ਬਟਾਲਾ : ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਵਾਪਰਿਆ ਹਾਦਸਾ, ਤਾਰ ਟੁੱਟਣ ਨਾਲ ਗੁਰਸਿੱਖ ਦੀ ਗਈ ਜਾਨ

ਬਟਾਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਚ ਅੱਜ ਸਵੇਰੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਹਾਦਸਾ ਵਾਪਰ ਗਿਆ। ਸੇਵਾ ਦੌਰਾਨ ਤਾਰ ਟੁੱਟਣ ਨਾਲ ਗੁਰਸਿੱਖ ਸਤਨਾਮ ਸਿੰਘ ਦੀ ਜਾਨ ਚਲੀ ਗਈ। ਮ੍ਰਿਤਕ ਪਿੰਡ ਬਾਲੇਵਾਲ ਦਾ ਰਹਿਣ ਵਾਲਾ ਸੀ ਤੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦਾ ਕੰਮ ਕਰਦਾ ਸੀ।

ਐੱਸਜੀਪੀਸੀ ਮੈਂਬਰ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਚ ਬਿਜਲੀ ਦਾ ਕੰਮ ਕਰਦੇ ਸਨ। ਹਾਦਸੇ ਦੇ ਬਾਅਦ ਸੇਵਾਦਾਰਾਂ ਨੇ ਤੁਰੰਤ ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਹਾਦਸਾ ਦੇ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਸਤਨਾਮ ਸਿੰਘ ਦੀ ਦੋ ਧੀਆਂ ਹਨ ਤੇ ਉਨ੍ਹਾਂ ਦੀ ਪਤਨੀ ਵੀ ਬੀਮਾਰ ਰਹਿੰਦੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਦੀ ਵੀ ਸੜਕ ਹਾਦਸੇ ਵਿਚ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ : ਅਮਰੀਕਾ : ਯਾਤਰੀ ਜਹਾਜ਼ ਤੇ ਹੈਲੀਕਾਪਟਰ ਵਿਚਾਲੇ ਟੱਕਰ ‘ਚ 67 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ ਤੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ।

The post ਬਟਾਲਾ : ਨਿਸ਼ਾਨ ਸਾਹਿਬ ਦੀ ਸੇਵਾ ਕਰਦਿਆਂ ਵਾਪਰਿਆ ਹਾਦਸਾ, ਤਾਰ ਟੁੱਟਣ ਨਾਲ ਗੁਰਸਿੱਖ ਦੀ ਗਈ ਜਾਨ appeared first on Daily Post Punjabi.



Previous Post Next Post

Contact Form