TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਰਾਹੁਲ ਗਾਂਧੀ ਦੀ ਅੱਜ ਪੰਜਾਬ 'ਚ ਤਿੰਨ ਰੈਲੀਆਂ, ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ Wednesday 29 May 2024 05:50 AM UTC+00 | Tags: breaking-news congress latest-news lok-sabha-election-2024 news punjab punjab-news rahul-gandhi raja-waaring ਚੰਡੀਗੜ੍ਹ, 29 ਮਈ 2024: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਅੱਜ ਮੁੜ ਪੰਜਾਬ ਦੌਰੇ ‘ਤੇ ਹਨ। ਇੱਥੇ ਰਾਹੁਲ 3 ਰੈਲੀਆਂ ਨੂੰ ਸੰਬੋਧਨ ਕਰਨਗੇ। ਸਭ ਤੋਂ ਪਹਿਲਾਂ ਰਾਹੁਲ ਗਾਂਧੀ ਲੁਧਿਆਣਾ ਦੀ ਦਾਣਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਰਾਹੁਲ ਗਾਂਧੀ ਸੂਬਾ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ। ਪਾਰਟੀ ਨੇ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਰੈਲੀ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ | ਲੁਧਿਆਣਾ ਤੋਂ ਰੈਲੀ ਕਰਨ ਤੋਂ ਬਾਅਦ ਰਾਹੁਲ (Rahul Gandhi) ਫਰੀਦਕੋਟ ਲੋਕ ਸਭਾ ਹਲਕੇ ਦੀ ਕਾਂਗਰਸ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ। The post ਰਾਹੁਲ ਗਾਂਧੀ ਦੀ ਅੱਜ ਪੰਜਾਬ ‘ਚ ਤਿੰਨ ਰੈਲੀਆਂ, ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਦੀ ਬਰਸੀ 'ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੇ ਪਿੰਡ ਮੂਸਾ ਵਿਖੇ ਸ਼ਰਧਾਂਜਲੀ ਭੇਂਟ ਕੀਤੀ Wednesday 29 May 2024 06:04 AM UTC+00 | Tags: breaking-news latest-news moosa-village news punjab-news sidhu-moosewala the-unmute-breaking-news ਚੰਡੀਗੜ੍ਹ, 29 ਮਈ 2024: ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਦੂਜੀ ਬਰਸੀ ਹੈ। ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਮੂਸੇਵਾਲਾ ਦੀ ਸਮਾਧ ‘ਤੇ ਸ਼ਰਧਾਂਜਲੀ ਭੇਂਟ ਕਰਨ ਪੁੱਜੇ, ਜਿੱਥੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਬੁੱਤ ‘ਤੇ ਫੁੱਲਮਾਲਾਵਾਂ ਚੜ੍ਹਾਈਆਂ। ਇਸ ਮੌਕੇ ਪਿੰਡ ਦੇ ਹੋਰ ਲੋਕਾਂ ਨੇ ਵੀ ਸਿੱਧੂ ਮੂਸੇਵਾਲਾ (Sidhu Moosewala) ਨੂੰ ਸ਼ਰਧਾਂਜਲੀ ਭੇਟ ਕੀਤੀ। ਮੂਸੇਵਾਲਾ ਦੇ ਪ੍ਰਸੰਸਕ ਵੀ ਵੱਡੀ ਗਿਣਤੀ ‘ਚ ਪਿੰਡ ‘ਚ ਸਥਿਤ ਸਮਾਧ ‘ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ | ਇਸ ਦੌਰਾਨ ਅੱਜ ਵੱਡੀ ਗਿਣਤੀ ‘ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਪਿੰਡ ਮੂਸੇ ਵਿਖੇ ਪਹੁੰਚੇ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ 2 ਸਾਲ ਹੋ ਗਏ ਹਨ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਅਤੇ ਸਨੇਹੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਪਰ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਪਿੰਡ ਪੱਧਰ 'ਤੇ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ। ਪਰਿਵਾਰ ਨਹੀਂ ਚਾਹੁੰਦਾ ਕਿ ਕੋਈ ਇਸ ਪ੍ਰੋਗਰਾਮ ਨੂੰ ਰੈਲੀ ਵਿੱਚ ਬਦਲੇ। ਬਲਕੌਰ ਸਿੰਘ ਦਾ ਦਾ ਕਹਿਣਾ ਹੈ ਕਿ ਦੋ ਸਾਲਾਂ ਵਿੱਚ ਅਦਾਲਤ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰਨ ਵਿੱਚ ਹੀ ਸਫ਼ਲ ਰਹੀ ਹੈ। ਫਿਲਹਾਲ ਅਦਾਲਤ ‘ਚ ਛੁੱਟੀਆਂ ਹਨ ਅਤੇ ਉਸ ਤੋਂ ਬਾਅਦ ਹੀ ਕਾਰਵਾਈ ਅੱਗੇ ਵਧੇਗੀ। ਮਾਂ ਚਰਨ ਕੌਰ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਬੇਟੇ ਸ਼ੁਭਦੀਪ ਲਈ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਮਾਤਾ ਚਰਨ ਕੌਰ ਨੇ ਇਸ ਪੋਸਟ ਵਿੱਚ ਕਿਹਾ- ਅੱਜ 730 ਦਿਨ, 17532 ਘੰਟੇ, 1051902 ਮਿੰਟ ਅਤੇ 63115200 ਸੈਕਿੰਡ ਬੀਤ ਚੁੱਕੇ ਹਨ ਜਦੋਂ ਤੋਂ ਸ਼ੁਭ ਪੁੱਤਰ ਨੂੰ ਘਰ ਦੀ ਦਹਿਲੀਜ਼ ਪਾਰ ਕੀਤਾ ਹੈ। The post ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੇ ਪਿੰਡ ਮੂਸਾ ਵਿਖੇ ਸ਼ਰਧਾਂਜਲੀ ਭੇਂਟ ਕੀਤੀ appeared first on TheUnmute.com - Punjabi News. Tags:
|
ਲੁਧਿਆਣਾ 'ਚ ਭਲਕੇ CM ਯੋਗੀ ਆਦਿਤਿਆਨਾਥ ਦੀ ਚੋਣ ਰੈਲੀ, ਰਵਨੀਤ ਬਿੱਟੂ ਲਈ ਮੰਗਣਗੇ ਵੋਟਾਂ Wednesday 29 May 2024 07:20 AM UTC+00 | Tags: bjp-punjab breaking-news cm-yogi-adityanath election-rally latest-news lok-sabha-election-2024 ludhiana news ravneet-bittu ਚੰਡੀਗੜ੍ਹ, 29 ਮਈ 2024: ਪੰਜਾਬ ਵਿੱਚ ਲੋਕ ਸਭਾ ਚੋਣ 2024 ਪ੍ਰਚਾਰ ਦੇ ਆਖ਼ਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (CM Yogi Adityanath) ਚੋਣ ਰੈਲੀ ਲਈ ਲੁਧਿਆਣਾ ਪਹੁੰਚ ਰਹੇ ਹਨ। ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਯੋਗੀ ਲੁਧਿਆਣਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਵੋਟਾਂ ਮੰਗਣਗੇ। ਯੋਗੀ ਆਦਿਤਿਆਨਾਥ (CM Yogi Adityanath) ਤੋਂ ਇਲਾਵਾ ਭਾਜਪਾ ਦੇ ਹੋਰ ਵੱਡੇ ਆਗੂ ਵੀ ਉਨ੍ਹਾਂ ਨਾਲ ਲੁਧਿਆਣਾ ਆਉਣਗੇ। ਅਜਿਹੇ ‘ਚ ਪ੍ਰਸ਼ਾਸਨ ਨੇ ਸੁਰੱਖਿਆ ਸਬੰਧੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੀਐਮ ਯੋਗੀ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। The post ਲੁਧਿਆਣਾ ‘ਚ ਭਲਕੇ CM ਯੋਗੀ ਆਦਿਤਿਆਨਾਥ ਦੀ ਚੋਣ ਰੈਲੀ, ਰਵਨੀਤ ਬਿੱਟੂ ਲਈ ਮੰਗਣਗੇ ਵੋਟਾਂ appeared first on TheUnmute.com - Punjabi News. Tags:
|
