TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਕੇਸੀ ਵੇਣੂਗੋਪਾਲ ਵੱਲੋਂ ਕਾਂਗਰਸੀ ਆਗੂਆਂ ਨਾਲ ਬੈਠਕਾਂ, ਚੋਣਾਂ ਸੰਬੰਧੀ ਬਣਾਈ ਰਣਨੀਤੀ Monday 20 May 2024 07:11 AM UTC+00 | Tags: breaking-news congress kc-venugopal latest-news lok-sabha-election-2024 news venugopal ਚੰਡੀਗੜ੍ਹ, 20 ਮਈ, 2024: ਜਿੱਥੇ ਇੱਕ ਪਾਸੇ ਕਾਂਗਰਸੀ (Congress) ਆਗੂ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪਾਰਟੀ ਆਲਾਕਮਾਨ ਵੀ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਪਾਰਟੀ ਦੇ ਕਈ ਸੀਨੀਅਰ ਆਗੂ ਤੇ ਬੁਲਾਰੇ ਸੂਬੇ ਵਿੱਚ ਡੇਰੇ ਲਾਏ ਹੋਏ ਹਨ। ਇਸ ਦੇ ਨਾਲ ਹੀ ਕਾਂਗਰਸ (Congress) ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀ ਪੰਜਾਬ ਦਾ ਦੌਰਾ ਕੀਤਾ। ਉਨ੍ਹਾਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਉਮੀਦਵਾਰਾਂ, ਵਿਧਾਇਕਾਂ ਤੇ ਆਗੂਆਂ ਨਾਲ ਬੈਠਕ ਕਰਕੇ ਰਣਨੀਤੀ ਬਣਾਈ। ਇਸਦੇ ਨਾਲ ਹੀ ਸਾਰੀਆਂ ਸੀਟਾਂ ਦੀ ਫੀਡਬੈਕ ਵੀ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ ਦਸ ਦਿਨਾਂ ਦੀ ਮੁਹਿੰਮ ਹੁਣ ਇਸੇ ਆਧਾਰ ‘ਤੇ ਤੈਅ ਕੀਤੀ ਜਾਵੇਗੀ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਾਅਵਾ ਕੀਤਾ ਕਿ ਅਸੀਂ ਪੰਜਾਬ ਦੀਆਂ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਕੇਸੀ ਵੇਣੂਗੋਪਾਲ ਨੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਆਗੂਆਂ ਨਾਲ ਬੈਠਕ ਕੀਤੀ। ਇਹ ਬੈਠਕ ਸ਼ਨੀਵਾਰ ਅਤੇ ਐਤਵਾਰ ਨੂੰ ਲਗਾਤਾਰ ਦੋ ਦਿਨ ਚਲਦੀ ਰਹੀ। ਇਹ ਤਿੰਨੋਂ ਸੀਟਾਂ ਇਸ ਵਾਰ ਗਰਮਾ ਰਹੀਆਂ ਹਨ ਕਿਉਂਕਿ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ, ਜਦਕਿ ਪਾਰਟੀ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਹੈ। The post ਕੇਸੀ ਵੇਣੂਗੋਪਾਲ ਵੱਲੋਂ ਕਾਂਗਰਸੀ ਆਗੂਆਂ ਨਾਲ ਬੈਠਕਾਂ, ਚੋਣਾਂ ਸੰਬੰਧੀ ਬਣਾਈ ਰਣਨੀਤੀ appeared first on TheUnmute.com - Punjabi News. Tags:
|
CM ਭਗਵੰਤ ਮਾਨ ਦਾ ਅੱਜ ਲੁਧਿਆਣਾ ਵਿਖੇ ਰੋਡ ਸ਼ੋਅ, ਅਸ਼ੋਕ ਪਰਾਸ਼ਰ ਪੱਪੀ ਲਈ ਮੰਗਣਗੇ ਵੋਟਾਂ Monday 20 May 2024 07:23 AM UTC+00 | Tags: aam-aadmi-party aap-candidate ashok-parashar breaking-news cm-bhagwant-mann latest-news lok-sabha-election-2024 news punjab-news ਚੰਡੀਗੜ੍ਹ, 20 ਮਈ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਰ ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਅੱਜ ਸੀਐੱਮ ਭਗਵੰਤ ਮਾਨ ਲੁਧਿਆਣਾ (Ludhiana) ‘ਚ ਰੋਡ ਸ਼ੋਅ ਕਰਨਗੇ, ਇਹ ਰੋਡ ਸ਼ੋਅ ਟਿੱਬਾ ਰੋਡ ਤੋਂ ਸ਼ੁਰੂ ਹੋਵੇਗਾ । ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਵੋਟਾਂ ਮੰਗਣਗੇ। ਸੀ.ਐੱਮ ਮਾਨ ਦਾ ਲੁਧਿਆਣਾ (Ludhiana) ਦਾ ਇਹ ਪੰਜਵਾਂ ਚੋਣ ਪ੍ਰਚਾਰ ਦੌਰਾ ਹੈ। ਰੋਡ ਸ਼ੋਅ ਦੁਪਹਿਰ ਕਰੀਬ 3:30 ਵਜੇ ਸ਼ੁਰੂ ਹੋਵੇਗਾ। ਰੋਡ ਸ਼ੋਅ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। The post CM ਭਗਵੰਤ ਮਾਨ ਦਾ ਅੱਜ ਲੁਧਿਆਣਾ ਵਿਖੇ ਰੋਡ ਸ਼ੋਅ, ਅਸ਼ੋਕ ਪਰਾਸ਼ਰ ਪੱਪੀ ਲਈ ਮੰਗਣਗੇ ਵੋਟਾਂ appeared first on TheUnmute.com - Punjabi News. Tags:
|
ਵਧਦੀ ਗਰਮੀ ਮੱਦੇਨਜਰ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ Monday 20 May 2024 07:32 AM UTC+00 | Tags: breaking-news heat-wave holidays latest-news news punjab-school summer-vacction ਚੰਡੀਗੜ੍ਹ, 20 ਮਈ, 2024: ਪੰਜਾਬ ਦੇ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਭਰ ਦੇ ਸਕੂਲਾਂ ‘ਚ ਭਲਕੇ ਤੋਂ ਛੁੱਟੀਆਂ (Holidays) ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਹੋਣਗੀਆਂ। ਵਧਦੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਵਧਦੀ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਜਿਕਰਯੋਗ ਹੈ ਕਿ ਵਧਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਪਹਿਲਾਂ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਸੀ, ਜਿਸ ਕਾਰਨ ਅੱਜ ਤੋਂ ਸਵੇਰੇ 7.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ ਪਰ ਵਧਦੀ ਗਰਮੀ ਕਾਰਨ ਪੰਜਾਬ, ਗਰਮੀਆਂ ਦੀਆਂ ਛੁੱਟੀਆਂ (Holidays) ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਤਾਪਮਾਨ 45 ਡਿਗਰੀ ਦੇ ਪਾਰ ਜਾ ਰਿਹਾ ਹੈ। The post ਵਧਦੀ ਗਰਮੀ ਮੱਦੇਨਜਰ ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ appeared first on TheUnmute.com - Punjabi News. Tags:
|
ਲੋਕ ਸਭਾ ਚੋਣਾਂ 'ਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ 'ਚ ਯੋਗਦਾਨ: ADC ਰਾਕੇਸ਼ ਕੁਮਾਰ ਪੋਪਲੀ Monday 20 May 2024 07:40 AM UTC+00 | Tags: breaking-news democracy election-duty government-iti latest-news lok-sabha-election-2024 lok-sabha-elections lok-sabha-elections-2024 new news ਜਲਾਲਾਬਾਦ, 20 ਮਈ 2020: ਲੋਕ ਸਭਾ ਚੋਣਾਂ 2024 (Lok Sabha elections) ਵਿਚ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਇੱਥੇ ਸਰਕਾਰੀ ਆਈਟੀਆਈ ਵਿਖੇ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਵਿਸੇਸ਼ ਤੌਰ ‘ਤੇ ਪਹੁੰਚੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਅਧਾਰ ਹੁੰਦਾ ਹੈ ਅਤੇ ਜੋ ਚੋਣ ਅਮਲਾ ਮਤਦਾਨ ਪ੍ਰਕ੍ਰਿਆ ਪੂਰੀ ਕਰਵਾਉਣ ਵਿਚ ਆਪਣਾ ਯੋਗਦਾਨ ਦਿੰਦਾ ਹੈ ਉਹ ਅਸਲ ਵਿਚ ਦੇਸ਼ ਦੇ ਮਹਾਨ ਲੋਕਤੰਤਰ ਦੀ ਮਜ਼ਬੂਤੀ ਵਿਚ ਆਪਣਾ ਯੋਗਦਾਨ ਕਰ ਰਿਹਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਡਿਊਟੀ (Lok Sabha elections) ਕਰਨਾ ਮਾਣ ਵਾਲੀ ਗੱਲ ਹੁੰਦੀ ਹੈ ਅਤੇ ਕਰਮਚਾਰੀ ਫਖ਼ਰ ਨਾਲ ਲੋਕਤੰਤਰ ਦੀ ਮਜਬੂਤੀ ਵਿਚ ਆਪਣਾ ਯੋਗਦਾਨ ਪਾਉਣ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਪੂਰੀ ਕਰਨ। ਉਨ੍ਹਾਂ ਨੇ ਕਿਹਾ ਕਿ ਚੋਣ ਅਮਲੇ ਦੀ ਸਹੁਲਤ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ ਤਾਂ ਜੋ ਚੋਣ ਅਮਲੇ ਨੂੰ ਕੋਈ ਦਿੱਕਤ ਨਾ ਆਵੇ। ਉਨਾਂ ਨੇ ਕਿਹਾ ਕਿ ਪੋਲਿੰਗ ਬੂਥਾਂ ਤੇ ਵੀ ਸਾਰੇ ਪ੍ਰਬੰਧ ਹੋਣਗੇ। ਉਨ੍ਹਾਂਨੇ ਕਿਹਾ ਕਿ ਕਰਮਚਾਰੀ ਸਿਖਲਾਈ ਸਮੇਂ ਸਾਰੀਆਂ ਬਰੀਕੀਆਂ ਸਮਝ ਕੇ ਜਾਣ ਤਾਂ ਜੋ ਉਨ੍ਹਾਂ ਨੂੰ ਬਾਅਦ ਵਿਚ ਕੋਈ ਦਿੱਕਤ ਨਾ ਆਵੇ। ਇਸ ਮੌਕੇ ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਤਹਿਸੀਲਦਾਰ ਸੁਖਦੇਵ ਸਿੰਘ, ਨਾਇਬ ਤਹਿਸੀਲਦਾਰ ਅਵਤਾਰ ਸਿੰਘ ਤੇ ਕਸਿਸ਼ ਕੁਮਾਰ ਵੀ ਹਾਜ਼ਰ ਸਨ। ਜਦ ਕਿ ਇਸ ਮੌਕੇ ਮਾਸਟਰ ਟ੍ਰੇਨਰਾਂ ਨੇ ਸਾਰੀਆਂ ਬਾਰੀਕੀਆਂ ਤੋਂ ਚੋਣ ਅਮਲੇ ਨੂੰ ਜਾਣੂ ਕਰਵਾਇਆ। The post ਲੋਕ ਸਭਾ ਚੋਣਾਂ ‘ਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ‘ਚ ਯੋਗਦਾਨ: ADC ਰਾਕੇਸ਼ ਕੁਮਾਰ ਪੋਪਲੀ appeared first on TheUnmute.com - Punjabi News. Tags:
|
ਮੋਹਾਲੀ: ਸਵੀਪ ਟੀਮ ਨੇ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ Monday 20 May 2024 07:46 AM UTC+00 | Tags: breaking-news factory-workers lok-sabha-election-2024 mohali news vote voter ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਪਾਉਣ ਦੇ ਸੁਨੇਹੇ ਲੈ ਕੇ ਸਵੀਪ ਟੀਮ (sweep team) ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਿਕ ਅੱਜ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਇੰਡਸਟਰੀਅਲ ਏਰੀਆ ਸੈਕਟਰ 82 ਦੇ ਫੈਕਟਰੀ ਦੇ ਕਾਮਿਆਂ ਨਾਲ ਮੁਲਾਕਾਤ ਕਰਕੇ 1 ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ (sweep team) ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਕਿਹਾ ਕਿ ਜਿਸ ਤਰ੍ਹਾਂ ਉਦਯੋਗਿਕ ਇਕਾਈਆਂ ਤੁਹਾਡੇ ਯਤਨਾਂ ਨਾਲ ਅੱਗੇ ਵੱਧ ਰਹੀਆਂ ਹਨ, ਆਓ! ਆਪਣੀ ਇੱਕ-ਇੱਕ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰੀਏ। ਇਸ ਮੌਕੇ ਸਮੂਹ ਕਿਰਤੀਆਂ ਨੇ ਵੋਟ ਪਾਉਣ ਲਈ ਸਹੁੰ ਵੀ ਚੁੱਕੀ। ਚੋਣ ਦਫ਼ਤਰ ਵੱਲੋਂ ਇਸ ਮੌਕੇ ਕਾਮਿਆਂ ਨੂੰ ਟੋਪੀਆਂ ਅਤੇ ਛੱਲੇ ਵੀ ਵੰਡੇ ਗਏ। ਚੋਣ ਕਾਨੂੰਗੋ ਸੁਰਿੰਦਰ ਬੱਤਰਾ ਦੀ ਅਗਵਾਈ ਵਿਚ ਪਿੱਕ-ਅੱਪ ਵੈਨਾਂ ਉਪਰ ਸਟਿੱਕਰ ਵੀ ਚਿਪਕਾਏ ਗਏ।
The post ਮੋਹਾਲੀ: ਸਵੀਪ ਟੀਮ ਨੇ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ appeared first on TheUnmute.com - Punjabi News. Tags:
|
PM ਮੋਦੀ ਵੱਲੋਂ ਬੀਬੀਆਂ ਅਤੇ ਨੌਜਵਾਨ ਵੋਟਰਾਂ ਨੂੰ ਮਤਦਾਨ ਕਰਕੇ ਨਵਾਂ ਰਿਕਾਰਡ ਬਣਾਉਣ ਦੀ ਅਪੀਲ Monday 20 May 2024 07:57 AM UTC+00 | Tags: breaking-news lok-sabha-election-2024 ls-election-voting-live news voting young-voters ਚੰਡੀਗੜ੍ਹ, 20 ਮਈ, 2024: ਲੋਕ ਸਭਾ ਚੋਣਾਂ 2024 ਦੇ 5ਵੇਂ ਪੜਾਅ ‘ਚ 20 ਮਈ ਨੂੰ 8 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਲੋਕ ਸਭਾ ਸੀਟਾਂ ‘ਤੇ ਵੋਟਿੰਗ (Voting) ਹੋ ਰਹੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ | ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ ਨੂੰ ਵੋਟ ਪਾਉਣ ਦੀ ਕੀਤੀ ਹੈ | ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿੱਚ ਅੱਜ 8 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ਲਈ ਵੋਟਿੰਗ ਹੋਵੇਗੀ। ਮੈਂ ਇਸ ਪੜਾਅ ਦੇ ਸਾਰੇ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੀ ਵੋਟ ਪਾਉਣ ਅਤੇ ਵੋਟਿੰਗ (Voting) ਦਾ ਨਵਾਂ ਰਿਕਾਰਡ ਬਣਾਉਣ। ਮੈਂ ਬੀਬੀਆਂ ਅਤੇ ਨੌਜਵਾਨ ਵੋਟਰਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਵਿਸ਼ੇਸ਼ ਅਪੀਲ ਕਰਦਾ ਹਾਂ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ਅੱਜ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਲਈ ਵੋਟਾਂ ਪੈਣ ਜਾ ਰਹੀਆਂ ਹਨ। ਮੈਂ ਇਨ੍ਹਾਂ ਸੂਬਿਆਂ ਦੇ ਸਾਰੇ ਵੋਟਰਾਂ ਨੂੰ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ। The post PM ਮੋਦੀ ਵੱਲੋਂ ਬੀਬੀਆਂ ਅਤੇ ਨੌਜਵਾਨ ਵੋਟਰਾਂ ਨੂੰ ਮਤਦਾਨ ਕਰਕੇ ਨਵਾਂ ਰਿਕਾਰਡ ਬਣਾਉਣ ਦੀ ਅਪੀਲ appeared first on TheUnmute.com - Punjabi News. Tags:
|
ਹੁਸ਼ਿਆਰਪੁਰ 'ਚ ਹਸਪਤਾਲ ਜਾ ਰਹੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਇੱਕ ਬੀਬੀ ਦੀ ਗਈ ਜਾਨ Monday 20 May 2024 08:05 AM UTC+00 | Tags: breaking-news hit-and-run-case hoshiarpur latest-news news road-accident truck-hit ਚੰਡੀਗੜ੍ਹ, 20 ਮਈ, 2024: ਹੁਸ਼ਿਆਰਪੁਰ (Hoshiarpur) ਦੇ ਸਦਰ ਚੌਕ ‘ਤੇ ਐਤਵਾਰ ਦੇਰ ਰਾਤ ਵਾਪਰੇ ਸੜਕ ਹਾਦਸੇ ‘ਚ ਇਕ ਬੀਬੀ ਦੀ ਮੌਤ ਹੋ ਗਈ ਅਤੇ ਦੋ ਜਣੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਸਵਿੰਦਰ ਕੁਮਾਰ ਪੁੱਤਰ ਚੈਨ ਸਿੰਘ ਵਾਸੀ ਛੋਟਾ ਬਜਵਾੜਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਆਸ਼ੂ ਅਤੇ ਘਰਵਾਲੀ ਪ੍ਰਿਆ ਨਾਲ ਕਾਰ ‘ਚ ਹਸਪਤਾਲ ਜਾ ਰਿਹਾ ਸੀ। ਜਦੋਂ ਉਹ ਸਦਰ ਚੌਕ ਕੋਲ ਪਹੁੰਚਿਆ ਤਾਂ ਉਨ੍ਹਾਂ ਦੀ ਕਾਰ ਨੂੰ ਦੂਜੇ ਪਾਸਿਓਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਬੀਬੀ ਦੀ ਮੌਤ ਹੋ ਗਈ, ਜਦਕਿ ਕਾਰ ‘ਚ ਸਵਾਰ ਹੋਰ ਦੋ ਸਵਾਰੀਆਂ ਜ਼ਖਮੀ ਹੋ ਗਈਆਂ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। The post ਹੁਸ਼ਿਆਰਪੁਰ ‘ਚ ਹਸਪਤਾਲ ਜਾ ਰਹੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਇੱਕ ਬੀਬੀ ਦੀ ਗਈ ਜਾਨ appeared first on TheUnmute.com - Punjabi News. Tags:
|
"ਸਾਡੀ ਸੋਚ ਹਰੀ-ਭਰੀ ਵੋਟ" ਨੂੰ ਅੱਗੇ ਤੋਰਦਿਆਂ ਚੋਣ ਰਿਹਰਸਲ ਦੌਰਾਨ ਚੋਣ ਅਮਲੇ ਨੇ ਪੌਦੇ ਲਗਾਏ Monday 20 May 2024 08:20 AM UTC+00 | Tags: breaking-news election-rehearsal election-staff lok-sabha-election-2024 news saplings voter-awarness ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ, 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ‘ਸਾਡੀ ਸੋਚ ਹਰੀ-ਭਰੀ ਵੋਟ’ ਦੇ ਸਲੋਗਨ ਤਹਿਤ ਚੋਣ ਅਮਲੇ (Election staff) ਦੀ ਦੂਜੀ ਰਿਹਸਲ ਮੌਕੇ ਆਲਮੀ ਤਪਸ਼ ਨੂੰ ਘੱਟ ਕਰਨ ਅਤੇ ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਸਥਾਨਕ ਸਕੂਲ ਆਫ ਐਮੀਨੈਂਸ 3 ਬੀ 1 ਵਿੱਚ ਪੌਦੇ ਲਗਾਏ ਗਏ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਵੱਲੋਂ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੇ ਨਾਲ-ਨਾਲ ਚੋਣ ਅਮਲੇ (Election staff) ਨੂੰ ਵੋਟ ਪਾਉਣ ਅਤੇ ਰੁੱਖ ਲਗਾਉਣ ਦੀ ਸਹੁੰ ਚੁਕਵਾਈ ਗਈ। ਸਹਾਇਕ ਰਿਟਰਨਿੰਗ ਅਫ਼ਸਰ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਾਂਕਰ ਗੁਪਤਾ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਵਾਰ ਵੋਟ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਸੁਰਿੰਦਰ ਬੱਤਰਾ ਚੋਣ ਕਾਨੂੰਨਗੋ, ਜਗਤਾਰ ਸਿੰਘ, ਸਵੀਪ ਟੀਮ ਦੇ ਮੈਂਬਰ ਨੀਤੂ ਗੁਪਤਾ, ਮੀਤੇਸ਼ ਜੌਹਰ, ਸ਼ਿਵਾਨੀ ਵਰਮਾ, ਗੁਰਮੁੱਖ ਸਿੰਘ, ਸਕੂਲ ਦੇ ਪ੍ਰਿੰਸੀਪਲ ਸ਼ਲਿੰਦਰ ਸਿੰਘ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੀ ਪੌਦੇ ਲਗਾਏ ਗਏ।
The post "ਸਾਡੀ ਸੋਚ ਹਰੀ-ਭਰੀ ਵੋਟ" ਨੂੰ ਅੱਗੇ ਤੋਰਦਿਆਂ ਚੋਣ ਰਿਹਰਸਲ ਦੌਰਾਨ ਚੋਣ ਅਮਲੇ ਨੇ ਪੌਦੇ ਲਗਾਏ appeared first on TheUnmute.com - Punjabi News. Tags:
|
