ਸੁਲਤਾਨਪੁਰ ਲੋਧੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਕੁੜੀ-ਮੁੰਡੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਪਵਿੱਤਰ ਕਾਲੀ ਵੇਈਂ ਨਦੀਂ ਵਿਚੋਂ ਬਰਾਮਦ ਕੀਤੀਆਂ ਗਈਆਂ ਹਨ।
ਮ੍ਰਿਤਕਾਂ ਦੀ ਪਛਾਣ ਰਾਮ ਬਾਲਕ ਤੇ ਨੇਹਾ ਵਜੋਂ ਹੋਈ ਹੈ। ਦੋਵੇਂ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸਨ। ਪੁਲਿਸ ਮੌਕੇ ਉਤੇ ਪਹੁੰਚ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇਹਾਂ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰ ਵਾਲਿਆਂ ਦੇ ਬਿਆਨ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਤੇਜ਼ ਰਫਤਾਰ ਸਕਾਰਪੀਓ ਨੇ ਐਕਟਿਵਾ ਸਵਾਰ ਨੂੰ ਦ.ਰ.ੜਿਆ, 2 ਮਾਸੂਮਾਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਜਾਣਕਾਰੀ ਮੁਤਾਬਕ ਦੋਵਾਂ ਦੀਆਂ ਮ੍ਰਿਤਕ ਦੇਹਾਂ 8 ਵਜੇ ਵੇਈਂ ਨਦੀਂ ਵਿਚੋਂ ਬਰਾਮਦ ਹੋਈਆਂ ਹਨ। ਦੋਵੇਂ ਕੁੜੀ-ਮੁੰਡੇ 3 ਦਿਨ ਤੋਂ ਲਾਪਤਾ ਸਨ। ਜਾਂਚ ਤੋਂ ਹੀ ਸਪੱਸ਼ਟ ਹੋ ਸਕੇਗਾ ਕਿਉਂ ਇਨ੍ਹਾਂ ਦੋਵਾਂ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ।
ਵੀਡੀਓ ਲਈ ਕਲਿੱਕ ਕਰੋ -:

The post ਸੁਲਤਾਨਪੁਰ ਲੋਧੀ : 3 ਦਿਨਾਂ ਤੋਂ ਲਾਪਤਾ ਮੁੰਡੇ-ਕੁੜੀ ਦੀ ਦੇਹ ਮਿਲੀ ਵੇਈਂ ਨਦੀ ‘ਚੋਂ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.