TheUnmute.com – Punjabi News: Digest for May 18, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ, 17 ਮਈ 2024: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਵੱਲੋਂ ਅੱਜ ਯਾਨੀ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ (Sibin C) ਨੇ ਬੀਤੇ ਦਿਨ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ “ਇਸ ਵਾਰ 70 ਪਾਰ” ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ ਹੀ ਹਿੱਸਾ ਹੈ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab ‘ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ ਨਾਲ ਸਬੰਧਤ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਲਾਈਵ ਸੈਸ਼ਨ ਦੌਰਾਨ ਕੋਈ ਵੀ ਵਿਅਕਤੀ ਸਵਾਲ ਪੁੱਛ ਸਕਦਾ ਹੈ ਅਤੇ ਪੋਸਟ ‘ਤੇ ਕੁਮੈਂਟ ਕਰਕੇ ਆਪਣਾ ਫੀਡਬੈਕ ਅਤੇ ਸੁਝਾਅ ਵੀ ਦੇ ਸਕਦਾ ਹੈ।

The post ਪੰਜਾਬ CEO ਸਿਬਿਨ ਸੀ ਅੱਜ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ appeared first on TheUnmute.com - Punjabi News.

Tags:
  • breaking-news
  • facebook
  • news

ਪੰਜਾਬ 'ਚ ਹੀਟ ਵੇਵ ਦੀ ਚਿਤਾਵਨੀ ਜਾਰੀ, ਕਈ ਜ਼ਿਲ੍ਹਿਆਂ 'ਚ ਪਾਰਾ 44 ਡਿਗਰੀ ਤੋਂ ਪਾਰ

Friday 17 May 2024 06:06 AM UTC+00 | Tags: breaking-news degrees heat-wave latest-news mercury news punjab punjab-weather temperature

ਚੰਡੀਗੜ੍ਹ, 17 ਮਈ 2024: ਪੰਜਾਬ ‘ਚ ਗਰਮੀ ਦਾ ਅਸਰ ਦਿਖਾਈ ਦੇਣ ਲੱਗਾ ਹੈ। ਸ਼ਹਿਰਾਂ ਦਾ ਤਾਪਮਾਨ (temperature) 42 ਤੋਂ 44 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਹਾਲਾਤ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਸ਼ਨੀਵਾਰ ਤੋਂ ਇਹ ਚਿਤਾਵਨੀ ਔਰੇਂਜ ਵਿੱਚ ਬਦਲ ਜਾਵੇਗੀ। ਇਸਦੇ ਨਾਲ ਹੀ ਹੀਟ ਵੇਵ ਹੋਰ ਵਧਣ ਵਾਲੀ ਹੈ |

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚ ਗਿਆ ਸੀ। ਜਦੋਂ ਕਿ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਅੱਜ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ (temperature) 43-44 ਡਿਗਰੀ ਨੂੰ ਛੂਹ ਜਾਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਸ਼ਹਿਰਾਂ ‘ਚ ਸ਼ਨੀਵਾਰ ਅਤੇ ਮੰਗਲਵਾਰ ਦਰਮਿਆਨ ਤਾਪਮਾਨ 45 ਡਿਗਰੀ ਨੂੰ ਪਾਰ ਕਰਨ ਜਾ ਰਿਹਾ ਹੈ।

The post ਪੰਜਾਬ ‘ਚ ਹੀਟ ਵੇਵ ਦੀ ਚਿਤਾਵਨੀ ਜਾਰੀ, ਕਈ ਜ਼ਿਲ੍ਹਿਆਂ ‘ਚ ਪਾਰਾ 44 ਡਿਗਰੀ ਤੋਂ ਪਾਰ appeared first on TheUnmute.com - Punjabi News.

Tags:
  • breaking-news
  • degrees
  • heat-wave
  • latest-news
  • mercury
  • news
  • punjab
  • punjab-weather
  • temperature

ਸੁਨੀਲ ਜਾਖੜ ਨੇ CM ਯੋਗੀ ਆਦਿਤਿਆਨਾਥ ਨੂੰ ਪੰਜਾਬ 'ਚ ਚੋਣ ਪ੍ਰਚਾਰ ਦਾ ਦਿੱਤਾ ਸੱਦਾ

Friday 17 May 2024 06:20 AM UTC+00 | Tags: breaking-news cm-yogi-adityanath lok-sabha-elections-2024 news punjab punjab-bjp

ਚੰਡੀਗੜ੍ਹ, 17 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਦੌਰਾਨ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਚਿੱਠੀ ਲਿਖੀ ਹੈਮ ਜਿਸ ‘ਚ ਉਨ੍ਹਾਂ ਨੇ ਜਲੰਧਰ, ਲੁਧਿਆਣਾ ਤੇ ਪਟਿਆਲਾ ‘ਚ ਚੋਣ ਪ੍ਰਚਾਰ ਲਈ ਸੱਦਾ ਦਿੱਤਾ ਹੈ।

Sunil Jakhar

 

The post ਸੁਨੀਲ ਜਾਖੜ ਨੇ CM ਯੋਗੀ ਆਦਿਤਿਆਨਾਥ ਨੂੰ ਪੰਜਾਬ ‘ਚ ਚੋਣ ਪ੍ਰਚਾਰ ਦਾ ਦਿੱਤਾ ਸੱਦਾ appeared first on TheUnmute.com - Punjabi News.

Tags:
  • breaking-news
  • cm-yogi-adityanath
  • lok-sabha-elections-2024
  • news
  • punjab
  • punjab-bjp

ਨਿਰਪੱਖ ਤੇ ਸਾਂਤਮਈ ਚੌਣਾਂ ਕਰਵਾਉਣ ਲਈ ਫਾਜ਼ਲਿਕਾ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

Friday 17 May 2024 07:47 AM UTC+00 | Tags: breaking-news elections elections-2024 fazlika lok-sabha-election-2024 news

ਫਾਜ਼ਲਿਕਾ , 17 ਮਈ 2024: ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਨ ਸੀ ਆਈਏਐਸ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਾ (Fazlika) ਚੋਣ ਅਫ਼ਸਰਾਂ ਅਤੇ ਪੁਲਿਸ ਮੁੱਖੀਆਂ ਨਾਲ ਕੀਤੀ ਗਈ ਵੀਡੀਓ ਕਾਨਫਰੰਸ ਤੋਂ ਬਾਅਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਆਖਿਆ ਕਿ ਜ਼ਿਲ੍ਹੇ ਵਿਚ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਸਡਿਊਲ ਅਨੁਸਾਰ ਚੋਣ ਤਿਆਰੀਆਂ ਜਾਰੀ ਹਨ। ਉਨ੍ਹਾਂ ਦੇ ਨਾਲ ਐਸਐਸਪੀ ਡਾ: ਪ੍ਰਗਿਆ ਜੈਨ ਆਈਪੀਐਸ ਵੀ ਵਿਸੇਸ਼ ਤੌਰ ਤੇ ਹਾਜਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਮਾਡਲ, ਬੀਬੀਆਂ ਅਤੇ ਨੌਜਵਾਨਾਂ ਵੱਲੋਂ ਪੋਲਿੰਗ ਬੂਥ ਤਾਂ ਸਥਾਪਿਤ ਕੀਤੇ ਹੀ ਜਾਣਗੇ ਸਗੋਂ ਇਸ ਵਾਰ ਪਹਿਲੀ ਵਾਰ ਹੈ ਕਿ 4 ਗਰੀਨ ਪੋਲਿੰਗ ਬੂਥ ਵੀ ਬਣਾਏ ਜਾਣਗੇ ਜਿੱਥੇ ਵੋਟਰਾਂ ਨੂੰ ਮਤਦਾਨ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਪੌਦੇ ਵੀ ਵੰਡੇ ਜਾਣਗੇ। ਇਸੇ ਤਰਾਂ 85 ਸਾਲ ਤੋਂ ਵੱਡੀ ਉਮਰ ਦੇ ਅਤੇ ਦਿਵਿਆਂਗ ਵੋਟਰਾਂ ਵਿਚੋਂ ਜਿੰਨ੍ਹਾਂ ਨੇ ਘਰ ਤੋਂ ਮਤਦਾਨ ਕਰਨ ਦੀ ਸਹਿਮਤੀ ਦਿੱਤੀ ਹੈ ਉਨ੍ਹਾਂ ਦੀ ਘਰ ਤੋਂ ਹੀ ਵੋਟ ਪਵਾਉਣ ਲਈ ਟੀਮਾਂ ਉਨ੍ਹਾਂ ਦੇ ਘਰਾਂ ਤੱਕ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 829 ਪੋਲਿੰਗ ਬੂਥਾਂ ਤੋਂ ਵੈਬਕਾਸਟਿੰਗ ਕੀਤੀ ਜਾਵੇਗੀ। ਇਸਤੋਂ ਬਿਨ੍ਹਾਂ ਜਰੂਰਤ ਅਨੁਸਾਰ ਮਾਇਕ੍ਰੋ ਆਜਰਵਰ ਵੀ ਤਾਇਨਾਤ ਕੀਤੇ ਜਾਣਗੇ।ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 12 ਐਫਐਸਟੀ ਤੇ 12 ਹੀ ਐਸਐਸਟੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।ਸੀਵਿਜਲ ਤੇ ਆਉਣ ਵਾਲੀਆਂ ਸਿ਼ਕਾਇਤਾਂ ਦਾ 100 ਮਿੰਟ ਦੇ ਅੰਦਰ ਅੰਦਰ ਨਿਪਟਾਰਾ ਕੀਤਾ ਜਾ ਰਿਹਾ ਹੈ।

ਐਸਐਸਪੀ ਡਾ: ਪ੍ਰਗਿਆ ਜੈਨ ਨੇ ਦੱਸਿਆ ਕਿ ਜ਼ਿਲ੍ਹੇ (Fazlika) ਵਿਚ ਚੋਣਾਂ ਦੇ ਮੱਦੇਨਜਰ ਸਖ਼ਤ ਸੁਰੱਖਿਆ ਇੰਤਜਾਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ 43.90 ਕਰੋੜ ਰੁਪਏ ਦੇ ਨਸ਼ੇ ਜਾਂ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਵਿਪਨ ਭੰਡਾਰੀ, ਪੰਕਜ ਬਾਂਸਲ, ਬਲਕਰਨ ਸਿੰਘ, ਨਾਇਬ ਤਹਿਸੀਲਦਾਰ ਹਰਪ੍ਰੀਤ ਸਿੰਘ ਗਿੱਲ ਵੀ ਹਾਜਰ ਸਨ।

The post ਨਿਰਪੱਖ ਤੇ ਸਾਂਤਮਈ ਚੌਣਾਂ ਕਰਵਾਉਣ ਲਈ ਫਾਜ਼ਲਿਕਾ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ appeared first on TheUnmute.com - Punjabi News.

Tags:
  • breaking-news
  • elections
  • elections-2024
  • fazlika
  • lok-sabha-election-2024
  • news

ਪੱਛਮੀ ਬੰਗਾਲ 'ਚ ਸੀਬੀਆਈ ਨੇ ਦੋ TMC ਆਗੂਆਂ ਦੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ

Friday 17 May 2024 07:56 AM UTC+00 | Tags: breaking-news cbi-raid crime news nwes tmc-leaders violence west-bengal

ਚੰਡੀਗੜ੍ਹ, 17 ਮਈ 2024: ਸੀਬੀਆਈ (CBI) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਟੀਐਮਸੀ ਦੇ ਦੋ ਆਗੂਆਂ ਦੇ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਾਲ 2021 ਦੀਆਂ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਸਬੰਧ ਵਿੱਚ ਕੀਤੀ ਗਈ ਸੀ। ਸੀਬੀਆਈ ਨੇ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਕਾਠੀ ਇਲਾਕੇ ਵਿੱਚ ਟੀਐਮਸੀ ਆਗੂਆਂ ਦੇ ਟਿਕਾਣਿਆਂ 'ਤੇ ਛਾਪਾ ਮਾਰਿਆ। 2021 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਵਿੱਚ ਇੱਕ ਭਾਜਪਾ ਵਰਕਰ ਦੀ ਮੌਤ ਹੋ ਗਈ ਸੀ।

ਸੀਬੀਆਈ (CBI) ਅਧਿਕਾਰੀਆਂ ਦੀ ਟੀਮ ਨੇ ਕਾਠੀ ਬਲਾਕ ਨੰਬਰ 3 ਵਿੱਚ ਟੀਐਮਸੀ ਆਗੂ ਦੇਬਾਬਰਤ ਪਾਂਡਾ ਦੇ ਘਰ ਛਾਪਾ ਮਾਰਿਆ। ਇਸ ਤੋਂ ਇਲਾਵਾ ਦੂਜੇ ਬਲਾਕ ਵਿੱਚ ਟੀਐਮਸੀ ਆਗੂ ਨੰਦਦੁਲਾਲ ਮੈਤੀ ਦੇ ਘਰ 'ਤੇ ਵੀ ਕਾਰਵਾਈ ਕੀਤੀ ਗਈ। ਸੀਬੀਆਈ ਅਧਿਕਾਰੀ ਨੇ ਦੱਸਿਆ ਕਿ ਪਾਂਡਾ ਅਤੇ ਨੰਦਦੁਲਾਲ ਦੇ ਬੇਟੇ ਨੂੰ 52 ਹੋਰ ਮੁਲਜ਼ਮਾਂ ਦੇ ਨਾਲ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਹਿੰਸਾ ‘ਚ ਭਾਜਪਾ ਵਰਕਰ ਜਨਮੇਜੇ ਦੁਲਲਾਈ ਦੀ ਮੌਤ ਹੋ ਗਈ ਸੀ। ਸੀਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨਾਲ ਜੁੜੇ ਟਿਕਾਣਿਆਂ 'ਤੇ ਛਾਪੇ ਮਾਰੇ ਜਾ ਰਹੇ ਹਨ। ਮੁਲਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਅਧਿਕਾਰੀਆਂ ਮੁਤਾਬਕ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਮਾਮਲੇ ‘ਚ 30 ਮੁਲਜਮਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਪਰ ਕੋਈ ਵੀ ਨਹੀਂ ਪਹੁੰਚਿਆ, ਜਿਸ ਤੋਂ ਬਾਅਦ ਸੀਬੀਆਈ ਨੇ ਛਾਪੇਮਾਰੀ ਕੀਤੀ।

The post ਪੱਛਮੀ ਬੰਗਾਲ ‘ਚ ਸੀਬੀਆਈ ਨੇ ਦੋ TMC ਆਗੂਆਂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ appeared first on TheUnmute.com - Punjabi News.