ਕੈਸਰਗੰਜ ਤੋਂ BJP ਉਮੀਦਵਾਰ ਕਰਨ ਭੂਸ਼ਣ ਸਿੰਘ ਦੇ ਕਾਫਲੇ ਦੀ ਕਾਰ ਨਾਲ ਹਾਦਸਾ, ਦੋ ਜਣਿਆਂ ਦੀ ਗਈ ਜਾਨ Wednesday 29 May 2024 07:34 AM UTC+00 | Tags: accident breaking-news gonda kaisarganj karan-bhushan-singh news road-accident uttar-pradesh ਚੰਡੀਗੜ੍ਹ, 29 ਮਈ 2024: ਉੱਤਰ ਪ੍ਰਦੇਸ਼ ਦੇ ਗੋਂਡਾ ‘ਚ ਕੈਸਰਗੰਜ (Kaisarganj) ਤੋਂ ਭਾਜਪਾ ਉਮੀਦਵਾਰ ਕਰਨ ਭੂਸ਼ਣ ਸਿੰਘ ਦੇ ਕਾਫ਼ਲੇ ਵਿੱਚ ਸ਼ਾਮਲ ਹੋਣ ਜਾ ਰਹੀ ਇੱਕ ਫਾਰਚੂਨਰ ਕਾਰ ਦੀ ਦੋ ਮੋਟਰਸਾਈਕਲ ਸਵਾਰ ਨਾਲ ਟੱਕਰ ਹੋ ਗਈ । ਇਹ ਹਾਦਸਾ ਕਰਨਲਗੰਜ-ਹੁਜ਼ੂਰਪੁਰ ਰੋਡ ‘ਤੇ ਸਥਿਤ ਛਤਈਪੁਰਵਾ ਪਿੰਡ ਨੇੜੇ ਵਾਪਰਿਆ ਹੈ । ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਰੇਹਾਨ, ਸ਼ਹਿਜ਼ਾਦ ਅਤੇ ਸੀਤਾਦੇਵੀ ਜ਼ਖ਼ਮੀ ਹੋ ਗਏ। ਤਿੰਨਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਡਾਕਟਰ ਨੇ ਰੇਹਾਨ ਅਤੇ ਸ਼ਹਿਜ਼ਾਦ ਨੂੰ ਮ੍ਰਿਤਕ ਐਲਾਨ ਦਿੱਤਾ। ਸੀਤਾਦੇਵੀ ਨੂੰ ਗੋਂਡਾ (Kaisarganj) ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਮੌਤ ਤੋਂ ਗੁੱਸੇ ‘ਚ ਪਿੰਡ ਵਾਸੀਆਂ ਨੇ ਹਜ਼ੂਰਪੁਰ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਜਿਕਰਯੋਗ ਹੈ ਕਿ ਕਰਨ ਭੂਸ਼ਣ ਸਿੰਘ ਕੈਸਰਗੰਜ ਦੇ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਹਨ ਚਸ਼ਮਦੀਦਾਂ ਦੇ ਮੁਤਾਬਕ ਕਰਨ ਭੂਸ਼ਣ ਸਿੰਘ ਆਪਣੇ 10-12 ਵਾਹਨਾਂ ਦੇ ਕਾਫ਼ਲੇ ਨਾਲ ਬਹਿਰਾਇਚ ਵੱਲ ਜਾ ਰਿਹਾ ਸੀ। ਉਸ ਦੀਆਂ ਗੱਡੀਆਂ ਦਾ ਕਾਫਲਾ ਅੱਗੇ ਚੱਲ ਪਿਆ ਸੀ। ਐਸਕਾਰਟ ਗੱਡੀ ਪਿੱਛੇ ਰਹਿ ਗਈ, ਜੋ ਕਾਫਲੇ ਵਿੱਚ ਸ਼ਾਮਲ ਹੋਣ ਲਈ ਜਾ ਰਹੀ ਸੀ। ਰਸਤੇ ‘ਚ ਫਾਰਚੂਨਰ ਨੇ ਸੜਕ ਪਾਰ ਕਰ ਰਹੇ ਮੋਟਰਸਾਈਕਲ ਸਵਾਰ ਰੇਹਾਨ ਅਤੇ ਸ਼ਹਿਜ਼ਾਦ ਦੇ ਨਾਲ-ਨਾਲ ਸੀਤਾ ਦੇਵੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਜ਼ਖਮੀ ਹੋ ਗਏ। The post ਕੈਸਰਗੰਜ ਤੋਂ BJP ਉਮੀਦਵਾਰ ਕਰਨ ਭੂਸ਼ਣ ਸਿੰਘ ਦੇ ਕਾਫਲੇ ਦੀ ਕਾਰ ਨਾਲ ਹਾਦਸਾ, ਦੋ ਜਣਿਆਂ ਦੀ ਗਈ ਜਾਨ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਦਾ ਦਾਅਵਾ, 4 ਜੂਨ ਨੂੰ ਦੇਸ਼ 'ਚ ਇੰਡੀਆ ਗਠਜੋੜ ਦੀ ਬਣੇਗੀ ਸਰਕਾਰ Wednesday 29 May 2024 07:54 AM UTC+00 | Tags: breaking-news india-alliance india-alliance-government latest-news lok-sabha-election-2024 ludhiana news punjab rahul-gandhi the-unmute-breaking-news ਚੰਡੀਗੜ੍ਹ, 29 ਮਈ 2024: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਅੱਜ ਮੁੜ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੇ ਦਾਖਾ ਦੀ ਦਾਣਾ ਮੰਡੀ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੰਡੀਆ ਗਠਜੋੜ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ 30 ਦਿਨਾਂ ਦੇ ਅੰਦਰ ਬੀਮੇ ਦੀ ਰਕਮ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਦੇਸ਼ ਵਿਚ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ | ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਭਾਰਤ ਦੇ ਗਰੀਬ ਪਰਿਵਾਰਾਂ ਦੀ ਸੂਚੀ ਬਣਾਈ ਜਾਵੇਗੀ,। ਸਰਕਾਰ ਇਨ੍ਹਾਂ ਪਰਿਵਾਰਾਂ ਦੀ ਬਜ਼ੁਰਗ ਬੀਬੀਆਂ ਦੇ ਖਾਤੇ ਵਿੱਚ ਹਰ ਸਾਲ 1 ਲੱਖ ਰੁਪਏ ਜਮ੍ਹਾਂ ਕਰਵਾਏਗੀ। ਭਾਰਤ ਸਰਕਾਰ ਹਰ ਮਹੀਨੇ ਉਨ੍ਹਾਂ ਦੇ ਖਾਤੇ ਵਿੱਚ 8500 ਰੁਪਏ ਜਮ੍ਹਾ ਕਰੇਗੀ। 5 ਜੁਲਾਈ ਨੂੰ ਕੰਮ ਸ਼ੁਰੂ ਹੋਵੇਗਾ | ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਦਾ ਮਸਲਾ ਅਜੇ ਵੀ ਹੈ ਅਤੇ ਵਧਦਾ ਜਾ ਰਿਹਾ ਹੈ। ਇਸ ‘ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਰਾਹੁਲ ਗਾਂਧੀ ਨੇ ਕਿਹਾ ਕਿ ਅਗਨੀਵੀਰ ਯੋਜਨਾ ਫੌਜ ‘ਤੇ ਹਮਲਾ ਹੈ। ਇਹ ਫੌਜ ਅਤੇ ਦੇਸ਼ ਦਾ ਅਪਮਾਨ ਹੈ। 4 ਜੂਨ ਨੂੰ ਅਗਨੀਵੀਰ ਸਕੀਮ ਨੂੰ ਪਾੜ ਕੇ ਡਸਟਬਿਨ ਵਿੱਚ ਸੁੱਟ ਦੇਵਾਂਗੇ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਚੋਣ ਸੰਵਿਧਾਨ ਨੂੰ ਬਚਾਉਣ ਲਈ ਹੈ। The post ਰਾਹੁਲ ਗਾਂਧੀ ਦਾ ਦਾਅਵਾ, 4 ਜੂਨ ਨੂੰ ਦੇਸ਼ ‘ਚ ਇੰਡੀਆ ਗਠਜੋੜ ਦੀ ਬਣੇਗੀ ਸਰਕਾਰ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਭੇਂਟ ਕੀਤੀ Wednesday 29 May 2024 08:01 AM UTC+00 | Tags: breaking-news ludhiana moosewala news rahul-gandhi sidhu-moosewale ਚੰਡੀਗੜ੍ਹ, 29 ਮਈ 2024: ਕਾਂਗਰਸ ਆਗੂ ਰਾਹੁਲ ਗਾਂਧੀ ਅੱਜ ਮੁੜ ਪੰਜਾਬ ਦੌਰੇ ‘ਤੇ ਹਨ। ਲੁਧਿਆਣਾ ਦੇ ਦਾਖਾ ਦੀ ਦਾਣਾ ਮੰਡੀ ਵਿਖੇ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ (Sidhu Moosewala) ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਦੌਰਾਨ ਉਨ੍ਹਾਂ ਨਾਲ ਸਿੱਧੂ ਮੂਸੇਵਾਲੇ ਦੇ ਪਿਓ ਬਲਕੌਰ ਸਿੰਘ ਵੀ ਮੌਜੂਦ ਸਨ | ਜਿਕਰਯੋਗ ਹੈ ਕਿ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਦੂਜੀ ਬਰਸੀ ਹੈ। ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਮੂਸੇਵਾਲਾ ਦੀ ਸਮਾਧ 'ਤੇ ਸ਼ਰਧਾਂਜਲੀ ਭੇਂਟ ਕੀਤੀ |
The post ਰਾਹੁਲ ਗਾਂਧੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਭੇਂਟ ਕੀਤੀ appeared first on TheUnmute.com - Punjabi News. Tags:
|
ਉੱਤਰਾਖੰਡ ਦੇ CM ਪੁਸ਼ਕਰ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਭਾਜਪਾ ਲਈ ਕਰਨਗੇ ਚੋਣ ਪ੍ਰਚਾਰ Wednesday 29 May 2024 08:15 AM UTC+00 | Tags: bjp breaking-news election-rally latest-news lok-sabha-election-2024 news political-parties punjab-bjp taranjit-singh-sabhdu uttarakhand-cm-pushkar-dhami ਚੰਡੀਗੜ੍ਹ, 29 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਸਿਆਸੀ ਪਾਰਟੀਆਂ ਨੇ ਪੂਰੀ ਤਾਕਤ ਲਗਾ ਰਹੀ ਹੈ | ਇਸ ਦੌਰਾਨ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ (CM Pushkar Dhami) ਅੱਜ ਅੰਮ੍ਰਿਤਸਰ ਪਹੁੰਚੇ। ਅੰਮ੍ਰਿਤਸਰ ਪਹੁੰਚ ਕੇ ਪੁਸ਼ਕਰ ਸਿੰਘ ਧਾਮੀ ਸਿੱਧਾ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਪੁਸ਼ਕਰ ਧਾਮੀ ਨੇ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਿਆ। ਮਿਲੀ ਜਾਣਕਾਰੀ ਮੁਤਾਬਕ ਹੁਣ ਪੁਸ਼ਕਰ ਧਾਮੀ (CM Pushkar Dhami) ਭਾਜਪਾ ਦਫ਼ਤਰ ਜਾਣਗੇ। ਜਿੱਥੇ ਉਹ ਵਰਕਰਾਂ ਨਾਲ ਬੈਠਕ ਕਰਨਗੇ | ਅੱਜ ਸੀ. ਐੱਮ ਪੁਸ਼ਕਰ ਧਾਮੀ ਵੀ ਰਾਮ ਤੀਰਥ ਰੋਡ ‘ਤੇ ਜਨ ਸਭਾ ਕਰਨ ਜਾ ਰਹੇ ਹਨ। ਜਿੱਥੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੀ ਹੋਣਗੇ। ਇਸ ਦੌਰਾਨ ਪੁਸ਼ਕਰ ਧਾਮੀ ਭਾਜਪਾ ਦੀਆਂ ਨੀਤੀਆਂ ‘ਤੇ ਚਰਚਾ ਕਰਨਗੇ ਅਤੇ ਵੋਟਰਾਂ ਨੂੰ ਭਾਜਪਾ ਦੇ ਹੱਕ ‘ਚ ਵੋਟ ਮੰਗਣਗੇ | The post ਉੱਤਰਾਖੰਡ ਦੇ CM ਪੁਸ਼ਕਰ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਭਾਜਪਾ ਲਈ ਕਰਨਗੇ ਚੋਣ ਪ੍ਰਚਾਰ appeared first on TheUnmute.com - Punjabi News. Tags:
