ਫਰੀਦਕੋਟ ਦੇ ਪਿੰਡ ਰਾਜੋਵਾਲ ਤੋਂ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਨਾਨਕੇ ਪਿੰਡ ਛੁੱਟੀਆਂ ਕੱਟਣ ਆਏ ਸਕੇ ਭੈਣ-ਭਰਾ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿੱਚ ਦੋਵੇਂ ਸਕੇ ਭੈਣ-ਭਰਾਵਾਂ ਦੀ ਜਾਨ ਚਲੀ ਗਈ। ਦੱਸਿਆ ਜਾ ਰਿਹਾ ਕਿ ਦੋਵੇਂ ਮਾਸੂਮ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਤਲਾਬ ਵਿੱਚ ਜਾ ਡਿੱਗੇ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਜਦੋਂ ਤੱਕ ਇਸ ਘਟਨਾ ਦਾ ਪਤਾ ਚੱਲਿਆ ਅਤੇ ਉਨ੍ਹਾਂ ਮਾਸੂਮ ਬੱਚਿਆਂ ਨੂੰ ਤਲਾਬ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਆਂਦਾ ਗਿਆ ਤਾਂ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ । ਜਾਣਕਾਰੀ ਮੁਤਾਬਕ ਮ੍ਰਿਤਕ ਮੁੰਡੇ ਦਾ ਨਾਮ ਸੁਖਮਨ ਸਿੰਘ ਤੇ ਕੁੜੀ ਦਾ ਨਾਮ ਲਕਸ਼ਮੀ ਸੀ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਕਿ ਦੋਵੇਂ ਸਕੇ ਭੈਣ ਭਰਾ ਸਨ ਜੋ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਝੋਕ ਹਰਿਹਾਰ ਦੇ ਰਹਿਣ ਵਾਲੇ ਸਨ ਅਤੇ ਆਪਣੇ ਨਾਨਕੇ ਪਿੰਡ ਰਾਜੋਵਾਲ ਆਏ ਹੋਏ ਸਨ।

Faridkot two siblings death
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਬੱਚੇ ਆਪਣੇ ਨਾਨਕੇ ਪਿੰਡ ਰਹਿਣ ਲਈ ਆਏ ਹੋਏ ਸਨ ਤੇ ਸ਼ਾਮ ਸਮੇਂ ਘਰ ਤੋਂ ਖੇਡਣ ਲਈ ਬਾਹਰ ਗਏ ਸਨ ਪਰ ਅਚਾਨਕ ਉਹ ਖੇਡਦੇ-ਖੇਡਦੇ ਪਿੰਡ ਦੇ ਵਾਟਰ ਵਰਕਸ ਦੇ ਤਲਾਬ ਵਿੱਚ ਜਾ ਡਿੱਗੇ। ਕੁਝ ਦੇਰ ਬਾਅਦ ਦੂਜੇ ਬੱਚਿਆਂ ਨੇ ਉਨ੍ਹਾਂ ਦੇ ਟੈਂਕ ਵਿੱਚ ਡਿੱਗਣ ਸਬੰਧੀ ਦੱਸਿਆ ਤਾਂ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਬਾਹਰ ਕੱਢ ਕੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ: ਅਮਰੀਕਾ ‘ਚ ਵੱਡੀ ਵਾਰਦਾਤ, ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਉੱਥੇ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਚਿਆਂ ਦੇ ਸਰਕਾਰੀ ਵਾਟਰ ਵਰਕਸ ਵਿੱਚ ਡਿੱਗਣ ਕਾਰਨ ਮੌਤ ਹੋਣ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਅਨੁਸਾਰ ਬੱਚੇ ਆਪਣੇ ਨਾਨਕੇ ਪਿੰਡ ਆਏ ਹੋਏ ਸੀ ਤੇ ਉੱਥੇ ਖੇਡਣ ਦੌਰਾਨ ਇਹ ਹਾਦਸਾ ਵਾਪਰ ਗਿਆ ਤੇ ਉਨ੍ਹਾਂ ਦੀ ਮੌਤ ਹੋ ਗਈ ।
ਵੀਡੀਓ ਲਈ ਕਲਿੱਕ ਕਰੋ -:

The post ਨਾਨਕੇ ਪਿੰਡ ਗਏ ਸਕੇ ਭੈਣ-ਭਰਾ ਦੀ ਵਾਟਰ ਵਰਕਸ ਦੇ ਤਲਾਬ ‘ਚ ਡੁੱਬਣ ਕਾਰਨ ਗਈ ਜਾਨ appeared first on Daily Post Punjabi.