ਅੱਜ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਦੀ ਦੂਜੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਰਿਸੀਵ ਕਰਨ ਲਈ ਜਹਾਜ਼ ਪਹੁੰਚਣ ਤੋਂ ਪਹਿਲਾਂ ਹੀ ਏਅਰਪੋਰਟ ‘ਤੇ ਪਹੁੰਚ ਗਏ ਹਨ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਲੋਕ ਸੇਵਾ ਕਰਨ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਿਪੋਰਟ ਹੋ ਕੇ ਆ ਰਹੇ ਭਾਰਤੀਆਂ ਲਈ ਖਾਣੇ ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਤੇ ਪੰਜਾਬੀਆਂ ਨੂੰ ਉਨ੍ਹਾਂ ਦੇ ਘਰ ਛੱਡਣ ਦਾ ਵੀ ਪੂਰਾ ਇੰਤਜ਼ਾਮ ਕੀਤਾ ਗਿਆ ਹੈ। ਗੋਆ ਤੇ ਗੁਜਰਾਤ ਦੇ ਲੋਕਾਂ ਲਈ ਵੀ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਨਾਲ ਹੀ CM ਮਾਨ ਨੇ ਕਿਹਾ ਕਿ ਡਿਪੋਰਟ ਹੋਣ ਵਾਲੇ ਪੀੜਤਾਂ ਨੂੰ ਸਿੱਖਿਆ ਦੇ ਮੁਤਾਬਕ ਕੰਮ ਦੇਵਾਂਗੇ ਤੇ ਨਾਲ ਹੀ ਏਜੰਟਾਂ ਦੀ ਪਹਿਚਾਣ ਕਰਕੇ ਕਾਰਵਾਈ ਕੀਤੀ ਜਾਵੇਗੀ। CM ਮਾਨ ਨੇ ਕਿਹਾ ਕਿ ਪੰਜਾਬੀ USA ‘ਚ ਭੀਖ ਨਹੀਂ ਮੰਗਦੇ ਸਗੋਂ 200-200 ਗੌਰੇ ਉਥੇ ਉਹਨਾਂ ਦੇ ਅੰਡਰ ਕੰਮ ਕਰਦੇ ਹਨ। ਪੰਜਾਬੀਆਂ ਨੂੰ ਇਸ ਤਰ੍ਹਾਂ ਬਦਨਾਮ ਨਾ ਕਰੋ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਨੂੰ ਲੈ ਕੇ MP ਔਜਲਾ ਬੋਲੇ-‘ਪ੍ਰਵਾਸ ਨੂੰ ਰੋਕਣ ਲਈ ਸਰਕਾਰਾਂ ਚੁੱਕਣ ਕਦਮ’
ਦੱਸ ਦੇਈਏ ਕਿ ਸ਼ੁ੍ੱਕਰਵਾਰ ਨੂੰ ਅੰਮ੍ਰਿਤਸਰ ਪਹੁੰਚੇ CM ਮਾਨ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਜਾ ਰਹੇ ਜਹਾਜ਼ ਨੂੰ ਅੰਮ੍ਰਿਤਸਰ ‘ਚ ਉਤਾਰਨਾ ਭਾਰਤ ਸਰਕਾਰ ਦੀ ਵਿਸ਼ਵ ਪੱਧਰ ‘ਤੇ ਪੰਜਾਬ ਦੇ ਅਕਸ ਨੂੰ ਖਰਾਬ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਦੀ ਇਹ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਸਪੱਸ਼ਟ ਕਰੇ ਕਿ ਪੰਜਾਬ ਖਾਸ ਕਰਕੇ ਅੰਮ੍ਰਿਤਸਰ ਨੂੰ ਕਿਉਂ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਗੁਆਂਢੀ ਦੁਸ਼ਮਣ ਦੇਸ਼ ਅੰਮ੍ਰਿਤਸਰ ਤੋਂ 40 ਕਿਲੋਮੀਟਰ ਦੂਰ ਹੋਣ ਦੇ ਬਾਵਜੂਦ ਇੱਥੇ ਅਮਰੀਕੀ ਫੌਜ ਦਾ ਜਹਾਜ਼ ਉਤਾਰਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਇੱਥੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦੀ ਹੈ ਤਾਂ ਕਈ ਫਜ਼ੂਲ ਕਾਰਨਾਂ ਕਰਕੇ ਇਸ ਮੰਗ ਨੂੰ ਠੁਕਰਾ ਦਿੱਤਾ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:

The post ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨੂੰ ਲੈਣ ਏਅਰਪੋਰਟ ਪਹੁੰਚੇ CM ਮਾਨ, ਕਹੀ ਇਹ ਗੱਲ appeared first on Daily Post Punjabi.
source https://dailypost.in/breaking/cm-mann-reached-airport/