TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
PM ਨਰਿੰਦਰ ਮੋਦੀ ਅੱਜ ਵੱਖ-ਵੱਖ ਵਿਸ਼ਿਆਂ 'ਤੇ ਕਰਨਗੇ ਸੱਤ ਅਹਿਮ ਬੈਠਕਾਂ Sunday 02 June 2024 07:54 AM UTC+00 | Tags: bjp-meetings breaking-news heat-wave latest-news news pm-narendra-modi the-unmute-breaking-news ਚੰਡੀਗੜ੍ਹ, 02 ਜੂਨ, 2024: ਮੌਸਮ ਵਿਭਾਗ ਨੇ ਇਸ ਸਾਲ ਭਿਆਨਕ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮਈ ਮਹੀਨੇ ਵਿੱਚ ਤਾਪਮਾਨ 50 ਤੋਂ ਪਾਰ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅੱਜ ਗਰਮੀ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਸਮੀਖਿਆ ਬੈਠਕ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਉਹ ਅੱਜ ਵੱਖ-ਵੱਖ ਵਿਸ਼ਿਆਂ ‘ਤੇ ਸੱਤ ਬੈਠਕਾਂ ਕਰਨਗੇ। ਸੂਤਰ ਮੁਤਾਬਕ ਪ੍ਰਧਾਨ ਮੰਤਰੀ ਮੋਦੀ (PM Narendra Modi) ਅੱਜ ਵੱਖ-ਵੱਖ ਵਿਸ਼ਿਆਂ ‘ਤੇ ਸੱਤ ਬੈਠਕਾਂ ਕਰਨਗੇ। ਚੱਕਰਵਾਤ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਪਹਿਲੀ ਬੈਠਕ ਕੀਤੀ ਜਾਵੇਗੀ। ਇਸ ਦੌਰਾਨ ਉੱਤਰ-ਪੂਰਬੀ ਸੂਬਿਆਂ ਦੀ ਸਥਿਤੀ ‘ਤੇ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਜਾਵੇਗੀ। ਫਿਰ, ਉਹ ਦੇਸ਼ ਵਿੱਚ ਗਰਮੀ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਬੈਠਕ ਕਰਨਗੇ। ਉਹ ਵਿਸ਼ਵ ਵਾਤਾਵਰਨ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬੈਠਕ ਕਰਨਗੇ। ਇਸ ਤੋਂ ਬਾਅਦ ਉਹ 100 ਦਿਨਾਂ ਦੇ ਪ੍ਰੋਗਰਾਮ ਦੇ ਏਜੰਡੇ ਦੀ ਸਮੀਖਿਆ ਕਰਨ ਲਈ ਇੱਕ ਲੰਮਾ ਮੰਥਨ ਕਰਨਗੇ। The post PM ਨਰਿੰਦਰ ਮੋਦੀ ਅੱਜ ਵੱਖ-ਵੱਖ ਵਿਸ਼ਿਆਂ ‘ਤੇ ਕਰਨਗੇ ਸੱਤ ਅਹਿਮ ਬੈਠਕਾਂ appeared first on TheUnmute.com - Punjabi News. Tags:
|
ਸਰਹਿੰਦ 'ਚ ਰੇਲ ਹਾਦਸੇ ਕਾਰਨ 50 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ, ਰੇਲਵੇ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ Sunday 02 June 2024 08:05 AM UTC+00 | Tags: breaking-news indian-railways news northern-railway-department railways sirhind train-accident trains ਚੰਡੀਗੜ੍ਹ, 02 ਜੂਨ, 2024: ਫਤਿਹਗੜ੍ਹ ਸਾਹਿਬ ਦੇ ਸਾਧੂਗੜ੍ਹ ਅਤੇ ਸਰਹਿੰਦ (Sirhind) ਵਿਚਕਾਰ ਐਤਵਾਰ ਸਵੇਰੇ 4 ਵਜੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਵਿਭਾਗ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਕ ਰੇਲ ਹਾਦਸੇ ਵਿੱਚ 51 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ, ਜਿਸ ਦੀ ਜਾਣਕਾਰੀ ਰੇਲਵੇ ਵੱਲੋਂ ਵੀ ਸਾਂਝੀ ਕੀਤੀ ਗਈ ਹੈ। ਰੇਲਵੇ ਮੁਤਾਬਕ ਰਾਜਪੁਰਾ, ਪਟਿਆਲਾ ਅਤੇ ਧੂਰੀ ਤੋਂ ਜਾਣ ਵਾਲੀਆਂ ਰੇਲ ਗੱਡੀਆਂ ਦਾ ਰੂਟ ਬਦਲ ਦਿੱਤਾ ਗਿਆ ਹੈ। ਕੁਝ ਹੋਰ ਟਰੇਨਾਂ ਨੂੰ ਵੀ ਚੰਡੀਗੜ੍ਹ ਦੇ ਰਸਤੇ ਡਾਇਵਰਟ ਕੀਤਾ ਗਿਆ ਹੈ। ਜਿਕਰਯੋਗ ਹੈ ਸ੍ਰੀ ਫਤਿਹਗੜ੍ਹ ਸਾਹਿਬ 'ਚ ਅੱਜ ਤੜਕਸਾਰ ਵੱਡਾ ਹਾਦਸਾ (Train accident) ਵਾਪਰਿਆ ਹੈ। ਸਰਹਿੰਦ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਦੂਰ ਮਾਧੋਪੁਰ ਚੌਂਕੀ (Sirhind) ਨੇੜੇ ਐਤਵਾਰ ਤੜਕੇ ਕਰੀਬ 3:30 ਵਜੇ ਰੇਲ ਹਾਦਸਾ ਵਾਪਰਿਆ। ਇੱਥੇ ਦੋ ਮਾਲ ਰੇਲ ਗੱਡੀਆਂ ਦੀ ਆਪਸ ਵਿੱਚ ਟੱਕਰ ਹੋ ਗਈ। ਇਕ ਮਾਲ ਰੇਲਗੱਡੀ ਦਾ ਇੰਜਣ ਪਲਟ ਗਿਆ ਅਤੇ ਇਕ ਯਾਤਰੀ ਰੇਲਗੱਡੀ ਵੀ ਟਕਰਾ ਗਈ। ਹਾਦਸੇ ਵਿੱਚ ਦੋ ਲੋਕੋ ਪਾਇਲਟ ਜ਼ਖ਼ਮੀ ਹੋ ਗਏ। ਇਨ੍ਹਾਂ ਦੀ ਪਛਾਣ ਵਿਕਾਸ ਕੁਮਾਰ (37) ਅਤੇ ਹਿਮਾਂਸ਼ੂ ਕੁਮਾਰ (31) ਵਾਸੀ ਸਹਾਰਨਪੁਰ, ਯੂਪੀ ਵਜੋਂ ਹੋਈ ਹੈ। The post ਸਰਹਿੰਦ 'ਚ ਰੇਲ ਹਾਦਸੇ ਕਾਰਨ 50 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ, ਰੇਲਵੇ ਵੱਲੋਂ ਕੰਟਰੋਲ ਰੂਮ ਦੇ ਨੰਬਰ ਜਾਰੀ appeared first on TheUnmute.com - Punjabi News. Tags:
|
ਅਰੁਣਾਚਲ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ 44 ਸੀਟਾਂ 'ਤੇ ਕਬਜ਼ਾ, ਕਾਂਗਰਸ ਦਾ ਨਹੀਂ ਖੁੱਲ੍ਹਿਆ ਖਾਤਾ Sunday 02 June 2024 08:18 AM UTC+00 | Tags: arunachal-pradesh breaking-news congress election-2024 latest-news news sikkim ਚੰਡੀਗੜ੍ਹ, 02 ਜੂਨ, 2024: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਅਰੁਣਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਲਈ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ। ਅਰੁਣਾਚਲ ਪ੍ਰਦੇਸ਼ ਦੀਆਂ ਦੋ ਲੋਕ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਹੀ ਹੋਵੇਗੀ। ਅਰੁਣਾਚਲ ਪ੍ਰਦੇਸ਼ ‘ਚ 60 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ‘ਚੋਂ 50 ਸੀਟਾਂ ‘ਤੇ ਵੋਟਿੰਗ ਹੋਈ ਅਤੇ 10 ਸੀਟਾਂ ‘ਤੇ ਭਾਜਪਾ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਅਰੁਣਾਚਲ ਪ੍ਰਦੇਸ਼ (Arunachal Pradesh) ਵਿਧਾਨ ਸਭਾ ਚੋਣਾਂ ‘ਚ ਭਾਜਪਾ 44 ਸੀਟਾਂ ‘ਤੇ ਜਿੱਤ ਦਰਜ ਕਰਕੇ 2 ਸੀਟਾਂ ‘ਤੇ ਅੱਗੇ ਹੈ। ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਅਜੇ ਤੱਕ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਹੈ ਅਤੇ ਸਿਰਫ਼ ਇੱਕ ਸੀਟ ‘ਤੇ ਅੱਗੇ ਹੈ। ਐਨਪੀਈਪੀ ਨੇ 5 ਸੀਟਾਂ ਜਿੱਤੀਆਂ ਹਨ, ਪੀਪੀਏ ਨੇ ਦੋ ਸੀਟਾਂ, ਐਨ.ਸੀ.ਪੀ ਨੇ 1 ਜਿੱਤੀਆਂ ਹਨ ਅਤੇ 3 ਆਜ਼ਾਦ ਉਮੀਦਵਾਰਾਂ ਨੇ ਇੱਕ ਸੀਟਾਂ ਜਿੱਤੀਆਂ ਹਨ | The post ਅਰੁਣਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦਾ 44 ਸੀਟਾਂ ‘ਤੇ ਕਬਜ਼ਾ, ਕਾਂਗਰਸ ਦਾ ਨਹੀਂ ਖੁੱਲ੍ਹਿਆ ਖਾਤਾ appeared first on TheUnmute.com - Punjabi News. Tags:
|
