ਲੁਧਿਆਣਾ ‘ਚ ਨਸ਼ਾ ਤਸਕਰ ਤੇ ਪੁਲਿਸ ਵਿਚਾਲੇ ਮੁਠਭੇੜ ! ਗੋਲੀਬਾਰੀ ‘ਚ ਤਸਕਰ ਤੇ ਪੁਲਿਸ ਮੁਲਾਜ਼ਮ ਜ਼ਖਮੀ

ਲੁਧਿਆਣਾ ਵਿੱਚ ਧਾਂਦਰਾ ਰੋਡ ਮਹਿਮੂਦਪੁਰਾ ਅੱਜ ਸਵੇਰੇ CIA-1 ਦੀ ਟੀਮ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਕ੍ਰਾਸ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਤੇ ਇੱਕ ਨਸ਼ਾ ਤਸਕਰ ਜ਼ਖਮੀ ਹੋਇਆ ਹੈ। ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਸੰਦੀਪ ਵਜੋਂ ਹੋਈ ਹੈ। ਉੱਥੇ ਹੀ ਜ਼ਖਮੀ ਨਸ਼ਾ ਤਸਕਰ ਦਾ ਨਾਮ ਰੋਹਿਤ ਹੈ।

CIA-1 ਦੀ ਟੀਮ ਰੋਹਿਤ ਨੂੰ ਕਿਸੇ ਨਸ਼ਾ ਤਸਕਰੀ ਦੀ ਬਰਾਮਦਗੀ ਮਾਮਲੇ ਵਿੱਚ ਫੜ੍ਹਨ ਲਈ ਆਈ ਸੀ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦੇ ਘਰ ਨੂੰ ਘੇਰਿਆ ਤਾਂ ਰੋਹਿਤ ਤੇ ਉਸਦੇ ਪਰਿਵਾਰ ਵਾਲਿਆਂ ਨੇ ਪੁਲਿਸ ਟੀਮ ‘ਤੇ ਹਮਲਾ ਕਰ ਦਿੱਤਾ। ਮੌਕੇ ‘ਤੇ CIA-1 ਦੇ ਇੰਚਾਰਜ ਰਾਜੇਸ਼ ਵੀ ਪਹੁੰਚੇ।

ਇਹ ਵੀ ਪੜ੍ਹੋ: ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਦਰਿਆ ਕਿਨਾਰੇ ਮਿਲੀ ਦੇਹ

ਦੱਸ ਦੇਈਏ ਕਿ ਪੁਲਿਸ ਫੋਰਸ ਦੀ ਮਦਦ ਨਾਲ ਜ਼ਖਮੀ ਨਸ਼ਾ ਤਸਕਰ ਤੇ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਪਰ ਡਾਕਟਰਾਂ ਨੇ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਲਿਜਾਉਣ ਦੀ ਸਲਾਹ ਦਿੱਤੀ। ਫਿਲਹਾਲ ਪੁਲਿਸ ਮੁਲਾਜ਼ਮ ਸੰਦੀਪ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰੋਹਿਤ ‘ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ।

ਵੀਡੀਓ ਲਈ ਕਲਿੱਕ ਕਰੋ -:

 

 

The post ਲੁਧਿਆਣਾ ‘ਚ ਨਸ਼ਾ ਤਸਕਰ ਤੇ ਪੁਲਿਸ ਵਿਚਾਲੇ ਮੁਠਭੇੜ ! ਗੋਲੀਬਾਰੀ ‘ਚ ਤਸਕਰ ਤੇ ਪੁਲਿਸ ਮੁਲਾਜ਼ਮ ਜ਼ਖਮੀ appeared first on Daily Post Punjabi.



Previous Post Next Post

Contact Form