ਫਰੀਦਕੋਟ ਵਿੱਚ ਮੰਗਲਵਾਰ ਸਵੇਰੇ ਇੱਕ ਬੱਸ ਹਾਦਸਾ ਵਾਪਰ ਗਿਆ, ਦੂਜੇ ਪਾਸੇ ਅੱਜ ਦੁਪਹਿਰ ਵੇਲੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਦੇ ਪਿੰਡ ਮਹਾਰਾਜਵਾਲਾ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਇੱਕ ਟਰਾਲੇ ਨਾਲ ਟਕਰਾ ਕੇ ਖੇਤਾਂ ਵਿੱਚ ਪਲਟ ਗਈ।
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਮਲੋਟ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸਥਾਨਕ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਆਸ-ਪਾਸ ਦੇ ਲੋਕ ਵੀ ਬਚਾਅ ਕਾਰਜ ‘ਚ ਲੱਗੇ ਹੋਏ ਹਨ।
ਪਿੰਡ ਮਹਾਰਾਜਵਾਲਾ ਨੇੜੇ ਮੰਗਲਵਾਰ ਦੁਪਹਿਰ ਕਰੀਬ 2 ਵਜੇ ਮੁਕਤਸਰ ਤੋਂ ਅਬੋਹਰ ਜਾ ਰਹੀ ਮੁਕਤਸਰ ਡਿਪੂ ਦੀ ਪੰਜਾਬ ਰੋਡਵੇਜ਼ ਦੀ ਸਰਕਾਰੀ ਬੱਸ ਬੇਕਾਬੂ ਹੋ ਕੇ ਸੜਕ ਕੰਢੇ ਪਲਟ ਗਈ ਅਤੇ ਖੇਤਾਂ ਵਿੱਚ ਜਾ ਡਿੱਗੀ। ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਉਥੋਂ ਲੰਘ ਰਹੇ ਇੱਕ ਟਰਾਲੇ ਦੀ ਸਾਈਡ ਲੱਗਣ ਨਾਲ ਹੋਇਆ ਜਦੋਂ ਬੱਸ ਬੇਕਾਬੂ ਹੋ ਕੇ ਖੇਤਾਂ ਵਿਚ ਪਲਟ ਗਈ। ਬੱਸ ਪਲਟਦੇ ਹੋਏ ਖੇਤਾਂ ਦੇ ਕੋਲ ਦਰੱਖਤ ਨਾਲ ਜਾ ਟਕਰਾਈ। ਇਸ ਕਾਰਨ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।
ਦੂਜੇ ਪਾਸੇ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਚੇਅਰਮੈਨ ਕਮਲ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਟਰਾਲੇ ਦੀ ਸਾਈਡ ’ਤੇ ਵੱਜਣ ਕਾਰਨ ਵਾਪਰਿਆ ਹੈ। ਲੋਕਾਂ ਨੇ ਟਰਾਲੇ ਦੇ ਡਰਾਈਵਰ ਨੂੰ ਮੌਕੇ ‘ਤੇ ਕਾਬੂ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਰਾਹਤ ਅਤੇ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਫਰੀਦਕੋਟ: ਟਰੱਕ ਨਾਲ ਟ.ਕਰਾ ਕੇ ਨਾਲੇ ‘ਚ ਡਿੱਗੀ ਨਿੱਜੀ ਬੱਸ, ਕਈ ਲੋਕਾਂ ਦੀ ਮੌ.ਤ, CM ਮਾਨ ਨੇ ਹਾ.ਦਸੇ ‘ਤੇ ਜਤਾਇਆ ਦੁੱਖ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਫਰੀਦਕੋਟ ਵਿਚ ਕੋਟਕਪੂਰਾ ਰੋਡ ‘ਤੇ ਵਿੱਚ ਇੱਕ ਨਿੱਜੀ ਬੱਸ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਰੇਲਿੰਗ ਤੋੜ ਕੇ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਕਰੀਬ 5 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ। ਨਿਊ ਦੀਪ ਟਰਾਂਸਪੋਰਟ ਕੰਪਨੀ ਦੀ ਇਹ ਬੱਸ ਫਰੀਦਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀ ਵਿਨੀਤ ਕੁਮਾਰ ਅਤੇ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ। ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

The post ਪੰਜਾਬ ‘ਚ ਇੱਕ ਹੋਰ ਬੱਸ ਹਾਦਸਾ, ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਖੇਤਾਂ ‘ਚ ਪਲਟੀ appeared first on Daily Post Punjabi.