TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਅੱਤ ਦੀ ਗਰਮੀ ਦੀ ਲਪੇਟ 'ਚ ਪੰਜਾਬ, ਲੁਧਿਆਣਾ ਦਾ ਸਮਰਾਲਾ ਸਭ ਤੋਂ ਗਰਮ ਰਿਹਾ Saturday 18 May 2024 06:00 AM UTC+00 | Tags: breaking-news heat-wave hottest latest-news news punjab punjab-news samrala ਚੰਡੀਗੜ੍ਹ, 18 ਮਈ 2024: ਪੰਜਾਬ ਨੂੰ ਅੱਜ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਹੀਟ ਵੇਵ (Heat wave) ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਅਤੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿੱਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ। ਹੀਟ ਵੇਵ (Heat wave) ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਉੱਚਾ ਰਹਿਣ ਦੀ ਸੰਭਾਵਨਾ ਹੈ। The post ਅੱਤ ਦੀ ਗਰਮੀ ਦੀ ਲਪੇਟ ‘ਚ ਪੰਜਾਬ, ਲੁਧਿਆਣਾ ਦਾ ਸਮਰਾਲਾ ਸਭ ਤੋਂ ਗਰਮ ਰਿਹਾ appeared first on TheUnmute.com - Punjabi News. Tags:
|
ਨੂੰਹ ਜ਼ਿਲ੍ਹੇ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਅੱਠ ਜਣਿਆਂ ਦੀ ਗਈ ਜਾਨ Saturday 18 May 2024 06:14 AM UTC+00 | Tags: breaking-news bus-accident dhulawat latest-news news nuh nuh-incident pilgrims-bus ਚੰਡੀਗੜ੍ਹ, 18 ਮਈ 2024: ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਨੂੰਹ (Nuh) ਜ਼ਿਲ੍ਹੇ ਦੇ ਪਿੰਡ ਧੁਲਾਵਟ ਨੇੜੇ ਇਕ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ | ਇਸ ਹਾਦਸੇ ‘ਚ ਅੱਠ ਜਣਿਆਂ ਦੀ ਜਾਨ ਚਲੀ ਗਈ | ਜਦਕਿ ਇਕ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਬੱਸ ਵਿੱਚ ਸਫ਼ਰ ਕਰ ਰਹੇ ਸੱਠ ਵਿਅਕਤੀਆਂ ਵਿੱਚੋਂ ਵੀਹ ਤੋਂ ਵੱਧ ਬੁਰੀ ਤਰ੍ਹਾਂ ਸੜ ਗਏ। ਜਿਸ ਵਿੱਚ ਕਈ ਬੱਚੇ ਅਤੇ ਬੀਬੀਆਂ ਵੀ ਹਨ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਰਾਤ ਕਰੀਬ ਪੌਣੇ ਦੋ ਵਜੇ ਵਾਪਰਿਆ। ਬੱਸ ਪੰਜਾਬ ਦੇ ਹੁਸ਼ਿਆਰਪੁਰ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਲੋਕਾਂ ਨੂੰ ਲੈ ਕੇ ਜਾ ਰਹੀ ਸੀ। ਉਨ੍ਹਾਂ ਨੇ ਸੱਤ ਦਿਨਾਂ ਲਈ ਟੂਰਿਸਟ ਕੰਪਨੀ ਦੀ ਬੱਸ ਬੁੱਕ ਕਰਵਾਈ ਸੀ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਨਿਕਲੇ ਸੀ। ਇਹ ਹਾਦਸਾ ਮਥੁਰਾ ਅਤੇ ਵਰਿੰਦਾਵਨ ਤੋਂ ਚੰਡੀਗੜ੍ਹ ਜਾਂਦੇ ਸਮੇਂ ਵਾਪਰਿਆ। ਹਾਦਸੇ ‘ਚ ਝੁਲਸੀ ਸਰੋਜ ਪੁੰਜ ਵਾਸੀ ਪੂਨਮ ਨੇ ਦੱਸਿਆ ਕਿ ਰਾਤ 1.30 ਤੋਂ 2 ਵਜੇ ਦੇ ਦਰਮਿਆਨ ਜਿਉਂ ਹੀ ਬੱਸ ਧੂਲਾਵਟ ਪਿੰਡ (Nuh) ਦੀ ਹੱਦ ‘ਤੇ ਪਹੁੰਚੀ ਤਾਂ ਇਕ ਬਾਈਕ ਸਵਾਰ ਨੌਜਵਾਨ ਨੇ ਆਪਣਾ ਬਾਈਕ ਬੱਸ ਅੱਗੇ ਲਗਾ ਕੇ ਦੱਸਿਆ ਕਿ ਬੱਸ ਦਾ ਪਿਛਲੇ ਹਿੱਸੇ ‘ਚ ਅੱਗ ਲੱਗੀ ਹੈ | ਅੱਗ ਦੀਆਂ ਲਪਟਾਂ ਦੇਖ ਪਿੰਡ ਵਾਸੀ ਵੀ ਮੌਕੇ ‘ਤੇ ਪਹੁੰਚ ਗਏ। ਜਿਨ੍ਹਾਂ ਨੇ ਬੱਸ ਦੇ ਸ਼ੀਸ਼ੇ ਤੋੜ ਕੇ ਸ਼ਰਧਾਲੂਆਂ ਨੂੰ ਬਾਹਰ ਕੱਢਿਆ। ਬੱਸ ਰੁਕਦੇ ਹੀ ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕੁਝ ਲੋਕਾਂ ਨੂੰ ਗੇਟ ਅਤੇ ਕੁਝ ਸ਼ੀਸ਼ੇ ਤੋੜ ਕੇ ਬਾਹਰ ਕੱਢੇ ਗਏ। ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਵੀ ਮੱਦਦ ਕੀਤੀ। ਪਿਛਲੇ ਪਾਸੇ ਬੈਠੇ ਅੱਠ ਵਿਅਕਤੀ ਬੱਸ ਤੋਂ ਬਾਹਰ ਨਹੀਂ ਨਿਕਲ ਸਕੇ ਅਤੇ ਜ਼ਿੰਦਾ ਸੜ ਗਏ। The post ਨੂੰਹ ਜ਼ਿਲ੍ਹੇ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਅੱਠ ਜਣਿਆਂ ਦੀ ਗਈ ਜਾਨ appeared first on TheUnmute.com - Punjabi News. Tags:
|
Heat Wave: ਚੰਡੀਗੜ੍ਹ 'ਚ 21 ਮਈ ਤੱਕ ਹੀਟ ਵੇਵ ਦਾ ਔਰੇਂਜ ਅਲਰਟ ਜਾਰੀ Saturday 18 May 2024 06:25 AM UTC+00 | Tags: breaking-news chandigarh chandigarh-weather heat-wave latest-news news orange-alert ਚੰਡੀਗੜ੍ਹ, 18 ਮਈ 2024: ਚੰਡੀਗੜ੍ਹ (Chandigarh) ਵਿੱਚ ਗਰਮੀ ਇੰਨੀ ਵੱਧ ਗਈ ਹੈ ਕਿ ਹੁਣ ਇੱਥੋਂ ਦਾ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਤੋਂ ਪਹਿਲਾਂ 2013 ਵਿੱਚ ਮਈ ਮਹੀਨੇ ਵਿੱਚ ਤਾਪਮਾਨ 43.8 ਡਿਗਰੀ ਤੱਕ ਪਹੁੰਚ ਗਿਆ ਸੀ। ਇਸ ਤੇਜ਼ ਧੁੱਪ ਅਤੇ ਤੇਜ਼ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਮੌਸਮ ਵਿਭਾਗ ਅਨੁਸਾਰ ਇੱਕ ਹਫ਼ਤੇ ਤੱਕ ਇਸ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਹੌਲੀ-ਹੌਲੀ ਤਾਪਮਾਨ ‘ਚ ਹੋਰ ਵਾਧਾ ਦੇਖਣ ਨੂੰ ਮਿਲੇਗਾ। ਇਹ ਤਾਪਮਾਨ ਆਮ ਨਾਲੋਂ 6 ਡਿਗਰੀ ਸੈਲਸੀਅਸ ਵੱਧ ਹੈ। ਇਸ ਤਾਪਮਾਨ ਦੇ ਮੱਦੇਨਜ਼ਰ ਚੰਡੀਗੜ੍ਹ (Chandigarh) ਮੌਸਮ ਵਿਭਾਗ ਵੱਲੋਂ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ‘ਚ 21 ਮਈ ਤੱਕ ਹੀਟ ਵੇਵ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 21 ਮਈ ਤੱਕ ਤਾਪਮਾਨ ‘ਚ ਕੋਈ ਗਿਰਾਵਟ ਨਹੀਂ ਦੇਖਣ ਨੂੰ ਮਿਲੇਗੀ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਮੌਸਮ ‘ਚ ਮਾਮੂਲੀ ਬਦਲਾਅ ਹੋਵੇਗਾ। ਪਰ ਜ਼ਿਆਦਾ ਤਾਪਮਾਨ ਕਾਰਨ ਪੱਛਮੀ ਗੜਬੜੀ ਦਾ ਜ਼ਿਆਦਾ ਅਸਰ ਨਹੀਂ ਪਵੇਗਾ। The post Heat Wave: ਚੰਡੀਗੜ੍ਹ ‘ਚ 21 ਮਈ ਤੱਕ ਹੀਟ ਵੇਵ ਦਾ ਔਰੇਂਜ ਅਲਰਟ ਜਾਰੀ appeared first on TheUnmute.com - Punjabi News. Tags:
|
ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਲਈ ਚੋਣ ਪ੍ਰਚਾਰ ਅੱਜ ਹੋ ਜਾਵੇਗਾ ਖ਼ਤਮ, 20 ਮਈ ਨੂੰ ਹੋਵੇਗੀ ਵੋਟਿੰਗ Saturday 18 May 2024 06:32 AM UTC+00 | Tags: breaking-news election-2024 latest-news lok-sabha-elections lok-sabha-elections-2024 news punjab-news voting ਚੰਡੀਗੜ੍ਹ, 18 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਦਾ ਪ੍ਰਚਾਰ ਸਿਖਰਾਂ ‘ਤੇ ਹੈ। ਪੰਜਵੇਂ ਪੜਾਅ ਲਈ ਚੋਣ ਪ੍ਰਚਾਰ ਸ਼ਨੀਵਾਰ ਨੂੰ ਖਤਮ ਹੋ ਜਾਵੇਗਾ। 20 ਮਈ ਨੂੰ ਹੋਣ ਵਾਲੀ ਵੋਟਿੰਗ ਦੌਰਾਨ ਵੋਟਰ ਛੇ ਸੂਬਿਆਂ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਮਹਾਰਾਸ਼ਟਰ, ਉੜੀਸਾ, ਝਾਰਖੰਡ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ ਕਸ਼ਮੀਰ ਅਤੇ ਲੱਦਾਖ ਦੀਆਂ ਕੁੱਲ 49 ਸੀਟਾਂ ‘ਤੇ ਆਪਣੀ ਵੋਟ ਪਾਉਣਗੇ। ਪੰਜਵੇਂ ਪੜਾਅ (Lok Sabha Elections 2024) ਵਿੱਚ ਜਿਨ੍ਹਾਂ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ, ਉਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੀਆਂ 14, ਮਹਾਰਾਸ਼ਟਰ ਦੀਆਂ 13, ਪੱਛਮੀ ਬੰਗਾਲ ਦੀਆਂ ਸੱਤ ਅਤੇ ਬਿਹਾਰ ਅਤੇ ਉੜੀਸਾ ਦੀਆਂ ਪੰਜ-ਪੰਜ ਸੀਟਾਂ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਪੜਾਅ ‘ਚ ਝਾਰਖੰਡ ਦੀਆਂ ਤਿੰਨ, ਜੰਮੂ-ਕਸ਼ਮੀਰ ਅਤੇ ਲੱਦਾਖ ਦੀ ਇਕ-ਇਕ ਸੀਟ ‘ਤੇ ਵੀ ਵੋਟਿੰਗ ਹੋਣੀ ਹੈ। ਜਿਨ੍ਹਾਂ ਸੀਟਾਂ ‘ਤੇ ਪੰਜਵੇਂ ਪੜਾਅ ‘ਚ ਵੋਟਿੰਗ ਹੋਣੀ ਹੈ, ਉਥੇ 2019 ‘ਚ ਕੁੱਲ 62.01 ਫੀਸਦੀ ਵੋਟਿੰਗ ਦਰਜ ਕੀਤੀ ਗਈ। ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ 80.13% ਵੋਟਿੰਗ ਹੋਈ। ਜੰਮੂ-ਕਸ਼ਮੀਰ 34.6% ਵੋਟਿੰਗ ਨਾਲ ਸੂਚੀ ਵਿਚ ਸਭ ਤੋਂ ਹੇਠਲੇ ਸਥਾਨ ‘ਤੇ ਰਿਹਾ। ਪੰਜਵੇਂ ਪੜਾਅ ਦੀ ਵੋਟਿੰਗ ਪੂਰੀ ਹੁੰਦੇ ਹੀ ਦੇਸ਼ ਦੀਆਂ 543 ਲੋਕ ਸਭਾ ਸੀਟਾਂ ‘ਚੋਂ 428 ‘ਤੇ ਵੋਟਿੰਗ ਪੂਰੀ ਹੋ ਜਾਵੇਗੀ। ਪੰਜਵੇਂ ਪੜਾਅ ਦੀਆਂ 49 ਸੀਟਾਂ ਲਈ ਕੁੱਲ 695 ਉਮੀਦਵਾਰ ਮੈਦਾਨ ਵਿੱਚ ਹਨ। The post ਲੋਕ ਸਭਾ ਚੋਣਾਂ 2024 ਦੇ ਪੰਜਵੇਂ ਪੜਾਅ ਲਈ ਚੋਣ ਪ੍ਰਚਾਰ ਅੱਜ ਹੋ ਜਾਵੇਗਾ ਖ਼ਤਮ, 20 ਮਈ ਨੂੰ ਹੋਵੇਗੀ ਵੋਟਿੰਗ appeared first on TheUnmute.com - Punjabi News. Tags:
|
ਟੀ-20 ਵਿਸ਼ਵ ਕੱਪ 2024 'ਚ ਭਾਰਤ ਤੇ ਪਾਕਿਸਤਾਨ ਦੇ ਮੈਚ ਦੀ ਟਿਕਟ ਦਾ ਰੇਟ 2 ਲੱਖ ਰੁਪਏ ਤੋਂ ਪਾਰ Saturday 18 May 2024 07:31 AM UTC+00 | Tags: breaking-news cricket-news india-vs-pakistan ind-vs-pak news sports-news t20-world-cup t20-world-cup-2024 ਚੰਡੀਗੜ੍ਹ, 18 ਮਈ 2024: ਅਗਲੇ ਮਹੀਨੇ 1 ਜੂਨ ਤੋਂ ਟੀ-20 ਵਿਸ਼ਵ ਕੱਪ 2024 (T20 World Cup 2024) ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਮੇਂ ਦੌਰਾਨ, ਇੱਕ ਮੈਚ ਜੋ ਦਰਸ਼ਕਾਂ ਲਈ ਸਭ ਤੋਂ ਵੱਧ ਮਹੱਤਵ ਰੱਖਦਾ ਹੈ, ਉਹ ਹੈ ਭਾਰਤ-ਪਾਕਿਸਤਾਨ (IND vs PAK) ਦਾ ਵੱਡਾ ਮੈਚ। ਇਸ ਵਾਰ ਵੀ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਮੈਚ ਨੂੰ ਲੈ ਕੇ ਉਤਸ਼ਾਹ ਸਿਖਰਾਂ ‘ਤੇ ਹੈ। ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਭਾਰਤ-ਪਾਕਿਸਤਾਨ ਟੀ-20 ਵਿਸ਼ਵ ਕੱਪ ਦੀ ਟਿਕਟ ਦੀ ਕੀਮਤ 2 ਲੱਖ ਰੁਪਏ ਤੋਂ ਵੱਧ ਹੋ ਗਈ ਹੈ। ਭਾਰਤ ਅਤੇ ਪਾਕਿਸਤਾਨ (T20 World Cup 2024) ਵਿਚਾਲੇ 9 ਜੂਨ ਨੂੰ ਨਸਾਓ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਮੈਚ ਖੇਡਿਆ ਜਾਵੇਗਾ। ਇਸ ਦੀ ਦਰਸ਼ਕ ਸਮਰੱਥਾ 34 ਹਜ਼ਾਰ ਹੈ ਅਤੇ ਇਸ ਦੀ ਉਸਾਰੀ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਅਮਰੀਕਾ ‘ਚ ਹੋਣ ਵਾਲੇ ਭਾਰਤ-ਪਾਕਿਸਤਾਨ (IND vs PAK) ਮੈਚ ਦੀ ਸਭ ਤੋਂ ਮਹਿੰਗੀ ਟਿਕਟ 229625 ਰੁਪਏ ਹੈ। ਇਸ ਦੇ ਨਾਲ ਹੀ ਸਭ ਤੋਂ ਸਸਤੀ ਟਿਕਟ 25 ਹਜ਼ਾਰ ਰੁਪਏ ਹੈ। ਇਸ ਮੈਚ ਦੀਆਂ 90 ਫੀਸਦੀ ਟਿਕਟਾਂ ਪਹਿਲਾਂ ਹੀ ਵਿਕ ਚੁੱਕੀਆਂ ਹਨ। ਇਸਦੀ ਜਨਰਲ ਸਟੈਂਡ ਟਿਕਟ ਦੀ ਕੀਮਤ $300 ਹੈ। ਸਭ ਤੋਂ ਮਹਿੰਗੀ ਕਲੱਬ ਕਾਰਨਰ ਟਿਕਟ $2750 ਹੈ। ਭਾਰਤ ਵਿੱਚ ਕਿਸੇ ਵੀ ਮੈਚ ਦੀ ਟਿਕਟ 7515 ਰੁਪਏ ਤੋਂ ਘੱਟ ਨਹੀਂ ਹੈ। ਇਸ ਦੇ ਨਾਲ ਹੀ ਓਮਾਨ ਅਤੇ ਸਕਾਟਲੈਂਡ ਲਈ ਸਭ ਤੋਂ ਸਸਤੀ ਟਿਕਟ ਸਿਰਫ਼ ਛੇ ਡਾਲਰ ਹੈ। The post ਟੀ-20 ਵਿਸ਼ਵ ਕੱਪ 2024 ‘ਚ ਭਾਰਤ ਤੇ ਪਾਕਿਸਤਾਨ ਦੇ ਮੈਚ ਦੀ ਟਿਕਟ ਦਾ ਰੇਟ 2 ਲੱਖ ਰੁਪਏ ਤੋਂ ਪਾਰ appeared first on TheUnmute.com - Punjabi News. Tags:
|
ਸਵਾਤੀ ਮਾਲੀਵਾਲ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਬਿਭਵ ਕੁਮਾਰ ਨੂੰ ਹਿਰਾਸਤ 'ਚ ਲਿਆ Saturday 18 May 2024 08:33 AM UTC+00 | Tags: bibhav-kumar breaking-news delhi-police latest-news news swati-maliwal-case ਚੰਡੀਗੜ੍ਹ, 18 ਮਈ 2024: ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬਿਭਵ ਕੁਮਾਰ ਨੂੰ ਹਿਰਾਸਤ ‘ਚ ਲੈ ਲਿਆ ਹੈ। ਉਨ੍ਹਾਂ ਨੂੰ ਆਖਰੀ ਵਾਰ ਲਖਨਊ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੇਖਿਆ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਬਿਭਵ ਕੁਮਾਰ ਨੂੰ ਸੀਐਮ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਹੈ। ਉਸ ਨੂੰ ਸਿਵਲ ਲਾਈਨ ਥਾਣੇ ਲਿਜਾਇਆ ਗਿਆ ਹੈ, ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਹੁਣ ਉਸ ਤੋਂ ਪੁੱਛਗਿਛ ਕਰਕੇ ਇਹ ਪਤਾ ਕਰੇਗੀ ਕਿ ਕੇਸ ਦਰਜ ਹੋਣ ਤੋਂ ਬਾਅਦ ਕੀ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਅੰਦਰ ਸੀ ਜਾਂ ਕਿਤੇ ਹੋਰ ? ਜਿਕਰਯੋਗ ਹੈ ਕਿ ਬੀਤੇ ਦਿਨ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਦੁਰਵਿਵਹਾਰ ਦੇ ਮੁੱਦੇ 'ਤੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਇਸ ਪਿੱਛੇ ਭਾਰਤੀ ਜਨਤਾ ਪਾਰਟੀ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ। ਪ੍ਰੈਸ ਕਾਨਫਰੰਸ ਦੌਰਾਨ ਆਤਿਸ਼ੀ ਨੇ ਕਿਹਾ ਕਿ ਸਵਾਤੀ ਮਾਲੀਵਾਲ ਝੂਠ ਬੋਲ ਰਹੀ ਹੈ। ਸੀਐਮ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ 'ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਘਟਨਾ ਵਾਲੇ ਦਿਨ ਮੁੱਖ ਮੰਤਰੀ ਕੇਜਰੀਵਾਲ ਉੱਥੇ ਨਹੀਂ ਸਨ। The post ਸਵਾਤੀ ਮਾਲੀਵਾਲ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਬਿਭਵ ਕੁਮਾਰ ਨੂੰ ਹਿਰਾਸਤ ‘ਚ ਲਿਆ appeared first on TheUnmute.com - Punjabi News. Tags:
|
ਫਾਜ਼ਿਲਕਾ ਜ਼ਿਲ੍ਹੇ ਦੇ ਸਾਰੇ 829 ਪੋਲਿੰਗ ਬੂਥਾਂ ਤੋਂ ਹੋਵੇਗੀ ਵੈੱਬਕਾਸਟਿੰਗ: ਡਾ: ਸੇਨੂੰ ਦੁੱਗਲ Saturday 18 May 2024 08:39 AM UTC+00 | Tags: breaking-news dc-dr-senu-duggal dr-senu-duggal fazilka latest-news new news polling-booths webcasting ਫਾਜ਼ਿਲਕਾ, 18 ਮਈ 2024: ਫਾਜ਼ਿਲਕਾ ਜ਼ਿਲ੍ਹੇ ਦੇ ਸਾਰੇ 829 ਪੋਲਿੰਗ ਬੂਥਾਂ ਤੋਂ ਚੋਣਾਂ ਵਾਲੇ ਦਿਨ ਵੈੱਬਕਾਸਟਿੰਗ (Webcasting) ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਵੈਬਕਾਸਟਿੰਗ ਦਾ ਉਦੇਸ਼ ਹੁੰਦਾ ਹੈ ਕਿ ਪਾਰਦਰਸ਼ਤਾ ਯਕੀਨੀ ਬਣਾਏ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਸਬੰਧੀ ਸਾਰੇ ਅਗੇੇਤੇ ਪ੍ਰਬੰਧ ਕੀਤੇ ਜਾ ਰਹੇ ਹਨ। ਫਾਜ਼ਿਲਕਾ ਦੇ ਐਸਡੀਐਮ ਵਿਪਨ ਭੰਡਾਰੀ ਨੇ ਦੱਸਿਆ ਕਿ ਇਸ ਸਬੰਧੀ ਅੱਜ ਬੀਐਲਓ ਨੇ ਇਸ ਸਬੰਧੀ ਸਿਖਲਾਈ ਦਿੱਤੀ ਗਈ ਹੈ ਅਤੇ ਇਸ ਸਬੰਧੀ ਸਾਰੇ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਤੋਂ ਹਾਰਡਵੇਅਰ ਆਦਿ ਪ੍ਰਾਪਤ ਹੋ ਗਿਆ ਹੈ ਅਤੇ ਟਰਾਇਲ ਵੀ ਕੀਤੇ ਜਾ ਰਹੇ ਹਨ। The post ਫਾਜ਼ਿਲਕਾ ਜ਼ਿਲ੍ਹੇ ਦੇ ਸਾਰੇ 829 ਪੋਲਿੰਗ ਬੂਥਾਂ ਤੋਂ ਹੋਵੇਗੀ ਵੈੱਬਕਾਸਟਿੰਗ: ਡਾ: ਸੇਨੂੰ ਦੁੱਗਲ appeared first on TheUnmute.com - Punjabi News. Tags:
|
ਵਧਦੀ ਗਰਮੀ ਦੇ ਮੱਦੇਨਜ਼ਰ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਹੀਟ ਵੇਵ ਵਾਰਡ ਬਣਾਇਆ Saturday 18 May 2024 09:10 AM UTC+00 | Tags: abohar breaking-news heat-wave latest-news news punjab punjab-news the-unmute-breaking-news the-unmute-latest-update ਚੰਡੀਗੜ੍ਹ, 18 ਮਈ 2024: ਪੰਜਾਬ ‘ਚ ਦਿਨੋਂ-ਦਿਨ ਵੱਧ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਵਲ ਸਰਜਨ ਦੇ ਹੁਕਮਾਂ ‘ਤੇ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਹੀਟ ਵੇਵ (Heat wave) ਵਾਰਡ ਬਣਾਇਆ ਗਿਆ ਹੈ ਤਾਂ ਜੋ ਗਰਮੀ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਸਕੇ | ਹਸਪਤਾਲ ਦੇ ਐਸ.ਐਮ.ਓ ਡਾ.ਨੀਰਜ ਗੁਪਤਾ ਅਤੇ ਸਹਾਇਕ ਐਸ.ਐਮ.ਓ ਡਾ.ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਹਸਪਤਾਲ ਦੇ ਕਮਰਾ ਨੰਬਰ 150 ਵਿੱਚ 5 ਬੈੱਡਾਂ ਦਾ ਇਹ ਵਾਰਡ (Heat wave ward) ਬਣਾਇਆ ਗਿਆ ਹੈ। ਜਿਸ ਵਿੱਚ ਗਰਮੀ ਤੋਂ ਬਚਾਅ ਲਈ ਹਰ ਤਰ੍ਹਾਂ ਦਾ ਸਾਮਾਨ ਅਤੇ ਦਵਾਈਆਂ ਰੱਖੀਆਂ ਗਈਆਂ ਹਨ। ਐਸ.ਐਮ.ਓ ਡਾ: ਨੀਰਜਾ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਦੇ ਹੁਕਮਾਂ ‘ਤੇ ਗਰਮੀ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਇਹ ਅਗਾਊਂ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਤਾਪਮਾਨ ਵੱਧ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗਰਮ ਹਵਾ ਅਤੇ ਗਰਮੀ ਵੀ ਸਰੀਰ ਦਾ ਤਾਪਮਾਨ ਵਧਾਉਂਦੀ ਹੈ, ਜਿਸ ਨਾਲ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ। The post ਵਧਦੀ ਗਰਮੀ ਦੇ ਮੱਦੇਨਜ਼ਰ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਹੀਟ ਵੇਵ ਵਾਰਡ ਬਣਾਇਆ appeared first on TheUnmute.com - Punjabi News. Tags:
|
ਸ੍ਰੀ ਮੁਕਤਸਰ ਸਾਹਿਬ 'ਚ ਸਕੂਲ ਵੈਨਾਂ ਦੇਣਗੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ Saturday 18 May 2024 09:15 AM UTC+00 | Tags: breaking-news latest-news lok-sabha-election-2024 news polling-booths school-vans sri-muktsar-sahib voter-awareness ਸ੍ਰੀ ਮੁਕਤਸਰ ਸਾਹਿਬ, 18 ਮਈ 2024: ਸਕੂਲ ਵੈਨਾਂ ਨਾ ਕੇਵਲ ਨਿੱਕੇ ਨਿਆਣਿਆਂ ਨੂੰ ਹਰ ਰੋਜ਼ ਸਕੂਲਾਂ ਤੱਕ ਲੈ ਕੇ ਜਾ ਰਹੀਆਂ ਹਨ ਸਗੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿੱਚ ਇਹ ਵੈਨਾਂ ਹੁਣ 1 ਜੂਨ ਮਤਦਾਨ ਵਾਲੇ ਦਿਨ ਬੱਚਿਆਂ ਦੇ ਮਾਪਿਆਂ ਨੂੰ ਮਤਦਾਨ ਕਰਨ ਲਈ ਪੋਲਿੰਗ ਬੂਥ 'ਤੇ ਪਹੁੰਚਣ ਦਾ ਸੁਨੇਹਾ ਵੀ ਦੇ ਰਹੀਆਂ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਵਿੱਚ ਵੱਖ-ਵੱਖ ਸਵੀਪ ਟੀਮਾਂ ਵੱਲੋਂ ਵੋਟਰ ਜਾਗਰੂਕਤਾ ਲਈ ਨਵੀਆਂ-ਨਵੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿੱਚ ਵੱਖ-ਵੱਖ ਸਕੂਲਾਂ ਦੀਆਂ ਵੈਨਾਂ 'ਤੇ ਵੋਟਰ ਜਾਗਰੂਕਤਾ ਦੇ ਬੈਨਰ ਲਗਾਏ ਗਏ ਹਨ। ਇਹ ਵੈਨਾਂ ਹਰ ਰੋਜ਼ ਦੋ ਵਾਰ ਬੱਚਿਆਂ ਨੂੰ ਲੈਣ ਤੇ ਛੱਡਣ ਲਈ ਮਾਪਿਆਂ ਦੇ ਘਰਾਂ ਤੱਕ ਜਾਂਦੀਆਂ ਹਨ ਇਸ ਤਰ੍ਹਾਂ ਵੋਟਰ ਜਾਗਰੂਕਤਾ ਦਾ ਇਹ ਸੁਨੇਹਾ ਵੀ ਵਾਰ ਵਾਰ ਲੋਕਾਂ ਦੇ ਘਰਾਂ ਤੱਕ ਪਹੁੰਚੇਗਾ ਅਤੇ ਲੋਕਾਂ ਵਿੱਚ ਆਪਣੇ ਮਤਦਾਨ ਹੱਕ ਦੀ ਵਰਤੋਂ ਕਰਨ ਦੀ ਜਿੰਮੇਵਾਰੀ ਦਾ ਅਹਿਸਾਸ ਹੋਵੇਗਾ ਅਤੇ ਇਕ ਜੂਨ ਨੂੰ ਲੋਕ ਮਤਦਾਨ ਕਰਨਗੇ । ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਹੈ ਕਿ ਮਤਦਾਨ ਸਾਡਾ ਹੱਕ ਹੈ ਅਤੇ ਸਾਨੂੰ ਇਸ ਦੀ ਵਰਤੋਂ ਪੂਰੀ ਜ਼ਿੰਮੇਵਾਰੀ ਨਾਲ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ 'ਤੇ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕ ਬਿਨਾਂ ਕਿਸੇ ਡਰ ਲਾਲਚ ਜਾਂ ਭੈਅ ਦੇ ਮਤਦਾਨ ਕਰਨ ਲਈ 1 ਜੂਨ ਨੂੰ ਮਤਦਾਨ ਕੇਂਦਰਾਂ ਤੇ ਪਹੁੰਚਣ। The post ਸ੍ਰੀ ਮੁਕਤਸਰ ਸਾਹਿਬ ‘ਚ ਸਕੂਲ ਵੈਨਾਂ ਦੇਣਗੀਆਂ ਵੋਟਰ ਜਾਗਰੂਕਤਾ ਦਾ ਸੁਨੇਹਾ appeared first on TheUnmute.com - Punjabi News. Tags:
|
ਸਿੰਗਾਪੁਰ-ਹਾਂਗਕਾਂਗ ਤੋਂ ਬਾਅਦ ਹੁਣ ਇਸ ਦੇਸ਼ ਨੇ ਭਾਰਤੀ ਮਸਾਲਿਆਂ 'ਤੇ ਲਗਾਈ ਪਾਬੰਦੀ Saturday 18 May 2024 09:26 AM UTC+00 | Tags: breaking-news indian-spices mdh nepal news singapore-hong-kong ਚੰਡੀਗੜ੍ਹ, 18 ਮਈ 2024: ਭਾਰਤ ਦੇ ਪ੍ਰਮੁੱਖ ਮਸਾਲਾ ਬ੍ਰਾਂਡਾਂ ਦੇ ਸਾਹਮਣੇ ਸੰਕਟ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਭਾਰਤੀ ਮਸਾਲਿਆਂ (Indian spices) ਨੂੰ ਲੈ ਕੇ ਪਿਛਲੇ ਮਹੀਨੇ ਸ਼ੁਰੂ ਹੋਇਆ ਵਿਵਾਦ ਅਜੇ ਵੀ ਰੁਕਣ ਦਾ ਸੰਕੇਤ ਨਹੀਂ ਦੇ ਰਿਹਾ ਹੈ। ਹੁਣ ਸਿੰਗਾਪੁਰ ਅਤੇ ਹਾਂਗਕਾਂਗ ਤੋਂ ਹੁੰਦਾ ਹੋਇਆ ਨੇਪਾਲ ਪਹੁੰਚ ਗਿਆ ਹੈ। ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਨੇ ਗੁਣਵੱਤਾ ਦੀਆਂ ਚਿੰਤਾਵਾਂ ਕਾਰਨ ਭਾਰਤੀ ਬ੍ਰਾਂਡਾਂ ਦੁਆਰਾ ਨਿਰਮਿਤ ਕੁਝ ਮਸਾਲਿਆਂ ਦੀ ਵਿਕਰੀ ਅਤੇ ਦਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਨੇਪਾਲ ਦੇ ਫੂਡ ਟੈਕਨਾਲੋਜੀ ਅਤੇ ਗੁਣਵੱਤਾ ਨਿਯੰਤਰਣ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ, ‘ਸਾਡਾ ਧਿਆਨ ਮੀਡੀਆ ਰਿਪੋਰਟਾਂ ਵੱਲ ਖਿੱਚਿਆ ਗਿਆ ਹੈ ਕਿ ਇਹ ਮਾੜੀ ਗੁਣਵੱਤਾ ਵਾਲੇ ਉਤਪਾਦ ਬਾਜ਼ਾਰ ਵਿਚ ਵੇਚੇ ਜਾ ਰਹੇ ਹਨ ਅਤੇ ਖਪਤ ਲਈ ਨੁਕਸਾਨਦੇਹ ਹਨ। ਇਨ੍ਹਾਂ ਚਾਰ ਉਤਪਾਦਾਂ ਵਿੱਚ ਕਥਿਤ ਐਥੀਲੀਨ ਆਕਸਾਈਡ ਦੀ ਉੱਚ ਮਾਤਰਾ ਪਾਈ ਗਈ ਹੈ। ਇਸ ਲਈ ਦੇਸ਼ ਦੇ ਅੰਦਰ ਇਨ੍ਹਾਂ ਉਤਪਾਦਾਂ ਦੀ ਦਰਾਮਦ ਅਤੇ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨੇਪਾਲ ਦੇ ਫੂਡ ਟੈਕਨਾਲੋਜੀ ਅਤੇ ਗੁਣਵੱਤਾ ਕੰਟਰੋਲ ਵਿਭਾਗ ਨੇ 100 ਸਾਲ ਤੋਂ ਵੱਧ ਪੁਰਾਣੀਆਂ ਭਾਰਤੀ ਮਸਾਲੇ (Indian spices) ਕੰਪਨੀਆਂ ਐਵਰੈਸਟ ਅਤੇ ਐੱਮ.ਡੀ.ਐੱਚ (MDH) ਦੇ ਆਯਾਤ, ਖਪਤ ਅਤੇ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਐਥੀਲੀਨ ਆਕਸਾਈਡ ਦੀ ਮਾਤਰਾ ਬਾਰੇ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਐੱਮ.ਡੀ.ਐੱਚ ਅਤੇ ਐਵਰੈਸਟ (Everest) ਦੇ ਚਾਰ ਉਤਪਾਦਾਂ ‘ਤੇ ਐਥੀਲੀਨ ਆਕਸਾਈਡ ਦੀ ਜ਼ਿਆਦਾ ਮਾਤਰਾ ਦਾ ਹਵਾਲਾ ਦਿੰਦੇ ਹੋਏ ਪਾਬੰਦੀ ਲਗਾਈ ਗਈ ਹੈ। ਜਿਨ੍ਹਾਂ ਮਸਾਲਿਆਂ ‘ਤੇ ਪਾਬੰਦੀ ਲਗਾਈ ਗਈ ਹੈ, ਉਨ੍ਹਾਂ ‘ਚ ਮਦਰਾਸ ਕਰੀ ਪਾਊਡਰ, ਸਾਂਬਰ ਮਿਕਸ ਮਸਾਲਾ ਪਾਊਡਰ, ਐੱਮ.ਡੀ.ਐੱਚ ਦਾ ਮਿਕਸਡ ਮਸਾਲਾ ਕਰੀ ਪਾਊਡਰ ਅਤੇ ਐਵਰੈਸਟ ਫਿਸ਼ ਕਰੀ ਮਸਾਲਾ ਸ਼ਾਮਲ ਹਨ। The post ਸਿੰਗਾਪੁਰ-ਹਾਂਗਕਾਂਗ ਤੋਂ ਬਾਅਦ ਹੁਣ ਇਸ ਦੇਸ਼ ਨੇ ਭਾਰਤੀ ਮਸਾਲਿਆਂ ‘ਤੇ ਲਗਾਈ ਪਾਬੰਦੀ appeared first on TheUnmute.com - Punjabi News. Tags:
|
ਲੋਕ ਸਭਾ ਚੋਣਾਂ 2024: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ Saturday 18 May 2024 09:33 AM UTC+00 | Tags: breaking-news latest-news lok-sabha-elections-2024 news sri-muktsar-sahib sweep ਸ੍ਰੀ ਮੁਕਤਸਰ ਸਾਹਿਬ, 18 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਸਵੀਪ ਗੀਤ ਤਿਆਰ ਕੀਤਾ ਗਿਆ ਹੈ ਜਿਸ ਦਾ ਪੋਸਟਰ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਜਾਰੀ ਕੀਤਾ | ਇਹ ਗੀਤ ਮਲੋਟ ਦੇ ਐਸ.ਡੀ.ਐਮ. ਸੰਜੀਵ ਕੁਮਾਰ ਨੇ ਲਿਖਿਆ ਹੈ ਅਤੇ ਮੇਜਰ ਸਿੰਘ ਚਲਾਣੀਆਂ ਨੇ ਗਾਇਆ ਹੈ । ਇਸ ਗੀਤ ਰਾਹੀਂ ਲੋਕਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਅਬਜਰਵਰ ਲਕਸ਼ਮੀ ਕਾਂਤ ਰੈਡੀ ਪੁਲਿਸ ਅਬਜਰਵਰ ਏ ਆਰ ਦਾਮੋਦਰ, ਖਰਚਾ ਅਬਜਰਵਰ ਨਗੇਦਰ ਯਾਦਵ, ਲੋਕ ਸਭਾ ਹਲਕਾ ਬਠਿੰਡਾ ਦੇ ਜਨਰਲ ਅਬਜ਼ਰਵਰ ਅਖਿਲੇਸ਼ ਕੁਮਾਰ ਯਾਦਵ ਅਤੇ ਮਲੋਟ ਦੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਮਤਦਾਨ (Lok Sabha Elections 2024) ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਗੀਤ ਇੱਕ ਨਿਵੇਕਲੀ ਪਹਿਲ ਹੈ ਕਿਉਂਕਿ ਨੌਜਵਾਨਾਂ ਨੂੰ ਸੰਗੀਤ ਰਾਹੀਂ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣਾ ਸੰਦੇਸ਼ ਦਿੱਤਾ ਜਾ ਸਕਦਾ ਹੈ। The post ਲੋਕ ਸਭਾ ਚੋਣਾਂ 2024: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ appeared first on TheUnmute.com - Punjabi News. Tags:
|
ਪਟਿਆਲਾ 'ਚ ਵਾਪਰੇ ਸੜਕ ਹਾਦਸੇ 'ਚ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਮੌਤ Saturday 18 May 2024 09:47 AM UTC+00 | Tags: breaking-news law-university law-university-patiala news patiala patiala-accident punjab ਚੰਡੀਗੜ੍ਹ, 18 ਮਈ 2024: ਪਟਿਆਲਾ (Patiala) ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਨੇੜੇ ਸੜਕ ਹਾਦਸਾ ਵਾਪਰਿਆ ਹੈ, ਇਸ ਹਾਦਸੇ ‘ਚ ਚਾਰ ਵਿਦਿਆਰਥੀਆਂ ਦੀ ਅਤੇ ਦੋ ਹੋਰ ਜ਼ਖ਼ਮੀ ਹੋ ਗਏ | ਇਸ ਹਾਦਸੇ ‘ਚ ਚੰਡੀਗੜ੍ਹ ਭਾਜਪਾ ਆਗੂ ਅਰੁਣ ਸੂਦ ਦੇ ਭਾਣਜੇ ਈਸ਼ਾਨ ਸੂਦ ਦੀ ਵੀ ਮੌਤ ਹੋ ਗਈ ਹੈ। ਚਾਰੇ ਮ੍ਰਿਤਕ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਮ੍ਰਿਤਕਾਂ ਦੀ ਪਛਾਣ ਰੀਤ ਸੂਦ, ਈਸ਼ਾਨ ਸੂਦ, ਕੁਸ਼ਾਗਰ ਯਾਦਵ ਅਤੇ ਰਿਭੂ ਸਹਿਗਲ ਵਜੋਂ ਹੋਈ ਹੈ। ਇਹ ਚਾਰੇ ਵਿਦਿਆਰਥੀ ਆਪਣੀ ਐਂਡੇਵਰ ਕਾਰ ਵਿੱਚ ਯੂਨੀਵਰਸਿਟੀ (Patiala) ਜਾ ਰਹੇ ਸਨ, ਇਸ ਦੌਰਾਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ | ਇਸ ਵਿੱਚ ਸਵਾਰ ਦੋ ਹੋਰ ਵਿਦਿਆਰਥੀ ਵੀ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਚਾਰਾਂ ਦੀਆਂ ਮ੍ਰਿਤਕ ਦੇਹਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਜਿਕਰਯੋਗ ਹੈ ਕਿ ਅਰੁਣ ਸੂਦ ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਹਨ। ਉਹ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਵੀ ਰਹਿ ਚੁੱਕੇ ਹਨ। The post ਪਟਿਆਲਾ ‘ਚ ਵਾਪਰੇ ਸੜਕ ਹਾਦਸੇ ‘ਚ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਮੌਤ appeared first on TheUnmute.com - Punjabi News. Tags:
|
ਲੋਕ ਸਭਾ ਚੋਣਾਂ 2024: 5ਵੇਂ ਪੜਾਅ ਦੀਆਂ 49 ਸੀਟਾਂ 'ਤੇ ਹੋਵੇਗੀ ਵੋਟਿੰਗ, ਰਾਜਨਾਥ ਸਿੰਘ ਤੇ ਰਾਹੁਲ ਗਾਂਧੀ ਸਣੇ ਕਈ ਵੱਡੇ ਚਿਹਰੇ ਮੈਦਾਨ 'ਚ Saturday 18 May 2024 10:08 AM UTC+00 | Tags: breaking-news latest-news news punjab the-unmute-breaking-news the-unmute-news voting voting-5th-phase ਚੰਡੀਗੜ੍ਹ, 18 ਮਈ 2024: ਇਸ ਸਮੇਂ ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਹੋ ਰਹੀਆਂ ਹਨ। ਲੋਕ ਸਭਾ ਚੋਣ ਪ੍ਰਕਿਰਿਆ ਦੇ ਹੁਣ ਤੱਕ ਚਾਰ ਪੜਾਅ ਪੂਰੇ ਹੋ ਚੁੱਕੇ ਹਨ। ਪੰਜਵੇਂ ਪੜਾਅ ਲਈ ਚੋਣ ਪ੍ਰਚਾਰ ਅੱਜ ਖ਼ਤਮ ਹੋ ਜਾਵੇਗਾ। ਇਸ ਪੜਾਅ ਲਈ ਵੋਟਿੰਗ (Voting) 20 ਮਈ ਨੂੰ ਹੋ ਜਾ ਰਹੀ ਹੈ। ਇਸ ਪੜਾਅ ਵਿੱਚ ਅੱਠ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ਲਈ ਵੋਟਿੰਗ ਹੋਵੇਗੀ। ਇਨ੍ਹਾਂ ਸੂਬਿਆਂ ਤੋਂ 695 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਪੰਜਵੇਂ ਪੜਾਅ ਲਈ ਇੱਕ ਸੰਸਦੀ ਹਲਕੇ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀ ਔਸਤ ਗਿਣਤੀ 14 ਹੈ। ਜਿਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾਅ ‘ਤੇ ਲੱਗੀ ਹੋਈ ਹੈ, ਉਨ੍ਹਾਂ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਸਮੇਤ ਕਈ ਉੱਚ-ਪ੍ਰੋਫਾਈਲ ਚਿਹਰੇ ਸ਼ਾਮਲ ਹਨ। ਪੰਜਵੇਂ ਪੜਾਅ ਦੀ ਚੋਣਾਂ ‘ਚ ਉੱਤਰ ਪ੍ਰਦੇਸ਼ ਦੀਆਂ 14 ਸੀਟਾਂ, ਮਹਾਰਾਸ਼ਟਰ 13 ਸੀਟਾਂ, ਪੱਛਮੀ ਬੰਗਾਲ 7 ਸੀਟਾਂ, ਬਿਹਾਰ 5 ਸੀਟਾਂ, ਉੜੀਸਾ 5 ਸੀਟਾਂ, ਝਾਰਖੰਡ 3 ਸੀਟਾਂ, ਜੰਮੂ ਅਤੇ ਕਸ਼ਮੀਰ 1 ਸੀਟਾਂ, ਲੱਦਾਖ 1 ਸੀਟ ‘ਤੇ ਵੋਟਿੰਗ (Voting) ਹੋਵੇਗੀ | ਇਨ੍ਹਾਂ 49 ਸੀਟਾਂ ‘ਤੇ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ |
The post ਲੋਕ ਸਭਾ ਚੋਣਾਂ 2024: 5ਵੇਂ ਪੜਾਅ ਦੀਆਂ 49 ਸੀਟਾਂ ‘ਤੇ ਹੋਵੇਗੀ ਵੋਟਿੰਗ, ਰਾਜਨਾਥ ਸਿੰਘ ਤੇ ਰਾਹੁਲ ਗਾਂਧੀ ਸਣੇ ਕਈ ਵੱਡੇ ਚਿਹਰੇ ਮੈਦਾਨ ‘ਚ appeared first on TheUnmute.com - Punjabi News. Tags:
|