ਸਾਡੇ ਬੱਚਿਆਂ ਨੂੰ ਰੁਜ਼ਗਾਰ ਲਈ ਘਰ ਛੱਡਣ ਨਹੀਂ ਦੇਵਾਂਗਾ : ਡਾ. ਸੁਭਾਸ਼ ਸ਼ਰਮਾ Monday 20 May 2024 08:24 AM UTC+00 | Tags: bjp breaking-news dr-subhash-sharma employment latest-news news punjab-bjp unemployment ਬਲਾਚੌਰ 20 ਮਈ 2024 : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਅੱਜ ਬਲਾਚੌਰ ਵਿੱਚ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦਾ ਸਭ ਤੋਂ ਅਹਿਮ ਮੁੱਦਾ ਉਠਾਉਂਦਿਆਂ ਕਿਹਾ ਕਿ ਸਾਡੇ ਹਲਕੇ ਦੇ ਸੈਂਕੜੇ ਨੌਜਵਾਨ ਕਪਾਹ ਉਦਯੋਗ ਵਿੱਚ ਕੰਮ ਕਰਨ ਲਈ ਮਹਾਰਾਸ਼ਟਰ ਅਤੇ ਗੁਜਰਾਤ ਵਰਗੇ ਸੂਬਿਆਂ ਵਿੱਚ ਜਾਂਦੇ ਹਨ। ਛੋਟੀ ਉਮਰ ਵਿੱਚ ਘਰ ਤੋਂ ਦੂਰ ਜਾਣਾ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮੁਸ਼ਕਿਲਾਂ ਵਿਚ ਪਾ ਦਿੰਦਾ ਹੈ। ਡਾ.ਸ਼ਰਮਾ ਨੇ ਐਤਵਾਰ ਨੂੰ ਲੋਕਾਂ ਨਾਲ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਉਹ ਇੱਥੇ ਕਪਾਹ ਉਦਯੋਗ ਨਾਲ ਸਬੰਧਤ ਇਕ ਵੱਡਾ ਪ੍ਰੋਜੈਕਟ ਲੈ ਕੇ ਆਉਣਗੇ ਤਾਂ ਜੋ ਇੱਥੋਂ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਰੁਜ਼ਗਾਰ ਮਿਲ ਸਕੇ। ਉਹਨਾਂ (Dr. Subhash Sharma) ਕਿਹਾ ਇਸ ਦੇ ਲਈ ਜੇ ਮੈਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਦਿੱਲੀ ਤੱਕ 100 ਚੱਕਰ ਵੀ ਲਾਣੇ ਪੈਣ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ ਤੇ ਪ੍ਰੋਜੈਕਟ ਜ਼ਰੂਰ ਲੇਕਰ ਆਉਣਗੇ ।ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਿਰਫ ਪ੍ਰੋਜੈਕਟ ਹੀ ਨਹੀਂ, ਮੈਂ ਮੋਦੀ ਸਰਕਾਰ ਨੂੰ ਇੱਥੇ ਇੱਕ ਹੁਨਰ ਕੇਂਦਰ ਸਥਾਪਤ ਕਰਨ ਦੀ ਵੀ ਬੇਨਤੀ ਕਰਾਂਗਾ ਤਾਂ ਜੋ ਨੌਜਵਾਨਾਂ ਨੂੰ ਕਪਾਹ ਉਦਯੋਗ ਨਾਲ ਸਬੰਧਤ ਹਰ ਤਕਨੀਕ ਦਾ ਗਿਆਨ ਹੋ ਸਕੇ। ਜਦੋਂ ਸਾਡੇ ਨੌਜਵਾਨਾਂ ਨੂੰ ਤਕਨਾਲੋਜੀ ਦਾ ਗਿਆਨ ਹੋਵੇਗਾ ਤਾਂ ਉਹ ਚੰਗੀ ਤਨਖਾਹ ਕਮਾ ਸਕਣਗੇ ਅਤੇ ਲੋੜ ਪੈਣ ‘ਤੇ ਹੁਨਰਮੰਦ ਨੌਜਵਾਨ ਆਪਣੇ ਉਦਯੋਗ ਵੀ ਸਥਾਪਿਤ ਕਰ ਸਕਣਗੇ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾ ਦੇਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਗਊਸ਼ਾਲਾਂ ਦਾ ਪ੍ਰਬੰਧ ਸਹੀ ਢੰਗ ਨਾਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਵਿੱਚ ਗਾਂ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ। ਗਊ ਰੱਖਿਆ ਲਈ ਗਊਸ਼ਾਲਾਂ ਵਿੱਚ ਬਿਜਲੀ, ਸ਼ੈੱਡ, ਪਿੜ, ਚਾਰਾ ਆਦਿ ਵਰਗੀਆਂ ਲੋੜੀਂਦੀਆਂ ਸਹੂਲਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਡਾ: ਸ਼ਰਮਾ ਨੇ ਕਿਹਾ ਕਿ ਮੈਂ ਸੰਸਦ ਮੈਂਬਰ ਬਣਨ ਤੋਂ ਬਾਅਦ ਗਊਆਂ ਦੇ ਰੱਖ-ਰਖਾਅ ਲਈ ਹਰ ਸਾਲ ਆਪਣੇ ਸੰਸਦੀ ਫੰਡ ਵਿੱਚੋਂ ਵੱਡੀ ਰਕਮ ਜਾਰੀ ਕਰਾਂਗਾ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਗਊ ਮਾਤਾ ਦੀ ਸੇਵਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ ਜਿਸ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਊਆਂ ਦੀ ਸੰਭਾਲ ਨਾਲ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ। ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਅੱਜ ਪੋਜੇਵਾਲ, ਮਾਲੇਵਾਲ, ਕਾਠਗੜ੍ਹ, ਬੇਗੋਵਾਲ ਆਦਿ ਦਾ ਤੂਫ਼ਾਨੀ ਚੋਣ ਦੌਰਾ ਕੀਤਾ, ਜਿਸ ਵਿੱਚ ਮੋਦੀ ਪ੍ਰਤੀ ਸਥਾਨਕ ਲੋਕਾਂ ਦਾ ਸਮਰਥਨ ਸਾਫ਼ ਨਜ਼ਰ ਆ ਰਿਹਾ ਸੀ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਸਮਰਥਕ ਅਤੇ ਆਗੂ ਵੀ ਹਾਜ਼ਰ ਸਨ। The post ਸਾਡੇ ਬੱਚਿਆਂ ਨੂੰ ਰੁਜ਼ਗਾਰ ਲਈ ਘਰ ਛੱਡਣ ਨਹੀਂ ਦੇਵਾਂਗਾ : ਡਾ. ਸੁਭਾਸ਼ ਸ਼ਰਮਾ appeared first on TheUnmute.com - Punjabi News. Tags:
|
ਚੰਡੀਗੜ੍ਹ 'ਚ ਕਾਂਗਰਸ 'ਤੇ ਵਰ੍ਹੇ CM ਯੋਗੀ ਆਦਿੱਤਿਆਨਾਥ, ਆਖਿਆ- ਕਾਂਗਰਸ ਨੇ ਦੇਸ਼ ਤੇ ਸਮਾਜ ਨੂੰ ਵੰਡਿਆ Monday 20 May 2024 08:36 AM UTC+00 | Tags: breaking-news chandigarh cm-yogi-adityanath congress latest-news news punjab-bjp sanjay-tandon the-unmute-news ਚੰਡੀਗੜ੍ਹ, 20 ਮਈ 2024: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (CM Yogi Adityanath) ਸੋਮਵਾਰ ਨੂੰ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਹੱਕ ‘ਚ ਚੋਣ ਪ੍ਰਚਾਰ ਲਈ ਚੰਡੀਗੜ੍ਹ ਪਹੁੰਚੇ। ਇੱਥੇ ਉਨ੍ਹਾਂ ਨੇ ਮਲੋਆ ਸਥਿਤ ਸਰਕਾਰੀ ਸਕੂਲ ਨੇੜੇ ਖਾਲੀ ਮੈਦਾਨ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ‘ਚ ਯੋਗੀ ਆਦਿੱਤਿਆਨਾਥ ਨੇ ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ ਅਤੇ ਸਮਾਜ ਨੂੰ ਵੰਡਿਆ ਹੈ। ਹੁਣ ਉਨ੍ਹਾਂ ਦੀ ਨਜ਼ਰ ਲੋਕਾਂ ਦੀ ਜਾਇਦਾਦ ‘ਤੇ ਪਈ ਹੈ। ਉਹ ਅੱਧੀ ਜਾਇਦਾਦ ਲੈ ਕੇ ਮੁਸਲਮਾਨਾਂ ਨੂੰ ਦੇਣਗੇ। ਯੋਗੀ ਆਦਿੱਤਿਆਨਾਥ (CM Yogi Adityanath) ਨੇ ਕਿਹਾ ਕਿ ਜੋ ਰਾਮ ਦਾ ਹੈ ਉਹ ਸਾਡਾ ਹੈ, ਨਹੀਂ ਤਾਂ ਕਿਸੇ ਦੇ ਕੰਮ ਦਾ ਨਹੀਂ। ਕਾਂਗਰਸ ਪਹਿਲਾਂ ਹੀ ਰਾਮ ਨੂੰ ਨਕਾਰ ਚੁੱਕੀ ਸੀ। ਅੱਜ ਪੰਜਾਬ ਵਿੱਚ ਮਾਫੀਆ ਖੁੱਲ੍ਹੇਆਮ ਘੁੰਮ ਰਹੇ ਹਨ ਪਰ ਯੂਪੀ ਵਿੱਚ ਅਸੀਂ ਉਨ੍ਹਾਂ ‘ਤੇ ਠੱਲ੍ਹ ਪਾਈ ਹੈ। ਉਨ੍ਹਾਂ ਨੇ ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਉੱਡਣਖਟੋਲਾ ਦੱਸਿਆ | ਉਨ੍ਹਾਂ ਕਿਹਾ ਕਿ ਔਰੰਗਜ਼ੇਬ ਦੀ ਆਤਮਾ ਕਾਂਗਰਸ ਵਿੱਚ ਦਾਖ਼ਲ ਹੋ ਗਈ ਹੈ। ਸਾਨੂੰ ਹੋਰ ਔਰੰਗਜ਼ੇਬ ਨਹੀਂ ਚਾਹੀਦਾ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਨੂੰ ਬਿਹਤਰ ਭਾਰਤ ਬਣਾਇਆ ਹੈ। ਹੁਣ ਸਾਨੂੰ ਇਸ ਨੂੰ ਆਤਮ-ਨਿਰਭਰ ਭਾਰਤ ਬਣਾਉਣਾ ਹੈ। ਯੋਗੀ ਆਦਿਤਿਆਨਾਥ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਗਰੀਬ ਭੁੱਖੇ ਮਰਦੇ ਸਨ। ਮੋਦੀ 80 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਦੇ ਰਹੇ ਹਨ। ਉਨ੍ਹਾਂ ਪ੍ਰਬੰਧ ਕੀਤਾ ਕਿ ਜੇਕਰ ਕਾਰਡ ਯੂ.ਪੀ ਅਤੇ ਬਿਹਾਰ ਦਾ ਹੈ ਤਾਂ ਵੀ ਰਾਸ਼ਨ ਚੰਡੀਗੜ੍ਹ ਤੋਂ ਲੈ ਸਕਦਾ ਹੈ। The post ਚੰਡੀਗੜ੍ਹ ‘ਚ ਕਾਂਗਰਸ ‘ਤੇ ਵਰ੍ਹੇ CM ਯੋਗੀ ਆਦਿੱਤਿਆਨਾਥ, ਆਖਿਆ- ਕਾਂਗਰਸ ਨੇ ਦੇਸ਼ ਤੇ ਸਮਾਜ ਨੂੰ ਵੰਡਿਆ appeared first on TheUnmute.com - Punjabi News. Tags:
|
IPL 2024: ਭਲਕੇ ਪਲੇਆਫ ਪੜਾਅ 'ਚ ਸਨਰਾਈਜ਼ਰਜ਼ ਹੈਦਰਾਬਾਦ ਨਾਲ ਭਿੜੇਗੀ ਕੋਲਕਾਤਾ ਨਾਈਟ ਰਾਈਡਰਜ਼ Monday 20 May 2024 12:06 PM UTC+00 | Tags: breaking-news ipl-2024 ipl-playoff kkr kolkata-knight-riders latest-news news sports srh-vs-kkr sunrisers-hyderabad ਚੰਡੀਗੜ੍ਹ, 20 ਮਈ 2024: ਆਈਪੀਐਲ 2024 ਸੀਜ਼ਨ ਹੁਣ ਪਲੇਆਫ ਪੜਾਅ ਵਿੱਚ ਪਹੁੰਚ ਗਿਆ ਹੈ ਅਤੇ ਦੋ ਵਾਰ ਦੀ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼(Kolkata Knight Riders) ਮੰਗਲਵਾਰ ਨੂੰ ਕੁਆਲੀਫਾਇਰ-1 ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨਾਲ ਭਿੜੇਗੀ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਆਈਪੀਐਲ ਦੇ ਇਤਿਹਾਸ ਵਿੱਚ ਕੇਕੇਆਰ ਪਹਿਲੀ ਵਾਰ ਪੁਆਇੰਟ ਟੇਬਲ ਵਿੱਚ ਸਿਖਰ 'ਤੇ ਹੈ, ਜਦਕਿ ਹੈਦਰਾਬਾਦ ਦੀ ਟੀਮ ਨੇ ਵੀ ਗਰੁੱਪ ਪੜਾਅ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਸ ਸੀਜ਼ਨ ‘ਚ ਕੁੱਲ ਤਿੰਨ ਮੈਚ ਮੀਂਹ ਕਾਰਨ ਰੱਦ ਹੋ ਗਏ ਹਨ, ਇਸ ਲਈ ਮੰਗਲਵਾਰ ਨੂੰ ਅਹਿਮਦਾਬਾਦ ‘ਚ ਮੌਸਮ ਕਿਹੋ ਜਿਹਾ ਰਹੇਗਾ, ਇਹ ਜਾਣਨ ‘ਚ ਸਾਰਿਆਂ ਦੀ ਦਿਲਚਸਪੀ ਹੋਵੇਗੀ। ਦੇਸ਼ ਦੇ ਕਈ ਹਿੱਸਿਆਂ ‘ਚ ਮੀਂਹ ਨੇ ਮੈਚ ਦਾ ਮਜ਼ਾ ਹੀ ਖਰਾਬ ਕਰ ਦਿੱਤਾ ਸੀ। ਮੌਜੂਦਾ ਸੀਜ਼ਨ ‘ਚ ਕੁੱਲ ਤਿੰਨ ਮੈਚ ਮੀਂਹ ਕਾਰਨ ਪੂਰੀ ਤਰ੍ਹਾਂ ਨਾਲ ਧੋਤੇ ਗਏ ਹਨ, ਜਦਕਿ ਇਕ ਮੈਚ ‘ਚ ਮੀਂਹ ਕਾਰਨ ਓਵਰ ਘੱਟ ਕੀਤੇ ਗਏ ਹਨ। ਮੁੰਬਈ ਇੰਡੀਅਨਜ਼ ਅਤੇ ਕੇਕੇਆਰ ਵਿਚਾਲੇ ਖੇਡਿਆ ਗਿਆ ਮੈਚ ਮੀਂਹ ਕਾਰਨ 16 ਓਵਰਾਂ ਦਾ ਕਰ ਦਿੱਤਾ ਗਿਆ ਸੀ, ਜਦੋਂ ਕਿ ਕੋਲਕਾਤਾ (Kolkata Knight Riders) ਅਤੇ ਗੁਜਰਾਤ ਵਿਚਾਲੇ 13 ਮਈ ਨੂੰ ਹੋਣ ਵਾਲਾ ਮੈਚ ਰੱਦ ਕਰ ਦਿੱਤਾ ਗਿਆ ਸੀ, ਜਦੋਂ ਕਿ ਵੀਰਵਾਰ ਨੂੰ ਹੈਦਰਾਬਾਦ ਅਤੇ ਗੁਜਰਾਤ ਵਿਚਾਲੇ ਖੇਡਿਆ ਗਿਆ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਇੰਨਾ ਹੀ ਨਹੀਂ ਆਈ.ਪੀ.ਐੱਲ 2024 ਦੇ ਗਰੁੱਪ ਪੜਾਅ ਦਾ ਆਖਰੀ ਮੈਚ ਐਤਵਾਰ ਨੂੰ ਗੁਹਾਟੀ ‘ਚ ਕੇਕੇਆਰ ਅਤੇ ਰਾਜਸਥਾਨ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਮੀਂਹ ਕਾਰਨ ਨਹੀਂ ਖੇਡਿਆ ਜਾ ਸਕਿਆ। ਪ੍ਰਸ਼ੰਸਕਾਂ ਲਈ ਰਾਹਤ ਦੀ ਗੱਲ ਹੈ ਕਿ ਮੰਗਲਵਾਰ ਨੂੰ ਜਿਸ ਦਿਨ ਹੈਦਰਾਬਾਦ ਅਤੇ ਕੇਕੇਆਰ ਵਿਚਾਲੇ ਕੁਆਲੀਫਾਇਰ-1 ਮੈਚ ਖੇਡਿਆ ਜਾਣਾ ਹੈ, ਉਸ ਦਿਨ ਮੀਂਹ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਮੁਤਾਬਕ ਅਹਿਮਦਾਬਾਦ ਦਾ ਮੌਸਮ ਸੁਹਾਵਣਾ ਅਤੇ ਧੁੱਪ ਵਾਲਾ ਰਹੇਗਾ। ਦਿਨ ਵਧਣ ਨਾਲ ਗਰਮੀ ਵਧੇਗੀ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਰਹੇਗੀ। The post IPL 2024: ਭਲਕੇ ਪਲੇਆਫ ਪੜਾਅ ‘ਚ ਸਨਰਾਈਜ਼ਰਜ਼ ਹੈਦਰਾਬਾਦ ਨਾਲ ਭਿੜੇਗੀ ਕੋਲਕਾਤਾ ਨਾਈਟ ਰਾਈਡਰਜ਼ appeared first on TheUnmute.com - Punjabi News. Tags:
|
ਰਾਜਸਥਾਨ: 14 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ Monday 20 May 2024 12:15 PM UTC+00 | Tags: breaking-news latest-news news punjab-news rajasthan rape-case ਚੰਡੀਗੜ੍ਹ, 20 ਮਈ 2024: ਰਾਜਸਥਾਨ (Rajasthan) ਦੇ ਸ਼ਾਹਪੁਰਾ ਜ਼ਿਲੇ ਦੇ ਕੋਟੜੀ ‘ਚ 14 ਸਾਲਾ ਲੜਕੀ ਨਾਲ ਸਮੂਹਿਕ ਬਲਾਤਕਾਰ ਕਰਨ ਅਤੇ ਉਸ ਨੂੰ ਜ਼ਿੰਦਾ ਸਾੜਨ ਵਾਲੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਬਹੁਚਰਚਿਤ ਮਾਮਲੇ ‘ਚ ਭੀਲਵਾੜਾ ਪੋਕਸੋ ਕੋਰਟ-2 ਨੇ ਸੋਮਵਾਰ ਨੂੰ ਆਪਣਾ ਫੈਸਲਾ ਸੁਣਾਇਆ, ਜਿਸ ‘ਚ ਦੋਵਾਂ ਕਾਲੂ ਅਤੇ ਕਾਨ੍ਹਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਪਹਿਲਾਂ ਸ਼ਨੀਵਾਰ 18 ਮਈ ਨੂੰ ਭੀਲਵਾੜਾ ਪੋਕਸੋ ਅਦਾਲਤ ਨੇ ਕਾਲੂ ਅਤੇ ਕਾਨ੍ਹਾ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਦੋਂ ਕਿ ਸੱਤ ਜਣਿਆਂ ਨੂੰ ਬਰੀ ਕਰ ਦਿੱਤਾ ਸੀ। ਅਦਾਲਤ ਨੇ ਸੋਮਵਾਰ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਦੀ ਸੁਣਵਾਈ ਦੌਰਾਨ ਪੀੜਤਾ ਦੇ ਮਾਪੇ ਵੀ ਅਦਾਲਤ ਵਿੱਚ ਹਾਜ਼ਰ ਸਨ। ਫੈਸਲਾ ਸੁਣਦਿਆਂ ਪੀੜਤਾ ਦੀ ਮਾਂ ਨੇ ਕਿਹਾ ਕਿ ਅੱਜ ਸਾਨੂੰ ਇਨਸਾਫ਼ ਮਿਲਿਆ ਹੈ। ਜਿਨ੍ਹਾਂ ਸੱਤ ਜਣਿਆਂ ਨੂੰ ਬਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਦੋਵਾਂ ਦੋਸ਼ੀਆਂ ਦੀ ਪਤਨੀ, ਮਾਂ, ਭੈਣ ਅਤੇ ਹੋਰ ਸ਼ਾਮਲ ਹਨ। ਸਰਕਾਰੀ ਵਕੀਲ ਮਹਾਵੀਰ ਕਿਸ਼ਨਾਵਤ ਨੇ ਕਿਹਾ ਕਿ ਨਾਬਾਲਗ ਲੜਕੀ ਨੂੰ ਪਿਛਲੇ ਸਾਲ ਅਗਸਤ ‘ਚ ਸਮੂਹਿਕ ਬਲਾਤਕਾਰ ਤੋਂ ਬਾਅਦ ਕੋਲੇ ਦੀ ਭੱਠੀ ‘ਚ ਜ਼ਿੰਦਾ ਸਾੜ ਦਿੱਤਾ ਗਿਆ ਸੀ। ਪੁਲਿਸ ਨੇ ਇੱਕ ਮਹੀਨੇ ਦੇ ਅੰਦਰ 473 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ‘ਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਸਨ । The post ਰਾਜਸਥਾਨ: 14 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਅਦਾਲਤ ਨੇ ਸੁਣਾਈ ਮੌਤ ਦੀ ਸਜ਼ਾ appeared first on TheUnmute.com - Punjabi News. Tags:
|
ਖੇਤੀਬਾੜੀ ਵਿਭਾਗ ਵੱਲੋਂ 22 ਮਈ ਨੂੰ ਲਗਾਇਆ ਜਾ ਰਿਹੈ ਕਿਸਾਨ ਸਿਖਲਾਈ ਕੈਂਪ Monday 20 May 2024 12:19 PM UTC+00 | Tags: breaking-news department-of-agriculture farmers latest-news news punjab ਸ੍ਰੀ ਮੁਕਤਸਰ ਸਾਹਿਬ 20 ਮਈ 2024: ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਾਉਣੀ 2024 ਦੌਰਾਨ ਸਾਉਣੀ ਦੀਆਂ ਫ਼ਸਲਾਂ ਅਤੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ (farmers) ਨੂੰ ਨਵੀਨਤਮ ਖੇਤੀ ਤਕਨੀਕੀ ਜਾਣਕਾਰੀ ਦੇਣ ਲਈ 22 ਮਈ 2024 ਨੂੰ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖ਼ਲਾਈ ਕੈਂਪ, ਮੁਕਤੀਸਰ ਗੈਸਟ ਹਾਊਸ, ਨਜ਼ਦੀਕ ਦਾਣਾ ਮੰਡੀ, ਮੌੜ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ farmers) ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਿਸਾਨ ਵੀਰ ਇਸ ਕੈਂਪ ਵਿਚ ਸ਼ਮੂਲੀਅਤ ਕਰਕੇ ਮਾਹਿਰਾਂ ਪਾਸੋਂ ਨਵੀਆਂ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਜਰੂਰ ਪ੍ਰਾਪਤ ਕਰਨ। The post ਖੇਤੀਬਾੜੀ ਵਿਭਾਗ ਵੱਲੋਂ 22 ਮਈ ਨੂੰ ਲਗਾਇਆ ਜਾ ਰਿਹੈ ਕਿਸਾਨ ਸਿਖਲਾਈ ਕੈਂਪ appeared first on TheUnmute.com - Punjabi News. Tags:
|
ਲੁਧਿਆਣਾ 'ਚ ਕਾਂਗਰਸ ਤੇ ਭਾਜਪਾ ਦੇ ਆਗੂ ਪਾਰਟੀ ਛੱਡ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ Monday 20 May 2024 12:34 PM UTC+00 | Tags: aam-aadmi-party bjp breaking-news congress latest-news ludhiana news ਚੰਡੀਗੜ੍ਹ, 20 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ (Congress) ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ | ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਤੇ ਭਾਜਪਾ ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਨਵਰ ਹੁਸੈਨ ਤੇ ਬੁਲਾਰੇ ਅਸਰਾਰ ਤਰੀਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰਿਆਂ ਦਾ ਪਾਰਟੀ ‘ਚ ਸਵਾਗਤ ਕੀਤਾ | ਇਸ ਮੌਕੇ ਵਿਧਾਇਕ ਮਦਨ ਲਾਲ ਬੱਗਾ ਤੇ ਡਾ. ਅਮਨਦੀਪ ਕੌਰ ਅਰੋੜਾ ਵੀ ਹਾਜ਼ਰ ਰਹੇ | The post ਲੁਧਿਆਣਾ ‘ਚ ਕਾਂਗਰਸ ਤੇ ਭਾਜਪਾ ਦੇ ਆਗੂ ਪਾਰਟੀ ਛੱਡ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ appeared first on TheUnmute.com - Punjabi News. Tags:
|
ਬ੍ਰਿਗੇਡੀਅਰ ਰਾਜਕੁਮਾਰ ਮੁੜ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ, CM ਮਾਨ ਨੇ ਕੀਤਾ ਸਵਾਗਤ Monday 20 May 2024 12:42 PM UTC+00 | Tags: bhagwant-mann breaking-news brigadier-rajkumar mla-santosh-kataria news sri-anadpur-sahib the-unmute-breaking-news ਚੰਡੀਗੜ੍ਹ, 20 ਮਈ 2024: ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ ਵਿਧਾਇਕ ਸੰਤੋਸ਼ ਕਟਾਰੀਆ ਦੀ ਮੌਜੂਦਗੀ 'ਚ ਬ੍ਰਿਗੇਡੀਅਰ ਰਾਜਕੁਮਾਰ (Brigadier Rajkumar) ਮੁੜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ | ਉਨ੍ਹਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਸੰਤੋਸ਼ ਕਟਾਰੀਆ ਨੇ ਕਿਹਾ ਕਿ ਬ੍ਰਿਗੇਡੀਅਰ ਰਾਜ ਕੁਮਾਰ ਦੇ ਮੁੜ ਸ਼ਾਮਲ ਹੋਣ ਨਾਲ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ। ਜਿਕਰਯੋਗ ਹੈ ਕਿ ਬ੍ਰਿਗੇਡੀਅਰ ਰਾਜ ਕੁਮਾਰ ਨੇ 2017 ‘ਚ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਤੇ ਵਿਧਾਨ ਸਭਾ ਚੋਣ ਲੜੀ ਸੀ। The post ਬ੍ਰਿਗੇਡੀਅਰ ਰਾਜਕੁਮਾਰ ਮੁੜ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ, CM ਮਾਨ ਨੇ ਕੀਤਾ ਸਵਾਗਤ appeared first on TheUnmute.com - Punjabi News. Tags:
|
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਵੱਖ-ਵੱਖ ਸਥਾਨਾਂ 'ਤੇ ਚਲਾਇਆ ਵੋਟਰ ਜਾਗਰੂਕਤਾ ਪ੍ਰੋਗਰਾਮ Monday 20 May 2024 12:50 PM UTC+00 | Tags: breaking-news jalalabad news team-sweep voter-awareness ਜਲਾਲਾਬਾਦ 20 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ-ਕਮ-ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਅਮਰਦੀਪ ਬਾਲੀ ਹੈੱਡਮਾਸਟਰ ਦੀ ਅਗਵਾਈ ਹੇਠ ਹੁਸ਼ਿਆਰ ਸਿੰਘ ਦਰਗਨ, ਸਤਨਾਮ ਸਿੰਘ, ਰਮਨਦੀਪ ਸਿੰਘ, ਆਸ਼ੂਤੋਸ਼ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਆਪਣੀ ਵੋਟ ਅਤੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਪਣੀਆਂ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ ਅਤੇ ਸਟਿੱਕਰ ਲਗਵਾਏ ਗਏ। ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪੋਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵੋਟਰ ਨੇ ਆਪਣੀ ਵੋਟ ਪੋਲ ਕਰਨ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਵੱਖ-ਵੱਖ ਥਾਵਾਂ ਉੱਪਰ ਸਟਿੱਕਰ ਲਗਵਾਏ ਗਏ।ਜਿੰਮ ਵਿਚ ਨੌਜਵਾਨ ਵੋਟਰਾਂ ਨੂੰ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ। ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ। The post ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਵੱਖ-ਵੱਖ ਸਥਾਨਾਂ ‘ਤੇ ਚਲਾਇਆ ਵੋਟਰ ਜਾਗਰੂਕਤਾ ਪ੍ਰੋਗਰਾਮ appeared first on TheUnmute.com - Punjabi News. Tags:
|
ਲੋਕ ਸਭਾ ਚੋਣਾਂ 2024: ਪੰਜਵੇਂ ਪੜਾਅ 'ਚ 49 ਸੀਟਾਂ 'ਤੇ ਵੋਟਿੰਗ ਸਮਾਪਤ, ਪੱਛਮੀ ਬੰਗਾਲ 'ਚ ਸਭ ਤੋਂ ਵੱਧ ਵੋਟਿੰਗ ਹੋਈ Monday 20 May 2024 01:01 PM UTC+00 | Tags: breaking-news election-2024 lok-sabha-elections-2024 news voting west-bengal ਚੰਡੀਗੜ੍ਹ, 20 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਪੰਜਵੇਂ ਪੜਾਅ ‘ਚ ਸੋਮਵਾਰ ਨੂੰ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ਲਈ ਵੋਟਿੰਗ ਸਮਾਪਤ ਹੋ ਗਈ। ਸ਼ਾਮ 5 ਵਜੇ ਤੱਕ 56.68 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ 73% ਅਤੇ ਮਹਾਰਾਸ਼ਟਰ ਵਿੱਚ ਸਭ ਤੋਂ ਘੱਟ 48.66% ਮਤਦਾਨ ਹੋਇਆ। 5 ਵਜੇ ਤੱਕ ਵੋਟਿੰਗ:-ਉੱਤਰ ਪ੍ਰਦੇਸ਼: 55.80 ਫੀਸਦੀ ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਇੱਕ ਸੀਆਰਪੀਐਫ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਗਈ। ਪੱਛਮੀ ਬੰਗਾਲ ਦੇ ਬੈਰਕਪੁਰ ਅਤੇ ਹੁਗਲੀ ਵਿੱਚ ਭਾਜਪਾ ਉਮੀਦਵਾਰਾਂ ਅਤੇ ਟੀਐਮਸੀ ਸਮਰਥਕਾਂ ਵਿਚਾਲੇ ਝੜਪਾਂ ਹੋਈਆਂ ਹਨ। ਕੇਂਦਰੀ ਮੰਤਰੀ ਪਿਊਸ਼ ਗੋਇਲ ਤੋਂ ਇਲਾਵਾ ਗੁਲਜ਼ਾਰ, ਸੁਭਾਸ਼ ਘਈ, ਅਕਸ਼ੈ ਕੁਮਾਰ, ਨਾਨਾ ਪਾਟੇਕਰ, ਅਨਿਲ ਕਪੂਰ, ਮਨੋਜ ਬਾਜਪਾਈ, ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਅਤੇ ਅਨਿਲ ਅੰਬਾਨੀ ਨੇ ਮੁੰਬਈ ਵਿੱਚ ਵੋਟ ਪਾਈ। ਇਸ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਬਸਪਾ ਸੁਪਰੀਮੋ ਮਾਇਆਵਤੀ, ਸਤੀਸ਼ ਚੰਦਰ ਮਿਸ਼ਰਾ ਨੇ ਲਖਨਊ, ਰਾਹੁਲ ਗਾਂਧੀ ਦੇ ਮੁਕਾਬਲੇ ਚੋਣ ਲੜ ਰਹੇ ਦਿਨੇਸ਼ ਪ੍ਰਤਾਪ ਸਿੰਘ ਨੇ ਰਾਏਬਰੇਲੀ ਵਿੱਚ ਵੋਟ ਪਾਈ। 543 ਲੋਕ ਸਭਾ ਸੀਟਾਂ ਦੇ ਚੌਥੇ ਗੇੜ ‘ਚ ਹੁਣ ਤੱਕ 380 ਸੀਟਾਂ ‘ਤੇ ਵੋਟਿੰਗ (Lok Sabha Elections 2024) ਹੋ ਚੁੱਕੀ ਹੈ। ਅੱਜ ਦੀਆਂ ਸੀਟਾਂ ਸਮੇਤ ਕੁੱਲ 429 ਸੀਟਾਂ ‘ਤੇ ਵੋਟਿੰਗ ਮੁਕੰਮਲ ਹੋਵੇਗੀ। ਬਾਕੀ ਦੋ ਪੜਾਵਾਂ ਵਿੱਚ 114 ਸੀਟਾਂ ‘ਤੇ ਵੋਟਿੰਗ ਹੋਵੇਗੀ। The post ਲੋਕ ਸਭਾ ਚੋਣਾਂ 2024: ਪੰਜਵੇਂ ਪੜਾਅ ‘ਚ 49 ਸੀਟਾਂ ‘ਤੇ ਵੋਟਿੰਗ ਸਮਾਪਤ, ਪੱਛਮੀ ਬੰਗਾਲ ‘ਚ ਸਭ ਤੋਂ ਵੱਧ ਵੋਟਿੰਗ ਹੋਈ appeared first on TheUnmute.com - Punjabi News. Tags:
|
ਵੋਟਰਾਂ ਨੂੰ ਜਾਗਰੂਕ ਕਰਨ ਲਈ ਅਹਿਮ ਰੋਲ ਅਦਾ ਕਰਨ ਰਹੀਆਂ ਹਨ ਸਵੀਪ ਗਤੀਵਿਧੀਆਂ Monday 20 May 2024 01:11 PM UTC+00 | Tags: breaking-news latest-news lok-sabha-election-2024 muktsar news punjab sweep-activities the-unmute the-unmute-breaking-news voters ਸ੍ਰੀ ਮੁਕਤਸਰ ਸਾਹਿਬ, 20 ਮਈ 2024: ਮਾਣਯੋਗ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀਮਤੀ ਬਲਜੀਤ ਕੌਰ ਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਕਪਿਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਵਾਰ 70 ਪ੍ਰਤੀਸ਼ਤ ਵੋਟ ਦੇ ਟੀਚੇ ਦੀ ਪ੍ਰਾਪਤੀ ਲਈ ਸਵੀਪ ਟੀਮ 086 ਮੁਕਤਸਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਵੋਟਰ (Voters) ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਵੀਪ ਟੀਮ ਵੱਲੋਂ ਸ਼ਹਿਰ ਦੀ ਮੰਡੀ ਬਰੀਵਾਲਾ ਵਿਖੇ ਸਬ-ਤਹਿਸੀਲ ਦਫ਼ਤਰ, ਮਾਰਕਿਟ ਕਮੇਟੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸਕੂਲ ਆਫ਼ ਐਂਮੀਨਸ, ਬੱਸ ਸਟੈਂਡ ਸਰਾਏਨਾਗਾ ਆਦਿ ਥਾਵਾਂ 'ਤੇ 01 ਜੂਨ 2024 ਨੂੰ ਪੈਣ ਵਾਲੀਆਂ ਲੋਕ ਸਭਾ ਵੋਟਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲਾਂ ਵਿੱਚ ਦਾਖਲੇ ਸਬੰਧੀ ਆਏ ਹੋਏ ਬੱਚਿਆਂ ਦੇ ਮਾਪਿਆਂ, ਜਿਨ੍ਹਾਂ ਬੱਚਿਆਂ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ਪਹਿਲੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਹੈ ਅਤੇ ਸਬੰਧਤ ਦਫ਼ਤਰਾਂ ਵਿੱਚ ਕੰਮ ਕਰਵਾਉਣ ਸਬੰਧੀ ਆਏ ਹੋਏ ਵਿਅਕਤੀਆਂ ਨੂੰ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਆਪਣੀ ਕੀਮਤੀ ਦੀ ਵੋਟ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਸਮੂਹ ਸਵੀਪ ਟੀਮ ਵੱਲੋਂ ਵੋਟਰਾਂ (Voters) ਨੂੰ ਵੋਟਿੰਗ ਵਾਲੇ ਦਿਨ ਚੋਣ ਕਮਿਸ਼ਨ ਵੱਲੋਂ ਲੋਕਾਂ ਲਈ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ, ਛਾਂ ਦਾ ਪ੍ਰਬੰਧ, ਵੋਟਰਜ਼ ਹੈਲਪ ਡੈਸਕ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਸਹੂਲਤਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿ ਆਪਣੀ ਵੋਟ ਪਾਉਣਾ ਸਾਡਾ ਜ਼ਰੂਰੀ ਫ਼ਰਜ ਹੈ ਤੇ ਇਹ ਵੀ ਦੇਸ਼ ਸੇਵਾ ਦਾ ਹਿੱਸਾ ਹੈ, ਹਾਜ਼ਰ ਲੋਕਾਂ ਨੇ ਆਪਣੀ ਵੋਟ ਪਾਉਣ ਅਤੇ ਹੋਰਨਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਭਰੋਸਾ ਦਿੱਤਾ। The post ਵੋਟਰਾਂ ਨੂੰ ਜਾਗਰੂਕ ਕਰਨ ਲਈ ਅਹਿਮ ਰੋਲ ਅਦਾ ਕਰਨ ਰਹੀਆਂ ਹਨ ਸਵੀਪ ਗਤੀਵਿਧੀਆਂ appeared first on TheUnmute.com - Punjabi News. Tags:
|
ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ CM ਭਗਵੰਤ ਮਾਨ: ਡਾ: ਸੁਭਾਸ਼ ਸ਼ਰਮਾ Monday 20 May 2024 01:18 PM UTC+00 | Tags: breaking-news cm-yogi cm-yogi-adityanath dr-subhash-sharma news ਸ੍ਰੀ ਆਨੰਦਪੁਰ ਸਾਹਿਬ 20 ਮਈ 2024: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਅੱਜ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਿੱਤਾ । ਚੋਣ ਪ੍ਰਚਾਰ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੂਰੇ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਨਾਲ ਢਹਿ ਢੇਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਤਲ, ਲੁੱਟਾਂ-ਖੋਹਾਂ, ਜਬਰੀ ਵਸੂਲੀ ਅਤੇ ਗੈਂਗ ਵਾਰ ਹੋ ਰਹੇ ਹਨ। ‘ਆਪ’ ਦੇ ਸੱਤਾ ‘ਚ ਆਉਣ ਤੋਂ ਬਾਅਦ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਸਿੰਘ “ਨੰਗਲ ਅੰਬੀਆਂ” ਦੇ ਕਤਲ ਵਰਗੀਆਂ ਹੋਰ ਵੀ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਜੇਕਰ ਸ੍ਰੀ ਆਨੰਦਪੁਰ ਸਾਹਿਬ ਇਲਾਕੇ ਦੀ ਗੱਲ ਕਰੀਏ ਤਾਂ ਇੱਥੇ ਵਾਪਰ ਰਹੀਆਂ ਘਟਨਾਵਾਂ ਸਾਨੂੰ ਇਹ ਸੋਚਣ ਲਈ ਮਜ਼ਬੂਰ ਕਰਦੀਆਂ ਹਨ ਕਿ ਅਸੀਂ ਜੰਗਲ ਰਾਜ ਵਿੱਚ ਰਹਿ ਰਹੇ ਹਾਂ। ਇੱਕ ਮਹੀਨਾ ਪਹਿਲਾਂ ਦਿਨ ਦਿਹਾੜੇ ਨੰਗਲ ਵਿੱਚ ਵੀਐਚਪੀ ਆਗੂ ਵਿਕਾਸ ਬੱਗਾ ਦਾ ਕਤਲ ਇਸ ਗੱਲ ਦਾ ਸਬੂਤ ਹੈ ਕਿ ਇਸ ਲੋਕ ਸਭਾ ਹਲਕੇ ਵਿੱਚ ਅਮਨ-ਕਾਨੂੰਨ ਜ਼ੀਰੋ 'ਤੇ ਪਹੁੰਚ ਗਿਆ ਹੈ। ਉਨ੍ਹਾਂ (Dr. Subhash Sharma) ਕਿਹਾ ਕਿ ਵਿਕਾਸ ਦੇ ਕਤਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਸੀ ਕਿ ਇਹ ਸਭ ਕੁਝ ਪਾਕਿਸਤਾਨ ਦੇ ਇਸ਼ਾਰੇ ‘ਤੇ ਹੋਇਆ ਸੀ ਅਤੇ ਇਸ ਨੂੰ ਪੁਰਤਗਾਲ ਸਥਿਤ ਵਿਦੇਸ਼ੀ ਹੈਂਡਲਰਾਂ ਦੁਆਰਾ ਅੰਜ਼ਾਮ ਦਿੱਤਾ ਗਿਆ ਸੀ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਤੱਥ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਵਿੱਚ ਕਈ ਕਮੀਆਂ ਹਨ ਅਤੇ ਵਿਦੇਸ਼ਾਂ ਵਿੱਚ ਬੈਠੇ ਸਾਜ਼ਿਸ਼ਕਰਤਾ ਇਨ੍ਹਾਂ ਕਮੀਆਂ ਦਾ ਫਾਇਦਾ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਘਟਨਾਵਾਂ ‘ਤੇ ਨਕੇਲ ਕੱਸਣ ‘ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਦੇ ਯੂਪੀ ਨੂੰ ਅਪਰਾਧਿਕ ਘਟਨਾਵਾਂ ਲਈ ਬਦਨਾਮ ਮੰਨਿਆ ਜਾਂਦਾ ਸੀ ਪਰ ਅੱਜ ਯੋਗੀ ਸਰਕਾਰ ਨੇ ਉੱਥੇ ਸੁਸ਼ਾਸਨ ਸਥਾਪਿਤ ਕੀਤਾ ਹੈ। ਡਾ: ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੋਂ ਸਿਖਲਾਈ ਲੈਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਇਸ ਹਫ਼ਤੇ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀਆਂ ਰੈਲੀਆਂ ਪੰਜਾਬ ਵਿੱਚ ਸੁਸ਼ਾਸਨ ਦੀ ਨਵੀਂ ਸਵੇਰ ਲੈ ਕੇ ਆਉਣਗੀਆਂ ਅਤੇ ਯੋਗੀ ਅਤੇ ਮੋਦੀ ਦੀ ਜੋੜੀ ਸਮੁੱਚੇ ਪੰਜਾਬੀਆਂ ਵਿੱਚ ਨਵੀਂ ਊਰਜਾ ਭਰੇਗੀ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਦੀ ਦੀਆਂ ਰੈਲੀਆਂ ਦਾ ਹਰ ਪੰਜਾਬੀ ਇੰਤਜ਼ਾਰ ਕਰ ਰਿਹਾ ਹੈ ਕਿਉਂਕਿ ਉਹ ਆਪਣੇ ਹਰਮਨ ਪਿਆਰੇ ਆਗੂ ਨੂੰ ਦੇਖਣ ਲਈ ਬੇਤਾਬ ਹਨ। ਸੋਮਵਾਰ ਨੂੰ ਭਾਜਪਾ ਉਮੀਦਵਾਰ ਡਾ.ਸੁਭਾਸ਼ ਸ਼ਰਮਾ ਨੇ ਊਨਾ, ਮਿੰਡਵਾਂ, ਝਿੰਜਰੀ, ਕਾਹੀਵਾਲ, ਬਲੋਲੀ, ਭਰਤਗੜ੍ਹ, ਸ੍ਰੀ ਅਨੰਦਪੁਰ ਸਾਹਿਬ, ਭਾਨੂਪਲੀ, ਬ੍ਰਹਮਪੁਰ, ਗੋਹਲਾਨੀ, ਨਾਗਰਾਂ, ਨਯਾ ਨੰਗਲ ਆਦਿ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਹਰ ਥਾਂ ਵੱਡੀ ਗਿਣਤੀ ਵਿੱਚ ਲੋਕ ਪੁੱਜੇ। ਜਨਤਕ ਮੀਟਿੰਗਾਂ ਵਿੱਚ 'ਅਨੰਦਪੁਰ ਸਾਹਿਬ ਕੀ ਆਸ, ਸਦਾ ਸੁਭਾ' ਦੇ ਨਾਅਰੇ ਗੂੰਜ ਰਹੇ ਸਨ। The post ਪੰਜਾਬ ‘ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ CM ਭਗਵੰਤ ਮਾਨ: ਡਾ: ਸੁਭਾਸ਼ ਸ਼ਰਮਾ appeared first on TheUnmute.com - Punjabi News. Tags:
|
ਐਸ.ਏ.ਐਸ ਨਗਰ 'ਚ 61 ਮਾਈਕਰੋ ਅਬਜ਼ਰਵਰ ਮਤਦਾਨ ਮੌਕੇ ਰੱਖਣਗੇ ਚੌਕਸੀ Monday 20 May 2024 01:23 PM UTC+00 | Tags: breaking-news election-observers lok-sabha-election-2024 news observers sas-nagar ਐਸ.ਏ.ਐਸ.ਨਗਰ, 20 ਮਈ, 2024: ਐਸ.ਏ.ਐਸ.ਨਗਰ (SAS NAGAR) ਜ਼ਿਲ੍ਹੇ ਵਿੱਚ 1 ਜੂਨ, 2024 ਨੂੰ ਹੋਣ ਵਾਲੀਆਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਲਈ ਤਿਆਰੀਆਂ ਕਰਨ ਲਈ ਮਾਈਕਰੋ ਅਬਜ਼ਰਵਰਾਂ (Observers) ਦੀ ਪਹਿਲੀ ਰੈਂਡਮਾਈਜ਼ੇਸ਼ਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ, ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸੋਮਵਾਰ ਨੂੰ ਕੀਤੀ ਗਈ। ਇਸ ਰੈਂਡਮਾਈਜੇਸ਼ਨ ਵਿੱਚ ਬੈਂਕਾਂ ਦੇ ਕਰਮਚਾਰੀਆਂ ਨੂੰ ਮਾਈਕਰੋ ਆਬਜ਼ਰਵਰ ਦੀ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ ਜਦੋਂ ਕਿ ਅਗਲੀ ਰੈਂਡਮਾਈਜ਼ੇਸ਼ਨ ਦੌਰਾਨ ਉਨ੍ਹਾਂ ਨੂੰ ਕੰਮ ਦੀ ਥਾਂ (ਪੋਲਿੰਗ ਲੋਕੇਸ਼ਨ) ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਮਾਈਕਰੋ-ਆਬਜ਼ਰਵਰਾਂ ਨੂੰ ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਦੇ ਅੱਖਾਂ ਅਤੇ ਕੰਨ ਦੱਸਦੇ ਹੋਏ, ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਦੱਸਿਆ ਕਿ ਮਾਈਕਰੋ-ਆਬਜ਼ਰਵਰ ਚੋਣਾਂ ਨੂੰ ਆਜ਼ਾਦ, ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਨੂੰ ਉਨ੍ਹਾਂ ਨੂੰ ਸੌਂਪੇ ਗਏ ਪੋਲਿੰਗ ਬੂਥਾਂ ਦੀ ਸਮੁੱਚੀ ਚੋਣ ਪ੍ਰਕਿਰਿਆ ‘ਤੇ ਤਿੱਖੀ ਨਜ਼ਰ ਰੱਖਣੀ ਪਵੇਗੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਮਾਈਕਰੋ ਅਬਜ਼ਰਵਰਾਂ ਦੀਆਂ ਡਿਊਟੀਆਂ ਲਗਾਉਂਦੇ ਹੋਏ ਕਿਹਾ ਕਿ ਉਹ ਪੋਲਿੰਗ ਸਟਾਫ਼ ਵੱਲੋਂ ਪੋਲਿੰਗ ਵਾਲੇ ਦਿਨ ਅਸਲ ਪੋਲਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੌਕ ਪੋਲ ਕਰਵਾਉਣ ਦੇ ਨਾਲ-ਨਾਲ ਚੋਣ ਦੇ ਕੰਮ ਨੂੰ ਯਕੀਨੀ ਬਣਾਉਣਗੇ ਤਾਂ ਜੋ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਮਤਦਾਨ ਹੋ ਸਕੇ ਅਤੇ ਕਿਸੇ ਵੀ ਕਿਸਮ ਦੀ ਉਲੰਘਣਾ ਨਾ ਹੋਵੇ। ਮਾਈਕਰੋ-ਆਬਜ਼ਰਵਰਾਂ ਨੂੰ ਉਨ੍ਹਾਂ ਪੋਲਿੰਗ ਸਥਾਨਾਂ ‘ਤੇ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਦੀ ਪਛਾਣ ਕਮਜ਼ੋਰ/ਨਾਜ਼ੁਕ/ਇਕ ਇਮਾਰਤ ਵਿਚ ਚਾਰ ਬੂਥਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਕੁੱਲ 61 ਮਾਈਕਰੋ ਆਬਜ਼ਰਵਰ (Observers) ਇਨ੍ਹਾਂ ਥਾਵਾਂ ‘ਤੇ ਆਪਣੀ ਡਿਊਟੀ ਨਿਭਾਉਣਗੇ। ਹਲਕਾ-ਵਾਰ ਵੰਡ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਖਰੜ ਵਿੱਚ 27 ਮਾਈਕਰੋ ਅਬਜ਼ਰਵਰ ਹੋਣਗੇ ਜਦੋਂ ਕਿ ਐਸ.ਏ.ਐਸ. ਨਗਰ ਵਿੱਚ 16 ਅਤੇ ਡੇਰਾਬੱਸੀ ਵਿੱਚ 18 ਹਨ। ਇਸ ਤੋਂ ਇਲਾਵਾ 100 ਫੀਸਦੀ ਕਰਮਚਾਰੀ ਰਾਖਵੇਂ ਰੱਖੇ ਗਏ ਹਨ। ਐਸ.ਏ.ਐਸ.ਨਗਰ ਅਤੇ ਖਰੜ ਲਈ ਸਿਖਲਾਈ 25 ਮਈ ਨੂੰ ਰੋਪੜ ਵਿਖੇ ਹੋਵੇਗੀ ਜਦਕਿ ਡੇਰਾਬੱਸੀ ਲਈ 23 ਮਈ ਨੂੰ ਪਟਿਆਲਾ ਵਿਖੇ ਹੋਵੇਗੀ। ਇਸ ਤੋਂ ਇਲਾਵਾ ਜਨਰਲ ਅਬਜ਼ਰਵਰ ਡਾ: ਹੀਰਾ ਲਾਲ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਾਈਕ੍ਰੋ ਅਬਜ਼ਰਵਰਾਂ ਨੂੰ ਪੋਲਿੰਗ ਸਟੇਸ਼ਨਾਂ ਵਿੱਚ ਯਕੀਨੀ ਤੌਰ ਤੇ ਉਪਲਬਧ ਸੁਵਿਧਾਵਾਂ, ਪੋਲਿੰਗ ਏਜੰਟਾਂ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ, ਚੋਣ ਕਮਿਸ਼ਨ ਦੁਆਰਾ ਵੋਟਰਾਂ ਦੀ ਸਹੀ ਪਛਾਣ, ਵੋਟਰਾਂ ਦੇ ਵੇਰਵੇ ਰਜਿਸਟਰ 17-ਏ, ਵਿੱਚ ਲਿਖਣ ਜਿਸ ਵਿੱਚ ਵੋਟਰ ਦੀ ਪਛਾਣ ਕਰਨ ਲਈ ਵਰਤੇ ਜਾਂਦੇ ਦਸਤਾਵੇਜ਼ਾਂ ਦਾ ਜ਼ਿਕਰ ਕਰਨਾ, ਉਂਗਲ ‘ਤੇ ਅਮਿੱਟ ਸਿਆਹੀ ਦਾ ਨਿਸ਼ਾਨ ਲਗਾਉਣਾ, ਵੋਟਿੰਗ ਦੀ ਗੁਪਤਤਾ, ਪੋਲਿੰਗ ਏਜੰਟਾਂ ਦਾ ਆਚਰਣ, ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਹੋਰ ਸ਼ਾਮਲ ਹਨ। ਰੈਂਡਮਾਈਜੇਸ਼ਨ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ ਤਿੜਕੇ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀਮਤੀ ਅਨੂ ਗੁਪਤਾ ਵੀ ਹਾਜ਼ਰ ਸਨ। The post ਐਸ.ਏ.ਐਸ ਨਗਰ ‘ਚ 61 ਮਾਈਕਰੋ ਅਬਜ਼ਰਵਰ ਮਤਦਾਨ ਮੌਕੇ ਰੱਖਣਗੇ ਚੌਕਸੀ appeared first on TheUnmute.com - Punjabi News. Tags:
|
ਆਬਕਾਰੀ ਨੀਤੀ ਮਾਮਲਾ: ਅਦਾਲਤ ਵੱਲੋਂ ਕੇ. ਕਵਿਤਾ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ 'ਚ ਕੀਤਾ ਵਾਧਾ Monday 20 May 2024 01:34 PM UTC+00 | Tags: breaking-news delhi-excise-policy-case k-kavita latest-news news ਚੰਡੀਗੜ੍ਹ, 20 ਮਈ, 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਇੱਕ ਵਾਰ ਫਿਰ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਆਗੂ ਕੇ. ਕਵਿਤਾ (K. Kavita) ਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਸੋਮਵਾਰ ਨੂੰ ਉਨ੍ਹਾਂ ਦੀ ਨਿਆਂਇਕ ਹਿਰਾਸਤ 3 ਜੂਨ ਤੱਕ ਵਧਾ ਦਿੱਤੀ ਹੈ। ਜਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਨੂੰ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਸੀ ਕਿ ‘ਸਾਊਥ ਗਰੁੱਪ’ ਨੇ ਦਿੱਲੀ ਵਿੱਚ ਸ਼ਰਾਬ ਦੇ ਲਾਇਸੈਂਸਾਂ ਦੇ ਵੱਡੇ ਹਿੱਸੇ ਦੇ ਬਦਲੇ ਰਾਸ਼ਟਰੀ ਰਾਜਧਾਨੀ ਵਿੱਚ ‘ਆਪ’ ਨੂੰ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਸੀ। ਏਜੰਸੀ ਨੇ ਬੀਆਰਐਸ ਆਗੂ ਕੇ. ਕਵਿਤਾ (K. Kavita) ਨੂੰ ਇਸ 'ਸਾਊਥ ਗਰੁੱਪ' ਦੀ ਪ੍ਰਮੁੱਖ ਮੈਂਬਰ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਇਸ ਗਰੁੱਪ ‘ਚ ਮਗੁੰਟਾ ਸ਼੍ਰੀਨਿਵਾਸਲੁ ਰੈੱਡੀ, ਉਨ੍ਹਾਂ ਦੇ ਬੇਟੇ ਮਗੁੰਟਾ ਰਾਘਵ ਰੈੱਡੀ, ਅਰੁਣ ਰਾਮਚੰਦਰ ਪਿੱਲਈ ਬੁਚੀਬਾਬੂ ਗੋਰਾਂਟਲਾ, ਅਭਿਸ਼ੇਕ ਬੋਇਨਾਪੱਲੀ ਅਤੇ ਪੀ ਸਰਥ ਚੰਦਰ ਰੈੱਡੀ ਸ਼ਾਮਲ ਦੱਸੇ ਜਾਂਦੇ ਹਨ। The post ਆਬਕਾਰੀ ਨੀਤੀ ਮਾਮਲਾ: ਅਦਾਲਤ ਵੱਲੋਂ ਕੇ. ਕਵਿਤਾ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ appeared first on TheUnmute.com - Punjabi News. Tags:
|
SGPC ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ Monday 20 May 2024 01:40 PM UTC+00 | Tags: breaking-news latest-news news saran sgpc sri-guru-nanak-ghat-ujjain ujjain ਅੰਮ੍ਰਿਤਸਰ, 20 ਮਈ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੱਧ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰੂ ਨਾਨਕ ਨਿਵਾਸ ਦੀ ਨਵੀਂ ਬਣਾਈ ਗਈ ਇਮਾਰਤ ਦਾ ਉਦਘਾਟਨ ਕੀਤਾ ਹੈ । ਸ਼੍ਰੋਮਣੀ ਕਮੇਟੀ (SGPC) ਨੇ ਇਸ ਦੀ ਸੇਵਾ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਰਾਹੀਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਵੱਲੋਂ ਨਿਵਾਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਸ. ਹਰਪਾਲ ਸਿੰਘ ਭਾਟੀਆ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਜੈਨ ਵਿਖੇ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਦੀ ਸੇਵਾ-ਸੰਭਾਲ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਰਾਹੀਂ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਅਸਥਾਨ 'ਤੇ ਲੋੜ ਅਨੁਸਾਰ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਉਜੈਨ ਵਿਖੇ ਸਥਾਪਿਤ ਕੀਤੇ ਸਿੱਖ ਮਿਸ਼ਨ ਨੂੰ ਕਾਰਜਸੀਲ ਕੀਤਾ ਗਿਆ ਹੈ, ਜਿਥੇ ਪ੍ਰਚਾਰਕ, ਰਾਗੀ ਤੇ ਢਾਡੀ ਜਥੇ ਤਾਇਨਾਤ ਕਰ ਦਿੱਤੇ ਗਏ ਹਨ। ਇਹ ਜਥੇ ਮੱਧ ਪ੍ਰਦੇਸ਼ ਦੇ ਨਾਲ-ਨਾਲ ਗੁਜਰਾਤ, ਮਹਾਂਰਾਸ਼ਟਰ, ਰਾਜਿਸਥਾਨ ਅਤੇ ਛੱਤੀਸਗੜ੍ਹ ਦੀਆਂ ਸਰਹੱਦਾਂ ਨੇੜਲੇ ਇਲਾਕਿਆਂ ਵਿਚ ਸਿੱਖੀ ਪ੍ਰਚਾਰ ਲਈ ਕਾਰਜ ਕਰਨਗੇ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਵੀ ਕਰਵਾਏ ਗਏ, ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੈਨੇਜਰ ਸ. ਜਗਤਾਰ ਸਿੰਘ ਸ਼ਹੂਰਾ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ ਸਮੇਤ ਸੰਗਤਾਂ ਹਾਜਰ ਸਨ। The post SGPC ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ appeared first on TheUnmute.com - Punjabi News. Tags:
|
ਗ੍ਰਹਿ ਮੰਤਰੀ ਅਮਿਤ ਸ਼ਾਹ 27 ਮਈ ਨੂੰ ਲੁਧਿਆਣਾ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਕਰਨਗੇ ਰੈਲੀ Monday 20 May 2024 01:48 PM UTC+00 | Tags: amit-shah breaking-news ludhiana ludhiana-rally news ravneet-singh-bittu ਚੰਡੀਗੜ੍ਹ, 20 ਮਈ 2024: ਪੰਜਾਬ ‘ਚ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਕਾਰਨ ਸਿਆਸੀ ਪਾਰਟੀਆਂ ਵੱਲੋਂ ਇਨ੍ਹੀਂ ਦਿਨੀਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ, ਉਥੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਵੀ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਪਾਰਟੀ ਆਲਾਕਮਾਨ ਨੇ ਵੀ ਹਰੀ ਝੰਡੀ ਦੇ ਦਿੱਤੀ ਹੈ। ਅਮਿਤ ਸ਼ਾਹ ਅਤੇ ਯੋਗੀ ਆਦਿੱਤਿਆਨਾਥ ਦੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) 27 ਮਈ ਨੂੰ ਲੁਧਿਆਣਾ ਪਹੁੰਚ ਰਹੇ ਹਨ। ਅਮਿਤ ਸ਼ਾਹ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਸੂਤਰਾਂ ਮੁਤਾਬਕ ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਵੀ 26 ਮਈ ਨੂੰ ਲੁਧਿਆਣਾ ਆ ਰਹੇ ਹਨ। ਹਾਲਾਂਕਿ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਹਾਲ ਹੀ ‘ਚ ਮੁੱਖ ਮੰਤਰੀ ਯੋਗੀ ਨੂੰ ਪੱਤਰ ਲਿਖ ਕੇ ਪੰਜਾਬ ‘ਚ ਰੈਲੀਆਂ ਕਰਨ ਲਈ ਸਮਾਂ ਮੰਗਿਆ ਸੀ, ਜਿਸ ‘ਤੇ ਸੀਐੱਮ ਯੋਗੀ ਨੇ ਉਸ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ। The post ਗ੍ਰਹਿ ਮੰਤਰੀ ਅਮਿਤ ਸ਼ਾਹ 27 ਮਈ ਨੂੰ ਲੁਧਿਆਣਾ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਰੈਲੀ appeared first on TheUnmute.com - Punjabi News. Tags:
|
ਬਾਰਾਮੂਲਾ ਲੋਕ ਸਭਾ ਸੀਟ 'ਤੇ ਪਿਛਲੇ 40 ਸਾਲਾਂ 'ਚ ਦੂਜੀ ਵਾਰ ਸਭ ਤੋਂ ਵੱਧ ਮਤਦਾਨ ਹੋਇਆ Monday 20 May 2024 01:57 PM UTC+00 | Tags: baramulla baramulla-lok-sabha-seat breaking-news latest-news lok-sabha-election news the-unmute-breaking-news ਚੰਡੀਗੜ੍ਹ, 20 ਮਈ 2024: ਉੱਤਰੀ ਕਸ਼ਮੀਰ ਦੀ ਬਾਰਾਮੂਲਾ (Baramulla) ਲੋਕ ਸਭਾ ਸੀਟ ‘ਤੇ ਪਿਛਲੇ 40 ਸਾਲਾਂ ‘ਚ ਦੂਜੀ ਵਾਰ ਸਭ ਤੋਂ ਵੱਧ ਮਤਦਾਨ ਹੋਇਆ ਹੈ। ਖਾਸ ਗੱਲ ਇਹ ਹੈ ਕਿ ਪਿਛਲੇ ਚਾਰ ਵਾਰ ਦੇ ਅੰਕੜੇ 3 ਵਜੇ ਹੀ ਟੁੱਟ ਗਏ ਸਨ। ਇਸ ਸੀਟ ‘ਤੇ ਦੁਪਹਿਰ 3 ਵਜੇ ਤੱਕ 44.90 ਫੀਸਦੀ ਵੋਟਿੰਗ ਹੋਈ। ਇਸ ਦੇ ਨਾਲ ਹੀ ਸ਼ਾਮ 5 ਵਜੇ ਤੱਕ ਮਤਦਾਨ ਪ੍ਰਤੀਸ਼ਤਤਾ ਵਧ ਕੇ 54.21 ਫੀਸਦੀ ਹੋ ਗਈ। ਪਿਛਲੇ ਇੱਕ ਘੰਟੇ ਵਿੱਚ ਇਸ ਵਿੱਚ ਹੋਰ ਵਾਧਾ ਹੋਣ ਜਾ ਰਿਹਾ ਹੈ। ਜਿਕਰਯੋਗ ਹੈ ਕਿ 1984 ਵਿੱਚ ਵੋਟਿੰਗ 58.84 ਫੀਸਦੀ ਸੀ। ਇਸ ਦੇ ਨਾਲ ਹੀ 2019 ਵਿੱਚ 34.89 ਫੀਸਦੀ, 2014 ਵਿੱਚ 39.13 ਫੀਸਦੀ, 2009 ਵਿੱਚ 41.84 ਫੀਸਦੀ ਅਤੇ 2004 ਵਿੱਚ 35.65 ਫੀਸਦੀ ਵੋਟਿੰਗ ਹੋਈ ਸੀ। ਜੰਮੂ-ਕਸ਼ਮੀਰ ਦੇ ਮੁੱਖ ਚੋਣ ਅਧਿਕਾਰੀ ਨੇ ਇਕ ਬਿਆਨ ‘ਚ ਕਿਹਾ ਕਿ ਬਾਰਾਮੂਲਾ (Baramulla) ਸੰਸਦੀ ਹਲਕੇ ‘ਚ ਸ਼ਾਂਤੀਪੂਰਨ ਵੋਟਿੰਗ ਹੋਈ। ਇਸ ਸੀਟ ਵਿੱਚ ਚਾਰ ਜ਼ਿਲ੍ਹਿਆਂ ਦੇ 18 ਵਿਧਾਨ ਸਭਾ ਹਲਕੇ ਸ਼ਾਮਲ ਹਨ। ਇਸ ਵਾਰ ਲੋਕਤੰਤਰ ਦੇ ਤਿਉਹਾਰ ‘ਚ ਹਿੱਸਾ ਲੈਣ ਲਈ ਬਾਰਾਮੂਲਾ ਸੀਟ ਦੇ ਹਰ ਪੋਲਿੰਗ ਸਟੇਸ਼ਨ ‘ਤੇ ਵੱਡੀ ਗਿਣਤੀ ‘ਚ ਲੋਕ ਸ਼ਾਮਲ ਹੋਏ ਹਨ। ਬਾਰਾਮੂਲਾ ਸੀਟ ਦੇ ਵੋਟਰਾਂ ਨੇ ਸ੍ਰੀਨਗਰ ਸੀਟ ਦੇ ਵੋਟਰਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਸ ਵਾਰ ਸ੍ਰੀਨਗਰ ਸੀਟ ‘ਤੇ 37.99 ਫੀਸਦੀ ਵੋਟਿੰਗ ਹੋਈ। ਮਿਲੀ ਜਾਣਕਾਰੀ ਮੁਤਾਬਕ ਕਸ਼ਮੀਰ ਦੇ ਵਿਸਥਾਪਿਤ ਵੋਟਰਾਂ ਲਈ ਜੰਮੂ ਵਿੱਚ 21 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਬਾਰਾਮੂਲਾ ਸੰਸਦੀ ਸੀਟ ਲਈ ਸੋਮਵਾਰ ਨੂੰ ਸਾਰੇ 21 ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ ਹੋਈ। ਇਸ ਤੋਂ ਇਲਾਵਾ ਤਿੰਨ ਵਾਧੂ ਸਹਾਇਕ ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ ‘ਤੇ ਵੋਟ ਪਾਉਣ ਲਈ ਪੁੱਜੇ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਿਆ ਗਿਆ। The post ਬਾਰਾਮੂਲਾ ਲੋਕ ਸਭਾ ਸੀਟ ‘ਤੇ ਪਿਛਲੇ 40 ਸਾਲਾਂ ‘ਚ ਦੂਜੀ ਵਾਰ ਸਭ ਤੋਂ ਵੱਧ ਮਤਦਾਨ ਹੋਇਆ appeared first on TheUnmute.com - Punjabi News. Tags:
|
ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਲਾਈਨਮੈਨ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਗ੍ਰਿਫਤਾਰ Monday 20 May 2024 02:08 PM UTC+00 | Tags: breaking-news latest-news news pspcl punjab punjab-news the-unmute-breaking-news the-unmute-latest-news vigilance-bureau ਚੰਡੀਗੜ੍ਹ, 20 ਮਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸਹਾਇਕ ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਕਲੋਨੀ, ਖੰਨਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਰਜ ਉੱਪਰ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ਲਈ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਪਰ ਇਲਾਕੇ ਦੇ ਲਾਈਨਮੈਨ ਮਨਜਿੰਦਰ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 12000 ਰੁਪਏ ਵਿੱਚ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਕੰਮ ਬਦਲੇ ਮੁਲਜ਼ਮ ਲਾਈਨਮੈਨ 18-04-2024 ਨੂੰ ਪਰਮਜੀਤ ਸਿੰਘ ਦੀ ਹਾਜਰੀ ਵਿਚ 2500 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਬਾਕੀ 9500 ਰੁਪਏ ਪਰਮਜੀਤ ਸਿੰਘ ਨੂੰ ਉਸਦੇ ਦਫਤਰ ਖੰਨਾ ਵਿਖੇ 19.04.24 ਨੂੰ ਦੇ ਦਿੱਤੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਨ੍ਹਾਂ ਦੀ ਕਾਲ ਰਿਕਾਰਡਿੰਗ ਵੀ ਕਰ ਲਈ ਅਤੇ ਉਕਤ ਸ਼ਿਕਾਇਤ ਦਰਜ ਕਰਵਾ ਦਿੱਤੀ। ਬੁਲਾਰੇ (Vigilance Bureau) ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਰਿਸ਼ਵਤ ਲੈਣ ਬਾਰੇ ਤੱਥ ਸਹੀ ਪਾਏ ਗਏ ਜਿਸ ਕਰਕੇ ਮੁਲਜ਼ਮ ਮਨਜਿੰਦਰ ਸਿੰਘ ਲਾਈਨਮੈਨ ਅਤੇ ਪਰਮਜੀਤ ਸਿੰਘ ਸਾਬਕਾ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120 ਬੀ ਤਹਿਤ ਐਫਆਈਆਰ ਨੰਬਰ 21 ਮਿਤੀ 20.05.24 ਨੂੰ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ 12000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਇਲਾਕੇ ਦੇ ਜੂਨੀਅਰ ਇੰਜੀਨੀਅਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। The post ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ਹੇਠ ਲਾਈਨਮੈਨ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਪਾਕਿਸਤਾਨ: ਅਦਾਲਤ ਨੇ ਸਾਬਕਾ PM ਇਮਰਾਨ ਖਾਨ ਨੂੰ ਭੰਨਤੋੜ ਦੇ ਦੋ ਮਾਮਲਿਆਂ 'ਚੋਂ ਕੀਤਾ ਬਰੀ Monday 20 May 2024 02:18 PM UTC+00 | Tags: breaking-news latest-news news pakistan pm-imran-khan vandalism ਚੰਡੀਗੜ੍ਹ, 20 ਮਈ, 2024: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਲੰਬੇ ਸਮੇਂ ਬਾਅਦ ਕੁਝ ਰਾਹਤ ਮਿਲੀ ਹੈ। ਪਾਕਿਸਤਾਨ ਦੀ ਇੱਕ ਸੈਸ਼ਨ ਅਦਾਲਤ ਨੇ ਸੋਮਵਾਰ ਨੂੰ ਭੰਨਤੋੜ ਦੇ ਦੋ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਖਾਨ ਅਤੇ ਉਸਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਹੋਰ ਆਗੂਆਂ ਨੂੰ ਬਰੀ ਕਰ ਦਿੱਤਾ। ਭੰਨਤੋੜ ਦਾ ਮਾਮਲਾ ਮਾਰਚ 2022 ਦੇ ਲਾਂਗ ਮਾਰਚ ਨਾਲ ਜੁੜਿਆ ਹੋਇਆ ਹੈ। ਖਾਨ ਅਤੇ ਪਾਰਟੀ ਦੇ ਹੋਰ ਆਗੂਆਂ ਖ਼ਿਲਾਫ਼ ਕੋਹਸਰ ਅਤੇ ਕਰਾਚੀ ਕੰਪਨੀ ਥਾਣਿਆਂ ‘ਚ ਕੇਸ ਦਰਜ ਕੀਤੇ ਗਏ ਸਨ। ਅਦਾਲਤ ਨੇ ਸੋਮਵਾਰ ਨੂੰ ਪੀਟੀਆਈ ਦੇ ਸੰਸਥਾਪਕ ਅਤੇ ਪਾਰਟੀ ਦੇ ਹੋਰ ਆਗੂਆਂ ਦੁਆਰਾ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਹ ਫੈਸਲਾ ਸੁਣਾਇਆ। ਇਮਰਾਨ ਖਾਨ (Imran Khan) ਤੋਂ ਇਲਾਵਾ ਅਦਾਲਤ ਨੇ ਪੀਟੀਆਈ ਆਗੂ ਜ਼ਰਤਾਜ ਗੁਲ, ਅਲੀ ਨਵਾਜ਼ ਅਵਾਨ, ਫੈਸਲ ਜਾਵੇਦ, ਸ਼ਾਹ ਮਹਿਮੂਦ ਕੁਰੈਸ਼ੀ, ਕਾਸਿਮ ਸੂਰੀ, ਰਾਜਾ ਖੁਰਰਮ ਨਵਾਜ਼, ਸ਼ੀਰੀਨ ਮਜ਼ਾਰੀ, ਸੈਫੁੱਲਾ ਨਿਆਜ਼ੀ, ਅਸਦ ਉਮਰ ਅਤੇ ਅਵਾਮੀ ਮੁਸਲਿਮ ਲੀਗ ਦੇ ਮੁਖੀ ਸ਼ੇਖ ਰਸ਼ੀਦ ਅਹਿਮਦ ਨੂੰ ਬਰੀ ਕਰ ਦਿੱਤਾ ਹੈ। The post ਪਾਕਿਸਤਾਨ: ਅਦਾਲਤ ਨੇ ਸਾਬਕਾ PM ਇਮਰਾਨ ਖਾਨ ਨੂੰ ਭੰਨਤੋੜ ਦੇ ਦੋ ਮਾਮਲਿਆਂ ‘ਚੋਂ ਕੀਤਾ ਬਰੀ appeared first on TheUnmute.com - Punjabi News. Tags:
|
ਛੱਤੀਸਗੜ੍ਹ 'ਚ ਭਿਆਨਕ ਸੜਕ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 19 ਹੋਈ, ਡਿਪਟੀ CM ਹਸਪਤਾਲ ਪੁੱਜੇ Monday 20 May 2024 02:26 PM UTC+00 | Tags: breaking-news chhattisgarh kawardha kawardha-road-accident news road-accident ਚੰਡੀਗੜ੍ਹ, 20 ਮਈ, 2024: ਛੱਤੀਸਗੜ੍ਹ ਦੇ ਕਵਾਰਧਾ ਵਿੱਚ ਇੱਕ ਭਿਆਨਕ ਸੜਕ ਹਾਦਸੇ (Road accident) ਵਿੱਚ ਮਰਨ ਵਾਲਿਆਂ ਦੀ 19 ਹੋ ਗਈ ਹੈ। ਮਰਨ ਵਾਲਿਆਂ ਵਿੱਚ 18 ਬੀਬੀਆਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਚਾਰ ਵਿਅਕਤੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਦਰਅਸਲ ਇਹ ਹਾਦਸਾ ਪਿਕਅੱਪ ਦੇ ਡੂੰਘੀ ਖੱਡ ‘ਚ ਡਿੱਗਣ ਕਾਰਨ ਵਾਪਰਿਆ। ਪਿਕਅੱਪ ‘ਚ ਕਰੀਬ 36 ਜਣੇ ਸਵਾਰ ਸਨ, ਖੇਤ ‘ਚੋਂ ਕੰਮ ਕਰਕੇ ਵਾਪਸ ਆ ਰਹੇ ਸਨ। ਇਹ ਹਾਦਸਾ ਕੁਕਦੂਰ ਥਾਣਾ ਖੇਤਰ ਦੇ ਬਾਹਪਾਨੀ ‘ਚ ਹੋਇਆ। ਹਾਦਸੇ ਤੋਂ ਬਾਅਦ ਡਿਪਟੀ ਸੀਐਮ ਵਿਜੇ ਸ਼ਰਮਾ ਪੰਡਾਰੀਆ ਜ਼ਿਲ੍ਹਾ ਹਸਪਤਾਲ ਪੁੱਜੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। The post ਛੱਤੀਸਗੜ੍ਹ ‘ਚ ਭਿਆਨਕ ਸੜਕ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 19 ਹੋਈ, ਡਿਪਟੀ CM ਹਸਪਤਾਲ ਪੁੱਜੇ appeared first on TheUnmute.com - Punjabi News. Tags:
|
ਲੁਧਿਆਣਾ ਨਗਰ ਨਿਗਮ ਦਾ ਕਲਰਕ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ Monday 20 May 2024 05:11 PM UTC+00 | Tags: breaking-news latest-news punjab the-unmute-breaking-news ਚੰਡੀਗੜ੍ਹ, 20 ਮਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ, ਲੁਧਿਆਣਾ ਵਿੱਚ ਕਲਰਕ ਵਜੋਂ ਤਾਇਨਾਤ ਰਾਹੁਲ ਮਹਾਜਨ, ਜੋ ਕਿ ਗੁਰੂ ਨਾਨਕ ਨਗਰ, ਸਿਵਲ ਲਾਈਨਜ਼, ਲੁਧਿਆਣਾ ਦਾ ਰਹਿਣ ਵਾਲਾ ਹੈ, ਨੂੰ 11500 ਰੁਪਏ ਰਿਸ਼ਵਤ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਪੁੱਤਰ ਦੇ ਜਨਮ ਸਰਟੀਫਿਕੇਟ ਵਿੱਚ ਪਿਤਾ ਦਾ ਨਾਮ ਅਤੇ ਜਨਮ ਸਥਾਨ ਦੀ ਦਰੁਸਤੀ ਲਈ ਨਗਰ ਨਿਗਮ ਲੁਧਿਆਣਾ ਦੇ ਰਜਿਸਟਰਾਰ, ਜਨਮ ਅਤੇ ਮੌਤ ਦੇ ਦਫ਼ਤਰ ਨੂੰ ਦਰਖਾਸਤ ਦਿੱਤੀ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਨਗਰ ਨਿਗਮ ਦਫ਼ਤਰ ਵਿੱਚ ਤਾਇਨਾਤ ਮੋਹਿਤ ਮਹਾਜਨ ਨਾਮਕ ਕਲਰਕ ਨੇ ਇਹ ਦਰੁਸਤੀ ਕਰਨ ਬਦਲੇ 30000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਲਰਕ ਪਹਿਲਾਂ ਹੀ 9000 ਨਕਦ ਅਤੇ ਗੂਗਲ ਪੇਅ ਰਾਹੀਂ 2500 ਰੁਪਏ ਲੈ ਚੁੱਕਾ ਹੈ ਅਤੇ ਹੁਣ ਬਕਾਇਆ ਰਿਸ਼ਵਤ ਦੀ ਰਕਮ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਤੱਥ ਸਹੀ ਪਾਏ ਗਏ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਪਾਸੋਂ 11500 ਰੁਪਏ ਹਾਸਿਲ ਕੀਤੇ ਗਏ ਸਨ। ਇਸ ਅਨੁਸਾਰ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਕਤ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਨਗਰ ਨਿਗਮ ਦੇ ਸਬੰਧਤ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। The post ਲੁਧਿਆਣਾ ਨਗਰ ਨਿਗਮ ਦਾ ਕਲਰਕ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest