੁੱਟੇ ਹਨ, ਸਕੂਲ ਆਫ ਐਮੀਨੈਂਸ, ਵਿਦਿਆਰਥੀਆਂ ਲਈ ਟ੍ਰਾਸਪੋਰਟ, ਸਕੂਲਾਂ ਵਿਚ ਸੁਰੱਖਿਆ ਗਾਰਡ, ਪ੍ਰਿੰਸੀਪਲਾਂ ਦੀ ਵਿਦੇਸ਼ਾ ਵਿਚ ਸਿਖਲਾਈ, ਵਿਦਿਆਰਥੀਆਂ ਦੀ ਈਸਰੋ ਅਤੇ ਜਪਾਨ ਵਿਚ ਫੇਰੀ, ਹੈਡਮਾਸਟਰਾਂ ਦੀ ਵੱਡੇ ਸੰਸਥਾਨਾ ਵਿੱਚ ਟ੍ਰੇਨਿੰਗ ਦਾ ਫੈਸਲਾ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਹੋਰ ਗਤੀਵਿਧੀਆ ਵੱਲ ਹੋਰ ਉਤਸ਼ਾਹਿਤ ਕੀਤਾ ਹੈ, ਖੇਡਾਂ, ਸਮਰ ਕੈਂਪ ਅਤੇ ਅਧਿਆਪਕ ਮਾਪੇ ਮਿਲਣੀ ਵਰਗੇ ਫੈਸਲਿਆਂ ਨੇ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ਼ ਹੋਰ ਕਾਇਮ ਕੀਤਾ ਹੈ। ਭਵਿੱਖ ਵਿਚ ਪੰਜਾਬ ਦੇ ਸਿੱਖਿਆ ਢਾਚੇ, ਸਕੂਲਾਂ ਦੇ ਵਿੱਦਿਅਕ ਢਾਚੇ ਅਤੇ ਸਹੂਲਤਾਂ ਵਿੱਚ ਹੋਰ ਚੋਖੇ ਸੁਧਾਰ ਹੋਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀ ਹਰ ਉਸ ਸ਼ਖਸੀਅਤ ਦਾ ਸਨਮਾਨ ਕਰਦੇ ਹਾਂ, ਜੋ ਸਾਡੀ ਸਿੱਖਿਆ ਕ੍ਰਾਂਤੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਸਿੱਖਿਆ ਮੰਤਰੀ ਨੇ ਮਿਸ਼ਨ 100 ਪ੍ਰਤੀਸ਼ਤ ਅਤੇ ਦਾਖਲਾ ਮੁਹਿੰਮ ਨੂੰ ਸਫਲਤਾ ਪੂਰਵਕ ਸਿਖ਼ਰਾ ਤੇ ਪਹੁੰਚਾਉਣ ਵਾਲੇ ਅਧਿਆਪਕਾ ਦਾ ਵਿਸੇਸ਼ ਸਨਮਾਨ ਕੀਤਾ। ਸਿੱਖਿਆ ਮੰਤਰੀ ਨੇ ਤਿੰਨ ਵਿਦਿਆਰਥੀਆਂ ਦਾ ਦਾਖਲਾ ਕਰਕੇ ਇਸ ਦਾਖਲਾ ਮੁਹਿੰਮ ਦੀ ਸੁਰੂਆਤ ਕੀਤੀ ਅਤੇ ਪੰਜਾਬ ਦੇ ਸਿੱਖਿਆ ਢਾਚੇ ਵਿਚ ਹੋਏ ਚੋਖੇ ਸੁਧਾਰ ਨੂੰ ਘਰ ਘਰ ਪਹੁੰਚਾਉਣ ਲਈ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਜਿਲ੍ਹਾ ਸਿੱਖਿਆ ਅਫਸਰ, ਸੈਕੰਡਰੀ ਤੇ ਐਲੀਮੈਂਟਰੀ, ਬਲਾਕ ਸਿੱਖਿਆ ਅਫਸਰ ਤੇ ਹੋਰ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਨਾਲ ਸਿੱਖਿਆ ਮੰਤਰੀ ਨੇ ਦੁਪਹਿਰ ਦਾ ਭੋਜਨ ਵੀ ਕੀਤਾ ਅਤੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਇਆ। The post ਹਰਜੋਤ ਸਿੰਘ ਬੈਂਸ ਵੱਲੋਂ ਸਾਲ 2024-25 ਲਈ ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਦੀ ਸ਼ੁਰੂਆਤ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest