ਹੋਲੇ ਮਹੱਲੇ ਦੌਰਾਨ ਟਰੈਕਟਰਾਂ ਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ, ਸਖਤ ਹਿਦਾਇਤਾਂ ਜਾਰੀ

ਹਰ ਸਾਲ ਵਾਂਗ ਇਸ ਸਾਲ ਵੀ ਕੌਮੀ ਤਿਉਹਾਰ ਹੋਲਾ ਮਹੱਲਾ ਇਸ ਵਾਰ 10 ਮਾਰਚ ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਹੋਲੇ ਮਹੱਲੇ ‘ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚਦੀ ਹੈ। ਅੱਜ ਤੋਂ ਹੋਲੇ ਮਹੱਲੇ ਦੀ ਸ਼ੁਰੂਆਤ ਹੋ ਗਈ। ਪਰ ਇਸ ਦੌਰਾਨ ਸੰਗਤਾਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਉਣ ਲਈ ਟਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

Hola Mohalla to start on 24 March, strict instructions issued due to covid

ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਆਪਣੇ-ਆਪਣੇ ਜ਼ਿਲ੍ਹੇ ਦੇ ਥਾਣਿਆਂ ਦੇ ਮੁੱਖ ਅਫਸਰਾਂ ਅਤੇ ਟਰੈਫਿਕ ਇੰਚਾਰਜਾਂ ਰਾਹੀਂ ਟਰੱਕ ਯੂਨੀਅਨਾਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਹਿਦਾਇਤਾਂ ਦੇ ਦੇਣ ਕਿ ਕੋਈ ਵੀ ਡਬਲ ਡੈਕਰ ਟਰੱਕ, ਵਾਹਨ, ਟਰੈਕਟਰ-ਟਰਾਲੀ ‘ਤੇ ਲੱਗੇ ਵੱਡੇ ਸਪੀਕਰ, ਮੋਟਰਸਾਈਕਲਾਂ ’ਤੇ ਪ੍ਰੈਸ਼ਰ ਹਾਰਨ ਤੇ ਬਿਨਾਂ ਸਾਈਲੈਂਸਰ ਵਾਲੇ ਮੋਟਰਸਾਈਕਲ ਚਾਲਕ ਹੋਲਾ ਮਹੱਲਾ ਦੌਰਾਨ ਆਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਨਾ ਆ ਸਕਣ।

ਉਨ੍ਹਾਂ ਕਿਹਾ ਕਿ ਸਾਲ 2023 ਵਿਚ ਹੋਲਾ-ਮਹੱਲਾ ਦੌਰਾਨ ਇਕ ਸਿੱਖ ਨੌਜਵਾਨ ਦੀ ਮੌਤ ਹੋ ਗਈ ਸੀ ਜਿਸ ਦਾ ਕਾਰਨ ਕੇਵਲ ਟਰੈਕਟਰ ਲਾਊਡ ਸਪੀਕਰ ਸੀ, ਜਿਸ ਲਈ ਉਨ੍ਹਾਂ ਸਮੂਹ ਸੰਗਤਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਪੱਧਰ ਉੱਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ : ਪਤੀ ਦੀ ਮੌ/ਤ ਤੋਂ ਬਾਅਦ ਨੂੰਹ ਨੂੰ ਸਹੁਰੇ ਪਰਿਵਾਰ ਨੇ ਬੁਰੀ ਤਰ੍ਹਾਂ ਕੁੱ.ਟਿ/ਆ, CCTV ਫੁਟੇਜ ਆਈ ਸਾਹਮਣੇ

ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ ਅਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਸਪੀਕਰਾਂ ਨੂੰ ਮੌਕੇ ‘ਤੇ ਹੀ ਵਾਹਨਾਂ ਤੋਂ ਹਟਾ ਕੇ ਅੱਗੇ ਭੇਜਿਆ ਜਾਵੇਗਾ। ਗੁਲਨੀਤ ਖੁਰਾਣਾ ਨੇ ਦੱਸਿਆ ਕਿ ਹੋਲਾ-ਮਹੱਲਾ ਮੇਲੇ ਦੌਰਾਨ ਸਪੀਕਰਾਂ ਦੇ ਸ਼ੋਰ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਪ੍ਰੇਸ਼ਾਨੀ ਨਾ ਹੋਣ ਦੇਣ ਲਈ ਇਹ ਫੈਸਲਾ ਲਿਆ ਗਿਆ ਹੈ। ਮੇਲੇ ਦੌਰਾਨ ਡਬਲ ਡੈਕਰ ਟਰੱਕ ਜਾਂ ਕਿਸੇ ਵੀ ਸਪੀਕਰ ਵਾਲੇ ਵਾਹਨਾਂ ਨੂੰ ਰੂਪਨਗਰ ਜ਼ਿਲ੍ਹੇ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

 

The post ਹੋਲੇ ਮਹੱਲੇ ਦੌਰਾਨ ਟਰੈਕਟਰਾਂ ਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ, ਸਖਤ ਹਿਦਾਇਤਾਂ ਜਾਰੀ appeared first on Daily Post Punjabi.



Previous Post Next Post

Contact Form