TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
Heat alert: ਪੰਜਾਬ 'ਚ ਗਰਮੀ ਦਾ ਅਲਰਟ ਜਾਰੀ, ਪਠਾਨਕੋਟ 'ਚ ਤਾਪਮਾਨ 46 ਡਿਗਰੀ ਤੋਂ ਪਾਰ Wednesday 12 June 2024 06:20 AM UTC+00 | Tags: breaking-news heat-alert news punjab temperature ਚੰਡੀਗੜ੍ਹ, 12 ਜੂਨ 2024: ਪੰਜਾਬ ਦੇ ਵਾਸੀਆਂ ਨੂੰ ਅਗਲੇ 4 ਦਿਨਾਂ ਤੱਕ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ (Heat alert) ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਨੂੰ ਪਾਰ ਕਰ ਗਿਆ ਹੈ। ਇਸਦੇ ਨਾਲ ਹੀ ਪੰਜਾਬ ਦਾ ਪਠਾਨਕੋਟ ਸਭ ਤੋਂ ਗਰਮ ਰਿਹਾ। ਜਿੱਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਵਿਭਾਗ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦੇਣ ਦੀ ਤਿਆਰੀ ਕਰ ਲਈ ਹੈ। ਅਜਿਹੇ ‘ਚ ਕੇਂਦਰ ਨੂੰ 1000 ਮੈਗਾਵਾਟ ਹੋਰ ਬਿਜਲੀ ਦੇਣ ਲਈ ਕਿਹਾ ਗਿਆ ਹੈ। ਰਾਜ ਦੀ ਕੁੱਲ ਬਿਜਲੀ ਉਤਪਾਦਨ ਸਮਰੱਥਾ 6500 ਮੈਗਾਵਾਟ ਹੈ, ਜਿਸ ਦੇ ਹੁਣ 15500 ਮੈਗਾਵਾਟ ਤੱਕ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਲੇਰਕੋਟਲਾ ਅਤੇ ਫਤਿਹਗੜ੍ਹ ਲਈ ਹੀਟ ਵੇਵ (Heat alert) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 13 ਜੂਨ ਨੂੰ ਵੀ ਲਗਭਗ ਅਜਿਹਾ ਹੀ ਮੌਸਮ ਰਹੇਗਾ। The post Heat alert: ਪੰਜਾਬ ‘ਚ ਗਰਮੀ ਦਾ ਅਲਰਟ ਜਾਰੀ, ਪਠਾਨਕੋਟ ‘ਚ ਤਾਪਮਾਨ 46 ਡਿਗਰੀ ਤੋਂ ਪਾਰ appeared first on TheUnmute.com - Punjabi News. Tags:
|
Lok Sabha: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਹੋਵੇਗਾ ਸ਼ੁਰੂ, ਨਵੇਂ ਸੰਸਦ ਮੈਂਬਰ ਲੈਣਗੇ ਹਲਫ਼ Wednesday 12 June 2024 06:35 AM UTC+00 | Tags: 18th-lok-sabha latest-news lok-sabha lok-sabha-session news rajya-sabha sports ਚੰਡੀਗੜ੍ਹ, 12 ਜੂਨ 2024: 18ਵੀਂ ਲੋਕ ਸਭਾ (Lok Sabha) ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ 264ਵੀਂ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ, ਲੋਕ ਸਭਾ ਦੇ ਸਪੀਕਰ ਦੀ ਚੋਣ, ਰਾਸ਼ਟਰਪਤੀ ਦੇ ਸੰਬੋਧਨ ਅਤੇ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਦੋਵਾਂ ਸਦਨਾਂ ਦਾ ਸੈਸ਼ਨ 3 ਜੁਲਾਈ ਤੱਕ ਚੱਲੇਗਾ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਇਹ ਜਾਣਕਾਰੀ ਦਿੱਤੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਬੁੱਧਵਾਰ ਨੂੰ ਦੱਸਿਆ ਕਿ 18ਵੀਂ ਲੋਕ ਸਭਾ (Lok Sabha) ਦਾ ਪਹਿਲਾ ਸੈਸ਼ਨ 24 ਜੂਨ ਨੂੰ ਸ਼ੁਰੂ ਹੋਵੇਗਾ, ਜਿਸ ਵਿੱਚ ਨਵੇਂ ਚੁਣੇ ਗਏ ਮੈਂਬਰ ਸਹੁੰ ਚੁੱਕਣਗੇ। ਸੈਸ਼ਨ ਦੇ ਪਹਿਲੇ ਤਿੰਨ ਦਿਨ ਨਵੇਂ ਚੁਣੇ ਗਏ ਆਗੂਆਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਦੇ ਨਾਲ ਹੀ ਸਦਨ ਦੇ ਸਪੀਕਰ ਦੀ ਚੋਣ ਵੀ ਕਰਵਾਈ ਜਾਵੇਗੀ। ਸੈਸ਼ਨ 3 ਜੁਲਾਈ ਨੂੰ ਸਮਾਪਤ ਹੋਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 27 ਜੂਨ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ ਅਤੇ ਅਗਲੇ ਪੰਜ ਸਾਲਾਂ ਲਈ ਨਵੀਂ ਸਰਕਾਰ ਦੀ ਰੂਪਰੇਖਾ ਤਿਆਰ ਕਰਨਗੇ। The post Lok Sabha: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਹੋਵੇਗਾ ਸ਼ੁਰੂ, ਨਵੇਂ ਸੰਸਦ ਮੈਂਬਰ ਲੈਣਗੇ ਹਲਫ਼ appeared first on TheUnmute.com - Punjabi News. Tags:
|
Chandrababu Naidu: ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਚੌਥੀ ਵਾਰ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ Wednesday 12 June 2024 06:44 AM UTC+00 | Tags: andhra-pradesh chandrababu-naidu cm-andhra-pradesh latest-news news pm-modi punjab-news ਚੰਡੀਗੜ੍ਹ, 12 ਜੂਨ 2024: ਚੰਦਰਬਾਬੂ ਨਾਇਡੂ (Chandrababu Naidu) ਨੇ ਬੁੱਧਵਾਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਨਾਇਡੂ ਚੌਥੀ ਵਾਰ ਮੁੱਖ ਮੰਤਰੀ ਬਣੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਜੇਪੀ ਨੱਡਾ ਸਮੇਤ ਕਈ ਦਿੱਗਜ ਆਗੂ ਮੌਜੂਦ ਸਨ। ਨਾਇਡੂ ਸਰਕਾਰ ਵਿੱਚ ਟੀਡੀਪੀ ਦੇ 21, ਜਨਸੇਨਾ ਦੇ ਦੋ ਅਤੇ ਭਾਜਪਾ ਦੇ ਇੱਕ ਮੰਤਰੀ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਟੀਡੀਪੀ ਅਤੇ ਐਨਡੀਏ ਨੇ ਨਾਇਡੂ ਨੂੰ ਆਪਣੇ ਵਿਧਾਇਕ ਦਲ ਦੇ ਆਗੂ ਚੁਣਿਆ ਸੀ। ਮੰਗਲਵਾਰ ਨੂੰ ਵਿਧਾਇਕ ਦਲ ਦਾ ਆਗੂ ਚੁਣੇ ਜਾਣ ਤੋਂ ਬਾਅਦ, ਟੀਡੀਪੀ, ਭਾਜਪਾ ਅਤੇ ਜਨਸੇਨਾ ਗਠਜੋੜ ਦੇ ਆਗੂਆਂ ਨੇ ਵਿਜੇਵਾੜਾ ਵਿੱਚ ਰਾਜਪਾਲ ਐਸ ਅਬਦੁਲ ਨਜ਼ੀਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਨਾਇਡੂ (Chandrababu Naidu) ਨੇ ਸਹੁੰ ਚੁੱਕ ਸਮਾਗਮ ਤੋਂ ਇਕ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਅਮਰਾਵਤੀ ਸੂਬੇ ਦੀ ਇਕਲੌਤੀ ਰਾਜਧਾਨੀ ਹੋਵੇਗੀ। ਐਨਡੀਏ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਦੱਖਣੀ ਰਾਜ ਲਈ ਕੇਂਦਰ ਸਰਕਾਰ ਤੋਂ ਸਮਰਥਨ ਮੰਗਿਆ ਸੀ ਅਤੇ ਉਨ੍ਹਾਂ ਨੂੰ ਇਸ ਦਾ ਭਰੋਸਾ ਵੀ ਮਿਲਿਆ ਸੀ। ਚੰਦਰਬਾਬੂ ਨਾਇਡੂ ਦੀ ਅਗਵਾਈ ਵਾਲੀ ਤੇਲਗੂ ਦੇਸ਼ਮ ਪਾਰਟੀ ਆਂਧਰਾ ਪ੍ਰਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਰਾਜ ਦੀਆਂ 175 ਵਿੱਚੋਂ 135 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ। The post Chandrababu Naidu: ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਦੇ ਚੌਥੀ ਵਾਰ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ appeared first on TheUnmute.com - Punjabi News. Tags:
|
Punjab News: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਮਜ਼ਦੂਰੀ ਵਿਰੁੱਧ ਵਿਸ਼ਵ ਦਿਹਾੜੇ ਮੌਕੇ ਲਗਾਏ ਜਾਗਰੂਕਤਾ ਸੈਮੀਨਾਰ Wednesday 12 June 2024 09:33 AM UTC+00 | Tags: child-labour latest-news news punjab-news world-day-against-child-labour ਸ੍ਰੀ ਮੁਕਤਸਰ ਸਾਹਿਬ, 12 ਜੂਨ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਸਾਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ.-ਸਾਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਵੱਖ-ਵੱਖ ਥਾਵਾਂ 'ਤੇ ਬਾਲ ਮਜ਼ਦੂਰੀ ਵਿਰੁੱਧ ਵਿਸ਼ਵ ਦਿਵਸ (Child Labour) ਸਬੰਧੀ ਜਾਗਰੂਕਤਾ ਸੈਮੀਨਾਰਾਂ ਕਰਵਾਇਆ ਗਿਆ। ਇਹ ਸੈਮੀਨਾਰ ਮਿਸ. ਲਵਪ੍ਰੀਤ ਕੌਰ ਅਸਿਸੈਂਟਸ, ਲੈਬਰ ਕਮਿਸ਼ਨਰ, ਡਾ. ਸ਼ਿਵਾਨੀ ਨਾਗਪਾਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਸਹਿਯੋਗ ਨਾਲ ਲਗਾਏ ਗਏ। ਇਸ ਮੌਕੇ ਖਾਲਸਾ ਐਲੀਮੈਂਟਰੀ ਸਕੂਲ ਅਬੋਹਰ ਰੋਡ, ਲੇਬਰ ਚੌਂਕ ਅਤੇ ਵੱਖ-ਵੱਖ ਇੱਟਾਂ ਵਾਲੇ ਭੱਠਿਆ ਉੱਪਰ ਕੰਮ ਕਰ ਰਹੇ ਬੱਚਿਆ ਤੋਂ ਬਾਲ ਮਜ਼ਦੂਰੀ (Child Labour) ਦਾ ਕੰਮ ਨਾ ਕਰਨ ਸਬੰਧੀ ਉਹਨਾਂ ਦੇ ਮਾਤਾ-ਪਿਤਾ ਨੂੰ ਬੱਚਿਆ ਦੇ ਕਾਨੂੰਨ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵੀ 18 ਸਾਲ ਤੋਂ ਘੱਟ ਬੱਚੇ ਤੋਂ ਕੋਈ ਗੈਰ-ਕਾਨੂੰਨੀ ਕੰਮ ਕਰਵਾਉਂਦਾ ਹੈ ਤਾਂ ਉਸਨੂੰ ਸਜ਼ਾ ਹੋ ਸਕਦੀ ਹੈ, ਕਿਉਂਕਿ ਬੱਚਿਆਂ ਤੋਂ ਕੋਈ ਵੀ ਜ਼ੋਖਮ ਭਰਿਆ ਕੰਮ ਨਹੀਂ ਕਰਵਾਇਆ ਜਾ ਸਕਦਾ ਅਤੇ ਇਹ ਬਾਲ ਮਜ਼ਦੂਰੀ ਐਕਟ ਦੀ ਉਲਘੰਣਾ ਹੈ। ਉਹਨਾਂ ਵੱਲੋ ਬਾਲ ਮਜ਼ਦੂਰੀ ਐਕਟ ਅਤੇ POCSO Act ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਇਸ ਮੌਕੇ ਪ੍ਰਚਾਰ ਸਮਗਰੀ ਵੀ ਵੰਡੀ ਗਈ। ਇਸ ਮੌਕੇ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ.-ਸਾਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਬੱਚਿਆ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆ ਤੋਂ ਬਾਲ ਮਜ਼ਦੂਰੀ ਨਾ ਕਰਵਾਉਣ ਬਲਕਿ ਉਹਨਾਂ ਨੂੰ ਸਕੂਲ ਵਿੱਚ ਪੜ੍ਹਨ ਲਈ ਭੇਜਣ ਤਾਂ ਜੋ ਉਹਨਾਂ ਦੀ ਜ਼ਿੰਦਗੀ ਬਣ ਸਕੇ ਅਤੇ ਉਹ ਪੜ੍ਹ-ਲਿਖ ਕੇ ਕਿਸੇ ਉੱਚੇ ਅਹੁਦੇ 'ਤੇ ਜਾਂ ਚੰਗੀ ਕੰਪਨੀ ਵਿੱਚ ਨੌਕਰੀ ਕਰ ਸਕਣ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 'ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। The post Punjab News: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਮਜ਼ਦੂਰੀ ਵਿਰੁੱਧ ਵਿਸ਼ਵ ਦਿਹਾੜੇ ਮੌਕੇ ਲਗਾਏ ਜਾਗਰੂਕਤਾ ਸੈਮੀਨਾਰ appeared first on TheUnmute.com - Punjabi News. Tags:
|
DC ਆਸ਼ਿਕਾ ਜੈਨ ਵੱਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ Wednesday 12 June 2024 09:41 AM UTC+00 | Tags: dc-aashika-jain floods floods-news news punjab-floods ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ 2024: ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Aashika Jain) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਜਿਹੇ ਸਾਰੇ ਕਾਰਜ ਵੇਲੇ ਸਿਰ ਨਿਬੇੜਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਆਖਿਆ ਕਿ ਇਨ੍ਹਾਂ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ (DC Aashika Jain) ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚੋਂ ਲੰਘਦੇ ਚੋਅ, ਨਾਲ਼ੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਸੜਕਾਂ ‘ਤੇ ਆਉਂਦੀਆਂ ਪੁਲੀਆਂ ਜਾਂ ਰੇਲਵੇ ਲਾਈਨਜ਼ ਦੇ ਥੱਲਿਓਂ ਪਾਣੀ ਲੰਘਣ ਲਈ ਬਣਾਏ ਲਾਂਘੇ ਹਰ ਹਾਲ ਸਾਫ਼ ਕੀਤੇ ਜਾਣ ਤੇ ਸੜਕਾਂ ਦੇ ਨਾਲ ਨਾਲ ਬਣੀਆਂ ਡਰੇਨਾਂ ਦੀ ਸਫਾਈ ਕਰ ਕੇ ਉਨ੍ਹਾਂ ਉਤੇ ਢੱਕਣ ਰੱਖੇ ਹੋਣੇ ਯਕੀਨੀ ਬਣਾਏ ਜਾਣ। ਆਸ਼ਿਕਾ ਜੈਨ ਨੇ ਉਪ ਮੰਡਲ ਮੈਜਿਸਟਰੇਟਸ ਨੂੰ ਨਿਰਦੇਸ਼ ਦਿੱਤੇ ਕਿ ਬਹੁਮੰਜ਼ਿਲੀ ਰਿਹਾਇਸ਼ੀ ਸੁਸਾਇਟੀਆਂ ਦੀਆਂ ਵੈਲਫੇਅਰ ਐਸੋਸੀਏਸ਼ਨ ਜਾਂ ਸੁਸਾਇਟੀਆਂ ਸਬੰਧੀ ਹੋਰਨਾਂ ਧਿਰਾਂ ਨਾਲ ਰਾਬਤਾ ਕਰ ਕੇ ਅਜਿਹੇ ਪ੍ਰਬੰਧ ਕੀਤੇ ਜਾਣ ਕਿ ਪਾਣੀ ਬਹੁਮੰਜ਼ਿਲੀ ਰਿਹਾਇਸ਼ੀ ਸੁਸਾਇਟੀਆਂ ਦੀਆਂ ਬੇਸਮੈਂਟਾਂ ਵਿੱਚ ਦਾਖਲ ਨਾ ਹੋਵੇ ਜਾਂ ਪੰਪਾਂ ਦਾ ਪ੍ਰਬੰਧ ਕਰ ਕੇ ਰੱਖਿਆ ਜਾਵੇ ਤਾਂ ਜੋ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪਾਣੀ ਦਾਖਲ ਹੋਣ ਦੀ ਸੂਰਤ ਵਿੱਚ ਉਸ ਨੂੰ ਬਾਹਰ ਕੱਢਿਆ ਜਾ ਸਕੇ।ਇਸ ਦੇ ਨਾਲ ਨਾਲ ਰੇਲਵੇ ਅੰਡਰ ਪਾਸਾਂ ਵਿੱਚੋਂ ਵੀ ਪਾਣੀ ਦੀ ਬੇਰੋਕ ਨਿਕਾਸੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਪੰਪ ਖਰੀਦ ਲਏ ਜਾਣ ਤਾਂ ਜੋ ਲੋੜ ਪੈਣ ਉਤੇ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘੱਗਰ ਸਮੇਤ ਸਾਰੇ ਕੁਦਰਤੀ ਜਲ ਸਰੋਤ ਸਾਧਨਾਂ ਦੇ ਕੰਢੇ ਮਜ਼ਬੂਤ ਕੀਤੇ ਜਾਣ ਦੇ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣ ਅਤੇ ਉਨ੍ਹਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਉਨ੍ਹਾਂ ਨੇ ਗਮਾਡਾ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਕੁਦਰਤੀ ਜਲ ਸਰੋਤ ਸਾਧਨਾਂ ਦੀ ਸਫਾਈ ਤੇ ਮਜ਼ਬੂਤੀ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਜ਼ਿਲ੍ਹੇ ਵਿਚਲੇ ਐਸ.ਟੀ.ਪੀਜ਼ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਂਦੇ ਹੋਏ ਇਨ੍ਹਾਂ ਸਬੰਧੀ ਦਰਪੇਸ਼ ਦਿੱਕਤਾਂ ਫੌਰੀ ਦੂਰ ਕਰਨ ਲਈ ਆਖਿਆ। ਆਸ਼ਿਕਾ ਜੈਨ ਨੇ ਉਪ ਮੰਡਲ ਮੈਜਿਸਟਰੇਟਸ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਫੀਲਡ ਵਿੱਚ ਜਾ ਕੇ ਸਾਰੇ ਕਾਰਜਾਂ ਦੀ ਨਜ਼ਰਸਾਨੀ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਥਾਂ ਕੋਈ ਵੀ ਬੋਲਵੈੱਲ ਖੁੱਲ੍ਹਾ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀ.ਡਬਲਿਊ.ਡੀ. ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਬਰਮ ਮਜ਼ਬੂਤ ਕੀਤੇ ਜਾਣ ਤਾਂ ਜੋ ਪਾਣੀ ਆਉਣ ਦੀ ਸੂਰਤ ਵਿੱਚ ਸੜਕਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਸ਼ਤੀਆਂ, ਜੈਕਟਾਂ ਤੇ ਜੇਸੀਬੀ ਮਸ਼ੀਨਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਐਨ.ਡੀ.ਆਰ.ਐਫ. ਅਤੇ ਹੋਮਗਾਰਡਜ਼ ਨਾਲ ਵੀ ਰਾਬਤਾ ਰੱਖਣ ਲਈ ਵੀ ਕਿਹਾ।ਉਨ੍ਹਾਂ ਦੱਸਿਆ ਕਿ ਸੁਖਨਾ ਝੀਲ ਅਤੇ ਕੌਸ਼ੱਲਿਆ ਡੈਮ ਵਿੱਚੋਂ ਸੰਭਾਵੀ ਤੌਰ ਉਤੇ ਪਾਣੀ ਛੱਡੇ ਜਾਣ ਦੀ ਸਥਿਤੀ ਉਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ ਤਾਂ ਜੋ ਸਮੇਂ ਸਿਰ ਲੋੜੀਂਦੇ ਕਦਮ ਚੁੱਕੇ ਜਾ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਇਮਾਰਤਾਂ ਦੀ ਜਾਂਚ ਕਰ ਕੇ ਉਨ੍ਹਾਂ ਦੇ ਸੁਰੱਖਿਅਤ ਹੋਣ ਬਾਬਤ ਰਿਪੋਰਟ ਦਿੱਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ.ਤਿੜਕੇ, ਵਧੀਕ ਡਿਪਟੀ ਕਮਿਸ਼ਨਰ ਪੇਂਡੂ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਸ਼ਿਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ. (ਮੋਹਾਲੀ) ਦੀਪਾਂਕਰ ਗਰਗ, ਐਸ.ਡੀ.ਐਮ. (ਡੇਰਾਬਸੀ) ਹਿਮਾਂਸ਼ੂ ਗੁਪਤਾ, ਐਸ.ਡੀ.ਐਮ. (ਖਰੜ) ਗੁਰਮੰਦਰ ਸਿੰਘ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। The post DC ਆਸ਼ਿਕਾ ਜੈਨ ਵੱਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ appeared first on TheUnmute.com - Punjabi News. Tags:
|
Punjab Cabinet: ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ, CM ਮਾਨ ਵੱਲੋਂ ਵਿਧਾਇਕਾਂ ਨਾਲ ਬੈਠਕ Wednesday 12 June 2024 10:05 AM UTC+00 | Tags: aam-aadmi-party breaking-news cm-bhagwant-mann latest-news mann-cabinet news punjab-cabinet punjab-news the-unmute-breaking-news ਚੰਡੀਗੜ੍ਹ, 12 ਜੂਨ 2024: ਪੰਜਾਬ ਲੋਕ ਸਭਾ ਚੋਣਾਂ ਦੇ ਨਤੀਜੇ ਆਮ ਆਦਮੀ ਪਾਰਟੀ ਲਈ ਅਨੁਕੂਲ ਨਹੀਂ ਰਹੇ | ਹਾਲਾਂਕਿ ‘ਆਪ’ ਦੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਤਿੰਨ ਵਿਧਾਇਕ ਜਿੱਤ ਹਾਸਲ ਕਰਨ ‘ਚ ਕਾਮਯਾਬ ਰਹੇ | ਹੁਣ ਪੰਜਾਬ ਸਰਕਾਰ ਦੇ ਮੰਤਰੀ ਮੰਡਲ (Punjab Cabinet) ‘ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਰ ਦੇ ਕਾਰਨਾਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਚੰਡੀਗੜ੍ਹ ਪਹੁੰਚ ਕੇ ਪਾਰਟੀ ਵਿਧਾਇਕਾਂ ਨਾਲ ਬੈਠਕ ਕੀਤੀ ਹੈ। ਸੂਤਰਾਂ ਮੁਤਾਬਕ ਸੀਐਮ ਭਗਵੰਤ ਮਾਨ ਅੱਜ ਦਿੱਲੀ ਜਾਣਗੇ। ਉਮੀਦ ਹੈ ਕਿ ਉਹ ਪਾਰਟੀ ਆਲਾਕਮਾਨ ਨਾਲ ਮੰਤਰੀ ਮੰਡਲ (Punjab Cabinet) ਦੇ ਫੇਰਬਦਲ ਦੇ ਮੁੱਦੇ ‘ਤੇ ਚਰਚਾ ਕਰਨਗੇ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੀ.ਐਮ.ਭਗਵੰਤ ਮਾਨ ਆਪਣੀ ਦਿੱਲੀ ਫੇਰੀ ਦੌਰਾਨ ਜੇਲ੍ਹ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲ ਸਕਦੇ ਹਨ। The post Punjab Cabinet: ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ, CM ਮਾਨ ਵੱਲੋਂ ਵਿਧਾਇਕਾਂ ਨਾਲ ਬੈਠਕ appeared first on TheUnmute.com - Punjabi News. Tags:
|
Jammu News: ਕਠੂਆ ਜ਼ਿਲ੍ਹੇ 'ਚ ਚੱਲ ਰਹੇ ਮੁਕਾਬਲੇ ਦੌਰਾਨ CRPF ਦਾ ਜਵਾਨ ਹੋਇਆ ਸ਼ਹੀਦ Wednesday 12 June 2024 10:20 AM UTC+00 | Tags: crpf-jawan hiranagar indian-army jammu-news kathua-district news ਚੰਡੀਗੜ੍ਹ, 12 ਜੂਨ 2024: ਜੰਮੂ-ਡਿਵੀਜ਼ਨ ਦੇ ਕਠੂਆ (Kathua) ਜ਼ਿਲ੍ਹੇ ਦੀ ਹੀਰਾਨਗਰ ਤਹਿਸੀਲ ਦੇ ਇੱਕ ਪਿੰਡ ਵਿੱਚ ਬੁੱਧਵਾਰ ਨੂੰ ਦੂਜੇ ਦਿਨ ਵੀ ਅਤਿ+ਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਇੱਕ ਹੋਰ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਕ ਹੋਰ ਅਤਿ+ਵਾਦੀ ਨੂੰ ਵੀ ਮਾਰ ਦਿੱਤਾ ਹੈ। ਪੁਲਿਸ, SOG, CRPF, ਫੌਜ ਦੇ ਜਵਾਨਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਸਰਚ ਆਪਰੇਸ਼ਨ ਜਾਰੀ ਹੈ। ਏਡੀਜੀਪੀ ਜੰਮੂ ਆਨੰਦ ਜੈਨ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਡਰੋਨ ਰਾਹੀਂ ਵੀ ਘਟਨਾ ਵਾਲੀ ਥਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਦੀ ਮੌਜੂਦਗੀ ਦਾ ਪਤਾ ਲੱਗਾ। ਇਸ ਤੋਂ ਬਾਅਦ ਸ਼ੁਰੂ ਹੋਈ ਗੋਲੀਬਾਰੀ ‘ਚ ਇੱਕ ਮਾਰਿਆ ਗਿਆ। ਹੁਣ ਤੱਕ ਦੋ ਅਤਿ+ਵਾਦੀ ਮਾਰੇ ਗਏ ਹਨ | ਅੱਜ ਤੜਕੇ ਕਰੀਬ 3 ਵਜੇ ਮੁਕਾਬਲੇ ‘ਚ ਸੀਆਰਪੀਐੱਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਹੀਰਾਨਗਰ ਉਪਜ਼ਿਲਾ ਹਸਪਤਾਲ ਲਿਜਾਇਆ ਗਿਆ, ਪਰ ਜਵਾਨ ਕਬੀਰ ਦਾਸ ਨੂੰ ਬਚਾਇਆ ਨਹੀਂ ਜਾ ਸਕਿਆ। The post Jammu News: ਕਠੂਆ ਜ਼ਿਲ੍ਹੇ ‘ਚ ਚੱਲ ਰਹੇ ਮੁਕਾਬਲੇ ਦੌਰਾਨ CRPF ਦਾ ਜਵਾਨ ਹੋਇਆ ਸ਼ਹੀਦ appeared first on TheUnmute.com - Punjabi News. Tags:
|
UP News: ਅਖਿਲੇਸ਼ ਯਾਦਵ ਨੇ ਕਰਹਲ ਵਿਧਾਨ ਸਭਾ ਸੀਟ ਤੋਂ ਦਿੱਤਾ ਅਸਤੀਫਾ Wednesday 12 June 2024 10:27 AM UTC+00 | Tags: akhilesh-yadav karhal-vidhan-sabha-seat latest-news news nws up-news ਚੰਡੀਗੜ੍ਹ, 12 ਜੂਨ 2024: ਉੱਤਰ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ (Akhilesh Yadav) ਹੁਣ ਕੇਂਦਰੀ ਰਾਜਨੀਤੀ ਕਰਨਗੇ। ਉਨ੍ਹਾਂ ਨੇ ਕਰਹਲ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਅਖਿਲੇਸ਼ (Akhilesh Yadav) ਕਨੌਜ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਇਕ ਸੀਟ ਤੋਂ ਅਸਤੀਫਾ ਦੇਣਾ ਪਿਆ, ਇਸ ਲਈ ਉਨ੍ਹਾਂ ਨੇ ਕਰਹਲ ਸੀਟ ਛੱਡ ਦਿੱਤੀ। ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਪ੍ਰਦੀਪ ਦੂਬੇ ਮੁਤਾਬਕ ਇਹ ਅਸਤੀਫਾ ਮਿਲ ਗਿਆ ਹੈ। ਸਵੀਕ੍ਰਿਤੀ ਦੀ ਪ੍ਰਕਿਰਿਆ ਛੇਤੀ ਹੀ ਪੂਰੀ ਕਰ ਲਈ ਜਾਵੇਗੀ। ਇਸ ਤੋਂ ਪਹਿਲਾਂ ਸਪਾ ਵਿਧਾਇਕ ਲਾਲਜੀ ਵਰਮਾ ਨੇ ਵੀ ਅਸਤੀਫਾ ਦੇ ਦਿੱਤਾ ਸੀ। ਲਾਲਜੀ ਵਰਮਾ ਵੀ ਲੋਕ ਸਭਾ ਮੈਂਬਰ ਚੁਣੇ ਗਏ ਹਨ। ਇਸ ਤੋਂ ਇਲਾਵਾ ਫੈਜ਼ਾਬਾਦ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਅਵਧੇਸ਼ ਪ੍ਰਸਾਦ ਨੇ ਵੀ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। The post UP News: ਅਖਿਲੇਸ਼ ਯਾਦਵ ਨੇ ਕਰਹਲ ਵਿਧਾਨ ਸਭਾ ਸੀਟ ਤੋਂ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
Kuwait News: ਕੁਵੈਤ 'ਚ ਇਮਾਰਤ ਨੂੰ ਲੱਗੀ ਅੱਗ, 10 ਭਾਰਤੀ ਨਾਗਰਿਕਾਂ ਸਮੇਤ 41 ਜਣਿਆਂ ਦੀ ਗਈ ਜਾਨ Wednesday 12 June 2024 10:38 AM UTC+00 | Tags: breaking fire indian-embassy kuwait kuwait-news mangaf news ਚੰਡੀਗੜ੍ਹ, 12 ਜੂਨ 2024: ਕੁਵੈਤ (Kuwait) ਦੇ ਮੰਗਾਫ ਸ਼ਹਿਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗ ਗਈ। ਇਸ ‘ਚ 41 ਜਣੇ ਮਾਰੇ ਗਏ ਹਨ, ਜਿਨ੍ਹਾਂ ‘ਚੋਂ ਘੱਟੋ-ਘੱਟ 10 ਭਾਰਤੀ ਹਨ, ਜਿਨ੍ਹਾਂ ‘ਚ 5 ਜਣੇ ਕੇਰਲ ਦੇ ਰਹਿਣ ਵਾਲੇ ਸਨ। ਹਾਦਸੇ ‘ਚ 50 ਤੋਂ ਵੱਧ ਵਿਅਕਤੀ ਜ਼ਖਮੀ ਹੋਏ ਹਨ | ਇਸਦੇ ਨਾਲ ਹੀ 30 ਭਾਰਤੀ ਨਾਗਰਿਕ ਜ਼ਖਮੀ ਹਨ। ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਹ ਹਾਦਸਾ ਕੁਵੈਤ ਦੇ ਸਮੇਂ ਮੁਤਾਬਕ ਸਵੇਰੇ ਕਰੀਬ 6 ਵਜੇ ਵਾਪਰਿਆ। ਮਿਲੀ ਜਾਨ ਜਾਣਕਾਰੀ ਮੁਤਾਬਕ ਤੜਕੇ ਲੱਗੀ ਅੱਗ ਤੇਜ਼ੀ ਨਾਲ ਪੂਰੀ ਇਮਾਰਤ ਵਿੱਚ ਫੈਲ ਗਈ ਅਤੇ ਇਮਾਰਤ ਦੇ ਅੰਦਰ ਕਈ ਲੋਕ ਫਸੇ ਹੋਏ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੇਜਰ ਜਨਰਲ ਈਦ ਰਸ਼ੀਦ ਹਮਾਦ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਇਸ ਇਮਾਰਤ ਵਿੱਚ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਰਹਿੰਦੇ ਹਨ। ਕੁਵੈਤ (Kuwait) ‘ਚ ਹੋਈ ਘਟਨਾ ‘ਤੇ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਉਨ੍ਹਾਂ ਨੇ ਕਿਹਾ, “ਕੁਵੈਤ ‘ਚ ਹੋਏ ਹਾਦਸੇ ਤੋਂ ਮੈਂ ਸਦਮੇ ‘ਚ ਹਾਂ। ਉੱਥੇ ਕਰੀਬ 40 ਜਣਿਆਂ ਦੀ ਮੌਤ ਹੋ ਗਈ ਹੈ। ਅਸੀਂ ਵੇਰਵਿਆਂ ਦੇ ਸਾਹਮਣੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਭਾਰਤੀ ਰਾਜਦੂਤ ਮੌਕੇ ‘ਤੇ ਰਵਾਨਾ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਕੁਵੈਤ ਸਥਿਤ ਭਾਰਤੀ ਦੂਤਾਵਾਸ ਨੇ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਦੂਤਾਵਾਸ ਨੇ ਪੋਸਟ ਕੀਤਾ ਅਤੇ ਕਿਹਾ- ਅੱਜ ਭਾਰਤੀ ਕਾਮਿਆਂ ਨਾਲ ਵਾਪਰੇ ਦਰਦਨਾਕ ਹਾਦਸੇ ਦੇ ਸਬੰਧ ਵਿੱਚ ਇੱਕ ਐਮਰਜੈਂਸੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਇਹ ਨੰਬਰ ਹੈ- +965-65505246। ਸਬੰਧਤ ਅੱਪਡੇਟ ਲਈ ਇਸ ਹੈਲਪਲਾਈਨ ਨੰਬਰ ਨਾਲ ਜੁੜੋ। ਦੂਤਾਵਾਸ ਨੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਗੱਲ ਆਖੀ | The post Kuwait News: ਕੁਵੈਤ ‘ਚ ਇਮਾਰਤ ਨੂੰ ਲੱਗੀ ਅੱਗ, 10 ਭਾਰਤੀ ਨਾਗਰਿਕਾਂ ਸਮੇਤ 41 ਜਣਿਆਂ ਦੀ ਗਈ ਜਾਨ appeared first on TheUnmute.com - Punjabi News. Tags:
|
Haryana News: ਹਰਿਆਣਾ 'ਚ ਛੇਤੀ ਹੀ ਸ਼ੁਰੂ ਕੀਤੀਆਂ ਜਾਣਗੀਆਂ 44 ਮੋਬਾਇਲ ਡਿਸਪੈਂਸਰੀ ਵੈਨਾਂ Wednesday 12 June 2024 10:57 AM UTC+00 | Tags: haryana haryana-health haryana-industries health-scheme mobile-dispensary-vans mulchand-sharma news ਚੰਡੀਗੜ੍ਹ, 12 ਜੂਨ 2024: ਹਰਿਆਣਾ ਦੇ ਉਦਯੋਗ ਅਤੇ ਵਪਾਰ ਅਤੇ ਕਿਰਤ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਕਿ ਮਜਦੂਰਾਂ ਨੂੰ ਸਿਲਿਕੋਸਿਸ ਵਰਗੀ ਖਤਰਨਾਕ ਬੀਮਾਰੀ ਤੋਂ ਬਚਾਉਣ ਲਈ ਛੇਤੀ ਹੀ 44 ਮੋਬਾਇਲ ਡਿਸਪੈਂਸਰੀ ਵੈਨ (Mobile dispensary vans) ਸ਼ੁਰੂ ਕੀਤੀਆਂ ਜਾਣਗੀਆਂ। ਇਹ ਵੈਨ ਖਨਨ, ਨਿਰਮਾਣ ਸਥਾਨਾਂ ਜਾਂ ਜਿੱਥੇ ਵੀ ਸਿਲਿਕੋਸਿਸ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ, ਉਨ੍ਹਾਂ ਸਥਾਨਾਂ ‘ਤੇ ਜਾ ਕੇ ਮਜਦੂਰਾਂ ਦੇ ਸਿਹਤ ਦੀ ਜਾਂਚ ਕਰੇਗੀ, ਤਾਂ ਜੋ ਇਸ ਬੀਮਾਰੀ ਦਾ ਪਹਿਲੇ ਪੜਾਅ ਵਿਚ ਹੀ ਪਤਾ ਲੱਗ ਸਕਣ ਅਤੇ ਉਨ੍ਹਾਂ ਨੂੰ ਸਹੀ ਇਲਾਜ ਮਹੁਇਆ ਕਰਵਾਇਆ ਜਾ ਸਕੇ। ਇਸ ਦੇ ਲਈ ਸ਼ੁਰੂਆਤੀ ਪ੍ਰਕ੍ਰਿਆ ਪੂਰੀ ਕੀਤੀ ਜਾ ਚੁੱਕੀ ਹੈ ਛੇਤੀ ਹੀ ਇੰਨ੍ਹਾਂ ਵੈਨਾਂ (Mobile dispensary vans) ਨੂੰ ਹਰੀ ਝੰਡੀ ਦਿਖਾਈ ਜਾਵੇਗੀ। ਮੂਲਚੰਦ ਸ਼ਰਮਾ ਅੱਜ ਇੱਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਬੈਠਕ ਕਰ ਵਿਭਾਗ ਵੱਲੋਂ ਚਲਾਈ ਜਾ ਰਹੀ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇੰਡਸਟਰਿਅਲ ਸੇਫਟੀ ਅਤੇ ਹੈਲਥ ਵਿੰਗ ਨੂੰ ਮਜਬੂਤ ਕਰਨ ਅਤੇ ਫੈਕਟਰੀਆਂ ਵਿਚ ਜਾ ਕੇ ਮਜਦੂਰਾਂ ਦੇ ਸਿਹਤ ਜਾਂਚ ਦੇ ਨਾਲ-ਨਾਲ ਕੰਮਾਂ ਅਨੁਸਾਰ ਵਾਤਾਵਰਣ ਦੀ ਵੀ ਜਾਂਚ ਕਰਨ। ਜਿਨ੍ਹਾਂ ਫੈਕਟਰੀਆਂ ਵਿਚ ਮਜਦੂਰਾਂ ਨੂੰ ਸਹੀ ਮਾਹੌਲ ਨਹੀਂ ਮਿਲ ਰਿਹਾ, ਉਨ੍ਹਾਂ ‘ਤੇ ਨਿਯਮ ਅਨੁਸਾਰ ਕਾਰਵਾਈ ਕੀਤੀ ਜਾਵੇ। ਬੈਠਕ ਵਿਚ ਜਾਣਕਾਰੀ ਦਿੱਤੀ ਗਈ ਕਿ ਸਾਲ 2009 ਤੋਂ 2014 ਤੱਕ ਹਰਿਆਣਾ ਭਵਨ ਅਤੇ ਹੋਰ ਬਿਲਡਿੰਗ ਵਰਕਰਸ ਭਲਾਈ ਬੋਰਡ ਦੇ ਰਜਿਸਟਰਡ ਮਜ਼ਦੂਰਾਂ ਨੂੰ ਸਿਰਫ 26.24 ਕਰੋੜ ਰੁਪਏ ਦਾ ਹੀ ਲਾਭ ਦਿੱਤਾ ਗਿਆ। ਜਦੋਂ ਕਿ ਸਾਲ 2014 ਵਿਚ 2019 ਤੱਕ 526 ਕਰੋੜ ਰੁਪਏ ਅਤੇ ਸਾਲ 2019 ਤੋਂ 2024 ਤੱਕ 1232.19 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। ਉੱਥੇ ਹੀ ਸਾਲ 2009 ਤੋਂ 2014 ਤਕ ਮਜ਼ਦੂਰ ਭਲਾਈ ਬੋਰਡ ਦੇ ਰਜਿਸਟਰਡ ਮਜ਼ਦੂਰਾਂ ਨੂੰ ਸਿਰਫ 64.19 ਕਰੋੜ ਰੁਪਏ ਦਾ ਹੀ ਲਾਭ ਦਿੱਤਾ ਗਿਆ। ਜਦੋਂ ਕਿ ਸਾਲ 2014 ਤੋਂ 2019 ਤੱਕ 160.22 ਕਰੋੜ ਰੁਪਏ ਅਤੇ ਸਾਲ 2019 ਤੋਂ 2024 ਤਕ 401 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। ਇਸ ਤਰ੍ਹਾ ਕੁੱਲ ਮਿਲਾ ਕੇ ਪਿਛਲੇ 10 ਸਾਲਾਂ ਵਿਚ ਮਜ਼ਦੂਰਾਂ ਨੂੰ 2319 ਕਰੋੜ ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ। ਬੈਠਕ ਵਿਚ ਜਾਣਕਾਰੀ ਦਿੱਤੀ ਗਈ ਕਿ ਮੌਜੂਦਾ ਵਿਚ ਹਰਿਆਣਾ ਵਿਚ ਈਐਸਆਈ ਦੇ 4 ਸੂਬਾ ਹਸਪਤਾਲ, ਜਗਾਧਰੀ, ਸੈਥਟਰ-8 ਫਰੀਦਾਬਾਦ ਅਤੇ ਪਾਣੀਪਤ ਵਿਚ ਸੰਚਾਲਿਤ ਹਨ। ਇਸ ਤੋਂ ਇਲਾਵਾ, ਗੁਰੂਗ੍ਰਾਮ, ਮਾਨੇਸਰ ਅਤੇ ਫਰੀਦਾਬਾਦ ਵਿਚ ਈਐਸਆਈ ਨਿਗਮ ਹਸਪਤਾਲ (ਕੇਂਦਰ ਸਰਕਾਰ) ਵੀ ਚੱਲ ਰਹੇ ਹਨ। ਇੰਨ੍ਹਾਂ ਹੀ ਨਹੀਂ, ਸੂਬੇ ਵਿਚ ਈਐਸਆਈ ਦੀ 86 ਡਿਸਪੇਂਸਰੀਆਂ ਰਾਹੀਂ ਮਜ਼ਦੂਰਾਂ ਨੂੰ ਸਿਹਤ ਦੇਖਭਾਲ ਸਹੂਲਤਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹੈ। ਇੰਨ੍ਹਾਂ ਇਲਾਵਾ, ਬਹਾਦੁਰਗੜ੍ਹ, ਝੱਜਰ ਵਿਚ 100 ਬਿਸਤਰਿਆਂ ਵਾਲੇ ਅਤੇ ਬਾਵਲ, ਰਿਵਾੜੀ ਵਿਚ 150 ਬਿਸਤਰਿਆਂ ਵਾਲੇ ਈਐਸਆਈ ਹਸਪਤਾਲ ਨਿਰਮਾਣਧੀਨ ਹਨ। ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ 72 ਐਂਬੂਲਸ ਅਤੇ 5 ਏਡਵਾਂਸ ਲਾਇਫ ਸਪੋਟ ਐਂਬੂਲਸ ਵੀ ਛੇਤੀ ਹੀ ਈਐਸਆਈ ਦੀ ਸਿਹਤ ਸੇਵਾਵਾਂ ਵਿਚ ਜੋੜੀ ਜਾਵੇਗੀ | ਬੈਠਕ ਵਿਚ ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਰਾਜੀਵ ਰਤਨ, ਕਿਰਤ ਕਮਿਸ਼ਨਰ ਹਰਿਆਣਾ ਮਨੀ ਰਾਮ ਸ਼ਰਮਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ। The post Haryana News: ਹਰਿਆਣਾ ‘ਚ ਛੇਤੀ ਹੀ ਸ਼ੁਰੂ ਕੀਤੀਆਂ ਜਾਣਗੀਆਂ 44 ਮੋਬਾਇਲ ਡਿਸਪੈਂਸਰੀ ਵੈਨਾਂ appeared first on TheUnmute.com - Punjabi News. Tags:
|
Yoga Day: ਹਰਿਆਣਾ ਦੇ ਸਾਰੇ ਜ਼ਿਲ੍ਹਿਆਂ 'ਚ 21 ਜੂਨ ਨੂੰ ਕਰਵਾਏ ਜਾਣਗੇ ਕੌਮਾਂਤਰੀ ਯੋਗ ਦਿਹਾੜੇ ਦੇ ਪ੍ਰੋਗਰਾਮ Wednesday 12 June 2024 11:08 AM UTC+00 | Tags: haryana haryana-news international-yoga-day international-yoga-day-2024 news ਚੰਡੀਗੜ੍ਹ, 12 ਜੂਨ 2024: (International Yoga Day) ਹਰਿਆਣਾ ਦੇ ਸਿਹਤ, ਮੈਡੀਕਲ ਸਿਖਿਆ ਤੇ ਖੋਜ , ਆਯੂਸ਼ ਮੰਤਰੀ ਡਾ. ਕਮਲ ਗੁਪਤਾ ਨੇ ਕਿਹਾ ਕਿ ਯੋਗ ਸਾਧਨਾ ਨਾਲ ਮਨ, ਸ਼ਰੀਰ ਅਤੇ ਬੁੱਧੀ ਨਾਲ ਤਾਲਮੇਲ ਸਥਾਪਿਤ ਹੁੰਦਾ ਹੈ, ਜਿਸ ਨਾਲ ਜੀਵਨ ਵਿਚ ਉਮੰਗ ਅਤੇ ਉਤਸਾਹ ਭਰ ਜਾਂਦਾ ਹੈ ਅਤੇ ਜੀਵਨ ਤਣਾਅ ਤੇ ਚਿੰਤਾਵਾਂ ਤੋਂ ਬਚਦਾ ਹੈ। ਮੈਡੀਕਲ ਸਿਸਟਮ ਵਿਚ ਵੀ ਅਜਿਹੀ ਕੋਈ ਦਵਾਈ ਨਹੀਂ ਬਣੀ ਹੈ ਜੋ ਜੀਵਨ ਨੂੰ ਸੁਖਮਈ ਬਣਾ ਸਕਣ, ਪਰ ਯੋਗਿਕ ਕਿਰਿਆਵਾਂ ਤੋਂ ਅਜਿਹਾ ਸੰਭਵ ਹੈ। ਅੱਜ ਯੋਗ ਨੇ ਪੂਰੇ ਵਿਸ਼ਵ ਨੂੰ ਇਕ ਧਾਗੇ ਵਿਚ ਬੰਨਿਆ ਹੈ ਜਿਸ ਦਾ ਕ੍ਰੇਡਿਟ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜਾਂਦਾ ਹੈ। ਡਾ. ਕਮਲ ਗੁਪਤਾ ਅੱਜ ਇੱਥੇ 21 ਜੂਨ, 2024 ਨੂੰ ਹੋਣ ਵਾਲੇ ਦੱਸਵੇਂ ਕੌਮਾਂਤਰੀ ਯੋਗ ਦਿਹਾੜੇ (International Yoga Day) ਦੇ ਦੀ ਤਿਆਰੀਆਂ ਦੇ ਸਬੰਧ ਵਿਚ ਆਯੂਸ਼ ਵਿਭਾਗ ਅਤੇ ਹਰਿਆਣਾ ਯੋਗ ਕਮਿਸ਼ਨ ਦੇ ਅਧਿਕਾਰੀਆਂ ਦੇ ਨਾਲ ਪ੍ਰਬੰਧਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਹਰਿਆਣਾ ਸਰਕਾਰ ਨੇ 21 ਜੂਨ, 2024 ਨੁੰ ਸਵੇਰੇ 7 ਤੋਂ 8 ਵਜੇ ਤਕ ਕੌਮਾਂਤਰੀ ਯੋਗ ਦਿਵਸ ਮੌਕੇ ‘ਤੇ ਸਾਰੇ ਜ਼ਿਲ੍ਹਿਆਂ ਵਿਚ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ‘ਤੇ ਯੋਗ ਪ੍ਰੋਗ੍ਰਾਮ ਪ੍ਰਬੰਧਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਕੌਮਾਂਤਰੀ ਯੋਗ ਦਿਹਾੜੇ ਪ੍ਰੋਗ੍ਰਾਮ ਵਿਚ ਹਿੱਸਾ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਯੋਗ ਸਿਖਲਾਈ ਪ੍ਰਦਾਨ ਕਰਨ ਦੇ ਲਈ 29 ਮਈ ਤੋਂ 15 ਜੂਨ ਤੱਕ ਯੋਗ ਸਿਖਲਾਈ ਪ੍ਰੋਗ੍ਰਾਮ ਵੀ ਪ੍ਰਬੰਧਿਤ ਕੀਤੇ ਜਾਣਗੇ। ਉਨ੍ਹਾਂ ਨੇ ਦੱਸਿਆ ਆ ਕਿ 13 ਤੋਂ 16 ਜੂਨ ਤੱਕ ਤਿੰਨ ਦਿਨਾਂ ਦੀ ਸਿਖਲਾਈ ਪ੍ਰੋਗ੍ਰਾਮ ਵਿਚ ਜ਼ਿਲ੍ਹਾ ਪੱਧਰ ‘ਤੇ ਮੰਤਰੀਆਂ, ਸੰਸਦ ਮੈਂਬਰ, ਵਿਧਾਇਕ, ਪ੍ਰਸਾਸ਼ਨਿਕ ਅਧਿਕਾਰੀ, ਹੋਰ ਸਾਰੇ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ, ਚੋਣ ਕੀਤੇ ਮੈਂਬਰ, ਪੁਲਿਸ ਵਿਭਾਗ ਦੇ ਅਧਿਕਾਰੀ/ਕਰਮਚਾਰੀ, ਐਨਸੀਸੀ ਕੈਡੇਟ, ਸਕਾਊਟ ਕੈਡੇਟ, ਨਹਿਰੂ ਯੁਵਾ ਕੇਂਦਰ ਸਟਾਫ ਅਤੇ ਇਛੁੱਕ ਜਨ ਸਾਧਾਰਣ ਨੂੰ ਯੋਗ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਸਬੰਧਿਤ ਜ਼ਿਲ੍ਹੇ ਦੇ ਆਯੂਸ਼ ਵਿਭਾਗ ਦੇ ਯੋਗ ਮਾਹਰਾਂ ਤੇ ਆਯੂਸ਼ ਯੋਗ ਸਹਾਇਕਾਂ, ਯੋਗ ਸਮਿਤੀਆਂ ਦੇ ਯੋਗ ਅਧਿਆਪਕਾਂ ਅਤੇ ਖੇਡ ਵਿਭਾਗ ਦੇ ਯੋਗ ਕੋਚਾਂ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 7 ਤੋਂ 8 ਵਜੇ ਤੱਕ ਸਾਰੇ ਜ਼ਿਲ੍ਹਿਆਂ ਵਿਚ ਮੁੱਖ ਪ੍ਰੋਗ੍ਰਾਮ ਦੇ ਲਈ ਪਾਇਲਟ ਰਿਹਰਸਲ ਹੋਵੇਗੀ ਅਤੇ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਯੋਗਾ-ਮੈਰਾਥਨ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਵਿਚ ਸਕੂਲ, ਕਾਲਜ, ਗੁਰੂਕੁੱਲ, ਯੂਨੀਵਰਸਿਟੀ, ਜਨ ਸਾਧਾਰਣ, ਯੋਗ ਸੰਸਥਾਨ, ਪੁਲਿਸ ਪਰਸਨਲ, ਏਨਸੀਸੀ ਕੈਡੇਟ, ਐਨਐਸਐਸ, ਨਹਿਰੂ ਯੁਵਾ ਕੇਂਦਰ, ਸਕਾਊਟਸ ਅਤੇ ਗਾਰਡਸ ਹਿੱਸਾ ਲੈਣਗੇ। ਸਕੂਲੀ ਬੱਚੇ ਆਪਣੇ ਹੱਥ ਵਿਚ ਯੋਗ ਸਲੋਗਨ ਦੇ ਬੈਨਰ/ਤਖ਼ਤੀ ਲੈ ਕੇ ਚੱਲਣਗੇ। ਯੌਗ ਮੈਰਾਥਨ ਪ੍ਰਬੰਧ ਤਹਿਤ ਮਾਰਗ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨਿਰਧਾਰਿਤ ਕੀਤਾ ਜਾਵੇਗਾ। ਮੀਟਿੰਗ ਵਿਚ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਆਯੂਸ਼ਲ ਵਿਭਾਗ ਦੇ ਨਿਦੇਸ਼ਕ ਅੰਸ਼ਜ ਸਿੰਘ, ਹਰਿਆਣਾ ਯੋਗ ਕਮਿਸ਼ਨ ਦੇ ਚੇਅਰੈਨ ਡਾ. ਜੈਯਦੀਪ ਆਰਿਆ ਤੇ ਰਜਿਸਟਰਾਰ ਡਾ. ਰਾਜਕੁਮਾਰ ਅਤੇ ਆਯੂਸ਼ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। The post Yoga Day: ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ‘ਚ 21 ਜੂਨ ਨੂੰ ਕਰਵਾਏ ਜਾਣਗੇ ਕੌਮਾਂਤਰੀ ਯੋਗ ਦਿਹਾੜੇ ਦੇ ਪ੍ਰੋਗਰਾਮ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ Wednesday 12 June 2024 11:18 AM UTC+00 | Tags: disabled-persons news post-for-disabled-persons punjab-government punjab-news ਚੰਡੀਗੜ੍ਹ, 12 ਜੂਨ 2024: ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ (Disabled persons) ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਉਪਰੰਤ ਇਹ ਡਾਟਾ ਇਹਨਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ। ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਤਰ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ), ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਸਮੇਂ ਸਿਰ ਤਸਦੀਕ ਪ੍ਰਕਿਰਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ ‘ਤੇ ਹਦਾਇਤ ਕੀਤੀ ਹੈ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਪਹਿਲਕਦਮੀ ਨਾਲ ਇਹਨਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ ਅਤੇ ਪੰਜਾਬ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ। ਇਹ ਪਹਿਲਕਦਮੀ ਦਿਵਿਆਂਗ ਵਿਅਕਤੀਆਂ (Disabled persons) ਦੇ ਅਧਿਕਾਰਾਂ ਦਾ ਸਮਰਥਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਲਈ ਇਨ੍ਹਾਂ ਬੈਕਲਾਗ ਅਸਾਮੀਆਂ ਨੂੰ ਭਰ ਕੇ, ਪੰਜਾਬ ਸਰਕਾਰ ਦਾ ਉਦੇਸ਼ ਰੁਜ਼ਗਾਰ ਦੇ ਬਰਾਬਰ ਮੌਕੇ ਪੈਦਾ ਕਰਨ ਅਤੇ ਸਮਾਜਿਕ ਭਲਾਈ ਸਬੰਧੀ ਮਾਪਦੰਡ ਸਥਾਪਤ ਕਰਨਾ ਹੈ। The post ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ appeared first on TheUnmute.com - Punjabi News. Tags:
|
Punab News: ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ਦਾ ਕੰਮ ਜੁਲਾਈ 2025 ਤੱਕ ਹੋਵੇਗਾ ਮੁਕੰਮਲ Wednesday 12 June 2024 11:29 AM UTC+00 | Tags: ambala-national-highway chandigarh-news news punab-news punjab-national-highway ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ 2024: ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਦੇਣ ਲਈ ਜ਼ਿਲ੍ਹੇ ਵਿੱਚ ਕੌਮੀ ਮਾਰਗਾਂ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ ਅਤੇ ਇਸ ਤਹਿਤ ਚੰਡੀਗੜ੍ਹ-ਅੰਬਾਲਾ (Chandigarh-Ambala) ਕੌਮੀ ਮਾਰਗ ਦਾ ਕੰਮ ਅਗਲੇ ਸਾਲ 2025 ਦੇ ਜੁਲਾਈ ਮਹੀਨੇ ਤਕ ਮੁਕੰਮਲ ਹੋ ਜਾਵੇਗਾ। ਇਸੇ ਤਰ੍ਹਾਂ ਕੌਮੀ ਮਾਰਗ ਆਈ.ਟੀ.ਸਿਟੀ ਤੋਂ ਕੁਰਾਲੀ ਦਾ ਕੰਮ ਇਸ ਸਾਲ ਦਸੰਬਰ ਅਤੇ ਮੋਹਾਲੀ-ਸਰਹਿੰਦ ਕੌਮੀ ਮਾਰਗ ਦਾ ਕੰਮ ਜੂਨ 2025 ਤੱਕ ਪੂਰਾ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਬਣ ਰਹੇ ਇਨ੍ਹਾਂ ਕੌਮੀ ਮਾਰਗਾਂ ਦੀ ਉਸਾਰੀ ਦੌਰਾਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਜ਼ਰੂਰ ਕਰਨਾ ਪੈਂਦਾ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਯਤਨ ਹੈ ਕਿ ਲੋਕਾਂ ਨੂੰ ਕੋਈ ਵੱਡੀ ਦਿੱਕਤ ਨਾ ਆਵੇ ਤੇ ਇਹ ਪ੍ਰੋਜੈਕਟ ਜਲਦ ਤੋਂ ਜਲਦ ਮੁਕੰਮਲ ਹੋ ਜਾਣ। ਪ੍ਰਗਤੀ ਅਧੀਨ ਕਾਰਜਾਂ ਵਿੱਚੋਂ ਉਪਰੋਕਤ ਦੇ ਮੁਕੰਮਲ ਹੋਣ ਦੇ ਸਮੇਂ ਬਾਰੇ ਜਾਣਕਾਰੀ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਹਾਈਵੇਅਜ਼ ਅਥਾਰਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਾਮੀ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਬਣੇ ਹੋਏ ਕੌਮੀ ਮਾਰਗਾਂ ਤੇ ਉਸਾਰੀ ਅਧੀਨ ਕੌਮੀ ਮਾਰਗਾਂ ਕਾਰਨ ਪਾਣੀ ਦੇ ਵਹਾਅ ਵਿੱਚ ਅੜਿੱਕਾ ਨਾ ਲੱਗੇ। ਇਸ ਦੇ ਨਾਲ-ਨਾਲ ਕੌਮੀ ਮਾਰਗਾਂ ਦੀਆਂ ਡਰੇਨਾਂ ਦੀ ਸਫਾਈ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਈਵੇਅਜ਼ ਅਥਾਰਟੀ ਵੱਲੋਂ ਜ਼ੀਰਕਪੁਰ-ਡੇਰਾਬਸੀ ਹਾਈਵੇਅ ਉਤੇ ਸਥਿਤ ਮੈਕਡਾਨਲਡ ਰੈਸਟੋਰੈਂਟ ਲਾਗੇ ਬਰਸਾਤਾਂ ਵਿੱਚ ਖੜ੍ਹਦੇ ਪਾਣੀ ਦੀ ਨਿਕਾਸੀ ਲਈ ਵਿਸ਼ੇਸ਼ ਪਾਈਪਲਾਈਨ ਵੀ ਪਾਈ ਜਾ ਰਹੀ ਹੈ, ਜਿਸ ਨਾਲ ਉਸ ਥਾਂ ਉਤੇ ਪਾਣੀ ਖੜ੍ਹਨ ਦੀ ਮੁਸ਼ਕਲ ਤੋਂ ਨਿਜਾਤ ਮਿਲੇਗੀ। ਉਨ੍ਹਾਂ ਨੇ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਹਾ ਪ੍ਰੋਜੈਕਟ ((Chandigarh-Ambala Highway) ਮੁਕੰਮਲ ਹੋਣ ਸਬੰਧੀ ਦਰਪੇਸ਼ ਦਿਕਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ। ਅਧਿਕਾਰੀਆਂ ਵੱਲੋਂ ਦੱਸੀਆਂ ਮੁਸ਼ਕਲਾਂ ਦੇ ਹਲ ਲਈ ਡਿਪਟੀ ਕਮਿਸ਼ਨਰ ਨੇ ਫੌਰੀ ਤੌਰ ਉਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। The post Punab News: ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ਦਾ ਕੰਮ ਜੁਲਾਈ 2025 ਤੱਕ ਹੋਵੇਗਾ ਮੁਕੰਮਲ appeared first on TheUnmute.com - Punjabi News. Tags:
|
Haryana News: CM ਨਾਇਬ ਸਿੰਘ ਨੇ ਹਰਿਆਣਾ 'ਚ 976 ਖੇਡ ਨਰਸਰੀਆਂ ਨੂੰ ਦਿੱਤੀ ਮਨਜ਼ੂਰੀ Wednesday 12 June 2024 01:16 PM UTC+00 | Tags: cm-nayab-singh haryana haryana-news news sports-nurseries ਚੰਡੀਗੜ੍ਹ, 12 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਵਿੱਤ ਸਾਲ 2024-25 ਦੇ ਲਈ ਹਰਿਆਣਾ ਵਿਚ 976 ਖੇਡ ਨਰਸਰੀਆਂ (Sports Nurseries) ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ। ਉਪਰੋਕਤ ਨਰਸਰੀਆਂ ਵਿੱਚੋਂ 196 ਖੇਡ ਨਰਸਰੀਆਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਗਈਆਂ ਹਨ। ਇਸ ਤਰ੍ਹਾ ਨਾਲ 115 ਖੇਡ ਨਰਸਰੀਆਂ ਪਿੰਡ ਪੰਚਾਇਤਾਂ ਨੂੰ 278 ਖੇਡ ਨਰਸਰੀਆਂ ਨਿੱਜੀ ਸੰਸਥਾਨਾਂ ਅਤੇ 387 ਖੇਡ ਨਰਸਰੀਆਂ ਨਿੱਜੀ ਸਕੂਲਾਂ ਨੂੰ ਅਲਾਟ ਕੀਤੀਆਂ ਗਈਆਂ ਹਨ। ਇਹ ਨਰਸਰੀਆਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਅਲਾਟ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 28 ਵੱਖ-ਵੱਖ ਖੇਡਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੂੰ ਐਕਸਪਰਟ ਬਣਾਇਆ ਜਾਵੇਗਾ। ਹਰਿਆਣਾ ਦੇ ਖੇਡ ਰਾਜ ਮੰਤਰੀ ਸੰਜੈ ਸਿੰਘ ਨੇ ਦੱਸਿਆ ਕਿ ਹਰਿਆਣਾ ਸਰਕਾਰ ਖੇਡਾਂ ਨੂੰ ਪ੍ਰੋਤਸਾਹਨ ਦੇਣ ਲਈ ਭਰਪੂਰ ਯਤਨ ਕਰ ਰਹੀ ਹੈ। ਇਸ ਦੇ ਤਹਿਤ ਸੂਬੇ ਵਿਚ ਖੇਡ ਨਰਸਰੀ (Sports Nurseries) ਖੋਲ੍ਹ ਕੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਪੰਚਕੂਲਾ ਨੇ ਖੇਲੋ ਇੰਡੀਆ -ਯੂਥ ਗੇਮਜ ਦੇ ਸਫਲ ਪ੍ਰਬੰਧ ਦੇ ਬਾਅਦ ਹਰਿਆਣਾ ਵਿਚ ਇਕ ਨਵਾਂ ਖੇਡ ਸਭਿਆਚਾਰ ਦਾ ਆਰੰਭ ਹੋਇਆ ਹੈ। ਖੇਡ ਵਿਭਾਗ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਤਾਂ ਖੇਡ ਨਰਸਰੀ ਦੀ ਮਨਜ਼ੂਰੀ ਪ੍ਰਦਾਨ ਕਰਦਾ ਆ ਰਿਹਾ ਹੈ ਹੁਣ ਨਿੱਜੀ ਸੰਸਥਾਨ ਅਤੇ ਉਦਯੋਗਿਕ ਘਰਾਣੇ ਵੀ ਖੇਡਾਂ ਨੂੰ ਪ੍ਰੋਤਸਾਹਨ ਦੇਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਖੇਡ ਨਰਸਰੀ ਯੋਜਨਾ ਤਹਿਤ ਇਛੁੱਕ ਸਕੂਲ/ਸੰਸਥਾਨਾਂ ਨੂੰ ਖੇਡ ਨਰਸਰੀ ਦੇ ਅਲਾਟਮੈਂਟ ਲਈ ਸਰਕਾਰ ਹਰ ਸਾਲ ਬਿਨੈ ਮੰਗਦੀ ਹੈ। ਇਸਦੇ ਲਈ ਬਿਨੈਕਾਰ ਦੇ ਕੋਲ ਬੁਨਿਆਦੀ ਜਰੂਰਤਾਂ ਯਾਨੀ ਕੋਚ ਦੀ ਉਪਲਬਧਤਾ ਹੋਵੇ, ਖਿਡਾਰੀਆਂ ਦੇ ਲਈ ਢੁੱਕਵਾਂ ਖੇਡ ਦਾ ਮੈਦਾਨ ਹੋਵੇ ਅਤੇ ਵੱਧ ਤੋਂ ਵੱਧ 25 ਖਿਡਾਰੀਆਂ ਨੂੰ ਸਕਾਲਰਸ਼ਿਪ ਦੀ ਵਿਵਸਥਾ ਹੁੰਦੀ ਹੈ। ਬਿਨਿਆਂ ਦੀ ਜਾਂਚ ਜਿਲ੍ਹਾ ਖੇਡ ਅਧਿਕਾਰੀਆਂ ਵੱਲੋਂ ਬਿਨੈਕਾਰਾਂ ਦੇ ਪਰਿਸਰ ਵਿਚ ਜਾ ਕੇ ਕੀਤੀ ਜਾਂਦੀ ਹੈ ਅਤੇ ਉਸ ਦੇ ਬਾਅਦ ਬਿਨੈਕਾਰਾਂ ਨੂੰ ਇਹ ਖੇਡ ਨਰਸਰੀ ਪ੍ਰਦਾਨ ਕੀਤੀ ਜਾਂਦੀ ਹੇ। ਉਨ੍ਹਾਂ ਨੇ ਦੱਸਿਆ ਕਿ ਵਿੱਤ ਸਾਲ 2023-24 ਤਕ ਸੂਬਾ ਸਰਕਾਰ ਨੇ 1100 ਖੇਡ ਨਰਸਰੀ ਅਲਾਟ ਕੀਤੀਆਂ ਸਨ, ਹੁਣ ਵਿੱਤ ਸਾਲ 2024-25 ਤੋਂ ਇਹ ਗਿਣਤੀ ਵਧਾ ਕੇ 1500 ਕਰ ਦਿੱਤੀ ਗਈ ਹੈ। ਇੰਨ੍ਹਾਂ ਵਿੱਚੋਂ ਲਗਭਗ 500 ਖੇਡ ਨਰਸਰੀ ਪਹਿਲਾਂ ਤੋਂ ਹੀ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ। ਸੂਬੇ ਵਿਚ ਤੀਰਅੰਦਾਜੀ ਦੀ 14, ਏਥਲੇਟਿਕਸ ਦੀ 93, ਬੈਡਮਿੰਟਨ ਦੀ 15, ਬੇਸਬਾਲ ਦੀ 6, ਬਾਸਕਿਟਬਾਲ ਦੀ 47, ਬਾਕਸਿੰਗ ਦੀ 65, ਕਨੋਇੰਗ ਦੀ 3, ਸਾਈਕਲਿੰਗ ਦੀ 5, ਫੇਂਸਿੰਗ ਦੀ 12, ਫੁੱਟਬਾਲ ਦੀ 70 ਖੇਡ ਨਰਸਰੀਆਂ ਅਲਾਟ ਕੀਤੀ ਗਈ ਹਨ। ਇਸ ਤਰ੍ਹਾਂ ਨਾਲ ਜਿਮਨਾਸਟਿਕ ਦੀ 7, ਹੈਂਡਬਾਲ ਦੀ 74, ਹਾਕੀ ਦੀ 44, ਜੁਡੋ ਦੀ 18, ਕਬੱਡੀ ਦੀ 138, ਕਰਾਟੇ ਦੀ 7, ਲਾਨ ਟੈਨਿਸ ਦੀ 3, ਰੋਇੰਗ ਦੀ 2, ਸ਼ੂਟਿੰਗ ਦੀ 33, ਸਾਫਟਬਾਲ ਦੀ 3, ਸਵਿਮਿੰਗ ਦੀ 12, ਟੇਬਲ ਟੈਨਿਸ ਦੀ 11, ਤਾਇਕਵਾਂਡੋ ਦੀ 15, ਵਾਲੀਬਾਲ ਦੀ 95, ਵੇਟਲਿਫਟਿੰਗ ਦੀ 149, ਵੁਸ਼ੂ ਦੀ 18 ਖੇਡ ਨਰਸਰੀਆਂ ਅਲਾਟ ਕੀਤੀਆਂ ਗਈਆਂ ਹਨ। The post Haryana News: CM ਨਾਇਬ ਸਿੰਘ ਨੇ ਹਰਿਆਣਾ ‘ਚ 976 ਖੇਡ ਨਰਸਰੀਆਂ ਨੂੰ ਦਿੱਤੀ ਮਨਜ਼ੂਰੀ appeared first on TheUnmute.com - Punjabi News. Tags:
|
ਹਰਪਾਲ ਸਿੰਘ ਚੀਮਾ ਨੇ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ 'ਤੇ ਦਿੱਤਾ ਜ਼ੋਰ Wednesday 12 June 2024 01:22 PM UTC+00 | Tags: excise-department excise-department-punjab liquor methanol news punjab-news ਚੰਡੀਗੜ੍ਹ, 12 ਜੂਨ 2024: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ ‘ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ 'ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ਮੀਥੇਨੌਲ ਦੀ ਦੁਰਵਰਤੋਂ ਨੂੰ ਰੋਕਣ ਲਈ ਮਹੱਤਵਪੂਰਨ ਹੈ, ਜਿਸ ਨਾਲ 'ਹੂਚ ਦੁਖਾਂਤਾਂ' ਨੂੰ ਰੋਕਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ, ਅਪ੍ਰੈਲ ਅਤੇ ਮਈ 2024 ਦੌਰਾਨ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਵੇਰਵਾ ਦਿੰਦੇ ਹੋਏ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਆਬਕਾਰੀ ਵਿਭਾਗ ਵੱਲੋਂ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਸਦਕਾ ਕਰੀਬ 869 ਐਫ.ਆਈ.ਆਰ ਦਰਜ ਕਰਕੇ 721 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈ.ਐਨ.ਏ ਬਰਾਮਦ ਕੀਤੀ ਗਈ ਹੈ, 1679907 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ ਅਤੇ ਪੀਐਮਐਲ/ਆਈਐਮਐਫਐਲ/ਬੀਅਰ ਦੀਆਂ 96476 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਸ਼ਰਾਬ ਦੀ ਤਸਕਰੀ, ਈ.ਐਨ.ਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਜੁਰਮਾਂ ਵਿਰੁੱਧ ਤਿੱਖੀ ਕਾਰਵਾਈ ਕੀਤੀ ਜਾ ਰਹੀ ਹੈ। ਆਬਕਾਰੀ ਤੇ ਕਰ ਮੰਤਰੀ ਸ. ਚੀਮਾ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜ਼ੋਨਲ ਅਤੇ ਜ਼ਿਲ੍ਹਾ ਪੱਧਰ ‘ਤੇ ਅਧਿਕਾਰੀਆਂ ਨੂੰ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੀ ਕਿਸੇ ਵੀ ਸੰਭਾਵਨਾ ਨੂੰ ਮੁੱਢੋਂ ਖ਼ਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ। The post ਹਰਪਾਲ ਸਿੰਘ ਚੀਮਾ ਨੇ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਦਿੱਤਾ ਜ਼ੋਰ appeared first on TheUnmute.com - Punjabi News. Tags:
|
Marriage Registration: ਹਰਿਆਣਾ 'ਚ ਹੁਣ ਵਿਆਹ ਰਜਿਸਟ੍ਰੇਸ਼ਨ ਕਰਵਾਉਣਾ ਹੋਇਆ ਆਸਾਨ Wednesday 12 June 2024 01:32 PM UTC+00 | Tags: haryana news ਚੰਡੀਗੜ੍ਹ, 12 ਜੂਨ 2024: ਹਰਿਆਣਾ ਸਰਕਾਰ ਨੇ ਸੂਬੇ ਵਿਚ ਵਿਆਹ ਰਜਿਸਟ੍ਰੇਸ਼ਨ (Marriage Registration) ਦੀ ਪ੍ਰੀਕਿਰਿਆ ਨੂੰ ਸੌਖਾ ਕਰਦੇ ਹੋਏ ਗ੍ਰਾਮੀਣ ਖੇਤਰਾਂ ਵਿਚ ਸਿਟੀ ਮੈਜੀਸਟ੍ਰੇਟ (ਸੀਟੀਐਮ), ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬਲਾਕ ਵਿਕਾਸ ਪੰਚਾਇਤ ਅਧਿਕਾਰੀ (ਬੀਡੀਪੀਓ) ਸਮੇਤ ਪਿੰਡ ਸਕੱਤਰ ਨੂੰ ਮੈਰਿਜ ਰਜਿਸਟਰਾਰ ਵਜੋਂ ਨਾਮਜ਼ਦ ਕੀਤਾ ਹੈ। ਸਿਵਲ ਸੰਸਾਧਨ ਸੂਚਨਾ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਿਸ਼ਾ ਵਿਚ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਵਿਆਹ ਰਜਿਸਟ੍ਰੇਸ਼ਨ (Marriage Registration) ਕਰਵਾਉਣ ਵਾਲੇ ਲੋਕ ਲੋਕਲ ਪੱਧਰ ‘ਤੇ ਆਪਣੀ ਸਹੂਲਤ ਅਨੁਸਾਰ ਪਿੰਡ ਸਕੱਤਰ ਤੋਂ ਲੈ ਕੇ ਬੀਡੀਪੀਓ, ਨਾਇਬ ਤਹਿਸੀਲਦਾਰ, ਤਹਿਸੀਲਦਾਰ ਅਤੇ ਸਿਟੀ ਮੈਜੀਸਟ੍ਰੇਟ ਰਾਹੀਂ ਮੈਰਿਜ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਪਹਿਲਾਂ ਗ੍ਰਾਮੀਣ ਪੱਧਰ ‘ਤੇ ਸਿਰਫ ਤਹਿਸੀਲਦਾਰ ਦੇ ਕੋਲ ਹੀ ਮੈਰਿਜ ਰਜਿਸਟ੍ਰੇਸ਼ਨ ਦਾ ਅਧਿਕਾਰ ਸੀ। ਇਸ ਤਰ੍ਹਾ ਸ਼ਹਿਰੀ ਖੇਤਰਾਂ ਲਈ ਸੰਯੁਕਤ ਕਮਿਸ਼ਨਰ, ਕਾਰਜਕਾਰੀ ਅਧਿਕਾਰੀ, ਸਕੱਤਰ ਨਗਰ ਸਮਿਤੀ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਨਾਮਜਦ ਰਜਿਸਟਰਾਰ ਹੋਣਗੇ। ਨਾਗਰਿਕ ਹੁਣ ਆਪਣੇ ਵਿਆਹ ਨੂੰ ਘਰ ਦੇ ਨੇੜੇ ਉਪਰੋਕਤ ਅਧਿਕਾਰੀਆਂ ਰਾਹੀਂ ਸਰਕਾਰੀ ਦਫਤਰ ਵਿਚ ਰਜਿਸਟਰਡ ਕਰਵਾ ਸਕਦੇ ਹਨ। ਮੈਰਿਜ ਰਜਿਸਟਰਾਰ ਦੀ ਗਿਣਤੀ ਵੱਧਣ ਅਤੇ ਘਰ ਤੋਂ ਕੰਮ ਦੂਰੀ ਦੇ ਕਾਰਨ ਹੁਣ ਵਿਆਹ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਹੂਲਤ ਦੇ ਨਾਲ-ਨਾਲ ਸਮੇਂ ਦੀ ਵੀ ਬਚਤ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਵਿਆਹ ਰਜਿਸਟ੍ਰੇਸ਼ਨ ਪੋਰਟਲ https://shaadi.edisha.gov.in/ ‘ਤੇ ਹੁਣ ਤੱਕ 2.45 ਲੱਖ ਤੋਂ ਵੱਧ ਵਿਆਹ ਰਜਿਸਟਰਡ ਕੀਤੇ ਜਾ ਚੁੱਕੇ ਹਨ ਜਿਸ ਵਿਚ ਦਸੰਬਰ 2020 ਤੋਂ ਅਪ੍ਰੈਲ 2021 ਦੇ ਸਮੇਂ ਵਿਚ 12,416, ਸਾਲ 2021-22 ਵਿਚ 56,133, ਸਾਲ 2023-23 ਵਿਚ 67,604, ਸਾਲ 2023-24ਠ ਵਿਚ 83,331 ਅਤੇ ਅਪ੍ਰੈਲ 2024 ਤੋਂ 10 ਜੂਨ ਤਕ 26,419 ਵਿਆਹ ਦਾ ਰਜਿਸਟ੍ਰੇਸ਼ਨ ਕੀਤਾ ਜਾਣਾ ਸ਼ਾਮਲ ਹੈ। ਹਰਿਆਣਾ ਸਰਕਾਰ ਨੇ ਦਸੰਬਰ 2020 ਵਿਚ ਸੁਸਾਸ਼ਨ ਪਹਿਲ ਤਹਿਤ ਵਿਆਹ ਰਜਿਸਟ੍ਰੇਸ਼ਨ ਲਈ ਪੋਰਟਲ ਲਾਂਚ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਵਿਚ ਏਡੀਸੀ-ਕਮ-ਡੀਸੀਆਰਆਈਓਐਸ (ਵਧੀਕ ਡਿਪਟੀ ਕਮਿਸ਼ਨਰ-ਕਮ- ਜਿਲ੍ਹਾ ਸਿਵਲ ਸੰਸਾਧਨ ਸੂਚਨਾ ਅਧਿਕਾਰੀ) ਦੇ ਕੋਲ ਪਰਿਵਾਰ ਪਹਿਚਾਣ ਪੱਤਰ ਡੇਟਾਬੇਸ (ਪੀਪੀਪੀ-ਡੀਬੀ) ਵਿਚ ਡੇਟਾ ਨਿਰਮਾਣ ਅਤੇ ਅਪਡੇਟ ਨਾਲ ਸਬੰਧਿਤ ਜ਼ਿੰਮੇ ਵਾਰੀਆਂ ਦਿੱਤੀਆਂ ਗਈਆਂ ਹਨ। ਵਿਆਹ ਪੋਰਟਲ ਨੂੰ ਪਰਿਵਾਰ ਪਛਾਣ ਪੱਤਰ ਡੇਟਾ ਬੇਸ ਦੇ ਨਾਲ ਜੋੜਿਆ ਗਿਆ ਹੈ। ਵਿਆਹ ਰਜਿਸਟ੍ਰੇਸ਼ਨ ਲਈ ਏਡੀਸੀ ਕਮ ਡੀਸੀਆਰਆਈਓ ਪੀਪੀਪੀ-ਡੀਬੀ ਨੂੰ ਜ਼ਿਲ੍ਹਾ ਰਜਿਸਟਰਾਰ ਵਜੋ ਵੀ ਨਾਮਜ਼ਦ ਕੀਤਾ ਗਿਆ ਹੈ। ਉਪਰੋਕਤ ਅਧਿਕਾਰੀ ਨੂੰ ਹੀ ਪਹਿਲਾ ਅਪੀਲਕਰਤਾ ਅਧਿਕਾਰੀ ਦੀ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਪ੍ਰਕ੍ਰਿਆ ਨਾਲ ਜ਼ਿਲ੍ਹਾ ਪੱਧਰ ‘ਤੇ ਵਿਆਹ ਰਜਿਸਟ੍ਰੇਸ਼ਨ ਤੇ ਪਰਿਵਾਰ ਪਛਾਣ ਪੱਤਰ ਵਿਚ ਤਾਲਮੇਲ ਬਣ ਪਾਵੇਗਾ, ਜਿਸ ਤੋਂ ਨਾਗਰਿਕ ਨੂੰ ਫੈਮਿਲੀ ਆਈਡੀ ਦੇ ਨਾਲ-ਨਾਲ ਵਿਆਹ ਰਜਿਸਟ੍ਰੇਸ਼ਣ ਸਬੰਧਿਤ ਸ਼ਿਕਾਇਤਾਂ ਦਾ ਇਕ ਹੀ ਸਥਾਨ ‘ਤੇ ਹੱਲ ਹੋ ਪਾਵੇਗਾ। The post Marriage Registration: ਹਰਿਆਣਾ ‘ਚ ਹੁਣ ਵਿਆਹ ਰਜਿਸਟ੍ਰੇਸ਼ਨ ਕਰਵਾਉਣਾ ਹੋਇਆ ਆਸਾਨ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਕਠੂਆ ਤੇ ਡੋਡਾ 'ਚ ਹੋਏ ਘਿਨਾਉਣੇ ਅਤਿ+ਵਾਦੀ ਹਮਲੇ ਦੀ ਕੀਤੀ ਨਿੰਦਾ Wednesday 12 June 2024 01:40 PM UTC+00 | Tags: cm-bhagwant-mann kathua kathua-attack news terrorist-attack-in-kathua ਚੰਡੀਗੜ੍ਹ, 12 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ (Kathua) ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿ+ਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਕੋਈ ਵੀ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰ ਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਖੜ੍ਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਭਵਿੱਖ ਵਿੱਚ ਦੂਜਿਆਂ ਲਈ ਸਬਕ ਬਣ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਇਕ ਜਵਾਨ ਦੀ ਸ਼ਹਾਦਤ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰ ਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਕੁਰਬਾਨੀ ਉਸ ਦੇ ਸਾਥੀ ਫੌਜੀਆਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। The post CM ਭਗਵੰਤ ਮਾਨ ਨੇ ਕਠੂਆ ਤੇ ਡੋਡਾ ‘ਚ ਹੋਏ ਘਿਨਾਉਣੇ ਅਤਿ+ਵਾਦੀ ਹਮਲੇ ਦੀ ਕੀਤੀ ਨਿੰਦਾ appeared first on TheUnmute.com - Punjabi News. Tags:
|
ਹਰਿਆਣਾ ਵੱਲੋਂ ਦਿੱਲੀ ਨੂੰ ਦਿੱਤਾ ਜਾ ਰਿਹੈ ਪੂਰਾ ਪਾਣੀ: ਡਾ. ਅਭੈ ਸਿੰਘ ਯਾਦਵ Wednesday 12 June 2024 01:53 PM UTC+00 | Tags: haryana-government latest-news news syl water water-issue ਚੰਡੀਗੜ੍ਹ, 12 ਜੂਨ 2024: ਹਰਿਆਣਾ (Haryana) ਦੇ ਸਿੰਚਾਈ ਅਤੇ ਜਲ ਸੰਸਾਧਨ ਰਾਜ ਮੰਤਰੀ ਡਾ. ਅਭੈ ਸਿੰਘ ਯਾਦਵ ਨੇ ਕਿਹਾ ਕਿ ਹਰਿਆਣਾ ਦਿੱਲੀ ਨੂੰ ਪੂਰਾ ਪਾਣੀ ਦੇ ਰਿਹਾ ਹੈ, ਸਗੋਂ ਜਿੰਨ੍ਹਾ ਉਨ੍ਹਾਂ ਦੇ ਪਾਣੀ ਦਾ ਹੱਕ ਹੈ ਉਸ ਤੋਂ ਵੱਧ ਪਾਣੀ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ ਨਾ ਕਦੀ ਪਹਿਲਾਂ ਪਾਣੀ ਦੇਣ ਵਿਚ ਲਾਪਰਵਾਹੀ ਕੀਤੀ ਸੀ ਅਤੇ ਨਾ ਅੱਗੇ ਕੋਈ ਲਾਪਰਵਾਹੀ ਕਰਨਗੇ। ਡਾ. ਅਭੈ ਸਿੰਘ ਯਾਦਵ ਨੇ ਕਿਹਾ ਕਿ ਅਸੀਂ ਸ਼ੁਰੂ ਤੋਂ ਜਾਗਰੁਕ ਹਨ ਕਿ ਦਿੱਲੀ ਕੌਮੀ ਰਾਜਧਾਨੀ ਵਿਚ ਕਿਸੇ ਵੀ ਤਰ੍ਹਾ ਦੀ ਅਵਿਵਸਥਾ ਨਾ ਫੈਲੇ, ਸਾਡੀ ਕੋਸ਼ਿਸ਼ ਇਹ ਰਹਿੰਦੀ ਹੈ ਕਿ ਦਿੱਲੀ ਨੂੰ ਪੂਰਾ ਪਾਣੀ ਦਿੱਤਾ ਜਾਵੇ। ਦਿੱਲੀ ਪਾਣੀ ਦਾ ਕਿਵੇਂ ਇਸਤੇਮਾਲ ਕਰਦਾ ਹੈ, ਉਸ ਦੀ ਮੈਨੇਜਮੈਂਟ ਕਿਵੇਂ ਕਰਦਾ ਹੈ ਉਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਸੂਬੇ ਵੱਲੋਂ ਪੂਰਾ ਪਾਣੀ ਦੇਣ ਦੇ ਬਾਅਦ ਵੀ ਉਨ੍ਹਾਂ ਨੂੰ (ਦਿੱਲੀ) ਪਾਣੀ ਦੀ ਕਮੀ ਰਹਿੰਦੀ ਹੈ ਤਾਂ ਉਹ ਆਪਣੇ ਮੈਨੇਜਮੈਂਟ ਨੂੰ ਦੇਖੇ ਕੀ ਕਿੱਥੇ ਕਮੀ ਹੈ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਹਾਈ ਕੋਰਟ ਨੇ ਜੋ ਆਦੇਸ਼ ਦਿੱਤਾ ਸੀ ਕਿ ਯਮੁਨਾ ਨਦੀ ਬੋਰਡ, ਹਿਮਾਚਲ ਤੋਂ ਆਉਣ ਵਾਲੇ ਪਾਣੀ ਦੀ ਤਸਦੀਕ ਕਰੇਗਾ। ਪਰ ਹਿਮਾਚਲ ਤੋਂ ਪਾਣੀ ਆਇਆ ਹੀ ਨਹੀਂ ਹੈ ਤਾਂ ਉਸ ਦੀ ਤਸਦੀਕ ਨਹੀਂ ਹੋਈ ਹੈ। ਜੇਕਰ ਹਿਮਾਚਲ ਪ੍ਰਦੇਸ਼ ਤੋਂ ਹਰਿਆਦਾ ਨੂੰ ਪਾਣੀ ਆਉਂਦਾ ਤਾਂ ਅਸੀਂ ਤੁਰੰਤ ਉਸ ਪਾਣੀ ਨੂੰ ਦਿੱਤੀ ਨੂੰ ਭੇਜ ਦਿੰਦੇ। ਰਾਜ ਮੰਤਰੀ ਨੇ ਕਿਹਾ ਕਿ ਅਸੀਂ ਪਾਣੀ ਦੇ ਵਿਸ਼ਾ ਨੁੰ ਸਮੁੱਚੇ ਰੂਪ ਨਾਲ ਦੇਖਦੇ ਹਨ। ਹਾਈ ਕੋਰਟ ਨੇ ਸਾਲ 2002 ਵਿਚ ਸਪੱਸ਼ਟ ਆਦੇਸ਼ ਦਿੱਤੇ ਸਨ ਕਿ ਐਸਵਾਈਐਲ ਨਹਿਰ ਬਣੇ ਅਤੇ ਇਸ ਦਾ ਪਾਣੀ ਹਰਿਆਣਾ ਨੂੰ ਮਿਲੇ ਪਰ ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਅੱਜ ਤੱਕ ਵੀ ਉਸ ਫੈਸਲੇ ‘ਤੇ ਅਮਲ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਐਸਵਾਈਐਲ ਦਾ ਮੁੱਦਾ ਮਹਤੱਵਪੂਰਨ ਹੈ, ਐਸਵਾਈਐਲ ਨਹਿਰ ਬਣਨਾ ਹਰਿਆਣਾ (Haryana) ਦੇ ਲਈ ਨਾ ਸਿਰਫ ਰਾਜਨੀਤਿਕ ਮੁੱਦਾ ਹੈ ਸਗੋਂ ਹਰਿਆਣਾ ਸੂਬੇ ਦੀ ਜੀਵਨ ਰੇਖਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਬਣਵਾਉਣ ਦਾ ਯਤਨ ਜਾਰੀ ਰੱਖਣਗੇ। ਪੰਜਾਬ ਸਰਕਾਰ ਕੋਰਟ ਦੇ ਸਪਸ਼ਟ ਆਦੇਸ਼ ਦੇ ਬਾਵਜੂਦ ਵੀ ਐਸਵਾਈਐਲ ਦਾ ਨਿਰਮਾਣ ਨਹੀਂ ਹੋਣ ਦੇ ਰਹੀ ਹੈ ਅਤੇ ਦਿੱਲੀ ਦੀ ਸਰਕਾਰ ਨੂੰ ਅਸੀਂ ਪੂਰਾ ਪਾਣੀ ਦੇ ਰਹੇ ਹਨ ਤਾਂ ਸਾਡੇ ਤੋਂ ਹੋਰ ਪਾਣੀ ਦੀ ਮੰਗ ਵੀ ਕਰਦੇ ਹਨ। ਡਾ. ਅਭੈ ਸਿੰਘ ਯਾਦਵ ਨੇ ਕਿਹਾ ਕਿ ਦਿੱਲੀ ਦੇ ਪਾਣੀ ਦਾ ਜੋ ਅੰਦੂਰਨੀ ਵੰਡ ਹੈ ਉਸ ਵਿਚ ਉਨ੍ਹਾਂ ਨੂੰ ਸੁਧਾਰ ਕਰਨ ਦੀ ਜਰੂਰਤ ਹੈ। ਬਿਜਲੀ ਤੇ ਪਾਣੀ ਦੇ ਮਾਮਲੇ ਵਿਚ ਜਦੋਂ ਤੱਕ ਲਗਾਤਾਰ ਉਸ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਨਹੀਂ ਕਰਨਗੇ ਤਾਂ ਵਿਵਸਥਾ ਹੋਰ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਦੂਜਿਆਂ ‘ਤੇ ਦੋਸ਼ ਲਗਾਉਣ ਬਹੁਤ ਅਸਾਨ ਹੈ ਦੋਸ਼ ਠੀਕ ਹੈ ਜਾਂ ਗਲਤ ਹੈ, ਉਸ ਦਾ ਫੈਸਲਾ ਕੋਰਟ ਕਰੇਗੀ। The post ਹਰਿਆਣਾ ਵੱਲੋਂ ਦਿੱਲੀ ਨੂੰ ਦਿੱਤਾ ਜਾ ਰਿਹੈ ਪੂਰਾ ਪਾਣੀ: ਡਾ. ਅਭੈ ਸਿੰਘ ਯਾਦਵ appeared first on TheUnmute.com - Punjabi News. Tags:
|
Arunachal Pradesh: ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਪੇਮਾ ਖਾਂਡੂ ਨੂੰ ਵਿਧਾਨ ਸਭਾ ਦਾ ਆਗੂ ਚੁਣਿਆ Wednesday 12 June 2024 02:07 PM UTC+00 | Tags: arunachal-pradesh latest-news news prem-khandu punjab-news ਅਰੁਣਾਚਲ ਪ੍ਰਦੇਸ਼, 12 ਜੂਨ 2024: ਭਾਰਤੀ ਜਨਤਾ ਪਾਰਟੀ ਦੇ ਅਬਜ਼ਰਵਰ ਰਵੀ ਸ਼ੰਕਰ ਪ੍ਰਸਾਦ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਅਗਵਾਈ ਵਿੱਚ ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਸਾਰੇ ਵਿਧਾਨ ਸਭਾ ਮੈਂਬਰਾਂ ਦੀ ਬੈਠਕ ਹੋਈ, ਜਿਸ ਵਿੱਚ ਮੁੱਖ ਮੰਤਰੀ ਪੇਮਾ ਖਾਂਡੂ ਨੂੰ ਸਰਬਸੰਮਤੀ ਨਾਲ ਵਿਧਾਨ ਸਭਾ ਦਾ ਆਗੂ ਚੁਣਿਆ ਗਿਆ ਹੈ। ਭਾਜਪਾ 60 ਮੈਂਬਰੀ ਵਿਧਾਨ ਸਭਾ ਵਿੱਚ 46 ਸੀਟਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ ਹੈ। The post Arunachal Pradesh: ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਪੇਮਾ ਖਾਂਡੂ ਨੂੰ ਵਿਧਾਨ ਸਭਾ ਦਾ ਆਗੂ ਚੁਣਿਆ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ Wednesday 12 June 2024 02:15 PM UTC+00 | Tags: freedom-fighter jagdish-prashad kultar-singh-sandhwan news ਚੰਡੀਗੜ੍ਹ, 12 ਜੂਨ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ (Jagdish Prashad) ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਤਿਕਾਰਯੋਗ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ (Jagdish Prashad) (104 ਸਾਲ) ਨੇ ਦੇਸ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਗਦੀਸ਼ ਪ੍ਰਸ਼ਾਦ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸ. ਸੰਧਵਾਂ ਨੇ ਅੱਜ ਉਨ੍ਹਾਂ ਦੇ ਗ੍ਰਹਿ ਕੋਟਕਪੂਰਾ ਸ਼ਹਿਰ ਵਿਖੇ ਪਹੁੰਚ ਕੇ ਇਸ ਮਹਾਨ ਰੂਹ ਨੂੰ ਸਤਿਕਾਰ ਭੇਂਟ ਕੀਤਾ ਅਤੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। The post ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
Basmati: ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ Wednesday 12 June 2024 02:20 PM UTC+00 | Tags: basmati basmati-rice news paddy-session punjab-aggriculture punjab-aims ਚੰਡੀਗੜ੍ਹ, 12 ਜੂਨ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ (Basmati) ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਬਾਸਮਤੀ (Basmati) ਅਧੀਨ ਤਕਰੀਬਨ 10 ਲੱਖ ਹੈਕਟੇਅਰ ਰਕਬਾ ਲਿਆਂਦਾ ਜਾਵੇਗਾ, ਜੋ ਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ। ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਦੇ ਸਾਰਥਕ ਨਤੀਜਿਆਂ ਨੂੰ ਦੇਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੀ ਮੌਜੂਦਾ ਬਿਜਾਈ ਸੀਜ਼ਨ ਦੌਰਾਨ 2 ਲੱਖ ਹੈਕਟੇਅਰ ਝੋਨਾ (ਗ਼ੈਰ-ਬਾਸਮਤੀ) ਇਸ ਤਕਨੀਕ ਅਧੀਨ ਲਿਆਉਣ ਦੀ ਯੋਜਨਾ ਹੈ ਜਦੋਂਕਿ ਪਿਛਲੇ ਸਾਲ ਇਸ ਵਿਧੀ ਅਧੀਨ 1.70 ਲੱਖ ਹੈਕਟੇਅਰ ਰਕਬਾ ਸੀ। ਖੇਤੀਬਾੜੀ ਮੰਤਰੀ ਨੇ ਜੈਵਿਕ ਖਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਗੁਰਦਾਸਪੁਰ, ਬਠਿੰਡਾ ਅਤੇ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਸਥਾਪਿਤ ਕੀਤੀਆਂ ਜਾ ਰਹੀਆਂ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਸਮੇਂ ਸਮੇਂ ਉਤੇ ਨਮੂਨੇ ਲੈ ਕੇ ਕਿਸਾਨਾਂ ਨੂੰ ਬਿਹਤਰ ਗੁਣਵੱਤਾ ਵਾਲੀਆਂ ਖੇਤੀਬਾੜੀ ਸਮੱਗਰੀਆਂ ਦੀ ਉਪਲੱਬਧਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਇਹਨਾਂ ਸਮੱਗਰੀਆਂ ਦੀ ਗੁਣਵੱਤਾ ਨਾਲ ਖਿਲਵਾੜ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਨਰਮੇ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਫੈਰੋਮੋਨ ਟਰੈਪ ਦੀ ਖਰੀਦ ਲਈ ਲਗਭਗ 2 ਕਰੋੜ ਰੁਪਏ ਰੱਖੇ ਗਏ ਹਨ। ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ (ਅੰਕੜਾ) ਹਰਪ੍ਰੀਤ ਕੌਰ, ਜੁਆਇੰਟ ਡਾਇਰੈਕਟਰ (ਈ ਐਂਡ ਟੀ) ਦਿਲਬਾਗ ਸਿੰਘ, ਜੁਆਇੰਟ ਡਾਇਰੈਕਟਰ (ਇਨਪੁਟਸ) ਗੁਰਜੀਤ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। The post Basmati: ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ appeared first on TheUnmute.com - Punjabi News. Tags:
