ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਟਰੱਕ ਪਲਟਣ ਨਾਲ ਪੰਜਾਬੀ ਨੌਜਵਾਨ ਦੀ ਮੌਤ

ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿੱਚ ਟਰੱਕ ਪਲਟਣ ਨਾਲ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਆਸਟਰੇਲੀਆ ਤੋਂ ਪਰਿਵਾਰਕ ਸੂਤਰ ਪਰਮਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਟਰੱਕ ਵਿੱਚ ਇਮਾਰਤੀ ਸਮੱਗਰੀ ਲੋਡ ਕੀਤੀ ਹੋਈ ਸੀ ਅਤੇ ਹਾਈਵੇਅ ‘ਤੇ ਜਾ ਰਿਹਾ ਸੀ ਕਿ ਅਚਾਨਕ 12 ਤੇ 13 ਫਰਵਰੀ ਦੀ ਦਰਮਿਆਨੀ ਰਾਤ ਸਮੇਂ ਪਲਟ ਗਿਆ ਅਤੇ ਦੂਜੇ ਪਾਸੇ ਤੋਂ ਆ ਰਿਹਾ ਇੱਕ ਹੋਰ ਟਰੱਕ ਵੀ ਇਸ ਨਾਲ ਟਕਰਾਅ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 29 ਸਾਲਾਂ ਸਤਬੀਰ ਸਿੰਘ ਥਿੰਦ ਪੁੱਤਰ ਤਰਸੇਮ ਸਿੰਘ ਰਿਟਾਇਰਡ ਏਐਸਆਈ ਪਿੰਡ ਠੱਟਾ ਨਵਾਂ (ਹਾਲ ਵਾਸੀ ਕਪੂਰਥਲਾ)ਵਜੋਂ ਹੋਈ ਹੈ।

ਸਿਡਨੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਜਿਸ ਵਿੱਚ ਬੜੀ ਮੁਸ਼ੱਕਤ ਨਾਲ ਇੱਕ ਟਰੱਕ ਦੇ ਡਰਾਈਵਰ 29 ਸਾਲਾਂ ਨੌਜਵਾਨ ਸਤਬੀਰ ਸਿੰਘ ਥਿੰਦ ਨੂੰ ਬਾਹਰ ਕੱਢਿਆ ਗਿਆ ਜਿਸ ਦੀ ਬਦਕਿਸਮਤੀ ਨਾਲ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਦੂਜੇ ਟਰੱਕ ਦੇ ਇੱਕ 27 ਸਾਲਾ ਡਰਾਈਵਰ ਨੂੰ ਗੰਭੀਰ ਹਾਲਤ ਵਿੱਚ ਕੈਨਬਰਾ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਕੇਂਦਰ ਨਾਲ ਮੀਟਿੰਗ ਵਿਚਾਲੇ ਡੱਲੇਵਾਲ ਨੂੰ ਗਹਿਰਾ ਸਦਮਾ! ਪੋਤਰੀ ਦਾ ਹੋਇਆ ਦਿਹਾਂਤ

ਐਕਸੀਡੈਂਟ ਵਿਚ ਹਾਦਸੇ ਦਾ ਸ਼ਿਕਾਰ ਹੋਇਆ ਇੱਕ ਆਦਮੀ ਸਿਡਨੀ ਤੋਂ ਸੀ, ਦੂਜਾ ਮੈਲਬੌਰਨ ਤੋਂ ਸੀ। 27 ਸਾਲਾ ਡਰਾਈਵਰ ਤਕਰੀਬਨ ਸੱਤ ਘੰਟੇ ਮਲਬੇ ਵਿੱਚ ਫਸਿਆ ਰਿਹਾ, ਜਿਸ ਨੂੰ ਬਚਾਅ ਕਰਮਚਾਰੀਆਂ ਵੱਲੋਂ ਭਾਰੀ ਮਸ਼ੱਕਤ ਨਾਲ ਬਾਹਰ ਕੱਢਿਆ ਗਿਆ। ਦੋਵੇਂ ਟਰੱਕਾਂ ਦੇ ਪਲਟਣ ਨਾਲ ਪਰਖੱਚੇ ਉੱਡ ਗਏ। ਪਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸਤਬੀਰ ਸਿੰਘ ਥਿੰਦ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜਣ ਲਈ ਵਿਚਾਰ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

 

 

The post ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ, ਟਰੱਕ ਪਲਟਣ ਨਾਲ ਪੰਜਾਬੀ ਨੌਜਵਾਨ ਦੀ ਮੌਤ appeared first on Daily Post Punjabi.



Previous Post Next Post

Contact Form