ਪਟਿਆਲਾ ਲੋਕ ਸਭਾ ਹਲਕੇ 'ਚ ਕੁੱਲ 63.63 ਫੀਸਦੀ ਵੋਟਾਂ ਪਈਆਂ: ਸ਼ੌਕਤ ਅਹਿਮਦ ਪਰੇ Sunday 02 June 2024 08:38 AM UTC+00 | Tags: breaking-news latest-news news showkat-ahmed-parray ਪਟਿਆਲਾ, 2 ਜੂਨ 2024 : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ (Showkat Ahmed Parray) ਨੇ ਲੋਕ ਸਭਾ ਦੀਆਂ ਆਮ ਚੋਣਾਂ-2024 ਲਈ 1 ਜੂਨ ਨੂੰ ਪਈਆਂ ਵੋਟਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਹਲਕੇ ਵਿੱਚ 63.63 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ। ਉਨ੍ਹਾਂ ਅੱਜ ਇੱਥੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਸਮੇਤ ਡੇਰਾਬਸੀ ਹਲਕੇ ਵਿੱਚ ਕੁਲ 18 ਲੱਖ 6 ਹਜ਼ਾਰ 424 ‘ਚੋਂ 11 ਲੱਖ 49 ਹਜ਼ਾਰ 417 ਵੋਟਰਾਂ ਨੇ ਵੋਟ ਪਾ ਕੇ ਲੋਕਤੰਤਰ ਦੀ ਮਜ਼ਬੂਤੀ ‘ਚ ਆਪਣਾ ਯੋਗਦਾਨ ਪਾਇਆ। ਸ਼ੌਕਤ ਅਹਿਮਦ ਪਰੇ (Showkat Ahmed Parray) ਨੇ ਦੱਸਿਆ ਕਿ ਸਮੁੱਚਾ ਵੋਟ ਪ੍ਰਕਿਰਿਆ ਦਾ ਅਮਲ ਬੀਤੀ ਦੇਰ ਰਾਤ ਸਫ਼ਲਤਾ ਪੂਰਵਕ ਅਮਨ-ਸ਼ਾਂਤੀ ਨਾਲ ਸੰਪੰਨ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ ‘ਚ 9 ਲੱਖ 44 ਹਜ਼ਾਰ 300 ਮਰਦ ਅਤੇ 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਹਨ। ਇਨ੍ਹਾਂ ਵਿਚੋਂ 6 ਲੱਖ 16 ਹਜ਼ਾਰ 927 ਮਰਦਾਂ ਤੇ 5 ਲੱਖ 32 ਹਜ਼ਾਰ 462 ਮਹਿਲਾਵਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜਦੋਂਕਿ ਕੁਲ 80 ਟਰਾਂਸਜੈਂਡਰ ਵੋਟਰਾਂ ‘ਚੋਂ 28 ਟਰਾਂਸਜੈਂਡਰ ਵੋਟਰਾਂ ਨੇ ਵੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਹਲਕਾਵਾਰ ਪਈਆਂ ਵੋਟਾਂ ਬਾਰੇ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 109-ਨਾਭਾ (ਐਸ.ਸੀ.), ਇੱਥੇ ਕੁਲ 1 ਲੱਖ 87 ਹਜ਼ਾਰ 190 ਵੋਟਰਾਂ ‘ਚੋਂ ਕੁਲ 1 ਲੱਖ 21 ਹਜ਼ਾਰ 43 (64.66 ਫ਼ੀਸਦੀ) ਨੇ ਆਪਣੀਆਂ ਵੋਟਾਂ ਦਾ ਭੁਗਤਾਨ ਕੀਤਾ, ਜਿਨ੍ਹਾਂ ‘ਚੋਂ 65337 ਮਰਦਾਂ ਤੇ 55700 ਮਹਿਲਾਵਾਂ ਸਮੇਤ 6 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ। ਇਸੇ ਤਰ੍ਹਾਂ 110-ਪਟਿਆਲਾ ਦਿਹਾਤੀ ਵਿੱਚ ਕੁਲ 2 ਲੱਖ 19 ਹਜ਼ਾਰ 862 ਵੋਟਰਾਂ ‘ਚੋਂ 69200 ਮਰਦਾਂ ਤੇ 60483 ਮਹਿਲਾ ਤੇ 1 ਟਰਾਂਸਜੈਂਡਰਾਂ, ਕੁਲ 1 ਲੱਖ 29 ਹਜ਼ਾਰ 684 (58.98 ਫ਼ੀਸਦੀ) ਵੋਟਰਾਂ ਨੇ ਮਤਦਾਨ ਕੀਤਾ। ਜਦੋਂਕਿ ਵਿਧਾਨ ਸਭਾ ਹਲਕਾ 111-ਰਾਜਪੁਰਾ ਵਿੱਚ ਕੁਲ 1 ਲੱਖ 81 ਹਜ਼ਾਰ 273 ਵੋਟਰ ਹਨ, ਇਨ੍ਹਾਂ ‘ਚੋਂ 1 ਲੱਖ 16 ਹਜ਼ਾਰ 699 (64.38 ਫ਼ੀਸਦੀ), 62747 ਮਰਦ ਤੇ 53951 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸੇ ਤਰ੍ਹਾਂ ਹਲਕਾ 112-ਡੇਰਾਬਸੀ ਵਿਖੇ ਕੁਲ 2 ਲੱਖ 96 ਹਜ਼ਾਰ 951 ਵੋਟਰ ਹਨ, ਇਨ੍ਹਾਂ ਵਿੱਚੋਂ ਮਰਦ 105763 ਤੇ 90467 ਮਹਿਲਾ ਤੇ 4 ਟਰਾਂਸਜੈਂਡਰਾਂ ਨੇ ਆਪਣੀਆਂ ਵੋਟਾਂ ਪਾਈਆਂ ਜੋ ਕਿ 1 ਲੱਖ 96 ਹਜ਼ਾਰ 234 (66.08 ਫ਼ੀਸਦੀ) ਬਣਦੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਹਲਕਾ 113-ਘਨੌਰ ਵਿਖੇ ਕੁਲ 1 ਲੱਖ 64 ਹਜ਼ਾਰ 216 ਵੋਟਰ ਹਨ, ਜਿਥੇ ਕਿ 1 ਲੱਖ 10 ਹਜ਼ਾਰ 682 (67.40 ਫ਼ੀਸਦੀ) 60948 ਮਰਦਾਂ ਅਤੇ 49734 ਮਹਿਲਾ ਵੋਟਰਾਂ ਨੇ ਵੋਟਾਂ ਪਾਈਆਂ। ਇੱਥੇ ਕੋਈ ਟਰਾਂਸਜੈਂਡਰ ਵੋਟਰ ਨਹੀਂ ਹੈ। ਇਸੇ ਤਰ੍ਹਾਂ 116-ਸਮਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 834 ਵੋਟਰਾਂ ‘ਚੋਂ ਕੁਲ 1 ਲੱਖ 25 ਹਜ਼ਾਰ 888, ਜਿਨ੍ਹਾਂ ‘ਚ 67141 ਮਰਦਾਂ, 58746 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ (66.67 ਫ਼ੀਸਦੀ) ਨੇ ਵੋਟਾਂ ਪਾਈਆਂ ਹਨ। ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 117-ਸ਼ੁਤਰਾਣਾ ਹਲਕੇ ‘ਚ ਕੁਲ 1 ਲੱਖ 88 ਹਜ਼ਾਰ 642 ਵੋਟਰਾਂ ‘ਚੋਂ 1 ਲੱਖ 13 ਹਜ਼ਾਰ 842, ਇਨ੍ਹਾਂ ‘ਚ 60670 ਮਰਦ ਤੇ 53170 ਮਹਿਲਾ ਤੇ 2 ਟਰਾਂਸਜੈਂਡਰ ਵੋਟਰਾਂ ਨੇ (60.35 ਫ਼ੀਸਦੀ) ਵੋਟਾਂ ਦਾ ਭੁਗਤਾਨ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ ਭੁਗਤੀਆਂ ਵੋਟਾਂ ਵਿੱਚੋਂ ਮਰਦ ਵੋਟਰਾਂ ਦੀ ਪ੍ਰਤੀਸ਼ਤਤਾ ਦਰ 65.33 ਅਤੇ ਮਹਿਲਾ ਵੋਟਰਾਂ ਦੀ ਵੋਟ ਪ੍ਰਤੀਸ਼ਤਤਾ ਦਰ 61.77 ਅਤੇ ਟਰਾਂਸਜੈਂਡਰਾਂ ਦੀ 35 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 26 ਉਮੀਦਵਾਰਾਂ ਲਈ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। The post ਪਟਿਆਲਾ ਲੋਕ ਸਭਾ ਹਲਕੇ ‘ਚ ਕੁੱਲ 63.63 ਫੀਸਦੀ ਵੋਟਾਂ ਪਈਆਂ: ਸ਼ੌਕਤ ਅਹਿਮਦ ਪਰੇ appeared first on TheUnmute.com - Punjabi News. Tags:
|
ਸਿੱਕਮ 'ਚ ਪੀਐਸ ਤਮਾਂਗ ਦੀ ਪਾਰਟੀ SKM ਨੂੰ ਮਿਲਿਆ ਬਹੁਮਤ, 28 ਵਿਧਾਨ ਸਭਾ ਸੀਟਾਂ ਜਿੱਤੀਆਂ Sunday 02 June 2024 08:50 AM UTC+00 | Tags: breaking-news latest-news news ps-tamang sikkim sikkim-democratic-front sikkim-revolutionary-front ਚੰਡੀਗੜ੍ਹ, 2 ਜੂਨ 2024 : ਸਿੱਕਮ (Sikkim) ਵਿੱਚ ਸਿੱਕਮ ਕ੍ਰਾਂਤੀਕਾਰੀ ਮੋਰਚਾ ਨੇ ਹੁਣ ਤੱਕ 28 ਵਿਧਾਨ ਸਭਾ ਸੀਟਾਂ ‘ਤੇ ਜਿੱਤ ਦਰਜ ਕਰ ਲਈ ਹੈ। ਤਿੰਨ ਸੀਟਾਂ ‘ਤੇ ਬੜ੍ਹਤ ਬਣਾਈ ਰੱਖੀ। ਹੁਣ ਤੱਕ ਸਿੱਕਮ ਡੈਮੋਕ੍ਰੇਟਿਕ ਫਰੰਟ ਨੇ ਸਿਰਫ ਸ਼ਿਆਰੀ ਸੀਟ ਜਿੱਤੀ ਹੈ। ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਾਲ-ਨਾਲ ਚਾਰ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਈਆਂ। 32 ਮੈਂਬਰੀ ਸਿੱਕਮ ਵਿਧਾਨ ਸਭਾ ਲਈ 19 ਅਪ੍ਰੈਲ ਨੂੰ ਵੋਟਿੰਗ ਹੋਈ ਸੀ। ਸਿੱਕਮ (Sikkim) ਦੇ ਮੁੱਖ ਮੰਤਰੀ ਅਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ (ਐਸਕੇਐਮ) ਦੇ ਸੁਪਰੀਮੋ ਪੀਐਸ ਤਮਾਂਗ ਨੇ ਐਤਵਾਰ ਨੂੰ ਸਿੱਕਮ ਡੈਮੋਕਰੇਟਿਕ ਫਰੰਟ (ਐਸਡੀਐਫ) ਦੇ ਸੋਮਨਾਥ ਪੌਦਿਆਲ ਨੂੰ 7,044 ਵੋਟਾਂ ਨਾਲ ਹਰਾ ਕੇ ਰਹੇਨੋਕ ਵਿਧਾਨ ਸਭਾ ਸੀਟ ਜਿੱਤ ਲਈ। ਚੋਣ ਕਮਿਸ਼ਨ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। The post ਸਿੱਕਮ ‘ਚ ਪੀਐਸ ਤਮਾਂਗ ਦੀ ਪਾਰਟੀ SKM ਨੂੰ ਮਿਲਿਆ ਬਹੁਮਤ, 28 ਵਿਧਾਨ ਸਭਾ ਸੀਟਾਂ ਜਿੱਤੀਆਂ appeared first on TheUnmute.com - Punjabi News. Tags:
|
ਲੋਕ ਸਭਾ ਚੋਣਾਂ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ 61.01 ਪ੍ਰਤੀਸ਼ਤ ਵੋਟਰਾਂ ਨੇ ਕੀਤਾ ਮਤਦਾਨ Sunday 02 June 2024 09:22 AM UTC+00 | Tags: breaking-news cm-bhagwant-mann latest-news lok-sabha-elections-2024 news patiala sahibzada-ajit-singh-nagar the-unmute-breaking-news the-unmute-punjabi-news voters-cast ਐੱਸ ਏ ਐੱਸ ਨਗਰ, 2 ਜੂਨ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਅਤੇ ਪਟਿਆਲਾ ਪਾਰਲੀਮਾਨੀ ਹਲਕਿਆਂ 'ਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਕੁੱਲ 61.01 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ 052-ਖਰੜ, 053-ਐੱਸ ਏ ਐੱਸ ਨਗਰ ਅਤੇ 112-ਡੇਰਾਬੱਸੀ ਹਲਕਿਆਂ ਵਿੱਚ ਵੋਟਿੰਗ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਹੋਈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਵੋਟਾਂ ਵਿੱਚ ਹਿੱਸਾ ਲੈ ਕੇ ਆਪਣੀ ਵੋਟ ਪਾਈ। ਉੁਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਰਾਬੱਸੀ ਵਿੱਚ ਸਭ ਤੋਂ ਵੱਧ 66.08 ਪ੍ਰਤੀਸ਼ਤ ਮਤਦਾਨ ਦਰਜ ਕੀਤਾ ਗਿਆ ਜਦਕਿ ਐੱਸ ਏ ਐੱਸ ਨਗਰ 60.16 ਪ੍ਰਤੀਸ਼ਤ ਨਾਲ ਦੂਜੇ ਸਥਾਨ 'ਤੇ ਅਤੇ ਖਰੜ 56.8 ਫ਼ੀਸਦੀ ਮਤਦਾਨ ਨਾਲ ਤੀਜੇ ਸਥਾਨ 'ਤੇ ਰਿਹਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਤਦਾਨ ਪ੍ਰਕਿਰਿਆ ਮੁਕੰਮਲ ਹੋਣ ਬਾਅਦ ਪੋਲਿੰਗ ਪਾਰਟੀਆਂ ਪਾਸੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮ) ਅਤੇ ਵੋਟਰ-ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ ਵੀ ਪੈਟ) ਮਸ਼ੀਨਾਂ ਸਫ਼ਲਤਾਪੂਰਵਕ ਜਮ੍ਹਾਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਐੱਸ ਏ ਐੱਸ ਨਗਰ (Sahibzada Ajit Singh Nagar) ਅਤੇ ਖਰੜ ਹਲਕਿਆਂ ਨਾਲ ਸਬੰਧਤ ਇਹ ਮਸ਼ੀਨਾਂ ਸਰਕਾਰੀ ਬਹੁਤਕਨੀਕੀ, ਖਰੜ ਵਿਖੇ ਸਥਾਪਿਤ ਸਟਰੌਂਗ ਰੂਮਜ਼ ਵਿਖੇ ਸਥਾਨਕ ਪੁਲਿਸ, ਸਟੇਟ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਤਿੰਨ ਪਰਤੀ ਸਖ਼ਤ ਸੁਰੱਖਿਆ ਘੇਰੇ ਵਿੱਚ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ 24 ਘੰਟੇ ਨਿਗਰਾਨੀ ਹੇਠ ਰੱਖੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ, ਜਿਸ ਦੌਰਾਨ ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰਾਂ ਵਿੱਚ ਲੋੜੀਂਦਾ ਕਾਊਂਟਿੰਗ ਸਟਾਫ਼ ਤਾਇਨਾਤ ਕੀਤਾ ਜਾਵੇਗਾ। ਖਰੜ ਅਤੇ ਐੱਸ ਏ ਐੱਸ ਨਗਰ ਹਲਕਿਆਂ ਦੀ ਗਿਣਤੀ ਸਰਕਾਰੀ ਬਹੁਤਕਨੀਕੀ, ਖਰੜ ਵਿਖੇ ਜਦਕਿ ਡੇਰਾਬੱਸੀ ਹਲਕੇ ਦੀ ਗਿਣਤੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਹੋਵੇਗੀ। The post ਲੋਕ ਸਭਾ ਚੋਣਾਂ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ 61.01 ਪ੍ਰਤੀਸ਼ਤ ਵੋਟਰਾਂ ਨੇ ਕੀਤਾ ਮਤਦਾਨ appeared first on TheUnmute.com - Punjabi News. Tags:
|
ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 'ਪੈੜ ਦਰ ਪੈੜ' ਪੁਸਤਕ ਲੋਕ ਅਰਪਣ Sunday 02 June 2024 09:28 AM UTC+00 | Tags: breaking-news latest-news mohali news punjab sahibzada-ajit-singh-nagar the-unmute-breaking-news ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜੂਨ, 2024: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਦਾ ਵੇਰਵਾ ਦਰਸਾਉਂਦੀ ਪੁਸਤਕ ‘ਪੈੜ ਦਰ ਪੈੜ’ ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਜ਼ਿਲ੍ਹੇ ਦੀਆਂ ਨਾਮਵਰ ਤੇ ਅਦਬੀ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ 'ਧਨੁ ਲੇਖਾਰੀ ਨਾਨਕਾ' ਨਾਲ ਕੀਤੀ ਗਈ। ਉਪਰੰਤ ਪਿਛਲੇ ਦਿਨੀਂ ਵਿਛੋੜਾ ਦੇ ਗਏ ਹਰਮਨ ਪਿਆਰੇ ਪੰਜਾਬੀ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ 2 ਮਿੰਟ ਦਾ ਮੌਨ ਰੱਖਿਆ ਗਿਆ। ਫਿਰ ਸਮੂਹ ਹਾਜ਼ਰੀਨ ਵੱਲੋਂ ਮਿਲ ਕੇ ‘ਪੈੜ ਦਰ ਪੈੜ’ ਪੁਸਤਕ ਨੂੰ ਲੋਕ ਅਰਪਣ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਦਫ਼ਤਰੀ ਸਰਗਰਮੀਆਂ ਨੂੰ ‘ਪੈੜ ਦਰ ਪੈੜ’ ਪੁਸਤਕ ਅੰਦਰ ਸਾਂਭਣ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ। ਇਸ ਪੁਸਤਕ ਅੰਦਰ ਭਾਸ਼ਾ ਵਿਭਾਗ, ਪੰਜਾਬ ਬਾਰੇ ਸਮੁੱਚੀ ਜਾਣਕਾਰੀ ਦੇ ਨਾਲ-ਨਾਲ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਦਾ ਪੈੜ ਦਰ ਪੈੜ ਸਮਾਰਟ ਦਫ਼ਤਰ ਬਣਨ ਦਾ ਸਫ਼ਰ ਅਤੇ ਮਾਂ-ਬੋਲੀ ਪੰਜਾਬੀ ਲਈ ਕੀਤੀਆਂ ਦਫ਼ਤਰੀ ਸਰਗਰਮੀਆਂ, ਸਾਹਿਤਕ ਸਮਾਗਮਾਂ, ਪੁਸਤਕ ਪ੍ਰਦਰਸ਼ਨੀਆਂ, ਪ੍ਰਾਪਤੀਆਂ ਆਦਿ ਦਾ ਵਿਸਥਾਰ ਸਹਿਤ ਵੇਰਵਾ ਦਰਜ ਕੀਤਾ ਗਿਆ ਹੈ। ਇਸ ਪੁਸਤਕ ਲੋਕ-ਅਰਪਣ ਵਿਚ ਪੁੱਜੇ ਡਾ. ਸਰਬਜੀਤ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਦੀਪਕ ਮਨਮੋਹਨ ਸਿੰਘ, ਜੇ.ਬੀ.ਗੋਇਲ, ਐੱਸ.ਕੇ.ਅਗਰਵਾਲ, ਡਾ. ਦਵਿੰਦਰ ਦਮਨ, ਡਾ. ਲਾਭ ਸਿੰਘ ਖੀਵਾ, ਡਾ. ਸ਼ਿੰਦਰਪਾਲ ਸਿੰਘ, ਡਾ. ਬਲਕਾਰ ਸਿੰਘ ਸਿੱਧੂ, ਬਾਬੂ ਰਾਮ ਦੀਵਾਨਾ, ਗੁਰਪ੍ਰੀਤ ਸਿੰਘ ਨਿਆਮੀਆ, ਡਾ. ਬਲਦੇਵ ਸਪਤਰਿਸ਼ੀ, ਸੁਧਾ ਜੈਨ ਸੁਦੀਪ, ਸਤਵਿੰਦਰ ਸਿੰਘ ਧੜਾਕ, ਮਨਜੀਤ ਕੌਰ ਮੀਤ, ਸੁਰਜੀਤ ਕੌਰ ਬੈਂਸ, ਗੁਰਨਾਮ ਕੰਵਰ, ਪ੍ਰੋ. ਦਿਲਬਾਗ ਸਿੰਘ, ਦਰਸ਼ਨ ਤਿਉਣਾ, ਭਗਤ ਰਾਮ ਰੰਗਾੜਾ, ਗੁਰਦਰਸ਼ਨ ਸਿੰਘ ਮਾਵੀ ਵੱਲੋਂ ਪੁਸਤਕ ਬਾਬਤ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਆਸ ਪ੍ਰਗਟਾਈ ਕਿ ‘ਪੈੜ ਦਰ ਪੈੜ’ ਪੁਸਤਕ ਭਾਸ਼ਾ ਵਿਭਾਗ, ਪੰਜਾਬ ਬਾਰੇ ਵਿਸਤ੍ਰਿਤ ਜਾਣਕਾਰੀ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਰਗਰਮੀਆਂ ਬਾਰੇ ਬੜਾ ਜਾਣਕਾਰੀ ਭਰਪੂਰ ਅਤੇ ਸ਼ਲਾਘਾਯੋਗ ਦਸਤਾਵੇਜ਼ ਹੈ, ਜਿਹੜਾ ਭਵਿੱਖੀ ਪੀੜ੍ਹੀ ਲਈ ਜ਼ਰੂਰ ਹੀ ਰਾਹ ਦਸੇਰਾ ਬਣੇਗਾ। ਇਨ੍ਹਾਂ ਤੋਂ ਇਲਾਵਾ ਸੁਸ਼ੀਲ ਦੁਸਾਂਝ, ਸੁਰਜੀਤ ਸੁਮਨ, ਭੁਪਿੰਦਰ ਮਟੌਰੀਆ, ਜਗਦੀਪ ਸਿੱਧੂ, ਨੀਲਮ ਨਾਰੰਗ, ਮਨਜੀਤਪਾਲ ਸਿੰਘ, ਗੁਰਚਰਨ ਸਿੰਘ, ਰਣਯੋਧ ਰਾਣਾ, ਰਾਜਵਿੰਦਰ ਗੱਡੂ, ਪ੍ਰੋ. ਗੁਰਜੋਧ ਕੌਰ, ਇੰਦਰਜੀਤ ਪ੍ਰੇਮੀ, ਡਾ. ਮੇਘਾ ਸਿੰਘ, ਅਮਰਜੀਤ ਕੌਰ, ਰਾਜ ਕੁਮਾਰ ਸਾਹੋਵਾਲੀਆ, ਪਿਆਰਾ ਸਿੰਘ ਰਾਹੀ, ਜਸਵਿੰਦਰ ਸਿੰਘ ਕਾਇਨੌਰ, ਬਲਵਿੰਦਰ ਸਿੰਘ ਢਿੱਲੋਂ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਮਾਗਮ ਦੇ ਅੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ, ਬੁਲਾਰਿਆਂ ਅਤੇ ਪਤਵੰਤੇ ਸੱਜਣਾਂ ਦਾ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। The post ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 'ਪੈੜ ਦਰ ਪੈੜ' ਪੁਸਤਕ ਲੋਕ ਅਰਪਣ appeared first on TheUnmute.com - Punjabi News. Tags:
|
ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਉਦਯੋਗਪਤੀ ਬਣੇ ਗੌਤਮ ਅਡਾਨੀ Sunday 02 June 2024 09:47 AM UTC+00 | Tags: asias-richest-industrialist breaking-news gautam-adani latest-news mukesh-ambani news nws ਚੰਡੀਗੜ੍ਹ, 2 ਜੂਨ, 2024: ਦਿੱਗਜ ਉਦਯੋਗਪਤੀ ਗੌਤਮ ਅਡਾਨੀ (Gautam Adani) ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਉਦਯੋਗਪਤੀ ਬਣ ਗਏ ਹਨ। ਗੌਤਮ ਅਡਾਨੀ ਨੂੰ ਆਪਣੀਆਂ ਕੰਪਨੀਆਂ ਦੇ ਸ਼ੇਅਰਾਂ ਦੀਆਂ ਕੀਮਤਾਂ ਵਧਣ ਦਾ ਫਾਇਦਾ ਹੋਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਗੌਤਮ ਅਡਾਨੀ ਦੀ ਕੁੱਲ ਜਾਇਦਾਦ 111 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ, ਜਿਸ ਨਾਲ ਉਹ ਏਸ਼ੀਆ ਦਾ ਸਭ ਤੋਂ ਅਮੀਰ ਵਿਅਕਤੀ ਬਣ ਗਿਆ ਹੈ। ਮੁਕੇਸ਼ ਅੰਬਾਨੀ 109 ਬਿਲੀਅਨ ਡਾਲਰ ਦੀ ਜਾਇਦਾਦ ਦੇ ਨਾਲ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਹਨ। ਅਡਾਨੀ ਗਰੁੱਪ (Gautam Adani) ਦੀਆਂ 10 ਸੂਚੀਬੱਧ ਕੰਪਨੀਆਂ ਦੇ ਬਾਜ਼ਾਰ ਮੁਲਾਂਕਣ ‘ਚ 84,064 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਸ਼ੁੱਕਰਵਾਰ ਨੂੰ ਕਾਰੋਬਾਰ ਦੀ ਸਮਾਪਤੀ ‘ਤੇ ਅਡਾਨੀ ਸਮੂਹ ਦੀਆਂ 10 ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ 17.51 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ। ਜੈਫਰੀਜ਼ ਨੇ ਅਡਾਨੀ ਸਮੂਹ ਦੀ ਇੱਕ ਉਤਸ਼ਾਹੀ ਵਿਸਥਾਰ ਯੋਜਨਾ ਦਾ ਖੁਲਾਸਾ ਕੀਤਾ ਹੈ, ਜਿਸ ਵਿੱਚ ਜੈਫਰੀਜ਼ ਨੇ ਕਿਹਾ ਕਿ ਅਡਾਨੀ ਸਮੂਹ ਅਗਲੇ ਦਹਾਕੇ ਵਿੱਚ $ 90 ਬਿਲੀਅਨ ਦੀ ਪੂੰਜੀ ਖਰਚ ਕਰੇਗਾ। ਇਸ ਤੋਂ ਬਾਅਦ ਅਡਾਨੀ ਸਮੂਹ ਦੀਆਂ ਸਾਰੀਆਂ ਕੰਪਨੀਆਂ ਦੇ ਸ਼ੇਅਰਾਂ ਦੀਆਂ ਕੀਮਤਾਂ ‘ਚ ਵਾਧਾ ਹੋਇਆ। The post ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਉਦਯੋਗਪਤੀ ਬਣੇ ਗੌਤਮ ਅਡਾਨੀ appeared first on TheUnmute.com - Punjabi News. Tags:
|
