ਜਲੰਧਰ ਪੁਲਿਸ ਨੇ ਨਾਜਾਇਜ਼ ਹਥਿਆਰ ਬਣਾਉਣ ਵਾਲੇ ਯੂਨਿਟ ਦਾ ਪਰਦਾਫਾਸ਼ ਕੀਤਾ ਹੈ ਤੇ ਨਾਲ ਹੀ ਨਾਬਾਲਗ ਨੂੰ ਵੀ ਕਾਬੂ ਕੀਤਾ ਗਿਆ ਹੈ। ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 10 ਦੇਸੀ ਪਿਸਤੌਲ ਬਰਾਮਦ ਹੋਏ ਹਨ। ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲਾ ਇਕ ਯੂਨਿਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਸ਼ਹਿਰ ਵਿਚ ਇਕ ਵਿਅਕਤੀ ਜਿਸ ਨੂੰ ਗੈਰ-ਕਾਨੂੰਨੀ ਦੇਸੀ ਪਿਸਤੌਲ ਦੇ ਨਿਰਮਾਣ ਵਿਚ ਸ਼ਾਮਲ ਹੋਣ ਦੀ ਜਾਣਕਾਰੀ ਮਿਲੀ। ਪੁਲਿਸ ਵੱਲੋਂ ਜਾਲ ਵਿਛਾ ਕੇ ਉਸ ਨੂੰ ਕਾਬੂ ਕਰ ਲਿਆ ਗਿਆ। ਇਹ ਨਾਬਾਲਗ ਕਾਫੀ ਲਮੇ ਸਮੇਂ ਤੋਂ ਇਸ ਨਾਲ ਜੁੜਿਆ ਹੋਇਆ ਹੈ। ਬੈਕਵਰਡ ਤੇ ਫੋਰਵਰਡ ਲਿੰਕ ਖੰਗਾਲ ਰਹੀ ਹੈ ਕਿ ਆਖਿਰ ਵਿਚ ਇਸ ਵਿਚ ਕੌਣ-ਕੌਣ ਸ਼ਾਮਲ ਹਨ ਜਿਨ੍ਹਾਂ ਵੱਲੋਂ ਇਹ ਗੈਰ-ਕਾਨੂੰਨੀ ਹਥਿਆਰ ਬਣਾਏ ਜਾ ਰਹੇ ਸਨ।
ਪੁਲਿਸ ਕਮਿਸ਼ਨਰੇਟ ਸਵਪਨ ਸ਼ਰਮਾ ਨੇ ਦੱਸਿਆ ਕਿ ਮੌਕੇ ਤੋਂ 10 ਦੇਸੀ ਪਿਸਤੌਲਾਂ, ਇਕ ਲੋਹੇ ਦੀ ਕਟਿੰਗ ਮਸ਼ੀਨ, ਇਕ ਡਰਿੱਲ ਮਸ਼ੀਨ ਤੇ ਪਿਸਤੌਲ ਦੇ ਗੈਰ-ਕਾਨੂੰਨੀ ਨਿਰਮਾਣ ਲਈ ਵਰਤੇ ਜਾਂਦੇ ਵੱਖ-ਵੱਖ ਸੰਦ ਬਿਨਾਂ ਰਜਿਸਟਰਡ ਮੌਕੇ ਬਰਾਮਦ ਹੋਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:

The post ਜਲੰਧਰ ਪੁਲਿਸ ਨੇ ਨਾਜਾਇਜ਼ ਹਥਿਆਰ ਬਣਾਉਣ ਵਾਲੇ ਯੂਨਿਟ ਦਾ ਕੀਤਾ ਪਰਦਾਫਾਸ਼, ਇਕ ਕਾਬੂ appeared first on Daily Post Punjabi.