ਹਰਿਆਣਾ-ਪੰਜਾਬ ਦੀ ਸ਼ੰਭੂ-ਖਨੌਰੀ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿਚਾਲੇ ਅੱਜ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟ੍ਰੈਕਟਰ ਮਾਰਚ ਕਰ ਰਹੇ ਹਨ। ਕਿਸਾਨਾਂ ਵੱਲੋਂ ਟ੍ਰੈਕਟਰ ਮਾਰਚ ਦੁਪਹਿਰ 2 ਵਜੇ ਤੱਕ ਜੈ ਰਹੇਗਾ। ਪੰਜਾਬ ਵਿੱਚ 18 ਦਸੰਬਰ ਨੂੰ ਰੇਲਾਂ ਰੋਕੀਆਂ ਜਾਣਗੀਆਂ।
ਉਧਰ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 21ਵੇਂ ਦਿਨ ਵੀ ਜਾਰੀ ਹੈ। ਡੱਲੇਵਾਲ ਨੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਸੀ। ਉਨ੍ਹਾਂ ਦਾ ਭਾਰ ਕਾਫੀ ਘੱਟ ਗਿਆ ਹੈ। ਡਾਕਟਰਾਂ ਨੇ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਹੋਣ ਦੀ ਸਲਾਹ ਦਿੱਤੀ। ਪਰ ਡੱਲੇਵਾਲ ਨੇ ਮੈਡੀਕਲ ਟ੍ਰੀਟਮੈਂਟ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਰਿਸ਼ਤੇ ਹੋਏ ਤਾ/ਰ-ਤਾ/ਰ, ਜ਼ਮੀਨ ਵਿ.ਵਾ.ਦ ਨੂੰ ਲੈ ਕੇ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਦੀ ਲਈ ਜਾ.ਨ
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਕੇਂਦਰੀ ਗ੍ਰਹਿ ਨਿਰਦੇਸ਼ਕ ਮਯੰਕ ਮਿਸ਼ਰਾ ਨੇ ਖਨੋਰੀ ਬਾਰਡਰ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੇ ਨਾਲ ਹੀ ਕਈ ਪਾਰਟੀ ਦੇ ਆਗੂ ਅਤੇ ਪੰਜਾਬੀ ਗਾਇਕ ਵੀ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ‘ਤੇ ਪਹੁੰਚੇ ਸਨ। ਉਨ੍ਹਾਂ ਨੇ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ‘ਤੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ
ਵੀਡੀਓ ਲਈ ਕਲਿੱਕ ਕਰੋ -:
The post ਪੰਜਾਬ ਨੂੰ ਛੱਡ ਕੇ ਅੱਜ ਦੇਸ਼ ਭਰ ’ਚ ਕਿਸਾਨਾਂ ਦਾ ਟ੍ਰੈਕਟਰ ਮਾਰਚ, ਆਪਣੀਆਂ ਮੰਗਾਂ ਨੂੰ ਲੈ ਕੇ ਕਰਨਗੇ ਰੋਸ ਪ੍ਰਦਰਸ਼ਨ appeared first on Daily Post Punjabi.
source https://dailypost.in/news/punjab/farmers-tractors-march/