ਜਲੰਧਰ ਦੇ ਸਿਟੀ ਸੈਂਟਰ ਨੇੜੇ ਦਰਦਨਾਕ ਸੜਕ ਹਾਦਸੇ ਦੀ ਇੱਕ ਘਟਨਾ ਸਾਹਮਣੇ ਆਈ ਹੈ। ਟੀਵੀ ਟਾਵਰ ਦੇ ਕੋਲ ਇੱਕ 4 ਸਾਲ ਦੀ ਬੱਚੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮਾਸੂਮ ਬੱਚੀ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚੀ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਬੱਚੀ ਦੀ ਪਛਾਣ ਕਰੀਨਾ ਵਜੋਂ ਹੋਈ ਹੈ।
ਸਥਾਨਕ ਲੋਕਾਂ ਮੁਤਾਬਕ ਕਰੀਨਾ ਕੁਆਰਟਰ ਦੇ ਬਾਹਰ ਬਾਕੀ ਬੱਚਿਆਂ ਨਾਲ ਖੇਡ ਰਹੀ ਸੀ। ਇਸ ਦੌਰਾਨ ਤੇਜ਼ ਰਫਤਾਰ ਸਵਿਫਟ ਕਾਰ ਦੇ ਚਾਲਕ ਨੇ ਕਰੀਨਾ ਨੂੰ ਕੁਚਲ ਦਿੱਤਾ। ਘਟਨਾ ਤੋਂ ਬਾਅਦ ਮ੍ਰਿਤਕ ਕਰੀਨਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਡ੍ਰਾਈਵਰ ਨੂੰ ਕਾਰ ਸਮੇਤ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੀੜਤ ਮਹਿਲਾ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਗਿਆਨੀ ਹਰਪ੍ਰੀਤ ਸਿੰਘ ਦੀ Z ਸੁਰੱਖਿਆ ਕੇਂਦਰ ਨੇ ਲਈ ਵਾਪਸ, ਜਥੇਦਾਰ ਨੇ ਖੁਦ ਪੱਤਰ ਲਿਖ ਕੇ ਕੀਤੀ ਸੀ ਮੰਗ
ਵੀਡੀਓ ਲਈ ਕਲਿੱਕ ਕਰੋ -:
The post ਜਲੰਧਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਦੀ ਚਪੇਟ ‘ਚ ਆਉਣ ਕਾਰਨ ਮਾਸੂਮ ਦੀ ਹੋਈ ਮੌਤ appeared first on Daily Post Punjabi.