ਜਲੰਧਰ ਪੁਲਿਸ ਨੇ ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਮਾਸਟਰਮਾਈਂਡ ਸਣੇ 2 ਨੂੰ ਕੀਤਾ ਕਾਬੂ

ਪੰਜਾਬ ਦੀ ਜਲੰਧਰ ਸਿਟੀ ਪੁਲਿਸ ਨੇ ਜਾਅਲੀ ਡਿਗਰੀਆਂ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਦੇ ਮਾਸਟਰਮਾਈਂਡ ਅਤੇ ਉਸ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 196 ਜਾਅਲੀ ਡਿਗਰੀਆਂ, 53 ਜਾਅਲੀ ਸਟੈਂਪ, 6 ਲੈਪਟਾਪ, 3 ਪ੍ਰਿੰਟਰ, 1 ਸਟੈਂਪ ਮਸ਼ੀਨ ਅਤੇ 8 ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।

Jalandhar police busted gang

ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਚੌਕੀ ਜਲੰਧਰ ਹਾਈਟਸ ਦੇ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਵੇਂ ਦੋਸ਼ੀ ਉਨ੍ਹਾਂ ਦੇ ਇਲਾਕੇ ‘ਚ ਹਨ ਅਤੇ ਉਹ ਜਾਅਲੀ ਡਿਗਰੀਆਂ ਬਣਾਉਣ ਦਾ ਧੰਦਾ ਕਰ ਰਹੇ ਹਨ। ਵਿਰਕ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਤੁਰੰਤ ਆਪਣੀ ਟੀਮ ਨਾਲ ਛਾਪੇਮਾਰੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮਾਂ ਨੂੰ ਥਾਣੇ ਲਿਆ ਕੇ ਪੁੱਛਗਿੱਛ ਸ਼ੁਰੂ ਕੀਤੀ ਗਈ ਤਾਂ ਮੁਲਜ਼ਮਾਂ ਕੋਲੋਂ 196 ਜਾਅਲੀ ਡਿਗਰੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ : ਪੰਜਾਬ ‘ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰਾਂ ਸਣੇ ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ

ਫਿਲਹਾਲ ਮੁਲਜ਼ਮ ਜਲੰਧਰ ਹਾਈਟਸ ਥਾਣਾ ਸਦਰ ਦੀ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ। ਮੁਲਜ਼ਮ ਨੇ ਮੰਨਿਆ ਕਿ ਉਹ ਇੰਜਨੀਅਰਿੰਗ, ਮੈਡੀਕਲ ਅਤੇ ਮੈਨੇਜਮੈਂਟ ਸਮੇਤ ਕਈ ਕੋਰਸਾਂ ਲਈ ਫਰਜ਼ੀ ਡਿਗਰੀਆਂ ਤਿਆਰ ਕਰਦਾ ਸੀ। ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਸਮੇਤ ਕਈ ਰਾਜਾਂ ਤੋਂ ਲੋਕ ਡਿਗਰੀਆਂ ਲੈਣ ਲਈ ਉਸ ਕੋਲ ਆਉਂਦੇ ਸਨ। ਪੁਲਿਸ ਮਾਮਲੇ ‘ਚ ਉਕਤ ਰਾਜਾਂ ਦੇ ਲੋਕਾਂ ਦੀ ਵੀ ਭਾਲ ਕਰ ਰਹੀ ਹੈ, ਤਾਂ ਜੋ ਪੂਰੇ ਗਠਜੋੜ ਨੂੰ ਤੋੜਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

 

The post ਜਲੰਧਰ ਪੁਲਿਸ ਨੇ ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਮਾਸਟਰਮਾਈਂਡ ਸਣੇ 2 ਨੂੰ ਕੀਤਾ ਕਾਬੂ appeared first on Daily Post Punjabi.



Previous Post Next Post

Contact Form