ਪੰਜਾਬ ਦੇ ਵਾਤਾਵਰਨ ਸੁਧਾਰ ਲਈ 'ਗ੍ਰੀਨ ਮੈਨੀਫੈਸਟੋ ਪੰਜਾਬ 202' ਪਿੰਗਲਵਾੜਾ ਵਿਖੇ ਜਾਰੀ Saturday 18 May 2024 10:18 AM UTC+00 | Tags: breaking-news environment green-manifesto-punjab-2024 new news punjab save-environment save-water ਅੰਮ੍ਰਿਤਸਰ, 18 ਮਈ 2024: 50 ਤੋਂ ਵੱਧ ਵਾਤਾਵਰਨ ਸੰਗਠਨਾਂ ਅਤੇ ਕਾਰਕੁਨਾਂ ਵੱਲੋਂ ਅੱਜ ਇੱਥੇ ਪਿੰਗਲਵਾੜਾ ਵਿਖੇ ਇਕੱਠੇ ਹੋ ਕੇ 2024 ਦੀਆਂ ਚੱਲ ਰਹੀਆਂ ਸੰਸਦੀ ਚੋਣਾਂ ਲਈ ਪੰਜਾਬ ਦੇ ਵਾਤਾਵਰਨ ਮੁੱਦਿਆਂ ਨੂੰ ਉਜਾਗਰ ਕਰਨ ਵਾਲਾ ‘ਗ੍ਰੀਨ ਮੈਨੀਫੈਸਟੋ ਪੰਜਾਬ 2024’ (Green Manifesto Punjab 2024) ਜਾਰੀ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਹਨਾਂ ਵਾਤਾਵਰਨ ਸੰਗਠਨਾਂ ਵਿੱਚ ਜਿੱਥੇ ਭਗਤ ਪੂਰਨ ਸਿੰਘ ਜੀ ਦਾ ਪਿੰਗਲਵਾੜਾ ਸ਼ਾਮਲ ਹੈ ਜਿਸ ਦਾ ਬਿਮਾਰ ਅਤੇ ਬੇਸਹਾਰਾ ਲੋਕਾਂ ਲਈ ਕੰਮ ਕਰਨ ਦਾ ਲੰਮਾ ਇਤਿਹਾਸ ਇੱਕ ਮਿਸਾਲ ਹੈ ਤੋਂ ਲੈ ਕੇ ਖਡੂਰ ਸਾਹਿਬ ਦੇ ਬਾਬਾ ਸੇਵਾ ਸਿੰਘ ਜਿਹਨਾਂ ਵੱਲੋਂ ਵੱਡੇ ਪੱਧਰ ‘ਤੇ ਰੁੱਖ ਲਗਾਉਣ ਦਾ ਕੰਮ ਹੋਇਆ ਹੈ ਅਤੇ ਪੀ.ਏ.ਸੀ ਮੱਤੇਵਾੜਾ ਜਿਸ ਨੇ ਪੰਜਾਬ ਦੇ ਲੋਕਾਂ ਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਦੇ ਸੰਘਰਸ਼ ਦਾ ਤਾਲਮੇਲ ਕੀਤਾ | ਇਸ ਮੌਕੇ ਬੋਲਦਿਆਂ ਪਿੰਗਲਵਾੜਾ ਦੀ ਮੁਖੀ ਬੀਬੀ ਇੰਦਰਜੀਤ ਕੌਰ ਨੇ ਕਿਹਾ ਕਿ ਵਾਤਾਵਰਨ ਸਾਰਿਆਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਨੂੰ ਪ੍ਰਭਾਵਿਤ ਕਰਨ ਵਾਲੇ ਸਭ ਤੋਂ ਮਹੱਤਵਪੂਰਨ ਮੁੱਦਿਆਂ ਵਿੱਚੋਂ ਇੱਕ ਹੈ। ਇਹ ਸਰਕਾਰਾਂ ਅਤੇ ਸਿਆਸਤਦਾਨਾਂ ਵੱਲੋਂ ਸਭ ਤੋਂ ਅਣਗੌਲੇ ਵਿਸ਼ਿਆਂ ਵਿੱਚੋਂ ਵੀ ਇੱਕ ਹੈ, ਜਿਸ ਨੂੰ ਦਰੁਸਤ ਕਰਨ ਲਈ ਅੱਜ ਅਸੀਂ ਇਹ ਗ੍ਰੀਨ ਮੈਨੀਫੈਸਟੋ (Green Manifesto Punjab 2024) ਜਾਰੀ ਕੀਤਾ ਹੈ। ਇਹ ਦਸਤਾਵੇਜ਼ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਨਾਜ਼ੁਕ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰਵਾਉਣ ਲਈ ਹੈ ਅਤੇ ਸਾਨੂੰ ਉਮੀਦ ਹੈ ਕਿ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਇਸ ਵੱਲ ਧਿਆਨ ਦੇਣਗੇ।” ਨਰੋਆ ਪੰਜਾਬ ਮੰਚ ਦੇ ਜਸਕੀਰਤ ਸਿੰਘ ਨੇ ਕਿਹਾ ਕਿ ਅਸੀਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿੱਚ ਭ੍ਰਿਸ਼ਟਾਚਾਰ ਅਤੇ ਪ੍ਰਦੂਸ਼ਣਕਾਰੀਆਂ ਨਾਲ ਮਿਲੀਭੁਗਤ ਦੇ ਚੱਲਦੇ ਇਸ ਨੂੰ ਭੰਗ ਕਰਕੇ ਨਵੇਂ ਸਿਰੋਂ ਬਣਾਉਣ ਬਾਰੇ ਗੱਲ ਕੀਤੀ ਹੈ। ਉਹਨਾਂ ਜ਼ੀਰਾ ਉਦਯੋਗਿਕ ਜ਼ਮੀਨੀ ਪਾਣੀ ਪ੍ਰਦੂਸ਼ਣ ਕੇਸ, ਗਿਆਸਪੁਰਾ ਜ਼ਹਿਰੀਲੀ ਗੈਸ ਨਾਲ ਮੌਤਾਂ ਦੇ ਕੇਸ ਅਤੇ ਬੁੱਢਾ ਦਰਿਆ ਦੇ ਦਹਾਕਿਆਂ ਤੋਂ ਹੋ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਭੂਮਿਕਾ ਦਾ ਹਵਾਲਾ ਦਿੰਦਿਆਂ ਇਹ ਮੰਗ ਕੀਤੀ।” ਉਨ੍ਹਾਂ ਅੱਗੇ ਕਿਹਾ ਕਿ ਸਤਲੁਜ ਵਰਗੇ ਦਰਿਆਵਾਂ ਦੇ ਪ੍ਰਦੂਸ਼ਣ, ਜਲਗਾਹਾਂ ਦੀ ਜ਼ਮੀਨ ਤੇ ਕਬਜ਼ੇ, ਜੰਗਲੀ ਖੇਤਰਾਂ ਦੇ ਸਹੀ ਨਕਸ਼ੇ ਨਾ ਹੋਣਾ ਅਤੇ ਜਲਵਾਯੂ ਤਬਦੀਲੀ ਦੇ ਮੁੱਦੇ ਵੀ ਗਰੀਨ ਮੈਨੀਫੈਸਟੋ ਵਿੱਚ ਉਠਾਏ ਗਏ ਹਨ। ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਕੇਵਲ ਸਿੰਘ ਨੇ ਪੰਜਾਬ ਦੇ ਗੰਭੀਰ ਵਾਤਾਵਰਨ ਦੇ ਮਸਲਿਆਂ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ ‘ਤੇ ਲਿਆਉਣ ਲਈ ਜਥੇਬੰਦੀਆਂ ਅਤੇ ਕਾਰਕੁਨਾਂ ਵਿੱਚ ਏਕਤਾ ਅਤੇ ਤਾਲਮੇਲ ਦੀ ਲੋੜ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਰੇ ਜ਼ਰੂਰੀ ਮੁੱਦੇ ਹਨ ਅਤੇ ਨਾ ਸਿਰਫ ਮੌਜੂਦਾ ਸਗੋਂ ਪੰਜਾਬੀਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਹੋਂਦ, ਸਿਹਤ ਅਤੇ ਜੀਵਨ ਪੱਧਰ ਨਾਲ ਜੁੜੇ ਹੋਏ ਹਨ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਮੁੱਦਿਆਂ ਤੇ ਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਇਸ ਵਾਤਾਵਰਨ ਚੋਣ ਮਨੋਰਥ ਪੱਤਰ ਵਿਚ ਉਠਾਏ ਮੁੱਦਿਆਂ ਨੂੰ ਐਸ.ਕੇ.ਐਮ ਦੇ ਹੋਰ ਆਗੂਆਂ ਨਾਲ ਵਿਚਾਰਨ ਦਾ ਭਰੋਸਾ ਦਿੱਤਾ ਤਾਂ ਜੋ ਇਹਨਾਂ ਜ਼ਰੂਰੀ ਮਸਲਿਆਂ ਨੂੰ ਬਿਹਤਰ ਅਤੇ ਚੰਗੇ ਢੰਗ ਨਾਲ ਚੁੱਕਿਆ ਜਾ ਸਕੇ। ਬੁੱਢਾ ਦਰਿਆ ਟਾਸ੍ਕ ਫੋਰਸ ਦੇ ਸਾਬਕਾ ਮੈਂਬਰ ਕਰਨਲ ਜਸਜੀਤ ਗਿੱਲ ਨੇ ਪੰਜਾਬ ਵਿੱਚ ਵਾਤਾਵਰਣ ਕਮਿਸ਼ਨ ਦੀ ਲੋੜ ਅਤੇ ਸੂਬਾ ਅਤੇ ਕੇਂਦਰੀ ਪੱਧਰ ‘ਤੇ ਵਾਤਾਵਰਣ ਲਈ ਵੱਖਰੇ ਮੰਤਰਾਲਿਆਂ ਦੀ ਲੋੜ ਅਤੇ ਵਾਤਾਵਰਨ ਪ੍ਰੋਜੈਕਟਾਂ ਲਈ ਸਮਰਪਿਤ ਬਜਟ ਬਾਰੇ ਗੱਲ ਕੀਤੀ। ਗਰੀਨ ਮੈਨੀਫੈਸਟੋ ਰਿਲੀਜ਼ ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਸੂਬੇਦਾਰ ਬਲਬੀਰ ਸਿੰਘ, ਪਿੰਗਲਵਾੜਾ ਤੋਂ ਡਾ. ਰਾਜਬੀਰ ਸਿੰਘ, ਡਾ. ਜਗਦੀਪਕ ਸਿੰਘ, ਪਬਲਿਕ ਐਕਸ਼ਨ ਕਮੇਟੀ (ਸਤਲੁਜ, ਬੁੱਢਾ ਦਰਿਆ ਅਤੇ ਮੱਤੇਵਾੜਾ) ਵੱਲੋਂ ਡਾ. ਅਮਨਦੀਪ ਸਿੰਘ ਬੈਂਸ, ਕੁਲਦੀਪ ਸਿੰਘ ਖਹਿਰਾ, ਸਾਂਝਾ ਮੋਰਚਾ ਜ਼ੀਰਾ ਵੱਲੋਂ ਸਰਪੰਚ ਗੁਰਮੇਲ ਸਿੰਘ, ਰੋਮਨ ਬਰਾੜ, ਅਗਾਪ ਵੱਲੋਂ ਡਾ. ਨਵਨੀਤ ਭੁੱਲਰ, ਪ੍ਰਸ਼ਾਦਾ ਵੱਲੋਂ ਮੂਨਸਟਾਰ ਕੌਰ ਆਦਿ ਵੀ ਹਾਜ਼ਰ ਹੋਏ। The post ਪੰਜਾਬ ਦੇ ਵਾਤਾਵਰਨ ਸੁਧਾਰ ਲਈ ‘ਗ੍ਰੀਨ ਮੈਨੀਫੈਸਟੋ ਪੰਜਾਬ 202’ ਪਿੰਗਲਵਾੜਾ ਵਿਖੇ ਜਾਰੀ appeared first on TheUnmute.com - Punjabi News. Tags:
|
ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ 'ਚ ਨੌਜਵਾਨ 'ਤੇ ਹਮਲਾ Saturday 18 May 2024 11:19 AM UTC+00 | Tags: amritsar amritsar-news amritsar-police breaking-news congress gurjit-singh-aujla latest-news news punjab-news ਅੰਮ੍ਰਿਤਸਰ, 18 ਮਈ 2024: ਇੱਕ ਪਾਸੇ ਦੇਸ਼ ਵਿੱਚ ਲੋਕ ਸਭਾ ਚੋਣਾਂ 2024 ਹੋ ਰਹੀਆਂ ਹਨ ਤੇ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਇਸ ਦੌਰਾਨ ਅੰਮ੍ਰਿਤਸਰ ਵਿੱਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ (Gurjit Singh Aujla) ਦੀ ਰੈਲੀ ਦੇ ਬਾਹਰ ਕੁਝ ਵਿਅਕਤੀਆਂ ਵੱਲੋਂ ਦਿਨ ਦਿਹਾੜੇ ਗੋਲੀਆਂ ਚਲਾਈਆਂ ਗਈਆਂ ਅਤੇ ਇੱਕ ਨੌਜਵਾਨ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕਰ ਦਿੱਤਾ | ਇਹ ਸਾਰੀ ਘਟਨਾ ਆਪਸੀ ਰੰਜਿਸ਼ ਦੀ ਦੱਸੀ ਜਾ ਰਹੀ ਹੈ | ਉਕਤ ਜ਼ਖਮੀ ਹੋਏ ਨੌਜਵਾਨ ਨੇ ਦੱਸਿਆ ਕਿ ਉਹ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ (Gurjit Singh Aujla) ਦੀ ਰੈਲੀ ਦੇ ਵਿੱਚ ਆਪਣੇ ਸਾਥੀਆਂ ਦੇ ਨਾਲ ਪਹੁੰਚੇ ਸਨ ਅਤੇ ਜਦੋਂ ਪਿਆਸ ਲੱਗੀ ਤੇ ਉਹ ਰੈਲੀ ਤੋਂ ਬਾਹਰ ਪਾਣੀ ਪੀਣ ਆਇਆ ਤਾਂ ਕੁਝ ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਜ਼ਖਮੀ ਕਰ ਦਿੱਤਾ ਅਤੇ ਉਨ੍ਹਾਂ ‘ਚ ਕਈ ਨੌਜਵਾਨਾਂ ਉਸਦੀ ਜਾਣ-ਪਛਾਣ ਦੇ ਸਨ | ਜ਼ਖਮੀ ਨੌਜਵਾਨ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਸੀ ਅਤੇ ਇਹ ਪੁਰਾਣੀ ਰੰਜਿਸ਼ ਤਹਿਤ ਹੀ ਉਸਦੇ ਉੱਪਰ ਹਮਲਾ ਕੀਤਾ ਗਿਆ ਹੈ। ਦੂਜੇ ਪਾਸੇ ਇਸ ਮਾਮਲੇ ‘ਚ ਬੋਲਦੇ ਹੋਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇੱਕ ਪਾਸੇ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲੱਗਾ ਹੋਇਆ ਹੈ ਅਤੇ ਸਾਰਿਆਂ ਦੇ ਹਥਿਆਰ ਪੁਲਿਸ ਸਟੇਸ਼ਨਾਂ ਦੇ ਵਿੱਚ ਜਮ੍ਹਾਂ ਹਨ ਲੇਕਿਨ ਫਿਰ ਵੀ ਸ਼ਰ੍ਹੇਆਮ ਦਿਨ ਦਿਹਾੜੇ ਗੋਲੀ ਚੱਲਣ ਦੀ ਵਾਰਦਾਤ ਵਾਪਰਨੀ ਪੁਲਿਸ ਪ੍ਰਸ਼ਾਸਨ ਦੇ ਉੱਪਰ ਵੀ ਸਵਾਲ ਖੜ੍ਹੇ ਕਰਦਾ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਦੇਣ ਦੇ ਵਾਅਦਿਆਂ ਦੀ ਵੀ ਪੋਲ ਖੋਲ੍ਹਦਾ ਹੈ। ਦੋਸ਼ ਲਾਇਆ ਲਾਇਆ ਜਾ ਰਿਹਾ ਹੈ ਕਿ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ | ਗੁਰਜੀਤ ਸਿੰਘ ਔਜਲਾ ਨੇ ਈ ਘਟਨਾ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੁਲਿਸ ਕੋਲ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਾਰੇ ਮਾਮਲੇ ਦੇ ਵਿੱਚ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਉਹਨਾਂ ਦਾ ਕਹਿਣਾ ਹੈ ਕਿ ਜ਼ਖਮੀ ਹੋਏ ਨੌਜਵਾਨ ਲਵਲੀ ਕੁਮਾਰ ਦੇ ਬਿਆਨ ਕਲਮਬੰਦ ਕਰ ਲਏ ਗਏ ਹਨ। ਉਹ ਨੌਜਵਾਨ ਜ਼ਖਮੀ ਹੋਇਆ ਉਸ ਨੂੰ ਇਲਾਜ ਦੇ ਲਈ ਹਸਪਤਾਲ ਭੇਜਿਆ ਗਿਆ ਹੈ। ਫਿਲਹਾਲ ਪੁਲਿਸ ਮਾਮਲਾ ਦਰਜ ਕਰ ਰਹੀ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
The post ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਰੈਲੀ ‘ਚ ਨੌਜਵਾਨ ‘ਤੇ ਹਮਲਾ appeared first on TheUnmute.com - Punjabi News. Tags:
|
ਭਾਜਪਾ ਵੱਲੋਂ ਰਾਮਲਾਲ ਮਾਰਕੰਡਾ ਤੇ ਰਾਕੇਸ਼ ਚੌਧਰੀ ਨੂੰ ਪਾਰਟੀ 'ਚੋਂ ਕੱਢਣ 'ਤੇ ਬਦਲਣਗੇ ਸਿਆਸੀ ਸਮੀਕਰਨ ! Saturday 18 May 2024 11:49 AM UTC+00 | Tags: bjp breaking-news dharamsala himachal himachal-pradesh lahaul-spiti latest-news news rakesh-chaudhary ramlal-markanda ਚੰਡੀਗੜ੍ਹ, 18 ਮਈ 2024: ਭਾਜਪਾ ਦੇ ਦੋ ਬਾਗੀ ਆਗੂਆਂ ਡਾ. ਰਾਮਲਾਲ ਮਾਰਕੰਡਾ (Ramlal Markanda) ਅਤੇ ਰਾਕੇਸ਼ ਚੌਧਰੀ ਦੇ ਚੋਣ ਮੈਦਾਨ ਵਿਚ ਉਤਰਨ ਨਾਲ ਲਾਹੌਲ-ਸਪੀਤੀ ਅਤੇ ਧਰਮਸ਼ਾਲਾ ਦੀਆਂ ਉਪ ਚੋਣਾਂ ਤਿਕੋਣੀ ਹੋ ਗਈਆਂ ਹਨ। ਇਨ੍ਹਾਂ ਦੋ ਅਸੰਤੁਸ਼ਟ ਆਗੂਆਂ ਦੇ ਚੋਣ ਲੜਨ ਨਾਲ ਜਿੱਥੇ ਭਾਜਪਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ, ਉਥੇ ਹੀ ਕਾਂਗਰਸ ਲਈ ਵੀ ਆਪਣਾ ਵੋਟ ਬੈਂਕ ਕਾਇਮ ਰੱਖਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਮਾਰਕੰਡਾ ਅਤੇ ਚੌਧਰੀ ਹੁਣ ਦੋਵਾਂ ਵਿਧਾਨ ਸਭਾ ਹਲਕਿਆਂ ਵਿੱਚ ਆਪਸੀ ਲੜਾਈ ਭਾਜਪਾ ਲਈ ਵੱਡਾ ਖਤਰਾ ਬਣ ਗਈ ਹੈ। ਹਿਮਾਚਲ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ ਦੇ ਨਾਲ-ਨਾਲ 6 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਹੁਣ ਪਾਰਟੀ ਤੋਂ ਬਗਾਵਤ ਕਰਨ ਵਾਲੇ ਆਗੂਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਲਾਹੌਲ-ਸਪੀਤੀ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ: ਰਾਮਲਾਲ ਮਾਰਕੰਡਾ ਅਤੇ ਧਰਮਸ਼ਾਲਾ ਵਿਧਾਨ ਸਭਾ ਹਲਕੇ ਤੋਂ 2022 ਵਿੱਚ ਭਾਜਪਾ ਦੇ ਉਮੀਦਵਾਰ ਰਾਕੇਸ਼ ਚੌਧਰੀ ਨੂੰ 6 ਸਾਲਾਂ ਲਈ ਪਾਰਟੀ ਦੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ। ਉਪਰੋਕਤ ਦੋਵੇਂ ਆਗੂਆਂ ਨੇ ਪਾਰਟੀ ਉਮੀਦਵਾਰਾਂ ਦੇ ਮੁਕਾਬਲੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ, ਜਿਸ ਕਾਰਨ ਭਾਜਪਾ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ | ਭਾਜਪਾ ਦੇ ਸੂਬਾ ਪ੍ਰਧਾਨ ਡਾ: ਰਾਜੀਵ ਬਿੰਦਲ ਨੇ ਇਨ੍ਹਾਂ ਦੋਵਾਂ ਆਗੂਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਹੈ। ਜ਼ਿਮਨੀ ਚੋਣਾਂ ਲਈ ਬਾਗੀਆਂ ਨੂੰ ਜ਼ਿੰਮੇਵਾਰ ਠਹਿਰਾ ਕੇ ਕਾਂਗਰਸ ਸਰਕਾਰ ਦਸ ਵਿੱਚੋਂ ਛੇ ਗਰੰਟੀਆਂ ਪੂਰੀਆਂ ਕਰਕੇ ਜਿੱਤ ਦੀ ਮੰਗ ਕਰ ਰਹੀ ਹੈ। ਲਾਹੌਲ-ਸਪੀਤੀ ਅਤੇ ਧਰਮਸ਼ਾਲਾ ਦੀਆਂ ਉਪ ਚੋਣਾਂ ਵਿੱਚ ਤਿੰਨ-ਤਿੰਨ ਉਮੀਦਵਾਰ ਇੱਕ-ਦੂਜੇ ਦੇ ਆਹਮੋ-ਸਾਹਮਣੇ ਹੋਣ ਕਾਰਨ ਮੁਕਾਬਲਾ ਦਿਲਚਸਪ ਹੋ ਗਿਆ ਹੈ। ਇਸ ਸਮੇਂ 62 ਮੈਂਬਰੀ ਹਿਮਾਚਲ ਵਿਧਾਨ ਸਭਾ ‘ਚ ਕਾਂਗਰਸ ਦੇ 34 ਅਤੇ ਭਾਜਪਾ ਦੇ 25 ਵਿਧਾਇਕ ਹਨ। ਨਾਲਾਗੜ੍ਹ, ਦੇਹਰਾ ਅਤੇ ਹਮੀਰਪੁਰ ਵਿਧਾਨ ਸਭਾ ਤੋਂ ਆਜ਼ਾਦ ਵਿਧਾਇਕਾਂ ਦੇ ਅਸਤੀਫ਼ਿਆਂ ਦਾ ਮਾਮਲਾ ਫਿਲਹਾਲ ਵਿਧਾਨ ਸਭਾ ਸਪੀਕਰ ਕੋਲ ਵਿਚਾਰ ਅਧੀਨ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਤਿੰਨਾਂ ਦੇ ਅਸਤੀਫ਼ੇ ਪ੍ਰਵਾਨ ਹੋ ਜਾਂਦੇ ਹਨ ਤਾਂ ਸਾਨੂੰ ਇੱਥੇ ਉਪ ਚੋਣਾਂ ਲਈ ਕੁਝ ਮਹੀਨੇ ਉਡੀਕ ਕਰਨੀ ਪਵੇਗੀ। ਸਾਲ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਲਾਹੌਲ-ਸਪੀਤੀ ਸੀਟ 1,616 ਵੋਟਾਂ ਦੇ ਫਰਕ ਨਾਲ ਜਿੱਤੀ ਸੀ। ਹੁਣ ਕਾਂਗਰਸ ਦੇ ਸਾਬਕਾ ਵਿਧਾਇਕ ਰਵੀ ਠਾਕੁਰ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੇ ਹਨ। ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਲਾਹੌਲ-ਸਪੀਤੀ ਦੀ ਪ੍ਰਧਾਨ ਅਨੁਰਾਧਾ ਰਾਣਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਬੀਬੀਆਂ ਨੂੰ ਟਿਕਟਾਂ ਦੇ ਕੇ ਇਲਾਕੇ ਦੀਆਂ ਬੀਬੀ ਵੋਟਰਾਂ ਨੂੰ ਲੁਭਾਉਣ ਦੀ ਯੋਜਨਾ ਤਿਆਰ ਕੀਤੀ ਹੈ। ਟਿਕਟ ਨਾ ਮਿਲਣ ਤੋਂ ਨਾਰਾਜ਼ ਮਾਰਕੰਡਾ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਦੋਵਾਂ ਸਿਆਸੀ ਪਾਰਟੀਆਂ ਦੇ ਸਮੀਕਰਨ ਬਦਲ ਦਿੱਤੇ ਹਨ । ਜਿਕਰਯੋਗ ਹੈ ਕਿ ਮਾਰਕੰਡਾ (Ramlal Markanda) ਲਾਹੌਲ-ਸਪੀਤੀ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਮਾਰਕੰਡਾ ਪਹਿਲੀ ਵਾਰ 1998 ‘ਚ ਹਿਮਾਚਲ ਵਿਕਾਸ ਕਾਂਗਰਸ ਦੀ ਟਿਕਟ ‘ਤੇ ਵਿਧਾਇਕ ਬਣੇ ਸਨ। 2007 ਅਤੇ 2017 ਦੀਆਂ ਚੋਣਾਂ ਭਾਜਪਾ ਦੀ ਟਿਕਟ ‘ਤੇ ਜਿੱਤੀਆਂ। ਤਿੰਨ ਵਾਰ ਵਿਧਾਨ ਸਭਾ ਦੀ ਹੱਦ ਪਾਰ ਕਰ ਚੁੱਕੇ ਸਾਬਕਾ ਮੰਤਰੀ ਮਾਰਕੰਡਾ ਦਾ ਇਲਾਕੇ ਵਿੱਚ ਆਪਣਾ ਵੋਟ ਬੈਂਕ ਹੈ। ਭਾਜਪਾ ਅਤੇ ਕਾਂਗਰਸ ਦੇ ਵੋਟ ਬੈਂਕ ਨੂੰ ਵੀ ਤੋੜਨ ਦੀ ਯੋਜਨਾ ਬਣਾਈ ਗਈ ਹੈ। ਭਾਜਪਾ ਨੂੰ ਹੁਣ ਇੱਥੇ ਆਪਣੇ ਸਮਰਥਕਾਂ ਨੂੰ ਇਕਜੁੱਟ ਰੱਖਣ ਲਈ ਨਵੀਂ ਰਣਨੀਤੀ ‘ਤੇ ਕੰਮ ਕਰਨਾ ਹੋਵੇਗਾ। ਕਾਂਗਰਸ ਨੂੰ ਵੀ ਆਪਣਾ ਵੋਟ ਬੈਂਕ ਬਰਕਰਾਰ ਰੱਖਣ ਅਤੇ ਜਿੱਤ ਦੀ ਦਹਿਲੀਜ਼ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕਰਨੀ ਪਵੇਗੀ। The post ਭਾਜਪਾ ਵੱਲੋਂ ਰਾਮਲਾਲ ਮਾਰਕੰਡਾ ਤੇ ਰਾਕੇਸ਼ ਚੌਧਰੀ ਨੂੰ ਪਾਰਟੀ ‘ਚੋਂ ਕੱਢਣ ‘ਤੇ ਬਦਲਣਗੇ ਸਿਆਸੀ ਸਮੀਕਰਨ ! appeared first on TheUnmute.com - Punjabi News. Tags:
|
RCB vs CSK: ਬੈਂਗਲੁਰੂ ਤੇ ਚੇੱਨਈ ਵਿਚਾਲੇ ਪਲੇਆਫ ਦੀ ਟਿਕਟ ਲਈ ਅੱਜ ਅਹਿਮ ਮੁਕਾਬਲਾ Saturday 18 May 2024 12:07 PM UTC+00 | Tags: bangaluru breaking-news indian-premier-league ipl-2024 news rcb-vs-csk sports ਚੰਡੀਗੜ੍ਹ, 18 ਮਈ 2024: (RCB vs CSK) ਇੰਡੀਅਨ ਪ੍ਰੀਮੀਅਰ ਲੀਗ 2024 ਦੇ 68ਵੇਂ ਮੈਚ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਸਾਹਮਣਾ ਚੇੱਨਈ ਸੁਪਰ ਕਿੰਗਜ਼ ਨਾਲ ਹੋ ਰਿਹਾ ਹੈ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਚੇੱਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੋਵਾਂ (RCB vs CSK) ਟੀਮਾਂ ਲਈ ਬਹੁਤ ਮਹੱਤਵਪੂਰਨ ਹੋਣ ਵਾਲਾ ਹੈ ਕਿਉਂਕਿ ਜੋ ਵੀ ਟੀਮ ਇਸ ਮੈਚ ਨੂੰ ਜਿੱਤੇਗੀ, ਉਹ ਪਲੇਆਫ ਲਈ ਕੁਆਲੀਫਾਈ ਕਰ ਲਵੇਗੀ। ਇਸ ਤੋਂ ਪਹਿਲਾਂ ਕੋਲਕਾਤਾ, ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਦੀਆਂ ਟੀਮਾਂ ਨੂੰ ਆਈਪੀਐਲ 2024 ਦੇ ਪਲੇਆਫ ਲਈ ਟਿਕਟਾਂ ਮਿਲ ਚੁੱਕੀਆਂ ਹਨ। The post RCB vs CSK: ਬੈਂਗਲੁਰੂ ਤੇ ਚੇੱਨਈ ਵਿਚਾਲੇ ਪਲੇਆਫ ਦੀ ਟਿਕਟ ਲਈ ਅੱਜ ਅਹਿਮ ਮੁਕਾਬਲਾ appeared first on TheUnmute.com - Punjabi News. Tags:
|
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਟੀਕਰ ਕੀਤਾ ਜਾਰੀ Saturday 18 May 2024 12:17 PM UTC+00 | Tags: breaking-news latest-news lok-sabha-election news sri-muktsar-sahib sweep-team voters ਸ੍ਰੀ ਮੁਕਤਸਰ ਸਾਹਿਬ 18 ਮਈ 2024: ਚੋਣ ਕਮਿਸ਼ਨ ਪੰਜਾਬ ਵੱਲੇ ਇਸ ਵਾਰ 70 ਤੋ ਪਾਰ ਦੇ ਉਪਰਾਲੇ ਅਧੀਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਵਿਸ਼ੇਸ਼ ਰੂਪ ਵਿੱਚ ਵੋਟਰਾਂ (Voters) ਨੂੰ ਉਤਸਾਹਿਤ ਕਰਨ ਲਈ ਸਟਿੱਕਰ ਜਾਰੀ ਕੀਤਾ । ਉਹਨਾਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੋਟਰਾਂ ਨੂੰ ਆਪਣੀ ਵੋਟ ਹਰ ਹਾਲਤ ਪਾਉਣ ਦੀ ਅਪੀਲ ਕੀਤੀ ਜ਼ਿਲ੍ਹਾ ਸਵੀਪ ਟੀਮ ਸ੍ਰੀ ਮੁਕਤਸਰ ਸਾਹਿਬ ਦੇ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫਸਰ ਰਜੀਵ ਛਾਬੜਾ(ਪ੍ਰਿੰਸੀਪਲ ਸਸਸਸ ਲੰਬੀ), ਰਾਜ ਕੁਮਾਰ(ਅੰਗਰੇਜ਼ੀ ਲੈਕਚਰਾਰ) ਵੱਲੋਂ ਅਗਾਮੀ ਲੋਕ ਸਭਾ ਚੋਣਾਂ2024 ਸੰਬੰਧੀ ਵੋਟਰ (Voters) ਜਾਗਰੂਕਤਾ ਸਟਿੱਕਰ ਵਿਸ਼ਾਲ ਮੇਗਾ ਮਾਰਟ ਐਚ ਡੀ ਐਫ ਸੀ ਬੈਂਕ ਐਕਸਿਜ ਬੈਂਕ ਯੁਕੋ ਬੈਂਕ ਵਿਖੇ ਲਗਾਏ ਗਏ, ਇਹ ਜਾਗਰੂਕਤਾ ਸਟੀਕਰ ਜ਼ਿਲਾ ਚੋਣ ਅਫਸਰ ਕੰਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਜਾਰੀ ਕੀਤਾ ਗਿਆ। ਜ਼ਿਲ੍ਹਾ ਸਵੀਪ ਟੀਮ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰ ਰਾਜ ਕੁਮਾਰ (ਅੰਗਰੇਜ਼ੀ ਲੈਕਚਰਾਰ) ਨੇ ਦੱਸਿਆ ਕਿ ਇਹ ਸਟਿੱਕਰ ਸ਼ਹਿਰ ਦੇ ਜਨਤਕ ਥਾਵਾਂ, ਟ੍ਰਾਂਸਪੋਰਟੇਸ਼ਨ ਸਾਧਨਾ ਪ੍ਰਾਈਵੇਟ/ ਸਰਕਾਰੀ ਅਤੇ ਸਰਕਾਰੀ ਬਿਲਡਿੰਗਾਂ ਵਿਖੇ ਲਗਾਏ ਜਾਣਗੇ ਤਾਂ ਜੋ ਲੋਕ ਸਭਾ ਚੋਣਾਂ ਪ੍ਰਤੀ ਹਰ ਇੱਕ ਨਾਗਰਿਕ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਹਰਬੰਸ ਸਿੰਘ ਇਲੈਕਸ਼ਨ ਤਹਿਸੀਲਦਾਰ ਅਤੇ ਸਵੀਪ ਟੀਮ ਦੇ ਮੈਂਬਰ ਹਾਜ਼ਰ ਸਨ। The post ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਟੀਕਰ ਕੀਤਾ ਜਾਰੀ appeared first on TheUnmute.com - Punjabi News. Tags:
|
ਸਵੀਪ ਟੀਮ ਅਬੋਹਰ ਦੁਆਰਾ ਡੀ.ਏ.ਵੀ ਕਾਲਜ ਅਬੋਹਰ ਵਿਖੇ ਚਲਾਇਆ ਵੋਟਰ ਜਾਗਰੂਕਤਾ ਤੇ ਵੋਟਰ ਪ੍ਰਣ ਅਭਿਆਨ Saturday 18 May 2024 12:24 PM UTC+00 | Tags: breaking-news dav-college-abohar latest-news lok-sabha-election news sweep-team voter-awareness ਅਬੋਹਰ 18 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ (Voter Awareness) ਲਈ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਡੀਏਵੀ ਕਾਲਜ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ (Voter Awareness) ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ। ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਇਸ ਮੌਕੇ ਬੀਪੀਓ ਕਮ ਨੋਡਲ ਅਫਸਰ ਸਵੀਪ ਅਜੈ ਛਾਬੜਾ, ਬੀਪੀਓ ਭਾਲਾ ਰਾਮ, ਕਰਨ ਕੰਬੋਜ, ਰਾਕੇਸ਼ ਕੁਮਾਰ ਗਿਰਧਰ, ਸੁਰਿੰਦਰ ਕੰਬੋਜ ਅਤੇ ਹੋਰ ਸਟਾਫ ਵੀ ਮੌਜੂਦ ਸੀ। The post ਸਵੀਪ ਟੀਮ ਅਬੋਹਰ ਦੁਆਰਾ ਡੀ.ਏ.ਵੀ ਕਾਲਜ ਅਬੋਹਰ ਵਿਖੇ ਚਲਾਇਆ ਵੋਟਰ ਜਾਗਰੂਕਤਾ ਤੇ ਵੋਟਰ ਪ੍ਰਣ ਅਭਿਆਨ appeared first on TheUnmute.com - Punjabi News. Tags:
|
ਜਲਾਲਾਬਾਦ ਦੀ ਸਵੀਪ ਟੀਮ ਨੇ ਡੋਰ-ਟੂ-ਡੋਰ ਲੋਕਾਂ ਨੂੰ ਵੋਟਾਂ ਪ੍ਰਤੀ ਕੀਤਾ ਜਾਗਰੂਕ Saturday 18 May 2024 12:31 PM UTC+00 | Tags: breaking-news jalalabad latest-news lok-sabha-elections-2024 news punjab sweep-team the-unmute-punjabi-news ਜਲਾਲਾਬਾਦ,18 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ.ਡੀ.ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਹੀ ਅਤੇ ਜ਼ਿਲ੍ਹਾ ਸਵੀਪ ਨੋਡਲ ਸ਼ਿਵ ਕੁਮਾਰ ਗੋਇਲ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਰਜਿੰਦਰ ਕੁਮਾਰ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ (sweep team) ਅਧੀਨ ਵੋਟਰ ਜਾਗਰੂਕਤਾ ਲਈ ਜਲਾਲਾਬਾਦ ਦੀ ਸਵੀਪ ਟੀਮ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ਅਮਰਦੀਪ ਬਾਲੀ, ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਰਮਨਦੀਪ ਸਿੰਘ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਆਪਣੀ ਵੋਟ ਅਤੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਪਣੀਆਂ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਸਟਿੱਕਰ ਲਗਾਏ ਗਏ। ਫਸਟ ਟਾਇਮ ਨਿਊ ਮਹਿਲਾ ਵੋਟਰ ਨੇ ਆਪਣੇ ਵੋਟ ਪੋਲ ਕਰਨ ਦਾ ਵਿਸ਼ਵਾਸ ਦਿਵਾਇਆ | ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ। The post ਜਲਾਲਾਬਾਦ ਦੀ ਸਵੀਪ ਟੀਮ ਨੇ ਡੋਰ-ਟੂ-ਡੋਰ ਲੋਕਾਂ ਨੂੰ ਵੋਟਾਂ ਪ੍ਰਤੀ ਕੀਤਾ ਜਾਗਰੂਕ appeared first on TheUnmute.com - Punjabi News. Tags:
|
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ Saturday 18 May 2024 12:42 PM UTC+00 | Tags: abohar breaking-news cowshed latest-news news punjab punjab-news ਅਬੋਹਰ 18 ਮਈ 2024: ਨਗਰ ਨਿਗਮ ਵੱਲੋਂ ਅਬੋਹਰ ਸ਼ਹਿਰ ਵਿੱਚ ਘੁੰਮ ਰਹੇ ਬੇਸਹਾਰਾ ਜਾਨਵਰਾਂ ਨੂੰ ਅੱਜ ਫਾਜ਼ਿਲਕਾ ਦੇ ਪਿੰਡ ਸਲੇਮ ਸ਼ਾਹ ਵਿਖੇ ਬਣੀ ਸਰਕਾਰੀ ਗਊਸ਼ਾਲਾ ਕੈਟਲ ਪੌਂਡ ਵਿਖੇ ਭੇਜਿਆ ਗਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਜੋ ਕਿ ਨਗਰ ਨਿਗਮ ਦੇ ਕਮਿਸ਼ਨਰ ਦਾ ਕੰਮ ਕਾਜ ਵੀ ਦੇਖਦੇ ਹਨ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਵਿੱਚ ਪੜਾਅ ਵਾਰ ਭੇਜਿਆ ਜਾ ਰਿਹਾ ਹੈ। ਅੱਜ ਲਗਭਗ 2 ਦਰਜਨ ਜਾਨਵਰਾਂ ਨੂੰ ਟਰੱਕ ਰਾਹੀਂ ਸਰਕਾਰੀ ਗਊਸ਼ਾਲਾ ਵਿੱਚ ਭੇਜਿਆ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜਾਨਵਰਾਂ ਨੂੰ ਬੇਸਹਾਰਾ ਨਾ ਛੱਡਣ। The post ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ appeared first on TheUnmute.com - Punjabi News. Tags:
|
Heat Wave: ਵਧ ਰਹੀ ਗਰਮੀ ਦੌਰਾਨ ਲੂ ਤੋਂ ਬਚਣ ਲਈ ਕਰੋ ਇਹ ਜ਼ਰੂਰੀ ਕੰਮ Saturday 18 May 2024 12:53 PM UTC+00 | Tags: breaking-news health heat-wave heat-wave-stroke latest-news news ਫਾਜ਼ਿਲਕਾ,18 ਮਈ 2024: ਡਾ. ਚੰਦਰ ਸ਼ੇਖਰ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਵਧ ਰਹੀ ਗਰਮੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਲੂ ਦੇ ਮਰੀਜਾਂ ਨਹੀ ਵੱਖਰੇ ਅਤੇ ਸਪੈਸ਼ਲ ਪ੍ਰਬੰਧ ਕਰ ਲਏ ਗਏ ਹਨ ਅਤੇ ਦਵਾਈਆਂ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਸਿਵਲ ਸਰਜਨ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚੰਦਰ ਸ਼ੇਖਰ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ, ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਬੀਬੀ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਹੋ ਜਾਂਦੇ ਹਨ। ਲੂ ਲੱਗਣ ਦੇ ਲੱਛਣ1 ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ। ਖ਼ਤਰਨਾਕ ਸਥਿਤੀ1 ਤੇਜ਼ ਬੁਖਾਰ, ਜੋ 40 ਡਿਗਰੀ ਸੈਲਸੀਅਸ ਜਾਂ 104—105 ਡਿਗਰੀ ਫਾਰਨਹਾਈਟ ਤੋਂ ਜ਼ਿਆਦਾ ਹੋਵੇ। ਲੂ ਦੇ ਲੱਛਣ ਨਜ਼ਰ ਆਉਣ ‘ਤੇ ਕੀ ਕੀਤਾ ਜਾਵੇ1 ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ। ਇਸ ਮੌਕੇ ਡਾ. ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੌਲੋਜਿਸਟ ਨੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਲੂਅ ਤੋਂ ਬਚਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆ ਕੇ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ। ਉਹਨਾ ਕਿਹਾ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਬੀਬੀਆਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਉਹਨਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਏਰੀਆ ਵਿੱਚ ਸਿਹਤ ਸਟਾਫ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਏ ਦੇ ਸਹਿਯੋਗ ਨਾਲੇ ਆਮ ਜਨਤਾ ਨੂੰ ਲੂਅ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ | The post Heat Wave: ਵਧ ਰਹੀ ਗਰਮੀ ਦੌਰਾਨ ਲੂ ਤੋਂ ਬਚਣ ਲਈ ਕਰੋ ਇਹ ਜ਼ਰੂਰੀ ਕੰਮ appeared first on TheUnmute.com - Punjabi News. Tags:
|
ਲੋਕਤੰਤਰ ਦੀ ਮਜ਼ਬੂਤੀ 'ਚ ਬੀਬੀਆਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹੈ ਮਕਬੂਲ Saturday 18 May 2024 01:00 PM UTC+00 | Tags: breaking-news democracy latest-news lok-sabha-election news punjab punjab-news voter-awareness ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਈ, 2024: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਹਰ ਵਰਗ ਨੂੰ ਵੋਟ ਲਈ ਜਾਗਰੂਕ ਕਰਨ ਦੇ ਯਤਨਾਂ ਤਹਿਤ ਬੀਬੀ ਵੋਟਰਾਂ ਦੀ ਲੋਕਤੰਤਰ (democracy) ਵਿੱਚ ਭਾਗੀਦਾਰੀ ਨੂੰ ਦਰਸਾਉਂਦਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐੱਸ ਏ ਐੱਸ ਨਗਰ, ਮੋਹਾਲੀ ਵਿਖੇ ਆਰਟਿਸਟ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਤਿਆਰ ਕੰਧ-ਚਿੱਤਰ "ਲੋਕਤੰਤਰ ਦੀ ਮਾਤਾ" (ਮਦਰ ਆਫ਼ ਡੈਮੋਕ੍ਰੇਸੀ) ਹਰ ਇੱਕ ਦਾ ਧਿਆਨ ਖਿੱਚ ਰਿਹਾ ਹੈ ਤੇ ਸੈਲਫੀ ਪੁਆਇੰਟ ਵਜੋਂ ਚਰਚਿਤ ਹੋ ਰਿਹਾ ਹੈ। ਇਸ ਕੰਧ ਚਿੱਤਰ ਨੂੰ ਉੰਗਲੀ ਦੇ ਨਿਸ਼ਾਨ ਉਪਰ ਨੀਲੀ ਸਿਆਹੀ (ਵੋਟ ਮਾਰਕ) ਦਾ ਨਿਸ਼ਾਨ ਲਾ ਕੇ ਖਰਚਾ ਅਬਜ਼ਰਵਰ, ਲੋਕ ਸਭਾ ਹਲਕਾ ਪਟਿਆਲਾ, ਸ਼੍ਰੀਮਤੀ ਮੀਤੂ ਅਗਰਵਾਲ (ਆਈ ਆਰ ਐੱਸ) ਨੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਹਲਕਾ ਡੇਰਾਬੱਸੀ ਦੇ ਸਹਾਇਕ ਰਿਟਰਨਿੰਗ ਅਫ਼ਸਰ ਹਿਮਾਂਸ਼ੂ ਗੁਪਤਾ ਵੀ ਨਾਲ ਸਨ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ . ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਇਸ ਕੰਧ ਚਿੱਤਰ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਲੋਕਤੰਤਰ (democracy) ਦੀ ਮਾਤਾ ਨੂੰ ਦਰਸਾਉਂਦਾ ਇਹ ਕੰਧ ਚਿੱਤਰ ਰਾਸ਼ਟਰਪਤੀ ਅਵਾਰਡੀ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਚਿੱਤਰ ਵਿੱਚ ਨਵੇਂ ਪਾਰਲੀਮੈਂਟ ਭਵਨ ਅਤੇ ਪਹਿਲੇ ਪਾਰਲੀਮੈਂਟ ਭਵਨ ਦੇ ਸੁਮੇਲ ਨਾਲ ਮਹਿਲਾਵਾਂ ਦੇ ਅਣਗਿਣਤ ਹੱਥਾਂ ਨੂੰ ਮਜ਼ਬੂਤੀ ਨਾਲ "ਇਲੈਕਟ੍ਰਾਨਿਕ ਵੋਟਿੰਗ ਮਸ਼ੀਨ" ਦੇ ਬਟਨ ਦਬਾਉਂਦੇ ਹੋਏ ਦਿਖਾਇਆ ਗਿਆ ਹੈ। ਖਰਚਾ ਅਬਜ਼ਵਰ ਮੀਤੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਥਾਵਾਂ ਉੱਪਰ ਵੋਟਰ ਜਾਗਰੂਕਤਾ ਲਈ ਬਣੇ ਕੰਧ ਚਿੱਤਰਾਂ ਦੀ ਸ਼ਲਾਘਾ ਕਰਦੇ ਹੋਏ, ਸਮੂਹ ਵੋਟਰਾਂ ਨੂੰ ਇੱਕ ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬਣੇ ਕੰਧ ਚਿੱਤਰ "ਪੰਜ-ਆਬ ਕਰੇਗਾ ਵੋਟ, ਆਈ ਗੋ ਫਾਰ ਵੋਟ, ਇੱਕ ਜੂਨ ਨੂੰ ਪੰਜਾਬ ਕਰੇਗਾ ਵੋਟ" ਹਰ ਰੋਜ ਸੈਂਕੜਿਆਂ ਦੀ ਤਾਦਾਦ ਵਿਚ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਲਈ ਡੀ ਏ ਸੀ ਵਿੱਚ ਆਉਣ ਵਾਲੇ ਸ਼ਹਿਰੀਆਂ ਲਈ ਖਿੱਚ ਦਾ ਕੇਂਦਰ ਬਣ ਗਏ ਹਨ ਅਤੇ ਵੋਟਰ ਇਹਨਾਂ ਚਿੱਤਰਾਂ ਨਾਲ ਤਸਵੀਰਾਂ ਖਿਚਵਾਕੇ ਸ਼ੋਸ਼ਲ ਮੀਡੀਆ ਉਪਰ ਪਾ ਰਹੇ ਹਨ। ਚੋਣ ਤਹਿਸੀਲਦਾਰ ਸੰਜੇ ਕੁਮਾਰ ਨੇ ਦੱਸਿਆ ਕਿ ਜਿੱਥੇ ਇਹ ਚਿੱਤਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇ ਰਹੇ ਹਨ ਉੱਥੇ ਮੁੱਖ ਚੋਣ ਅਫਸਰ ਪੰਜਾਬ ਦੇ ਪਲਾਸਟਿਕ ਮੁਕਤ ਸ਼ੁੱਧ ਵਾਤਾਵਰਣ ਦੀ ਵੀ ਪ੍ਰੋੜ੍ਹਤਾ ਕਰਦੇ ਹਨ। The post ਲੋਕਤੰਤਰ ਦੀ ਮਜ਼ਬੂਤੀ ‘ਚ ਬੀਬੀਆਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹੈ ਮਕਬੂਲ appeared first on TheUnmute.com - Punjabi News. Tags:
