ਅਮਰੀਕਾ ਦੇ ਕੈਲੀਫੋਰਨੀਆ ‘ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸੁਨੀਲ ਯਾਦਵ ਉਰਫ ਗੋਲੀਆ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸੁਨੀਲ ਯਾਦਵ ਅਬੋਹਰ ਦਾ ਰਹਿਣ ਵਾਲਾ ਸੀ, ਜਿਸ ਨੂੰ ਅਮਰੀਕਾ ਵਿਚ ਮਾਰ ਮੁਕਾ ਦਿੱਤਾ ਗਿਆ। ਉਸ ਦੇ ਕਤਲ ਦੀ ਜ਼ਿੰਮੇਵਾਰੀ ਇੱਕ ਵੱਡੇ ਗੈਂਗ ਵੱਲੋਂ ਲਈ ਗਈ ਹੈ।
ਦੱਸ ਦੇਈਏ ਕਿ ਰਾਜਸਥਾਨ ਦੇ ਜੋਧਪੁਰ ‘ਚ ਸੁਨੀਲ ਯਾਦਵ ਦੇ ਖਿਲਾਫ 1 ਕੁਇੰਟਲ ਅਤੇ 20 ਕਿਲੋ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ। ਪਿਛਲੇ ਕਈ ਸਾਲਾਂ ਤੋਂ ਉਸ ਦਾ ਆਪਣੇ ਪਰਿਵਾਰ ਨਾਲ ਕੋਈ ਤਾਲਮੇਲ ਨਹੀਂ ਹੈ। ਇੰਨਾ ਹੀ ਨਹੀਂ ਸੁਨੀਲ ਯਾਦਵ ਦੇ ਘਰ ‘ਤੇ NIA ਕਈ ਵਾਰ ਛਾਪੇਮਾਰੀ ਵੀ ਕਰ ਚੁੱਕੀ ਹੈ।
ਇਹ ਵੀ ਪੜ੍ਹੋ : ‘ਢਾਈ ਸਾਲਾਂ ‘ਚ ਸੂਬੇ ਵਿਚ ਹੋਇਆ ਕਰੋੜਾਂ ਦਾ ਨਿਵੇਸ਼, ਲੱਖਾਂ ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ’- CM ਮਾਨ ਬੋਲੇ
ਅਬੋਹਰ ਦੇ ਪਿੰਡ ਵਰਿਆਮ ਖੇੜਾ ਦਾ ਰਹਿਣ ਵਾਲਾ ਸੁਨੀਲ ਯਾਦਵ ਨਸ਼ਾ ਤਸਕਰੀ ਦਾ ਵੱਡਾ ਖਿਡਾਰੀ ਮੰਨਿਆ ਜਾਂਦਾ ਸੀ ਅਤੇ ਪਾਕਿਸਤਾਨ ਤੋਂ ਨਸ਼ਿਆਂ ਦੀ ਖੇਪ ਸਪਲਾਈ ਕਰਦਾ ਸੀ।
ਵੀਡੀਓ ਲਈ ਕਲਿੱਕ ਕਰੋ -:
The post ਡ/ਰੱ.ਗ ਮਾਫੀਆ ਸੁਨੀਲ ਯਾਦਵ ਦਾ ਗੋਲੀਆਂ ਮਾਰ ਕੇ ਕ.ਤ/ਲ, ਅਮਰੀਕਾ ‘ਚ ਉਤਾਰਿਆ ਗਿਆ ਮੌ.ਤ ਦੇ ਘਾਟ appeared first on Daily Post Punjabi.