|
ਗਰਮੀ ਦੇ ਮੱਦੇਨਜ਼ਰ ਦਿੱਲੀ ਦੇ LG ਦਾ ਅਹਿਮ ਫੈਸਲਾ, ਦੁਪਹਿਰ 12 ਤੋਂ 3 ਵਜੇ ਤੱਕ ਮਜ਼ਦੂਰਾਂ ਨੂੰ ਮਿਲੇਗੀ ਛੁੱਟੀ Wednesday 29 May 2024 08:29 AM UTC+00 | Tags: breaking-news delhi-government heat heat-wave india-news latest-news lg-of-delhi news nws vk-saxena workers ਚੰਡੀਗੜ੍ਹ, 29 ਮਈ 2024: ਦੇਸ਼ ਭਰ ‘ਚ ਅੱਤ ਦੀ ਗਰਮੀ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਦੇਸ਼ ਦੇ ਕਈ ਸੂਬਿਆਂ ‘ਚ ਸਕੂਲਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ | ਇਸ ਦੌਰਾਨ ਗਰਮੀ ਦੇ ਮੱਦੇਨਜ਼ਰ ਦਿੱਲੀ ਦੇ ਉਪ ਰਾਜਪਾਲ ਨੇ ਅਹਿਮ ਫੈਸਲਾ ਲਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਜ਼ਦੂਰ (Workers) ਕੋਈ ਕੰਮ ਨਹੀਂ ਕਰਨਗੇ । ਇਸ ਦੌਰਾਨ ਉਨ੍ਹਾਂ (Workers) ਦੀ ਤਨਖ਼ਾਹ ਵਿੱਚ ਵੀ ਕਟੌਤੀ ਨਹੀਂ ਕੀਤੀ ਜਾਵੇਗੀ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਇਹ ਹੁਕਮ ਜਾਰੀ ਕੀਤਾ ਹੈ। ਇਸ ਸਬੰਧੀ ਉਪ ਰਾਜਪਾਲ ਨੇ ਮੁੱਖ ਸਕੱਤਰ ਨੂੰ ਤੁਰੰਤ ਮੀਟਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਤ ਦੀ ਗਰਮੀ ਦੇ ਮੱਦੇਨਜ਼ਰ ਮਜ਼ਦੂਰਾਂ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੇਡ ਛੁੱਟੀ ਦਾ ਹੁਕਮ ਦਿੱਤਾ ਹੈ। ਉਪ ਰਾਜਪਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂ ਉਨ੍ਹਾਂ ਦੇ ਮੰਤਰੀਆਂ ਵੱਲੋਂ ਇੰਨੀ ਅੱਤ ਦੀ ਗਰਮੀ ਵਿੱਚ ਵੀ 'ਸਮਰ ਹੀਟ ਐਕਸ਼ਨ ਪਲਾਨ' ਲਈ ਅਜੇ ਤੱਕ ਕੋਈ ਕਦਮ ਨਾ ਚੁੱਕੇ ਜਾਣ ਲਈ ਆਲੋਚਨਾ ਕੀਤੀ ਹੈ।
The post ਗਰਮੀ ਦੇ ਮੱਦੇਨਜ਼ਰ ਦਿੱਲੀ ਦੇ LG ਦਾ ਅਹਿਮ ਫੈਸਲਾ, ਦੁਪਹਿਰ 12 ਤੋਂ 3 ਵਜੇ ਤੱਕ ਮਜ਼ਦੂਰਾਂ ਨੂੰ ਮਿਲੇਗੀ ਛੁੱਟੀ appeared first on TheUnmute.com - Punjabi News. Tags:
|
ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ 'ਚ ਬਿਭਵ ਕੁਮਾਰ ਵੱਲੋਂ ਦਿੱਲੀ ਹਾਈ ਕੋਰਟ 'ਚ ਪਟੀਸ਼ਨ ਦਾਇਰ Wednesday 29 May 2024 08:36 AM UTC+00 | Tags: arvind-kejriwal bibhav-kumar breaking-news delhi-high-court delhi-police news swati-maliwal-case ਚੰਡੀਗੜ੍ਹ, 29 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ (Bibhav Kumar) ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ ‘ਚ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸਦੇ ਨਾਲ ਹੀ ਬਿਭਵ ਕੁਮਾਰ ਨੇ ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਬਿਭਵ ਨੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਜ਼ਬਰਦਸਤੀ ਹਿਰਾਸਤ ‘ਚ ਰੱਖਿਆ। ਬਿਭਵ ਕੁਮਾਰ (Bibhav Kumar) ਨੇ ਜਬਰੀ ਨਜ਼ਰਬੰਦੀ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੀ ਮੰਗ ਵੀ ਕੀਤੀ ਹੈ। ਜਿਕਰਯੋਗ ਇਹ ਕਿ ਮੰਗਲਵਾਰ ਨੂੰ ਤੀਸ ਹਜ਼ਾਰੀ ਕੋਰਟ ਨੇ ਬਿਭਵ ਕੁਮਾਰ ਨੂੰ ਤਿੰਨ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਮੈਟਰੋਪੋਲੀਟਨ ਮੈਜਿਸਟ੍ਰੇਟ ਗੌਰਵ ਗੋਇਲ ਨੇ ਕੁਮਾਰ ਨੂੰ 31 ਮਈ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। The post ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ ‘ਚ ਬਿਭਵ ਕੁਮਾਰ ਵੱਲੋਂ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ appeared first on TheUnmute.com - Punjabi News. Tags:
|
'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਸੁਪਰੀਮ ਕੋਰਟ ਵੱਲੋਂ ਨਹੀਂ ਮਿਲੀ ਰਾਹਤ Wednesday 29 May 2024 09:22 AM UTC+00 | Tags: aam-aadmi-party breaking-news gajjan-majra interim-bail latest-news mla-gajjan-majra news punjab punjab-news supreme-court ਚੰਡੀਗੜ੍ਹ, 29 ਮਈ 2024: ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ (MLA Jaswant Singh Gajjan Majra) ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ | ਸੁਪਰੀਮ ਕੋਰਟ ਨੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਸਵੰਤ ਸਿੰਘ ਨੇ ਲੋਕ ਸਭਾ ਚੋਣਾਂ 2024 ਵਿੱਚ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਅੰਤਰਿਮ ਰਿਹਾਈ ਦੀ ਮੰਗ ਕੀਤੀ ਸੀ। ਗੱਜਣ ਮਾਜਰਾ ਮਨੀ ਲਾਂਡਰਿੰਗ ਮਾਮਲੇ ‘ਚ 6 ਮਹੀਨਿਆਂ ਤੋਂ ਹਿਰਾਸਤ ‘ਚ ਹਨ। ਵਿਧਾਇਕ ਜਸਵੰਤ ਸਿੰਘ (MLA Jaswant Singh Gajjan Majra) ਵੱਲੋਂ ਕੇਂਦਰੀ ਏਜੰਸੀ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੇ ਨਾਲ-ਨਾਲ ਅੰਤਰਿਮ ਜ਼ਮਾਨਤ ਦੀ ਅਰਜ਼ੀ 'ਤੇ ਕੇਂਦਰ ਸਰਕਾਰ ਅਤੇ ਈਡੀ ਤੋਂ ਜਵਾਬ ਮੰਗਿਆ। ਇਹ ਜਵਾਬ ਇੱਕ ਹਫ਼ਤੇ ਦੇ ਅੰਦਰ ਦਾਇਰ ਕਰਨਾ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 24 ਮਈ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਤੁਰੰਤ ਅਪੀਲ ਕੀਤੀ ਗਈ। ਜਿਕਰਯੋਗ ਹੈ ਕਿ ਜਸਵੰਤ ਸਿੰਘ ਮਾਲੇਰਕੋਟਲਾ ਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਨ੍ਹਾਂ ‘ਤੇ ਆਪਣੀ ਕੰਪਨੀ ਨੂੰ ਦਿੱਤੇ ਗਏ ਕਰਜ਼ੇ ਦੀ ਦੁਰਵਰਤੋਂ ਕਰਕੇ ਬੈਂਕਾਂ ਤੋਂ 40 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। The post ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਸੁਪਰੀਮ ਕੋਰਟ ਵੱਲੋਂ ਨਹੀਂ ਮਿਲੀ ਰਾਹਤ appeared first on TheUnmute.com - Punjabi News. Tags:
|