Tags:
  • breaking-news
  • cbi-raid
  • crime
  • news
  • nwes
  • tmc-leaders
  • violence
  • west-bengal

ਚੰਡੀਗੜ੍ਹ, 17 ਮਈ 2024: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਕੁੱਟਮਾਰ ਅਤੇ ਦੁਰਵਿਵਹਾਰ ਦੇ ਇਲਜ਼ਾਮ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੇ ਪੀਏ ਬਿਭਵ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਐਫਆਈਆਰ ਮੁਤਾਬਕ ਸਵਾਤੀ ਜਦੋਂ ਕੇਜਰੀਵਾਲ ਨੂੰ ਮਿਲਣ ਆਈ ਤਾਂ ਉਸ ਦੀ ਥਾਂ ‘ਤੇ ਪੀਏ ਬਿਭਵ ਆਇਆ। ਉਨ੍ਹਾਂ ਦੋਸ਼ ਲਾਇਆ ਹੈ ਕਿ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਕੁੱਟਮਾਰ ਕੀਤੀ।

ਸਵਾਤੀ ਮਾਲੀਵਾਲ (Swati Maliwal) ਨੇ ਸ਼ੁੱਕਰਵਾਰ ਨੂੰ ਤੀਸ ਹਜ਼ਾਰੀ ਕੋਰਟ ‘ਚ ਮੈਜਿਸਟ੍ਰੇਟ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਇਸ ਤੋਂ ਪਹਿਲਾਂ ਵੀਰਵਾਰ ਰਾਤ ਕਰੀਬ 11 ਵਜੇ ਦਿੱਲੀ ਪੁਲਿਸ ‘ਆਪ’ ਸੰਸਦ ਸਵਾਤੀ ਮਾਲੀਵਾਲ ਨਾਲ ਏਮਜ਼ ਪਹੁੰਚੀ ਸੀ। ਜਿੱਥੇ ਉਸ ਦਾ ਮੈਡੀਕਲ ਕਰਵਾਇਆ ਗਿਆ।

ਦਿੱਲੀ ਪੁਲਿਸ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੇ ਘਰ ਜਾ ਕੇ ਘਟਨਾ ਸਥਾਨ ‘ਤੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਬਿਆਨ ਦਰਜ ਕਰ ਸਕਦੀ ਹੈ, ਜਿਸ ‘ਚ ਕਰੀਬ 10 ਪੁਲਿਸ ਟੀਮਾਂ ਪੂਰੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ, ਜਿਨ੍ਹਾਂ ‘ਚੋਂ ਚਾਰ ਟੀਮਾਂ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੇ ਟਿਕਾਣੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਿਸ਼ਵ ਕੁਮਾਰ ਪੰਜਾਬ ਵਿੱਚ ਹੈ।

The post ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਮਾਮਲੇ ‘ਚ ਕੇਜਰੀਵਾਲ ਦੇ ਪੀਏ ਖ਼ਿਲਾਫ਼ FIR ਦਰਜ appeared first on TheUnmute.com - Punjabi News.

Tags:
  • breaking-news
  • delhi
  • news
  • swati-maliwal
  • tis-hazari-court

ਸਵਾਤੀ ਮਾਲੀਵਾਲ ਦੇ ਮਾਮਲੇ 'ਚ ਨਿਰਮਲਾ ਸੀਤਾਰਮਨ ਖੜ੍ਹੇ ਕੀਤੇ ਕਈ ਸਵਾਲ

Friday 17 May 2024 08:34 AM UTC+00 | Tags: aam-aadmi-party breaking-news latest-news news nirmala-sitharaman swati-maliwal the-unmute-punjab

ਚੰਡੀਗੜ੍ਹ, 17 ਮਈ 2024: ਕੇਂਦਰੀ ਵਿੱਤ ਮੰਤਰੀ ਅਤੇ ਭਾਜਪਾ ਆਗੂ ਨਿਰਮਲਾ ਸੀਤਾਰਮਨ (Nirmala Sitharaman) ਨੇ ਸਵਾਤੀ ਮਾਲੀਵਾਲ ਨਾਲ ਹੋਏ ਦੁਰਵਿਵਹਾਰ ਨੂੰ ਲੈ ਕੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਅਤੇ ਮਾਮਲੇ ‘ਚ ਉਨ੍ਹਾਂ ਦੀ ਚੁੱਪ ‘ਤੇ ਸਵਾਲ ਖੜ੍ਹੇ ਕੀਤੇ। ਸੀਤਾਰਮਨ ਨੇ ਕਿਹਾ ਕਿ ਰਾਜ ਸਭਾ ਮੈਂਬਰ ਨੇ ਕੇਜਰੀਵਾਲ ਦੇ ਕਰੀਬੀ ਵਿਅਕਤੀ ਨਾਲ ਦੁਰਵਿਵਹਾਰ ਕੀਤਾ ਗਿਆ । ਇਸ ਦੇ ਬਾਵਜੂਦ ਦਿੱਲੀ ਦੇ ਮੁੱਖ ਮੰਤਰੀ ਅਜੇ ਤੱਕ ਚੁੱਪ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਸੀ, ਪਰ ਬਿਭਵ ਕੁਮਾਰ ਉਨ੍ਹਾਂ ਨਾਲ ਲਖਨਊ ਵਿੱਚ ਘੁੰਮ ਰਿਹਾ ਸੀ।

ਸੀਤਾਰਮਨ (Nirmala Sitharaman) ਨੇ ਕਿਹਾ, “13 ਮਈ ਤੋਂ ਲੈ ਕੇ ਅੱਜ ਤੱਕ ਕੇਜਰੀਵਾਲ ਨੇ ਇਸ ਮਾਮਲੇ ‘ਤੇ ਇਕ ਵੀ ਸ਼ਬਦ ਨਹੀਂ ਬੋਲਿਆ। ਉਨ੍ਹਾਂ ਦੀ ਪਾਰਟੀ ਦੇ ਰਾਜ ਸਭਾ ਮੈਂਬਰ ਨਾਲ ਜੋ ਹੋਇਆ, ਉਹ ਅਸਵੀਕਾਰਨਯੋਗ ਹੈ। ਬੀਬੀਆਂ ਬਾਰੇ ਇੰਨੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਨੇ ਹੁਣ ਤੱਕ ਇਸ ‘ਤੇ ਇਕ ਸ਼ਬਦ ਵੀ ਨਹੀਂ ਕਿਹਾ।

The post ਸਵਾਤੀ ਮਾਲੀਵਾਲ ਦੇ ਮਾਮਲੇ ‘ਚ ਨਿਰਮਲਾ ਸੀਤਾਰਮਨ ਖੜ੍ਹੇ ਕੀਤੇ ਕਈ ਸਵਾਲ appeared first on TheUnmute.com - Punjabi News.

Tags:
  • aam-aadmi-party
  • breaking-news
  • latest-news
  • news
  • nirmala-sitharaman
  • swati-maliwal
  • the-unmute-punjab

IPL 2024 'ਚ ਗੁਜਰਾਤ ਟਾਈਟਨਸ ਦਾ ਸਫ਼ਰ ਖ਼ਤਮ, ਸਨਰਾਈਜ਼ਰਸ ਹੈਦਰਾਬਾਦ ਪਲੇਆਫ 'ਚ ਪੁੱਜੀ

Friday 17 May 2024 09:20 AM UTC+00 | Tags: breaking-news cricket-news gujarat-titans ipl-2024 ipl-playoffs latest-news news sunrisers-hyderabad

ਚੰਡੀਗੜ੍ਹ, 17 ਮਈ 2024: ਇੰਡੀਅਨ ਪ੍ਰੀਮੀਅਰ ਲੀਗ (IPL 2024) ਦੇ ਗਰੁੱਪ ਪੜਾਅ ਦੇ 66 ਮੈਚ ਖਤਮ ਹੋ ਗਏ ਹਨ। ਵੀਰਵਾਰ ਨੂੰ ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਗਿਆ ਮੈਚ ਮੀਂਹ ਕਾਰਨ ਰੱਦ ਹੋ ਗਿਆ। ਇਸ ਨਤੀਜੇ ਦੇ ਨਾਲ, ਹੈਦਰਾਬਾਦ ਨੇ ਪਲੇਆਫ ਵਿੱਚ ਜਗ੍ਹਾ ਬਣਾ ਲਈ, ਜਦੋਂ ਕਿ ਗੁਜਰਾਤ , ਪਹਿਲਾਂ ਹੀ ਬਾਹਰ ਹੋ ਗਈ, ਨੇ ਲੀਗ ਪੜਾਅ ਨੂੰ ਅੰਕ ਸੂਚੀ ਵਿੱਚ 8ਵੇਂ ਸਥਾਨ ‘ਤੇ ਪੂਰਾ ਕੀਤਾ।

ਵੀਰਵਾਰ ਨੂੰ ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਅਤੇ ਗੁਜਰਾਤ ਟਾਈਟਨਸ ਵਿਚਾਲੇ ਹੋਏ ਮੈਚ ‘ਚ ਟਾਸ ਵੀ ਨਹੀਂ ਹੋ ਸਕਿਆ। ਮੀਂਹ ਕਾਰਨ ਮੈਚ ਬੇ-ਅਨਤੀਜਾ ਰਹਿਣ ਦਾ SRH ਨੂੰ ਫਾਇਦਾ ਹੋਇਆ, ਜਦਕਿ ਪਹਿਲਾਂ ਹੀ ਖਤਮ ਹੋ ਚੁੱਕੀ ਗੁਜਰਾਤ ਟਾਇਟਨਸ ਦਾ ਸਫਰ ਖਤਮ ਹੋ ਗਿਆ।

ਹੈਦਰਾਬਾਦ ਦੇ ਹੁਣ 13 ਮੈਚਾਂ ਵਿੱਚ 7 ​​ਜਿੱਤਾਂ, 5 ਹਾਰਾਂ ਅਤੇ ਇੱਕ ਬੇਨਤੀਜੇ ਮੈਚ ਦੇ ਨਾਲ 15 ਅੰਕ ਹਨ। ਟੀਮ ਨੇ ਤੀਜੇ ਸਥਾਨ ‘ਤੇ ਪਹੁੰਚ ਕੇ ਪਲੇਆਫ ‘ਚ ਆਪਣੀ ਜਗ੍ਹਾ ਪੱਕੀ ਕਰ ਲਈ। ਟੀਮ ਹੁਣ ਪੰਜਾਬ ਖ਼ਿਲਾਫ਼ ਆਖਰੀ ਮੈਚ ਜਿੱਤ ਕੇ ਕੁਆਲੀਫਾਇਰ-1 ਖੇਡਣ ਦਾ ਦਾਅਵਾ ਪੇਸ਼ ਕਰ ਸਕਦੀ ਹੈ। ਗੁਜਰਾਤ ਟਾਈਟਨਸ ਨੇ 14 ਮੈਚਾਂ ਵਿੱਚ 5 ਜਿੱਤਾਂ, 7 ਹਾਰਾਂ ਅਤੇ 2 ਬੇਨਤੀਜੇ ਮੈਚਾਂ ਵਿੱਚ 12 ਅੰਕ ਪ੍ਰਾਪਤ ਕੀਤੇ। ਇਸ ਵਾਰ 2022 ਦੀ ਚੈਂਪੀਅਨ ਟੀਮ ਨੇ 8ਵੇਂ ਨੰਬਰ ‘ਤੇ ਆਪਣਾ ਸਫਰ ਖਤਮ ਕੀਤਾ।

The post IPL 2024 ‘ਚ ਗੁਜਰਾਤ ਟਾਈਟਨਸ ਦਾ ਸਫ਼ਰ ਖ਼ਤਮ, ਸਨਰਾਈਜ਼ਰਸ ਹੈਦਰਾਬਾਦ ਪਲੇਆਫ ‘ਚ ਪੁੱਜੀ appeared first on TheUnmute.com - Punjabi News.

Tags:
  • breaking-news
  • cricket-news
  • gujarat-titans
  • ipl-2024
  • ipl-playoffs
  • latest-news
  • news
  • sunrisers-hyderabad

ਚੰਡੀਗੜ੍ਹ, 17 ਮਈ 2024: ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 67ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਆਖਰੀ ਮੈਚ ‘ਚ ਲਖਨਊ ਦੀ ਟੀਮ ਨੇ ਘਰੇਲੂ ਮੈਦਾਨ ‘ਤੇ 4 ਵਿਕਟਾਂ ਨਾਲ ਜਿੱਤ ਦਰਜ ਕੀਤੀ।

ਮੁੰਬਈ (Mumbai Indians) ਪਹਿਲਾਂ ਹੀ ਪਲੇਆਫ ਦੀ ਦੌੜ ਤੋਂ ਬਾਹਰ ਹੈ। ਲਖਨਊ ਲਈ ਅਜੇ ਵੀ ਪਲੇਆਫ ‘ਚ ਪਹੁੰਚਣ ਦੀ ਉਮੀਦ ਬਾਕੀ ਹੈ, ਜਿਸ ‘ਚ ਉਸ ਨੂੰ ਆਖਰੀ ਮੈਚ ‘ਚ ਜਿੱਤ ਦੇ ਨਾਲ-ਨਾਲ ਦੂਜਿਆਂ ਦੇ ਨਤੀਜਿਆਂ ‘ਤੇ ਨਿਰਭਰ ਕਰਨਾ ਹੋਵੇਗਾ। ਮੁੰਬਈ ਦੇ 13 ਮੈਚਾਂ ਵਿੱਚ 4 ਜਿੱਤਾਂ ਅਤੇ 9 ਹਾਰਾਂ ਨਾਲ 8 ਅੰਕ ਹਨ। ਟੀਮ ਅੰਕ ਸੂਚੀ ‘ਚ ਸਭ ਤੋਂ ਹੇਠਲੇ 10ਵੇਂ ਸਥਾਨ ‘ਤੇ ਹੈ। ਦੂਜੇ ਪਾਸੇ ਲਖਨਊ ਦੇ 13 ਮੈਚਾਂ ਵਿੱਚ 6 ਜਿੱਤਾਂ ਅਤੇ 7 ਹਾਰਾਂ ਨਾਲ 12 ਅੰਕ ਹਨ। ਟੀਮ 7ਵੇਂ ਨੰਬਰ ‘ਤੇ ਹੈ।

The post IPL 2024: ਮੁੰਬਈ ਤੇ ਲਖਨਊ ਵਿਚਾਲੇ ਅੱਜ ਅਹਿਮ ਮੁਕਾਬਲਾ, ਲਖਨਊ ਦੀ ਪਲੇਆਫ ਲਈ ਉਮੀਦਾਂ ਬਰਕਰਾਰ appeared first on TheUnmute.com - Punjabi News.

Tags:
  • breaking-news
  • ipl-2024
  • ipl-playoff
  • mumbai-indian
  • mumbai-indians
  • news
  • nwes
  • playoff
ਚੰਡੀਗੜ੍ਹ, 17 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ।
ਪੋਲਿੰਗ ਬੂਥਾਂ ‘ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ।
ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ ‘ਤੇ ਹੀ ਲਗਾਏ ਜਾ ਸਕਦੇ ਹਨ ।
ਮੁੱਖ ਚੋਣ ਅਧਿਕਾਰੀ (Sibin C) ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ ‘ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ ‘ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ‘ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਸਿਬਿਨ ਸੀ (Sibin C) ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ ‘ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ ‘ਤੇ ਆਪਣੀ ਵੋਟ ਪਾਉਣਗੇ।

The post ਪੰਜਾਬ CEO ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • lok-sabha-elections-2024
  • news
  • punjab
  • punjab-news
  • sibin-c

ਹਰਿਆਣਾ 'ਚ ਅੱਤ ਦੀ ਗਰਮੀ ਨੇ ਦਿੱਤੀ ਦਸਤਕ, ਹਿਸਾਰ 'ਚ ਪਾਰਾ 46.2 ਡਿਗਰੀ ਪਹੁੰਚਿਆ

Friday 17 May 2024 10:00 AM UTC+00 | Tags: breaking-news haryana haryana-weather heat-wave heat-wave-alert hisar latest-news news punjab the-unmute-breaking-news the-unmute-punjab

ਹਰਿਆਣਾ, 17 ਮਈ 2024: ਹਰਿਆਣਾ (Haryana) ਵਿੱਚ ਅੱਤ ਦੀ ਗਰਮੀ ਪੈਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ‘ਚ ਸੀਜ਼ਨ ‘ਚ ਪਹਿਲੀ ਵਾਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਹਰਿਆਣਾ ਦੇ ਹਿਸਾਰ ‘ਚ ਪਾਰਾ 46.2 ਡਿਗਰੀ ਪਾਰ ਕਰ ਗਿਆ |

ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ ਹੀਟ ਵੇਵ (ਲੂ) ਦਾ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ 6 ਘੰਟੇ ਘਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸੂਬੇ ਵਿੱਚ 21 ਮਈ ਤੱਕ ਹੀਟ ਵੇਵ ਦੀ ਸਥਿਤੀ ਬਣੀ ਰਹੇਗੀ।

ਇਸ ਤੋਂ ਇਲਾਵਾ ਪੰਜਾਬ ‘ਚ ਵੀ ਗਰਮੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਵੀ ਤਾਪਮਾਨ 42 ਤੋਂ 44 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਮੰਗਲਵਾਰ ਤੱਕ ਇਸ ਦੇ 45 ਨੂੰ ਪਾਰ ਕਰਨ ਦੀ ਉਮੀਦ ਹੈ। ਦੂਜੇ ਪਾਸੇ ਹਿਮਾਚਲ ‘ਚ ਠੰਢ ਨਾਲ ਮੌਸਮ ਦੇ ਖ਼ਰਾਬ ਹੋਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ 20 ਮਈ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਦੱਖਣੀ ਹਰਿਆਣਾ (Haryana) ਦੇ 10 ਜ਼ਿਲ੍ਹਿਆਂ ਵਿੱਚ ਹਾਲਾਤ ਵਿਗੜਦੇ ਜਾ ਰਹੇ ਹਨ। ਇਨ੍ਹਾਂ ਵਿੱਚ ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ ਅਤੇ ਪਾਣੀਪਤ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ। ਵਰਤਮਾਨ ਵਿੱਚ, ਵੱਧ ਤੋਂ ਵੱਧ ਤਾਪਮਾਨ ਵਿੱਚ 4 ਡਿਗਰੀ ਤੱਕ ਦਾ ਵਾਧਾ ਸੰਭਵ ਹੈ।

The post ਹਰਿਆਣਾ ‘ਚ ਅੱਤ ਦੀ ਗਰਮੀ ਨੇ ਦਿੱਤੀ ਦਸਤਕ, ਹਿਸਾਰ ‘ਚ ਪਾਰਾ 46.2 ਡਿਗਰੀ ਪਹੁੰਚਿਆ appeared first on TheUnmute.com - Punjabi News.

Tags:
  • breaking-news
  • haryana
  • haryana-weather
  • heat-wave
  • heat-wave-alert
  • hisar
  • latest-news
  • news
  • punjab
  • the-unmute-breaking-news
  • the-unmute-punjab

ਚੰਡੀਗੜ, 17 ਮਈ 2024: ਉੱਤਰ ਹਰਿਆਣਾ ਬਿਜਲੀ ਵੰਡ ਨਿਗਮ (UHBVN) ਖਪਤਕਾਰਾਂ ਨੂੰ ਭਰੋਸੇਯੋਗ, ਚੰਗੀ ਵੋਲਟੇਜ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਨ ਲਈ ਵਚਨਬੱਧ ਹੈ। ‘ਪੂਰੀ ਖਪਤਕਾਰਾਂ ਦੀ ਸੰਤੁਸ਼ਟੀ’ ਦੇ ਟੀਚੇ ਦੀ ਪ੍ਰਾਪਤੀ ਲਈ ਬਿਜਲੀ ਨਿਗਮ ਵੱਲੋਂ ਕਈ ਉਤਸ਼ਾਹੀ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ ਤਾਂ ਜੋ ਖਪਤਕਾਰਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਨਿਗਮ (UHBVN) ਦੇ ਬੁਲਾਰੇ ਨੇ ਦੱਸਿਆ ਕਿ ਰੈਗੂਲੇਸ਼ਨ 2.8.2 ਦੇ ਅਨੁਸਾਰ ਜ਼ੋਨਲ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ 1 ਲੱਖ ਰੁਪਏ ਤੋਂ ਵੱਧ ਅਤੇ 3 ਲੱਖ ਰੁਪਏ ਤੱਕ ਦੇ ਵਿੱਤੀ ਵਿਵਾਦਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਸੁਣਵਾਈ ਕਰੇਗਾ। . ਪੰਚਕੂਲਾ ਜ਼ੋਨ ਦੇ ਅਧੀਨ ਆਉਂਦੇ ਜ਼ਿਲ੍ਹਿਆਂ ਜਿਵੇਂ ਕਿ ਕੁਰੂਕਸ਼ੇਤਰ, ਅੰਬਾਲਾ, ਪੰਚਕੂਲਾ, ਕੈਥਲ ਅਤੇ ਯਮੁਨਾਨਗਰ ਦੇ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ੋਨਲ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ, ਪੰਚਕੂਲਾ ਵਿਖੇ 20 ਅਤੇ 27 ਮਈ, 2024 ਨੂੰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਚਕੂਲਾ ਜ਼ੋਨ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਖਪਤਕਾਰਾਂ ਦੇ ਗਲਤ ਬਿੱਲਾਂ, ਬਿਜਲੀ ਦਰਾਂ ਸਬੰਧੀ ਮਾਮਲੇ, ਮੀਟਰਾਂ ਦੀ ਸੁਰੱਖਿਆ ਸਬੰਧੀ ਮਾਮਲੇ, ਖਰਾਬ ਮੀਟਰਾਂ ਨਾਲ ਸਬੰਧਤ ਮਾਮਲੇ ਅਤੇ ਵੋਲਟੇਜ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਦੌਰਾਨ ਬਿਜਲੀ ਚੋਰੀ, ਬਿਜਲੀ ਦੀ ਦੁਰਵਰਤੋਂ ਆਦਿ ਦੇ ਮਾਮਲਿਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਖਪਤਕਾਰ ਅਤੇ ਕਾਰਪੋਰੇਸ਼ਨ ਵਿਚਕਾਰ ਕਿਸੇ ਵੀ ਵਿਵਾਦ ਦੇ ਨਿਪਟਾਰੇ ਲਈ ਫੋਰਮ ਨੂੰ ਵਿੱਤੀ ਝਗੜਿਆਂ ਨਾਲ ਸਬੰਧਤ ਸ਼ਿਕਾਇਤ ਪੇਸ਼ ਕੀਤੇ ਜਾਣ ਤੋਂ ਪਹਿਲਾਂ ਪਿਛਲੇ ਛੇ ਮਹੀਨਿਆਂ ਦੌਰਾਨ ਖਪਤਕਾਰ ਦੁਆਰਾ ਅਦਾ ਕੀਤੇ ਗਏ ਔਸਤ ਬਿਜਲੀ ਖਰਚਿਆਂ ਦੇ ਆਧਾਰ ‘ਤੇ ਹਰ ਮਹੀਨੇ ਦਾ ਦਾਅਵਾ ਕਰਨਾ ਹੋਵੇਗਾ ਚਾਰਜ ਕੀਤੀ ਗਈ ਰਕਮ ਜਾਂ ਉਸ ਦੁਆਰਾ ਅਦਾ ਕੀਤੇ ਜਾਣ ਵਾਲੇ ਬਿਜਲੀ ਖਰਚਿਆਂ ਦੇ ਬਰਾਬਰ ਦੀ ਰਕਮ, ਜੋ ਵੀ ਘੱਟ ਹੋਵੇ, ਜਮ੍ਹਾਂ ਕਰਵਾਉਣੀ ਪਵੇਗੀ।

The post ਪੰਚਕੂਲਾ ਜ਼ੋਨ ਦੇ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਦੀ ਕਾਰਵਾਈ 20 ਮਈ ਤੋਂ ਹੋਵੇਗੀ ਸ਼ੁਰੂ appeared first on TheUnmute.com - Punjabi News.

Tags:
  • breaking-news
  • panchkula
  • uhbvn

ਉੱਤਰਾਖੰਡ: ਚਾਰਧਾਮ ਦੇ ਮੰਦਰਾਂ 'ਚ ਰੀਲਾਂ ਜਾਂ ਵੀਡੀਓ ਬਣਾਉਣ 'ਤੇ ਲਗਾਈ ਪਾਬੰਦੀ

Friday 17 May 2024 10:23 AM UTC+00 | Tags: badrinath breaking-news chardham-temples char-dham-yatra gangotri hindu jai-shree-ram kedarnath news uttarakhand

ਚੰਡੀਗੜ, 17 ਮਈ 2024: ਪਵਿੱਤਰ ਚਾਰਧਾਮ (Char dham) ਯਾਤਰਾ ਲਈ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਵਿਖੇ ਸ਼ਰਧਾਲੂਆਂ ਦੀ ਵੱਧ ਰਹੀ ਗਿਣਤੀ ਪ੍ਰਸ਼ਾਸਨ ਲਈ ਲਗਾਤਾਰ ਚੁਣੌਤੀ ਬਣ ਰਹੀ ਹੈ। ਭਾਰੀ ਭੀੜ ਨੂੰ ਦੇਖਦੇ ਹੋਏ ਉੱਤਰਾਖੰਡ ਸਰਕਾਰ ਨੇ 3 ਵੱਡੇ ਆਦੇਸ਼ ਦਿੱਤੇ ਹਨ।

ਉਤਰਾਖੰਡ ਦੀ ਮੁੱਖ ਸਕੱਤਰ ਰਾਧਾ ਰਤੂਰੀ ਨੇ ਕਿਹਾ ਹੈ ਕਿ ਚਾਰਧਾਮ ਮੰਦਰਾਂ ਦੇ 50 ਮੀਟਰ ਦੇ ਦਾਇਰੇ ‘ਚ ਰੀਲਾਂ ਜਾਂ ਵੀਡੀਓ ਬਣਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵੀਆਈਪੀ ਦਰਸ਼ਨਾਂ ‘ਤੇ ਪਾਬੰਦੀ ਵੀ 31 ਮਈ ਤੱਕ ਵਧਾ ਦਿੱਤੀ ਗਈ ਹੈ। ਪਹਿਲਾਂ ਇਹ ਪਾਬੰਦੀ 25 ਮਈ ਤੱਕ ਲਗਾਈ ਗਈ ਸੀ।

ਇਸ ਤੋਂ ਇਲਾਵਾ ਸਰਕਾਰ ਨੇ ਤਿੰਨ ਦਿਨਾਂ ਲਈ (Char dham Yatra) ਯਾਤਰਾ ਦੀ ਆਫਲਾਈਨ ਰਜਿਸਟ੍ਰੇਸ਼ਨ ਲਈ ਰਿਸ਼ੀਕੇਸ਼ ਅਤੇ ਹਰਿਦੁਆਰ ਵਿੱਚ ਸਥਾਪਤ ਕਾਊਂਟਰ ਵੀ ਬੰਦ ਕਰ ਦਿੱਤੇ ਹਨ। ਇਸ ਦਾ ਮਤਲਬ ਹੈ ਕਿ ਹੁਣ ਸ਼ਰਧਾਲੂ ਸਿਰਫ਼ ਆਨਲਾਈਨ ਹੀ ਰਜਿਸਟ੍ਰੇਸ਼ਨ ਕਰ ਸਕਣਗੇ।

ਦਰਅਸਲ ਰਿਸ਼ੀਕੇਸ਼ ਅਤੇ ਹਰਿਦੁਆਰ ‘ਚ ਵੀ ਭਾਰੀ ਆਮਦ ਨੂੰ ਲੈ ਕੇ ਲਗਾਤਾਰ ਦੇਖਣ ਨੂੰ ਮਿਲੀ। ਜਿਸ ਕਾਰਨ ਲੋਕ ਬਿਨਾਂ ਰਜਿਸਟਰੇਸ਼ਨ ਦੇ ਸਿੱਧੇ ਦਰਸ਼ਨਾਂ ਪਹੁੰਚ ਰਹੇ ਸਨ। ਇਸ ਕਾਰਨ ਧਾਮਾਂ ਵਿੱਚ ਭੀੜ ਨੂੰ ਕਾਬੂ ਕਰਨ ਵਿੱਚ ਦਿੱਕਤ ਆਈ। ਇਸ ਲਈ ਪ੍ਰਸ਼ਾਸਨ ਨੇ ਆਫਲਾਈਨ ਰਜਿਸਟ੍ਰੇਸ਼ਨ ਬੰਦ ਕਰ ਦਿੱਤੀ ਹੈ।

ਵੀਰਵਾਰ ਨੂੰ ਦਿਨ ਭਰ ਉੱਤਰਕਾਸ਼ੀ ਤੋਂ ਗੰਗੋਤਰੀ ਤੱਕ 99 ਕਿਲੋਮੀਟਰ ਅਤੇ ਬਰਕੋਟ ਤੋਂ ਯਮੁਨੋਤਰੀ ਤੱਕ 46 ਕਿਲੋਮੀਟਰ ਦੇ ਰਸਤੇ ‘ਤੇ ਕਰੀਬ 3 ਹਜ਼ਾਰ ਵਾਹਨ 12 ਤੋਂ 15 ਘੰਟੇ ਤੱਕ ਟ੍ਰੈਫਿਕ ‘ਚ ਫਸੇ ਰਹੇ। ਯਮੁਨੋਤਰੀ ਹਾਈਵੇਅ ‘ਤੇ ਪਾਲੀਗੜ ਨੇੜੇ ਸਭ ਤੋਂ ਵੱਡੀ ਸਮੱਸਿਆ ਬਣੀ ਹੋਈ ਹੈ। ਇੱਥੇ 12-12 ਘੰਟੇ ਵਾਹਨਾਂ ਨੂੰ ਰੁਕਣਾ ਪਿਆ ਹੈ। ਸੜਕਾਂ ਤੰਗ ਹਨ ਅਤੇ ਟ੍ਰੈਫਿਕ ਦਾ ਲੋਡ ਜ਼ਿਆਦਾ ਹੈ, ਜਿਸ ਕਾਰਨ ਬੁੱਧਵਾਰ ਨੂੰ ਰਾਤ ਭਰ ਆਵਾਜਾਈ ਜਾਰੀ ਰਹੀ।

The post ਉੱਤਰਾਖੰਡ: ਚਾਰਧਾਮ ਦੇ ਮੰਦਰਾਂ ‘ਚ ਰੀਲਾਂ ਜਾਂ ਵੀਡੀਓ ਬਣਾਉਣ ‘ਤੇ ਲਗਾਈ ਪਾਬੰਦੀ appeared first on TheUnmute.com - Punjabi News.

Tags:
  • badrinath
  • breaking-news
  • chardham-temples
  • char-dham-yatra
  • gangotri
  • hindu
  • jai-shree-ram
  • kedarnath
  • news
  • uttarakhand

ਮੋਹਾਲੀ: ਅਰਜਨ ਸ਼ਕਸਮ ਵੋਟਰਾਂ ਦੀ ਪਛਾਣ ਦਿਖਾਉਂਦਾ ਚਿੱਤਰ ਜਾਰੀ

Friday 17 May 2024 01:04 PM UTC+00 | Tags: breaking-news latest-news lok-sabha-election lok-sabha-election-2024 mohali news sweep-team voter voter-id

ਸ਼ਹਿਬਜਾਦਾ ਅਜੀਤ ਸਿੰਘ ਨਗਰ, 17 ਮਈ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੌ ਇਸ ਵਾਰ ਵੋਟਿੰਗ 80% ਪਾਰ ਦੇ ਮਕਸਦ ਨਾਲ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਜਿੱਥੇ ਕਿ ਵਿਧਾਨ ਸਭਾ ਹਲਕਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਖਰੜ ਦੇ ਸਟਰਾਂਗ ਰੂਮ ਬਣੇ ਹਨ, ਦੇ ਨਿਰੀਖਣ ਕਰਨ ਲਈ ਪਹੁੰਚੇ ਪੁਲਿਸ ਅਬਜਰਬਰ ਆਨੰਦਪੁਰ ਸਾਹਿਬ ਸਨਦੀਪ ਗਜਾਨਨ ਦਿਵਾਨ ਅਤੇ ਜ਼ਿਲ੍ਹਾ ਪੁਲਿਸ ਕਪਤਾਨ ਡਾ. ਸੰਦੀਪ ਗਰਗ ਵੱਲੋਂ ਜ਼ਿਲ੍ਹਾ ਸਵੀਪ ਵੱਲੌਂ ਤਿਆਰ ਵੋਟਰ (Voter) ਹੈ।

ਅੱਜ ਦਾ ਅਰਜਨ ਸ਼ਕਸਮ ਵੋਟਰਾਂ ਦੀ ਪਛਾਣ (Voter ID) ਦਿਖਾਉਂਦਾ ਚਿੱਤਰ ਜਾਰੀ ਕੀਤਾ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਚਿੱਤਰ ਰਾਹੀਂ ਦਿਵਿਆਂਗਜਨ ਵੋਟਰਾਂ ਵੱਲੋਂ ਸ਼ਕਸ਼ਮ ਤਰੀਕੇ ਨਾਲ ਵੋਟ ਕਰਨ ਦੀ ਅਪੀਲ ਕੀਤੀ ਗਈ ਹੈ, ਜਿਸਨੂੰ ਚਿੱਤਰਕਾਰੀ ਦੇ ਦੂਤ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੌਂ ਤਿਆਰ ਕੀਤਾ ਗਿਆ ਹੈ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਦੱਸਿਆ ਕਿ ਚੋਣਾਂ ਨੂੰ ਵਧੀਆ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ 85 ਸਾਲ ਤੌ ਵਧੇਰੇ ਉਮਰ ਦੇ ਵੋਟਰਾਂ ਅਤੇ ਦਿਵਿਆਂਗਜਨ ਵੋਟਰਾਂ ਦੀ ਵੋਟ ਭੁਗਤਾਉਣ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੇ ਦੱਸਿਆ ਕਿ ਕਾਲਜ ਦੇ ਵੋਟਰ ਸਾਖਰਤਾ ਕਲੱਬ ਦੇ ਮੈਂਬਰਾਂ ਨੂੰ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਦੀ ਅਗਵਾਈ ਵਿਚ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਕਿ ਵੋਟਾਂ ਦੇ ਮਹਾਂ ਤਿਉਹਾਰ ਵਿੱਚ ਵੋਟਰਾਂ ਨੂੰ ਉਤਸ਼ਾਹਿਤ ਕਰ ਵੱਧ ਤੋਂ ਵੱਧ ਵੋਟ ਪੋਲ ਕਰਵਾਈ ਜਾ ਸਕੇ। ਇਸ ਮੌਕੇ ਤੁਸ਼ਾਰ ਗੁਪਤਾ ਐਸ ਪੀ ਹੈਡ ਕੁਆਟਰ, ਉਪ ਮੰਡਲ ਮੈਜਿਸਟਰੇਟ ਸਹਿਬਜਾਦਾ ਅਜੀਤ ਸਿੰਘ ਨਗਰ ਦਿਪਾਂਕਰ ਗਰਗ ਅਤੇ ਉਪ ਮੰਡਲ ਮੈਜਿਸਟਰੇਟ ਖਰੜ ਗੁਰਮੰਦਰ ਸਿੰਘ ਵੱਲੌ ਦੱਸਿਆ ਗਿਆ ਕਿ ਹਰ ਚੋਣ ਲੋਕੇਸ਼ਨ ਉਪਰ ਟੈਂਟ ਅਤੇ ਠੰਡੇ ਪਾਣੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

The post ਮੋਹਾਲੀ: ਅਰਜਨ ਸ਼ਕਸਮ ਵੋਟਰਾਂ ਦੀ ਪਛਾਣ ਦਿਖਾਉਂਦਾ ਚਿੱਤਰ ਜਾਰੀ appeared first on TheUnmute.com - Punjabi News.

Tags:
  • breaking-news
  • latest-news
  • lok-sabha-election
  • lok-sabha-election-2024
  • mohali
  • news
  • sweep-team
  • voter
  • voter-id

ਚੰਡੀਗੜ੍ਹ, 17 ਮਈ 2024: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ (Cyber Crime) ਡਿਵੀਜ਼ਨ ਨੇ ਮੋਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ ਅਤੇ ਧੋਖਾ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।

ਇਨ੍ਹਾਂ ਵਿਚੋਂ ਪਹਿਲਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਦੇ ਪਲਾਟ # ਐਫ 88 ਵਿਖੇ ਸਥਿਤ ਹੈ, ਜਦੋਂ ਕਿ ਦੂਜਾ ਫਰਜ਼ੀ ਕਾਲ ਸੈਂਟਰ ਐਸ.ਏ.ਐਸ.ਨਗਰ ਦੇ ਸੈਕਟਰ 74 ਸਥਿਤ ਏ-ਵਨ ਟਾਵਰ ਵਿਖੇ ਸੀ । ਦੋਵੇਂ ਕਾਲ ਸੈਂਟਰ ਕਥਿਤ ਤੌਤ 'ਤੇ ਗੁਜਰਾਤ ਆਧਾਰਿਤ ਸਰਗਨਾਹ ਵੱਲੋਂ ਚਲਾਏ ਜਾ ਰਹੇ ਸਨ।

ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰਜ਼ੀ ਕਾਲ ਸੈਂਟਰ ਰਾਤ ਸਮੇਂ ਕੰਮ ਕਰਦੇ ਸਨ ਅਤੇ ਕਾਲ ਕਰ ਕੇ ਤਿੰਨ ਵੱਖ-ਵੱਖ ਢੰਗਾਂ ਰਾਹੀਂ ਵਿਦੇਸ਼ੀ ਨਾਗਰਿਕਾਂ ਨੂੰ ਟਾਰਗੇਟ, ਐਪਲ, ਐਮਾਜ਼ਾਨ ਆਦਿ ਤੋਂ ਗਿਫਟ ਕਾਰਡ ਖਰੀਦਣ ਲਈ ਮਜਬੂਰ ਕਰਕੇ ਠੱਗਦੇ ਸਨ। ਉਨ੍ਹਾਂ ਦੱਸਿਆ ਕਿ ਇਹ ਗਿਫਟ ਕਾਰਡ ਇੱਕ ਟੀਮ ਮੈਨੇਜਰ ਦੁਆਰਾ ਸਾਂਝੇ ਕੀਤੇ ਜਾਂਦੇ ਸਨ ਅਤੇ ਸਰਗਨਾਹ/ਮਾਲਕ ਨੂੰ ਸਾਂਝੇ ਕਰ ਦਿੱਤੇ ਜਾਂਦੇ ਸਨ ਜੋ ਇਸਨੂੰ ਰੀਡੀਮ ਕਰਵਾ ਲੈਂਦਾ ਸੀ।

ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੋਹਾਲੀ ਵਿੱਚ ਚੱਲ ਰਹੇ ਇਨ੍ਹਾਂ ਫਰਜ਼ੀ ਕਾਲ ਸੈਂਟਰਾਂ, ਜੋ ਵਿਦੇਸ਼ੀਆਂ ਨੂੰ ਨਿਸ਼ਾਨਾ ਬਣਾਉਂਦੇ ਸਨ, ਬਾਰੇ ਇੰਸਪੈਕਟਰ ਗਗਨਪ੍ਰੀਤ ਸਿੰਘ ਅਤੇ ਇੰਸਪੈਕਟਰ ਦਲਜੀਤ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਸਾਈਬਰ ਕਰਾਈਮ (Cyber Crime) ਦੀ ਡਿਜੀਟਲ ਜਾਂਚ ਸਿਖਲਾਈ ਅਤੇ ਵਿਸ਼ਲੇਸ਼ਣ ਸਬੰਧੀ ਤਕਨੀਕੀ ਸਹਾਇਤਾ ਸੈਂਟਰ (ਡੀਆਈਟੀਏਸੀ) ਮਦਦ ਨਾਲ ਪੁਖ਼ਤਾ ਤੇ ਖੁਫ਼ੀਆ ਜਾਣਕਾਰੀ ਜੁਟਾਈ ਗਈ ਸੀ।

ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਪੀ ਸਾਈਬਰ ਕ੍ਰਾਈਮ ਜਸ਼ਨਦੀਪ ਸਿੰਘ ਦੀ ਨਿਗਰਾਨੀ ਅਤੇ ਡੀਐਸਪੀ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਦੋਵਾਂ ਫਰਜ਼ੀ ਕਾਲ ਸੈਂਟਰਾਂ 'ਤੇ ਛਾਪੇਮਾਰੀ ਕੀਤੀ ਅਤੇ ਡਾਇਲਰ, ਕਲੋਜ਼ਰ, ਬੈਂਕਰ ਅਤੇ ਫਲੋਰ ਮੈਨੇਜਰ ਵਜੋਂ ਕੰਮ ਕਰਦੇ ਸਾਰੇ 155 ਕਰਮਚਾਰੀਆਂ ਨੂੰ ਗ੍ਰਿਫਤਾਰ ਕਰ ਲਿਆ । ਉਨ੍ਹਾਂ ਦੱਸਿਆ ਕਿ ਹਾਲੇ ਦੋਵੇਂ ਸਰਗਨਾਹ ਫਰਾਰ ਹਨ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਗਾਹਕਾਂ ਨਾਲ ਗੱਲ ਕਰਨ ਸਿਖਲਾਈ ਸਕ੍ਰਿਪਟਾਂ ਤੋਂ ਇਲਾਵਾ 79 ਡੈਸਕਟਾਪ ਕੰਪਿਊਟਰ ਯੂਨਿਟ, 204 ਲੈਪਟਾਪ, ਮੋਬਾਈਲ ਫ਼ੋਨ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਹੈ।

ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕੁੱਲ 155 ਵਿਅਕਤੀਆਂ ਵਿੱਚੋਂ 18 ਮੁਲਜ਼ਮਾਂ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ, ਜਦਕਿ ਬਾਕੀ ਸਾਰੇ ਗ੍ਰਿਫ਼ਤਾਰ ਵਿਅਕਤੀਆਂ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਰੀ ਧੋਖਾਧੜੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਆਸ ਹੈ।

ਇਸ ਸਬੰਧੀ ਐਫਆਈਆਰ ਨੰ. 14/24 ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 419, 420, 467, 468, 471 ਅਤੇ 120 ਬੀ ਅਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਦੀ ਧਾਰਾ 663 ਅਤੇ 664 ਦੇ ਤਹਿਤ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ ਸੈੱਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਪੇ-ਡੇ ਫਰਾਡ: ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ ਯੂ.ਐੱਸ. ਵਿੱਚ ਘੱਟ ਕਰੈਡਿਟ ਸਕੋਰ ਹੋਣ ਦੇ ਬਾਵਜੂਦ ਲੋਕਾਂ ਨੂੰ ਘੱਟ ਵਿਆਜ 'ਤੇ ਲੋਨ ਪ੍ਰਦਾਨ ਕਰਨ ਦਾ ਪੇਸ਼ਕਸ਼ ਕਰਦਾ ਸੀ ਅਤੇ ਇਸਦੇ ਬਦਲੇ ਫੀਸ ਵਜੋਂ ਗਾਹਕ ਗਿਫਟ ਕਾਰਡ ਖਰੀਦਣ ਲਈ ਕਹਿੰਦਾ ਸੀ । ਉਹ ਗਿਫਟ ਕਾਾਰਡ ਸਰਗਾਹ ਨੂੰ ਭੇਜ ਦਿੱਤਾ ਜਾਂਦਾ ਸੀ ਜੋ ਉਸਨੂੰ ਰੀਡੀਮ ਕਰਵਾ ਲੈਂਦਾ ਸੀ ।

ਐਮਾਜ਼ਾਨ ਫਰਾਡ : ਫਰਜ਼ੀ ਕਾਲ ਸੈਂਟਰ ਤੋਂ ਕਾਲ ਕਰਨ ਵਾਲਾ, ਐਮਾਜ਼ਾਨ ਦੇ ਨਮੁਾਇੰਦੇ ਹੋਣ ਦਾ ਦਿਖਾਵਾ ਕਰਦੇ ਹੋਏ, ਗਾਹਕ (ਅਮਰੀਕਾ ਦੇ ਨਾਗਰਿਕਾਂ) ਨੂੰ ਧਮਕੀ ਦਿੰਦਾ ਸੀ ਕਿ ਉਹਨਾਂ ਵੱਲੋਂ ਆਰਡਰ ਕੀਤੇ ਗਏ ਪਾਰਸਲ ਵਿੱਚ ਗੈਰ-ਕਾਨੂੰਨੀ ਚੀਜ਼ਾਂ ਹਨ ਅਤੇ ਫੈਡਰਲ ਪੁਲਿਸ ਨੂੰ ਸੂਚਿਤ ਕੀਤਾ ਜਾਵੇਗਾ। ਰਕਮ ਦੀ ਪੁਸ਼ਟੀ ਕਿਸੇ ਹੋਰ ਕਾਲਰ ਦੁਆਰਾ ਕੀਤੀ ਜਾਂਦੀ ਹੈ, ਜੋ ਬੈਂਕਰ ਹੋਣ ਦਾ ਦਿਖਾਵਾ ਕਰਦਾ ਸੀ।

ਆਰਡਰ ਨੂੰ ਰੱਦ ਕਰਨ ਲਈ ਇੱਕ ਨਿਸ਼ਚਤ ਸਮੇਂ ਅੰਦਰ ਰਕਮ ਕੈਸ਼ ਐਪ ਦੁਆਰਾ ਜਾਂ ਐਮਾਜ਼ਾਨ ਗਿਫਟ ਕਾਰਡ ਲੈਣ ਲਈ ਕਿਹਾ ਜਾਂਦਾ ਸੀ ਅਤੇ ਗੱਲ ਨਾ ਮੰਨਣ ਦੀ ਸੂਰਤ ਵਿੱਚ ਫੈਡਰਲ ਪੁਲਿਸ ਨੂੰ ਸੂਚਿਤ ਕਰਨ ਦੀ ਧਮਕੀ ਦਿੱਤੀ ਜਾਂਦੀ ਸੀ । ਗਿਫ਼ਟ ਕਾਰਡਾਂ ਦੇ ਨੰਬਰਾਂ ਨੂੰ ਫਿਰ ਅਮਰੀਕਾ ਵਿੱਚ ਭਾਈਵਾਲਾਂ ਨਾਲ ਸਾਂਝਾ ਕੀਤਾ ਜਾਂਦਾ ਸੀ, ਜੋ ਰਕਮ ਨੂੰ ਰੀਡੀਮ ਕਰਦੇ ਸਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਕਿੰਗਪਿਨ ਨੂੰ ਨਕਦ ਭੇਜਦੇ ਸਨ।

ਮਾਈਕਰੋਸਾਫਟ ਫਰਾਡ : ਨਿਸ਼ਾਨਾ ਬਣਾਏ ਗਏ ਲੋਕਾਂ ਨੂੰ ਕੰਪਿਊਟਰ 'ਤੇ ਇੱਕ ਪੌਪ-ਅੱਪ ਮਿਲਦਾ ਹੈ, ਜਿਵੇਂ ਕਿ ਮਾਈਕਰੋਸਾਫਟ ਦੇ ਕਸਟਮਰ ਕੇਅਰ ਵੱਲੋਂ ਇੱਕ ਚੇਤਾਵਨੀ ਰੂਪੀ ਸੰਦੇਸ਼ ਭੇਜਿਆ ਜਾਂਦਾ ਹੈ ਅਤੇ ਤੁਰੰਤ ਕਾਲ ਕਰਨ ਲਈ ਇੱਕ ਸੰਪਰਕ ਨੰਬਰ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ, ਵਿਅਕਤੀ ਨੂੰ ਡਾਊਨਲੋਡ ਕਰਨ ਲਈ ਇੱਕ ਲਿੰਕ ਮਿਲਦਾ ਹੈ। ਲਿੰਕ ਇੱਕ ਐਪ ਨੂੰ ਸਥਾਪਿਤ ਕਰਦਾ ਹੈ ਜੋ ਸਕ੍ਰੀਨ ਦੇਖਣ ਦੀ ਆਗਿਆ ਦਿੰਦਾ ਹੈ। ਇਸ ਤੋਂ ਬਾਅਦ, ਬੈਂਕ ਖਾਤਿਆਂ ਵਿੱਚੋਂ ਪੈਸੇ ਧੋਖੇ ਨਾਲ ਅਮਰੀਕਾ ਦੇ ਮਿਊਲ ਖਾਤਿਆਂ ਵਿੱਚ ਭੇਜੇ ਜਾਦੇ ਹਨ ਅਤੇ ਹਵਾਲਾ ਰਾਹੀਂ ਭਾਰਤ ਵਿੱਚ ਪ੍ਰਾਪਤ ਕੀਤੇ ਜਾਂਦੇ ਹਨ।

The post ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਵਿਅਕਤੀ ਕਾਬੂ appeared first on TheUnmute.com - Punjabi News.

