ਮੋਗਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਮੋਗਾ ਦੇ ਸਮਾਲਸਰ ਦੇ ਪਿੰਡ ਭਲੂਰ ‘ਚ ਮੰਗਲਵਾਰ ਦੇਰ ਸ਼ਾਮ ਪੁਲਿਸ ਨੇ ਕੁਝ ਬਦਮਾਸ਼ਾਂ ਨੂੰ ਘੇਰ ਲਿਆ। ਪੁਲਿਸ ਬਦਮਾਸ਼ਾਂ ਨੂੰ ਫੜਨ ਪਹੁੰਚੀ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਵਿੱਚ ਪੰਜ ਤੋਂ ਛੇ ਬਦਮਾਸ਼ ਲੁਕੇ ਹੋਏ ਹਨ। ਖੁਦ ਨੂੰ ਪੁਲਿਸ ਦੇ ਜਾਲ ‘ਚ ਫਸਦਾ ਦੇਖ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਪੁਲਿਸ ਦੀ ਗੋਲੀ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਤੋਂ ਦੋ ਬਦਮਾਸ਼ਾਂ ਨੂੰ ਹਿਰਾਸਤ ਵਿੱਚ ਲੈ ਲਿਆ, ਜਦੋਂ ਕਿ ਚਾਰ ਭੱਜਣ ਵਿੱਚ ਕਾਮਯਾਬ ਹੋ ਗਏ।
ਜਾਣਕਾਰੀ ਮੁਤਾਬਕ ਪਿੰਡ ਭਲੂਰ ਵਿੱਚ ਇੱਕ ਦਿਨ ਪਹਿਲਾਂ ਛੇ ਬਦਮਾਸ਼ਾਂ ਨੇ ਇੱਕ ਦੁਕਾਨਦਾਰ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੰਗਲਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਬਦਮਾਸ਼ ਪਿੰਡ ਦੇ ਨਾਲੇ ਕੋਲ ਬੈਠੇ ਹਨ। ਜਦੋਂ ਪੁਲਿਸ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁੱਜੀ ਤਾਂ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ। ਉਸ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਬਦਮਾਸ਼ ਦੇ ਪੱਟ ਵਿਚ ਗੋਲੀ ਲੱਗੀ ਸੀ। ਉਸ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਮੌਕੇ ਤੋਂ ਫ਼ਰਾਰ ਚਾਰ ਬਦਮਾਸ਼ਾਂ ਦੀ ਭਾਲ ਕਰ ਰਹੀ ਹੈ।
ਮੋਗਾ ਦੇ ਐਸਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਸੋਮਵਾਰ ਨੂੰ ਮੋਗਾ ਦੇ ਪਿੰਡ ਭਲੂਰ ਵਿੱਚ ਇੱਕ ਦੁਕਾਨਦਾਰ ਦੀ ਕੁੱਟਮਾਰ ਕਰਕੇ ਲੁੱਟ ਕੀਤੀ ਗਈ ਸੀ। ਇਸ ਸਬੰਧੀ ਥਾਣਾ ਸਮਾਲਸਰ ਵਿੱਚ ਐਫਆਈਆਰ ਦਰਜ ਕਰਕੇ ਪੁਲਿਸ ਟੀਮ ਦੋਸ਼ੀਆਂ ਦੀ ਭਾਲ ਕਰ ਰਹੀ ਸੀ। ਮੰਗਲਵਾਰ ਸ਼ਾਮ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਦੁਕਾਨਦਾਰ ਨੂੰ ਲੁੱਟਣ ਵਾਲੇ 6 ਦੋਸ਼ੀ ਪਿੰਡ ਦੇ ਇੱਕ ਨਾਲੇ ‘ਤੇ ਬੈਠੇ ਹਨ। ਇਸ ਤੋਂ ਬਾਅਦ ਬਦਮਾਸ਼ਾਂ ਨੇ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : ਲੋਹੜੀ ਵਾਲੇ ਦਿਨ ਮੁੰਡੇ ਦਾ ਬੇ.ਰ.ਹਿ/ਮੀ ਨਾਲ ਕ/ਤ.ਲ, 5 ਨੌਜਵਾਨਾਂ ਨੇ ਉਤਾਰਿਆ ਮੌ/ਤ ਦੇ ਘਾ.ਟ
ਪੁਲਿਸ ਨੇ ਦੋਸ਼ੀ ਸੁਖਚੈਨ ਸਿੰਘ ਅਤੇ ਅਮਨਦੀਪ ਸਿੰਘ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕਾਬੂ ਕੀਤੇ ਬਦਮਾਸ਼ਾਂ ਕੋਲੋਂ ਇੱਕ ਪਿਸਤੌਲ 32 ਬੋਰ, ਇੱਕ ਜਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੋਸ਼ੀਆਂ ਤੋਂ ਪੁੱਛਗਿਛ ਵਿੱਚ ਪਤਾ ਲੱਗਿਆ ਕਿ ਉਨ੍ਹਾਂ ਕੋਲ ਤਿੰਨ ਪਿਸਤੌਲਾਂ ਸਨ। ਪੁਲਿਸ ਟੀਮ ਵੱਲੋਂ ਫਰਾਰ ਹੋਏ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

The post ਮੋਗਾ ‘ਚ ਦੁਕਾਨਦਾਰ ਨੂੰ ਲੁੱਟਣ ਵਾਲਿਆਂ ਦਾ ਐਨਕਾਊਂਟਰ, ਫਾਇਰਿੰਗ ਦੌਰਾਨ ਇੱਕ ਨੂੰ ਲੱਗੀ ਗੋਲੀ appeared first on Daily Post Punjabi.