ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਹੁਣ ਸਟਾਰ ਪ੍ਰਚਾਰਕਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਸਭ ਤੋਂ ਉੱਪਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਨਾਮ ਹੈ। ਇਸ ਦੇ ਨਾਲ ਹੀ ਲਿਸਟ ‘ਚ ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਤਰੁਣ ਚੁੱਘ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਕੈਪਟਨ ਅਮਰਿੰਦਰ ਸਿੰਘ, ਸੁਸ਼ੀਲ ਰਿੰਕੂ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਹੰਸ ਰਾਜ ਹੰਸ ਸਮੇਤ ਕਈ ਵੱਡੇ ਨਾਮ ਸ਼ਾਮਲ ਹਨ।
BJP releases list of 40
ਦੱਸ ਦੇਈਏ ਕਿ ਭਾਜਪਾ ਨੇ ਜ਼ਿਮਨੀ ਚੋਣਾਂ ਲਈ 4 ਵਿਧਾਨ ਸਭਾ ਹਲਕਿਆਂ ‘ਚੋਂ 3 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ‘ਚ ਪਾਰਟੀ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਟਿਕਟ ਦਿੱਤੀ ਹੈ, ਇਸ ਦੇ ਨਾਲ ਹੀ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰੀ ਸੌਂਪੀ ਹੈ। ਜਦੋਂਕਿ ਪਾਰਟੀ ਵੱਲੋਂ ਹਾਲੇ ਚੱਬੇਵਾਲ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਦੀ ਮੀਟਿੰਗ ਅੱਜ, CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹੋਵੇਗੀ ਬੈਠਕ
ਵੀਡੀਓ ਲਈ ਕਲਿੱਕ ਕਰੋ -:


The post BJP ਨੇ ਜ਼ਿਮਨੀ ਚੋਣਾਂ ਨੂੰ ਲੈ ਕੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਬਿੱਟੂ ਤੇ ਕੈਪਟਨ ਸਣੇ ਕਈ ਵੱਡੇ ਨਾਂ ਸ਼ਾਮਲ appeared first on Daily Post Punjabi.
source https://dailypost.in/news/national/bjp-releases-list-of-40/