ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ, ਇੰਤਕਾਲ ਦਰਜ ਕਰਨ ਲਈ 4,000 ਰੁ. ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟੋਲਰੈਰਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

Babushahi.com

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ ਬੋਹਾ ਦੇ ਇੱਕ ਬੰਦੇ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸ ਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ, ਪਰੰਤੂ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸ ਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ, ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ।

ਇਹ ਵੀ ਪੜ੍ਹੋ : ਪਾਕਿਸਤਾਨੀ ਕੁੜੀ ਨੂੰ CRPF ਜਵਾਨ ਨਾਲ ਹੋਇਆ ਪਿਆਰ, ਵੀਡੀਓ ਕਾਨਫਰੰਸਿੰਗ ਰਾਹੀਂ ਵੱਖਰੇ ਅੰਦਾਜ਼ ਚ ਕਰਵਾਇਆ ਨਿਕਾਹ

ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਉਕਤ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

The post ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ, ਇੰਤਕਾਲ ਦਰਜ ਕਰਨ ਲਈ 4,000 ਰੁ. ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ appeared first on Daily Post Punjabi.



Previous Post Next Post

Contact Form