TheUnmute.com – Punjabi News: Digest for June 08, 2024

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦੇ ਆਗੂ ਬਣੇ

Friday 07 June 2024 09:37 AM UTC+00 | Tags: bjp breaking-news india-nnews jp modi modi-3.0 modi-government narendra-modi national-democratic-alliance news

ਚੰਡੀਗੜ੍ਹ, 07 ਜੂਨ 2024: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਨਰਿੰਦਰ ਮੋਦੀ (Narendra Modi) ਸ਼ੁੱਕਰਵਾਰ ਨੂੰ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸੰਸਦੀ ਦਲ ਦੀ ਬੈਠਕ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਨੂੰ ਆਪਣੇ ਮੱਥੇ ‘ਤੇ ਲਗਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦਾ ਆਗੂ ਚੁਣ ਲਿਆ ਗਿਆ। ਇਸ ਤੋਂ ਬਾਅਦ ਐਨਡੀਏ ਆਗੂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਬਾਅਦ ਐਤਵਾਰ ਨੂੰ ਮੋਦੀ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।

ਸੰਸਦ ਭਵਨ ਦੀ ਪੁਰਾਣੀ ਇਮਾਰਤ ਵਿੱਚ ਸਥਿਤ ਸੰਵਿਧਾਨਕ ਹਾਲ ਵਿੱਚ ਐਨਡੀਏ ਦੀ ਬੈਠਕ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਸੀਨੀਅਰ ਆਗੂ ਰਾਜਨਾਥ ਸਿੰਘ ਨੇ ਮੋਦੀ ਨੂੰ ਐਨਡੀਏ ਸੰਸਦੀ ਦਲ ਦਾ ਆਗੂ ਚੁਣਨ ਦੀ ਤਜਵੀਜ਼ ਰੱਖੀ, ਜਿਸ ਨੂੰ ਸਾਰੇ ਸਹਿਯੋਗੀਆਂ ਨੇ ਮਨਜ਼ੂਰ ਕਰ ਲਿਆ। ਮਨਜ਼ੂਰੀ ਤੋਂ ਬਾਅਦ ਸਾਰੇ ਆਗੂਆਂ ਨੇ ਆਵਾਜ਼ੀ ਵੋਟ ਰਾਹੀਂ ਮੋਦੀ ਨੂੰ ਆਪਣਾ ਆਗੂ ਚੁਣ ਲਿਆ।

ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਪ੍ਰਹਿਲਾਦ ਜੋਸ਼ੀ ਨੇ ਐਨਡੀਏ ਸੰਸਦੀ ਦਲ ਦੀ ਬੈਠਕ ‘ਚ ਕਿਹਾ ਕਿ ਨਰਿੰਦਰ ਮੋਦੀ (Narendra Modi)  ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਜੋਸ਼ੀ ਨੇ ਮੋਦੀ ਨੂੰ ਆਪਣਾ ਆਗੂ ਚੁਣਨ ਲਈ ਇੱਥੇ ਪੁਰਾਣੇ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਇਕੱਠੇ ਹੋਏ ਐਨਡੀਏ ਆਗੂਆਂ ਨੂੰ ਦੱਸਿਆ ਕਿ ਸਹੁੰ ਚੁੱਕ ਸਮਾਗਮ 9 ਜੂਨ ਨੂੰ ਸ਼ਾਮ 6 ਵਜੇ ਹੋਵੇਗਾ। ਬੈਠਕ ਵਿੱਚ ਐਨਡੀਏ ਦੇ ਸੰਸਦ ਮੈਂਬਰਾਂ ਤੋਂ ਇਲਾਵਾ ਭਾਜਪਾ ਸ਼ਾਸਤ ਸੂਬਿਆਂ ਦੇ ਮੁੱਖ ਮੰਤਰੀ ਅਤੇ ਗਠਜੋੜ ਦੇ ਸੀਨੀਅਰ ਆਗੂ ਹਾਜ਼ਰ ਸਨ।

The post ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦੇ ਆਗੂ ਬਣੇ appeared first on TheUnmute.com - Punjabi News.

Tags:
  • bjp
  • breaking-news
  • india-nnews
  • jp
  • modi
  • modi-3.0
  • modi-government
  • narendra-modi
  • national-democratic-alliance
  • news

ਪੰਜਾਬ 'ਚ 8 IPS ਅਤੇ 1 PPS ਅਫਸਰਾਂ ਦੇ ਤਬਾਦਲੇ

Friday 07 June 2024 10:34 AM UTC+00 | Tags: 1 breaking-news latest-news news punjab punjab-police

ਚੰਡੀਗੜ੍ਹ, 07 ਜੂਨ 2024: ਪੰਜਾਬ ‘ਚ 8 ਆਈ.ਪੀ.ਐੱਸ (IPS) ਅਤੇ 1 ਪੀ.ਪੀ.ਐੱਸ (PPS) ਅਫਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਹਨ | ਇਸਦੇ ਨਾਲ ਹੀ ਸਵਪਨ ਸ਼ਰਮਾ ਨੂੰ ਫਿਰ ਤੋਂ ਜਲੰਧਰ ਦਾ ਪੁਲਿਸ ਕਮਿਸ਼ਨਰ ਬਣਾਇਆ ਗਿਆ |

Punjab

 

The post ਪੰਜਾਬ ‘ਚ 8 IPS ਅਤੇ 1 PPS ਅਫਸਰਾਂ ਦੇ ਤਬਾਦਲੇ appeared first on TheUnmute.com - Punjabi News.

Tags:
  • 1
  • breaking-news
  • latest-news
  • news
  • punjab
  • punjab-police

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 3 PCS ਅਤੇ 2 HCS ਅਫਸਰਾਂ ਦੇ ਤਬਾਦਲੇ

Friday 07 June 2024 10:43 AM UTC+00 | Tags: chandigarh chandigarh-administration chandigarh-police latest-news news transfer

ਚੰਡੀਗੜ੍ਹ, 07 ਜੂਨ 2024: ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਤਿੰਨ ਪੀ.ਸੀ.ਐੱਸ (PCS), 2 ਐੱਚ.ਸੀ.ਐੱਸ (HCS) ਅਤੇ ਇੱਕ DANICS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ | ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |

Chandigarh administration

The post ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 3 PCS ਅਤੇ 2 HCS ਅਫਸਰਾਂ ਦੇ ਤਬਾਦਲੇ appeared first on TheUnmute.com - Punjabi News.

Tags:
  • chandigarh
  • chandigarh-administration
  • chandigarh-police
  • latest-news
  • news
  • transfer

ਚੰਡੀਗੜ੍ਹ, 7 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ (Monsoon Season) ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।

ਮੁੱਖ ਸਕੱਤਰ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਕੰਮ ਪ੍ਰਗਤੀ ਅਧੀਨ ਹਨ ਜੋ ਮੌਨਸੂਨ (Monsoon Season) ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਹੜ੍ਹ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਰਣਨੀਤਕ ਥਾਵਾਂ 'ਤੇ ਮਿੱਟੀ ਨਾਲ ਭਰੇ ਈ.ਸੀ. ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਅਤੇ ਆਪਣੇ ਅਧਿਕਾਰ ਖੇਤਰ ਅਧੀਨ ਨਾਜ਼ੁਕ ਥਾਵਾਂ ਦਾ ਦੌਰਾ ਕਰ ਕੇ ਸਮੀਖਿਆ ਕਰਨ।

ਮੁੱਖ ਸਕੱਤਰ ਨੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਪਹਿਲੀ ਵਾਰ ਸਟੇਟ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐਸ.ਡੀ.ਐਮ.ਐਫ.) ਰਾਹੀਂ 75 ਕਰੋੜ ਰੁਪਏ ਦੀ ਲਾਗਤ ਵਾਲੇ 65 ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਗਨਰੇਗਾ ਅਧੀਨ ਅਤੇ ਉਨ੍ਹਾਂ ਨਾਲ ਮਿਲ ਕੇ ਲਗਭਗ 150 ਕਰੋੜ ਰੁਪਏ ਦੇ 716 ਕੰਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਲਗਭਗ 15 ਕਰੋੜ ਰੁਪਏ ਦੇ 129 ਕੰਮ ਵਿਭਾਗੀ ਮਸ਼ੀਨਰੀ ਰਾਹੀਂ ਪੂਰੇ ਕੀਤੇ ਜਾਣੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਤਰਜੀਹ ਅਤੇ ਜ਼ਰੂਰਤ ਦੇ ਆਧਾਰ 'ਤੇ ਸਟੇਟ ਫੰਡਾਂ ਰਾਹੀਂ ਲਗਭਗ 81 ਕਰੋੜ ਰੁਪਏ ਦੇ 327 ਕੰਮ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਤਰ੍ਹ੍ਹਾਂ ਜਲ ਸਰੋਤ ਵਿਭਾਗ ਵੱਲੋਂ ਸਾਲ 2024-25 ਵਿੱਚ ਲਗਭਗ 321 ਕਰੋੜ ਰੁਪਏ ਦੇ ਕੁੱਲ 1237 ਕੰਮ ਕੀਤੇ ਜਾਣਗੇ। ਇਸ ਵਾਰ ਡਰੇਨਾਂ ਦੇ ਕਿਨਾਰਿਆਂ 'ਤੇ ਬਾਂਸ ਦੇ ਪੌਦੇ ਲਗਾ ਕੇ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। ਬਾਂਸ ਦੇ ਪੌਦੇ ਕੁਦਰਤੀ ਰੁਕਾਵਟ ਵਜੋਂ ਕੰਮ ਕਰਦੇ ਹਨ ਅਤੇ ਡਰੇਨਾਂ ਦੇ ਕਿਨਾਰਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ। ਡਰੇਨਾਂ ਦੇ ਨਾਲ ਕੁੱਲ 2,50,000 ਬਾਂਸ ਦੇ ਪੌਦੇ ਲਗਾਏ ਗਏ ਹਨ। ਵਿਭਾਗ ਵੱਲੋਂ ਹੜ੍ਹ੍ਹਾਂ ਦੀ ਰੋਕਥਾਮ ਲਈ ਚੈਕ ਡੈਮਾਂ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਡਰੇਨਾਂ/ਚੋਅ 'ਤੇ ਲਗਭਗ 432 ਚੈਕ ਡੈਮ ਬਣਾਏ ਗਏ ਹਨ।

ਮੁੱਖ ਸਕੱਤਰ ਵਰਮਾ ਨੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਨੂੰ ਹੜ੍ਹ੍ਹਾਂ ਦੇ ਪਾਣੀ ਵਿਚ ਆਉਣ ਵਾਲੀਆਂ ਸੰਭਾਵਿਤ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿਚ ਕੋਈ ਰੁਕਾਵਟ ਨਾ ਆਵੇ। ਐਨ.ਐਚ.ਏ.ਆਈ. ਨੇ ਕਿਹਾ ਕਿ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਬੈਠਕ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਮਾਲ ਅਰਸ਼ਦੀਪ ਸਿੰਘ ਥਿੰਦ, ਸਕੱਤਰ ਵਿੱਤ ਦਿਪਰਵਾ ਲਾਕੜਾ, ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਅਮਿਤ ਕੁਮਾਰ, ਸਕੱਤਰ ਖੇਤੀਬਾੜੀ ਅਜੀਤ ਜੋਸ਼ੀ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਐਨ.ਐਚ.ਆਈ. ਦੇ ਅਧਿਕਾਰੀ ਅਤੇ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਸਨ।

The post ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ appeared first on TheUnmute.com - Punjabi News.

Tags:
  • 1
  • anurag-verma
  • breaking
  • latest-news
  • monsoon-season
  • monsoon-season-punjab
  • news
  • paddy-session
  • punjab-news

ਚੰਡੀਗੜ੍ਹ, 7 ਜੂਨ 2024: ਇਸ ਵਾਰ ਐਨਡੀਏ ਨੂੰ ਲੋਕ ਸਭਾ ਚੋਣਾਂ ‘ਚ 293 ਸੀਟਾਂ ਨਾਲ ਬਹੁਮਤ ਮਿਲਿਆ ਹੈ। ਨੈਸ਼ਨਲ ਡੈਮੋਕਰੇਟਿਕ ਅਲਾਇੰਸ ਦੀ ਸੰਸਦੀ ਪਾਰਟੀ ਦੀ ਬੈਠਕ ਸੈਂਟਰਲ ਹਾਲ ਵਿੱਚ ਹੋਈ। ਇੱਥੇ ਨਰਿੰਦਰ ਮੋਦੀ  (Narendra Modi) ਨੂੰ ਐਨਡੀਏ ਦੀ ਸੰਸਦੀ ਪਾਰਟੀ ਦਾ ਆਗੂ ਚੁਣਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਪਹੁੰਚੇ। ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਇਸਦੇ ਨਾਲ ਹੀ ਕਾਰਜਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਪਹੁੰਚੇ। ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸਦੇ ਨਾਲ ਹੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ।

ਸਰਕਾਰ ਬਣਾਉਣ ਦਾ ਸੱਦਾ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਭਵਨਦੇ ਬਾਹਰ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ 18ਵੀਂ ਲੋਕ ਸਭਾ ਨਵੀਂ ਊਰਜਾ, ਨੌਜਵਾਨ ਊਰਜਾ ਅਤੇ ਕੁਝ ਹਾਸਲ ਕਰਨ ਦੇ ਇਰਾਦੇ ਵਾਲੀ ਲੋਕ ਸਭਾ ਹੈ। ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤੋਂ ਬਾਅਦ ਇਹ ਪਹਿਲੀ ਚੋਣ ਹੈ।

ਪੀਐਮ ਮੋਦੀ (Narendra Modi) ਨੇ ਕਿਹਾ ਕਿ 2047 ਵਿੱਚ ਜਦੋਂ ਦੇਸ਼ ਆਜ਼ਾਦੀ ਦੀ 100ਵੀਂ ਵਰ੍ਹੇਗੰਢ ਮਨਾਏਗਾ, ਸਾਡੇ ਕੋਲ ਉਸ ਸੰਕਲਪ ਨੂੰ ਪੂਰਾ ਕਰਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੇ ਇੱਕ ਵਾਰ ਫਿਰ ਐਨਡੀਏ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਿਸ ਲਈ ਉਹ ਧੰਨਵਾਦ ਪ੍ਰਗਟ ਕਰਦੇ ਹਨ।

The post ਸਰਕਾਰ ਬਣਾਉਣ ਦਾ ਸੱਦਾ ਮਿਲਣ ਤੋਂ ਬਾਅਦ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ appeared first on TheUnmute.com - Punjabi News.

Tags:
  • bjp
  • bjp-government
  • draupadi-murmu
  • narendra-modi
  • nda
  • news
  • president-draupadi-murmu
  • rashtrapati-bhawan.

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਜ਼ਨ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣਾ ਹੈ: PM ਨਾਇਬ ਸਿੰਘ

Friday 07 June 2024 01:28 PM UTC+00 | Tags: breaking-news haryana-news latest-news narendra-modi news pm-nayab-singh the-unmute-breaking-news

ਚੰਡੀਗੜ੍ਹ, 7 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ (CM Nayab Singh) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਜ਼ਨ ਹੈ | ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣਾ ਹੈ ਅਤੇ ਇਸ ਕਾਰਜਕਾਲ ਵਿਚ ਤੇਜ਼ ਗਤੀ ਨਾਲ ਸਰਕਾਰ ਕੰਮ ਕਰੇਗੀ। ਉਨ੍ਹਾਂ ਨੇ ਕਿਹਾ ਕਿ ਬਹੁਮਤ ਦੇ ਨਾਲ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣ ਰਹੇ ਹਨ ਅਤੇ ਐਨਡੀਏ ਦੀ ਸਰਕਾਰ ਬਣ ਰਹੀ ਹੈ।

ਮੁੱਖ ਮੰਤਰੀ ਨਾਇਬ ਸਿੰਘ (CM Nayab Singh) ਅੱਜ ਨਵੀਂ ਦਿੱਲੀ ਵਿਚ ਕੌਮੀ ਜਨਤਾਂਤਰਿਕ ਗਠਬੰਧਨ ਦੀ ਸੰਸਦੀ ਦਲ ਦੀ ਬੈਠਕ ਵਿਚ ਹਿੱਸਾ ਲੈਣ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਨੇ ਦੇਸ਼ ਦੇ 140 ਕਰੋੜ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪਹਿਲੀ ਵਾਰ ਇਤਿਹਾਸ ਵਿਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਸਰਕਾਰ ਬਨਣ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇਸ਼ ਦੀ ਜਨਤਾ ਨੇ ਨਰਿੰਦਰ ਮੋਦੀ ਤੇ ਐਨਡੀਏ ‘ਤੇ ਭਰੋਸਾ ਪ੍ਰਗਟਾਇਆ ਹੈ ਅਤੇ ਇਸ ਦੇ ਲਈ ਉਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿਚ ਜਨ ਸਮਸਿਆਵਾਂ ਸੁਣੀਆਂ ਅਤੇ ਸਮਸਿਆਵਾਂ ਦੇ ਤੁਰੰਤ ਹੱਲ ਦੇ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨਾਲ ਮਿਲਣ ਦੇ ਲਈ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਸਨ।

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਜ਼ਨ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣਾ ਹੈ: PM ਨਾਇਬ ਸਿੰਘ appeared first on TheUnmute.com - Punjabi News.

Tags:
  • breaking-news
  • haryana-news
  • latest-news
  • narendra-modi
  • news
  • pm-nayab-singh
  • the-unmute-breaking-news

ਚੰਡੀਗੜ੍ਹ, 7 ਜੂਨ 2024: ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਮਹੀਪਾਲ ਢਾਂਡਾ ਨੇ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੇ 10 ਦਿਨਾਂ ਵਿਚ ਸਾਰੀ ਪੰਚਾਇਤਾਂ ਦੇ ਛੱਪੜਾਂ  (Panchayat ponds) ਦੇ ਪਾਣੀ ਦੀ ਨਿਕਾਸੀ ਕੰਮ ‘ਤੇ ਵੱਧ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ, ਛੱਪੜਾਂ ਦੀ ਗਾਦ-ਮਿੱਟੀ ਨੂੰ ਕੱਢ ਕੇ ਪੰਚਾਇਤ ਦੇ ਕਿਸੇ ਇਕ ਸਥਾਨ ‘ਤੇ ਇਕੱਠਾ ਕਰ ਦਿੱਤੀ ਜਾਵੇ।

ਢਾਂਡਾ ਨੇ ਇਹ ਗੱਲ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਵਿਕਾਸ ਕੰਮਾਂ ਨੂੰ ਲੈ ਕੇ ਪ੍ਰਬੰਧਿਤ ਸਮੀਖਿਆ ਬੈਠਕ ਵਿਚ ਕਹੀ। ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਵਿਭਾਗ ਇਹ ਯਕੀਨੀ ਕਰਨ ਕਿ ਫਿਰਨੀ ਵਿਚ ਮਿੱਟੀ ਦੀ ਭਰਤ ਦਾ ਕੰਮ ਟੈਂਡਰ ਲਗਾਉਣ ਤੋਂ ਪਹਿਲਾਂ ਹੀ ਕਰ ਲਿਆ ਜਾਵੇ ਅਤੇ ਜੋ ਕੰਮ ਪੂਰੇ ਹੋ ਜਾਣਗੇ | ਉਨ੍ਹਾਂ ਪਿੰਡਾਂ ਦੀ ਸੂਚੀ ਬਣਾ ਕੇ ਉਨ੍ਹਾਂ ਨੂੰ ਉਪਲਬੱਧ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਵਿਯਾਮਸ਼ਾਲਾਵਾਂ ਦਾ ਕੰਮ ਪੂਰਾ ਹੋ ਚੁੱਕਾ ਹੈ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਸਬੰਧਿਤ ਪੰਚਾਇਤ ਨੂੰ ਟ੍ਰਾਂਸਫਰ ਕੀਤਾ ਜਾਵੇ।

The post ਮਹੀਪਾਲ ਢਾਂਡਾ ਵੱਲੋਂ ਪੰਚਾਇਤੀ ਛੱਪੜਾਂ ਦੇ ਪਾਣੀ ਦੀ ਨਿਕਾਸੀ ਸੰਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ appeared first on TheUnmute.com - Punjabi News.

Tags:
  • haryana-news
  • mahipal-dhanda
  • news
  • panchayat-ponds
  • water-supply

ਚੰਡੀਗੜ੍ਹ, 7 ਜੂਨ 2024: ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ (Chandrababu Naidu) 12 ਜੂਨ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਟੀਡੀਪੀ ਦੇ ਸੀਨੀਅਰ ਆਗੂ ਕੇ ਰਘੂ ਰਾਮ ਕ੍ਰਿਸ਼ਨ ਰਾਜੂ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਚੰਦਰਬਾਬੂ ਨਾਇਡੂ 12 ਜੂਨ ਨੂੰ ਸ਼ਾਮ 4.55 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਲੋਕ ਸਭਾ ਚੋਣਾਂ ਦੇ ਨਾਲ-ਨਾਲ ਆਂਧਰਾ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਈਆਂ, ਜਿਸ ਵਿੱਚ ਟੀਡੀਪੀ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ। ਜਿਸ ਤੋਂ ਬਾਅਦ ਚੰਦਰਬਾਬੂ ਨਾਇਡੂ ਦੀ ਪਾਰਟੀ ਟੀਡੀਪੀ ਇੱਕ ਵਾਰ ਫਿਰ ਆਂਧਰਾ ਪ੍ਰਦੇਸ਼ ਵਿੱਚ ਸੱਤਾ ਵਿੱਚ ਵਾਪਸੀ ਕਰ ਰਹੀ ਹੈ।

ਰਘੂ ਰਾਮ ਕ੍ਰਿਸ਼ਨ ਰਾਜੂ ਨੇ ਕਿਹਾ, ‘ਚੰਦਰਬਾਬੂ ਨਾਇਡੂ (Chandrababu Naidu) 12 ਜੂਨ ਨੂੰ ਸ਼ਾਮ ਕਰੀਬ 4.55 ਵਜੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਸਾਡੇ ਆਗੂ ਚੰਦਰਬਾਬੂ ਨਾਇਡੂ ਅਤੇ ਪਵਨ ਕਲਿਆਣ ਦੀ ਤਾਰੀਫ਼ ਕੀਤੀ, ਇਹ ਆਂਧਰਾ ਪ੍ਰਦੇਸ਼ ਦੇ ਲੋਕਾਂ ਲਈ ਬਹੁਤ ਖੁਸ਼ੀ ਦਾ ਪਲ ਹੈ। ਸਾਡੇ ਆਗੂਆਂ ਨੇ ਵੀ ਪ੍ਰਧਾਨ ਮੰਤਰੀ ਪ੍ਰਤੀ ਸਨਮਾਨ ਪ੍ਰਗਟ ਕੀਤਾ।

The post ਟੀਡੀਪੀ ਆਗੂ ਦਾ ਦਾਅਵਾ, ਚੰਦਰਬਾਬੂ ਨਾਇਡੂ 12 ਜੂਨ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ appeared first on TheUnmute.com - Punjabi News.

Tags:
  • chandrababu-naidu
  • news
  • tdp
  • tdp-leader-claims
  • telugu-desam-party

ਚੰਡੀਗੜ੍ਹ, 7 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਘਰ-ਘਰ ਰਾਸ਼ਨ ਸਕੀਮ (Ration Scheme) ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।ਅੱਜ ਇੱਥੇ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਭਰ ਵਿੱਚ ਸਥਾਪਿਤ ਕੀਤੀਆਂ ਗਈਆਂ ਮਾਡਲ ਫੇਅਰ ਪ੍ਰਾਈਸ ਸ਼ਾਪਜ਼ (ਐਮ.ਐਫ.ਪੀ.ਐਸ.) ਰਾਹੀਂ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 40.19 ਲੱਖ ਰਾਸ਼ਨ ਕਾਰਡਾਂ (Ration Card) ਰਾਹੀਂ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਇਹ ਸਹੂਲਤ ਹਰ ਤਰ੍ਹਾਂ ਨਾਲ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਸ਼ਨ ਦੀ ਨਿਰਵਿਘਨ ਅਤੇ ਦਿੱਕਤ ਰਹਿਤ ਡਲਿਵਰੀ ਦੀ ਵਿਵਸਥਾ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਚੁੱਕੇ ਹਨ ਜਦੋਂ ਲੋਕਾਂ ਨੂੰ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋ ਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮਿਲਦਾ ਅਨਾਜ ਪ੍ਰਾਪਤ ਕਰਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਲੋਕਾਂ ਨੂੰ ਰੋਜ਼ਾਨਾ ਦੇ ਕੰਮ ਛੱਡਣ ਜਾਂ ਬੇਵਕਤ ਅਨਾਜ ਲੈਣ ਸਮੇਂ ਬਹੁਤੀ ਵਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲਾਭਪਾਤਰੀਆਂ ਦੇ ਘਰਾਂ ਦੇ ਨੇੜੇ ਰਾਸ਼ਨ ਦੀ ਵੰਡ ਕਰਕੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਲਈ ਖਾਸ ਕਰਕੇ ਖਰਾਬ ਮੌਸਮ ਵਿੱਚ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਪੌਸ਼ਟਿਕ ਅਨਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ, ਉਥੇ ਹੀ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਵੀ ਹੋਵੇਗੀ।

The post ਪੰਜਾਬ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ‘ਚ ਕੋਈ ਕਟੌਤੀ ਨਹੀਂ ਕੀਤੀ: CM ਭਗਵੰਤ ਮਾਨ appeared first on TheUnmute.com - Punjabi News.

Tags:
  • 1
  • cm-bhagwant-mann
  • latest-news
  • news
  • public-distribution
  • punjab-government
  • ration
  • ration-scheme

ਚੰਡੀਗੜ੍ਹ, 7 ਜੂਨ 2024: ਕੇਨ ਵਿਲੀਅਮਸਨ ਦੀ ਅਗਵਾਈ ਵਾਲੀ ਨਿਊਜ਼ੀਲੈਂਡ (New Zealand) ਦੀ ਟੀਮ ਸ਼ਨੀਵਾਰ ਨੂੰ ਅਫਗਾਨਿਸਤਾਨ (Afghanistan) ਨਾਲ ਭਿੜੇਗੀ। ਰਾਸ਼ਿਦ ਖਾਨ ਦੀ ਕਪਤਾਨੀ ਵਾਲੀ ਟੀਮ ਨੇ ਟੀ-20 ਵਿਸ਼ਵ ਕੱਪ ‘ਚ ਆਪਣੇ ਅਭਿਆਨ ਦੀ ਸ਼ੁਰੂਆਤ ਪਹਿਲੇ ਮੈਚ ‘ਚ ਯੂਗਾਂਡਾ ‘ਤੇ ਇਕਤਰਫਾ ਜਿੱਤ ਦੇ ਨਾਲ ਕੀਤੀ ਸੀ। ਕਈ ਵਾਰ ਵੱਡੀਆਂ ਟੀਮਾਂ ਨੂੰ ਹੈਰਾਨ ਕਰਨ ਵਾਲੇ ਅਫਗਾਨਿਸਤਾਨ ਦੀ ਨਜ਼ਰ ਨਿਊਜ਼ੀਲੈਂਡ ਨੂੰ ਹਰਾ ਕੇ ਉਲਟਫੇਰ ‘ਤੇ ਹੋਵੇਗੀ, ਜਦਕਿ ਨਿਊਜ਼ੀਲੈਂਡ ਦੀ ਟੀਮ ਵਿਰੋਧੀ ਟੀਮ ਨੂੰ ਹਲਕੇ ‘ਚ ਲੈਣ ਦੀ ਗਲਤੀ ਨਹੀਂ ਕਰੇਗੀ।

ਮੀਂਹ ਕਾਰਨ ਅਭਿਆਸ ਸੈਸ਼ਨ ਰੱਦ ਹੋਣ ਕਾਰਨ ਨਿਊਜ਼ੀਲੈਂਡ ਦੀਆਂ ਤਿਆਰੀਆਂ ਪ੍ਰਭਾਵਿਤ ਹੋਈਆਂ ਹਨ। ਨਿਊਜ਼ੀਲੈਂਡ (New Zealand) ਨੇ ਪਹਿਲੇ ਦੋ ਮੈਚ ਅਫਗਾਨਿਸਤਾਨ ਅਤੇ ਵੈਸਟਇੰਡੀਜ਼ ਨਾਲ ਖੇਡਣੇ ਹਨ। ਅਫਗਾਨਿਸਤਾਨ ਦੀ ਟੀਮ ਇੱਥੇ ਪਹਿਲਾ ਮੈਚ ਜਿੱਤ ਚੁੱਕੀ ਹੈ ਅਤੇ ਹਲਾਤ ਤੋਂ ਚੰਗੀ ਤਰ੍ਹਾਂ ਜਾਣੂ ਹੈ। ਨਿਊਜ਼ੀਲੈਂਡ ਦੀ ਤਾਕਤ, ਹਾਲਾਂਕਿ, ਆਈਸੀਸੀ ਟੂਰਨਾਮੈਂਟਾਂ ਵਿੱਚ ਸਥਿਤੀਆਂ ਵਿੱਚ ਤੇਜ਼ੀ ਨਾਲ ਅਨੁਕੂਲ ਹੋਣ ਦੀ ਉਨ੍ਹਾਂ ਦੀ ਯੋਗਤਾ ਰਹੀ ਹੈ ਅਤੇ ਟੀਮ ਨੇ ਪਿਛਲੇ ਕੁਝ ਸਾਲਾਂ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕੀਤਾ ਹੈ।

ਨਿਊਜ਼ੀਲੈਂਡ ਦੀ ਟੀਮ ਗਰੁੱਪ ਸੀ ਵਿੱਚ ਸ਼ਾਮਲ ਹੈ ਜਿਸ ਵਿੱਚ ਦੋ ਵਾਰ ਦੀ ਚੈਂਪੀਅਨ ਅਤੇ ਸਹਿ ਮੇਜ਼ਬਾਨ ਵੈਸਟਇੰਡੀਜ਼ ਅਤੇ ਅਫਗਾਨਿਸਤਾਨ (Afghanistan) ਵਰਗੀਆਂ ਟੀਮਾਂ ਸ਼ਾਮਲ ਹਨ। ਇਹ ਗਰੁੱਪ ਸਖ਼ਤ ਹੈ ਕਿਉਂਕਿ ਹਰ ਗਰੁੱਪ ਵਿੱਚ ਸਿਰਫ਼ ਦੋ ਟੀਮਾਂ ਹੀ ਸੁਪਰ ਅੱਠ ਪੜਾਅ ਲਈ ਕੁਆਲੀਫਾਈ ਕਰਨਗੀਆਂ। ਅਜਿਹੇ ‘ਚ ਇਸ ਗਰੁੱਪ ਦੀ ਕੋਈ ਵੀ ਟੀਮ ਬਾਕੀ ਟੀਮਾਂ ਨੂੰ ਧਿਆਨ ‘ਚ ਨਹੀਂ ਲੈ ਸਕਦੀ। ਨਿਊਜ਼ੀਲੈਂਡ ਕੋਲ ਤਜ਼ਰਬੇਕਾਰ ਖਿਡਾਰੀਆਂ ਤੋਂ ਇਲਾਵਾ ਫਿਨ ਐਲਨ ਅਤੇ ਰਚਿਨ ਰਵਿੰਦਰਾ ਵਰਗੇ ਨੌਜਵਾਨ ਖਿਡਾਰੀ ਵੀ ਹਨ। ਕਾਗਜ਼ ‘ਤੇ ਕੀਵੀ ਬੱਲੇਬਾਜ਼ੀ ਵਿਚ ਡੂੰਘਾਈ ਅਤੇ ਗੇਂਦਬਾਜ਼ੀ ਵਿਚ ਵਿਭਿੰਨਤਾ ਨਾਲ ਬਹੁਤ ਮਜ਼ਬੂਤ ​​ਦਿਖਾਈ ਦਿੰਦੇ ਹਨ।

The post T20 WC: ਭਲਕੇ ਨਿਊਜ਼ੀਲੈਂਡ ਨਾਲ ਭਿੜੇਗੀ ਅਫਗਾਨਿਸਤਾਨ, ਕੀਵੀਆਂ ਨੂੰ ਉਲਟਫੇਰ ਤੋਂ ਰਹਿਣਾ ਪਵੇਗਾ ਸਾਵਧਾਨ appeared first on TheUnmute.com - Punjabi News.

Tags:
  • afghanistan
  • icc
  • news
  • new-zealand
  • nz-vs-afg
  • t20-wc
  • t20-world-cup-2024

ਪੰਜਾਬ ਕਾਂਗਰਸ ਦੀ ਨਵਜੋਤ ਸਿੱਧੂ ਖ਼ਿਲਾਫ਼ ਵੱਡੀ ਕਾਰਵਾਈ, ਇਕਲੌਤਾ ਅਹੁਦਾ ਵੀ ਖੋਹਿਆ

Friday 07 June 2024 02:22 PM UTC+00 | Tags: 1 jasbir-singh-dimpa latest-news navjot-sidhu navjot-singhsidhu news punjab-congress raja-waring

ਚੰਡੀਗੜ੍ਹ, 7 ਜੂਨ 2024: ਪੰਜਾਬ ਦੀ ਸਰਗਰਮ ਸਿਆਸਤ ਤੋਂ ਦੂਰ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੂੰ ਹੁਣ ਇੱਕ ਪਾਸੇ ਕਰਨ ਦੀਆਂ ਤਿਆਰੀਆਂ ਹਨ। ਲੋਕ ਸਭਾ ਚੋਣਾਂ ਵਿੱਚ ਵੀ ਨਵਜੋਤ ਸਿੱਧੂ ਪੂਰੀ ਤਰ੍ਹਾਂ ਗਾਇਬ ਰਹੇ। ਇਸ ਤੋਂ ਬਾਅਦ ਉਨ੍ਹਾਂ ਤੋਂ ਇਕਲੌਤਾ ਅਹੁਦਾ ਵੀ ਖੋਹ ਲਿਆ ਗਿਆ ਹੈ। ਕਾਂਗਰਸ ਨੇ ਨਵਜੋਤ ਸਿੱਧੂ ਤੋਂ ਲੈ ਕੇ ਅੰਮ੍ਰਿਤਸਰ ਸੰਸਦੀ ਹਲਕੇ ਦੀ ਜ਼ਿੰਮੇਵਾਰੀ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੂੰ ਸੌਂਪ ਦਿੱਤੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਕਮ ਜਾਰੀ ਕਰਕੇ ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਐਲਾਨ ਦਿੱਤਾ ਹੈ। ਅੰਮ੍ਰਿਤਸਰ ਪੂਰਬੀ ਸੀਟ ਦੀ ਗੱਲ ਕਰੀਏ ਤਾਂ ਨਵਜੋਤ ਕੌਰ ਸਿੱਧੂ ਅਤੇ ਨਵਜੋਤ ਸਿੰਘ ਸਿੱਧੂ ਇੱਥੋਂ ਵਿਧਾਇਕ ਰਹਿ ਚੁੱਕੇ ਹਨ।

ਜਸਬੀਰ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਬਣਾਉਣ ਦੇ ਇਹ ਹੁਕਮ ਅਪ੍ਰੈਲ ਮਹੀਨੇ ਵਿੱਚ ਹੀ ਜਾਰੀ ਕੀਤੇ ਗਏ ਸਨ ਪਰ ਲੋਕ ਸਭਾ ਚੋਣਾਂ ਕਾਰਨ ਇਹ ਹੁਕਮ ਜਨਤਕ ਨਹੀਂ ਕੀਤੇ ਗਏ ਸਨ। ਦੱਸ ਦਈਏ ਕਿ ਨਵਜੋਤ ਸਿੱਧੂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਤੋਂ ਹਾਰਨ ਤੋਂ ਬਾਅਦ ਹੀ ਵਿਧਾਨ ਸਭਾ ਹਲਕੇ ਅਤੇ ਰਾਜਨੀਤੀ ਤੋਂ ਦੂਰੀ ਬਣਾ ਲਈ ਸੀ। 2024 ਦੀਆਂ ਲੋਕ ਸਭਾ ਚੋਣਾਂ ‘ਚ ਵੀ ਸਿੱਧੂ ਪ੍ਰਚਾਰ ਕਰਨ ਨਹੀਂ ਆਏ ਸਨ ਜਦਕਿ ਉਨ੍ਹਾਂ ਦਾ ਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਵੀ ਨਹੀਂ ਸੀ।

The post ਪੰਜਾਬ ਕਾਂਗਰਸ ਦੀ ਨਵਜੋਤ ਸਿੱਧੂ ਖ਼ਿਲਾਫ਼ ਵੱਡੀ ਕਾਰਵਾਈ, ਇਕਲੌਤਾ ਅਹੁਦਾ ਵੀ ਖੋਹਿਆ appeared first on TheUnmute.com - Punjabi News.

Tags:
  • 1
  • jasbir-singh-dimpa
  • latest-news
  • navjot-sidhu
  • navjot-singhsidhu
  • news
  • punjab-congress
  • raja-waring

ਚੰਡੀਗੜ੍ਹ, 7 ਜੂਨ 2024: ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ (Canal water) ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ (Canal water) ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਲੇਰਕੋਟਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੰਚਾਈ ਦੀਆਂ ਲੋੜਾਂ ਲਈ ਨਹਿਰੀ ਪਾਣੀ (Canal water) ਦੀ ਸਪਲਾਈ ਕਰਨ ਦਾ ਨਵਾਂ ਰਿਕਾਰਡ ਕਾਇਮ ਕਰਨ ਦੀ ਦਹਿਲੀਜ਼ ‘ਤੇ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪੁੱਛਗਿੱਛ ਕਰਨ ਲਈ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਵੇਰਵੇ ਹਾਸਲ ਕਰਨ ਲਈ +91 96461-51466 ‘ਤੇ ਕਾਲ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੀ ਵਰਤੋਂ ਕਰਨਗੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਚੋਅ/ਬਰਸਾਤੀ ਨਾਲੇ/ਦਰਿਆਵਾਂ ਨੂੰ 100 ਸਾਲਾਂ ਤੱਕ ਹੜ੍ਹਾਂ ਦੇ ਪਾਣੀ ਦੇ ਵਹਾਅ ਅਨੁਸਾਰ ਡਿਜ਼ਾਇਨ ਕਰਨਾ ਅਤੇ ਇਸ ਅਨੁਸਾਰ ਦਰਿਆਵਾਂ ਅਤੇ ਸੇਮ ਨਾਲਿਆਂ/ਚੋਅ ਦੇ ਹੜ੍ਹ ਵਾਲੇ ਇਲਾਕੇ ਨੂੰ ਉੱਤਰੀ ਭਾਰਤ ਨਹਿਰ ਅਤੇ ਡਰੇਨੇਜ ਐਕਟ ਤਹਿਤ ਨੋਟੀਫਾਈ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਨਦੀਆਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਅਤੇ ਅਗਾਊਂ ਬੰਨ੍ਹਾਂ ‘ਤੇ ਕੰਮ ਦੀ ਪਾਬੰਦੀ ਲਾਈ ਗਈ।

ਉਨ੍ਹਾਂ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਸਬੰਧਤ ਲੋਕਾਂ ਜਿਵੇਂ ਕਿ ਬੈਗ ਸਪਲਾਇਰ, ਵਾਇਰ ਬਾਈਂਡਰ, ਮਿੱਟੀ ਪੁੱਟਣ ਵਾਲੀ ਮਸ਼ੀਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਦਾ ਡਾਟਾ ਸੰਕਲਿਤ ਕੀਤਾ ਗਿਆ ਹੈ ਅਤੇ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਥੈਲਿਆਂ ਨੂੰ ਸੰਕਟਕਾਲੀਨ ਵਰਤੋਂ ਲਈ ਸਬੰਧਤ ਸਥਾਨਾਂ ‘ਤੇ ਭੰਡਾਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਦੀਆਂ ਦੀਆਂ ਅੰਦਰਲੀਆਂ ਢਲਾਣਾਂ ‘ਤੇ ਬਾਂਸ ਦੇ ਬੂਟੇ ਲਾਏ ਜਾ ਰਹੇ ਹਨ ਅਤੇ ਐਨ.ਐਚ.ਏ.ਆਈ., ਬੀ.ਐਂਡ.ਆਰ ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ ਵਹਾਅ ‘ਚ ਆਉਣ ਵਾਲੀਆਂ ਰੁਕਾਵਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।

The post ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ: ਮੁੱਖ ਮੰਤਰੀ appeared first on TheUnmute.com - Punjabi News.

Tags:
  • 1
  • canal-water
  • ground-water
  • news
  • paddy-season
  • paddy-season-punjab
  • punjab-farmers

ਚੰਡੀਗੜ੍ਹ, 7 ਜੂਨ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ‘ਆਪ’ ਦੇ ਲੋਕ ਸਭਾ ਉਮੀਦਵਾਰਾਂ ਅਤੇ ਪਟਿਆਲਾ (Patiala) ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ‘ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਅਤੇ ਭਵਿੱਖ ‘ਚ ਹਲਕਿਆਂ ਦੇ ਵਿਕਾਸ ਨੂੰ ਲੈ ਕੇ ਵਿਚਾਰ ਚਰਚਾ ਵੀ ਕੀਤੀ। ‘ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ, ਦੋਵਾਂ ਨੇ ਆਪੋ-ਆਪਣੇ ਖੇਤਰਾਂ ਦੇ ਵਿਧਾਇਕਾਂ ਅਤੇ ‘ਆਪ’ ਟੀਮਾਂ ਦਾ ਸਹਿਯੋਗ ਅਤੇ ਮਿਹਨਤ ਲਈ ਧੰਨਵਾਦ ਕੀਤਾ।

ਪਿਛਲੀਆਂ ਆਮ ਚੋਣਾਂ ਦੇ ਮੁਕਾਬਲੇ, ਆਮ ਆਦਮੀ ਪਾਰਟੀ (ਆਪ) ਦਾ ਦੋਵਾਂ ਹਲਕਿਆਂ ਵਿੱਚ ਵੋਟ ਸ਼ੇਅਰ ਵਧਿਆ ਹੈ ਅਤੇ ਅੰਤ ਵਿੱਚ ਪਾਰਟੀ ਬਹੁਤ ਹੀ ਘੱਟ ਫ਼ਰਕ ਨਾਲ ਪਿੱਛੇ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗੇ ਕੰਮ ਜਾਰੀ ਰੱਖਣ ਲਈ ਕਿਹਾ ਅਤੇ ਕਿਹਾ ਕਿ ਸਾਨੂੰ ਜ਼ਮੀਨੀ ਪੱਧਰ ‘ਤੇ ਹੋਰ ਮਿਹਨਤ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ 'ਆਪ' ਆਗੂਆਂ ਨਾਲ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਇਹ ਲੋਕ ਸਭਾ ਚੋਣ ਸਾਡੇ ਲਈ ਕਾਫ਼ੀ ਉਤਸ਼ਾਹਜਨਕ ਰਹੀ।

The post CM ਮਾਨ ਨੇ ਪਟਿਆਲਾ ਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ‘ਤੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ appeared first on TheUnmute.com - Punjabi News.

Tags:
  • 1
  • cm-mann
  • ferozepur-lok-sabha
  • latest-news
  • news
  • patiala

ਪਟਿਆਲਾ, 7 ਜੂਨ 2024: ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧੀਨ ਆਉਂਦੇ ਵਿਭਾਗੀ ਢਾਂਚਿਆਂ, ਖੰਭਿਆਂ, ਇਮਾਰਤਾਂ, ਸੁੱਕੇ ਦਰਖ਼ਤਾਂ ਆਦਿ ਦਾ ਨਿਰੀਖਣ ਕਰਕੇ ਇਨ੍ਹਾਂ ਦੇ ਸੁਰੱਖਿਅਤ ਹੋਣ ਦਾ ਸਰਟੀਫਿਕੇਟ ਇੱਕ ਹਫ਼ਤੇ ਦੇ ਅੰਦਰ-ਅੰਦਰ ਜਮ੍ਹਾਂ ਕਰਵਾਉਣ।

ਅੱਜ ਇੱਥੇ ਇੱਕ ਅਹਿਮ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰੀ ਮਸ਼ੀਨਰੀ ਦਾ ਮੁਢਲਾ ਫ਼ਰਜ ਬਣਦਾ ਹੈ ਇਸ ਲਈ ਹਰੇਕ ਵਿਭਾਗੀ ਮੁਖੀ ਇਹ ਯਕੀਨੀ ਬਣਾਏ ਕਿ ਉਸ ਦੇ ਅਧੀਨ ਕਿਸੇ ਇਮਾਰਤ, ਸੜਕ ਜਾਂ ਥਾਂ ਵਿਖੇ ਕੋਈ ਅਜਿਹਾ ਖੰਭਾ, ਦਰਖ਼ਤ, ਲੋਹੇ ਜਾਂ ਕਿਸੇ ਇਮਾਰਤ ਦਾ ਢਾਂਚਾ ਨਾ ਹੋਵੇ ਜੋ ਕਿ ਆਉਣ ਵਾਲੇ ਸਮੇਂ ਵਿੱਚ ਬਰਸਾਤ ਜਾਂ ਤੇਜ ਹਨੇਰੀ ਝੱਖੜ ਕਰਕੇ ਢਿੱਗਣ ਨਾਲ ਆਮ ਲੋਕਾਂ ਦੀ ਜਾਨ ਨੂੰ ਖ਼ਤਰਾ ਬਣ ਸਕਦਾ ਹੋਵੇ।

ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਨਗਰ ਨਿਗਮ, ਇੰਪਰੂਵਮੈਂਟ ਟਰਸਟ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ, ਪੰਜਾਬ ਰਾਜ ਬਿਜਲੀ ਨਿਗਮ, ਪੀ.ਆਰ.ਟੀ.ਸੀ., ਲੋਕ ਨਿਰਮਾਣ, ਨੈਸ਼ਨਲ ਹਾਈਵੇ ਅਥਾਰਟੀ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਮੰਡੀ ਬੋਰਡ, ਸਿਹਤ ਵਿਭਾਗ, ਸਕੂਲ, ਜੰਗਲਾਤ ਵਿਭਾਗ ਸਮੇਤ ਰੇਲਵੇ ਅਤੇ ਹੋਰ ਵੀ ਅਜਿਹੇ ਸਰਕਾਰੀ ਅਦਾਰੇ ਆਪਣੇ ਯੂਨੀਪੋਲਜ਼, ਦਰਖ਼ਤਾਂ, ਖੰਭਿਆਂ ਤੇ ਇਮਾਰਤਾਂ ਦੀ ਸੁਰੱਖਿਆ ਬਾਰੇ ਇਹ ਯਕੀਨੀ ਬਣਾਉਣਗੇ ਕਿ ਇਹ ਕਿਸੇ ਨਾਗਰਿਕ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਬਣਨਗੇ। ਮੀਟਿੰਗ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ, ਏ.ਡੀ.ਸੀ. ਜਨਰਲ ਕੰਚਨ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਸਮੇਤ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

The post ਪੁਰਾਣੇ ਖੰਭਿਆਂ, ਇਮਾਰਤੀ ਢਾਂਚਿਆਂ ਤੇ ਸੁੱਕੇ ਦਰਖ਼ਤਾਂ ਦਾ ਨਿਰੀਖਣ ਕਰਕੇ ਸੁਰੱਖਿਅਤ ਹੋਣ ਦਾ ਸਰਟੀਫਿਕੇਟ ਦੇਣਗੇ ਵਿਭਾਗੀ ਮੁਖੀ: DC ਪਟਿਆਲਾ appeared first on TheUnmute.com - Punjabi News.

Tags:
  • showkat-ahmed-parray
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form