ਲੁਧਿਆਣਾ ਦੇ ਸਮਰਾਲਾ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਵੱਡਾ ਫੈਸਲਾ ਲੈਂਦਿਆਂ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਸ੍ਰੀ ਦਮਦਮਾ ਸਾਹਿਬ ਦਾ ਚਾਰਜ ਸੌਂਪਿਆ ਗਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ‘ਚ 3 ਮੈਂਬਰੀ ਕਮੇਟੀ ਬਣਾਈ ਗਈ ਹੈ। ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ 15 ਦਿਨਾਂ ‘ਚ ਰਿਪੋਰਟ ਸੌਂਪੇਗੀ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਬੰਦ ਪਈ ਪੁਲਿਸ ਚੌਂਕੀ ‘ਤੇ ਗ੍ਰੇ.ਨੇ/ਡ ਹ/ਮ.ਲਾ ! ਮੌਕੇ ‘ਤੇ ਪਹੁੰਚੀਆਂ ਫੋਰੈਂਸਿਕ ਟੀਮਾਂ
ਵੀਡੀਓ ਲਈ ਕਲਿੱਕ ਕਰੋ -:
The post SGPC ਦਾ ਵੱਡਾ ਫੈਸਲਾ, ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਲਿਆ ਵਾਪਸ appeared first on Daily Post Punjabi.