TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
NEET-UG Result: 1563 ਉਮੀਦਵਾਰਾਂ ਦੇ ਗ੍ਰੇਸ ਅੰਕ ਵਾਪਸ ਲਏ, 23 ਜੂਨ ਨੂੰ ਮੁੜ ਹੋਵੇਗੀ ਪ੍ਰੀਖਿਆ Thursday 13 June 2024 05:47 AM UTC+00 | Tags: grace-marks neet-exam neet-ug-2024 neet-ug-result news supreme-court ਚੰਡੀਗੜ੍ਹ, 13 ਜੂਨ 2024: NEET ਪ੍ਰੀਖਿਆ (NEET-UG) ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਇਕ ਵਾਰ ਫਿਰ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ NEET-UG 2024 ਦੇ 1563 ਉਮੀਦਵਾਰਾਂ ਨੂੰ ਗ੍ਰੇਸ ਅੰਕ ਦੇਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਅਜਿਹੇ ਉਮੀਦਵਾਰਾਂ ਨੂੰ 23 ਜੂਨ ਨੂੰ ਪ੍ਰੀਖਿਆ ਵਿੱਚ ਦੁਬਾਰਾ ਹਾਜ਼ਰ ਹੋਣ ਦਾ ਵਿਕਲਪ ਦਿੱਤਾ ਜਾਵੇਗਾ। ਇਸ ਦੇ ਨਤੀਜੇ 30 ਜੂਨ ਨੂੰ ਆਉਣਗੇ। ਪ੍ਰੀਖਿਆ ਵਿੱਚ ਹਾਜ਼ਰ ਨਾ ਹੋਣ ‘ਤੇ ਗ੍ਰੇਸ ਅੰਕ ਲਾਗੂ ਰਹਿਣਗੇ। ਵੱਡੀ ਗੱਲ ਇਹ ਹੈ ਕਿ ਸੁਪਰੀਮ ਕੋਰਟ ਨੇ 6 ਜੁਲਾਈ ਨੂੰ ਹੋਣ ਵਾਲੀ ਕਾਊਂਸਲਿੰਗ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। The post NEET-UG Result: 1563 ਉਮੀਦਵਾਰਾਂ ਦੇ ਗ੍ਰੇਸ ਅੰਕ ਵਾਪਸ ਲਏ, 23 ਜੂਨ ਨੂੰ ਮੁੜ ਹੋਵੇਗੀ ਪ੍ਰੀਖਿਆ appeared first on TheUnmute.com - Punjabi News. Tags:
|
ਕੁਵੈਤ 'ਚ ਵਾਪਰੇ ਹਾਦਸੇ 'ਚ 40 ਭਾਰਤੀਆਂ ਦੀ ਗਈ ਜਾਨ, ਹਵਾਈ ਫੌਜ ਲਿਆਵੇਗੀ ਮ੍ਰਿਤਕ ਦੇਹਾਂ Thursday 13 June 2024 06:01 AM UTC+00 | Tags: 40-indians-died 40-indians-lost breaking-news indian-air-force kuwait kuwait-incident latest-news mangaf news ਚੰਡੀਗੜ੍ਹ, 13 ਜੂਨ 2024: ਕੁਵੈਤ (Kuwait) ਦੇ ਮੰਗਾਫ ਸ਼ਹਿਰ ‘ਚ 6 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 49 ਕਾਮਿਆਂ ਦੀ ਮੌਤ ਹੋ ਗਈ। ਭਾਰਤ ਦੇ ਵਿਦੇਸ਼ ਮੰਤਰਾਲੇ ਮੁਤਾਬਕ ਮਰਨ ਵਾਲਿਆਂ ‘ਚੋਂ 40 ਦੇ ਕਰੀਬ ਭਾਰਤੀ ਹਨ। ਹਾਲਾਂਕਿ ਕੁਝ ਮੀਡੀਆ ਰਿਪੋਰਟਾਂ ‘ਚ ਇਹ ਗਿਣਤੀ 42 ਦੱਸੀ ਗਈ ਹੈ। ਮ੍ਰਿਤਕ ਦੇਹਾਂ ਨੂੰ ਭਾਰਤੀ ਹਵਾਈ ਫੌਜ ਵੱਲੋਂ ਭਾਰਤ ਲਿਆਂਦਾ ਜਾਵੇਗਾ। ਬਾਕੀ ਮ੍ਰਿਤਕ ਪਾਕਿਸਤਾਨ, ਫਿਲੀਪੀਨਜ਼, ਮਿਸਰ ਅਤੇ ਨੇਪਾਲ ਦੇ ਹਨ। ਕੁਵੈਤ (Kuwait) ਵਿੱਚ ਭਾਰਤੀ ਮਿਸ਼ਨ ਨੇ ਇਸ ਘਟਨਾ ਬਾਰੇ ਕੁਵੈਤ ਅਧਿਕਾਰੀਆਂ ਤੋਂ ਜਾਣਕਾਰੀ ਮੰਗੀ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਮਾਰਤ ਵਿੱਚ ਕੁੱਲ 195 ਵਿਦੇਸ਼ੀ ਕਾਮੇ ਰਹਿ ਰਹੇ ਸਨ। ਇਸ ਹਾਦਸੇ ‘ਚ 50 ਤੋਂ ਵੱਧ ਜਣੇ ਜ਼ਖਮੀ ਹੋਏ ਹਨ। The post ਕੁਵੈਤ ‘ਚ ਵਾਪਰੇ ਹਾਦਸੇ ‘ਚ 40 ਭਾਰਤੀਆਂ ਦੀ ਗਈ ਜਾਨ, ਹਵਾਈ ਫੌਜ ਲਿਆਵੇਗੀ ਮ੍ਰਿਤਕ ਦੇਹਾਂ appeared first on TheUnmute.com - Punjabi News. Tags:
|
Maharaja film controversy: ਕਿਉਂ ਉੱਠ ਰਹੀ ਹੈ ਫਿਲਮ 'ਮਹਾਰਾਜ' ਤੇ ਨੈੱਟਫਲਿਕਸ ਦੇ ਬਾਈਕਾਟ ਦੀ ਮੰਗ ? Thursday 13 June 2024 06:41 AM UTC+00 | Tags: amir-khan bajrang-dal bollywood boycott-netflix breaking-news hindusm junaid-khan maharaj maharaja-film-controversy maharaj-film new-movie news ਚੰਡੀਗੜ੍ਹ, 13 ਜੂਨ 2024: 14 ਜੂਨ ਨੂੰ ਨੈੱਟਫਲਿਕਸ ‘ਤੇ ਰਿਲੀਜ਼ ਹੋਣ ਵਾਲੀ ਫਿਲਮ ‘ਮਹਾਰਾਜ’ (Maharaj film) ਪਹਿਲਾਂ ਹੀ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ | ਇਸ ਫਿਲਮ ‘ਚ ਮਸ਼ਹੂਰ ਅਦਾਕਰ ਆਮਿਰ ਖਾਨ ਦੇ ਬੇਟੇ ਜੁਨੈਦ ਖਾਨ ਫਿਲਮ ਇੰਡਸਟਰੀ ‘ਚ ਡੈਬਿਊ ਕਰਨ ਜਾ ਰਹੇ ਹਨ | ਇਸ ਫਿਲਮ ‘ਚ ਜੁਨੈਦ ਤੋਂ ਇਲਾਵਾ ਜੈਦੀਪ ਅਹਲਾਵਤ ਅਤੇ ਸ਼ਾਲਿਨੀ ਪਾਂਡੇ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ, ਜਦਕਿ ਸ਼ਰਵਰੀ ਵਾਘ ਕੈਮਿਓ ਰੋਲ ‘ਚ ਨਜ਼ਰ ਆਉਣਗੇ। ਫਿਲਮ ਦੇ ਅਦਾਕਾਰ ਦਾ ਪਹਿਲਾ ਲੁੱਕ ਵੀ ਸਾਹਮਣੇ ਆਇਆ ਹੈ। ਪੋਸਟਰ ‘ਚ ਜੈਦੀਪ ਅਹਲਾਵਤ ਨਜ਼ਰ ਆ ਰਹੇ ਹਨ। ਹਾਲਾਂਕਿ ਫਿਲਮ ‘ਮਹਾਰਾਜ’ ਦਾ ਟੀਜ਼ਰ ਜਾਂ ਟ੍ਰੇਲਰ ਅਜੇ ਰਿਲੀਜ਼ ਨਹੀਂ ਹੋਇਆ ਹੈ। ਹੁਣ ਇਹ ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ। ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਵੀ ਮੰਗ ਤੇਜ਼ ਹੋ ਗਈ ਹੈ। ਇਸ ਫਿਲਮ ਦੇ ਵਿਵਾਦਾਂ ‘ਚ ਘਿਰਨ ਕਾਰਨ ਸੋਸ਼ਲ ਮੀਡੀਆ ‘ਤੇ ਆਮਿਰ ਖਾਨ ਨੂੰ ਵੀ ਟ੍ਰੋਲ ਕੀਤਾ ਜਾ ਰਿਹਾ ਹੈ। ਫਿਲਮ ‘ਮਹਾਰਾਜ’ (Maharaj film) ਦਾ ਕਿਉਂ ਹੋ ਰਿਹੈ ਬਾਈਕਾਟ ?ਦਰਅਸਲ, ਫਿਲਮ ‘ਮਹਾਰਾਜ’ ‘ਤੇ ਦੋਸ਼ ਲੱਗੇ ਹਨ ਕਿ ਇਸ ਵਿੱਚ ਸਾਧੂਆਂ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ। ਇਸਦੇ ਨਾਲ ਹੀ ਬਜਰੰਗ ਦਲ ਨੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਹੁਣ ਇਸ ਸਭ ਦੇ ਵਿਚਕਾਰ ਸੋਸ਼ਲ ਮੀਡੀਆ ਕੁਝ ਲੋਕਾਂ ਨੇ ਇੱਕ ਹਿੱਸੇ ਨੇ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਪਭੋਗਤਾ ਨੂੰ ਖਦਸ਼ਾ ਹੈ ਕਿ ਫਿਲਮ ‘ਚ ਧਾਰਮਿਕ ਆਗੂਆਂ ਅਤੇ ਸੰਤਾਂ ਨੂੰ ਨਕਾਰਾਤਮਕ ਤਰੀਕੇ ਨਾਲ ਦਿਖਾਇਆ ਜਾ ਸਕਦਾ ਹੈ | ਇਸ ਫਿਲਮ ਨੂੰ ਲੈ ਕੇ ਹਾਲ ਹੀ ‘ਚ ਇੰਸਟਾਗ੍ਰਾਮ ‘ਤੇ #BoycottNetflix ਟਰੈਂਡ ਕਰਨਾ ਸ਼ੁਰੂ ਕਰ ਦਿੱਤਾ ਅਤੇ ਹਿੰਦੂ ਕਾਰਕੁਨਾਂ ਨੇ ‘ਮਹਾਰਾਜ’ ਫਿਲਮ ਖ਼ਿਲਾਫ਼ ਇਤਰਾਜ਼ ਜਤਾਇਆ ਹੈ। ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਇਕ ਯੂਜ਼ਰ ਲਿਖਦੇ ਹਨ ਕਿ, ”ਜੇਕਰ ਇਹ ਫਿਲਮ ਸਾਧਾਂ-ਸੰਤਾਂ ਨੂੰ ਬਦਮਾਸ਼ ਅਤੇ ਅਨੈਤਿਕ ਰੂਪ ‘ਚ ਦਿਖਾ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਦੀ ਹੈ ਅਤੇ ਇਸ ਤਰ੍ਹਾਂ ਕਾਨੂੰਨ ਵਿਵਸਥਾ ਨੂੰ ਭੰਗ ਕਰਦੀ ਹੈ ਤਾਂ ਜੁਨੈਦ ਖਾਨ, ਯਸ਼ਰਾਜ ਫਿਲਮਸ ਅਤੇ ਨੈੱਟਫਲਿਕਸ ਸਾਰੇ ਜ਼ਿੰਮੇਵਾਰ ਹੋਣਗੇ | ਦੂਜੇ ਪਾਸੇ ਇਕ ਹੋਰ ਯੂਜ਼ਰ ਨੇ ਲਿਖਿਆ, “ਇੱਕ ਪਿਓ (ਆਮਿਰ ਖਾਨ) ਫਿਲਮ ‘ਪੀਕੇ’ ਨੂੰ ਰਿਲੀਜ਼ ਕਰਕੇ ਭਗਵਾਨ ਸ਼ਿਵ ਦਾ ਮਜ਼ਾਕ ਉਡਾ ਰਿਹਾ ਹੈ ਅਤੇ ਉਸ ਦਾ ਪੁੱਤਰ ‘ਮਹਾਰਾਜ’ ਫਿਲਮ ਰਿਲੀਜ਼ ਕਰਕੇ ਹਿੰਦੂ ਧਰਮ ਅਤੇ ਸੱਭਿਆਚਾਰਕ ਪਰੰਪਰਾ ਨੂੰ ਬਦਨਾਮ ਕਰ ਰਿਹਾ ਹੈ। ਇਸ ਫਿਲਮ ਦਾ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ…।” ਜਿਕਰਯੋਗ ਹੈ ਕਿ ‘ਮਹਾਰਾਜ’ ਫਿਲਮ ਨੂੰ ਸਿਧਾਰਥ ਪੀ ਮਲਹੋਤਰਾ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ ਅਤੇ YRF ਐਂਟਰਟੇਨਮੈਂਟ ਦੇ ਬੈਨਰ ਹੇਠ ਆਦਿਤਿਆ ਚੋਪੜਾ ਦੁਆਰਾ ਨਿਰਮਿਤ ਹੈ। ਫਿਲਮ ਦੀ ਕਹਾਣੀ ਵਿਪੁਲ ਮਹਿਤਾ ਅਤੇ ਸਨੇਹਾ ਦੇਸਾਈ ਨੇ ਲਿਖੀ ਹੈ। ਇਹ 150 ਸਾਲ ਤੋਂ ਵੱਧ ਪੁਰਾਣੀ ਕਹਾਣੀ ‘ਤੇ ਆਧਾਰਿਤ ਹੈ | ਇਸ ਫਿਲਮ ‘ਚ ਜੁਨੈਦ ਖ਼ਾਨ ਨੇ ਪੱਤਰਕਾਰ ਕਰਸਨਦਾਸ ਮੂਲਜੀ ਦੀ ਭੂਮਿਕਾ ਨਿਭਾਈ ਹੈ। ਇਹ ਫਿਲਮ 1862 ਦੀ ਇੱਕ ਘਟਨਾ ‘ਤੇ ਆਧਾਰਿਤ ਹੈ, ਜਦੋਂ ਭਾਰਤ ਵਿੱਚ ਸਿਰਫ਼ ਤਿੰਨ ਯੂਨੀਵਰਸਿਟੀਆਂ ਸਨ। The post Maharaja film controversy: ਕਿਉਂ ਉੱਠ ਰਹੀ ਹੈ ਫਿਲਮ ‘ਮਹਾਰਾਜ’ ਤੇ ਨੈੱਟਫਲਿਕਸ ਦੇ ਬਾਈਕਾਟ ਦੀ ਮੰਗ ? appeared first on TheUnmute.com - Punjabi News. Tags:
|
Punjab Weather News – Heatwave Persists Across the State Thursday 13 June 2024 06:55 AM UTC+00 | Tags: punjab-weather-news Punjab is currently grappling with an intense heatwave that shows no signs of abating. The scorching temperatures have significantly impacted daily life in key districts, including Amritsar, Ludhiana, Bhatinda, Patiala and Faridkot. Residents are facing extreme heat conditions, with temperatures consistently rising above 40 degrees Celsius. In Amritsar, the situation has been particularly severe, with the mercury soaring to alarming levels. The city has seen a noticeable drop in tourist numbers as people seek shelter from the relentless sun. Ludhiana, the industrial hub is facing significant disruptions in its workforce, as outdoor labor has become increasingly dangerous. Bhatinda, a crucial agricultural center is also suffering. The high temperatures are taking a toll on crops, leading to concerns among farmers about the potential impact on this season's yield. Patiala, with its rich cultural heritage, is witnessing empty streets during peak daylight hours as residents stay indoors to avoid the oppressive heat. Faridkot, known for its historical sites, is not spared either. The district is battling extreme temperatures that are making day to day activities challenging for its residents. Schools in these regions have adjusted their schedules to ensure the safety of students and local authorities are urging everyone to take necessary precautions. Health experts across Punjab are advising residents to stay hydrated, wear lightweight clothing and avoid outdoor activities during the hottest parts of the day. Hospitals are on alert for heat related illnesses in patients suffering from dehydration and heatstroke. The Punjab government is actively working to address the situation by providing water stations in critical areas and running awareness campaigns on how to cope with the heatwave. However, the persistent high temperatures are straining resources, and there is an urgent call for everyone to contribute by conserving water and staying vigilant. As Punjab endures this relentless heatwave, the resilience and community spirit of its people are crucial. By staying informed through reliable Punjab weather news sources and following safety guidelines , residents can navigate this challenging period more effectively. Stay tuned for further updates and advisories to keep you and your loved ones safe. The post Punjab Weather News – Heatwave Persists Across the State appeared first on TheUnmute.com - Punjabi News. Tags:
|
Arshdeep Singh: ਭਾਰਤੀ ਗੇਂਦਬਾਜ ਅਰਸ਼ਦੀਪ ਸਿੰਘ ਨੇ ਟੀ-20 ਵਿਸ਼ਵ ਕੱਪ 'ਚ ਤੋੜਿਆ 10 ਸਾਲ ਪੁਰਾਣਾ ਰਿਕਾਰਡ Thursday 13 June 2024 09:59 AM UTC+00 | Tags: arshdeep-singh indian-team news sports t20-world-cup t20-world-cup-record world-cup-2024 ਚੰਡੀਗੜ੍ਹ, 13 ਜੂਨ 2024: ਭਾਰਤ ਦੇ ਧਾਕੜ ਗੇਂਦਬਾਜ ਅਰਸ਼ਦੀਪ ਸਿੰਘ (Arshdeep Singh) ਨੇ ਟੀ-20 ਵਿਸ਼ਵ ਕੱਪ ਵਿੱਚ ਭਾਰਤ ਲਈ ਸਰਵੋਤਮ ਪ੍ਰਦਰਸ਼ਨ ਕੀਤਾ। ਅਰਸ਼ਦੀਪ ਨੇ ਅਮਰੀਕਾ ਖ਼ਿਲਾਫ਼ ਸਿਰਫ 9 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ 2024 ਦੇ ਸੁਪਰ 8 ‘ਚ ਜਗ੍ਹਾ ਪੱਕੀ ਕਰ ਲਈ ਹੈ। 12 ਜੂਨ ਨੂੰ ਭਾਰਤੀ ਟੀਮ ਨੇ ਨਿਊਯਾਰਕ ਦੇ ਨਾਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਸਾਂਝੇ ਮੇਜ਼ਬਾਨ ਅਮਰੀਕਾ ਖ਼ਿਲਾਫ਼ ਖੇਡੇ ਗਏ ਮੈਚ ਨੂੰ 7 ਵਿਕਟਾਂ ਨਾਲ ਹਰਾਇਆ। ਇਸ ਮੈਚ ‘ਚ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ (Arshdeep Singh) ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ, ਜਿਸ ‘ਚ ਉਸ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦੇ ਕਪਤਾਨ ਰੋਹਿਤ ਸ਼ਰਮਾ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਸਹੀ ਸਾਬਤ ਕੀਤਾ। ਭਾਰਤੀ ਟੀਮ ਨੇ ਅਮਰੀਕਾ ਨੂੰ 20 ਓਵਰਾਂ ਵਿੱਚ 110 ਦੇ ਸਕੋਰ ਤੱਕ ਰੋਕ ਦਿੱਤਾ। ਅਰਸ਼ਦੀਪ ਸਿੰਘ ਨੇ ਆਪਣੇ 4 ਓਵਰਾਂ ‘ਚ ਸਿਰਫ 9 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ, ਜਿਸ ਨਾਲ ਉਸ ਨੇ ਟੀ-20 ਵਿਸ਼ਵ ਕੱਪ ‘ਚ ਰਵੀਚੰਦਰਨ ਅਸ਼ਵਿਨ ਦਾ 10 ਸਾਲ ਪੁਰਾਣਾ ਰਿਕਾਰਡ ਵੀ ਤੋੜ ਦਿੱਤਾ। ਟੀ-20 ਵਿਸ਼ਵ ਕੱਪ ਮੈਚ ਵਿੱਚ ਭਾਰਤ ਲਈ ਸਰਵੋਤਮ ਗੇਂਦਬਾਜ਼ੀ :-ਅਰਸ਼ਦੀਪ ਸਿੰਘ : 9 ਦੌੜਾਂ ਦੇ ਕੇ 4 ਵਿਕਟਾਂ (ਬਨਾਮ ਅਮਰੀਕਾ, ਸਾਲ 2024) ਰਵੀਚੰਦਰਨ ਅਸ਼ਵਿਨ :11 ਦੌੜਾਂ ‘ਤੇ 4 ਵਿਕਟਾਂ (ਬਨਾਮ ਆਸਟ੍ਰੇਲੀਆ, 2014) ਹਰਭਜਨ ਸਿੰਘ: 12 ਦੌੜਾਂ ਦੇ ਕੇ 4 ਵਿਕਟਾਂ (ਬਨਾਮ ਇੰਗਲੈਂਡ, 2012) ਆਰਪੀ ਸਿੰਘ: 13 ਦੌੜਾਂ ‘ਤੇ 4 ਵਿਕਟਾਂ (ਬਨਾਮ ਦੱਖਣੀ ਅਫਰੀਕਾ, 2007) ਜ਼ਹੀਰ ਖਾਨ: 19 ਦੌੜਾਂ ‘ਤੇ 4 ਵਿਕਟਾਂ (ਬਨਾਮ ਆਇਰਲੈਂਡ, 2009) ਪ੍ਰਗਿਆਨ ਓਝਾ: 21 ਦੌੜਾਂ ‘ਤੇ 4 ਵਿਕਟਾਂ (ਬਨਾਮ ਬੰਗਲਾਦੇਸ਼, 2009) The post Arshdeep Singh: ਭਾਰਤੀ ਗੇਂਦਬਾਜ ਅਰਸ਼ਦੀਪ ਸਿੰਘ ਨੇ ਟੀ-20 ਵਿਸ਼ਵ ਕੱਪ ‘ਚ ਤੋੜਿਆ 10 ਸਾਲ ਪੁਰਾਣਾ ਰਿਕਾਰਡ appeared first on TheUnmute.com - Punjabi News. Tags:
|
NEET-UG: ਕੇਂਦਰੀ ਸਿੱਖਿਆ ਮੰਤਰੀ ਦਾ ਬਿਆਨ, ਨੀਟ ਪ੍ਰੀਖਿਆ ਦਾ ਪੇਪਰ ਲੀਕ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ Thursday 13 June 2024 10:09 AM UTC+00 | Tags: dharmendra-pradhan neet neet-exam neet-exam-paper-leak neet-ug news nta the-unmute-breaking-news ਚੰਡੀਗੜ੍ਹ, 13 ਜੂਨ 2024: ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਨੀਟ ਪ੍ਰੀਖਿਆ ਪੇਪਰ (NEET Exam) ਲੀਕ ਹੋਣ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘NEET ਪ੍ਰੀਖਿਆ ਵਿੱਚ ਪੇਪਰ ਲੀਕ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਹ ਇੱਕ ਬਹੁਤ ਹੀ ਭਰੋਸੇਯੋਗ ਸੰਸਥਾ ਹੈ | ਕੇਂਦਰੀ ਮੰਤਰੀ ਨੇ ਕਿਹਾ ਕਿ 'ਸੁਪਰੀਮ ਕੋਰਟ ਮਾਮਲੇ ਦੀ ਸੁਣਵਾਈ ਕਰ ਰਹੀ ਹੈ ਅਤੇ ਅਸੀਂ ਉਨ੍ਹਾਂ ਦੇ ਹੁਕਮਾਂ ਦਾ ਪਾਲਣ ਕਰਾਂਗੇ। ਅਸੀਂ ਯਕੀਨੀ ਬਣਾਵਾਂਗੇ ਕਿ ਕਿਸੇ ਵਿਦਿਆਰਥੀ ਨੂੰ ਨੁਕਸਾਨ ਨਾ ਪਹੁੰਚੇ। ਵੀਰਵਾਰ ਨੂੰ ਸੁਪਰੀਮ ਕੋਰਟ ‘ਚ NEET ਮਾਮਲੇ ਦੀ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ NEET-UG 2024 ਦੀ ਪ੍ਰੀਖਿਆ ਵਿੱਚ 1,563 ਵਿਦਿਆਰਥੀਆਂ ਨੂੰ ਦਿੱਤੇ ਗਏ ਗ੍ਰੇਸ ਅੰਕ ਰੱਦ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ 23 ਜੂਨ ਨੂੰ ਦੁਬਾਰਾ ਹਾਜ਼ਰ ਹੋਣ ਦਾ ਵਿਕਲਪ ਦਿੱਤਾ ਗਿਆ ਹੈ। ਜੇਕਰ ਕੋਈ ਉਮੀਦਵਾਰ ਦੁਬਾਰਾ ਇਮਤਿਹਾਨ ਵਿੱਚ ਸ਼ਾਮਲ ਨਹੀਂ ਹੋਣਾ ਚਾਹੁੰਦਾ ਹੈ, ਤਾਂ ਉਸਦੇ ਗ੍ਰੇਸ ਅੰਕ ਕੱਟੇ ਜਾਣਗੇ। ਕੇਂਦਰੀ ਸਿੱਖਿਆ ਮੰਤਰੀ ਨੇ ਕਿਹਾ ਕਿ ‘ਮੈਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਭਾਰਤ ਸਰਕਾਰ ਅਤੇ ਐਨਟੀਏ ਸਾਰੇ ਪ੍ਰਭਾਵਿਤ ਲੋਕਾਂ ਨੂੰ ਨਿਆਂ ਪ੍ਰਦਾਨ ਕਰਨਗੇ। 24 ਲੱਖ ਵਿਦਿਆਰਥੀ ਸਫਲਤਾਪੂਰਵਕ NEET ਪ੍ਰੀਖਿਆ ਲਈ ਬੈਠੇ ਹਨ। ਕੋਈ ਪੇਪਰ ਲੀਕ ਨਹੀਂ ਹੋਇਆ ਹੈ। ਨਾ ਹੀ ਇਸ ਦਾ ਕੋਈ ਸਬੂਤ ਮਿਲਿਆ ਹੈ। 1563 ਬੱਚਿਆਂ ਦੀ ਮੁੜ ਜਾਂਚ ਲਈ ਅਦਾਲਤ ਵੱਲੋਂ ਸੁਝਾਈ ਗਈ ਵਿਧੀ ਅਨੁਸਾਰ ਕੰਮ ਕੀਤਾ ਜਾਵੇਗਾ ਅਤੇ ਅਸੀਂ ਅਦਾਲਤ ਦੇ ਹੁਕਮਾਂ ਨੂੰ ਪ੍ਰਵਾਨ ਕਰਦੇ ਹਾਂ। The post NEET-UG: ਕੇਂਦਰੀ ਸਿੱਖਿਆ ਮੰਤਰੀ ਦਾ ਬਿਆਨ, ਨੀਟ ਪ੍ਰੀਖਿਆ ਦਾ ਪੇਪਰ ਲੀਕ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ appeared first on TheUnmute.com - Punjabi News. Tags:
|
ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ 'ਤੇ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ Thursday 13 June 2024 10:17 AM UTC+00 | Tags: basmati basmati-crop breaking-news news punjab-aggriculture punjab-government ਸ੍ਰੀ ਮੁਕਤਸਰ ਸਾਹਿਬ, 13 ਜੂਨ 2024: ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਰਾਜ ਵਿੱਚ ਝੋਨੇ ਅਤੇ ਬਾਸਮਤੀ (Basmati) ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਗੁਰਨਾਮ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ 'ਤੇ ਰਜਿਸਟਰਡ ਹੋ ਰਹੇ ਹਨ। ਪ੍ਰੰਤੂ ਕੁਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂ਼ਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ 'ਤੇ ਅਪਲੋਡ ਨਹੀਂ ਕੀਤੀ ਗਈ। ਇਸ ਸਬੰਧੀ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਰਟਲ 'ਤੇ ਰਜਿਸਟ੍ਰਡ ਹੋਣ ਦੀ ਆਖ਼ਰੀ ਮਿਤੀ 24 ਜੂਨ 2024 ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਆਪਣੇ ਵੇਰਵੇ ਪੰਜਾਬ ਸਰਕਾਰ ਦੇ ਪੋਰਟਲ https://agrisubsidy.agrimachinerypb.com/#/dsr-registration 'ਤੇ 24 ਜੂਨ 2024 ਤੱਕ ਦਰਜ਼ ਕਰਵਾ ਲੈਣ, ਤਾਂ ਜੋ ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਇਹ ਵੇਰਵੇ ਆਨਲਾਈਨ ਪੋਰਟਲ 'ਤੇ ਦਰਜ਼ ਕਰਵਾਉਣੇ ਲਾਜ਼ਮੀ ਹਨ। ਕਿਸਾਨ ਵੱਲੋਂ ਇਸ ਪੋਰਟਲ 'ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ (Basmati) ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਵੈਰੀਫਾਈ ਅਫ਼ਸਰ ਅਤੇ ਮਾਲ ਵਿਭਾਗ ਵੱਲੋਂ ਸਬੰਧਤ ਖੇਤ ਦਾ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਕਿਸਾਨ ਵੱਲੋਂ ਰਜਿਸਟ੍ਰੇਸ਼ਨ ਕਰਨ ਸਮੇਂ ਉਸ ਪਾਸ ਅਧਾਰ ਕਾਰਡ, ਖੇਵਟ ਨੰਬਰ, ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਵਿੱਚ) ਹੋਣੀ ਚਾਹੀਦੀ ਹੈ ਅਤੇ ਇਸ ਪੋਰਟਲ 'ਤੇ ਕੇਵਲ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੇ ਹੀ ਆਪਣੇ ਵੇਰਵੇ ਦੇਣੇ ਹਨ। The post ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ 'ਤੇ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ appeared first on TheUnmute.com - Punjabi News. Tags:
|
Haryana News: ਨਾਗਰਿਕ ਸ਼ਿਕਾਇਤਾਂ ਦੀ ਰਿਪੋਰਟ ਲਈ ਹਰਿਆਣਾ ਸਰਕਾਰ ਨੇ ਸ਼ੁਰੂ ਕੀਤੀ ਅਨੋਖੀ ਪਹਿਲ Thursday 13 June 2024 10:29 AM UTC+00 | Tags: breakign-news citizen-complaints haryana-samadhan-cell latest-news news samadhan-cell ਚੰਡੀਗੜ੍ਹ, 13 ਜੂਨ 2024: ਹਰਿਆਣਾ ਸਰਕਾਰ (Haryana Government) ਨੇ ਸਮਾਧਾਨ ਸੈਲ ਨਾਂਅ ਦੀ ਪਹਿਲ ਕੀਤੀ ਹੈ।ਜਿਸ ਦਾ ਉਦੇਸ਼ ਸ਼ਿਕਾਇਤ ਹੱਲ (Citizen complaints) ਪ੍ਰਕਿਰਿਆ ਨੂੰ ਸਹੀ ਢੰਗ ਨਾਲ ਕਰਨਾ ਅਤੇ ਲੋਕਾਂ ਦੀ ਚਿੰਤਾਵਾਂ ਦਾ ਸਮੇਂ ‘ਤੇ ਹੱਲ ਯਕੀਨੀ ਕਰਨਾ ਹੈ। ਹੁਣ ਸਰਕਾਰ ਨੇ ਨਾਗਰਿਕ ਸ਼ਿਕਾਇਤਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਦੀ ਰਿਪੋਰਟਿੰਗ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਪਣਾਈ ਜਾਣ ਵਾਲੀ ਮਾਨਕ ਸੰਚਾਲਨ ਪ੍ਰਕਿਰਿਆ (ਐਸਓਪੀ) ਜਾਰੀ ਕੀਤੀ ਹੈ। ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਵੱਲੋਂ ਅੱਜ ਇੱਥੇ ਜਾਰੀ ਆਦੇਸ਼ਾਂ ਵਿਚ ਡਿਪਟੀ ਕਮਿਸ਼ਨਰਾਂ ਨੁੰ ਮੁੱਖ ਸਕੱਤਰ ਦਫਤਰ ਨੂੰ ਸ਼ਿਕਾਇਤਾਂ ਦੀ ਰਿਪੋਟਿੰਗ ਕਰਦੇ ਸਮੇਂ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਇੰਨ੍ਹਾਂ ਆਦੇਸ਼ਾਂ ਦੇ ਅਨੁਸਾਰ ਜਿਲ੍ਹਿਆਂ ਨੂੰ ਨਾਗਰਿਕ ਸ਼ਿਕਾਇਤਾਂ ਦੀ ਵਿਸਤਾਰ ਰਿਪੋਰਟ ਮੁੱਖ ਸਕੱਤਰ ਦਫਤਰ ਨੂੰ ਈ-ਮੇਲ ਰਾਹੀਂ cs.coordination@hry.nic.in ‘ਤੇ ਰੋਜਾਨਾ ਦੁਪਹਿਰ 3:00 ਵਜੇ ਤਕ ਪੇਸ਼ ਕਰਨੀ ਹੋਵੇਗੀ। ਰਿਪੋਰਟ ਵਿਚ ਰੋਜਾਨਾ ਸਵੇਰੇ ਦੀ ਮੀਟਿੰਗਾਂ ਦੌਰਾਨ ਪ੍ਰਾਪਤ ਸ਼ਿਕਾਇਤਾਂ ਦੇ ਨਾਲ-ਨਾਲ ਹੋਰ ਚੈਨਲਾਂ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੀ ਜਾਣਕਾਰੀ ਵੀ ਸ਼ਾਮਲ ਹੋਣੀ ਚਾਹੀਦੀ ਹੈ। ਹਰੇਕ ਸ਼ਿਕਾਇਤ ਨੂੰ ਸ਼ਿਕਾਇਤਕਰਤਾ ਦੀ ਪੀਪੀਪੀ ਆਈਡੀ, ਸਬੰਧਿਤ ਵਿਭਾਗ ਅਤੇ ਸ਼ਿਕਾਇਤ ਦੇ ਵੇਰਵੇ ਦੇ ਨਾਲ ਦਸਤਾਵੇਜੀਕਰਣ ਕੀਤਾ ਜਾਣਾ ਚਾਹੀਦਾ ਹੈ। ਇਸ ਵਿਚ ਇਹ ਵੀ ਵਰਨਣ ਕੀਤਾ ਜਾਣਾ ਚਾਹੀਦਾ ਕਿ ਇਹ ਨੀਤੀਗਤ ਅੰਤਰਾਲ, ਲਾਗੂ ਕਰਨ ਸਬੰਧੀ ਮੁਦਿਆਂ ਜਾਂ ਹੋਰ ਮਾਮਲਿਆਂ ਨਾਲ ਸਬੰਧਿਤ ਹਨ ਜਾਂ ਨਹੀਂ। ਨੀਤੀਗਤ ਖਾਮੀਆਂ ਦੇ ਕਾਰਨ ਅਨਸੁਲਝੀ ਸ਼ਿਕਾਇਤਾਂ (Citizen complaints) ਨੂੰ ਸਪਸ਼ਟ ਰੂਪ ਨਾਲ ਚੋਣ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਜਰੂਰੀ ਸਰੋਤਾਂ ਨੂੰ ਉਜਾਗਰ ਕੀਤਾ ਜਾ ਸਕੇ। ਰਿਪੋਟਿੰਗ ਪ੍ਰਾਰੂਪ ਵਿਚ ਅਜਿਹੀ ਨੀਤੀਗਤ ਖਾਮੀਆਂ ਦਾ ਵਿਸਾਤਰ ਦਸਤਾਵੇਜੀਕਰਣ ਜਰੂਰੀ ਹੈ ਤਾਂ ਜੋ ਸਮੇਝ ਅਤੇ ਕਾਰਵਾਈ ਨੁੰ ਸਹੂਲਤਜਨਕ ਬਣਾਇਆ ਜਾ ਸਕੇ। ਲਾਗੂ ਕਰਨ ਸਬੰਧੀ ਮੁਦਿਆਂ ਦੇ ਕਾਰਨ ਹੋਣ ਵਾਲੀ ਦੇਰੀ ਲਈ ਵਿਸ਼ੇਸ਼ ਕਾਰਨਾਂ ਅਤੇ ਸਬੂਤਾਂ ਦਾ ਦਸਤਾਵੇਜ਼ੀਕਰਨ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਤੁਰੰਤ ਹੱਲ ਹੋ ਸਕੇ। ਰਿਪੋਰਟ ਵਿਚ ਲਾਗੂ ਕਰਨ ਸਬੰਧੀ ਰੁਕਾਵਟਾਂ ਦੇ ਨਾਲ-ਨਾਲ ਕਿਸੇ ਵੀ ਢੁਕਵੇਂ ਸਬੂਤਾਂ ਦਾ ਵਿਸਤਾਰ ਵੇਰਵਾ ਵੀ ਸ਼ਾਮਲ ਹੋਣਾ ਚਾਹੀਦਾ ਹੈ। ਵਿਸ਼ਾ ਵਸਤੂ ਦੇ ਆਧਾਰ ‘ਤੇ ਸ਼ਿਕਾਇਤਾਂ ਦੇ ਸਟੀਕ ਵਰਗੀਕਰਨ ਨਾਲ ਸਹੀ ਹੈਂਡਲਿੰਗ ਅਤੇ ਹੱਲ ਵਿਚ ਮੱਦਦ ਮਿਲਦੀ ਹੈ। ਇਸ ਲਈ ਹਰੇਕ ਸ਼ਿਕਾਇਤ ਦਾ ਸਹੀ ਢੰਗ ਨਾਲ ਵਰਗੀਕਰਨ ਕੀਤਾ ਜਾਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਸਾਸ਼ਨ ਦੀ ਰੋਜਾਨਾ ਮੀਟਿੰਗਾਂ ਦੌਰਾਨ ਚੁੱਕੀ ਗਈ ਸ਼ਿਕਾਇਤਾਂ ਦਾ ਇਕ ਨਿਰਧਾਰਿਤ ਪ੍ਰਾਰੂਪ ਵਿਚ ਦਸਤਾਵੇਜੀਕਰਣ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਤੁਰੰਤ ਸਿਸਟਮ ਵਿਚ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਸ਼ਿਕਾਇਤਾਂ ਪ੍ਰਾਪਤ ਹੁੰਦੇ ਹੀ ਟ੍ਰੈਕ ਕੀਤੀ ਜਾ ਸਕਦੀ ਹੈ। ਪਾਦਰਸ਼ਿਤਾ ਅਤੇ ਜਵਾਬਦੇਹੀ ਲਈ ਪ੍ਰਾਪਤ ਸਾਰੀ ਸ਼ਿਕਾਇਤਾਂ, ਇੰਨ੍ਹਾਂ ਦੇ ਹੱਲ ਲਈ ਕੀਤੀ ਗਈ ਕਾਰਵਾਈ ਅਤੇ ਕੀਤੇ ਗਏ ਹੱਲਾਂ ਦਾ ਵੀ ਸਾਵਧਾਨੀ ਨਾਲ ਰਿਕਾਰਡ ਰੱਖਿਆ ਜਾਣਾ ਜਰੂਰੀ ਹੈ। ਐਸਓਪੀ ਅਨੁਸਾਰ, ਨਾਮਜ਼ਦ ਅਧਿਕਾਰੀ ਰੋਜ਼ਾਨਾ ਰਿਪੋਰਟ ਕੰਪਾਇਲੇਸ਼ਨ ਅਤੇ ਤਸਦੀਕ ਕਰਨ ਦੇ ਨਾਲ-ਨਾਲ ਨਿਰਦੇਸ਼ਾਂ ਦਾ ਪਾਲਣ ਅਤੇ ਇਸ ਨੂੰ ਸਮੇਂ ‘ਤੇ ਭੇਜਣਾ ਯਕੀਨੀ ਕਰੇਗਾ। ਇਹ ਅਧਿਕਾਰੀ ਇਸ ਗੱਲ ਦੇ ਲਈ ਜ਼ਿੰਮੇਵਾਰ ਹੋਵੇਗਾ ਕਿ ਸਾਰੇ ਰਿਪੋਰਟ ਸਟੀਕ ਹੋਣ ਅਤੇ ਦਿਸ਼ਾ-ਨਿਰਦੇਸ਼ਾਂ ਦੇ ਪਾਲਣ ਵਿਚ ਸਮੇਂ ‘ਤੇ ਪੇਸ਼ ਕੀਤੀ ਜਾਵੇ। The post Haryana News: ਨਾਗਰਿਕ ਸ਼ਿਕਾਇਤਾਂ ਦੀ ਰਿਪੋਰਟ ਲਈ ਹਰਿਆਣਾ ਸਰਕਾਰ ਨੇ ਸ਼ੁਰੂ ਕੀਤੀ ਅਨੋਖੀ ਪਹਿਲ appeared first on TheUnmute.com - Punjabi News. Tags:
|
DGP ਹਰਿਆਣਾ ਵੱਲੋਂ ਨਵੇਂ ਕਾਨੂੰਨਾਂ ਮੁਤਾਬਕ CCANS ਸਿਸਟਮ 'ਚ ਬਦਲਾਅ ਕਰਕੇ ਕੇਸ ਡਾਇਰੀ ਮਾਡਿਯੂਲ 'ਤੇ ਕੰਮ ਕਰਨ ਦੇ ਨਿਰਦੇਸ਼ Thursday 13 June 2024 10:49 AM UTC+00 | Tags: case-diary-module ccans-system dgp-haryana dgp-shatrujit-kapur haryana-police law news ਚੰਡੀਗੜ੍ਹ, 13 ਜੂਨ 2024: ਹਰਿਆਣਾ (Haryana) ਦੇ ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਸੀਸੀਟੀਐਨਐਸ ਅਤੇ ਆਈਸੀਜੀਐਸ ਪ੍ਰਣਾਲੀ ਨੂੰ ਲੈ ਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਅਧਿਕਾਰੀਆਂ ਨੇ ਪਾਵਰ ਪੁਆਇੰਟ ਪ੍ਰੈਜੇਂਟੇਸ਼ਨ ਰਾਹੀਂ ਸੀਸੀਟੀਐਨਐਸ ਅਤੇ ਆਈਸੀਜੇਐਸ ਪਰਿਯੋਜਨਾ ਤਹਿਤ ਕੀਤੇ ਗਏ ਕੰਮਾਂ ਨੂੰ ਲੈ ਕੇ ਰਿਪੋਰਟ ਪੇਸ਼ ਕੀਤੇ। ਮੀਟਿੰਗ ਪੰਚਕੂਲਾ ਦੇ ਸੈਕਟਰ 6 ਸਥਿਤ ਪੁਲਿਸ ਮੁੱਖ ਦਫਤਰ ਵਿਚ ਪ੍ਰਬੰਧਿਤ ਕੀਤੀ ਗਈ। ਮੀਟਿੰਗ ਵਿਚ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕਈ ਹੋਰ ਜ਼ਿਲ੍ਹਿਆਂ ਦੇ ਪੁਲਿਸ ਸੁਪਰਡੈਂਟਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ‘ਤੇ ਵਧੀਕ ਪੁਲਿਸ ਡਾਇਰੈਕਟਰ ਜਨਰਲ ਸਾਈਬਰ ਓਪੀ ਸਿੰਘ, ਆਈਜੀ ਟੈਲੀਕਾਮ ਵਾਈ ਪੂਰਣ ਕੁਮਾਰ ਸਮੇਤ ਕਈ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਵਿਚ ਸੀਸੀਟੀਐਨਐਸ ਅਤੇ ਆਈਸੀਜੇਐਸ ਪਰਿਯੋਜਨਾ ਤਹਿਤ ਤਿਆਰ ਕੀਤੇ ਗਏ ਸਟੇਟ ਐਕਸ਼ਨ ਪਲਾਨ ਵਿਚ ਨੈਟਵਰਕ ਸਿਸਟਮ ਨੂੰ ਹੋਰ ਵੱਧ ਮਜਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੈ ਕੇ ਵਿਸਤਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿਚ ਕਿਹਾ ਗਿਆ ਕਿ ਪ੍ਰਗਤੀ ਡੈਸ਼ਬੋਰਡ ਵਿਚ ਮਾਰਚ ਮਹੀਨੇ ਵਿਚ ਹਰਿਆਣਾ ਦਾ ਸਕੋਰ 99.86, ਅਪ੍ਰੈਲ ਮਹੀਨੇ ਵਿਚ 99.99 ਫੀਸਦੀ ਸੀ ਜੋ ਕਿ ਪੂਰੇ ਦੇਸ਼ ਵਿਚ ਸਭ ਤੋਂ ਵੱਧ ਸੀ। ਇਸੀ ਤਰ੍ਹਾ, ਰਾਇਟ ਟੂ ਸਰਵਿਸ ਤਹਿਤ ਆਮ ਜਨਤਾ ਨੂੰ ਹਰ ਸਮੇਂ ਪੋਰਟਲ ਰਾਹੀਂ ਦਿੱਤੀ ਜਾ ਰਹੀ ਸੇਵਾਵਾਂ ਵਿਚ ਵੀ ਹਰਿਆਣਾ ਪੁਲਿਸ ਵੱਲੋਂ 10 ਵਿੱਚੋਂ 10 ਨੰਬਰ ਲਗਾਤਾਰ ਪ੍ਰਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਐਫਆਈਆਰ ਅਤੇ ਰੋਜਮਰਾ ਲਈ ਸਪੀਚ ਟੂ ਟੈਕਸਟ ਫੀਚਰ ਵੀ ਤਿਆਰ ਕੀਤਾ ਗਿਆ ਹੈ ਜਿਸ ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਨੂੰ ਲੈ ਕੇ ਸਾਰੇ ਪੁਲਿਸ ਸੁਪਰਡੈਂਟਾਂ (Haryana Police) ਨੁੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਖੋਜ ਅਧਿਕਾਰੀਆਂ ਨੂੰ ਇਸ ਤਕਨੀਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਉਨ੍ਹਾਂ ਦੀ ਕੰਮ ਕੁਸ਼ਲਤਾ ਵਧੇ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਉਨ੍ਹਾਂ ਦੇ ਸਮੇਂ ਦੀ ਬਚਤ ਹੋਵੇਗੀ ਅਤੇ ਊਹ ਪਹਿਲਾਂ ਦੀ ਊਮੀਦ ਵੱਧ ਸਹੂਲਤਪੂਰਵਕ ਤੇ ਕੁਸ਼ਲਤਾਪੂਰਵਕ ਆਪਣਾ ਕੰਮ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਉਹ ਇਸ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਇਸ ਬਾਰੇ ਵਿਚ ਆਪਣਾ ਫੀਡਬੈਕ ਦੇਣਾ ਯਕੀਨੀ ਕਰਨ ਤਾਂ ਜੋ ਕਰਮਚਾਰੀਆਂ ਨੂੰ ਸਮੇਂ ਰਹਿੰਦੇ ਦੂਰ ਕੀਤਾ ਜਾ ਸਕੇ। ਕਪੂਰ ਨੇ ਨਵੇਂ ਕਾਨੂੰਨਾਂ ਦੇ ਅਨੁਸਾਰ ਸੀਸੀਅੀਐਨਐਸ ਸਿਸਟਮ ਵਿਚ ਬਦਲਾਅ ਕਰ ਕੇ ਕੇਸ ਡਾਇਰੀ ਮਾਡਿਯੂਲ ‘ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਸੀਸੀਟੀਐਨਐਸ ਪ੍ਰਣਾਲੀ ਵਿਚ ਨਵੇਂ ਕਾਨੂੰਨਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਬਦਲਾਅ ਕੀਤੇ ਗਏ ਹਨ। ਉਨ੍ਹਾਂ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਕੇਸ ਡਾਇਰੀ ਮਾਡਿਯੂਲ ਵਿਚ ਡਿਜੀਟਲ ਸਬੂਤਾਂ ਜਿਵੇਂ ਓਡਿਓ, ਵੀਡੀਓ ਰਿਕਾਰਡਿੰਗ ਅਪਲੋਡ ਕਰਨਾ ਯਕੀਨੀ ਕਰਨ ਤਾਂ ਜੋ ਉਹ ਲੰਬੇ ਸਮੇਂ ਤਕ ਸੁਰੱਖਿਅਤ ਰਹਿਨ ਅਤੇ ਮੁਲਜ਼ਮਾਂ ਨੂੰ ਸਜਾ ਦਿਵਾਉਣ ਦੀ ਦਰ ਵਧੇ। ਉਨ੍ਹਾਂ ਨੇ ਦੱਸਿਆ ਕਿ ਸੀਸੀਟੀਐਨਐਸ ਵਿਚ ਕੀਤੇ ਗਏ ਇੰਨ੍ਹਾਂ ਬਦਲਾਆਂ ਦੇ ਬਾਰੇ ਵਿਚ ਪੁਲਿਸ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ। ਇਸੀ ਲੜੀ ਵਿਚ ਸਟੇਟ ਕ੍ਰਾਇਮ ਰਿਕਾਰਡ ਬਿਊਰੋ ਵੱਲੋਂ ਹਰਿਆਣਾ ਦੇ 800 ਤੋਂ ਵੱਧ ਪੁਲਿਸ ਕਰਮਚਾਰੀਆਂ ਦੇ ਲਈ ਸਿਖਲਾਈ ਪ੍ਰੋਗ੍ਰਾਮ ਪ੍ਰਬੰਧਿਤ ਕੀਤੇ ਜਾ ਰਹੇ ਹਨ। ਕੌਮੀ ਸਵੈਚਾਲਿਤ ਫਿੰਗਰਪ੍ਰਿੰਟ ਪਛਾਣ ਪ੍ਰਣਾਲੀ (ਨੇਫੀਸ) ਤਹਿਤ ਕੀਤੇ ਗਏ ਕੰਮਾਂ ਦਾ ਵਰਨਣ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਪ੍ਰਣਾਲੀ ਨਾਲ ਗ੍ਰਿਫਤਾਰ ਕੀਤੇ ਗਏ , ਸਜਾ ਕੱਟ ਰਹੇ ਅਤੇ ਅਣਪਛਾਤੇ ਬਾਡੀਸ ਦੇ 97719 ਫਿੰਗਰਪ੍ਰਿੰਟ ਸਲਿਪ ਨੂੰ ਅਪਲੋਡ ਕੀਤਾ ਗਿਆ ਹੈ। ਇੰਨ੍ਹਾਂ ਫਿੰਗਰਪ੍ਰਿੰਟ ਦੀ ਰਾਜ ਅਪਰਾਧ ਰਿਕਾਰਡ ਬਿਊਰੋ ਦੇ ਮਾਹਰਾਂ ਵੱਲੋਂ ਜਾਂਚ ਕੀਤੀ ਗਈ ਹੈ। ਡੇਫਿਸ ਵਿਚ ਅਪਲੋਡ ਕੀਤੀ ਗਈ 30,585 ਫਿੰਗਰਪ੍ਰਿੰਟ ਸਲਿਪ ਦੀ ਮੱਦਦ ਨਾਲ ਪਿਛਲੀ ਵਾਰਦਾਤਾਂ ਵਿਚ ਸ਼ਾਮਲ ਗਿਰਫਤਾਰ ਅਤੇ ਸਜਾ ਕੱਟ ਰਹੇ ਮੁਲਜਮਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ, ਨੇਫਿਸ ਪ੍ਰਣਾਲੀ ਰਾਹੀਂ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ 14 ਅਣਪਛਾਤੇ ਬਾਡੀ ਦੀ ਪਛਾਣ ਕੀਤੀ ਗਈ ਹੈ। ਕਪੂਰ ਨੇ ਅਧਿਕਾਰੀਆਂ ਨੂੰ ਸੀਨ ਆਫ ਕ੍ਰਾਇਮ ਤੋਂ ਫਿੰਗਰਪ੍ਰਿੰਟ ਚੁੱਕਣ ਲਈ ਥਾਨਿਆਂ ਵਿਚ ਟ੍ਰੇਨਡ ਫਿੰਗਰਪ੍ਰਿੰਟ ਲਿਫਟਰ ਤੈਨਾਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਮੀਟਿੰਗ ਵਿਚ ਈ ਕੋਰਟ, ਈ-ਚਾਲਾਨ ਪ੍ਰਕਿਰਿਆ, ਕੇਸ ਡਾਇਰੀ ਤਿਆਰ ਕਰਨ, ਸਬੂਤ ਪ੍ਰਬੰਧਨ ਪ੍ਰਣਾਲੀ, ਈ-ਹਸਤਾਖਰ, ਤਿੰਨ ਨਵੇਂ ਕਾਨੂੰਨਾਂ ਦੇ ਅਨੁਰੂਪ ਤਕਨੀਕ ਬਦਲਾਅ ਕਰਨ ਸਮੇਤ ਕਈ ਹੋਰ ਮਹਤੱਵਪੂਰਨ ਵਿਸ਼ਿਆਂ ‘ਤੇ ਵੀ ਚਰਚਾ ਕੀਤੀ ਗਈ। The post DGP ਹਰਿਆਣਾ ਵੱਲੋਂ ਨਵੇਂ ਕਾਨੂੰਨਾਂ ਮੁਤਾਬਕ CCANS ਸਿਸਟਮ ‘ਚ ਬਦਲਾਅ ਕਰਕੇ ਕੇਸ ਡਾਇਰੀ ਮਾਡਿਯੂਲ ‘ਤੇ ਕੰਮ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
Punjab News: ਜਗਰਾਓਂ 'ਚ NRI ਦੇ ਘਰ 'ਤੇ ਵੱਡੀ ਵਾਰਦਾਤ, ਪੁਲਿਸ ਵੱਲੋਂ 2 ਜਣਿਆਂ ਖ਼ਿਲਾਫ਼ ਮਾਮਲਾ ਦਰਜ Thursday 13 June 2024 10:59 AM UTC+00 | Tags: fire jagraon latest-news news punjab-news the-unmute-breaking-news ਚੰਡੀਗੜ੍ਹ, 13 ਜੂਨ 2024: ਜਗਰਾਓਂ (Jagraon) ਦੇ ਕੱਚਾ ਮਲਕ ਰੋਡ ‘ਤੇ ਸਥਿਤ ਇੱਕ ਐਨਆਰਆਈ ਦੇ ਘਰ ਮੰਗਲਵਾਰ ਰਾਤ ਨੂੰ ਇੱਕ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਪਰਿਵਾਰ ਸਮੇਤ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ 2 ਗੋਲੀਆਂ ਦੇ ਖੋਲ ਬਰਾਮਦ ਕੀਤੇ ਅਤੇ ਸੀ.ਸੀ.ਟੀ.ਵੀ. ਦੀ ਜਾਂਚ ਕਰਨ ਤੋਂ ਬਾਅਦ ਥਾਣਾ ਸਿਟੀ ‘ਚ ਇਕ ਅਣਪਛਾਤੇ ਵਿਅਕਤੀ ਸਮੇਤ 2 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਤਰੁਣ ਕੁਮਾਰ ਵਾਸੀ ਰਾਮਪੁਰਾ ਦੋਰਾਹਾ ਅਤੇ ਇੱਕ ਅਣਪਛਾਤੇ ਵਿਅਕਤੀ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਏ.ਐਸ.ਆਈ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪੀੜਤ ਬੀਬੀ (ਵਾਸੀ ਕੱਚਾ ਮਲਕ ਰੋਡ, ਗਲੀ ਨੰਬਰ 4 ਜਗਰਾਉਂ) ਨੇ ਸ਼ਿਕਾਇਤ ਦਿੱਤੀ ਹੈ। The post Punjab News: ਜਗਰਾਓਂ ‘ਚ NRI ਦੇ ਘਰ ‘ਤੇ ਵੱਡੀ ਵਾਰਦਾਤ, ਪੁਲਿਸ ਵੱਲੋਂ 2 ਜਣਿਆਂ ਖ਼ਿਲਾਫ਼ ਮਾਮਲਾ ਦਰਜ appeared first on TheUnmute.com - Punjabi News. Tags:
|
Kuwait News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਵੈਤ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Thursday 13 June 2024 11:05 AM UTC+00 | Tags: breaking-news indians-citizen-died kuwait kuwait-accident kuwait-accident-news kuwait-news news punjab-news ਚੰਡੀਗੜ੍ਹ, 13 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ (Kuwait) ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ।ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਦਮ ਘੁਟਣ ਕਾਰਨ ਮੌਤ ਹੋਈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਕਈ ਕੀਮਤੀ ਜਾਨਾਂ ਗਈਆਂ, ਜਦੋਂ ਕਿ ਕਈ ਹੋਰ ਫੱਟੜ ਹੋ ਗਏ। ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ (Kuwait Accident) ਘਟਨਾ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਰੇ ਪੰਜਾਬੀ, ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ। ਉਨ੍ਹਾਂ ਇਸ ਮੰਦਭਾਗੇ ਹਾਦਸੇ ਦੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਵੀ ਅਰਦਾਸ ਕੀਤੀ। The post Kuwait News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੁਵੈਤ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
Women's Rights: ਬੀਬੀਆਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ Thursday 13 June 2024 11:11 AM UTC+00 | Tags: news protect-womens-rights punjab-womens-commission raj-lali-gill womens-rights ਚੰਡੀਗੜ੍ਹ, 13 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ (Women’s Rights) ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ, ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਉਦੇਸ਼ ਬੀਬੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ (Women’s Rights) ਕਰਨਾ ਅਤੇ ਇੱਕ ਬਿਹਤਰ ਸਮਾਜ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਕਿਸੇ ਵੀ ਬੀਬੀ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੀ ਸਮੱਸਿਆ ਪੰਜਾਬ ਮਹਿਲਾ ਕਮਿਸ਼ਨ ਨਾਲ ਸਾਂਝੀ ਕਰ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਦਾ ਉਦੇਸ਼ ਬੀਬੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਿੰਨਾ ਸੰਭਵ ਹੋ ਸਕੇ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਹੈ। ਕਮਿਸ਼ਨ ਅਜਿਹਾ ਮਾਹੌਲ ਸਿਰਜਣ ਦੀ ਵੀ ਕੋਸ਼ਿਸ਼ ਕਰਦਾ ਹੈ ਜਿੱਥੇ ਮਹਿਲਾਵਾਂ ਤਰੱਕੀ ਕਰ ਸਕਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾ ਸਕਣ। ਰਾਜ ਲਾਲੀ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਬੀਬੀ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਜਾਂ ਕੰਮ ਵਾਲੀ ਥਾਂ ‘ਤੇ ਦੁਰਵਿਵਹਾਰ ਦਾ ਸਾਹਮਣਾ ਕਰ ਰਹੀ ਹੈ ਤਾਂ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. 5, ਸੈਕਟਰ 55, ਫੇਜ਼ 1, ਮੁਹਾਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਈਮੇਲ: punjabwomencommission@gmail.com, ਫ਼ੋਨ 0172-2222607 ਨਾਲ ਸੰਪਰਕ ਕਰ ਸਕਦੀ ਹੈ। The post Women’s Rights: ਬੀਬੀਆਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ appeared first on TheUnmute.com - Punjabi News. Tags:
|
ਮੋਹਾਲੀ ਜ਼ਿਲ੍ਹੇ ਦੇ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕੀਤਾ: ADC ਸੋਨਮ ਚੌਧਰੀ Thursday 13 June 2024 11:20 AM UTC+00 | Tags: adc-mohali banks-in-mohali latest-news mohali news nws punjab-news ਐਸ.ਏ.ਐਸ.ਨਗਰ, 13 ਜੂਨ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ (Mohali) ਨੇ 40 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ ਤਰਜੀਹੀ ਖੇਤਰ ਦੇ ਟੀਚਿਆਂ ਵਿੱਚ 40.01 ਦੀ ਪ੍ਰਾਪਤੀ ਕੀਤੀ ਹੈ ਜਦਕਿ ਕੁੱਲ ਤਰਜੀਹੀ ਖੇਤਰ ਦੇ ਆਪਣੇ ਟੀਚੇ ਨੂੰ 102 ਫੀਸਦੀ ਤੱਕ ਪੂਰਾ ਕੀਤਾ ਹੈ। ਇਸੇ ਤਰ੍ਹਾਂ ਕ੍ਰੈਡਿਟ ਡਿਪਾਜ਼ਿਟ ਅਨੁਪਾਤ (ਸੀ ਆਰ ਰੇਸ਼ੋ) 60 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ 61.93 'ਤੇ ਅਨੁਮਾਨੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਲੀਡ ਬੈਂਕ ਦਫ਼ਤਰ ਪੰਜਾਬ ਨੈਸ਼ਨਲ ਬੈਂਕ ਵੱਲੋਂ ਬੁਲਾਈ ਗਈ ਵੱਖ-ਵੱਖ ਬੈਂਕਾਂ ਅਤੇ ਲਾਈਨ ਵਿਭਾਗਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਪਰੋਕਤ ਤੱਥਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬੈਂਕਾਂ ਤੋਂ ਜ਼ਿਲ੍ਹਾ ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਲੋੜਵੰਦ ਅਤੇ ਗਰੀਬ ਵਰਗ ਦੇ ਵਿਕਾਸ ਲਈ ਮਿਸ਼ਨ ਮੋਡ ਪਹੁੰਚ ਦੀ ਲੋੜ ਮਹਿਸੂਸ ਕੀਤੀ ਜਾਂਦੀ ਹੈ। ਉਨ੍ਹਾਂ ਨੇ ਸਾਰੇ ਬੈਂਕਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਰਕਾਰ ਦੁਆਰਾ ਸਪਾਂਸਰਡ ਸਕੀਮਾਂ, ਖਾਸ ਕਰਕੇ ਸਵੈ-ਸਹਾਇਤਾ ਸਮੂਹ ਦੇ ਤਹਿਤ ਪ੍ਰਾਪਤ ਹੋਈਆਂ ਸਾਰੀਆਂ ਅਰਜ਼ੀਆਂ ਨੂੰ ਪ੍ਰਮੁੱਖ ਤਰਜੀਹੀ ਆਧਾਰ 'ਤੇ ਨਿਪਟਾਉਣਾ ਯਕੀਨੀ ਬਣਾਉਣ। 'ਗਰੀਨ ਇਲੈਕਸ਼ਨਜ਼' ਵੱਚ ਸਾਰੇ ਬੈਂਕਾਂ ਦੁਆਰਾ ਕੀਤੇ ਗਏ ਕੰਮ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ਬੈਂਕਾਂ ਨੂੰ ਵੱਖ-ਵੱਖ ਮਾਪਦੰਡਾਂ ਵਿੱਚ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਨੇ ਸਾਲਾਨਾ ਕ੍ਰੈਡਿਟ ਯੋਜਨਾ 2023-24 ਦੇ ਤਹਿਤ ਮਾਰਚ 2024 ਨੂੰ ਖਤਮ ਹੋਈ ਤਿਮਾਹੀ ਲਈ ਸਾਰੇ ਬੈਂਕਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਬੈਂਕਾਂ ਨੂੰ ਸਰਕਾਰ ਦੁਆਰਾ ਸਪਾਂਸਰਡ ਸਕੀਮਾਂ ਦੇ ਅਧੀਨ ਲੰਬਿਤ ਅਰਜ਼ੀਆਂ ਪ੍ਰਤੀ ਕਿਰਿਆਸ਼ੀਲ ਅਤੇ ਹਮਦਰਦੀ ਵਾਲੀ ਪਹੁੰਚ ਰੱਖਣ ਲਈ ਕਿਹਾ। ਮੁੱਖ ਲੀਡ ਜ਼ਿਲ੍ਹਾ (Mohali) ਮੈਨੇਜਰ, ਐਮ.ਕੇ. ਭਾਰਦਵਾਜ ਨੇ ਏ.ਡੀ.ਸੀ. ਨੂੰ ਪਿਛਲੇ ਵਿੱਤੀ ਸਾਲ ਦੀ ਪ੍ਰਗਤੀ ਤੋਂ ਜਾਣੂ ਕਰਵਾਉਂਦਿਆਂ ਬੈਂਕਾਂ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਮੁਹਿੰਮਾਂ ਤਹਿਤ ਵੱਧ ਤੋਂ ਵੱਧ ਬਿਨੈਕਾਰਾਂ ਨੂੰ ਜੋੜਨ ਦੀ ਸਲਾਹ ਦਿੱਤੀ ਅਤੇ ਨਾਲ ਹੀ ਨਿੱਜੀ ਖੇਤਰ ਦੇ ਬੈਂਕਾਂ ਨੂੰ ਵੀ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਵਰਗੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ 'ਤੇ ਵਿਸ਼ੇਸ਼ ਧਿਆਨ ਦੇਣ। ਪੀ ਐਮ ਸਵਾ ਨਿਧੀ ਦੇ ਬਕਾਇਆ ਬਾਰੇ ਚਰਚਾ ਕਰਦੇ ਹੋਏ, ਬੈਂਕਾਂ ਨੂੰ ਪੀ ਐਮ ਸਵਾ ਨਿਧੀ ਨਿਧੀ ਦੇ ਅਧੀਨ ਸਾਰੀਆਂ ਅਰਜ਼ੀਆਂ ਨੂੰ ਨਿਯਮਤ ਤੌਰ 'ਤੇ ਨਿਪਟਾਉਣ ਲਈ ਕਿਹਾ ਗਿਆ। ਸ਼੍ਰੀਮਤੀ ਪਰਵਿੰਦਰ ਨਾਗਰਾ, ਏ.ਜੀ.ਐਮ. ਨਾਬਾਰਡ ਨੇ ਸਵੈ-ਰੁਜ਼ਗਾਰ ਰਾਹੀਂ ਲੋਕਾਂ ਨੂੰ ਉਤਸ਼ਾਹਿਤ ਕਰਨ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਾਬਾਰਡ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਰਕਾਰੀ ਸਪਾਂਸਰ ਸਕੀਮਾਂ ਅਧੀਨ ਉਪਲਬਧ ਵੱਖ-ਵੱਖ ਸਬਸਿਡੀਆਂ ਬਾਰੇ ਜਾਣੂ ਕਰਵਾਇਆ। ਗਰਿਮਾ ਬੱਸੀ, ਐਲ ਡੀ ਓ, ਭਾਰਤੀ ਰਿਜ਼ਰਵ ਬੈਂਕ, ਨੇ ਕਿਹਾ ਕਿ ਸਾਰੇ ਬੈਂਕਾਂ ਨੂੰ ਸਾਰੇ ਬਕਾਇਆ ਰਹਿੰਦੇ ਖਾਤਿਆਂ ਦਾ ਡਿਜੀਟਲਾਈਜ਼ੇਸ਼ਨ ਕਰਨ ਲਈ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਜ਼ਿਲ੍ਹਾ ਇਸ ਤਿਮਾਹੀ ਵਿੱਚ 100 ਫ਼ੀਸਦੀ ਡਿਜੀਟਲਾਈਜ਼ੇਸ਼ਨ ਪ੍ਰਾਪਤ ਕਰ ਸਕੇ। ਉਨ੍ਹਾਂ ਅੱਗੇ ਕਿਹਾ ਕਿ ਬੈਂਕ ਸ਼ਾਖਾਵਾਂ ਨੂੰ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਸਨੇ ਪਿੰਡਾਂ ਵਿੱਚ ਵਿੱਤੀ ਸਾਖਰਤਾ ਅਤੇ ਡਿਜੀਟਲ ਜਾਗਰੂਕਤਾ ਵਧਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ ਕੇ ਭਾਰਦਵਾਜ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਯਕੀਨ ਦਿਵਾਇਆ ਕਿ ਬੈਂਕ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ ਤਾਂ ਜੋ ਆਉਣ ਵਾਲੀ ਤਿਮਾਹੀ ਵਿੱਚ ਜ਼ਿਲ੍ਹੇ ਦੇ ਸਾਰੇ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪ੍ਰਾਪਤ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਰ.ਐਸ.ਈ.ਟੀ.ਆਈ. ਦੇ ਡਾਇਰੈਕਟਰ, ਅਮਨਦੀਪ ਸਿੰਘ, ਸਾਰੇ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਮੀਟਿੰਗ ਵਿੱਚ ਸਮੂਹ ਸਰਕਾਰੀ ਲਾਈਨ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। The post ਮੋਹਾਲੀ ਜ਼ਿਲ੍ਹੇ ਦੇ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕੀਤਾ: ADC ਸੋਨਮ ਚੌਧਰੀ appeared first on TheUnmute.com - Punjabi News. Tags:
|
J&K News: PM ਮੋਦੀ ਨੇ ਜੰਮੂ-ਕਸ਼ਮੀਰ ਦੀ ਸਥਿਤੀ ਦਾ ਲਿਆ ਜਾਇਜ਼ਾ, ਅਜੀਤ ਡੋਭਾਲ ਤੇ ਹੋਰ ਅਧਿਕਾਰੀਆਂ ਹੋਏ ਸ਼ਾਮਲ Thursday 13 June 2024 11:37 AM UTC+00 | Tags: ajit-doval army-oprestion indian-army jammu jammu-and-kashmir jammu-and-kashmir-attacks j-k-attack j-k-attacks j-k-news latest-news news nsa-ajit-doval riasi ਚੰਡੀਗੜ੍ਹ, 13 ਜੂਨ 2024: (J&K attacks) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ (Jammu and Kashmir) ਦੀ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਤਿ+ਵਾਦ ਵਿਰੋਧੀ ਸਮਰੱਥਾ ਦੀ ਪੂਰੀ ਵਰਤੋਂ ਕਰਨ ਲਈ ਕਿਹਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਫੋਨ ‘ਤੇ ਗੱਲ ਕੀਤੀ ਅਤੇ ਅਤਿ+ਵਾਦ ਵਿਰੋਧੀ ਕਾਰਵਾਈਆਂ ‘ਤੇ ਚਰਚਾ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਵੀ ਗੱਲਬਾਤ ਕੀਤੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦਾ ਜਾਇਜ਼ਾ ਲਿਆ। ਪਿਛਲੇ ਕੁਝ ਦਿਨਾਂ ‘ਚ ਜੰਮੂ-ਕਸ਼ਮੀਰ (Jammu and Kashmir) ‘ਚ ਕਈ ਅਤਿਵਾਦੀ ਹਮਲੇ ਹੋਏ ਹਨ। ਅਤਿਵਾਦੀਆਂ ਨੇ ਪਿਛਲੇ ਚਾਰ ਦਿਨਾਂ ‘ਚ ਰਿਆਸੀ, ਕਠੂਆ ਅਤੇ ਡੋਡਾ ਜ਼ਿਲ੍ਹਿਆਂ ‘ਚ ਚਾਰ ਥਾਵਾਂ ‘ਤੇ ਹਮਲੇ ਕੀਤੇ ਹਨ। ਜਿਸ ਕਾਰਨ ਦਸ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਸੀਆਰਪੀਐਫ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਸੀ। ਇਸ ਤੋਂ ਇਲਾਵਾ ਸੱਤ ਸੁਰੱਖਿਆ ਮੁਲਾਜ਼ਮ ਅਤੇ ਕਈ ਹੋਰ ਜ਼ਖ਼ਮੀ ਹੋਏ ਹਨ। ਸੁਰੱਖਿਆ ਬਲਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸੁਰੱਖਿਆ ਬਲਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸ਼ੱਕੀ ਅਤਿ+ਵਾਦੀਆਂ ਦੇ ਸਕੈਚ ਜਾਰੀ ਕੀਤੇ ਜਾ ਰਹੇ ਹਨ। The post J&K News: PM ਮੋਦੀ ਨੇ ਜੰਮੂ-ਕਸ਼ਮੀਰ ਦੀ ਸਥਿਤੀ ਦਾ ਲਿਆ ਜਾਇਜ਼ਾ, ਅਜੀਤ ਡੋਭਾਲ ਤੇ ਹੋਰ ਅਧਿਕਾਰੀਆਂ ਹੋਏ ਸ਼ਾਮਲ appeared first on TheUnmute.com - Punjabi News. Tags:
|
J&K: ਫਾਰੂਕ ਅਬਦੁੱਲਾ ਨੂੰ ਪਾਕਿਸਤਾਨ ਦੇ ਬੁਲਾਰੇ ਵਾਂਗ ਬੋਲਣਾ ਬੰਦ ਕਰਨਾ ਚਾਹੀਦਾ ਹੈ: ਤਰੁਣ ਚੁੱਘ Thursday 13 June 2024 01:14 PM UTC+00 | Tags: bjp j-k-news kathua-attack kathua-mews latest-news news tarun-chugh ਦਿੱਲੀ/ਸ੍ਰੀਨਗਰ/ਚੰਡੀਗੜ੍ਹ 13 ਜੂਨ 2024: ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਪਾਰਟੀ ਇੰਚਾਰਜ ਤਰੁਣ ਚੁੱਘ (Tarun Chugh) ਨੇ ਅੱਜ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਦੀ ਅਜਿਹੇ ਸਮੇਂ ‘ਚ ਪਾਕਿਸਤਾਨ ਨਾਲ ਗੱਲਬਾਤ ਦਾ ਸੁਝਾਅ ਦੇਣ ਦੀ ਆਲੋਚਨਾ ਕੀਤੀ, ਉਨ੍ਹਾਂ ਕਿਹਾ ਜਦਕਿ ਪਾਕਿਸਤਾਨ ਅਤਿ+ਵਾਦੀ ਗਤੀਵਿਧੀਆਂ ਨੂੰ ਵਧਾ ਰਿਹਾ ਹੈ। ਅਬਦੁੱਲਾ ਦੇ ਸੁਝਾਅ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਚੁੱਘ (Tarun Chugh) ਨੇ ਕਿਹਾ ਕਿ ਪਾਕਿਸਤਾਨ ਨਾਲ ਉਸੇ ਤਰ੍ਹਾਂ ਨਜਿੱਠਿਆ ਜਾਣਾ ਚਾਹੀਦਾ ਹੈ ਜਿਸ ਤਰ੍ਹਾਂ ਉਹ ਸਰਹੱਦ ਪਾਰ ਅਤਿ+ਵਾਦ ਨੂੰ ਵਧਾਵਾ ਅਤੇ ਸਾਜ਼ਿਸ਼ ਰਚ ਕੇ ਭਾਰਤ ਨਾਲ ਕਰ ਰਿਹਾ ਹੈ। ਚੁੱਘ ਨੇ ਕਿਹਾ ਕਿ ਮੋਦੀ ਸਰਕਾਰ ਪਹਿਲਾਂ ਦੀ ਤਰ੍ਹਾਂ ਹੀ ਪਾਕਿਸਤਾਨ ਸਪਾਂਸਰਡ ਅਤਿ+ਵਾਦ ਨੂੰ ਖਤਮ ਕਰਨ ਲਈ ਦ੍ਰਿੜ ਹੈ। ਉਨ੍ਹਾਂ ਨੇ ਕਿਹਾ ਕਿ “ਫਾਰੂਕ ਅਬਦੁੱਲਾ ਨੂੰ ਪਾਕਿਸਤਾਨ ਆਈਐਸਆਈ ਦੇ ਪੀਆਰਓ ਵਾਂਗ ਵਿਵਹਾਰ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਪਹਿਲਾਂ ਭਾਰਤ ਦੀ ਰਾਸ਼ਟਰੀ ਸੁਰੱਖਿਆ ਬਾਰੇ ਸੋਚਣਾ ਚਾਹੀਦਾ ਹੈ” | ਚੁੱਘ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਅਤਿ+ਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਪਾਕਿਸਤਾਨ ਨੂੰ ਕਹਿਣ ਦੀ ਬਜਾਏ, ਅਬਦੁੱਲਾ ਭਾਰਤ ਨੂੰ ਪਾਕਿਸਤਾਨ ਸਰਕਾਰ ਨਾਲ ਸ਼ਾਂਤੀ ਵਾਰਤਾ ਲਈ ਅੱਗੇ ਲਿਜਾਣ ਦੇ ਸੁਝਾਅ ਦੇ ਰਹੇ ਹਨ | ਤਰੁਣ ਚੁੱਘ ਨੇ ਕਿਹਾ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਅਬਦੁੱਲਾ ਹਮੇਸ਼ਾ ਪਾਕਿਸਤਾਨ ਦੀ ਭਾਸ਼ਾ ਬੋਲਦੇ ਰਹੇ ਹਨ ਅਤੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੇ ਆਮ ਆਦਮੀ ਦੇ ਵਿਕਾਸ ਅਤੇ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ। ਅਜਿਹੇ ਸਮੇਂ ਵਿਚ ਜਦੋਂ ਜੰਮੂ-ਕਸ਼ਮੀਰ ਵਿਚ ਸੈਰ-ਸਪਾਟਾ ਸਿਖਰ ‘ਤੇ ਹੈ, ਅਬਦੁੱਲਾ ਨੂੰ ਪਾਕਿਸਤਾਨ ਵੱਲੋਂ ਸਪਾਂਸਰ ਕੀਤੇ ਅਤਿ+ਵਾਦੀ ਦੀ ਸਖ਼ਤ ਨਿੰਦਾ ਕਰਨੀ ਚਾਹੀਦੀ ਹੈ। ਅਬਦੁੱਲਾ ਨੂੰ ਚਾਹੀਦਾ ਹੈ ਕਿ ਉਹ ਪਾਕਿਸਤਾਨ ਵਿਚਲੇ ਆਪਣੇ ਆਕਾਵਾਂ ਨੂੰ ਸਰਹੱਦ ਪਾਰ ਇਨ੍ਹਾਂ ਗਤੀਵਿਧੀਆਂ ਨੂੰ ਰੋਕਣ ਅਤੇ ਫਿਰ ਮੋਦੀ ਸਰਕਾਰ ਨੂੰ ਕੁਝ ਸੁਝਾਅ ਦੇਣ। The post J&K: ਫਾਰੂਕ ਅਬਦੁੱਲਾ ਨੂੰ ਪਾਕਿਸਤਾਨ ਦੇ ਬੁਲਾਰੇ ਵਾਂਗ ਬੋਲਣਾ ਬੰਦ ਕਰਨਾ ਚਾਹੀਦਾ ਹੈ: ਤਰੁਣ ਚੁੱਘ appeared first on TheUnmute.com - Punjabi News. Tags:
|
Paris Olympics: ਪੈਰਿਸ ਓਲੰਪਿਕਸ 'ਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ Thursday 13 June 2024 01:21 PM UTC+00 | Tags: games latest-news meet-hayer news new-sports-policy paris-olympic-games paris-olympics punjab-athele punjab-government ਚੰਡੀਗੜ੍ਹ, 13 ਜੂਨ 2024: ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ (Paris Olympic Games) ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਮੀਤ ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ (Paris Olympic Games) ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦੋਂ ਕਿ ਹਾਕੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਰਹਿੰਦੀ ਹੈ ਕਿਉਂਕਿ ਹਾਲੇ ਤੱਕ ਸਾਰੀਆਂ ਕੌਮੀ ਟੀਮਾਂ ਦਾ ਐਲਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ। ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਸੀ ਜੋ ਕਿ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ਉਤੇ ਰੁਕਿਆ ਹੋਇਆ ਸੀ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ, ਐਕਸੀਅਨ ਸੰਜੇ ਮਹਾਜਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਰਣਬੀਰ ਸਿੰਘ ਭੰਗੂ ਵੀ ਹਾਜ਼ਰ ਸਨ। The post Paris Olympics: ਪੈਰਿਸ ਓਲੰਪਿਕਸ ‘ਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ appeared first on TheUnmute.com - Punjabi News. Tags:
|
PK Mishra: ਪੀਕੇ ਮਿਸ਼ਰਾ ਬਣੇ ਰਹਿਣਗੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰਮੁੱਖ ਸਕੱਤਰ Thursday 13 June 2024 01:41 PM UTC+00 | Tags: latest-news news pk-mishra prime-minister-modi principal-secretary-of-pm ਚੰਡੀਗੜ੍ਹ, 13 ਜੂਨ 2024: ਦੇਸ਼ ਵਿੱਚ ਤੀਜੀ ਵਾਰ ਮੋਦੀ ਸਰਕਾਰ ਬਣੀ ਹੈ ਅਤੇ ਇਸ ਦੇ ਨਾਲ ਹੀ ਮੰਤਰੀਆਂ ਨੂੰ ਉਨ੍ਹਾਂ ਦੇ ਮੰਤਰਾਲੇ ਵੀ ਅਲਾਟ ਕਰ ਦਿੱਤੇ ਗਏ ਹਨ। ਵੀਰਵਾਰ ਨੂੰ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪ੍ਰਮੋਦ ਕੁਮਾਰ ਮਿਸ਼ਰਾ (PK Mishra) ਇਸ ਜ਼ਿੰਮੇਵਾਰੀ ਨੂੰ ਸੰਭਾਲਦੇ ਰਹਿਣਗੇ। ਕੇਂਦਰੀ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਅਜੀਤ ਡੋਭਾਲ ਅਤੇ ਪੀਕੇ ਮਿਸ਼ਰਾ ਦੀ ਮੁੜ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਈਏਐਸ (ਸੇਵਾਮੁਕਤ) ਪੀਕੇ ਮਿਸ਼ਰਾ ਨੂੰ 10 ਜੂਨ, 2024 ਤੋਂ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਸੀ। ਪੀਕੇ ਮਿਸ਼ਰਾ 1972 ਬੈਚ ਦੇ ਆਈਪੀਐਸ ਅਧਿਕਾਰੀ ਹਨ। ਪ੍ਰਮੋਦ ਕੁਮਾਰ ਮਿਸ਼ਰਾ (PK Mishra) ਪਿਛਲੇ ਇੱਕ ਦਹਾਕੇ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਹਨ। The post PK Mishra: ਪੀਕੇ ਮਿਸ਼ਰਾ ਬਣੇ ਰਹਿਣਗੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰਮੁੱਖ ਸਕੱਤਰ appeared first on TheUnmute.com - Punjabi News. Tags:
|
Cricket: ਟਰਾਈਡੈਂਟ ਸਟਾਲੀਅਨਜ਼ ਦੀ ਡਿਫੈਂਡਿੰਗ ਚੈਂਪੀਅਨ BLV ਬਲਾਸਟਰਸ 'ਤੇ ਸ਼ਾਨਦਾਰ ਜਿੱਤ Thursday 13 June 2024 01:53 PM UTC+00 | Tags: blv-blasters cricket-news news sher-e-punjab-t20-cup sports trident-stallions ਮੋਹਾਲੀ 13 ਜੂਨ 2024: ਟਰਾਈਡੈਂਟ ਸਟਾਲੀਅਨਜ਼ (Trident Stallions) ਨੇ ਸ਼ੇਰ-ਏ-ਪੰਜਾਬ ਟੀ-20 ਕੱਪ ‘ਚ ਦੂਜੀ ਵਾਰ 200 ਦਾ ਅੰਕੜਾ ਛੂਹਿਆ ਅਤੇ ਮੌਜੂਦਾ ਚੈਂਪੀਅਨ ਬੀਐੱਲਵੀ ਬਲਾਸਟਰਜ਼ ਨੂੰ ਟੀਚੇ ਤੱਕ ਪਹੁੰਚਣ ਦਾ ਮੌਕਾ ਨਹੀਂ ਦਿੱਤਾ। ਟੀਮ ਟ੍ਰਾਈਡੈਂਟ ਨੇ ਉਨ੍ਹਾਂ ਨੂੰ ਇਕਤਰਫਾ ਮੈਚ ‘ਚ 34 ਦੌੜਾਂ ਨਾਲ ਹਰਾ ਦਿੱਤਾ । ਟਰਾਈਡੈਂਟ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 200 ਦੌੜਾਂ ਬਣਾਈਆਂ ਅਤੇ ਜਵਾਬ ਵਿੱਚ ਬੀਐਲਵੀ ਬਲਾਸਟਰਜ਼ 20 ਓਵਰਾਂ ਵਿੱਚ 166 ਦੌੜਾਂ ਹੀ ਬਣਾ ਸਕੀ। ਟੀਮ ਟ੍ਰਾਈਡੈਂਟ ਦੀ ਟੂਰਨਾਮੈਂਟ ਵਿੱਚ ਇਹ ਲਗਾਤਾਰ ਦੂਜੀ ਜਿੱਤ ਹੈ। ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਟਰਾਈਡੈਂਟ ਸਟਾਲੀਅਨਜ਼ (Trident Stallions) ਦੇ ਕਪਤਾਨ ਪ੍ਰਭਸਿਮਰਨ ਸਿੰਘ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਦਾ ਫੈਸਲਾ ਸਹੀ ਰਿਹਾ। ਵਿਹਾਨ ਨੇ 10 ਗੇਂਦਾਂ ‘ਚ 21 ਦੌੜਾਂ ਬਣਾਈਆਂ ਅਤੇ ਪ੍ਰਭਸਿਮਰਨ ਸਿੰਘ ਨੇ 24 ਗੇਂਦਾਂ ‘ਤੇ 34 ਦੌੜਾਂ ਬਣਾ ਕੇ ਹਮਲਾਵਰ ਸ਼ੁਰੂਆਤ ਦੀ ਨੀਂਹ ਰੱਖੀ। ਅਭੈ ਤੀਜੇ ਨੰਬਰ ‘ਤੇ ਆਇਆ ਪਰ ਉਹ 23 ਦੌੜਾਂ ਹੀ ਬਣਾ ਸਕਿਆ। ਸਲਿਲ ਅਰੋੜਾ ਅਤੇ ਉਪ ਕਪਤਾਨ ਰਮਨਦੀਪ ਸਿੰਘ ਨੇ ਟੀਮ ਟ੍ਰਾਈਡੈਂਟ ਨੂੰ ਸੰਭਾਲਦੇ ਹੋਏ ਅਹਿਮ ਸਾਂਝੇਦਾਰੀ ਕੀਤੀ। ਰਮਨਦੀਪ ਸਿੰਘ ਨੇ 29 ਗੇਂਦਾਂ ‘ਚ 8 ਚੌਕਿਆਂ ਅਤੇ 1 ਛੱਕੇ ਦੀ ਮੱਦਦ ਨਾਲ 54 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਸਲਿਲ ਅਰੋੜਾ ਨੇ 30 ਗੇਂਦਾਂ ‘ਚ 5 ਚੌਕਿਆਂ ਅਤੇ 3 ਛੱਕਿਆਂ ਦੀ ਮਦੱਦ ਨਾਲ 56 ਦੌੜਾਂ ਦੀ ਨਾਬਾਦ ਪਾਰੀ ਖੇਡਦੇ ਹੋਏ 20 ਓਵਰਾਂ ‘ਚ ਸਕੋਰ ਨੂੰ 200/5 ਦੌੜਾਂ ਤੱਕ ਪਹੁੰਚਾਇਆ। ਮਾਨਵ ਨੇ ਦੋ ਵਿਕਟਾਂ ਲਈਆਂ, ਜਦਕਿ ਆਰਾਧਿਆ ਸ਼ੁਕਲਾ ਅਤੇ ਹਰਪ੍ਰੀਤ ਬਰਾੜ ਨੇ 1-1 ਬੱਲੇਬਾਜ਼ ਨੂੰ ਆਊਟ ਕੀਤਾ। ਜਵਾਬ ‘ਚ ਟ੍ਰਾਈਡੈਂਟ ਦੇ ਗੇਂਦਬਾਜ਼ਾਂ ਨੇ ਬੀਐੱਲਵੀ ਬਲਾਸਟਰਜ਼ ਨੂੰ ਉਭਰਨ ਦਾ ਮੌਕਾ ਨਹੀਂ ਦਿੱਤਾ। ਸਲਾਮੀ ਬੱਲੇਬਾਜ਼ ਕੁੰਵਰਜੀਤ (24) ਅਤੇ ਹਰਨੂਰ (17) ਦੀ ਲਗਾਤਾਰ ਸ਼ੁਰੂਆਤ ਤੋਂ ਬਾਅਦ ਸਿਰਫ਼ ਨਮਨ ਧੀਰ ਹੀ ਚੰਗੇ ਸ਼ਾਟ ਲਗਾ ਸਕੇ। ਉਨ੍ਹਾਂ ਨੇ 33 ਗੇਂਦਾਂ ‘ਤੇ 58 ਦੌੜਾਂ ਬਣਾਈਆਂ, ਪਰ ਟੀਮ ਟੀਚੇ ਤੱਕ ਨਹੀਂ ਪਹੁੰਚ ਸਕੀ। ਬਲਾਸਟਰਜ਼ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 166 ਦੌੜਾਂ ਬਣਾਈਆਂ। ਤੇਜ਼ ਗੇਂਦਬਾਜ਼ ਬਲਤੇਜ ਸਿੰਘ ਨੇ 4 ਓਵਰਾਂ ‘ਚ 31 ਦੌੜਾਂ ਦੇ ਕੇ 3 ਬੱਲੇਬਾਜ਼ਾਂ ਨੂੰ ਆਊਟ ਕੀਤਾ, ਜਦਕਿ ਆਰਿਆਮਨ ਸਿੰਘ ਨੇ 4 ਓਵਰਾਂ ‘ਚ 44 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਸ਼ੁਭਮ ਰਾਣਾ ਨੇ 2 ਅਤੇ ਜਸ ਇੰਦਰ ਸਿੰਘ ਨੇ 1 ਵਿਕਟ ਲਈ।
The post Cricket: ਟਰਾਈਡੈਂਟ ਸਟਾਲੀਅਨਜ਼ ਦੀ ਡਿਫੈਂਡਿੰਗ ਚੈਂਪੀਅਨ BLV ਬਲਾਸਟਰਸ ‘ਤੇ ਸ਼ਾਨਦਾਰ ਜਿੱਤ appeared first on TheUnmute.com - Punjabi News. Tags:
|
Environment: ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ Thursday 13 June 2024 02:01 PM UTC+00 | Tags: forest lal-chand-kataruchak latest-news news punjab-news save-environment save-tree ਚੰਡੀਗੜ੍ਹ, 13 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਵਾਸਤੇ ਵਾਤਾਵਰਨ (Environment) ਦੀ ਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਜ਼ਮੀਨੀ ਪੱਧਰ ‘ਤੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਹ ਪ੍ਰਗਟਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੈਕਟਰ 68 ਸਥਿਤ ਵਣ ਭਵਨ ਵਿਖੇ ਮੀਟਿੰਗ ਦੌਰਾਨ ਕੀਤਾ। ਸਵੱਛ ਅਤੇ ਹਰਿਆ-ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ‘ਵਣ ਮਿੱਤਰ’ ਸਕੀਮ ਨੂੰ ਹੋਰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬੂਟਿਆਂ ਦੀ ਸੁਰੱਖਿਆ ਅਤੇ ਸੰਭਾਲ ਵੀ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਥੋਂ ਤੱਕ ਬੂਟੇ ਲਗਾਉਣ ਦਾ ਸਬੰਧ ਹੈ, ਇਸ ਨੂੰ ਤਰਜੀਹੀ ਤੌਰ ‘ਤੇ ਚਾਰਦੀਵਾਰੀ ਵਾਲੀਆਂ ਥਾਵਾਂ ਜਿਵੇਂ ਵਿਦਿਅਕ ਸੰਸਥਾਵਾਂ, ਪੇਂਡੂ ਡਿਸਪੈਂਸਰੀਆਂ, ਆਮ ਆਦਮੀ ਕਲੀਨਿਕਾਂ (ਏ.ਏ.ਸੀਜ਼) ਵਿੱਚ ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪੌਦਿਆਂ ਨੂੰ ਕੋਈ ਨੁਕਸਾਨ ਨਾ ਹੋਵੇ। ਫਗਵਾੜਾ-ਚੰਡੀਗੜ੍ਹ ਸੜਕ ਦੀ ਸੁੰਦਰ ਦਿੱਖ ‘ਤੇ ਤਸੱਲੀ ਪ੍ਰਗਟ ਕਰਦਿਆਂ ਮੰਤਰੀ ਨੇ ਲੁਧਿਆਣਾ-ਚੰਡੀਗੜ੍ਹ ਸੜਕ ‘ਤੇ ਵੱਧ ਤੋਂ ਵੱਧ ਬੂਟੇ ਲਗਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਐਨ.ਓ.ਸੀ. ਪ੍ਰਦਾਨ ਕਰਨ ਦੀ ਵਿਧੀ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ‘ਨਾਨਕ ਬਗੀਚੀ’ ਅਤੇ ‘ਪਵਿੱਤਰ ਵਣ’ ਪਹਿਲਕਦਮੀਆਂ ਨੂੰ ਹੋਰ ਹੁਲਾਰਾ ਦੇਣ ‘ਤੇ ਜ਼ੋਰ ਦਿੱਤਾ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਪੇਂਡੂ ਖੇਤਰਾਂ ਦੀਆਂ ਲਿੰਕ ਸੜਕਾਂ ‘ਤੇ ਬੂਟੇ ਲਗਾਉਣ (Environment) ਸਬੰਧੀ ਵੀ ਵਿਚਾਰ ਕੀਤਾ ਜਾ ਰਿਹਾ ਹੈ। ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਸੂਬੇ ਦੀਆਂ ਸਾਰੀਆਂ ਨਰਸਰੀਆਂ ਵਿੱਚ ਪਖਾਨੇ ਮੁਹੱਈਆ ਕਰਵਾਉਣ ਦਾ ਕੰਮ ਇਸੇ ਸਾਲ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਵਧੀਕ ਪੀ.ਸੀ.ਸੀ.ਐਫ. ਸੌਰਵ ਗੁਪਤਾ ਵੀ ਸ਼ਾਮਿਲ ਹਨ। The post Environment: ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਅਹਿਮ ਫਰਜ਼: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
Amritsar Heritage Street: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ 'ਤੇ ਦਿੱਤਾ ਜ਼ੋਰ Thursday 13 June 2024 02:06 PM UTC+00 | Tags: amritsar-heritage amritsar-heritage-street amritsar-news kultar-singh-sandhwan latest-news news ਚੰਡੀਗੜ੍ਹ, 13 ਜੂਨ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ (Amritsar Heritage Street) ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ ਨਵੀਨੀਕਰਨ ਤਹਿਤ ਹੈਰੀਟੇਜ ਸਟਰੀਟ ਨੂੰ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਹੈਰੀਟੇਜ ਸਟਰੀਟ (Amritsar Heritage Street) ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾ ਕੇ ਇਤਿਹਾਸਕ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ 'ਤੇ ਸੂਚਨਾ ਕੇਂਦਰ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਲਾਨੀਆਂ ਦੀ ਸਹੂਲਤ ਲਈ ਪਾਰਕਿੰਗ ਵਾਲੀਆਂ ਥਾਵਾਂ 'ਤੇ ਢੁੱਕਵੀਂ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਸਪੀਕਰ ਨੇ ਅਧਿਕਾਰੀਆਂ ਨੂੰ ਹੈਰੀਟੇਜ ਸਟਰੀਟ ਵਿੱਚ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਤੋਂ ਇਲਾਵਾ ਇਥੇ ਜੰਗੀ ਨਾਇਕਾਂ ਦੇ ਬੁੱਤ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਜੋ ਸੂਬੇ ਦੇ ਅਮੀਰ ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੀਟਿੰਗ ਵਿੱਚ ਸਥਾਨਕ ਸਰਕਾਰਾਂ, ਸੈਰ ਸਪਾਟਾ, ਨਗਰ ਨਿਗਮ, ਸੁਧਾਰ ਟਰੱਸਟ, ਯੋਜਨਾਬੰਦੀ ਬੋਰਡ, ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਨਵੀਨੀਕਰਨ ਦੇ ਨਾਲ ਅੰਮ੍ਰਿਤਸਰ ਹੈਰੀਟੇਜ ਸਟਰੀਟ ਸੂਬੇ ਦੇ ਅਮੀਰ ਇਤਿਹਾਸ, ਸੱਭਿਆਚਾਰ ਅਤੇ ਵਾਸਤੂ-ਕਲਾ ਦੀ ਝਲਕ ਪੇਸ਼ ਕਰਦਿਆਂ ਵਿਸ਼ਵ ਪੱਧਰ 'ਤੇ ਸੈਰ-ਸਪਾਟਾ ਦੇ ਮਹੱਤਵਪੂਰਨ ਕੇਂਦਰ ਵਜੋਂ ਉਭਰੇਗੀ। The post Amritsar Heritage Street: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ 'ਤੇ ਦਿੱਤਾ ਜ਼ੋਰ appeared first on TheUnmute.com - Punjabi News. Tags:
|
Jalandhar News: 14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ Thursday 13 June 2024 02:11 PM UTC+00 | Tags: jalandhar-by-election-2024 jalandhar-development-authority jalandhar-news latest-news news nomination-papers ਚੰਡੀਗੜ੍ਹ, 13 ਜੂਨ 2024: ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) (Jalandhar west) ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਜਲੰਧਰ ਜੋ ਹਲਕੇ ਦੇ ਰਿਟਰਨਿੰਗ ਅਫਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 14 ਜੂਨ ਤੋਂ 21 ਜੂਨ, 2024 ਤੱਕ ਸਵੇਰੇ 11.00 ਵਜੇ ਤੋਂ ਦੁਪਹਿਰ 03.00 ਵਜੇ ਤੱਕ ਭਰੇ ਜਾ ਸਕਣਗੇ। ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ (ਬੁੱਧਵਾਰ) ਹੈ। ਵੋਟਾਂ 10 ਜੁਲਾਈ, 2024 (ਬੁੱਧਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ, 2024 (ਸ਼ਨੀਵਾਰ) ਨੂੰ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੋਵੇਗਾ। ਨਾਮਜ਼ਦਗੀ ਪੱਤਰ ਫਾਰਮ 2ਬੀ ਵਿੱਚ ਭਰੇ ਜਾਣੇ ਹਨ ਅਤੇ ਖਾਲੀ ਫਾਰਮ ਰਿਟਰਨਿੰਗ ਅਫ਼ਸਰ-ਕਮ-ਅਸਟੇਟ ਅਫ਼ਸਰ ਜਲੰਧਰ ਵਿਕਾਸ ਅਥਾਰਟੀ, ਜਲੰਧਰ (Jalandhar) ਕੋਲ ਉਪਲਬਧ ਹਨ। ਇਸ ਤੋਂ ਇਲਾਵਾ ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮੈਟ ਵਿੱਚ ਹੋਣ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਦੀ ਸੀਟ ਲਈ ਯੋਗ ਹੋਣ ਵਾਸਤੇ, ਉਮੀਦਵਾਰ ਨੂੰ ਸਬੰਧਤ ਸੂਬੇ ਦੇ ਕਿਸੇ ਵੀ ਹਲਕੇ ਵਿੱਚ ਵੋਟਰ ਵਜੋਂ ਰਜਿਸਟਰਡ ਹੋਣਾ ਲਾਜ਼ਮੀ ਹੈ।ਉਮੀਦਵਾਰਾਂ ਨੂੰ ਇਸ ਸਬੰਧੀ ਰਿਟਰਨਿੰਗ ਅਫਸਰ ਨੂੰ ਮੌਜੂਦਾ ਵੋਟਰ ਸੂਚੀ ਵਿੱਚ ਸਬੰਧਿਤ ਐਂਟਰੀ ਦੀ ਇੱਕ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ। ਉਨ੍ਹਾਂ ਦੱਸਿਆ ਕਿ 15 ਜੂਨ, 2024 ਨੂੰ ਤੀਸਰਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਨਹੀਂ ਹੈ, ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕਰਕੇ ਦਾਖਲ ਕੀਤੇ ਜਾ ਸਕਦੇ ਹਨ ਅਤੇ 16 ਜੂਨ, 2024 ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ ਅਤੇ ਇਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਇਸੇ ਤਰ੍ਹਾਂ 17 ਜੂਨ, 2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਈਦ-ਉਲ-ਜ਼ੂਹਾ (ਬਕਰੀਦ) ਦੀ ਛੁੱਟੀ ਹੋਣ ਕਾਰਨ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਬੁਲਾਰੇ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ (10 ਜੂਨ, 2024) ਤੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਭਾਵ 15 ਜੁਲਾਈ, 2024 ਤੱਕ ਲਾਗੂ ਰਹੇਗਾ। The post Jalandhar News: 14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ appeared first on TheUnmute.com - Punjabi News. Tags:
|
Mahan Kosh: ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ Thursday 13 June 2024 02:17 PM UTC+00 | Tags: gurbani gurshabd-ratnakar-mahan-kosh mahan-kosh news punjab-news ਚੰਡੀਗੜ੍ਹ, 13 ਜੂਨ 2024: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ (Mahan Kosh) ਦੀਆਂ ਗਲਤੀਆਂ ਨੂੰ ਮੁੜ ਸੋਧ ਕੇ ਪ੍ਰਕਾਸ਼ਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਉਪਰੰਤ ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਮਹਾਨ ਕੋਸ਼ (Mahan Kosh) ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਸੰਸਕਰਨਾਂ ਨੂੰ ਰੱਦ ਕਰਾਉਣ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗਠਿਤ ਕਮੇਟੀ ਮੈਂਬਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਇਹ ਕਾਰਜ ਕੀਤਾ ਜਾਵੇਗਾ। ਸ. ਸੰਧਵਾਂ ਨੇ ਕਿਹਾ ਕਿ ਗੁਰਬਾਣੀ ਦੀ ਸਰਬ-ਉੱਚਤਾ ਕਾਇਮ ਰੱਖਣ ਅਤੇ ਅਗਲੀਆਂ ਨਸਲਾਂ ਦੇ ਭਰਮ-ਭੁਲੇਖੇ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਿੱਖਿਆ ਮੰਤਰੀ, ਪੰਜਾਬ, ਸਕੱਤਰ ਉਚੇਰੀ ਸਿੱਖਿਆ ਅਤੇ ਡੀ.ਪੀ.ਆਈ. ਨਾਲ ਵਿਚਾਰ-ਚਰਚਾ ਕਰਕੇ ਇਸ ਸੋਧ ਬਾਰੇ ਇੱਕ ਮੁਸ਼ਤ ਫੈਸਲਾ ਲਿਆ ਜਾਵੇਗਾ। ਇਸ ਮੌਕੇ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਸ. ਪਦਮਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ, ਸ. ਜਵਿੰਦਰ ਸਿੰਘ ਸ੍ਰੀ ਖਾਲਸਾ ਪੰਚਾਇਤ, ਸ. ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਅੰਮ੍ਰਿਤਸਰ, ਪਿਆਰਾ ਲਾਲ ਗਰਗ ਸੇਵਾ ਮੁਕਤ ਪ੍ਰੋਫੈਸਰ, ਡਾ. ਖੁਸ਼ਹਾਲ ਸਿੰਘ ਜਨਰਲ ਸਕੱਤਰ ਕੇਂਦਰੀ ਸਿੱਖ ਸਭਾ, ਅਮਰਜੀਤ ਸਿੰਘ ਧਵਨ ਅਤੇ ਰਛਪਾਲ ਸਿੰਘ ਆਦਿ ਹਾਜ਼ਰ ਸਨ। The post Mahan Kosh: ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ appeared first on TheUnmute.com - Punjabi News. Tags:
|
Punjab News: ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ 'ਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼ Thursday 13 June 2024 02:24 PM UTC+00 | Tags: crime dgp-gaurav-yadav dgp-punjab drugs gangster-culture latest-news news the-unmute-breaking-news ਚੰਡੀਗੜ੍ਹ, 13 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਤੋਂ ਮੁਕਤ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ (DGP Gaurav Yadav) ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓਜ਼) ਰੈਂਕ ਤੱਕ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਅਧਿਕਾਰੀ ਪੇਸ਼ੇਵਰਾਨਾ ਢੰਗ ਨਾਲ ਕੰਮ ਕਰਦਿਆਂ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੇ ਪੱਧਰ 'ਤੇ ਉਚਿਤ ਫੈਸਲੇ ਲੈ ਸਕਦੇ ਹਨ, ਜਿਸ ਦਾ ਉਹਨਾਂ ਵੱਲੋਂ ਪੂਰੀ ਤਰ੍ਹਾਂ ਸਮਰਥਨ ਕੀਤਾ ਜਾਵੇਗਾ। ਪੰਜਾਬ ਦੇ ਸਾਰੀਆਂ ਅੱਠ ਰੇਂਜਾਂ ਦੇ ਏਡੀਜੀਪੀ/ਆਈਜੀ/ਡੀਆਈਜੀ, 28 ਸੀਪੀਜ਼/ਐਸਐਸਪੀਜ਼, 117 ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ 454 ਐਸਐਚਓਜ਼ ਨੂੰ ਸੰਬੋਧਨ ਕਰਦਿਆਂ, ਡੀਜੀਪੀ ਨੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅਤਿਵਾਦ ਵਿਰੁੱਧ ਜ਼ਮੀਨੀ ਪੱਧਰ 'ਤੇ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਵਿਸ਼ੇਸ਼ ਡੀਜੀਪੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਕੁਲਦੀਪ ਸਿੰਘ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਇੰਟੈਲੀਜੈਂਸ ਆਰ.ਕੇ. ਜੈਸਵਾਲ ਅਤੇ ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਸਮੇਤ ਹੋਰ ਸੀਨੀਅਰ ਪੱਧਰ ਦੇ ਅਧਿਕਾਰੀ ਸ਼ਾਮਲ ਸਨ। ਇਹ ਦੱਸਦਿਆਂ ਕਿ ਪੰਜਾਬ ਪੁਲਿਸ ਨੇ 2023 ਵਿੱਚ ਰਿਕਾਰਡ 1450 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ, ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਨਸ਼ਾ ਤਸਕਰਾਂ/ਸਮੱਗਲਰਾਂ 'ਤੇ ਚੌਕਸੀ ਨੂੰ ਵਧਾਉਂਦਿਆਂ ਵਿਕਰੀ ਵਾਲੀਆਂ ਥਾਵਾਂ ‘ਤੇ ਨਸ਼ੇ ਦੀ ਸਪਲਾਈ ਨੂੰ ਕੰਟਰੋਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਤਸਕਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਡਰੱਗ ਮਨੀ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਡੋਮੇਨ ਮਾਹਿਰਾਂ ਦੀਆਂ ਸੇਵਾਵਾਂ ਲੈਣ ਅਤੇ ਡਰੱਗ ਸਪਲਾਇਰਾਂ ਦੁਆਰਾ ਗੈਰ-ਕਾਨੂੰਨੀ ਤੌਰ ‘ਤੇ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਐਨਡੀਪੀਐਸ ਦੀ ਧਾਰਾ 68ਐਫ ਅਧੀਨ ਵੱਧ ਤੋਂ ਵੱਧ ਮਾਮਲੇ ਦਰਜ ਕਰਨ ਲਈ ਕਿਹਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਨੇ ਵਿੱਤੀ ਮਾਹਿਰਾਂ ਦੇ ਖੇਤਰ ਵਿੱਚ ਡੋਮੇਨ ਮਾਹਰਾਂ ਦੀ ਭਰਤੀ ਕੀਤੀ ਹੈ। ਡੀਜੀਪੀ ਨੇ ਸਾਰੇ ਐਸ.ਐਚ.ਓਜ਼ ਨੂੰ ਇਹ ਵੀ ਕਿਹਾ ਕਿ ਉਹ ਲੋਕਾਂ ਨਾਲ ਸੰਪਰਕ ਕਾਇਮ ਕਰਦਿਆਂ ਨਾਗਰਿਕ ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਾ ਜਾਵੇ। ਜਿਕਰਯੋਗ ਹੈ ਕਿ ਡੀਜੀਪੀ ਨੇ ਪਹਿਲਾਂ ਹੀ ਏਡੀਜੀਪੀ ਰੈਂਕ ਤੋਂ ਲੈ ਕੇ ਐਸਐਚਓਜ਼ ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸੂਬੇ ਵਿੱਚੋਂ ਗੈਂਗਸਟਰ ਕਲਚਰ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਯੂਨਿਟਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਰਡਰਲੀ ਰੂਮ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਫੀਲਡ ਅਫਸਰਾਂ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਐਸਟੀਐਫ ਕੁਲਦੀਪ ਸਿੰਘ ਨੇ ਉਨ੍ਹਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇੱਕ ਸਮਰਪਿਤ ਹੈਲਪਲਾਈਨ ਸਥਾਪਤ ਕੀਤੀ ਜਾ ਰਹੀ ਹੈ ਜਿਸ ਨਾਲ ਆਮ ਲੋਕ ਨਸ਼ਿਆਂ ਸਬੰਧੀ ਗੁਪਤ ਜਾਣਕਾਰੀ ਸਾਂਝੀ ਕਰ ਸਕਣਗੇ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਨਾਈਟ ਡੌਮੀਨੈਂਸ ਅਪ੍ਰੇਸ਼ਨਾਂ ਨੂੰ ਅੰਜਾਮ ਦੇਣ ਅਤੇ ਵਾਰ-ਵਾਰ ਅਪਰਾਧ ਕਰਨ ਵਾਲਿਆਂ, ਖਾਸ ਤੌਰ ‘ਤੇ ਜਿਨ੍ਹਾਂ ਵਿਰੁੱਧ ਤਿੰਨ ਐਫਆਈਆਰ ਦਰਜ ਹਨ, 'ਤੇ ਚੌਕਸੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਫੀਲਡ ਯੂਨਿਟ ਦੇ ਅਧਿਕਾਰੀਆਂ ਨੂੰ ਜ਼ਮਾਨਤ 'ਤੇ ਰਿਹਾਅ ਹੋਏ ਗੈਂਗਸਟਰਾਂ ਅਤੇ ਅਪਰਾਧੀਆਂ ‘ਤੇ ਨਜ਼ਰ ਰੱਖਣ ਲਈ ਕਿਹਾ। ਏਡੀਜੀਪੀ ਇੰਟੈਲੀਜੈਂਸ ਆਰ.ਕੇ. ਜੈਸਵਾਲ ਨੇ ਸੀਪੀਜ਼/ਐਸਐਸਪੀਜ਼ ਨੂੰ ਸਥਾਨਕ ਸੀਆਈਡੀ ਅਧਿਕਾਰੀਆਂ ਦੇ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ, ਜੋ ਕਿ ਜ਼ਿਲ੍ਹਿਆਂ ਵਿੱਚ ਬਲ ਵਧਾਉਣ ਦਾ ਕੰਮ ਕਰੇਗਾ। ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੇ ਪੁਰਾਣੀ ਹੂਮੈਨ ਇੰਟੈਲੀਜੈਂਸ ਨੂੰ ਸਰਗਰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਅਪਰਾਧਿਕ ਤੱਤਾਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪਿੰਡਾਂ ਵਿਚ ਸਮਾਂ ਬਿਤਾਉਣ ਲਈ ਕਿਹਾ। ਇਸ ਦੌਰਾਨ ਫੀਲਡ ਅਫਸਰਾਂ ਨੂੰ ਸਮੇਂ ਅਤੇ ਪੁਲਿਸ ਸਿਧਾਂਤਾਂ ਦੀ ਜਾਂਚ ਕਰਨ ਅਤੇ ਸਰਗਰਮ ਰਹਿਣ ਲਈ ਵੀ ਕਿਹਾ ਗਿਆ। The post Punjab News: ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ‘ਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
Vigilance Bureau: 21,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ Thursday 13 June 2024 02:29 PM UTC+00 | Tags: bribe case news punjab punjab-news vigilance-bureau ਚੰਡੀਗੜ੍ਹ, 13 ਜੂਨ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ (ਨੰਬਰ 27/ਸੰਗਰੂਰ) ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਦੋਸਤ ਤੋਂ ਜਗਰਾਜ ਸਿੰਘ ਨੂੰ ਟਰੱਕ ਖਰੀਦਣ ਬਦਲੇ 5,50,000 ਰੁਪਏ ਵਿਆਜ ‘ਤੇ ਦਿੱਤੇ ਸਨ ਇਸ ਉਪਰੰਤ ਜਦੋਂ ਸ਼ਿਕਾਇਤਕਰਤਾ ਨੇ ਜਗਰਾਜ ਸਿੰਘ ਨੂੰ ਉਸ ਦੇ ਲੋਨ ਦੇ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਸ ਨੂੰ ਪਤਾ ਲੱਗਾ ਕਿ ਉਕਤ ਟਰੱਕ ਪਹਿਲਾਂ ਹੀ ਜਗਰਾਜ ਸਿੰਘ ਨੇ ਬਲਜੀਤ ਸਿੰਘ ਵਾਸੀ ਪਿੰਡ ਅੰਧੇੜੀ, ਸੰਗਰੂਰ ਦੇ ਨਾਂ ‘ਤੇ ਟਰਾਂਸਫਰ ਕਰ ਦਿੱਤਾ ਹੈ। ਇਸ ਉਪਰੰਤ ਟਰੱਕ ਦੇ ਨਵੇਂ ਮਾਲਕ ਨੇ ਉਕਤ ਥਾਣੇ ‘ਚ ਸ਼ਿਕਾਇਤ ਕਰ ਦਿੱਤੀ ਅਤੇ ਏ.ਐਸ.ਆਈ. ਭੋਲਾ ਸਿੰਘ ਨੇ ਮਾਮਲੇ ਦੀ ਜਾਂਚ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ 40,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸ ਨੇ 19,000 ਰੁਪਏ ਐਡਵਾਂਸ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੇ ਬਕਾਇਆ 21000 ਰੁਪਏ ਦੀ ਮੰਗ ਕਰ ਰਿਹਾ ਸੀ। ਬੁਲਾਰੇ (Vigilance Bureau) ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏ.ਐਸ.ਆਈ. ਭੋਲਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 21,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। The post Vigilance Bureau: 21,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
Sport:
Digest