ਫਾਜ਼ਿਲਕਾ : ਲੁਟੇਰਿਆਂ ਨੇ ਘਰ ‘ਚ ਵੜ ਕੀਤੀ ਚੋਰੀ, ਲੁੱਟ ਮਗਰੋਂ ਬਜ਼ੁਰਗ ਮਹਿਲਾ ਦਾ ਕੀਤਾ ਬੇਰਹਿਮੀ ਨਾਲ ਕਤਲ

ਚੋਰਾਂ ਦੇ ਹੌਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਮਨਾਂ ਵਿਚ ਪੁਲਿਸ ਦਾ ਖੌਫ਼ ਖਤਮ ਹੁੰਦਾ ਜਾ ਰਿਹਾ ਹੈ ਤੇ ਉਹ ਬਿਨਾਂ ਕਿਸੇ ਡਰ ਤੋਂ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹੀ ਹੀ ਇਕ ਘਟਨਾ ਫਾਜ਼ਿਲਕਾ ਦੇ ਪਿੰਡ ਬੰਨਵਾਲਾ ਹਨਵੰਤਾ ਤੋਂ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਫਰੀਦਕੋਟ : ਲਿਵ-ਇਨ-ਰਿਲੇਸ਼ਨਸ਼ਿਪ ‘ਚ ਰਹਿ ਰਹੀ ਸੀ ਪਤਨੀ, ਤੰਗ ਆਏ ਪਤੀ ਨੇ ਪ੍ਰੇਮੀ ਦਾ ਕੀਤਾ ਬੁ.ਰਾ ਹ.ਸ਼/ਰ

ਬੀਤੀ ਰਾਤ ਅਣਪਛਾਤੇ ਲੁਟੇਰੇ ਇੱਕ ਬਜ਼ੁਰਗ ਜੋੜੇ ਦੇ ਘਰ ਵਿੱਚ ਦਾਖਲ ਹੋਏ । ਜਿਨ੍ਹਾਂ ਨੇ ਘਰ ਵਿੱਚ ਦਾਖਲ ਹੋ ਕੇ ਨਾ ਸਿਰਫ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇੰਨਾ ਹੀ ਨਹੀਂ ਲੁੱਟ ਮਗਰੋਂ ਬਜ਼ੁਰਗ ਮਹਿਲਾ ਦਾ ਬੇਰਹਿਮੀ ਨਾਲ ਕਤਲ ਵੀ ਕਰ ਦਿੱਤਾ। ਮ੍ਰਿਤਕ ਬਜ਼ੁਰਗ ਮਹਿਲਾ ਦੀ ਪਛਾਣ ਹਰਬੰਸ ਕੌਰ ਵਜੋਂ ਹੋਈ ਹੈ। ਵਾਰਦਾਤ ਵਾਲੀ ਜਗ੍ਹਾ ‘ਤੇ ਫਿਲਹਾਲ ਪੁਲਿਸ ਪਹੁੰਚੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਫਾਜ਼ਿਲਕਾ : ਲੁਟੇਰਿਆਂ ਨੇ ਘਰ ‘ਚ ਵੜ ਕੀਤੀ ਚੋਰੀ, ਲੁੱਟ ਮਗਰੋਂ ਬਜ਼ੁਰਗ ਮਹਿਲਾ ਦਾ ਕੀਤਾ ਬੇਰਹਿਮੀ ਨਾਲ ਕਤਲ appeared first on Daily Post Punjabi.



Previous Post Next Post

Contact Form