ਜਲੰਧਰ ਪੁਲਿਸ ਨੂੰ ਮਿਲੀ ਕਾਮਯਾਬੀ, ਮੁੱਠਭੇੜ ਮਗਰੋਂ ਫੜੇ 2 ਬਦਮਾਸ਼, ਹੁਣ ਤੱਕ 5 ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਜਲੰਧਰ ‘ਚ ਸਿਟੀ ਪੁਲਿਸ ਨੇ 5 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਘਟਨਾ ‘ਚ ਦੋ ਦੋਸ਼ੀ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਮੁਲਜ਼ਮਾਂ ਦੇ ਹੈਂਡਲਰ ਕੈਨੇਡਾ ਬੈਠੇ ਹਨ। ਪੰਜ ਮੁਲਜ਼ਮਾਂ ਤੋਂ ਇਲਾਵਾ ਪੁਲਿਸ ਨੇ ਇਸ ਕੇਸ ਵਿੱਚ ਚਾਰ ਹੈਂਡਲਰਾਂ ਨੂੰ ਵੀ ਨਾਮਜ਼ਦ ਕੀਤਾ ਹੈ। ਇਸੇ ਮੁਲਜ਼ਮ ਨੇ ਬੀਤੇ ਦਿਨ ਗੁਜਰਾਲ ਨਗਰ ਵਿੱਚ ਵਕੀਲ ਦੇ ਘਰ ਗੋਲੀ ਚਲਾ ਦਿੱਤੀ ਸੀ।

ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ 5 ਦੋਸ਼ੀਆਂ ‘ਚੋਂ ਸਿਟੀ ਪੁਲਿਸ ਨੇ ਮੁਕਾਬਲੇ ਤੋਂ ਬਾਅਦ 2 ਨੂੰ ਫੜ ਲਿਆ ਸੀ। ਮੁਲਜ਼ਮ ਮੋਟਰਸਾਈਕਲ ‘ਤੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਜਵਾਬੀ ਕਾਰਵਾਈ ‘ਚ ਦੋਵੇਂ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ CTU ਬੱਸ ਤੇ ਪਿਕਅੱਪ ਵਿਚਾਲੇ ਟੱ.ਕਰ, ਸੜਕ ‘ਤੇ ਪਲਟਿਆ ਪਿਕਅੱਪ, ਪੁਰਜਾ-ਪੁਰਜਾ ਹੋਈ ਗੱਡੀ

ਇਸੇ ਦੌਰਾਨ ਮੁਲਜ਼ਮਾਂ ਵੱਲੋਂ ਚਲਾਈ ਗਈ ਗੋਲੀ ਪੁਲੀਸ ਦੀ ਗੱਡੀ ਵਿੱਚ ਜਾ ਵੱਜੀ। ਪੁਲਿਸ ਨੇ 2 ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੇ ਗੁਜਰਾਲ ਨਗਰ ਵਿੱਚ ਐਡਵੋਕੇਟ ਗੁਰਮੋਹਨ ਸਿੰਘ ਦੇ ਘਰ ’ਤੇ ਗੋਲੀਆਂ ਚਲਾਈਆਂ ਸਨ। ਸੀਸੀਟੀਵੀ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕੀਤੀ। ਸਾਰੇ ਪਹਿਲੂਆਂ ਦੀ ਜਾਂਚ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਤੋਂ ਇਲਾਵਾ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

 

The post ਜਲੰਧਰ ਪੁਲਿਸ ਨੂੰ ਮਿਲੀ ਕਾਮਯਾਬੀ, ਮੁੱਠਭੇੜ ਮਗਰੋਂ ਫੜੇ 2 ਬਦਮਾਸ਼, ਹੁਣ ਤੱਕ 5 ਨੂੰ ਕੀਤਾ ਗ੍ਰਿਫਤਾਰ appeared first on Daily Post Punjabi.



Previous Post Next Post

Contact Form