ਪੰਜਾਬ ਵਿਚ ਪਏ ਮੀਂਹ ਨੇ ਇੱਕ ਵਾਰ ਫਿਰ ਠੰਡ ਵਧਾ ਦਿੱਤੀ ਹੈ। ਮੌਸਮ ਨੇ ਕਰਵਟ ਲੈਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ ਫਿਰ ਤੋਂ ਤੇਜ਼ ਹਵਾਵਾਂ ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ ਤੇ ਨਾਲ ਹੀ ਸੀਤ ਲਹਿਰ ਦੀ ਚੇਤਾਵਨੀ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਪੰਜਾਬ, ਹਰਿਆਣਾ ਤੇ ਦਿੱਲੀ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤੇ ਨਾਲ ਹੀ ਆਉਣ ਵਾਲੇ 3 ਦਿਨਾਂ ਦਰਮਿਆਨ ਤਾਪਮਾਨ ਵਿਚ ਵੀ ਥੋੜ੍ਹਾ ਵਾਧਾ ਦੇਖਿਆ ਜਾ ਸਕਦਾ ਹੈ। ਸਵੇਰ ਦੇ ਸਮੇਂ ਸੰਘਣੀ ਧੁੰਦ ਵੀ ਪੈ ਰਹੀ ਹੈ ਜਿਸ ਕਾਰਨ ਵਿਜ਼ੀਬਿਲਟੀ ਵੀ ਕੁਝ ਮੀਟਰ ਤੱਕ ਦੀ ਰਹਿ ਗਈ ਹੈ।
ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਵਿਚ ਬਾਕੀ ਥਾਵਾਂ ‘ਤੇ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ ਦੇ ਨਾਲ ਹੀ 6 ਫਰਵਰੀ ਨੂੰ ਵੀ ਬਾਰਿਸ਼ ਦੀ ਭਵਿੱਖਬਾਣੀ ਵਿਭਾਗ ਵੱਲੋਂ ਕੀਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਤਾਪਮਾਨ ਵਿਚ ਕੁਝ ਵਾਧਾ ਨੂੰ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ, 1.56 ਕਰੋੜ ਵੋਟਰ 699 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ
ਆਉਣ ਵਾਲੇ ਕੁਝ ਦਿਨਾਂ ਵਿਚ ਵੈਸਟਰਨ ਡਿਸਟਰਬੈਂਲ ਸਰਗਰਮ ਹੋ ਸਕਦਾ ਹੈ। ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਪਠਾਨਕੋਟ ਤੇ ਮੋਗਾ ਵਿਚ 1mm ਦਾ ਮੀਂਹ ਦਰਜ ਕੀਤਾ ਗਿਆ ਜਦੋਂ ਕਿ ਬਾਕੀ ਜ਼ਿਲ੍ਹੇ ਸੁੱਕੇ ਰਹੇ।ਰਾਤ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹੇ ਤੇ ਅੱਜ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।
8 ਫਰਵਰੀ ਨੂੰ ਪੰਜਾਬ ਵਿਚ ਇਕ ਹੋਰ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਉਮੀਦ ਹੈ ਕਿ ਇਸ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ ਤੇ ਪਹਾੜੀ ਇਲਾਕਿਆਂ ਵਿਚ ਵੀ ਦੇਖਣ ਨੂੰ ਮਿਲੇਗਾ ਜਦੋਂ ਕਿ ਮੈਦਾਨੀ ਇਲਾਕਿਆਂ ਵਿਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:

The post ਪੰਜਾਬ ‘ਚ ਮੌਸਮ ਨੇ ਲਈ ਕਰਵਟ, ਵਿਭਾਗ ਨੇ ਤੇਜ਼ ਹਵਾਵਾਂ ਤੇ ਮੀਂਹ ਦੀ ਕੀਤੀ ਭਵਿੱਖਬਾਣੀ appeared first on Daily Post Punjabi.