ਮੋਹਾਲੀ ਕੋਰਟ ਨੇ ਸੁਣਾਇਆ ਵੱਡਾ ਫੈਸਲਾ, ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ, 1 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ

ਮੋਹਾਲੀ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਉਨ੍ਹਾਂ ਵੱਲੋਂ ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਕੋਰਟ ਵੱਲੋਂ ਬਾਕੀ ਦੇ 5 ਮੁਲਜ਼ਮ ਬਰੀ ਕੀਤੇ ਗਏ ਹਨ ਜਦੋਂ ਕਿ ਪਾਸਟਰ ਬਜਿੰਦਰ ਸਿੰਘ ਨੂੰ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ।

ਦੱਸ ਦੇਈਏ ਕਿ ਮਹਿਲਾ ਵੱਲੋਂ ਸਾਲ 2018 ਵਿਚ ਪਾਸਟਰ ਬਜਿੰਦਰ ਸਿੰਘ ਉਤੇ ਜਬਰ ਜਨਾਹ ਦੇ ਇਲਜ਼ਾਮ ਲੱਗੇ ਸਨ। ਇਸ ਤੋਂ ਪਹਿਲਾਂ ਪਾਸਟਰ ਬਜਿੰਦਰ ਸਿੰਘ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਹੋਇਆ ਸੀ। ਉਸ ਦਿਨ ਪੇਸ਼ੀ ਦੇ ਬਾਅਦ ਕੋਰਟ ਨੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਸੀ ਤੇ ਅੱਜ ਫਿਰ ਤੋਂ ਕੇਸ ਦੀ ਸੁਣਵਾਈ ਹੋਈ ਤੇ ਪਾਸਟਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ : ਮਿਆਂਮਾਰ ‘ਚ ਜ਼.ਬਰ/ਦਸਤ ਭੂਚਾ/ਲ, ਭਾਰੀ ਤ.ਬਾ.ਹੀ ਦਾ ਖਦਸ਼ਾ, PM ਮੋਦੀ ਬੋਲੇ- ‘ਭਾਰਤ ਮਦਦ ਲਈ ਤਿਆਰ’

ਦੱਸ ਦੇਈਏ ਕਿ ਜ਼ੀਰਕਪੁਰ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਪਾਸਟਰ ਬਜਿੰਦਰ ਸਿੰਘ ਸਣੇ ਕੁੱਲ 7 ਲੋਕਾਂ ‘ਤੇ ਕੇਸ ਦਰਜ ਕੀਤਾ ਸੀ। ਕੇਸ ਵਿਚ ਪਾਸਟਰ ਨਾਲ ਅਕਬਰ ਭੱਟੀ, ਰਾਜੇਸ਼ ਚੌਧਰੀ, ਸੁੱਚਾ ਸਿੰਘ, ਜਤਿੰਦਰ ਕੁਮਾਰ, ਸਿਤਾਰ ਅਲੀ ਤੇ ਸੰਦੀਪ ਉਰਫ ਪਹਿਲਵਾਨ ਨੂੰ ਨਾਮਜ਼ਦ ਕੀਤਾ ਗਿਆ ਸੀ। ਨਾਲ ਹੀ ਕੇਸ ਵਿਚ ਆਈਪੀਸੀ ਦੀ ਧਾਰਾ 376, 420, 354, 294, 323, 506, 148 ਤੇ 149 ਲਗਾਈ ਗਈ ਸੀ। ਇਸ ਮਾਮਲੇ ਵਿਚ ਪਾਸਟਰ ਦੀ ਗ੍ਰਿਫਤਾਰੀ ਪਹਿਲਾਂ ਵੀ ਹੋ ਚੁੱਕੀ ਹੈ।

The post ਮੋਹਾਲੀ ਕੋਰਟ ਨੇ ਸੁਣਾਇਆ ਵੱਡਾ ਫੈਸਲਾ, ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ, 1 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ appeared first on Daily Post Punjabi.



Previous Post Next Post

Contact Form