ਜਾਰਜੀਆ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਭਾਰਤੀ ਰੈਸਟੋਰੈਂਟ ਦੀ ਦੂਜੀ ਮੰਜ਼ਿਲ ਤੋਂ 12 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮਰਨ ਵਾਲਿਆਂ ਵਿੱਚ 11 ਵਿਦੇਸ਼ੀ ਅਤੇ ਇੱਕ ਜਾਰਜੀਅਨ ਨਾਗਰਿਕ ਸ਼ਾਮਲ ਹੈ। ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਰੈਸਟੋਰੈਂਟ ਦੇ ਉਸ ਕਮਰੇ ‘ਚੋਂ ਮਿਲੀਆਂ, ਜਿੱਥੇ ਕਰਮਚਾਰੀ ਸੌਂਦੇ ਸਨ। ਮ੍ਰਿਤਕਾਂ ‘ਚ 11 ਲੋਕ ਪੰਜਾਬੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ‘ਚ ਰੈਸਟੋਰੈਂਟ ਦੇ ਸਟਾਫ ਮੈਂਬਰ ਵੀ ਸ਼ਾਮਲ ਹਨ।
ਭਾਰਤੀ ਦੂਤਾਵਾਸ ਵੱਲੋਂ ਜਾਰੀ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ- ਭਾਰਤੀ ਦੁਤਾਵਾਦ ਜਾਰਜੀਆ ਵਿੱਚ ਗਿਆਰਾਂ ਭਾਰਤੀ ਨਾਗਰਿਕਾਂ ਦੇ ਮੰਦਭਾਗੀ ਮੌਤ ਬਾਰੇ ਜਾਣ ਕੇ ਦੁਖੀ ਹੈ, ਅਤੇ ਉਹਨਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹੈ। ਦੂਤਾਵਾਸ ਸਥਾਨਕ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਂ ਜੋ ਭਾਰਤ ਨੂੰ ਮ੍ਰਿਤਕ ਦੇਹਾਂ ਦੀ ਤੁਰੰਤ ਵਾਪਸੀ ਦੀ ਸਹੂਲਤ ਦਿੱਤੀ ਜਾ ਸਕੇ। ਅਸੀਂ ਦੁਖੀ ਪਰਿਵਾਰਾਂ ਦੇ ਸੰਪਰਕ ਵਿੱਚ ਵੀ ਹਾਂ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।
ਰੈਸਟੋਰੈਂਟ ਵਿੱਚ ਹੋਈਆਂ ਮੌਤਾਂ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਲਾਈਟ ਨਾ ਹੋਣ ਕਾਰਨ ਬੰਦ ਕਮਰੇ ਵਿੱਚ ਜਨਰੇਟਰ ਦੀ ਵਰਤੋਂ ਦੱਸਿਆ ਜਾ ਰਿਹਾ ਹੈ। ਜਾਰਜੀਆ ਦਾ ਗ੍ਰਹਿ ਮੰਤਰਾਲਾ ਅਜੇ ਵੀ ਫੋਰੈਂਸਿਕ ਮਾਹਿਰਾਂ ਨਾਲ ਮਿਲ ਕੇ ਸਹੀ ਹਾਲਾਤਾਂ ਦਾ ਪਤਾ ਲਗਾਉਣ ਲਈ ਕੰਮ ਕਰ ਰਿਹਾ ਹੈ ਜਿਨ੍ਹਾਂ ਕਾਰਨ ਮੌਤਾਂ ਹੋਈਆਂ ਹਨ।
ਇਹ ਵੀ ਪੜ੍ਹੋ : ਸਤਿੰਦਰ ਸਰਤਾਜ ਚੰਡੀਗੜ੍ਹ ‘ਚ ਨਹੀਂ ਕਰਨਗੇ ਸ਼ੋਅ ! ਗਾਇਕ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ
ਮੌਕੇ ‘ਤੇ ਪਹੁੰਚੀ ਫੋਰੈਂਸਿਕ ਟੀਮ ਨੇ ਸੈਂਪਲ ਲਏ ਅਤੇ ਜਾਂਚ ਲਈ ਭੇਜ ਦਿੱਤੇ। ਪੁਲਿਸ ਘਟਨਾ ਦੇ ਚਸ਼ਮਦੀਦ ਗਵਾਹਾਂ ਤੋਂ ਪੁੱਛਗਿੱਛ ਕਰ ਰਹੀ ਹੈ, ਫੋਰੈਂਸਿਕ ਮੈਡੀਕਲ ਰਿਪੋਰਟ ਦਾ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਸ਼ੁਰੂਆਤੀ ਜਾਂਚ ਵਿੱਚ ਛੋਟੇ ਕਮਰੇ ਵਿੱਚ ਜਨਰੇਟਰ ਦੀ ਵਰਤੋਂ ਕਰਨ ਕਾਰਨ ਕਾਰਬਨ ਮੋਨੋਆਕਸਾਈਡ ਫੈਲਣ ਕਾਰਨ ਸਾਹ ਵਿੱਚ ਰੁਕਾਵਟ ਹੋਣ ਦਾ ਸੰਕੇਤ ਮਿਲਦਾ ਹੈ।
ਵੀਡੀਓ ਲਈ ਕਲਿੱਕ ਕਰੋ -:
The post ਜਾਰਜੀਆ ‘ਚ ਵੱਡਾ ਹਾਦਸਾ, ਰੈਸਟੋਰੈਂਟ ‘ਚੋਂ 11 ਪੰਜਾਬੀਆਂ ਸਣੇ 12 ਲੋਕਾਂ ਦੀ ਹੋਈ ਮੌਤ, ਮਾਮਲੇ ਦੀ ਜਾਂਚ ਜਾਰੀ appeared first on Daily Post Punjabi.