|
IND vs USA: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਿੱਤਣ ਵਾਲੀ ਟੀਮ ਨੂੰ ਸੁਪਰ-8 ਮਿਲੇਗੀ ਜਗ੍ਹਾ Wednesday 12 June 2024 02:29 PM UTC+00 | Tags: ind-vs-usa latest-news nassau-county news world-cup ਚੰਡੀਗੜ੍ਹ, 12 ਜੂਨ 2024: (IND vs USA) ਅੱਜ ਭਾਰਤ ਦਾ ਸਾਹਮਣਾ ਨਿਊਯਾਰਕ ਦੇ ਨਾਸਾਓ ਕਾਊਂਟੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਸਹਿ ਮੇਜ਼ਬਾਨ ਅਮਰੀਕਾ ਨਾਲ ਹੈ। ਦੋਵੇਂ ਟੀਮਾਂ ਟੂਰਨਾਮੈਂਟ ਵਿੱਚ ਹੁਣ ਤੱਕ ਅਜੇਤੂ ਹਨ ਅਤੇ ਜੋ ਵੀ ਦੋ ਟੀਮਾਂ ਇਸ ਮੈਚ ਨੂੰ ਜਿੱਤਦੀਆਂ ਹਨ, ਉਹ ਸੁਪਰ ਅੱਠ ਲਈ ਕੁਆਲੀਫਾਈ ਕਰ ਲੈਣਗੀਆਂ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਅਮਰੀਕਾ ਖ਼ਿਲਾਫ਼ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਮੈਚ ‘ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਟੀਮਾਂ ਦਾ ਪਲੇਇੰਗ-11: –ਭਾਰਤ: ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼ਿਵਮ ਦੂਬੇ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ। ਅਮਰੀਕਾ: ਸਟੀਵਨ ਟੇਲਰ, ਸ਼ਯਾਨ ਜਹਾਂਗੀਰ, ਐਂਡਰੀਅਸ ਗੌਸ (ਵਿਕਟਕੀਪਰ.), ਐਰੋਨ ਜੋਨਸ (ਕਪਤਾਨ), ਨਿਤੀਸ਼ ਕੁਮਾਰ, ਕੋਰੀ ਐਂਡਰਸਨ, ਹਰਮੀਤ ਸਿੰਘ, ਸ਼ਾਡਲੇ ਵੈਨ ਸਾਲਵਿਕ, ਜਸਦੀਪ ਸਿੰਘ, ਸੌਰਵ ਨੇਤਰਵਾਲਕਰ, ਅਲੀ ਖਾਨ। The post IND vs USA: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਿੱਤਣ ਵਾਲੀ ਟੀਮ ਨੂੰ ਸੁਪਰ-8 ਮਿਲੇਗੀ ਜਗ੍ਹਾ appeared first on TheUnmute.com - Punjabi News. Tags:
|
Child labour: ਬਾਲ ਮਜ਼ਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵੱਲੋਂ ਸੂਬੇ ਭਰ 'ਚ ਛਾਪੇਮਾਰੀ Wednesday 12 June 2024 02:33 PM UTC+00 | Tags: child-labour labour-department-of-punjab news punjab-news stop-child-labour ਚੰਡੀਗੜ੍ਹ,12 ਜੂਨ 2024: ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ (Child labour) ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਕੁਲ 99 ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿਚ 11 ਜੂਨ 2024 ਤੋਂ ਮਿਤੀ 21 ਜੂਨ 2024 ਤੱਕ ਬਾਲ ਮਜ਼ਦੂਰੀ ਖਾਤਮਾ ਸਪਤਾਹ ਦੀ ਮੁਹਿਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਡਾਇਰੈਕਟਰ ਆਫ ਫੈਕਟਰੀਜ ਅਤੇ ਸਹਾਇਕ ਕਿਰਤ ਕਮਿਸ਼ਨਰ ਅਧੀਨ ਜ਼ਿਲਾ ਪੱਧਰੀ ਟੀਮਾਂ ਬਣਾਈਆਂ ਗਈਆਂ ਜਿਸ ਵਿਚ ਕਿਰਤ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਇਸਤਰੀ ਅਤੇ ਬਾਲ ਸੁਰੱਖਿਆ ਵਿਭਾਗ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਮੈਂਬਰ ਬਣਾਇਆ ਗਿਆ। ਇਨ੍ਹਾਂ ਟੀਮਾਂ ਵਲੋਂ ਵੱਖ ਵੱਖ ਕੰਮਕਾਜੀ ਥਾਵਾਂ ਤੇ ਜਾ ਕੇ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਲੁਧਿਆਣਾ ਵਿਖੇ ਵੱਖ-ਵੱਖ ਉਦਯੋਗਿਕ ਇਕਾਈਆਂ ਵਿੱਚ ਰੇਡਾਂ ਦੌਰਾਨ ਮੈਸ: ਨੀਰਜ ਜੈਨ ਹੌਜਰੀ, ਗੇਲੇ ਵਾਲ ਇੰਡਸਟਰਲ ਏਰੀਆ, ਰਾਹੋ ਰੋਡ ਤੋਂ 21 ਬਾਲ/ ਕਿਸ਼ੋਰ ਮਜ਼ਦੂਰ, ਮੈਸ: ਫਰੰਟ ਲਾਈਨ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 25, ਮੈਸ: ਏ ਐਸ ਨਾਰੰਗ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 22, ਮੈਂਸ : ਲੀਲਾ ਗਾਰਮੈਂਟ, ਹੌਜ਼ਰੀ ਕੰਪਲੈਕਸ ਕਾਕੋਵਾਲ ਵਿੱਚੋਂ 13 ਅਤੇ ਮੈਸ: ਆਰ ਪੀ ਸਹਿਗਲ ਹੌਜਰੀ ਕੰਪਲੈਕਸ ਕਾਕੌਵਾਲ ਵਿੱਚੋਂ ਵੀ 14 ਬਾਲ/ ਕਿਸ਼ੋਰ ਮਜ਼ਦੂਰ ਛੁਡਵਾਏ ਗਏl ਇਸ ਤਰ੍ਹਾਂ ਲੁਧਿਆਣਾ ਵਿੱਚ ਦੋ ਦਿਨਾਂ ਵਿੱਚ 95 ਬਾਲ/ ਕਿਸ਼ੋਰ ਮਜ਼ਦੂਰ ਛੁਡਵਾਏ ਜਾ ਚੁੱਕੇ ਹਨ ਕਿਰਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਵਿਖੇ ਵੀ 4 ਬਾਲ/ ਕਿਸ਼ੋਰ ਪਾਏ ਗਏ ਜੋ ਕਿ ਹੋਟਲ ਰੋਹਿਤ, ਰੇਲਵੇ ਰੋਡ, ਬਠਿੰਡਾ ਵਿਖੇ 1 ਕਿਸ਼ੋਰ, ਮੈਸ: ਪੱਪੂ ਢਾਬਾ 2 ਕਿਸ਼ੋਰ, ਮੈਸ: ਬਾਲਾ ਜੀ ਪਗੜੀ ਹਾਉਸ ਵਿਖੇ 1 ਕਿਸ਼ੋਰ ਕੰਮ ਕਰਦਾ ਛੁਡਵਾਇਆ ਗਿਆ। ਅਨਮੋਲ ਗਗਨ ਮਾਨ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਨੂੰ ਬਾਲ ਮਜ਼ਦੂਰੀ (Child labour) ਦੀ ਅਲਾਮਤ ਤੋਂ ਮੁਕਤ ਕਰਨ ਲਈ ਪੂਰੀ ਤਾਕਤ ਨਾਲ ਕੰਮ ਕੀਤਾ ਜਾਵੇ । The post Child labour: ਬਾਲ ਮਜ਼ਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵੱਲੋਂ ਸੂਬੇ ਭਰ ‘ਚ ਛਾਪੇਮਾਰੀ appeared first on TheUnmute.com - Punjabi News. Tags:
|
Hisar Airport: 20 ਜੂਨ ਨੂੰ ਹਿਸਾਰ 'ਚ ਏਅਰਪੋਰਟ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ CM ਨਾਇਬ ਸਿੰਘ Wednesday 12 June 2024 04:34 PM UTC+00 | Tags: airport-in-hisar cm-nayab-singh hisar-airport news ਚੰਡੀਗੜ੍ਹ, 12 ਜੂਨ 2024: ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਡਾ. ਕਮਲ ਗੁਪਤਾ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਸੂਬਾ ਸਰਕਾਰ ਦੇ ਯਤਨਾਂ ਦੇ ਫਲਸਰੂਪ ਸੂਬੇ ਦੇ ਲੋਕਾਂ ਦਾ ਆਪਣਾ ਏਅਰਪੋਰਟ ਦਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ। 20 ਜੂਨ ਨੂੰ ਮੁੱਖ ਮੰਤਰੀ ਨਾਇਬ ਸਿੰਘ ਮਹਾਰਾਜਾ ਅਗਰਸੇਨ ਹਿਸਾਰ ਏਅਰਪੋਰਟ ਦੇ ਫੇਜ-2 ਦੇ ਵੱਖ-ਵੱਖ ਸਿਵਲ ਕੰਮਾਂ ਦਾ ਉਦਘਾਟਨ ਕਰਨਗੇ। ਡਾ. ਕਮਲ ਗੁਪਤਾ ਅੱਜ ਇੱਥੇ ਹਿਸਾਰ ਏਅਰਪੋਰਟ ਅਤੇ ਸਿਵਲ ਏਨਕਲੇਵ ਅੰਬਾਲਾ ਦੀ ਸਥਾਪਨਾ ਨੂੰ ਲੈ ਕੇ ਸਿਵਲ ਏਵੀਏਸ਼ਨ ਵਿਭਾਗ, ਏਅਰਫੋਰਸ ਅੰਬਾਲਾ ਅਤੇ ਏਅਰਪੋਰਟ ਅਥਾਰਿਟੀ ਆਫ ਇੰਡੀਆ ਦੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅੰਬਾਲਾ ਵਿਚ ਸਥਾਪਿਤ ਕੀਤੇ ਜਾ ਰਹੇ ਸਿਵਲ ਏਨਕਲੇਵ ਦੇ ਬਾਰੇ ਏਅਰਫੋਰਸ ਅੰਬਾਲਾ ਦੇ ਨਾਲ ਹੋਏ ਸਮਝੌਤੇ ਅਤੇ ਏਅਰਪੋਰਟ ਅਥਾਰਿਟੀ ਆਫ ਇੰਡੀਆ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਕੰਮ ਨੂੰ ਅੱਗੇ ਵਧਾਉਣ। ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਹਿਸਾਰ ਏਅਰਪੋਰਟ ਨਾਲ ਜੁੜੇ ਜਿਨ੍ਹਾਂ ਪ੍ਰੋਜੈਕਟ ਦਾ ਕੰਮ ਪੂਰਾ ਹੋ ਚੁੱਕਾ ਹੈ, ਉਨ੍ਹਾਂ ਵਿਚ ਹਰਿਆਣਾ ਏਅਰਪੋਰਟ ਡਿਵੇਲਪਮੈਂਟ ਕਾਰਪੋਰੇਸ਼ਨ (ਐਚਏਡੀਸੀ) ਚੇਅਰਮੈਨ ਦਾ ਦਫਤਰ ਏਟੀਸੀ ਟਾਵਰ ਦੀ ਬਿਲਡਿੰਗ ਵਿਚ ਬਣ ਕੇ ਤਿਆਰ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਏਅਰਪੋਰਟ ‘ਤੇ ਰਨਵੇ , ਕੈਟ ਆਈ, ਏਟੀਸੀ, ਜੀਐਸਸੀ ਏਰਿਆ, ਪੀਟੀਟੀ, ਲਿੰਕ ਟੈਕਸੀ, ਏਪ੍ਰੇਨ, ਫਿਯੂਲ ਰੂਮ, ਬੇਮਿਸਕ ਸਪਿਟ ਪੈਰਾਮੀਟਰ ਰੋਡ ਅਤੇ ਬਰਸਾਤੀ ਡ੍ਰੋਨ ਬਨਾਉਣ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ। ਮੀਟਿੰਗ ਵਿਚ ਸਿਵਲ ਏਵੀਏਸ਼ਨ ਵਿਪਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਏਡਵਾਈਜਰ ਸ਼ੇਖਰ ਵਿਦਿਆਰਥੀ, ਏਅਰਫੋਰਸ ਅੰਬਾਲਾ, ਸਿਵਲ ਏਵੀਏਸ਼ਨ ਵਿਭਾਗ ਅਤੇ ਏਅਰਪੋਰਟ ਅਥਾਰਿਟੀ ਆਫ ਇੰਡੀਆ ਦੇ ਸੀਨੀਅਰ ਅਧਿਕਾਰੀ ਵੀ ਮੋਜੂਦ ਸਨ। The post Hisar Airport: 20 ਜੂਨ ਨੂੰ ਹਿਸਾਰ ‘ਚ ਏਅਰਪੋਰਟ ਸਮੇਤ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ CM ਨਾਇਬ ਸਿੰਘ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest