ਸ. ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਦਾ ਵਿਆਹ ਤੇਜਵੀਰ ਸਿੰਘ ਨਾਲ ਹੋਇਆ ਹੈ। ਅੱਜ ਵਿਆਹ ਦੀ ਰਿਸੈਪਸ਼ਨ ਪਾਰਟੀ ਚੰਡੀਗੜ੍ਹ ਵਿਚ ਰੱਖੀ ਗਈ ਜਿਸ ਵਿਚ ਵੱਡੇ ਸਿਆਸੀ ਪਾਰਟੀਆਂ ਦੇ ਲੀਡਰਾਂ ਨੇ ਸ਼ਿਰਕਤ ਕੀਤੀ।
ਰਿਸੈਪਸ਼ਨ ਪਾਰਟੀ ਵਿਚ ਭਾਜਪਾ ਦੇ ਆਗੂ ਸੁਨੀਲ ਜਾਖੜ ਵੀ ਨਜ਼ਰ ਆਏ। ਹੋਰਨਾਂ ਸੂਬਿਆਂ ਤੋਂ ਵੀ ਕਈ ਸੀਨੀਅਰ ਆਗੂ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਵਿਚ ਭੁਪਿੰਦਰ ਸਿੰਘ ਹੁੱਡਾ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਫਾਰੁਖ ਅਬਦੁੱਲਾ, ਅਨਿਲ ਵਿਜ ਵੀ ਹਾਜ਼ਰ ਹੋਏ।
ਇੰਨਾ ਹੀ ਨਹੀਂ ਕਈ ਪੰਜਾਬੀ ਕਲਾਕਾਰਾਂ ਨੇ ਵੀ ਹਰਕੀਰਤ ਕੌਰ ਬਾਦਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਨ੍ਹਾਂ ਕਲਾਕਾਰਾਂ ਵਿਚੋਂ ਗਿੱਪੀ ਗਰੇਵਾਲ, ਬੱਬੂ ਮਾਨ, ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਹਨ। ਸਾਰਿਆਂ ਨੇ ਨਵ-ਵਿਆਹੇ ਜੋੜੇ ਨੂੰ ਵਧਾਈ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:

The post ਸੁਖਬੀਰ ਬਾਦਲ ਦੀ ਧੀ ਦੀ ਰਿਸੈਪਸ਼ਨ ਪਾਰਟੀ ‘ਚ ਪਹੁੰਚੇ ਵੱਡੇ ਸਿਆਸੀ ਆਗੂ, ਨਵ-ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ appeared first on Daily Post Punjabi.