Paris Olympics: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਪੈਰਿਸ ਓਲੰਪਿਕ ਕੋਟਾ ਕੀਤਾ ਹਾਸਲ Sunday 02 June 2024 09:59 AM UTC+00 | Tags: boxing breaking-news indian-boxer-amit-panghal news nrws paris-olympics paris-olympics-quota ਚੰਡੀਗੜ੍ਹ, 2 ਜੂਨ, 2024: ਅਨੁਭਵੀ ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ (Amit Panghal) ਨੇ ਪੈਰਿਸ ਓਲੰਪਿਕ ਲਈ ਕੋਟਾ ਹਾਸਲ ਕਰ ਲਿਆ ਹੈ। ਉਸ ਨੇ ਦੂਜੇ ਵਿਸ਼ਵ ਕੁਆਲੀਫਿਕੇਸ਼ਨ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਵਿਰੋਧੀ ਮੁੱਕੇਬਾਜ਼ ਨੂੰ 5-0 ਨਾਲ ਹਰਾਇਆ। ਇਸ ਜਿੱਤ ਨਾਲ ਉਸ ਨੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰ ਲਿਆ। ਉਸ ਨੇ 51 ਕਿੱਲੋ ਭਾਰ ਵਰਗ ਵਿੱਚ ਓਲੰਪਿਕ ਕੋਟਾ ਹਾਸਲ ਕੀਤਾ ਹੈ। ਵਿਸ਼ਵ ਚੈਂਪੀਅਨਸ਼ਿਪ ‘ਚ ਭਾਰਤ ਦੇ ਇਕਲੌਤੇ ਪੁਰਸ਼ ਚਾਂਦੀ ਦਾ ਤਮਗਾ ਜੇਤੂ ਪੰਘਾਲ (Amit Panghal) ਨੇ ਕੁਆਰਟਰ ਫਾਈਨਲ ‘ਚ ਲਿਊ ਨੂੰ 5-0 ਨਾਲ ਹਰਾ ਕੇ ਦੂਜੀ ਵਾਰ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦਾ ਟਿਕਟ ਪੱਕਾ ਕਰ ਲਿਆ। ਇਸ ਤਰ੍ਹਾਂ ਉਹ ਨਿਸ਼ਾਂਤ ਦੇਵ (71 ਕਿਲੋ), ਨਿਖਤ ਜ਼ਰੀਨ (50 ਕਿਲੋ), ਪ੍ਰੀਤੀ ਪਵਾਰ (54 ਕਿਲੋ) ਅਤੇ ਲਵਲੀਨਾ ਬੋਰਗੋਹੇਨ (75 ਕਿਲੋ) ਦੇ ਵਰਗ ਵਿੱਚ ਸ਼ਾਮਲ ਹੋ ਗਿਆ। ਇਨ੍ਹਾਂ ਸਾਰਿਆਂ ਨੇ ਪਹਿਲਾਂ ਹੀ ਓਲੰਪਿਕ ਕੋਟਾ ਹਾਸਲ ਕਰ ਲਿਆ ਹੈ। The post Paris Olympics: ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ ਪੈਰਿਸ ਓਲੰਪਿਕ ਕੋਟਾ ਕੀਤਾ ਹਾਸਲ appeared first on TheUnmute.com - Punjabi News. Tags:
|
ਅਰੁਣਾਚਲ ਪ੍ਰਦੇਸ਼ 'ਚ ਭਾਜਪਾ ਦੀ 46 ਵਿਧਾਨ ਸਭਾ ਸੀਟਾਂ 'ਤੇ ਜਿੱਤ, ਕਾਂਗਰਸ ਨੂੰ ਮਿਲੀ ਇੱਕ ਸੀਟ Sunday 02 June 2024 10:19 AM UTC+00 | Tags: arunachal arunachal-pradesh breaking-news congress news ਚੰਡੀਗੜ੍ਹ, 2 ਜੂਨ, 2024: ਅਰੁਣਾਚਲ ਪ੍ਰਦੇਸ਼ (Arunachal Pradesh) ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਪੂਰੀ ਹੋ ਗਈ ਹੈ। ਨਤੀਜਿਆਂ ਵਿੱਚ ਭਾਜਪਾ ਨੂੰ ਬੰਪਰ ਬਹੁਮਤ ਮਿਲਿਆ ਹੈ ਅਤੇ ਪਾਰਟੀ ਨੇ 46 ਸੀਟਾਂ ਜਿੱਤੀਆਂ ਹਨ। ਕਾਂਗਰਸ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ ਅਤੇ ਪਾਰਟੀ ਸੂਬੇ ਵਿੱਚ ਸਿਰਫ਼ ਇੱਕ ਸੀਟ ਜਿੱਤ ਸਕੀ ਹੈ। ਭਾਜਪਾ ਨੇ ਮੁੱਖ ਮੰਤਰੀ ਪੇਮਾ ਖਾਂਡੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਅਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਪੇਮਾ ਖਾਂਡੂ ਪਹਿਲਾਂ ਹੀ ਆਪਣੀ ਸੀਟ ਤੋਂ ਬਿਨਾਂ ਮੁਕਾਬਲਾ ਚੋਣ ਜਿੱਤ ਚੁੱਕੇ ਹਨ। ਚੋਣ ਕਮਿਸ਼ਨ ਮੁਤਾਬਕ ਨੈਸ਼ਨਲ ਪੀਪਲਜ਼ ਪਾਰਟੀ ਨੇ ਪੰਜ, ਨੈਸ਼ਨਲਿਸਟ ਕਾਂਗਰਸ ਪਾਰਟੀ ਨੇ ਤਿੰਨ, ਪੀਪਲਜ਼ ਪਾਰਟੀ ਆਫ ਅਰੁਣਾਚਲ ਨੇ ਦੋ, ਇੰਡੀਅਨ ਨੈਸ਼ਨਲ ਕਾਂਗਰਸ ਨੇ ਇੱਕ ਅਤੇ ਆਜ਼ਾਦ ਉਮੀਦਵਾਰਾਂ ਨੇ ਤਿੰਨ ਸੀਟਾਂ ਜਿੱਤੀਆਂ ਹਨ। The post ਅਰੁਣਾਚਲ ਪ੍ਰਦੇਸ਼ ‘ਚ ਭਾਜਪਾ ਦੀ 46 ਵਿਧਾਨ ਸਭਾ ਸੀਟਾਂ ‘ਤੇ ਜਿੱਤ, ਕਾਂਗਰਸ ਨੂੰ ਮਿਲੀ ਇੱਕ ਸੀਟ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest