ਪੰਜਾਬ ਸਰਕਾਰ ਦੀ ਪਹਿਲਕਦਮੀ, ਆਸ਼ੀਰਵਾਦ ਸਕੀਮ ਲਈ ਆਨਲਾਈਨ ਪੋਰਟਲ ਕੀਤਾ ਸ਼ੁਰੂ

ਪੰਜਾਬ ਵਿਚ ਆਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਲੋਕਾਂ ਨੂੰ ਹੁਣ ਸਰਕਾਰੀ ਦਫਤਰ ਦੇ ਚੱਕਰ ਨਹੀਂ ਕੱਟਣੇ ਪੈਣਗੇ। ਲੋਕਾਂ ਦੀ ਸਹੂਲਤ ਲਈ ਆਨਲਾਈਨ ਪੋਰਟਲ ਸ਼ੁਰੂ ਕੀਤਾ ਗਿਆ ਹੈ। ਜਿਥੋਂ ਉਨ੍ਹਾਂ ਨੂੰ ਆਨਲਾਈਨ ਅਪਲਾਈ ਕਰਨਾ ਹੋਵੇਗਾ। ਇਸ ਪ੍ਰਕਿਰਿਆ ਨਾਲ ਕੰਮ ਵਿਚ ਪਾਰਦਰਸ਼ਤਾ ਆਏਗੀ। ਨਾਲ ਹੀ ਲੋਕਾਂ ਨੂੰ ਤੈਅ ਸਮੇਂ ਵਿਚ ਹੀ ਫਾਇਦਾ ਮਿਲੇਗਾ।

ਇਸ ਨੂੰ ਮਾਨੀਟਰ ਕਰਨ ਲਈ ਸਟਾਫ ਨਿਯੁਕਤ ਕੀਤਾ ਗਿਆ ਹੈ ਜੋ ਆਉਣ ਵਾਲੀਆਂ ਅਰਜ਼ੀਆਂ ਦਾ ਸਾਰਾ ਰਿਕਾਰਡ ਰੱਖੇਗਾ। ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਯੋਜਨਾ ਨਾਲ ਸਬੰਧਤ ਪੋਰਟਲ ਸ਼ੁਰੂ ਕਰਕੇ ਵੱਡਾ ਕਦਮ ਚੁਕਿਆ ਗਿਆ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੋਂ ਕਮਜ਼ੋਰ ਵਰਗਾਂ ਲਈ ਸਾਰੀਆਂ ਨਵੀਆਂ ਆਨਲਾਈਨ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਲਾਭਪਾਤਰੀ ਆਸ਼ੀਰਵਾਦ ਯੋਜਨਾ ਦਾ ਲਾਭ ਲੈਣ ਲਈ https://ift.tt/aU6ANRr ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ। ਇਸ ਪੋਰਟਲ ਦੀ ਸ਼ੁਰੂਆਤ ਯੋਜਨਾ ਨਾਲ ਪਾਰਦਰਸ਼ਤਾ ਤੇ ਰਫਤਾਰ ਆਏਗੀ।

ਇਹ ਵੀ ਪੜ੍ਹੋ : ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼

ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਰਟਲ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਸਾਰੀ ਜਾਣਕਾਰੀ ਆਸਾਨੀ ਨਾਲ ਮਿਲੇਗੀ। ਪੋਰਟਲ ‘ਤੇ ਹੈਲਪ ਡੈਸਕ ਦੀ ਵਿਵਸਥਾ ਕੀਤੀ ਗਈ ਹੈ ਜਿਥੇ ਉਨ੍ਹਾਂ ਨੂੰ ਸਾਰੇ ਅਧਿਕਾਰੀਆਂ ਦੇ ਨੰਬਰ ਤੋਂ ਇਲਾਵਾ ਸਕੀਮਾਂ ਬਾਰੇ ਜਾਣਕਾਰੀ ਮਿਲ ਜਾਣਗੇ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਗਿਆ ਹੈ।

The post ਪੰਜਾਬ ਸਰਕਾਰ ਦੀ ਪਹਿਲਕਦਮੀ, ਆਸ਼ੀਰਵਾਦ ਸਕੀਮ ਲਈ ਆਨਲਾਈਨ ਪੋਰਟਲ ਕੀਤਾ ਸ਼ੁਰੂ appeared first on Daily Post Punjabi.



Previous Post Next Post

Contact Form