ਸਪਾ ਆਗੂ ਆਜ਼ਮ ਖਾਨ ਡੂੰਗਰਪੁਰ ਬਸਤੀ ਮਾਮਲੇ 'ਚ ਦੋਸ਼ੀ ਕਰਾਰ, ਕੱਲ੍ਹ ਸੁਣਾਈ ਜਾਵੇਗੀ ਸਜ਼ਾ Wednesday 29 May 2024 09:56 AM UTC+00 | Tags: azam-khan breaking-news latest-news news sp-leader-azam-khan ਚੰਡੀਗੜ੍ਹ, 29 ਮਈ 2024: ਉੱਤਰ ਪ੍ਰਦੇਸ਼ ‘ਚ ਰਾਮਪੁਰ ਦੇ ਡੂੰਗਰਪੁਰ ਬਸਤੀ ਮਾਮਲੇ ਦੇ ਇੱਕ ਹੋਰ ਮਾਮਲੇ ਵਿੱਚ ਅਦਾਲਤ ਨੇ ਸਪਾ ਆਗੂ ਆਜ਼ਮ ਖਾਨ (Azam Khan) ਨੂੰ ਇੱਕ ਵਾਰ ਫਿਰ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਆਜ਼ਮ ਖਾਨ ਨੂੰ ਇਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ। ਇਸ ਮਾਮਲੇ ‘ਚ ਸਜ਼ਾ ਭਲਕੇ ਦੁਪਹਿਰ ਬਾਅਦ ਸੁਣਾਈ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ 2019 ਵਿੱਚ ਡੂੰਗਰਪੁਰ ਵਿੱਚ ਰਹਿਣ ਵਾਲੇ ਲੋਕਾਂ ਨੇ ਕਲੋਨੀ ਖਾਲੀ ਕਰਨ ਦੇ ਨਾਮ ‘ਤੇ ਲੁੱਟ, ਚੋਰੀ, ਕੁੱਟਮਾਰ ਅਤੇ ਹੋਰ ਦੋਸ਼ਾਂ ਦੇ ਤਹਿਤ ਗੰਜ ਥਾਣੇ ਵਿੱਚ ਸਪਾ ਆਗੂ ਆਜ਼ਮ ਖਾਨ ਦੇ ਖ਼ਿਲਾਫ਼ 12 ਵੱਖ-ਵੱਖ ਕੇਸ ਦਰਜ ਕਰਵਾਏ ਸਨ। ਇਨ੍ਹਾਂ ਵਿੱਚੋਂ ਤਿੰਨ ਕੇਸਾਂ ਵਿੱਚ ਫੈਸਲਾ ਆਇਆ ਹੈ, ਦੋ ਮਾਮਲਿਆਂ ‘ਚ ਸਪਾ ਆਗੂ ਬਰੀ ਹੋ ਚੁੱਕੇ ਹਨ, ਜਦਕਿ ਇਕ ਮਾਮਲੇ ‘ਚ ਸਪਾ ਆਗੂ ਨੂੰ 7 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਪਾ ਆਗੂ ਫਿਲਹਾਲ ਸੀਤਾਪੁਰ ਜੇਲ੍ਹ ‘ਚ ਬੰਦ ਹੈ। ਅਦਾਲਤ ਨੇ ਇਸ ਮਾਮਲੇ ‘ਚ ਆਜ਼ਮ ਖਾਨ (Azam Khan) ਅਤੇ ਠੇਕੇਦਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਇਸ ਮਾਮਲੇ ਵਿੱਚ ਆਜ਼ਮ ਖਾਨ ਅਤੇ ਠੇਕੇਦਾਰ ਬਰਕਤ ਅਲੀ ਨੂੰ ਸਜ਼ਾ ਸੁਣਾਏਗੀ।
The post ਸਪਾ ਆਗੂ ਆਜ਼ਮ ਖਾਨ ਡੂੰਗਰਪੁਰ ਬਸਤੀ ਮਾਮਲੇ ‘ਚ ਦੋਸ਼ੀ ਕਰਾਰ, ਕੱਲ੍ਹ ਸੁਣਾਈ ਜਾਵੇਗੀ ਸਜ਼ਾ appeared first on TheUnmute.com - Punjabi News. Tags:
|
ਸ੍ਰੀ ਮੁਕਤਸਰ ਸਾਹਿਬ ਅੰਦਰ 30 ਮਈ ਤੋਂ 1 ਜੂਨ ਤੱਕ ਤੇ 4 ਜੂਨ ਨੂੰ ਡਰਾਈ ਡੇ ਘੋਸਿਤ Wednesday 29 May 2024 10:03 AM UTC+00 | Tags: breaking-news dry-day latest-news lok-sabha-election-2024 news sri-muktsar-sahib ਸ੍ਰੀ ਮੁਕਤਸਰ ਸਾਹਿਬ 29 ਮਈ 2024: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿੱਚ ਕਰਵਾਈਆਂ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸੀਮਾਵਾਂ ਅੰਦਰ ਮਿਤੀ 30 ਮਈ 2024 ਸ਼ਾਮ 6.00 ਵਜੇ ਤੋਂ ਮਿਤੀ 1 ਜੂਨ 2024 ਨੂੰ ਵੋਟਿੰਗ ਪ੍ਰੋਸੈਸ ਖਤਮ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ 2024 ਨੂੰ ਡਰਾਈ ਡੇ (Dry day) ਘੋਸਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ‘ਤੇ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਹੋਟਲਾਂ, ਰੈਸਟੋਰੇਟਾਂ,ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਅਤੇ ਵੀ ਪੂਰਨ ਤੌਰ ‘ਤੇ (Dry day)ਲਾਗੂ ਹੋਣਗੇ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। The post ਸ੍ਰੀ ਮੁਕਤਸਰ ਸਾਹਿਬ ਅੰਦਰ 30 ਮਈ ਤੋਂ 1 ਜੂਨ ਤੱਕ ਤੇ 4 ਜੂਨ ਨੂੰ ਡਰਾਈ ਡੇ ਘੋਸਿਤ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਨੇ ਸ਼ਹੀਦ ਅਗਨੀਵੀਰ ਅਜੈ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ Wednesday 29 May 2024 12:46 PM UTC+00 | Tags: agniveer-ajay-kumar agniveer-scheme breaking-news indian-army nbews news ਚੰਡੀਗੜ੍ਹ, 29 ਮਈ 2024: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾ ਵਿੱਚ ਸ਼ਹੀਦ ਅਗਨੀਵੀਰ ਅਜੈ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨੇ ਸ਼ਹੀਦ ਦੇ ਮਾਤਾ-ਪਿਤਾ ਅਤੇ ਛੇ ਭੈਣਾਂ ਨਾਲ ਮੁਲਾਕਾਤ ਕਰਦਿਆਂ ਅਤੇ ਅਜੈ ਕੁਮਾਰ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਦੌਰਾਨ ਰਾਹੁਲ ਗਾਂਧੀ ਨੇ ਪਰਿਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਸੱਤਾ ‘ਚ ਆਈ ਤਾਂ ਉਹ ਅਗਨੀਵੀਰ ਸਕੀਮ ਨੂੰ ਸਭ ਤੋਂ ਪਹਿਲਾਂ ਰੱਦ ਕਰਨਗੇ। The post ਰਾਹੁਲ ਗਾਂਧੀ ਨੇ ਸ਼ਹੀਦ ਅਗਨੀਵੀਰ ਅਜੈ ਕੁਮਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
70 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣਾ 'ਆਪ' ਸਰਕਾਰ ਦਾ ਟੀਚਾ: CM ਭਗਵੰਤ ਮਾਨ Wednesday 29 May 2024 12:57 PM UTC+00 | Tags: aam-aadmi-party cm-bhagwant-mann latest-news news punjab punjab-government punjabi-news punjab-news the-unmute-breaking-news ਚੰਡੀਗੜ੍ਹ, 29 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਸਰਗਰਮ ਹੈ | ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਕੇਜਰੀਵਾਲ ਪਾਰਟੀ ਦੇ ਉਮੀਦਵਾਰਾਂ ਲਈ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ। ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਚੋਣ ਪ੍ਰਚਾਰ ਲਈ ਸੰਗਰੂਰ ਪੁੱਜੇ। ਜਿੱਥੇ ਉਨ੍ਹਾਂ ਧੂਰੀ ‘ਚ ਜਨਤਾ ਨੂੰ ਸੰਬੋਧਨ ਕੀਤਾ। ਉਨ੍ਹਾਂ (CM Bhagwant Mann) ਆਪਣੇ ਵਾਅਦਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਇਸ ‘ਤੇ ਲਗਾਤਾਰ ਕੰਮ ਕਰ ਰਹੇ ਹਨ ਅਤੇ ਉਹ ਛੇਤੀ ਹੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਬੀਬੀਆਂ ਨੂੰ 1000 ਰੁਪਏ ਦੀ ਬਜਾਏ 1100 ਰੁਪਏ ਹਰ ਮਹੀਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਸਮਝਦੇ ਸਨ ਕਿ ਬਿਜਲੀ 2-4 ਦਿਨ ਹੀ ਚੱਲੇਗੀ ਪਰ ਹੁਣ ਦੋ ਸਾਲ ਬੀਤ ਗਏ ਹਨ ਅਤੇ ਹੁਣ ਤੱਕ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ। ਸਰਕਾਰੀ ਨੌਕਰੀਆਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ 2 ਸਾਲਾਂ ਵਿੱਚ ਉਹ 43 ਸਰਕਾਰੀ ਨੌਕਰੀਆਂ ਦੇ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ 70 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣਾ ਹੈ। ਇਸ ਨਾਲ 5.5 ਲੱਖ ਟਿਊਬਵੈੱਲ ਬੰਦ ਹੋ ਜਾਣਗੇ, ਜਿਸ ਨਾਲ 6-7 ਕਰੋੜ ਰੁਪਏ ਦੀ ਬਚਤ ਹੋਵੇਗੀ, ਜਿਸ ਕਾਰਨ ਹਰ ਮਹੀਨੇ ਬੀਬੀਆਂ ਨੂੰ ਪੈਸੇ ਭੇਜੇ ਜਾਣਗੇ ਅਤੇ 1000 ਰੁਪਏ ਦੀ ਬਜਾਏ 1100 ਰੁਪਏ ਦਿੱਤੇ ਜਾਣਗੇ। The post 70 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣਾ ‘ਆਪ’ ਸਰਕਾਰ ਦਾ ਟੀਚਾ: CM ਭਗਵੰਤ ਮਾਨ appeared first on TheUnmute.com - Punjabi News. Tags:
|
ਗੌਤਮ ਗੰਭੀਰ ਹੋਣਗੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ! ਛੇਤੀ ਹੋ ਸਕਦੈ ਐਲਾਨ Wednesday 29 May 2024 01:12 PM UTC+00 | Tags: bcci breaking-news gautam-gambhir head-coach indian-cricket-team news sports ਚੰਡੀਗੜ੍ਹ, 29 ਮਈ 2024: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੇ ਮੈਂਟਰ ਗੌਤਮ ਗੰਭੀਰ (Gautam Gambhir) ਦਾ ਭਾਰਤੀ ਟੀਮ ਦਾ ਮੁੱਖ ਕੋਚ ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਆਈਪੀਐਲ ਫਰੈਂਚਾਇਜ਼ੀ ਦੇ ਮਾਲਕ ਨੇ ਕ੍ਰਿਕਬਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੰਭੀਰ ਦਾ ਕੋਚ ਬਣਨਾ ਲਗਭਗ ਤੈਅ ਹੈ ਅਤੇ ਇਸ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ। ਕ੍ਰਿਕਬਜ਼ ਦੀ ਰਿਪੋਰਟ ਮੁਤਾਬਕ ਸ਼ਾਹਰੁਖ ਖਾਨ ਨੂੰ ਵੀ ਇਸ ਬਾਰੇ ਜਾਣਕਾਰੀ ਮਿਲੀ ਹੈ। ਬੀਸੀਸੀਆਈ ਦੇ ਨਿਯਮਾਂ ਮੁਤਾਬਕ ਜੇਕਰ ਗੰਭੀਰ (Gautam Gambhir) ਟੀਮ ਦੇ ਮੁੱਖ ਕੋਚ ਬਣਦੇ ਹਨ ਤਾਂ ਉਨ੍ਹਾਂ ਨੂੰ ਕੇਕੇਆਰ ਦੀ ਮੈਂਟਰਸ਼ਿਪ ਛੱਡਣੀ ਹੋਵੇਗੀ। ਜਿਕਰਯੋਗ ਹੈ ਕਿ ਸੋਮਵਾਰ (27 ਮਈ) ਕੋਚ ਦੇ ਅਹੁਦੇ ਲਈ ਅਪਲਾਈ ਕਰਨ ਦੀ ਆਖਰੀ ਤਾਰੀਖ਼ ਸੀ। ਸੰਭਾਵਨਾ ਹੈ ਕਿ ਗੰਭੀਰ ਨੇ ਇਸ ਅਹੁਦੇ ਲਈ ਅਪਲਾਈ ਕੀਤਾ ਹੈ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਰਾਹੁਲ ਦ੍ਰਾਵਿੜ ਫਿਲਹਾਲ ਭਾਰਤੀ ਟੀਮ ਦੇ ਮੁੱਖ ਕੋਚ ਹਨ। ਉਨ੍ਹਾਂ ਦਾ ਕਾਰਜਕਾਲ ਅਮਰੀਕਾ ਅਤੇ ਵੈਸਟਇੰਡੀਜ਼ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਖਤਮ ਹੋ ਜਾਵੇਗਾ। ਨਵੇਂ ਮੁੱਖ ਕੋਚ ਦੀ ਚੋਣ ਟੀ-20 ਵਿਸ਼ਵ ਕੱਪ ਦੌਰਾਨ ਕੀਤੀ ਜਾਵੇਗੀ। ਉਨ੍ਹਾਂ ਦਾ ਕਾਰਜਕਾਲ 1 ਜੁਲਾਈ 2024 ਤੋਂ ਸ਼ੁਰੂ ਹੋਵੇਗਾ ਅਤੇ 31 ਦਸੰਬਰ 2027 ਤੱਕ ਚੱਲੇਗਾ। ਇਸ ਦੌਰਾਨ ਭਾਰਤੀ ਟੀਮ ਨੂੰ 5 ICC ਟੂਰਨਾਮੈਂਟ ਖੇਡਣੇ ਹਨ। ਇਨ੍ਹਾਂ ਵਿੱਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਨਾਲ ਚੈਂਪੀਅਨਜ਼ ਟਰਾਫੀ, ਟੀ-20 ਵਿਸ਼ਵ ਕੱਪ ਅਤੇ ਵਨਡੇ ਵਿਸ਼ਵ ਕੱਪ ਸ਼ਾਮਲ ਹਨ। The post ਗੌਤਮ ਗੰਭੀਰ ਹੋਣਗੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ! ਛੇਤੀ ਹੋ ਸਕਦੈ ਐਲਾਨ appeared first on TheUnmute.com - Punjabi News. Tags:
|
ਦਿੱਲੀ ਦੇ ਉਪ ਰਾਜਪਾਲ ਨੇ ਸਿਹਤ ਮੰਤਰੀ ਸੌਰਭ ਭਾਰਦਵਾਜ ਦੇ OSD ਨੂੰ ਕੀਤਾ ਮੁਅੱਤਲ Wednesday 29 May 2024 01:25 PM UTC+00 | Tags: breaking-news delhi-health-minister delhi-lg lg-vk-saxena lt-governor-of-delhi news osd rn-das saurabh-bhardwaj saurabh-bhardwajs-osd ਚੰਡੀਗੜ੍ਹ, 29 ਮਈ 2024: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਬੁੱਧਵਾਰ ਨੂੰ ਸਿਹਤ ਮੰਤਰੀ ਸੌਰਭ ਭਾਰਦਵਾਜ (Saurabh Bhardwaj) ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐਸਡੀ) ਆਰ ਐਨ ਦਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ । ਦਾਸ ‘ਤੇ ਪ੍ਰਾਈਵੇਟ ਨਰਸਿੰਗ ਹੋਮਜ਼ ਦੀ ਬੇਨਿਯਮੀ ਅਤੇ ਗੈਰ-ਕਾਨੂੰਨੀ ਰਜਿਸਟਰੇਸ਼ਨ ਵਿਚ ਕਥਿਤ ਸ਼ਮੂਲੀਅਤ ਦਾ ਦੋਸ਼ ਹੈ। ਭਾਜਪਾ ਨੇ ਵਿਵੇਕ ਵਿਹਾਰ ਵਿੱਚ ਬੱਚਿਆਂ ਦੇ ਹਸਪਤਾਲ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਦਾਸ ਦੀ ਭੂਮਿਕਾ ਦਾ ਵੀ ਦੋਸ਼ ਲਗਾਇਆ ਹੈ, ਜਿੱਥੇ ਸ਼ਨੀਵਾਰ ਰਾਤ ਨੂੰ ਅੱਗ ਲੱਗਣ ਦੀ ਘਟਨਾ ਵਿੱਚ ਛੇ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਸੀ। ਸੌਰਭ ਭਾਰਦਵਾਜ (Saurabh Bhardwaj) ਨੇ ਐਕਸ ‘ਤੇ ਇਸ ਮਾਮਲੇ ‘ਤੇ ਕਿਹਾ ਕਿ ਐਲਜੀ ਸਾਹਬ ਨੂੰ ਪਤਾ ਨਹੀਂ, ਮੇਰੇ ਸਿਹਤ ਵਿਭਾਗ ਨੇ 18 ਅਪ੍ਰੈਲ ਨੂੰ ਹੀ ਉਨ੍ਹਾਂ ਦੇ ਅਧੀਨ ਦਿੱਲੀ ਪੁਲਿਸ ਵਿਭਾਗ ਨੂੰ ਹੀਟ ਵੇਵ ਦੀ ਐਡਵਾਈਜ਼ਰੀ ਭੇਜੀ ਸੀ। ਨੂੰ ਵੀ ਕੇਂਦਰ ਸਰਕਾਰ ਦੇ ਸਾਰੇ ਹਸਪਤਾਲਾਂ ਨੂੰ ਭੇਜਿਆ ਗਿਆ ਸੀ ਅਤੇ 27 ਮਈ ਨੂੰ ਮੈਂ ਸਮੀਖਿਆ ਕੀਤੀ | ਦੁਬਾਰਾ ਸਾਰੇ ਵਿਭਾਗਾਂ ਨੂੰ ਐਡਵਾਈਜ਼ਰੀ ਭੇਜੀ। ਇੰਨੇ ਵੱਡੇ ਅਹੁਦੇ ‘ਤੇ, ਤੁਹਾਡੇ ਸਲਾਹਕਾਰ ਤੁਹਾਨੂੰ ਸਹੀ ਸਲਾਹ ਨਹੀਂ ਦੇ ਰਹੇ ਹਨ। ਦਿੱਲੀ ਨੂੰ ਨਕਾਰਾਤਮਕਤਾ ਵੱਲ ਲਿਜਾ ਰਿਹਾ ਹੈ।
The post ਦਿੱਲੀ ਦੇ ਉਪ ਰਾਜਪਾਲ ਨੇ ਸਿਹਤ ਮੰਤਰੀ ਸੌਰਭ ਭਾਰਦਵਾਜ ਦੇ OSD ਨੂੰ ਕੀਤਾ ਮੁਅੱਤਲ appeared first on TheUnmute.com - Punjabi News. Tags:
|
ਮੋਹਾਲੀ: ਸੀ.ਈ.ਓ ਦਫ਼ਤਰ ਵੱਲੋਂ ਵੋਟਰਾਂ ਦੀ ਸਹੂਲਤ ਲਈ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਦੀ ਸ਼ੁਰੂਆਤ Wednesday 29 May 2024 01:35 PM UTC+00 | Tags: breaking-news dc-aashika-jain lok-sabha-election-2024 mohali mohali-news news polling-booth punjab-voter voter-q-information-system ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਮਈ, 2024: ਜ਼ਿਲ੍ਹੇ ਦੇ ਵੋਟਰ (Voters) ਮਤਦਾਨ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਦੀ ਪਹਿਲਕਦਮੀ ਤੇ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨ ਆਈ ਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ (Voters) ਨੂੰ ਇਕ ਵਟਸਐਪ ਨੰਬਰ 7447447217 ਉੱਤੇ 'ਵੋਟ' ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ। The post ਮੋਹਾਲੀ: ਸੀ.ਈ.ਓ ਦਫ਼ਤਰ ਵੱਲੋਂ ਵੋਟਰਾਂ ਦੀ ਸਹੂਲਤ ਲਈ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਦੀ ਸ਼ੁਰੂਆਤ appeared first on TheUnmute.com - Punjabi News. Tags:
|