|
ਹਰਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ Saturday 18 May 2024 01:22 PM UTC+00 | Tags: breaking-news government haryana latest-news news nwes private-schools summer-holiday summer-holidays ਚੰਡੀਗੜ੍ਹ 18 ਮਈ 2024: ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 1 ਜੂਨ ਤੋਂ 30 ਜੂਨ, 2024 ਤੱਕ ਗਰਮੀ ਦੀਆਂ ਛੁੱਟੀਆਂ (summer vacation) ਦਾ ਐਲਾਨ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ | ਇਸ ਤੋਂ ਬਾਅਦ ਸਾਰੇ ਸਕੂਲ ਪਹਿਲਾਂ ਦੇ ਸਾਲਾਂ ਦੀ ਤਰ੍ਹਾਂ 1 ਜੁਲਾਈ, 2024 ਨੂੰ ਖੋਲ੍ਹੇ ਜਾਣਗੇ | ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀ, ਮੌਲਿਕ ਸਿੱਖਿਆ ਅਧਿਕਾਰੀ, ਬਲਾਕ ਸਿੱਖਿਆ ਅਧਿਕਾਰੀ, ਬਲਾਕ ਮੌਲਿਕ ਸਿੱਖਿਆ ਅਧਿਕਾਰੀ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਉਪਰੋਕਤ ਨਿਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ | The post ਹਰਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ appeared first on TheUnmute.com - Punjabi News. Tags:
|
ਸਵਾਤੀ ਮਾਲੀਵਾਲ ਦੇ ਮਾਮਲੇ 'ਚ ਅਦਾਲਤ ਵੱਲੋਂ PA ਬਿਭਵ ਕੁਮਾਰ ਦੀ ਅੰਤਰਿਮ ਜ਼ਮਾਨਤ ਵਾਲੀ ਪਟੀਸ਼ਨ ਰੱਦ Saturday 18 May 2024 01:32 PM UTC+00 | Tags: bibhav-kumar breaking-news delhi latest-news news punjab swati-maliwal the-unmute-breaking-news ਚੰਡੀਗੜ੍ਹ 18 ਮਈ 2024: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ‘ਤੇ ਸੀਐਮ ਹਾਊਸ ‘ਚ ਦੁਰਵਿਵਹਾਰ ਦੇ ਮਾਮਲੇ ‘ਚ ਮੁਲਜ਼ਮ ਬਿਭਵ ਕੁਮਾਰ ਨੂੰ ਅਦਾਲਤ ਤੋਂ ਝਟਕਾ ਲੱਗਾ ਹੈ। ਤੀਸ ਹਜ਼ਾਰੀ ਅਦਾਲਤ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਪੁਲਿਸ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਜਿੱਥੋਂ ਪੁਲਿਸ ਹਿਰਾਸਤ ਦੀ ਮੰਗ ਕਰੇਗੀ। ਬਿਭਵ ਕੁਮਾਰ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਤੀਸ ਹਜ਼ਾਰੀ ਕੋਰਟ ਨੇ ਕਿਹਾ ਕਿ ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਇਸ ਲਈ ਅਗਾਊਂ ਜ਼ਮਾਨਤ ‘ਤੇ ਸੁਣਵਾਈ ਦਾ ਕੋਈ ਵਾਜਬ ਨਹੀਂ ਹੈ। ਇਹ ਪਟੀਸ਼ਨ ਬੇਅਸਰ ਹੋ ਗਈ ਹੈ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ। ਸੀਐਮ ਕੇਜਰੀਵਾਲ ਨੇ ਕਿਹਾ ਕਿ ਪੀਐਮ ਨੂੰ ਜੇਲ੍ਹ ਦੀ ਖੇਡ ਨਹੀਂ ਖੇਡਣੀ ਚਾਹੀਦੀ। ਸਾਡੇ ਸਾਰੇ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਸ਼ਨੀਵਾਰ ਨੂੰ ਸਾਰੇ ਵੱਡੇ ਆਗੂਆਂ ਨਾਲ ਭਾਜਪਾ ਦਫਤਰ ਜਾਵਾਂਗਾ। The post ਸਵਾਤੀ ਮਾਲੀਵਾਲ ਦੇ ਮਾਮਲੇ ‘ਚ ਅਦਾਲਤ ਵੱਲੋਂ PA ਬਿਭਵ ਕੁਮਾਰ ਦੀ ਅੰਤਰਿਮ ਜ਼ਮਾਨਤ ਵਾਲੀ ਪਟੀਸ਼ਨ ਰੱਦ appeared first on TheUnmute.com - Punjabi News. Tags:
|
ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ Saturday 18 May 2024 01:39 PM UTC+00 | Tags: ajnala-election-rally ajnala-rally amritsar breaking-news congress-election-rally dgp-punjab news punjab punjab-ceo-sibin-c punjab-congress sibin-c ਚੰਡੀਗੜ੍ਹ, 18 ਮਈ 2024: ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ (Ajnala election rally) ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ। ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ। The post ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ appeared first on TheUnmute.com - Punjabi News. Tags:
|
IPL 2024: ਚੇੱਨਈ ਨੇ ਬੈਂਗਲੁਰੂ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ-11 Saturday 18 May 2024 01:56 PM UTC+00 | Tags: breaking-news chennai chennai-super-king chennai-super-kings ipl-2024 latest-news news nws rcb-vs-csk royal-challengers-bangaluru ਚੰਡੀਗੜ੍ਹ, 18 ਮਈ 2024: ਅੱਜ ਇੰਡੀਅਨ ਪ੍ਰੀਮਿਅਰ ਲੀਗ 2024 (IPL 2024) ਦਾ 68ਵਾਂ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਚੇੱਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ । ਦੋਵੇਂ ਟੀਮਾਂ ਦੀ ਪਲੇਇੰਗ-11ਰਾਇਲ ਚੈਲੇਂਜਰਜ਼ ਬੈਂਗਲੁਰੂ : ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਗਲੇਨ ਮੈਕਸਵੈੱਲ, ਰਜਤ ਪਾਟੀਦਾਰ, ਕੈਮਰਨ ਗ੍ਰੀਨ, ਮਹੀਪਾਲ ਲੋਮਰੋਰ, ਦਿਨੇਸ਼ ਕਾਰਤਿਕ (ਵਿਕਟਕੀਪਰ), ਕਰਨ ਸ਼ਰਮਾ, ਯਸ਼ ਦਿਆਲ, ਲਾਕੀ ਫਰਗੂਸਨ, ਮੁਹੰਮਦ ਸਿਰਾਜ। ਪ੍ਰਭਾਵ ਖਿਡਾਰੀ: ਸ਼ਿਵਮ ਦੂਬੇ, ਸਮੀਰ ਰਿਜ਼ਵੀ, ਪ੍ਰਸ਼ਾਂਤ ਸੋਲੰਕੀ, ਸ਼ੇਖ ਰਸ਼ੀਦ, ਮੁਕੇਸ਼ ਚੌਧਰੀ। ਚੇਨਈ ਸੁਪਰ ਕਿੰਗਜ਼: ਰਚਿਨ ਰਵਿੰਦਰ, ਰੁਤੁਰਾਜ ਗਾਇਕਵਾੜ (ਕਪਤਾਨ), ਡੇਰਿਲ ਮਿਸ਼ੇਲ, ਅਜਿੰਕਿਆ ਰਹਾਣੇ, ਰਵਿੰਦਰ ਜਡੇਜਾ, ਐਮਐਸ ਧੋਨੀ (ਵਿਕਟਕੀਪਰ), ਮਿਸ਼ੇਲ ਸੈਂਟਨਰ, ਸ਼ਾਰਦੁਲ ਠਾਕੁਰ, ਤੁਸ਼ਾਰ ਦੇਸ਼ਪਾਂਡੇ, ਸਿਮਰਜੀਤ ਸਿੰਘ, ਮਹਿਸ਼ ਥੀਕਸ਼ਣਾ । ਪ੍ਰਭਾਵ ਖਿਡਾਰੀ : ਸਵਪਨਿਲ ਸਿੰਘ, ਅਨੁਜ ਰਾਵਤ, ਸੁਯਸ਼ ਪ੍ਰਭੂਦੇਸਾਈ, ਵਿਜੇ ਕੁਮਾਰ ਵਿਸ਼ਾਕ, ਹਿਮਾਂਸ਼ੂ ਸ਼ਰਮਾ। The post IPL 2024: ਚੇੱਨਈ ਨੇ ਬੈਂਗਲੁਰੂ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ-11 appeared first on TheUnmute.com - Punjabi News. Tags:
|
ਇੰਡੀਆਂ ਗਠਜੋੜ ਦੇ ਆਗੂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਜੇਲ੍ਹ ਜਾ ਰਹੇ ਹਨ: PM ਮੋਦੀ Saturday 18 May 2024 02:09 PM UTC+00 | Tags: breaking-news congress india-alliance jail latest-news news nwes pm-modi the-unmute the-unmute-punjabi-news ਚੰਡੀਗੜ੍ਹ, 18 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਰਾਜਧਾਨੀ ਦਿੱਲੀ ਵਿੱਚ ਪਹਿਲੀ ਜਨ ਸਭਾ ਨੂੰ ਸੰਬੋਧਨ ਕੀਤਾ। ਉੱਤਰ ਪੂਰਬੀ ਦਿੱਲੀ ਦੇ ਕਰਤਾਰ ਨਗਰ ਇਲਾਕੇ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਰਾ ਹਰ ਪਲ-ਪਲ ਅਤੇ ਹਰ ਕਣ-ਕਣ ਦੇਸ਼ ਦੇ ਲੋਕਾਂ ਲਈ ਹੈ। ਪੀਐਮ ਨੇ ਕਿਹਾ ਕਿ ਇੰਡੀਆਂ ਗਠਜੋੜ ਦੇ ਆਗੂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਦਿੱਲੀ ਦੀਆਂ ਸਾਰੀਆਂ ਸੀਟਾਂ ‘ਤੇ ਭਾਜਪਾ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਦਿੱਲੀ ਦੀ ਰੈਲੀ ‘ਚ ਪੀਐਮ ਮੋਦੀ (PM Modi) ਨੇ ਇੰਡੀਆਂ ਗਠਜੋੜ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਮੌਕਾਪ੍ਰਸਤ ਗਠਜੋੜ ਤੁਸ਼ਟੀਕਰਨ ਲਈ ਦੇਸ਼ ਵਿੱਚ ਹਿੰਸਾ ਵੀ ਫੈਲਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੀਏਏ ਕਾਨੂੰਨ ਆਇਆ ਤਾਂ ਉਨ੍ਹਾਂ ਨੇ ਦਿੱਲੀ ਨੂੰ ਮਹੀਨਿਆਂ ਤੱਕ ਬੰਧਕ ਬਣਾ ਕੇ ਰੱਖਿਆ। ਪਹਿਲਾਂ ਸੜਕਾਂ ਜਾਮ ਕੀਤੀਆਂ, ਫਿਰ ਦੰਗੇ ਕਰਵਾਏ। ਪਰ ਅੱਜ ਉਨ੍ਹਾਂ ਦੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ ਅਤੇ ਸਾਲਾਂ ਤੋਂ ਦਿੱਲੀ ਵਿੱਚ ਰਹਿ ਰਹੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਦੀਆਂ ਚਾਰ ਪੀੜ੍ਹੀਆਂ ਨੇ ਦਿੱਲੀ ‘ਤੇ ਰਾਜ ਕੀਤਾ। ਪਰ ਅੱਜ ਉਨ੍ਹਾਂ ਕੋਲ ਦਿੱਲੀ ਦੀਆਂ ਚਾਰ ਸੀਟਾਂ ‘ਤੇ ਚੋਣ ਲੜਨ ਦੀ ਤਾਕਤ ਨਹੀਂ ਰਹੀ। ਕਾਂਗਰਸ ਉੱਥੇ ਵੀ ਨਹੀਂ ਲੜ ਸਕੀ, ਜਿੱਥੇ 10 ਜਨਪਥ ‘ਤੇ ਉਨ੍ਹਾਂ ਦੀ ਅਦਾਲਤ ਹੈ। The post ਇੰਡੀਆਂ ਗਠਜੋੜ ਦੇ ਆਗੂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ਜਾ ਰਹੇ ਹਨ: PM ਮੋਦੀ appeared first on TheUnmute.com - Punjabi News. Tags:
|
