ਜਲੰਧਰ ‘ਚ ਨੌਜਵਾਨ ਨੇ ਚੌਥੀ ਮੰਜ਼ਿਲ ‘ਤੋਂ ਛਾਲ ਮਾਰ ਕੇ ਦਿੱਤੀ ਜਾਨ, OM ਵੀਜ਼ਾ ਇਮੀਗ੍ਰੇਸ਼ਨ ‘ਚ ਕਰਦਾ ਸੀ ਕੰਮ

ਪੰਜਾਬ ਦੇ ਜਲੰਧਰ ਬੱਸ ਸਟੈਂਡ ਨੇੜੇ ਸਥਿਤ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਇੱਕ ਨੌਜਵਾਨ ਵੱਲੋਂ ਛਾਲ ਮਾਰ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਗੌਰਵ ਵਜੋਂ ਹੋਈ ਹੈ। ਉਹ ਪੰਜਾਬ ਵਿੱਚ ਯੂਕੇ ਵੀਜ਼ਾ ਕਿੰਗ ਵਜੋਂ ਜਾਣੀ ਜਾਂਦੀ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦਾ ਮੁਲਾਜ਼ਮ ਸੀ ਅਤੇ ਉਹ ਇੱਥੇ ਲੰਬੇ ਸਮੇਂ ਤੋਂ ਕੰਮ ਕਰ ਰਿਹਾ ਸੀ। ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਓਮ ਵੀਜ਼ਾ ਏਜੰਸੀ ‘ਤੇ ਗੰਭੀਰ ਦੋਸ਼ ਲਗਾਏ।

ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੂੰ ਰਾਤ 9.30 ਵਜੇ ਦੇ ਕਰੀਬ ਫ਼ੋਨ ਆਇਆ ਕਿ ਉਨ੍ਹਾਂ ਦਾ ਬੱਚਾ PIMS ਹਸਪਤਾਲ (ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਵਿੱਚ ਦਾਖ਼ਲ ਹੈ ਅਤੇ ਉਹ ਹਸਪਤਾਲ ਆਉਣ। ਜਦੋਂ ਪਰਿਵਾਰ ਵਾਲੇ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਡਾਕਟਰਾਂ ਨੇ ਦੱਸਿਆ ਕਿ ਉਸ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਕਿਹਾ- ਸਾਨੂੰ ਨਹੀਂ ਪਤਾ ਕਿ ਇਹ ਕਿਵੇਂ ਹੋਇਆ, ਪਰ ਸਾਡਾ ਬੱਚਾ ਬਹੁਤ ਪਰੇਸ਼ਾਨ ਸੀ।

ਇਹ ਵੀ ਪੜ੍ਹੋ  : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ CM ਮਾਨ

ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਪਿਛਲੇ ਤਿੰਨ ਸਾਲਾਂ ਤੋਂ ਓਮ ਵੀਜ਼ਾ ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਫਿਲਹਾਲ ਪੁਲਿਸ ਇਸ ਮਾਮਲੇ ‘ਚ ਖੁਦਕੁਸ਼ੀ ਦੇ ਕੋਣ ਤੋਂ ਜਾਂਚ ਕਰ ਰਹੀ ਹੈ। ਬੱਸ ਸਟੈਂਡ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਕੈਮਰੇ ਵੀ ਕਬਜ਼ੇ ਵਿੱਚ ਲਏ ਹਨ। ਜਿਸ ‘ਚ ਗੌਰਵ ਬੁਰੀ ਤਰ੍ਹਾਂ ਡਿੱਗਦਾ ਨਜ਼ਰ ਆ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਕਰਨ ਲੱਗੀ। ਪੁਲਿਸ ਨੇ ਤੁਰੰਤ ਪਹਿਲੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਲਏ ਹਨ। ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਗੌਰਵ ਨੇ ਖੁਦ ਚੌਥੀ ਮੰਜ਼ਿਲ ਤੋਂ ਛਾਲ ਮਾਰੀ ਜਾਂ ਕਿਸੇ ਨੇ ਉਸ ਨੂੰ ਧੱਕਾ ਦਿੱਤਾ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪ

ਵੀਡੀਓ ਲਈ ਕਲਿੱਕ ਕਰੋ -:

 

The post ਜਲੰਧਰ ‘ਚ ਨੌਜਵਾਨ ਨੇ ਚੌਥੀ ਮੰਜ਼ਿਲ ‘ਤੋਂ ਛਾਲ ਮਾਰ ਕੇ ਦਿੱਤੀ ਜਾਨ, OM ਵੀਜ਼ਾ ਇਮੀਗ੍ਰੇਸ਼ਨ ‘ਚ ਕਰਦਾ ਸੀ ਕੰਮ appeared first on Daily Post Punjabi.



Previous Post Next Post

Contact Form