ਮੋਗਾ ਪੁਲਿਸ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਤੇ ਨਸ਼ਾ ਤਸਕਰਾਂ ਨੂੰ ਫੜ ਰਹੀ ਹੈ। ਦੂਜੇ ਪਾਸੇ ਜ਼ਿਲ੍ਹੇ ਦੀ ਪੁਲਿਸ ਨੇ ਵੱਖ-ਵੱਖ ਨਾਕੇਬੰਦੀ ਦੌਰਾਨ ਕੁੱਲ 8 ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿਚ ਇਕ ਮਹਿਲਾ ਵੀ ਸ਼ਾਮਲ ਹੈ। ਮੋਗਾ ਪੁਲਿਸ ਨੇ ਇਨ੍ਹਾਂ 8 ਨਸ਼ਾ ਤਸਕਰਾਂ ਵਿਚੋਂ ਦੋ ਅਜਿਹੇ ਮੁਲਜ਼ਮ ਗ੍ਰਿਫਤਾਰ ਕੀਤੇ ਹਨ ਜਿਨ੍ਹਾਂ ਕੋਲ 300 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਤੇ ਬਾਕੀ ਦੋਸ਼ੀਆਂ ਤੋਂ ਵੀ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : 30 ਦਸੰਬਰ ਨੂੰ ਨਹੀਂ ਚੱਲਣਗੀਆਂ ਬੱਸਾਂ, PRTC ਨੇ ਪੰਜਾਬ ਬੰਦ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਪੁਲਿਸ ਨੇ ਇਨ੍ਹਾਂ ਸਾਰਿਆਂ ‘ਤੇ ਕਾਰਵਾਈ ਕਰਦੇ ਹੋਏ ਅੱਜ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਜਿਥੇ ਇਨ੍ਹਾਂ ਦਾ ਰਿਮਾਂਡ ਲਿਆ ਜਾਵੇਗਾ ਤੇ ਅਗਲੀ ਜਾਂਚ ਕੀਤੀ ਜਾਵੇਗੀ। ਇਹ ਲੋਕ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ।
ਵੀਡੀਓ ਲਈ ਕਲਿੱਕ ਕਰੋ -:
The post ਮੋਗਾ : ਮਹਿਲਾ ਸਣੇ 8 ਨਸ਼ਾ ਤਸਕਰ ਗ੍ਰਿਫਤਾਰ, ਅਦਾਲਤ ‘ਚ ਪੇਸ਼ ਕਰ ਲਿਆ ਜਾਵੇਗਾ ਰਿਮਾਂਡ appeared first on Daily Post Punjabi.