Tags:
  • breaking-news
  • cyber-crime
  • fake-call-centres
  • mohali-news
  • mohali-police
  • new
  • news
  • punjab-police

ਫਾਜ਼ਿਲਕਾ 17 ਮਈ 2024: ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ (voting machines) ਦੀ ਸਪਲੀਮੈਂਟਰੀ ਰੈਡੇਮਾਇਜ਼ੇਸਨ ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਚੌਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 829 ਪੋਲਿੰਗ ਬੂਥ ਹਨ ਅਤੇ ਇਸ ਲਈ ਸਮੂਹ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਅੱਜ ਦੀ ਰੈਂਡਮਾਈਜੇਸ਼ਨ ਰਾਹੀਂ ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ ਵੱਧ 20 ਫੀਸਦੀ ਬੈਲਟ ਯੂਨਿਟ (ਬੀਯੂ) ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖਰਾਬ ਹੋਣ ਤੇ ਰਾਖਵਾਂ ਕੋਟਾ ਹੋਵੇ।

ਉਨ੍ਹਾਂ ਦੱਸਿਆ ਕਿ 79-ਜਲਾਲਾਬਾਦ ਨੂੰ 251 ਪੋਲਿੰਗ ਬੂਥਾਂ ਲਈ 301 ਬੀ.ਯੂ. ਦੀ ਅਲਾਟਮੈਂਟ ਕੀਤੀ ਗਈ ਤੇ 80-ਫਾਜ਼ਿਲਕਾ ਨੂੰ 212 ਪੋਲਿੰਗ ਬੂਥਾਂ ਲਈ 254 ਬੀ.ਯੂ. ਦੀ ਅਲਾਟਮੈਂਟ ਕੀਤੀ ਗਈ। 81-ਅਬੋਹਰ ਨੂੰ 177 ਪੋਲਿੰਗ ਬੂਥਾਂ ਲਈ 212 ਬੀ.ਯੂ. ਦੀ ਅਲਾਟਮੈਂਟ ਕੀਤੀ ਗਈ ਅਤੇ 82-ਬਲੂਆਣਾ ਨੂੰ 189 ਪੋਲਿੰਗ ਬੂਬਾਂ ਲਈ 226 ਬੀ.ਯੂ. ਮਸ਼ੀਨਾਂ (voting machines) ਦੀ ਅਲਾਟਮੈਂਟ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਪੋਪਲੀ, ਵਧੀਕ ਡਿਪਟੀ ਕਮਿਸ਼ਨਰ (ਵਿ) ਅਮਰਿੰਦਰ ਸਿੰਘ ਮਲੀ, ਐਸ.ਡੀ.ਐਮ. ਫਾਜ਼ਿਲਕਾ ਵਿਪਿਨ ਭੰਡਾਰੀ, ਮਨੀਸ਼ ਠਕਰਾਲ, ਨੋਡਲ ਅਫਸਰ ਵਿਸ਼ਵਜੀਤ ਸਿੰਘ, ਇਲੇਕਸ਼ਨ ਦਫਤਰ ਦਾ ਸਟਾਫ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

The post ਫਾਜ਼ਿਲਕਾ: ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਹੋਈ appeared first on TheUnmute.com - Punjabi News.

Tags:
  • breaking-news
  • election
  • fazilka
  • latest-news
  • lok-sabha-election
  • news
  • randomization
  • voting-machines

ਸਵਾਤੀ ਮਾਲੀਵਾਲ ਨੇ ਪੀਏ ਬਿਭਵ ਕੁਮਾਰ 'ਤੇ ਝੂਠੇ ਦੋਸ਼ ਲਗਾਏ: ਆਤਿਸ਼ੀ

Friday 17 May 2024 01:36 PM UTC+00 | Tags: aam-aadmi-party atishi bibhav-kumar breaking breaking-news latest-news news punjab punjab-police swati-maliwal the-unmute-breaking the-unmute-breaking-news

ਚੰਡੀਗੜ੍ਹ,17 ਮਈ 2024: ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਦੁਰਵਿਵਹਾਰ ਦੇ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਇਸ ਸਾਜ਼ਿਸ਼ ਪਿੱਛੇ ਭਾਰਤੀ ਜਨਤਾ ਪਾਰਟੀ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ। ਪ੍ਰੈਸ ਕਾਨਫਰੰਸ ਦੌਰਾਨ ਆਤਿਸ਼ੀ ਨੇ ਕਿਹਾ ਕਿ ਸਵਾਤੀ ਮਾਲੀਵਾਲ ਝੂਠ ਬੋਲ ਰਹੀ ਹੈ। ਸੀਐਮ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ‘ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਘਟਨਾ ਵਾਲੇ ਦਿਨ ਮੁੱਖ ਮੰਤਰੀ ਕੇਜਰੀਵਾਲ ਉੱਥੇ ਨਹੀਂ ਸਨ।

ਸਵਾਤੀ ਮਾਲੀਵਾਲ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪਹਿਲਾਂ ਕੋਈ ਮੀਟਿੰਗ ਤੈਅ ਨਹੀਂ ਸੀ। ਸਵਾਤੀ ਨੇ ਜੋ ਸੱਟਾਂ ਬਾਰੇ ਕਿਹਾ ਹੈ, ਉਹ ਕਿਤੇ ਵੀ ਦਿਖਾਈ ਨਹੀਂ ਦੇ ਰਹੀਆਂ । ਇਸ ਦੇ ਉਲਟ ਸਵਾਤੀ ਨੇ ਘਰ ‘ਚ ਮੌਜੂਦ ਸੁਰੱਖਿਆ ਕਰਮਚਾਰੀਆਂ ਨੂੰ ਧਮਕੀ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਰੀ ਸਾਜ਼ਿਸ਼ ਭਾਜਪਾ ਨੇ ਰਚੀ ਹੈ, ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੱਚਾਈ ਸਾਹਮਣੇ ਆਈ ਹੈ।

ਆਤਿਸ਼ੀ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ ਤੋਂ ਬਾਹਰ ਆਏ ਹਨ, ਉਦੋਂ ਤੋਂ ਹੀ ਭਾਰਤੀ ਜਨਤਾ ਪਾਰਟੀ ਸਾਜ਼ਿਸ਼ ਰਚ ਰਹੀ ਹੈ। ਭਾਜਪਾ ਨੇ ਸਾਜ਼ਿਸ਼ ਤਹਿਤ ਸਵਾਤੀ ਮਾਲੀਵਾਲ ਨੂੰ ਮੋਹਰਾ ਬਣਾਇਆ |

ਉਨ੍ਹਾਂ ਅੱਗੇ ਦੱਸਿਆ ਕਿ 13 ਮਈ ਨੂੰ ਸਵਾਤੀ ਮਾਲੀਵਾਲ (Swati Maliwal) ਬਿਨਾਂ ਕਿਸੇ ਜਾਣਕਾਰੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚ ਗਈ ਸੀ। ਮੁੱਖ ਮੰਤਰੀ ਉਸ ਸਮੇਂ ਆਪਣੀ ਰਿਹਾਇਸ਼ ‘ਤੇ ਨਹੀਂ ਸਨ। ਇਸੇ ਲਈ ਉਸ ਨੇ ਬਿਭਵ ‘ਤੇ ਦੋਸ਼ ਲਾਏ ਹਨ। ਅੱਜ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਸਵਾਤੀ ਮਾਲੀਵਾਲ ਦਾ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਦਾ ਇੱਕ ਝੂਠ ਸਾਹਮਣੇ ਆ ਗਿਆ ਹੈ। ਜਿਨ੍ਹਾਂ ‘ਤੇ ਐਫਆਈਆਰ ‘ਚ ਦੋਸ਼ ਲਾਏ ਗਏ ਹਨ। ਅੱਜ ਜੋ ਵੀਡੀਓ ਸਾਹਮਣੇ ਆਇਆ ਹੈ, ਉਹ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸਵਾਤੀ ਮਾਲੀਵਾਲ ਕੁਰਸੀ ‘ਤੇ ਬੈਠੀ ਹੈ। ਵੀਡੀਓ ‘ਚ ਤੁਸੀਂ ਸੁਣ ਸਕਦੇ ਹੋ ਕਿ ਉਹ ਸੁਰੱਖਿਆ ਕਰਮੀਆਂ ਨੂੰ ਧਮਕੀਆਂ ਦੇ ਰਹੀ ਹੈ। ਸਵਾਤੀ ਮਾਲੀਵਾਲ ਵੱਲੋਂ ਲਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ।

The post ਸਵਾਤੀ ਮਾਲੀਵਾਲ ਨੇ ਪੀਏ ਬਿਭਵ ਕੁਮਾਰ ‘ਤੇ ਝੂਠੇ ਦੋਸ਼ ਲਗਾਏ: ਆਤਿਸ਼ੀ appeared first on TheUnmute.com - Punjabi News.

Tags:
  • aam-aadmi-party
  • atishi
  • bibhav-kumar
  • breaking
  • breaking-news
  • latest-news
  • news
  • punjab
  • punjab-police
  • swati-maliwal
  • the-unmute-breaking
  • the-unmute-breaking-news

ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਸਹਿਯੋਗ ਨਾਲ ਕਰਵਾਈ ਸਵੀਪ ਗਤੀਵਿਧੀ

Friday 17 May 2024 01:42 PM UTC+00 | Tags: breaking-news lions-club-muktsar-azad lok-sabha-election lok-sabha-election-2024 news sweep-activity

ਸ੍ਰੀ ਮੁਕਤਸਰ ਸਾਹਿਬ, 17 ਮਈ 2024: ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀਮਤੀ ਬਲਜੀਤ ਕੌਰ ਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਕਪਿਲ ਸ਼ਰਮਾ ਦੇ ਹੁਕਮਾਂ ਅਨੁਸਾਰ ਸਵੀਪ ਟੀਮ (Sweep Team) 086 ਮੁਕਤਸਰ ਵੱਲੋਂ ਵੋਟਰਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਵੋਟਾਂ ਪਾਉਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ।

ਸਵੀਪ ਟੀਮ 086 ਮੁਕਤਸਰ ਵੱਲੋਂ ਵੋਟਰਾਂ ਨੂੰ ਆਪਣੇ ਹੱਕ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਲਾਇਨਜ਼ ਕਲੱਬ ਮੁਕਤਸਰ ਆਜਾਦ ਦੇ ਲਗਾਏ ਗਏ ਮੁਫਤ ਸ਼ੂਗਰ ਚੈੱਕਅਪ ਕੈਂਪ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਵਿੱਚ ਸਵੀਪ ਟੀਮ ਵੱਲੋਂ ਪਹੁੰਚ ਕੇ ਇਸ ਕੈਂਪ ਵਿੱਚ ਸ਼ਾਮਿਲ ਹੋਏ ਸਾਰੇ ਮੈਂਬਰਾਂ ਅਤੇ ਅਤੇ ਕੈਂਪ ਵਿੱਚ ਭਾਗ ਲੈਣ ਆਏ ਸ਼ਹਿਰ ਨਿਵਾਸੀਆਂ ਨੂੰ ਆਣ ਵਾਲੀ ਇੱਕ ਜੂਨ ਨੂੰ ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਲਾਇਨਜ਼ ਕਲੱਬ ਆਜ਼ਾਦ ਦੇ ਮੈਂਬਰਾਂ ਨੇ ਸਵੀਪ ਟੀਮ (Sweep Team) ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਨਾਲ ਇਹ ਭਰੋਸਾ ਦਿਵਾਇਆ ਕਿ ਉਨਾਂ ਦੇ ਕਲੱਬ ਦੇ ਮੈਂਬਰ ਨਾ ਕੇਵਲ ਆਪਣੀ ਵੋਟ ਦੀ ਵਰਤੋਂ ਕਰਨਗੇ ਬਲਕਿ ਇਸ ਸੰਦੇਸ਼ ਨੂੰ ਦੂਜੇ ਵੋਟਰਾਂ ਤੱਕ ਵੀ ਪਹੁੰਚਾਣਗੇ। ਸਵੀਪ ਟੀਮ ਵੱਲੋਂ ਵੀ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ ।

ਇਸ ਦੇ ਨਾਲ ਸਵੀਪ ਟੀਮ ਵੱਲੋਂ ਰੇਲਵੇ ਫਾਟਕ ਦੇ ਨਜ਼ਦੀਕ ਮਜ਼ਦੂਰ ਵਰਗ ਨੂੰ ਵੀ ਆਉਣ ਵਾਲੀਆਂ ਚੋਣਾਂ ਵਿੱਚ ਆਪਣਾ ਰੋਲ ਅਦਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਸਾਰਾ ਮਜ਼ਦੂਰ ਵਰਗ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ।

ਇਸ ਮੌਕੇ ਕਲੱਬ ਦੇ ਪ੍ਰਧਾਨ ਅਮਰਦੀਪ ਸਿੰਘ, ਰਵੀ ਅਗਰਵਾਲ, ਵਿਕਾਸ ਗੋਇਲ, ਬੂਟਾ ਰਾਮ ਕਮਰਾ, ਬਲਾਕ ਨੋਡਲ ਅਫਸਰ ਸ਼ਮਿੰਦਰ ਬੱਤਰਾ, ਸੰਜੀਵ ਗਰੋਵਰ, ਗੁਰਦੇਵ ਅਰੋੜਾ, ਧੀਰਜ ਕੁਮਾਰ,ਗੋਰਵ ਦੁੱਗਲ, ਪ੍ਰਵੀਨ ਸ਼ਰਮਾ ਅਤੇ ਸੰਨੀ ਮਿੱਤਲ ਹਾਜ਼ਰ ਸਨ ।

The post ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਸਹਿਯੋਗ ਨਾਲ ਕਰਵਾਈ ਸਵੀਪ ਗਤੀਵਿਧੀ appeared first on TheUnmute.com - Punjabi News.