ਐਸ.ਏ.ਐਸ ਨਗਰ 'ਚ ਜਨਤਕ ਬੈਠਕਾਂ, ਨਾਹਰੇ ਲਾਉਣ, ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ Wednesday 29 May 2024 01:40 PM UTC+00 | Tags: breaking-news lok-sabha-election-2024 newqs news prohibition-orders sas-nagar ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਮਈ 2024: ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਪਬਲਿਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ । ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਪੰਜਾਬ ਰਾਜ ਵਿਚ ਮਿਤੀ 01.06.2024 ਨੂੰ ਹੋਣੀਆਂ ਨਿਯਤ ਹੋਈਆਂ ਹਨ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਐਸ.ਓ.ਪੀ ਦੇ ਡਾਕੂਮੈਂਟ-12 ਅਡੀਸ਼ਨ-1 ਦੇ ਲੜੀ ਨੰਬਰ 1 ਵਿਚ ਲਿਖਿਆ ਗਿਆ ਹੈ ਕਿ ਵੋਟਿੰਗ ਤੋਂ 48 ਘੰਟੇ ਪਹਿਲਾ ਪਬਲਿਕ ਮੀਟਿੰਗਾਂ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਨਾਹਰੇ ਲਾਉਣ, ਵਿਖਾਵਾ ਕਰਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ,ਵਿਆਹ ਸ਼ਾਦੀਆ,ਧਾਰਮਿਕ ਰਸਮਾਂ,ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 30-5-2024 ਤੋਂ 01-06-2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (SAS Nagar) ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ। The post ਐਸ.ਏ.ਐਸ ਨਗਰ ‘ਚ ਜਨਤਕ ਬੈਠਕਾਂ, ਨਾਹਰੇ ਲਾਉਣ, ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ appeared first on TheUnmute.com - Punjabi News. Tags:
|
ਮਲੋਟ ਵਿਖੇ ਖਰਚਾ ਆਬਜ਼ਰਵਰ ਨੇ ਬੈਂਕਾਂ ਅਤੇ ਠੇਕਿਆਂ ਦੀ ਕੀਤੀ ਚੈਕਿੰਗ Wednesday 29 May 2024 01:53 PM UTC+00 | Tags: breaking-news liquor-shop lok-sabha-election malout news ਮਲੋਟ, 29 ਮਈ 2024: ਲੋਕ ਸਭਾ ਚੋਣਾਂ 2024 ਦੇ ਸੰਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਹਲਕਾ ਫਿਰੋਜ਼ਪੁਰ ਦੇ ਲਗਾਏ ਗਏ ਖਰਚਾ ਆਬਜ਼ਰਵਰ ਨਗਿੰਦਰ ਯਾਦਵ, ਆਈ.ਆਰ.ਐਸ ਵੱਲੋਂ ਮਲੋਟ (Malout) ਦੇ ਬੈਂਕਾਂ ਅਤੇ ਸ਼ਰਾਬ ਦੇ ਠੇਕਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸਟੇਟ ਬੈਂਕ, ਦਾਣਾ ਮੰਡੀ, ਐਚ ਡੀ ਐਫ ਸੀ ਬੈਂਕ, ਮਲੋਟ ਤੋਂ ਇਲਾਵਾ ਸ਼ਰਾਬ ਦੇ ਠੇਕਿਆਂ ਦੇ ਰਿਕਾਰਡ ਦੀ ਪੜਤਾਲ ਕੀਤੀ ਅਤੇ ਰਿਕਾਰਡ ਨੂੰ ਤਾਰੀਖ ਮੁਕੰਮਲ ਰੱਖਣ ਦੀ ਹਦਾਇਤ ਕੀਤੀ। ਵਿਸ਼ੇਸ਼ ਤੌਰ ‘ਤੇ ਸ਼ਰਾਬ ਦੇ ਠੇਕਿਆਂ ਨੂੰ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਵੱਲੋਂ ਘੋਸ਼ਿਤ ਕੀਤੇ ਡਰਾਈ ਡੇਅ ਦੇ ਸਮੇਂ ਅਨੁਸਾਰ ਬੰਦ ਰੱਖਣ ਦੇ ਹੁਕਮ ਦਿੱਤੇ। ਉਨ੍ਹਾਂਨੇ ਕਿਹਾ ਕਿ ਖਰਚਾ ਨਿਗਰਾਨ ਟੀਮਾਂ ਪੂਰੀ ਤਰਾਂ ਚੌਕਸ ਹਨ ਅਤੇ ਹਰ ਪ੍ਰਕਾਰ ਦੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। The post ਮਲੋਟ ਵਿਖੇ ਖਰਚਾ ਆਬਜ਼ਰਵਰ ਨੇ ਬੈਂਕਾਂ ਅਤੇ ਠੇਕਿਆਂ ਦੀ ਕੀਤੀ ਚੈਕਿੰਗ appeared first on TheUnmute.com - Punjabi News. Tags:
|
ਪਟਿਆਲਾ 'ਚ ਅਕਾਲੀ ਦਲ ਉਮੀਦਵਾਰ ਖ਼ਿਲਾਫ਼ ਕੇਸ ਦਰਜ, ਚੋਣ ਨਿਯਮਾਂ ਦੀ ਉਲੰਘਣਾ ਦਾ ਲੱਗਿਆ ਦੋਸ਼ Wednesday 29 May 2024 02:06 PM UTC+00 | Tags: akali-dal breaking-news latest-news news nk-sharma patiala punjab punjab-news ਚੰਡੀਗੜ੍ਹ, 29 ਮਈ 2024: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ (Patiala) ਲੋਕ ਸਭਾ ਸੀਟ ਤੋਂ ਉਮੀਦਵਾਰ ਐਨ.ਕੇ.ਸ਼ਰਮਾ ਖ਼ਿਲਾਫ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਅਨਾਜ ਮੰਡੀ ਵਿਖੇ ਨੋਡਲ ਅਫ਼ਸਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਪੁਲਿਸ (Patiala) ਨੇ ਅਕਾਲੀ ਉਮੀਦਵਾਰ ਐਨ.ਕੇ ਸ਼ਰਮਾ ਖ਼ਿਲਾਫ਼ ਇਹ ਐਫਆਈਆਰ ਦਰਜ ਕੀਤੀ ਹੈ, ਜਿਸ ਵਿੱਚ ਐਨ ਕੇ ਸ਼ਰਮਾ ਦੇ ਸਮਰਥਨ ਵਿੱਚ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਪਾਰਟੀ ਦੇ ਪੋਸਟਰ, ਬੈਨਰ, ਬੋਰਡ, ਫਲੈਕਸ ਅਤੇ ਝੰਡੇ ਆਦਿ ਲਾਏ ਜਾਣ ਦਾ ਜ਼ਿਕਰ ਕੀਤਾ ਗਿਆ ਹੈ। ਇਹ ਸਾਰੀ ਚੋਣ ਸਮੱਗਰੀ ਸਰਕਾਰੀ ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਇਮਾਰਤਾਂ ‘ਤੇ ਲਗਾਈ ਗਈ ਸੀ, ਅਜਿਹਾ ਕਰਨ ‘ਤੇ ਲੋਕ ਸਭਾ ਚੋਣਾਂ 2024 ਲਈ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਐਨ.ਕੇ.ਸ਼ਰਮਾ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਵਧਦੀ ਲੋਕਪ੍ਰਿਅਤਾ ਨੂੰ ਦੇਖ ਕੇ ਘਬਰਾ ਗਈ ਹੈ। ਜਿਸ ਕਾਰਨ ਸਰਕਾਰ ਪੁਲਿਸ ‘ਤੇ ਦਬਾਅ ਪਾ ਕੇ ਝੂਠੇ ਕੇਸ ਦਰਜ ਕਰ ਰਹੀ ਹੈ। ਉਨ੍ਹਾਂ ਕੋਲ ਚੋਣ ਪ੍ਰਚਾਰ ਨਾਲ ਸਬੰਧਤ ਸਾਰੇ ਦਸਤਾਵੇਜ਼ ਹਨ ਅਤੇ ਇਜਾਜ਼ਤ ਵੀ ਲਈ ਹੈ। The post ਪਟਿਆਲਾ ‘ਚ ਅਕਾਲੀ ਦਲ ਉਮੀਦਵਾਰ ਖ਼ਿਲਾਫ਼ ਕੇਸ ਦਰਜ, ਚੋਣ ਨਿਯਮਾਂ ਦੀ ਉਲੰਘਣਾ ਦਾ ਲੱਗਿਆ ਦੋਸ਼ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਨੇ ESIC ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ Wednesday 29 May 2024 02:12 PM UTC+00 | Tags: breaking-news bribe corruption crime esic-hospital latest-news news vigilance-bureau ਚੰਡੀਗੜ, 29 ਮਈ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮਾਂ ਨੂੰ ਦਿਨੇਸ਼ ਕੁਮਾਰ ਵਾਸੀ ਪਿੰਡ ਫੁੱਲਾਂਵਾਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੂੰ ਪਤਾ ਲੱਗਾ ਸੀ ਕਿ ਈਐਸਆਈਸੀ ਹਸਪਤਾਲ, ਭਾਰਤ ਨਗਰ ਚੌਕ ਲੁਧਿਆਣਾ ਵਿੱਚ ਠੇਕੇ ਦੇ ਆਧਾਰ ‘ਤੇ ਲੈਬਾਰਟਰੀ ਟੈਕਨੀਸ਼ੀਅਨ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਉਹ ਈਐਸਆਈਸੀ ਹਸਪਤਾਲ ਦੀ ਐਚਆਰ ਸ਼ਾਖਾ ਦੇ ਸੁਖਬੀਰ ਸਿੰਘ ਨੂੰ ਮਿਲਿਆ, ਜਿਸ ਨੇ ਉਸ ਨੂੰ ਆਪਣੇ ਵਟਸਐਪ ਨੰਬਰ 'ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਭੇਜਣ ਲਈ ਕਿਹਾ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਕੁਝ ਦਿਨਾਂ ਬਾਅਦ ਕਿਸੇ ਅਣਪਛਾਤੇ ਵਿਅਕਤੀ ਨੇ ਉਸਨੂੰ ਸਮਰਾਲਾ ਚੌਂਕ ਲੁਧਿਆਣਾ ਵਿਖੇ ਮਿਲਣ ਲਈ ਬੁਲਾਇਆ, ਜਿਸ ਨੇ ਉਸਨੂੰ ਦੱਸਿਆ ਕਿ ਉਕਤ ਸੁਖਬੀਰ ਸਿੰਘ ਨੇ ਹਸਪਤਾਲ ਵਿੱਚ ਨੌਕਰੀ ਦਿਵਾਉਣ ਲਈ 1,10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਨੇ ਵੀ ਉਸ ਨੂੰ ਕੰਮ ਕਰਵਾਉਣ ਲਈ 100000 ਰੁਪਏ ਦਾ ਪ੍ਰਬੰਧ ਕਰਨ ਦੀ ਗੱਲ ਵੀ ਆਖੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ (Vigilance Bureau) ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਸੁਖਬੀਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁੱਖ ਮੁਲਜ਼ਮ ਸੁਖਬੀਰ ਸਿੰਘ ਦੇ ਇੱਕ ਸਾਥੀ ਨਵਨੀਤ ਕੁਮਾਰ ਨੂੰ ਵੀ ਸਮਰਾਲਾ ਚੌਕ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਮੁਕੱਦਮਾ ਨੰਬਰ 23 ਮਿਤੀ 29.05.2024 ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। The post ਵਿਜੀਲੈਂਸ ਬਿਊਰੋ ਨੇ ESIC ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ appeared first on TheUnmute.com - Punjabi News. Tags:
|
CM ਭਗਵੰਤ ਮਾਨ ਵੱਲੋਂ ਮਲਵਿੰਦਰ ਕੰਗ ਦੇ ਹੱਕ 'ਚ ਰੋਡ ਸ਼ੋਅ, ਆਖਿਆ- ਬੀਬੀਆਂ ਨੂੰ ਛੇਤੀ ਮਿਲਣਗੇ 1100 ਰੁਪਏ Wednesday 29 May 2024 02:31 PM UTC+00 | Tags: bhagwant-mann breaking-news malvinder-kang news punjab-government sri-anandpur-sahib the-unmute-punjabi-news ਚੰਡੀਗੜ, 29 ਮਈ 2024: ਪੰਜਾਬ ‘ਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਜਾਰੀ ਹੈ | ਇਸ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਾਰਟੀ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕੱਢ ਰਹੇ ਹਨ। ਇਸ ਮੌਕੇ ਬੰਗਾ ‘ਚ ਕਰਵਾਏ ਗਏ ਰੋਡ ਸ਼ੋਅ ‘ਚ ਉਨ੍ਹਾਂ ਕਿਹਾ ਕਿ 26 ਤੋਂ 27 ਦਿਨਾਂ ‘ਚ ਉਨ੍ਹਾਂ ਪੰਜਾਬ ਭਰ ‘ਚ 105 ਤੋਂ 107 ਰੈਲੀਆਂ ਕੀਤੀਆਂ ਹਨ | ਸੀ.ਐੱਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਭਰ ਵਿੱਚ ਭਰਪੂਰ ਸਮਰਥਨ ਮਿਲ ਰਿਹਾ ਹੈ। ਛੇਤੀ ਹੀ ਬੀਬੀਆਂ ਲਈ 1000 ਰੁਪਏ ਦੀ ਗਰੰਟੀ ਨੂੰ ਪੂਰਾ ਕਰਾਂਗੇ । ਹੁਣ ਅਸੀਂ ਇਸ ਵਿੱਚ 100 ਰੁਪਏ ਦਾ ਵਾਧਾ ਕਰਾਂਗੇ। ਮੁੱਖ ਮੰਤਰੀ (CM Bhagwant Mann) ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਈ ਵੋਟ ਮੰਗੀ | ਉਨ੍ਹਾਂ ਕਿਹਾ ਕਿ ‘ਆਪ’ ਨੂੰ ਵੋਟਾਂ ਪਾ ਕੇ ਪੰਜਾਬ ਖੁਸ਼ਹਾਲ ਬਣੇਗਾ ਅਤੇ ਇਥੇ ਉਦਯੋਗ ਆਵੇਗਾ। ਰੁਜ਼ਗਾਰ ਦੇ ਮੌਕੇ ਅਤੇ ਮੁਫ਼ਤ ਬਿਜਲੀ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ‘ਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਵਿੱਚ ਪੰਜਾਬ ਦਾ ਵੱਡਾ ਹਿੱਸਾ ਹੋਵੇਗਾ। ਫਿਰ ਕੇਂਦਰ ਸਾਡੇ ਪੈਸੇ ਨੂੰ ਨਹੀਂ ਰੋਕ ਸਕਣਗੇ | The post CM ਭਗਵੰਤ ਮਾਨ ਵੱਲੋਂ ਮਲਵਿੰਦਰ ਕੰਗ ਦੇ ਹੱਕ ‘ਚ ਰੋਡ ਸ਼ੋਅ, ਆਖਿਆ- ਬੀਬੀਆਂ ਨੂੰ ਛੇਤੀ ਮਿਲਣਗੇ 1100 ਰੁਪਏ appeared first on TheUnmute.com - Punjabi News. Tags:
|
ਹਰਿਆਣਾ: ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਚੁੱਕੇ ਜਾ ਰਹੇ ਨੇ Wednesday 29 May 2024 04:10 PM UTC+00 | Tags: breaking-news haryana heat-wave latest-news news the-unmute-breaking-news ਚੰਡੀਗੜ, 29 ਮਈ 2024: ਹਰਿਆਣਾ ਵਿੱਚ ਚੱਲ ਰਹੀ ਗਰਮੀ ਦੇ ਪ੍ਰਭਾਵ ਤੋਂ ਪਸ਼ੂਆਂ ਨੂੰ ਬਚਾਉਣ ਲਈ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਸਾਰੇ ਅਧੀਨ ਦਫਤਰਾਂ ਨੂੰ ਭੇਜ ਦਿੱਤੀ ਗਈ ਹੈ ਅਤੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੇ ਜ਼ਿਲ੍ਹਾ ਪੱਧਰੀ ਡਿਪਟੀ ਡਾਇਰੈਕਟਰਾਂ ਨੂੰ ਆਪਣੇ ਜ਼ਿਲ੍ਹੇ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਤੋਂ ਇਲਾਵਾ, ਵਿਭਾਗ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਸਟਾਫ ਰਾਹੀਂ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਨੂੰ ਗਰਮੀ ਦੀ ਲਹਿਰ ਤੋਂ ਬਚਾਉਣ ਦੇ ਉਪਾਵਾਂ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਜਨਰਲ ਡਾ.ਐਲ.ਸੀ. ਰੰਗਾ ਨੇ ਦੱਸਿਆ ਕਿ ਸਮੂਹ ਡਿਪਟੀ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਜ਼ਿਲ੍ਹਿਆਂ ਦੀਆਂ ਵੈਟਰਨਰੀ ਸੰਸਥਾਵਾਂ ਵਿੱਚ ਜ਼ਰੂਰੀ ਦਵਾਈਆਂ ਦਾ ਸਟਾਕ ਰੱਖਣ, ਜਿਸ ਲਈ ਉਨ੍ਹਾਂ ਨੂੰ ਲੋੜੀਂਦਾ ਬਜਟ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਦੇ ਸਟਾਫ਼ ਨੂੰ ਪਸ਼ੂਆਂ ਦੇ ਸ਼ੈਲਟਰਾਂ ਵਿੱਚ ਬਣੇ ਵਾਟਰ ਸ਼ੈੱਡਾਂ ਦੀ ਮੁਰੰਮਤ ਕਰਵਾ ਕੇ ਪਾਣੀ ਨਾਲ ਭਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਨਾਲ ਹੀ ਵਿਭਾਗ ਵੱਲੋਂ ਪਸ਼ੂਆਂ ਨੂੰ ਪੈਰਾਂ ਅਤੇ ਮੂੰਹ, ਪੈਰਾਂ ਅਤੇ ਗਲੇ ਆਦਿ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ ਸਿਰ ਟੀਕਾਕਰਨ ਦਾ ਕੰਮ ਪੂਰਾ ਕੀਤਾ ਗਿਆ ਹੈ। ਡਾ: ਐਲ.ਸੀ. ਰੰਗਾ ਨੇ ਕਿਹਾ ਕਿ ਪਸ਼ੂ ਪਾਲਕਾਂ ਵੱਲੋਂ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕਰਨੇ ਚਾਹੀਦੇ ਹਨ। ਜਾਨਵਰਾਂ ਨੂੰ ਧੁੱਪ ਤੋਂ ਬਚਾਉਣ ਲਈ ਛਾਂਦਾਰ ਖੇਤਰਾਂ ਜਿਵੇਂ ਕਿ ਰੁੱਖਾਂ, ਸ਼ੈੱਡਾਂ ਜਾਂ ਛੱਤ ਵਾਲੇ ਢਾਂਚੇ ਵਿੱਚ ਰੱਖੋ। ਪਸ਼ੂਆਂ ਦੀ ਰਿਹਾਇਸ਼ ਦੀਆਂ ਛੱਤਾਂ ਨੂੰ ਤੂੜੀ ਜਾਂ ਬਾਰਦਾਨੇ ਆਦਿ ਨਾਲ ਢੱਕ ਦਿਓ ਜਾਂ ਇਨਸੁਲਿਨ ਲਗਾਓ। ਠੰਢਕ ਨੂੰ ਬਣਾਈ ਰੱਖਣ ਲਈ ਜਾਨਵਰਾਂ ਦੇ ਘਰ ਵਿੱਚ ਪੱਖੇ, ਛਿੜਕਾਅ ਜਾਂ ਫੋਗਰ ਦੀ ਵਰਤੋਂ ਕਰੋ। ਕੁਦਰਤੀ ਠੰਢਕ ਪ੍ਰਦਾਨ ਕਰਨ ਲਈ ਖਿੜਕੀਆਂ ਅਤੇ ਦਰਵਾਜ਼ੇ ਖੁੱਲ੍ਹੇ ਰੱਖੋ ਅਤੇ ਗਿੱਲੀਆਂ ਬੋਰੀਆਂ ਨੂੰ ਉਨ੍ਹਾਂ ਉੱਤੇ ਲਟਕਾਓ। ਇਸ ਤੋਂ ਇਲਾਵਾ ਪਸ਼ੂਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਾਜ਼ਾ ਅਤੇ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ। ਧਾਤ ਦੇ ਭਾਂਡਿਆਂ ਦੀ ਬਜਾਏ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਦੀ ਵਰਤੋਂ ਕਰੋ ਤਾਂ ਜੋ ਪਾਣੀ ਠੰਡਾ ਰਹੇ। ਪਸ਼ੂਆਂ ਨੂੰ ਉੱਚ ਗੁਣਵੱਤਾ ਵਾਲਾ ਹਰਾ ਚਾਰਾ, ਸੰਤੁਲਿਤ ਖੁਰਾਕ ਅਤੇ ਖਣਿਜ ਮਿਸ਼ਰਣ ਪ੍ਰਦਾਨ ਕਰੋ ਤਾਂ ਜੋ ਪਸ਼ੂ ਦੇ ਸਰੀਰ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਨਾ ਹੋਵੇ। ਦਿਨ ਦੇ ਠੰਢੇ ਸਮੇਂ ਵਿੱਚ ਪਸ਼ੂਆਂ ਨੂੰ ਚਾਰਾ ਖੁਆਓ। ਜਾਨਵਰਾਂ ਨੂੰ ਸੁੱਕਾ ਘਾਹ ਨਾ ਦਿਓ। ਤੂੜੀ ਨੂੰ ਖਾਣ ਤੋਂ ਪਹਿਲਾਂ, ਇੱਕ ਮੁੱਠੀ ਨਮਕ, ਇੱਕ ਮੁੱਠੀ ਖਣਿਜ ਮਿਸ਼ਰਣ ਅਤੇ ਮੋਟੇ ਹੋਏ ਦਾਣਿਆਂ ਨੂੰ ਮਿਲਾ ਕੇ ਘੱਟੋ-ਘੱਟ ਇੱਕ ਘੰਟੇ ਲਈ ਪਾਣੀ ਵਿੱਚ ਭਿਓ ਦਿਓ। The post ਹਰਿਆਣਾ: ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਗਰਮੀ ਤੋਂ ਬਚਾਉਣ ਲਈ ਚੁੱਕੇ ਜਾ ਰਹੇ ਨੇ appeared first on TheUnmute.com - Punjabi News. Tags:
|
CM ਅਰਵਿੰਦ ਕੇਜਰੀਵਾਲ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ 'ਚ ਚੋਣ ਪ੍ਰਚਾਰ Wednesday 29 May 2024 04:18 PM UTC+00 | Tags: aam-aadmi-party breaking-news cm-bhagwant-mann latest-news punjabi-news sri-fatehgarh-sahib the-unmute-breaking-news the-unmute-news ਸ੍ਰੀ ਫਤਿਹਗੜ੍ਹ ਸਾਹਿਬ/ਚੰਡੀਗੜ੍ਹ, 29 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਅਰਵਿੰਦ ਕੇਜਰੀਵਾਲ ਨੇ ‘ਆਪ’ ਉਮੀਦਵਾਰ ਨਾਲ ਮੰਡੀ ਗੋਬਿੰਦਗੜ੍ਹ ‘ਚ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਗੁਰਪ੍ਰੀਤ ਜੀਪੀ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ‘ਚ ‘ਆਪ’ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਵੀ ਮੌਜੂਦ ਸਨ। ਰੋਡ ਸ਼ੋਅ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੌਕਾ ਦਿੱਤਾ, ਪਰ ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੇ ਤੁਹਾਡੇ ਹੱਕਾਂ ਲਈ ਸੰਸਦ ‘ਚ ਆਵਾਜ਼ ਉਠਾਈ। ਇਸ ਲਈ ਇਸ ਵਾਰ ਤੁਸੀਂ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਓ। ਸਾਡੇ ਉਮੀਦਵਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਤੁਹਾਡਾ ਮੁੱਦਾ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਲੜਨਗੇ। ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਨੂੰ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ। ਤੁਸੀਂ ਲੋਕਾਂ ਨੇ ਸਾਨੂੰ ਦੋ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਭਾਰੀ ਬਹੁਮਤ ਦਿੱਤਾ ਸੀ। ਸਾਨੂੰ 117 ‘ਚੋਂ 92 ਸੀਟਾਂ ਦਿੱਤੀਆਂ। ਇਹ ਲੋਕ ਸਭਾ ਚੋਣ ਹਨ। ਇਸ ਵਾਰ ਸਾਨੂੰ ਕੇਂਦਰ ਵਿੱਚ ਮਜ਼ਬੂਤ ਕਰੋ। ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾਓ। ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਕੇਂਦਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾਉਣਗੇ। ਜਦੋਂ ਸਾਡੇ ਪੰਜਾਬ ਦੇ 13 ਸੰਸਦ ਮੈਂਬਰ ਹੋਣਗੇ ਤਾਂ ਕੇਂਦਰ ਸਰਕਾਰ ਪੰਜਾਬ ਦਾ 1 ਰੁਪਏ ਦਾ ਫੰਡ ਵੀ ਨਹੀਂ ਰੋਕ ਸਕਦੀ। ਕੇਜਰੀਵਾਲ ਨੇ ਕਿਹਾ ਕਿ ਮੈਂ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਨੂੰ ਖ਼ਤਮ ਕਰਨ ਲਈ ਤੁਹਾਡੇ ਤੋਂ 13 ਸੀਟਾਂ ਮੰਗ ਰਿਹਾ ਹਾਂ। ਭਾਜਪਾ ਪੰਜਾਬ ਨਾਲ ਬਹੁਤ ਬੁਰਾ ਕਰ ਰਹੀ ਹੈ। ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਫੰਡ ਰੋਕ ਲਏ ਗਏ ਹਨ। ਅਜੇ ਦੋ ਦਿਨ ਪਹਿਲਾਂ ਹੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੀ ‘ਆਪ’ ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਇਸ ਲਈ ਕਿਸੇ ਵੀ ਕੀਮਤ ‘ਤੇ ਭਾਜਪਾ ਨੂੰ ਵੋਟ ਨਾ ਪਾਓ। ਇਸ ਵਾਰ 1 ਜੂਨ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦਿਓ। ਕੇਜਰੀਵਾਲ ਨੇ ਕਿਹਾ ਕਿ 2022 ‘ਚ ਤੁਸੀਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣੀ ਸੀ, ਜਿਸ ਕਾਰਨ ਪਿਛਲੇ ਦੋ ਸਾਲਾਂ ‘ਚ ਇੱਥੇ ਕਈ ਵੱਡੇ ਕੰਮ ਹੋਏ ਹਨ। ਹੁਣ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਪਹਿਲੀ ਵਾਰ 50,000 ਦੇ ਕਰੀਬ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਸਰਕਾਰੀ ਨੌਕਰੀ ਮਿਲੀ। ਇਹ ਸਭ ਇਸ ਲਈ ਸੰਭਵ ਹੋਇਆ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਬਿਜਲੀ ਸਿਰਫ਼ ਪੰਜਾਬ ਅਤੇ ਦਿੱਲੀ ਵਿੱਚ ਹੀ ਮੁਫ਼ਤ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਹੈ। ਇਸ ਦੇ ਨਾਲ ਹੀ ਭਾਜਪਾ ਸ਼ਾਸਤ ਰਾਜਾਂ ਗੁਜਰਾਤ, ਹਰਿਆਣਾ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਬਿਜਲੀ ਬਹੁਤ ਮਹਿੰਗੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਐਲਾਨ ਹੋਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਮੈਨੂੰ ਜੇਲ੍ਹ ਭੇਜ ਦਿੱਤਾ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਨੂੰ ਡਰ ਸੀ ਕਿ ਜੇਕਰ ਕੇਜਰੀਵਾਲ ਦੇਸ਼ ਭਰ ਵਿੱਚ ਘੁੰਮ ਕੇ ਪ੍ਰਚਾਰ ਕਰਨਗੇ ਤਾਂ ਭਾਜਪਾ ਦੀਆਂ ਕਈ ਸੀਟਾਂ ਘੱਟ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਮੈਨੂੰ ਭ੍ਰਿਸ਼ਟ ਕਹਿੰਦੇ ਹਨ, ਪਰ ਮੈਂ ਕਹਿੰਦਾ ਹਾਂ ਕਿ ਜੇ ਕੇਜਰੀਵਾਲ ਇਮਾਨਦਾਰ ਨਹੀਂ ਤਾਂ ਇਸ ਦੁਨੀਆ ਵਿੱਚ ਕੋਈ ਵੀ ਇਮਾਨਦਾਰ ਨਹੀਂ। The post CM ਅਰਵਿੰਦ ਕੇਜਰੀਵਾਲ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ‘ਚ ਚੋਣ ਪ੍ਰਚਾਰ appeared first on TheUnmute.com - Punjabi News. Tags:
|
1 ਜੂਨ ਚੰਡੀਗੜ੍ਹ ਪੀ.ਜੀ.ਆਈ. ਮੁਕੰਮਲ ਤੌਰ 'ਤੇ ਰਹੇਗਾ ਬੰਦ, ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ Wednesday 29 May 2024 04:27 PM UTC+00 | Tags: 1-. breaking-news chandigarh-pgi emergency-services ਚੰਡੀਗੜ੍ਹ 29 ਮਈ 2024: ਲੋਕ ਸਭਾ ਚੋਣਾਂ 2024 ਮੱਦੇਨਜਰ 1 ਜੂਨ 2024 ਨੂੰ ਪੀ.ਜੀ.ਆਈ. ਚੰਡੀਗੜ੍ਹ ਨੂੰ ਮੁਕੰਮਲ ਤੌਰ 'ਤੇ ਬੰਦ ਰਹੇਗਾ। ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਓ.ਪੀ.ਡੀ., ਟੈਸਟ ਸੈਂਟਰ ਤੇ ਸਕੈਨਿੰਗ ਸੈਂਟਰ ਵੀ ਬੰਦ ਰਹਿਣਗੇ। The post 1 ਜੂਨ ਚੰਡੀਗੜ੍ਹ ਪੀ.ਜੀ.ਆਈ. ਮੁਕੰਮਲ ਤੌਰ 'ਤੇ ਰਹੇਗਾ ਬੰਦ, ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest
