ਸਕਿੰਟਾਂ ‘ਚ ਪੂਰਾ ਟੱਬਰ ਖ਼.ਤ/ਮ, ਹੁਸ਼ਿਆਰਪੁਰ ‘ਚ ਸੜਕ ਹਾ.ਦ/ਸੇ ਨੇ ਲਈ ਮਾਸੂਮ ਧੀ ਸਣੇ ਮਾਪਿਆਂ ਦੀ ਜਾ/ਨ

ਹੁਸ਼ਿਆਰਪੁਰ ਵਿੱਚ ਬਹੁਤ ਹੀ ਮੰਦਭਾਗਾ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਹੁਸ਼ਿਆਰਪੁਰ ਦੀ ਗੜ੍ਹਸ਼ੰਕਰ ਤਹਿਸੀਲ ਦੇ ਕੋਟ ਫਤੂਹੀ ਇਲਾਕੇ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਵਾਪਰਿਆ। ਸੜਕ ਹਾਦਸੇ ‘ਚ ਪਤੀ, ਪਤਨੀ ਅਤੇ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਕਾਰ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਪਲਾਂ ਵਿਚ ਹੀ ਸਾਰਾ ਪਰਿਵਾਰ ਤਬਾਹ ਹੋ ਗਿਆ। ਪਰਿਵਾਰ ਇੱਕ ਵਿਆਹ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਿਹਾ ਸੀ। ਮ੍ਰਿਤਕ ਪਰਿਵਾਰ ਨਵਾਂਸ਼ਹਿਰ ਦੇ ਬਲਾਚੌਰ ਦਾ ਰਹਿਣ ਵਾਲਾ ਸੀ। ਮ੍ਰਿਤਕਾਂ ਦੀ ਪਛਾਣ ਬਲਾਚੌਰ ਦੇ ਪਿੰਡ ਮਾਣੇਵਾਲ ਦੇ ਰਹਿਣ ਵਾਲੇ ਗੁਰਨਾਮ ਸਿੰਘ (45), ਪਤਨੀ ਵਰਿੰਦਰ ਕੌਰ (42) ਅਤੇ ਧੀ ਸੀਰਤ (7) ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਪੂਰਾ ਪਰਿਵਾਰ ਕੋਟ ਫਤੂਹੀ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੀ ਆਲਟੋ ਕਾਰ ਵਿੱਚ ਘਰ ਪਰਤ ਰਿਹਾ ਸੀ। ਇਸ ਦੌਰਾਨ ਰਾਂਗ ਸਾਈਡ ਤੋਂ ਆ ਰਹੇ ਤੇਜ਼ ਰਫਤਾਰ ਕੈਂਟਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਦੋਵਾਂ ਵਾਹਨਾਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਆਲਟੋ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਹ ਵੀ ਪੜ੍ਹੋ : ਪਬਨਸ ਠੇਕਾ ਮੁਲਾਜ਼ਮਾਂ ਲਈ ਖੁਸ਼ਖਬਰੀ, ਸਰਕਾਰ ਨੇ ਵਧਾਈ ਤਨਖਾਹ, ਹੁਕਮ ਜਾਰੀ

ਇਸ ਹਾਦਸੇ ‘ਚ ਔਰਤ ਵਰਿੰਦਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੁਰਨਾਮ ਅਤੇ ਬੇਟੀ ਸੀਰਤ ਨੂੰ ਆਸ-ਪਾਸ ਦੇ ਲੋਕਾਂ ਨੇ ਜ਼ਖਮੀ ਹਾਲਤ ‘ਚ ਬੰਗਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਗੱਡੀ ਉੱਥੇ ਹੀ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਚੌਕੀ ਸੈਲਾ ਖੁਰਦ ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਰਾਰ ਹੋਏ ਕੈਂਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

 

The post ਸਕਿੰਟਾਂ ‘ਚ ਪੂਰਾ ਟੱਬਰ ਖ਼.ਤ/ਮ, ਹੁਸ਼ਿਆਰਪੁਰ ‘ਚ ਸੜਕ ਹਾ.ਦ/ਸੇ ਨੇ ਲਈ ਮਾਸੂਮ ਧੀ ਸਣੇ ਮਾਪਿਆਂ ਦੀ ਜਾ/ਨ appeared first on Daily Post Punjabi.



Previous Post Next Post

Contact Form