Tags:
  • breaking-news
  • lions-club-muktsar-azad
  • lok-sabha-election
  • lok-sabha-election-2024
  • news
  • sweep-activity

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ 2024: ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਨੇ ਚੋਣ ਕਮਿਸ਼ਨਰ ਵੱਲੋਂ ਇਸ ਵਾਰ 'ਗ੍ਰੀਨ ਇਲੈਕਸ਼ਨ' ਕਰਵਾਉਣ ਦੇ ਦਿੱਤੇ ਨਾਅਰੇ ਨੂੰ ਜ਼ਮੀਨੀ ਹਕੀਕਤ 'ਚ ਬਦਲਣ ਦੇ ਮੰਤਵ ਨਾਲ ਅੱਜ ਮੋਹਾਲੀ ਵਿਖੇ ਪਾਰਲੀਮਾਨੀ ਹਲਕੇ 'ਚ ਪੈਂਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਕਾਰਬਨ ਉਤਸਰਜਨ ਨੂੰ ਘਟਾਉਣ ਲਈ ਵੱਧ ਤੋਂ ਵੱਧ ਪੌਦੇ ਲਗਵਾਉਣ ਅਤੇ ਟ੍ਰੇਨਿੰਗ, ਟੀਮਾਂ ਦੀ ਰਵਾਨਗੀ ਅਤੇ ਵਾਪਸੀ ਅਤੇ ਗਿਣਤੀ ਕੇਂਦਰਾਂ ਮੌਕੇ ਘੱਟ ਤੋਂ ਘੱਟ ਪਲਾਸਟਿਕ ਦੀ ਵਰਤੋਂ ਕਰਨੀ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੇ 'ਗ੍ਰੀਨ ਇਲੈਕਸ਼ਨ' ਦੇ ਸੰਕਲਪ ਦੀ ਰੌਸ਼ਨੀ 'ਚ ਸਾਡਾ ਨਾਅਰਾ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਵਾਤਾਵਰਣ ਪੱਖੀ ਚੋਣ ਪ੍ਰਕਿਰਿਆ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜਿੱਥੇ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ 'ਸਿੰਗਲ ਯੂਜ਼ ਪਲਾਸਟਿਕ' ਦੀ ਵਰਤੋਂ ਨਾ ਕਰਨ ਵੱਲ ਪ੍ਰੇਰਿਅ ਜਾਵੇ ਉੱਥੇ ਚੋਣ ਪ੍ਰਬੰਧਾਂ 'ਚ ਲੱਗੇ ਸਰਕਾਰੀ ਅਮਲੇ ਨੂੰ ਵੀ ਇਸ 'ਗ੍ਰੀਨ ਇਲੈਕਸ਼ਨ' ਮੁਹਿੰਮ ਦਾ ਹਿੱਸਾ ਅਤੇ ਵਾਹਕ (ਦੂਤ) ਬਣਨ ਲਈ ਪ੍ਰੇਰਿਆ ਜਾਵੇ।

ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਨੇ ਵਿਸਥਾਰ ਦਿੰਦਿਆਂ ਕਿਹਾ ਕਿ ਜਦੋਂ ਅਸੀਂ ਚੋਣ ਅਮਲੇ ਦੀ ਟ੍ਰੇਨਿੰਗ ਲਾਈਏ ਤਾਂ ਉਸ ਥਾਂ 'ਤੇ ਕੂੜਾ ਬਿਲਕੁਲ ਨਾ ਖਿੱਲਰਣ ਦੇਈਏ ਅਤੇ ਸਾਫ਼-ਸਫ਼ਾਈ ਦਾ ਖਿਆਲ ਰੱਖੀਏ। ਇਸੇ ਤਰ੍ਹਾਂ ਜਿਸ ਦਿਨ ਡਿਸਪੈਚ ਸੈਂਟਰਾਂ ਤੋਂ ਪੋਲਿੰਗ ਪਾਰਟੀਆਂ ਨੂੰ ਮਤਦਾਨ ਕੇਂਦਰਾਂ ਵੱਲ ਰਵਾਨਾ ਕੀਤਾ ਜਾਵੇ ਅਤੇ ਬਾਅਦ ਵਿੱਚ ਸ਼ਾਮ ਨੂੰ ਵਾਪਸੀ 'ਤੇੇ ਈ ਵੀ ਐਮਜ਼ ਜਮ੍ਹਾਂ ਕਰਵਾਈਆਂ ਜਾਣ ਤਾਂ ਉਸ ਮੌਕੇ ਵੀ ਸਾਫ਼-ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ 'ਸਿੰਗਲ-ਯੂਜ਼ ਪਲਾਸਟਿਕ' ਤੋਂ ਗੁਰੇਜ਼ ਕਰੀਏ।

ਮਤਦਾਨ ਕੇਂਦਰਾਂ 'ਤੇ 'ਗ੍ਰੀਨ ਇਲੈਕਸ਼ਨ' ਮੁਹਿੰਮ ਨੂੰ ਮੁਕੰਮਲ ਤੌਰ 'ਤੇ ਲਾਗੂ ਕਰਨ ਲਈ ਪੋਲਿੰਗ ਪਾਰਟੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦੇਣ ਲਈ ਰਿਟਰਨਿੰਗ ਅਫ਼ਸਰਾਂ/ਜ਼ਿਲ੍ਹਾ ਚੋਣ ਅਫ਼ਸਰਾਂ/ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਯੋਜਨਾਬੰਦੀ ਕਰਨ ਲਈ ਕਿਹਾ।

ਉਨ੍ਹਾਂ ਨੇ ਮਤਦਾਨ ਵਾਲੇ ਦਿਨ ਸਮੁੱਚੇ ਪੋਲਿੰਗ ਬੂਥ ਕੇਂਦਰਾਂ 'ਤੇ ਆਉਣ ਵਾਲੇ ਮਤਦਾਤਾਵਾਂ ਲਈ ਲੋੜੀਂਦੀਆਂ ਘੱਟੋ-ਘੱਟ ਸੁਵਿਧਾਵਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਵੱਖੋ-ਵੱਖਰੀ ਕਿਸਮ ਦੇ ਪੌਦਿਆਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਤਾਂ ਜੋ ਵੋਟ ਪਾਉੁਣ ਆਇਆ ਮਤਦਾਤਾ ਪੋਲਿੰਗ ਬੂਥ ਤੋਂ ਮਿਲੇ ਬੂਟੇ ਨੂੰ ਆਪਣੇ ਘਰ ਜਾਂ ਖੇਤ 'ਚ ਲਾ ਕੇ ਲੋਕਤੰਤਰ ਦੇ ਉਤਸਵ ਦੀ ਯਾਦ ਵਜੋਂ ਉਸ ਦੀ ਪਾਲਣਾ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਅਸੀਂ ਇੱਕ ਦਿਨ 'ਚ ਲੱਖਾਂ ਬੂਟੇ ਲਗਵਾ ਕੇ 'ਗ੍ਰੀਨ ਇਲੈਕਸ਼ਨ' ਦੇ ਸੰਕਲਪ ਨੂੰ ਸਹੀ ਅਰਥਾਂ 'ਚ ਲਾਗੂ ਕਰ ਸਕਾਂਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕ ਸਭਾ ਚੋਣਾਂ-2024 ਦੌਰਾਨ ਮਤਦਾਨ ਪ੍ਰਤੀਸ਼ਤਤਾ ਨੂੰ ਵਧਾਉਣ ਦੇ ਟੀਚੇ ਨੂੰ ਵੀ ਸੰਕਲਪ ਵਜੋਂ ਲੈਣ ਲਈ ਆਖਿਆ। ਡਾ. ਹੀਰਾ ਲਾਲ ਜੋ ਕਿ 2019 'ਚ ਬਾਂਦਾ (ਉੱਤਰ ਪ੍ਰਦੇਸ਼) ਜ਼ਿਲ੍ਹੇ 'ਚ ਬਤੌਰ ਜ਼ਿਲ੍ਹਾ ਮੈਜਿਸਟ੍ਰੇਟ ਹੁੰਦਿਆਂ ਉਸ ਮੌਕੇ ਲੋਕ ਸਭਾ ਚੋਣਾਂ 'ਚ 10.5 ਫ਼ੀਸਦੀ ਮਤਦਾਨ ਵਧਾ ਕੇ ਕੌਮੀ ਪੱਧਰ 'ਤੇ ਨਾਮਣਾ ਖੱਟ ਚੁੱਕੇ ਹਨ, ਉਨ੍ਹਾਂ ਨੇ ਕਿਹਾ ਕਿ ਇਸ ਮੰਤਵ ਲਈ ਹਰੇਕ ਸਹਾਇਕ ਰਿਟਰਨਿੰਗ ਅਫ਼ਸਰ ਪੰਚਾਇਤ ਪੱਧਰੀ, ਵਿਧਾਨ ਸਭਾ ਪੱਧਰੀ ਅਤੇ ਲੋਕ ਸਭਾ ਪੱਧਰੀ ਸਭ ਤੋਂ ਵੱਧ ਮਤਦਾਨ ਵਾਲੇ 5-5 ਬੂਥ ਚੁਣ ਲੈਣ ਅਤੇ ਉਨ੍ਹਾਂ ਦੀ ਮਤਦਾਨ ਪ੍ਰਤੀਸ਼ਤਤਾ ਵਧਾਉਣ ਦੇ ਕਾਰਕਾਂ ਦਾ ਸਬੰਧਤ ਬੂਥ ਲੈਵਲ ਅਫ਼ਸਰ ਤੋਂ ਵੇਰਵਾ ਲੈ ਕੇ ਉਸ ਨੂੰ ਇਸ ਵਾਰ ਬਾਕੀ ਚੋਣ ਬੂਥਾਂ 'ਤੇ ਵੀ ਮਤਦਾਨ ਵਧਾਉਣ ਲਈ ਵਰਤੋਂ 'ਚ ਲਿਆਉਣ।

ਉਨ੍ਹਾਂ ਇਸ ਮੌਕੇ ਲੋਕ ਸਭਾ ਚੋਣਾਂ-2019 ਦੌਰਾਨ ਪਾਰਲੀਮਾਨੀ ਹਲਕਾ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) 'ਚ ਪੈਂਦੇ 09 ਵਿਧਾਨ ਸਭਾ ਹਲਕਿਆਂ ਦੇ ਸਭ ਤੋਂ ਵਧੇਰੇ ਮਤਦਾਨ ਪ੍ਰਤੀਸ਼ਤਤਾ ਨਾਲ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ। ਇਨ੍ਹਾਂ 'ਚ ਗੜ੍ਹਸ਼ੰਕਰ ਤੋਂ ਬੂਥ ਨੰਬਰ 132 ਦੇ ਬੀ ਐਲ ਓ ਜਸਵਿੰਦਰ ਸਿੰਘ (81.80 ਫ਼ੀਸਦੀ), ਬੰਗਾ ਦੇ ਬੂਥ ਨੰਬਰ 132 ਦੇ ਬੀ ਐਲ ਓ ਸੁਰਜੀਤ ਕੁਮਾਰ (78.76 ਫ਼ੀਸਦੀ), ਨਵਾਂਸ਼ਹਿਰ ਦੇ ਬੂਥ ਨੰਬਰ 209 ਦੀ ਬੀ ਐਲ ਓ ਪਰਮਜੀਤ ਕੌਰ (83 ਫ਼ੀਸਦੀ), ਬਲਾਚੌਰ ਦੇ ਬੂਥ ਨੰਬਰ 160 ਦੇ ਬੀ ਐਲ ਓ ਨਰਿੰਦਰ ਸਿੰਘ (88.86 ਫ਼ੀਸਦੀ), ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਬੂਥ ਨੰਬਰ 41 ਦੇ ਬੀ ਐਲ ਓ ਜਸਵਿੰਦਰ ਸਿੰਘ (80.70 ਫ਼ੀਸਦੀ), ਰੂਪਨਗਰ ਦੇ ਬੂਥ ਨੰ. 170 ਦੇ ਬੀ ਐਲ ਓ ਫੁਲੇਸ਼ਵਰ ਕੁਮਾਰ (89.29 ਫ਼ੀਸਦੀ), ਚਮਕੌਰ ਸਾਹਿਬ ਦੇ ਬੂਥ ਨੰ. 14 ਦੀ ਬੀ ਐਲ ਓ ਹਰਿੰਦਰ ਕੌਰ (78 ਫ਼ੀਸਦੀ), ਖਰੜ ਦੇ ਬੂਥ ਨੰ. 74 ਦੇ ਬੀ ਐਲ ਓ ਅਜੇ ਕੁਮਾਰ (85.05 ਫ਼ੀਸਦੀ) ਅਤੇ ਐੱਸ ਏ ਐੱਸ ਨਗਰ ਦੇ ਬੂਥ ਨੰਬਰ ਦੇ ਬੀ ਐਲ ਓ ਹਰਪਿੰਦਰਜੀਤ ਸਿੰਘ (83.54 ਫ਼ੀਸਦੀ) ਸ਼ਾਮਿਲ ਸਨ।

ਇਸ ਤੋਂ ਬਾਅਦ ਜਨਰਲ ਅਬਜ਼ਰਵਰ ਡਾ. ਹੀਰਾ ਲਾਲ, ਪੁਲਿਸ ਅਬਜ਼ਰਵਰ ਸੰਦੀਪ ਗਜਾਨਨ ਦੀਵਾਨ, ਖਰਚਾ ਅਬਜ਼ਰਵਰ ਸ਼ਿਲਪੀ ਸਿਨਹਾ, ਰਿਟਰਨਿੰਗ ਅਫ਼ਸਰ ਆਨੰਦਪੁਰ ਸਾਹਿਬ ਪ੍ਰੀਤੀ ਯਾਦਵ, ਜ਼ਿਲ੍ਹਾ ਚੋਣ ਅਫ਼ਸਰ ਐਸ ਏ ਐਸ ਨਗਰ ਆਸ਼ਿਕਾ ਜੈਨ, ਜ਼ਿਲ੍ਹਾ ਚੋਣ ਅਫ਼ਸਰ ਐਸ ਬੀ ਐਸ ਨਗਰ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਰੋਪੜ ਗੁਲਨੀਤ ਸਿੰਘ ਖੁਰਾਣਾ, ਐਸ ਐਸ ਪੀ ਐਸ ਏ ਐਸ ਨਗਰ ਡਾ. ਸੰਦੀਪ ਗਰਗ, ਐਸ ਐਸ ਪੀ ਐਸ ਬੀ ਐਸ ਨਗਰ ਡਾ. ਮਹਿਤਾਬ ਸਿੰਘ ਤੋਂ ਇਲਾਵਾ ਪਾਰਲੀਮਾਨੀ ਹਲਕੇ 'ਚ ਪੈਂਦੇ ਨੌਂ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ 'ਚ 'ਗ੍ਰੀਨ ਇਲੈਕਸ਼ਨ' ਦੇ ਸੰਕਲਪ ਵਜੋਂ ਪੌਦੇ ਵੀ ਲਾਏ ਗਏ।

ਇਸ ਮੌਕੇ ਸਕੂਲੀ ਬੱਚਿਆਂ ਅਤੇ ਸਮੂਹ ਅਬਜ਼ਰਵਰਾਂ ਅਤੇ ਡੀ ਸੀਜ਼, ਐਸ ਐਸ ਪੀਜ਼ ਤੇ ਏ ਆਰ ਓਜ਼ ਵੱਲੋਂ ਮਤਦਾਨ ਵਾਲੇ ਦਿਨ ਵਾਤਾਵਰਣ ਦੀ ਸੰਭਾਲ ਵਜੋਂ ਇੱਕ-ਇੱਕ ਪੌਦਾ ਲਾਉਣ ਅਤੇ 'ਸਿੰਗਲਯੂਜ਼ ਪਲਾਸਟਿਕ' ਦੀ ਵਰਤੋਂ ਨਾ ਕਰਨ ਦਾ ਸੰਕਲਪ ਵੀ ਲਿਆ ਗਿਆ। ਜਨਰਲ ਅਬਜ਼ਰਵਰ ਵੱਲੋਂ ਇਸ ਮੌਕੇ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਟਿੱਕਰ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ।

 

The post ਸ੍ਰੀ ਅਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ 'ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ: ਜਨਰਲ ਚੋਣ ਅਬਜ਼ਰਵਰ appeared first on TheUnmute.com - Punjabi News.

