ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਕਰੀਬ 15 ਦਿਨ ਪਹਿਲਾਂ ਇੱਕ ਵਿਆਹ ਸਮਾਗਮ ਵਿੱਚ ਲਾੜੀ ਨੂੰ ਗੋਲੀ ਮਾਰਨ ਦਾ ਮਾਮਲਾ ਅਜੇ ਠੰਢਾ ਨਹੀਂ ਸੀ ਹੋਇਆ ਕਿ ਇਸੇ ਪਿੰਡ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਵਿੱਚ ਇੱਕ ਵਿਆਹ ਦੌਰਾਨ ਇੱਕ ਨੌਜਵਾਨ ਨੇ ਡੀਜੇ ਦੀ ਧੁਨ ’ਤੇ 12 ਬੋਰ ਦੀ ਬੰਦੂਕ ਨਾਲ ਫਾਇਰ ਕਰ ਦਿੱਤਾ। ਮੋਗਾ ਜ਼ਿਲ੍ਹੇ ‘ਚ ਵਿਆਹ ਸਮਾਗਮ ਵਿੱਚ ਗੋਲੀਬਾਰੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ‘ਚ ਵਿਆਹ ਸਮਾਗਮ ‘ਚ ਫਾਇਰਿੰਗ ਦੌਰਾਨ ਲਾੜੀ ਨੂੰ ਗੋਲੀ ਲੱਗੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਨੇ ਵੀ ਇਸ ਘਟਨਾ ਦਾ ਨੋਟਿਸ ਲਿਆ ਸੀ ਅਤੇ ਇਹ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਕਸਬੇ ਅਧੀਨ ਪੈਂਦੇ ਪਿੰਡ ਵਿੱਚ ਇੱਕ ਨੌਜਵਾਨ ਨੂੰ 12 ਬੋਰ ਦੀ ਬੰਦੂਕ ਨਾਲ ਹਵਾਈ ਫਾਇਰ ਕੀਤਾ।
ਇਹ ਵੀ ਪੜ੍ਹੋ : ਦਾਜ ‘ਚ ਬੁਲੇਟ ਨਾ ਲਿਆਉਣ ‘ਤੇ ਸਹੁਰਿਆਂ ਨੇ ਨੂੰਹ ਦੀ ਕੀਤੀ ਕੁੱ.ਟਮਾ.ਰ, ਸਾਲ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ
ਉਕਤ ਜਾਣਕਾਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਵਾਇਰਲ ਵੀਡੀਓ ਪੁਲਿਸ ਕੋਲ ਪਹੁੰਚ ਗਈ ਹੈ। ਵੀਡੀਓ ਵਿੱਚ ਨੌਜਵਾਨ ਨੇ ਵਿਆਹ ਸਮਾਗਮ ਵਿੱਚ ਭੰਗੜਾ ਪਾਉਂਦੇ ਹੋਏ ਹਵਾਈ ਫਾਇਰ ਕੱਢੇ ਅਤੇ ਹਥਿਆਰਾਂ ਨੂੰ ਹਵਾ ‘ਚ ਲਹਿਰਾ ਕੇ ਫਾਇਰਿੰਗ ਕੀਤੀ ਗਈ। ਇਸ ਮਾਮਲੇ ਵਿੱਚ ਪੁਲਿਸ ਨੇ 2 ਲੋਕਾਂ ਨੂੰ ਬਾਈਨੇਮ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ 4 ਤੋਂ 5 ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
The post ਮੋਗਾ ਦੇ ਕੋਟ ਈਸੇ ਖਾਂ ‘ਚ ਵਿਆਹ ਸਮਾਗਮ ਦੌਰਾਨ ਹੋਈ ਫਾਇਰਿੰਗ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਨਾਮਜ਼ਦ appeared first on Daily Post Punjabi.