ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਅੱਜ ਸ਼ਾਮ ਕੇਜਰੀਵਾਲ CM ਦੇ ਅਹੁਦੇ ਤੋਂ ਦੇਣਗੇ ਅਸਤੀਫਾ

ਆਮ ਆਦਮੀ ਪਾਰਟੀ ਵੱਲੋਂ ਆਤਿਸ਼ੀ ਮਾਰਲੇਨਾ ਨੂੰ ਵਿਧਾਇਕ ਦਲ ਦਾ ਲੀਡਰ ਚੁਣਿਆ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਅੱਜ ਸਵੇਰੇ 11:30 ਵਜੇ ਸੀਐਮ ਹਾਊਸ ਵਿੱਚ ਵਿਧਾਇਕ ਦਲ ਦੀ ਮੀਟਿੰਗ ਕੀਤੀ। ਇਸ ਵਿੱਚ ਨਵੇਂ ਮੁੱਖ ਮੰਤਰੀ ਲਈ ਆਤਿਸ਼ੀ ਦਾ ਨਾਮ ਤੈਅ ਕੀਤਾ ਗਿਆ। ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਸ਼ਾਮ 4:30 ਵਜੇ ਕੇਜਰੀਵਾਲ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਸਕਸੈਨਾ ਨਾਲ ਮੁਲਾਕਾਤ ਕਰਨਗੇ ਅਤੇ ਆਪਣਾ ਅਸਤੀਫਾ ਸੌਂਪਣਗੇ। ਖਾਸ ਗੱਲ ਇਹ ਹੈ ਕਿ ਅੱਜ ਪੀਐਮ ਮੋਦੀ ਦਾ 74ਵਾਂ ਜਨਮ ਦਿਨ ਹੈ।

ਵੀਡੀਓ ਲਈ ਕਲਿੱਕ ਕਰੋ -:

 

The post ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਅੱਜ ਸ਼ਾਮ ਕੇਜਰੀਵਾਲ CM ਦੇ ਅਹੁਦੇ ਤੋਂ ਦੇਣਗੇ ਅਸਤੀਫਾ appeared first on Daily Post Punjabi.



source https://dailypost.in/news/national/atishi-will-be-new-chief-minister/
Previous Post Next Post

Contact Form