Tags:
  • breaking-news
  • elections-2024
  • latest-news
  • news
  • sri-anandpur-sahib
  • the-unmute-breaking-news

ਸ੍ਰੀ ਮੁਕਤਸਰ ਸਾਹਿਬ, 17 ਮਈ 2024: ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਗੁਰਨਾਮ ਸਿੰਘ ਅਤੇ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ ਧਰਮਪਾਲ ਮੌਰਿਆ ਦੀ ਅਗਵਾਈ ਵਿੱਚ ਕੇਂਦਰੀ ਸੰਯੁਕਤ ਜੀਵ ਪ੍ਰਬੰਧਨ ਕੇਂਦਰ ਜਲੰਧਰ ਦੀ ਟੀਮ ਵੱਲੋਂ ਨਰਮੇ ਦੀ ਖੇਤੀ ਤੇ ਸਰਵਪੱਖੀ ਕੀਟ ਪ੍ਰਬੰਧਨ, ਐੱਨ.ਪੀ.ਐੱਸ.ਐੱਸ ਐਪ ਅਤੇ ਫੈਰੋਮੋਨ ਟਰੈਪਸ ਸਬੰਧੀ ਇੱਕ ਰੋਜ਼ਾ ਟਰੇਨਿੰਗ ਰੈੱਡ ਕਰਾਸ ਹਾਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਗਈ।

ਇਸ ਟਰੇਨਿੰਗ ਦੌਰਾਨ ਡਾ: ਪੀ.ਸੀ ਭਾਰਦਵਾਜ ਨੇ ਕਿਸਾਨਾਂ ਨੂੰ ਦੱਸਿਆ ਕਿ ਨਰਮੇ ਦੀ ਖੇਤੀ ਵਿੱਚ ਕੀੜਿਆਂ ਦੀ ਰੋਕਥਾਮ ਲਈ ਸਰਵਪੱਖੀ ਕੀਟ ਪ੍ਰਬੰਧਨ ਦੀ ਤਕਨੀਕ ਨਾਲ ਮਿੱਤਰ ਕੀੜਿਆਂ ਰਾਹੀਂ ਦੁਸ਼ਮਣ ਕੀੜਿਆਂ ਦਾ ਪ੍ਰਬੰਧ ਕਰਨਾ ਹੈ। ਇਹ ਕਿਸਾਨਾਂ ਦੁਆਰਾ, ਕਿਸਾਨਾਂ ਲਈ ਹੀ ਅਪਣਾਈ ਗਈ ਤਕਨੀਕ ਹੈ। ਜਿਸ ਨਾਲ ਨਰਮੇ ਦੀ ਫਸਲ ਤੇ ਕੀੜੇ ਮਕੌੜਿਆਂ ਦੇ ਹਮਲੇ ਤੇ ਕਾਬੂ ਪਾਇਆ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਨਰਮੇ ਦੀ ਫਸਲ ਤੇ ਫੈਰਮੋਨ ਟਰੈਪਸ ਲਗਾ ਕੇ ਗੁਲਾਬੀ ਸੁੰਡੀ ਸਬੰਧੀ ਅਗਾਊਂ ਪਤਾ ਲਗਾਇਆ ਜਾ ਸਕਦਾ ਹੈ। ਜਿਸ ਨਾਲ ਕੀੜਿਆਂ ਦੀ ਗਿਣਤੀ ਆਰਥਿਕ ਕਾਗਾਰ ਤੋਂ ਹੇਠਾਂ ਰੱਖੀ ਜਾ ਸਕਦੀ ਹੈ। ਡਾ: ਗੁਰਮੇਲ ਸਿੰਘ ਅਸਿਸਟੈਂਟ ਪ੍ਰੋਫੈਸਰ ਕੇ.ਵੀ.ਕੇ ਗੋਨੇਆਣਾ ਨਰਮੇ ਦੀ ਫਸਲ ਦੇ ਕੀੜੇ ਮਕੌੜੇ ਜਿਵੇਂ ਚਿੱਟੀ ਮੱਖੀ, ਮਿੱਲੀਬੱਗ, ਚੇਪਾ, ਥਰਿੱਪ, ਗੁਲਾਬੀ ਸੁੰਡੀ ਅਤੇ ਚਿਤਕਬਰੀ ਸੁੰਡੀ ਆਦਿ ਦੇ ਜੀਵਨ ਚੱਕਰ, ਨੁਕਸਾਨ ਦੇ ਚਿੰਨ ਅਤੇ ਸਰਵਪੱਖੀ ਰੋਕਥਾਮ ਬਾਰੇ ਕਿਸਾਨਾਂ ਨਾਲ ਨੁਕਤੇ ਸਾਂਝੇ ਕੀਤੇ। ਚੰਦਨਭਾਨ ਵੱਲੋਂ ਐੱਨ.ਪੀ.ਐੱਸ.ਐੱਸ ਐਪ ਅਤੇ ਫੈਰੋਮੋਨ ਟਰੈਪਸ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ।

ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵੱਲੋਂ ਬੀ.ਟੀ ਨਰਮੇ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦੀ ਬਿਜਾਈ ਅਤੇ ਨਰਮੇ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰਹਿੰਦ ਖੂੰਹਦ ਨੂੰ ਖਤਮ ਕਰਨ ਬਾਰੇ ਅਪੀਲ ਕੀਤੀ ਤਾਂ ਜੋ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਨਾ ਹੋਵੇ ਅਤੇ ਨਰਮੇ ਦੇ ਖੇਤਾਂ ਦੇ ਆਸੇ ਪਾਸੇ ਸਾਫ ਸਫਾਈ ਰੱਖੀ ਜਾਵੇ।

ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਰਮੇ ਦੀ ਫਸਲ ਨੂੰ ਖਾਦਾਂ ਦੀ ਸੰਤੁਲਿਤ ਮਾਤਰਾ ਪਾਈ ਜਾਵੇ ਤਾਂ ਜੋ ਤੱਤਾਂ ਦੀ ਘਾਟ ਨਾ ਆਵੇ। ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਇਹ ਟਰੇਨਿੰਗ ਆਪ ਸਭ ਲਈ ਬਹੁਤ ਲਾਹੇਵੰਦ ਹੋਵੇਗੀ, ਕਿਉਂਕਿ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੀ ਮੌਜੂਦਗੀ ਚੈਕ ਕਰਨ ਲਈ ਫੈਰੋਮੋਨ ਟਰੈਪਸ ਲਗਾਏ ਜਾਂਦੇ ਹਨ।

ਅੰਤ ਵਿੱਚ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਇਨਪੁਟਸ ਖਰੀਦਣ ਸਮੇਂ ਪੱਕੇ ਬਿੱਲ ਜਰੂਰ ਲਏ ਜਾਣ। ਇਸ ਟਰੇਨਿੰਗ ਵਿੱਚ ਸੁਖਜਿੰਦਰ ਸਿੰਘ ਵੱਲੋਂ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਗਿਆ। ਇਸ ਟਰੇਨਿੰਗ ਵਿੱਚ ਕੇਂਦਰੀ ਸੰਯੁਕਤ ਜੀਵ ਪ੍ਰਬੰਧਨ ਕੇਂਦਰ ਜਲੰਧਰ ਤੋਂ ਪਵਨ ਕੁਮਾਰ, ਚੇਤਨ, ਅੰਕਿਤ ਕੁਮਾਰ ਦੇ ਨਾਲ ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਤੋਂ ਇਲਾਵਾ ਬਹੁ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

The post ਖੇਤੀਬਾੜੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਰਮੇ ਦੀ ਫਸਲ ਤੇ ਫੈਰੋਮੋਨ ਟਰੈਪਸ ਸਬੰਧੀ ਕਿਸਾਨਾਂ ਦੀ ਇੱਕ ਰੋਜ਼ਾ ਟਰੇਨਿੰਗ appeared first on TheUnmute.com - Punjabi News.

Tags:
  • agriculture-department
  • breaking-news
  • cotton
  • cotton-crop
  • farmers
  • latest-news
  • news
  • sri-muktsar-sahib

ਚੰਡੀਗੜ੍ਹ, 17 ਮਈ 2024: ਆਈ.ਪੀ.ਐੱਲ 2024 ਦਾ 67ਵਾਂ ਮੈਚ ਮੁੰਬਈ ਇੰਡੀਅਨਜ਼ (Mumbai Indians) ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਲਖਨਊ ਸੁਪਰ ਜਾਇੰਟਸ ਦੀ ਪਾਰੀ ਸ਼ੁਰੂ ਹੋ ਗਈ ਹੈ। ਕੇਐੱਲ ਰਾਹੁਲ ਅਤੇ ਦੇਵਦੱਤ ਪਡਿਕਲ ਬੱਲੇਬਾਜ਼ੀ ਦੀ ਸ਼ੁਰੂਆਤ ਕਰਨ ਆਏ ਹਨ। ਦੋਵੇਂ ਇਸ ਮੈਚ ‘ਚ ਚੰਗੀ ਸ਼ੁਰੂਆਤ ਕਰਨਾ ਚਾਹੁਣਗੇ।

ਮੁੰਬਈ (Mumbai Indians) ਦੇ ਕਪਤਾਨ ਨੇ ਕਿਹਾ ਕਿ ਇਸ ਮੈਚ ਵਿੱਚ ਜਸਪ੍ਰੀਤ ਬੁਮਰਾਹ ਦੀ ਥਾਂ ਤਿਲਕ ਵਰਮਾ ਨੂੰ ਮੌਕਾ ਮਿਲਿਆ ਹੈ। ਇਸ ਤੋਂ ਇਲਾਵਾ ਤਿਲਕ ਵਰਮਾ ਅਤੇ ਟਿਮ ਡੇਵਿਡ ਵੀ ਇਸ ਮੈਚ ਦਾ ਹਿੱਸਾ ਨਹੀਂ ਹਨ। ਵਰਮਾ ਦੀ ਜਗ੍ਹਾ ਡੇਵੋਲਡ ਬ੍ਰੇਵਿਸ ਨੂੰ ਮੌਕਾ ਮਿਲਿਆ ਹੈ। ਇਸ ਦੇ ਨਾਲ ਹੀ ਕੇਐਲ ਰਾਹੁਲ ਨੇ ਦੱਸਿਆ ਕਿ ਕਵਿੰਟਨ ਡੀ ਕਾਕ ਦੀ ਜਗ੍ਹਾ ਦੇਵਦੱਤ ਪਡਿਕਲ ਨੂੰ ਮੌਕਾ ਮਿਲਿਆ ਹੈ।

The post MI vs LSG: ਮੁੰਬਈ ਇੰਡੀਅਨਜ਼ ਨੇ ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ appeared first on TheUnmute.com - Punjabi News.

Tags:
  • breaking-news
  • latest-news
  • mi-vs-lsg
  • mumbai-indians
  • news

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ: ਸਿਬਿਨ ਸੀ

Friday 17 May 2024 02:19 PM UTC+00 | Tags: breaking-news latest-news lok-sabha-election-2024 lok-sabha-seats news punjab punjabi-news punjab-news sibin-c the-unmute-breaking-news

ਚੰਡੀਗੜ੍ਹ, 17 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ (Lok Sabha seats) ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ ਕੁੱਲ 25 ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲਏ ਹਨ। ਇਸ ਤੋਂ ਪਹਿਲਾਂ ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਸੰਖਿਆ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ (Lok Sabha seats) ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਹੁਣ ਜਦੋਂ ਇਹ ਸਾਫ ਹੋ ਗਿਆ ਹੈ ਕਿ ਕਿਹੜੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ ਤਾਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਦੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਦੂਜਿਆਂ ਦੀ ਆਲੋਚਨਾ ਕਰਦੇ ਸਮੇਂ ਬੇਬੁਨਿਆਦ ਦੋਸ਼ ਲਗਾਉਣ ਅਤੇ ਵਿਵਾਦਤ ਬਿਆਨ ਦੇਣ ਤੋਂ ਬਚਣ ਲਈ ਕਿਹਾ ਹੈ।

ਉਨ੍ਹਾਂ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਬਿਨਾਂ ਅਗਾਊਂ ਲਿਖਤੀ ਇਜਾਜ਼ਤ ਦੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ ਅਤੇ ਸਥਾਨਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚੋਣ ਪ੍ਰਚਾਰ ਵਿੱਚ ਲੱਗੇ ਸਾਰੇ ਰਾਜਨੀਤਿਕ ਵਰਕਰਾਂ ਨੂੰ ਬੈਜ ਜਾਂ ਸ਼ਨਾਖਤੀ ਕਾਰਡ ਦਿਖਾਉਣ ਅਤੇ ਚੋਣ ਪ੍ਰਚਾਰ ਦੌਰਾਨ ਤੇ ਚੋਣਾਂ ਵਾਲੇ ਦਿਨ ਵਾਹਨਾਂ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਨੂੰ ਜਾਰੀ ਕੀਤੀਆਂ ਗੈਰ-ਅਧਿਕਾਰਤ ਪਛਾਣ ਪਰਚੀਆਂ ਸਾਦੇ (ਚਿੱਟੇ) ਕਾਗਜ਼ ‘ਤੇ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਵਿੱਚ ਪਾਰਟੀ ਦਾ ਕੋਈ ਚਿੰਨ੍ਹ ਅਤੇ ਨਾਮ ਜਾਂ ਉਮੀਦਵਾਰ ਦਾ ਨਾਮ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੀ ਸਮਾਪਤੀ ਵਾਲੇ ਦਿਨ ਤੋਂ ਬਾਅਦ ਹਲਕਾ ਛੱਡਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਰਿਸ਼ਵਤਖੋਰੀ ਅਤੇ ਵੋਟਰਾਂ ਉੱਤੇ ਕਿਸੇ ਵੀ ਤਰੀਕੇ ਦਾ ਪ੍ਰਭਾਵ ਅਤੇ ਹੋਰ ਚੋਣ ਅਪਰਾਧ, ਜਿਵੇਂ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਅੰਦਰ ਪ੍ਰਚਾਰ ਕਰਨ ਦੀ ਸਖ਼ਤ ਮਨਾਹੀ ਹੈ।

ਉਨ੍ਹਾਂ ਚੋਣਾਂ ਦੀ ਪਾਰਦਰਸ਼ਤਾ ਬਰਕਰਾਰ ਰੱਖਣ ਲਈ ਸਿਆਸੀ ਪਾਰਟੀਆਂ ਨੂੰ ਨਕਦ ਲੈਣ-ਦੇਣ ਅਤੇ ਵੱਡੀ ਮਾਤਰਾ ਵਿੱਚ ਨਕਦੀ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਦੂਜੀਆਂ ਪਾਰਟੀਆਂ ਦੀਆਂ ਮੀਟਿੰਗਾਂ ਅਤੇ ਜਲੂਸਾਂ ਵਿੱਚ ਗੜਬੜੀ ਕਰਨ ਦੀ ਮਨਾਹੀ ਹੈ ਅਤੇ ਪੋਲਿੰਗ ਬੂਥਾਂ ਦੇ ਨੇੜੇ ਪ੍ਰਚਾਰ ਸਮੱਗਰੀ ਪ੍ਰਦਰਸ਼ਿਤ ਨਹੀਂ ਹੋਣੀ ਚਾਹੀਦੀ।

ਸਿਬਿਨ ਸੀ ਨੇ ਕਿਹਾ ਕਿ ਨਿੱਜੀ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ ਜਾਂ ਧਰਨਾ ਲਗਾਉਣਾ ਵੀ ਮਨ੍ਹਾ ਹੈ ਅਤੇ ਸਿਆਸੀ ਮੀਟਿੰਗਾਂ ਵਿਚ ਕਿਸੇ ਵੀ ਵਿਘਨ ਵਿਰੁੱਧ ਪੁਲਿਸ ਦੀ ਮਦਦ ਲੈਣੀ ਚਾਹੀਦੀ ਹੈ। ਲੋਕ ਨੁਮਾਇੰਦਗੀ ਐਕਟ, 1951 ਦੀ ਧਾਰਾ 127 ਦੇ ਅਨੁਸਾਰ, ਕੋਈ ਵੀ ਵਿਅਕਤੀ ਜੋ ਜਨਤਕ ਮੀਟਿੰਗਾਂ ਵਿੱਚ ਮਾਹੌਲ ਨੂੰ ਵਿਗਾੜਦਾ ਹੈ, ਉਹ ਛੇ ਮਹੀਨੇ ਦੀ ਕੈਦ, ਦੋ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਦੇ ਯੋਗ ਹੋ ਸਕਦਾ ਹੈ।

ਕਿਸ ਲੋਕ ਸਭਾ ਹਲਕੇ ਤੋਂ ਕਿੰਨੇ ਉਮੀਦਵਾਰ

ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 23 ਮਰਦ ਅਤੇ 3 ਮਹਿਲਾਵਾਂ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 26 ਮਰਦ ਅਤੇ 4 ਮਹਿਲਾਵਾਂ ਸ਼ਾਮਲ ਹਨ। ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ ਸਾਰੇ ਉਮੀਦਵਾਰ ਮਰਦ ਹਨ।

ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰਾਂ ਵਿੱਚੋਂ 14 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣਾਂ ਲੜ ਰਹੀਆਂ ਹਨ। ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 41 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 13 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 26 ਮਰਦ ਅਤੇ 2 ਮਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜੋ ਕਿ ਸਾਰੇ ਮਰਦ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 15 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 22 ਮਰਦ ਅਤੇ 1 ਮਹਿਲਾ ਉਮੀਦਵਾਰ ਚੋਣ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 23 ਮਰਦ ਅਤੇ 3 ਮਹਿਲਾ ਉਮੀਦਵਾਰ ਸ਼ਾਮਲ ਹਨ।

The post ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ: ਸਿਬਿਨ ਸੀ appeared first on TheUnmute.com - Punjabi News.

Tags:
  • breaking-news
  • latest-news
  • lok-sabha-election-2024
  • lok-sabha-seats
  • news
  • punjab
  • punjabi-news
  • punjab-news
  • sibin-c
  • the-unmute-breaking-news

ਚੰਡੀਗੜ੍ਹ, 17 ਮਈ 2024: ਅਮਰੀਕੀ ਪੁਲਾੜ ਏਜੰਸੀ ਨਾਸਾ 50 ਸਾਲਾਂ ਬਾਅਦ ਚੰਦਰਮਾ ‘ਤੇ ਪੁਲਾੜ ਯਾਤਰੀਆਂ ਨੂੰ ਭੇਜਣ ਜਾ ਰਹੀ ਹੈ। ਆਰਟੇਮਿਸ-3 ਮਿਸ਼ਨ ਦੇ ਤਹਿਤ ਸਤੰਬਰ 2026 ਵਿਚ ਦੋ ਪੁਲਾੜ ਯਾਤਰੀ ਚੰਦਰਮਾ ‘ਤੇ ਉਤਰਨਗੇ। ਇਸ ਚੰਦਰ ਮਿਸ਼ਨ ਲਈ, ਅਮਰੀਕੀ ਰਾਜ ਐਰੀਜ਼ੋਨਾ ਦੇ ਜਵਾਲਾਮੁਖੀ ਖੇਤਰ ਵਿੱਚ ਸਿਮੂਲੇਸ਼ਨ ਟੈਸਟਿੰਗ (ਇੱਕ ਪ੍ਰਕਿਰਿਆ ਦੀ ਨਕਲ) ਚੱਲ ਰਹੀ ਹੈ। ਇੱਥੇ ਪੁਲਾੜ ਯਾਤਰੀ ਚੰਦਰਮਾ ਦੀ ਵਾਕ ਦਾ ਅਭਿਆਸ ਕਰ ਰਹੇ ਹਨ।

ਨਾਸਾ ਦੇ ਪੁਲਾੜ ਯਾਤਰੀ ਕੇਟ ਰੁਬਿਨਸ ਅਤੇ ਆਂਦਰੇ ਡਗਲਸ ਨੇ ਆਰਟੇਮਿਸ-2 ਮਿਸ਼ਨ ਲਈ ਚੁਣੇ ਗਏ ਪੁਲਾੜ ਯਾਤਰੀਆਂ ਦੀਆਂ ਭੂਮਿਕਾਵਾਂ ਨਿਭਾਈਆਂ। ਇਸ ਦੌਰਾਨ ਉਸਨੇ ਸਪੇਸ ਸੂਟ ਵਰਗੇ ਕੱਪੜੇ ਪਹਿਨੇ ਅਤੇ ਹਾਰਡਵੇਅਰ ਦੀ ਜਾਂਚ ਕੀਤੀ। ਇਸ ਸਮੇਂ ਦੌਰਾਨ, ਉਸਨੇ ਚੰਦਰਮਾ ਦੀ ਸਤ੍ਹਾ ਤੋਂ ਨਮੂਨੇ ਇਕੱਠੇ ਕਰਨ ਦਾ ਅਭਿਆਸ ਵੀ ਕੀਤਾ।

The post ਅਮਰੀਕਾ ‘ਚ ਚੰਦਰਮਾ ਮਿਸ਼ਨ ਲਈ ਅਰਟੇਮਿਸ-3 ਮਿਸ਼ਨ ਦੀ ਫੀਲਡ ਟੈਸਟਿੰਗ ਸ਼ੁਰੂ appeared first on TheUnmute.com - Punjabi News.

Tags:
  • astronauts
  • breaking-news
  • latest-news
  • moon-mission
  • nasa
  • news

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ 2024: ਸੰਦੀਪ ਗਰਗ, ਆਈ ਪੀ ਐਸ,ਸੀਨੀਅਰ ਪੁਲਿਸ ਕਪਤਾਨ,ਜਿਲ੍ਹਾ ਐਸ.ਏ.ਐਸ ਨਗਰ ਵੱਲੋ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਮਨਪ੍ਰੀਤ ਸਿੰਘ, ਪੀ ਪੀ ਐਸ ਪੁਲਿਸ ਕਪਤਾਨ (ਦਿਹਾਤੀ) ਅਤੇ ਸਿਮਰਨਜੀਤ ਸਿੰਘ ਪੀ ਪੀ ਐਸ, ਉਪ ਕਪਤਾਨ ਪੁਲਿਸ ਸਬ ਡਿਵੀਜਨ ਜ਼ੀਰਕਪੁਰ ਦੀ ਨਿਗਰਾਨੀ ਹੇਠ ਇੰਸ: ਜਸਕੰਵਲ ਸਿੰਘ ਸੇਖੋਂ, ਮੁੱਖ ਅਫਸਰ ਥਾਣਾ ਜੀਰਕਪੁਰ ਦੀ ਅਗਵਾਈ ਵਿੱਚ ਥਾਣੇਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਪਟਿਆਲਾ ਚੌਂਕ ਜੀਰਕਪੁਰ ਵਿਖੇ ਮੌਜੂਦ ਸੀ ਤਾਂ ਮੁੱਖਬਰ ਖਾਸ ਨੇ ਹਾਜ਼ਰ ਆ ਕੇ ਇਤਲਾਹ ਦਿੱਤੀ ਕਿ ਮੁਲਜ਼ਮਾਂ ਬਿਨਾਂ ਲਾਇਸੰਸ ਤੋਂ ਟਰੈਵਲ/ਕੰਸਲਟੈਂਸੀ/ ਟਿਕਟਿੰਗ ਏਜੰਸੀ ਸੰਨੀ ਇੰਨਕਲੇਵ ਨੇੜੇ ਬਿਗ ਬਜਾਰ ਜ਼ੀਰਕਪੁਰ ਵਿਖੇ ਵੀਜ਼ਾ ਕੰਸਲਟੈਂਸੀ ਦਾ ਦਫਤਰ ਬਣਾ ਕੇ ਕੰਮ ਕਰ ਰਹੇ ਹਨ। ਜਿੰਨਾ ਪਾਸੋ ਕਾਫੀ ਮਾਤਰਾ ਵਿੱਚ ਪਾਸਪੋਰਟ /ਵੀਜੇ ਬ੍ਰਾਮਦ ਹੋ ਸਕਦੇ ਹਨ।

ਜੋ ਮੁਲਜਮਾਂ ਦੇ ਖਿਲਾਫ ਮੁ ਨੰ. 181 ਮਿਤੀ 16.5.2024 ਅ/ਧ 420, 120 ਬੀ ਹਿ.ਦੰ 24 ਇੰਮੀਗ੍ਰੈਸ਼ਨ ਐਕਟ ਥਾਣਾ ਦਰਜ ਰਜਿਸਟਰ ਕਰਕੇ ਦੋਸ਼ੀਆਂ ਉਕਤਾਨ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮੁਲਜਮਾਂ ਨੂੰ ਅੱਜ ਮਾਣਯੋਗ ਅਦਾਲਤ ਡੇਰਾਬੱਸੀ ਵਿਖੇ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਉਨ੍ਹਾਂ ਪਾਸੋਂ ਹੋਰ ਡੂੰਘਾਈ ਨਾਲ ਪੁਛ ਗਿਛ ਕੀਤੀ ਜਾਣੀ ਹੈ ਜਿਸ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਵਾਨਾ ਹੈ।

ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦਾ ਵੇਰਵਾ: ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ 2) ਪਰਮਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ # 65 ਸੰਨੀ ਇੰਨਕਲੇਵ ਨੇੜੇ ਬਿਗ ਬਜਾਰ ਜ਼ੀਰਕਪੁਰ ਥਾਣਾ ਜ਼ੀਰਕਪੁਰ ਜਿਲਾ ਐਸ ਏ ਐਸ ਨਗਰ। 3) ਵਿਜੇ ਪੁੱਤਰ ਬਲਬੀਰ ਸਿੰਘ ਵਾਸੀ # 79 ਵਾਰਡ ਨੰਬਰ 14 ਪੁਰਾਣੀ ਸਰਹਿੰਦ ਮੰਡੀ ਫਤਿਹਗੜ ਸਾਹਿਬ ਥਾਣਾ ਗੋਬਿੰਦਗੜ ਜਿਲਾ ਫਤਿਹਗੜ ਸਾਹਿਬ।

ਬ੍ਰਾਮਦਗੀ: 2 ਕਰੋੜ 96 ਲੱਖ ਰੁਪਏ ਕੈਸ਼ (ਭਾਰਤੀ ਕਰੰਸੀ ਨੋਟ) 2) 1 ਲੈਪਟੋਪ, 2 ਪਾਸਪੋਰਟ ਦੀਆ ਕਾਪੀ ਸਕੈਨ |

The post ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 3 ਵਿਅਕਤੀ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • latest-news
  • license
  • news
  • zirakpur-police

ਡੇਰਾਬੱਸੀ ਹਲਕੇ 'ਚ SST ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ

Friday 17 May 2024 04:39 PM UTC+00 | Tags: breaking-news derabassi jharmari-barrier latest-news news the-unmute-breaking-news the-unmute-latest-news

ਡੇਰਾਬੱਸੀ, 17 ਮਈ 2024: ਡੇਰਾਬੱਸੀ ਹਲਕੇ ਚ ਤਾਇਨਾਤ ਸਟੈਟਿਕ ਸਰਵੇਲੈਂਸ ਟੀਮ ਵੱਲੋਂ ਅੱਜ ਇੱਕ ਨਾਕਾਬੰਦੀ ਦੌਰਾਨ ਪੰਜਾਬ ਹਰਿਆਣਾ ਦੀ ਹੱਦ ਤੇ ਝਰਮੜੀ ਬੈਰੀਅਰ ਤੋਂ ਇੱਕ ਕਾਰ ਸਵਾਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸੈਕਟਰ ਅਫ਼ਸਰ ਰਾਜੂ ਗਰਗ ਦੀ ਅਗਵਾਈ ਹੇਠਲੀ ਟੀਮ ਚ ਸ਼ਾਮਿਲ ਕੇਂਦਰੀ ਸੁਰਖਿਆਂ ਬਲਾਂ ਅਤੇ ਲਾਲੜੂ ਪੁਲਿਸ ਵੱਲੋਂ ਜਦੋਂ ਇੱਕ ਵਰਨਾ ਕਾਰ ਨੰਬਰ ਐਚ ਆਰ 16 ਏ ਏ2659 ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 24,16,900 ਰੁਪਏ ਦੀ ਨਕਦੀ ਬਰਾਮਦ ਹੋਈ।

ਕਾਰ ਚਾਲਕ ਵਿਕਾਸ ਬੂਰਾ ਵਾਸੀ ਭਿਵਾਨੀ ਤੋਂ ਇਸ ਨਕਦੀ ਸਬੰਧੀ ਦਸਤਾਵੇਜ਼ਾਂ ਦੀ ਮੰਗ ਕਰਨ ਤੇ ਉਹ ਕੋਈ ਦਸਤਾਵੇਜ਼ ਨਾ ਦਿਖਾ ਸਕਿਆ, ਜਿਸ ਤੇ ਇਨਕਮ ਟੈਕਸ ਅਫ਼ਸਰ ਰਵਿੰਦਰ ਕੁਮਾਰ ਦੀ ਹਾਜ਼ਰੀ ਵਿੱਚ ਰਾਸ਼ੀ ਦੀ ਗਿਣਤੀ ਕੀਤੀ ਜਾਣ ਤੇ ਕੁੱਲ ਰਾਸ਼ੀ 24,16,900 ਰੁਪਏ ਨਿਕਲੀ। ਉਨ੍ਹਾਂ ਦੱਸਿਆ ਕਿ ਨਕਦੀ ਨੂੰ ਗਿਣਤੀ ਉਪਰੰਤ ਥਾਣਾ ਲਾਲੜੂ ਦੇ ਮਾਲਖ਼ਾਨੇ ਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ।

The post ਡੇਰਾਬੱਸੀ ਹਲਕੇ ‘ਚ SST ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ appeared first on TheUnmute.com - Punjabi News.

Tags:
  • breaking-news
  • derabassi
  • jharmari-barrier
  • latest-news
  • news
  • the-unmute-breaking-news
  • the-unmute-latest-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form