ਟਰਾਲੀ ਨੇ ਗੱਡੀ ਨੂੰ ਮਾਰੀ ਜ਼ਬਰਦਸਤ ਟੱਕਰ, ਗੱਭਰੂ ਜਵਾਨ ਮੁੰਡੇ ਦੀ ਥਾਂ ‘ਤੇ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪੰਜਾਬ ਵਿੱਚ ਦਿਨੋ-ਦਿਨ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ, ਜਿਸ ਵਿੱਚ ਕਈ ਲੋਕ ਆਪਣਿਆਂ ਨੂੰ ਦਿੰਦੇ ਹਨ। ਇਸੇ ਤਰ੍ਹਾਂ ਦਾ ਇੱਕ ਹਾਦਸਾ ਨਾਭਾ ਬਲਾਕ ਦੇ ਪਿੰਡ ਘਮਰੌਦਾ ਵਿਖੇ ਵਾਪਰਿਆ, ਜਿਸ ਵਿਚ ਨੌਜਵਾਨ ਹਰਜਿੰਦਰ ਸਿੰਘ (30) ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨਾਭਾ ਬਲਾਕ ਦੇ ਪਿੰਡ ਹਿਆਣਾ ਖੁਰਦ ਦਾ ਰਹਿਣ ਵਾਲਾ ਸੀ। ਮ੍ਰਿਤਕ ਨਾਭਾ ਸ਼ਹਿਰ ਤੋਂ ਮਾਰੂਤੀ ਕਾਰ ਵਿਚ ਸਵਾਰ ਹੋ ਕੇ ਨਾਭਾ ਸ਼ਹਿਰ ਤੋਂ ਆਪਣੇ ਪਿੰਡ ਜਾ ਰਿਹਾ ਸੀ ਕਿ ਅਚਾਨਕ ਹੀ ਟਰਾਲੀ ਚਾਲਕ ਨੇ ਫੇਟ ਮਾਰ ਦਿੱਤੀ, ਜਿਸ ਨਾਲ ਹਰਜਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਟਰਾਲੀ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਹਰਜਿੰਦਰ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ ਅਤੇ ਸਾਰਾ ਹੀ ਘਰ ਉਸ ‘ਤੇ ਨਿਰਭਰ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

 

ਇਸ ਮੌਕੇ ਤੇ ਮ੍ਰਿਤਕ ਹਰਜਿੰਦਰ ਸਿੰਘ ਦੇ ਪਰਿਵਾਰਿਕ ਮੈਂਬਰ ਕਰਨਵੀਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਅਚਾਨਕ ਟਰਾਲੀ ਚਾਲਕ ਨੇ ਕਾਰ ਨੂੰ ਫੇਟ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਉਸ ਨੂੰ ਹਸਪਤਾਲ ਵੀ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਵਾਲਿਆਂ ਨੇ ਟਰਾਲੀ ਚਾਲਕ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਸਰਕਾਰੀ ਨੌਕਰੀ ਹਾਸਲ ਕਰਨ ਦਾ ਸੁਨਹਿਰੀ ਮੌਕਾ, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਇਸ ਮੌਕੇ ‘ਤੇ ਪੁਲਿਸ ਦੇ ਜਾਂਚ ਅਧਿਕਾਰੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਨਾਭਾ ਸ਼ਹਿਰ ਤੋਂ ਆਪਣੇ ਪਿੰਡ ਜਾ ਰਿਹਾ ਸੀ ਤਾਂ ਨਾਭਾ ਬਲਾਕ ਦੇ ਪਿੰਡ ਘਮਰੋਦਾ ਵਿਖੇ ਟਰਾਲੀ ਚਾਲਕ ਨੇ ਉਸ ਨੂੰ ਫੇਟ ਮਾਰ ਦਿੱਤੀ ਅਤੇ ਹਰਜਿੰਦਰ ਸਿੰਘ ਵੀ ਮੌਕੇ ‘ਤੇ ਮੌਤ ਹੋ ਗਈ। ਅਸੀਂ ਟਰਾਲੀ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

 

The post ਟਰਾਲੀ ਨੇ ਗੱਡੀ ਨੂੰ ਮਾਰੀ ਜ਼ਬਰਦਸਤ ਟੱਕਰ, ਗੱਭਰੂ ਜਵਾਨ ਮੁੰਡੇ ਦੀ ਥਾਂ ‘ਤੇ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ appeared first on Daily Post Punjabi.



Previous Post Next Post

Contact Form