ਰਿਸ਼ਵਤ ਲੈਂਦਾ JE ਕਾਬੂ, ਚਾਹ ਦੀ ਦੁਕਾਨ ‘ਤੇ ਬਿਜਲੀ ਮੀਟਰ ਲਾਉਣ ਲਈ ਮੰਗੇ 36,000 ਰੁ.

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਲੁਧਿਆਣਾ ਸ਼ਹਿਰ ਦੇ ਸ਼ਿੰਗਾਰ ਰੋਡ ਸਥਿਤ ਰਾਮ ਨਗਰ ਦੇ ਵਸਨੀਕ ਜਸਵਿੰਦਰ ਪਾਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab: Vigilance initiates probe into power purchase agreements | The BuckStopper

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਦੋਸ਼ੀ ਜੇ.ਈ. ਨੇ ਉਸਦੀ ਚਾਹ ਦੀ ਦੁਕਾਨ ’ਤੇ ਨਵਾਂ ਬਿਜਲੀ ਮੀਟਰ ਲਗਾਉਣ ਲਈ 36000 ਰੁਪਏ ਰਿਸ਼ਵਤ ਮੰਗੀ, ਪਰ ਸੌਦਾ 15000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਜੇ.ਈ. ਨੇ ਪਹਿਲੀ ਕਿਸ਼ਤ ਵਜੋਂ 10000 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਸੀ ,ਪਰ ਫਿਰ ਵੀ ਮੀਟਰ ਨਹੀਂ ਲਗਾਇਆ ਗਿਆ ਅਤੇ ਹੁਣ ਉਹ ਬਾਕੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : ‘ਟ੍ਰੈਫ਼ਿਕ ਨਿਯਮ ਨਹੀਂ ਮੰਨੋਗੇ ਤਾਂ ਉਪਰ ਲੈ ਜਾਵਾਂਗਾ’, ਸੜਕਾਂ ‘ਤੇ ਉਤਰਿਆ ਯਮਰਾਜ

ਬੁਲਾਰੇ ਨੇ ਅੱਗੇ ਕਿਹਾ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਯੂਨਿਟ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਉਸ ਦੇ ਦਫਤਰ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਲੁਧਿਆਣਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

 

 

The post ਰਿਸ਼ਵਤ ਲੈਂਦਾ JE ਕਾਬੂ, ਚਾਹ ਦੀ ਦੁਕਾਨ ‘ਤੇ ਬਿਜਲੀ ਮੀਟਰ ਲਾਉਣ ਲਈ ਮੰਗੇ 36,000 ਰੁ. appeared first on Daily Post Punjabi.



Previous Post Next Post

Contact Form