ਲੁਧਿਆਣਾ ‘ਚ ਸਕੂਲ ਬੱਸ ਦੇ ਹੇਠਾਂ ਆਈ ਦੂਜੀ ਜਮਾਤ ਦੀ ਵਿਦਿਆਰਥਣ, ਮਾਸੂਮ ਬੱਚੀ ਨੇ ਤੋੜਿਆ ਦਮ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਸਵੇਰੇ ਇੱਕ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟਿਆ, ਜਦੋਂ ਉਨ੍ਹਾਂ ਦੀ ਮਾਸੂਮ ਬੱਚੀ ਦੀ ਸਕੂਲ ਬੱਸ ਤੋਂ ਉਤਰਦੇ ਸਮੇਂ ਉਸੇ ਬੱਸ ਦੇ ਹੇਠਾਂ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਬੱਚੀ ਸੀ ਪਛਾਣ ਮਾਇਰਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਕੂਲ ‘ਤੇ ਗੰਭੀਰ ਇਲਜ਼ਾਮ ਲਗਾਏ ਹਨ।

ਮਿਲੀ ਜਾਣਕਾਰੀ ਅਨੁਸਾਰ ਸਵੇਰੇ 8:30 ਵਜੇ ਸੱਤ ਸਾਲਾ ਦੀ ਮਾਇਰਾ ਬੱਸ ਤੋਂ ਹੇਠਾਂ ਉਤਰ ਰਹੀ ਸੀ। ਇਸ ਦੌਰਾਨ ਉਹ ਉਸੇ ਸਕੂਲ ਦੀ ਬੱਸ ਦੇ ਨੀਚੇ ਆ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਾਇਰਾ ਦੂਜੀ ਜਮਾਤ ਦੀ ਵਿਦਿਆਰਥ ਸੀ। ਪਰਿਵਾਰਕ ਮੈਂਬਰਾਂ ਦੇ ਵੱਲੋਂ ਲਗਾਤਾਰ ਇਨਸਾਫ਼ ਦੀ ਅਪੀਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : AGTF ਨੂੰ ਮਿਲੀ ਵੱਡੀ ਕਾਮਯਾਬੀ, ਨਾਮੀ ਬ.ਦਮਾ.ਸ਼ ਦੇ 4 ਕਾ.ਰਕੁ.ਨਾਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫਤਾਰ

ਉਧਰ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਆਨ ਲੈ ਲਏ ਗਏ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੈ ਉਹ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

 

The post ਲੁਧਿਆਣਾ ‘ਚ ਸਕੂਲ ਬੱਸ ਦੇ ਹੇਠਾਂ ਆਈ ਦੂਜੀ ਜਮਾਤ ਦੀ ਵਿਦਿਆਰਥਣ, ਮਾਸੂਮ ਬੱਚੀ ਨੇ ਤੋੜਿਆ ਦਮ appeared first on Daily Post Punjabi.



Previous Post Next Post

Contact Form