ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਨਸਲਕੁਸ਼ੀ ਮਾਮਲੇ ਵਿੱਚ ਕਤਲ ਕੇਸ ਵਿੱਚ ਅਦਾਲਤ ਨੇ ਮੰਗਲਵਾਰ ਨੂੰ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ। ਰਾਊਜ ਐਵੇਨਿਊ ਸਥਿਤ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੀ ਅਦਾਲਤ ਨੇ ਇਸਤਗਾਸਾ ਪੱਖ ਵੱਲੋਂ ਕੁਝ ਨੁਕਤਿਆਂ ‘ਤੇ ਅੱਗੇ ਦਲੀਲਾਂ ਪੇਸ਼ ਕਰਨ ਲਈ ਸਮਾਂ ਮੰਗੇ ਜਾਣ ਮਗਰੋਂ ਫੈਸਲੇ ਨੂੰ 31 ਜਨਵਰੀ ਤੱਕ ਲਈ ਟਾਲ ਦਿੱਤਾ ਹੈ।
ਅਦਾਲਤ ਨੇ ਕਿਹਾ ਕਿ 31 ਜਨਵਰੀ ਅਗਲੀ ਤਰੀਕ ਹੈ। ਇਹ ਮਾਮਲਾ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੇ ਕਥਿਤ ਕਤਲ ਨਾਲ ਸਬੰਧਤ ਹੈ। ਇਸ ਸਮੇਂ ਤਿਹਾੜ ਕੇਂਦਰੀ ਜੇਲ੍ਹ ਵਿੱਚ ਬੰਦ ਸੱਜਣ ਕੁਮਾਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਇਆ।
ਅਦਾਲਤ ਨੇ 1 ਨਵੰਬਰ, 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਮਾਮਲੇ ‘ਤੇ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਭਾਵੇਂ ਪੰਜਾਬੀ ਬਾਗ ਥਾਣੇ ਦੀ ਪੁਲੀਸ ਨੇ ਪਹਿਲਾਂ ਕੇਸ ਦਰਜ ਕਰ ਲਿਆ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ।
16 ਦਸੰਬਰ 2021 ਨੂੰ ਅਦਾਲਤ ਨੇ ਸੱਜਣ ਕੁਮਾਰ ‘ਤੇ ਦੋਸ਼ ਆਇਦ ਕੀਤੇ ਸਨ। ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਮੁਕੱਦਮੇ ਲਈ ਢੁਕਵੇਂ ਸਬੂਤ ਮਿਲਣ ਤੋਂ ਬਾਅਦ ਕੇਸ ਨੂੰ ਹਰੀ ਝੰਡੀ ਦੇ ਦਿੱਤੀ ਸੀ।
ਇਸਤਗਾਸਾ ਪੱਖ ਮੁਤਾਬਕ ਮਾਰੂ ਹਥਿਆਰਾਂ ਨਾਲ ਲੈਸ ਇੱਕ ਵੱਡੀ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਸਿੱਖ ਜਾਇਦਾਦਾਂ ਦੀ ਵੱਡੇ ਪੱਧਰ ‘ਤੇ ਲੁੱਟਮਾਰ, ਅੱਗਜ਼ਨੀ ਅਤੇ ਤਬਾਹੀ ਮਚਾਈ ਸੀ।
ਇਹ ਵੀ ਪੜ੍ਹੋ : ਸਿਗਨਲ ਟੱਪਣ, ਹੈਲਮੇਟ ਨਾ ਪਾਉਣ ਵਾਲੇ ਸਾਵਧਾਨ! ਪੰਜਾਬ ‘ਚ ਹੁਣ ਕੱਟਣਗੇ Online ਚਲਾਨ
ਇਸਤਗਾਸਾ ਪੱਖ ਨੇ ਦੋਸ਼ ਲਾਇਆ ਕਿ ਭੀੜ ਨੇ ਸ਼ਿਕਾਇਤਕਰਤਾ ਜਸਵੰਤ ਦੀ ਪਤਨੀ ਦੇ ਘਰ ‘ਤੇ ਹਮਲਾ ਕੀਤਾ, ਉਸ ਦੇ ਪਤੀ ਅਤੇ ਪੁੱਤਰ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਦਾ ਸਮਾਨ ਲੁੱਟ ਲਿਆ ਅਤੇ ਉਨ੍ਹਾਂ ਦੇ ਘਰ ਨੂੰ ਅੱਗ ਲਗਾ ਦਿੱਤੀ। ਸੱਜਣ ਕੁਮਾਰ ‘ਤੇ ਮੁਕੱਦਮਾ ਚਲਾਉਣ ਵਾਲੇ ਅਦਾਲਤ ਦੇ ਹੁਕਮਾਂ ਵਿਚ ਪਹਿਲੀ ਨਜ਼ਰੇ ਇਹ ਰਾਏ ਬਣਾਉਣ ਲਈ ਲੋੜੀਂਦੀ ਸਮੱਗਰੀ ਮਿਲੀ ਕਿ ਦੋਸ਼ੀ ਨਾ ਸਿਰਫ ਇਕ ਭਾਗੀਦਾਰ ਸੀ, ਸਗੋਂ ਉਸ ਨੇ ਭੀੜ ਦੀ ਅਗਵਾਈ ਵੀ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:

The post 1984 ਸਿੱਖ ਨਸਲਕੁਸ਼ੀ, ਪਿਓ ਪੁੱਤ ਦਾ ਕਤਲ ਮਾਮਲਾ, ਸੱਜਣ ਕੁਮਾਰ ਖਿਲਾਫ਼ ਫੈਸਲਾ 31 ਜਨਵਰੀ ਤੱਕ ਟਲਿਆ appeared first on Daily Post Punjabi.
source https://dailypost.in/news/national/decision-against-sajjan-kumar/