ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਾਰਾ ਵਧਣ ਦੇ ਨਾਲ ਹੀ ਅਸਮਾਨ ਤੋਂ ਅੱਗ ਦੀ ਵਰ੍ਹਣੀ ਸ਼ੁਰੂ ਹੋ ਗਈ ਹੈ, ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਵੀ ਆਸਮਾਨ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। 24 ਘੰਟਿਆਂ ਵਿੱਚ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ ਪਰ ਆਉਣ ਵਾਲੇ ਦਿਨਾਂ ਵਿਚ ਮੌਸਮ ‘ਚ ਬਦਲਾਅ ਆਵੇਗਾ ਅਤੇ ਮੀਂਹ ਨਾਲ ਲੋਕਾਂ ਨੂੰ ਹਲਕੀ ਰਾਹਤ ਮਿਲ ਸਕਦੀ ਹੈ।
ਪੰਜਾਬ ਵਿੱਚ ਗਰਮੀ ਦਾ ਅਸਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਵੀ ਆਸਮਾਨ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਦੋਂ ਕਿ ਇਹ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੰਨਾ ਹੀ ਨਹੀਂ ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲਿਆਂ ‘ਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਜਲਾਲਾਬਾਦ ‘ਚ ਬਣੇਗਾ ਬਾਈਪਾਸ, ਮਾਨ ਸਰਕਾਰ ਨੇ ਦਿੱਤੀ ਮਨਜ਼ੂਰੀ
ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਇਆਰਪੁਰ ਤੇ ਮੋਹਾਲੀ ਵਿਚ ਪਾਰਾ 30 ਡਿਗਰੀ ਤੋਂ 34 ਡਿਗਰੀ ਵਿਚਕਾਰ ਰਿਹਾ। ਇਸੇ ਵਿਚਾਲੇ ਪੰਜਾਬ ਵਿੱਚ ਦੋ ਦਿਨ ਮੀਂਹ ਪੈਣ ਦੇ ਆਸਾਰ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ‘ਚ ਬੁੱਧਵਾਰ ਅਤੇ ਵੀਰਵਾਰ ਨੂੰ ਦੋ ਦਿਨ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜੇਕਰ ਹਿਮਾਚਲ ‘ਚ ਚੰਗਾ ਮੀਂਹ ਪਿਆ ਤਾਂ ਪੰਜਾਬ ‘ਚ ਦੋ ਦਿਨਾਂ ਤੱਕ ਵਧ ਰਹੇ ਤਾਪਮਾਨ ‘ਚ ਕੁਝ ਰਾਹਤ ਮਿਲ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

The post ਗਰਮੀ ਵਿਖਾਉਣ ਲੱਗੀ ਰੰਗ, ਪੰਜਾਬ ‘ਚ ਪਾਰਾ 34 ਤੋਂ ਪਾਰ, 2 ਦਿਨ ਮੀਂਹ ਨਾਲ ਰਾਹਤ ਦੇ ਆਸਾਰ appeared first on Daily Post Punjabi.