ਖੰਨਾ ‘ਚ ਸਕੂਲ ਬੱਸ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਬਾਈਕ ਸਵਾਰ ਨੌਜਵਾਨ ਦੀ ਗਈ ਜਾਨ

ਖੰਨਾ ਦੇ ਅਮਲੋਹ ਰੋਡ ‘ਤੇ ਸਨਸਿਟੀ ਨੇੜੇ ਸਕੂਲ ਬੱਸ ਅਤੇ ਮੋਟਰਸਾਈਕਲ ਵਿਚਾਲੇ ਜ਼ੋਰਦਾਰ ਟੱਕਰ ਹੋਈ। ਇਸ ਹਾਦਸੇ ਵਿੱਚ ਬਾਈਕ ਸਵਾਰ ਗੰਭੀਰ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿੱਚ ਉਸ ਨੂੰ ਹਸਪਤਾਲ ‘ਚ ਭਾਰਤੀ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Accident in Khanna

ਮ੍ਰਿਤਕ ਦੀ ਪਛਾਣ ਹਰਜੋਤ ਸਿੰਘ (22) ਵਾਸੀ ਫਤਿਹਗੜ੍ਹ ਨਵਾਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਰਜੋਤ ਸਿੰਘ ਬਾਈਕ ‘ਤੇ ਅਮਲੋਹ ਤੋਂ ਖੰਨਾ ਵੱਲ ਵਾਪਸ ਆ ਰਿਹਾ ਸੀ। ਇਸੇ ਦੌਰਾਨ ਸਾਹਮਣੇ ਤੋਂ ਸਕੂਲੀ ਬੱਸ ਬੱਚਿਆਂ ਨੂੰ ਛੱਡਣ ਜਾ ਰਹੀ ਸੀ। ਸਨਸਿਟੀ ਨੇੜੇ ਜਿਵੇਂ ਹੀ ਬੱਸ ਨੇ ਕੱਟ ਮਾਰਿਆ ਤਾਂ ਬੱਸ ਹਰਜੋਤ ਸਿੰਘ ਦੇ ਬਾਈਕ ਨਾਲ ਟਕਰਾ ਗਈ।

ਇਹ ਵੀ ਪੜ੍ਹੋ : ਕੰਮ ਦੇ ਨਾਮ ਨਾਲ ਜਾਣੀ ਜਾਂਦੀ ਹੈ AAP… ਦਿੱਲੀ ‘ਚ ਹਾਈ ਲੈਵਲ ਮੀਟਿੰਗ ਮਗਰੋਂ CM ਮਾਨ ਦਾ ਵੱਡਾ ਬਿਆਨ

ਹਾਦਸੇ ਵਿੱਚ ਹਰਜੋਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਜ਼ਖਮੀ ਹਾਲਤ ‘ਚ ਪਹਿਲਾਂ ਖੰਨਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਦਕਿ ਦੂਜੇ ਪਾਸੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਜਿਸ ਤੋਂ ਬਾਅਦ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਹਾਦਸੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

 

 

The post ਖੰਨਾ ‘ਚ ਸਕੂਲ ਬੱਸ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਬਾਈਕ ਸਵਾਰ ਨੌਜਵਾਨ ਦੀ ਗਈ ਜਾਨ appeared first on Daily Post Punjabi.



Previous Post Next Post

Contact Form