ਖੰਨਾ ਪੁਲਿਸ ਨੇ 3 ਕਿੱਲੋ ਅਫੀਮ ਸਮੇਤ ਚਾਰ ਜਣਿਆਂ ਨੂੰ ਕੀਤਾ ਗ੍ਰਿਫਤਾਰ Saturday 18 May 2024 02:15 PM UTC+00 | Tags: breaking-news khanna-police latest-news lok-sabha-elections lok-sabha-elections-2024 news opium punjab the-unmute-breaking-news ਖੰਨਾ, 18 ਮਈ 2024: ਖੰਨਾ ਪੁਲਿਸ (Khanna police) ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਧਦੀ ਚੌਕਸੀ ਦਰਮਿਆਨ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 3 ਕਿੱਲੋ ਅਫੀਮ ਬਰਾਮਦ ਕੀਤੀ ਹੈ। ਇਨ੍ਹਾਂ ਤਸਕਰਾਂ ਕੋਲੋਂ 1 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਇਹ ਚਾਰੇ ਜਣੇ ਇੱਕ ਆਈ-20 ਕਾਰ ਵਿੱਚ ਜਾ ਰਹੇ ਸਨ, ਜਿਨ੍ਹਾਂ ਨੂੰ ਮਿਲਟਰੀ ਗਰਾਊਂਡ ਨੇੜੇ ਫੜਿਆ ਗਿਆ। ਦੋ ਤਸਕਰ ਯੂਪੀ ਅਤੇ ਦੋ ਖੰਨਾ ਦੇ ਰਹਿਣ ਵਾਲੇ ਹਨ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਚੋਣਾਂ ਦਰਮਿਆਨ ਨਸ਼ਿਆਂ ਦੀ ਇਹ ਖੇਪ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ 2 ਦੇ ਐਸਐਚਓ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ (Khanna police) ਅਮਲੋਹ ਰੋਡ ਚੌਕ ਨੇੜੇ ਮਿਲਟਰੀ ਗਰਾਊਂਡ ਦੇ ਸਾਹਮਣੇ ਨਾਕਾਬੰਦੀ 'ਤੇ ਮੌਜੂਦ ਸੀ ਤਾਂ ਇਸ ਦੌਰਾਨ ਇੱਕ ਸੁਨਹਿਰੀ ਰੰਗ ਦੀ ਆਈ-20 ਕਾਰ ਜਿਸ ਵਿੱਚ ਦਿੱਲੀ ਨੰਬਰ ਸੀ. ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਕਾਰ ਵਿੱਚ ਸੁਧੀਰ ਕੁਮਾਰ ਤੇ ਸੌਰਵ ਵਾਸੀ ਬਰੇਲੀ (ਯੂ.ਪੀ.), ਰੌਸ਼ਨ ਲਾਲ ਵਾਸੀ ਦਾਊਮਾਜਰਾ ਅਤੇ ਮਨਪ੍ਰੀਤ ਸਿੰਘ ਵਾਸੀ ਪੀਰਖਾਨਾ ਰੋਡ ਖੰਨਾ ਸਵਾਰ ਸਨ। ਕਾਰ ਦੇ ਡੈਸ਼ਬੋਰਡ ‘ਚੋਂ 3 ਕਿਲੋ ਅਫੀਮ ਅਤੇ 1 ਲੱਖ ਰੁਪਏ ਬਰਾਮਦ ਹੋਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਰੋਸ਼ਨ ਲਾਲ ਅਤੇ ਮਨਪ੍ਰੀਤ ਸਿੰਘ ਵਾਸੀ ਖੰਨਾ ਦੇ ਸਬੰਧ ਬਰੇਲੀ ਦੇ ਨਸ਼ਾ ਤਸਕਰ ਸੁਧੀਰ ਅਤੇ ਸੌਰਵ ਨਾਲ ਸਨ। ਜਿਸ ਤੋਂ ਬਾਅਦ ਅਫੀਮ ਦੀ ਖੇਪ ਨੂੰ ਖੰਨਾ ਲਿਆਂਦਾ ਗਿਆ। ਇਸ ਨੂੰ ਖੰਨਾ ‘ਚ ਸਪਲਾਈ ਕੀਤਾ ਜਾਣਾ ਸੀ। The post ਖੰਨਾ ਪੁਲਿਸ ਨੇ 3 ਕਿੱਲੋ ਅਫੀਮ ਸਮੇਤ ਚਾਰ ਜਣਿਆਂ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਹਰਿਆਣਾ ਦੇ ਨੂੰਹ ਜ਼ਿਲ੍ਹੇ 'ਚ ਸ਼ਰਧਾਲੂਆਂ ਦੀ ਦਰਦਨਾਕ ਮੌਤ 'ਤੇ CM ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ Saturday 18 May 2024 02:20 PM UTC+00 | Tags: breaking-news cm-bhagwant-mann haryanas-nuh india-news latest-news news nuh pilgrims ਚੰਡੀਗੜ੍ਹ, 18 ਮਈ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਨੂੰਹ (Nuh) ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ 'ਐਕਸ' 'ਤੇ ਲਿਖਿਆ ਕਿ ਹਰਿਆਣਾ ਦੇ ਨੂੰਹ (Nuh) 'ਚ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਨੂੰ ਅੱਗ ਲੱਗਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ। ਜਿਸ ਵਿੱਚ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਗਏ ਪੰਜਾਬੀਆਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ। ਦੱਸ ਦੇਈਏ ਕਿ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸਵੇਅ ‘ਤੇ ਦੇਰ ਰਾਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਹਾਦਸੇ ਦਾ ਸ਼ਿਕਾਰ ਹੋਏ ਜ਼ਿਆਦਾਤਰ ਪੰਜਾਬ ਦੇ ਵਸਨੀਕ ਦੱਸੇ ਜਾਂਦੇ ਹਨ। ਜੋ ਮਥੁਰਾ ਅਤੇ ਵ੍ਰਿੰਦਾਵਨ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਬੱਸ ਵਿੱਚ ਕਰੀਬ 60 ਲੋਕ ਸਵਾਰ ਸਨ। ਇਨ੍ਹਾਂ ਵਿੱਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 9 ਲੋਕ ਜ਼ਿੰਦਾ ਸੜ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। The post ਹਰਿਆਣਾ ਦੇ ਨੂੰਹ ਜ਼ਿਲ੍ਹੇ ‘ਚ ਸ਼ਰਧਾਲੂਆਂ ਦੀ ਦਰਦਨਾਕ ਮੌਤ ‘ਤੇ CM ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਰਵਨੀਤ ਸਿੰਘ ਬਿੱਟੂ ਵੱਲੋਂ ਮੁੱਲਾਂਪੁਰ 'ਚ ਚੋਣ ਦਫ਼ਤਰ ਦਾ ਉਦਘਾਟਨ, ਵੱਖ-ਵੱਖ ਆਗੂ ਭਾਜਪਾ 'ਚ ਹੋਏ ਸ਼ਾਮਲ Saturday 18 May 2024 02:27 PM UTC+00 | Tags: breaking-news election election-2024 latest-news mullanpur news punjab ravneet-singh-bittu ਮੁੱਲਾਂਪੁਰ, 18 ਮਈ 2024: ਪੰਜਾਬ 'ਚ ਲੋਕ ਸਭਾ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ | ਇਸ ਦੌਰਾਨ ਚੋਣ ਪ੍ਰਚਾਰ ਦਾ ਦੌਰ ਜ਼ੋਰਾ-ਸ਼ੋਰਾਂ ‘ਤੇ ਹੈ | ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਮੁੱਲਾਂਪੁਰ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ, ਜਿਸ ਦੌਰਾਨ ਵੱਖ-ਵੱਖ ਆਗੂ ਕੁਲਵਿੰਦਰ ਸਿੰਘ ਗੁੜੇ ਸਾਬਕਾ ਬਲਾਕ ਸੰਮਤੀ ਮੈਂਬਰ, ਬਲਰਾਜ ਸਿੰਘ, ਅੰਮ੍ਰਿਤਪਾਲ ਸਿੰਘ, ਜੱਸੀ ਸਿੱਧੂ, ਪ੍ਰਿਤਪਾਲ ਗੁੜੇ, ਸਤਪਾਲ ਸਿੱਧਵਾਂ, ਜਸ਼ਨਜੋਤ ਸਿੱਧਵਾਂ ਭਾਜਪਾ 'ਚ ਸ਼ਾਮਲ ਹੋਏ, ਇਸ ਮੌਕੇ ਉਹਨਾਂ ਨਾਲ ਮੇਜਰ ਸਿੰਘ ਦੇਤਵਾਲ, ਕਰਨਲ ਇੰਡਰਪਾਲ ਸਿੰਘ, ਨਿਰਮਲ ਧਾਲੀਵਾਲ, ਮਨਜੀਤ ਸਿੰਘ, ਕਿਰਪਾਲ ਸਿੰਘ, ਖੇਮ ਰਾਮ ਚੌਧਰੀ, ਲਖਵਿੰਦਰ ਸਿੰਘ, ਜਸਕਿਰਤ ਸਿੰਘ ਸੇਖੋਂ, ਕਰਨ ਵੜਿੰਗ, ਹੇਮਰਾਜ ਅਗਰਵਾਲ, ਆਦਿ ਵੱਡੀ ਗਿਣਤੀ 'ਚ ਆਗੂ ਹਾਜ਼ਰ ਸਨ। ਰਵਨੀਤ ਬਿੱਟੂ (Ravneet Singh Bittu) ਨੇ ਆਪਣੇ ਸੰਬੋਧਨ 'ਚ ਕਿਹਾ ਕੀ ਲੁਧਿਆਣਾ ਦੇ ਲੋਕ ਮੇਰੇ ਆਪਣੇ ਲੋਕ ਹਨ, ਇਹੀ ਕਾਰਨ ਹੈ ਪਿੰਡਾਂ ਦੇ ਪਿੰਡ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਅੱਜ ਭਾਜਪਾ ਦੇ ਸਮੱਰਥਨ 'ਚ ਆਏ ਹਨ, ਇਹੀ ਮੇਰੀ ਤਾਕਤ ਹਨ। ਉਹਨਾਂ ਕਿਹਾ ਕਿ ਅੱਜ ਇਕ ਗੱਲ੍ਹ ਚਿੱਟੇ ਦਿਨ ਵਾਂਗ ਸਾਫ਼ ਹੈ ਕੀ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ ਤੇ ਪੰਜਾਬ 'ਚ ਪਹਿਲੀ ਵਾਰ ਭਾਜਪਾ ਵੱਡੀ ਚੋਣ ਇਕੱਲਿਆਂ ਲੜ ਰਹੀ ਹੈ ਤੇ ਪੰਜਾਬੀਆਂ ਦੇ ਪਿਆਰ ਸਦਕਾ ਪੰਜਾਬ 'ਚ ਭਾਜਪਾ ਸ਼ਾਨ ਨਾਲ ਜਿੱਤੇਗੀ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦਾ ਹਰ ਇਕ ਵਿਅਕਤੀ ਇਹ ਮਹਿਸੂਸ ਕਰਦਾ ਹੈ ਕਿ ਸਾਨੂੰ ਪੰਜਾਬ ਦੀ ਬਿਹਤਰੀ ਲਈ ਕੇਂਦਰ 'ਚ ਹਿੱਸੇਦਾਰ ਬਣਨਾ ਹੀ ਪਵੇਗਾ ਤਾਂ ਹੀ ਸੂਬੇ ਦੀ ਖਾਸਕਰ ਲੁਧਿਆਣਾ ਤਰੱਕੀ ਸੰਭਵ ਹੈ, ਇਸ ਲਈ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬ ਦੀ ਬਿਹਤਰੀ ਲਈ ਭਾਜਪਾ ਦੇ ਹੱਥ ਮਜ਼ਬੂਤ ਕਰੀਏ। ਇਸ ਮੌਕੇ ਮਨਜੀਤ ਸਿੰਘ, ਸ਼ੀਰਾ ਮੁੱਲਾਂਪੁਰ, ਗੁਰਦੇਵ ਸਿੰਘ ਧਾਲੀਵਾਲ, ਸੇਖੋਂ ਈਸੇਵਾਲ, ਜਸਵੀਰ ਟੂਸੇ, ਲਾਲ ਸਿੰਘ ਬੀਰਮੀ, ਬਲਰਾਜ ਸਿੰਘ, ਸੰਜੀਵ ਢੱਟ, ਨੀਰਜ ਚੋਪੜਾ, ਸਵਰੂਪ ਸਿੰਘ ਆਦਿ ਹਾਜ਼ਰ ਸਨ। The post ਰਵਨੀਤ ਸਿੰਘ ਬਿੱਟੂ ਵੱਲੋਂ ਮੁੱਲਾਂਪੁਰ 'ਚ ਚੋਣ ਦਫ਼ਤਰ ਦਾ ਉਦਘਾਟਨ, ਵੱਖ-ਵੱਖ ਆਗੂ ਭਾਜਪਾ 'ਚ ਹੋਏ ਸ਼ਾਮਲ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਗਰਮੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ Saturday 18 May 2024 04:34 PM UTC+00 | Tags: breaking-news punjab-government school-timings ਚੰਡੀਗੜ੍ਹ, 18 ਮਈ 2024: ਪੰਜਾਬ ਸਰਕਾਰ ਨੇ ਸੂਬੇ ‘ਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਪੰਜਾਬ ਦੇ ਸਕੂਲ 22 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰੇ 12 ਵਜੇ ਤੱਕ ਲੱਗਣਗੇ।
The post ਪੰਜਾਬ ਸਰਕਾਰ ਨੇ ਗਰਮੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ appeared first on TheUnmute.com - Punjabi News. Tags:
|
ਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ 'ਚ ਮੌਤ 'ਤੇ ਡੂੰਘਾ ਦੁੱਖ ਪ੍ਰਗਟਾਇਆ Saturday 18 May 2024 04:39 PM UTC+00 | Tags: breaking-news preneet-kaur rajiv-gandhi-university road-accident ਪਟਿਆਲਾ 18 ਮਈ, 2024: ਭਾਰਤੀ ਜਨਤਾ ਪਾਰਟੀ ਦੀ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰਨੀਤ ਕੌਰ ਨੇ ਭਾਦਸੋਂ ਰੋਡ ‘ਤੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਬੱਚਿਆਂ ਦੇ ਮਾਪਿਆਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ ਅਤੇ ਚਾਰੋਂ ਬੱਚਿਆਂ ਦੀ ਆਤਮਾ ਨੂੰ ਸ਼ਾਂਤੀ ਦੇਣ। ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਮਾਂ ਹੋਣ ਦੇ ਨਾਤੇ ਉਹ ਸਾਰੇ ਬੱਚਿਆਂ ਨੂੰ ਅਪੀਲ ਕਰਦੇ ਹਨ ਕਿ ਉਹ ਕੋਈ ਵੀ ਵਾਹਨ ਚਲਾਉਂਦੇ ਸਮੇਂ ਜਲਦਬਾਜ਼ੀ ਨਾ ਕਰਨ। ਹਰ ਬੱਚੇ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਘਰ ਵਿੱਚ ਕੋਈ ਨਾ ਕੋਈ ਉਨ੍ਹਾਂ ਦੀ ਉਡੀਕ ਕਰ ਰਿਹਾ ਹੈ ਅਤੇ ਉਹ ਉਨ੍ਹਾਂ ਦੇ ਮਾਪਿਆਂ ਦਾ ਭਵਿੱਖ ਹਨ। ਕਿਸੇ ਵੀ ਬੱਚੇ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਆਪਣੀ ਕਿਸੇ ਛੋਟੀ ਜਿਹੀ ਗਲਤੀ ਕਾਰਨ ਬੁਢਾਪੇ ਵਿੱਚ ਆਪਣੇ ਮਾਪਿਆਂ ਦਾ ਸਹਾਰਾ ਖੋਹ ਲੈਣ। ਕੋਈ ਵੀ ਖੁਸ਼ੀ ਮਨਾਉਣ ਲਈ ਇਹ ਜ਼ਰੂਰੀ ਨਹੀਂ ਕਿ ਅਸੀਂ ਸੜਕਾਂ ‘ਤੇ ਉਤਰੀਏ। ਜੇਕਰ ਅਸੀਂ ਆਪਣੀ ਸੀਮਾ ਵਿੱਚ ਰਹਿ ਕੇ ਕੋਈ ਖੁਸ਼ੀ ਮਨਾਉਂਦੇ ਹਾਂ ਤਾਂ ਇਸ ਦਾ ਬੱਚਿਆਂ, ਵਿੱਦਿਅਕ ਅਦਾਰਿਆਂ ਅਤੇ ਬੱਚਿਆਂ ਦੇ ਪਰਿਵਾਰਾਂ ਨੂੰ ਜ਼ਿਆਦਾ ਫਾਇਦਾ ਹੋਵੇਗਾ। The post ਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ‘ਚ ਮੌਤ ‘ਤੇ ਡੂੰਘਾ ਦੁੱਖ ਪ੍ਰਗਟਾਇਆ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest
